ਤਾਜਾ ਖ਼ਬਰਾਂ


ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  10 minutes ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  22 minutes ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  29 minutes ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  43 minutes ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  54 minutes ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  56 minutes ago
ਇਲਾਹਾਬਾਦ, 14 ਨਵੰਬਰ - ਜਸਟਿਸ ਗੋਬਿੰਦ ਮਾਥੁਰ ਨੇ ਪ੍ਰਯਾਗਰਾਜ 'ਚ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਸਹੁੰ ਚੁੱਕੀ...
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  about 1 hour ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਰਾਜੌਰੀ 'ਚ ਪੈਂਦੇ ਪੀਰ ਪੰਜਾਲ ਦੇ ਪਹਾੜੀ ਇਲਾਕਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਅੱਜ ਬੰਦ ਕਰ ਦਿੱਤਾ...
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  about 1 hour ago
ਹੈਦਰਾਬਾਦ, 14 ਨਵੰਬਰ - ਤੇਲੰਗਾਨਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵਾਲ ਵਿਧਾਨ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੇਪਰ...
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  about 1 hour ago
ਗੁਆਨਾ, 14 ਨਵੰਬਰ - ਵੈਸਟ ਇੰਡੀਜ਼ ਵਿਖੇ ਚੱਲ ਰਹੇ ਮਹਿਲਾ ਵਿਸ਼ਵ ਕੱਪ ਦੇ ਗਰੁੱਪ ਬੀ ਵਿਚ ਭਾਰਤ ਦਾ ਮੁਕਾਬਲਾ 15 ਨਵੰਬਰ ਨੂੰ ਆਇਰਲੈਂਡ ਨਾਲ ਹੋਵੇਗਾ। ਇਹ ਮੁਕਾਬਲਾ...
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਸੌਦੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਖਲ ਅਰਜੀਆਂ 'ਤੇ ਅੱਜ ਲੰਬੀ ਸੁਣਵਾਈ ਹੋਈ। ਅਦਾਲਤ ਰਾਫੇਲ ਸੌਦੇ ਦੀ ਕੀਮਤ ਅਤੇ ਇਸ ਦੇ ਫਾਇਦੇ ਦੀ ਜਾਂਚ ਕਰੇਗੀ। ਕੇਂਦਰ ਨੇ ਪਿਛਲੀ ਸੁਣਵਾਈ 'ਚ 36 ਰਾਫੇਲ ਲੜਾਕੂ ਜਹਾਜ਼ਾਂ ਦੀ ਕੀਮਤ ਤੇ...
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੀ.ਬੀ.ਆਈ. ਬਨਾਮ ਸੀ.ਬੀ.ਆਈ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ 28 ਨਵੰਬਰ ਤੱਕ ਲਈ ਅੰਤਰਿਮ ਰਾਹਤ 'ਚ ਵਾਧਾ ਕੀਤਾ...
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  about 2 hours ago
ਡੇਰਾਬਸੀ,14 ਨਵੰਬਰ ( ਸ਼ਾਮ ਸਿੰਘ ਸੰਧੂ )- ਐਕਸਾਈਜ਼ ਐਂਡ ਟੈਕਸੇਸ਼ਨ ਡਿਪਾਰਟਮੈਂਟ ਪੰਜਾਬ ਦੇ ਡਾਇਰੈਕਟਰ ਇਨਵੈਸਟੀਗੇਸ਼ਨ ਅਤੇ ਉਨ੍ਹਾਂ ਦੀ ਟੀਮ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾ ਮਾਰ ਕੇ ਡੇਰਾਬਸੀ ਨੇੜਲੇ ਪਿੰਡ ਘੋਲੂ ਮਾਜਰਾ ਸਥਿਤ ਗਲਾਸ ਪੈਲੇਸ ਦੇ ਸਾਹਮਣੇ ਇੱਕ...
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  about 2 hours ago
ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਦੀ ਪਟੀਸ਼ਨ ਨੂੰ ਖਾਰਜ ਕੀਤਾ ਹੈ। ਇਸ ਪਟੀਸ਼ਨ ਰਾਹੀਂ ਅਦਾਲਤ ਦੇ ਉਸ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ,ਜਿਸ ਵਿਚ ਉਸ ਦੇ ਖ਼ਿਲਾਫ਼ ਦਰਜ...
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ 'ਚ ਫੈਲੇ ਪ੍ਰਦੂਸ਼ਣ ਦੇ ਚੱਲਦਿਆਂ 50 ਕਰੋੜ ਦਾ ਜੁਰਮਾਨਾ ਲਗਾਇਆ ਹੈ। ਟ੍ਰਿਬਿਊਨਲ ਨੇ ਜੁਰਮਾਨਾ ਭਰਨ ਲਈ ਪੰਜਾਬ ਸਰਕਾਰ ਨੂੰ ਦੋ ਹਫ਼ਤੇ ਦਾ ਸਮਾਂ ਦਿੱਤਾ...
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ) - ਦਿੱਲੀ ਪਟਿਆਲਾ ਹਾਊਸ ਕੋਰਟ ਨੇ 1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ। ਦੋਵਾਂ ਨੂੰ ਆਈ.ਪੀ.ਸੀ. ਦੀ ਧਾਰਾ 452, 302, 307, 324, 395, 436 ਤਹਿਤ ਦੋਸ਼ੀ ਮੰਨਿਆ ਗਿਆ...
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  about 3 hours ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  about 3 hours ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  about 3 hours ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  about 4 hours ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  about 4 hours ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  about 4 hours ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  about 4 hours ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  about 4 hours ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  about 5 hours ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  about 5 hours ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  about 5 hours ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  about 6 hours ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  about 6 hours ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 7 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  about 7 hours ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  about 8 hours ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  about 8 hours ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  1 minute ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  about 1 hour ago
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  about 1 hour ago
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  about 1 hour ago
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  about 1 hour ago
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  about 1 hour ago
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  10 minutes ago
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  44 minutes ago
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  45 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਸੰਗਰੂਰ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਸੰਗਰੂਰ, 8 ਨਵੰਬਰ (ਧੀਰਜ ਪਸ਼ੌਰੀਆ) - ਖ਼ੁਸ਼ੀਆਂ ਦਾ ਪ੍ਰਤੀਕ ਦੀਵਾਲੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸੁਪਰੀਮ ਕੋਰਟ ਵਲੋਂ ਪਟਾਕਿਆਂ ਦੇ ਮਾਮਲੇ ਵਿਚ ਵਰਤੀ ਗਈ ਸਖ਼ਤੀ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀਆਂ ਕੀਤੀਆਂ ਗਈਆਂ ਤਿਆਰੀਆਂ ਦੇ ਸਦਕਾ ਇਸ ਵਾਰ ਵੱਡੀ ਗਿਣਤੀ ਲੋਕਾਂ ਨੇ ਸਮਝਦਾਰੀ ਤੋਂ ਕੰਮ ਲੈਂਦਿਆਂ ਪਟਾਕਿਆਂ ਨੂੰ ਨਾਂਹ ਕਹਿ ਕੇ ਪ੍ਰਦੂਸ਼ਣ ਮੁਕਤ ਦੀਵਾਲੀ ਨੂੰ ਭਰਵਾਂ ਹੁੰਗਾਰਾ ਦਿੱਤਾ | ਸਮਾਜ ਸੇਵੀ ਸੰਸਥਾਵਾਂ ਸਾਇੰਟੇਫਿਕ ਅਵੇਅਰਨੈੱਸ ਫੋਰਮ, ਡਰੀਮ ਸੰਗਰੂਰ, ਵਿੱਦਿਅਕ ਸੰਸਥਾਵਾਂ ਨੇ ਕਈ ਦਿਨਾਂ ਤੋਂ ਪ੍ਰਦੂਸ਼ਣ ਮੁਕਤ ਦੀਵਾਲੀ ਦੇ ਹੱਕ ਵਿਚ ਮੁਹਿੰਮ ਵਿੱਢੀ ਹੋਈ ਸੀ ਜਿਸ 'ਤੇ ਅਮਲ ਕਰਦਿਆਂ ਕਈ ਪਰਿਵਾਰਾਂ ਨੇ ਤਾਂ ਪਟਾਕਿਆਂ ਤੋਂ ਪੂਰੀ ਤੌਬਾ ਕੀਤੀ | ਸਾਇੰਟੇਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ: ਏ.ਐਸ.ਮਾਨ ਨੇ ਰਾਤ ਨੂੰ ਸ਼ਹਿਰ ਵਿਚ ਘੁੰਮਣ ਤੋਂ ਬਾਅਦ ਦੱਸਿਆ ਕਿ ਇਸ ਵਾਰ ਆਤਿਸ਼ਬਾਜ਼ੀ ਵਿਚ ਤਕਰੀਬਨ 50 ਪ੍ਰਤੀਸ਼ਤ ਕਟੌਤੀ ਹੋਈ ਹੈ | ਪਿਛਲੇ ਸਾਲਾਂ ਤੋਂ ਉਲਟ ਲੋਕਾਂ ਨੇ ਤਕਰੀਬਨ 11 ਕੁ ਵਜੇ ਤੱਕ ਹੀ ਪਟਾਕੇ ਚਲਾਏ | ਕਈ ਸਮਾਜ ਸੇਵੀਆਂ ਨੇ ਨਵੇਕਲੀ ਪਹਿਲਾ ਕਰਦਿਆਂ ਇਕ ਗਰੁੱਪ ਬਣਾ ਕੇ ਮਿੱਟੀ ਦੇ ਦੀਵੇ ਵੇਚਣ ਵਾਲਿਆਂ ਤੋਂ ਪੂਰੇ ਦੇ ਪੂਰੇ ਦੀਵੇ ਖ਼ਰੀਦ | ਕੁਝ ਸਮਾਜ ਸੇਵੀ ਸੰਸਥਾਵਾਂ ਨੇ ਗਰੀਨ ਦੀਵਾਲੀ ਮਨਾਉਂਦਿਆਂ ਬੂਟੇ ਵੰਡੇ |
ਸਿਵਲ ਹਸਪਤਾਲ ਦੀ ਐਮਰਜੈਂਸੀ 'ਚ 40 ਮਰੀਜ਼ ਪਹੁੰਚੇ- ਐਸ.ਐਮ.ਓ ਡਾ: ਕਿਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਰਾਤ ਲੜਾਈ ਝਗੜੇ ਅਤੇ ਆਤਿਸ਼ਬਾਜ਼ੀ ਕਾਰਨ ਜ਼ਖਮੀ ਹੋਏ ਕਰੀਬ 40 ਮਰੀਜ਼ ਪਹੁੰਚੇ ਜਿਨ੍ਹਾਂ ਨੂੰ ਡਾਕਟਰਾਂ ਦੀ ਟੀਮ ਵਲੋਂ ਪੂਰੀ ਸਹੂਲਤ ਦਿੱਤੀ ਗਈ | ਡਿਪਟੀ ਕਮਿਸ਼ਨਰ ਰਿਹਾਇਸ਼ ਕੋਲ ਸੜਕ 'ਤੇ ਡਿੱਗੇ ਪਏ ਦੋ ਗੰਭੀਰ ਜ਼ਖਮੀਆਂ ਨੂੰ ਹਸਪਤਾਲ ਦੀ ਐਾਬੂਲੈਂਸ ਵਿਚ ਲਿਆਂਦਾ ਗਿਆ | ਲਹਿਰਾਗਾਗਾ ਤੋਂ ਇਕ ਨੌਜਵਾਨ ਦੀ ਮਿ੍ਤਕ ਦੇਹ ਵੀ ਪਹੁੰਚੀ | ਸਿਵਲ ਸਰਜਨ ਅਰੁਨਾ ਗੁਪਤਾ ਨੇ ਮੌਕੇ ਉੱਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ |
ਕੋਈ ਅਗਜਨੀ ਦੀ ਘਟਨਾ ਨਹੀਂ-ਫਾਇਰ ਬਿ੍ਗੇਡ ਦੀ ਸੂਚਨਾ ਮੁਤਾਬਿਕ ਸੰਗਰੂਰ ਅਤੇ ਆਸਪਾਸ ਦੇ ਖੇਤਰਾਂ ਵਿਚ ਕੋਈ ਅਗਜਨੀ ਦੀ ਘਟਨਾ ਨਹੀਂ ਵਾਪਰੀ | ਫਾਇਰ ਬਿ੍ਗੇਡ ਵਲੋਂ ਸਥਿਤੀ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ |
ਸੰਗਰੂਰ, (ਸੁਖਵਿੰਦਰ ਸਿੰਘ ਫੁੱਲ) - ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈਲਫੇਅਰ ਫੋਰਮ ਵਲੋਂ ਚਲਾਏ ਜਾ ਰਹੇ ਸਹਿਯੋਗ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਦੇ ਬੱਚਿਆਂ ਵਲੋਂ ਦੀਵਾਲੀ ਦੀਆਂ ਬਣਾਈਆਂ ਰੰਗਦਾਰ ਆਈਟਮਾਂ ਦੇਖ ਕੇ ਲੋਕ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਅਸ਼ ਅਸ਼ ਕਰ ਉਠੇ | ਬੀਬੀ ਰਜਿੰਦਰ ਕੌਰ ਮਾਨ ਪ੍ਰਧਾਨ ਸਹਿਯੋਗ ਸਕੂਲ ਕਮੇਟੀ, ਅਮਰੀਕ ਗਾਗਾ ਅਤੇ ਅਨਿਲ ਗੋਇਲ ਨੇ ਕਿਹਾ ਕਿ ਇਸ ਵਾਰ ਬੱਚਿਆਂ ਦੀਆਂ ਬਣਾਈਆਂ ਆਈਟਮਾਂ ਦੀ ਪ੍ਰਦਰਸ਼ਨੀ ਅਕਾਲ ਡਿਗਰੀ ਕਾਲਜ ਫਾਰ ਵੋਮੈਨ, ਲਿਟਲ ਫਲਾਵਰ ਸਕੂਲ, ਖੇਤੀਬਾੜੀ ਅਤੇ ਆਤਮਾ ਵਿਭਾਗ ਦੇ ਬਨਾਸਰ ਬਾਗ ਵਿਚ ਲਗਦੇ ਔਰਗੇਨਿਕ ਕਿਸਾਨ ਮੇਲੇ ਵਿਚ, ਹਾਰਦਿਕ ਕਾਲਜ ਆਫ਼ ਐਜ਼ੂਕੇਸ਼ਨ ਭਵਾਨੀਗੜ੍ਹ ਵਿਖੇ ਲਾਈ ਗਈ | ਅਕਾਲ ਡਿਗਰੀ ਕਾਲਜ ਫਾਰ ਵੋਮੈਨ ਦੇ ਪਿ੍ੰਸੀਪਲ ਡਾ. ਸੁਖਮੀਨ ਕੌਰ, ਕਿਸਾਨ ਮੇਲੇ ਦੇ ਪ੍ਰਬੰਧਕ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ, ਡਿਪਟੀ ਡਾਇਰੈਕਟਰ ਆਤਮਾ ਅਤੇ ਔਰਗੈਨਿਕ ਮਾਹਿਰ ਕਰਮਜੀਤ ਸਿੰਘ ਭਲਵਾਨ, ਸਿਸਟਰ ਲੀਸੀ ਪਿ੍ੰਸੀਪਲ ਲਿਟਲ ਫਲਾਵਰ ਅਤੇ ਰਮਨਦੀਪ ਕੌਰ ਪਿ੍ੰਸੀਪਲ ਹਾਰਦਿਕ ਕਾਲਜ ਨੇ ਕਿਹਾ ਕਿ ਸਾਨੰੂ ਇਨ੍ਹਾਂ ਬੱਚਿਆਂ ਨਾਲ ਮਿਲ ਕੇ ਸਾਡੀ ਰੂਹ ਖੁਸ਼ ਹੋ ਗਈ | ਡਾ. ਏ.ਐਸ. ਮਾਨ, ਬਲਦੇਵ ਸਿੰਘ ਗੋਸ਼ਲ, ਗੁਰਹਾਕਮ ਸਿੰਘ ਕ੍ਰਮਵਾਰ ਪ੍ਰਧਾਨ, ਸਲਾਹਕਾਰ ਵਿੱਤ ਸਕੱਤਰ ਸਾਇੰਟੇਫਿਕ ਅਵੇਅਰਨੈੱਸ ਫੋਰਮ ਨੇ ਸਟਾਫ਼ ਮੈਂਬਰਜ਼ ਜਸਪਾਲ ਕੌਰ ਐਡਮਨਿਸਟਰੇਟਰ, ਇੰਦੂ ਬਾਲਾ ਪਿ੍ੰਸੀਪਲ, ਜਸਵਿੰਦਰ ਸਿੰਘ, ਨੀਲਮ ਰਾਣੀ, ਰੁਪਿੰਦਰ ਕੌਰ ਸਾਰੇ ਸਪੈਸ਼ਲ ਐਜੂਕੇਟਰਾਂ ਦੀ ਭਰਵੀਂ ਪ੍ਰਸੰਸਾ ਕੀਤੀ |
ਲਹਿਰਾਗਾਗਾ, (ਅਸ਼ੋਕ ਗਰਗ) - ਹੋਲੀ ਮਿਸ਼ਨ ਸਕੂਲ ਲਹਿਰਾਗਾਗਾ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਰਾਜੇਸ਼ ਕੁਮਾਰ ਭੋਲਾ, ਨਗਰ ਕੌਾਸਲ ਦੇ ਪ੍ਰਧਾਨ ਸ਼੍ਰੀਮਤੀ ਰਵੀਨਾ ਗਰਗ, ਪਿ੍ੰਸੀਪਲ ਸ਼੍ਰੀਮਤੀ ਮੋਹਨਜੀਤ ਕੌਰ ਅਤੇ ਪ੍ਰਬੰਧਕ ਅਸ਼ੋਕ ਧੀਮਾਨ ਨੇ ਲਛਮੀ ਮਾਤਾ ਦੀ ਆਰਤੀ ਕਰਕੇ ਕੀਤੀ | ਉਸ ਤੋਂ ਬਾਅਦ ਬੱਚਿਆਂ ਨੇ ਰੰਗੋਲੀ ਬਣਾਈ ਅਤੇ ਵਿਦਿਆਰਥੀਆਂ ਦੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ | ਸਕੂਲ ਦੇ ਡਾਇਰੈਕਟਰ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ |
ਕੁੱਪ ਕਲਾਂ, (ਰਵਿੰਦਰ ਸਿੰਘ ਬਿੰਦਰਾ) - ਗੁਰੂ ਨਾਨਕ ਪਬਲਿਕ ਸਕੂਲ ਭੋਗੀਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਹੁਕਮ ਚੰਦ ਸਿੰਗਲਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੇ ਚਾਅ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀਆਂ ਜਮਾਤਾਂ ਨੂੰ ਬੜੇ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ | ਇਸ ਮੌਕੇ ਚੌਥੀ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਦੀਵੇ ਤਿਆਰ ਕਰਨ, ਕਾਰਡ ਬਣਾਉਣ ਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ 'ਚ ਭਾਗ ਲਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਹੁਕਮ ਚੰਦ ਸਿੰਗਲਾ ਨੇ ਸਮੁੱਚੇ ਵਿਦਿਆਰਥੀਆਂ ਤੇ ਸਟਾਫ਼ ਨੰੂ ਦੀਵਾਲੀ ਦੀ ਵਧਾਈ ਦਿੰਦਿਆਂ ਗਰੀਨ ਤੇ ਕਲੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਪ ਪਿ੍ੰਸੀਪਲ ਪ੍ਰੇਮ ਲਤਾ ਨੇ ਵੱਖ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮੈਡਮ ਸਿਮਰਤਪਾਲ ਕੌਰ, ਸਵਰਨਜੀਤ ਕੌਰ, ਰੇਖਾ ਰਾਣੀ ਆਦਿ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਚਾਇਲਡ ਕੇਅਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਿ੍ੰਸੀਪਲ ਪਵਨਜੀਤ ਸਿੰਘ ਹੰਝਰ੍ਹਾ ਦੀ ਅਗਵਾਈ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਿਲਕੇ ਗਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਅਧਿਆਪਕਾ ਸੁਰੀਤਾ ਬੱਸੀ, ਸੋਨੀਆ ਗਰਗ, ਵਰਿੰਦਰ ਸ਼ਰਮਾ, ਵਨੀਤਾ ਰਾਣੀ, ਸਮਿਰਿਤੀ ਔਲ ਅਤੇ ਇੰਦਰਪਾਲ ਕੌਰ ਆਦਿ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਊਧਮ ਸਿੰਘ ਵਾਲਾ ਦੀ ਲਾਇਬ੍ਰੇਰੀ ਵਿਖੇ ਪਿ੍ੰਸੀਪਲ ਡਾ.ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿਚ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਿਲਕੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਪ੍ਰਦੂਸ਼ਣ ਅਤੇ ਸ਼ੋਰ ਰਹਿਤ ਮਨਾਇਆ ਗਿਆ | ਇਸ ਮੌਕੇ ਵਾਇਸ ਪਿ੍ੰਸੀਪਲ ਡਾ. ਪਰਮਿੰਦਰ ਸਿੰਘ, ਡਾ. ਰਮਨਦੀਪ ਕੌਰ, ਪ੍ਰੋ. ਗੁਰਜੰਟ ਸਿੰਘ, ਪ੍ਰੋ. ਜਗਦੀਸ਼ ਕੌਰ, ਮੈਡਮ ਰੁਪਾਲੀ ਭਾਰਦਵਾਜ, ਪ੍ਰੋ. ਮੁਖਤਿਆਰ ਸਿੰਘ, ਪ੍ਰੋ. ਕਮਲਪ੍ਰੀਤ ਚੀਮਾ, ਪ੍ਰੋ. ਰਾਜਵੀਰ ਕੌਰ, ਤਰਸੇਮ ਸਿੰਘ ਅਤੇ ਰਣਜੀਤ ਸਿੰਘ ਆਦਿ ਮੌਜੂਦ ਸਨ |
ਮਹਿਲਾਂ ਚੌਕ, (ਬੜਿੰਗ) - ਨੇੜਲੇ ਪਿੰਡ ਮਰਦਖੇੜਾ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਨਾਮ-2 ਹਰਬੰਸ ਸਿੰਘ ਦੀ ਅਗਵਾਈ ਵਿਚ ਆਂਗਣਵਾੜੀ ਅਤੇ ਸਕੂਲੀ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਦਿੜ੍ਹਬਾ ਨਗਰ ਪੰਚਾਇਤ ਦੇ ਪ੍ਰਧਾਨ ਬਿੱਟੂ ਖ਼ਾਨ, ਐਮ.ਐਲ.ਏ. ਸੁਰਜੀਤ ਸਿੰਘ ਧਿਮਾਨ ਦੇ ਦਫ਼ਤਰ ਇੰਚਾਰਜ ਗੁਰਮੇਲ ਸਿੰਘ, ਬੱਚਿਆਂ ਅਤੇ ਸਟਾਫ਼ ਨੇ ਰੰਗੋਲੀ ਬਣਾ ਕੇ ਅਤੇ ਫੁਲਝੜੀਆਂ ਜਲਾਉਂਦਿਆਂ ਦੀਵਾਲੀ ਦੇ ਤਿਉਹਾਰ ਦਾ ਅਨੰਦ ਮਾਣਿਆ | ਇਸ ਮੌਕੇ ਸਕੂਲ ਇੰਚਾਰਜ ਮੈਡਮ ਸੋਨੀਆ, ਪਰਵਿੰਦਰ ਕੌਰ ਮਾਨ, ਰਾਜਵੰਤ ਕੌਰ, ਗੁਰਪਿੰਦਰਪਾਲ ਕੌਰ, ਸੁਖਪਾਲ ਕੌਰ ਤਿੰਨੋਂ ਸੁਪਰਵਾਇਜਰ, ਦਰਸ਼ਨ ਕੌਰ ਜੂਨੀਅਰ ਸਹਾਇਕ, ਆਂਗਣਵਾੜੀ ਵਰਕਰ ਸੁਖਵਿੰਦਰ ਕੌਰ ਅਤੇ ਅਮਨਦੀਪ ਕੌਰ ਆਦਿ ਸਕੂਲ ਸਟਾਫ਼ ਮੌਜੂਦ ਸੀ |
ਕੁੱਪ ਕਲਾਂ, (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਪ੍ਰਬੰਧਕਾਂ ਤੇ ਸਟਾਫ਼ ਦੀ ਨਿਗਰਾਨੀ ਹੇਠ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਗਈ | ਯੋਗਰਤਨ ਸਿੰਘ, ਦਮਨ ਸ਼ਰਮਾ, ਜਪਲੀਨ ਕੌਰ, ਬਿਕਰਮਜੀਤ ਸਿੰਘ, ਤਰਨਪ੍ਰੀਤ ਕੌਰ, ਜੈਸਮੀਨ ਕੌਰ, ਗੁਰਨੂਰ ਕੌਰ ਤੇ ਜੀਨਤ ਹੁਸੈਨ ਆਦਿ ਵਿਦਿਆਰਥੀਆਂ ਨੇ ਵੱਖ ਵੱਖ ਪ੍ਰਤੀਯੋਗਤਾਵਾਂ 'ਚ ਜੇਤੂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਦਲਜੀਤ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਦੱਸਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ, ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐਮ.ਡੀ. ਗੁਰਮਤਪਾਲ ਸਿੰਘ ਵਾਲੀਆ ਤੇ ਟਰੱਸਟੀ ਡਾ. ਭਵਨੀਤ ਕੌਰ ਵਾਲੀਆ ਆਦਿ ਨੇ ਜੇਤੂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |
ਅਹਿਮਦਗੜ੍ਹ, (ਸੋਢੀ) - ਦੇਸ਼ ਭਰ ਦੇ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਟੋਰੀਆ ਗਰਲਜ਼ ਕਾਲਜ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਗਈ | ਇਸ ਮੌਕੇ ਕਾਲਜ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕੈਂਡਲ ਡੈਕੋਰੇਸ਼ਨ, ਪੋਸਟਰ ਮੇਕਿੰਗ, ਰੰਗੋਲੀ ਮੇਕਿੰਗ, ਕਾਰਡ ਮੇਕਿੰਗ, ਕੁਕਿੰਗ ਅਤੇ ਰੂਮ ਡੈਕੋਰੇਸ਼ਨ ਆਦਿ ਮੁਕਾਬਲੇ ਕਰਵਾਏ ਗਏ | ਕਾਲਜ ਦੇ ਪਿ੍ੰਸੀਪਲ ਬਿਪਨ ਸੇਠੀ ਨੇ ਵਿਦਿਆਰਥਣਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ | ਕਾਲਜ ਦੇ ਜਨਰਲ ਸਕੱਤਰ ਸ਼੍ਰੀ ਅਮਨ ਢੰਡ ਨੇ ਵੀ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋ ਵੱਧ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ | ਇਸ ਦੀਵਾਲ਼ੀ ਸਮਾਰੋਹ ਦੌਰਾਨ ਕਾਲਜ ਦੇ ਪ੍ਰਧਾਨ ਯੋਧਾ ਕੁਮਾਰ, ਮੀਤ ਪ੍ਰਧਾਨ ਮੁਕੇਸ਼ ਢੰਡ, ਚੇਅਰਮੈਨ ਸੰਜੇ ਢੰਡ ਤੇ ਜਨਰਲ ਸਕੱਤਰ ਅਮਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |
ਘਰਾਚੋਂ, (ਘੁਮਾਣ) - ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕਪਿਆਲ ਦੇ ਚੇਅਰਮੈਨ ਕਰਮਜੀਤ ਸਿੰਘ ਢਿੱਲੋ ਨੇ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਸਕੂਲ ਵਿਚ ਰੰਗੋਲੀ ਅਤੇ ਸੋਈ ਮੁਕਾਬਲੇ ਕਰਵਾਏ ਗਏ |
ਸੰਗਰੂਰ, (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਗਰੂਰ ਵਿਖੇ ਮਿਸ਼ਨ ਗਰੀਨ ਦੀਵਾਲੀ ਦੇ ਤਹਿਤ ਪਿ੍ੰਸੀਪਲ ਰਜਿੰਦਰ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਸਕੂਲ ਦੇ ਵੋਕੇਸਨਲ ਮਾਸਟਰ ਹਰਵਿੰਦਰ ਸਿੰਘ ਨੇ ਵਾਤਾਵਰਨ ਨੂੰ ਸਾਫ਼ ਅਤੇ ਸਵੱਛ ਰੱਖਣ ਲਈ ਮੇਨ ਕੈਂਪਸ ਵਿਚ ਨਿੰਮ ਦਾ ਬੂਟਾ ਲਗਾਇਆ ਅਤੇ ਇਸ ਦੀ ਸਾਂਭ ਸੰਭਾਲ ਦਾ ਵੀ ਜ਼ਿੰਮਾ ਲਿਆ | ਇਸ ਮੌਕੇ ਵੋਕੇਸ਼ਨਲ ਮਾਸਟਰ ਹਰਵਿੰਦਰ ਸਿੰਘ ਨੇ ਸਕੂਲ ਦੀ ਭਲਾਈ ਲਈ ਬਣੇ ਸਕੂਲ ਵੈੱਲਫੇਅਰ ਫ਼ੰਡ ਵਿਚ 5100 ਰੁਪਏ ਦੀ ਰਾਸ਼ੀ ਨਾਲ ਯੋਗਦਾਨ ਪਾਉਂਦਿਆਂ ਸਕੂਲ ਵਿਦਿਆਰਥੀਆਂ ਨੂੰ ਵੀ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਸਿੰਗਲਾ, ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਰਾਹੀਂ ਸਮੁੱਚ ਸ਼ਹਿਰ ਵਾਸੀਆਂ ਤੱਕ ਸੰਦੇਸ਼ ਪਹੁੰਚਾਉਣ ਦਾ ਪ੍ਰਣ ਲਿਆ ਕਿ ਉਹ ਹੋਰਨਾਂ ਨੂੰ ਵੀ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨਗੇ |
ਘਰਾਚੋਂ, (ਘੁਮਾਣ) - ਸਥਾਨਕ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਪਿੰਗਲਵਾੜ ਸੰਗਰੂਰ ਵਿਖੇ ਜਾ ਕੇ ਬੇਸਹਾਰਾ ਦੀਨ ਦੁੱਖੀਆਂ ਨਾਲ ਜਾ ਕੇ ਦੀਵਾਲੀ ਮਨਾਈ | ਬੱਚਿਆਂ ਨੇ ਮਿਠਾਈਆਂ, ਮੋਮਬੱਤੀਆਂ ਅਤੇ ਕੱਪੜਿਆ ਤੋਂ ਇਲਾਵਾ ਲੋਂੜੀਦਾ ਸਮਾਨ ਦਿੱਤਾ | ਵਾਇਸ ਪਿ੍ੰਸੀਪਲ ਸਰੋਜ ਗਰਗ ਪਟਾਕਿਆਂ ਤੋਂ ਗੁਰੇਜ ਕਰਦਿਆ ਹੋਏ ਇਸ ਤੋਂ ਇਲਾਵਾ ਫ਼ਜੂਲ ਖ਼ਰਚੀ ਨੂੰ ਬੰਦ ਕਰਕੇ ਲੋੜਵੰਦਾਂ ਦੀ ਮਦਦ ਕਰਕੇ ਦੀਵਾਲੀ ਮਨਾਉਣ ਨੂੰ ਚੰਗਾ ਕਦਮ ਦੱਸਿਆ |
ਅਹਿਮਦਗੜ੍ਹ, (ਪੁਰੀ) - ਯੂਥ ਵੈਲਫੇਅਰ ਸੁਸਾਇਟੀ ਛਪਾਰ ਵਲੋਂ ਦੀਵਾਲੀ ਦਾ ਤਿਉਹਾਰ ਪਟਾਕੇ ਛੱਡ ਕੇ ਬੂਟਾ ਲਗਾ ਕੇ ਮਨਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ | ਸਰਕਲ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਕੁਲਦੀਪ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਸੁਸਾਇਟੀ ਮੈਂਬਰਾਂ ਨੇ ਮੁੱਖ ਮਾਰਗ ਚੌਾਕ ਛਪਾਰ ਵਿਖੇ ਗਰੀਨ ਦੀਵਾਲੀ ਮਨਾਉਣ ਸਬੰਧੀ ਅਤੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਲਈ ਬੈਨਕ ਚੁੱਕ ਕੇ ਲੋਕਾਂ ਨੂੰ ਅਪੀਲ ਕੀਤੀ | ਇਸ ਮੌਕੇ ਸੁਸਾਇਟੀ ਚੇਅਰਮੈਨ ਜਤਿੰਦਰ ਪਾਲ ਬੋਪਾਰਾਏ, ਪ੍ਰਧਾਨ ਮਨਵਿੰਦਰ ਸਿੰਘ ਸੇਖੋਂ, ਜਗਤਾਰ ਸਿੰਘ ਸੰਮਤੀ ਮੈਂਬਰ, ਬਲਜੀਤ ਸਿੰਘ, ਗੁਰਮੁੱਖ ਸਿੰਘ ਕੇਨੈਡਾ, ਕੁਲਵਿੰਦਰ ਸਿੰਘ ਬੋਪਾਰਾਏ, ਗੋਰਾ ਕਨੇਡਾ, ਸਿਮਰ ਦਿਊਲ, ਹਰਪ੍ਰੀਤ ਸਿੰਘ, ਜੌਤ ਛਪਾਰ, ਪਲਵਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ |
ਮੂਲੋਵਾਲ, (ਰਤਨ ਭੰਡਾਰੀ) - ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸਕੂਲ ਮੂਲੋਵਾਲ ਵਿਖੇ ਪਿ੍ੰਸੀਪਲ ਮੋਨਿਕਾ ਸੀਤਜਾ ਦੀ ਅਗਵਾਈ ਵਿਚ ਬੂਟੇ ਲਾਏ ਗਏ ਅਤੇ ਗਰੀਨ ਦੀਵਾਲੀ ਮਨਾਈ ਗਈ | ਪਿ੍ੰਸੀਪਲ ਮੋਨਿਕਾ ਸਤੀਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਸਕੂਲ ਦੇ ਡੀ.ਭੀ.ਈ. ਭੈ ਸਿੰਘ ਨੇ ਵੀ ਸੰਬੋਧਨ ਕੀਤਾ |
ਲੌਾਗੋਵਾਲ, (ਸ.ਸ. ਖੰਨਾ) - ਨੇੜਲੇ ਪਿੰਡ ਸੇਰੋਂ ਮਾਡਲ ਟਾਊਨ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ, ਮਿਡਲ ਸਕੂਲ ਅਤੇ ਆਂਗਣਵਾੜੀ ਸੈਂਟਰ ਵਿਚ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਈ ਗਈ | ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਿਸ਼ੇਸ਼ ਤੌਰ ਉੱਤੇ ਸਕੂਲ ਵਿਚ ਪਹੁੰਚੇ ਕਰਮਜੀਤ ਕੌਰ ਜ਼ਿਲ੍ਹਾ ਵਾਇਸ ਪ੍ਰਧਾਨ ਕਾਂਗਰਸ ਕਮੇਟੀ ਸੰਗਰੂਰ ਦਾ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨ ਕਰ ਕੇ ਜੀ ਆਇਆ ਨੂੰ ਕਿਹਾ ਗਿਆ | ਇਸ ਮੌਕੇ ਮਾਸਟਰ ਰਾਜ ਸਿੰਘ, ਮਨੀਸ਼ਾ ਰਾਣੀ, ਵਨੀਤਾ ਰਾਣੀ, ਕਿਰਨਜੀਤ ਕੌਰ, ਮੰਗਤ ਰਾਏ, ਅਵਤਾਰ ਸਿੰਘ ਨੇ ਕਮਰੇ ਦੇ ਮੁੱਖ ਗੇਟ ਦੇ ਅੱਗੇ ਖੂਬਸੂਰਤ ਰੰਗੋਲੀ ਬਣਾਉਣ ਤੋਂ ਬਾਅਦ ਛਾਂਦਾਰ ਬੂਟੇ ਲਗਾ ਕੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਈ ਗਈ | ਇਸ ਮੌਕੇ ਉਨ੍ਹਾਂ ਨਾਲ ਨਿਰਮਲ ਸਿੰਘ, ਬਲਜੀਤ ਸਿੰਘ, ਸਤਿਗੁਰ ਸਿੰਘ, ਕਾਂਗਰਸ ਆਗੂ ਸਿਕੰਦਰ ਸਿੰਘ ਔਲਖ ਆਦਿ ਮੌਜੂਦ ਸਨ |
ਸੰਗਰੂਰ, (ਧੀਰਜ਼ ਪਸ਼ੌਰੀਆ) - ਸਮਾਜ ਸੇਵੀ ਸੰਸਥਾ ਡਰੀਮ ਸੰਗਰੂਰ ਵਲੋਂ ਦੀਵਾਲੀ ਮੋਕੇ ਸ਼ਹਿਰ ਵਾਸੀਆਂ ਨੰੂ 1200 ਦੇ ਕਰੀਬ ਫਲਦਾਰ ਅਤੇ ਫੁੱਲਦਾਰ ਬੂਟੇ ਵੰਡ ਕੇ ਗਰੀਨ ਦੀਵਾਲੀ ਮਨਾਉਣ ਦਾ ਹੋਕਾ ਦਿੱਤਾ ਗਿਆ | ਸਿਟੀ ਪੁਲਿਸ ਥਾਣਾ ਸੰਗਰੂਰ-2 ਦੇ ਇੰਚਾਰਜ਼ ਸ੍ਰੀ ਪਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ ਇਸ ਕਾਰਜ ਦੀ ਸ਼ਲਾਘਾ ਕੀਤੀ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਵਿਸ਼ਾਲ ਗਰਗ, ਵਾਤਾਵਰਨ ਪ੍ਰੇਮੀ ਮਨਦੀਪ ਬਾਂਸਲ, ਪ੍ਰਧਾਨ ਪਿ੍ਤਪਾਲ ਸਿੰਘ, ਚੇਅਰਮੈਨ ਕੇਵਲ ਹੈਪੀ ਠੇਕੇਦਾਰ, ਕੈਂਡੀ ਮਾਨ, ਗੁਰਜੰਟ ਵਾਲੀਆ, ਬਲਵਿੰਦਰ ਜਿੰਦਲ, ਐਡ: ਦਿਨੇਸ਼ ਸੁਰਿੰਦਰ ਸ਼ਰਮਾ, ਪ੍ਰੀਤ ਅਮਨ ਸ਼ਰਮਾ, ਤਰਸੇਮ ਸਿੰਘ ਸਰਪੰਚ ਅਤ ਅਭੈ ਗਰੇਵਾਲ ਮੌਜੂਦ ਸਨ |
ਚੀਮਾ ਮੰਡੀ, (ਜਗਰਾਜ ਮਾਨ) - ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀ. ਸੈਕੰ. ਸਕੂਲ ਚੀਮਾ ਮੰਡੀ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਨਰਸਰੀ ਤੋਂ ਕੇ.ਜੀ. ਕਲਾਸ ਦੇ ਵਿਦਿਆਰਥੀਆਂ ਵਿਚ ਫੈਸੀ-ਡਰੈਸ, ਪਹਿਲੀ ਤੋ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਵਿਚ ਕਲਾਸ-ਰੂਮ ਡੈਕੋਰੇਸ਼ਨ ਅਤੇ ਸੋਲੋ ਡਾਂਸ, ਨੌਵੀਂ ਤੋ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ਡਿਬੇਟ ਅਤੇ ਰੰਗੋਲੀ ਸਬੰਧਿਤ ਪ੍ਰਤੀਯੋਗਤਾ ਕਰਵਾਈ ਗਈ | ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵਲੋਂ ਇਨਾਮ ਦੇਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਵਿਕਰਮ ਸ਼ਰਮਾਂ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ, ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ |
ਧਰਮਗੜ੍ਹ, (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਵੱਖ-ਵੱਖ ਪਿੰਡਾਂ ਦੇ ਸਕੂਲਾਂ, ਕਾਲਜਾਂ 'ਚ ਦੀਵਾਲੀ ਅਤੇ ਵਿਸ਼ਵਕਰਮਾ ਦਾ ਸੁੱਭ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ, ਸੰਤ ਹਰਚੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਹਰਿਆਉ, ਸ੍ਰੀ ਹਰਿਕਿ੍ਸ਼ਨ ਪਬਲਿਕ ਸਕੂਲ ਫਲੇੜਾ, ਖ਼ਾਲਸਾ ਪਬਲਿਕ ਸਕੂਲ ਧਰਮਗੜ੍ਹ, ਸੰਤ ਅਤਰ ਸਿੰਘ ਪਬਲਿਕ ਸਕੂਲ ਹਰਿਆਉ ਵਿਖੇ ਦੀਵਾਲੀ ਮੌਕੇ ਜਿੱਥੇ ਸਕੂਲੀ ਬੱਚਿਆਂ ਨੇ ਖ਼ੂਬਸੂਰਤ ਰੰਗੋਲੀ ਬਣਾਈ, ਓਥੇ ਨਾਲ ਹੀ ਆਪੋ-ਆਪਣੀਆਂ ਜਮਾਤਾਂ ਦੇ ਕਮਰਿਆਂ ਦੀ ਮਨਮੋਹਕ ਸਜਾਵਟ ਵੀ ਕੀਤੀ | ਰੰਗੋਲੀ 'ਚੋਂ ਜੇਤੂ ਰਹੇ ਬੱਚਿਆਂ ਨੂੰ ਉਕਤ ਸਕੂਲਾਂ ਦੇ ਸਟਾਫ਼ ਵਲੋ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕੇ.ਸੀ.ਟੀ. ਕਾਲਜ ਆਫ਼ ਇੰਜੀਨੀਅਰਿੰਗ ਐਡ ਤਕਨਾਲੋਜੀ ਫਤਹਿਗੜ੍ਹ ਅਤੇ ਅਕਾਲ ਅਕੈਡਮੀ ਫਤਿਹਗੜ੍ਹ ਵਿਖੇ ਵੀ 'ਬੰਦੀ ਛੋੜ ਦਿਵਸ' ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਕਾਲਜ ਵਿਦਿਆਰਥੀਆਂ ਅਤੇ ਅਕਾਲ ਅਕੈਡਮੀ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ |
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ) - ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਡਾਇਰੈਕਟਰ ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਦੀਵਾਲੀ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਪ੍ਰਤੀਯੋਗਤਾ ਦੇ ਆਯੋਜਨ ਕਰਵਾਏ ਗਏ | ਸਕੂਲ ਦੇ ਡਾਇਰੈਕਟਰ ਸ. ਜਗਜੀਤ ਸਿੰਘ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਨੀਤੂ ਸੇਠੀ ਅਤੇ ਪਿ੍ੰਸੀਪਲ ਪੁਸ਼ਪਿੰਦਰਜੀਤ ਸਿੰਘ ਸਮੇਤ ਸਟਾਫ਼ ਮੈਂਬਰ ਮੌਜੂਦ ਸਨ |
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ) - ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਖੇ ਡਾਇਰੈਕਟਰ ਸ. ਜਗਜੀਤ ਸਿੰਘ ਦੀ ਅਗਵਾਈ ਅਤੇ ਪਿ੍ੰਸੀਪਲ ਡਾ. ਨੀਤੂ ਸੇਠੀ ਦੀ ਨਿਗਰਾਨੀ ਹੇਠ ਦੀਵਾਲੀ ਮੇਲਾ ਲਗਾਇਆ ਗਿਆ | ਇਸ ਦੌਰਾਨ ਬੀ.ਐਡ ਦੀਆਂ ਵਿਦਿਆਰਥਣਾਂ ਨੇ ਦੀਵਾਲੀ ਦੇ ਮਹੱਤਵ ਨੂੰ ਮੁੱਖ ਰੱਖਦੇ ਹੋਏ ਪ੍ਰਦਰਸ਼ਨੀ ਵੀ ਲਗਾਈ | ਵਿਦਿਆਰਥਣਾਂ ਨੇ ਮੇਕਿੰਗ, ਕੈਂਡਲ, ਕਾਰਡ, ਸਗਨ ਕਾਰਡ, ਪੌਟ ਪੇਟਿੰਗ ਅਤੇ ਫੋਲਡਰ ਬਣਾਉਣ ਵਿਚ ਭਾਗ ਲਿਆ | ਡਾਇਰੈਕਟਰ ਜਗਜੀਤ ਸਿੰਘ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਦਾ ਤਿਉਹਾਰ ਹੈ ਅਤੇ ਇਸ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਆਪਣੀ ਜ਼ਿੰਦਗੀ ਵਿਚ ਵੱਧ ਤੋਂ ਵੱਧ ਲੋਕਾਂ ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਉਨ੍ਹਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੋਈਏ | ਮੈਡਮ ਗੀਤਿਕਾ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
ਅਹਿਮਦਗੜ੍ਹ, (ਸੋਢੀ) - ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਛੋੜ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆਂ ਗਿਆ | ਇਸ ਮੌਕੇ ਰਾਤ ਸਮੇਂ ਸਜੇ ਦੀਵਾਨਾ ਵਿਚ ਕਥਾ ਵਾਚਕ ਭਾਈ ਜਸਪਾਲ ਸਿੰਘ ਨੂਰ ਅਤੇ ਭਾਈ ਉਂਕਾਰ ਸਿੰਘ ਦੇ ਰਾਗੀ ਜਥੇ ਵਲੋਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੂੰ ਕਥਾ ਅਤੇ ਕੀਰਤਨ ਰਾਹੀ ਬੰਦੀ ਛੋੜ ਦਿਵਸ ਦੀ ਮਹੱਤਤਾ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ ਖ਼ਾਲਸਾ, ਕੌਾਸਲਰ ਕਮਲਜੀਤ ਸਿੰਘ ਉੱਭੀ, ਨਿਰਮਲ ਸਿੰਘ ਪੰਧੇਰ, ਰੁਪਿੰਦਰ ਸਿੰਘ ਬ੍ਰਹਮਪੁਰੀ, ਛਿੰਦਰਪਾਲ ਸਿੰਘ ਪੰਧੇਰ, ਕੁਲਵੰਤ ਸਿੰਘ ਸੋਹਲ, ਹਰਭਜਨ ਸਿੰਘ ਬਰਾੜ, ਜਗਜੀਤ ਸਿੰਘ ਜੱਜੀ ਆਦਿ ਪ੍ਰਬੰਧਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਸਟੋਰ 'ਚ ਵੱਧ ਪੈਸੇ ਵਸੂਲਣ ਦਾ ਦੋਸ਼

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਦੋ ਮਹੀਨੇ ਪਹਿਲਾਂ ਲਹਿਰਾਗਾਗਾ ਵਿਖੇ ਖੁੱਲਿ੍ਹਆ ਇਕ ਵੱਡਾ ਸਟੋਰ ਆਧਾਰ ਲਗਾਤਾਰ ਗ਼ਲਤੀਆਂ ਕਰਨ ਅਤੇ ਵੱਧ ਬਿਲਿੰਗ ਬਣਾਉਣ ਕਰਕੇ ਚਰਚਾ ਵਿੱਚ ਹੈ | ਆਧਾਰ ਮਾਰਕੀਟ ਦੇ ਨਾਂਅ ਉੱਪਰ ਖੁੱਲ੍ਹੇ ਇਸ ਸਟੋਰ ਵਿਚ ਲੋਕ ਸਸਤਾ ਸਮਾਨ ਲੈਣ ...

ਪੂਰੀ ਖ਼ਬਰ »

ਰੀਪਰ 'ਚ ਆਉਣ ਕਾਰਨ ਕਿਸਾਨ ਦਾ ਬੇਟਾ ਜ਼ਖਮੀ

ਘਰਾਚੋਂ, 8 ਨਵੰਬਰ (ਘੁਮਾਣ) - ਪਿੰਡ ਝਨੇੜੀ ਦੇ ਕਿਸਾਨ ਦੇ ਬੇਟੇ ਦੇ ਪੈਰਾਂ ਨੂੰ ਰੀਪਰ ਵਲੋ ਜ਼ਖਮੀ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਪਿੰਡ ਝਨੇੜੀ ਦਾ ਕਿਸਾਨ ਇਕਬਾਲ ਸਿੰਘ ਟਰੈਕਟਰ ਅਤੇ ਰੀਪਰ ਨਾਲ ਖੇਤ ਵਿਚ ਕੰਮ ਕਰ ਰਿਹਾ ਸੀ | ਟਰੈਕਟਰ ਰੋਕ ਕੇ ...

ਪੂਰੀ ਖ਼ਬਰ »

ਖਰੀਦ ਕੀਤੇ ਝੋਨੇ ਦੀ ਅਦਾਇਗੀ ਲੇਟ ਹੋਣ 'ਤੇ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਮੂਣਕ, 8 ਨਵੰਬਰ (ਕੇਵਲ ਸਿੰਗਲਾ) - ਇਲਾਕੇ ਵਿਚ ਝੋਨੇ ਦੀ ਖਰੀਦ ਦਾ ਕੰਮ ਲਗਪਗ ਖ਼ਤਮ ਹੋ ਚੁੱਕਾ ਹੈ ਪਰ ਪਿਛਲੇ ਤਕਰੀਬਨ 15 ਦਿਨਾਂ ਤੋਂ ਖਰੀਦ ਕੀਤੇ ਝੋਨੇ ਦੀ ਅਦਾਇਗੀ ਨਾ ਹੋਣ 'ਤੇ ਕਿਸਾਨਾਂ ਤੇ ਆੜ੍ਹਤੀਆਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਲਹਿਲ ਕਲਾਂ ਤੋਂ ਅੰਮਿ੍ਤਸਰ ਲਈ ਬੱਸ ਸੇਵਾ ਚਾਲੂ ਕਰਨ ਦੀ ਮੰਗ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸਕ ...

ਪੂਰੀ ਖ਼ਬਰ »

ਜੇਤੂ ਕਬੱਡੀ ਖਿਡਾਰੀਆਂ ਦਾ ਸਕੂਲ ਪਹੰੁਚਣ 'ਤੇ ਨਿੱਘਾ ਸਵਾਗਤ

ਮਸਤੂਆਣਾ ਸਾਹਿਬ, 8 ਨਵੰਬਰ (ਦਮਦਮੀ) - ਪਿਛਲੇ ਦਿਨੀਂ ਇੰਦਰ ਪਬਲਿਕ ਸਕੂਲ ਮੁਬਾਰਕਪੁਰ ਚੁੰਘਾਂ ਵਿਖੇ ਹੋਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿ੍ੰਸੀਪਲ ਸ੍ਰੀਮਤੀ ਸ਼ੀਲਾ ਤੇ ...

ਪੂਰੀ ਖ਼ਬਰ »

ਬੇਅਜਵਾਟਰ ਇੰਟਰਨੈਸ਼ਨਲ ਸਕੂਲ ਵਿਖੇ ਹੋਇਆ ਸਾਲਾਨਾ ਖੇਡ ਸਮਾਗਮ

ਅਮਰਗੜ੍ਹ, 8 ਨਵੰਬਰ (ਸੁਖਜਿੰਦਰ ਸਿੰਘ ਝੱਲ) - ਬੇਅਜਵਾਟਰ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਸਾਲਾਨਾ ਖੇਡ ਸਮਾਰੋਹ ਪਿ੍ੰਸੀਪਲ ਬਘੇਲ ਸਿੰਘ ਬਾਠ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੁਹੰਮਦ ਯਾਸਿਰ (ਪੈਰਉਲੰਪਿਕਸ ਵਿਚ ਕਾਂਸੇ ਦਾ ਤਮਗਾ ਜੇਤੂ) ਨੇ ਕੀਤਾ | ...

ਪੂਰੀ ਖ਼ਬਰ »

ਕੋਰੀਓਗਰਾਫ਼ੀ ਟੀਮ ਨੰੂ ਦਿੱਤਾ ਨਕਦ ਇਨਾਮ

ਸੰਗਰੂਰ, 8 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਅਜੀਤ ਉਪ ਦਫ਼ਤਰ ਸੰਗਰੂਰ ਅਤੇ ਬਰਨਾਲਾ ਦੀ 10ਵੀਂ ਵਰੇ੍ਹਗੰਢ ਮੌਕੇ ਬਰਨਾਲਾ ਵਿਚ ਕਰਵਾਏ ਸਮਾਰੋਹ ਦੌਰਾਨ ਅਕਾਲ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ...

ਪੂਰੀ ਖ਼ਬਰ »

ਦੀਵਾਲੀ ਵਾਲੇ ਦਿਨ ਹੋਈ ਚੋਰੀ

ਲੌਾਗੋਵਾਲ, 8 ਨਵੰਬਰ (ਸ.ਸ. ਖੰਨਾ, ਵਿਨੋਦ) - ਕਸਬਾ ਲੌਾਗੋਵਾਲ ਦੇ ਮੇਨ ਬਾਜ਼ਾਰ ਵਿਚ ਮੋਬਾਈਲਾਂ ਦੀ ਦੁਕਾਨ ਵਿਚ ਬੀਤੀ ਦੀਵਾਲੀ ਦੀ ਰਾਤ ਅਣਪਛਾਤੇ ਚੋਰਾਂ ਵਲੋਂ ਵੱਡੀ ਗਿਣਤੀ ਵਿਚ ਮਹਿੰਗੇ ਮੋਬਾਈਲ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਦੁਕਾਨ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਤੇ ਭਾਈ ਲਾਲੋ ਦੀ ਯਾਦ 'ਚ ਧਾਰਮਿਕ ਸਮਾਗਮ ਆਰੰਭ

ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਅਤੇ ਕਿਰਤ ਦੇ ਦੇਵਤਾ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਆਰੰਭ ਹੋਇਆ | ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਦਾ ਤਿਉਹਾਰ

ਸੁਨਾਮ ਊਧਮ ਸਿੰਘ ਵਾਲਾ, 8 ਨਵੰਬਰ (ਸੱਗੂ, ਧਾਲੀਵਾਲ, ਭੁੱਲਰ) - ਕਿਰਤ ਦੇ ਦੇਵਤਾ ਅਤੇ ਜਗਤ ਗੁਰੂ ਭਗਵਾਨ ਸ੍ਰੀ ਵਿਸ਼ਵਕਰਮਾ ਦਾ ਪ੍ਰਗਟ ਦਿਵਸ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਸਮੂਹ ਸੰਗਤਾਂ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX