ਤਾਜਾ ਖ਼ਬਰਾਂ


ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  10 minutes ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਵੀ...
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  6 minutes ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ...
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  46 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ,ਬਰਜਿੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ...
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  39 minutes ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ...........
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 1 hour ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 1 hour ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ..............
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 1 hour ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 1 hour ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 1 hour ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 1 hour ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 1 hour ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 1 hour ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 1 hour ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 1 hour ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 1 hour ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 1 hour ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 1 hour ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 1 hour ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 2 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 1 hour ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 1 hour ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 3 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 3 hours ago
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 4 hours ago
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 4 hours ago
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਪੰਜਾਬ / ਜਨਰਲ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰਾ ਹੱਲਾ ਮਹੱਲਾ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਭਰੀ ਹਾਜ਼ਰੀ

ਹਜ਼ੂਰ ਸਾਹਿਬ (ਮਹਾਰਾਸ਼ਟਰ), 20 ਅਕਤੂਬਰ (ਰਵਿੰਦਰ ਸਿੰਘ ਮੋਦੀ)-ਸ਼੍ਰੀ ਗੁਰੂ ਗੋਬਿਦ ਸਿੰਘ ਜੀ ਦੀ ਨਗਰੀ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰਾ ਹੱਲਾ ਮਹੱਲਾ ਸ਼ਰਧਾ ਨਾਲ ਮਨਾਇਆ ਗਿਆ | ਤਖ਼ਤ ਸਾਹਿਬ ਦੀ ਮਰਿਯਾਦਾ ਅਨੁਸਾਰ ਸਵੇਰੇ ਤੜਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮੁੱਖ ਵਾਕ ਹੋਇਆ ਤੇ ਬਾਅਦ 'ਚ ਦੁਸਹਿਰਾ ਖੇਡਣ ਵਾਸਤੇ ਅਰਦਾਸ ਕੀਤੀ ਗਈ | ਅਰਦਾਸ 'ਚ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ | ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਨੇ ਇਸ ਮੌਕੇ ਸੰਗਤ ਨੂੰ ਸ਼ੁੱਭਕਾਮਨਾਵਾਂ ਜਾਰੀ ਕੀਤੀਆਂ | ਮੀਤ ਜਥੇਦਾਰ ਸੰਤ ਬਾਬਾ ਜੋਤਇੰਦਰ ਸਿੰਘ, ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ, ਮੀਤ ਗ੍ਰੰਥੀ ਭਾਈ ਅਵਤਾਰ ਸਿੰਘ, ਧੂਪੀਆ ਭਾਈ ਰਾਮ ਸਿੰਘ ਵੀ ਮੌਜੂਦ ਸਨ | ਗੁਰਦੁਆਰਾ ਸਾਹਿਬ ਵਿਖੇ ਕੀਰਤਨ, ਕਥਾ ਤੇ ਆਰਤੀ ਕਰਵਾਈ ਗਈ | ਦੁਸਹਿਰਾ ਮਹੱਲਾ ਲਈ ਪੰਜਾਬ, ਹਰਿਆਣਾ, ਦਿੱਲੀ, ਤੇਲੰਗਾਨਾ ਤੇ ਕਰਨਾਟਕ ਤੋਂ ਵੱਡੀ ਗਿਣਤੀ 'ਚ ਸੰਗਤਾਂ ਇੱਥੇ ਪੁੱਜੀਆਂ | ਉਨ੍ਹਾਂ ਦੇ ਲੰਗਰ ਤੇ ਰਿਹਾਇਸ਼ ਦੀ ਵਿਵਸਥਾ ਗੁਰਦੁਆਰਾ ਬੋਰਡ ਦੇ ਯਾਤਰੀ ਨਿਵਾਸਾਂ 'ਚ ਕੀਤੀ ਗਈ | ਗੁਰਦੁਆਰਾ ਲੰਗਰ ਸਾਹਿਬ ਵਲੋਂ ਵੀ ਯਾਤਰੀਆਂ ਵਾਸਤੇ ਲੰਗਰ ਤੇ ਰਿਹਾਇਸ਼ ਦੀ ਵਿਵਸਥਾ ਕੀਤੀ ਗਈ | ਯਾਤਰੀ ਨਿਵਾਸਾਂ 'ਚ ਇਕ ਲੱਖ ਤੋਂ ਵੱਧ ਸ਼ਰਧਾਲੂਆਂ ਵਾਸਤੇ ਰਿਹਾਇਸ਼ ਦਾ ਪ੍ਰਬੰਧ ਸੀ | ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਤਖ਼ਤ ਸਾਹਿਬ ਤੋਂ ਹੱਲਾ ਮਹੱਲਾ ਨਗਰ ਕੀਰਤਨ ਸ਼ੁਰੂ ਹੋਇਆ | ਜਿਸ 'ਚ ਨਿਸ਼ਾਨ ਸਾਹਿਬ, ਗੁਰੂ ਮਹਾਰਾਜ ਜੀ ਦੇ ਘੋੜੇ, ਕੀਰਤਨੀ ਜਥੇ, ਭਜਨ ਮੰਡ, ਨਿਹੰਗ ਸਿੰਘ ਦੇ ਦਲ ਤੇ ਦਲਾਂ ਦੇ ਜਥੇਦਾਰ, ਪੰਜ ਪਿਆਰੇ ਸਾਹਿਬਾਨ, ਗੁਰਦੁਆਰਾ ਬੋਰਡ ਦੇ ਮੈਂਬਰ, ਅਧਿਕਾਰੀ ਤੇ ਵੱਡੀ ਗਿਣਤੀ 'ਚ ਸੰਗਤ ਸ਼ਾਮਿਲ ਹੋਈ | ਹੱਲਾ ਮਹੱਲਾ ਦੌਰਾਨ ਗਤਕਾ ਜਥਿਆਂ ਵਲੋਂ ਸ਼ਸਤਰਾਂ ਨਾਲ ਪ੍ਰਦਰਸ਼ਨ ਕੀਤੇ ਗਏ | ਦੁਸਹਿਰੇ ਮੌਕੇ ਵੱਖ-ਵੱਖ ਸਥਾਨਾਂ ਤੇ ਲੰਗਰ ਲਗਾਏ ਗਏ | ਭਾਈ ਲਾਲੋ ਜੀ ਦੇ ਸਥਾਨ 'ਤੇ ਬਾਬਾ ਗੁਰਚਰਨ ਸਿੰਘ ਜੀ ਭੈਰੋ ਮਾਜਰਾਵਾਲੇ (ਰੋਪੜ ) ਵਲੋਂ ਮਠਿਆਈਆਂ ਦਾ ਲੰਗਰ ਲਗਾਇਆ ਗਿਆ |

ਲੁਧਿਆਣਾ 'ਚ ਵੀ ਕਈ ਥਾਈਾ ਰੇਲਵੇ ਲਾਈਨਾਂ ਨਜ਼ਦੀਕ ਲੱਗਿਆ ਦੁਸਹਿਰਾ ਮੇਲਾ

ਅੰਮਿ੍ਤਸਰ ਦੀ ਘਟਨਾ ਤੋਂ ਸਬਕ ਲੈਣ ਦੀ ਲੋੜ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਦੁਸਹਿਰੇ ਮੌਕੇ ਰਾਵਣ ਦੇ ਪੁਤਲੇ ਨੂੰ ਫ਼ੂਕਣ ਦੌਰਾਨ ਸ੍ਰੀ ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਕਾਰਨ ਅਚਨਚੇਤੀ ਮੌਤ ਦੇ ਮੂੰਹ ਜਾ ਪਏ ਲਗਪਗ 60 ਲੋਕਾਂ ਦੇ ਵਾਰਸਾਂ ਨਾਲ ਵੱਖ-ਵੱਖ ਰਾਜਸੀ ਆਗੂਆਂ ਵਲੋਂ ਹਮਦਰਦੀ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਕਾਰਨ ਆਲ ਇੰਡੀਆ ਤਿ੍ਣਮੂਲ ਕਾਂਗਰਸ ਪੰਜਾਬ ਦੀ ਬੈਠਕ ਮੁਲਤਵੀ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)-ਆਲ ਇੰਡੀਆ ਤਿ੍ਣਮੂਲ ਕਾਾਗਰਸ ਪੰਜਾਬ ਨੇ ਅੰਮਿ੍ਤਸਰ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਸੂਬਾਈ ਕਨਵੀਨਰ, ਮੋਹਾਲੀ ਮਨਜੀਤ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ 'ਚ ਐਤਵਾਰ ਨੂੰ ਮੀਟਿੰਗ ਹੋਣ ਵਾਲੀ ਸੀ, ਜਿਸ 'ਚ ...

ਪੂਰੀ ਖ਼ਬਰ »

ਸੁਖਬੀਰ ਦੀ ਗੱਡੀ ਘੇਰਨ ਦੇ ਮਾਮਲੇ 'ਚ ਸਿੱਖ ਕਾਰਕੁਨਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ

ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਦੋ ਕੁ ਹਫ਼ਤੇ ਪਹਿਲਾਂ ਸੰਗਰੂਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਨੂੰ ਘੇਰਨ 'ਤੇ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਦੀ ਸ਼ਿਕਾਇਤ 'ਤੇ ਸਦਰ ਪੁਲਿਸ ਥਾਣਾ ਸੰਗਰੂਰ ਵਿਖੇ ਇਰਾਦਾ ...

ਪੂਰੀ ਖ਼ਬਰ »

ਅੰਮਿ੍ਤਸਰ ਹਾਦਸੇ ਕਾਰਨ ਅਕਾਲੀ ਦਲ ਵਲੋਂ ਜਲੰਧਰ 'ਚ ਕੱਲ੍ਹ ਦਾ ਧਰਨਾ ਮੁਲਤਵੀ

ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਐਸ.ਸੀ./ਐਸ.ਟੀ. ਸ਼ੇ੍ਰਣੀਆਂ ਦੇ ਵਿਦਿਆਰਥੀਆਂ ਦੇ ਵਜ਼ੀਫ਼ਿਆਂ ਦੇ ਮਾਮਲੇ 'ਤੇ 22 ਅਕਤੂਬਰ ਨੂੰ ਜਲੰਧਰ 'ਚ ਦਿੱਤਾ ਜਾਣ ਵਾਲਾ ਸੂਬਾ ਪੱਧਰੀ ਧਰਨਾ ਅੰਮਿ੍ਤਸਰ ਹਾਦਸੇ ਨੂੰ ਵੇਖਦਿਆਂ ਮੁਲਤਵੀ ਕਰ ਦਿੱਤਾ ...

ਪੂਰੀ ਖ਼ਬਰ »

ਦੁਸਹਿਰੇ ਵਾਲੇ ਦਿਨ ਪੰਜਾਬ ਦੀ ਆਬੋ ਹਵਾ ਪਿਛਲੇ ਸਾਲ ਦੇ ਮੁਕਾਬਲੇ ਸਹੀਂ ਰਹੀ

ਦਿੱਲੀ 'ਚ 326 ਤੇ ਪੰਜਾਬ ਦੇ ਲੁਧਿਆਣਾ 'ਚ ਸਭ ਤੋਂ ਵੱਧ 145 ਏਅਰ ਕੁਆਲਿਟੀ ਇੰਨਡੈਕਸ ਮਾਪਿਆ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਯਤਨਾਂ ਸਦਕਾ ਪਿਛਲੇ ਸਾਲ ਨਾਲੋਂ ਇਸ ਸਾਲ ਦੁਸਹਿਰੇ 'ਤੇ ਪੁਤਲੇ ਫ਼ੂਕਣ ਤੇ ਝੋਨੇ ਦੀ ਕਟਾਈ ਦਾ ਸੀਜ਼ਨ ਹੋਣ ਦੇ ਬਾਵਜੂਦ ਪੰਜਾਬ ਦੀ ਆਬੋ ਹਵਾ ਸਹੀਂ ਰਹੀ | ਜਦਕਿ ਦੇਸ਼ ਦੀ ...

ਪੂਰੀ ਖ਼ਬਰ »

ਚੱਢਾ ਖ਼ੁਦਕੁਸ਼ੀ ਮਾਮਲੇ 'ਚ ਪ੍ਰਵਾਸੀ ਭਾਰਤੀ ਔਰਤ ਕੇ. ਘੁੰਮਣ ਦੀ ਅਰਜ਼ੀ ਖ਼ਾਰਜ

ਅੰਮਿ੍ਤਸਰ, 20 ਅਕਤੂਬਰ (ਰੇਸ਼ਮ ਸਿੰਘ)¸ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਕੀਤੀ ਪ੍ਰਵਾਸੀ ਭਾਰਤੀ ਔਰਤ ਕੇ. ਘੁੰਮਣ ਨੂੰ ਸਥਾਨਕ ਅਦਾਲਤ ਵਲੋਂ ਵੀ ਕੋਈ ਰਾਹਤ ਨਹੀਂ ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਕੈਦ

ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ 'ਚ ਇਕ ਲੜਕੇ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਦਿੜ੍ਹਬਾ ਵਿਖੇ 7 ਜੂਨ 2016 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਦੁਨੀਆ 'ਚ ਸਾਢੇ 4 ਕਰੋੜ ਔਰਤਾਂ ਸ਼ਰਾਬ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਪੀੜਤ

ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਅਨੁਸਾਰ ਪੁਰਸ਼ਾਂ ਦੇ ਨਾਲ-ਨਾਲ ਔਰਤਾਂ ਵੀ 'ਲਾਲ ਪਰੀ' ਦੀਆਂ ਸ਼ੌਕੀਨ ਬਣਦੀਆਂ ਜਾ ਰਹੀਆਂ ਹਨ | ਰਿਪੋਰਟ ਅਨੁਸਾਰ ਦੁਨੀਆ ਭਰ 'ਚ ਸਾਢੇ 4 ਕਰੋੜ ਤੋਂ ਵੀ ਜ਼ਿਆਦਾ ਔਰਤਾਂ ਸ਼ਰਾਬ ਨਾਲ ਹੋਣ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁ. ਪ੍ਰਬੰਧਕ ਕਮੇਟੀ ਦੇ ਗਠਨ ਸਬੰਧੀ ਕੇਸ ਦੀ ਸੁਣਵਾਈ ਅਗਲੇ ਸਾਲ ਨਵੰਬਰ ਤੱਕ ਪਈ

ਹੁਣ ਤੱਕ ਸੁਪਰੀਮ ਕੋਰਟ ਦੇ ਚਾਰ ਚੀਫ਼ ਜਸਟਿਸ ਕਰ ਚੁੱਕੇ ਨੇ ਮਾਮਲੇ 'ਤੇ ਸੁਣਵਾਈ

ਚੰਡੀਗੜ੍ਹ, 20 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਗਠਨ ਨੂੰ ਲੈ ਕੇ 4 ਸਾਲਾਂ ਤੋਂ ਵੱਧ ਸਮੇਂ ਤੋਂ ਸੁਪਰੀਮ ਕੋਰਟ 'ਚ ਜੋ ਪਟੀਸ਼ਨ ਵਿਚਾਰਧੀਨ ਹੈ, ਉਸ ਦੀ ਅਗਲੀ ਤਰੀਕ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਗਲੇ ਸਾਲ 25 ਨਵੰਬਰ 'ਤੇ ...

ਪੂਰੀ ਖ਼ਬਰ »

ਮਾਮਲਾ ਕਸ਼ਮੀਰੀ ਵਿਦਿਆਰਥੀਆਂ ਦੀ ਗਿ੍ਫ਼ਤਾਰੀ ਦਾ

ਜ਼ਾਹਿਦ 7 ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ, ਇਦਰਿਸ ਨੂੰ ਜੇਲ੍ਹ ਭੇਜਿਆ

ਜਲੰਧਰ, 20 ਅਕਤੂਬਰ (ਐੱਮ.ਐੱਸ.ਲੋਹੀਆ)-ਬੀਤੇ ਦਿਨੀਂ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੱਤਵਾਦੀ ਸੰਗਠਨ 'ਜੈਸ਼-ਏ-ਮੁਹੰਮਦ' ਨਾਲ ਸਬੰਧ ਰੱਖਣ ਵਾਲੀ ਜਥੇਬੰਦੀ 'ਅਨਸਾਰ ਗਜ਼ਵਤ-ਉਲ-ਹਿੰਦ' ਨਾਲ ਜੁੜੇ ਹੋਏ ਕਸ਼ਮੀਰੀ ਵਿਦਿਆਰਥੀਆਂ 'ਚੋਂ ਜ਼ਾਹਿਦ ਗੁਲਜ਼ਾਰ ਪੁੱਤਰ ...

ਪੂਰੀ ਖ਼ਬਰ »

ਜਰਮਨ ਸਿੰਘ ਤੋਂ ਚਾਰ ਜਾਂਚ ਏਜੰਸੀਆਂ ਵਲੋਂ ਕਈ ਘੰਟੇ ਪੁੱਛਗਿੱਛ

ਦਿੱਲੀ ਤੇ ਉੱਤਰ ਪ੍ਰਦੇਸ਼ ਦੇ ਅਧਿਕਾਰੀ ਵੀ ਪਟਿਆਲਾ ਪਹੁੰਚੇ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜਿਸ਼ ਰਚਣ ਵਾਲੇ ਖਾੜਕੂ ਜਰਮਨ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਅੱਜ ਦਿਨ ਭਰ ਦੀ ਪੁੱਛਗਿੱਛ ਦੌਰਾਨ ਚਾਰ ਜਾਂਚ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਕਾਰਨ ਬਾਲੀਵੁੱਡ ਵੀ ਡੂੰਘੇ ਸਦਮੇ 'ਚ

* ਕਪਿਲ ਸ਼ਰਮਾ ਕਰ ਰਹੇ ਨੇ ਪਲ-ਪਲ ਦੀ ਜਾਣਕਾਰੀ ਸਾਂਝੀ * ਅਮਿਤਾਭ ਬੱਚਨ, ਅਨਿਲ ਕਪੂਰ, ਅਜੇ ਦੇਵਗਨ ਸਮੇਤ ਕਈਆਂ ਨੇ ਪ੍ਰਗਟਾਇਆ ਡੂੰਘਾ ਦੁੱਖ

ਮੁੰਬਈ, 20 ਅਕਤੂਬਰ (ਏਜੰਸੀਆਂ)-ਅੰਮ੍ਰਿਤਸਰ ਰੇਲ ਹਾਦਸੇ ਨੇ ਜਦੋਂ ਪੂਰੇ ਦੇਸ਼ ਦੀ ਦੁਸਹਿਰੇ ਦੀ ਖ਼ੁਸ਼ੀ ਨੂੰ ਇਕ ਸ਼ੋਕ 'ਚ ਬਦਲ ਦਿੱਤਾ ਹੈ, ਤਾਂ ਅਜਿਹੇ 'ਚ ਬਾਲੀਵੁੱਡ ਵੀ ਡੂੰਘੇ ਸਦਮੇ 'ਚ ਹੈ। ਬਾਲੀਵੁੱਡ ਦੇ ਦਿਗਜ਼ ਅਦਾਕਾਰ ਅਮਿਤਾਬ ਬੱਚਨ ਨੇ ਦੁੱਖ ਪ੍ਰਗਟ ਕਰਦੇ ਹੋਏ ...

ਪੂਰੀ ਖ਼ਬਰ »

ਪੋ੍ਰ: ਮੋਹਨ ਸਿੰਘ ਯਾਦਗਾਰੀ 40ਵਾਂ ਮੇਲਾ ਨਾਰੰਗਵਾਲ 'ਚ ਸ਼ੁਰੂ

ਅਹਿਮਦਗੜ੍ਹ, 20 ਅਕਤੂਬਰ (ਰਵਿੰਦਰ ਪੁਰੀ)-ਪੋ੍ਰ: ਮੋਹਨ ਸਿੰਘ ਯਾਦਗਾਰੀ 40ਵਾਂ ਮੇਲਾ ਅੱਜ ਗੋਵਿੰਦ ਕਾਲਜ ਨਾਰੰਗਵਾਲ 'ਚ ਸ਼ੁਰੂ ਹੋਇਆ | ਦੋ ਦਿਨਾਂ ਸਾਲਾਨਾ ਮੇਲੇ ਦਾ ਪਹਿਲਾ ਦਿਨ ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਬਾਅਦ ਸਾਰੇ ਰੰਗਾ ...

ਪੂਰੀ ਖ਼ਬਰ »

ਅਨੂ ਮਲਿਕ 'ਤੇ 2 ਹੋਰ ਔਰਤਾਂ ਨੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ

ਨਵੀਂ ਦਿੱਲੀ, 20 ਅਕਤੂਬਰ (ਏਜੰਸੀਆਂ)-ਗਾਇਕਾ ਸੋਨਾ ਮੋਹਾਪਾਤਰਾ ਅਤੇ ਸ਼ਵੇਤਾ ਪੰਡਿਤ ਤੋਂ ਬਾਅਦ ਹੁਣ 2 ਹੋਰ ਔਰਤਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਉੱਘੇ ਮਿਊਜ਼ਿਕ ਡਾਇਰੈਕਟਰ ਅਨੂ ਮਲਿਕ 'ਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਇਨ੍ਹਾਂ ਦੋਵੇਂ ਹੀ ਔਰਤਾਂ ਨੇ ...

ਪੂਰੀ ਖ਼ਬਰ »

'ਇਕੋਤਰੀ ਸਮਾਗਮ ਸਤਿਗੁਰੂ ਦੇ ਸੰਦੇਸ਼ ਤੇ ਸਿੱਖੀ ਸਿਧਾਂਤ ਦਾ ਪ੍ਰਤੀਕ'

ਨਗਰ ਕੀਰਤਨ 23 ਤੇ ਸੰਪੂਰਨਤਾ 24 ਨੂੰ

ਟਾਂਡਾ ਉੜਮੁੜ, 20 ਅਕਤੂਬਰ (ਦੀਪਕ ਬਹਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੰਦੇਸ਼, ਸਿਧਾਂਤ ਤੇ ਵਿਚਾਰਧਾਰਾ ਦਾ ਸਿੱਖ ਜਗਤ 'ਚ ਪ੍ਰਚਾਰ ਤੇ ਪ੍ਰਸਾਰ ਕਰਨ 'ਚ ਮਹਾਨ ਸਾਲਾਨਾ ਇਕੋਤਰੀ ਸਮਾਗਮ ਦਾ ਇਕ ਵਿਲੱਖਣ ਅਸਥਾਨ ਹੈ, ਜਿੱਥੋਂ ਸੇਧ ਲੈ ਕੇ ਸ਼ਬਦ ਦੀ ਤਾਕਤ ਨਾਲ ...

ਪੂਰੀ ਖ਼ਬਰ »

ਕੈਨੇਡਾ ਸਕਾਲਰਸ਼ਿਪ ਅਤੇ ਐਡਮਿਸ਼ਨ ਡੇ ਜਲੰਧਰ 'ਚ 22 ਅਤੇ ਨਵਾਂਸ਼ਹਿਰ 'ਚ 24 ਨੂੰ

ਜਲੰਧਰ, 20 ਅਕਤੂਬਰ (ਅ. ਬ.)-ਇੰਮੀਗ੍ਰੇਸ਼ਨ ਦੀ ਦੁਨੀਆ 'ਚ ਜਾਣਿਆ-ਪਹਿਚਾਣਿਆ ਅਤੇ ਭਰੋਸੇਮੰਦ ਨਾਂਅ ਸੁਖਚੈਨ ਸਿੰਘ ਰਾਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ ਵਿਦਿਆਰਥੀ ਕੈਨੇਡਾ ਜਾਣ ਦੇ ਚਾਹਵਾਨ ਹਨ, ਉਨ੍ਹਾਂ ਲਈ ਕੈਨੇਡਾ ਜਨਵਰੀ ਇਨਟੇਕ 'ਚ ਜਾਣ ਦਾ ...

ਪੂਰੀ ਖ਼ਬਰ »

ਮਾਲੀ ਤੰਗੀ ਤੋਂ ਪ੍ਰੇਸ਼ਾਨ ਇਕ ਹੀ ਪਰਿਵਾਰ ਦੇ 4 ਮੈਂਬਰਾਂ ਨੇ ਲਿਆ ਫ਼ਾਹਾ

ਫਰੀਦਾਬਾਦ, 20 ਅਕਤੂਬਰ (ਅਜੀਤ ਬਿਊਰੋ)-ਸੂਰਜਕੁੰਡ ਦੇ ਦਿਆਲ ਬਾਗ 'ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਪਰਿਵਾਰ ਮਾਲੀ ਤੰਗੀ ਤੋਂ ਪ੍ਰੇਸ਼ਾਨ ਸੀ | ਘਟਨਾ ਦੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

'ਆਟੇ ਦੀ ਚਿੜੀ' ਨੇ ਭਰੀ ਦਰਸ਼ਕਾਾ ਦੇ ਦਿਲ ਤੱਕ ਸਫ਼ਲ ਉਡਾਣ

ਚੰਡੀਗੜ• 20 ਅਕਤੂਬਰ (ਅ. ਬ.)-ਅੱਜਕਲ੍ਹ ਪੰਜਾਬੀ ਮਨੋਰੰਜਨ ਜਗਤ ਸਫਲਤਾ ਦੇ ਸੁਨਹਿਰੇ ਸਮੇਂ 'ਚੋਂ ਲੰਘ ਰਿਹਾ ਹੈ | ਹਰ ਹਫ਼ਤੇ ਕਈ ਨਵੀਆਂ ਫ਼ਿਲਮਾਾ ਰਿਲੀਜ਼ ਹੋ ਰਹੀਆਂ ਹਨ ਪਰ ਉਨ੍ਹਾਂ 'ਚੋਂ ਕੁਝ ਹੀ ਅਜਿਹੀਆਾ ਫ਼ਿਲਮਾਂ ਹੁੰਦੀਆਂ ਹਨ ਜੋ ਦਰਸ਼ਕਾਾ ਦੇ ਦਿਲੋ ਦਿਮਾਗ 'ਤੇ ...

ਪੂਰੀ ਖ਼ਬਰ »

ਰਤਵਾੜਾ ਸਾਹਿਬ 'ਚ ਸਾਲਾਨਾ ਚਾਰ ਰੋਜ਼ਾ ਗੁਰਮਤਿ ਸਮਾਗਮ 30 ਤੋਂ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਤੇ ਮਾਤਾ ਰਣਜੀਤ ਕੌਰ ਦੀ ਨਿੱਘੀ ਯਾਦ 'ਚ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਇੰਸਟੀਚਿਊਟ ਤੇ ਸੁਪਰ ਸਪੈਸ਼ਲਿਟੀ ਹਸਪਤਾਲ ਸੋਹਾਣਾ ਦੀ ਪ੍ਰਬੰਧਕੀ ਕਮੇਟੀ ਵਲੋਂ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਅਗਵਾਈ ਹੇਠ ਪੰਥ ਰਤਨ ਭਾਈ ਸਾਹਿਬ ...

ਪੂਰੀ ਖ਼ਬਰ »

ਮਾਈਾਡ ਮੇਕਰ ਵਲੋਂ ਕੈਨੇਡਾ ਪੀ.ਆਰ. ਲਈ ਲੋੜੀਂਦੇ 'ਸੈਲਪਿਪ' ਟੈਸਟ ਦੀ ਤਿਆਰੀ ਸ਼ੁਰੂ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਾਈਾਡ ਮੇਕਰ ਸੰਸਥਾ ਹਮੇਸ਼ਾ ਤੋਂ ਹੀ ਵਿਦਿਆਰਥੀ ਵਰਗ ਦੀਆਂ ਲੋੜਾਂ ਦੇ ਅਨੁਸਾਰ ਨਵੇਂ ਟੈਸਟਾਂ ਦੀ ਤਿਆਰੀ ਸ਼ੁਰੂ ਕਰਵਾਉਣ 'ਚ ਮੋਹਰੀ ਰਹੀ ਹੈ | ਇਸੇ ਲੜੀ ਤਹਿਤ 'ਸੈਲਪਿਪ' (ਕੈਨੇਡੀਅਨ ਇੰਗਲਿਸ਼ ਲੈਂਗੁਅਜ਼ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸਾ

ਪੀੜਤਾਂ ਲਈ ਅਭੁੱਲ ਹੈ ਹਾਦਸੇ ਵਾਲੀ ਰਾਤ

ਅੰਮਿ੍ਤਸਰ, 20 ਅਕਤੂਬਰ (ਪੀ. ਟੀ. ਆਈ.)-ਹਾਦਸੇ ਤੋਂ ਬਾਅਦ ਆਪਣੇ ਪੁੱਤਰ ਨੂੰ ਭਾਲਦੇ ਵਿਜੇ ਕੁਮਾਰ ਨੂੰ ਬੀਤੀ ਰਾਤ ਕਰੀਬ 3 ਵਜੇ ਆਪਣੀ ਜ਼ਿੰਦਗੀ ਦੀ ਸਭ ਤੋਂ ਦੁੱਖਦਾਈ ਖ਼ਬਰ ਮਿਲੀ | ਉਸ ਦੇ 18 ਸਾਲਾ ਪੁੱਤਰ ਮਨੀਸ਼ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਸੀ ਜੋ ਰੇਲ ਹਾਦਸੇ 'ਚ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੰਮਿ੍ਤਸਰ ਰੇਲ ਹਾਦਸੇ 'ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਸ਼ੋਕ ਸੁਨੇਹੇ 'ਚ ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ ਕਿੰਨੇ ਹੀ ਲੋਕਾਂ ਦੀ ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਵਲੋਂ ਰੋਡਵੇਜ਼ ਕਰਮਚਾਰੀਆਂ ਨੂੰ ਹੜਤਾਲ ਖ਼ਤਮ ਕਰਕੇ ਗੱਲਬਾਤ ਦਾ ਸੱਦਾ

ਚੰਡੀਗੜ੍ਹ, 20 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹੜਤਾਲ 'ਤੇ ਗਏ ਹਰਿਆਣਾ ਰੋਡਵੇਜ਼ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਜਨਤਾ ਦੀ ਮੁਸ਼ਕਿਲ ਤੇ ਤਿਉਹਾਰਾਂ ਦੇ ਸੀਜ਼ਨ ਨੂੰ ...

ਪੂਰੀ ਖ਼ਬਰ »

ਪਾਕਿਸਤਾਨ ਨੇ ਅਫ਼ਗਾਨੀ ਸਰਹੱਦੀ ਖਿੱਤਿਆਂ ਨੂੰ ਆਰਜ਼ੀ ਤੌਰ 'ਤੇ ਕੀਤਾ ਬੰਦ

ਇਸਲਾਮਾਬਾਦ, 20 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ 'ਚ ਸੰਸਦੀ ਚੋਣਾਂ ਦੇ ਚੱਲਦਿਆਂ ਸੁਰੱਖਿਆ ਦੇ ਮੱਦੇਨਜ਼ਰ ਪਾਕਿਸਤਾਨ ਨੇ ਅਫ਼ਗਾਨ ਨਾਲ ਲੱਗਦੇ ਸਰਹੱਦੀ ਿਖ਼ੱਤਿਆਂ ਨੂੰ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਹੈ | ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਇਕ ਬਿਆਨ ਜਾਰੀ ਕਰ ...

ਪੂਰੀ ਖ਼ਬਰ »

ਪੰਜਾਬ 'ਚ ਮੌਸਮ ਬਦਲਣ ਨਾਲ ਬਿਜਲੀ ਦੀ ਮੰਗ ਘਟੀ

ਪਟਿਆਲਾ, 20 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਹੁਣ ਮੌਸਮ ਬਦਲਣ ਕਾਰਨ ਤਾਪਮਾਨ 'ਚ ਆਈ ਗਿਰਾਵਟ ਕਰਕੇ ਬਿਜਲੀ ਦੀ ਮੰਗ ਵੀ ਕਾਫ਼ੀ ਘਟੀ ਹੈ | ਬਿਜਲੀ ਦੀ ਘਟੀ ਮੰਗ ਕਾਰਨ ਹੀ ਪੰਜਾਬ ਬਿਜਲੀ ਨਿਗਮ ਨੇ ਆਪਣੇ ਤਿੰਨਾਂ ਬਿਜਲੀ ਘਰਾਂ ਗੁਰੂ ਨਾਨਕ ਦੇਵ ਤਾਪ ਬਿਜਲੀ ...

ਪੂਰੀ ਖ਼ਬਰ »

ਸੂਬੇ 'ਚ 2976273 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ 19 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਤੇ ਨਿੱਜੀ ਮਿੱਲ ਮਾਲਕਾਂ ਵਲੋਂ 2976273 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਤੇ ਸਰਕਾਰ ਵਲੋਂ ਖ਼ਰੀਦੇ ਇਸ ਝੋਨੇ ਦੇ ਬਣਦੇ ਕੁੱਲ 2943.41 ਕਰੋੜ ਰੁਪਏ ਦੇ ਬਿੱਲਾਂ 'ਚੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਰੇਲਵੇ ਿਖ਼ਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਵੇਰਕਾ, 20 ਅਕਤੂਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਜੌੜੇ ਫਾਟਕ ਨਜ਼ਦੀਕ ਦੁਸਹਿਰੇ ਵਾਲੀ ਸ਼ਾਮ ਵਾਪਰੇ ਦਰਦਨਾਕ ਰੇਲ ਹਾਦਸੇ ਲਈ ਕਾਂਗਰਸ ਪਾਰਟੀ, ਡਾ. ਨਵਜੋਤ ਕੌਰ ਸਿੱਧੂ ਤੇ ਰੇਲਵੇ ਵਿਭਾਗ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਰੇਲਵੇ ਬੋਰਡ ਦੇ ਚੇਅਰਮੈਨ ਤੇ ਡੀ. ਐਮ. ਯੂ. ਡਰਾਈਵਰ ਦੇ ਬਿਆਨਾਂ 'ਚ ਵੱਡਾ ਅੰਤਰ

ਅੰਮਿ੍ਤਸਰ, 20 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲ ਹਾਦਸੇ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਕੇਂਦਰੀ ਰੇਲਵੇ ਰਾਜ ਮੰਤਰੀ ਮਨੋਜ ਸਿਨ੍ਹਾ ਨਾਲ ਅੰਮਿ੍ਤਸਰ ਪਹੁੰਚੇ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੁਹਾਨੀ ਤੇ ਹਾਦਸੇ ਲਈ ਜਿੰਮੇਵਾਰ ਡੀ. ਐਮ. ਯੂ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਹਾਦਸੇ ਦੇ ਮਿ੍ਤਕਾਂ ਤੇ ਜ਼ਖ਼ਮੀਆਂ ਸਬੰਧੀ ਅਖੰਡ ਪਾਠ ਅੱਜ ਤੋਂ

ਅੰਮਿ੍ਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)-ਬੀਤੇ ਕੱਲ੍ਹ ਅੰਮਿ੍ਤਸਰ ਵਿਖੇ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 21 ਅਕਤੂਬਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਲਾਸ਼ਾਂ ਦਾ ਵੱਖ-ਵੱਖ ਸ਼ਮਸ਼ਾਨਘਾਟਾਂ 'ਚ ਅੰਤਿਮ ਸੰਸਕਾਰ

ਅੰਮਿ੍ਤਸਰ 20 ਅਕਤੂਬਰ (ਰੇਸ਼ਮ ਸਿੰਘ)¸ਜੌੜਾ ਫ਼ਾਟਕ ਨੇੜੇ ਦੁਸਹਿਰਾ ਸਮਾਗਮ ਮੌਕੇ ਰੇਲ ਦੁਰਘਟਨਾ ਵਿਚ ਮਾਰੇ ਗਏ 60 ਤੋਂ ਵੀ ਵੱਧ ਵਿਅਕਤੀਆਂ ਵਿਚੋਂ ਅੱਜ 20 ਦੀਆਂ ਲਾਸ਼ਾਂ ਦਾ ਇਕੱਲੇ ਦੁਰਗਿਆਨਾ ਮੰਦਿਰ ਦੇ ਸ਼ਮਸ਼ਾਨਘਾਟ ਵਿਖੇ ਹੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਪੀੜਤਾਂ ਨਾਲ ਵੰਡਾਇਆ ਦੁੱਖ

ਅੰਮਿ੍ਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦੁਸਹਿਰੇ ਮੌਕੇ ਅੰਮਿ੍ਤਸਰ ਸਥਿਤ ਜੌੜਾ ਫਾਟਕ ਵਿਖੇ ਖ਼ੌਫ਼ਨਾਕ ਰੇਲ ਹਾਦਸੇ 'ਚ ਜ਼ਖ਼ਮੀ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਆਮ ਆਦਮੀ ਪਾਰਟੀ ਦੀ ਸੂਬਾ ਇਕਾਈ ਵਿਰੋਧੀ ਧਿਰ ਦੇ ਨੇਤਾ ਸ: ਹਰਪਾਲ ਸਿੰਘ ਚੀਮਾ ਦੀ ...

ਪੂਰੀ ਖ਼ਬਰ »

ਦੋ ਪਰਿਵਾਰਾਂ ਦੇ 9 ਮੈਂਬਰਾਂ 'ਚੋਂ 3 ਦੀ ਮੌਤ, 3 ਲਾਪਤਾ ਤੇ 3 ਗੰਭੀਰ ਜ਼ਖ਼ਮੀ

ਵੇਰਕਾ (ਅੰਮਿ੍ਤਸਰ), 20 ਅਕਤੂਬਰ (ਪਰਮਜੀਤ ਸਿੰਘ ਬੱਗਾ)¸ਹਲਕਾ ਪੂਰਬੀ ਦੇ ਜੌੜੇ ਫ਼ਾਟਕ ਨੇੜੇ ਬੀਤੀ ਸ਼ਾਮ ਦੁਸਹਿਰੇ ਦੇ ਸਮਾਗਮ ਦੌਰਾਨ ਰੇਲ ਦੀ ਲਪੇਟ ਆ ਕੇ ਮਾਰੇ ਗਏ ਲੋਕਾਂ 'ਚੋਂ ਅਬਾਦੀ ਪ੍ਰੀਤ ਨਗਰ ਮੋਹਕਮਪੁਰਾ 'ਚ ਰਹਿੰਦੇ ਇਕੋਂ ਪਰਿਵਾਰ ਦੇ ਦੁਸਹਿਰਾ ਵੇਖਣ ਗਏ 9 ...

ਪੂਰੀ ਖ਼ਬਰ »

ਪਹਿਲੀ ਵਾਰ ਕਿਸੇ ਰੇਲ ਗੱਡੀ ਨੇ ਵੱਡੀ ਗਿਣਤੀ 'ਚ ਲੋਕਾਂ ਨੂੰ ਕੁਚਲਿਆ

ਨਵੀਂ ਦਿੱਲੀ, 20 ਅਕਤੂਬਰ (ਪੀ. ਟੀ. ਆਈ.)-ਬੀਤੇ ਦਿਨ ਅੰਮਿ੍ਤਸਰ 'ਚ ਵਾਪਰਿਆ ਦਰਦਨਾਕ ਰੇਲ ਹਾਦਸਾ ਰੇਲਵੇ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹਾਦਸਿਆਂ 'ਚ ਸ਼ਾਮਿਲ ਹੋ ਗਿਆ ਹੈ | ਰੇਲਵੇ ਅਧਿਕਾਰੀਆਂ ਅਨੁਸਾਰ ਪਹਿਲੀ ਵਾਰ ਕਿਸੇ ਰੇਲ ਨੇ ਏਨੀ ਵੱਡੀ ਗਿਣਤੀ 'ਚ ਲੋਕਾਂ ਨੰੂ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਅੰਮਿ੍ਤਸਰ ਰੇਲ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਮਰਾਨ ਖ਼ਾਨ ਨੇ ਇਕ ਟਵੀਟ ਰਾਹੀਂ ਕਿਹਾ ਕਿ ਅੰਮਿ੍ਤਸਰ ਦੇ ਦਰਦਨਾਕ ਰੇਲ ਹਾਦਸੇ ਬਾਰੇ ਜਾਣ ਕੇ ਮੈਨੂੰ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਹੋਵੇਗੀ ਆਤਿਸ਼ਬਾਜ਼ੀ-ਭਾਈ ਲੌਾਗੋਵਾਲ

ਮਹਿਲ ਕਲਾਂ, 20 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਦੁਸਹਿਰੇ ਦੇ ਤਿਉਹਾਰ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵਾਪਰਿਆ ਰੇਲ ਹਾਦਸਾ ਅਤਿ ਦੁਖਦਾਈ ਅਤੇ ਅਸਹਿਣਯੋਗ ਹੈ | ਇਸ ਦੁਖਦਾਈ ਘਟਨਾ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰੇਲ ਹਾਦਸੇ ਸਮੇਂ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਦੁੱਖ ਪ੍ਰਗਟਾਇਆ

ਕੋਲੰਬੋ, (ਪੀ. ਟੀ. ਆਈ.)-ਅੰਮਿ੍ਤਸਰ 'ਚ ਵਾਪਰੇ ਭਿਆਨਕ ਰੇਲ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਪ੍ਰਤੀ ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤ੍ਰੀਪਾਲਾ ਸਿਰੀਸੇਨਾ ਨੇ ਦੁੱਖ ਪ੍ਰਗਟ ਕੀਤਾ ਹੈ | ਸ੍ਰੀਲੰਕਾ ਵਿਦੇਸ਼ ਮੰਤਰਾਲੇ ਅਨੁਸਾਰ ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ...

ਪੂਰੀ ਖ਼ਬਰ »

ਸਰਦਾਰ ਜੱਸਾ ਸਿੰਘ ਆਹਲੂਵਾਲੀਆ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸਨ-ਬਾਬਾ ਬਲਬੀਰ ਸਿੰਘ

ਅੰਮਿ੍ਤਸਰ, 20 ਅਕਤੂਬਰ (ਜੱਸ)¸ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ਬੁੱਢਾ ਦਲ ਦੇ ਮੌਜੂਦਾ ਮੁਖੀ ਸ਼੍ਰੋਮਣੀ ਪੰਥ ਰਤਨ, ਸ਼੍ਰੋਮਣੀ ਸੇਵਾ ਰਤਨ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ੀ ਲਈ ਲਿਆਂਦਾ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਐੱਸ.ਏ.ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਐੱਸ. ਟੀ. ਐੱਫ. ਵਲੋਂ ਪਿਛਲੇ ਸਾਲ ਹੈਰੋਇਨ ਸਮੇਤ ਫੜੇ ਗਏ ਹਵਾਲਾਤੀ ਗੁਰਿੰਦਰ ਸਿੰਘ ਉਰਫ਼ ਗਿੰਦਾ ਨੂੰ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਗਿਆ ਅਤੇ ਇਸ ਦੌਰਾਨ ਹਵਾਲਾਤੀ ਗੁਰਿੰਦਰ ਸਿੰਘ ਉਰਫ ਗਿੰਦਾ ਪੁਲਿਸ ਮੁਲਾਜ਼ਮ ਨੂੰ ...

ਪੂਰੀ ਖ਼ਬਰ »

ਰੇਲ ਹਾਦਸੇ ਨੂੰ ਲੈ ਕੇ ਭਾਜਪਾ ਵਲੋਂ ਰੋਸ ਧਰਨਾ

ਅੰਮਿ੍ਤਸਰ, 20 ਅਕਤੂਬਰ (ਜੱਸ)ਜੌੜਾ ਫ਼ਾਟਕ ਹਾਦਸੇ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਆਨੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹਾਲ ਗੇਟ ਵਿਖੇ ਰੋਸ ਧਰਨਾ ਦਿੱਤਾ | ਜਿਸ 'ਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਸ਼ਵੇਤ ਮਲਿਕ, ਕੌਮੀ ਸਕੱਤਰ ...

ਪੂਰੀ ਖ਼ਬਰ »

ਘੱਟ ਖਰਚਾ ਕਰਕੇ ਵੀ ਪਰਾਲੀ ਨੂੰ ਜ਼ਮੀਨ 'ਚ ਮਿਲਾਇਆ ਜਾ ਸਕਦਾ ਹੈ-ਅਗਾਂਹਵਧੂ ਕਿਸਾਨ

ਮੋਰਿੰਡਾ, 20 ਅਕਤੂਬਰ (ਕੰਗ)-ਘੱਟ ਖ਼ਰਚਾ ਕਰਕੇ ਵੀ ਪਰਾਲੀ ਨੂੰ ਜ਼ਮੀਨ 'ਚ ਮਿਲਾਇਆ ਜਾ ਸਕਦਾ ਹੈ | ਇਸ ਸਬੰਧੀ ਸੁੱਚਾ ਸਿੰਘ ਪਾਵਲਾ, ਗੁਰਮੀਤ ਸਿੰਘ ਕੰਗ, ਪਰਮਜੀਤ ਸਿੰਘ ਗਿੱਲ, ਮੇਜਰ ਹਰਜੀਤ ਸਿੰਘ ਕੰਗ, ਬਲਵਿੰਦਰ ਸਿੰਘ ਪੱਪੂ, ਕਰਮਜੀਤ ਸਿੰਘ, ਮਨਜੀਤ ਸਿੰਘ ਮਾਵੀ ਆਦਿ ...

ਪੂਰੀ ਖ਼ਬਰ »

ਧਾਰਮਿਕ ਤੇ ਸਮਾਜਿਕ ਇਕੱਠ ਲਈ ਪ੍ਰਵਾਨਗੀ ਦੇਣ ਸਬੰਧੀ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾਣ

ਅੰਮਿ੍ਤਸਰ, 20 ਅਕਤੂਬਰ (ਰੇਸ਼ਮ ਸਿੰਘ)-ਭਿਆਨਕ ਰੇਲ ਹਾਦਸੇ ਉਪਰੰਤ ਜਦੋਂ ਕਿ ਇਹ ਰੌਲਾ ਪੈ ਰਿਹਾ ਹੈ ਕਿ ਇਸ ਲਈ ਨਗਰ ਨਿਗਮ ਪਾਸੋਂ ਇਸ ਦੀ ਪ੍ਰਵਾਨਗੀ ਦੀ ਲੋੜ ਕਿਉਂ ਨਹੀਂ ਸਮਝੀ ਗਈ ਉਸ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗ੍ਰਹਿ ਸਕੱਤਰ ਨੂੰ ਨਿਰਦੇਸ਼ ...

ਪੂਰੀ ਖ਼ਬਰ »

ਰੇਲ ਹਾਦਸੇ ਦੇ 58 ਜ਼ਖ਼ਮੀ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ, 10 ਦੀ ਹਾਲਤ ਗੰਭੀਰ

ਅੰਮਿ੍ਤਸਰ, 20 ਅਕਤੂੁਬਰ (ਰੇਸ਼ਮ ਸਿੰਘ)-ਰੇਲ ਹਾਦਸੇ 'ਚ ਜ਼ਖ਼ਮੀ ਹੋਏ 58 ਵਿਅਕਤੀ ਜਿਨ੍ਹਾਂ 'ਚ ਬੱਚੇ ਤੇ ਇਸਤਰੀਆਂ ਵੀ ਸ਼ਾਮਿਲ ਹਨ ਨੂੰ ਇਥੇ ਅੰਮਿ੍ਤਸਰ ਦੇ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ | ਇਨ੍ਹਾਂ 'ਚੋਂ 10 ਦੀ ਹਾਲਤ ...

ਪੂਰੀ ਖ਼ਬਰ »

ਦੁਰਘਟਨਾ 'ਤੇ ਰਾਜਨੀਤੀ ਨਾ ਕੀਤੀ ਜਾਵੇ-ਸਿੱਧੂ

ਅੰਮਿ੍ਤਸਰ, 20 ਅਕਤੂਬਰ (ਪੀ. ਟੀ. ਆਈ.)-ਸਥਾਨਕ ਸਰਕਾਰਾਂ ਬਾਰੇ ਮੰਤਰੀ ਅਤੇ ਸਥਾਨਕ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਦੁਸਹਿਰਾ ਦੇਖ ਰਹੇ 61 ਵਿਅਕਤੀ ਦੁਰਘਟਨਾ ਵੱਸ ਰੇਲ ਹੇਠ ਕੁਚਲੇ ਗਏ ਅਤੇ ਕਿਸੇ ਨੇ ਵੀ ਇਹ ਜਾਣਬੁੱਝ ਕੇ ਨਹੀਂ ਕੀਤਾ ਪਰ ਉਨ੍ਹਾਂ ਇਹ ਵੀ ਕਿਹਾ ...

ਪੂਰੀ ਖ਼ਬਰ »

ਇੰਫ਼ਾਲ 'ਚ ਸੀ.ਆਰ.ਪੀ.ਐਫ਼. ਦੇ ਵਾਹਨ 'ਤੇ ਗ੍ਰਨੇਡ ਸੁੱਟਿਆ, ਜਵਾਨ ਸ਼ਹੀਦ

ਇੰਫ਼ਾਲ, 20 ਅਕਤੂਬਰ (ਪੀ. ਟੀ. ਆਈ.)-ਇਥੋਂ ਦੇ ਨਾਗੰਪਲ ਖੇਤਰ 'ਚ ਸ਼ੱਕੀ ਅੱਤਵਾਦੀਆਂ ਵਲੋਂ ਸੀ.ਆਰ.ਪੀ.ਐਫ਼. ਦੇ ਇਕ ਵਾਹਨ 'ਤੇ ਗ੍ਰਨੇਡ ਨਾਲ ਹਮਲਾ ਕੀਤੇ ਜਾਣ ਨਾਲ ਇਕ ਜਵਾਨ ਸ਼ਹੀਦ ਹੋ ਗਿਆ | ਇਹ ਹਮਲਾ ਸ਼ਾਮ ਕਰੀਬ 6.30 ਵਜੇ ਹੋਇਆ | ਹਮਲੇ 'ਚ ਇਕ ਹੋਰ ਜਵਾਨ ਜ਼ਖ਼ਮੀ ਹੋ ਗਿਆ ਹੈ, ...

ਪੂਰੀ ਖ਼ਬਰ »

ਸਾਊਦੀ ਅਰਬ ਨੇ ਪੱਤਰਕਾਰ ਖਾਸ਼ੋਗੀ ਦੀ ਮੌਤ ਨੂੰ ਕੀਤਾ ਸਵੀਕਾਰ

ਵਾਸ਼ਿੰਗਟਨ, 20 ਅਕਤੂਬਰ (ਏਜੰਸੀ)-ਸਾਊਦੀ ਅਰਬ ਨੇ ਜਮਾਲ ਖਾਸ਼ੋਗੀ ਦੀ ਹੱਤਿਆ ਨੂੰ ਕਬੂਲਦਿਆਂ ਇਸ ਮਾਮਲੇ ਨੂੰ ਦੁੱਖਦਾਇਕ ਘਟਨਾ ਦੱਸਿਆ ਹੈ ਅਤੇ ਇਸ 'ਤੇ ਚਿੰਤਾ ਜਤਾਉਂਦਿਆਂ ਇਸ ਮਾਮਲੇ ਨੂੰ ਸਪੱਸ਼ਟ ਰੂਪ ਨਾਲ ਜਨਤਾ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਇਸ 'ਚ ਸ਼ਾਮਿਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX