ਤਾਜਾ ਖ਼ਬਰਾਂ


ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  1 day ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  1 day ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  1 day ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  1 day ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  1 day ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  1 day ago
ਅੱਜ ਦਾ ਵਿਚਾਰ
. . .  1 day ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  2 days ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  2 days ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  2 days ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  2 days ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  2 days ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  2 days ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  2 days ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  2 days ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਖੇਡ ਜਗਤ

ਕਦੋਂ ਸੁਧਰੇਗੀ ਰਾਸ਼ਟਰੀ ਖੇਡ ਪੁਰਸਕਾਰ ਵੰਡ ਪ੍ਰਣਾਲੀ?

ਉਤਸ਼ਾਹ ਖੇਡਾਂ ਅਤੇ ਖਿਡਾਰੀਆਂ ਲਈ ਘਿਓ ਵਰਗਾ ਕੰਮ ਕਰਦਾ ਹੈ ਅਤੇ ਖਿਡਾਰੀਆਂ ਲਈ ਇਨਾਮ ਅਤੇ ਐਵਾਰਡ ਉਤਸ਼ਾਹ ਦਾ ਸਭ ਤੋਂ ਵੱਡਾ ਸੋਮਾ ਹਨ। ਦੁਨੀਆ ਭਰ ਦੇ ਖਿਡਾਰੀਆਂ ਨੂੰ ਸਬੰਧਤ ਸਰਕਾਰਾਂ ਅਤੇ ਸੰਸਥਾਵਾਂ ਵਲੋਂ ਐਵਾਰਡ ਦਿੱਤੇ ਜਾਂਦੇ ਹਨ, ਜਿਸ ਨਾਲ ਹੋਰ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੁੰਦੇ ਹਨ। ਸਾਡੇ ਦੇਸ਼ ਭਾਰਤ ਦੀ ਆਬਾਦੀ ਜਿੱਥੇ ਦੁਨੀਆ ਵਿਚ ਦੂਸਰੇ ਨੰਬਰ ਦੀ ਹੈ, ਉਥੇ ਖੇਡ ਖੇਤਰ ਵਿਚ ਅਸੀਂ ਵਿਸ਼ਵ ਖੇਡ ਮੈਦਾਨ ਵਿਚ ਬਹੁਤ ਪਿੱਛੇ ਹਾਂ। ਹਰ ਸਾਲ ਭਾਰਤ ਦੇ ਰਾਸ਼ਟਰਪਤੀ ਵਲੋਂ ਦੇਸ਼ ਦਾ ਨਾਂਅ ਖੇਡਾਂ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਉੱਚਾ ਕਰਨ ਵਾਲੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ, ਖਿਡਾਰੀਆਂ ਨੂੰ ਰਾਜੀਵ ਗਾਂਧੀ ਖੇਡ ਰਤਨ ਅਤੇ ਅਰਜਨ ਐਵਾਰਡ ਨਾਲ ਅਤੇ ਉਨ੍ਹਾਂ ਦੇ ਕੋਚਾਂ ਨੂੰ ਦਰੋਣਾਚਾਰੀਆ ਐਵਾਰਡ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਪਰ ਸ਼ੁਰੂ ਤੋਂ ਹੀ ਇਨ੍ਹਾਂ ਐਵਾਰਡਾਂ ਦੀ ਵੰਡ ਪ੍ਰਣਾਲੀ 'ਤੇ ਸਵਾਲੀਆ ਚਿੰਨ੍ਹ ਲਗਦੇ ਆ ਰਹੇ ਹਨ। ਆਓ, ਅੱਜ ਚਰਚਾ ਕਰੀਏ ਕਿਸ-ਕਿਸ ਸਮੇਂ ਕਿਹੜੇ-ਕਿਹੜੇ ਖਿਡਾਰੀ ਅਤੇ ਕੋਚ ਸਾਹਿਬਾਨ ਨੇ ਇਨ੍ਹਾਂ ਐਵਾਰਡਾਂ ਦੀ ਵੰਡ ਪ੍ਰਣਾਲੀ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਹੈ।
ਸਾਡੇ ਦੇਸ਼ ਦੇ ਸਰਬੋਤਮ ਖਿਡਾਰੀ ਐਵਾਰਡ ਰਾਜੀਵ ਗਾਂਧੀ ਖੇਲ ਰਤਨ ਅਤੇ ਅਰਜਨ ਐਵਾਰਡ ਅਤੇ ਕੋਚਾਂ ਨੂੰ ਦਿੱਤਾ ਜਾਣ ਵਾਲਾ ਦਰੋਣਾਚਾਰੀਆ ਐਵਾਰਡ ਜਦੋਂ ਤੋਂ ਸ਼ੁਰੂ ਹੋਏ ਹਨ, ਤਾਂ ਹਰ ਸਾਲ ਕੋਈ ਨਾ ਕੋਈ ਵਾਦ-ਵਿਵਾਦ ਦਾ ਵਿਸ਼ਾ ਇਨ੍ਹਾਂ ਐਵਾਰਡਾਂ ਨੂੰ ਲੈ ਕੇ ਚਰਚਾ ਵਿਚ ਰਿਹਾ ਹੈ। ਇਨ੍ਹਾਂ ਐਵਾਰਡਾਂ ਵਿਚ ਵੀ ਕਿਤੇ ਨਾ ਕਿਤੇ ਰਾਜਨੀਤੀ ਦੇਖਣ ਨੂੰ ਸਾਹਮਣੇ ਆ ਹੀ ਜਾਂਦੀ ਹੈ। ਦੁਨੀਆ ਵਿਚ ਭਾਰਤ ਨੂੰ ਇਕ ਵੱਖਰੀ ਪਹਿਚਾਣ ਦਿਵਾਉਣ ਵਾਲੇ ਅਤੇ ਪਾਕਿਸਤਾਨ ਵਿਚ 'ਉਡਣੇ ਸਿੱਖ' ਦੀ ਉਪਾਧੀ ਪਾਉਣ ਵਾਲੇ ਭਾਰਤ ਦੇ ਮਹਾਨ ਅਥਲੀਟ ਸ: ਮਿਲਖਾ ਸਿੰਘ ਵੀ ਇਸ ਬੇਨਿਯਮੀ ਦਾ ਸ਼ਿਕਾਰ ਹੋਏ ਹਨ। ਮਿਲਖਾ ਸਿੰਘ ਜੋ ਕਿ 1958 ਦੀਆਂ ਏਸ਼ੀਅਨ ਖੇਡਾਂ ਵਿਚ ਦੋ ਸੋਨ ਤਗਮੇ ਲੈ ਕੇ ਵਧੀਆ ਅਥਲੀਟ ਚੁਣੇ ਗਏ ਸਨ ਅਤੇ ਉਸ ਸਾਲ ਹੀ ਰਾਸ਼ਟਰ ਮੰਡਲ ਖੇਡਾਂ ਵਿਚ ਵੀ ਮਿਲਖਾ ਸਿੰਘ ਨੇ ਦੁਨੀਆ ਦੇ ਦਿੱੱਗਜ਼ ਦੌੜਾਕਾਂ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ ਸੀ ਪਰ ਜਦੋਂ 2001 ਵਿਚ ਮਿਲਖਾ ਸਿੰਘ ਨੂੰ ਇਹ ਐਵਾਰਡ ਦੇਣ ਦਾ ਫੈਸਲਾ ਖੇਡ ਮੰਤਰਾਲੇ ਨੇ ਕੀਤਾ ਤਾਂ 'ਉਡਣੇ ਸਿੱਖ' ਨੇ ਇਹ ਐਵਾਰਡ ਲੈਣ ਤੋਂ ਸਖ਼ਤ ਮਨ੍ਹਾਂ ਕਰ ਦਿੱਤਾ, ਹਾਲਾਂਕਿ ਇਹ ਐਵਾਰਡ 1961 ਵਿਚ ਸ਼ੁਰੂ ਹੋ ਚੁੱਕਾ ਸੀ। ਫਿਰ ਕਿਉਂ 1960 ਦੀਆਂ ਉਲੰਪਿਕ ਖੇਡਾਂ ਵਿਚ ਭਾਗ ਲੈਣ ਵਾਲੇ ਮਿਲਖਾ ਸਿੰਘ ਨੂੰ ਇਹ ਐਵਾਰਡ ਦੇਣਾ ਸਰਕਾਰ ਨੂੰ 2001 ਵਿਚ ਯਾਦ ਆਇਆ?
ਇਸ ਤੋਂ ਵੱਡੀ ਬੇਨਿਯਮੀ ਅਤੇ ਐਵਾਰਡਾਂ ਦਾ ਰਾਜਨੀਤੀਕਰਨ ਹੋਰ ਕੀ ਹੋ ਸਕਦਾ ਹੈ ਕਿ ਇਕ ਪਾਸੇ ਜਿਸ ਖਿਡਾਰੀ ਦੇ ਨਾਂਅ 'ਤੇ ਦੇਸ਼ ਦਾ ਰਾਸ਼ਟਰੀ ਖੇਡ ਦਿਵਸ ਮਨਾਇਆ ਜਾਂਦਾ ਹੋਵੇ ਅਤੇ ਜਿਸ ਖਿਡਾਰੀ ਨੇ ਆਪਣੀ ਖੇਡ ਦੇ ਦਮ ਨਾਲ ਭਾਰਤ ਨੂੰ ਇਸ ਖੇਡ ਹਾਕੀ ਨੂੰ ਆਪਣੀ ਰਾਸ਼ਟਰੀ ਖੇਡ ਬਣਾਉਣ ਲਈ ਮਜਬੂਰ ਕਰ ਦਿੱਤਾ, ਉਸ ਸਦੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਭਾਰਤ ਰਤਨ ਦੇਣ ਦੀ ਨਾ ਸੋਚ ਕੇ ਕ੍ਰਿਕਟ (ਗਲੈਮਰ ਦੀ ਖੇਡ) ਦੇ ਖਿਡਾਰੀ ਸਚਿਨ ਤੇਂਦੁਲਕਰ ਨੂੰ ਭਾਰਤ ਰਤਨ ਦੇ ਦਿੱਤਾ। ਇਹ ਜਿੱਥੇ ਰਾਸ਼ਟਰੀ ਖੇਡ ਦਾ ਸਭ ਤੋਂ ਵੱਡਾ ਅਪਮਾਨ ਹੈ, ਉਥੇ ਕਰੋੜਾਂ ਖੇਡ ਪ੍ਰੇਮੀਆਂ ਦੇ ਜਜ਼ਬਾਤਾਂ ਨਾਲ ਖਿਲਵਾੜ ਵੀ ਹੈ। ਮਿਲਖਾ ਸਿੰਘ ਨੇ ਵੀ ਇਕ ਟੀ.ਵੀ. ਇੰਟਰਵਿਊ ਵਿਚ ਕਿਹਾ ਸੀ ਕਿ ਜੇਕਰ ਭਾਰਤ ਰਤਨ ਕਿਸੇ ਖਿਡਾਰੀ ਨੂੰ ਮਿਲਣਾ ਚਾਹੀਦਾ ਸੀ ਤਾਂ ਉਹ ਹੈ ਸਦੀ ਦਾ ਮਹਾਨ ਖਿਡਾਰੀ ਮੇਜਰ ਧਿਆਨ ਚੰਦ। ਸੋ, ਅਸੀਂ ਸਹਿਜੇ ਹੀ ਅੰਦਾਜ਼ਾ ਲਗਾ ਸਕਦੇ ਹਾਂ ਕਿ ਸਾਡੇ ਦੇਸ਼ ਵਿਚ ਕਿਸ ਕਦਰ ਇਨ੍ਹਾਂ ਰਾਸ਼ਟਰੀ ਐਵਾਰਡਾਂ ਦਾ ਰਾਜਨੀਤੀਕਰਨ ਹੋ ਚੁੱਕਾ ਹੈ! 2010 ਦੀਆਂ ਰਾਸ਼ਟਰ ਮੰਡਲ ਖੇਡਾਂ (ਦਿੱਲੀ) ਵਿਚ ਭਾਰਤ ਲਈ ਸੋਨ ਤਗਮਾ ਜਿੱਤਣ ਵਾਲੇ ਮੁੱਕੇਬਾਜ਼ ਮਨੋਜ ਕੁਮਾਰ ਨੂੰ ਜਦੋਂ ਪਹਿਲਾਂ ਅਰਜਨ ਐਵਾਰਡ ਲਈ ਨਾ ਚੁਣਿਆ ਗਿਆ ਤਾਂ ਉਸ ਦੇ ਕੋਚ ਨੇ ਹਾਈ ਕੋਰਟ ਵਿਚ ਰਿੱਟ ਦਾਇਰ ਕੀਤੀ ਕਿ ਮਨੋਜ ਸਭ ਤੋਂ ਵੱਧ ਯੋਗ ਖਿਡਾਰੀ ਹੈ, ਇਸ ਐਵਾਰਡ ਲਈ ਤਾਂ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਮਨੋਜ ਨੂੰ ਇਹ ਐਵਾਰਡ ਦਿੱਤਾ ਗਿਆ ਸੀ।
(ਬਾਕੀ ਅਗਲੇ ਮੰਗਲਵਾਰ ਦੇ ਅੰਕ 'ਚ)


-ਮੋਬਾ: 94174-79449

ਸਿੱਖ ਜਗਤ ਦੀ ਜ਼ਿੰਮੇਵਾਰੀ ਹਾਕੀ ਖੇਡ ਨੂੰ ਉਤਸ਼ਾਹਿਤ ਕਰਨਾ

ਭਾਰਤੀ ਹਾਕੀ ਇਤਿਹਾਸ ਦੇ ਸੁਨਹਿਰੀ ਪੰਨੇ ਜੇ ਕਦੇ ਪਰਤ ਕੇ ਦੇਖੀਏ ਤਾਂ ਉਨ੍ਹਾਂ ਵਿਚੋਂ ਵੀ ਕੁਝ ਖਾਸ ਪੰਨਿਆਂ ਨੂੰ ਮੋੜਨ ਨੂੰ ਜੀਅ ਕਰਦਾ ਹੈ। ਇਹ ਉਹ ਨੇ ਜਿਨ੍ਹਾਂ 'ਤੇ ਪੰਜਾਬ ਦੇ ਮਾਣਮੱਤੇ, ਜੋਸ਼ੀਲੇ, ਅਣਖੀਲੇ ਅਤੇ ਹਾਕੀ ਖੇਡ ਦੇ ਮੈਦਾਨ 'ਚ ਆਪਣੀ ਜਿੰਦ-ਜਾਨ ਲੁਟਾਉਣ ...

ਪੂਰੀ ਖ਼ਬਰ »

ਅਥਲੈਟਿਕਸ ਫੀਲਡ ਦਾ 'ਦਰੋਣਾਚਾਰੀਆ' ਸੁਖਦੇਵ ਸਿੰਘ ਪੰਨੂੰ

ਭਾਰਤ ਸਰਕਾਰ ਵਲੋਂ ਇਸ ਸਾਲ ਦੇ ਦਿੱਤੇ ਗਏ ਖੇਡ ਐਵਾਰਡਾਂ ਦੀ ਸੂਚੀ ਵਿਚ ਪੰਜਾਬ ਦੇ ਅਥਲੈਟਿਕਸ ਕੋਚ ਸੁਖਦੇਵ ਸਿੰਘ ਪੰਨੂੰ ਦਾ ਵੀ ਨਾਂਅ ਸੀ, ਜਿਨ੍ਹਾਂ ਨੂੰ ਕੋਚਿੰਗ ਖੇਤਰ ਵਿਚ ਨਿਭਾਈਆਂ ਬਿਹਤਰੀਨ ਸੇਵਾਵਾਂ ਬਦਲੇ 'ਦਰੋਣਾਚਾਰੀਆ ਐਵਾਰਡ' ਨਾਲ ਸਨਮਾਨਤ ਕੀਤਾ ਗਿਆ। ...

ਪੂਰੀ ਖ਼ਬਰ »

ਰਾਠੌਰ ਦੀ ਵਜ਼ਾਰਤ 'ਚ ਖਿਡਾਰੀਆਂ ਦੇ ਤਗਮੇ

ਜਕਾਰਤਾ ਏਸ਼ੀਅਨ ਖੇਡਾਂ 2018 'ਚ ਭਾਰਤੀ ਖਿਡਾਰੀਆਂ ਨੇ ਭਾਰਤ ਲਈ ਤਗਮੇ ਜਿੱਤ ਕੇ ਇਕ ਨਵਾਂ ਰਿਕਾਰਡ ਬਣਾ ਦਿੱਤਾ। ਭਾਰਤ ਨੇ ਏਸ਼ਿਆਈ ਖੇਡਾਂ 'ਚ ਕੁੱਲ 69 ਤਗਮੇ ਜਿੱਤੇ ਤੇ ਪਹਿਲੇ 10 ਸਥਾਨਾਂ 'ਚ ਆਪਣੀ ਜਗ੍ਹਾ ਬਣਾਉਣ 'ਚ ਕਾਮਯਾਬ ਰਿਹਾ। ਪਿਛਲੀਆਂ ਏਸ਼ੀਅਨ ਖੇਡਾਂ ਵਿਚ ਭਾਰਤ ...

ਪੂਰੀ ਖ਼ਬਰ »

ਪ੍ਰਿਥਵੀ ਸ਼ਾਹ ਕ੍ਰਿਕਟ ਦੀ ਦੁਨੀਆ ਵਿਚ ਨਵਾਂ ਇਤਿਹਾਸ ਸਿਰਜੇਗਾ

ਇਸ ਸਾਲ ਦੀ ਸਭ ਤੋਂ ਵੱਡੀ ਹੋਰ ਕੋਈ ਖੇਡ ਜਗਤ ਵਿਚ ਸਨਸਨੀ ਪ੍ਰਾਪਤੀ ਨਹੀਂ ਹੋ ਸਕਦੀ ਕਿ 9 ਨਵੰਬਰ, 1999 ਵਿਚ ਜਨਮਿਆ ਮੁੰਬਈ ਨੇੜੇ ਵਿਰਾਰ ਮਹਾਂਰਾਸ਼ਟਰ ਦਾ ਪ੍ਰਿਥਵੀ ਪੰਕਜ ਸ਼ਾਹ ਨੇ ਉਸ ਸਮੇਂ ਇਤਿਹਾਸ ਸਿਰਜ ਦਿੱਤਾ ਜਦੋਂ ਅਕਤੂਬਰ ਵਿਚ ਹੋਈ ਦੋ ਮੈਚਾਂ ਦੀ ਵੈਸਟ ਇੰਡੀਜ਼ ...

ਪੂਰੀ ਖ਼ਬਰ »

ਨੇਤਰਹੀਣ ਕੌਮਾਂਤਰੀ ਕ੍ਰਿਕਟ ਖਿਡਾਰੀ ਹੈ ਉਮਰ ਸਦੀਕ

'ਭਗਵਾਨ ਨੇ ਹਮ ਕੋ ਰੌਸ਼ਨ ਨਹੀਂ ਬਨਾਇਆ ਪਰ ਹਮ ਭਾਰਤ ਕੋ ਜ਼ਰੂਰ ਰੁਸ਼ਨਾਨੇ ਕੀ ਕੋਸ਼ਿਸ਼ ਮੇਂ ਹੈਂ ਜਨਾਬ।' ਉਮਰ ਸਦੀਕ ਨੂੰ ਦਿਸਦਾ ਨਹੀਂ ਪਰ ਜੇਕਰ ਉਸ ਦੇ ਦਿਮਾਗ ਅੰਦਰ ਪਲ ਰਹੇ ਸ਼ੌਕ ਦੀ ਗੱਲ ਕਰੀਏ ਤਾਂ ਆਦਮੀ ਹੈਰਾਨ ਹੋ ਜਾਂਦਾ ਹੈ। ਉਮਰ ਸਦੀਕ ਨੂੰ ਕੰਪਿਊਟਰ ਅਤੇ ਸੰਗੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX