ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  about 1 hour ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  about 2 hours ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  about 3 hours ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  about 3 hours ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  about 3 hours ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  about 4 hours ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  about 4 hours ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  about 4 hours ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  about 5 hours ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 5 hours ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  about 6 hours ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  about 6 hours ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  about 6 hours ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  about 6 hours ago
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  about 7 hours ago
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  about 7 hours ago
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  about 7 hours ago
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  about 8 hours ago
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  about 8 hours ago
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  about 8 hours ago
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  about 8 hours ago
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  about 8 hours ago
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  about 8 hours ago
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  about 7 hours ago
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 9 hours ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 9 hours ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 9 hours ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 10 hours ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 10 hours ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 10 hours ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 10 hours ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 11 hours ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 11 hours ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 11 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 11 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 12 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 12 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 12 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 13 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 13 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਮਾਨਸਾ

ਜ਼ਿਲ੍ਹੇ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਮਾਨਸਾ, 19 ਅਕਤੂਬਰ (ਰਾਵਿੰਦਰ ਸਿੰਘ ਰਵੀ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਖ਼ਾਲਸਾ ਸਕੂਲ ਦੇ ਖੇਡ ਮੈਦਾਨ 'ਚ ਨਿਊ ਦੁਸਹਿਰਾ ਕਮੇਟੀ ਅਤੇ ਸ੍ਰੀ ਸੁਭਾਸ਼ ਡਰਾਮਾਟਿਕ ਕਲੱਬ ਵਲੋਂ ਤਿਉਹਾਰ ਮਨਾਉਣ ਮੌਕੇ ਬੁਲਾਰਿਆਂ ਨੇ ਲੋਕਾਈ ਨੂੰ ਸੱਦਾ ਦਿੱਤਾ ਕਿ ਉਹ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ਅੱਗੇ ਆਉਣ ਤਾਂ ਜੋ ਨਿਰੋਏ ਸਮਾਜ ਦੀ ਸਿਰਜਣਾ ਹੋ ਸਕੇ | ਗਾਇਕ ਸੇਵਕ ਸੰਦਲ ਵਲੋਂ ਆਪਣੇ ਚਰਚਿਤ ਗੀਤ ਗਾ ਕੇ ਸਰੋਤਿਆਂ ਦਾ ਮਨੋਰੰਜਨ ਕੀਤਾ ਗਿਆ | ਪਹਿਲਵਾਨਾਂ ਨੇ ਕੁਸ਼ਤੀ ਮੁਕਾਬਲਿਆਂ 'ਚ ਕਲਾ ਦੇ ਜੌਹਰ ਵਿਖਾਏ | ਸਿਕੰਦਰ ਬੰਬ ਵਲੋਂ ਵਿਖਾਏ ਕਰਤੱਵ ਨੇ ਦਰਸ਼ਕਾਂ ਨੂੰ ਕੀਲਿਆ | ਰਾਮਾਨੰਦ ਵਲੋਂ ਕੀਤੀ ਆਤਿਸ਼ਬਾਜ਼ੀ ਵੇਖਣਯੋਗ ਸੀ | ਦੇਰ ਸ਼ਾਮ ਮੇਜਰ ਸਿੰਘ ਐਸ.ਪੀ.(ਐਚ) ਨੇ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਵਿਖਾਈ | ਇਸ ਮੌਕੇ ਅਜੀਤਇੰਦਰ ਸਿੰਘ ਮੋਫ਼ਰ ਸਾਬਕਾ ਵਿਧਾਇਕ, ਕਾਂਗਰਸੀ ਆਗੂ ਡਾ: ਮਨੋਜ ਬਾਲਾ ਬਾਂਸਲ, ਰਜੇਸ਼ ਕੁਮਾਰ ਬਿੱਟੂ, ਨਗਰ ਕੌਾਸਲ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ, ਪ੍ਰੋ: ਸੁਖਦੇਵ ਸਿੰਘ, ਕਮੇਟੀ ਪ੍ਰਧਾਨ ਪ੍ਰਵੀਨ ਕੁਮਾਰ ਗੋਇਲ, ਅਸ਼ੋਕ ਕੁਮਾਰ ਗਰਗ, ਰਜੇਸ਼ ਗਰਗ, ਸੁਸ਼ੀਲ ਕੁਮਾਰ ਸ਼ੀਲਾ, ਸੋਨੂੰ ਕੁਮਾਰ ਆਦਿ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਇਸ ਵਾਰ ਰਾਵਣ ਅਤੇ ਕੁੰਭਕਰਨ ਦੇ ਪੁਤਲੇ ਵੀ ਇਲੈਕਟ੍ਰੋਨਿਕ ਬਟਨ ਦਬਾ ਕੇ ਨਹੀਂ ਸਗੋਂ ਪਰਾਲੀ ਨਾਲ ਸਾੜੇ ਗਏ |
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸਥਾਨਕ ਰਾਮਾ ਨਾਟਕ ਕਲੱਬ ਵਲੋਂ ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕਰ ਕੇ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ, ਪ੍ਰਕਾਸ਼ ਚੰਦ ਕੁੱਲਰੀਆਂ, ਥਾਣਾ ਮੁਖੀ ਬਲਜੀਤ ਸਿੰਘ ਬਰਾੜ, ਨਿਰੰਜਣ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ | ਇਸ ਦੌਰਾਨ ਭਗਵਾਨ ਸ੍ਰੀ ਰਾਮ ਚੰਦਰ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਸੁੰਦਰ ਝਾਕੀਆਂ ਸਜਾਈਆਂ ਗਈਆਂ |
ਬੋਹਾ 'ਚ ਦੁਸਹਿਰਾ ਮਨਾਇਆ
ਸਥਾਨਕ ਮੰਡੀ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਸਾੜਨ ਤੋਂ ਪਹਿਲਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਉੱਘੇ ਲੋਕ ਗਾਇਕ ਲਾਭ ਹੀਰਾ ਅਤੇ ਬੀਬੀ ਹੁਸਨਪ੍ਰੀਤ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਕੇ ਖ਼ੂਬ ਰੰਗ ਬੰਨਿ੍ਹਆ ਅਤੇ ਆਸ ਪਾਸ ਦੇ ਪਿੰਡਾਂ ਤੋਂ ਪੁੱਜੇ ਹਜ਼ਾਰਾਂ ਸਰੋਤਿਆਂ ਤੋਂ ਖ਼ੂਬ ਵਾਹ ਵਾਹ ਖੱਟੀ | ਮਾਂ ਪਾਰਬਤੀ ਸੰਗ ਬੋਹਾ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੁਨੀਲ ਗੋਇਲ ਪ੍ਰਧਾਨ ਨਗਰ ਪੰਚਾਇਤ ਬੋਹਾ ਨੇ ਕੀਤੀ | ਇਸ ਮੌਕੇ ਪ੍ਰਧਾਨ ਨਵੀਨ ਕਾਲਾ, ਗੋਰਾ ਬੋਹਾ, ਬ੍ਰਹਮਦੇਵ ਮੰਗਲਾ, ਹਰਮਿੰਦਰ ਤਾਂਗੜੀ, ਸੁਰਿੰਦਰ ਮੰਗਲਾ, ਲਛਮਣ ਕੁਲਾਣਾ, ਹੈਪੀ, ਜਸਨਦੀਪ, ਪ੍ਰਸ਼ੋਤਮ ਗਿੱਲ, ਕੁਲਵੰਤ ਸਿੰਘ ਸਮਲੀ, ਕੁਲਵਿੰਦਰ ਗਰਚਾ, ਮਨੋਜ ਕੁਮਾਰ, ਬਲਜਿੰਦਰ ਪੰਚ ਆਦਿ ਹਾਜ਼ਰ ਸਨ |
ਬੱਚਿਆਂ ਨੇ ਦੁਸਹਿਰੇ ਮੌਕੇ ਬੁਰਾਈਆਂ ਦਾ ਪੁਤਲਾ ਫੂਕਿਆ
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ- ਸਬ ਡਵੀਜ਼ਨ ਜੋਗਾ ਦੇ ਪਿੰਡਾਂ 'ਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਮਨਾਇਆ ਗਿਆ ¢ ਪ੍ਰਸ਼ਾਸਨ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਾਤਾਵਰਨ ਚੇਤਨਾ ਲਹਿਰ ਚਲਾਈ ਗਈ ਹੈ ਉੱਥੇ ਆਮ ਲੋਕਾਂ ਵਲੋਂ ਵੀ ਦੁਸਹਿਰੇ ਮੌਕੇ ਪ੍ਰਦੂਸ਼ਣ ਨਾ ਫੈਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ¢ ਖੇਤਰ ਦੇ ਪਿੰਡਾਂ ਵਿਚ ਭਾਵੇਂ ਬੁਰਾਈ ਦੇ ਪ੍ਰਤੀਕ ਰਾਵਣ ਦੇ ਪੁਤਲੇ ਫੂਕੇ ਗਏ ਪਰ ਪਹਿਲੇ ਸਾਲਾਂ ਦੇ ਮੁਕਾਬਲੇ ਪ੍ਰਦੂਸ਼ਣ ਬਹੁਤ ਘੱਟ ਰਿਹਾ ¢ ਕਸਬਾ ਜੋਗਾ ਵਿਖੇ ਛੋਟੇ ਬੱਚਿਆਂ ਨੇ ਰਾਵਣ ਦਾ ਇੱਕ ਛੋਟਾ ਜਿਹਾ ਪੁਤਲਾ ਤਿਆਰ ਕੀਤਾ ਸੀ ¢
ਭੀਖੀ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਭੀਖੀ ਤੋਂ ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ ਅਨੁਸਾਰ- ਸ੍ਰੀ ਰਾਮ ਨਾਟਕ ਕਲੱਬ ਤੇ ਸ੍ਰੀ ਰਾਮ ਕਲਾਂ ਮੰਚ ਵਲੋਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਥਾਨਕ ਸਰਕਾਰੀ ਸਕੂਲ ਦੇ ਖੇਡ ਦੇ ਮੈਦਾਨ 'ਚ ਬੜੀ ਧੂਮਧਾਮ ਨਾਲ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਸੁਰੇਸ਼ ਕੁਮਾਰ ਬੰਟੀ (ਭੱਠੇ ਵਾਲੇ) ਨੇ ਸ਼ਿਰਕਤ ਕੀਤੀ | ਗਾਇਕ ਸ਼ੀਸ਼ਪਾਲ ਸ਼ਰਮਾ ਨੇ ਸੱਭਿਆਚਾਰਕ ਗੀਤ ਗਾ ਕੇ ਦਰਸ਼ਕਾਂ ਕੋਲੋਂ ਵਾਹ ਵਾਹ ਖੱਟੀ | ਗਾਇਕਾ ਜੋਤੀ ਤੇ ਵਿੱਕੀ ਹੀਰੋਂ ਨੇ ਵੀ ਗੀਤ ਪੇਸ਼ ਕੀਤੇ | ਦੇਰ ਸ਼ਾਮ ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕੀਤੀ ਗਈ | ਰਾਮ ਨਾਟਕ ਕਲੱਬ ਦੇ ਪ੍ਰਧਾਨ ਰਾਜਿੰਦਰ ਮਿੱਤਲ, ਰਾਮ ਕੁਮਾਰ ਸਿੰਗਲਾ, ਅੰਮਿ੍ਤਪਾਲ ਕੁੱਕੜ, ਮੰਗਤ ਰਾਮ ਮੰਗੂ, ਸ੍ਰੀ ਰਾਮ ਕਲਾ ਮੰਚ ਦੇ ਪ੍ਰਧਾਨ ਹਰਬੰਸ ਲਾਲ ਬਾਂਸਲ, ਸੰਦੀਪ ਕੁਮਾਰ ਮਹਿਤਾ, ਦਰਸ਼ਨ ਮਿੱਤਲ, ਵਿਪਨ ਕੁਮਾਰ ਗੰਢੀ, ਸੁਨੀਲ ਕੁਮਾਰ ਕਾਲਾ, ਹਨੀ ਕੁਮਾਰ ਬਾਂਸਲ, ਰਤਨ ਲਾਲ ਜਿੰਦਲ ਆਦਿ ਹਾਜ਼ਰ ਸਨ |

ਪਰਾਗ ਦੀ ਕਾਵਿ ਕਿਤਾਬ 'ਉਪਰਲਾ ਬਟਨ' ਜਾਰੀ

ਮਾਨਸਾ, 19 ਅਕਤੂਬਰ (ਸਟਾਫ਼ ਰਿਪੋਰਟਰ)-ਸਿੱਖਿਆ ਵਿਕਾਸ ਮੰਚ ਮਾਨਸਾ ਵਲੋਂ ਸ਼ਾਇਰ ਪਰਾਗ ਦੀ ਪਲੇਠੀ ਕਾਵਿ ਕਿਤਾਬ 'ਉਪਰਲਾ ਬਟਨ' ਨੂੰ ਜਾਰੀ ਕਰਨ ਲਈ ਸਮਾਗਮ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਦਿੱਲੀ ਯੂਨੀਵਰਸਿਟੀ ਦੇ ਪ੍ਰੋ. ...

ਪੂਰੀ ਖ਼ਬਰ »

ਬੁਢਲਾਡਾ ਫੇਰੀ ਮੌਕੇ ਬਾਦਲ ਨੂੰ ਅਕਾਲੀ ਦਲ (ਅ) ਦੇ ਆਗੂਆਂ ਨੇ ਵਿਖਾਈਆਂ ਕਾਲੀਆਂ ਝੰਡੀਆਂ

ਬੁਢਲਾਡਾ (ਮਾਨਸਾ), 19 ਅਕਤੂਬਰ (ਸਟਾਫ਼ ਰਿਪੋਰਟਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਬੁਢਲਾਡਾ ਫੇਰੀ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਜ਼ਿਲ੍ਹਾ ਇਕਾਈ ਵਲੋਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਗਟ ਕੀਤਾ ਗਿਆ | ਜਦ ਸ: ਬਾਦਲ ਦਾ ਕਾਫ਼ਲਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ- ਬਾਦਲ

ਬੁਢਲਾਡਾ (ਮਾਨਸਾ), 19 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੀ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਲੋਕਾਂ 'ਚ ਰੋਸ ਤੇ ਗੁੱਸਾ ਫੈਲ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਡੀ.ਸੀ. ਦੀ ਕੋਠੀ ਵੱਲ ਕੂਚ ਕਰਨ ਦੇ ਐਲਾਨ ਤੋਂ ਪ੍ਰਸ਼ਾਸਨ ਨੂੰ ਪਈ ਹੱਥਾਂ-ਪੈਰਾਂ ਦੀ

ਅਧਿਕਾਰੀਆਂ ਵਲੋਂ ਧਰਨੇ 'ਚ ਆ ਕੇ ਵਿਸ਼ਵਾਸ ਦੇਣ ਉਪਰੰਤ ਪਿੱਛੇ ਹਟੇ ਕਿਸਾਨ ਜੋਗਾ, 19 ਅਕਤੂਬਰ (ਬਲਜੀਤ ਸਿੰਘ ਅਕਲੀਆ)- ਪਿੰਡ ਰੱਲਾ ਵਿਖੇ ਮੁੱਖ ਸੜਕ ਬਰਨਾਲਾ-ਮਾਨਸਾ 'ਤੇ ਮਾਖਾ ਚਹਿਲਾਂ ਤੇ ਅਨੂਪਗੜ੍ਹ ਪਿੰਡਾਂ ਦੀਆਂ ਅਨਾਜ ਮੰਡੀਆਂ 'ਚੋਂ ਝੋਨਾ ਚੁੱਕਣ ਲਈ ਇਕ ਤੋਂ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ 'ਤੇ ਸਖ਼ਤੀ ਵਰਤਣ ਦੀ ਥਾਂ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਮੰਨੇ

ਮਾਨਸਾ, 19 ਅਕਤੂਬਰ (ਸ. ਰਿ.)-ਪਿੰਡ ਗੁਰਨੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਕਿਹਾ ਕਿ ਪ੍ਰਦੂਸ਼ਣ ਬੋਰਡ ਪੰਜਾਬ ਤੇ ਖੇਤੀਬਾੜੀ ਵਿਭਾਗ ਪੰਜਾਬ ਦੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਮਨਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ

ਮਾਨਸਾ, 19 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਮੁਲਾਜ਼ਮ ਫ਼ਰੰਟ ਪੰਜਾਬ ਦੇ ਵਫ਼ਦ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਗੁਰਜੀਤ ਸਿੰਘ ਲਾਲਿਆਂਵਾਲੀ, ਜਸਵਿੰਦਰ ਸਿੰਘ ਚੱਕ ਭਾਈਕੇ (ਮਜ਼ਦੂਰ ਦਲ), ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ...

ਪੂਰੀ ਖ਼ਬਰ »

ਬੁਰਜ ਢਿੱਲਵਾਂ ਵਿਖੇ ਵਾਤਾਵਰਨ ਬਚਾਓ ਰੈਲੀ ਕੱਢੀ

ਜੋਗਾ, 19 ਅਕਤੂਬਰ (ਵਿ.ਪ੍ਰਤੀ.)- ਦ ਗਰੇਟ ਥਿੰਕਰਜ਼ ਕਲੱਬ ਪਿੰਡ ਬੁਰਜ ਢਿੱਲਵਾਂ ਵਲੋਂ ਪਿੰਡ ਵਿਚ ਵਾਤਾਵਰਨ ਬਚਾਓ ਰੈਲੀ ਕੀਤੀ ਗਈ | ਕਲੱਬ ਦੇ ਪ੍ਰੈਸ ਸਕੱਤਰ ਕਰਮਜੀਤ ਸਿੰਘ ਬੁਰਜ ਢਿੱਲਵਾਂ ਨੇ ਦੱਸਿਆ ਕਿ ਇਸ ਵਾਤਾਵਰਨ ਬਚਾਓ ਰੈਲੀ ਵਿਚ ਮਾਤਾ ਸੁੰਦਰੀ ਗਰਲਜ਼ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਸਪੀਡ ਬਰੇਕਰ ਬਣਾਉਣ ਦੀ ਮੰਗ

ਝੁਨੀਰ, 19 ਅਕਤੂਬਰ (ਨਿ. ਪ. ਪ.)- ਕਸਬਾ ਝੁਨੀਰ ਦੀ ਸਿਰਸਾ-ਮਾਨਸਾ ਮੁੱਖ ਸੜਕ 'ਤੇ ਸਪੀਡ ਬਰੇਕਰ ਨਾ ਹੋਣ ਕਾਰਨ ਹਰ ਰੋਜ਼ ਛੋਟੇ ਮੋਟੇ ਹਾਦਸੇ ਹੋ ਰਹੇ ਹਨ | ਇਨ੍ਹਾਂ ਦੇ ਨਾ ਬਣਨ ਕਾਰਨ ਪਹਿਲਾਂ ਇਕ ਨੌਜਵਾਨ ਦੀ ਮੌਤ ਵੀ ਹੋ ਚੁੱਕੀ ਹੈ | ਬਹੁਤ ਵਾਰੀ ਪ੍ਰਸ਼ਾਸਨ ਦੇ ਧਿਆਨ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾਏ ਜਾਣ ਦੀ ਨਿੰਦਾ

ਝੁਨੀਰ, 19 ਅਕਤੂਬਰ (ਪ. ਪ.)- ਐੱਸ.ਐੱਸ.ਏ/ਰਮਸਾ ਆਦਿ 8886 ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਆੜ ਵਿਚ ਉਨ੍ਹਾਂ ਦੀਆਂ ਤਨਖ਼ਾਹਾਂ 'ਚ 65 ਤੋਂ 75 ਫ਼ੀਸਦੀ ਦੇ ਕਰੀਬ ਕਟੌਤੀ ਕਰਨ ਦੇ ਫ਼ੈਸਲੇ ਦੀ ਨਿੰਦਾ ਕੀਤੀ ਜਾ ਰਹੀ ਹੈ | ਸੇਵਾ ਮੁਕਤ ਸਕੂਲ ਮੁਖੀ ਕੌਰ ਸਿੰਘ ਭੰਮਾ, ਗੁਰਜੰਟ ਸਿੰਘ ...

ਪੂਰੀ ਖ਼ਬਰ »

ਝੁਨੀਰ ਦੇ ਬੱਸ ਸਟੈਂਡ 'ਤੇ ਬਣੀ ਟ੍ਰੈਫਿਕ ਸਮੱਸਿਆ ਤੋਂ ਲੋਕ ਦੁਖੀ

ਝੁਨੀਰ, 19 ਅਕਤੂਬਰ (ਪ. ਪ.)-ਕਸਬਾ ਝੁਨੀਰ ਦੇ ਬੱਸ ਸਟੈਂਡ 'ਤੇ ਅਕਸਰ ਹੀ ਲੋਕਾਂ ਤੇ ਵਾਹਨਾਂ ਦੀ ਭਾਰੀ ਭੀੜ ਲੱਗੀ ਰਹਿੰਦੀ ਹੈ | ਬੱਸ ਸਟੈਂਡ ਤੋਂ ਬੋਹਾ ਜਾਣ ਵਾਲੀ ਸੜਕ 'ਤੇ ਸਾਰਾ ਦਿਨ ਹੀ ਲੋਕਾਂ ਅਤੇ ਵਾਹਨਾਂ ਦੀ ਭੀੜ ਲੱਗੀ ਹੋਣ ਕਾਰਨ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ | ...

ਪੂਰੀ ਖ਼ਬਰ »

ਕੋੜੀਵਾੜਾ ਅਕੈਡਮੀ ਦੇ 3 ਖਿਡਾਰੀ ਸੂਬਾ ਪੱਧਰ ਲਈ ਚੁਣੇ

ਸਰਦੂਲਗੜ੍ਹ, 19 ਅਕਤੂਬਰ (ਅਰੋੜਾ)-ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਕੋੜੀਵਾੜਾ ਦੇ ਅਕਾਲ ਅਕੈਡਮੀ ਦੇ ਤਿੰਨ ਬੱਚਿਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ ਹੋਈ ਹੈ | ਪਿ੍ੰਸੀਪਲ ਬਲਜੀਤ ਕੌਰ ਭੁੱਲਰ ਨੇ ਦੱਸਿਆ ਕਿ 22 ਅਕਤੂਬਰ ਤੋਂ ਲੁਧਿਆਣਾ ਵਿਖੇ ਸ਼ੁਰੂ ਹੋ ਰਹੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਣ ਦੀ ਮੁਹਿੰਮ ਜਾਰੀ

ਮਾਨਸਾ, 19 ਅਕਤੂਬਰ (ਸਟਾਫ਼ ਰਿਪੋਰਟਰ)-ਅਵਾਰਾ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਣ ਦੀ ਮੁਹਿੰਮ ਜੋ ਕਿ ਮਾਨਸਾ ਦੀਆਂ ਵੱਖ ਵੱਖ ਸਮਾਜਿਕ ਜਥੇਬੰਦੀਆਂ ਐਡਵੋਕੇਟ ਗੁਰਲਾਭ ਸਿੰਘ ਮਾਹਲ ਦੀ ਅਗਵਾਈ 'ਚ ਚਲਾ ਰਹੀਆਂ ਹਨ, ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਉੱਪਲ ਸਹਿਕਾਰੀ ਸਭਾ ਫੱਤਾ ਮਾਲੋਕਾ ਦੇ ਪ੍ਰਧਾਨ ਬਣੇ

ਝੁਨੀਰ, 19 ਅਕਤੂਬਰ (ਨਿ. ਪ. ਪ.)-ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਦੀ ਫੱਤਾ ਮਾਲੋਕਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ | ਇਸ ਚੋਣ 'ਚ ਜਸਵਿੰਦਰ ਸਿੰਘ ਉੱਪਲ ਸਭਾ ਦੇ ਪ੍ਰਧਾਨ ਚੁਣੇ ਗਏ | ਅਮਰੀਕ ਸਿੰਘ ਮੀਤ ਪ੍ਰਧਾਨ, ਰਾਜਪਾਲ ਸ਼ਰਮਾ ਚੈੱਕ ਆਪਰੇਟਰ, ...

ਪੂਰੀ ਖ਼ਬਰ »

ਸਰਦੂਲਗੜ੍ਹ ਸ਼ਹਿਰ ਤੇ ਨੇੜਲੇ ਪਿੰਡਾਂ 'ਚ ਸਫ਼ਾਈ ਨਾ ਹੋਣ ਕਾਰਨ ਲੋਕ ਬਿਮਾਰੀਆਂ ਦੀ ਜਕੜ 'ਚ

ਸਰਦੂਲਗੜ੍ਹ, 19 ਅਕਤੂਬਰ (ਜੀ.ਐਮ.ਅਰੋੜਾ)- ਸਵੱਛ ਭਾਰਤ ਮੁਹਿੰਮ ਸਥਾਨਕ ਹਲਕੇ ਵਿਚ ਕਾਗ਼ਜ਼ਾਂ ਦਾ ਸ਼ਿੰਗਾਰ ਬਣ ਕੇ ਰਹਿ ਗਈ ਹੈ | ਭਾਵੇਂ ਨਗਰ ਪੰਚਾਇਤ ਸਰਦੂਲਗੜ੍ਹ ਕੋਲ ਸਫ਼ਾਈ ਸੇਵਕ ਪੱਕੇ ਹੋਣ ਦੇ ਬਾਵਜੂਦ ਸਫ਼ਾਈ ਵਿਚ ਕੋਈ ਕਮੀ ਨਾ ਆਉਣ ਕਾਰਨ ਸਫ਼ਾਈ ਦਾ ਠੇਕਾ ਵੀ ...

ਪੂਰੀ ਖ਼ਬਰ »

ਸਰਕਾਰਾਂ ਪਰਾਲੀ ਸਾੜਨ ਦੇ ਮੁੱਦੇ 'ਤੇ ਜਾਣ ਬੁੱਝ ਕੇ ਕਿਸਾਨਾਂ ਦੇ ਮਗਰ ਪਈਆਂ

ਬੋਹਾ, 19 ਅਕਤੂਬਰ (ਤਾਂਗੜੀ)- ਕੇਂਦਰ ਤੇ ਪ੍ਰਾਂਤਕ ਸਰਕਾਰਾਂ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਜਾਣ ਬੁੱਝ ਕੇ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਲਗਾ ਕੇ ਕਿਸਾਨਾਂ ਮਗਰ ਪਈਆਂ ਹਨ ਜਦਕਿ ਸਰਕਾਰਾਂ ਇਸ ਦਾ ਕੋਈ ਠੋਸ ਹੱਲ ਨਹੀਂ ਦੱਸ ਰਹੀ ਤੇ ਕਿਸਾਨਾਂ ਨੂੰ ਮਜਬੂਰੀ ਵੱਸ ...

ਪੂਰੀ ਖ਼ਬਰ »

ਇਰਾਦਾ ਕਤਲ ਮਾਮਲੇ 'ਚ ਨਾਮਜ਼ਦ ਬਾਬਾ ਭਾਈ ਰੂਪ ਚੰਦ ਲੰਗਰ ਸੇਵਾ ਸੁਸਾਇਟੀ ਦੇ 21 ਆਗੂ ਅਦਾਲਤ ਵਲੋਂ ਬਰੀ

ਭਾਈਰੂਪਾ, 19 ਅਕਤੂਬਰ (ਵਰਿੰਦਰ ਲੱਕੀ)-ਭਾਈਰੂਪਾ ਵਿਖੇ ਵਿਵਾਦਤ 161 ਏਕੜ ਜ਼ਮੀਨ ਦੇ ਸਬੰਧ 'ਚ ਉਕਤ ਜ਼ਮੀਨ ਲਈ ਸੰਘਰਸ਼ ਕਰ ਰਹੀ ਬਾਬਾ ਭਾਈ ਰੂਪ ਚੰਦ ਲੰਗਰ ਸੇਵਾ ਸੁਸਾਇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਤਕਰੀਬਨ 4 ਸਾਲ ਪਹਿਲਾਂ ਹੋਏ ਵਿਵਾਦ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਹਿੰਦਰ ਸਿੰਘ ਮਾਨ ਦੀ ਮੌਤ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਬਠਿੰਡਾ ਤਲਵੰਡੀ ਸਾਬੋ ਹਾਈਵੇ 'ਤੇ ਸਥਿਤ ਕੋਠੇ ਮਿਹਣਿਆਂ ਵਾਲੇ ਕੋਲ ਵਾਪਰੇ ਇਕ ਸੜਕੀ ਹਾਦਸੇ 'ਚ ਉਕਤ ਕੋਠੇ ਵਿਚ ਰਹਿਣ ਵਾਲੇ ਮੁਹਤਬਰ ਆਗੂ ਮਹਿੰਦਰ ਸਿੰਘ ਮਾਨ ਦੀ ਮੌਤ ਹੋ ਗਈ | ਉਨ੍ਹਾਂ ਦੇ ਦਿਹਾਂਤ 'ਤੇ ...

ਪੂਰੀ ਖ਼ਬਰ »

ਕਰਿਆਨਾ ਦੁਕਾਨ 'ਚ ਚੋਰੀ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਸਥਾਨਕ ਕਮਾਲੂ ਰੋਡ 'ਤੇ ਸਥਿਤ ਕਰਿਆਨਾ ਦੁਕਾਨ ਪਾਵੀ ਕਰਿਆਨਾ ਸਟੋਰ ਦੀ ਦੁਕਾਨ 'ਚ ਸ਼ਟਰ ਦੇ ਤਾਲੇ ਤੋੜਕੇ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੀੜਤ ਪਾਵੀ ਕੁਮਾਰ ਨੇ ਰਾਮਾਂ ਪੁਲਿਸ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX