ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ
. . .  19 minutes ago
ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
. . .  21 minutes ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਦੌਰਾ ਕੀਤਾ। ਇਹ ਮਿਊਜ਼ੀਅਮ ਜਲਿਆਂਵਾਲਾ ਬਾਗ 'ਤੇ ਬਣਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ...
ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
. . .  38 minutes ago
ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)- ਦਿੱਲੀ ਸਥਿਤ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੋਣਾਂ ਦਿੱਲੀ ਗੁਰਦੁਆਰਾ ਐਕਟ ਮੁਤਾਬਕ...
ਭਾਰਤ-ਨਿਊਜ਼ੀਲੈਂਡ ਮੈਚ : 9 ਓਵਰਾਂ ਤੋਂ ਬਾਅਦ ਭਾਰਤ 41/0
. . .  58 minutes ago
ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ
. . .  58 minutes ago
ਨਵੀਂ ਦਿੱਲੀ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕਰਕੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮਿਊਜ਼ੀਅਮ 'ਚ...
ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਮੋਦੀ ਨੇ ਟਵਿੱਟਰ 'ਤੇ ਲਿਖਿਆ, ''ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ। ਉਹ ਇੱਕ ਅਜਿਹੇ ਯੋਧਾ...
ਭਾਰਤ ਨਿਊਜ਼ੀਲੈਂਡ ਮੈਚ : 5 ਓਵਰਾਂ ਤੋਂ ਬਾਅਦ ਭਾਰਤ 13/0
. . .  about 1 hour ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਅੰਕਾਰਾ, 23 ਜਨਵਰੀ- ਤੁਰਕੀ ਦੇ ਤੱਟੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀ ਭੂ-ਮੱਧ ਭੂਚਾਲ ਕੇਂਦਰ (ਈ. ਐੱਮ. ਐੱਸ. ਸੀ.) ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਈ...
ਦਰਦਨਾਕ ਹਾਦਸੇ ਵਿਚ ਧਾਗਾ ਫ਼ੈਕਟਰੀ ਦੀ ਮਹਿਲਾ ਵਰਕਰ ਦੀ ਮੌਤ ਤੇ 20 ਹੋਰ ਜ਼ਖਮੀ
. . .  about 1 hour ago
ਮਾਛੀਵਾੜਾ ਸਾਹਿਬ 23 ਜਨਵਰੀ (ਮਨੋਜ ਕੁਮਾਰ) - ਸਵੇਰੇ ਕਰੀਬ 7.30 ਵਜੇ ਮਾਛੀਵਾੜਾ ਤੋਂ ਕੁਹਾੜਾ ਜਾਂਦੀ ਸੜਕ 'ਤੇ ਵਾਪਰੇ ਹਾਦਸੇ ਵਿਚ 50 ਸਾਲਾਂ ਮਹਿਲਾ ਵਰਕਰ ਰੁਕਮਾ ਦੀ ਮੌਤ ਹੋ ਗਈ ਤੇ ਕਰੀਬ 20 ਹੋਰ ਮਹਿਲਾਂ ਵਰਕਰਜ਼ ਜ਼ਖਮੀ ਹੋ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭੱਟੀਆਂ ਲਾਗੇ...
ਭਾਰਤ ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦੀ ਟੀਮ 157 ਦੌੜਾਂ 'ਤੇ ਆਲ ਆਊਟ
. . .  about 1 hour ago
ਪੰਜਗਰਾਈਂ ਕਲਾਂ 'ਚ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
. . .  about 2 hours ago
ਪੰਜਗਰਾਈਂ ਕਲਾਂ, 23 ਜਨਵਰੀ (ਸੁਖਮੰਦਰ ਸਿੰਘ ਬਰਾੜ)- ਅੱਜ ਸਵੇਰੇ ਲਗਪਗ 8 ਵਜੇ ਪੰਜਗਰਾਈਂ ਕਲਾਂ ਦੇ ਬੱਸ ਅੱਡੇ 'ਤੇ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਸਥਾਨਕ ਵਸਨੀਕ ਡਾ.ਭਰਪੂਰ ਸਿੰਘ ਪੁੱਤਰ ਮੋਹਨ ਸਿੰਘ ਬੱਸ ਅੱਡੇ 'ਤੇ ਕਿਸੇ ਨੂੰ ਛੱਡ ਕੇ ਮੋਟਰਸਾਈਕਲ...
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਨਿਊਜ਼ੀਲੈਂਡ ਦੇ 6 ਖਿਡਾਰੀ ਆਊਟ
. . .  about 2 hours ago
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿਚ ਜ਼ਲੀਲ ਕਰ ਰਹੀ ਹੈ - ਚੀਮਾ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਰੁਜ਼ਗਾਰ ਮੇਲਿਆਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਜ਼ਲੀਲ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਨ੍ਹਾਂ ਮੇਲਿਆਂ ਵਿਚ ਫ਼ੈਕਟਰੀ ਵਾਲਿਆਂ ਨੂੰ ਬੁਲਾ ਕੇ ਉੱਚ ਯੋਗਤਾ...
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ 27 ਓਵਰਾਂ ਮਗਰੋਂ 122/5 'ਤੇ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  1 day ago
ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ
. . .  1 day ago
ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਮਾਲਦਾ ਪਹੁੰਚੇ ਅਮਿਤ ਸ਼ਾਹ
. . .  1 day ago
ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ
. . .  1 day ago
ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ
. . .  1 day ago
ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ
. . .  1 day ago
ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ
. . .  1 day ago
ਤਰਨਤਾਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
. . .  1 day ago
ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਵਰਕਰ ਰੈਲੀ ਕਰਨ ਲਈ ਖਡੂਰ ਸਾਹਿਬ ਪਹੁੰਚੇ ਸੁਖਬੀਰ ਬਾਦਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਕੀਤਾ ਉਦਘਾਟਨ
. . .  1 day ago
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ
. . .  about 1 hour ago
ਅਮਰੀਕੀ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੌਤਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਧਰਮ ਤੇ ਵਿਰਸਾ

ਸ੍ਰੀ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ

ਸਿੱਖ ਸਿਧਾਂਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਹਿਮ ਮੌਕਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 2019'ਚ ਆ ਰਿਹਾ ਹੈ। ਇਸ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਸੰਸਥਾਵਾਂ ਅਤੇ ਸਰਕਾਰਾਂ ਵਲੋਂ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਭਾਰਤ ਸਰਕਾਰ ਇਸ ਦਿਹਾੜੇ ਨੂੰ ਸਾਰੇ ਵਿਸ਼ਵ'ਚ ਮਨਾਏਗੀ। ਸ੍ਰੀਮਤੀ ਸੁਸ਼ਮਾ ਸਵਰਾਜ ਦਾ ਕਹਿਣਾ ਹੈ ਕਿ ਅੱਜ ਉਬਲਦੇ ਹੋਏ ਵਿਸ਼ਵ ਅੰਦਰ ਹਿੰਸਾ ਅਤੇ ਹੱਤਿਆ ਦਾ ਬੋਲਬਾਲਾ ਹੈ। ਧਰਮ ਅਤੇ ਮਜ਼੍ਹਬ ਦੇ ਨਾਂਅ 'ਤੇ ਕਤਲੇਆਮ ਹੋ ਰਹੇ ਹਨ। ਸ੍ਰੀਮਤੀ ਸੁਸ਼ਮਾ ਸਵਰਾਜ ਅਨੁਸਾਰ ਸਰਕਾਰ ਚਾਹੁੰਦੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਲਾਭ ਉਠਾ ਕੇ ਸਿੱਖ ਧਰਮ ਦੀ ਸਾਰੀ ਸਿੱਖਿਆ ਤੋਂ ਸੰਸਾਰ ਨੂੰ ਜਾਣੂ ਕਰਾਇਆ ਜਾਵੇ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਦੂਜੇ ਸਿੱਖ ਗੁਰੂਆਂ ਦੇ ਸੰਦੇਸ਼ ਨੂੰ ਸਾਰੀ ਦੁਨੀਆ'ਚ ਫੈਲਾਇਆ ਜਾਵੇ। ਇਸ ਤਰ੍ਹਾਂ ਕਰਕੇ ਭਾਰਤ ਸਰਕਾਰ ਦੁਨੀਆ ਨੂੰ ਇਹ ਦੱਸਣਾ ਚਾਹੁੰਦੀ ਹੈ ਕਿ ਸਿੱਖ ਧਰਮ ਉਹ ਧਰਮ ਹੈ ਜਿਸ ਦਾ ਆਧਾਰ ਹੈ ਕਿ ਪਰਮਾਤਮਾ ਇਕ ਹੈ। ਇਹ ਉਹ ਧਰਮ ਹੈ ਜਿਹੜਾ ਕਹਿੰਦਾ ਹੈ ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ਅਤੇ ਮਾਨਸ ਕੀ ਜਾਤਿ ਸਬੈ ਏਕੈ ਪਹਚਾਨਬੋ।
ਭਾਰਤ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਵੀ ਆਪਣੇ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਹ ਦਿਹਾੜਾ ਮਨਾਉਣ ਲਈ ਪ੍ਰੋਗਰਾਮ ਉਲੀਕਿਆ ਹੈ। ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਇਹ ਦਿਹਾੜਾ ਦੇਸ਼ ਤੋਂ ਇਲਾਵਾ ਨਿਪਾਲ ਅਤੇ ਬੰਗਲਾਦੇਸ਼'ਚ ਵੀ ਮਨਾਏਗੀ। ਦਰਅਸਲ ਸਿੱਖ ਧਰਮ ਦੇ ਪ੍ਰਚਾਰ ਦੀ ਮੁਢਲੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀ ਹੀ ਬਣਦੀ ਹੈ। ਸਰਕਾਰਾਂ ਦੀ ਤਾਂ ਇਹ ਇਕ ਮਜਬੂਰੀ ਹੈ। ਸਰਕਾਰਾਂ ਇਸ ਤਰ੍ਹਾਂ ਰਾਜਨੀਤਕ ਲਾਭ ਲੈਣ ਲਈ ਦੌੜ ਲਾਉਣ ਦੇ ਯਤਨ'ਚ ਹਨ। ਸ੍ਰੀਮਤੀ ਸੁਸ਼ਮਾ ਸਵਰਾਜ ਨੇ ਜੋ ਕੁਝ ਕਿਹਾ ਹੈ, ਉਸ ਦਾ ਇਕ-ਇਕ ਅੱਖਰ ਸੱਚਾਈ ਬਿਆਨ ਕਰਦਾ ਹੈ। ਪਰ ਸਵਾਲ ਇਹ ਉੱਠਦਾ ਹੈ ਕਿ ਜੇਕਰ ਭਾਰਤ ਸਰਕਾਰ ਦੇ ਮਨ ਅੰਦਰ ਸਿੱਖ ਧਰਮ ਦੀ ਸਿੱਖਿਆ ਬਾਰੇ ਸੱਚਮੁੱਚ ਪਿਆਰ ਹੈ ਤਾਂ ਇਸ ਦਾ ਪ੍ਰਚਾਰ ਤੇ ਸਿੱਖੀ ਅਸੂਲਾਂ ਦਾ ਦੇਸ਼ ਅੰਦਰ ਪ੍ਰਚਾਰ ਕਿਉਂ ਨਹੀਂ ਕੀਤਾ ਜਾਂਦਾ?ਅੱਜ ਦੇਸ਼ ਅੰਦਰ ਰਾਜਨੀਤਕ ਲਾਭ ਲੈਣ ਲਈ ਰਾਜਸੀ ਪਾਰਟੀਆਂ ਵਲੋਂ ਧਰਮ ਦੇ ਨਾਂਅ 'ਤੇ ਦੰਗੇ ਕਰਾਏ ਜਾ ਰਹੇ ਹਨ। ਜਾਤ-ਪਾਤ ਅਤੇ ਧਰਮ ਦੇ ਨਾਂਅ 'ਤੇ ਲੋਕਾਂ ਅੰਦਰ ਵੰਡੀਆਂ ਪਾਉਣ ਦੇ ਯਤਨ ਹੋ ਰਹੇ ਹਨ। ਸਰਕਾਰ ਕਿਉਂ ਨਹੀਂ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਿੱਖ ਧਰਮ ਦੇ ਸੰਦੇਸ਼ ਨੂੰ ਪ੍ਰਚਾਰ ਦਾ ਮਾਧਿਅਮ ਬਣਾਉਂਦੀ। ਸ਼ਾਇਦ ਸਰਕਾਰ ਡਰਦੀ ਹੈ ਕਿ ਉਹ ਇਸ ਤਰ੍ਹਾਂ ਕਰਕੇ 'ਧਰਮ ਨਿਰਪੱਖਤਾ' ਦੇ ਸਵਾਲ 'ਤੇ ਆਪਣੇ ਵਿਰੋਧੀਆਂ ਦੀ ਆਲੋਚਨਾ ਦਾ ਸ਼ਿਕਾਰ ਨਾ ਬਣ ਜਾਵੇ। ਇਸ ਲਈ ਸਰਕਾਰ ਸਿੱਖ ਧਰਮ ਦੇ ਗੁਣਾਂ ਦੀ ਗੱਲ ਤਾਂ ਕਰਦੀ ਹੈ, ਪਰ ਉਨ੍ਹਾਂ 'ਤੇ ਅਮਲ ਕਰਨ ਤੋਂ ਡਰਦੀ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੁਖ-ਸ਼ਾਂਤੀ ਤੇ ਮਾਨਵ ਕਲਿਆਣ ਲਈ ਚਾਰ ਉਦਾਸੀਆਂ ਕੀਤੀਆਂ। ਇਸ ਦੌਰਾਨ ਉਹ 12 ਵਰ੍ਹੇਘਰੋਂ ਬਾਹਰ ਰਹੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਸਾਥੀ ਬਾਲਾ ਤੇ ਮਰਦਾਨਾ ਸਨ। ਇਨ੍ਹਾਂ ਵਿਚੋਂ ਇਕ ਹਿੰਦੂ ਤੇ ਦੂਜਾ ਮੁਸਲਮਾਨ ਸੀ। ਗੁਰੂ ਜੀ ਨੇ ਇਸ ਤਰ੍ਹਾਂ ਆਪਸੀ ਭਾਈਚਾਰੇ ਦੀ ਆਪਣੀ ਮਿਸਾਲ ਪੇਸ਼ ਕੀਤੀ। ਉਹ ਭਾਰਤ ਅੰਦਰ ਹੀ ਨਹੀਂ ਬਲਕਿ ਦੂਜੇ ਦੇਸ਼ਾਂ'ਚ ਵੀ ਗਏ ਤੇ ਮਾਨਸ ਕੀ ਜਾਤਿ ਸਬੈ ਏਕੈ ਪਹਚਾਨਬੋ ਦਾ ਹੋਕਾ ਦੁਨੀਆ ਨੂੰ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਮੁੱਖ ਜ਼ਿੰਮੇਵਾਰੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਣਦੀ ਹੈ, ਕਿਉਂਕਿ ਇਹ ਸਿੱਖਾਂ ਦੀ ਆਪਣੀ ਸੰਸਥਾ ਹੈ। ਇਸ ਦਾ ਸਬੰਧ ਧਰਮ ਪ੍ਰਚਾਰ ਨਾਲ ਹੈ,ਸਰਕਾਰ ਵਾਂਗ ਰਾਜਨੀਤੀ ਨਾਲ ਨਹੀਂ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਦੇਸ਼ ਦੇ ਅਨੇਕਾਂ ਥਾਵਾਂ 'ਤੇ ਪਏ ਹਨ। ਜੇਕਰ ਉਨ੍ਹਾਂ ਦਾ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਹੋਇਆ ਤਾਂ ਉਹ ਆਪਣੇ ਮਾਨਵ ਕਲਿਆਣ ਦੀ ਸਿੱਖਿਆ ਤੇ ਸਿਧਾਂਤਾਂ ਦੇ ਪ੍ਰਚਾਰ ਲਈ ਦੇਸ਼ ਦੇ ਹਰ ਕੋਨੇਤੱਕ ਪਹੁੰਚੇ। ਜੇਕਰ ਪੂਰਬੀ ਭਾਰਤ ਦਾ ਜ਼ਿਕਰ ਕਰੀਏ ਤਾਂ ਉੱਤਰ ਪ੍ਰਦੇਸ਼'ਚ ਵਾਰਾਨਸੀ ਤੇ ਹੋਰ ਥਾਵਾਂ 'ਤੇ ਗੁਰੂ ਨਾਨਕ ਦੇਵ ਜੀ ਦੇ ਪਦ-ਚਿੰਨ੍ਹ ਮਿਲਦੇ ਹਨ। ਬਿਹਾਰ'ਚ ਗੰਗਾ ਪਾਰ ਦਾ ਇਲਾਕਾ ਇਨ੍ਹਾਂ ਪਦ ਚਿੰਨ੍ਹਾਂ ਦੀ ਛੂਹ ਨਾਲ ਪਵਿੱਤਰ ਹੋਇਆ ਹੈ।
ਬੰਗਾਲ ਦੀ ਧਰਤੀ ਨੂੰ ਗੁਰੂ ਜੀ ਦੇ ਚਰਨਾਂ ਦੀ ਛੂਹ ਪ੍ਰਾਪਤ ਕਰਨ ਦਾ ਵੀ ਮਾਣ ਪ੍ਰਾਪਤ ਹੈ। ਕੋਲਕਾਤਾ'ਚ ਸ਼ਹਿਰ ਦੇ ਸਭ ਤੋਂ ਅਹਿਮ ਵਪਾਰਕ ਇਲਾਕੇ'ਬੜਾ ਬਾਜ਼ਾਰ' 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਿਸ ਥਾਂ 'ਤੇ ਚਰਨ ਪਏ,ਉਥੇ ਅੱਜ 'ਗੁਰਦੁਆਰਾ ਬੜਾ ਸਿੱਖ ਸੰਗਤ' ਸੁਸ਼ੋਭਿਤ ਹੈ। ਇਸ ਤਰ੍ਹਾਂ ਹੀ ਮਾਲਦਾ'ਚ ਗੰਗਾ ਦੇ ਕਿਨਾਰੇ 'ਤੇ ਗੁਰੂ ਸਾਹਿਬ ਦੀ ਯਾਦ'ਚ ਗੁਰਦੁਆਰਾ ਬਣਿਆ ਹੋਇਆ ਹੈ। ਬੰਗਲਾਦੇਸ਼,ਜਿਹੜਾ ਇਕ ਸਮੇਂ ਭਾਰਤ ਦਾ ਹੀ ਅੰਗ ਹੁੰਦਾ ਸੀ ਤੇ ਫਿਰ ਦੇਸ਼ ਦੀ ਵੰਡ ਹੋਣਨਾਲ ਪਾਕਿਸਤਾਨ ਦਾ ਹਿੱਸਾ ਬਣ ਗਿਆ, 'ਚ ਵੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਧਰਮ ਅਸਥਾਨ ਹਨ। ਤਤਕਾਲੀ ਪਾਕਿਸਤਾਨੀ ਹਕੂਮਤ ਨੇ ਇਹ ਢਾਹ ਕੇ ਉਥੇ ਸਰਕਾਰੀ ਇਮਾਰਤਾਂ ਉਸਾਰ ਲਈਆਂ ਸਨ। ਬੰਗਲਾਦੇਸ਼ ਬਣਨ 'ਤੇ ਉਥੇ ਆਜ਼ਾਦ ਬੰਗਲਾਦੇਸ਼ ਦੀ ਸਰਕਾਰ ਨੇ ਪੰਜ ਗੁਰਦੁਆਰਾ ਅਸਥਾਨ ਲੱਭੇ ਤੇ ਉਥੋਂ ਦੇ ਪਹਿਲੇ ਪ੍ਰਧਾਨ ਮੰਤਰੀ ਸ਼ੇਖ ਮੁਜੀਬ-ਉਰ-ਰਹਿਮਾਨ ਨੇ ਸੇਵਾ-ਸੰਭਾਲ ਲਈ ਉਨ੍ਹਾਂ ਨੂੰ ਸਿੱਖਾਂ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਦੀ ਸੰਭਾਲ ਲਈ ਸਿੱਖ ਸੰਸਥਾਵਾਂ,ਜਿਨ੍ਹਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸ਼ਾਮਿਲ ਸੀ,ਨੇ ਬੰਗਲਾਦੇਸ਼ ਗੁਰਦੁਆਰਾ ਮੈਨੇਜਮੈਂਟ ਬੋਰਡ ਬਣਾਇਆ, ਜਿਸ ਦੇ ਪਹਿਲੇ ਪ੍ਰਧਾਨ ਪੱਛਮੀ ਬੰਗਾਲ ਦੇ ਤਤਕਾਲੀ ਟ੍ਰਾਂਸਪੋਰਟ ਮੰਤਰੀ ਸ: ਗਿਆਨ ਸਿੰਘ ਸੋਹਨਪਾਲ ਅਤੇ ਜਨਰਲ ਸਕੱਤਰ ਕੈਪਟਨ ਭਾਗ ਸਿੰਘ ਥਾਪੇ ਗਏ ਸਨ। ਇਹ ਬੋਰਡ ਹੀ ਬੰਗਲਾਦੇਸ਼'ਚ ਸਥਿਤ ਗੁਰਧਾਮਾਂ ਦੀ ਦੇਖ-ਰੇਖ ਕਰਦਾ ਰਿਹਾ।
ਦੂਜੀਆਂ ਸੰਸਥਾਵਾਂ ਤੋਂ ਕੋਈ ਸਹਿਯੋਗ ਨਾ ਮਿਲਣ ਕਾਰਨ ਇਨ੍ਹਾਂ ਗੁਰਧਾਮਾਂ ਦੀ ਲੋੜੀਂਦੀ ਸੇਵਾ ਨਹੀਂ ਸੀ ਹੋ ਸਕੀ, ਜਿਸ 'ਤੇ ਬੋਰਡ ਨੇ 2005'ਚ ਕਾਰਸੇਵਾ ਸੰਪਰਦਾਇ ਸਰਹਾਲੀ (ਤਰਨ ਤਾਰਨ) ਦੀ ਬੇਨਤੀ 'ਤੇ ਇਨ੍ਹਾਂ ਗੁਰਧਾਮਾਂ ਦੀ ਸੇਵਾ ਉਨ੍ਹਾਂ ਨੂੰ ਸੰਭਾਲ ਦਿੱਤੀ। ਸੰਪਰਦਾਇ ਦੇ ਮੁਖੀ ਬਾਬਾ ਸੁੱਖਾ ਸਿੰਘ ਨੇ ਖੁਦ ਕਈ ਵਾਰ ਇਨ੍ਹਾਂ ਗੁਰਧਾਮਾਂ ਦੀ ਯਾਤਰਾ ਕੀਤੀ ਅਤੇ ਇਨ੍ਹਾਂ ਦੀ ਕਾਰਸੇਵਾ ਹੋਈ। ਅੱਜ ਵੀ ਇਹ ਸੇਵਾ ਸੰਪਰਦਾਇ ਹੀ ਕਰ ਰਹੀ ਹੈ ਤੇ ਬੋਰਡ ਵਲੋਂ ਉਸ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਢਾਕਾ ਵਿਖੇ ਗੁਰਦੁਆਰਾ ਨਾਨਕਸ਼ਾਹੀ'ਚ ਹਰ ਸ਼ੁੱਕਰਵਾਰ ਦਿਨੇ 11 ਵਜੇ ਤੋਂ 1 ਵਜੇ ਤੱਕ ਦੀਵਾਨ ਸਜਦਾ ਹੈ ਤੇ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਦਾ ਹੈ। ਸੰਗਤ ਵਿਚ ਹਰ ਜਾਤ, ਹਰ ਮਜ਼੍ਹਬ ਦੀਆਂ ਬੀਬੀਆਂ, ਮਰਦ ਅਤੇ ਬੱਚੇ ਬੜੀ ਸ਼ਰਧਾ ਨਾਲ ਸ਼ਾਮਿਲ ਹੁੰਦੇ ਹਨ। ਬੋਰਡ ਦੇ ਸਹਿਯੋਗ ਨਾਲ ਸੰਪਰਦਾਇ ਨੇ ਗੁਰਦੁਆਰੇ'ਚ ਇਕ ਸਿੱਖ ਰਿਸਰਚ ਸੈਂਟਰ ਕਾਇਮ ਕੀਤਾ ਹੈ, ਜਿਸ ਦਾ ਸੰਚਾਲਨ ਢਾਕਾ ਯੂਨੀਵਰਸਿਟੀ ਦੇ ਪ੍ਰੋਫੈਸਰ ਕਾਜ਼ੀ ਨੂਰੁਲ ਇਸਲਾਮ ਕਰਦੇ ਹਨ।
ਪ੍ਰੋਫੈਸਰ ਇਸਲਾਮ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਪਰਨਾਏ ਹੋਏ ਹਨ। ਉਹ ਕਹਿੰਦੇ ਹਨ ਕਿ 'ਭਾਵੇਂ ਮੈਂ ਸਿੱਖ ਨਹੀਂ,ਪਰ ਮੈਂ ਬਾਬਾ ਨਾਨਕ ਦਾ ਸੇਵਕ ਜ਼ਰੂਰ ਹਾਂ ਤੇ ਮੇਰੀ ਇਹ ਕੋਸ਼ਿਸ਼ ਹੈ ਕਿ ਗੁਰੂ ਨਾਨਕ ਦਾ ਸੰਦੇਸ਼ ਘਰ-ਘਰ ਪਹੁੰਚੇ।' ਪ੍ਰੋਫ਼ੈਸਰ ਇਸਲਾਮ ਦੇ ਸਹਿਯੋਗ ਨਾਲ ਢਾਕਾ ਯੂਨੀਵਰਸਿਟੀ ਦੇ ਲਗਪਗ 350 ਵਿਦਿਆਰਥੀ ਅਤੇ ਵਿਦਿਆਰਥਣਾਂ ਸਿੱਖ ਧਰਮ ਅਤੇ ਸਿੱਖ ਇਤਹਾਸ ਦਾ ਅਧਿਐਨ ਕਰ ਚੁੱਕੀਆਂ ਹਨ। ਇਨ੍ਹਾਂ ਯਤਨਾਂ ਨਾਲ ਅੱਜ ਬੰਗਲਾਦੇਸ਼'ਚ ਸਿੱਖੀ ਦੀ ਪਹਿਚਾਣ ਬਣ ਗਈ ਹੈ। ਰਾਹ ਜਾਂਦਿਆਂ ਜੇਕਰ ਕੋਈ ਦਸਤਾਰ ਵਾਲਾ ਸਿੱਖ ਨਜ਼ਰ ਆ ਜਾਵੇ ਤਾਂ ਰਾਹਗੀਰ ਝੱਟ ਦੋਵੇਂ ਹੱਥ ਜੋੜ ਕੇ ਉਸ ਨੂੰ ਫ਼ਤਹਿ ਬੁਲਾਉਣ ਤੋਂ ਚੁੱਕਦਾ ਨਹੀਂ। ਇਹ ਇਤਿਹਾਸਿਕ ਸੱਚਾਈ ਹੈ ਕਿ ਪੂਰਬੀ ਭਾਰਤ'ਚ ਗੁਰੂ ਨਾਨਕ ਦੇਵ ਜੀ ਦੇ ਪਦ ਚਿਨ੍ਹਾਂ ਦੀ ਭਾਲ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕਰਾਈ ਸੀ ਤੇ ਬਾਅਦ'ਚ ਉਨ੍ਹਾਂ ਥਾਵਾਂ 'ਤੇ ਮੰਜੀਆ ਸਥਾਪਿਤ ਕੀਤੀਆਂ ਜੋ ਕਿ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਦਾ ਕੇਂਦਰ ਬਣੀਆਂ। ਉਸ ਸਮੇਂ ਢਾਕਾ ਪੂਰਬੀ ਭਾਰਤ'ਚ ਸਿੱਖੀ ਪ੍ਰਚਾਰ ਦਾ ਮੁੱਖ ਕੇਂਦਰ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਗਲਾਦੇਸ਼ ਤੇ ਨਿਪਾਲ'ਚ ਵੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਫੈਸਲਾ ਕੀਤਾ ਹੈ। ਨਿਪਾਲ ਵਿਚ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਸਥਾਨ ਦੀ ਸੇਵਾ ਕੁਝ ਸਮਾਂ ਹੋਇਆ ਗੁਰੂ-ਘਰ ਦੇ ਸੇਵਕ ਸ: ਐਸ. ਪੀ. ਸਿੰਘ ਨੇ ਕਰਾਈ ਸੀ। ਸ਼੍ਰੋਮਣੀ ਕਮੇਟੀ ਦਾ ਫ਼ੈਸਲਾ ਪ੍ਰਸੰਸਾਯੋਗ ਹੈ। ਲੋੜ ਕੇਵਲ ਇਸ ਗੱਲ ਦੀ ਹੈ ਕਿ ਦੇਸ਼ ਅੰਦਰ ਅਤੇ ਵਿਦੇਸ਼'ਚ ਜਿੱਥੇ ਵੀ ਸਮਾਗਮ ਹੋਣੇ ਹਨ,ਉਥੋਂ ਦੀਆਂ ਸਿੱਖ ਜਥੇਬੰਦੀਆਂ ਦਾ ਸਹਿਯੋਗ ਲਿਆ ਜਾਵੇ। ਸ਼੍ਰੋਮਣੀ ਕਮੇਟੀ ਨੇ ਅੱਜ ਤੱਕ ਇਨ੍ਹਾਂ ਗੁਰਧਾਮਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਲਈ ਸਥਾਨਕ ਸੰਸਥਾਵਾਂ ਤੇ ਕਾਰਸੇਵਕ ਸੰਪਰਦਾਇ ਵਲੋਂ ਕੀਤੀ ਜਾ ਰਹੀ ਸੇਵਾ ਨੂੰ ਧਿਆਨ'ਚ ਰੱਖਦਿਆਂ ਸਮਾਗਮਾਂ ਲਈ ਇਨ੍ਹਾਂ ਨਾਲ ਰਾਬਤਾ ਬਣਾਇਆ ਜਾਵੇ। ਗੁਰਧਾਮਾਂ ਦੀ ਸੇਵਾ ਦੇ ਸਬੰਧ ਵਿਚ ਸੰਪਰਦਾਇ ਗੁਰਸੇਵਾ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਬੇਗ਼ਮ ਸ਼ੇਖ ਹਸੀਨਾ ਨੂੰ ਮਿਲੇ ਸਨ ਤੇ ਉਨ੍ਹਾਂ ਨੇ ਆਪਣੀ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ।
ਬੰਗਲਾਦੇਸ਼'ਚ ਹਰ ਸਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਵਿਸਾਖੀ ਗੁਰਪੁਰਬ ਮਨਾਇਆ ਜਾਂਦਾ ਹੈ, ਜਿਸ'ਚ ਹਾਜ਼ਰ ਹੋਣ ਲਈ ਪੰਜਾਬ ਅਤੇ ਦੇਸ਼ ਦੀਆਂ ਦੂਜੀਆਂ ਥਾਵਾਂ ਤੋਂ ਕਾਫ਼ੀ ਗਿਣਤੀ'ਚ ਸਿੱਖ ਸੰਗਤਾਂ ਪਹੁੰਚਦੀਆਂ ਹਨ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਤੇ ਸਿੱਖਿਆ ਦੇ ਪ੍ਰਚਾਰ ਨੂੰ ਹੋਰ ਬਲ ਮਿਲ ਸਕਦਾ ਹੈ। ਦੇਸ਼ ਭਰ ਅੰਦਰ ਪ੍ਰਚਾਰ ਲਈ ਸੈਮੀਨਾਰ ਕਰਾਏ ਜਾਣੇ ਚਾਹੀਦੇ ਹਨ, ਜਿਨ੍ਹਾਂ ਲਈ ਸਥਾਨਕ ਸੰਸਥਾਵਾਂ ਨਾਲ ਸੰਪਰਕ ਕਰਨਾ ਜ਼ਰੂਰੀ ਹੈ। ਇਸ ਲਈ ਤਿਆਰੀਆਂ ਹੁਣ ਤੋਂ ਹੀ ਹੋਣੀਆਂ ਚਾਹੀਦੀਆਂ ਹਨ।


-ਮੋਬਾ: 098315-48113

ਸ਼੍ਰੋਮਣੀ ਕਮੇਟੀ ਵਲੋਂ ਮੁਫ਼ਤ ਸੇਵਾਵਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ। ਇਸ ਸੰਸਥਾ ਦਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਚਲਾਉਣ ਅਤੇ ਧਰਮ ਦੇ ਪ੍ਰਚਾਰ ਦੇ ਨਾਲ-ਨਾਲ ਮਨੁੱਖੀ ਕਲਿਆਣਕਾਰੀ ਖੇਤਰ ਵਿਚ ਵੀ ਅਹਿਮ ਰੁਤਬਾ ਹੈ। ਇਸ ਲਈ ਗੁਰਦੁਆਰਾ ਸਾਹਿਬਾਨ ਦੀ ...

ਪੂਰੀ ਖ਼ਬਰ »

ਬਰਸੀ ਸਮਾਗਮ 'ਤੇ ਵਿਸ਼ੇਸ਼

ਦੋਆਬੇ ਦੀ ਧਰਤੀ ਦਾ ਮਾਣ ਨਿਰਮਲ ਕੁਟੀਆ ਜੌਹਲਾਂ

ਨਿਰਮਲ ਕੁਟੀਆ ਜੌਹਲਾਂ ਰਾਮਾਮੰਡੀ ਤੋਂ ਹੁਸ਼ਿਆਰਪੁਰ ਸੜਕ 'ਤੇ ਸਥਿਤ ਹੈ, ਜੋ ਅੱਜ ਇਕ ਸਿੱਖੀ ਦਾ ਧੁਰਾ, ਧਰਮ ਪ੍ਰਚਾਰ ਦਾ ਸਥਾਨ ਬਣ ਚੁੱਕਾ ਹੈ। ਇਸ ਸਥਾਨ ਦੇ ਸੰਸਥਾਪਕ ਸੰਤ ਬਾਬਾ ਬਸੰਤ ਸਿੰਘ ਨੇ ਇਸ ਸਥਾਨ ਦੀ ਪ੍ਰਾਰੰਭਤਾ 1920 ਵਿਚ ਕੀਤੀ ਸੀ। ਇਹ ਸਥਾਨ ਨਿਰਮਲ ਸੰਪਰਦਾ ...

ਪੂਰੀ ਖ਼ਬਰ »

ਮਹਾਰਾਜਾ ਦਲੀਪ ਸਿੰਘ ਦਾ ਅੰਗਰੇਜ਼ ਹਾਕਮਾਂ ਸਾਹਮਣੇ ਪੇਸ਼ ਹੋਣਾ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਧਰਮ ਤੇ ਵਿਰਸਾ ਅੰਕ ਦੇਖੋ) ਲਾਰਡ ਹਾਰਡਿੰਗ ਉਸ ਵੇਲੇ ਪੰਜਾਬ ਨੂੰ ਅੰਗਰੇਜ਼ੀ ਰਾਜ ਵਿਚ ਸ਼ਾਮਿਲ ਕਰਨਾ ਚਾਹੁੰਦਾ ਸੀ, ਪਰ ਜਲਦੀ ਅਹਿਸਾਸ ਹੋਇਆ ਕਿ ਇਹ ਕੰਮ 1846 ਦੀਆਂ ਗਰਮੀਆਂ ਵਿਚ ਨਹੀਂ ਹੋ ਸਕਦਾ। ਬੇਸ਼ੱਕ ਪੰਜਾਬੀ ਫੌਜਾਂ ਸਤਲੁਜ ਦੇ ...

ਪੂਰੀ ਖ਼ਬਰ »

250 ਵਰ੍ਹੇ ਪੁਰਾਣੀਆਂ ਟੈਕਸ ਡਿਉਢੀਆਂ ਦੀ ਹੋਂਦ ਅਜੇ ਵੀ ਬਰਕਰਾਰ

ਸਿੱਖ ਮਿਸਲਾਂ ਦੇ ਸਮੇਂ ਅੰਮ੍ਰਿਤਸਰ ਨੂੰ ਵੱਖ-ਵੱਖ ਛੋਟੇ ਸ਼ਹਿਰਾਂ ਦੇ ਰੂਪ ਵਿਚ ਵੰਡਣ ਵਾਲੇ ਕਟੜਿਆਂ ਦੀਆਂ ਚੁੰਗੀ ਡਿਉਢੀਆਂ ਅੱਜ ਵੀ ਅੰਦਰੂਨੀ ਸ਼ਹਿਰ ਵਿਚ ਮੌਜੂਦ ਹਨ, ਪਰ ਇਨ੍ਹਾਂ ਦੀ ਹੋਂਦ ਅਤੇ ਇਨ੍ਹਾਂ ਦੀ ਇਤਿਹਾਸਕ ਮਹੱਤਤਾ ਬਾਰੇ ਸਬੰਧਤ ਵਿਭਾਗਾਂ ਨੂੰ ਕਿਸੇ ...

ਪੂਰੀ ਖ਼ਬਰ »

ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ

ਗਵਾਲੀਅਰ ਦਾ ਕਿਲ੍ਹਾ ਭਾਰਤ ਦੇ ਪ੍ਰਮੁੱਖ ਕਿਲ੍ਹਿਆਂ ਵਿਚ ਸ਼ੁਮਾਰ ਹੈ। ਮੈਦਾਨੀ ਧਰਤੀ ਤੋਂ 342 ਫੁੱਟ ਉਚਾਈ 'ਤੇ ਬਣਿਆ ਇਹ ਕਿਲ੍ਹਾ ਆਪਣੀ ਸੁੰਦਰਤਾ, ਨਿਰਮਾਣ ਸ਼ੈਲੀ ਆਦਿ ਵਰਗੇ ਪੱਖ ਤੋਂ ਮਹੱਤਵ ਰੱਖਣ ਦੇ ਨਾਲ-ਨਾਲ ਇਤਿਹਾਸਕ ਪੱਖ ਤੋਂ ਵੀ ਮਹੱਤਵਪੂਰਨ ਹੈ। ਇਤਿਹਾਸ ...

ਪੂਰੀ ਖ਼ਬਰ »

ਗੁਰਮਤਿ ਸੰਗੀਤ ਵਿਚ ਤਬਲੇ ਦਾ ਸਥਾਨ

ਸੰਗੀਤ ਗਾਇਨ, ਵਾਦਨ ਅਤੇ ਨ੍ਰਿਤ ਤਿੰਨਾਂ ਕਲਾਵਾਂ ਦਾ ਸੁਮੇਲ ਹੈ। ਤਾਲ, ਸੰਗੀਤ ਵਿਚ ਇਕ ਮਹੱਤਵਪੂਰਨ ਭੂਮਿਕਾ ਰੱਖਦਾ ਹੈ, ਜਿਸ ਦੀ ਗਵਾਹੀ ਸੰਗੀਤ ਰਤਨਾਕਰ ਗ੍ਰੰਥ ਵਿਚ ਇਸ ਤਰ੍ਹਾਂ ਮਿਲਦੀ ਹੈ: ਗਤਿਮ ਵਦਿਅਮ ਤਥਾ ਨ੍ਰਿਤਯਮ ਯਤਸਤਾਲੇ ਪ੍ਰਤਿਸਠਿਤਮ ਜਿਵੇਂ ਇਕ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ॥

ਸਿਰੀਰਾਗੁ ਮਹਲਾ ੧ ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ॥ ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ॥ ੧॥ ਮਨ ਰੇ ਸਾਚੀ ਖਸਮ ਰਜਾਇ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ॥ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਗਿਆਨ ਦਾ ਸਰਬਉੱਚ ਸਰੂਪ ਹੈ ਆਤਮਗਿਆਨ

ਗਿਆਨ ਦੀ ਪ੍ਰਾਪਤੀ ਤੋਂ ਭਾਵ ਹੈ ਹਨ੍ਹੇਰੇ ਤੋਂ ਛੁਟਕਾਰਾ। ਸਵਾਮੀ ਵਿਵੇਕਾਨੰਦ ਅਨੁਸਾਰ ਜੇ ਅਸੀਂ ਗਿਆਨ ਦਾ ਦੀਵਾ ਜਲਾਉਂਦੇ ਹਾਂ ਤਾਂ ਹਨ੍ਹੇਰਾ ਆਪਣੇ-ਆਪ ਮਿਟ ਜਾਂਦਾ ਹੈ। ਗਿਆਨ ਸਾਨੂੰ ਵਿੱਦਿਆ ਨਾਲ ਪ੍ਰਾਪਤ ਹੁੰਦਾ ਹੈ। ਸੰਸਾਰ ਵਿਚ ਰਹਿੰਦੇ ਹੋਏ ਗਿਆਨ ...

ਪੂਰੀ ਖ਼ਬਰ »

ਜਿਸ ਨੇ ਵੀ ਹਰਿਮੰਦਰ ਸਾਹਿਬ

* ਸਰਦਾਰ ਪੰਛੀ *

ਜਿਸ ਨੇ ਵੀ ਹਰਿਮੰਦਰ ਸਾਹਿਬ ਖ਼ੂਨ 'ਚ ਰੰਗਿਆ ਏ। ਸਿੱਖਾਂ ਉਹਦਾ ਸਿਰ ਲਾਹ ਕੇ ਨੇਜ਼ੇ 'ਤੇ ਟੰਗਿਆ ਏ। ਗੁਰੂ ਅਰਜਨ ਨੇ ਸਰਬ ਧਰਮ ਦੀ ਰੀਤ ਚਲਾਈ ਸੀ। ਸਾਈਂ ਮੀਆਂ ਤੋਂ ਇਸ ਦੀ ਨੀਂਹ ਰਖਵਾਈ ਸੀ। ਨਾਲੇ ਰੱਬੀ ਬਾਣੀ ਦੀ ਇਕ ਜੋਤ ਜਗਾਈ ਸੀ। ਮਾਨਵ ਮਨ ਦੀ ਹਰ ਇਕ ਨ੍ਹੇਰੀ ਗੁੱਠ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਭਾਈ ਰਣਧੀਰ ਸਿੰਘ ਡੂਮਛੇੜੀ ਲੇਖਕ : ਡਾ: ਕਰਨੈਲ ਸਿੰਘ ਸੋਮਲ ਪ੍ਰਕਾਸ਼ਕ : ਸਿੰਘ ਬ੍ਰਦਰਜ਼, ਅੰਮ੍ਰਿਤਸਰ। ਪੰਨੇ : 128, ਮੁੱਲ : 180 ਰੁਪਏ ਸੰਪਰਕ : 99150-48005 ਭਾਈ ਰਣਧੀਰ ਸਿੰਘ (ਸਿੱਖ ਹਿਸਟਰੀ ਰਿਸਰਚ ਸਕਾਲਰ) ਡੂਮਛੇੜੀ ਸਿੱਖ ਇਤਿਹਾਸ ਦੇ ਇਕ ਨਿਸ਼ਠਾਵਾਨ ਖੋਜੀ ਸਨ। ਡਾ: ਸੋਮਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX