ਤਾਜਾ ਖ਼ਬਰਾਂ


ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  26 minutes ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  52 minutes ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 1 hour ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 1 hour ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 2 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 2 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 2 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 2 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 2 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 2 hours ago
ਭੁਲੱਥ, 26 ਅਪ੍ਰੈਲ (ਮਨਜੀਤ ਸਿੰਘ ਰਤਨ)- ਇੱਥੋਂ ਥੋੜ੍ਹੀ ਦੂਰੀ 'ਤੇ ਪਿੰਡ ਮਾਡਲ ਟਾਊਨ ਦੇ ਕਿਸਾਨਾਂ ਦੇ ਖੇਤਾਂ ਨੂੰ ਅੱਗ ਲੱਗਣ ਕਾਰਨ 8 ਕਿੱਲੇ ਤੋਂ ਵੱਧ ਕਣਕ ਸੜ ਕੇ ਸੁਆਹ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਗੁਰਜੀਤ ਸਿੰਘ ਵਾਸੀ ਪਿੰਡ ਮਾਡਲ ....
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 3 hours ago
ਗੁਰਦਾਸਪੁਰ, 26 ਅਪ੍ਰੈਲ (ਗੁਰਪ੍ਰਤਾਪ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਸੀਟ ਤੋਂ ਕਾਂਗਰਸੀ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਕਮ ....
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 3 hours ago
ਲੁਧਿਆਣਾ, 26 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਸਥਾਨਕ ਤਾਜਪੁਰ ਰੋਡ 'ਤੇ ਅਣਅਧਿਕਾਰਕ ਕਾਲੋਨੀ 'ਚ ਹੋ ਰਹੀ ਗ਼ੈਰ-ਕਾਨੂੰਨੀ ਉਸਾਰੀ ਢਾਹੁਣ ਗਈ ਨਗਰ ਨਿਗਮ ਦੀ ਇਮਾਰਤੀ ਸ਼ਾਖਾ ਦੀ ਟੀਮ 'ਚ ਸ਼ਾਮਲ ਔਰਤ ਨਿਰੀਖਕ (ਇੰਸਪੈਕਟਰ) ਕਸ਼ਿਸ਼ ਗਰਗ ਨੂੰ ਥੱਪੜ...
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 3 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 4 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 4 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 4 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 4 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 5 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 5 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 5 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 3 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 5 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 5 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 5 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 5 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 5 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 6 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 6 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 6 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 6 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 3 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 7 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 7 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 7 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 8 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 9 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 9 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਨੀਲ ਜਾਖੜ
. . .  about 9 hours ago
ਅਣਪਛਾਤੇ ਚੋਰਾਂ ਵਲੋਂ ਬੈਂਕ ਲੁੱਟਣ ਦੀ ਨਾਕਾਮ ਕੋਸ਼ਿਸ਼
. . .  about 9 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਰੂਪਨਗਰ

600 ਕਰੋੜ ਦੀ ਲਾਗਤ ਨਾਲ ਸਮੁੱਚੇ ਵਿਧਾਨ ਸਭਾ ਹਲਕੇ ਦੀ ਨੁਹਾਰ ਬਦਲੀ ਜਾਵੇਗੀ-ਰਾਣਾ ਕੇ. ਪੀ. ਸਿੰਘ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-600 ਕਰੋੜ ਰੁਪਏ ਦੀ ਲਗਾਤ ਨਾਲ ਸਮੁੱਚੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਵਿਕਾਸ ਰਾਹੀਂ ਨੁਹਾਰ ਬਦਲੀ ਜਾਵੇਗੀ ਲਈ ਜਿਸ ਦੇ ਤਹਿਤ ਅਨੇਕਾਂ ਪ੍ਰੋਜੈਕਟਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਅੱਜ ਪਿੰਡ ਬਰਾਰੀ ਵਿਖੇ ਨਗਰ ਕੌਾਸਲ ਨੰਗਲ ਵਲੋਂ ਕਰੀਬ 5 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਕਮਿਊਨਿਟੀ ਸੈਂਟਰ ਦੇ ਕੰਮ ਦਾ ਰਸਮੀ ਉਦਘਾਟਨ ਕਰਨ ਉਪਰੰਤ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਕਤ ਰਾਸ਼ੀ ਤਹਿਤ ਮੁੱਖ ਕੰਮਾਂ ਵਿਚ 200 ਕਰੋੜ ਰੁਪਏ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਤਾ ਨੈਣਾ ਦੇਵੀ ਰੋਪਵੇਅ, 65 ਕਰੋੜ ਲਿਫ਼ਟ ਇਰੀਗੇਸ਼ਨ, 9 ਕਰੋੜ ਦੀ ਲਾਗਤ ਨਾਲ ਨੰਗਲ ਤੋਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਲਈ ਬਣਾਏ ਜਾਣ ਵਾਲੇ ਢੋਲਾਂ ਵਾਲਾ ਪੁਲ, 4.50 ਕਰੋੜ ਨਾਲ ਬਰਾਰੀ ਵਾਲਾ ਪੁਲ, 250 ਕਰੋੜ ਨਾਲ ਨੰਗਲ ਡੈਮ ਫਲਾਈ ਓਵਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਜੋ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੈਸੇ ਨਾਲ ਹੀ ਕਰਵਾਏ ਜਾ ਰਹੇ ਹਨ | ਸਪੀਕਰ ਨੇ ਕਿਹਾ ਕਿ ਚੋਣਾਂ ਦੌਰਾਨ ਜੋ ਜੋ ਵਾਅਦੇ ਹਲਕੇ ਦੀ ਜਨਤਾ ਨਾਲ ਕੀਤੇ ਗਏ ਉਹ ਕਸਮ ਮੰਨ ਕੇ ਪੂਰੇ ਕੀਤੇ ਜਾਣਗੇ ਅਤੇ ਨੰਗਲ ਦੇ ਵਪਾਰ ਨੂੰ ਪ੍ਰਫੁਲਿਤ ਕਰਨ ਲਈ ਜੰਗੀ ਪੱਧਰ 'ਤੇ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਨੰਗਲ ਸ਼ਹਿਰ ਅਤੇ ਇਲਾਕੇ ਦੀ ਨੁਹਾਰ ਵਿਕਾਸ ਰਾਹੀਂ ਬਦਲੀ ਜਾਵੇਗੀ | ਉਨ੍ਹਾਂ ਕਿਹਾ ਕਿ ਨੰਗਲ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣਾ ਸਾਡਾ ਮੁੱਖ ਮੰਤਵ ਹੈ ਜਿਸ ਦੇ ਤਹਿਤ ਜਲਦ ਹੀ ਹਸਪਤਾਲ ਸ਼ੁਰੂ ਕਰਾਉਣਾ, ਮਿਆਰੀ ਸਿੱਖਿਆ ਲਈ ਪਾਵਰ ਸੈਕਟਰ ਅੰਦਰ ਇੰਜੀਨੀਅਰਿੰਗ ਕਾਲਜ ਖੋਲ੍ਹਣਾ ਜਿਸ ਲਈ ਕੇਂਦਰੀ ਊਰਜਾ ਮੰਤਰੀ ਅਤੇ ਚੇਅਰਮੈਨ ਬੀ. ਬੀ. ਐਮ. ਬੀ. ਨਾਲ ਮੁਲਾਕਾਤ ਕੀਤੀ ਗਈ ਹੈ | ਉਨ੍ਹਾਂ ਐਲਾਨ ਕੀਤਾ ਕਿ ਨੰਗਲ 'ਚ ਨਵੀਂ ਦਾਣਾ ਮੰਡੀ ਬਣਾਈ ਜਾਵੇਗੀ ਅਤੇ ਅਤਿ-ਆਧੁਨਿਕ ਸਬਜ਼ੀ ਮੰਡੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵਲੋਂ ਜ਼ਮੀਨ ਤਲਾਸ਼ੀ ਜਾ ਰਹੀ ਹੈ ਜਿੱਥੇ ਮਾਡਰਨ ਕਾਲੋਨੀ ਵੀ ਬਣਾਈ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਪਿੰਡ ਮੈਦਾਮਾਜਰਾ 'ਚ ਵੀ 1.25 ਕਰੋੜ ਦੀ ਲਾਗਤ ਨਾਲ ਪਰਸ਼ੂ ਰਾਮ ਭਵਨ ਵੀ ਉਸਾਰਿਆ ਜਾਵੇਗਾ ਅਤੇ ਇਕ ਜਿੰਮਖ਼ਾਨਾ ਵੀ ਵਾਰਡ ਨੰਬਰ 10 'ਚ ਖੋਲ੍ਹਿਆ ਜਾਵੇਗਾ। ਇਸ ਤੋਂ ਇਲਾਵਾ ਅਤਿ-ਆਧੁਨਿਕ ਸਹੂਲਤਾਂ ਵਾਲਾ ਪੈਲਿਸ ਨੰਗਲ 'ਚ ਲੀਜ਼ 'ਤੇ ਜ਼ਮੀਨ ਲੈ ਕੇ ਉਸਾਰਿਆ ਜਾਵੇਗਾ। ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਵੀ ਪੂਰੀ ਤਰ੍ਹਾਂ ਵਚਨਬਧ ਹੈ ਜਿਸ ਦੇ ਤਹਿਤ 18 ਨਵੰਬਰ ਨੂੰ ਨੰਗਲ ਵਿਖੇ 'ਇੰਟਰਨੈਸ਼ਨਲ ਕੁਸ਼ਤੀ ਮੁਕਾਬਲੇ' ਕਰਵਾਏ ਜਾਣਗੇ। ਜਿਸ ਵਿਚ ਖਲੀ ਪਹਿਲਵਾਨ ਤੋਂ ਇਲਾਵਾ ਚੋਟੀ ਦੇ ਕਲਾਕਾਰ ਵੀ ਸ਼ਿਰਕਤ ਕਰਨਗੇ। ਇਲਾਵਾ ਵਾਸੀਆਂ ਵਲੋਂ ਇਸ ਮੌਕੇ ਸਪੀਕਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇੇ ਹੋਰਨਾਂ ਤੋਂ ਇਲਾਵਾ ਅਸ਼ੋਕ ਪੁਰੀ ਪ੍ਰਧਾਨ ਨਗਰ ਕੌਂਸਲ, ਅਸ਼ੋਕ ਸਵਾਮੀਪੁਰ ਸਾਬਕਾ ਚੇਅਰਮੈਨ, ਰਾਕੇਸ਼ ਨਈਅਰ, ਸੰਜੈ ਸਾਹਨੀ ਪ੍ਰਧਾਨ ਬਲਾਕ ਕਾਂਗਰਸ, ਉਮਾ ਕਾਂਤ ਸ਼ਰਮਾ, ਅਸ਼ੋਕ ਸੈਣੀ, ਨੰਬਰਦਾਰ ਧਰਮਪਾਲ ਸੋਢੀ, ਮੈਡਮ ਵੀਨਾ ਐਰੀ, ਮੈਡਮ ਸੋਨੀਆ ਸੈਣੀ, ਅਸ਼ਵਨੀ ਕੁਮਾਰ ਮਿਰਚੂ, ਕੌਂਸਲਰ ਵਿਦਿਆ ਸਾਗਰ, ਡਾ. ਪ੍ਰਸ਼ੋਤਮ ਦਾਸ, ਅੰਜੂ ਬਾਲਾ, ਅਨੀਤਾ ਸ਼ਰਮਾ, ਆਰ. ਪੀ. ਬੱਟੂ, ਸ਼ੁਸ਼ਮਾ ਬਰਾਰੀ ਸਾਰੇ ਕੌਂਸਲਰ, ਸਾਬਕਾ ਸਰਪੰਚ ਰਾਮ ਪ੍ਰਕਾਸ਼ ਦਿਵੇਦੀ, ਸੁਖਵਿੰਦਰ ਸਿੰਘ ਸੁੱਖੀ, ਮਨਜਿੰਦਰ ਸਿੰਘ ਕਾਰਜਸਾਧਕ ਅਫ਼ਸਰ, ਮੁਕੇਸ਼ ਕੁਮਾਰ ਐਮ. ਈ, ਯੁੱਧਵੀਰ ਸਿੰਘ ਏ. ਐਮ. ਈ, ਖੁਸ਼ਬਾਜ ਸਿੰਘ ਚੀਫ਼ ਸੈਨੇਟਰੀ ਇੰਸਪੈਕਟਰ, ਮਾਨ ਸਿੰਘ ਸੈਣੀ, ਜਸਵਿੰਦਰ ਸਿੰਘ ਸੈਣੀ, ਦਵਿੰਦਰ ਸ਼ਰਮਾ, ਪਵਨ ਸ਼ਰਮਾ, ਵਿਨੋਦ ਕੁਮਾਰ ਦਬਖੇੜਾ, ਧਰਿੰਦਰ ਸਭਰਵਾਲ, ਕਪੂਰ ਸਿੰਘ ਆਦਿ ਹਾਜ਼ਰ ਸਨ।

ਜ਼ਿਲ੍ਹਾ ਪੱਧਰੀ ਵਪਾਰਕ ਅਦਾਲਤਾਂ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਨੇ ਕੀਤੀ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪੱਧਰ 'ਤੇ ਬਣਾਈਆਂ ਵਪਾਰਕ ਅਦਾਲਤਾਂ ਦੇ ਵਿਰੋਧ ਵਿਚ ਪੰਜਾਬ ਬਾਰ ਐਸੋਸੀਏਸ਼ਨ ਵਲੋਂ ਇਕ ਰੋਜ਼ਾ ਹੜਤਾਲ ਦੇ ਦਿੱਤੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਵਲੋਂ ਅੱਜ ...

ਪੂਰੀ ਖ਼ਬਰ »

ਰੂਪਨਗਰ ਪੁਲਿਸ ਵਲੋਂ ਗੜਬਾਗਾ ਖੱਡ 'ਚ ਛਾਪਾ, ਜੇ.ਸੀ.ਬੀ. ਕਾਬੂ ਪਰ ਮਾਫ਼ੀਆ ਗ਼ਾਇਬ

ਰੂਪਨਗਰ, 22 ਅਕਤੂਬਰ (ਸੱਤੀ)-ਰੂਪਨਗਰ ਪੁਲਿਸ ਨੇ ਹਰਕਤ 'ਚ ਆਉਂਦਿਆਂ ਹੀ ਲੰਘੀ ਰਾਤ ਨੂੰ ਗੜਬਾਗਾ ਖੱਡ 'ਚ ਛਾਪਾ ਮਾਰ ਦਿੱਤਾ ਪਰ ਪੁਲਿਸ ਨੂੰ ਮੌਕੇ ਤੋਂ ਨਾ ਮਾਈਨਿੰਗ ਕਰਨ ਦੀ ਹਰਕਤ ਨਜ਼ਰ ਆਈ ਅਤੇ ਨਾ ਹੀ ਮੌਕੇ ਤੋਂ ਕੋਈ ਬੰਦਾ ਮਿਲਿਆ ਪਰ ਮੌਕੇ 'ਤੇ ਖੜੀ ਇੱਕ ਜੇ.ਸੀ.ਬੀ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਜ਼ਿਲ੍ਹੇ ਦੇ ਖ਼ੈਰ ਮਾਫ਼ੀਆ ਿਖ਼ਲਾਫ਼ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਹਦਾਇਤ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਰਮਿੰਦਰਾ ਜੈਨ ਨੇ ਰੂਪਨਗਰ ਜ਼ਿਲ੍ਹੇ 'ਚ ਖ਼ੈਰ ਦੀ ਲੱਕੜ ਦੇ ਮਾਫ਼ੀਆ ਸਬੰਧੀ 1 ਮਹੀਨੇ 'ਚ ਬਣਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ¢ ਹਾਈਕੋਰਟ 'ਚ ਪਟੀਸ਼ਨ ਕਰਤਾ ਐਡਵੋਕੇਟ ਦਿਨੇਸ਼ ...

ਪੂਰੀ ਖ਼ਬਰ »

ਰੂਪਨਗਰ ਦੀ ਲੜਕੀ ਨੇ ਸੂਬਾ ਪੱਧਰੀ ਖੇਡ ਮੁਕਾਬਲੇ 'ਚ ਕੀਤਾ ਨਾਂਅ ਰੌਸ਼ਨ

ਰੂਪਨਗਰ, 22 ਅਕਤੂਬਰ (ਪੱਤਰ ਪ੍ਰੇਰਕ)-64ਵੀਆਂ ਪੰਜਾਬ ਰਾਜ ਸਕੂਲ ਅਥਲੈਟਿਕ ਖੇਡਾਂ ਜੋ ਕਿ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋ ਰਹੀਆਂ ਹਨ, ਵਿਚ ਰੂਪਨਗਰ ਜ਼ਿਲ੍ਹੇ ਦੀ ਅਥਲੀਟ ਲਕਸ਼ਮੀ ਦੇਵੀ ਪੁੱਤਰੀ ਸੀਸ਼ਪਾਲ ਸ.ਸ.ਸ.ਸਕੂਲ ਲੁਠੇੜੀ ਨੇ ਪੰਜਾਬ ਵਿਚ 1500 ਮੀਟਰ 'ਚ ...

ਪੂਰੀ ਖ਼ਬਰ »

ਸਕੂਲ ਨੇੜੇ ਲੱਗੇ ਗੰਦਗੀ ਦੇ ਢੇਰਾਂ ਨੇ 'ਤੰਦਰੁਸਤ ਪੰਜਾਬ ਮੁਹਿੰਮ' ਦੀ ਕੱਢੀ ਹਵਾ

ਪੁਰਖਾਲੀ, 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਕ ਪਾਸੇ ਪੰਜਾਬ ਸਰਕਾਰ ਨੇ ਸਮੁੱਚੇ ਪੰਜਾਬ 'ਚ 'ਤੰਦਰੁਸਤ ਪੰਜਾਬ' ਮੁਹਿੰਮ ਦਾ ਬਿਗਲ ਵਜਾਇਆ ਹੋਇਆ ਹੈ ਪਰ ਜੇਕਰ ਇਸ ਮੁਹਿੰਮ ਨੂੰ ਲੈ ਕੇ ਪਿੰਡ ਮੀਆਂਪੁਰ ਦਾ ਹਾਲ ਦੇਖਿਆ ਜਾਵੇ ਤਾਂ ਇੱਥੇ ਇਸ ਮੁਹਿੰਮ ਦਾ ਨੇੜੇ ਤੇੜੇ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਰੋਡ 'ਤੇ ਪਏ ਟੋਇਆਂ ਕਾਰਨ ਨੌਜਵਾਨ ਜ਼ਖ਼ਮੀ

ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ)-ਮੋਰਿੰਡਾ-ਰੂਪਨਗਰ ਰੋਡ ਦੀ ਭਾਵੇਂ ਰਿਪੇਅਰ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ ਪ੍ਰੰਤੂ ਸੜਕ 'ਤੇ ਪਏ ਵੱਡੇ-ਵੱਡੇ ਟੋਇਆਂ ਕਾਰਨ ਹਾਦਸੇ ਅਜੇ ਵੀ ਵਾਪਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਬੀਰ ਪੁੱਤਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਢੀਂਡਸਾ, ਰਾਜੇਸ਼ ਚੌਧਰੀ)-ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਭੂਰੀਵਾਲੇ ਕਾਲਜ ਟਿੱਬਾ ਨੰਗਲ ਵਿਖੇ ਅੱਜ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸੁਖਸਾਲ ਦੇ ਕੈਡਿਟਾਂ ਦਾ ਸਨਮਾਨ

ਸੁਖਸਾਲ, 22 ਅਕਤੂਬਰ (ਧਰਮ ਪਾਲ)-ਐਨ. ਸੀ. ਸੀ. ਅਕੈਡਮੀ ਰੂਪਨਗਰ ਵਿਖੇ ਲਗਾਏ ਗਏ ਐਨ. ਸੀ. ਸੀ. ਕੈਂਪ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਕੈਡਿਟਾਂ ਨੇ ਐਨ. ਸੀ. ਸੀ. ਅਫ਼ਸਰ ਸੋਹਣ ਸਿੰਘ ਚਾਹਲ ਦੁਆਰਾ ਤਿਆਰ ਕੀਤੀ ਨਸ਼ਿਆਂ ਿਖ਼ਲਾਫ਼ ਸਕਿੱਟ 'ਚ ...

ਪੂਰੀ ਖ਼ਬਰ »

ਕਾਹਨਪੁਰ ਖੂਹੀ- ਭੰਗਲ ਸੜਕ ਸਬੰਧੀ ਹਲਕਾ ਵਿਧਾਇਕ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕਾਹਨਪੁਰ ਖੂਹੀ, 22 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਾਹਨਪੁਰ ਖੂਹੀ ਅੱਡੇ ਦਾ ਦੌਰਾ ਕਰਕੇ ਇੱਥੋਂ ਦੇ ਸਮੂਹ ਦੁਕਾਨਦਾਰਾਂ ਨੂੰ ਝੱਜ ਚੌਾਕ ਤੋਂ ਵਾਇਆ ਕਾਹਨਪੁਰ ਖੂਹੀ ਹੁੰਦਿਆਂ ਗੜ੍ਹਸ਼ੰਕਰ ਜਾਣ ਵਾਲੀ ਸੜਕ ਦੀ ਖਸਤਾ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਦੀ ਮੀਟਿੰਗ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ (ਸੀਟੂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਇੱਥੇ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਸੀਮਾ ਰਾਣੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਰਿਲਾਇੰਸ ਕੱਪ 'ਤੇ ਕੀਤਾ ਕਬਜ਼ਾ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਪਟਿਆਲਾ ਵਿਖੇ ਰਿਲਾਇੰਸ ਕੰਪਨੀ ਵਲੋਂ ਕਰਵਾਏ ਗਏ ਐਥਲੈਟਿਕ ਮੁਕਾਬਲਿਆਂ ਵਿਚ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਰਿਲਾਇੰਸ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਅਕੈਡਮੀ ਦੇ ਵਿਦਿਆਰਥੀਆਂ ਸੀ. ਬੀ. ਐਸ. ਈ. ਕਲਸਟਰ ਐਥਲੈਟਿਕਸ ਚੈਂਪੀਅਨਸ਼ਿੱਪ ਜਿੱਤੀ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ ਦੀ ਐਥਲੈਟਿਕਸ ਟੀਮ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਬੀਤੇ ਦਿਨੀਂ ਕਰਵਾਏ ਤਿੰਨ ਰੋਜ਼ਾ ਐਥਲੈਟਿਕਸ ਖੇਡ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਸਕੂਲਾਂ ਦੀ ਚੈਕਿੰਗ

ਕਾਹਨਪੁਰ ਖੂਹੀ, 22 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਸਕੂਲਾਂ ਵਿਚ ਸਿੱਖਿਆ ਸੁਧਾਰਾਂ ਅਤੇ ਪੜ੍ਹੋ-ਪੰਜਾਬ, ਪੜ੍ਹਾਓ-ਪੰਜਾਬ ਪ੍ਰੋਜੈਕਟ ਦੇ ਨਿਰੀਖਣ ਲਈ ਅੱਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੰਜਨਾ ਕਟਿਆਲ ਵਲੋਂ ਆਪਣੀ ਟੀਮ ਨਾਲ ਬਲਾਕ ਨੂਰਪੁਰ ਬੇਦੀ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਨਾਰੰਗ)-ਮਾਣੇਮਾਜਰਾ ਵਿਖੇ ਸ੍ਰੀ ਹੇਮਕੁੰਟ ਸਾਹਿਬ ਲੰਗਰ ਅਸਥਾਨ ਯਾਦਗਾਰ ਸ਼ਹੀਦਾਂ ਵਿਖੇ ਸੰਤ ਬਾਬਾ ਗੁਰਮੇਲ ਸਿੰਘ ਖ਼ਾਲਸਾ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨ ...

ਪੂਰੀ ਖ਼ਬਰ »

ਸਾਲਾਨਾ ਕਥਾ ਅਤੇ ਕੀਰਤਨ ਸਮਾਗਮ 28 ਨੂੰ

ਬੇਲਾ, 22 ਅਕਤੂਬਰ (ਸੈਣੀ)-ਸਥਾਨਕ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸਲਾਨਾ ਕਥਾ ਕੀਰਤਨ ਸਮਾਗਮ 28 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸ਼ਾਮ ਸਿੰਘ ਕੁੰਡਲਸ ਅਤੇ ਹਰਕਰਨ ਸਿੰਘ ...

ਪੂਰੀ ਖ਼ਬਰ »

ਗਰੀਬ ਵਿਧਵਾਵਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਨੂਰਪੁਰ ਬੇਦੀ, 22 ਅਕਤੂਬਰ (ਝਾਂਡੀਆਂ, ਚੌਧਰੀ)-ਉੱਤਰੀ ਭਾਰਤ ਦੇ ਇਤਿਹਾਸਕ ਸ਼ਿਵ ਮੰਦਰ ਜਟਵਾਹੜ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਗਰੀਬ ਵਿਧਵਾਵਾਂ ਨੂੰ ਘਰੇਲੂ ਰਾਸ਼ਨ ਵੰਡਣ ਦੇ ਆਰੰਭੇ ਪ੍ਰੋਗਰਾਮ ਤਹਿਤ ਅੱਜ ਗਰੀਬ ਵਿਧਵਾ ਔਰਤਾਂ ਨੂੰ ਘਰੇਲੂ ਰਾਸ਼ਨ ਦਾ ...

ਪੂਰੀ ਖ਼ਬਰ »

ਗਾਇਕ ਬੱਲ ਸਾਊਪੁਰੀਆ ਦਾ 'ਸ਼ਿਲਪ ਕਲਾ ਦੇ ਝੰਡੇ' ਧਾਰਮਿਕ ਗੀਤ ਜਾਰੀ

ਨੂਰਪੁਰ ਬੇਦੀ, 22 ਅਕਤੂਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਦੇ ਆਗਾਮੀ ਆ ਰਹੇ ਪਾਵਨ ਜਨਮ ਦਿਵਸ ਨੂੰ ਸਮਰਪਿਤ ਇਲਾਕੇ ਦੇ ਧਾਰਮਿਕ ਗਾਇਕੀ ਦੇ ਖੇਤਰ 'ਚ ਚੰਗਾ ਨਾਮਣਾ ਖੱਟਣ ਵਾਲੇ ਗਾਇਕ ਬੱਲ ਸਾਊਪੁਰੀਆ ਦਾ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਤੋਂ ਦੁਖੀ ਇਲਾਕਾ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ-ਨਾਲਾਗੜ੍ਹ ਮਾਰਗ ਦੀ ਦੁਰਦਸ਼ਾ ਤੋਂ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖ਼ੂਨੀ ਮਾਰਗ ਦੇ ਨਾਂਅ ਨਾਲ ਜਾਣਿਆ ਜਾਂਦਾ ਇਹ ਮਾਰਗ ਜਿੱਥੇ ਦੁਪਹੀਆ ਵਾਹਨ ਸਵਾਰਾਂ ਲਈ ਖ਼ਤਰਾ ਬਣਿਆ ਰਹਿੰਦਾ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡਦਾ ਹੋਇਆ ਕੌਲਾਪੁਰ ਦਾ ਛਿੰਝ ਮੇਲਾ ਸਮਾਪਤ

ਨੂਰਪੁਰ ਬੇਦੀ, 22 ਅਕਤੂਬਰ (ਵਿੰਦਰਪਾਲ ਝਾਂਡੀਆਂ)- ਨੇੜਲੇ ਪਿੰਡ ਕੌਲਾਪੁਰ ਵਿਖੇ ਹਰ ਵਾਰ ਦੀ ਤਰ੍ਹਾਂ ਗੁੱਗਾ ਜਾਹਰ ਪੀਰ ਦੀ ਯਾਦ ਵਿਚ ਸਮੂਹ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਲਾਲ ਦੰਗਲ ਕਮੇਟੀ ਦੀ ਦੇਖ-ਰੇਖ ਵਿਚ ਕਰਵਾਇਆ ਛਿੰਝ ਮੇਲਾ ਅਮਿੱਟ ਪੈੜਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 'ਚ ਖ਼ਾਲਸਾ ਸਕੂਲ ਦੀਆਂ ਲੜਕੀਆਂ ਨੇ ਜਿੱਤਿਆ ਮੈਡਲ

ਰੂਪਨਗਰ, 22 ਅਕਤੂਬਰ (ਪੱਤਰ ਪ੍ਰੇਰਕ)-ਨਹਿਰੂ ਸਟੇਡੀਅਮ ਰੂਪਨਗਰ ਵਿਖੇ ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿਚ ਖ਼ਾਲਸਾ ਸਕੂਲ ਰੂਪਨਗਰ ਦੀਆ ਅੰਡਰ 14 ਤੋਂ 18 ਸਾਲ ਦੀਆਂ ਲੜਕੀਆਂ ਨੇ ਕਬੱਡੀ ਵਿਚ ਸਿਲਵਰ ਮੈਡਲ ਪ੍ਰਾਪਤ ਕੀਤਾ | ਸਕੂਲ ਪਹੁੰਚਣ ...

ਪੂਰੀ ਖ਼ਬਰ »

ਆਇਓਡੀਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ ਬੇਦੀ, 17 ਅਕਤੂਬਰ (ਝਾਂਡੀਆਂ, ਚੌਧਰੀ)-ਬਲਾਕ ਦੇ ਪਿੰਡ ਸਰਾਂਏ ਵਿਖੇ ਆਂਗਣਵਾੜੀ ਸੈਂਟਰ ਵਿਚ ਸਿਹਤ ਵਿਭਾਗ ਵਲੋਂ ਆਇਓਡੀਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ਪਿੰਡ ਵਾਸੀ ਔਰਤ ਨੂੰ ਸਿਹਤ ਵਿਭਾਗ ਵਲੋਂ ਹੈਲਥ ਇੰਸਪੈਕਟਰ ਰਾਮ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਹਸਪਤਾਲ ਦਾ ਸਪੀਕਰ ਵਲੋਂ ਅਚਾਨਕ ਨਿਰੀਖਣ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਕਰੀਬ 9 ਕਰੋੜ ਦੀ ਲਾਗਤ ਨਾਲ ਬਣਾਏ ਗਏ ਲਾਲਾ ਲਾਜਪਤ ਰਾਏ ਹਸਪਤਾਲ ਜੋ ਕਿ ਤਹਿਸੀਲ ਕੰਪਲੈਕਸ ਨੰਗਲ ਦੇ ਮੂਹਰੇ ਬਣਾਇਆ ਗਿਆ, ਦਾ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਵਲੋਂ ਅਚਾਨਕ ...

ਪੂਰੀ ਖ਼ਬਰ »

200 ਗਰਾਮ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਕਾਬੂ

ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਅਤੇ ਨਵਰੀਤ ਸਿੰਘ ਵਿਰਕ ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਦੇ ਚੱਲਦਿਆਂ ਮੋਰਿੰਡਾ ਪੁਲਿਸ ਨੇ 2 ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਡੱਲਾ ਚੌਾਕੀ ਦੇ ਇੰਚਾਰਜ ਇੰਦਰਜੀਤ ਸਿੰਘ ਡਿਸਕ ਐਵਾਰਡ ਨਾਲ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਡੀ.ਐਸ.ਪੀ. ਦਫ਼ਤਰ ਵਿਚ ਅੱਜ ਡੱਲਾ ਚੌਾਕੀ ਦੇ ਇੰਚਾਰਜ ਇੰਦਰਜੀਤ ਸਿੰਘ ਦਾ ਡਿਸਕ ਐਵਾਰਡ ਨਾਲ ਸਨਮਾਨ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਬਲਵਿੰਦਰ ਸਿੰਘ ਐਸ.ਪੀ. (ਡੀ), ਨਵਰੀਤ ਸਿੰਘ ਡੀ.ਐਸ.ਪੀ. ਸ੍ਰੀ ...

ਪੂਰੀ ਖ਼ਬਰ »

ਸ਼ਿਵਾਨੀ ਠਾਕੁਰ ਨੂੰ ਮਿਲੇਗਾ ਸਿਸਟਰ ਹਰਪਾਲ ਯਾਦਗਾਰ ਪੁਰਸਕਾਰ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਮੀਟਿੰਗ ਬਲਜੀਤ ਸਿੰਘ ਬਡਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਸ ਵਰ੍ਹੇ ਦਾ ਸਿਸਟਰ ਹਰਪਾਲ ਯਾਦਗਾਰੀ ਪੁਰਸਕਾਰ ਬੇਬਾਕ ਟਿੱਪਣੀਕਾਰ ਕੌਾਸਲਰ ਸ਼ਿਵਾਨੀ ਠਾਕੁਰ ਨੂੰ ਦੇਣ ਦਾ ...

ਪੂਰੀ ਖ਼ਬਰ »

ਦੋ ਸੱਪਾਂ ਦੇ ਡੱਸਣ ਨਾਲ ਵਿਅਕਤੀ ਦੀ ਮੌਤ

ਮੋਰਿੰਡਾ, 22 ਅਕਤੂਬਰ (ਕੰਗ)-ਗੁਰਦੁਆਰਾ ਰਾਮਗੜ੍ਹੀਆ ਬਾਜ਼ਾਰ ਨਜ਼ਦੀਕ ਡਰਾਈਕਲੀਨ ਦੀ ਦੁਕਾਨ ਚਲਾ ਰਹੇ ਅਕਾਲੀ ਵਰਕਰ ਰਾਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਮੋਰਿੰਡਾ ਦੀ 2 ਸੱਪਾਂ ਦੇ ਡੱਸਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਡੀ.ਬੀ. ਦੇ ...

ਪੂਰੀ ਖ਼ਬਰ »

ਰਿਵਾਇਜ਼ਡ ਕੌਮੀ ਟੀ ਬੀ ਕੰਟਰੋਲ ਪ੍ਰੋਗਰਾਮ ਤਹਿਤ ਕੀਤਾ ਜਾ ਰਿਹੈ ਟੀ ਬੀ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਰਿਵਾਇਜ਼ਡ ਕੌਮੀ ਟੀ ਬੀ ਕੰਟਰੋਲ ਪ੍ਰੋਗਰਾਮ ਤਹਿਤ ਟੀ.ਬੀ ਦੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੁਣ ਪੌਸ਼ਟਿਕ ਖ਼ੁਰਾਕ ਲਈ 500 ਰੁਪਏ ਮਾਸਿਕ ਅਤੇ ਐਮ.ਡੀ.ਆਰ. ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵੱਲੋਂ ਅੱਖਾਂ ਦੇ ਮੁਫਤ ਜਾਂਚ ਕੈਂਪ ਕੱਲ੍ਹ-ਤਿਆਰੀਆਂ ਮੁਕੰਮਲ

ਸੜੋਆ, 22 ਅਕਤੂਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵੱਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ, ਪ੍ਰਵਾਸੀ ਵੀਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕਰਾਵਰ ਦਾਣਾ ਮੰਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਕੁਲਭੂਸ਼ਨ ਚੰਦਰ ਸ਼ਾਰਦਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਵਾਹ ਕਿ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਰਾਏਪੁਰ ਡੱਬਾ ਦੀ ਸਹਿਕਾਰੀ ਸਭਾ ਵਿਖੇ ਡਾ: ਰਾਮ ਪਾਲ ਬਲਾਕ ਖੇਤੀਬਾੜੀ ਅਫ਼ਸਰ ਔੜ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਅਸ਼ਵਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵੱਲੋਂ ਸ਼ੋਕ ਇੱਕਤਰਤਾ

ਮੋਰਿੰਡਾ, 22 ਅਕਤੂਬਰ (ਪ. ਪ.)-ਅੱਜ ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵੱਲੋਂ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਸ਼ੋਕ ਇੱਕਤਰਤਾ ਕੀਤੀ ਗਈ | ਇਸ ਮੌਕੇ ਸਭਾ ਦੇ ਮੈਂਬਰਾਂ ਨੇ ਸ੍ਰੀ ਅਮਿ੍ਤਸਰ ਵਿਖੇ ਦੁਸਹਿਰੇ ਮੌਕੇ ਹੋਏ ਰੇਲ ...

ਪੂਰੀ ਖ਼ਬਰ »

ਤਖਤਗੜ੍ਹ ਵਿਖੇ ਕਰਵਾਇਆ ਗਿਆ ਛਿੰਝ ਮੇਲਾ ਧੂਮ ਧੜੱਕੇ ਨਾਲ ਸਮਾਪਤ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਤਖਤਗੜ੍ਹ, ਘੜੀਸਪੁਰ, ਟੱਪਰੀਆਂ ਤੇ ਛਿੰਝ ਕਮੇਟੀ ਵੱਲੋਂ ਪਿੰਡ ਤਖਤਗੜ੍ਹ ਦੇ ਡੀ.ਏ.ਵੀ ਸਕੂਲ ਦੇ ਗਰਾਊਾਡ 'ਚ ਕਰਵਾਇਆ ਗਿਆ ਛਿੰਝ ਮੇਲਾ ਧੂਮ ਧੜੱਕੇ ਨਾਲ ਸਮਾਪਤ ਹੋਇਆ | ਇਸ ਦੌਰਾਨ ਝੰਡੀ ਦੀ ਕੁਸ਼ਤੀ ...

ਪੂਰੀ ਖ਼ਬਰ »

ਪਿੰ੍ਰਸ ਕੁਹਾਲੀ ਤੇ ਵਿੱਕੀ ਚੰਡੀਗੜ੍ਹ ਵਿਚਕਾਰ ਝੰਡੀ ਦੀ ਕੁਸ਼ਤੀ ਬਰਾਬਰੀ 'ਤੇ ਰਹੀ-ਪਹਿਲਵਾਨ ਲੜਕੀ ਨੇ ਲੜਕੇ ਨੂੰ ਕੀਤਾ ਚਿੱਤ
ਤਖਤਗੜ੍ਹ ਵਿਖੇ ਕਰਵਾਇਆ ਗਿਆ ਛਿੰਝ ਮੇਲਾ ਧੂਮ ਧੜੱਕੇ ਨਾਲ ਸਮਾਪਤ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਤਖਤਗੜ੍ਹ, ਘੜੀਸਪੁਰ, ਟੱਪਰੀਆਂ ਤੇ ਛਿੰਝ ਕਮੇਟੀ ਵੱਲੋਂ ਪਿੰਡ ਤਖਤਗੜ੍ਹ ਦੇ ਡੀ.ਏ.ਵੀ ਸਕੂਲ ਦੇ ਗਰਾਊਾਡ 'ਚ ਕਰਵਾਇਆ ਗਿਆ ਛਿੰਝ ਮੇਲਾ ਧੂਮ ਧੜੱਕੇ ਨਾਲ ਸਮਾਪਤ ਹੋਇਆ | ਇਸ ਦੌਰਾਨ ਝੰਡੀ ਦੀ ਕੁਸ਼ਤੀ ...

ਪੂਰੀ ਖ਼ਬਰ »

ਮਹਿੰਦਰਾ ਵਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਸੈਮੀਨਾਰ ਲਗਾਇਆ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਮਹਿੰਦਰਾ ਕੰਪਨੀ ਦੇ ਕੇ. ਸੀ ਮਹਿੰਦਰਾ ਐਜੂਕੇਸ਼ਨ ਟਰੱਸਟ ਅਤੇ ਨਾਂਦੀ ਫਾਉਂਡੇਸ਼ਨ ਵਲੋਂ ਕੁਲਦੀਪ ਸਿੰਘ ਘਨੌਲੀ ਤੇ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਸਥਾਨਕ ਪੰਚਾਇਤ ਘਰ ਵਿਖੇ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ...

ਪੂਰੀ ਖ਼ਬਰ »

ਸਿੱਖ ਰੈਜੀਮੈਂਟ ਦੇ ਸੈਨਿਕਾਂ ਨੇ 1200 ਕਿ: ਮੀ: ਲੰਬੀ ਸਾਈਕਲ ਰੈਲੀ ਕੱਢ ਕੇ ਸ਼ਹੀਦਾਂ ਨੂੰ ਕੀਤਾ ਯਾਦ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਭਾਰਤ ਆਜ਼ਾਦ ਹੋਣ ਉਪਰੰਤ 27 ਅਕਤੂਬਰ 1947 ਨੂੰ ਦੇਸ਼ ਦੇ ਮੁਕਟ ਸਮਝੇ ਜਾਂਦੇ ਕਸ਼ਮੀਰ ਨੂੰ ਪਾਕਿਸਤਾਨ ਦੇ ਕਬਜ਼ੇ ਤੋਂ ਬਚਾਉਣ ਲਈ ਸਿੱਖ ਰੈਜੀਮੈਂਟ ਦੇ ਸੈਨਿਕਾਂ ਵਲੋਂ ਦਿਖਾਈ ਬਹਾਦਰੀ ਦੀ ਯਾਦ ਵਿਚ ਅਤੇ ਸ਼ਹੀਦ ਹੋਏ ...

ਪੂਰੀ ਖ਼ਬਰ »

ਨਵੇਂ ਹਸਪਤਾਲ ਦਾ ਉਦਘਾਟਨੀ ਸਮਾਗਮ

ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ)-ਸਥਾਨਕ ਡਰੀਮ ਪੈਲੇਸ ਬੰਗੀਆਂ ਦੇ ਸਾਹਮਣੇ ਨਿਊ ਮਾਨ ਹਸਪਤਾਲ ਦੇ ਉਦਘਾਟਨੀ ਸਮਾਗਮ ਮੌਕੇ ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਜੇਤੂ ਸਟੇਟ ਐਵਾਰਡੀ ਤੇ ਵੱਖ-ਵੱਖ ਸਕੂਲਾਂ ਦੇ ਸਹਿਯੋਗ ਨਾਲ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਮਾਲ ਮਹਿਕਮੇ ਦਾ ਰਿਕਾਰਡ ਪੰਜਾਬੀ ਭਾਸ਼ਾ ਵਿਚ ਤਬਦੀਲ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਦੇ ਮਾਲ ਮਹਿਕਮੇ ਦਾ ਜ਼ਮੀਨੀ ਰਿਕਾਰਡ ਉਰਦੂ ਭਾਸ਼ਾ ਤੋਂ ਪੰਜਾਬੀ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ | ਦੱਸਣਯੋਗ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ 1961 ਵਿਚ ਚੱਕ ਬੰਦੀ ਕੀਤੀ ਗਈ ਸੀ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦੀ ਜਾਂਚ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਭੱਲੜੀ ਵਲੋਂ ਸਿੱਖਿਆ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਝਿੰਜੜੀ, ਮੀਢਵਾ ਸਮੇਤ ਕਈ ਸਕੂਲਾਂ ਦੀ ਪੜੋ੍ਹ ਪੰਜਾਬ ਪੜ੍ਹਾਓ ...

ਪੂਰੀ ਖ਼ਬਰ »

ਹਰਚੰਦ ਸਿੰਘ ਬੈਂਸ ਫਾਊਾਡੇਸ਼ਨ ਵਲੋਂ ਸਕੂਲ ਨੂੰ ਚਾਰ ਕੰਪਿਊਟਰ ਭੇਟ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਘਾਟ ਸਾਹਿਬ ਨੰਗਲ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਹਰਚੰਦ ਸਿੰਘ ਬੈਂਸ ਫਾਊਾਡੇਸ਼ਨ ਵਲੋਂ ਅੱਜ ਕੰਪਿਊਟਰ ਲੈਬ ਲਈ ਚਾਰ ਕੰਪਿਊਟਰ ਦਿੱਤੇ ਗਏ | ਦੱਸਣਯੋਗ ਹੈ ਕਿ ਹਰਚੰਦ ਸਿੰਘ ਬੈਂਸ ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX