ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  51 minutes ago
ਫ਼ਤਿਹਗੜ੍ਹ ਸਾਹਿਬ ,19 ਜਨਵਰੀ { ਜਤਿੰਦਰ ਸਿੰਘ ਰਾਠੌਰ } - ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ ਕੀਤਾ ਗਿਆ। ਇਸ ਮੌਕੇ 'ਤੇ ਮੀਡੀਆ ਨੂੰ ਦੂਰ ਰੱਖਿਆ ਗਿਆ।
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  about 2 hours ago
ਹਮੀਰਪੁਰ, 19 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ 'ਚ ਇਕ ਸਕੂਲ ਬੱਸ ਦੇ ਪਲਟ ਜਾਣ ਕਾਰਨ 17 ਵਿਦਿਆਰਥੀ ਜ਼ਖਮੀ ਹੋ ਗਏ। ਇਕ ਨਿੱਜੀ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 19 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸ਼ਕਤੀ ਪ੍ਰਾਜੈਕਟ ਨੂੰ ਅੱਜ ਇਥੇ ਲਾਂਚ ਕੀਤਾ ਗਿਆ। ਇਸ ਦਾ ਮਕਸਦ ਮਈ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੂਬੇ ਦੇ ਪਾਰਟੀ ਵਰਕਰਾਂ...
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  about 3 hours ago
ਚੰਡੀਗੜ੍ਹ, 19 ਜਨਵਰੀ (ਮਨਜੋਤ) - ਦਿਸ਼ਾਂਤ ਜਿੰਦਲ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਵਿਚ 99.99 ਫ਼ੀਸਦੀ ਅੰਕ ਹਾਸਲ ਕੀਤੇ...
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  about 4 hours ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  about 4 hours ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 minute ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  about 5 hours ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  about 5 hours ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  about 5 hours ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  about 6 hours ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 7 hours ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  about 7 hours ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  about 7 hours ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 7 hours ago
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  about 8 hours ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  about 8 hours ago
ਮਹਾਂ ਰੈਲੀ: ਮੋਦੀ ਸਰਕਾਰ ਦੇ ਰਾਜ 'ਚ ਬੇਰੁਜ਼ਗਾਰੀ 'ਚ ਹੋਇਆ ਵਾਧਾ- ਐਮ.ਕੇ. ਸਟਾਲਿਨ
. . .  about 7 hours ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 9 hours ago
ਚੋਣਾਂ ਦੀ ਰੰਜਸ਼ ਕਾਰਨ ਇੱਕ ਪਰਿਵਾਰ 'ਤੇ ਗੋਲੀ ਬਾਰੀ, 3 ਗੰਭੀਰ ਜ਼ਖ਼ਮੀ
. . .  about 9 hours ago
ਸੁੱਚਾ ਸਿੰਘ ਛੋਟੋਪੁਰ ਦੀ ਅਗਵਾਈ 'ਚ ਹੋਈ 'ਆਪਣਾ ਪੰਜਾਬ ਪਾਰਟੀ' ਦੀ ਮੀਟਿੰਗ
. . .  about 9 hours ago
ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਹੋਇਆ ਦਿਹਾਂਤ
. . .  about 9 hours ago
ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  about 10 hours ago
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  about 10 hours ago
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  about 10 hours ago
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  about 10 hours ago
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 10 hours ago
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 11 hours ago
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 11 hours ago
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 11 hours ago
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 12 hours ago
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 8 hours ago
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 12 hours ago
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 12 hours ago
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  1 minute ago
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 13 hours ago
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 14 hours ago
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  about 1 hour ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  about 1 hour ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  55 minutes ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  about 1 hour ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਫਰੀਦਕੋਟ / ਮੁਕਤਸਰ

ਹੈਰੋਇਨ ਸਣੇ 2 ਗਿ੍ਫ਼ਤਾਰ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਸੀ. ਆਈ. ਏ. ਸਟਾਫ਼ ਜੈਤੋ ਦੇ ਸਹਾਇਕ ਥਾਣੇਦਾਰ ਕੁਲਬੀਰ ਚੰਦ ਆਧਾਰਿਤ ਪੁਲਿਸ ਪਾਰਟੀ ਨੇ ਪਿੰਡ ਨਾਨਕਸਰ ਕੋਲ ਨਾਕਾਬੰਦੀ ਕੀਤੀ ਹੋਈ ਤਾਂ ਇਸ ਦੌਰਾਨ ਜੈਤੋ ਵਾਲੀ ਤਰਫੋਂ ਇਕ ਚਿੱਟੇ ਰੰਗ ਦੀ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਕਾਰ ਹੌਲੀ ਕਰਕੇ ਇਕਦਮ ਭਜਾਉਣ ਦੀ ਕੋਸ਼ਿਸ਼ ਕੀਤੀ | ਇਸ ਦੌਰਾਨ ਕਾਰ ਅਚਾਨਕ ਬੰਦ ਹੋ ਗਈ | ਕਾਰ ਦੀ ਕੰਡਕਟਰ ਸਾਈਡ 'ਤੇ ਬੈਠੇ ਵਿਅਕਤੀ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਨੇ ਮੌਕੇ 'ਤੇ ਦਬੋਚ ਲਿਆ | ਕਾਰ ਚਾਲਕ ਨੇ ਆਪਣਾ ਨਾਂਅ ਜਤਿੰਦਰ ਕੁਮਾਰ ਉਰਫ਼ ਨਿੱਕਾ ਪੁੱਤਰ ਰਾਜਪਾਲ ਵਾਸੀ ਪਰਸਰਾਮ ਨਗਰ ਬਠਿੰਡਾ ਅਤੇ ਦੂਜੇ ਵਿਅਕਤੀ ਨੇ ਆਪਣਾ ਨਾਂਅ ਸੁਰਿੰਦਰ ਕੁਮਾਰ ਪੁੱਤਰ ਜਗਨਨਾਥ ਵਾਸੀ ਕਿੱਕਰ ਦਾਸ ਮੁਹੱਲਾ ਜੰਗੀਰ ਫ਼ੌਜੀ ਵਾਲੀ ਗਲੀ ਬਠਿੰਡਾ ਦੱਸਿਆ | ਪੁਲਿਸ ਨੇ ਜਦ ਗੱਡੀ ਦੇ ਗੇਅਰ ਵਾਲੀ ਜਗ੍ਹਾ ਕੋਲ ਪਏ ਇਕ ਪਾਰਦਰਸ਼ੀ ਲਿਫ਼ਾਫ਼ੇ ਨੂੰ ਵੇਖਿਆ ਤਾਂ ਉਸ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਰ ਦੇ ਡੈਸ਼ਬੋਰਡ ਨੂੰ ਚੈੱਕ ਕੀਤਾ ਇਸ ਵਿਚੋੋਂ ਕਾਰ ਦੀ ਆਰ. ਸੀ. ਮਿਲੀ ਜੋ ਕਿ ਗੁੜਗਾਓਾ ਦੇ ਇਕ ਵਿਅਕਤੀ ਦੇ ਲਲਿਤ ਯਾਦਵ ਦੇ ਨਾਂਅ ਰਜਿਸਟਰਡ ਹੈ | ਮੌਕੇ 'ਤੇ ਦੋਵੇਂ ਵਿਅਕਤੀ ਆਪਣੇ ਪਾਸ ਰੱਖੀ ਹੈਰੋਇਨ ਸਬੰਧੀ ਕੋਈ ਲਾਇਸੰਸ, ਪਰਮਿਟ ਮੌਕੇ 'ਤੇ ਪੇਸ਼ ਨਹੀਂ ਕਰ ਸਕੇ | ਪੁਲਿਸ ਨੇ ਦੋਹਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੁਰਾ ਵਿਖੇ ਮਾਮਲਾ ਦਰਜ ਕਰ ਲਿਆ ਹੈ |

ਭਲਕੇ ਬੁੱਚੜਖਾਨੇ ਤੇ ਮੀਟ ਆਂਡੇ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਫ਼ਰੀਦਕੋਟ ਅੰਦਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ 'ਚ ਸ਼ੋਭਾ ਯਾਤਰਾ ਮੌਕੇ ਅਤੇ ਮਿਤੀ 24 ਅਕਤੂਬਰ 2018 ਨੂੰ ਬੁਚੜਖਾਨੇ ...

ਪੂਰੀ ਖ਼ਬਰ »

ਮੋਮਬੱਤੀ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ) - ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਕਲੱਬ ਅਤੇ ਸਮੂਹ ਮੁਹੱਲਾ ਨਿਵਾਸੀਆਂ ਨੇ ਇਕੱਤਰ ਹੋ ਕੇ ਅੰਮਿ੍ਤਸਰ ਦੇ ਰੇਲ ਹਾਦਸੇ 'ਚ ਮਰਨ ਵਾਲੇ ਵਿਅਕਤੀਆਂ ਨਮਿਤ ਅਰਦਾਸ-ਬੇਨਤੀ ਕੀਤੀ ਅਤੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਦੇ ਸ਼ੀਸ਼ੇ ਭੰਨ੍ਹੇ

ਬਰਗਾੜੀ, 22 ਅਕਤੂਬਰ (ਲਖਵਿੰਦਰ ਸ਼ਰਮਾ)-ਰੁਲੀਆ ਸਿੰਘ ਨਗਰ ਬਰਗਾੜੀ ਦੇ ਆਂਗਨਵਾੜੀ ਸੈਂਟਰ ਨੰਬਰ ਅੱਠ ਵਿਚ ਸ਼ਰਾਰਤੀ ਅਨਸਰਾਂ ਨੇ ਬੀਤੀ ਰਾਤ ਸ਼ੀਸ਼ੇ ਭੰਨ੍ਹ ਦਿੱਤੇ | ਸੈਂਟਰ ਦੀ ਇੰਚਾਰਜ ਬਲਜਿੰਦਰਪਾਲ ਕੌਰ ਅਤੇ ਹੈਲਪਰ ਗੁਰਮੀਤ ਕੌਰ ਜਦੋਂ ਸਵੇਰ ਸਮੇਂ ਸੈਂਟਰ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਖੀਵਾ ਭਾਜਪਾ ਮੈਡੀਕਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਪੰਜਗਰਾੲਾੀ ਕਲਾਂ, 22 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਭਾਰਤੀ ਜਨਤਾ ਪਾਰਟੀ ਵਲੋਂ ਮੰਡਲ ਪ੍ਰਧਾਨ ਪੰਜਗਰਾਈਾ ਕਲਾਂ ਦੇ ਪ੍ਰਧਾਨ ਜਸਵਿੰਦਰ ਸਿੰਘ ਖੀਵਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਵਲੋਂ ਮੈਡੀਕਲ ਸੈੱਲ ਦੇ ...

ਪੂਰੀ ਖ਼ਬਰ »

ਐੱਸ. ਐੱਮ. ਡੀ. ਵਰਲਡ ਸਕੂਲ 'ਚ ਮਨਾਇਆ 'ਇੰਟਰਨੈਸ਼ਨਲ ਕਾਮਰਸ ਡੇ'

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਐੱਸ. ਐੱਮ. ਡੀ. ਵਰਲਡ ਸਕੂਲ ਕੋਟ ਸੁਖੀਆ ਵਿਖੇ ਪਿਛਲੇ ਦਿਨੀਂ 'ਇੰਟਰਨੈਸ਼ਨਲ ਕਾਮਰਸ ਡੇ' ਮਨਾਇਆ ਗਿਆ, ਜਿਸ 'ਚ ਸੰਸਥਾ ਦੇ ਚੇਅਰਮੈਨ/ ਡਾਇਰੈਕਟਰ ਰਾਜ ਥਾਪਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆ ਨੂੰ ...

ਪੂਰੀ ਖ਼ਬਰ »

ਜੈਤੋ-ਬਠਿੰਡਾ ਰੋਡ 'ਚ ਪਏ ਟੋਇਆਂ 'ਚੋਂ ਉਡਦੀ ਧੂੜ ਨੇ ਲੋਕ ਦਾ ਜਿਊਣਾ ਕੀਤਾ ਦੁੱਭਰ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਬਾਬਾ ਨਾਮ ਦੇਵ ਭਵਨ ਦੇ ਸਾਹਮਣੇ ਸੜਕ 'ਚ ਪਏ ਟੋਏ 'ਚੋਂ ਉੱਡਦੀ ਧੂੜ ਕਾਰਨ ਜਿੱਥੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਵਿਚ ਲੰਘਣਾ ਪੈਂਦਾ ਹੈ, ਉੱਥੇ ਹੀ ਉਕਤ ਟੋਏ ਕਾਰਨ ਹਾਦਸਾ ਹੋਣ ਦਾ ਵੀ ਖ਼ਤਰਾ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਮਿ੍ਤਕਾਂ ਨੂੰ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ

ਕੋਟਕਪੂਰਾ, 22 ਅਕਤੂਬਰ (ਮੇਘਰਾਜ)- ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸਥਾਨਕ ਬੱਤੀਆਂ ਵਾਲਾ ਚੌਕ ਵਿਖੇ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਆਮ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਤੇ ਕੰਮ ਕਰਦੇ ਨੌਜਵਾਨ ਨੂੰ ਲੱਗਿਆ ਕਰੰਟ, ਗੰਭੀਰ ਜ਼ਖ਼ਮੀ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਬਾਜਾਖਾਨਾ ਰੋਡ 'ਤੇ ਸਥਿਤ ਆਰ. ਵੀ. ਸ਼ਾਂਤੀ ਨਗਰ 'ਚ ਲੱਗੇ ਟਰਾਂਸਫ਼ਾਰਮਰ 'ਤੇ ਕੰਮ ਕਰਦੇ ਨੌਜਵਾਨ ਨੂੰ ਕਰੰਟ ਲੱਗਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ...

ਪੂਰੀ ਖ਼ਬਰ »

ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਇਨਸਾਫ ਮੋਰਚਾ ਜਾਰੀ

ਬਰਗਾੜੀ, 22 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਿਹਾ ਇਨਸਾਫ ਮੋਰਚਾ 144ਵੇਂ ਦਿਨ ਵੀ ਜਾਰੀ ਰਿਹਾ | ਅੱਜ ਗੁਰਸੇਵਕ ਸਿੰਘ ਜਵਾਹਰ ਕੇ, ਰਜਿੰਦਰ ਸਿੰਘ ਜਵਾਹਰਕੇ, ਹਰਪ੍ਰੀਤ ਸਿੰਘ ਢੁਗਾਵਾਂ, ਸੁਖਬੀਰ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਚੱਕਾ ਜਾਮ ਦੀ ਚਿਤਾਵਨੀ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਬੈਠਕ ਬਲਾਕ ਪ੍ਰਧਾਨ ਚਰਨਜੀਤ ਸਿੰਘ ਸੁੱਖਣਵਾਲਾ ਦੀ ਅਗਵਾਈ ਵਿਚ ਹੋਈ | ਬੈਠਕ ਦੌਰਾਨ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਬਲਾਕ ਪ੍ਰਧਾਨ ਨੇ ਕਿਹਾ ਕਿ 23 ਅਕਤੂਬਰ ਨੂੰ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲਿਆਂ 'ਚ ਜੀ. ਜੀ. ਐੱਸ. ਪਬਲਿਕ ਸਕੂਲ ਦੂਜੇ ਸਥਾਨ 'ਤੇ ਰਿਹਾ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਰਾਜ ਪੱਧਰੀ ਸੀ. ਬੀ. ਐੱਸ. ਈ. ਕਲੱਸਟਰ-17 ਸਾਲ ਵਰਗ ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੀ ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ | ਸਕੂਲ ਵਿਚ ਪੁੱਜਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਡੀ. ਏ. ਵੀ. ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਡੀ. ਏ. ਵੀ. ਸਕੂਲ ਨੇ ਅੰਡਰ-18 ਹੈਾਡਬਾਲ ਦੇ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲੇ੍ਹ ਭਰ ਦੀਆਂ 10 ਸਕੂਲਾਂ ਦੀਆਂ ਟੀਮਾਂ ਵਲੋਂ ਭਾਗ ਲਿਆ | ਡੀ. ਏ. ਵੀ. ਸਕੂਲ ਦੀ ਟੀਮ ਨੇ ...

ਪੂਰੀ ਖ਼ਬਰ »

ਪਿੰਡ ਭੀਟੀਵਾਲਾ ਵਿਖੇ ਬੁਢਾਪਾ ਪੈਨਸ਼ਨ ਦੇ ਫਾਰਮ ਭਰੇ

ਲੰਬੀ, 22 ਅਕਤੂਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਭੀਟੀਵਾਲਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਲੰਬੀ ਵਲੋਂ ਸੁਪਰਵਾਈਜ਼ਰ ਗੁਰਪਾਲ ਕੌਰ ਲੁਹਾਰਾ ਦੀ ਅਗਵਾਈ 'ਚ ਪਿੰਡ ਦੇ ਲੋੜਵੰਦ ਲੋਕਾਂ ਦੇ ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਗਏ | ਮੈਡਮ ...

ਪੂਰੀ ਖ਼ਬਰ »

28 ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਹਫ਼ਤਾ-ਮਲਕੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਟੈ੍ਰਫ਼ਿਕ ਪੁਲਿਸ ਵਲੋਂ ਮੁਕਤੀਸਰ ਕਲੱਬ ਦੇ ਸਹਿਯੋਗ ਨਾਲ 22 ਤੋਂ 28 ਅਕਤੂਬਰ ਤੱਕ ਟੈ੍ਰਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਹਫ਼ਤਾ ਚਲਾਇਆ ਜਾਵੇਗਾ | ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਅੱਜ ਸਰਕਾਰੀ ਕਾਲਜ ਵਿਖੇ ਪਰਾਲੀ ਸਾਂਭਣ ਸਬੰਧੀ ਬੀ. ਐੱਸ. ਸੀ. ਖੇਤੀਬਾੜੀ ਦੇ ਵਿਦਿਆਰਥੀਆਂ ਲਈ ਵੱਖ-ਵੱਖ ਮੁਕਾਬਲੇ ਜਿਵੇਂ ਲੇਖ ਮੁਕਾਬਲੇ, ਡੀਬੇਟ ਅਤੇ ...

ਪੂਰੀ ਖ਼ਬਰ »

ਸਾਬਕਾ ਡਾਇਰੈਕਟਰ ਅਸ਼ੋਕ ਬੁੱਟਰ ਨੂੰ ਸਦਮਾ, ਭੈਣ ਦੀ ਮੌਤ

ਗਿੱਦੜਬਾਹਾ, 22 ਅਕਤੂਬਰ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਦੇ ਸੀਨੀਅਰ ਅਕਾਲੀ ਨੇਤਾ ਅਸ਼ੋਕ ਬੁੱਟਰ ਸਾਬਕਾ ਡਾਇਰੈਕਟਰ ਕੰਨਟੇਨਰ ਐਾਡ ਵੇਅਰ ਹਾਊਸ ਕਾਰਪੋਰੇਸ਼ਨ ਪੰਜਾਬ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੀ ਛੋਟੀ ਭੈਣ ਨੀਲਮ ਬਾਂਸਲ ਪਤਨੀ ਵਿਪਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਅੰਡਰ-25 ਖੇਡ ਮੁਕਾਬਲੇ 26 ਤੋਂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਸੈਸ਼ਨ 2018-19 ਲਈ ਤੰਦਰੁਸਤ ਪੰਜਾਬ ਨੂੰ ਸਮਰਪਿਤ ...

ਪੂਰੀ ਖ਼ਬਰ »

ਆਇਓਡੀਨ ਯੁਕਤ ਨਮਕ ਸਿਹਤ ਦਾ ਰੱਖਿਅਕ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਸੁਖਪਾਲ ਸਿੰਘ ਅਗਵਾਈ ਹੇਠ ਸਿਹਤ ਵਿਭਾਗ ਦੇ ਸਾਰੇ ਸਿਵਲ ਹਸਪਤਾਲ ਅਤੇ ...

ਪੂਰੀ ਖ਼ਬਰ »

ਟਰੱਕ-ਮੋਟਰਸਾਈਕਲ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ

ਗਿੱਦੜਬਾਹਾ, 22 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਰਾਤ ਗਿੱਦੜਬਾਹਾ ਦੇ ਭਾਰੂ ਚੌਾਕ 'ਚ ਮੋਟਰਸਾਈਕਲ ਅਤੇ ਟਰੱਕ ਦੀ ਭਿਆਨਕ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗਿੱਦੜਬਾਹਾ ਦੇ ਠਾਕਰ ਮੁਹੱਲਾ ਵਾਸੀ ਰਵੀ ਕੁਮਾਰ (35) ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਧਰਨਾ 25 ਨੂੰ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਐੱਨ. ਐੱਚ. ਐੱਮ. ਯੂਨੀਅਨ ਦੀ ਜ਼ਿਲ੍ਹਾ ਪੱਧਰੀ ਬੈਠਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਹੋਈ, ਜਿਸ 'ਚ ਐੱਨ. ਐੱਚ. ਐੱਮ. ਅਧੀਨ ਆਉਂਦੇ ਜ਼ਿਲ੍ਹੇ ਦੇ ਸਮੂਹ ਕੇਡਰਾਂ ਦੇ ਨੁਮਾਇੰਦਿਆਂ ਵਲੋਂ ਹਿੱਸਾ ਲਿਆ ਗਿਆ | ਮੀਟਿੰਗ ਦੌਰਾਨ 25 ...

ਪੂਰੀ ਖ਼ਬਰ »

ਅਜੇਪਾਲ ਸੰਧੂ ਵਲੋਂ ਡੇਂਗੂ ਦੇ ਖ਼ਾਤਮੇ ਲਈ ਮਸ਼ੀਨਾਂ ਦਾ ਪ੍ਰਬੰਧ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ ਦੀਆਂ ਸੈਂਕੜੇ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਣ ਅਤੇ ਇਸ ਦੀ ਗਿ੍ਫ਼ਤ 'ਚ ਸ਼ਹਿਰ ਦੇ ਬਹੁਤ ਸਾਰੇ ਵਿਅਕਤੀਆਂ ਦੇ ਆ ਜਾਣ 'ਤੇ ਚਿੰਤਾ ਪ੍ਰਗਟ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਉੱਦਮ ਇਨਸਾਨੀਅਤ ਸੇਵਾ ਸੁਸਾਇਟੀ ਨੇ ਲੋੜਵੰਦ ਔਰਤ ਦਾ ਇਲਾਜ ਕਰਵਾਇਆ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)- ਉੱਦਮ ਇਨਸਾਨੀਅਤ ਸੇਵਾ ਸੁਸਾਇਟੀ ਨੇ ਲੋੜਵੰਦ ਪਰਿਵਾਰ ਨਾਲ ਸਬੰਧਿਤ ਇਕ ਔਰਤ ਨੂੰ 10 ਹਜ਼ਾਰ ਰੁਪਏ ਦੀ ਮਦਦ ਕਰਕੇ ਇਲਾਜ ਕਰਵਾਇਆ | ਇਸ ਸਬੰਧੀ ਉੱਦਮ ਇਨਸਾਨੀਅਤ ਸੇਵਾ ਸੁਸਾਇਟੀ ਦੇ ਪ੍ਰਧਾਨ ਹੈਪੀ ਸਰਾਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਮੋਦੀ ਸਰਕਾਰ ਦਾ ਹਸ਼ਰ ਵੀ ਅਕਾਲੀ ਦਲ ਵਾਂਗ ਹੋਵੇਗਾ-ਡਾ. ਜਾਗੀਰ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ਪੰਜਾਬ ਅੰਦਰ ਨ ਸ਼ਿਆਂ ਦਾ ਛੇਵਾਂ ਦਰਿਆ ਵਗਾ ਕੇ ਪੰਜਾਬ ਦੀ ਜਵਾਨੀ ਅਤੇ ਪੰਜਾਬ ਨੂੰ ਆਰਥਿਕ ਤੌਰ 'ਤੇ ਤਬਾਹ ਕਰਕੇ ਬਰਬਾਦੀ ਦੇ ਕੰਢੇ ਪਹੁੰਚਾਉਣ ਵਾਲੇ ਅਕਾਲੀਆਂ ਿਖ਼ਲਾਫ਼ ਪੰਜਾਬ ਦੀ ...

ਪੂਰੀ ਖ਼ਬਰ »

ਵਾੜਾ ਦੜਾਕਾ ਵਿਖੇ ਸੇਵਾਦਾਰ ਮਹੀਪ ਇੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਵਾੜਾ ਦੜਾਕਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਵਲੋਂ ਰੱਖੇ ਗਏ ਧਾਰਮਿਕ ਸਮਾਗਮ ਦੌਰਾਨ ਇਸ ਪਿੰਡ ਦੇ ਜੰਮਪਲ ਸਵ. ਐਡਵੋਕੇਟ ਰਣਜੀਤ ਸਿੰਘ ਵੈਹਣੀਵਾਲ ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਰਾਜਵਿੰਦਰ ਭਲੂਰੀਆ ਭਾਜਪਾ ਦੇ ਮੁੜ ਜ਼ਿਲ੍ਹਾ ਮਹਾਂਮੰਤਰੀ ਨਿਯੁਕਤ

ਪੰਜਗਰਾੲਾੀ ਕਲਾਂ, 22 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਭਲੂਰੀਆ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਵਲੋਂ ਮੁੜ ਜ਼ਿਲ੍ਹਾ ਮਹਾਂਮੰਤਰੀ ਨਿਯੁਕਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੇ ਖਿਡਾਰੀ ਛਾਏ

ਪੰਜਗਰਾੲੀਂ ਕਲਾਂ, 22 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ (ਲੜਕੇ-ਲੜਕੀਆਂ) 'ਚ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

'ਰੁੱਖ ਲਾਓ-ਧਰਤੀ ਬਚਾਓ' ਮੁਹਿੰਮ ਤਹਿਤ ਸਾਦਿਕ ਵਿਖੇ ਬੂਟੇ ਲਗਾਏ

ਸਾਦਿਕ, 22 ਅਕਤੂਬਰ (ਆਰ.ਐੱਸ. ਧੁੰਨਾ)- ਬਰਡਜ਼ ਇਨਵਾਰਿਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਸਾਦਿਕ ਦੁਆਰਾ ਰੁੱਖ ਲਾਓ-ਧਰਤੀ ਬਚਾਓ ਮੁਹਿੰਮ ਤਹਿਤ ਸਾਦਿਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਹੋਰ ਸਾਂਝੀਆਂ ਥਾਵਾਂ ...

ਪੂਰੀ ਖ਼ਬਰ »

ਬੱਸ ਅੱਡੇ ਨੇੜਲੇ ਵਸਨੀਕਾਂ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੱਸ ਅੱਡੇ ਤੋਂ ਅਬੋਹਰ ਬਾਈਪਾਸ ਰੋਡ ਸੜਕ ਦੇ ਦੋਵੇਂ ਪਾਸੇ ਫੁੱਟਪਾਥ ਅਤੇ ਬਰਸਾਤੀ ਚੈਂਬਰ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੂੰ ਸਥਾਨਕ ਵਾਸੀਆਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX