ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  1 day ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 day ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  1 day ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  1 day ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 day ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  1 day ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  1 day ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  1 day ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 day ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 day ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  1 day ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 day ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 day ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 day ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 day ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 day ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 day ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  1 day ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਤਰਨਤਾਰਨ

ਕਿਸਾਨਾਂ ਦੇ ਰੋਹ ਅੱਗੇ ਝੁਕੀ ਸਰਕਾਰ

ਖਾਲੜਾ, 22 ਅਕਤੂਬਰ (ਜੱਜਪਾਲ ਸਿੰਘ ਜੱਜ)- ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਬੇਸ਼ੱਕ ਉਪਰਾਲੇ ਕੀਤੇ ਜਾ ਰਹੇ ਹਨ, ਪਰ ਪਰਾਲੀ ਦਾ ਸਾੜਨਾ ਲਗਾਤਾਰ ਜਾਰੀ ਹੈ ਤੇ ਪਰਾਲੀ ਸਾੜਨ ਵਾਲੇ ਕਿਸਾਨ ਵਿਰੁੱਧ ਕਾਰਵਾਈ ਕਰਨ ਪਹੁੰਚੇ ਬਲਾਕ ਖੇਤੀਬਾੜੀ ਅਫ਼ਸਰ ਅਤੇ ਉਸ ਦੀ ਟੀਮ ਨੂੰ ਕਿਸਾਨ ਸੰਘਰਸ਼ ਕਮੇਟੀ ਦੇ ਵਰਕਰਾਂ ਨੇ ਘੇਰ ਲਿਆ | ਵਰਣਨਯੋਗ ਹੈ ਕਿ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਸਿਧਵਾਂ ਵਿਖੇ ਕਿਸਾਨ ਵਲੋਂ ਪਰਾਲੀ ਨੂੰ ਅੱਗ ਲਗਾਈ ਸੀ ਅਤੇ ਜਿਸ ਦੀ ਲੋਕੇਸ਼ਨ ਵੇਖ ਕੇ ਬਲਾਕ ਖੇਤੀਬਾੜੀ ਅਫ਼ਸਰ ਭਿੱਖੀਵਿੰਡ ਡਾ: ਸੁਰਿੰਦਰਪਾਲ ਸਿੰਘ, ਏ. ਡੀ. ਓ. ਗੁਰਦੇਵ ਬਲਰਾਜ ਸਿੰਘ, ਗੁਰਬੀਰ ਸਿੰਘ, ਜਗਜੀਤ ਸਿੰਘ ਸਮੇਤ ਐੱਸ. ਆਈ. ਸੁਖਦੇਵ ਸਿੰਘ ਅਤੇ ਸਮੇਤ ਪੁਲਿਸ ਪਾਰਟੀ ਕਿਸਾਨ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਪਹੁੰਚੀ ਸੀ ਅਤੇ ਜਦੋਂ ਕਿਸਾਨ ਨਾਲ ਗੱਲਬਾਤ ਕਰ ਰਹੀ ਸੀ ਕਿ ਕੁੱਝ ਹੀ ਮਿੰਟਾਂ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੰਵਲਪ੍ਰੀਤ ਪੰਨੂੰ) ਦੇ ਵਰਕਰਾਂ ਨੇ ਉਕਤ ਟੀਮ ਨੂੰ ਘੇਰ ਲਿਆ ਤੇ ਉਨ੍ਹਾਂ ਉਕਤ ਟੀਮ ਨੂੰ ਤਾਂ ਛੱਡ ਦਿੱਤਾ ਪਰ ਬਲਾਕ ਖੇਤੀਬਾੜੀ ਅਫ਼ਸਰ ਦੀ ਗੱਡੀ ਆਪਣੇ ਕਬਜ਼ੇ ਵਿਚ ਲੈ ਲਈ | ਇਥੇ ਇਹ ਵੀ ਦੱਸਣਯੋਗ ਹੈ ਕਿ ਕਰੀਬ 2.30 ਵਜੇ ਕਿਸਾਨ ਸੰਘਰਸ਼ ਕਮੇਟੀ ਦੇ ਵਰਕਰਾਂ ਨੇ ਡਾ: ਸੁਰਿੰਦਰਪਾਲ ਸਿੰਘ ਦੀ ਗੱਡੀ ਆਪਣੇ ਕਬਜ਼ੇ 'ਚ ਲੈ ਲਈ ਸੀ, ਪਰ ਉਚ ਅਧਿਕਾਰੀਆਂ ਨੂੰ ਦੱਸਣ ਉਪਰੰਤ ਵੀ ਤਿੰਨ ਘੰਟੇ ਬੀਤ ਜਾਣ ਬਾਅਦ ਵੀ ਕੋਈ ਉੱਚ ਅਧਿਕਾਰੀ ਘੇਰੇ ਅਫ਼ਸਰਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ | ਇਸੇ ਤਰ੍ਹਾਂ ਦੀ ਘਟਨਾ ਕਰੀਬ ਹਫ਼ਤਾ ਪਹਿਲਾਂ ਪਿੰਡ ਮਾੜੀਮੇਘਾ ਵਿਖੇ ਵਾਪਰੀ ਸੀ ਜਿਥੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁਲਿਸ ਨੂੰ ਕਿਸਾਨਾਂ ਨੇ ਬੰਦੀ ਬਣਾ ਲਿਆ ਸੀ ਅਤੇ ਉਸ ਦਿਨ ਵੀ ਕੋਈ ਉੱਚ ਅਧਿਕਾਰੀ ਨੂੰ ਉਨ੍ਹਾਂ ਨੂੰ ਛੁਡਾਉਣ ਨਹੀਂ ਪਹੁੰਚਿਆ ਸੀ | ਕਿਸਾਨ ਸੰਘਰਸ਼ ਕਮੇਟੀ ਵਰਕਰਾਂ ਦੀ ਅਗਵਾਈ ਕਰ ਰਹੇ ਗੁਰਬਾਜ਼ ਸਿੰਘ ਸਿਧਵਾਂ, ਇੰਦਰਜੀਤ ਸਿੰਘ ਮਾੜੀਮੇਘਾ, ਹਰੀ ਸਿੰਘ ਕਲਸੀਆਂ, ਦਰਸ਼ਨ ਸਿੰਘ ਪਹੂਵਿੰਡ, ਬਲਵਿੰਦਰ ਸਿੰਘ ਮਾੜੀਮੇਘਾ, ਸੁਖਵੰਤ ਸਿੰਘ ਨਾਰਲੀ, ਕੁਲਵੰਤ ਸਿੰਘ ਧੁੰਨ, ਦਲਜੀਤ ਸਿੰਘ ਚੱਕ, ਗੁਰਸੇਵਕ ਸਿੰਘ ਨਾਰਲਾ ਆਦਿ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਰਾਲੀ ਨੂੰ ਜ਼ਮੀਨਾਂ 'ਚ ਖਪਤ ਕਰਨ ਦਾ ਸਰਕਾਰ ਕੋਈ ਪੱਕਾ ਹੱਲ ਨਹੀਂ ਕੱਢ ਸਕੀ ਅਤੇ ਕਿਸਾਨਾਂ ਨੂੰ ਮਜਬੂਰਨ ਅੱਗ ਲਗਾਉਣੀ ਪੈ ਰਹੀ ਹੈ | ਇਸ ਮੌਕੇ ਡਾ: ਸੁਰਿੰਦਰਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੋਕੇਸ਼ਨ ਵੇਖ ਕੇ ਪਿੰਡ ਸਿਧਵਾਂ ਪਹੁੰਚੇ ਸਨ ਜਦੋਂ ਉਹ ਕਿਸਾਨ ਹਰਭਜਨ ਸਿੰਘ ਨਾਲ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਗੱਲਬਾਤ ਕਰ ਰਹੇ ਸਨ ਕਿ ਉਨ੍ਹਾਂ ਨੂੰ ਕਿਸਾਨਾਂ ਨੇ ਆ ਘੇਰਿਆ | ਉਨ੍ਹਾਂ ਦੱ ਸਿਆ ਕਿ ਕਿਸਾਨਾਂ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਟੀਮ ਨੂੰ ਛੱਡ ਦਿੱਤਾ ਹੈ, ਪਰ ਉਨ੍ਹਾਂ ਦੀ ਗੱਡੀ ਕਬਜ਼ੇ 'ਚ ਲਈ ਹੋਈ ਹੈ | ਇਸ ਸਬੰਧੀ ਡੀ.ਐੱਸ.ਪੀ. ਭਿੱਖੀਵਿੰਡ ਐੱਸ.ਐੱਸ. ਮਾਨ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ | ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕਾਨੂੰਨ ਅਨੁਸਾਰ ਜੁਰਮ ਤੇ ਜੇਕਰ ਕੋਈ ਕਾਨੂੰਨ ਹੱਥ ਵਿਚ ਲੈਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ | ਸ਼ਾਮੀ ਕਰੀਬ 6.30 ਵਜੇ ਪਹੁੰਚੇ ਨਾਇਬ ਤਹਿਸੀਲਦਾਰ ਭਿੱਖੀਵਿੰਡ ਗੁਰਬਿੰਦਰ ਸਿੰਘ ਜੰਮੂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਜੇਕਰ ਕਿਸੇ ਕਿਸਾਨ ਵਿਰੁੱਧ ਕੋਈ ਪਰਾਲੀ ਸਾੜਨ ਦਾ ਪਰਚਾ ਹੋਇਆ ਹੈ ਤਾਂ ਉਹ ਰੱਦ ਕੀਤਾ ਜਾਵੇਗਾ ਅਤੇ ਅੱਗੇ ਤੋਂ ਕੋਈ ਇਸ ਇਲਾਕੇ ਵਿਚ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਕੋਈ ਅਧਿਕਾਰੀ ਨਹੀਂ ਆਵੇਗਾ | ਉਕਤ ਵਿਸਵਾਸ਼ ਦਿਵਾਉਣ 'ਤੇ ਕਿਸਾਨਾਂ ਫੜੀ ਗੱਡੀ ਛੱਡ ਦਿੱਤੀ ਤੇ ਧਰਨਾ ਚੁੱਕ ਲਿਆ |

ਫਿਰਕੂ ਫਾਾਸੀਵਾਦ ਤੇ ਨਵਉਦਾਰਵਾਦੀ ਨੀਤੀਆਾ ਨੂੰ ਹਰਾਉਣ ਲਈ ਜਨਤਕ ਲਾਮਬੰਦੀ ਜ਼ਰੂਰੀ- ਪਾਸਲਾ

ਭਿੱਖੀਵਿੰਡ, 22 ਅਕਤੂਬਰ (ਬੌਬੀ)- ਫਿਰਕੂ ਫਾਸੀਵਾਦ ਤੇ ਨਵਉਦਾਰਵਾਦੀ ਨੀਤੀਆਂ ਨੂੰ ਹਰਾਉਣ ਲਈ ਜਨਤਕ ਲਾਮਬੰਦੀ ਕਰਨੀ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ...

ਪੂਰੀ ਖ਼ਬਰ »

ਇੰਟਰ ਯੂਥ ਐਕਸਚੇਂਜ ਕੈਂਪ ਦਾ ਡੀ. ਸੀ. ਵਲੋਂ ਉਦਘਾਟਨ ਅੱਜ

ਤਰਨ ਤਾਰਨ, 22 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਸਥਾਨਕ ਨਹਿਰੂ ਯੁਵਾ ਕੇਂਦਰ ਵਲੋਂ ਤਰਨ ਤਾਰਨ ਦੇ ਯੂਥ ਹੋਸਟਲ ਵਿਖੇ ਇੰਟਰ ਸਟੇਟ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਇਲਾਵਾ ...

ਪੂਰੀ ਖ਼ਬਰ »

ਪੱਟੀ ਗੋਲੀ ਕਾਂਡ 'ਚ ਨਗਰ ਕੌਾਸਲ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਦੀ ਗਿ੍ਫ਼ਤਾਰੀ 'ਤੇ ਅਦਾਲਤ ਨੇ ਲਗਾਈ ਰੋਕ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਸੁਮੀਤ ਮਲਹੋਤਰਾ ਐਡੀਸ਼ਨਲ ਸੈਸ਼ਨ ਜੱਜ ਤਰਨ ਤਾਰਨ ਦੀ ਅਦਾਲਤ ਨੇ ਪੱਟੀ ਗੋਲੀ ਕਾਂਡ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ ਨਗਰ ਕੌਾਸਲ ਦੇ ਮੌਜੂਦਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਨੂੰ ਵੱਡੀ ਰਾਹਤ ਦਿੰਦੇ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਭਲੋਜਲਾ ਵਿਖੇ ਵੱਡੇ ਪੱਧਰ 'ਤੇ ਚੱਲ ਰਹੀ ਹੈ ਰੇਤਾ ਦੀ ਨਾਜਾਇਜ਼ ਮਾਇਨਿੰਗ

ਖਡੂਰ ਸਾਹਿਬ, 22 ਅਕਤੂਬਰ (ਮਾਨ ਸਿੰਘ)- ਮੌਜੂਦਾ ਪੰਜਾਬ ਸਰਕਾਰ ਵਲੋਂ ਭਾਵੇ ਰੇਤਾ ਦੀ ਨਾਜਾਇਜ਼ ਮਾਇੰਨਿੰਗ ਨੂੰ ਰੋਕਣ ਲਈ ਆਪਣੇ ਹਲਕਾ ਵਿਧਾਇਕਾਂ ਤੇ ਉੱਚ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਅਤੇ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ...

ਪੂਰੀ ਖ਼ਬਰ »

ਲੁਟੇਰਿਆਂ ਬੈਂਕ ਦੇ ਬਾਹਰ ਐੱਨ. ਆਰ. ਆਈ. ਤੋਂ ਢਾਈ ਲੱਖ ਲੁੱਟੇ

ਭਿੱਖੀਵਿੰਡ, 22 ਅਕਤੂਬਰ (ਬੌਬੀ)- ਭਿੱਖੀਵਿੰਡ ਵਿਖੇ ਚਿੱਟੇ ਦਿਨ ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਇਕ ਐੱਨ. ਆਰ. ਆਈ. ਪਾਸੋਂ ਲੁਟੇਰਿਆਂ ਢਾਈ ਲੱਖ ਰੁਪਏ ਲੁੱਟ ਲਏ | ਇਸ ਸਬੰਧੀ ਲੁੱਟ ਦਾ ਸ਼ਿਕਾਰ ਹੋਏ ਐੱਨ.ਆਰ.ਆਈ. ਬਲਵੰਤ ਸਿੰਘ ਸੰਧੂ ਵਾਸੀ ਪਹੂਵਿੰਡ ਨੇ ...

ਪੂਰੀ ਖ਼ਬਰ »

ਚੋਰ ਦਿਨ ਦਿਹਾੜੇ ਇਕ ਘਰ 'ਚੋਂ 4 ਤੋਲੇ ਸੋਨਾ 8000 ਰੁਪਏ ਤੇ ਮੋਬਾਈਲ ਲੈ ਉੱਡੇ

ਝਬਾਲ, 22 ਅਕਤੂਬਰ (ਸੁਖਦੇਵ ਸਿੰਘ)- ਅੱਡਾ ਝਬਾਲ ਵਿਖੇ ਸਥਿਤ ਇਕ ਘਰ 'ਚੋਂ ਚੋਰ ਦਿਨ ਦਿਹਾੜੇ ਸੰਨ੍ਹ ਲਾ ਕੇ 4 ਤੋਲੇ ਸੋਨਾ 8000 ਰੁਪਏ ਦੀ ਨਗਦੀ ਤੇ ਮੋਬਾਈਲ ਫ਼ੋਨ ਲੈ ਉੱਡੇ | ਇਸ ਸਬੰਧੀ ਰੁਪਿੰਦਰ ਕੌਰ ਪਤਨੀ ਮਲਕੀਅਤ ਸਿੰਘ ਵਾਸੀ ਅਟਾਰੀ ਰੋਡ ਅੱਡਾ ਝਬਾਲ ਨੇ ਦੱ ਸਿਆ ਕਿ ਉਸ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚੋਂ 21 ਤੱਕ ਕੀਤੀ ਗਈ 4,01,529 ਮੀਟਿ੍ਕ ਟਨ ਝੋਨੇ ਦੀ ਖ਼ਰੀਦ- ਡੀ. ਸੀ.

ਤਰਨ ਤਾਰਨ 22 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚੋਂ 21 ਅਕਤੂਬਰ ਤੱਕ ਵੱਖ-ਵੱਖ ਏਜੰਸੀਆਂ ਵਲੋਂ 4,01,529 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਸਭਰਾ ਦੇ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਇਲਾਕੇ ਦੇ ਬਾਕੀ ਕਿਸਾਨਾਂ ਲਈ ਬਣ ਰਹੇ ਹਨ ਮਿਸਾਲ- ਡੀ. ਸੀ.

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹੇ ਦੇ ਪਿੰਡ ਸਭਰਾ ਦੇ ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਪੁੱਤਰ ਤੇਜਾ ਸਿੰਘ ਅਤੇ ਸਰਦੂਲ ਸਿੰਘ ਪੁੱਤਰ ਦਲੀਪ ਸਿੰਘ ਆਪਣੇ ਇਲਾਕੇ ਦੇ ਬਾਕੀ ਕਿਸਾਨਾਂ ਲਈ ਇਕ ਆਦਰਸ਼ ਮਿਸਾਲ ਹਨ, ਜੋ ਕਿ ਕ੍ਰਮਵਾਰ 43 ਏਕੜ ਤੇ 50 ਏਕੜ ਵਿਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਅਧਿਆਪਕਾਂ ਦੇੇ ਸੰਘਰਸ਼ ਦੀ ਹਮਾਇਤ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਅਧਿਆਪਕਾ ਦੇ ਚੱਲ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰੇਗੀ¢ ਇਹ ਫੈਸਲਾ ਜ਼ਿਲ੍ਹਾ ਕਮੇਟੀ ਦੀ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਦੀ ਪ੍ਰਧਾਨਗੀ ਹੇਠ ਸ਼ਹੀਦ ਦੀਪਕ ਧਵਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-25 ਲੜਕੇ-ਲੜਕੀਆਂ ਦੀਆਂ ਖੇਡਾਂ ਦੀ ਸ਼ੁਰੂਆਤ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਚ ਸ਼ੁਰ ਹੋਈਆਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-25 ਸਾਲ ਲੜਕੇ-ਲੜਕੀਆਂ ਦੀਆਂ ਖੇਡਾਂ ਦਾ ਉਦਘਾਟਨ ਏ.ਡੀ.ਸੀ. (ਜਨਰਲ) ਸੰਦੀਪ ਰਿਸ਼ੀ ਵਲੋਂ ਕੀਤਾ ਗਿਆ | ਉਨ੍ਹਾਂ ਖਿਡਾਰੀਆਂ ...

ਪੂਰੀ ਖ਼ਬਰ »

ਆਇਓਡੀਨ ਦਿਵਸ ਮੌਕੇ ਸੈਮੀਨਾਰ ਕਰਵਾਇਆ

ਤਰਨ ਤਾਰਨ, 22 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਕੇ. ਡੀ. ਸਿੰਘ ਔਲਖ ਦੀ ਅਗਵਾਈ ਹੇਠ ਆਇਓਡੀਨ ਦੀ ਘਾਟ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਹੋਈ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ. ਆਈ.) ਤਹਿਸੀਲ ਕਮੇਟੀ ਤਰਨ ਤਾਰਨ ਦੀ ਮੀਟਿੰਗ ਕਾਮਰੇਡ ਜੋਗਿੰਦਰ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ 2 ਮਿੰਟ ਦਾ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਜਾਣ 'ਤੇ ਜਥੇ. ਪੰਨੂੰ ਵਲੋਂ ਭਾਈ ਲੌਾਗੋਵਾਲ ਦਾ ਧੰਨਵਾਦ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਸ਼੍ਰੋ. ਗੁ. ਪ੍ਰ. ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਗਿਆਨੀ ਹਰਪ੍ਰੀਤ ਸਿੰਘ ਜਥੇ: ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਜਾਣ 'ਤੇ ਸ਼੍ਰੋ: ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਦੇ ਹੁਕਮਾਂ, ਉਪ-ਮੰਡਲ ਮੈਜਿਸਟ੍ਰੇਟ ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਪਿ੍ੰਸੀਪਲ ਜਗਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਵੋਟਰ ਸਿੱਖਿਆ ਅਤੇ ਵੋਟਰ ...

ਪੂਰੀ ਖ਼ਬਰ »

ਲੰਬੇ ਰੂਟਾਂ ਦੀਆਂ ਬੱਸਾਂ ਆਖਿਰ ਕਿਹੜੀ ਸਦੀ ਨੂੰ ਤਰਨ ਤਾਰਨ ਦੇ ਬੱਸ ਅੱਡੇ 'ਚ ਰੁੱਕ ਕੇ ਜਾਇਆ ਕਰਨਗੀਆਂ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)- ਤਰਨ ਤਾਰਨ ਸ਼ਹਿਰ ਵਿਖੇ ਜਗ੍ਹਾ-ਜਗ੍ਹਾ ਤੋਂ ਵੱਖ-ਵੱਖ ਰੂਟਾਂ ਨੂੰ ਚਲਦੀਆਂ ਬੱਸਾਂ ਦੇ ਚਲਦੇ ਰਹੇ ਆਰਜ਼ੀ ਬੱਸ ਅੱਡਿਆਂ ਤੋਂ ਨਿਜਾਤ ਦਿਵਾਉਣ ਲਈ ਸਥਾਨਕ ਫੋਕਲ ਪੁਆਇੰਟ ਦੀ ਤਿੰਨ ਏਕੜ ਜਗ੍ਹਾ 'ਚ ਕੋਈ ਇਕ ਕਰੋੜ ਬਾਰਾਂ ਲੱਖ ਰੁਪਏ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ ਵਿਦਿਆਰਥੀਆਂ ਵਲੋਂ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਪੱਟੀ, 22 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਤਰਨ ਤਾਰਨ ਦੀਆਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਵਿਚ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡੀ. ਈ. ਓ. (ਸੈਕੰ.) ਨਿਰਮਲ ਸਿੰਘ, ਕੁਲਵਿੰਦਰ ਕੌਰ, ਜਸਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਡੰਗ ਟਪਾਊ ਵਤੀਰੇ ਤੋਂ ਕਿਸਾਨ ਤੇ ਪੱਲੇਦਾਲ ਪ੍ਰੇਸ਼ਾਨ

ਸ਼ਾਹਬਾਜ਼ਪੁਰ, 22 ਅਕਤੂਬਰ (ਪਰਦੀਪ ਬੇਗੇਪੁਰ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੀਜਨ ਦੌਰਾਨ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਤੋਂ ਇਲਾਵਾ ਕਿਸਾਨਾਂ ਲਈ ਮੰਡੀਆਂ ਵਿਚ ਹੋਰ ਸਹੂਲਤਾਂ ਦੇ ਪ੍ਰਬੰਧ ਮੁਕੰਮਲ ਕਰਨ ਆਦੇਸ਼ ਕੀਤੇ ਜਾਂਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੱਸਾ ਸਿੰਘ ਜੀ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਸਰਹਾਲੀ ਕਲਾਂ, 22 ਅਕਤੂਬਰ (ਅਜੈ ਸਿੰਘ ਹੁੰਦਲ)- ਬਾਬਾ ਜੱਸਾ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ ਪਿੰਡ ਸਰਹਾਲੀ ਵਿਖੇ ਮਨਾਇਆ ਗਿਆ | ਪੱਤੀ ਨਿੱਕੀ ਡਿਓੜੀ ਸਥਿਤ ਗੁਰਦੁਆਰਾ ਬਾਬਾ ਜੱਸਾ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭੋਗ ਉਪਰੰਤ ਸਜਾਏ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਕਰਵਾਇਆ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)- ਤਰਨ ਤਾਰਨ ਦੀ ਵਾਰਡ ਨੰ: 6 ਵਿਖੇ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਦੇਵਾ ਪ੍ਰਮਜੀਤ ਕੌਰ ਦੀ ਅਗਵਾਈ ਵਿਚ ਬਚਨ ਸਿੰਘ ਸੇਵਾਦਾਰ ਨੇ ਆਏ ਮਹਿਮਾਨਾਂ ਮੰਗਲ ਦਾਸ ਮੁਨੀਮ ਜ਼ਿਲ੍ਹਾ ਜਨ: ਸਕੱਤਰ ਕਾਂਗਰਸ ਕਮੇਟੀ ਤੇ ਵਾਰਡ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਡੀ. ਐੱਸ. ਪੀ. ਪੱਟੀ ਦੇ ਦਫ਼ਤਰ ਮੂਹਰੇ ਦੇਣਗੀਆਂ ਰੋਸ ਧਰਨਾ- ਕਾ. ਦਦੇਹਰ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)- ਆਲ ਇੰਡੀਆ ਕਿਸਾਨ ਸਭਾ ਦੇ ਆਗੂ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਪ੍ਰੈੱਸ ਨੂੰ ਦੱਸਿਆ ਕਿ ਹਿੰਦੁਸਤਾਨ ਕਿਸਾਨ ਸੰਘਰਸ਼ ਕਮੇਟੀ ਤਾਲਮੇਲ ਦੇ ਸੱਦੇ ਤੇ 9 ਅਕਤੂਬਰ ਨੂੰ ਪੱਟੀ ਦਾਣਾ ਮੰਡੀ ਵਿਚ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ ਜਲਿ੍ਹਆਂ ਵਾਲੇ ਬਾਗ ਤੋਂ ਮਾਰਚ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ 'ਲੁਟੇਰੇ ਭਜਾਉ ਦੇਸ਼ ਬਚਾਓ' ਦੇ ਨਾਹਰੇ ਤਹਿਤ 12 ਨਵੰਬਰ ਨੂੰ ਜਲਿ੍ਹਆਂ ਵਾਲੇ ਬਾਗ਼ ਤੋਂ ਮਾਰਚ ਦੀਆਂ ਤਿਆਰੀਆਂ ਸਬੰਧੀ ਪਿੰਡ ਅਲਾਦੀਨਪੁਰ 'ਚ ਪਾਰਟੀ ਵਰਕਰਾਂ ਦੀ ...

ਪੂਰੀ ਖ਼ਬਰ »

ਮੰਡ ਖ਼ੇਤਰ ਦੇ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਜਲਦੀ ਦੇਣ ਦੀ ਮੰਗ

ਫਤਿਆਬਾਦ, 22 ਅਕਤੂਬਰ (ਧੂੰਦਾ)- ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੂੰਦਾ, ਸਕੱਤਰ ਜੈਮਲ ਸਿੰਘ ਨੇ ਚੈਂਚਲ ਸਿੰਘ ਧੂੰਦਾ, ਗੁਰਚਰਨ ਸਿੰਘ, ਗੁਰਦਿਆਲ ਸਿੰਘ, ਰਾਜਿੰਦਰ ਸਿੰਘ ਜਿੰਦਾ ਧੂੰਦਾ, ਜਿਮੀਦਾਰ ਮਹਿੰਦਰ ਸਿੰਘ , ਸਵਰਨ ਸਿੰਘ ਰੰਧਾਵਾ ਤੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸੀ .ਐੱਚ. ਸੀ. ਕੈਰੋਂ ਵਿਖੇ ਮੈਡੀਕਲ ਕੈਂਪ ਲਗਾਇਆ

ਪੱਟੀ, 22 ਅਕਤੂਬਰ (ਪ੍ਰਭਾਤ ਮੌਗਾ)- ਪ੍ਰਦੀਪ ਕੁਮਾਰ ਸਭਰਵਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਹੁਕਮਾਂ 'ਤੇ ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਦੇ ਨਿਰਦੇਸ਼ਾਂ 'ਤੇ ਸੀਨੀ: ਮੈਡੀਕਲ ਅਫ਼ਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਮੁਹਿੰਮ ਤਹਿਤ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਪੁਲਿਸ ਨੇ ਅੰਨੇ੍ਹ ਕਤਲ ਦੀ ਗੁੱਥੀ ਸੁਲਝਾਈ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਪਿਛਲੇ ਦਿਨੀਂ ਥਾਣਾ ਗੋਇੰਦਵਾਲ ਦੇ ਅਧੀਨ ਪੈਂਦੇ ਪਿੰਡ ਦਿਲਾਵਰਪੁਰ ਦੇ ਰਹਿਣ ਵਾਲੇ ਵਿਅਕਤੀ ਹਰਜੀਤ ਸਿੰਘ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿਚ ਪੁਲਿਸ ਨੇ ਸਫਲਤਾ ਪ੍ਰਾਪਤ ਕੀਤੀ ਹੈ | ਇਸ ਮਾਮਲੇ ਵਿਚ ਮਿ੍ਤਕ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX