ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਮੁਕਤਸਰ ਸਾਹਿਬ

ਦੇਸ਼ ਦੀ ਅੰਦਰੂਨੀ ਸੁਰੱਖਿਆ ਵਿਚ ਪੁਲਿਸ ਦਾ ਹੈ ਵੱਡਾ ਯੋਗਦਾਨ-ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਦੇ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ ਅਫ਼ਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇਕ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਮਨਜੀਤ ਸਿੰਘ ਢੇਸੀ ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ | ਇਸ ਮੌਕੇ ਡਾ. ਰਿਚਾ ਐਡੀਸ਼ਨਲ ਡਿਪਟੀ ਕਮਿਸ਼ਨਰ, ਰਵੀ ਗੁਲਾਟੀ ਸਿਵਲ ਜੱਜ ਸੀਨੀਅਰ ਡਵੀਜ਼ਨ, ਹਰਵਿੰਦਰ ਸਿੰਘ ਸਿੰਧੀਆ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਐੱਸ. ਪੀ. ਐੱਚ. ਜਸਪਾਲ ਸਿੰਘ, ਐੱਸ. ਪੀ. ਰਣਬੀਰ ਸਿੰਘ, ਡੀ. ਐੱਸ. ਪੀ. ਗੁਰਤੇਜ ਸਿੰਘ, ਦਰਸ਼ਨ ਸਿੰਘ ਰਿਟਾ. ਡੀ. ਐੱਸ. ਪੀ ਹਾਜ਼ਰ ਸਨ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਵਡੇਰੀਆਂ ਕੁਰਬਾਨੀਆਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ 'ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ | ਇਸ ਮੌਕੇ ਜਸਪਾਲ ਸਿੰਘ ਐੱਸ. ਪੀ. ਐੱਚ. ਨੇ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ ਵਿਚ ਹੋਂਟ ਸਪਰਿੰਗਜ਼ ਦੇ ਸਥਾਨ 'ਤੇ ਚੀਨੀਆਂ ਹੱਥੋਂ ਸ਼ਹੀਦ ਹੋਏ ਇੰਡੋ ਤਿਬਤੀਅਨ ਫੋਰਸ ਦੇ 10 ਜਵਾਨਾਂ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦ ਹੋਏ ਪੰਜਾਬ ਪੁਲਿਸ ਦੇ 22 ਅਫ਼ਸਰਾਂ ਅਤੇ 1768 ਪੁਲਿਸ ਕਰਮਚਾਰੀਆਂ ਜਿਨ੍ਹਾਂ ਵਿਚ ਪੰਜਾਬ ਹੋਮਗਾਰਡਜ ਦੇ ਜਵਾਨ ਵੀ ਸ਼ਾਮਿਲ ਹਨ, ਨੂੰ ਅੱਜ ਦੇ ਦਿਨ ਸਾਡੇ ਵਲੋਂ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਉਨ੍ਹਾਂ ਵਲੋਂ ਦਿਖਾਏ ਗਏ ਕੁਰਬਾਨੀ ਅਤੇ ਤਿਆਗ ਦੇ ਰਸਤੇ ਚਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ | ਇਸ ਮੌਕੇ ਐੱਸ. ਪੀ. ਐੱਚ. ਵਲੋਂ ਸਤੰਬਰ 2017 ਤੋਂ ਸਤੰਬਰ 2018 ਤੱਕ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦਾਂ ਹੋਏ 414 ਅਫ਼ਸਰਾਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਆਪਣਾ ਫ਼ਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫ਼ੌਜੀ ਬਲਾਂ ਦੇ ਅਫ਼ਸਰਾਂ ਅਤੇ ਜਵਾਨਾਂ ਨੂੰ ਸਭ ਵਰਗਾਂ ਦੇ ਲੋਕਾਂ ਨੇ ਜਿਨ੍ਹਾਂ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਿਲ ਸਨ, ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ | ਡੀ. ਐੱਸ. ਪੀ. ਗਿੱਦੜਬਾਹਾ ਜਸਮੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਦੀ ਟੁਕੜੀ ਵਲੋਂ ਸ਼ਹੀਦਾਂ ਦੇ ਸਨਮਾਨ ਵਿਚ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ |
ਇਸ ਮੌਕੇ ਪੁਲਿਸ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਨਾਲ ਸਬੰਧਿਤ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ |

ਕੈਪਟਨ ਦੇ ਖੁੰਡੇ 'ਤੇ ਭਾਰੀ ਪੈ ਰਹੀ ਪਿਕਅੱਪ ਆਪੇ੍ਰਟਰਾਂ ਦੀ ਗੁੰਡਾ ਫੀਸ ਲਈ ਗੁੰਡਾਗਰਦੀ

ਮੰਡੀ ਕਿੱਲਿਆਂਵਾਲੀ, 21 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਛੋਟੇ ਹਾਥੀ ਵਾਲੀ ਯੂਨੀਅਨ ਦੀ ਗੁੰਡਾ ਫੀਸ ਅਤੇ ਗੁੰਡਾਗਰਦੀ ਕੈਪਟਨ ਸਰਕਾਰ ਦੇ ਖੁੰਡੇ 'ਤੇ ਭਾਰੀ ਪੈ ਰਹੀ ਹੈ | ਬਾਦਲਾਂ ਦੇ ਹਲਕੇ ਲੰਬੀ 'ਚ 'ਧਾੜਵੀ' ਬਣੇ ਭਗਤ ਸਿੰਘ ਪਿਕਅੱਪ (ਛੋਟਾ ਹਾਥੀ) ਯੂਨੀਅਨ ਦੇ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸ਼ੈਲਰ ਯੂਨੀਅਨ ਵਲੋਂ ਪ੍ਰਧਾਨ ਪ੍ਰੇਮ ਕੁਮਾਰ ਗੋਇਲ ਦੀ ਅਗਵਾਈ ਵਿਚ ਐੱਸ. ਡੀ. ਐੱਮ. ਗੋਪਾਲ ਸਿੰਘ ਨੂੰ ਸ਼ੈਲਰ ਮਾਲਕਾਂ 'ਤੇ ਹੋਏ ਪਰਚੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ 'ਚ ਸ਼ੈਲਰ ...

ਪੂਰੀ ਖ਼ਬਰ »

ਡੇਅਰੀ ਮਾਲਕਾਂ ਵਿਰੁੱਧ ਕਾਰਵਾਈ ਨੂੰ ਪੁਲਿਸ ਨੇ ਚਿੱਠੀ ਪੱਤਰਾਂ 'ਚ ਉਲਝਾਇਆ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਵਲੋਂ ਬੀਤੇ ਹਫ਼ਤੇ ਐੱਸ. ਪੀ. ਨੂੰ ਲਿਖੇ ਗਏ ਪੱਤਰ 'ਚ 10 ਡੇਅਰੀ ਮਾਲਕਾਂ ਿਖ਼ਲਾਫ਼ ਮਾਮਲਾ ਦਰਜ ਕਰਨ ਲਈ ਕਿਹਾ ਗਿਆ ਸੀ ...

ਪੂਰੀ ਖ਼ਬਰ »

ਖ਼ਤਰਨਾਕ ਕੈਮੀਕਲਾਂ ਤੋਂ ਤਿਆਰ ਨਕਲੀ ਦੁੱਧ ਅਤੇ ਘਿਓ ਦੀ ਵਿਕਰੀ ਜ਼ੋਰਾਂ 'ਤੇ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਤਿਉਹਾਰਾਂ ਦੇ ਮੌਸਮ ਸ਼ੁਰੂ ਹੁੰਦਿਆਂ ਹੀ ਨਕਲੀ ਦੁੱਧ ਜੋ ਕਿ ਸ਼ੈਂਪੂ, ਯੂਰੀਆ, ਰਿਫ਼ਾਇੰਡ, ਤੇਜ਼ਾਬ, ਖ਼ਤਰਨਾਕ ਕੈਮੀਕਲ ਤੋਂ ਬਣਾਇਆ ਜਾਂਦਾ ਹੈ | ਵੱਡੇ ਪੱਧਰ 'ਤੇ ਤਿਆਰ ਕਰਕੇ ਮਠਿਆਈ ਅਤੇ ਹੋਰ ਖਾਦ ਪਦਾਰਥ ਬਣਾਉਣ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਦੋਦਾ, 21 ਅਕਤੂਬਰ (ਰਵੀਪਾਲ)- ਪਿੰਡ ਭਲਾਈਆਣਾ ਦੇ ਪਟਰੋਲ ਪੰਪ ਦੇ ਨਜ਼ਦੀਕ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਮੋਟਰਸਾਈਕਲ ਅਤੇ ਕਾਰ ਦੀ ਟੱਕਰ 'ਚ ਇਕ ਔਰਤ ਦੀ ਮੌਤ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ | ਪਿੰਡ ਬੁੱਟਰ ਸ਼ਰੀਂਹ ਵਾਸੀਆਂ ਤੋਂ ਮਿਲੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਸਿਮਰਜੀਤ ਸਿੰਘ ਭੀਨਾ ਬਰਾੜ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਸਿਮਰਜੀਤ ਸਿੰਘ ਭੀਨਾ ਬਰਾੜ ਦਾ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਕਿ੍ਸ਼ਨ ਅਲਵਾਰੂ, ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਨਾ ਮਿਲਣ ਕਾਰਨ ਖੇਤ ਮਜ਼ਦੂਰਾਂ 'ਚ ਰੋਸ

ਮਲੋਟ 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿਛਲੇ ਦੋ ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਵਰਦੀਆਂ ਨਾ ਮਿਲਣ ਕਾਰਨ ਖੇਤ ਮਜ਼ਦੂਰਾਂ ਵਿਚ ਰੋਸ ਪਨਪਣ ਲੱਗਾ ਹੈ | ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਤੇ ਸਕੱਤਰ ...

ਪੂਰੀ ਖ਼ਬਰ »

ਵਿਰਸੇ ਦੀ ਲੋਅ 2018 ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬੀ ਵਿਰਸਾ ਯੂਥ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਹਰ ਸਾਲ ਸ਼ਹਿਰ ਵਿਚ ਵਿਰਸੇ ਦੀ ਲੋਅ ਸੱਭਿਆਚਾਰਕ ਮੇਲਾ ਕਰਵਾਇਆ ਜਾਂਦਾ ਹੈ | ਇਸ ਲੜੀ ਤਹਿਤ ਇਸ ਸਾਲ ਇਹ ਮੇਲਾ ਵਿਰਸੇ ਦੀ ਲੋਅ 2018 ਰੈੱਡ ਕਰਾਸ ਭਵਨ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਤੇ ਤਰਪਾਲਾਂ ਦਾ ਪ੍ਰਬੰਧ ਕਰਨ ਦੀ ਮੰਗ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ, ਗੁਰਮੇਲ ਸਿੰਘ ਜੰਡੋਕੇ, ਹਰਦੀਪ ਸਿੰਘ, ਦਵਿੰਦਰ ਸਿੰਘ ਆਦਿ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 11 ਨਵੰਬਰ ਨੂੰ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਗੁਲਵਿੰਦਰ ਸਿੰਘ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਟਾਂਕ ਕਸ਼ੱਤਰੀ ਸਭਾ ਵਲੋਂ ਸੰਗਤ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਸਭਾ ਦੇ ਸਰਪ੍ਰਸਤ ਭਾਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਕੋਲਿਆਂਵਾਲੀ ਦੇ ਕੋਲ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਬਿਕਰਮਜੀਤ ਸਿੰਘ ਦੇ ਤੌਰ 'ਤੇ ਹੋਈ | ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ (22) ਵਾਸੀ ਕੋਲਿਆਂਵਾਲੀ ਜੋ ਕਿ ਆਪਣੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਸੂਬਾ ਚੇਅਰਮੈਨ ਕਮਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਯੂਨੀਅਨ ਦੀ ...

ਪੂਰੀ ਖ਼ਬਰ »

ਸਾਬਕਾ ਸੈਨਿਕ ਭਲਾਈ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸਾਬਕਾ ਸੈਨਿਕ ਭਲਾਈ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਅਵਤਾਰ ਸਿੰਘ ਫ਼ਕਰਸਰ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਕਚਹਿਰੀ ਚੌਾਕ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਦੀਵਾਲੀ ਪ੍ਰਦੂਸ਼ਣ ਰਹਿਤ ਮਨਾਉਣ ਲਈ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸ੍ਰੀ ਮੁਕਤਸਰ ਸਾਹਿਬ ਆਸ਼ਰਾਮ ਵਿਖੇ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਸੁਸ਼੍ਰੀ ਦਿਵੇਸ਼ਾ ਭਾਰਤੀ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ...

ਪੂਰੀ ਖ਼ਬਰ »

ਲਿਟਲ ਐ ਾਜਲ ਸਕੂਲ ਦੇ ਵਿਦਿਆਰਥੀ ਜ਼ੋਨ ਪੱਧਰੀ ਖੇਡਾਂ 'ਚ ਛਾਏ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਸਕੂਲੀ ਖੇਡਾਂ ਵਿਚ ਲਿਟਲ ਐਜਲ ਸੀਨੀਅਰ ਸੈਕੰਡਰੀ ਸਕੂਲ ਪੰਨੀਵਾਲਾ ਫੱਤਾ ਦੇ ਵਿਦਿਆਰਥੀਆਂ ਨੇ ਜ਼ੋਨ ਰਾਣੀਵਾਲਾ ਵਿਚ ਹੋਏ ਐਥਲੈਟਿਕਸ ਮੁਕਾਬਲਿਆਂ 'ਚ ਅਹਿਮ ਜਿੱਤਾਂ ਦਰਜ ਕੀਤੀਆਂ ਹਨ | ਸਕੂਲ ਮੁਖੀ ਸ੍ਰੀਮਤੀ ...

ਪੂਰੀ ਖ਼ਬਰ »

ਭਾਈ ਜੈਤਾ ਸਮਾਜ ਸੁਧਾਰ ਸਭਾ ਨੇ ਕੱਢੀ ਪ੍ਰਭਾਤ ਫੇਰੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਈ ਜੈਤਾ ਸਮਾਜ ਸੁਧਾਰ ਸਭਾ ਵਲੋਂ ਸ਼ਹਿਰ 'ਚ ਪ੍ਰਭਾਤ ਫੇਰੀ ਕੱਢੀ ਗਈ | ਇਹ ਪ੍ਰਭਾਤ ਫੇਰੀ ਵਾਲਮੀਕਿ ਧਰਮਸ਼ਾਲਾ ਤੋਂ ਸ਼ੁਰੂ ਹੋ ਕੇ ਮਲੋਟ ਰੋਡ, ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਮੱਖਣ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਕੋਟਲੀ ਦੇਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਗੋਬਿੰਦ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਲੱਬ ਬੀ. ਕੇ. ਯੂ. ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬੈਠਕ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬੈਠਕ ਪਿੰਡ ਸਮਾਘ ਵਿਖੇ ਯੂਨੀਅਨ ਦੇ ਗਿੱਦੜਬਾਹਾ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਤੇ ਖ਼ਜ਼ਾਨਚੀ ਨਾਨਕ ਸਿੰਘ ਦੀ ਅਗਵਾਈ 'ਚ ਹੋਈ, ਜਿਸ 'ਚ ਕਿਸਾਨੀ ਨਾਲ ਸਬੰਧਿਤ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਥਾਵਾਂ ਨਿਰਧਾਰਿਤ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਿਵਲ ਰਿੱਟ ਪਟੀਸ਼ਨ ਨੰਬਰ 23548, 23905 ਅਤੇ 23862 ਆਫ਼ 2017 ਤਹਿਤ ਮਿਤੀ 17 ਅਕਤੂਬਰ 2018 ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐੱਮ. ਕੇ. ਅਰਾਵਿੰਦ ...

ਪੂਰੀ ਖ਼ਬਰ »

ਕਰਜਈ ਕਿਸਾਨ ਪਰਿਵਾਰ ਦੀ ਕੀਤੀ ਆਰਥਿਕ ਮੱਦਦ

ਫ਼ਰੀਦਕੋਟ, 21 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ (ਨਵੀਂ ਦਿੱਲੀ) ਵਲੋਂ ਪੰਜਾਬ ਦੇ ਕਰਜ਼ਈ ਕਿਸਾਨ ਦੀ ਆਰਥਿਕ ਮਦਦ ਕੀਤੀ ਗਈ | ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਮੋਗਾ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ 'ਚ ਅਮਨ ਸ਼ਾਂਤੀ ਤੇ ਸੁਰੱਖਿਆ ਕਾਇਮ ਰੱਖਣ ਲਈ ਆਪਣੀਆਂ ਕੀਮਤੀ ਜਾਨਾਂ ਵਾਰ ਸ਼ਹਾਦਤਾਂ ਦੇ ਜਾਮ ਪੀਣ ਵਾਲੇ ਸੂਰਬੀਰ ਸੁਰੱਖਿਆ ਕਰਮੀਆਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਲਈ ਪੰਜਾਬ ਪੁਲਿਸ ਵਲੋਂ ਪੁਲਿਸ ...

ਪੂਰੀ ਖ਼ਬਰ »

ਪੰਜਾਬ ਦੀ ਪਨਬੱਸ ਯੂਨੀਅਨ ਨੇ ਹਰਿਆਣਾ ਰੋਡਵੇਜ਼ ਦੇ ਸਮਰਥਨ 'ਚ ਉੱਤਰਨ ਦੀ ਵੱਟੀ ਤਿਆਰੀ- ਰੇਸ਼ਮ ਸਿੰਘ ਗਿੱਲ

ਫ਼ਿਰੋਜ਼ਪੁਰ, 21 ਅਕਤੂਬਰ (ਪਰਮਿੰਦਰ ਸਿੰਘ)- ਹਰਿਆਣਾ ਰੋਡਵੇਜ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 16 ਅਕਤੂਬਰ ਤੋਂ ਲਗਾਤਾਰ ਕੀਤੀ ਜਾ ਰਹੀ ਹੜਤਾਲ ਦੇ ਮੱਦੇਨਜ਼ਰ ਹਰਿਆਣਾ ਰੋਡਵੇਜ਼ (ਹਰਿਆਣਾ) ਦੀ ਸੂਬਾ ਕਮੇਟੀ ਵਲੋਂ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ

ਕੁੱਲਗੜ੍ਹੀ, 21 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸੁਖਮੰਦਰ ਸਿੰਘ ਸਰਪੰਚ ਛੂਛਕ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਦਰਸ਼ਨ ਸਿੰਘ ਬਲਾਕ ਪ੍ਰਧਾਨ ਨੇ ਬੋਲਦਿਆਂ ਕਿਹਾ ਕਿ ਝੋਨੇ ਦੀ ਲੇਟ ਲਵਾਈ ਦੇ ਕਾਰਨ ਝੋਨੇ ਦੀ ਫ਼ਸਲ ਦਾ ਝਾੜ 4 ਤੋਂ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਪਟਿਆਲਾ ਰੈਲੀ ਵੱਲ ਰਵਾਨਾ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਅਤੇ ਸਾਂਝਾ ਅਧਿਆਪਕ ਮੋਰਚੇ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਪਟਿਆਲਾ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਗਰੀਬ ਔਰਤ ਦੇ ਇਲਾਜ ਲਈ ਸਹਾਇਤਾ ਰਾਸ਼ੀ ਭੇਟ

ਤਲਵੰਡੀ ਭਾਈ, 21 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤ ਵਿਕਾਸ ਪ੍ਰੀਸ਼ਦ ਦੀ ਤਲਵੰਡੀ ਭਾਈ ਸ਼ਾਖਾ ਵਲੋਂ ਇੱਕ ਗਰੀਬ ਔਰਤ ਦੇ ਇਲਾਜ ਵਾਸਤੇ 10 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਸੌਾਪੀ ਗਈ ਹੈ | ਇਸ ਸੰਬੰਧੀ ਭਾਰਤ ਵਿਕਾਸ ਪ੍ਰੀਸ਼ਦ ਦੇ ਸ਼ਾਖਾ ਪ੍ਰਧਾਨ ਮਨਜੀਤ ਸਿੰਘ ...

ਪੂਰੀ ਖ਼ਬਰ »

ਜੂਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ ਜੇਤੂ ਟੀਮ ਮੈਂਬਰ ਅਮਨਦੀਪ ਸਿੰਘ ਦਾ ਵਿਧਾਇਕ ਪਿੰਕੀ ਅਤੇ ਐੱਸ.ਐੱਸ.ਪੀ. ਵਲੋਂ ਸਨਮਾਨ

ਫ਼ਿਰੋਜਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਭੋਪਾਲ ਵਿਖੇ ਹੋਈ 3ਵੀਂ ਜੂਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ ਜਿੱਤ ਕੇ ਪੰਜਾਬ ਦੀ ਝੋਲੀ ਸੋਨੇ ਦਾ ਮੈਡਲ ਪਾਉਣ ਵਾਲੀ ਰੋਇੰਗ 4 ਮੈਂਬਰੀ ਟੀਮ ਦੇ ਆਗੂ ਅਮਨਦੀਪ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਭਾਨੇ ...

ਪੂਰੀ ਖ਼ਬਰ »

ਨੈਸ਼ਨਲ ਡੇਅਰੀ ਪਲਾਨ-1 ਤਹਿਤ ਪਸ਼ੂ ਹਸਪਤਾਲ ਸਾਂਦੇ ਹਾਸ਼ਮ ਵਿਖੇ ਲਗਾਇਆ ਕੈਂਪ

ਕੁੱਲਗੜ੍ਹੀ, 21 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ ਨੀਲੀ ਰਾਵੀ ਨਸਲ ਦੇ ਵਿਕਾਸ, ਬਿਹਤਰੀ ਤੇ ਪ੍ਰਫੁੱਲਿਤ ਕਰਨ ਵਾਸਤੇ ਚਲਾਏ ਗਏ ਪੋ੍ਰਜੈਕਟ ਤਹਿਤ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਿਪਟੀ ...

ਪੂਰੀ ਖ਼ਬਰ »

ਬਾਬਾ ਟਿੱਬੇ ਵਾਲਾ ਦੀ ਯਾਦ 'ਚ ਲੱਗੇ ਮੇਲੇ 'ਤੇ ਭਰੀਆਂ ਰੌਣਕਾਂ

ਗੁਰੂਹਰਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ)- ਬਾਬਾ ਟਿੱਬੇ ਵਾਲਾ ਦੀ ਯਾਦ ਨੂੰ ਸਮਰਪਿਤ ਬਸਤੀ ਕੇਸਰ ਸਿੰਘ ਵਾਲੀ ਵਿਖੇ ਸਮੂਹ ਨਗਰ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਕਰਵਾਇਆ ਗਿਆ | ਦਰਗਾਹ 'ਤੇ ਚਾਦਰ ਚੜ੍ਹਾਉਣ ਉਪਰੰਤ ਮੇਲੇ ਦੀ ਸ਼ੁਰੂਆਤ ਕੀਤੀ ਗਈ | ਲੋਕਾਂ ਨੇ ਵੱਡੀ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਮੰਡੀ ਰੋੜਾਂਵਾਲੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ ਵਲੋਂ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ

ਮੰਡੀ ਰੋੜਾਂਵਾਲੀ, 21 ਅਕਤੂਬਰ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲੱਗਦੇ ਪਿੰਡ ਤਾਰੇ ਵਾਲਾ ਵਿਖੇ ਬਾਬਾ ਗੰਡਾ ਮੱਲ ਪ੍ਰਬੰਧਕ ਕਮੇਟੀ ਵਲੋਂ ਬਾਬਾ ਜੀ ਦੀ ਯਾਦ 'ਚ ਪਹਿਲਾ ਵਾਲੀਬਾਲ ਟੂਰਨਾਮੈਂਟ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨਾਜਾਇਜ਼ ਤੌਰ 'ਤੇ ਹੋ ਰਹੀ ਰੁੱਖਾਂ ਦੀ ਕਟਾਈ ਰੋਕਣ ਵਿਚ ਅਸਫ਼ਲ

ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੱਖਾਂ ਬੂਟੇ ਵੰਡ ਕੇ ਨੰਬਰ ਬਟੋਰਨ ਵਾਲਾ ਜੰਗਲਾਤ ਵਿਭਾਗ ਆਪਣੇ ਕੰਮਾਂ ਪ੍ਰਤੀ ਕਿੰਨਾ ਕੁ ਸੁਹਿਰਦ ਹੈ | ਇਸ ਦੀ ਮਿਸਾਲ ਮਲੋਟ ਫ਼ਾਜ਼ਿਲਕਾ ਰੋਡ ਅਤੇ ਅਰਨੀਵਾਲਾ ਖੇਤਰ ਨਾਲ ...

ਪੂਰੀ ਖ਼ਬਰ »

ਜਥੇਦਾਰ ਦਾਨੇਵਾਲੀਆ ਨੇ ਕੀਤੀ ਸੁਖਬੀਰ ਨਾਲ ਮੁਲਾਕਾਤ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਲੀਡਰ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਨੇ ਪਾਰਟੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀ ਸਿਆਸੀ ਸਥਿਤੀ ਬਾਰੇ ਵਿਚਾਰਾਂ ...

ਪੂਰੀ ਖ਼ਬਰ »

ਬੱਲੂਆਣੇ ਦਾ ਨੌਜਵਾਨ ਡਿਊਟੀ ਤੋਂ ਘਰ ਵਾਪਸ ਜਾਂਦਾ ਹੋਇਆ ਲੁੱਟਮਾਰ ਦਾ ਸ਼ਿਕਾਰ

ਜਲਾਲਾਬਾਦ, 21 ਅਕਤੂਬਰ (ਜਤਿੰਦਰ ਪਾਲ ਸਿੰਘ)-ਸ਼ਹਿਰ ਜਲਾਲਾਬਾਦ ਵਿੱਚ ਪੁਲਸ ਪ੍ਰਸ਼ਾਸਨ ਤੋਂ ਬੇਖ਼ੌਫ ਹੋਏ ਝਪਟ ਮਾਰਾਂ ਦੇ ਹੌਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਪੁਲਸ ਵੱਲੋਂ ਕੋਈ ਠੋਸ ਕਾਰਵਾਈ ਨਾ ਹੋਣ ਕਰਕੇ ਲੋਕਾਂ ਦਾ ਭਰੋਸਾ ਪੁਲਸ ਵਿਭਾਗ ਤੇ ...

ਪੂਰੀ ਖ਼ਬਰ »

ਸੜਕ 'ਚ ਪਿਆ ਖੱਡਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਸੀਤੋ ਗੁੰਨੋ, 21 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨੋ ਤੋਂ ਬਜੀਦਪੁਰ ਭੋਮਾ ਤੱਕ ਕੁੱਝ ਸਾਲ ਪਹਿਲਾਂ ਬਣੀ ਸੜਕ 'ਤੇ ਪਿਅ ਖੱਡਾ ਹਰ ਸਮੇਂ ਹਾਦਸਿਆਂ ਨੂੰ ਸੱਦਾ ਦਿੰਦਾ ਨਜ਼ਰ ਆਉਂਦਾ ਹੈ | ਇਕ ਤਾਂ ਇਹ ਸੜਕ ਜ਼ਮੀਨ ਤੋਂ ਲਗਪਗ 7-8 ਫੁੱਟ ਉੱਚੀ ਬਣੀ ਹੋਈ ਹੈ ਤੇ ਦੂਜਾ ...

ਪੂਰੀ ਖ਼ਬਰ »

ਜਲਾਲਾਬਾਦ 'ਚ ਕਾਂਗਰਸ ਦੇ ਬਹੁਗਿਣਤੀ ਲੀਡਰਾਂ ਦੀ ਆਪਸੀ ਖਿੱਚੋਤਾਣ ਕਾਰਨ ਕਾਂਗਰਸੀ ਵਰਕਰ ਆਪਣੇ ਹੀ ਲੀਡਰਾਂ ਤੋਂ ਹੋਏ ਔਖੇ

ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ)-ਜਲਾਲਾਬਾਦ ਵਿਧਾਨ ਸਭਾ ਹਲਕਾ ਸਭ ਤੋਂ ਸੰਵੇਦਨਸ਼ੀਲ ਮੰਨਿਆ ਗਿਆ ਸੀ ਕਿਉਂਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ 3 ਦਿੱਗਜ ਨੇਤਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਾਂਗਰਸ ਪਾਰਟੀ ਵੱਲੋਂ ...

ਪੂਰੀ ਖ਼ਬਰ »

ਅਬੋਹਰ ਗੈਸ ਏਜੰਸੀ ਨੇ ਜਾਗਰੂਕਤਾ ਸੈਮੀਨਾਰ ਲਾਇਆ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਗੈੱਸ ਏਜੰਸੀ ਵਲੋਂ ਪਿੰਡ ਢਾਣੀ ਬਿਸ਼ੇਸ਼ਰਨਾਥ ਦੇ ਪੰਚਾਇਤ ਘਰ ਵਿਚ ਜਾਗਰੂਕਤਾ ਤੇ ਸੁਰੱਖਿਆ ਸੈਮੀਨਾਰ ਲਾਇਆ ਗਿਆ | ਇਸ ਮੌਕੇ 'ਤੇ ਜਗਦੀਸ਼ ਜੁਨੇਜਾ ਤੇ ਹਰਬੰਸ ਸਿੰਘ ਨੇ ਪੰਜ ਕਿੱਲੋ ਦੇ ਗੈੱਸ ਸਿਲੰਡਰ ਬਾਰੇ ...

ਪੂਰੀ ਖ਼ਬਰ »

ਗਰੀਨ ਟਿ੍ਬਿਊਨਲ ਅਨੁਸਾਰ ਕਿਸਾਨਾਂ ਦੀ ਸਹਾਇਤਾ ਨਾ ਹੋਣ ਕਾਰਨ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾਉਣਾ ਜਾਰੀ

ਜਲਾਲਾਬਾਦ, 21 ਅਕਤੂਬਰ (ਜਤਿੰਦਰ ਪਾਲ ਸਿੰਘ)-ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਭਾਵੇਂ ਪ੍ਰਸ਼ਾਸਨ ਵੱਲੋਂ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਖ਼ਤ ਕਾਰਵਾਈ ਦੇ ਸੰਕੇਤ ਵੀ ਦਿੱਤੇ ਜਾ ਰਹੇ ਹਨ ਪਰ ਫੇਰ ਵੀ ਕਿਸਾਨ ਮਜਬੂਰੀ ਵੱਸ ਖੇਤ ਦੀ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਜਥੇਦਾਰ ਨਰ ਸਿੰਘ ਘੱਟਿਆਂਵਾਲੀ ਨੇ ਛੱਡਿਆ ਅਕਾਲੀ ਦਲ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਨੂੰ ਛੱਡਣ ਚੱਲ ਰਹੇ ਸਿਲਸਿਲੇ ਦੇ ਤਹਿਤ ਪਿੰਡ ਘੱਟਿਆਵਾਲੀ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਨਰ ਸਿੰਘ ਘੱਟਿਆਵਾਲੀ ਨੇ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਦਾ ਹੁਕਮ ਖਿੜੇ ਮੱਥੇ ਪ੍ਰਵਾਨ ਕਰਾਂਗਾ-ਜਥੇਦਾਰ ਸੂਬਾ ਸਿੰਘ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 13 ਨਵੰਬਰ ਨੂੰ ਹੋਣ ਵਾਲੀ ਸਾਲਾਨਾ ਚੋਣ ਵਿਚ ਜਿੱਥੇ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਖ-ਵੱਖ ਜ਼ਿਲਿ੍ਹਆਂ ਦੇ ਸ਼ੋ੍ਰਮਣੀ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਦੀ ਮੀਟਿੰਗ 'ਚ ਕਈ ਮਤਿਆਂ ਨੂੰ ਸਰਵਸੰਮਤੀ ਨਾਲ ਪ੍ਰਵਾਨਗੀ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਦੀ ਮੀਟਿੰਗ ਫ਼ਾਜ਼ਿਲਕਾ ਵਿਖੇ ਹੋਈ | ਜਿਸ ਵਿਚ ਸਰਵ ਸੰਮਤੀ ਨਾਲ ਅੰਮਿ੍ਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਮੀਟਿੰਗ ਵਿਚ ਸਿੱਖ ਸੰਗਤ ਨੂੰ ਡੇਰਿਆਂ, ਪਾਖੰਡਵਾਦ ਤੋਂ ਦੂਰ ਹਟਾ ਕੇ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਵਿਚ ਯੂਥ ਫ਼ੈਸਟੀਵਲ ਅੱਜ ਤੋਂ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਕਾਲਾ ਟਿੱਬਾ ਵਿਖੇ ਅੱਜ 22 ਅਕਤੂਬਰ ਤੋਂ 25 ਅਕਤੂਬਰ ਤੱਕ ਪੰਜਾਬ ਯੂਨੀਵਰਸਿਟੀ ਦਾ ਸ੍ਰੀ ਮੁਕਤਸਰ ਸਾਹਿਬ ਜ਼ੋਨ ਦਾ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰਾਮਲੀਲ੍ਹਾ ਦਾ ਮੰਚਨ ਧੂਮਧਾਮ ਨਾਲ ਸਮਾਪਤ ਹੋਇਆ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਰਾਮ ਨਾਟਕ ਕਲੱਬ ਵਲੋਂ ਕਰਵਾਈ ਗਈ ਰਾਮਲੀਲ੍ਹਾ ਦਾ ਮੰਚਨ ਬੀਤੀ ਰਾਤ ਸਮਾਪਤ ਹੋਇਆ | ਇਸ ਮੌਕੇ 'ਤੇ ਮੁੱਖ ਮਹਿਮਾਨ ਧਨਪਤ ਸਿਆਗ, ਅਨੰਦ ਕਾਂਸਲ, ਮੋਹਨ ਸਿੰਘ ਸਿੰਗਲਾ ਤੇ ਗੋਵਿੰਦ ਗੁਪਤਾ ਸਨ | ਇਸ ਮੌਕੇ 'ਤੇ ਕਲੱਬ ਦੇ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ 95906 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ 92216 ਮੀਟਿ੍ਕ ਟਨ ਦੀ ਕੀਤੀ ਗਈ ਖ਼ਰੀਦ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲੇ੍ਹ ਦੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX