ਤਾਜਾ ਖ਼ਬਰਾਂ


ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  22 minutes ago
ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਦੀ ਦਿਸ਼ਾ 'ਚ ਅਮਲ...
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  49 minutes ago
ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿਚ ਵਧੇਰੇ ਵਿਦਿਆਰਥੀ...
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ...
ਅੱਜ ਦਾ ਵਿਚਾਰ
. . .  about 1 hour ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 1 hour ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 1 hour ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  26 minutes ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  30 minutes ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  55 minutes ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  59 minutes ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਪੰਜਾਬ / ਜਨਰਲ

ਗੁਰਬਾਣੀ ਦੇ ਇਲਾਹੀ ਗਿਆਨ ਨਾਲ ਅੰਧਕਾਰ ਨੂੰ ਖ਼ਤਮ ਕਰਨ ਦੀ ਵੱਡੀ ਲੋੜ-ਗਿਆਨੀ ਹਰਪ੍ਰੀਤ ਸਿੰਘ

• ਕਿਹਾ : ਜੂਨ ਤੇ ਨਵੰਬਰ '84 ਦੀ ਸਿੱਖ ਨਸਲਕੁਸ਼ੀ ਕਦੇ ਨਾ ਭੁੱਲਣ ਵਾਲਾ ਨਾਸੂਰ • ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਲੋਂ ਦਰਸ਼ਨੀ ਡਿਉਢੀ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ

ਅੰਮਿ੍ਤਸਰ, 8 ਨਵੰਬਰ (ਜੱਸ)-ਬੰਦੀ ਛੋੜ ਦਿਵਸ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਉਤਸ਼ਾਹ ਸਹਿਤ ਮਨਾਉਂਦਿਆਂ ਇਸ ਮੌਕੇ ਸਦੀਆਂ ਤੋਂ ਚਲੀ ਆਉਂਦੀ ਪੁਰਾਤਨ ਰਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਲੋਂ ਦਰਸ਼ਨੀ ਡਿਉੜੀ ਦੀ ਫ਼ਸੀਲ ਤੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ | ਬੀਤੇ ਦਿਨੀਂ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲਣ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਹਿਲੀ ਵਾਰ ਕੌਮ ਦੇ ਨਾਂਅ ਜਾਰੀ ਕੀਤੇ ਗਏ ਸੰਦੇਸ਼ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗਵਾਲ ਸਮੇਤ ਹੋਰ ਕਈ ਪ੍ਰਮੁੱਖ ਧਾਾਰਮਿਕ ਸ਼ਖ਼ਸੀਅਤਾਂ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਰਸ਼ਨੀ ਡਿਉਢੀ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਇਲਾਹੀ ਗਿਆਨ ਖੜਗ ਨਾਲ ਆਪਣੇ ਅੰਦਰ ਅਤੇ ਦੁਨੀਆਂ ਵਿਚ ਫੈਲੇ ਹੋਏ ਅੰਧਕਾਰ ਨੂੰ ਖ਼ਤਮ ਕਰਨਾ ਸਮੇਂ ਦੀ ਵੱਡੀ ਲੋੜ ਹੈ | ਉਨ੍ਹਾਂ ਜੂਨ ਅਤੇ ਨਵੰਬਰ 1984 ਵਿਚ ਸਮੇਂ ਦੀ ਕੇਂਦਰ ਸਰਕਾਰ ਵਲੋਂ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਨੂੰ ਕਦੇ ਨਾ ਭੁੱਲਣ ਵਾਲਾ ਨਾਸੂਰ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣਾ ਅਤੇ ਦੇਸ਼ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਵਰਗੇ ਅਪਰਾਧਾਂ ਨੇ ਭਾਰਤ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਹੈ | ਉਨ੍ਹਾਂ ਸੋਸ਼ਲ ਮੀਡੀਆ 'ਤੇ ਸਿੱਖਾਂ ਵਲੋਂ ਇਕ-ਦੂਸਰੇ ਪ੍ਰਤੀ ਨੀਵੇਂ ਪੱਧਰ 'ਤੇ ਵਰਤੀ ਜਾ ਰਹੀ ਸ਼ਬਦਾਵਲੀ ਨੂੰ ਸਿੱਖ ਨੈਤਿਕਤਾ ਦਾ ਘਾਣ ਦੱਸਦਿਆਂ ਸੋਸ਼ਲ ਮੀਡੀਏ ਨੂੰ ਭਰਾ-ਮਾਰੂ ਜੰਗ ਕਰਵਾਉਣ ਲਈ ਆਧਾਰ ਸਰੋਤ ਵਜੋਂ ਵਰਤਣਾ ਸਿੱਖ ਵਿਰੋਧੀ ਲੋਕਾਂ ਦੀ ਡੂੰਘੀ ਸਾਜਿਸ਼ ਦਾ ਹਿੱਸਾ ਕਰਾਰ ਦਿੱਤਾ | ਇਸ ਦੇ ਨਾਲ ਹੀ ਉਨ੍ਹਾਂ ਸਿੱਖ ਸੰਸਥਾਵਾਂ ਨੂੰ ਆਪਣੇ ਕਰਤਵ ਪਛਾਣਦਿਆਂ ਕਿਰਤ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਯੋਗ ਉਪਰਾਲੇ ਅਤੇ ਵਿਉਂਤਬੰਦੀ ਕਰਨ ਲਈ ਕਿਹਾ, ਜਦਕਿ ਸਮੁੱਚੀਆਂ ਪੰਥਕ ਧਿਰਾਂ ਅਤੇ ਸੰਸਥਾਵਾਂ ਨੂੰ ਇਕ-ਦੂਜੇ ਨੂੰ ਭੰਡਣ ਦੀ ਬਜਾਏ ਗੁਰਬਾਣੀ ਦੀ ਰੌਸ਼ਨੀ ਵਿਚ ਗੁਰਮਤਿ ਅਨੁਸਾਰ ਕੀਤੇ ਕਾਰਜਾਂ ਨੂੰ ਉਤਸ਼ਾਹਤ ਕਰਨ ਦੀ ਵੀ ਪ੍ਰੇਰਣਾ ਕੀਤੀ | ਉਨ੍ਹਾਂ ਕਿਹਾ ਕਿ ਸੰਨ 2019 ਵਿਚ ਮਨਾਈ ਜਾ ਰਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਹੁਣ ਤੋਂ ਵਿਉਂਤਬੰਦੀ ਕੀਤੀ ਜਾਵੇ ਅਤੇ ਪੰਥਕ ਸ਼ਕਤੀ ਨੂੰ ਇਕਜੁਟ ਕਰਨ ਲਈ ਰਲ-ਮਿਲ ਕੇ ਸ੍ਰੀ ਗੁਰੂ ਸਾਹਿਬ ਵਲੋਂ ਚਲਾਈ ਉਸਾਰੂ ਸੰਵਾਦ ਪ੍ਰਕਿਰਿਆ ਨੂੰ ਮੁੜ ਸੁਰਜੀਤ ਕੀਤਾ ਜਾਵੇ, ਤਾਂ ਜੋ ਕੌਮ ਵਿਵਾਦਾਂ 'ਚੋਂ ਨਿਕਲ ਸਕੇ |
ਗੁਰ ਇਤਿਹਾਸ ਨੂੰ ਵਿਗਾੜਨ ਦੀਆਂ ਚਾਲਾਂ ਤੋਂ ਸਿੱਖ ਸੰਗਤਾਂ ਸੁਚੇਤ ਰਹਿਣ-ਭਾਈ ਲੌਾਗੋਵਾਲ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗੁਰਮਤਿ ਵਿਚਾਰਾਂ ਸਾਂ ਝਿਆਂ ਕਰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਸੱਚ ਦੀ ਆਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ ਲੋਕਾਂ ਦੇ ਹੱਕ ਵਿਚ ਅੱਗੇ ਆਉਣ ਦੀ ਪ੍ਰੇਰਣਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਅੱਜ ਕੁਝ ਪੰਥ ਵਿਰੋਧੀ ਸ਼ਕਤੀਆਂ ਗੁਰ-ਇਤਿਹਾਸ ਅਤੇ ਸਿੱਖ-ਇਤਿਹਾਸ ਨੂੰ ਵਿਗਾੜਨ ਲਈ ਚਾਲਾਂ ਚੱਲ ਰਹੀਆਂ ਹਨ, ਜਿਨ੍ਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਮੁੱਖ ਸਕੱਤਰ ਡਾ: ਰੂਪ ਸਿੰਘ, ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਗੁਰਿੰਦਰਪਾਲ ਸਿੰਘ ਗੋਰਾ, ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ: ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿਹੰਗ ਸਿੰਘ ਜਥੇਬਦੀਆਂ ਦੇ ਆਗੂ ਜਥੇ: ਬਲਬੀਰ ਸਿੰਘ 96 ਕਰੋੜੀ ਤੇ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਹੋਰ ਪੰਥਕ ਸ਼ਖ਼ਸੀਅਤਾਂ ਮੌਜੂਦ ਸਨ |
ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀਆਂ ਵਲੋਂ ਨਾਅਰੇਬਾਜ਼ੀ
ਜਿਸ ਸਮੇਂ ਕਾਰਜਕਾਰੀ ਜਥੇਦਾਰ ਦਰਸ਼ਨੀ ਡਿਉਢੀ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰ ਰਹੇ ਸਨ ਤਾਂ ਇਸ ਦਾ ਵਿਰੋਧ ਕਰਦਿਆਂ ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀਆਂ ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਬਲਵਿੰਦਰ ਸਿੰਘ ਕਾਲਾ, ਗੁਰਸ਼ਰਨ ਸਿੰਘ, ਗੁਰਜੀਤ ਸਿੰਘ, ਤੇ ਸਰਬਜੀਤ ਸਿੰਘ ਸਮੇਤ ਕੁਝ ਵਿਅਕਤੀਆਂ ਵਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ, ਭਾਈ ਜਗਤਾਰ ਸਿੰਘ ਹਵਾਰਾ ਤੇ ਭਾਈ ਧਿਆਨ ਸਿੰਘ ਮੰਡ ਦੇ ਹੱਕ 'ਚ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੌਜੂਦਾ ਕਾਰਜਕਾਰੀ ਜਥੇਦਾਰ ਵੀ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਹੀ ਕਾਪੀ ਹੈ ਤੇ ਉਹ ਬਾਦਲਾਂ ਦੇ ਜਥੇਦਾਰ ਨੂੰ ਨਹੀਂ ਮੰਨਦੇ | ਉਨ੍ਹਾਂ ਦੇ ਜਥੇਦਾਰ ਸਰਬੱਤ ਖ਼ਾਲਸਾ ਵਲੋਂ ਥਾਪੇ ਭਾਈ ਧਿਆਨ ਸਿੰਘ ਮੰਡ ਹੀ ਹਨ | ਇਸ ਮੌਕੇ ਭਾਈ ਮੰਡ ਵਲੋਂ ਜਾਰੀ ਕੀਤਾ ਗਿਆ ਲਿਖਤੀ ਸੰਦੇਸ਼ ਵੀ ਸੰਗਤਾਂ ਵਿਚ ਵੰਡਿਆ ਗਿਆ |

ਬੰਦੀਛੋੜ ਦਿਵਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

ਅੰਮਿ੍ਤਸਰ, 8 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਪੰਥ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਪੁਰਾਤਨ ਪ੍ਰੰਪਰਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਥਾਹ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਪੁਰਾਤਨ ਲੋਕ ਕਹਾਵਤ 'ਦਾਲ ਰੋਟੀ ਘਰ ਦੀ ਦੀਵਾਲੀ ...

ਪੂਰੀ ਖ਼ਬਰ »

ਤਨਖਾਹਾਂ ਨਾ ਮਿਲਣ ਕਾਰਨ ਸਰਕਾਰੀ ਮੁਲਾਜ਼ਮਾਂ ਦੀ ਦੀਵਾਲੀ ਰਹੀ ਫਿੱਕੀ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)-ਇਸ ਵਾਰ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੀ ਦੀਵਾਲੀ ਇਸ ਕਾਰਨ ਫਿੱਕੀ ਰਹੀ, ਜਦੋਂ ਸਰਕਾਰ ਦੇ ਖ਼ਜ਼ਾਨਾ ਵਿਭਾਗ ਵਲੋਂ ਕਰਮਚਾਰੀਆਂ ਦੀਆਂ ਤਨਖਾਹਾਂ ਟਰਾਂਸਫਰ ਕਰਨ ਵਾਲੇ ਸਾਫਟਵੇਅਰ 'ਚ ਗੜਬੜੀ ਹੋਣ ਕਾਰਨ ਜ਼ਿਆਦਾਤਰ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਬਾਬਾ ਵਿਸ਼ਵਕਰਮਾ ਦੇ ਨਾਂਅ 'ਤੇ ਜਲਦ ਖੋਲਿ੍ਹਆ ਜਾਵੇਗਾ ਹੁਨਰ ਵਿਕਾਸ ਕੇਂਦਰ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਬਾਬਾ ਵਿਸ਼ਵਕਰਮਾ ਦੇ ਨਾਂਅ 'ਤੇ ਲੁਧਿਆਣਾ ਵਿਖੇ ਜਲਦ ਹੀ ਹੁਨਰ ਵਿਕਾਸ ਕੇਂਦਰ ਖੋਲਿ੍ਹਆ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਦਿੱਲੀ ਤੋਂ ਗਿ੍ਫ਼ਤਾਰ

• 5 ਦਿਨਾ ਪੁੱਛਗਿੱਛ ਰਿਮਾਂਡ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਆਸ-ਡੀ.ਆਈ.ਜੀ. ਖੱਟੜਾ • 45 ਮੈਂਬਰੀ ਕਮੇਟੀ ਦੇ 3 ਹੋਰ ਮੈਂਬਰਾਂ ਸਣੇ 5 ਹੋਰ ਨੂੰ ਹਿਰਾਸਤ 'ਚ ਲੈਣ ਦੀ ਚਰਚਾ

ਬਠਿੰਡਾ/ਭਗਤਾ, 8 ਨਵੰਬਰ (ਸੁਖਵਿੰਦਰ ਸਿੰਘ ਸੁੱਖਾ/ਸੁਖਪਾਲ ਸੋਨੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਦਲ (ਐਸ.ਆਈ.ਟੀ.) ਵਲੋਂ ਬੁੱਧਵਾਰ ਬਾਅਦ ਦੁਪਹਿਰ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ 1 ਮੈਂਬਰ ਜਤਿੰਦਰਬੀਰ ਅਰੋੜਾ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਸਥਾਪਿਤ ਕੀਤਾ ਉੱਤਰੀ ਭਾਰਤ ਦਾ ਪਹਿਲਾ 425 ਕਿੱਲੋਗ੍ਰਾਮ ਦੀ ਸਮਰੱਥਾ ਵਾਲਾ ਸਿਲੰਡਰ

ਮੰਡੀ ਗੋਬਿੰਦਗੜ੍ਹ, 8 ਨਵੰਬਰ (ਬਲਜਿੰਦਰ ਸਿੰਘ)-ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਪ੍ਰਮੁੱਖ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਕਿਸਕੋ ਕਾਸਟਿੰਗ ਵਿਚ ਉੱਤਰੀ ਭਾਰਤ ਦਾ ਪਹਿਲਾ 425 ਕਿਲੋਗ੍ਰਾਮ ਦੀ ਸਮਰੱਥਾ ਵਾਲਾ ਐਲ. ਪੀ. ਜੀ. ਸਿਲੰਡਰ ਸਥਾਪਿਤ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖੇਤਰੀ ਪੱਧਰ ਦੇ ਸਹਿ ਵਿੱਦਿਅਕ ਮੁਕਾਬਲੇ 13 ਤੋਂ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰੀ ਪੱਧਰ ਦੇ ਸਹਿ-ਵਿੱਦਿਅਕ ਮੁਕਾਬਲੇ 13 ਤੋਂ 15 ਨਵੰਬਰ 2018 ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਖੇਤਰੀ ਪੱਧਰ ਦੇ ਸਹਿ ਵਿੱਦਿਅਕ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਅਧਿਆਪਕਾਂ ਨੇ ਮਨਾਇਆ 'ਦੀਵਾਲੀਆ ਦਿਵਸ'

ਪਟਿਆਲਾ, 8 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝੇ ਅਧਿਆਪਕ ਮੋਰਚੇ ਵਲੋਂ ਪੱਕੇ ਧਰਨੇ ਦੇ 33ਵੇਂ ਦਿਨ 'ਪੰਜਾਬ ਸਰਕਾਰ ਦਾ 'ਦੀਵਾਲੀਆ ਦਿਵਸ' ਮਨਾਇਆ ਗਿਆ | ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਕਰਨੈਲ ਸਿੰਘ ਫਿਲੌਰ, ਵਿਕਰਮ ਦੇਵ ਸਿੰਘ, ਨੀਰਜ ਯਾਦਵ, ਅਤਿੰਦਰਪਾਲ ਘੱਗਾ, ...

ਪੂਰੀ ਖ਼ਬਰ »

ਬੀ. ਐਸ. ਐਫ਼. ਵਲੋਂ ਦੀਵਾਲੀ ਮੌਕੇ ਪਾਕਿ ਨੂੰ ਮਠਿਆਈ ਭੇਟ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਸਾਦਕੀ ਚੌਾਕੀ 'ਤੇ ਰੌਸ਼ਨੀ ਦਾ ਤਿਉਹਾਰ ਦੀਵਾਲੀ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸੇ ਤਰ੍ਹਾਂ ਹੀ ਭਾਰਤੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼. ਵਲੋਂ ਆਪਣੇ ਤਿਉਹਾਰ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਸਨਅਤਕਾਰਾਂ ਨੂੰ ਰੋਜ਼ਾਨਾ 8 ਘੰਟੇ ਸਸਤੀ ਬਿਜਲੀ ਦੇਣ ਦਾ ਫ਼ੈਸਲਾ

ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨਰ (ਪੀ.ਐਸ.ਈ.ਆਰ.ਸੀ.) ਵਲੋਂ ਜਾਰੀ ਹੁਕਮ ਅਨੁਸਾਰ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਲੋਂ ਵਿੱਤੀ ਸਾਲ 2018-2019 ਲਈ ਟੈਰਿਫ਼ ਪਲਾਨ ਜਾਰੀ ਕਰਦਿਆਂ ਜੋ ਟਾਈਮ ਆਫ਼ ਡੇਅ 'ਤੇ ਛੋਟ ਦੇਣ ਦੀ ਸਹੂਲਤ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨਗੀ ਚੋਣ 'ਚ ਨਾਰਾਜ਼ਗੀ ਦੇ ਬਾਗੀ ਸੁਰਾਂ 'ਚ ਪਲਟਣ ਦੀ ਲੀਡਰਸ਼ਿਪ ਨੂੰ ਭਾਰੀ ਚਿੰਤਾ

ਮੇਜਰ ਸਿੰਘ ਜਲੰਧਰ, 8 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਸਾਲਾਨਾ ਚੋਣ 'ਚ ਭਾਵੇਂ ਅਕਾਲੀ ਦਲ ਨੂੰ ਹਾਲ ਦੀ ਘੜੀ ਬਾਗੀ ਸੁਰਾਂ ਵਾਲੀ ਧਿਰ ਤੋਂ ਤਾਂ ਕੋਈ ਖਾਸ ਚੁਣੌਤੀ ਨਹੀਂ, ਪਰ ਚੋਣ ਦੌਰਾਨ ਪ੍ਰਧਾਨਗੀ ਤੇ ...

ਪੂਰੀ ਖ਼ਬਰ »

ਬਿਜਲੀ ਦੇ ਗਲਤ ਬਿੱਲਾਂ ਨਾਲ ਖਪਤਕਾਰਾਂ ਦੀਆਂ ਜੇਬਾਂ 'ਤੇ ਪਾਇਆ ਜਾ ਰਿਹੈ ਬੇਲੋੜਾ ਭਾਰ

ਮੀਟਰਾਂ ਦੀ ਰੀਡਿੰਗ, ਦੇਰੀ ਨਾਲ ਬਿੱਲ ਭੇਜਣ ਨਾਲ ਖਪਤਕਾਰਾਂ ਨੂੰ ਲੱਗ ਰਿਹਾ ਚੂਨਾ

ਜਲੰਧਰ, 8 ਨਵੰਬਰ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਬਿਜਲੀ ਦੇ ਲਗਾਤਾਰ ਮਹਿੰਗੀ ਹੋਣ ਕਰਕੇ ਲੋਕਾਂ ਦਾ ਲੱਕ ਟੁੱਟਾ ਹੋਇਆ ਹੈ ਪਰ ਪਿਛਲੇ ਕੁਝ ਸਮੇਂ ਵਿਚ ਕਈ ਖਪਤਕਾਰਾਂ ਨੂੰ ਬਿਨਾਂ ਵਰਤੇ ਹੀ ਬਿਜਲੀ ਦੇ ਬਿੱਲਾਂ ਨਾਲ ਵਾਧੂ ਰਕਮਾਂ ਦੇਣੀਆਂ ਪੈ ਰਹੀਆਂ ਹਨ ਤੇ ਪਾਵਰਕਾਮ ...

ਪੂਰੀ ਖ਼ਬਰ »

ਤਿਹਾੜ ਜੇਲ੍ਹ ਦੇ ਬਾਹਰ ਸਿੱਖ ਕੈਦੀਆਂ ਦੀ ਜਲਦੀ ਰਿਹਾਈ ਲਈ ਕੀਤੀ ਅਰਦਾਸ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬ ਦੇ ਕਾਲੇ ਦੌਰ ਦੌਰਾਨ ਜੂਝਣ ਵਾਲੇ ਸਿੱਖ ਯੋਧਿਆਂ ਦੀ ਜੇਲ੍ਹਾਂ ਤੋਂ ਰਿਹਾਈ ਕਰਵਾਉਣ ਲਈ ਦਿੱਲੀ ਦੀ ਤਿਹਾੜ ਜੇਲ੍ਹ ਦੇ ਬਾਹਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਬੰਦੀ ਛੋੜ ਦਾਤਾ ਸ੍ਰੀ ਗੁਰੂ ...

ਪੂਰੀ ਖ਼ਬਰ »

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ 8 ਦਿਨਾ ਧਾਰਮਿਕ ਸਮਾਗਮ ਸਮਾਪਤ

ਬੱਧਨੀ ਕਲਾਂ, 8 ਨਵੰਬਰ (ਸੰਜੀਵ ਕੋਛੜ)-ਨਾਨਕਸਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ 8 ਦਿਨਾ ਧਾਰਮਿਕ ਰੂਹਾਨੀ ਦੀਵਾਨ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਿਖ਼ਲਾਫ਼ ਪਾਈਆਂ ਅਪੀਲਾਂ ਅਦਾਲਤ ਵਲੋਂ ਖਾਰਜ

ਸੰਗਰੂਰ, 8 ਨਵੰਬਰ (ਧੀਰਜ ਪਸ਼ੌਰੀਆ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਹੱਕ 'ਚ ਸੁਨਾਮ ਅਦਾਲਤ ਵਲੋਂ 16 ਅਗਸਤ 2016 ਨੂੰ ਅਕਾਲ ਅਕੈਡਮੀ ਚੀਮਾ ਮੰਡੀ ਦੇ ਸਬੰਧ 'ਚ ਜੋ ਸਟੇਅ ਮਿਲੀ ਸੀ, ਜਿਸ ਅਨੁਸਾਰ ਦੂਸਰੀ ਧਿਰ ਨੂੰ ਮੁਦਈ ਦੀ ਮਲਕੀਅਤ ਵਾਲੀ ਜਗ੍ਹਾ ਦੀ ਇਮਾਰਤ ਨੂੰ ਨੁਕਸਾਨ ...

ਪੂਰੀ ਖ਼ਬਰ »

ਸਵਾਮੀ ਸਰੂਪਾਨੰਦ ਦੀ 35ਵੀਂ ਬਰਸੀ 12 ਨੂੰ

ਘੁਮਾਣ, 8 ਨਵੰਬਰ (ਗੁਰਚਰਨਜੀਤ ਸਿੰਘ ਬਾਵਾ)-ਬ੍ਰਹਮ ਗਿਆਨੀ ਸਵਾਮੀ ਸਰੂਪਾਨੰਦ ਦੀ 35ਵੀਂ ਬਰਸੀ 12 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਨਵਾਂ ਬੱਲੜਵਾਲ (ਚੱਕ ਚਾਉ) ਨਜ਼ਦੀਕ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਿਖੇ ਮਨਾਈ ਜਾ ਰਹੀ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਵਾਮੀ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਨੇ ਕਾਮਧੇਨੁ ਸਟੀਲ ਉਤਪਾਦਾਂ ਨੂੰ ਬਦਨਾਮ ਕਰਨ ਵਾਲੀਆਂ ਕੰਪਨੀਆਂ ਨੂੰ ਵਰਜਿਆ

ਮੰਡੀ ਗੋਬਿੰਦਗੜ੍ਹ, 8 ਨਵੰਬਰ (ਮੋਹਿਤ ਸਿੰਗਲਾ)-ਦਿੱਲੀ ਹਾਈ ਕੋਰਟ ਨੇ ਭਾਰਤ ਦੀ ਪ੍ਰਮੁੱਖ ਸਰੀਆ ਕੰਪਨੀ ਕਾਮਧੇਨੁ ਲਿਮਟਿਡ ਨੂੰ ਸੋਸ਼ਲ ਮੀਡੀਆ ਅਤੇ ਹੋਰ ਢੰਗਾਂ ਨਾਲ ਬਦਨਾਮ ਕਰਨ, ਕੁਆਲਿਟੀ ਪਰਤੀ ਭੁਲੇਖੇ ਦੀ ਸਥਿਤੀ ਪੈਦਾ ਕਰਨ ਅਤੇ ਉਸ ਦੇ ਸਮਾਜਿਕ ਰੁਤਬੇ ਨੂੰ ...

ਪੂਰੀ ਖ਼ਬਰ »

ਜਥੇ: ਧਿਆਨ ਸਿੰਘ ਮੰਡ ਵਲੋਂ ਬਰਗਾੜੀ ਮੋਰਚਾ ਸਥਾਨ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ

ਬਰਗਾੜੀ, 8 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸਰਬੱਤ ਖਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ਼ ਮੋਰਚੇ ਦੇ 160ਵੇਂ ਦਿਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਟਰੱਸਟ ਕਮੇਟੀ ਵਲੋਂ ਵਿਸ਼ੇਸ਼ ਬੈਠਕ

ਅੰਮਿ੍ਤਸਰ, 8 ਨਵੰਬਰ (ਹਰਮਿੰਦਰ ਸਿੰਘ)¸ਇਤਿਹਾਸਕ ਜਲਿ੍ਹਆ ਵਾਲਾ ਟਰੱਸਟ ਕਮੇਟੀ ਦੀ ਦੂਸਰੀ ਬੈਠਕ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ, ਸੱਭਿਆਚਾਰਕ ਮੰਤਰਾਲੇ ਡਾ. ਮਹੇਸ਼ ਸ਼ਰਮਾ, ...

ਪੂਰੀ ਖ਼ਬਰ »

ਨੋਟਬੰਦੀ ਦੇ 2 ਸਾਲ ਬਾਅਦ ਵੀ ਨਹੀਂ ਟੁੱਟਾ ਨਕਲੀ ਨੋਟਾਂ ਦਾ ਮਾਇਆ ਜਾਲ

• 12 ਲੱਖ 84 ਹਜ਼ਾਰ 856 ਰੁਪਏ ਦੇ ਨਕਲੀ ਨੋਟ ਬਰਾਮਦ

ਬਠਿੰਡਾ, 8 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-8 ਨਵੰਬਰ 2016 ਦੀ ਸ਼ਾਮ 8.15 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਟੀ.ਵੀ. ਚੈਨਲਾਂ ਰਾਹੀਂ ਅਚਾਨਕ ਕੀਤੀ ਨੋਟਬੰਦੀ ਦੇ 2 ਸਾਲ ਬੀਤੇ ਜਾਣ ਬਾਅਦ ਵੀ ਨਕਲੀ ਨੋਟਾਂ ਦਾ ਮਾਇਆ ਜਾਲ ਨਹੀਂ ਟੁੱਟ ਸਕਿਆ | ਨੋਟਬੰਦੀ ਦੇ ਪਿੱਛੋਂ ...

ਪੂਰੀ ਖ਼ਬਰ »

ਕਵੀਸ਼ਰੀ ਦੇ ਬਾਬਾ ਬੋਹੜ ਜੋਗਾ ਸਿੰਘ ਜੋਗੀ ਦੀ ਪਹਿਲੀ ਬਰਸੀ ਕੱਲ੍ਹ

ਬਾਬਾ ਬਕਾਲਾ ਸਾਹਿਬ, 8 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਕੌਮ ਦੇ ਅਨਮੋਲ ਹੀਰੇ, ਸ਼੍ਰੋਮਣੀ ਕਵੀਸ਼ਰ, ਕਵੀਸ਼ਰੀ ਦੇ ਬਾਬਾ ਬੋਹੜ ਭਾਈ ਜੋਗਾ ਸਿੰਘ ਜੋਗੀ ਦੀ ਪਹਿਲੀ ਬਰਸੀ 10 ਨਵੰਬਰ, ਦਿਨ ਸਨਿੱਚਰਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੋਲਡਨ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਡਾ: ਸੰਤੋਖ ਸਿੰਘ ਧੜੇ ਦੇ 6 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਭਲਕੇ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ ਤੇ 2 ਦਸੰਬਰ ਨੂੰ ਹੋਵੇਗੀ ਚੋਣ

ਅੰਮਿ੍ਤਸਰ, 8 ਨਵੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ 2 ਦਸੰਬਰ ਨੂੰ ਹੋਣ ਜਾ ਰਹੀਆਂ ਵਾਲੀਆਂ ਆਮ ਚੋਣਾਂ ਲਈ ਚੱਲ ਰਹੀਆਂ ਨਾਮਜ਼ਦਗੀਆਂ ਦੌਰਾਨ ਅੱਜ ਡਾ: ਸੰਤੋਖ ਸਿੰਘ ਗਰੁੱਪ ਨਾਲ ਸਬੰਧਿਤ ਉਮੀਦਵਾਰਾਂ ਨੇ 6 ਵੱਖ-ਵੱਖ ਅਹੁਦਿਆਂ ...

ਪੂਰੀ ਖ਼ਬਰ »

'ਦੀਵਾਲੀ' ਮੌਕੇ ਨੌਜਵਾਨਾਂ ਨੂੰ 'ਮੁਫ਼ਤ' ਸਮਾਰਟ ਫ਼ੋਨ ਦੇਣ ਦਾ ਵਾਅਦਾ ਵੀ ਵਫ਼ਾ ਨਾ ਹੋਇਆ

ਚੰਡੀਗੜ੍ਹ, 8 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਲੋਂ ਪੰਜਾਬ ਦੇ 50 ਲੱਖ ਨੌਜਵਾਨਾਂ ਨੂੰ ਸਰਕਾਰ ਬਣਨ ਦੇ 100 ਦਿਨ ਦੇ ਅੰਦਰ ਮੁਫ਼ਤ ਸਮਾਰਟ ਫ਼ੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ ਜੋ ਅਜੇ ਤੱਕ ਵਫ਼ਾ ਨਾ ਹੋ ...

ਪੂਰੀ ਖ਼ਬਰ »

ਸ਼ੋਪੀਆਂ 'ਚ ਅੱਤਵਾਦੀ ਟਿਕਾਣੇ ਤੋਂ ਧਮਾਕਾਖੇਜ਼ ਸਮੱਗਰੀ ਬਰਾਮਦ

ਸ੍ਰੀਨਗਰ, 8 ਨਵੰਬਰ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਇਲਾਕੇ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਟਿਕਾਣੇ ਦਾ ਪਤਾ ਲਗਾ ਕੇ ਉਸ ਨੂੰ ਤਬਾਹ ਕਰਦਿਆਂ ਇਥੋਂ ਵੱਡੀ ਮਾਤਰਾ 'ਚ ਧਮਾਕਾਖੇਜ਼ ਸਮੱਗਰੀ ਤੇ 2 ਤਿਆਰ ਆਈ.ਈ.ਡੀਜ਼ ਬਰਾਮਦ ਕੀਤੀਆਂ ਹਨ | ...

ਪੂਰੀ ਖ਼ਬਰ »

ਦੀਨਾਨਗਰ ਮਗਰਾਲਾ ਰੋਡ 'ਤੇ ਆਪਸੀ ਰੰਜਿਸ਼ 'ਚ ਇਕ ਨੌਜਵਾਨ ਦੀ ਮੌਤ-ਤਿੰਨ ਜ਼ਖ਼ਮੀ

ਦੀਨਾਨਗਰ, 8 ਨਵੰਬਰ (ਸ਼ਰਮਾ/ ਸੰਧੂ/ ਸੋਢੀ)-ਦੀਨਾਨਗਰ ਮਗਰਾਲਾ ਰੋਡ 'ਤੇ ਚੁੰਗੀ ਦੇ ਨਜ਼ਦੀਕ ਦੋ ਗੁੱਟਾਂ ਦੀ ਆਪਸੀ ਰੰਜਿਸ਼ ਤਹਿਤ ਇਕ ਗੁੱਟ ਦੇ ਨੌਜਵਾਨਾਂ ਵਲੋਂ ਗੋਲੀ ਚਲਾਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ ਜਦੋਂ ਕਿ ਇਕ ਵਿਅਕਤੀ ਦੇ ...

ਪੂਰੀ ਖ਼ਬਰ »

ਮੁੰਬਈ 'ਚ ਦੀਵਾਲੀ ਮੌਕੇ ਵੱਧ ਰਿਹਾ ਸ਼ੋਰ ਪ੍ਰਦੂਸ਼ਣ

ਮੁੰਬਈ, 8 ਨਵੰਬਰ (ਏਜੰਸੀ)-ਸੁਪਰੀਮ ਕੋਰਟ ਵਲੋਂ ਪਟਾਕੇ ਚਲਾਉਣ 'ਤੇ ਲਗਾਈ ਪਾਬੰਦੀ ਦੇ ਬਾਵਜੂਦ ਮੁੰਬਈ 'ਚ ਸ਼ੋਰ ਪ੍ਰਦੂਸ਼ਣ ਇਸ ਸਾਲ ਵੱਧ ਰਿਹਾ | ਵਾਤਾਵਰਨ ਕਾਰਕੁਨ ਸੁਮਾਇਰਾ ਅਬਦੁਲਾਲੀ ਨੇ ਦੱਸਿਆ ਕਿ ਸ਼ਹਿਰ 'ਚ ਕੁਝ ਥਾਵਾਂ 'ਤੇ ਬੁੱਧਵਾਰ ਰਾਤ ਨਿਰਧਾਰਿਤ ਸੀਮਾ ...

ਪੂਰੀ ਖ਼ਬਰ »

ਰੱਖਿਆ ਮੰਤਰਾਲੇ ਨੇ ਸੈਨਾਵਾਂ ਦੇ ਉਪ ਮੁਖੀਆਂ ਦੀਆਂ ਵਿੱਤੀ ਸ਼ਕਤੀਆਂ ਵਧਾਈਆਂ

ਨਵੀਂ ਦਿੱਲੀ, 8 ਨਵੰਬਰ (ਏਜੰਸੀ)-ਰੱਖਿਆ ਮੰਤਰਾਲੇ ਨੇ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਉਪ ਮੁਖੀਆਂ ਦੀਆਂ ਵਿੱਤੀ ਸ਼ਕਤੀਆਂ 5 ਗੁਣਾ ਵਧਾ ਦਿੱਤੀਆਂ ਹਨ, ਜਿਸ ਨਾਲ ਹਥਿਆਰਾਂ ਤੇ ਗੋਲਾ-ਬਾਰੂਦ ਦੀ ਖ਼ਰੀਦ ਅਤੇ ਰੱਖਿਆ ਸਬੰਧੀ ਤਿਆਰੀਆਂ ਨੂੰ ਅਪਗਰੇਡ ਕਰਨ 'ਚ ਉਤਸ਼ਾਹ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਮਿੱਤਰਤਾ ਨੂੰ ਦਰਸਾਉਣ ਲਈ ਦੀਵਾਲੀ ਇਕ ਵਿਸ਼ੇਸ਼ ਮੌਕਾ-ਟਰੰਪ

ਵਾਸ਼ਿੰਗਟਨ, 8 ਨਵੰਬਰ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੀਵਾਲੀ ਮੌਕੇ ਲੋਕਾਂ ਨੂੰ ਸ਼ੁਭ-ਕਾਮਨਾਵਾਂ ਦਿੰਦਿਆ ਕਿਹਾ ਹੈ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਭਾਰਤ-ਅਮਰੀਕਾ ਦੀ ਮਿੱਤਰਤਾ ਨੂੰ ਦਰਸਾਉਣ ਦਾ ਇਕ ਵਿਸ਼ੇਸ਼ ਮੌਕਾ ਹੈ | ਟਰੰਪ ਨੇ ਦੱਸਿਆ ...

ਪੂਰੀ ਖ਼ਬਰ »

ਭਾਰਤ ਵਲੋਂ ਆਈ.ਐਨ.ਐਸ. ਅਰੀਹਾਂਤ 'ਤੇ ਪ੍ਰਮਾਣੂ ਹਥਿਆਰ ਤਾਇਨਾਤ ਕਰਨ 'ਤੇ ਪਾਕਿਸਤਾਨ ਨੇ ਚਿੰਤਾ ਪ੍ਰਗਟਾਈ

ਇਸਲਾਮਾਬਾਦ, 8 ਨਵੰਬਰ (ਏਜੰਸੀ)-ਬੀਤੇ ਦਿਨੀਂ ਭਾਰਤ ਵਲੋਂ ਪਣਡੁੱਬੀ ਆਈ.ਐਨ.ਐਸ. ਅਰੀਹਾਂਟ 'ਤੇ ਪ੍ਰਮਾਣੂ ਹਥਿਆਰ ਤਾਇਨਾਤ ਕਰਨ 'ਤੇ ਚਿੰਤਾ ਪ੍ਰਗਟਾਉਂਦਿਆ ਪਾਕਿਸਤਾਨ ਨੇ ਅੱਜ ਕਿਹਾ ਹੈ ਕਿ ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਅਸੀਂ ਦੱਖਣੀ ਏਸ਼ੀਆ 'ਚ ਪੈਦਾ ਹੋਣ ਵਾਲੀ ਹਰ ...

ਪੂਰੀ ਖ਼ਬਰ »

ਪਾਕਿਸਤਾਨ 'ਚ ਛਾਪੇਮਾਰੀ ਦੌਰਾਨ 7.83 ਕਰੋੜ ਦੇ ਭਾਰਤੀ ਡੀ.ਟੀ.ਐਚ. ਜ਼ਬਤ

ਇਸਲਾਮਾਬਾਦ, 8 ਨਵੰਬਰ (ਏਜੰਸੀ)-ਪਾਕਿਸਤਾਨ ਵਿਚ ਦੇਸ਼ ਪੱਧਰੀ ਛਾਪੇਮਾਰੀ ਦੌਰਾਨ ਭਾਰਤ ਤੋਂ ਸਮਗਲਿੰਗ ਕਰਕੇ ਪਹੁੰਚਾਏ ਗਏ 7.83 ਕਰੋੜ ਰੁਪਏ ਕੀਮਤ ਦੇ ਡਾਇਰੈਕਟ-ਟੂ-ਹੋਮ (ਡੀ.ਟੀ.ਐਚ.) ਉਪਕਰਨ ਵੱਖ-ਵੱਖ ਬਾਜ਼ਾਰਾਂ ਤੋਂ ਜ਼ਬਤ ਕੀਤੇ ਗਏ ਹਨ | ਪਾਕਿਸਤਾਨੀ ਬਾਜ਼ਾਰ 'ਚ ...

ਪੂਰੀ ਖ਼ਬਰ »

ਸੀ.ਬੀ.ਆਈ. ਮੁਖੀ ਆਲੋਕ ਵਰਮਾ ਸੀ.ਵੀ.ਸੀ. ਨੂੰ ਮਿਲੇ

ਭਿ੍ਸ਼ਟਾਚਾਰ ਦੇ ਦੋਸ਼ਾਂ ਨੂੰ ਨਕਾਰਿਆ

ਨਵੀਂ ਦਿੱਲੀ, 8 ਨਵੰਬਰ (ਏਜੰਸੀ)-ਸੀ.ਬੀ.ਆਈ. ਮੁਖੀ ਆਲੋਕ ਵਰਮਾ ਵੀਰਵਾਰ ਨੂੰ ਕੇਂਦਰੀ ਵਿਜੀਲੈਂਸ ਕਮਿਸ਼ਨਰ ਕੇ. ਵੀ. ਚੌਧਰੀ ਨੂੰ ਮਿਲੇ ਤੇ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਿਖ਼ਲਾਫ਼ ਲਗਾਏ ਗਏ ਭਿ੍ਸ਼ਟਾਚਾਰ ਦੇ ਦੋਸ਼ਾਂ ਨੂੰ ਨਕਾਰਿਆ ਹੈ | ਦੂਜੇ ਪਾਸੇ ...

ਪੂਰੀ ਖ਼ਬਰ »

ਦਿੱਲੀ 'ਚ ਸੁਪਰੀਮ ਕੋਰਟ ਦੀ ਪਾਬੰਦੀ ਦੀ ਉਲੰਘਣਾ ਕਰਨ ਵਾਲੇ 300 ਤੋਂ ਵੱਧ ਗਿ੍ਫ਼ਤਾਰ

ਨਵੀਂ ਦਿੱਲੀ, 8 ਨਵੰਬਰ (ਏਜੰਸੀ)- ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਦਿਵਾਲੀ ਦੀ ਬੀਤੀ ਦੀ ਰਾਤ ਮੌਕੇ ਸੁਪਰੀਮ ਕੋਰਟ ਵਲੋਂ ਪਟਾਕੇ ਚਲਾਉਣ ਲਈ ਨਿਰਧਾਰਤ ਕੀਤੇ ਸਮੇਂ ਦੀ ਉਲੰਘਣਾ ਕਰਨ ਵਾਲੇ 300 ਤੋਂ ਵੱਧ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ 562 ਿਖ਼ਲਾਫ਼ ਧਾਰਾ 188 ...

ਪੂਰੀ ਖ਼ਬਰ »

ਘਰ 'ਚੋਂ ਕੀਮਤੀ ਸਾਮਾਨ ਅਤੇ ਆਟਾ ਚੱਕੀ ਤੋਂ ਕਣਕ ਚੋਰੀ

ਧਿਆਨਪੁਰ, 8 ਨਵੰਬਰ (ਸਰਬਜੀਤ ਸਿੰਘ ਰਿਆੜ)-ਬੀਤੀ ਰਾਤ ਪਿੰਡ ਸ਼ਾਹਪੁਰ ਜਾਜਨ 'ਚ ਇਕ ਘਰ 'ਚੋਂ ਕੀਮਤੀ ਸਾਮਾਨ ਅਤੇ ਇਕ ਆਟਾ ਚੱਕੀ 'ਚੋਂ ਕਣਕ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ 320 ਲੀਟਰ ਲਾਹਣ ਬਰਾਮਦ

ਬਟਾਲਾ, 8 ਨਵੰਬਰ (ਕਾਹਲੋਂ)-ਅੱਜ ਆਬਕਾਰੀ ਵਿਭਾਗ ਵਲੋਂ ਐਕਸਾਈਜ਼ ਸਟਾਫ਼ ਸੀ.ਆਈ.ਏ. ਵਲੋਂ ਇੰਸਪੈਕਟਰ ਐਸ.ਐਸ.ਪੀ. ਰਮਨ ਸ਼ਰਮਾ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕਰਦਿਆਂ ਸੈਂਕੜੇ ਲੀਟਰ ਲਾਹਣ ਬਰਾਮਦ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਲਕ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ 'ਚੋਂ ਇਕ ਗਿ੍ਫ਼ਤਾਰ

ਕਾਹਨੂੰਵਾਨ, 8 ਨਵੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭਿਖਾਰੀ ਹਾਰਨੀ ਦੇ ਇਕ ਘਰ 'ਚੋਂ ਬੀਤੀ ਰਾਤ ਘਰ ਦੇ ਮਾਲਕ ਹਰਦੇਵ ਸਿੰਘ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ 'ਚੋਂ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਏ ਜਾਣ ਤੇ ਬਾਕੀ ਦੇ ਤਿੰਨ ਦੋਸ਼ੀ ...

ਪੂਰੀ ਖ਼ਬਰ »

ਤਾਲਿਬਾਨ ਨੇਤਾ ਬਰਾਦਰ ਨੂੰ ਅਫ਼ਗਾਨਿਸਤਾਨ 'ਚ ਰਾਜਨੀਤਕ ਸਥਿਰਤਾ ਲਈ ਅਮਰੀਕੀ ਬੇਨਤੀ 'ਤੇ ਰਿਹਾਅ ਕੀਤਾ-ਪਾਕਿ

ਇਸਲਾਮਾਬਾਦ, 8 ਨਵੰਬਰ (ਏਜੰਸੀ)- ਪਾਕਿਸਤਾਨ ਨੇ ਅੱਜ ਕਿਹਾ ਹੈ ਕਿ ਅਫਗਾਨ ਤਾਲਿਬਾਨ ਦੇ ਸਾਬਕਾ ਡਿਪਟੀ ਮੁਖੀ ਮੁੱਲਾ ਅਬਦੁਲ ਗਨੀ ਬਰਾਦਰ ਨੂੰ ਜੰਗ ਦਾ ਅਖਾੜਾ ਬਣੇ ਅਫਗਾਨਿਸਤਾਨ 'ਚ ਰਾਜਨੀਤਕ ਸਥਿਰਤਾ ਲਈ ਅਮਰੀਕਾ ਦੀ ਬੇਨਤੀ 'ਤੇ ਰਿਹਾਅ ਕੀਤਾ ਗਿਆ ਹੈ | ਪਾਕਿਸਤਾਨ ...

ਪੂਰੀ ਖ਼ਬਰ »

ਦੀਵਾਲੀ ਮੌਕੇ ਬੀ. ਐਸ. ਐਫ. ਤੇ ਪਾਕਿ ਰੇਂਜਰਾਂ ਨੇ ਇਕ-ਦੂਜੇ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਦਿੱਤੀਆਂ ਮਠਿਆਈਆਂ

ਅਟਾਰੀ, 8 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ | ਇਸ ਮੌਕੇ ਸ਼ੁੱਭ ...

ਪੂਰੀ ਖ਼ਬਰ »

ਮਾਤਾ ਸਹਿਬ ਕੌਰ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਿਤ ਸਮਾਗਮ 11 ਨੂੰ

ਜਲੰਧਰ, 8 ਨਵੰਬਰ (ਹਰਵਿੰਦਰ ਸਿੰਘ ਫੁੱਲ)- ਮਾਤਾ ਸਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਤਾ ਸਾਹਿਬ ਕੌਰ ਸੇਵਕ ਜਥਾ ਬਸਤੀ ਸ਼ੇਖ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ 11 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10.30 ਵਜੇ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਤਜ਼ਰਬਿਆਂ ਦੀ ਮਾਰ ਝੱਲ ਰਿਹੈ ਸੂਬੇ ਦਾ ਸਿੱਖਿਆ ਤੰਤਰ

ਮਾਹਿਲਪੁਰ, 8 ਨਵੰਬਰ (ਦੀਪਕ ਅਗਨੀਹੋਤਰੀ)-ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਆਪੋ-ਆਪਣੇ ਕਾਰਜਕਾਲ ਦੌਰਾਨ ਹਮੇਸ਼ਾ ਹੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਉਪਰਾਲੇ ਕੀਤੇ ਜਾਣ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਸੂਬੇ ਦੇ ਸਿੱਖਿਆ ਤੰਤਰ ਆਜ਼ਾਦੀ ਦੇ ਬਾਅਦ ਤੋਂ ...

ਪੂਰੀ ਖ਼ਬਰ »

ਬੰਦੀ ਛੋੜ ਤੇ ਫ਼ਤਹਿ ਦਿਵਸ ਨੂੰ ਸਮਰਪਿਤ

ਗੁਰੂ ਕੀਆਂ ਲਾਡਲੀਆਂ ਫੌਜਾਂ ਨੇ ਮਹੱਲਾ ਸਜਾਇਆ

ਨਿਹੰਗ ਸਿੰਘਾਂ ਨੇ ਘੋੜ ਸਵਾਰੀ ਤੇ ਨੇਜ਼ੇਬਾਜ਼ੀ ਦੇ ਦਿਖਾਏ ਕਰਤੱਬ

ਅੰਮਿ੍ਤਸਰ, 8 ਨਵੰਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਨੂੰ ਸਮਰਪਿਤ ਪੁਰਾਤਨ ਚਲੀ ਆਉਂਦੀ ਰਵਾਇਤ ਅਨੁਸਾਰ ਗੁਰੂ ਕੀਆਂ ਲਾਡਲੀਆਂ ਫ਼ੌਜਾਂ, ਨਿਹੰਗ ਸਿੰਘ ਜੱਥੇਬੰਦੀਆਂ ਵਲੋਂ ਅੱਜ ਖ਼ਾਲਸਾਈ ਜਾਹੋ ਜਲਾਲ ਨਾਲ ਫ਼ਤਹਿ ਦਿਵਸ ਦੇ ਰੂਪ 'ਚ ਮਹੱਲਾ ਸਜਾਇਆ ਗਿਆ | ਗੁ: ...

ਪੂਰੀ ਖ਼ਬਰ »

ਤਜਾਕਿਸਤਾਨ ਦੀ ਜੇਲ੍ਹ 'ਚ ਹਿੰਸਾ-27 ਮੌਤਾਂ

ਦੁਸ਼ਾਂਨਬੇ, 8 ਨਵੰਬਰ (ਏਜੰਸੀ)-ਤਜਾਕਿਸਤਾਨ 'ਚ ਸਖ਼ਤ ਸੁਰੱਖਿਆ ਵਾਲੀ ਇਕ ਜੇਲ੍ਹ 'ਚ ਹਿੰਸਾ ਭੜਕਣ ਕਾਰਨ ਘੱਟੋ-ਘੱਟ 25 ਕੈਦੀਆਂ ਦੀ ਮੌਤ ਹੋ ਗਈ | ਇਸ ਹਿੰਸਾ 'ਚ ਦੋ ਸੁਰੱਖਿਆ ਅਧਿਕਾਰੀ ਵੀ ਮਾਰੇ ਗਏ | ਕਤਰ ਦੀ ਸਮਾਚਾਰ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੇ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਮਾਲਿਆ ਿਖ਼ਲਾਫ਼ ਲੁਕ-ਆਊਟ ਸਰਕੂਲਰ ਬਦਲਣ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ

ਨਵੀਂ ਦਿੱਲੀ, 8 ਨਵੰਬਰ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਬੈਂਕਾਂ ਨਾਲ 9,000 ਕਰੋੜ ਰੁਪਏ ਦੀ ਧੋਖਾਧੜੀ ਕਰ ਦੇਸ਼ ਤੋਂ ਭਗੌੜੇ ਹੋਏ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਿਖ਼ਲਾਫ਼ ਜਾਰੀ ਹੋਏ ਲੁਕ-ਆਊਟ ਸਰਕੂਲਰ (ਗਸ਼ਤੀ-ਪੱਤਰ) ਨੂੰ ਬਦਲਣ ਸਬੰਧੀ ਕੋਈ ਵੀ ...

ਪੂਰੀ ਖ਼ਬਰ »

ਹੁਣ ਕੇਜਰੀਵਾਲ ਨੂੰ ਆਗੂ ਮੰਨ ਲੈਣ ਖਹਿਰਾ-ਚੀਮਾ

ਚੰਡੀਗੜ੍ਹ, 8 ਨਵੰਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਪੰਜਾਬ ਵਿਧਾਇਕ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਪਣੇ ਸਾਥੀ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਨੂੰ ਪਾਰਟੀ ਵਿਰੋਧੀ ਸਰਗਰਮੀਆਂ 'ਚ ਹਿੱਸਾ ਲੈਣ ਦੇ ਦੋਸ਼ 'ਚ ਮੁਅੱਤਲ ਕੀਤਾ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਤੋਂ ਬਾਅਦ ਕੀਤੀ ਦਰਿੰਦਗੀ ਕਾਰਨ ਔਰਤ ਦੀ ਮੌਤ

ਜਾਮਤਾਰਾ (ਝਾਰਖੰਡ), 8 ਨਵੰਬਰ (ਏਜੰਸੀ)-ਜਾਮਤਾਰਾ ਜ਼ਿਲ੍ਹੇ 'ਚ ਇਕ ਔਰਤ ਨਾਲ ਉਸ ਦੇ ਸਾਬਕਾ ਪਤੀ ਸਮੇਤ 3 ਵਿਅਕਤੀਆਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ, ਇਸ ਦੇ ਬਾਅਦ ਉਨ੍ਹਾਂ ਨੇ ਉਸ ਦੇ ਗੁਪਤ ਅੰਗ 'ਚ ਡੰਡਾ ਪਾ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ | ਸਬ ਡਿਵੀਜ਼ਨਲ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਗੋਲੀਬਾਰੀ 'ਚ ਪਾਕਿ ਸੈਨਿਕ ਦੀ ਮੌਤ

ਇਸਲਾਮਾਬਾਦ, 8 ਨਵੰਬਰ (ਪੀ. ਟੀ. ਆਈ.)-ਪਾਕਿਸਤਾਨ ਦੀ ਫ਼ੌਜ ਨੇ ਅੱਜ ਕਿਹਾ ਕਿ ਭਾਰਤੀ ਸੈਨਿਕਾਂ ਵਲੋਂ ਕੰਟਰੋਲ ਰੇਖਾ ਤੋਂ ਪਾਰ ਬਿਨਾਂ ਕਿਸੇ ਕਾਰਨ ਕੀਤੀ ਗੋਲੀਬਾਰੀ ਵਿਚ ਇਕ ਪਾਕਿਸਤਾਨੀ ਸੈਨਿਕ ਦੀ ਮੌਤ ਹੋ ਗਈ | ਪਾਕਿਸਤਾਨ ਫ਼ੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ...

ਪੂਰੀ ਖ਼ਬਰ »

ਗੁਜਰਾਤ ਦੀ ਅਦਾਲਤ ਵਲੋਂ ਨੀਰਵ ਮੋਦੀ ਭਗੌੜਾ ਕਰਾਰ

ਮੁੰਬਈ, 8 ਨਵੰਬਰ (ਪੀ. ਟੀ. ਆਈ.)-ਦੇਸ਼ ਛੱਡ ਕੇ ਫਰਾਰ ਹੋਏ ਕਾਰੋਬਾਰੀ ਨੀਰਵ ਮੋਦੀ ਨੂੰ ਕਰ ਚੋਰੀ ਦੇ ਇਕ ਮਾਮਲੇ ਵਿਚ ਗੁਜਰਾਤ ਦੀ ਇਕ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ | ਨੀਰਵ ਮੋਦੀ ਖਿਲਾਫ ਦਾਇਰ 52 ਕਰੋੜ ਦੇ ਮਾਮਲੇ ਵਿਚ ਅਦਾਲਤ ਨੇ ਉਸ ਨੂੰ 'ਭਗੌੜਾ ਕਰਾਰ' ਦਿੰਦੇ ਹੋਏ ...

ਪੂਰੀ ਖ਼ਬਰ »

— ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ —

ਦੁਸ਼ਮਣ ਸੰਪਤੀ ਤਹਿਤ ਵੇਚੇ ਜਾਣਗੇ ਸਾਢੇ 3 ਕਰੋੜ ਤੋਂ ਜ਼ਿਆਦਾ ਸ਼ੇਅਰ

• ਪੀ.ਪੀ.ਪੀ. ਮਾਡਲ ਤਹਿਤ ਛੇ ਹਵਾਈ ਅੱਡਿਆਂ ਦੇ ਪ੍ਰਬੰਧਨ ਦੇ ਪ੍ਰਸਤਾਵ ਨੂੰ ਮਨਜ਼ੂਰੀ • ਭਾਰਤ-ਮੁਰੱਕੋ ਦਰਮਿਆਨ ਹਵਾਲਗੀ ਸਮਝੌਤੇ ਨੂੰ ਪ੍ਰਵਾਨਗੀ

ਨਵੀਂ ਦਿੱਲੀ, 8 ਨਵੰਬਰ (ਏਜੰਸੀ)-ਸਰਕਾਰ ਨੇ ਦੁਸ਼ਮਣ ਸੰਪਤੀ ਤਹਿਤ ਆਉਣ ਵਾਲੇ 3 ਹਜ਼ਾਰ ਕਰੋੜ ਰੁਪਏ ਦੇ ਸਾਢੇ ਛੇ ਕਰੋੜ ਤੋਂ ਜ਼ਿਆਦਾ ਸ਼ੇਅਰਾਂ ਨੂੰ ਵੇਚਣ ਦਾ ਫ਼ੈਸਲਾ ਕੀਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਅੱਜ ਇਥੇ ਹੋੋਈ ਕੇਂਦਰੀ ਮੰਤਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX