ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  about 2 hours ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  about 2 hours ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  about 2 hours ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  about 3 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  about 3 hours ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  about 3 hours ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  about 4 hours ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  about 4 hours ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  about 4 hours ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  about 4 hours ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  about 4 hours ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  about 5 hours ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 5 hours ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 6 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 6 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕੁਝ ਮਹੀਨੇ ਪਹਿਲਾਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 6 hours ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 6 hours ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 7 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 7 hours ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  about 7 hours ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  about 7 hours ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  about 7 hours ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 8 hours ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  about 8 hours ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  about 8 hours ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 9 hours ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 9 hours ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 9 hours ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 minute ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  about 10 hours ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  about 10 hours ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  about 11 hours ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 11 hours ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 11 hours ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 12 hours ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 12 hours ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  about 1 hour ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  about 1 hour ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  about 1 hour ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 minute ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭੱਟੀਆਂ 'ਚ ਫੈਲੇ ਦਸਤ ਰੋਗ ਦੇ ਮਰੀਜ਼ਾਂ ਦੀ ਗਿਣਤੀ 65 ਹੋਈ-ਇਕ ਦੀ ਮੌਤ

ਕਾਹਨੂੰਵਾਨ, 23 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੱਟੀਆਂ 'ਚ ਫੈਲੇ ਦਸਤ ਰੋਗ ਕਾਰਨ ਜਿੱਥੇ ਪੀੜਤ ਮਰੀਜ਼ਾਂ ਦੀ ਗਿਣਤੀ 45 ਤੋਂ 65 ਤੱਕ ਪੁੱਜ ਗਈ ਹੈ, ਉੱਥੇ ਇਕ ਮਰੀਜ਼ ਦੀ ਮੌਤ ਹੋਣ ਦੀ ਵੀ ਖ਼ਬਰ ਹੈ | ਜ਼ਿਕਰਯੋਗ ਹੈ ਕਿ ਪਿਛਲੇ ਇਕ ਹਫ਼ਤੇ ਤੋਂ ਫੈਲੇ ਦਸਤ ਰੋਗ ਸਬੰਧੀ ਸਿਹਤ ਵਿਭਾਗ ਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਜਿਨ੍ਹਾਂ ਦੇ ਚਲਦਿਆਂ ਰਸ਼ੀਦ ਮਸੀਹ (70) ਪੁੱਤਰ ਫਿਰੋਜ ਮਸੀਹ ਵਾਸੀ ਭੱਟੀਆਂ ਦੀ ਮੌਤ ਹੋ ਗਈ, ਜੋ ਕਿ ਬੀਤੇ ਕੱਲ੍ਹ ਸਿਵਲ ਹਸਪਤਾਲ ਗੁਰਦਾਸਪੁਰ ਤੋਂ ਦਸਤ ਰੋਗ ਦੀ ਦਵਾਈ ਲੈ ਕੇ ਸ਼ਾਮ ਨੂੰ ਘਰ ਵਾਪਸ ਆ ਗਿਆ ਸੀ | ਦੱਸਣਯੋਗ ਹੈ ਕਿ ਪਿੰਡ ਭੱਟੀਆਂ ਵਿਖੇ ਸੀ.ਐਚ.ਸੀ. ਭੱਟੀਆਂ ਡਿਸਪੈਂਸਰੀ 'ਚ 45 ਦੇ ਕਰੀਬ ਮਰੀਜ਼ਾਂ ਦਾ ਇਲਾਜ ਸਿਹਤ ਵਿਭਾਗ ਵਲੋਂ ਲਗਾਤਾਰ ਚੱਲ ਰਿਹਾ ਹੈ ਅਤੇ ਹੁਣ ਇਹ ਗਿਣਤੀ 65 ਤੱਕ ਪਹੰੁਚ ਚੱੁਕੀ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟੀਮਾਂ ਬਣਾ ਕੇ ਘਰਾਂ ਤੱਕ ਦਵਾਈ ਪਹੰੁਚਾਈ ਜਾ ਰਹੀ ਹੈ, ਪਰ ਪੀੜਤ ਉਨੀ ਦੇਰ ਠੀਕ ਰਹਿੰਦੇ ਹਨ, ਜਿੰਨ੍ਹੀ ਦੇਰ ਦਵਾਈ ਦਾ ਅਸਰ ਰਹਿੰਦਾ ਹੈ ਤੇ ਫਿਰ ਉਸੇ ਤਰ੍ਹਾਂ ਬਿਮਾਰੀ ਆਪਣਾ ਜ਼ੋਰ ਫੜ ਜਾਂਦੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭੱਟੀਆਂ ਵਿਖੇ ਤਾਇਨਾਤ ਕੀਤੇ ਨੋਡਲ ਅਫ਼ਸਰ ਡਾ. ਭੁਪਿੰਦਰ ਸਿੰਘ ਆਰ.ਐਮ.ਓ. ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੇ ਦੱਸਿਆ ਕਿ ਜਿਹੜੇ ਮਰੀਜ਼ ਡਿਸਪੈਂਸਰੀ ਤੋਂ ਦਵਾਈ ਲੈ ਕੇ ਘਰ ਜਾਂਦੇ ਹਨ, ਉਹ ਘਰ ਜਾ ਕੇ ਆਪਣੀ ਸਿਹਤ ਦਾ ਸਹੀ ਧਿਆਨ ਨਹੀਂ ਰੱਖਦੇ, ਜਿਸ ਕਾਰਨ ਦੁਬਾਰਾ ਤਕਲੀਫ ਹੋ ਜਾਂਦੀ ਹੈ ਤੇ ਮਰੀਜ਼ਾਂ ਦੇ ਮੁੜ ਡਿਸਪੈਂਸਰੀ ਨਾ ਆਉਣ ਕਰਕੇ ਉਨ੍ਹਾਂ ਦੀ ਸਿਹਤ ਵਧੇਰੇ ਖ਼ਰਾਬ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਗੜਨ ਵਾਲੇ ਮਰੀਜ਼ਾਂ ਗੁਰਦਾਸਪੁਰ ਸਿਵਲ ਹਸਪਤਾਲ ਤਬਦੀਲ ਕੀਤੇ ਜਾ ਰਹੇ ਹਨ ਅਤੇ ਵਿਭਾਗ 24 ਘੰਟੇ ਧਿਆਨ ਦੇ ਰਿਹਾ ਹੈ | ਉਨ੍ਹਾਂ ਦੱਸਿਆ ਕਿ ਏ.ਡੀ.ਸੀ. (ਵਿਕਾਸ) ਸ: ਰਣਬੀਰ ਸਿੰਘ ਮੂਧਲ ਦੀ ਅਗਵਾਈ 'ਚ ਸਿਹਤ ਵਿਭਾਗ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਘਰੋ-ਘਰੀ ਦਵਾਈਆਂ ਵੰਡ ਰਹੀਆਂ ਹਨ ਅਤੇ ਡਾ. ਗੁਰਲੀਨ ਕੌਰ, ਡਾ. ਭਾਵਨਾ, ਡਾ. ਰਜੇਸ਼, ਕੇਸ਼ਵ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਦਸਤ ਰੋਗ ਦਾ ਵਧੇਰੇ ਜ਼ੋਰ 10 ਦਿਨ ਤੱਕ ਰਹਿੰਦਾ ਹੈ ਅਤੇ ਆਸ ਹੈ ਕਿ 28 ਅਕਤੂਬਰ ਤੱਕ ਮਰੀਜ਼ਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ |

ਬਟਾਲਾ 'ਚ ਡੇਂਗੂ ਨੇ ਪੈਰ ਪਸਾਰੇ, ਸਿਵਲ ਹਸਪਤਾਲ 'ਚ 2 ਨੂੰ ਡੇਂਗੂ ਦੀ ਹੋਈ ਪੁਸ਼ਟੀ

ਬਟਾਲਾ, 23 ਅਕਤੂਬਰ (ਕਾਹਲੋਂ)-ਮੌਸਮ ਦਾ ਮਿਜਾਜ ਬਦਲਦਿਆਂ ਹੀ ਬਟਾਲਾ ਦੇ ਸਿਵਲ ਹਸਪਤਾਲ 'ਚ ਡੇਂਗੂ ਦੇ ਮਰੀਜ਼ਾਂ ਦੀ ਆਮਦ ਹੋਣ ਦੀ ਖ਼ਬਰ ਹੈ | ਇਨ੍ਹਾਂ ਮਰੀਜ਼ਾਂ ਦਾ ਹਸਪਤਾਲ 'ਚ ਆਉਣਾ ਚਿੰਤਾ ਪ੍ਰਗਟ ਕਰਦਾ ਹੈ ਕਿ ਬਟਾਲਾ 'ਚ ਡੇਂਗੂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ...

ਪੂਰੀ ਖ਼ਬਰ »

ਬਟਾਲਾ ਦਾਣਾ ਮੰਡੀ 'ਚ ਹੁਣ ਤੱਕ ਪੁੱਜੀ 6 ਲੱਖ ਕੁਇੰਟਲ ਝੋਨੇ ਤੇ ਬਾਸਮਤੀ ਦੀ ਫ਼ਸਲ

ਬਟਾਲਾ, 23 ਅਕਤੂਬਰ (ਕਾਹਲੋਂ)-ਜ਼ਿਲ੍ਹੇ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ 'ਚ ਝੋਨੇ ਅਤੇ ਬਾਸਮਤੀ ਦੀਆਂ ਵੱਖ-ਵੱਖ ਕਿਸਮਾਂ ਦੀ ਪੁੱਜ ਰਹੀ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨਿਰੰਤਰ ਜਾਰੀ ਹੈ | ਹੁਣ ਤੱਕ ਬਟਾਲਾ ਮੰਡੀ 'ਚ ਵੱਖ-ਵੱਖ ਕਿਸਮਾਂ ਦੀ ਕੁੱਲ 5 ਲੱਖ 99 ਹਜ਼ਾਰ 128 ...

ਪੂਰੀ ਖ਼ਬਰ »

ਕੱਲ੍ਹ ਦੀ ਛੁੱਟੀ ਦਾ ਐਲਾਨ

ਗੁਰਦਾਸਪੁਰ, 23 ਅਕਤੂਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਵਲੋਂ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਦਸਤ ਰੋਗ ਫੈਲਣ ਕਰਕੇ ਪਿੰਡ ਭੱਟੀਆਂ, ਜਾਗੋਵਾਲ ਬਾਂਗਰ ਅਤੇ ਚਿੱਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 25 ਅਕਤੂਬਰ ...

ਪੂਰੀ ਖ਼ਬਰ »

ਕਿਸਾਨ ਵਲੋਂ ਗੰਨੇ ਦਾ ਬਾਂਡ ਨਾ ਕਰਨ ਦਾ ਦੋਸ਼

ਪੁਰਾਣਾ ਸ਼ਾਲਾ, 23 ਅਕਤੂਬਰ (ਅਸ਼ੋਕ ਸ਼ਰਮਾ)-ਪਿੰਡ ਨਵਾਂ ਨੌਸ਼ਹਿਰਾ ਦੇ ਇਕ ਕਿਸਾਨ ਦਾ ਬੀਤੇ ਦਿਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਕਮਾਦ ਦੀ ਫ਼ਸਲ ਨੂੰ ਅੱਗ ਲਗਾ ਕੇ ਲੱਖਾਂ ਰੁਪਏ ਦਾ ਨੁਕਸਾਨ ਕਰ ਦਿੱਤਾ ਸੀ | ਪੀੜਤ ਕਿਸਾਨ ਨਰਿੰਦਰ ਕੁਮਾਰ ਪੁੱਤਰ ਮਰਹੂਮ ਉੱਤਮ ਚੰਦ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਦੁਕਾਨਦਾਰ ਤੋਂ ਡੇਢ ਲੱਖ ਲੁੱਟੇ-ਪੁਲਿਸ ਵਲੋਂ ਘਟਨਾ 'ਚ ਖੋਹੀ ਐਕਟਿਵਾ ਬਰਾਮਦ

ਬਟਾਲਾ, 23 ਅਕਤੂਬਰ (ਹਰਦੇਵ ਸਿੰਘ ਸੰਧੂ)-ਸਥਾਨਕ ਸ਼ਹਿਰ ਦੇ ਡੇਰਾ ਰੋਡ ਸਥਿਤ ਰੇਲਵੇਂ ਪੁਲ ਤੋਂ 2 ਮੋਟਰਸਾਈਕਲ ਸਵਾਰ 4 ਨੌਜਵਾਨਾਂ ਵਲੋਂ ਇਕ ਦੁਕਾਨਦਾਰ ਤੋਂ ਪਿਸਤੌਲ ਦਿਖਾ ਕੇ ਡੇਢ ਲੱਖ ਰੁਪਏ ਲੱੁਟ ਲੈ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਵਲੋਂ ਐਸ. ਐਚ. ਓ. ਨੂੰ ਮੰਗ ਪੱਤਰ

ਬਟਾਲਾ, 23 ਅਕਤੂਬਰ (ਕਾਹਲੋਂ)-ਅੱਜ ਸ਼ਿਵ ਸੈਨਾ ਹਿੰਦੁਸਤਾਨ ਦਾ ਵਫ਼ਦ ਸੰਗਠਨ ਮੰਤਰੀ ਰਾਜਾ ਵਾਲੀਆ ਦੀ ਅਗਵਾਈ 'ਚ ਐਸ.ਐਚ.ਓ. ਸਿਟੀ ਸ੍ਰੀ ਵਿਸ਼ਵਾਮਿੱਤਰ ਨੂੰ ਮਿਲਿਆ | ਵਫ਼ਦ ਨੇ ਮੰਗ ਪੱਤਰ ਦੇ ਕੇ ਪੁਲਿਸ ਵਿਭਾਗ ਨੂੰ ਜਾਣੂ ਕਰਵਾਇਆ ਕਿ ਸ਼ਹਿਰ ਦੇ ਕੁਝ ਹੋਟਲਾਂ 'ਚ ਕਥਿਤ ...

ਪੂਰੀ ਖ਼ਬਰ »

ਪਤਨੀ ਤੇ ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਖ਼ੁਦਕੁਸ਼ੀ

ਧਾਰੀਵਾਲ, 23 ਅਕਤੂਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਫੱਤੇਨੰਗਲ ਦੇ ਇਕ ਨੌਜਵਾਨ ਨੇ ਆਪਣੀ ਪਤਨੀ ਅਤੇ ਸਾਲੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ | ਇਸ ਸਬੰਧ ਵਿਚ ਮਿ੍ਤਕ ਪਰਮਜੀਤ ਸਿੰਘ (25) ਦੇ ਪਿਤਾ ਸ਼ਮਸ਼ੇਰ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 170651 ਮੀਟਰਿਕ ਟਨ ਝੋਨੇ ਦੀ ਹੋਈ ਖ਼ਰੀਦ

ਗੁਰਦਾਸਪੁਰ, 23 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 22 ਅਕਤੂਬਰ ਤੱਕ 177215 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ | ਜਿਸ ਵਿਚੋਂ 170651 ਮੀਟਰਿਕ ਝੋਨੇ ਦੀ ਚੁਕਾਈ ਹੋ ਚੁੱਕੀ ਹੈ | ਜਿਸ ਵਿਚੋਂ ਪਨਗਰੇਨ ਨੇ 64006, ਮਾਰਕਫੈੱਡ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਤਿੰਨ ਕਿਸਾਨਾਂ ਨੂੰ ਕੀਤਾ ਜੁਰਮਾਨਾ

ਵਰਸੋਲਾ, 23 ਅਕਤੂਬਰ (ਵਰਿੰਦਰ ਸਹੋਤਾ)-ਇਸ ਇਲਾਕੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਤਿੰਨ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਪੁਲਿਸ ਦੀ ਹਾਜ਼ਰੀ 'ਚ 25-25 ਸੌ ਰੁਪਏ ਦਾ ਜੁਰਮਾਨਾ ਕੀਤਾ ਗਿਆ | ਇਲਾਕੇ ਅੰਦਰ ਅੱਗ ਲੱਗਣ ਬਾਰੇ ਜਦੋਂ ਹੀ ਇਹ ਜਾਣਕਾਰੀ ਖੇਤੀਬਾੜੀ ...

ਪੂਰੀ ਖ਼ਬਰ »

ਪਿੰਡ ਮੁਸਤਫਾਪੁਰ 'ਚ ਫੁੱਟਬਾਲ ਅਤੇ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ

ਵਡਾਲਾ ਬਾਂਗਰ, 23 ਅਕਤੂਬਰ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕ ਪਿੰਡ ਮੁਸਤਫਾਪੁਰ ਦੇ ਨੌਜਵਾਨਾਂ ਵਲੋਂ ਤਿਆਰ ਕੀਤਾ ਸੰਤ ਬਾਬਾ ਹਜ਼ਾਰਾ ਸਿੰਘ ਯੂਥ ਕਲੱਬ ਵਲੋਂ ਪਿੰਡ ਦੀ ਸਮੂਹ ਸੰਗਤ ਅਤੇ ਦਸ਼ਮੇਸ਼ ਯੂਥ ਕਲੱਬ ਅਰਲੀਭੰਨ ਦੇ ਸਹਿਯੋਗ ਨਾਲ ਪਿੰਡ ਦੀ ਹੀ ਗਰਾਉਂਡ ਵਿਚ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀਨੰਦਨ ਸਿੰਘ ਨਿੱਕੂ ਬਾਜਵਾ ਪਿੰਡ ਕੋਕਲਪੁਰ 'ਚ ਪਹੁੰਚੇ

ਊਧਨਵਾਲ, 23 ਅਕਤੂਬਰ (ਪਰਗਟ ਸਿੰਘ)-ਇਥੋਂ ਨਜ਼ਦੀਕ ਪਿੰਡ ਕੋਕਲਪੁਰ 'ਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀਨੰਦਨ ਸਿੰਘ ਨਿੱਕੂ ਬਾਜਵਾ ਆਪਣੇ ਮਿੱਤਰ ਗੁਰਪ੍ਰੀਤ ਸਿੰਘ ਸਾਬੀ ਦੇ ਗ੍ਰਹਿ ਵਿਖੇ ਪਹੁੰਚੇ | ਉਨ੍ਹਾਂ ਦੇ ਪਿਤਾ ਪਿਛਲੇ ਸਾਲ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਸਪਾਊਸ ਤੇ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੀ ਟੀਮ ਗਲੋਬਲ

ਗੁਰਦਾਸਪੁਰ, 23 ਅਕਤੂਬਰ (ਆਰਿਫ਼)-ਟੀਮ ਗਲੋਬਲ ਵਲੋਂ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਭੇਜਣ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਦਲੇ ਟੀਮ ਗਲੋਬਲ ਨੰੂ ਸਭ ਤੋਂ ਵੱਧ ਸਪਾਊਸ ਵੀਜ਼ੇ ਲਗਾਉਣ ਦਾ ਮਾਣ ਹਾਸਲ ਹੋਇਆ ਹੈ | ਇਸ ਸਬੰਧੀ ਟੀਮ ਗਲੋਬਲ ਦੇ ਵੀਜ਼ਾ ਮਾਹਿਰ ...

ਪੂਰੀ ਖ਼ਬਰ »

ਦੀਵਾਲੀ ਦੇ ਮੌਕੇ 'ਤੇ ਬੱਲ ਹਾਂਡਾ ਦੇਵੇਗਾ ਲੱਖਾਂ ਰੁਪਏ ਦੇ ਤੋਹਫੇ-ਐਮ.ਡੀ. ਬੱਲ

ਬਟਾਲਾ, 23 ਅਕਤੂਬਰ (ਕਾਹਲੋਂ)-ਦੀਵਾਲੀ ਦਾ ਦਿਨ ਸਮੂਹ ਭਾਰਤੀਆਂ ਵਲੋਂ ਬੜੀ ਧੂਮ-ਧਾਮ ਅਤੇ ਖੁਸ਼ੀਆਂ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਲੋਕਾਂ ਵਲੋਂ ਭਾਰੀ ਖ਼ਰੀਦਦਾਰੀ ਕੀਤੀ ਜਾਂਦੀ ਹੈ, ਜਿਸ ਨੂੰ ਮੁੱਖ ਰੱਖਦਿਆ ਹਾਂਡਾ ਦੇ ਆਥੋਰਾਇਜਡ ਡੀਲਰ ਬੱਲ ਹਾਂਡਾ ਵਲੋਂ ...

ਪੂਰੀ ਖ਼ਬਰ »

-ਮਾਮਲਾ ਅਧਿਆਪਕਾਂ ਦੀ 75 ਫ਼ੀਸਦੀ ਤਨਖਾਹ ਘਟਾਉਣ ਦਾ- 17 ਦਿਨਾਂ ਤੋਂ ਹੱਕੀ ਮੰਗਾਂ ਲਈ ਪਟਿਆਲਾ 'ਚ ਮਰਨ ਵਰਤ 'ਤੇ ਬੈਠਾ ਕਲਾਨੌਰ ਦਾ ਅਧਿਆਪਕ ਦਲਜੀਤ ਸਿੰਘ ਖ਼ਾਲਸਾ

ਕਲਾਨੌਰ, 23 ਅਕਤੂਬਰ (ਪੁਰੇਵਾਲ)-ਪੰਜਾਬ ਦੇ ਵੱਖ-ਵੱਖ ਸਕੂਲਾਂ 'ਚ ਪਿਛਲੇ ਕਰੀਬ ਇਕ ਦਹਾਕੇ ਤੋਂ ਬਤੌਰ ਅਧਿਆਪਕ ਸੇਵਾਵਾਂ ਨਿਭਾ ਰਹੇ 8886 ਐਸ. ਐਸ. ਏ., ਰਮਸਾ, 21 ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ 'ਚ 75 ਫ਼ੀਸਦੀ ਦੇ ਕਰੀਬ ਕਟੌਤੀ ਕਰਨ ਦੇ ਸਰਕਾਰ ਵਲੋਂ ...

ਪੂਰੀ ਖ਼ਬਰ »

ਬਿਜਲੀ ਸਬ-ਸਟੇਸ਼ਨ ਘੁਮਾਣ ਵਿਖੇ ਨਵੇਂ ਐਸ.ਡੀ.ਓ. ਨੇ ਚਾਰਜ ਸੰਭਾਲਿਆ

ਘੁਮਾਣ, 23 ਅਕਤੂਬਰ (ਬੰਮਰਾਹ)-ਬਿਜਲੀ ਸਬ-ਸਟੇਸ਼ਨ ਘੁਮਾਣ ਵਿਖੇ ਨਵੇਂ ਐਸ.ਡੀ.ਓ. ਨਿਸ਼ਾਨ ਸਿੰਘ ਨੇ ਚਾਰਜ ਸੰਭਾਲ ਲਿਆ | ਕੁਝ ਸਮੇਂ ਤੋਂ ਇਹ ਸੀਟ ਖ਼ਾਲੀ ਪਈ ਸੀ, ਜਿਸ ਕਰਕੇ ਦਫ਼ਤਰ ਦਾ ਕੰਮ ਕਰਨ ਵਿਚ ਮੁਲਾਜ਼ਮਾਂ ਨੂੰ ਕਾਫ਼ੀ ਸਮੱਸਿਆ ਆ ਰਹੀ ਸੀ | ਚਾਰਜ ਸੰਭਾਲਣ ਉਪਰੰਤ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਘੁਮਾਣ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ

ਘੁਮਾਣ, 23 ਅਕਤੂਬਰ (ਬੰਮਰਾਹ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਦਾਣਾ ਮੰਡੀ ਘੁਮਾਣ ਵਿਖੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਵਿਧਾਇਕ ਲਾਡੀ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਪਿੰਡ ਜਗਤਪੁਰ ਦੀ 40 ਏਕੜ ਜ਼ਮੀਨ 'ਚ ਬਰਸਾਤੀ ਪਾਣੀ ਦਾ ਕੋਈ ਵੀ ਨਿਕਾਸੀ ਪ੍ਰਬੰਧ ਨਹੀਂ

ਪੁਰਾਣਾ ਸ਼ਾਲਾ, 23 ਅਕਤੂਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਪੈਂਦੇ ਪਿੰਡ ਜਗਤਪੁਰ ਵਿਚ 40 ਏਕੜ ਜ਼ਮੀਨ ਵਿਚੋਂ ਬਰਸਾਤੀ ਪਾਣੀ ਦਾ ਕੋਈ ਵੀ ਨਿਕਾਸ ਨਹੀਂ ਹੈ | ਹੁਣ ਵੀ ਖੇਤਾਂ ਵਿਚ ਦੋ-ਦੋ ਫੁੱਟ ਪਾਣੀ ਫਿਰ ਰਿਹਾ ਹੈ | ਜਿਸ ਨਾਲ ਕਿਸਾਨਾਂ ਦਾ ਝੋਨਾ ਵੀ ਸੜ ਗਿਆ ਹੈ | ਇਸ ...

ਪੂਰੀ ਖ਼ਬਰ »

ਟੀ.ਸੀ ਸਕੂਲ ਦਾ ਰੋਹਿਨ ਸੈਣੀ ਦੀਨ ਦਿਆਲ ਸਪਰਸ਼ ਯੋਜਨਾ ਟੈੱਸਟ 'ਚੋਂ ਤੀਜੇ ਸਥਾਨ 'ਤੇ ਰਿਹਾ

ਗੁਰਦਾਸਪੁਰ, 23 ਅਕਤੂਬਰ (ਆਰਿਫ਼)-ਡਾਕਖ਼ਾਨਾ ਵਿਭਾਗ ਵਲੋਂ ਦੀਨ ਦਿਆਲ ਸਪਰਸ਼ ਯੋਜਨਾ ਅਧੀਨ ਲਏ ਗਏ ਟੈੱਸਟ ਵਿਚੋਂ ਟੀ.ਸੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਰੋਹਿਨ ਸੈਣੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਚੇਅਰਮੈਨ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਲੋਕ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਨੂੰ ਤਰਜੀਹ ਦੇਣ-ਗੁਰਾਇਆ

ਬਟਾਲਾ, 23 ਅਕਤੂਬਰ (ਕਾਹਲੋਂ)-ਦੇਸ਼ ਅੰਦਰ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਸਭ ਨੂੰ ਇਹ ਤਹੱਈਆ ਕਰਨਾ ਚਾਹੀਦਾ ਹੈ ਕਿ ਇਸ ਵਾਰ ਪ੍ਰਦੂਸ਼ਣ ਰਹਿਤ ਅਤੇ ਹਰੀ ਦੀਵਾਲੀ ਮਨਾਉਣ ਨੂੰ ਤਰਜੀਹ ਦਿੱਤੀ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ...

ਪੂਰੀ ਖ਼ਬਰ »

ਟਕਸਾਲੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ : ਕਾਂਗਰਸੀ ਆਗੂ

ਸ੍ਰੀ ਹਰਗੋਬਿੰਦਪੁਰ, 23 ਅਕਤੂਬਰ (ਐਮ.ਐਸ. ਘੁੰਮਣ)-ਕਾਂਗਰਸ ਸੀਨੀ: ਆਗੂ ਪਰਮਜੀਤ ਸਿੰਘ ਟੀਟਾ ਬਾਜਵਾ, ਸਰਪੰਚ ਜਰਨੈਲ ਸਿੰਘ ਚੌੜਾ, ਡਾ: ਮਲਕੀਤ ਸਿੰਘ ਚੌੜਾ, ਸੰਮਤੀ ਮੈਂਬਰ ਹਰਦਿਆਲ ਸਿੰਘ ਵਲੋਂ ਇਸ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਰੋਸ ਧਰਨਾ

ਗੁਰਦਾਸਪੁਰ, 23 ਅਕਤੂਬਰ (ਸੁਖਵੀਰ ਸਿੰਘ ਸੈਣੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਥਾਨਕ ਜਲ ਸਪਲਾਈ ਦੇ ਉਪ ਮੰਡਲ 2 ਮੁੱਖ ਦਫ਼ਤਰ ਵਿਖੇ ਬਰਾਂਚ ਪ੍ਰਧਾਨ ਅਜਮੇਰ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ...

ਪੂਰੀ ਖ਼ਬਰ »

ਵਾਲਮੀਕਿ ਜੈਅੰਤੀ ਮੌਕੇ ਬਟਾਲਾ 'ਚ ਸ਼ੋਭਾ ਯਾਤਰਾ ਸਜਾਈ

ਬਟਾਲਾ, 23 ਅਕਤੂਬਰ (ਹਰਦੇਵ ਸਿੰਘ ਸੰਧੂ)-ਮਹਾਂਰਿਸ਼ੀ ਵਾਲਮੀਕਿ ਦੀ ਜੈਅੰਤੀ ਨੂੰ ਸਮਰਪਿਤ ਬਟਾਲਾ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਇਸ ਸ਼ੋਭਾ ਯਾਤਰਾ ਦੌਰਾਨ ਇਕ ਸੁੰਦਰ ਪਾਲਕੀ ਵਿਚ ਸ੍ਰੀ ਰਮਾਇਣ ਨੂੰ ਸੁਸ਼ੋਭਿਤ ਕੀਤਾ ਗਿਆ | ਸ਼ੋਭਾ ਯਾਤਰਾ ਜਲੰਧਰ ਰੋਡ ਦੇ ...

ਪੂਰੀ ਖ਼ਬਰ »

ਜੀਵਨ ਜੋਤੀ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਯੋਗਾ ਕੈਂਪ ਲਗਾਇਆ

ਕਾਹਨੂੰਵਾਨ, 23 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬੇਟ ਇਲਾਕੇ ਦੇ ਚਰਚਿਤ ਜੀਵਨ ਜੋਤੀ ਪਬਲਿਕ ਸਕੂਲ ਭੈਣੀ ਮੀਆਂ ਖਾਂ ਵਿਖੇ ਵਿਦਿਆਰਥੀਆਂ ਦੀ ਬਿਹਤਰੀ ਲਈ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਸਕੂਲ ਤਰਫ਼ੋਂ ਐਮ.ਡੀ. ਸਾਗਰ ਸਿੰਘ ਸੈਣੀ ਦੀ ਅਗਵਾਈ ਤੇ ਪਿ੍ੰ: ...

ਪੂਰੀ ਖ਼ਬਰ »

ਵਿਦਿਆਰਥੀ ਆਪਣਾ ਟੀਚਾ ਉੱਚਾ ਰੱਖ ਕੇ ਉਸ ਦੀ ਪ੍ਰਾਪਤੀ ਲਈ ਮਿਹਨਤ ਕਰਨ-ਸਕੱਤਰ ਸਿੰਘ ਬਲ

ਦੀਨਾਨਗਰ, 23 ਅਕਤੂਬਰ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਸੰਸਥਾ ਵਿਚ ਨਵੇਂ ਦਾਖ਼ਲਾ ਹੋਏ ਵਿਦਿਆਰਥੀਆਂ ਦੇ ਸਨਮਾਨ ਵਿਚ ਸੰਸਥਾ ਦੇ ਡਾਇਰੈਕਟਰ ਡਾ: ਜੇ.ਕੇ. ਚੌਹਾਨ ਦੀ ਪ੍ਰਧਾਨਗੀ ਵਿਚ ਸ਼ਾਨਦਾਰ ਫਰੈਸ਼ਰ ਪਾਰਟੀ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਕੰਨਿਆ ਸਕੂਲ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 23 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਜ਼ਿਲ੍ਹੇ ਗੁਰਦਾਸਪੁਰ ਦੀਆਂ ਡੇਰਾ ਬਾਬਾ ਨਾਨਕ ਸਥਿਤ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਹੋਈਆਂ ਖੇਡਾਂ ਦੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਮੀਟਿੰਗ

ਗੁਰਦਾਸਪੁਰ, 23 ਅਕਤੂਬਰ (ਆਰਿਫ਼)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਮੀਟਿੰਗ ਹੋਈ | ਜਿਸ ਵਿਚ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਸ਼ਰਮਾ ਤੇ ਪੰਜਾਬ ਦੇ ਸਾਬਕਾ ਵਾਈਸ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਜਨ ਸੇਵਾ ਸਮਿਤੀ ਵਲੋਂ ਆਟਾ ਵੰਡ ਸਮਾਰੋਹ

ਬਟਾਲਾ, 23 ਅਕਤੂਬਰ (ਕਾਹਲੋਂ)-ਜਨ ਸੇਵਾ ਸਮਿਤੀ (ਰਜਿ:) ਬਟਾਲਾ ਵਲੋਂ ਅੱਜ ਆਟਾ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਬਿਊਟੀ ਰੰਧਾਵਾ ਤੇ ਗੋਇਲ ਇਲੈਕਟ੍ਰੀਕਲ ਦੇ ਮਾਲਕ ਆਸ਼ੂ ਗੋਇਲ ਸ਼ਾਮਿਲ ਹੋਏ ਅਤੇ ਉਨ੍ਹਾਂ ਕਲੱਬ ਨੂੰ 21-21 ਹਜ਼ਾਰ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੇ ਭਰੋਸਾ ਤੋਂ ਬਾਅਦ ਧਰਨਾ 28 ਤੱਕ ਅੱਗੇ ਕੀਤਾ-ਮਸੀਹ ਆਗੂ

ਗੁਰਦਾਸਪੁਰ, 23 ਅਕਤੂਬਰ (ਆਲਮਬੀਰ ਸਿੰਘ)-ਸ਼ਹਿਰ ਅੰਦਰ ਮਸੀਹ ਆਗੂਆਂ ਦੀ ਕਾਲ 'ਤੇ ਮਸੀਹ ਲੋਕਾਂ ਦਾ ਇਕੱਠ ਕੀਤਾ ਗਿਆ | ਇਹ ਇਕੱਠ ਸਵ: ਬਲਵਿੰਦਰ ਮਸੀਹ ਦੇ ਦੋਸ਼ੀਆਂ ਨੰੂ ਗਿ੍ਫ਼ਤਾਰ ਨਾ ਕਰਨ ਸਬੰਧੀ ਕੀਤਾ ਗਿਆ | ਜਿਸ ਵਿਚ ਆਗੂਆਂ ਨੇ ਕਿਹਾ ਕਿ 20 ਦਿਨ ਬੀਤ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੌਰਾਨ ਡਾਕਟਰ ਲੇਟ ਆਉਣ ਕਰਕੇ ਅੰਗਹੀਣ ਮਰੀਜ਼ ਹੋਏ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 23 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਅੱਜ ਸਿਹਤ ਕੇਂਦਰ ਧਿਆਨਪੁਰ 'ਚ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਹੱਡੀਆਂ ਵਾਲੇ ਡਾਕਟਰ ਦੇ ਲੇਟ ਆਉਣ ਕਰਕੇ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ 'ਚ ਆਏ ਅੰਗਹੀਣਾਂ ਨੂੰ ਘੰਟਿਆਂਬੱਧੀ ਇੰਤਜਾਰ ਕਰਨੀ ਪਈ ਤੇ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਵਾਲਮੀਕਿ ਜੈਅੰਤੀ ਮਨਾਈ

ਗੁਰਦਾਸਪੁਰ, 23 ਅਕਤੂਬਰ (ਆਰਿਫ਼)-ਸਥਾਨਕ ਜੀਆ ਲਾਲ ਮਿੱਤਲ ਡੀ.ਏ.ਵੀ.ਸਕੂਲ ਵਿਖੇ ਵਾਲਮੀਕਿ ਜੈਅੰਤੀ ਨੰੂ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਬੱਚਿਆਂ ਨੇ ਭਜਨ ਤੇ ਭਾਸ਼ਣ ਪੇਸ਼ ਕੀਤੇ ਅਤੇ ਬਾਲਮੀਕੀ ਦੇ ਜੀਵਨ 'ਤੇ ਚਾਨਣਾ ਪਾਇਆ | ਸਕੂਲ ਦੇ ...

ਪੂਰੀ ਖ਼ਬਰ »

ਇਕ-ਦੂਜੇ ਦੀਆਂ ਲੱਤਾਂ ਖਿੱਚਣ 'ਚ ਲੱਗੇ, ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਆਗੂ

ਡੇਰਾ ਬਾਬਾ ਨਾਨਕ, 23 ਅਕਤੂਬਰ (ਹੀਰਾ ਸਿੰਘ ਮਾਂਗਟ)-ਵਿਵਾਦਾਂ 'ਚ ਘਿਰੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿਆਸਤ ਦਾ ਗੜ੍ਹ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਅਜੇ ਤੱਕ ਕਿਸੇ ਵੀ ਲੀਡਰ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਪੁਰਾਣਾ ਸ਼ਾਲਾ, 23 ਅਕਤੂਬਰ (ਅਸ਼ੋਕ ਸ਼ਰਮਾ)-ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ਼ ਨਰਸਿੰਗ ਪੁਰਾਣਾ ਸ਼ਾਲਾ ਦਾ ਬੀ.ਐਸ.ਸੀ. ਨਰਸਿੰਗ ਚੌਥੇ ਸਮੈਸਮਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਰੂਥ ਇਨਾਇਤ ਮਸੀਹ ਨੇ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕਰੇ-ਸ਼ੈਰੀ ਕਲਸੀ

ਬਟਾਲਾ, 23 ਅਕਤੂਬਰ (ਕਾਹਲੋਂ)-ਦਿੱਲੀ ਵਿਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਾਂਗ ਪੰਜਾਬ ਸਰਕਾਰ ਵੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕਰੇ | ਇਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਦੀ ਖੱਜਲ-ਖੁਆਰੀ ਤੋਂ ਬਚਾ ਰਹੇ ਹਨ-ਆਗੂ

ਅੱਚਲ ਸਾਹਿਬ, 23 ਅਕਤੂਬਰ (ਗੁਰਚਰਨ ਸਿੰਘ)-ਕਾਂਗਰਸ ਸਰਕਾਰ ਆਪਣੇ ਕੀਤੇ ਗਏ ਚੋਣ ਵਾਅਦਿਆਂ 'ਤੇ ਖਰੀ ਉਤਰ ਰਹੀ ਹੈ ਅਤੇ ਆਉਂਦੇ ਸਮੇਂ ਵਿਚ ਕੈਪਟਨ ਸਰਕਾਰ ਸੂਬੇ ਦੀ ਰੂਪ-ਰੇਖਾ ਬਦਲ ਦੇਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬਜੀਤ ਸਿੰਘ ਧਾਲੀਵਾਲ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਨਿਯਮਾਂ ਨੰੂ ਛਿੱਕੇ ਟੰਗ ਕੇ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੀਆਂ ਗੋਲਕਾਂ ਦੀ ਗਿਣਤੀ 'ਤੇ ਲਗਾਏ ਪਟਵਾਰੀ

ਦੋਰਾਂਗਲਾ, 23 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)-ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਗੋਲਕਾਂ ਦੀ ਗਿਣਤੀ ਲਈ ਨਾਇਬ ਤਹਿਸੀਲਦਾਰ ਦੀਨਾਨਗਰ ਗੋਪਾਲ ਸ਼ਰਮਾ ਵਲੋਂ ਪਟਵਾਰੀਆਂ ਨੰੂ ਲਗਾਉਣ 'ਤੇ ਅੱਜ ਇਲਾਕੇ ਦੇ ਲੋਕਾਂ ਨੰੂ ਆਪਣੇ ਕੰਮਾਂ-ਕਾਜਾਂ ...

ਪੂਰੀ ਖ਼ਬਰ »

ਵਾਲਮੀਕਿ ਜੈਅੰਤੀ ਮੌਕੇ ਕਲਾਨੌਰ 'ਚ ਸ਼ੋਭਾ ਯਾਤਰਾ ਸਜਾਈ

ਕਲਾਨੌਰ, 23 ਅਕਤੂਬਰ (ਪੁਰੇਵਾਲ/ਕਾਹਲੋਂ)-ਵਾਲਮੀਕਿ ਜੈਅੰਤੀ 'ਤੇ ਸਥਾਨਕ ਕਸਬੇ 'ਚ ਮੁਹੱਲਾ ਬਾਲਮੀਕ ਤੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸੋਭਾ ਯਾਤਰਾ ਸਜਾਈ ਗਈ | ਬਾਲਮੀਕ ਸਭਾ, ਮਹਾਸ਼ਾ ਨੌਜਵਾਨ ਸਭਾ ਅਤੇ ਹੋਰਨਾਂ ਸੰਗਤਾਂ ਦੀ ਹਾਜ਼ਰੀ 'ਚ ਮੁਹੱਲਾ ਬਾਲਮੀਕ 'ਚ ...

ਪੂਰੀ ਖ਼ਬਰ »

ਆਰੀਆ ਸਕੂਲ ਦੇ ਵਿਦਿਆਰਥੀਆਂ ਦਾ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਦੀਨਾਨਗਰ, 23 ਅਕਤੂਬਰ (ਸੋਢੀ/ਸੰਧੂ/ਸ਼ਰਮਾ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਕਰਾਏ ਜਾ ਰਹੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਇਸ ਸਬੰਧੀ ਪਿ੍ੰਸੀਪਲ ਅਜਮੇਰ ਸਿੰਘ ਬੈਂਸ ਨੇ ...

ਪੂਰੀ ਖ਼ਬਰ »

ਟੀ. ਐਸ. ਯੂ. ਦੀ ਮੀਟਿੰਗ ਅੱਜ-ਪੱਪੂ

ਗੁਰਦਾਸਪੁਰ, 23 ਅਕਤੂਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਕੋਲੋਂ 25 ਸਤੰਬਰ ਨੰੂ ਮੁਲਾਜ਼ਮ ਮੰਗਾਂ ਸਬੰਧੀ ਕੀਤੇ ਸਮਝੌਤੇ ਨੰੂ ਸਹੀ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ ਦਾ ਜੂਡੋ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 23 ਅਕਤੂਬਰ (ਕਾਹਲੋਂ)-ਬੀਤੇ ਦਿਨੀਂ ਨੈਸ਼ਨਲ ਕੈਡਿਟ ਤੇ ਜੂਨੀਅਰ ਕੁਰੈਸ਼ ਜੂਡੋਂ ਚੈਂਪੀਅਨਸ਼ਿਪ ਕਰਨਾਟਕਾ 'ਚ ਕਰਵਾਈ ਗਈ, ਜਿਸ ਵਿਚ ਭਾਗ ਲੈ ਕੇ ਵੁੱਡ ਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਜੂਡੋ ਵਿੰਗ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸਾ ਮੰਦਭਾਗੀ ਘਟਨਾ-ਚੱਡਾ

ਬਟਾਲਾ, 23 ਅਕਤੂਬਰ (ਕਾਹਲੋਂ)-ਅੰਮਿ੍ਤਸਰ ਵਿਖੇ ਵਾਪਰਿਆ ਰੇਲ ਹਾਦਸਾ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਨਾਲ ਸਮੂਹ ਜਾਤੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੂ ਰਾਸ਼ਟਰ ਨਵ ਨਿਰਮਾਣ ਦੇ ਜਨਰਲ ਸਕੱਤਰ ਕੁਸ਼ ਚੱਡਾ ਨੇ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਟਾਲਾ, 23 ਅਕਤੂਬਰ (ਕਾਹਲੋਂ)-ਅੱਜ ਪੁਲਿਸ ਥਾਣਾ ਸਿਟੀ ਬਟਾਲਾ ਦੇ ਆਬਕਾਰੀ ਵਿਭਾਗ ਦੀ ਟੀਮ ਵਲੋਂ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਐਸ.ਐਚ.ਓ. ਵਿਸ਼ਵਾਮਿੱਤਰ ਨੇ ਦੱਸਿਆ ਕਿ ਏ.ਐਸ.ਆਈ. ਸੁਖਦੇਵ ਸਿੰਘ ਅਤੇ ਆਬਕਾਰੀ ...

ਪੂਰੀ ਖ਼ਬਰ »

ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਸ਼ਾਹਪੁਰ ਕੰਢੀ, 23 ਅਕਤੂਬਰ (ਰਣਜੀਤ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਭਗਵਾਨ ਬਾਲਮਿਕ ਧਾਰਮਿਕ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਜਿਸ ਵਿਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਨਰਿੰਦਰ ਪਰਮਾਰ ਵਿਸ਼ੇਸ਼ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿੰਗ ਨੇ ਮਠਿਆਈ ਦੇ ਭਰੇ ਸੈਂਪਲ

ਪਠਾਨਕੋਟ, 23 ਅਕਤੂਬਰ (ਆਰ. ਸਿੰਘ/ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵਲੋਂ ਤਿਉਹਾਰਾਂ ਨੂੰ ਲੈ ਕੇ ਚਲਾਈ ਮੁਹਿੰਮ ਅਧੀਨ ਪਠਾਨਕੋਟ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਮਿਠਾਈ ਦੀਆਂ ਦੁਕਾਨਾਂ ਅਤੇ ਫੈਣੀਆਂ ...

ਪੂਰੀ ਖ਼ਬਰ »

ਅਰਜਨ ਅਖਾੜੇ ਵਲੋਂ 28 ਨੂੰ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ

ਪਠਾਨਕੋਟ, 23 ਅਕਤੂਬਰ (ਸੰਧੂ)-ਸਵ: ਉਸਤਾਦ ਪਹਿਲਵਾਨ ਠਾਕੁਰ ਰਤਨ ਸਿੰਘ ਤੇ ਸਵ: ਪਹਿਲਵਾਨ ਠਾਕੁਰ ਸ਼ਮਸ਼ੇਰ ਸਿੰਘ ਦੀ ਯਾਦ ਵਿਚ ਅਰਜਨ ਅਖਾੜੇ ਵਲੋਂ 28 ਅਕਤੂਬਰ ਦਿਨ ਐਤਵਾਰ ਨੂੰ ਤਲਾਬ ਕਾਲੀ ਮਾਤਾ ਮੰਦਰ ਵਿਖੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ ਜਾਣਗੇ | ਇਸ ...

ਪੂਰੀ ਖ਼ਬਰ »

ਵਪਾਰ ਮੰਡਲ ਪਠਾਨਕੋਟ ਦੇ ਵਪਾਰੀਆਂ ਨੇ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਪਠਾਨਕੋਟ, 23 ਅਕਤੂਬਰ (ਆਰ. ਸਿੰਘ)-ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਚਾਚਾ ਵੇਦ ਪ੍ਰਕਾਸ਼ ਅਤੇ ਚੇਅਰਮੈਨ ਭਾਰਤ ਮਹਾਜਨ ਦੀ ਪ੍ਰਧਾਨਗੀ ਵਿਚ ਅੰਮਿ੍ਤਸਰ ਰੇਲ ਹਾਦਸੇ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਜੇਤੂ ਵਿਦਿਆਰਥੀਆਂ ਨੰੂ ਕੀਤਾ ਸਨਮਾਨਿਤ

ਸਰਨਾ, 23 ਅਕਤੂਬਰ (ਬਲਵੀਰ ਰਾਜ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਪਠਾਨਕੋਟ ਸ੍ਰੀ ਰਵਿੰਦਰ ਕੁਮਾਰ ਸ਼ਰਮਾ ਅਤੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ (ਕੁਸ਼ਤੀਆਂ) ਦੇ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਅੰਡਰ-14 ...

ਪੂਰੀ ਖ਼ਬਰ »

ਮੁਹੱਲਾ ਈਦਗਾ ਨੇੜੇ ਨਗਰ ਕੌ ਾਸਲ ਕੂੜਾ ਡੰਪ ਕਰਨ 'ਤੇ ਮੁਹੱਲਾ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ

ਸੁਜਾਨਪੁਰ, 23 ਅਕਤੂਬਰ (ਜਗਦੀਪ ਸਿੰਘ)-ਨਗਰ ਕੌਾਸਲ ਸੁਜਾਨਪੁਰ ਵਲੋਂ ਪਿਛਲੇ ਕੁਝ ਸਮੇਂ ਤੋਂ ਮੁਹੱਲਾ ਈਦਗਾ ਨੇੜੇ ਲਗਾਏ ਜਾ ਰਹੇ ਕੂੜੇ ਦੇ ਡੰਪ ਨੰੂ ਲੈ ਕੇ ਮੁਹੱਲਾ ਵਾਸੀਆਂ ਵਲੋਂ ਵਾਰਡ ਨੰਬਰ-12 ਦੇ ਕੌਾਸਲਰ ਮੋਹਿੰਦਰ ਬਾਲੀ ਨੰੂ ਨਾਲ ਲੈ ਕੇ ਨਗਰ ਕੌਾਸਲ ਦਫ਼ਤਰ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਗੁਰਮਤਿ ਸੰਗੀਤ ਵਿਸ਼ੇ 'ਤੇ ਨੈਸ਼ਨਲ ਵਰਕਸ਼ਾਪ

ਪਠਾਨਕੋਟ, 23 ਅਕਤੂਬਰ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਪਿ੍ੰਸੀਪਲ ਡਾ: ਗੁਰਮੀਤ ਕੌਰ ਦੀ ਪ੍ਰਧਾਨਗੀ ਹੇਠ ਗੁਰਮਤਿ ਸੰਗੀਤ ਵਿਸ਼ੇ 'ਤੇ ਨੈਸ਼ਨਲ ਵਰਕਸ਼ਾਪ ਲਗਾਈ ਗਈ | ਜਿਸ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਐੱਸ. ਡੀ. ਐਮ. ਪਠਾਨਕੋਟ ਡਾ: ਅਮਿਤ ...

ਪੂਰੀ ਖ਼ਬਰ »

ਸ੍ਰੀ ਰਘੂਨਾਥ ਮੰਦਰ ਕਮੇਟੀ ਮੀਰਪੁਰ ਕਾਲੋਨੀ ਪਠਾਨਕੋਟ ਦੀ ਮੀਟਿੰਗ

ਪਠਾਨਕੋਟ , 23 ਅਕਤੂਬਰ (ਆਰ. ਸਿੰਘ)-ਸ੍ਰੀ ਰਘੂਨਾਥ ਮੰਦਰ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਕਰਵਾਏ ਜਾ ਰਹੇ 45ਵੇਂ ਅਖਿਲ ਭਾਰਤੀ ਸ੍ਰੀ ਰਾਮ ਸੰਮੇਲਨ ਦੇ ਸਬੰਧ ਵਿਚ ਮੰਦਰ ਕਮੇਟੀ ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 45ਵੇਂ ਅਖਿਲ ...

ਪੂਰੀ ਖ਼ਬਰ »

ਬਿਨਾਂ ਈਵੇ ਬਿੱਲ ਤੋਂ ਜੰਮੂ-ਕਸ਼ਮੀਰ ਜਾ ਰਿਹਾ ਟਰੱਕ ਫੜਿਆ

ਨਰੇਸ਼ ਮਹਿਰਾ, 23 ਅਕਤੂਬਰ (ਨਰੇਸ਼ ਮਹਿਰਾ)-ਮਾਧੋਪੁਰ ਵਿਖੇ ਖੁੱਲ੍ਹੇ ਸਟੇਟ ਸੇਲ ਟੈਕਸ ਅਤੇ ਮੋਬਾਈਲ ਵਿੰਗ ਵਿਭਾਗ ਪੰਜਾਬ ਵਲੋਂ ਮਾਧੋਪੁਰ-ਜੰਮੂ ਰਾਸ਼ਟਰੀ ਮਾਰਗ 'ਤੇ ਏ.ਈ.ਟੀ.ਸੀ. ਪੀ.ਐਸ. ਪਰਮਾਰ ਨੇ ਆਪਣੀ ਟੀਮ ਨਾਲ ਨਾਕਾ ਲਗਾਇਆ ਹੋਇਆ ਸੀ ਕਿ ਇਸੇ ਦੌਰਾਨ ਪੰਜਾਬ ਤੋਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਰੇਲ ਹਾਦਸੇ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰੇ–ਲੱਖੀ

ਪਠਾਨਕੋਟ, 23 ਅਕਤੂਬਰ (ਆਰ. ਸਿੰਘ)-ਦੁਸਹਿਰੇ ਵਾਲੇ ਦਿਨ ਅੰਮਿ੍ਤਸਰ ਵਿਖੇ ਸਥਿਤ ਜੌੜਾ ਰੇਲਵੇ ਫਾਟਕ ਦੇ ਕੋਲ ਰੇਲਵੇ ਟਰੈਕ 'ਤੇ ਹੋਏ ਦਰਦਨਾਕ ਹਾਦਸੇ ਨਾਲ ਪੂਰਾ ਦੇਸ਼ ਸੋਗ ਅਤੇ ਸਦਮੇ ਵਿਚ ਹੈ | ਇਸ ਦਰਦਨਾਕ ਘਟਨਾ 'ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਪੱਛੜੀ ਸ਼੍ਰੇਣੀ ...

ਪੂਰੀ ਖ਼ਬਰ »

ਨਾਜਾਇਜ਼ ਕੁੱਟਮਾਰ ਅਤੇ ਬਦਸਲੂਕੀ ਕਰਨ 'ਤੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ

ਮਾਧੋਪੁਰ, 23 ਅਕਤੂਬਰ (ਨਰੇਸ਼ ਮਹਿਰਾ)-ਥਾਣਾ ਸੁਜਾਨਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ 'ਤੇ ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ ਕੀਤੀ ਕੁੱਟਮਾਰ ਸਬੰਧੀ ਵਿਧਵਾ ਸ਼ੋਭਾ ਰਾਣੀ ਮਾਧੋਪੁਰ ਵਾਸੀ ਨੇ ਥਾਣਾ ਸੁਜਾਨਪੁਰ ਦੀ ਪੁਲਿਸ 'ਤੇ ਇਲਜ਼ਾਮ ਲਗਾਇਆ ਹੈ | ਵਿਧਵਾ ਸ਼ੋਭਾ ...

ਪੂਰੀ ਖ਼ਬਰ »

ਮੰਡੀਆਂ 'ਚ ਬਰਬਾਦ ਹੋ ਰਿਹੈ ਕਿਸਾਨਾਂ ਦਾ ਝੋਨਾ

ਨਰੋਟ ਮਹਿਰਾ, 23 ਅਕਤੂਬਰ (ਰਾਜ ਕੁਮਾਰੀ)-ਜ਼ਿਲ੍ਹਾ ਪਠਾਨਕੋਟ 'ਚ ਸਭ ਤੋਂ ਵੱਡੀ ਦਾਣਾ ਮੰਡੀ ਬਾਰਠ ਸਾਹਿਬ ਵਿਚ ਹੈ | ਇਸ ਦਾਣਾ ਮੰਡੀ ਵਿਚ 15 ਦੇ ਕਰੀਬ ਆੜ੍ਹਤੀ ਆੜ੍ਹਤ ਦਾ ਕੰਮ ਕਰਦੇ ਹਨ | ਵਿਧਾਨ ਸਭਾ ਹਲਕਾ ਭੋਆ ਦੇ 70 ਤੋਂ 80 ਪਿੰਡਾਂ ਦੇ ਕਿਸਾਨ ਆਪਣੀ ਫ਼ਸਲ ਇਸ ਮੰਡੀ ਵਿਚ ...

ਪੂਰੀ ਖ਼ਬਰ »

ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਯੂਥ ਫ਼ੈਸਟੀਵਲ 'ਚ ਸ਼ਾਨਦਾਰ ਪ੍ਰਦਰਸ਼ਨ

ਪਠਾਨਕੋਟ, 23 ਅਕਤੂਬਰ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕਾਲਜ ਪਠਾਨਕੋਟ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਖ਼ਾਲਸਾ ਕਾਲਜ ਸ੍ਰੀ ਚੋਲ੍ਹਾ ਸਾਹਿਬ ਵਿਚ ਕਰਵਾਏ ਗਏ ਪ੍ਰੋਗਰਾਮ ਯੂਥ ਫ਼ੈਸਟੀਵਲ ਵਿਚ ਆਪਣਾ ਸ਼ਾਨਦਾਰ ...

ਪੂਰੀ ਖ਼ਬਰ »

ਲੋਕਾਂ ਨਾਲ ਕੀਤੇ ਵਾਅਦਿਆਂ ਨੰੂ ਪੂਰਾ ਕਰੇ ਪ੍ਰਦੇਸ਼ ਸਰਕਾਰ-ਕਾਮਰੇਡ ਪਾਂਸਲਾ

ਪਠਾਨਕੋਟ, 23 ਅਕਤੂਬਰ (ਚੌਹਾਨ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਜ਼ਿਲ੍ਹਾ ਪਠਾਨਕੋਟ ਦੇ ਸਮਾਗਮ ਪਾਰਟੀ ਵਰਕਰਾਂ ਦੀ ਪ੍ਰਭਾਵਸ਼ਾਲੀ ਜਨਰਲ ਬਾਡੀ ਮੀਟਿੰਗ ਪਾਰਟੀ ਦੇ ਤਹਿਸੀਲ ਪ੍ਰਧਾਨ ਕਾਮਰੇਡ ਜਨਕ ਕੁਮਾਰ ਸਰਨਾ ਦੀ ਪ੍ਰਧਾਨਗੀ ਹੇਠ ਖੱਤਰੀ ਭਵਨ ਪਠਾਨਕੋਟ ...

ਪੂਰੀ ਖ਼ਬਰ »

ਸਰਹੱਦੀ ਇਲਾਕੇ 'ਚ ਦਰਿਆਵਾਂ 'ਤੇ ਪੈਣ ਵਾਲੇ ਪੈਨਟੂਨ ਪੁਲਾਂ ਦੀ ਉਸਾਰੀ ਇਸ ਵਾਰ ਫਿਰ ਲੇਟ

ਬਮਿਆਲ, 23 ਅਕਤੂਬਰ (ਰਾਕੇਸ਼ ਸ਼ਰਮਾ)-ਭਾਰਤ-ਪਾਕਿਸਤਾਨ 'ਤੇ ਵੱਸ ਰਹੇ ਸਰਹੱਦੀ ਪਿੰਡ ਸਕੋਲ ਨੂੰ ਪੰਜਾਬ ਨਾਲ ਜੋੜਨ ਲਈ ਤਰਨਾਹ ਦਰਿਆ 'ਤੇ ਹਰ ਸਾਲ ਪਾਏ ਜਾਣ ਵਾਲਾ ਪੈਨਟੂਨ ਮਿੱਥੀ ਗਈ ਤਾਰੀਖ਼ ਤੋਂ 10 ਦਿਨ ਬੀਤ ਜਾਣ ਤੱਕ ਵੀ ਨਹੀਂ ਪਾਇਆ ਗਿਆ ਹੈ | ਜਿਸ ਦੇ ਚੱਲਦੇ ਲੋਕਾਂ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕੇਸ 'ਚ ਅੱਜ 96ਵੇਂ ਗਵਾਹ ਦੀ ਹੋਈ ਗਵਾਹੀ

ਪਠਾਨਕੋਟ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਡਾ: ਤੇਜਵਿੰਦਰ ਸਿੰਘ ਦੀ ਅਦਾਲਤ ਵਿਚ ਅੱਜ ਬਹੁਚਰਚਿਤ ਕਠੂਆ ਜਬਰ ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਬੰਦ ਕਮਰੇ ਅਧੀਨ ਸੁਣਵਾਈ ਹੋਈ | ਇਸ ...

ਪੂਰੀ ਖ਼ਬਰ »

ਅੰਡਰ ਪਾਸ ਜਾਂ ਓਵਰਬਿ੍ਜ ਦੀ ਸਮੱਸਿਆ ਦਾ ਹੱਲ ਕਰੇ ਸਰਕਾਰ-ਮੋਹਣ ਲਾਲ

ਪਠਾਨਕੋਟ, 23 ਅਕਤੂਬਰ (ਚੌਹਾਨ)-ਪਠਾਨਕੋਟ-ਸੁਜਾਨਪੁਰ ਮੇਨ ਸੜਕ ਤੇ ਰੇਲ ਗੱਡੀ ਦਾ ਫਾਟਕ ਪਿਛਲੇ ਕਈ ਸਾਲਾਂ ਤੋਂ ਸਕੂਲੀ ਬੱਚਿਆਂ, ਨੌਕਰੀ ਪੇਸ਼ੇ ਵਾਲੇ ਲੋਕਾਂ, ਪਠਾਨਕੋਟ, ਸੁਜਾਨਪੁਰ ਆਉਣ ਜਾਣ ਵਾਲੇ ਲੋਕਾਂ ਤੇ ਆਮ ਲੋਕਾਂ ਲਈ ਵੱਡੀ ਸਿਰਦਰਦੀ ਬਣਿਆ ਹੈ | ਇਸ ਫਾਟਕ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX