ਤਾਜਾ ਖ਼ਬਰਾਂ


ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  11 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇਕ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ, ਅੱਗ ਬੁਝਾਉਣ .....
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  50 minutes ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 1 hour ago
ਬੀਜਿੰਗ, 22 ਮਾਰਚ - ਚੀਨ ਵਿਚ ਇਕ ਚਾਲਕ ਵੱਲੋਂ ਭੀੜ 'ਤੇ ਕਾਰ ਚੜਾ ਦਿੱਤੀ ਗਈ। ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਚਾਲਕ ਨੂੰ ਗੋਲੀ ਮਾਰ ਦਿੱਤੀ...
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  about 1 hour ago
ਬੈਂਗਲੁਰੂ, 22 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਨਿਰਮਾਣਧੀਨ ਇਮਾਰਤ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਮੌਤਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਬਚਾਅ ਤੇ ਰਾਹਤ ਕਾਰਜ ਜਾਰੀ ਹਨ। ਅਜੇ ਵੀ ਮਲਬੇ ਹੇਠ ਫਸੇ ਹੋਏ ਲੋਕਾਂ ਦੀ ਤਲਾਸ਼ ਜਾਰੀ ਹੈ। 56 ਲੋਕਾਂ ਨੂੰ ਬਚਾਇਆ ਗਿਆ ਹੈ। 12 ਲੋਕ ਅਜੇ...
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  about 2 hours ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ 'ਚ ਬਾਂਦੀਪੋਰਾ ਜ਼ਿਲ੍ਹੇ ਦੇ ਹਾਜਿਨ ਇਲਾਕੇ ਵਿਚ ਅੱਤਵਾਦੀਆਂ ਵਲੋਂ ਦੋ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ। ਪਰੰਤੂ ਸੁਰੱਖਿਆ ਬਲਾਂ ਨੇ ਸਥਾਨਿਕ ਲੋਕਾਂ ਦੀ ਮਦਦ ਨਾਲ ਇਕ ਵਿਅਕਤੀ ਨੂੰ ਛੁਡਾ ਲਿਆ ਅਤੇ ਦੂਸਰੇ ਨੂੰ ਛੁਡਾਉਣ ਦੀ ਕੋਸ਼ਿਸ਼ ਜਾਰੀ ਹੈ। ਉੱਥੇ ਹੀ ਸ਼ੋਪੀਆਂ 'ਚ ਸੁਰੱਖਿਆ...
ਅੱਜ ਦਾ ਵਿਚਾਰ
. . .  about 2 hours ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  about 1 hour ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  about 1 hour ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 1 hour ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  57 minutes ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 1 hour ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸੰਪਾਦਕੀ

ਕਸ਼ਮੀਰ ਦਾ ਲੰਬਾ ਹੁੰਦਾ ਦੁਖਾਂਤ

ਕਸ਼ਮੀਰ ਦੇ ਮਸਲੇ 'ਤੇ ਇਕ ਵਾਰ ਫਿਰ ਦੋਵਾਂ ਗੁਆਂਢੀ ਮੁਲਕਾਂ ਵਿਚ ਸਬੰਧ ਤਣਾਅਪੂਰਨ ਬਣਦੇ ਨਜ਼ਰ ਆ ਰਹੇ ਹਨ, ਜਿਸ ਦਾ ਕਾਰਨ ਸਰਦੀਆਂ ਵਿਚ ਬਰਫ਼ ਪੈਣ ਤੋਂ ਪਹਿਲਾਂ-ਪਹਿਲਾਂ ਵੱਡੀ ਪੱਧਰ 'ਤੇ ਪਾਕਿਸਤਾਨ ਵਲੋਂ ਘੁਸਪੈਠੀਆਂ ਨੂੰ ਪੂਰੀ ਤਰ੍ਹਾਂ ਹਥਿਆਰਬੰਦ ਕਰ ਕੇ ਭਾਰਤ ਭੇਜਣ ਦਾ ਯਤਨ ਹੈ। ਫ਼ੌਜ ਨੇ ਦਾਅਵਾ ਕੀਤਾ ਹੈ ਕਿ ਇਸ ਸਮੇਂ ਵਾਦੀ ਵਿਚ 300 ਦੇ ਕਰੀਬ ਅੱਤਵਾਦੀ ਸਰਗਰਮ ਹਨ, ਜਦੋਂ ਕਿ 250 ਦੇ ਕਰੀਬ ਅੱਤਵਾਦੀ ਲਾਂਚਿੰਗ ਪੈਡਾਂ 'ਤੇ ਘੁਸਪੈਠ ਦੀ ਤਾਕ ਵਿਚ ਹਨ। ਬਿਨਾਂ ਸ਼ੱਕ ਬਹੁਤ ਸਾਰੇ ਕਾਰਨਾਂ ਕਰਕੇ ਕਸ਼ਮੀਰੀਆਂ ਦਾ ਇਕ ਹਿੱਸਾ ਵੀ ਪਾਕਿਸਤਾਨ ਤੋਂ ਘੁਸਪੈਠ ਕਰਦੇ ਅੱਤਵਾਦੀਆਂ ਦੀ ਮਦਦ ਕਰ ਰਿਹਾ ਹੈ।
ਪਿਛਲੇ ਦਿਨੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੀਮਾ ਸੁਰੱਖਿਆ ਬਲ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਪਿਛਲੇ ਮਹੀਨੇ ਸ਼ੌਕਤ ਅਹਿਮਦ ਭੱਟ, ਜੋ ਕਿ ਅੱਤਵਾਦੀ ਬਣਿਆ ਸੀ, ਮਾਰਿਆ ਗਿਆ। ਇਸ ਅੱਤਵਾਦੀ ਨੇ ਬਾਰਾਮੁੱਲਾ ਦੀ ਪਟਨ ਪੁਲਿਸ ਜਾਂਚ ਚੌਂਕੀ 'ਤੇ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਬਿਨਾਂ ਸ਼ੱਕ ਅੱਤਵਾਦੀਆਂ ਨੇ ਪਾਕਿਸਤਾਨ ਵਿਚ ਨਵੀਂ ਸਰਕਾਰ ਬਣਨ ਤੋਂ ਬਾਅਦ ਆਪਣੀਆਂ ਸਰਗਰਮੀਆਂ ਵਿਚ ਇਕ ਵਾਰ ਫਿਰ ਤੇਜ਼ੀ ਲਿਆਂਦੀ ਹੈ। ਪਿਛਲੇ ਦਿਨੀਂ ਕੁਲਗਾਮ ਅਤੇ ਰਜੌਰੀ ਵਿਚ ਹੋਏ ਮੁਕਾਬਲਿਆਂ ਦੌਰਾਨ ਜਿਥੇ 5 ਅੱਤਵਾਦੀ ਹਲਾਕ ਹੋ ਗਏ ਸਨ, ਉਥੇ 4 ਜਵਾਨ ਵੀ ਸ਼ਹੀਦ ਹੋਏ ਸਨ। ਇਸ ਦੇ ਨਾਲ ਹੀ ਆਮ 7 ਨਾਗਰਿਕ ਵੀ ਮੌਤ ਦੇ ਮੂੰਹ ਵਿਚ ਜਾ ਪਏ ਹਨ। ਰਜੌਰੀ ਦੇ ਸੁੰਦਰਬਣੀ ਖੇਤਰ ਵਿਚ 2 ਪਾਕਿਸਤਾਨੀ ਘੁਸਪੈਠੀਏ ਮਾਰੇ ਗਏ ਪਰ ਇਸ ਕਾਰਵਾਈ ਵਿਚ ਫ਼ੌਜ ਦੇ 3 ਜਵਾਨ ਵੀ ਸ਼ਹੀਦ ਹੋ ਗਏ ਸਨ। ਇਸੇ ਤਰ੍ਹਾਂ ਦੱਖਣੀ ਕਸ਼ਮੀਰ ਵਿਚ ਪੁਲਵਾਮਾ ਵਿਚ ਸੀ.ਆਰ.ਪੀ.ਐਫ. ਦੇ ਇਕ ਜਵਾਨ ਨੂੰ ਗੋਲੀ ਦਾ ਨਿਸ਼ਾਨਾ ਬਣਾਇਆ ਗਿਆ। ਜਿਥੇ ਕਿਤੇ ਵੀ ਅੱਤਵਾਦੀ ਲੁਕੇ ਹੁੰਦੇ ਹਨ, ਉਨ੍ਹਾਂ 'ਤੇ ਫ਼ੌਜ ਦੀ ਕਾਰਵਾਈ ਸਮੇਂ ਸਥਾਨਕ ਲੋਕਾਂ ਨੂੰ ਪੱਥਰਬਾਜ਼ੀ ਲਈ ਭੜਕਾਇਆ ਜਾਂਦਾ ਹੈ, ਜਿਸ ਕਾਰਨ ਹਾਲਾਤ ਹੋਰ ਵੀ ਵਿਗੜ ਜਾਂਦੇ ਹਨ। ਪਰ ਹੁਣ ਜ਼ਿਆਦਾ ਅੱਤਵਾਦੀ ਕਾਰਵਾਈਆਂ ਦਾ ਕੇਂਦਰ ਦੱਖਣੀ ਕਸ਼ਮੀਰ ਬਣ ਚੁੱਕਾ ਹੈ, ਜਦੋਂ ਕਿ ਉੱਤਰੀ ਕਸ਼ਮੀਰ ਵਿਚ ਉਨ੍ਹਾਂ ਦਾ ਪ੍ਰਭਾਵ ਘਟਿਆ ਨਜ਼ਰ ਆਉਂਦਾ ਹੈ। ਇਸ ਲਈ ਹਿਜ਼ਬੁਲ ਮੁਜਾਹਦੀਨ ਅਤੇ ਤਹਿਰੀਕ-ਉਲ-ਮੁਜਾਹਦੀਨ ਆਦਿ ਅੱਤਵਾਦੀ ਸੰਗਠਨ ਵਧੇਰੇ ਸਰਗਰਮ ਨਜ਼ਰ ਆਉਂਦੇ ਹਨ। ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਕਸ਼ਮੀਰ ਦੀਆਂ ਪਾਰਟੀਆਂ ਨੈਸ਼ਨਲ ਕਾਨਫ਼ਰੰਸ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਨੇ ਇਕ ਵਾਰ ਫਿਰ ਭਾਰਤ 'ਤੇ ਗੱਲਬਾਤ ਕਰਨ ਲਈ ਜ਼ੋਰ ਪਾਉਣਾ ਸ਼ੁਰੂ ਕਰ ਦਿੱਤਾ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਸ਼ਮੀਰ ਵਿਚ ਚੱਲ ਰਹੇ ਘਟਨਾਚੱਕਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਭਾਰਤ ਨੂੰ ਪਾਕਿਸਤਾਨ ਨਾਲ ਕਸ਼ਮੀਰ ਸਬੰਧੀ ਗੱਲਬਾਤ ਕਰਨੀ ਚਾਹੀਦੀ ਹੈ, ਜਦੋਂ ਕਿ ਇਹ ਗੱਲ ਦੁਨੀਆ ਭਰ ਨੂੰ ਪਤਾ ਹੈ ਕਿ ਸਾਰੀਆਂ ਅੱਤਵਾਦੀ ਕਾਰਵਾਈਆਂ ਲਈ ਪਾਕਿਸਤਾਨ ਜ਼ਿੰਮੇਵਾਰ ਹੈ। ਪਿਛਲੇ ਕੁਝ ਮਹੀਨਿਆਂ ਵਿਚ ਪਾਕਿਸਤਾਨ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ 23 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਸੀ। ਇਮਰਾਨ ਖਾਨ ਸੰਯੁਕਤ ਰਾਸ਼ਟਰ ਦੇ ਮਤਿਆਂ ਦੀ ਗੱਲ ਕਰਦੇ ਹਨ ਪਰ ਇਹ ਮਤੇ ਹੁਣ ਵੇਲਾ ਵਿਹਾਅ ਚੁੱਕੇ ਜਾਪਦੇ ਹਨ। ਕਿਉਂਕਿ ਪਾਕਿਸਤਾਨ ਨੇ ਆਪਣੀਆਂ ਨੀਤੀਆਂ ਨਾਲ ਕਸ਼ਮੀਰ ਵਾਦੀ ਨੂੰ ਪੂਰੀ ਤਰ੍ਹਾਂ ਲਹੂ-ਲੁਹਾਨ ਕਰ ਦਿੱਤਾ ਹੈ। ਭਾਰਤ ਸਰਕਾਰ ਦੀਆਂ ਨੀਤੀਆਂ ਅਨੁਸਾਰ ਉਸ ਨਾਲ ਕੋਈ ਵੀ ਗੱਲਬਾਤ ਉਦੋਂ ਤੱਕ ਸੰਭਵ ਨਹੀਂ, ਜਦੋਂ ਤੱਕ ਉਹ ਆਪਣੀਆਂ ਅੱਤਵਾਦੀ ਨੀਤੀਆਂ ਨੂੰ ਨਹੀਂ ਛੱਡਦਾ। ਪਰ ਅਜਿਹਾ ਕਰਨਾ ਉਸ ਲਈ ਇਸ ਕਰਕੇ ਵਧੇਰੇ ਮੁਸ਼ਕਿਲ ਹੈ ਕਿਉਂਕਿ ਪਾਕਿਸਤਾਨ ਦੀ ਫ਼ੌਜ ਅੱਤਵਾਦੀਆਂ ਦੀ ਹਰ ਢੰਗ ਨਾਲ ਪੁਸ਼ਤ-ਪਨਾਹੀ ਕਰ ਰਹੀ ਹੈ।
ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵਰਗਾ ਵਿਅਕਤੀ ਜੇਕਰ ਆਖਦਾ ਹੈ ਕਿ ਮੁੰਬਈ ਹਮਲਿਆਂ ਵਿਚ ਪਾਕਿਸਤਾਨ ਦੀ ਧਰਤੀ ਤੋਂ ਭੇਜੇ ਗਏ ਅੱਤਵਾਦੀਆਂ ਦਾ ਹੱਥ ਸੀ ਤਾਂ ਉਸ 'ਤੇ ਇਹ ਸੱਚ ਬੋਲਣ ਲਈ ਅਦਾਲਤਾਂ ਵਿਚ ਮੁਕੱਦਮੇ ਚਲਾਏ ਜਾ ਰਹੇ ਹਨ। ਅਜਿਹੇ ਹਾਲਾਤ ਵਿਚ ਪਾਕਿਸਤਾਨ ਨਾਲ ਗੱਲਬਾਤ ਕੀਤੀ ਜਾਣੀ ਸੰਭਵ ਨਹੀਂ ਜਾਪਦੀ, ਜਿਸ ਕਰਕੇ ਕਸ਼ਮੀਰ ਦਾ ਮੌਜੂਦਾ ਦੁਖਾਂਤ ਹੋਰ ਵੀ ਵਧਦਾ ਨਜ਼ਰ ਆ ਰਿਹਾ ਹੈ, ਜਿਸ ਦਾ ਨੇੜ ਭਵਿੱਖ ਵਿਚ ਕੋਈ ਹੱਲ ਹੁੰਦਾ ਦਿਖਾਈ ਨਹੀਂ ਦਿੰਦਾ। ਇਸ ਸਮੇਂ ਭਾਰਤ ਕੋਲ ਇਸ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਤੋਂ ਬਿਨਾਂ ਕੋਈ ਬਦਲ ਨਹੀਂ ਹੈ।

-ਬਰਜਿੰਦਰ ਸਿੰਘ ਹਮਦਰਦ

ਸਮਰਥਨ ਮੁੱਲ ਤੋਂ ਬਹੁਤ ਘੱਟ ਮਿਲਦੇ ਹਨ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ

ਜਦੋਂ ਮੰਡੀਆਂ ਵਿਚ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ ਤੋਂ ਵੀ ਅੱਧੇ ਭਾਅ 'ਤੇ ਫ਼ਸਲਾਂ ਦੀ ਕੀਮਤ ਮਿਲੇ ਤਾਂ ਤੁਸੀਂ ਦੱਸੋ ਕਿ ਕਿਸਾਨਾਂ ਨੂੰ ਕੀ ਕਰਨਾ ਚਾਹੀਦਾ ਹੈ? ਇਹ ਸਵਾਲ ਪਿਛਲੇ ਚਾਰ ਦਹਾਕਿਆਂ ਤੋਂ ਕਿਸਾਨਾਂ ਦੇ ਸਾਹਮਣੇ ਆਉਂਦਾ ਰਿਹਾ ਹੈ। ਇਸ ਸਵਾਲ ਦਾ ਅਜੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀ ਸਾਹਿਤ ਤੇ ਸੱਭਿਆਚਾਰ ਨੂੰ ਦੇਣ

ਪ੍ਰਗਟ ਦਿਵਸ 'ਤੇ ਵਿਸ਼ੇਸ਼ ਭਾਰਤ ਇਕ ਬਹੁਕੌਮੀ ਦੇਸ਼ ਹੈ। ਹਰ ਇਕ ਕੌਮ ਦਾ ਵੱਖਰਾ ਧਰਮ ਅਤੇ ਸਾਹਿਤ ਹੈ। ਕੌਮਾਂ ਕੇਵਲ ਧਰਮ ਅਤੇ ਸਾਹਿਤ ਦੇ ਜ਼ੋਰ 'ਤੇ ਹੀ ਅੱਗੇ ਵਧਦੀਆਂ ਹਨ। ਜਿਹੜੀਆਂ ਕੌਮਾਂ ਧਾਰਮਿਕ ਅਤੇ ਸਾਹਿਤਕ ਪੱਖ ਤੋਂ ਸ਼ਕਤੀਸ਼ਾਲੀ ਹੁੰਦੀਆਂ ਹਨ, ਉਹ ਦੇਖਦਿਆਂ ਹੀ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਲਈ ਅਹਿਮ ਸੰਸਥਾ ਸੰਯੁਕਤ ਰਾਸ਼ਟਰ ਸੰਘ

ਸਥਾਪਨਾ ਦਿਵਸ 'ਤੇ ਵਿਸ਼ੇਸ਼ ਵਿਸ਼ਵ ਸ਼ਾਂਤੀ ਅਤੇ ਵਿਸ਼ਵ ਕਲਿਆਣ ਦੇ ਮੰਤਵ ਨਾਲ ਕੌਮਾਂਤਰੀ ਪੱਧਰ 'ਤੇ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ ਕੀਤੀ ਗਈ ਅਤੇ ਹਰ ਸਾਲ 24 ਅਕਤੂਬਰ ਨੂੰ ਸੰਯੁਕਤ ਰਾਸ਼ਟਰ ਸੰਘ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਪਹਿਲਾ ਵਿਸ਼ਵ ਯੁੱਧ 1914 ਤੋਂ 1918 ਤੱਕ ...

ਪੂਰੀ ਖ਼ਬਰ »

ਪੋਲੀਓ ਵਿਰੁੱਧ ਮੁਹਿੰਮ ਨੂੰ ਹੋਰ ਅੱਗੇ ਵਧਾਓ

ਪੋਲੀਓ ਦਿਵਸ 'ਤੇ ਵਿਸ਼ੇਸ਼ ਪੋਲੀਓ ਬਹੁਤ ਹੀ ਸੂਖਮ ਕਿਸਮ ਦੇ ਕੀਟਾਣੂਆਂ ਕਾਰਨ ਹੋਣ ਵਾਲਾ ਬਹੁਤ ਹੀ ਘਾਤਕ ਛੂਤ ਰੋਗ ਹੈ। ਪੋਲੀਓ ਦੇ ਕੀਟਾਣੂੰ ਤਿੰਨ ਕਿਸਮਾਂ ( ਪੀ-1, ਪੀ-2, ਪੀ-3 ) ਦੇ ਹੁੰਦੇ ਹਨ ਜੋ ਕਿ ਬਾਹਰੀ ਵਾਤਾਵਰਨ ਵਿਚ 48 ਘੰਟਿਆਂ ਤੱਕ ਜਿਊਂਦੇ ਰਹਿ ਸਕਦੇ ਹਨ। ਹੁਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX