ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  18 minutes ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  20 minutes ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  41 minutes ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  43 minutes ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  38 minutes ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  1 day ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  28 minutes ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  53 minutes ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  54 minutes ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  2 days ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  2 days ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  2 days ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  2 days ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  2 days ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਪਹਿਲਾ ਸਫ਼ਾ

ਕੁਲਗਾਮ ਤੇ ਰਾਜੌਰੀ 'ਚ ਮੁਕਾਬਲਿਆਂ ਦੌਰਾਨ 5 ਅੱਤਵਾਦੀ ਹਲਾਕ-4 ਜਵਾਨ ਸ਼ਹੀਦ

  • ਮੁਕਾਬਲਾ ਸਥਾਨ 'ਤੇ ਹੋਏ ਧਮਾਕੇ 'ਚ 7 ਨਾਗਰਿਕਾਂ ਦੀ ਮੌਤ-ਦਰਜ਼ਨਾਂ ਜ਼ਖ਼ਮੀ

ਮਨਜੀਤ ਸਿੰਘ
ਸ੍ਰੀਨਗਰ, 21 ਅਕਤੂਬਰ-ਜੰਮੂ-ਕਸ਼ਮੀਰ ਦੇ ਕੁਲਗਾਮ, ਰਾਜੌਰੀ ਤੇ ਪੁਲਵਾਮਾ ਜ਼ਿਲ੍ਹੇ 'ਚ ਵਾਪਰੀਆਂ ਤਿੰਨ ਵੱਖ-ਵੱਖ ਘਟਨਾਵਾਂ 'ਚ 5 ਅੱਤਵਾਦੀ ਮਾਰੇ ਗਏ ਅਤੇ 4 ਜਵਾਨ ਸ਼ਹੀਦ ਹੋ ਗਏ | ਕੁਲਗਾਮ 'ਚ ਬੀਤੀ ਦੇਰ ਰਾਤ 'ਤੋਂ ਚੱਲ ਰਹੇ ਗਹਿਗੱਚ ਮੁਕਾਬਲੇ ਦੌਰਾਨ ਅੱਤਵਾਦੀ ਸੰਗਠਨ ਜੈਸ਼- ਏ-ਮੁਹੰਮਦ ਦੇ 3 ਸਥਾਨਕ ਅੱਤਵਾਦੀ ਮਾਰੇ ਗਏ ਤੇ 2 ਫ਼ਰਾਰ ਹੋਣ 'ਚ ਸਫਲ ਹੋ ਗਏ, ਇਸ ਮੁਕਾਬਲੇ ਦੌਰਾਨ 2 ਜਵਾਨ ਵੀ ਜ਼ਖ਼ਮੀ ਹੋ ਗਏ | ਜਦਕਿ ਮੁਕਾਬਲਾ ਖ਼ਤਮ ਹੋਣ ਦੇ ਤੁਰੰਤ ਬਾਅਦ ਮੁਕਾਬਲੇ ਵਾਲੀ ਥਾਂ 'ਤੇ ਲੋਕਾਂ ਦੀ ਇੱਕਠੀ ਹੋਈ ਭੀੜ 'ਚ ਇਕ ਅਣਫਟੇ ਗੋਲੇ ਦੇ ਫੱਟ ਜਾਣ ਨਾਲ ਹੋਏ ਧਮਾਕੇ ਦੌਰਾਨ 7 ਨਾਗਰਿਕ ਮਾਰੇ ਗਏ ਤੇ 43 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਅਨੰਤਨਾਗ, ਕੁਲਗਾਮ ਤੇ ਸ੍ਰੀਨਗਰ ਦੇ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ | ਪ੍ਰਸ਼ਾਸਨ ਨੇ ਇਸ ਘਟਨਾ ਬਾਅਦ ਅਫ਼ਵਾਹਾਂ 'ਤੇ ਰੋਕ ਲਗਾਉਣ ਤੇ ਹਿੰਸਾ ਫੈਲਣ ਦੇ ਖ਼ਦਸ਼ੇ ਨੂੰ ਵੇਖਦਿਆਂ ਸਮੁੱਚੇ ਦੱਖਣੀ ਕਸ਼ਮੀਰ 'ਚ ਇੰਟਰਨੈਟ ਸੇਵਾ ਮੁਅੱਤਲ ਕਰ ਦਿੱਤੀ | ਦੂਸਰੀ ਘਟਨਾ 'ਚ ਰਾਜੌਰੀ 'ਚ ਸੈਨਾ ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ 2 ਪਾਕਿ ਘੁਸਪੈਠੀਆਂ ਨੂੰ ਹਲਾਕ ਕਰ ਦਿੱਤਾ ਪਰ ਮੁਕਾਬਲੇ ਦੌਰਾਨ ਫ਼ੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ | ਤੀਸਰੀ ਘਟਨਾ 'ਚ ਪੁਲਵਾਮਾ ਵਿਖੇ ਦੇਰ ਰਾਤ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ 'ਚ ਸੀਮਾ ਸ਼ਸਤਰ ਬਲ ਦਾ ਜਵਾਨ ਸ਼ਹੀਦ ਹੋ ਗਿਆ |
ਪੁਲਿਸ ਬੁਲਾਰੇ ਨੇ ਦੱਸਿਆ ਕਿ ਦੇਰ ਸ਼ਨਿਚਰਵਾਰ-ਐਤਵਾਰ ਦੀ ਰਾਤ ਕੁਲਗਾਮ ਜ਼ਿਲੇ੍ਹ ਦੇ ਲਾਰੂ ਪਿੰਡ 'ਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਪੱਕੀ ਸੂਹ ਮਿਲਣ 'ਤੇ 9 ਆਰ.ਆਰ., ਸਪੈਸ਼ਲ ਆਪ੍ਰੇਸ਼ਨ ਗੱਰੁਪ (ਐਸ.ਓ.ਜੀ) ਤੇ ਸੀ.ਆਰ.ਪੀ.ਐਫ. ਨੇ ਇਲਾਕੇ 'ਚ ਤਲਾਸ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਉਸ ਮਕਾਨ ਨੂੰ ਘੇਰ ਕੇ ਸੀਲ ਕਰ ਦਿੱਤਾ ਜਿਥੇ ਅੱਤਵਾਦੀ ਲੁਕੇ ਹੋਏ ਸਨ | ਅੱਜ ਸਵੇਰ ਹੁੰਦੇ ਸਾਰ ਅੱਤਵਾਦੀਆਂ ਨੇ ਫ਼ਰਾਰ ਹੋਣ ਲਈ ਗੋਲੀਬਾਰੀ ਸ਼ੁਰੂ ਕਰ ਦਿੱਤੀ, ਫ਼ੌਜ ਦੀ ਜਵਾਬੀ ਕਾਰਵਾਈ ਨਾਲ ਸ਼ੁਰੂ ਹੋਇਆ ਮੁਕਾਬਲਾ ਕਰੀਬ 5 ਘੰਟੇ ਜਾਰੀ ਰਿਹਾ ਤੇ ਇਸ ਦੌਰਾਨ ਰੁਕ-ਰੁਕ ਕੇ ਦੁਪਾਸੜ ਗੋਲੀਬਾਰੀ ਹੁੰਦੀ ਰਹੀ | ਅਖੀਰ ਫ਼ੌਜ ਨੇ ਉਸ ਮਕਾਨ ਨੂੰ ਬਾਰੂਦ ਨਾਲ ਉਡਾ ਦਿੱਤਾ ਜਿਥੋਂ ਅੱਤਵਾਦੀ ਲੁਕ ਕੇ ਗੋਲੀਬਾਰੀ ਕਰ ਰਹੇ ਸਨ | ਗੋਲੀਬਾਰੀ ਰੁਕਣ ਬਾਅਦ ਪੁਲਿਸ ਨੇ ਮਕਾਨ ਦੇ ਮਲਬੇ ਦੀ ਤਲਾਸ਼ੀ ਦੌਰਾਨ 3 ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ, ਜਿਨ੍ਹਾਂ ਦੀ ਪਛਾਣ ਜ਼ਬੇਰ ਲੋਨ ਵਾਸੀ ਅਥੂ ਕੁਲਗਾਮ, ਸ਼ਾਹਦਿਲ ਤਾਂਤਰੇ ਵਾਸੀ ਸੁਦਰਸ਼ਨਪੁਰਾ ਵਾਗਮ ਸ਼ੋਪੀਆਂ ਤੇ ਯਾਜ਼ਿਸ ਮਕਰੂ ਵਾਸੀ ਆਰਵਨੀ ਬਿਜਬਹਾੜਾ ਵਜੋਂ ਹੋਈ ਹੈ | ਪੁਲਿਸ ਨੇ ਲਾਸ਼ਾਂ ਕੋਲੋਂ ਭਾਰੀ ਮਾਤਰਾ 'ਚ ਅਸਲਾ ਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ, ਪੁਲਿਸ ਅਨੁਸਾਰ ਮਾਰੇ ਗਏ ਸਭ ਸਥਾਨਕ ਅੱਤਵਾਦੀ ਜੈਸ਼ ਨਾਲ ਸਬੰਧਿਤ ਸਨ ਤੇ ਪਿਛਲੇ ਇਕ ਸਾਲ ਤੋਂ ਇਲਾਕੇ 'ਚ ਅੱਤਵਾਦੀ ਸਰਗਰਮੀਆਂ 'ਚ ਸ਼ਾਮਿਲ ਸਨ | ਪੁਲਿਸ ਵਲੋਂ ਮੁਕਾਬਲਾ ਸਮਾਪਤ ਹੋਣ ਬਾਅਦ ਲੋਕਾਂ ਨੂੰ ਘਟਨਾ ਵਾਲੇ ਸਥਾਨ ਵੱਲ ਨਾ ਜਾਣ ਦੀ ਅਪੀਲ ਕਰਨ ਦੇ ਬਾਵਜੂਦ ਭੀੜ ਮੁਕਾਬਲੇ ਵਾਲੀ ਥਾਂ 'ਤੇ ਇਕੱਠੀ ਹੋਣ ਲੱਗ ਪਈ ਤੇ ਉਥੇ ਅਚਾਨਕ ਅਣਫਟੇ ਗੋਲੇ 'ਚ ਧਮਾਕਾ ਹੋਣ ਕਾਰਨ ਦਰਜ਼ਨਾਂ ਲੋਕ ਜ਼ਖ਼ਮੀ ਹੋ ਗਏ |
ਪੁਲਿਸ ਨੇ ਤੁਰੰਤ ਜ਼ਖ਼ਮੀਆਂ ਨੂੰ ਨੇੜੇ ਦੇ ਕੁਲਗਾਮ ਤੇ ਅਨੰਤਨਾਗ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਜਿਥੇ 7 ਨਾਗਰਿਕਾਂ ਦੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮੌਤ ਹੋ ਗਈ | ਪੁਲਿਸ ਨੇ ਧਮਾਕੇ ਦੌਰਾਨ ਮਾਰੇ ਗਏ ਨਾਗਰਿਕਾਂ ਦੀ ਪਛਾਣ ਤਜਾਮੁਲ ਅਹਿਮਦ ਦੇਨਵ ਬੋਗੁੰਡ, ਇਰਸ਼ਾਦ ਅਹਿਮਦ ਸ਼ੁਰੁਟ ਕੁਲਗਾਮ ,ਉਬੇਦ ਅਹਿਮਦ, ਓਜ਼ੇਰ ਲਾਵੇ, ਮਨਸੂਰ ਅਹਿਮਦ ਸਾਰੇ ਵਾਸੀ ਲਾਰੂੂ ਕੁਲਗਾਮ ਵਜੋਂ ਕੀਤੀ ਹੈ | ਅੱਤਵਾਦੀਆਂ ਤੇ ਨਾਗਰਿਕਾਂ ਦੇ ਮਾਰੇ ਜਾਣ ਦੇ ਰੋਸ 'ਚ ਦੱਖਣੀ ਕਸ਼ਮੀਰ ਦੇ ਸ਼ੋਪੀਆਂ, ਪੁਲਵਾਮਾ, ਕੁਲਗਾਮ, ਅਨੰਤਨਾਗ ਵਿਖੇ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਦੇਰ ਸ਼ਾਮ ਤੱਕ ਜਾਰੀ ਸੀ |
ਸਾਂਝੀ ਵੱਖਵਾਦੀ ਲੀਡਰਸ਼ਿਪ ਵਲੋਂ ਕਸ਼ਮੀਰ ਬੰਦ ਦਾ ਸੱਦਾ
ਸਾਂਝੀ ਵੱਖਵਾਦੀ ਲੀਡਰਸ਼ਿਪ (ਜੇ.ਆਰ.ਐਲ) ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੇ ਵਿਰੋਧ 'ਚ ਭਲਕੇ ਕਸ਼ਮੀਰ ਬੰਦ ਦਾ ਸੱਦਾ ਦਿੰਦਿਆਂ ਲਾਲ ਚੌਕ ਵਿਖੇ ਮੰਗਲਵਾਰ ਨੂੰ ਧਰਨਾ ਦੇਣ ਦੀ ਅਪੀਲ ਕੀਤੀ ਹੈ | ਜੰਮੂ- ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀਆਂ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਤੇ ਮਹਿਬੂਬਾ ਮੁਫਤੀ ਤੇ ਕਈ ਵੱਡੇ ਰਾਜਨੀਤਕ ਆਗੂਆਂ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ | ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਤੇ ਪੁਲਿਸ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਕੁਲਗਾਮ ਦੇ ਮੁਕਾਬਲੇ ਵਾਲੀ ਥਾਂ 'ਤੇ ਹੋਏ ਧਮਾਕੇ ਦੌਰਾਨ 7 ਆਮ ਨਾਗਰਿਕਾਂ ਦੇ ਮਾਰੇ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |

ਰਾਜੌਰੀ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ

ਸ੍ਰੀਨਗਰ, 21 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਭਾਰਤੀ ਫ਼ੌਜ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਇਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ 2 ਪਾਕਿਸਤਾਨੀ ਘੁਸਪੈਠੀਆਂ ਨੂੰ ਹਲਾਕ ਕਰ ਦਿੱਤਾ ਅਤੇ ਇਸ ਕਾਰਵਾਈ ਦੌਰਾਨ ਫ਼ੌਜ ਦੇ 3 ਜਵਾਨ ਸ਼ਹੀਦ ਹੋ ਗਏ ਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜ਼ਖ਼ਮੀ ਜਵਾਨ ਨੂੰ ਫ਼ੌਜ ਦੇ ਕਮਾਂਡ ਹਸਪਤਾਲ ਊਧਮਪੁਰ ਦਾਖਲ ਕਰਵਾਇਆ ਗਿਆ ਹੈ | ਫ਼ੌਜੀ ਬੁਲਾਰੇ ਅਨੁਸਾਰ ਅੱਜ ਦੁਪਹਿਰ 1.45 ਤੇ
ਫ਼ੌਜ ਨੇ ਇਕ ਗਸ਼ਤੀ ਦਲ ਨੇ ਅੱਤਵਾਦੀ ਦੇ ਵੱਡੇ ਟੋਲੇ ਨੂੰ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ 'ਤੇ ਲੱਗੀ ਕੰਢੇਦਾਰ ਤਾਰ ਨੇੜੇ ਪਹੁੰਚਣ 'ਤੇ ਉਨ੍ਹਾਂ ਨੂੰ ਲਲਕਾਰਿਆ ਤੇ ਆਤਮ-ਸਮਰਪਣ ਕਰਨ ਲਈ ਕਿਹਾ ਪਰ ਆਧੁਨਿਕ ਅਸਲੇ ਨਾਲ ਲੈਸ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ | ਫ਼ੌਜ ਵਲੋਂ ਜਵਾਬੀ ਕਾਰਵਾਈ ਕਰਨ 'ਤੇ ਪੂਰਾ ਇਲਾਕਾ ਭਾਰੀ ਗੋਲੀਬਾਰੀ ਨਾਲ ਗੂੰਜ ਉੱਠਿਆ ਤੇ ਇਹ ਦੁਪਾਸੜ ਗੋਲੀਬਾਰੀ ਦਾ ਸਿਲਸਿਲਾ ਕਈ ਘੰਟੇ ਜਾਰੀ ਰਿਹਾ | ਇਸ ਗੋਲੀਬਾਰੀ 'ਚ 2 ਪਾਕਿ ਘੁਸਪੈਠੀਏ ਮਾਰੇ ਗਏ ਜਦਕਿ ਮੁਕਾਬਲੇ ਦੌਰਾਨ ਫ਼ੌਜ ਦੇ 3 ਜਵਾਨ ਸ਼ਹੀਦ ਹੋ ਗਏ ਤੇ ਇਕ ਜ਼ਖ਼ਮੀ ਹੋ ਗਿਆ | ਫ਼ੌਜ ਨੇ ਸਾਵਧਾਨੀ ਦੇ ਨਾਲ ਅੱਗੇ ਵਧਦਿਆਂ ਗੋਲੀਆਂ ਨਾਲ ਵਿੰਨੀਆਂ ਦੋ ਅੱਤਵਾਦੀਆਂ ਦੀਆਂ ਲਾਸ਼ਾਂ ਅਤੇ 2 ਏ.ਕੇ. ਰਾਈਫਲਾਂ ਸਮੇਤ ਭਾਰੀ ਜੰਗੀ ਸਾਜ਼ੋ-ਸਮਾਨ ਬਰਾਮਦ ਕੀਤਾ ਹੈ | ਫ਼ੌਜ ਵਲੋਂ ਅਜੇ ਵੀ ਇਲਾਕੇ 'ਚ ਤਲਾਸ਼ੀ ਦਾ ਸਿਲਸਿਲਾ ਜਾਰੀ ਹੈ | ਸ਼ਹੀਦ ਹੋਣ ਵਾਲੇ ਜਵਾਨਾਂ ਦੀ ਪਛਾਣ ਹਵਾਲਦਾਰ ਕੌਸ਼ਲ ਕੁਮਾਰ ਵਾਸੀ ਨੌਸ਼ਹਿਰਾ ਜੰਮੂ-ਕਸ਼ਮੀਰ, ਲਾਂਸ ਨਾਇਕ ਰਣਜੀਤ ਸਿੰਘ ਵਾਸੀ ਡੋਡਾ ਜੰਮੂ-ਕਸ਼ਮੀਰ ਤੇ ਰਾਈਫਲਮੈਨ ਰਜਤ ਕੁਮਾਰ ਵਾਸੀ ਪੱਲਨਵਾਲਾ ਜੰਮੂ-ਕਸ਼ਮੀਰ ਵਜੋਂ ਹੋਈ ਹੈ | ਇਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਣ ਵਾਲਾ ਰਾਈਫਲਮੈਨ ਰਾਕੇਸ਼ ਕੁਮਾਰ ਵੀ ਜੰਮੂ-ਕਸ਼ਮੀਰ ਦੇ ਸਾਂਬਾ ਦਾ ਰਹਿਣ ਵਾਲਾ ਹੈ |

ਪੁਲਵਾਮਾ 'ਚ ਸੀ.ਆਰ.ਪੀ.ਐਫ. ਕੈਂਪ ਨੂੰ ਬਣਾਇਆ ਨਿਸ਼ਾਨਾ

ਸ੍ਰੀਨਗਰ, 21 ਅਕਤੂਬਰ (ਪੀ. ਟੀ. ਆਈ.)-ਅੱਜ ਰਾਤ ਅੱਤਵਾਦੀਆਂ ਨੇ ਸੀ. ਆਰ. ਪੀ. ਐਫ. ਕੈਂਪ ਦੇ ਅੰਦਰ ਸੀਮਾ ਸ਼ਾਸਤਰ ਬਲ ਦੇ ਇਕ ਜਵਾਨ ਨੂੰ ਗੋਲੀ ਮਾਰ ਕੇ ਸ਼ਹੀਦ ਕਰ ਦਿੱਤਾ | ਅੱਤਵਾਦੀਆਂ ਨੇ ਸਨਿਪਰ ਰਾਈਫਲਾਂ ਦੀ ਵਰਤੋਂ ਕੀਤੀ ਤੇ ਇਹ ਵੀ ਸੰਭਵ ਹੈ ਕਿ ਉਨ੍ਹਾਂ ਨੇ ਰਾਤ ਨੂੰ ਦੇਖਣ ਵਾਲੇ ਯੰਤਰ ਦੀ ਵਰਤੋਂ ਕੀਤੀ ਹੋਵੇ | ਜੰਮੂ ਤੇ ਕਸ਼ਮੀਰ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਿਦੂਰਾ ਇਲਾਕੇ ਵਿਚ ਘਟਨਾ ਉਸ ਸਮੇਂ ਵਾਪਰੀ ਜਦੋਂ ਸਿਪਾਹੀ ਵਿਜੇ ਕੁਮਾਰ ਕੈਂਪ ਅੰਦਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਰਿਹਾ ਸੀ | ਉਨ੍ਹਾਂ ਕਿਹਾ ਕਿ ਉਸ ਨੂੰ ਅੱਤਵਾਦੀਆਂ ਨੇ ਨੇੜੇ ਪੈਂਦੇ ਪਹਾੜਾਂ ਤੋਂ ਗੋਲੀ ਮਾਰੀ |

ਰੇਲ ਪਟੜੀ ਖਾਲੀ ਕਰਵਾਉਣ ਗਈ ਪੁਲਿਸ 'ਤੇ ਪ੍ਰਦਰਸ਼ਨਕਾਰੀਆਂ ਵਲੋਂ ਪਥਰਾਅ

  • ਪੁਲਿਸ ਦਾ ਕਮਾਂਡੋ ਅਤੇ ਇਕ ਪੱਤਰਕਾਰ ਫ਼ੱਟੜ
  • 40 ਘੰਟਿਆਂ ਬਾਅਦ ਬਹਾਲ ਕਰਵਾਈ ਰੇਲ ਆਵਾਜਾਈ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)¸ਸ਼ੁੱਕਰਵਾਰ ਨੂੰ ਹੋਏ ਰੇਲ ਹਾਦਸੇ ਤੋਂ ਤੀਸਰੇ ਦਿਨ ਵੀ ਲੋਕਾਂ ਦਾ ਗੁੱਸਾ ਸਰਕਾਰ ਅਤੇ ਰੇਲਵੇ ਵਿਭਾਗ ਖਿਲਾਫ਼ ਲਾਵੇ ਵਾਂਗ ਉਬਾਲੇ ਖਾ ਰਿਹਾ ਹੈ ਜਿਸ ਦੇ ਚੱਲਦਿਆਂ ਪ੍ਰਦਰਸ਼ਨਕਾਰੀਆਂ ਕੋਲੋਂ ਪੁਲਿਸ ਵਲੋਂ ਰੇਲ ਪਟੜੀਆਂ ਖਾਲੀ ਕਰਵਾਉਣ ਤੋਂ ਭੜਕੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਪੁਲਿਸ 'ਤੇ ਪਥਰਾਅ ਕੀਤਾ ਜਿਸ 'ਚ ਇਕ ਪੁਲਿਸ ਦਾ ਇਕ ਕਮਾਂਡੋ ਅਤੇ ਇਕ ਪੱਤਰਕਾਰ ਜ਼ਖ਼ਮੀ ਹੋ ਗਏ | ਸਥਿਤੀ ਨੂੰ ਦੇਖਦਿਆਂ ਹੋਏ ਪੁਲਿਸ ਵੱਲੋਂ ਲੋਕਾਂ ਨੂੰ ਤਿੱਤਰ-ਬਿੱਤਰ ਕਰਕੇ ਅਤੇ ਧਾਰਾ 144 ਲਾ ਕੇ ਭਾਵੇਂ ਭਾਰੀ ਪੁਲਿਸ ਪ੍ਰਬੰਧਾਂ ਹੇਠ
ਅੱਜ ਬਾਅਦ ਦੁਪਹਿਰ ਰੇਲ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ ਹੈ ਪਰ ਸਥਾਨਕ ਲੋਕ ਮਰਨ ਵਾਲਿਆਂ ਦੇ ਵਾਰਿਸਾਂ ਨੂੰ ਮੁਆਵਜੇ ਦੇ ਨਾਲ ਨਾਲ ਸਰਕਾਰੀ ਨੌਕਰੀ ਦੇਣ ਦੀ ਮੰਗ 'ਤੇ ਅੜੇ ਹੋਏ ਹਨ | ਦੁਸਹਿਰੇ ਵਾਲੇ ਦਿਨ ਵਾਪਰੇ ਦਰਦਨਾਕ ਰੇਲ ਹਾਦਸੇ 'ਚ 60 ਤੋਂ ਵਧੇਰੇ ਵਿਅਕਤੀਆਂ ਦੇ ਮਾਰੇ ਗਏ ਸਨ ਅਤੇ ਇੰਨੇ ਹੀ ਲਗਪਗ ਜ਼ਖ਼ਮੀ ਹੋਏ ਸਨ | ਇਸ ਘਟਨਾ ਨੂੰ ਵਾਪਰੇ ਅੱਜ 3 ਹੋ ਗਏ ਹਨ ਪਰ ਲੋਕਾਂ ਦਾ ਗੁੱਸਾ ਜਿਉਂ ਦਾ ਤਿਉਂ ਹੈ | ਇਸ ਘਟਨਾ 'ਚ ਮਾਰੇ ਗਏ ਵਿਅਕਤੀਆਂ ਦੇ ਹੱਕ 'ਚ ਨਿਕਲੇ ਸਥਾਨਕ ਲੋਕਾਂ ਵਲੋਂ ਅੱਜ ਸਵੇਰੇ ਰੇਲਵੇ ਵਿਭਾਗਪ੍ਰਤੀ ਆਪਣਾ ਰੋਸ ਜ਼ਾਹਿਰ ਕਰਦਿਆਂ ਅੰਮਿ੍ਤਸਰ-ਜਲੰਧਰ ਅਤੇ ਅੰਮਿ੍ਤਸਰ-ਜੰਮੂ-ਪਠਾਨਕੋਟ ਰੇਲ ਮਾਰਗ ਨੂੰ ਘੇਰੀ ਰੱਖਿਆ | ਇਸ ਦੌਰਾਨ ਲੋਕਾਂ ਵਲੋਂ ਰੇਲਵੇ ਪ੍ਰਸ਼ਾਸਨ ਤੇ ਸਰਕਾਰ ਦੇ ਖਿਲਾਫ਼ ਰੁਕ-ਰੁਕ ਕੇ ਨਾਅਰੇਬਾਜ਼ੀ ਕੀਤੀ ਜਾਂਦੀ ਰਹੀ | ਕਰੀਬ 11:00 ਵਜੇ ਪੁਲਿਸ ਨੇ ਸਥਾਨਕ ਲੋਕਾਂ ਨੂੰ ਰੇਲਵੇ ਟਰੈਕ ਤੋਂ ਦੂਰ ਕਰਕੇ ਇਹ ਰੇਲਵੇ ਟਰੈਕ ਖਾਲੀ ਕਰਵਾ ਲਿਆ | ਇਸ ਕਾਰਵਾਈ ਦੌਰਾਨ ਪੁਲਿਸ ਵਲੋਂ ਕਮਾਂਡੋ ਦੀ ਮਦਦ ਲਈ ਗਈ | ਇਸ ਉਪਰੰਤ ਸਥਿਤੀ ਕੁਝ ਤਣਾਅ ਪੂਰਣ ਬਣ ਗਈ | ਲੋਕ ਇਸ ਮੰਗ ਨੂੰ ਦੁਹਰਾਅ ਰਹੇ ਸਨ ਕਿ ਮਿ੍ਤਕਾਂ ਦੇ ਵਾਰਿਸਾਂ ਨੂੰ ਨੌਕਰੀਆਂ ਦਿੱਤੀਆਂ ਜਾਣ | ਕਾਫ਼ੀ ਦੇਰ ਤੱਕ ਪੁਲਿਸ ਤੇ ਕਮਾਂਡੋਂ ਇਨ੍ਹਾਂ ਲੋਕਾਂ 'ਤੇ ਰੇਲ ਲਾਈਨਾਂ ਵਿਚਕਾਰ ਕੰਧ ਬਣ ਕੇ ਖੜੇ੍ਹ ਰਹੇ | ਕਰੀਬ 12:00 ਵਜੇ ਲੋਕਾਂ ਦਾ ਇਕ ਹਜੂਮ ਨਾਅਰੇਬਾਜ਼ੀ ਕਰਦੇ ਹੋਇਆ ਅੱਗੇ ਵਧਿਆ ਅਤੇ ਪੁਲਿਸ 'ਤੇ ਪਥਰਾਅ ਕਰ ਦਿੱਤਾ | ਇਸ ਘਟਨਾ 'ਚ ਪੁਲਿਸ ਦਾ ਕਮਾਂਡੋ ਸਿਮਰਪ੍ਰੀਤ ਸਿੰਘ ਅਤੇ ਪੱਤਰਕਾਰ ਬਲਜਿੰਦਰ ਬੌਬੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ | ਇਸ ਪਿਛੋਂ ਪੁਲਿਸ ਨੇ ਭੀੜ ਨੂੰ ਤਿੱਤਰ ਬਿੱਤਰ ਕਰਨ ਲਈ ਹਲਕਾ ਜਿਹਾ ਲਾਠੀਚਾਰਜ ਕੀਤਾ ਜਿਸ ਨਾਲ ਪ੍ਰਦਰਸ਼ਨਕਾਰੀ ਦੌੜ ਗਏ | ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਰੈਪਿਡ ਐਕਸ਼ਨ ਫੋਰਸ , ਏ.ਆਰ.ਪੀ. ਅਤੇ ਹੋਮ ਗਾਰਡ ਦੇ ਜਵਾਨਾਂ ਨੂੰ ਸੱਦ ਲਿਆ ਗਿਆ ਅਤੇ ਕਰੀਬ 2 ਕਿਲੋਮੀਟਰ ਦੇ ਘੇਰੇ 'ਚ ਇਨ੍ਹਾਂ ਨੂੰ ਤਾਇਨਾਤ ਕਰਕੇ ਪੁਲਿਸ ਵਲੋਂ ਦੁਪਹਿਰ 2:30 ਵਜੇ ਰੇਲ ਆਵਾਜਾਈ ਬਹਾਲ ਕਰ ਦਿੱਤੀ | ਅਭਿਆਸ ਵਜੋਂ ਖਾਲੀ ਮਾਲ ਗੱਡੀ ਜੰਡਿਆਲਾ ਤੋਂ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪੁੱਜੀ |ਪਥਰਾਅ ਕਰਨ ਵਾਲੇ 50 ਪ੍ਰਦਰਸ਼ਨਕਾਰੀਆਂ ਿਖ਼ਲਾਫ਼ ਪਰਚਾ ਦਰਜ-ਇਕ ਗਿ੍ਫ਼ਤਾਰ
ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਰੇਲ ਹਾਦਸੇ ਉਪਰੰਤ ਲੋਕਾਂ ਵਲੋਂ ਰੇਲਵੇ ਲਾਈਨਾਂ 'ਤੇ ਲਗਾਏ ਪੱਕੇ ਜਾਮ ਤਹਿਤ ਪ੍ਰਦਰਸ਼ਨਕਾਰੀਆਂ ਵਲੋਂ ਪੱਥਰਬਾਜ਼ੀ ਕਰਨ ਵਾਲੇ 50 ਪ੍ਰਦਰਸ਼ਨਕਾਰੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਇਕ ਨੂੰ ਗਿ੍ਫ਼ਤਾਰ ਵੀ ਕੀਤਾ ਹੈ | ਇਸ ਪੱਥਰਬਾਜ਼ੀ 'ਚ ਪੁਲਿਸ ਨੇ ਇਰਾਦਾ ਕਤਲ ਦਾ ਪਰਚਾ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਪੱਥਰਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦਾ ਪੁਲਿਸ ਦੇ ਜਵਾਨਾਂ ਨੇ ਬਹਾਦਰੀ ਨਾਲ ਮੁਕਾਬਲਾ ਕੀਤਾ | ਪੁਲਿਸ ਵਲੋਂ ਜ਼ਖ਼ਮੀ ਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ |

ਹਾਦਸੇ ਦੀ ਜ਼ਿੰਮੇਵਾਰੀ ਨਿਸਚਿਤ ਕਰਨ ਲਈ ਏ.ਡੀ.ਜੀ.ਪੀ. ਨੂੰ ਸੌਾਪੀ ਜਾਂਚ-ਸੁਰੇਸ਼ ਅਰੋੜਾ

ਜਲੰਧਰ, 21 ਅਕਤੂਬਰ (ਮੇਜਰ ਸਿੰਘ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਸੁਰੇਸ਼ ਅਰੋੜਾ ਨੇ ਦੱਸਿਆ ਕਿ ਅੰਮਿ੍ਤਸਰ ਰੇਲ ਹਾਦਸੇ 'ਚ ਜ਼ਿੰਮੇਵਾਰੀ ਨਿਸਚਿਤ ਕਰਨ ਲਈ ਜਾਂਚ ਏ. ਡੀ. ਜੀ. ਪੀ. ਰੇਲਵੇ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਸੌਾਪੀ ਗਈ ਹੈ | ਪੀ. ਏ. ਪੀ. ਕੰਪਲੈਕਸ ਵਿਖੇ ਸ਼ਹੀਦੀ ਸਮਾਗਮ 'ਚ ਸ਼ਾਮਿਲ ਹੋਣ ਆਏ ਸ੍ਰੀ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਏਨਾ ਵੱਡਾ ਦੁਖਾਂਤ ਹੋਇਆ ਹੈ, ਇਸ ਵਿਚ ਕਿਸੇ ਨਾ ਕਿਸੇ ਵਲੋਂ ਤਾਂ ਕੁਤਾਹੀ ਹੋਈ
ਹੀ ਹੈ ਅਤੇ ਜਾਂਚ ਨਿਸਚਿਤ ਕਰੇਗੀ ਕਿ ਕੁਤਾਹੀ ਕਰਨ ਵਾਲਾ ਕੌਣ ਸੀ | ਅੰਮਿ੍ਤਸਰ 'ਚ ਵਾਪਰੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਘਟਨਾ ਦੀ ਜੁਡੀਸ਼ੀਅਲ ਜਾਂਚ ਕਰਵਾਏ ਜਾਣ ਦਾ ਹੁਕਮ ਪਹਿਲਾਂ ਹੀ ਜਾਰੀ ਕਰ ਚੁੱਕੇ ਹਨ ਤੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਬੀ. ਪੁਰੂਸਾਰਥਾ ਨੂੰ ਚਾਰ ਹਫ਼ਤਿਆਂ ਵਿਚ ਜਾਂਚ ਮੁਕੰਮਲ ਕਰ ਕੇ ਰਿਪੋਰਟ ਸਰਕਾਰ ਨੂੰ ਸੌਾਪਣ ਲਈ ਕਿਹਾ ਗਿਆ ਹੈ | ਸ੍ਰੀ ਅਰੋੜਾ ਨੇ ਕਿਹਾ ਕਿ ਸ੍ਰੀ ਸਹੋਤਾ ਜਾਂਚ 'ਚ ਇਸ ਗੱਲ ਨੂੰ ਵੀ ਯਕੀਨੀ ਬਣਾਉਣਗੇ ਕਿ ਜ਼ਿੰਮੇਵਾਰ ਪਾਏ ਗਏ ਵਿਅਕਤੀਆਂ ਨੂੰ ਸਜ਼ਾਵਾਂ ਦਿਵਾਈਆਂ ਜਾਣ | ਇਸ ਘਟਨਾ ਵਿਚ ਹੁਣ ਤੱਕ ਘੱਟੋ-ਘੱਟ 61 ਵਿਅਕਤੀ ਮਾਰੇ ਜਾ ਚੁੱਕੇ ਹਨ ਤੇ ਸੈਂਕੜੇ ਜ਼ਖ਼ਮੀ ਹੋਏ ਹਨ |

ਮੁੱਖ ਮੰਤਰੀ ਇਜ਼ਰਾਈਲ ਦੌਰੇ ਲਈ ਰਵਾਨਾ

ਚੰਡੀਗੜ੍ਹ, 21 ਅਕਤੂਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੂੰ ਸ਼ੁੱਕਰਵਾਰ ਅੰਮਿ੍ਤਸਰ ਵਿਖੇ ਵਾਪਰੇ ਰੇਲ ਹਾਦਸੇ ਕਾਰਨ ਆਪਣਾ ਇਜ਼ਰਾਈਲ ਦਾ ਦੌਰਾ ਮੁਲਤਵੀ ਕਰਨਾ ਪਿਆ ਸੀ ਅੱਜ ਸ਼ਾਮ ਦਿੱਲੀ ਤੋਂ ਇਜ਼ਰਾਈਲ ਦੀ ਰਾਜਧਾਨੀ ਤੇਲਅਵੀਵ ਲਈ ਰਵਾਨਾ ਹੋ ਗਏ | ਅੱਜ ਦਿੱਲੀ ਤੋਂ ਰਵਾਨਾ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਸਾਥੀ ਮੰਤਰੀਆਂ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਵਿਦੇਸ਼ੀ ਦੌਰੇ 'ਤੇ ਜਾ ਰਹੇ ਹਨ, ਜਿੱਥੇ ਉਨ੍ਹਾਂ ਵਲੋਂ ਇਜ਼ਰਾਈਲ ਸਰਕਾਰ ਨਾਲ ਵੱਖ-ਵੱਖ 4 ਸਮਝੌਤਿਆਂ ਸਬੰਧੀ ਮੀਟਿੰਗਾਂ ਕਰਨੀਆਂ ਹਨ ਅਤੇ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ
ਰੀਊਵਿਨ ਰਿਵਲਿਨ ਨਾਲ ਵੀ ਮੁਲਾਕਾਤ ਕਰਨੀ ਹੈ | ਪੰਜਾਬ ਵਿਚ ਪਾਣੀ ਦੇ ਬਚਾਅ ਅਤੇ ਪਾਣੀ ਨੂੰ ਰੀਸਾਈਕਲ ਕਰਨ ਦੀ ਤਕਨਾਲੋਜੀ 'ਤੇ ਵਿਚਾਰ ਲਈ ਉਨ੍ਹਾਂ ਵਲੋਂ ਇਜ਼ਰਾਈਲ ਦੇ ਜਲ ਸਰੋਤ ਸਬੰਧੀ ਮੰਤਰੀ ਡਾ. ਯੋਵਾਲ ਸਟੈਨਨਿਟਜ਼ ਨਾਲ ਵੀ ਮੁਲਾਕਾਤ ਕਰਕੇ ਸਮਝੌਤੇ 'ਤੇ ਦਸਤਖ਼ਤ ਕੀਤੇ ਜਾਣੇ ਹਨ | ਮੁੱਖ ਮੰਤਰੀ ਵਲੋਂ ਆਪਣੀ ਗੈਰਹਾਜ਼ਰੀ ਵਿਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿਚ ਬਣਾਈ ਮੰਤਰੀਆਂ ਦੀ ਕਮੇਟੀ ਨੂੰ ਅੰਮਿ੍ਤਸਰ ਹਾਦਸੇ ਨਾਲ ਸਬੰਧਿਤ ਰਾਹਤ ਕੰਮਾਂ ਨੂੰ ਜਾਰੀ ਰੱਖਣ ਲਈ ਕਿਹਾ ਗਿਆ ਹੈ | ਉਨ੍ਹਾਂ ਅੱਜ ਦਿੱਲੀ ਤੋਂ ਰਵਾਨਾ ਹੋਣ ਤੋਂ ਪਹਿਲਾਂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੀ ਆਦੇਸ਼ ਦਿੱਤੇ ਕਿ ਉਹ ਪੀੜਤ ਪਰਿਵਾਰਾਂ ਨੂੰ ਰਾਹਤ ਦੇ ਕੰਮ ਦਾ ਖ਼ੁਦ ਜਾਇਜ਼ਾ ਲੈਣ ਅਤੇ ਇਨ੍ਹਾਂ ਪਰਿਵਾਰਾਂ ਦੀਆਂ ਜ਼ਰੂਰੀ ਲੋੜਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ | ਮੁੱਖ ਮੰਤਰੀ ਜੋ ਕਿ ਕੱਲ੍ਹ ਦਿੱਲੀ ਚਲੇ ਗਏ ਸਨ ਵਲੋਂ ਅੱਜ ਸਵੇਰੇ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਅੰਮਿ੍ਤਸਰ ਵਿਖੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਪਣੇ ਚੀਫ਼ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨੂੰ ਕਿਹਾ ਕਿ ਅੰਮਿ੍ਤਸਰ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ 5 ਲੱਖ ਦੇ ਮੁਆਵਜ਼ੇ ਤੋਂ ਇਲਾਵਾ ਪੀੜਤ ਪਰਿਵਾਰਾਂ ਦੇ ਵਿਚਾਰ ਜਾਨਣ ਤੋਂ ਬਾਅਦ ਉਨ੍ਹਾਂ ਲਈ ਹੋਰ ਕੀ ਕੀਤਾ ਜਾਣਾ ਜ਼ਰੂਰੀ ਹੈ ਉਸ ਸਬੰਧੀ ਵੀ ਰਿਪੋਰਟ ਤਿਆਰ ਕਰਨ | ਉਨ੍ਹਾਂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਆਦੇਸ਼ ਦਿੱਤਾ ਕਿ ਉਹ ਸਾਰੇ ਪੀੜਤ ਪਰਿਵਾਰਾਂ ਦੇ ਘਰੇਲੂ ਹਾਲਾਤ ਨੂੰ ਜਾਨਣ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਅਤੇ ਬੱਚਿਆਂ ਆਦਿ ਲਈ ਕੀ ਕੁਝ ਲੋੜੀਂਦਾ ਹੈ ਉਸ ਸਬੰਧੀ ਵੀ ਰਾਜ ਸਰਕਾਰ ਨੂੰ ਰਿਪੋਰਟ ਪੇਸ਼ ਕਰਨ | ਸੂਚਨਾ ਅਨੁਸਾਰ ਮੁੱਖ ਮੰਤਰੀ ਵਲੋਂ ਅਗਰ ਇਜ਼ਰਾਈਲ ਵਿਚਲੇ ਆਪਣੇ ਦੌਰੇ ਨੂੰ ਇਕ-ਦੋ ਦਿਨਾਂ ਲਈ ਨਹੀਂ ਵਧਾਇਆ ਜਾਂਦਾ ਤਾਂ ਉਹ 2 ਨਵੰਬਰ ਨੂੰ ਵਾਪਸ ਪਰਤ ਆਉਣਗੇ ਕਿਉਂਕਿ ਇਜ਼ਰਾਈਲ ਤੋਂ ਬਾਅਦ ਮੁੱਖ ਮੰਤਰੀ ਨੇ 25 ਅਕਤੂਬਰ ਨੂੰ ਤੁਰਕੀ ਪੁੱਜਣਾ ਹੈ ਜਿੱਥੇ ਉਨ੍ਹਾਂ ਦਾ ਆਪਣੇ ਕੁਝ ਮਿੱਤਰਾਂ ਸਹਿਯੋਗੀਆਂ ਨਾਲ ਇਕ ਹਫ਼ਤੇ ਦੀ ਛੱੁਟੀ ਮਨਾਉਣ ਦਾ ਪ੍ਰੋਗਰਾਮ ਹੈ | ਵਰਨਣਯੋਗ ਹੈ ਕਿ ਮੁੱਖ ਮੰਤਰੀ ਦੀ ਇਜ਼ਰਾਈਲ ਦੀ ਫੇਰੀ ਨੂੰ ਮੁੱਖ ਰੱਖ ਕੇ ਰਾਜ ਸਰਕਾਰ ਦੇ ਕੁਝ ਇਕ ਅਧਿਕਾਰੀ ਸ਼ੁੱਕਰਵਾਰ ਤੋਂ ਪਹਿਲਾਂ ਹੀ ਇਜ਼ਰਾਈਲ ਪੁੱਜ ਗਏ ਸਨ |

ਤਾਈਵਾਨ 'ਚ ਰੇਲ ਹਾਦਸਾ-22 ਮੌਤਾਂ

ਯਾਲਿਨ, 21 ਅਕਤੂਬਰ (ਏਜੰਸੀ)-ਤਾਈਵਾਨ 'ਚ ਇਕ ਰੇਲ ਗੱਡੀ ਦੇ ਲੀਹਾਂ ਤੋਂ ਲਹਿ ਜਾਣ ਨਾਲ ਕਰੀਬ 22 ਲੋਕਾਂ ਦੀ ਮੌਤ ਹੋ ਗਈ ਹੈ | ਕਰੀਬ 27 ਸਾਲਾਂ ਬਾਅਦ ਤਾਈਵਾਨ 'ਚ ਅਜਿਹਾ ਭਿਆਨਕ ਹਾਦਸਾ ਵਾਪਰਿਆ ਹੈ | ਤਾਈਵਾਨ ਦੇ ਰੇਲ ਪ੍ਰਸ਼ਾਸਨ ਵਲੋਂ 22 ਮੌਤਾਂ ਦੀ ਪੁਸ਼ਟੀ ਕਰ ਦਿੱਤੀ ਗਈ ਹੈ | ਇਸ ਹਾਦਸੇ 'ਚ 171 ਵਿਅਕਤੀ ਜ਼ਖ਼ਮੀ ਹੋਏ ਹਨ ਜਿਨ੍ਹਾਂ 'ਚੋਂ 10 ਦੀ ਹਾਲਤ ਗੰਭੀਰ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਬਚਾਅ ਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ | ਪ੍ਰਤੱਖਦਰਸ਼ੀਆਂ ਅਨੁਸਾਰ ਰੇਲ ਦੇ ਅੱਠ ਡੱਬੇ ਲੀਹੋਂ ਪੂਰੀ ਤਰ੍ਹਾਂ ਲਹਿ ਗਏ ਅਤੇ ਪੰਜ ਸਟੇਸ਼ਨ ਦੇ ਦੂਜੇ ਪਾਸੇ ਜਾ ਡਿੱਗੇ | ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸ਼ਾਮ 4.50 ਵਜੇ ਵਾਪਰਿਆ | ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਬਚਾਅ ਕਾਰਜਾਂ ਲਈ 120 ਫ਼ੌਜੀਆਂ ਨੂੰ ਭੇਜਿਆ ਗਿਆ ਹੈ | ਤਾਈਵਾਨ 'ਚ 1991 ਦੌਰਾਨ ਵੀ ਅਜਿਹਾ ਹੀ ਇਕ ਭਿਆਨਕ ਹਾਦਸਾ ਵਾਪਰਿਆ ਸੀ ਜਿਸ 'ਚ 30 ਯਾਤਰੀਆਂ ਦੀ ਮੌਤ ਹੋ ਗਈ ਸੀ ਤੇ 112 ਦੇ ਕਰੀਬ ਜ਼ਖ਼ਮੀ ਹੋਏ ਸਨ |

ਆਜ਼ਾਦ ਹਿੰਦ ਸਰਕਾਰ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨੇ ਲਾਲ ਕਿਲੇ 'ਤੇ ਲਹਿਰਾਇਆ ਤਿਰੰਗਾ

ਆਜ਼ਾਦੀ ਤੋਂ ਬਾਅਦ ਇਕ ਹੀ ਪਰਿਵਾਰ ਨੂੰ ਵੱਡਾ ਦੱਸਣ ਲਈ ਅਨੇਕਾਂ ਸਪੂਤਾਂ ਨੂੰ ਅਣਗੌਲਿਆ ਗਿਆ-ਮੋਦੀ ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਭਾਸ਼ ਚੰਦਰ ਬੋਸ ਦੀ ਅਗਵਾਈ ਵਾਲੀ 'ਆਜ਼ਾਦ ਹਿੰਦ ਸਰਕਾਰ' ਦੀ 75ਵੀਂ ਵਰ੍ਹੇਗੰਢ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਸੀ. ਬੀ. ਆਈ. ਵਲੋਂ ਆਪਣੇ ਹੀ ਵਿਸ਼ੇਸ਼ ਡਾਇਰੈਕਟਰ ਿਖ਼ਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਕੇਂਦਰੀ ਜਾਂਚ ਏਜੰਸੀ (ਸੀ. ਬੀ. ਆਈ.) ਨੇ ਵੱਡਾ ਕਦਮ ਚੁੱਕਦਿਆਂ ਪਹਿਲੀ ਵਾਰ ਆਪਣੇ ਹੀ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮੋਇਨ ਕੁਰੈਸ਼ੀ ਰਿਸ਼ਵਤ ਮਾਮਲੇ 'ਚ ਸੀ.ਬੀ.ਆਈ. ਨੇ ਆਪਣੇ ਸੀਨੀਅਰ ...

ਪੂਰੀ ਖ਼ਬਰ »

ਰਣਵੀਰ-ਦੀਪਿਕਾ ਨਵੰਬਰ 'ਚ ਵਿਆਹ ਬੰਧਨ 'ਚ ਬੱਝਣਗੇ

ਮੁੰਬਈ, 21 ਅਕਤੂਬਰ (ਏਜੰਸੀ)-ਬਾਲੀਵੁੱਡ ਅਭਿਨੇਤਰੀ ਦੀਵਿਕਾ ਪਾਦੂਕੋਣ ਤੇ ਅਭਿਨੇਤਾ ਰਣਵੀਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਨਵੰਬਰ ਮਹੀਨੇ 'ਚ ਵਿਆਹ ਬੰਧਨ 'ਚ ਬੱਝਣਗੇ | ਸ਼ੋਸ਼ਲ ਮੀਡੀਆ ਅਕਾਊਾਟਸ 'ਤੇ ਦੋਵਾਂ ਨੇ ਪੋਸਟ ਕਰ ਇਸ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਸਬਰੀਮਾਲਾ ਵਿਵਾਦ
6 ਔਰਤਾਂ ਨੂੰ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ

ਪਾਂਬਾ (ਕੇਰਲਾ), 21 ਅਕਤੂਬਰ (ਪੀ. ਟੀ. ਆਈ.)-ਕੇਰਲਾ ਦੇ ਸਬਰੀਮਾਲਾ ਮੰਦਰ ਦੇ ਕਿਵਾੜ ਖੁਲ੍ਹੇ ਨੂੰ ਅੱਜ 5 ਦਿਨ ਹੋ ਗਏ ਹਨ ਪਰ ਅਜੇ ਤੱਕ ਵੀ ਕਿਸੇ ਔਰਤ ਨੂੰ ਮੰਦਰ 'ਚ ਦਾਖ਼ਲਾ ਨਹੀਂ ਮਿਲਿਆ ਹੈ | ਪ੍ਰਦਰਸ਼ਨਕਾਰੀਆਂ ਵਲੋਂ ਅੱਜ 6 ਔਰਤਾਂ ਨੂੰ ਸਬਰੀਮਾਲਾ ਮੰਦਰ ਦਾਖ਼ਲ ਹੋਣ ...

ਪੂਰੀ ਖ਼ਬਰ »

ਅਕਾਲੀ ਦਲ ਕੋਰ ਕਮੇਟੀ ਵਲੋਂ ਅੰਮਿ੍ਤਸਰ ਘਟਨਾ ਦੀ ਹਾਈਕੋਰਟ ਦੇ ਜੱਜ ਤੋਂ ਜਾਂਚ ਦੀ ਮੰਗ

ਚੰਡੀਗੜ੍ਹ, 21 ਅਕਤੂਬਰ (ਬਿਊਰੋ ਚੀਫ਼)-ਸ਼੍ਰੋਮਣੀ ਅਕਾਲੀ ਦਲ ਦੀ ਅੱਜ ਇੱਥੇ ਹੋਈ ਕੋਰ ਕਮੇਟੀ ਦੀ ਬੈਠਕ ਜਿਸ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੀ ਗਈ ਵਲੋਂ ਅੰਮਿ੍ਤਸਰ ਰੇਲ ਹਾਦਸੇ ਸਬੰਧੀ ਪੰਜਾਬ ਸਰਕਾਰ ਵਲੋਂ ਐਲਾਨੀ ਗਈ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਔਰਤ ਨਾਲ ਨਿਰਭੈਆ ਵਾਂਗ ਦਰਿੰਦਗੀ

ਜਲਪਾਈਗੁੜੀ (ਪੱਛਮੀ ਬੰਗਾਲ), 21 ਅਕਤੂਬਰ (ਪੀ.ਟੀ.ਆਈ.)-ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਰਿਸ਼ਤੇਦਾਰ ਵਲੋਂ ਹੀ ਇਕ ਔਰਤ ਨਾਲ ਨਿਰਭੈਆ ਮਾਮਲੇ ਵਾਂਗ ਦਰਿੰਦਗੀ ਭਰਿਆ ਕਾਰਾ ਕੀਤਾ ਹੈ | ਪੁਲਿਸ ਨੇ ਦੱਸਿਆ ਕਿ ਪੀੜਤ ਔਰਤ ਦੇ ...

ਪੂਰੀ ਖ਼ਬਰ »

ਜ਼ਖ਼ਮੀਆਂ 'ਚੋਂ ਇਕ ਹੋਰ ਨੇ ਦਮ ਤੋੜਿਆ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ 'ਚ ਜ਼ਖ਼ਮੀ ਹੋਇਆ ਇਕ ਹੋਰ ਵਿਅਕਤੀ ਦਮ ਤੋੜ ਗਿਆ, ਜਦੋਂ ਕਿ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਬਾਰੇ ਅਜੇ ਵੀ ਰੇੜਕਾ ਬਰਕਰਾਰ ਹੈ | ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਵਲੋਂ ਦੱਸਿਆ ਗਿਆ ਸਥਾਨਕ ...

ਪੂਰੀ ਖ਼ਬਰ »

ਚਸ਼ਮਦੀਦ ਗਵਾਹਾਂ ਤੇ ਸਥਾਨਕ ਲੋਕਾਂ ਨੇ ਪਥਰਾਅ ਬਾਰੇ ਡਰਾਈਵਰ ਦੇ ਦਾਅਵੇ ਨੂੰ ਨਕਾਰਿਆ

ਨਵੀਂ ਦਿੱਲੀ/ਅੰਮਿ੍ਤਸਰ, 21 ਅਕਤੂਬਰ (ਪੀ. ਟੀ. ਆਈ.)-ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ ਦੇ ਚਸ਼ਮਦੀਦ ਗਵਾਹਾਂ ਅਤੇ ਸਥਾਨਕ ਲੋਕਾਂ ਨੇ ਡੀ. ਐਮ. ਯੂ. ਦੇ ਡਰਾਈਵਰ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਦੁਰਘਟਨਾ ਵਾਲੀ ਥਾਂ 'ਤੇ ਲੋਕਾਂ ਨੇ ਰੇਲ ਗੱਡੀ 'ਤੇ ਪਥਰਾਅ ...

ਪੂਰੀ ਖ਼ਬਰ »

ਅੰਬਾਲਾ 'ਚ ਖੂਹ 'ਚ ਡਿਗਣ ਨਾਲ ਚਾਰ ਲੋਕਾਂ ਦੀ ਮੌਤ ਇਕ ਨੂੰ ਬਚਾਉਂਦਿਆਂ ਵਾਪਰਿਆ ਹਾਦਸਾ

ਅੰਬਾਲਾ , 21 ਅਕਤੂਬਰ (ਪੀ. ਟੀ. ਆਈ.)-ਸ਼ਹਿਰ ਅੰਬਾਲਾ ਨੇੜੇ ਬਕਨੌਰ ਪਿੰਡ 'ਚ ਇਕ ਖੂਹ 'ਚ ਡਿਗ ਜਾਣ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ | ਪੁਲਿਸ ਅਨੁਸਾਰ ਮਿ੍ਤਕਾਂ ਦੀ ਪਛਾਣ ਕਮਲ, ਸੋਨੀ, ਸੁਰੇਂਦਰ ਤੇ ਮਨਜੀਤ ਵਜੋਂ ਹੋਈ ਹੈ ਅਤੇ ਸਾਰੇ ਬਕਨੌਰ ਪਿੰਡ ਦੇ ਰਹਿਣ ਵਾਲੇ ਹਨ | ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ 'ਚੋਂ 11 ਯੂ.ਪੀ. ਦੇ ਮੂਲ ਵਾਸੀ

ਲਖਨਊ, 21 ਅਕਤੂਬਰ (ਏਜੰਸੀ)- ਅੰਮਿ੍ਤਸਰ ਵਿਖੇ ਦਸਹਿਰੇ ਵਾਲੇ ਦਿਨ ਰਾਵਣ ਦਹਿਨ ਮੌਕੇ ਰੇਲ ਗੱਡੀ ਹੇਠ ਆ ਕੇ ਮਾਰੇ ਗਏ 60 ਲੋਕਾਂ 'ਚੋਂ 11 ਉੱਤਰ ਪ੍ਰਦੇਸ਼ ਦੇ ਮੂਲ ਵਾਸੀ ਹਨ, ਜਿਨ੍ਹਾਂ 'ਚੋਂ 3 ਸੁਲਤਾਨਪੁਰ ਦੇ ਇਕ ਪਰਿਵਾਰ ਤੋਂ, 2-2 ਆਜ਼ਮਗੜ੍ਹ, ਹਰਦੋਈ ਤੇ ਗਾਜ਼ੀਪੁਰ ਤੋਂ ਅਤੇ ...

ਪੂਰੀ ਖ਼ਬਰ »

ਪਟੜੀ 'ਤੇ ਲੋਕਾਂ ਦਾ ਹਜੂਮ ਦੇਖ ਕੇ ਲਗਾਏ ਸੀ ਐਮਰਜੈਂਸੀ ਬਰੇਕ-ਪੱਥਰਬਾਜ਼ੀ ਹੋਈ ਤਾਂ ਵਧਾਈ ਰਫ਼ਤਾਰ

ਡੀ.ਐਮ.ਯੂ. ਚਾਲਕ ਦਾ ਖੁਲਾਸਾ ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਅੰਮਿ੍ਤਸਰ ਵਿਖੇ ਜੋੜਾ ਫਾਟਕ ਨੇੜੇ ਡੀ. ਐਮ. ਯੂ. ਰੇਲ ਗੱਡੀ ਨਾਲ ਵਾਪਰੇ ਹਾਦਸੇ 'ਚ ਰੇਲ ਗੱਡੀ ਦੇ ਚਾਲਕ ਨੇ ਇਕ ਪੱਤਰ ਰਾਹੀਂ ਆਪਣਾ ਬਿਆਨ ਦਿੱਤਾ ਹੈ | ਜਿਸ ਰੇਲ ਗੱਡੀ ਨਾਲ ਇਹ ਹਾਦਸਾ ਵਾਪਰਿਆ ਸੀ ਉਸ ...

ਪੂਰੀ ਖ਼ਬਰ »

ਖੁੰਢ-ਚਰਚਾ

ਉਮਰਾਂ ਪਾਰ ਕਰ ਜਾਣ ਦਾ ਝੋਰਾ ਪੰਜਾਬ ਸੂਬੇ 'ਚ ਸੱਤਾ ਸੰਭਾਲਣ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਸਰਕਾਰ ਦਾ ਨੌਜਵਾਨਾਂ ਨਾਲ ਅਹਿਮ ਵਾਅਦਾ ਸੀ ਕਿ ਸਰਕਾਰ ਬਣਨ 'ਤੇ ਘਰ-ਘਰ 'ਚ ਪੱਕੀ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਤੇ ਨੌਕਰੀ ਨਾ ਮਿਲਣ 'ਤੇ ਯੋਗਤਾ ਪ੍ਰਾਪਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX