ਤਾਜਾ ਖ਼ਬਰਾਂ


ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  9 minutes ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  27 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  38 minutes ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  53 minutes ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 1 hour ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 2 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 3 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 3 hours ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 1 hour ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਮਾਨਸਾ

ਅਧਿਆਪਕਾਂ ਦੀਆਂ ਬਦਲੀਆਂ ਰੱਦ ਕਰਵਾਉਣ ਲਈ ਪਿੰਡਾਂ 'ਚ ਅਰਥੀ ਫ਼ੂਕ ਮੁਜ਼ਾਹਰੇ

ਜੋਗਾ, 6 ਨਵੰਬਰ (ਬਲਜੀਤ ਸਿੰਘ ਅਕਲੀਆ) - ਸਿੱਖਿਆ ਵਿਭਾਗ ਵੱਲੋਂ ਪਿੰਡ ਭੁਪਾਲ ਖੁਰਦ ਅਤੇ ਰੱਲਾ ਕੋਠੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਜਬਰੀ ਬਦਲੀਆਂ ਕਰਨ ਦੇ ਵਿਰੋਧ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੀਆਂ ਅਰਥੀਆਂ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ | ਰੱਲਾ ਕੋਠੇ ਵਿਖੇ ਅਧਿਆਪਕ ਹਰਜਿੰਦਰ ਸਿੰਘ ਅਨੂਪਗੜ੍ਹ ਦੀ ਬਦਲੀ ਰੱਦ ਕਰਾਉਣ ਲਈ ਚੱਲ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਪਿੰਡ ਵਾਸੀਆਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਵਿੱਚ ਰੋਸ ਮਾਰਚ ਕੱਢਣ ਉਪਰੰਤ ਪਿੰਡ ਦੇ ਬੱਸ ਅੱਡੇ 'ਤੇ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਮੁੱਖ ਸੜਕ ਬਰਨਾਲਾ-ਮਾਨਸਾ ਉੱਪਰ ਸੰਕੇਤਕ ਜਾਮ ਲਗਾ ਕੇ ਸਕੂਲ ਦੇ ਅਧਿਆਪਕ ਹਰਜਿੰਦਰ ਸਿੰਘ ਅਨੂਪਗੜ੍ਹ ਦੀ ਨਵਾਂ ਸ਼ਹਿਰ ਵਿਖੇ ਕੀਤੀ ਜਬਰੀ ਬਦਲੀ ਰੱਦ ਕਰਵਾਉਣ ਲਈ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੀ.ਪੀ.ਆਈ (ਐੱਮ ਐੱਲ) ਲਿਬਰੇਸ਼ਨ ਦੇ ਆਗੂ ਬੱਲਾ ਸਿੰਘ ਰੱਲਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾਈ ਆਗੂ ਇੰਦਰਜੀਤ ਸਿੰਘ ਝੱਬਰ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਬਲੌਰ ਸਿੰਘ ਰੱਲਾ, ਨਿਰਮਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਜਸਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਜਗਰਾਜ ਸਿੰਘ ਕਾਲੀ ਪ੍ਰਧਾਨ ਰੌਸ਼ਨੀ ਸੱਭਿਆਚਾਰਕ ਕਲੱਬ ਰੱਲਾ, ਜਾਗਰ ਸਿੰਘ ਪੰਜਾਬ ਕਿਸਾਨ ਯੂਨੀਅਨ, ਬੂਟਾ ਸਿੰਘ ਪੰਚਾਇਤ ਮੈਂਬਰ, ਮਲਕੀਤ ਕੌਰ ਬਲਾਕ ਸੰਮਤੀ ਮੈਂਬਰ ਰੱਲਾ, ਦਰਸ਼ਨ ਸਿੰਘ ਭਾਰਤੀ ਕਿਸਾਨ ਯੂਨੀਅਨ (ਡਕੌਾਦਾ), ਗਗਨਦੀਪ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਸੁਖਵਿੰਦਰ ਸਿੰਘ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਭੁਪਾਲ ਖੁਰਦ ਵਿਖੇ ਵੀ ਪਿੰਡ ਵਾਸੀਆਂ ਨੇ ਜਬਰੀ ਬਦਲੀ ਕੀਤੇ ਅਧਿਆਪਕ ਦਰਸ਼ਨ ਸਿੰਘ ਅਲੀਸ਼ੇਰ ਦੀ ਹਮਾਇਤ ਵਿੱਚ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਸੂਬਾ ਸਰਕਾਰ ਤੇ ਸਿੱਖਿਆ ਸਕੱਤਰ ਦੀ ਅਰਥੀ ਫ਼ੂਕ ਕੇ ਪਿੱਟ ਸਿਆਪਾ ਕੀਤਾ | ਸੰਬੋਧਨ ਕਰਦੇ ਆਗੂਆਂ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਹੈਂਕੜਬਾਜ਼ ਸਿੱਖਿਆ ਸਕੱਤਰ ਦੇ ਇਸ਼ਾਰਿਆਂ 'ਤੇ ਅਧਿਆਪਕਾਂ ਦੀ ਜਾਇਜ਼ ਮੰਗਾਂ ਮੰਨਣ ਦੀ ਬਜਾਇ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਲਈ ਜਬਰੀ ਬਦਲੀਆਂ, ਮੁਅੱਤਲ ਤੇ ਕਾਰਨ ਦੱਸੋ ਵਰਗੇ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ ਜੋ ਕਿ ਇਨਸਾਫ਼ ਪਸੰਦ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਿਨ੍ਹਾਂ ਚਿਰ ਅਧਿਆਪਕਾਂ ਦੀਆਂ ਬਦਲੀਆਂ ਰੱਦ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਸਮਾਂ ਸਕੂਲਾਂ ਨੂੰ ਤਾਲੇ ਲਗਾ ਕੇ ਰੋਸ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਗੁਰਮੇਲ ਸਿੰਘ, ਸੁਖਚੈਨ ਸਿੰਘ, ਭੋਲਾ ਸਿੰਘ, ਬਲਦੇਵ ਸਿੰਘ, ਮਨਪ੍ਰੀਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ |

ਪੰਜਾਬ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ

ਮਾਨਸਾ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਯੂਨੀਅਨ ਵਲੋਂ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਕਿਹਾ ਕਿ ਅਧਿਕਾਰੀਆਂ ਤੇ ਸ਼ੈਲਰ ਮਾਲਕਾਂ ਦੀ ਮਿਲੀਭੁਗਤ ਨਾਲ ਕਿਸਾਨਾਂ ਦੀ ਝੋਨੇ ਦੀ ਖ਼ਰੀਦ ਸਮੇਂ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ 12 ਤੱਕ ਰੱਦ ਨਾ ਕੀਤੀਆਂ ਤਾਂ ਪ੍ਰਭਾਵਿਤ ਸਕੂਲਾਂ ਨੂੰ ਤਾਲੇ ਲਗਾਉਣ ਦਾ ਐਲਾਨ

ਮਾਨਸਾ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਵੱਖ-ਵੱਖ ਅਧਿਆਪਕ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਜ਼ਿਲ੍ਹੇ ਦੇ ਦੂਰ ਦੁਰਾਡੇ ਬਦਲੇ 13 ਅਧਿਆਪਕਾਂ ਦੇ 12 ਨਵੰਬਰ ਤੱਕ ਤਬਾਦਲੇ ਰੱਦ ਨਾ ਕੀਤੇ ਤਾਂ ਪ੍ਰਭਾਵਿਤ 12 ਸਕੂਲਾਂ ਨੂੰ ਅਣਮਿੱਥੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ

ਭੀਖੀ, 6 ਨਵੰਬਰ (ਬਲਦੇਵ ਸਿੰਘ ਸਿੱਧੂ)- ਬੀਤੀ ਰਾਤ ਜ਼ਿਲ੍ਹਾ ਮਾਨਸਾ ਦੇ ਪਿੰਡ ਮੱਤੀ ਕੋਲ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਅਤੇ ਇਕ ਦੇ ਗੰਭੀਰ ਜਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਨਿਰਮਲ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ ਗੁਰਸੇਵਕ ...

ਪੂਰੀ ਖ਼ਬਰ »

66 ਬੋਤਲਾਂ ਹਰਿਆਣਾ ਮਾਰਕਾ ਠੇਕਾ ਦੇਸੀ ਸ਼ਰਾਬ ਬਰਾਮਦ

ਮਾਨਸਾ, 6 ਨਵੰਬਰ (ਸਟਾਫ਼ ਰਿਪੋਰਟਰ)- ਸੀ.ਆਈ.ਏ. ਸਟਾਫ਼ ਮਾਨਸਾ ਨੇ 2 ਵਿਅਕਤੀਆਂ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਹੌਲਦਾਰ ਉਜਾਗਰ ਸਿੰਘ ਤੇ ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰ ਹਰਦੀਪ ਸਿੰਘ ਵਾਸੀ ਝੁਨੀਰ ਕੋਲੋਂ 48 ਬੋਤਲਾਂ ਅਤੇ ਥਾਣਾ ਸਦਰ ਮਾਨਸਾ ...

ਪੂਰੀ ਖ਼ਬਰ »

ਬੱਸ ਕਿਰਾਏ ਦੇ ਵਾਧੇ ਦੀ ਨਿਖੇਧੀ

ਮਾਨਸਾ, 6 ਨਵੰਬਰ (ਵਿ. ਪ੍ਰਤੀ.)- ਪੰਜਾਬ ਸਰਕਾਰ ਵਲੋਂ ਬੱਸ ਕਿਰਾਏ ਵਿਚ ਪ੍ਰਤੀ ਕਿੱਲੋਮੀਟਰ 7 ਪੈਸੇ ਵਾਧਾ ਕਰਨ ਦੀ ਨਿੰਦਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ | ਜਥੇਬੰਦੀ ਦੇ ਜ਼ਿਲ੍ਹਾ ਮਾਨਸਾ ਦੇ ...

ਪੂਰੀ ਖ਼ਬਰ »

'ਸ਼ੋਅ ਐਾਡ ਟੈਲ' ਮੁਕਾਬਲਾ ਕਰਵਾਇਆ

ਜੋਗਾ, 6 ਨਵੰਬਰ (ਘੜੈਲੀ)- ਮਾਈ ਭਾਗੋ ਸੰਸਥਾ ਰੱਲਾ ਅਧੀਨ ਚੱਲ ਰਹੇ ਕਿਡਜ਼ੀ ਅਤੇ ਐਮ.ਬੀ. ਇੰਟਰਨੈਸ਼ਨਲ ਸਕੂਲ ਵਿਚ ਅੰਤਰ-ਕਲਾਸ 'ਸ਼ੋ ਐਾਡ ਟੈਲ' ਮੁਕਾਬਲਾ ਕਰਵਾਇਆ ਗਿਆ ¢ ਅਧਿਆਪਕਾ ਬੰਦਨਾ ਸਿੰਗਲਾ ਨੇ ਦੱਸਿਆ ਕਿ ਨਰਸਰੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਮਜ਼ਦੂਰਾਂ ਨੂੰ ਮਠਿਆਈਆਂ ਵੰਡ ਕੇ ਦੀਵਾਲੀ ਦੀ ਖ਼ੁਸ਼ੀ ਸਾਂਝੀ ਕੀਤੀ

ਬੁਢਲਾਡਾ, 6 ਨਵੰਬਰ (ਰਾਹੀ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਬਾਬਾ ਭਗਵਾਨ ਦਾਸ ਕਲੱਬ ਕਣਕਵਾਲ ਚਹਿਲਾਂ ਦੇ ਆਗੂਆਂ ਨੇ ਪਿੰਡ ਦੇ ਮਗਨਰੇਗਾ ਮਜ਼ਦੂਰਾ ਨੂੰ ਮਠਿਆਈਆਂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ | ਕਲੱਬ ਪ੍ਰਧਾਨ ਗੱਗੂ ਸਿੰਘ, ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਉਣ ਦਾ ਕੀਤਾ ਪ੍ਰਣ

ਮਾਨਸਾ, 6 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਜਿੱਥੇ ਪਟਾਕੇ ਨਾ ਚਲਾਉਣ ਦਾ ਪ੍ਰਣ ਲਿਆ ਹੈ ਉੱਥੇ ਹਰੀ ਦੀਵਾਲੀ ਮਨਾਉਣ ਅਤੇ ਹੋਰਨਾਂ ਨੂੰ ਪ੍ਰੇਰਨ ਦੀ ਗੱਲ ਵੀ ਕਹੀ | ...

ਪੂਰੀ ਖ਼ਬਰ »

ਝੋਨੇ 'ਚ ਨਮੀ ਦਾ ਰੌਲਾ ਕਿਸਾਨਾਂ ਨਾਲ ਧੱਕੇਸ਼ਾਹੀ- ਬੁੱਧ ਰਾਮ

ਬੋਹਾ, 6 ਨਵੰਬਰ (ਸਲੋਚਨਾ ਤਾਂਗੜੀ)- ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਸਮੇਤ ਕਈ ਆਗੂਆਂ ਨੇ ਅੱਜ ਅਚਨਚੇਤ ਅਨਾਜ ਮੰਡੀ ਬੋਹਾ ਤੇ ਇਸ ਦੇ ਨਜ਼ਦੀਕੀ ਪਿੰਡਾਂ ਦੇ ਖ਼ਰੀਦ ਕੇਂਦਰਾਂ ਦਾ ਦੌਰਾ ...

ਪੂਰੀ ਖ਼ਬਰ »

ਹਾਈਵੇ ਸੰਘਰਸ਼ ਕਮੇਟੀ ਵਲੋਂ ਭੁੱਖ ਹੜਤਾਲ ਜਾਰੀ

ਬਰੇਟਾ, 6 ਨਵੰਬਰ (ਪ.ਪ.)- ਸਥਾਨਕ ਨੈਸ਼ਨਲ ਹਾਈਵੇ ਰੋਡ ਪੀੜਤ ਸੰਘਰਸ਼ ਕਮੇਟੀ ਵਲੋਂ ਕੈਂਚੀਆਂ ਉੱਪਰ ਆਪਣੀਆਂ ਹੱਕਾਂ ਦੀਆਂ ਮੰਗਾਂ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਤਹਿਤ ਅੱਜ 13ਵੇਂ ਦਿਨ ਵਿੱਕਰ ਸਿੰਘ, ਪ੍ਰੇਮ ਸਿੰਘ, ਛੋਟਾ ਸਿੰਘ, ਕਾਲਾ ਸਿੰਘ, ਅਤੇ ਲਾਭ ਸਿੰਘ ਭੁੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX