ਤਾਜਾ ਖ਼ਬਰਾਂ


ਜਲੰਧਰ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਣੇ ਨੌਜਵਾਨ ਨੂੰ ਕੀਤਾ ਕਾਬੂ
. . .  2 minutes ago
ਜਲੰਧਰ, 23 ਜਨਵਰੀ- ਜਲੰਧਰ ਦੇਹਾਤ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਣੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਨੌਜਵਾਨ ਕੋਲੋਂ 315 ਬੋਰ ਦੇ ਦੋ ਪਿਸਤੌਲ, 12 ਬੋਰ ਦੀ ਬੰਦੂਕ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਨੌਜਵਾਨ ਕੋਲੋਂ ਖ਼ੁਦ...
ਭਾਰਤ-ਨਿਊਜ਼ੀਲੈਂਡ ਮੈਚ : 31 ਓਵਰਾਂ ਤੋਂ ਬਾਅਦ ਭਾਰਤ 142/2
. . .  9 minutes ago
ਭਾਰਤ ਨੂੰ ਦੂਜਾ ਝਟਕਾ, ਕਪਤਾਨ ਵਿਰਾਟ ਕੋਹਲੀ 45 ਦੌੜਾਂ ਬਣਾ ਕੇ ਆਊਟ
. . .  19 minutes ago
ਪੱਛਮੀ ਬੰਗਾਲ : ਝਾਰਗ੍ਰਾਮ 'ਚ ਹੈਲੀਪੈਡ ਲਈ ਭਾਜਪਾ ਨੂੰ ਮਿਲੀ ਮਨਜ਼ੂਰੀ
. . .  23 minutes ago
ਕੋਲਕਾਤਾ, 23 ਜਨਵਰੀ - ਭਾਰਤੀ ਜਨਤਾ ਪਾਰਟੀ ਨੂੰ ਪੱਛਮੀ ਬੰਗਾਲ ਦੇ ਝਾਰਗ੍ਰਾਮ 'ਚ ਹੈਲੀਪੈਡ ਲਈ ਪੁਲਿਸ ਵੱਲੋਂ ਮਨਜ਼ੂਰੀ ਮਿਲ ਗਈ...
ਭਾਰਤ-ਨਿਊਜ਼ੀਲੈਂਡ ਮੈਚ : 25 ਓਵਰਾਂ ਤੋਂ ਬਾਅਦ ਭਾਰਤ 117/1
. . .  34 minutes ago
ਪ੍ਰਿਅੰਕਾ ਗਾਂਧੀ ਵਾਡਰਾ ਯੂ.ਪੀ ਪੂਰਬੀ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ
. . .  35 minutes ago
ਨਵੀਂ ਦਿੱਲੀ, 23 ਜਨਵਰੀ - ਪ੍ਰਿਅੰਕਾ ਗਾਂਧੀ ਵਾਡਰਾ ਨੂੰ ਉੱਤਰ ਪ੍ਰਦੇਸ਼ ਪੂਰਬ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦਕਿ ਜੋਤੀਰਾਦਿਤਿਆ ਸਿੰਧਿਆ...
ਅੰਮ੍ਰਿਤਸਰ 'ਚ ਬਣ ਰਹੇ ਨਾਜਾਇਜ਼ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਦੂਜੇ ਦਿਨ ਵੀ ਜਾਰੀ
. . .  39 minutes ago
ਅੰਮ੍ਰਿਤਸਰ, 23 ਜਨਵਰੀ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਅੰਮ੍ਰਿਤਸਰ ਦੇ ਬਿਲਡਿੰਗ ਵਿਭਾਗ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਾਜਾਇਜ਼ ਤੌਰ 'ਤੇ ਬਣ ਰਹੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਅੱਜ ਦੂਜੇ ਵੀ...
ਭਾਰਤ-ਨਿਊਜ਼ੀਲੈਂਡ ਮੈਚ : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ
. . .  43 minutes ago
ਭਾਰਤ-ਨਿਊਜ਼ੀਲੈਂਡ ਮੈਚ : 21ਵੇਂ ਓਵਰ 'ਚ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  50 minutes ago
ਭਾਰਤ-ਨਿਊਜ਼ੀਲੈਂਡ ਮੈਚ : 20 ਓਵਰਾਂ ਤੋਂ ਬਾਅਦ ਭਾਰਤ 97/1
. . .  52 minutes ago
ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਨਾ 'ਤੇ ਕਿਸਾਨਾਂ ਨੇ ਰਾਏਕੋਟ-ਮਲੇਰਕੋਟਲਾ ਮੁੱਖ ਮਾਰਗ ਕੀਤਾ ਜਾਮ
. . .  38 minutes ago
ਸੰਦੌੜ, 23 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਗੜੇਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਪਿੰਡਾਂ ਦਾ ਅਜੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਜਾਇਜ਼ਾ ਨਾ ਲੈਣ ਕਾਰਨ ਭੜਕੇ ਕਿਸਾਨਾਂ ਨੇ ਸੰਦੌੜ ਵਿਖੇ ਰਾਏਕੋਟ-ਮਾਲੇਰਕੋਟਲਾ ਮੁੱਖ ਸੜਕ 'ਤੇ ਧਰਨਾ ਲਗਾ ਕੇ...
ਲੁਧਿਆਣਾ : ਸਵਾਈਨ ਫਲੂ ਕਾਰਨ 22 ਦਿਨਾਂ 'ਚ 6 ਮੌਤਾਂ
. . .  47 minutes ago
ਲੁਧਿਆਣਾ, 23 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ ਤੇ ਜਨਵਰੀ ਮਹੀਨੇ 'ਚ ਹੁਣ ਤੱਕ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ...
ਭਾਰਤ-ਨਿਊਜ਼ੀਲੈਂਡ ਮੈਚ : 15 ਓਵਰਾਂ ਤੋਂ ਬਾਅਦ ਭਾਰਤ 76/1
. . .  about 1 hour ago
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਤਿਆਰੀ ਸ਼ੁਰੂ- ਚੋਣ ਕਮਿਸ਼ਨ
. . .  about 1 hour ago
ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਮੁੱਖ ਚੋਣ ਕਮਿਸ਼ਨਰ ਪੰਜਾਬ ਐੱਸ. ਕਰੁਣਾ ਰਾਜੂ ਨੇ ਅੱਜ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ 31 ਜਨਵਰੀ...
ਭਾਰਤ-ਨਿਊਜ਼ੀਲੈਂਡ ਮੈਚ : 11.5 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਗੜੇਮਾਰੀ ਕਾਰਨ ਸੰਦੌੜ 'ਚ ਹੋਈ ਭਾਰੀ ਤਬਾਹੀ, ਹਰ ਪਾਸੇ ਲੱਗੇ ਬਰਫ਼ ਦੇ ਢੇਰ
. . .  about 1 hour ago
ਪੰਜਾਬ 'ਚ ਸਿੱਖਿਆ ਸੰਸਥਾਵਾਂ ਅੰਦਰ ਤੇਜ਼ੀ ਨਾਲ ਫੈਲ ਰਿਹੈ ਨਸ਼ਿਆਂ ਦਾ ਕਾਰੋਬਾਰ- ਹਾਈਕੋਰਟ
. . .  about 1 hour ago
ਭਾਰਤ-ਨਿਊਜ਼ੀਲੈਂਡ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ
. . .  about 2 hours ago
ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
. . .  about 2 hours ago
ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
. . .  about 2 hours ago
ਭਾਰਤ-ਨਿਊਜ਼ੀਲੈਂਡ ਮੈਚ : 9 ਓਵਰਾਂ ਤੋਂ ਬਾਅਦ ਭਾਰਤ 41/0
. . .  about 2 hours ago
ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ
. . .  about 2 hours ago
ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਭਾਰਤ ਨਿਊਜ਼ੀਲੈਂਡ ਮੈਚ : 5 ਓਵਰਾਂ ਤੋਂ ਬਾਅਦ ਭਾਰਤ 13/0
. . .  about 3 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਦਰਦਨਾਕ ਹਾਦਸੇ ਵਿਚ ਧਾਗਾ ਫ਼ੈਕਟਰੀ ਦੀ ਮਹਿਲਾ ਵਰਕਰ ਦੀ ਮੌਤ ਤੇ 20 ਹੋਰ ਜ਼ਖਮੀ
. . .  about 3 hours ago
ਭਾਰਤ ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦੀ ਟੀਮ 157 ਦੌੜਾਂ 'ਤੇ ਆਲ ਆਊਟ
. . .  about 3 hours ago
ਪੰਜਗਰਾਈਂ ਕਲਾਂ 'ਚ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
. . .  about 3 hours ago
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਨਿਊਜ਼ੀਲੈਂਡ ਦੇ 6 ਖਿਡਾਰੀ ਆਊਟ
. . .  about 4 hours ago
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿਚ ਜ਼ਲੀਲ ਕਰ ਰਹੀ ਹੈ - ਚੀਮਾ
. . .  about 4 hours ago
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ 27 ਓਵਰਾਂ ਮਗਰੋਂ 122/5 'ਤੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਮੁਕਤਸਰ ਸਾਹਿਬ

ਦੁਕਾਨ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਟਕਰਾਅ-ਗੋਲੀ ਚੱਲੀ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਮਲੋਟ ਰੋਡ 'ਤੇ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰ: 4 ਦੇ ਸਾਹਮਣੇ ਅਚਾਨਕ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਟਕਰਾਅ ਹੋ ਗਿਆ | ਇਸ ਸਮੇਂ ਇੱਟਾਂ ਵੱਟੇ ਚੱਲੇ ਅਤੇ ਫਾਇਰਿੰਗ ਵੀ ਹੋਈ, ਜਿਸ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਇਸ ਮੌਕੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਪਹੰੁਚ ਗਏ, ਜਿਨ੍ਹਾਂ ਸਥਿਤੀ ਨੂੰ ਕਾਬੂ ਵਿਚ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਸੁਖਦੇਵ ਸਿੰਘ ਦੀਆਂ ਦੁਕਾਨਾਂ ਹਨ | ਉਨ੍ਹਾਂ ਕਾਫ਼ੀ ਸਮਾਂ ਪਹਿਲਾਂ ਦੁਕਾਨ ਧਿਆਨ ਸਿੰਘ ਨੂੰ ਕਿਰਾਏ 'ਤੇ ਦਿੱਤੀ ਸੀ ਪਰ ਬਾਅਦ ਵਿਚ ਉਸ ਨੇ ਕਬਜ਼ਾ ਜਮਾ ਲਿਆ, ਜਿਸ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਸੀ | ਪਹਿਲਾਂ ਹੇਠਲੀ ਅਦਾਲਤ ਅਤੇ ਬਾਅਦ 'ਚ ਸੈਸ਼ਨ ਕੋਰਟ ਨੇ ਸੁਖਦੇਵ ਸਿੰਘ ਦੇ ਹੱਕ ਵਿਚ ਫੈਸਲਾ ਦੇ ਦਿੱਤਾ | ਅਦਾਲਤ ਨੇ ਇਹ ਦੁਕਾਨ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਸਨ | ਉਨ੍ਹਾਂ ਦੁਕਾਨ ਦੇ ਤਾਲੇ ਤੋੜ ਕੇ ਸੁਖਦੇਵ ਸਿੰਘ ਨੂੰ ਕਬਜ਼ਾ ਦਿਵਾਉਣ ਦੀ ਹਦਾਇਤ ਕੀਤੀ ਸੀ | ਅਦਾਲਤ ਦੇ ਆਦੇਸ਼ 'ਤੇ ਕਾਰਵਾਈ ਕਰਵਾਉਣ ਲਈ ਅਦਾਲਤ ਦਾ ਸਰਵਰ ਮੌਕੇ 'ਤੇ ਪਹੰੁਚਿਆ ਸੀ, ਜਿਸ ਦੇ ਨਾਲ ਥਾਣਾ ਸਿਟੀ ਦੇ ਪੁਲਿਸ ਕਰਮਚਾਰੀ ਵੀ ਸਨ | ਉਨ੍ਹਾਂ ਦੁਕਾਨ ਖਾਲੀ ਕਰਵਾ ਕੇ ਸੁਖਦੇਵ ਸਿੰਘ ਨੂੰ ਕਬਜ਼ਾ ਦੇ ਦਿੱਤਾ ਅਤੇ ਦੁਕਾਨ ਦੇ ਸਾਮਾਨ ਦੀ ਗਿਣਤੀ ਕੀਤੀ ਜਾ ਰਹੀ ਸੀ | ਇਸ ਦੌਰਾਨ ਹੀ ਸੇਵਾ-ਮੁਕਤ ਥਾਣੇਦਾਰ ਰਣਜੀਤ ਸਿੰਘ ਸੋਥਾ ਅਤੇ ਉਸ ਦੇ ਨਾਲ ਕਰੀਬ 15 ਵਿਅਕਤੀ ਆਏ, ਜਿਨ੍ਹਾਂ ਕੋਲ ਡਾਂਗਾ ਤੇ ਤੇਜ਼ਧਾਰ ਹਥਿਆਰ ਸਨ | ਉਨ੍ਹਾਂ ਕਥਿਤ ਤੌਰ 'ਤੇ ਆਉਣ ਸਾਰ ਹੀ ਦੂਜੀ ਧਿਰ 'ਤੇ ਹਮਲਾ ਕਰ ਦਿੱਤਾ ਅਤੇ ਪੁਲਿਸ ਨਾਲ ਵੀ ਧੱਕਾ ਮੁੱਕੀ ਕੀਤੀ | ਇਸ ਦੌਰਾਨ ਹੀ ਰਣਜੀਤ ਸਿੰਘ ਨੇ ਆਪਣੇ ਕੋਲ ਫੜੇ ਰਿਵਾਲਵਰ ਨਾਲ ਗੋਲੀ ਵੀ ਚਲਾਈ, ਜਿਸ ਨਾਲ ਹਫ਼ੜਾ-ਦਫ਼ੜੀ ਮੱਚ ਗਈ ਤੇ ਗੋਲੀ ਨੇੜੇ ਖੜ੍ਹੇ ਇਕ ਨੌਜਵਾਨ ਦੀ ਲੱਤ 'ਤੇ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਤਲਵਿੰਦਰ ਸਿੰਘ ਗਿੱਲ, ਥਾਣਾ ਸਿਟੀ ਦੇ ਐੱਸ. ਐੱਚ. ਓ. ਭੁਪਿੰਦਰ ਸਿੰਘ, ਥਾਣਾ ਸਦਰ ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਭਾਰੀ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੰੁਚੇ | ਉਨ੍ਹਾਂ 6 ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ | ਉੱਧਰ ਦੂਜੀ ਧਿਰ ਦੇ ਰਣਜੀਤ ਸਿੰਘ ਸੋਥਾ ਦੇ ਬੇਟੇ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਹ ਦੁਕਾਨ ਉਨ੍ਹਾਂ ਧਿਆਨ ਸਿੰਘ ਤੋਂ 5 ਸਾਲ ਪਹਿਲਾਂ ਕਿਰਾਏ 'ਤੇ ਲਈ ਸੀ ਜਦਕਿ ਉਨ੍ਹਾਂ ਦਾ ਸਾਮਾਨ ਇੱਥੇ ਰੱਖਿਆ ਹੋਇਆ ਹੈ | ਸਾਨੂੰ ਕਿਸੇ ਨੇ ਫ਼ੋਨ 'ਤੇ ਜਾਣਕਾਰੀ ਦਿੱਤੀ ਕਿ ਦੁਕਾਨ 'ਤੇ ਕੋਈ ਕਬਜਾ ਕਰ ਰਿਹਾ ਹੈ, ਜਦੋਂ ਹੀ ਉਹ ਪਹੰੁਚੇ ਤਾਂ ਗੁਰਜੰਟ ਸਿੰਘ ਦੇ ਨਾਲ ਆਏ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਗੁਰਜੰਟ ਸਿੰਘ ਨੇ ਉਨ੍ਹਾਂ 'ਤੇ ਫਾਇਰ ਵੀ ਕੀਤਾ | ਇਸ ਦੌਰਾਨ ਥਾਣਾ ਸਿਟੀ ਦੇ ਐੱਸ. ਐੱਚ. ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਇਨੋਵਾ ਗੱਡੀ ਭੰਨ੍ਹੀ ਗਈ ਤੇ ਇੱਟਾਂ ਵੱਟੇ ਚੱਲੇ ਹਨ ਪਰ ਕਿਸੇ ਦੇ ਜ਼ਖ਼ਮੀ ਹੋਣ ਸਬੰਧੀ ਸੂਚਨਾ ਨਹੀਂ | ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਜਾਂਚ ਕਰ ਰਹੇ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਪਿੰਡ ਇਕਾਈ ਰੰਧਾਵਾ ਦੀ ਚੋਣ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਮਹਾਂਬੱਧਰ, ਜਲੰਧਰ ਸਿੰਘ ਭਾਗਸਰ ਅਤੇ ਹਰਵਿੰਦਰ ਸਿੰਘ ਮਹਾਂਬੱਧਰ ਦੀ ਪ੍ਰਧਾਨਗੀ ਹੇਠ ਹੋਈ, ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 26 ਨੂੰ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 26 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸਮਾਗਮ ਦੌਰਾਨ ਭਾਈ ਮਨਦੀਪ ...

ਪੂਰੀ ਖ਼ਬਰ »

ਖੂਹ ਅਤੇ ਬੋਰ ਲਗਾਉਣ ਸਬੰਧੀ ਸਰਕਾਰੀ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਮੀਨ ਮਾਲਕ ਵਲੋਂ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਤੋਂ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਸਿਵਲ ਸਰਜਨ ਵਲੋਂ ਹਲਵਾਈਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਤਿਉਹਾਰਾਂ ਦੇ ਸੀਜਨ ਦੌਰਾਨ ਮਿਲਾਵਟਖੋਰਾਂ 'ਤੇ ਖਾਸ ਨਜ਼ਰ ਰੱਖੀ ਜਾਵੇਗੀ ਅਤੇ ਦੋਸ਼ੀਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਸੁਖਪਾਲ ਸਿੰਘ ਨੇ ਹਲਵਾਈਆਂ ਨਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਮੀਟਿੰਗ 'ਚ ਵੱਖ-ਵੱਖ ਬਿੱਲ ਕੀਤੇ ਪਾਸ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਅੱਜ ਪ੍ਰਧਾਨ ਹਰਪਾਲ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਰੀਬ 2 ਕਰੋੜ ਦੀ ਕੀਮਤ ਦੇ ਵੱਖ-ਵੱਖ ਬਿੱਲ ਪਾਸ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫ਼ੈੱਡਰੇਸ਼ਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ 26 ਨੂੰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ ਅਧਿਆਪਕਾਂ ਦੇ ਹੱਕੀ ਸੰਘਰਸ਼ ਦੀ ਹਮਾਇਤ ਕਰਦਿਆਂ ਜਸਵਿੰਦਰ ਝਬੇਲਵਾਲੀ, ਪਵਨ ਕੁਮਾਰ, ਜਸਵੀਰ ਤੱਖੀ, ਰਮਨਜੀਤ ਕੌਰ, ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਅੱਗੇ ਪ੍ਰਸ਼ਾਸਨ ਹੋਇਆ ਬੇਵੱਸ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸ਼ਹਿਰ ਦੇ ਨਾਜਾਇਜ਼ ਕਬਜ਼ਾਧਾਰਕ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰਨਾ ਆਪਣਾ ਹੱਕ ਸਮਝਦੇ ਹਨ, ਜਿਸ ਅੱਗੇ ਪ੍ਰਸ਼ਾਸਨ ਵੀ ਬੇਵੱਸ ਹੈ | ਇਸ ਦੀ ਤਾਜ਼ਾ ਮਿਸਾਲ ਹੈ ਕਿ ਨਗਰ ਕੌਾਸਲ ਵਲੋਂ ਚਲਾਈ ਨਾਜਾਇਜ਼ ਕਬਜ਼ਾ ਛੁਡਾਓ ਮੁਹਿੰਮ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਗੁਰੂ ਗੋਬਿੰਦ ਸਿੰਘ ਪਾਰਕ ਕੋਲ ਆਪਣੇ ਵਿਕਰੀ ਕੇਂਦਰ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸਹਿਕਾਰੀ ਅਦਾਰੇ ਮਾਰਕਫੈੱਡ ਨੂੰ ਵਪਾਰਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਇਸ ਅਦਾਰੇ ਦੇ ਵਿੱਕਰੀ ਕੇਂਦਰ ਖੋਲੇ੍ਹ ਜਾ ਰਹੇ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲਿਆਂ 'ਚ ਜੀ. ਜੀ. ਐੱਸ. ਪਬਲਿਕ ਸਕੂਲ ਦੂਜੇ ਸਥਾਨ 'ਤੇ ਰਿਹਾ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਰਾਜ ਪੱਧਰੀ ਸੀ. ਬੀ. ਐੱਸ. ਈ. ਕਲੱਸਟਰ-17 ਸਾਲ ਵਰਗ ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੀ ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ | ਸਕੂਲ ਵਿਚ ਪੁੱਜਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਡੀ. ਏ. ਵੀ. ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਡੀ. ਏ. ਵੀ. ਸਕੂਲ ਨੇ ਅੰਡਰ-18 ਹੈਾਡਬਾਲ ਦੇ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲੇ੍ਹ ਭਰ ਦੀਆਂ 10 ਸਕੂਲਾਂ ਦੀਆਂ ਟੀਮਾਂ ਵਲੋਂ ਭਾਗ ਲਿਆ | ਡੀ. ਏ. ਵੀ. ਸਕੂਲ ਦੀ ਟੀਮ ਨੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਅੱਜ ਸਰਕਾਰੀ ਕਾਲਜ ਵਿਖੇ ਪਰਾਲੀ ਸਾਂਭਣ ਸਬੰਧੀ ਬੀ. ਐੱਸ. ਸੀ. ਖੇਤੀਬਾੜੀ ਦੇ ਵਿਦਿਆਰਥੀਆਂ ਲਈ ਵੱਖ-ਵੱਖ ਮੁਕਾਬਲੇ ਜਿਵੇਂ ਲੇਖ ਮੁਕਾਬਲੇ, ਡੀਬੇਟ ਅਤੇ ...

ਪੂਰੀ ਖ਼ਬਰ »

28 ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਹਫ਼ਤਾ-ਮਲਕੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਟੈ੍ਰਫ਼ਿਕ ਪੁਲਿਸ ਵਲੋਂ ਮੁਕਤੀਸਰ ਕਲੱਬ ਦੇ ਸਹਿਯੋਗ ਨਾਲ 22 ਤੋਂ 28 ਅਕਤੂਬਰ ਤੱਕ ਟੈ੍ਰਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਹਫ਼ਤਾ ਚਲਾਇਆ ਜਾਵੇਗਾ | ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਭੀਟੀਵਾਲਾ ਵਿਖੇ ਬੁਢਾਪਾ ਪੈਨਸ਼ਨ ਦੇ ਫਾਰਮ ਭਰੇ

ਲੰਬੀ, 22 ਅਕਤੂਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਭੀਟੀਵਾਲਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਲੰਬੀ ਵਲੋਂ ਸੁਪਰਵਾਈਜ਼ਰ ਗੁਰਪਾਲ ਕੌਰ ਲੁਹਾਰਾ ਦੀ ਅਗਵਾਈ 'ਚ ਪਿੰਡ ਦੇ ਲੋੜਵੰਦ ਲੋਕਾਂ ਦੇ ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਗਏ | ਮੈਡਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਾਬਕਾ ਡਾਇਰੈਕਟਰ ਅਸ਼ੋਕ ਬੁੱਟਰ ਨੂੰ ਸਦਮਾ, ਭੈਣ ਦੀ ਮੌਤ

ਗਿੱਦੜਬਾਹਾ, 22 ਅਕਤੂਬਰ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਦੇ ਸੀਨੀਅਰ ਅਕਾਲੀ ਨੇਤਾ ਅਸ਼ੋਕ ਬੁੱਟਰ ਸਾਬਕਾ ਡਾਇਰੈਕਟਰ ਕੰਨਟੇਨਰ ਐਾਡ ਵੇਅਰ ਹਾਊਸ ਕਾਰਪੋਰੇਸ਼ਨ ਪੰਜਾਬ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੀ ਛੋਟੀ ਭੈਣ ਨੀਲਮ ਬਾਂਸਲ ਪਤਨੀ ਵਿਪਨ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਅੰਡਰ-25 ਖੇਡ ਮੁਕਾਬਲੇ 26 ਤੋਂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਸੈਸ਼ਨ 2018-19 ਲਈ ਤੰਦਰੁਸਤ ਪੰਜਾਬ ਨੂੰ ਸਮਰਪਿਤ ...

ਪੂਰੀ ਖ਼ਬਰ »

ਟਰੱਕ-ਮੋਟਰਸਾਈਕਲ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ

ਗਿੱਦੜਬਾਹਾ, 22 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਰਾਤ ਗਿੱਦੜਬਾਹਾ ਦੇ ਭਾਰੂ ਚੌਾਕ 'ਚ ਮੋਟਰਸਾਈਕਲ ਅਤੇ ਟਰੱਕ ਦੀ ਭਿਆਨਕ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗਿੱਦੜਬਾਹਾ ਦੇ ਠਾਕਰ ਮੁਹੱਲਾ ਵਾਸੀ ਰਵੀ ਕੁਮਾਰ (35) ...

ਪੂਰੀ ਖ਼ਬਰ »

ਆਇਓਡੀਨ ਯੁਕਤ ਨਮਕ ਸਿਹਤ ਦਾ ਰੱਖਿਅਕ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਸੁਖਪਾਲ ਸਿੰਘ ਅਗਵਾਈ ਹੇਠ ਸਿਹਤ ਵਿਭਾਗ ਦੇ ਸਾਰੇ ਸਿਵਲ ਹਸਪਤਾਲ ਅਤੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਨੇ ਦਾਣਾ ਮੰਡੀ 'ਚੋਂ ਨਾਜਾਇਜ਼ ਕਬਜ਼ੇ ਤੇ ਰੇਤਾ-ਬਜਰੀ ਦੀਆਂ ਟਰਾਲੀਆਂ ਹਟਾਈਆਂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)- ਗੱਲਾ ਮੰਡੀ ਮਜ਼ਦੂਰ ਯੂਨੀਅਨ ਦੀ ਮੰਗ ਨੂੰ ਲੈ ਕੇ ਸੈਕਟਰੀ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਮੰਡੀ ਵਿਚੋਂ ਨਾਜਾਇਜ਼ ਕਬਜ਼ੇ ਅਤੇ ਰੇਤਾ ਬੱਜਰੀ ਦੀਆਂ ਟਰਾਲੀਆਂ ਵਾਲਿਆਂ ਨੂੰ ਵੀ ਮੌਕੇ 'ਤੇ ਜਾ ਕੇ ...

ਪੂਰੀ ਖ਼ਬਰ »

ਗੁਰਦੇਵ ਸਿੰਘ ਘਾਰੂ ਦਾ ਕਹਾਣੀ ਸੰਗਿ੍ਹ 'ਵਾਪਸੀ' ਜਾਰੀ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਹਿਤਕ ਸੱਥ ਸ੍ਰੀ ਮੁਕਤਸਰ ਸਾਹਿਬ ਵਲੋਂ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਧਾਨ ਡਾ. ਪਰਮਜੀਤ ਸਿੰਘ ਢੀਂਗਰਾ, ਪਿ੍ੰਸੀਪਲ ਤਰਲੋਕ ਬੰਧੂ, ...

ਪੂਰੀ ਖ਼ਬਰ »

ਕੈਡਿਟ ਲੜਕੀਆਂ ਨੂੰ ਕਰਾਟੇ ਅਤੇ ਯੋਗਾ ਦੀ ਦਿੱਤੀ ਸਿਖਲਾਈ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਐੱਨ. ਸੀ. ਸੀ. ਅਕੈਡਮੀ ਵਿਖੇ ਕੈਂਪ ਕਮਾਂਡਰ ਕਰਨਲ ਐੱਚ. ਪੀ. ਅਰੋੜਾ, ਕਮਾਂਡਿੰਗ ਅਫ਼ਸਰ 13 ਪੰਜਾਬ ਬਟਾਲੀਅਨ ਐੱਨ. ਸੀ. ਸੀ. ਫ਼ਿਰੋਜ਼ਪੁਰ ਦੀ ਅਗਵਾਈ ਵਿਚ ਚੱਲ ਰਹੇ 10 ਰੋਜ਼ਾ ਕੰਬਾਇੰਡ ਸਿਖਲਾਈ ਕੈਂਪ ਵਿਚ ਅੱਜ ਛੇਵੇਂ ...

ਪੂਰੀ ਖ਼ਬਰ »

ਅੰਮਿ੍ਤ ਪਬਲਿਕ ਸਕੂਲ ਵਿਖੇ ਨਸ਼ਾ ਛੁਡਾਊ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਦੋਦਾ, 22 ਅਕਤੂਬਰ (ਰਵੀਪਾਲ)- ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਨਸ਼ਾ ਛੁਡਾਊ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਅਲਾਇੰਸ ਕਲੱਬ ਵਲੋਂ ਗੁਰੂਕੁਲ ਸਕੂਲ ਵਿਖੇ ਵਾਤਾਵਰਨ ਸਬੰਧੀ ਵਰਕਸ਼ਾਪ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਅਲਾਇੰਸ ਕਲੱਬ (ਇੰਟਰਨੈਸ਼ਨਲ) ਬਰੀਵਾਲਾ ਵਲੋਂ ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਵਾਤਾਵਰਨ ਸਬੰਧੀ ਵਰਕਸ਼ਾਪ ਲਗਾਈ ਗਈ | ਇਸ ਸਮੇਂ ਅਲਾਇੰਸ ਕਲੱਬ ਇੰਟਰਨੈਸ਼ਨਲ ਬਰੀਵਾਲਾ ਦੇ ਮੈਂਬਰਾਂ ਅਮਨਦੀਪ ਰੀਹਲ, ਗੁਰਪ੍ਰੀਤ ...

ਪੂਰੀ ਖ਼ਬਰ »

ਕਿਸਾਨਾਂ ਨੇ ਪੰਨੀਵਾਲਾ ਫੱਤਾ ਚੌਕ 'ਚ ਲਗਾਇਆ ਧਰਨਾ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)- ਦਾਣਾ ਮੰਡੀ ਪੰਨੀਵਾਲਾ ਫੱਤਾ ਵਿਚ ਬੈਠੇ ਕਿਸਾਨਾਂ ਨੂੰ ਨਾਲ ਲੈ ਕੇ ਮੁੱਖ ਚੌਕ ਵਿਚ ਧਰਨਾ ਲਗਾਇਆ ਗਿਆ ਜੋ ਕਿ ਕਰੀਬ ਡੇਢ ਘੰਟਾ ਜਾਰੀ ਰਿਹਾ | ਇਸ ਮੌਕੇ ਕਿਸਾਨਾਂ ਨੇ ਸਰਕਾਰ ਅਤੇ ਸ਼ੈਲਰ ਮਾਲਕਾਂ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਕਾਉਣੀ ਪਿੰਡ 'ਚ ਪਰਾਲੀ ਮੁੱਦੇ 'ਤੇ 15 ਮੈਂਬਰੀ ਕਮੇਟੀ ਦਾ ਸੰਗਠਨ

ਦੋਦਾ, 22 ਅਕਤੂਬਰ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਬਲਾਕ ਸੀਨੀਅਰ ਮੀਤ ਪ੍ਰਧਾਨ ਅਜਾਇਬ ਸਿੰਘ ਮੱਲਣ ਦੀ ਅਗਵਾਈ ਹੇਠ ਪਿੰਡ ਕਾਉਣੀ 'ਚ ਪਰਾਲੀ ਦੇ ਮੁੱਦੇ 'ਤੇ ...

ਪੂਰੀ ਖ਼ਬਰ »

ਹਰਜੀਤ ਕੌਰ ਬਰਾੜ ਨਮਿਤ ਅੰਤਿਮ ਅਰਦਾਸ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੀਨੀਅਰ ਆਗੂ ਸੰਤ ਸਿੰਘ ਬਰਾੜ, ਮੇਜਰ ਸਿੰਘ ਬਰਾੜ ਤੇ ਸੁਰਿੰਦਰ ਸਿੰਘ ਬਰਾੜ ਦੇ ਭਰਜਾਈ ਸਰਦਾਰਨੀ ਹਰਜੀਤ ਕੌਰ ਬਰਾੜ ਧਰਮ ਪਤਨੀ ਸਵ. ਸ. ਟੇਕ ਸਿੰਘ ਬਰਾੜ (ਐੱਚ.ਐੱਮ.ਟੀ. ਟਰੈਕਟਰਜ਼ ਏਜੰਸੀ ਵਾਲੇ) ਪੁੱਤਰ ਸਵ. ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਅੱਗ ਲਾਉਣ ਲੱਗੇ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਝੋਨੇ ਦੀ ਵਢਾਈ ਸ਼ੁਰੂ ਹੋਣ ਦੇ ਨਾਲ-ਨਾਲ ਇਲਾਕੇ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ | ਸਥਾਨਕ ਜਲਾਲਾਬਾਦ ਰੋਡ 'ਤੇ ਅਬੋਹਰ ਬਾਈਪਾਸ ਦੇ ਵਿਚਕਾਰ ਅੱਜ ਪੰਜਾਬ ਪੈਲੇਸ ਦੇ ਮਗਰ ਵੀ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਅੱਜ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)- ਮਹਾਂਰਿਸ਼ੀ ਵਾਲਮੀਕਿ ਜੀ ਮੰਦਿਰ ਪ੍ਰਬੰਧਕ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਮਹਾਂਰਿਸ਼ੀ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਸਬੰਧੀ 23 ਅਕਤੂਬਰ ਨੂੰ ਸ਼ਾਮ 4.00 ਵਜੇ ਸ਼ੋਭਾ ਯਾਤਰਾ ਵਾਲਮੀਕਿ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ 3 ਰੋਜ਼ਾ ਸੇਵਾ ਪ੍ਰਾਜੈਕਟ ਸ਼ੁਰੂ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)-ਸਮਾਜ ਸੇਵੀ ਸੰਸਥਾ ਹੈਲਥ ਫ਼ਾਰ ਆਲ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ 3 ਰੋਜ਼ਾ ਸੇਵਾ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ | ਸਮਾਗਮ ਦੇ ਪਹਿਲੇ ਦਿਨ ਸਰਕਾਰੀ ਨਰਸਰੀ ਅਤੇ ਐੱਲ. ਕੇ. ਜੀ. ਵਿਚ ਪੜ੍ਹਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਕੂਲ ਨੇ ਚਾਂਦੀ ਦਾ ਤਗਮਾ ਜਿੱਤਿਆ

ਫ਼ਰੀਦਕੋਟ, 22 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਕਰਵਾਏ ਗਏ | ਫ਼ਰੀਦਕੋਟ ਜ਼ਿਲ੍ਹੇ 'ਚ ਅੰਡਰ-18 (ਕੁੜੀਆਂ) ਹਾਕੀ ਦਾ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੰਜਕ ਪੂਜਨ ਸਮਾਗਮ ਕਰਵਾਇਆ

ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸਿਹਤ ਵਿਭਾਗ ਫ਼ਰੀਦਕੋਟ ਵਲੋਂ ਗਰਲ ਚਾਈਲਡ ਪ੍ਰੋਤਸਾਹਨ ਹਿੱਤ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਕੰਜਕ ਪੂਜਨ ਸਮਾਗਮ ਕਰਵਾਇਆ ਗਿਆ | ਜੱਚਾ ਬੱਚਾ ਓ. ਪੀ. ਡੀ. ਵਿਖੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਲੋਕ ਆਲੇ-ਦੁਆਲੇ ਦੀ ਸਫ਼ਾਈ ਰੱਖਣ-ਰੋਮਾ ਬਰਾੜ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਇੱਥੋਂ ਦੇ ਮੁਹੱਲਾ ਆਨੰਦ ਨਗਰ ਨਿਵਾਸੀਆਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਮੁਹੱਲਾ ਵਿਕਾਸ ਕਮੇਟੀ ਵਲੋਂ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਫ਼ਲੈਕਸ ਬੋਰਡ ਲਗਵਾਏ ਜਾ ਰਹੇ ਹਨ | ਮੁਹੱਲਾ ਵਿਕਾਸ ਕਮੇਟੀ ਦੇ ...

ਪੂਰੀ ਖ਼ਬਰ »

ਖੇਡਾਂ 'ਚ ਦਸਮੇਸ਼ ਸਕੂਲ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਪਹਿਲਾ ਫ਼ੈੱਡਰੇਸ਼ਨ ਕੱਪ ਮੈਨ ਅਤੇ ਵੂਮੈਨ ਅਤੇ ਤੀਜਾ ਸਬ ਜੂਨੀਅਰ ਰੋਕਬਾਲ ਨੈਸ਼ਨਲ ਚੈਂਪੀਅਨਸ਼ਿਪ ਪਾਣੀਪਤ (ਹਰਿਆਣਾ) ਵਿਖੇ ਹੋਈ, ਜਿਸ 'ਚ ਪੰਜਾਬ ਦੀਆਂ ਲੜਕੀਆਂ ਦੀ ਸਬ ਜੂਨੀਅਰ ਟੀਮ ਨੇ ਪਹਿਲਾ ਅਤੇ ਲੜਕਿਆਂ ਦੀ ਸਬ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਦੁੱਖ ਪ੍ਰਗਟ ਕਰਨ ਲਈ ਚੀਨਾ ਬਾਦਲ ਦੇ ਗ੍ਰਹਿ ਪਹੰੁਚੇ

ਬਾਜਾਖਾਨਾ, 22 ਅਕਤੂਬਰ (ਜਗਦੀਪ ਸਿੰਘ ਗਿੱਲ)- ਸਥਾਨਕ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਜੈਤੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਦੇ ਅਤਿ ਨਜ਼ਦੀਕੀ ਸਾਥੀ ਯੂਥ ਆਗੂ ਹਰਜਿੰਦਰ ਸਿੰਘ ਚੀਨਾ ਬਾਦਲ ਨੂੰ ਉਸ ਸਮੇਂ ਗਹਿਰਾ ਸਦਮਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸੈਨਾ ਖੇਤਰ ਦਾ ਸਿੱਖਿਅਕ ਫੇਰਾ ਲਗਾਇਆ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਦਾ ਸੈਨਾ ਦੀ ਛਾਉਣੀ ਵਿਚ ਫੇਰਾ ਲਗਾਇਆ ਗਿਆ | 102 ਬਟਾਲੀਅਨ ਆਰਟਿਲਰੀ ਦੇ ਮੇਜਰ ਅਸ਼ਵਨੀ ਕੁਮਾਰ ਦੀ ਨਿਗਰਾਨੀ ਵਿਚ ਬੱਚਿਆਂ ਨੂੰ ਹਥਿਆਰਾਂ ਦੀ ਜਾਣਕਾਰੀ ਦਿੱਤੀ ਗਈ | ਇਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਦੀ ਚੜ੍ਹਤ

ਗੋਲੇਵਾਲਾ, 22 ਅਕਤੂਬਰ (ਅਮਰਜੀਤ ਬਰਾੜ)- ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲਾਂ ਮਾਰੀਆਂ, ਜਿਸ ਕਾਰਨ ਸਕੂਲ ਵਲੋਂ ਉਨ੍ਹਾਂ ਨੂੰ ਸਕੂਲ ਦੇ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੀ ਚੋਣ

ਬਾਜਾਖਾਨਾ, 22 ਅਕਤੂਬਰ (ਜਗਦੀਪ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਬਲਾਕ ਜੈਤੋ ਜ਼ਿਲ੍ਹਾ ਫ਼ਰੀਦਕੋਟ ਦੇ ਅਧੀਨ ਆਉਂਦੇ ਪਿੰਡ ਮੱਲ੍ਹਾ ਵਿਖੇ ਬਲਾਕ ਸਕੱਤਰ ਜਗਤਾਰ ਸਿੰਘ ਖੋਸਾ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ...

ਪੂਰੀ ਖ਼ਬਰ »

ਪਸ਼ੂ ਪਾਲਣ ਸਹਾਇਕ ਧੰਦਾ ਘਾਟੇ ਕਾਰਨ ਬਣ ਰਿਹਾ ਵੱਡੀ ਸਮੱਸਿਆ

ਦੋਦਾ, 22 ਅਕਤੂਬਰ (ਰਵੀਪਾਲ)- ਕਿਰਸਾਨੀ ਨਾਲ ਮੇਲ ਖਾਂਦਾ ਸਹਾਇਕ ਧੰਦਾ ਪਸ਼ੂ ਪਾਲਣ ਸਰਕਾਰ ਦੀ ਮਾਰ ਹੇਠ ਭੇਟ ਚੜ੍ਹਨ ਕਰਕੇ ਲੋਕਾਂ ਦੀ ਵੱਡੀ ਸਮੱਸਿਆ ਵੱਲ ਜਾ ਰਿਹਾ ਹੈ | ਕਿਸਾਨਾਂ ਨੇ ਆਪਣੇ ਖੇਤ ਦੀ ਤੂੜੀ ਅਤੇ ਹਰੇ ਚਾਰੇ ਦੀ ਪੈਦਾਵਾਰ ਨਾਲ ਪਸ਼ੂਆਂ ਦੇ ਪਾਲਣ ਅਤੇ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜ ਚਲਾਉਣ ਲਈ ਗਰਾਮ ਪੰਚਾਇਤ ਚੋਣਾਂ ਜਲਦ ਕਰਵਾਈਆਂ ਜਾਣ-ਬਰਾੜ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੋਕਤੰਤਰ ਦੀ ਮੁੱਢਲੀ ਇਕਾਈ ਗਰਾਮ ਪੰਚਾਇਤਾਂ ਦੀਆਂ ਚੋਣਾਂ ਪੰਜਾਬ ਸਰਕਾਰ ਨੂੰ ਜਲਦ ਕਰਵਾਉਣੀਆਂ ਚਾਹੀਦੀਆਂ ਹਨ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ...

ਪੂਰੀ ਖ਼ਬਰ »

ਜੀ. ਟੀ. ਬੀ. ਖ਼ਾਲਸਾ ਪਬਲਿਕ ਸਕੂਲ ਦੇ ਐੱਨ. ਸੀ. ਵਿੰਗ ਦਾ 10 ਰੋਜ਼ਾ ਕੈਂਪ ਸਮਾਪਤ

ਮਲੋਟ, 22 ਅਕਤੂਬਰ (ਪਾਟਿਲ)- 6 ਬਟਾਲੀਅਨ ਪੰਜਾਬ, ਮਲੋਟ ਦੇ ਐੱਨ. ਸੀ. ਸੀ. ਵਿੰਗ ਦੇ ਅਧੀਨ ਆਉਂਦੇ ਜੀ. ਟੀ. ਬੀ. ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 11 ਵਿਦਿਆਰਥਣਾਂ ਨੇ 10 ਦਿਨਾਂ ਦਾ ਟ੍ਰੇਨਿੰਗ ਕੈਂਪ ਦਾਨੇਵਾਲਾ ਸਥਿਤ ਅਕੈਡਮੀ 'ਚ ਲਗਾਇਆ ਗਿਆ ਸੀ, ਜਿਸ 'ਚ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਵਲੋਂ ਮੀਟਿੰਗ

ਕੋਟਕਪੂਰਾ, 22 ਅਕਤੂਬਰ (ਮੇਘਰਾਜ)- ਅਰੋੜਾ ਮਹਾਂਸਭਾ ਕੋਟਕਪੂਰਾ ਦੇ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਹਰੀਸ਼ ਸੇਤੀਆ ਦੀ ਪ੍ਰਧਾਨਗੀ ਹੇਠ ਸਥਾਨਕ ਸੇਤੀਆ ਰੈਸਟੋਰੈਂਟ ਵਿਖੇ ਹੋਈ | ਇਸ ਮੀਟਿੰਗ 'ਚ ਅਰੋੜਾ ਬਿਰਾਦਰੀ ਨਾਲ ਸਬੰਧਿਤ ਮਸਲਿਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ...

ਪੂਰੀ ਖ਼ਬਰ »

ਅਜੇਪਾਲ ਸੰਧੂ ਵਲੋਂ ਡੇਂਗੂ ਦੇ ਖ਼ਾਤਮੇ ਲਈ ਮਸ਼ੀਨਾਂ ਦਾ ਪ੍ਰਬੰਧ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ ਦੀਆਂ ਸੈਂਕੜੇ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਣ ਅਤੇ ਇਸ ਦੀ ਗਿ੍ਫ਼ਤ 'ਚ ਸ਼ਹਿਰ ਦੇ ਬਹੁਤ ਸਾਰੇ ਵਿਅਕਤੀਆਂ ਦੇ ਆ ਜਾਣ 'ਤੇ ਚਿੰਤਾ ਪ੍ਰਗਟ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਧਰਨਾ 25 ਨੂੰ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਐੱਨ. ਐੱਚ. ਐੱਮ. ਯੂਨੀਅਨ ਦੀ ਜ਼ਿਲ੍ਹਾ ਪੱਧਰੀ ਬੈਠਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਹੋਈ, ਜਿਸ 'ਚ ਐੱਨ. ਐੱਚ. ਐੱਮ. ਅਧੀਨ ਆਉਂਦੇ ਜ਼ਿਲ੍ਹੇ ਦੇ ਸਮੂਹ ਕੇਡਰਾਂ ਦੇ ਨੁਮਾਇੰਦਿਆਂ ਵਲੋਂ ਹਿੱਸਾ ਲਿਆ ਗਿਆ | ਮੀਟਿੰਗ ਦੌਰਾਨ 25 ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਮੋਦੀ ਸਰਕਾਰ ਦਾ ਹਸ਼ਰ ਵੀ ਅਕਾਲੀ ਦਲ ਵਾਂਗ ਹੋਵੇਗਾ-ਡਾ. ਜਾਗੀਰ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ਪੰਜਾਬ ਅੰਦਰ ਨ ਸ਼ਿਆਂ ਦਾ ਛੇਵਾਂ ਦਰਿਆ ਵਗਾ ਕੇ ਪੰਜਾਬ ਦੀ ਜਵਾਨੀ ਅਤੇ ਪੰਜਾਬ ਨੂੰ ਆਰਥਿਕ ਤੌਰ 'ਤੇ ਤਬਾਹ ਕਰਕੇ ਬਰਬਾਦੀ ਦੇ ਕੰਢੇ ਪਹੁੰਚਾਉਣ ਵਾਲੇ ਅਕਾਲੀਆਂ ਿਖ਼ਲਾਫ਼ ਪੰਜਾਬ ਦੀ ...

ਪੂਰੀ ਖ਼ਬਰ »

ਵਾੜਾ ਦੜਾਕਾ ਵਿਖੇ ਸੇਵਾਦਾਰ ਮਹੀਪ ਇੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਵਾੜਾ ਦੜਾਕਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਵਲੋਂ ਰੱਖੇ ਗਏ ਧਾਰਮਿਕ ਸਮਾਗਮ ਦੌਰਾਨ ਇਸ ਪਿੰਡ ਦੇ ਜੰਮਪਲ ਸਵ. ਐਡਵੋਕੇਟ ਰਣਜੀਤ ਸਿੰਘ ਵੈਹਣੀਵਾਲ ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਰਾਜਵਿੰਦਰ ਭਲੂਰੀਆ ਭਾਜਪਾ ਦੇ ਮੁੜ ਜ਼ਿਲ੍ਹਾ ਮਹਾਂਮੰਤਰੀ ਨਿਯੁਕਤ

ਪੰਜਗਰਾੲਾੀ ਕਲਾਂ, 22 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਭਲੂਰੀਆ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਵਲੋਂ ਮੁੜ ਜ਼ਿਲ੍ਹਾ ਮਹਾਂਮੰਤਰੀ ਨਿਯੁਕਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੇ ਖਿਡਾਰੀ ਛਾਏ

ਪੰਜਗਰਾੲੀਂ ਕਲਾਂ, 22 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ (ਲੜਕੇ-ਲੜਕੀਆਂ) 'ਚ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

'ਰੁੱਖ ਲਾਓ-ਧਰਤੀ ਬਚਾਓ' ਮੁਹਿੰਮ ਤਹਿਤ ਸਾਦਿਕ ਵਿਖੇ ਬੂਟੇ ਲਗਾਏ

ਸਾਦਿਕ, 22 ਅਕਤੂਬਰ (ਆਰ.ਐੱਸ. ਧੁੰਨਾ)- ਬਰਡਜ਼ ਇਨਵਾਰਿਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਸਾਦਿਕ ਦੁਆਰਾ ਰੁੱਖ ਲਾਓ-ਧਰਤੀ ਬਚਾਓ ਮੁਹਿੰਮ ਤਹਿਤ ਸਾਦਿਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਹੋਰ ਸਾਂਝੀਆਂ ਥਾਵਾਂ ...

ਪੂਰੀ ਖ਼ਬਰ »

ਬੱਸ ਅੱਡੇ ਨੇੜਲੇ ਵਸਨੀਕਾਂ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੱਸ ਅੱਡੇ ਤੋਂ ਅਬੋਹਰ ਬਾਈਪਾਸ ਰੋਡ ਸੜਕ ਦੇ ਦੋਵੇਂ ਪਾਸੇ ਫੁੱਟਪਾਥ ਅਤੇ ਬਰਸਾਤੀ ਚੈਂਬਰ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੂੰ ਸਥਾਨਕ ਵਾਸੀਆਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX