ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਬਠਿੰਡਾ /ਮਾਨਸਾ

ਧੂਮਧਾਮ ਨਾਲ ਮਨਾਇਆ ਦਿਵਾਲੀ ਦਾ ਪਾਵਨ ਦਿਹਾੜਾ

ਤਲਵੰਡੀ ਸਾਬੋ, 8 ਨਵੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਰਾਹੀ)-ਬੰਦੀਛੋੜ ਦਿਵਸ ਅਤੇ ਰੌਸ਼ਨੀਆਂ ਦਾ ਤਿਉਹਾਰ ਦਿਵਾਲੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਮੁੱਚੇ ਦੇਸ਼ ਵਾਂਗ ਤਲਵੰਡੀ ਸਾਬੋ ਵਾਸੀਆਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਲੋਕਾਂ ਵਲੋਂ ਆਪਣੇ ਘਰਾਂ ਦੇ ਨਾਲ-ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਦੀਪ ਜਲਾਏ ਗਏ | ਪੁਲਿਸ ਪ੍ਰਸ਼ਾਸਨ ਜਿੱਥੇ ਮਾਣਯੋਗ ਸਰਵਉੱਚ ਅਦਾਲਤ ਦੇ ਪਟਾਕੇ ਚਲਾਉਣ ਸਬੰਧੀ ਹੁਕਮਾਂ ਨੂੰ ਲਾਗੂ ਕਰਵਾਉਣ ਵਿਚ ਨਾਕਾਮ ਰਿਹਾ ਉੱਥੇ ਇਸ ਵਾਰ ਨਗਰ ਵਿਚ ਥਾਂ-ਥਾਂ ਮਠਿਆਈ ਵਿਕ੍ਰੇਤਾਵਾਂ ਨੇ ਖੁੱਲੇ ਵਿਚ ਰੱਖਕੇ ਮਠਿਆਈ ਵੇਚੀ, ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਰਿਹਾ | ਇਤਿਹਾਸਿਕ ਨਗਰ ਦੇ ਲੋਕਾਂ ਨੇ ਦਿਵਾਲੀ ਮੌਕੇ ਆਪਣੇ ਘਰਾਂ ਵਿੱਚ ਦੀਵੇ ਜਗਾਉਣ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਮੱਥਾ ਟੇਕਿਆ ਅਤੇ ਪਹਿਲਾਂ ਦੀਵੇ ਤਖਤ ਸਾਹਿਬ 'ਤੇ ਜਗਾਏ ਗਏ | ਦਿਵਾਲੀ ਮੌਕੇ ਹੀ ਮੱਸਿਆ ਹੋਣ ਕਾਰਣ ਵੱਡੀ ਗਿਣਤੀ ਸੰਗਤਾਂ ਨੇ ਦਿਨ ਵੇਲੇ ਤਖਤ ਸਾਹਿਬ ਦੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤਾ ਅਤੇ ਪ੍ਰਸਿੱਧ ਧਾਰਮਿਕ ਸੰਸਥਾ ਗੁ: ਬੁੰਗਾ ਮਸਤੂਆਣਾ ਵਿਖੇ ਵੀ ਵੱਡੀ ਗਿਣਤੀ ਸੰਗਤਾਂ ਨੇ ਮੱਥਾ ਟੇਕਿਆ |ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਬੰਦੀਛੋੜ ਦਿਵਸ ਨੂੰ ਸਮਰਪਿਤ ਕਰਕੇ ਧਾਰਮਿਕ ਦੀਵਾਨ ਵੀ ਸਜਾਏ ਗਏ ਜਿਸ ਵਿੱਚ ਸਿੱਖਾਂ ਦੇ ਛੇਵੇਂ ਗੁਰੂੁ ਸ੍ਰੀ ਗੁਰੂੁ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਮੌਕੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਛੁਡਵਾਉਣ ਸਬੰਧੀ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ |ਜਿੱਥੇ ਸੰਗਤਾਂ ਵੱਲੋਂ ਬੰਦੀ ਛੋੜ ਦਿਵਸ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ ਉੱਥੇ ਹਿੰਦੂ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਰਾਮ ਦੇ ਬਨਵਾਸ ਉਪਰੰਤ ਅਯੋਧਿਆ ਵਾਪਿਸ ਪਰਤਨ ਦੀ ਖੁਸ਼ੀ ਵਿੱਚ ਮਨ੍ਹਾਏ ਜਾਂਦੇ ਦੀਵਾਲੀ ਦੇ ਤਿਉਹਾਰ ਨੂੰ ਧੂੰੰਮਧਾਮ ਨਾਲ ਮਨਾਇਆ ਗਿਆ |
ਸੀਂਗੋ ਮੰਡੀ, 8 ਨਵੰਬਰ (ਲੱਕਵਿੰਦਰ ਸ਼ਰਮਾ)-ਖੇਤਰ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ ਪਰ ਅਮਰਵੇਲ ਵਾਂਗ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਨੇ ਜ਼ਿਆਦਾ ਸਮਾਨ ਖ਼ਰੀਦਣ ਵਿਚ ਦਿਲਚਸਪੀ ਨਹੀਂ ਦਿਖਾਈ ਜਿਸ ਕਰਕੇ ਇਲਾਕੇ ਵਿਚ ਦੀਵਾਲੀ ਫਿੱਕੀ ਹੀ ਰਹੀ। ਬੰਦੀ ਛੋੜ ਦਿਵਸ ਮੌਕੇ ਸ਼ਰਧਾਲੂਆਂ ਨੇ ਗੁਰੂ ਘਰਾਂ ਵਿਚ ਮੱਥਾ ਟੇਕਿਆ ਤੇ ਕਥਾ ਕੀਰਤਨ ਦਾ ਅਨੰਦ ਮਾਣਿਆ ਤੇ ਰਾਤ ਸਮੇਂ ਗੁਰੂ ਘਰਾਂ ਵਿਚ ਸ਼ਰਧਾਲੂਆਂ ਨੇ ਦੀਵੇ ਜਗਾ ਕੇ ਬੰਦੀ ਛੋੜ ਦਿਵਸ ਮਨਾਇਆ। ਉੱਧਰ ਸਥਾਨਕ ਮੰਡੀ ਦੇ ਦੁਕਾਨਦਾਰਾਂ ਨੇ ਆਪਣਾ-ਆਪਣਾ ਮਾਲ ਵੇਚਣ ਲਈ ਖ਼ੂਬ ਸਜਾਇਆ ਹੋਇਆ ਸੀ ਪਰ ਫ਼ਸਲਾਂ ਦੇ ਭਾਅ ਘੱਟ ਕਾਰਨ ਗਾਹਕਾਂ ਦੀ ਭਾਰੀ ਘਾਟ ਰਹੀ ਤੇ ਗਾਹਕਾਂ ਨੇ ਚੀਨੀ ਮਾਲ ਦਾ ਬਾਈਕਾਟ ਕਰਕੇ ਦੀਵੇ ਖ਼ਰੀਦਣ ਨੂੰ ਤਰਜੀਹ ਦਿੱਤੀ।ਇਸ ਸਬੰਧੀ ਜਦੋਂ ਵੱਖ-ਵੱਖ ਦੁਕਾਨਦਾਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਵਾਰ ਲੋਕਾਂ ਨੇ ਪਟਾਕਿਆਂ ਦੀ ਖ਼ਰੀਦ ਘੱਟ ਹੀ ਕੀਤੀ।ਇਸ ਸਬੰਧੀ ਨਿਰਮਲ ਸਿੰਘ ਮਾਲਵਾ ਪੈਸਟੀਸਾਈਡਜ ਤੇ ਧਰਮਿੰਦਰ ਸਿੰਘ ਜ਼ਿਮੀਂਦਾਰਾ ਪੈਸਟੀਸਾਈਡਜ ਨੇ ਦੱਸਿਆ ਕਿ ਇਸ ਵਾਰ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਤੇ ਨੀਵੀਂ ਆਰਥਿਕਤਾ ਕਾਰਨ ਲੋਕਾਂ ਨੇ ਪਟਾਕਿਆਂ ਦੀ ਘੱਟ ਹੀ ਵਰਤੋਂ ਕਰਕੇ ਗਰੀਨ ਦੀਵਾਲੀ ਮਨਾਉਣ ਨੂੰ ਤਰਜੀਹ ਦਿੱਤੀ ਹੈ।ਉੱਧਰ ਲੋਕਾਂ ਨੇ ਨਕਲੀ ਮਿਠਾਈਆਂ ਦੀਆਂ ਖ਼ਬਰਾਂ ਜ਼ਿਆਦਾ ਆਉਣ ਕਰਕੇ ਜ਼ਿਆਦਾ ਮਿਠਾਈ ਖ਼ਰੀਦਣ ਤੋਂ ਸੰਕੋਚ ਕਰਕੇ ਘਰਾਂ ਵਿਚ ਹੀ ਦੀਵਾਲੀ ਦਾ ਸਮਾਨ ਬਣਾ ਕੇ ਖਾਣ ਨੂੰ ਤਰਜੀਹ ਦਿੱਤੀ। ਇਸ ਵਾਰ ਔਰਤਾਂ ਨੇ ਵੀ ਚੀਨੀ ਮਾਲ ਦਾ ਬਾਈਕਾਟ ਕਰਕੇ ਪੰਜਾਬੀ ਦੀਵਿਆਂ ਨੂੰ ਬਾਲਣ ਨੂੰ ਤਰਜੀਹ ਦਿੱਤੀ ਜਿਸ ਕਰਕੇ ਦੀਵੇ ਵੇਚਣ ਵਾਲੇ ਖ਼ੁਸ਼ ਨਜ਼ਰ ਆਏ।
ਮੌੜ ਮੰਡੀ, (ਲਖਵਿੰਦਰ ਸਿੰਘ ਮੌੜ)-ਮੌੜ ਮੰਡੀ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਰੌਸ਼ਨੀਆਂ ਦਾ ਤਿਓਹਾਰ ਦਿਵਾਲੀ ਬੜੀ ਹੀ ਸ਼ਰਧਾ ਅਤੇ ਧੂੰਮ-ਧਾਮ ਨਾਲ ਮਨਾਇਆ ਗਿਆ। ਸ਼ਹਿਰ ਵਾਸੀਆਂ ਨੇ ਲਕਸ਼ਮੀ ਪੂਜਾ ਦੇ ਨਾਲ-ਨਾਲ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਭਰਵੀਂ ਦੀਪਮਾਲਾ ਕਰਕੇ ਅਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼ਰਧਾਲੂ ਸਵੇਰ ਤੋਂ ਹੀ ਆਪੋ-ਆਪਣੇ ਆਕੀਦੇ ਮੁਤਾਬਿਕ ਧਾਰਮਿਕ ਰਸਮਾਂ ਨਿਭਾਉਂਦੇ ਦੇਖੇ ਗਏ। ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ,ਸ਼੍ਰੀ ਕ੍ਰਿਸ਼ਨਾ ਮੰਦਰ,ਡੇਰਾ ਬਾਬਾ ਨਿੱਕੂ ਰਾਮ ਭਾਗੀਬਾਂਦਰ ਵਾਲੇ,ਅੱਗਰਵਾਲ ਪੀਰਖਾਨਾ ਅਤੇ ਸ਼ਹਿਰ ਦੀਆਂ ਗਊਸ਼ਾਲਾਵਾਂ ਨੂੰ ਦੀਵਿਆਂ ਨਾਲ ਰੁਸ਼ਨਾਇਆ ਗਿਆ। ਸਥਾਨਕ ਬਾਬਾ ਵਿਸ਼ਵਕਰਮਾ ਭਵਨ ਵੱਲੋਂ ਹਰ ਸਾਲ ਬਾਬਾ ਵਿਸ਼ਵਕਰਮਾ ਦਾ ਦਿਹਾੜਾ ਬੜੀ ਹੀ ਸ਼ਰਧਾ ਅਤੇ ਭਾਵਪੂਰਨਤਾ ਨਾਲ ਮਨਾਇਆ ਗਿਆ। ਇਸ ਮੌਕੇ ਦਸਤਕਾਰ ਵੀਰਾਂ ਵੱਲੋਂ ਅਪਣੇ ਸੰਦਾਂ ਦੀ ਸਾਫ-ਸਫਾਈ ਕਰਨ ਦੇ ਨਾਲ-ਨਾਲ ਦਸਤਕਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ। ਇੱਥੋਂ ਦੇ ਨਜ਼ਦੀਕੀ ਪਿੰਡ ਸੁੱਖਾ ਸਿੰਘ ਵਾਲਾ ਵਿੱਚ ਬਿਲਕੁਲ ਨਿਵੇਕਲੀ ਕਿਸਮ ਦੀ ਪਟਾਕਾ ਅਤੇ ਧੂੰਆਂ ਰਹਿਤ ਦਿਵਾਲੀ ਮਨਾਈ ਗਈ। ਇਸ ਮੌਕੇ ਪਿੰਡ ਦੇ ਸਾਰੇ ਘਰਾਂ ਵਿੱਚ ਬਿਨ੍ਹਾਂ ਕਿਸੇ ਭੇਦਭਾਵ ਦੇ ਇੱਕੋ ਜਿਹੀ ਦੀਪਮਾਲਾ ਕੀਤੀ ਗਈ ਜੋ ਪਿੰਡ ਦੀ ਭਾਈਚਾਰਕ ਸਾਂਝ ਦੀ ਮੂੰਹ ਬੋਲਦੀ ਤਸਵੀਰ ਸੀ। ਇਸ ਮੌਕੇ ਪਿੰਡ ਵਿੱਚ ਇੱਕ ਵੀ ਪਟਾਕਾ ਸੁਣਨ ਨਹੀਂ ਮਿਲਿਆ। ਕਲੱਬ ਦੇ ਸੁਖਚੈਨ ਸਿੰਘ ਅਤੇ ਹਰਦੀਪ ਸਿੰਘ ਨੇ ਕਿਹਾ ਕਿ ਦਿਵਾਲੀ ਦੌਰਾਨ ਪਟਾਕੇ ਚਲਾਉਂਣੇ ਜਿੱਥੇ ਵਾਤਾਵਰਨ ਲਈ ਖ਼ਤਰਨਾਕ ਹਨ ਉੱਥੇ ਪਟਾਕਿਆਂ ਦੇ ਕਾਰੋਬਰੀ ਪੂੰਜੀਪਤੀਆਂ ਵੱਲੋਂ ਆਮ ਲੋਕਾਂ ਦੀ ਆਰਥਿਕ ਲੱਟ ਕੀਤੀ ਜਾਂਦੀ ਹੈ।
ਬਠਿੰਡਾ, (ਨਿੱਜੀ ਪੱਤਰ ਪ੍ਰੇਰਕ)- ਮਾਨਵਾ ਦੀ ਸੇਵਾ ਵਿਚ ਲੱਗੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਨੇ ਬੇਸਹਾਰਾ ਲੋਕਾਂ ਨਾਲ ਦੀਵਾਲੀ ਮਨਾਈ। ਸੰਸਥਾ ਦੇ ਪ੍ਰਧਾਨ ਵਿਜੇ ਗੋਇਲ ਦੀ ਅਗਵਾਈ ਵਿਚ ਸਹਾਰਾ ਵਰਕਰ ਮਨੀਕਰਨ ਸ਼ਰਮਾ, ਸੰਦੀਪ ਗੋਇਲ, ਜੱਗਾ ਸਿੰਘ, ਸੰਦੀਪ ਗਿੱਲ ਆਦਿ ਨੇ ਰਾਤੀਂ 10 ਵਜੇ ਮਾਲ ਗੋਦਾਮ ਰੋਡ 'ਤੇ ਜਾ ਕੇ ਬੇਸਹਾਰਾ ਲੋਕਾਂ ਨੂੰ ਮਿਠਾਈ ਵੰਡੀ ਅਤੇ ਉਨ੍ਹਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਸਹਾਰਾ ਟੀਮ ਨੇ ਝੁੱਗੀਆਂ ਝੌਂਪੜੀਆਂ ਵਿਚ ਰਹਿੰਦੇ ਲੋਕਾਂ ਕੋਲ ਪਹੁੰਚ ਕਰਦਿਆਂ ਉਨ੍ਹਾਂ ਨੂੰ ਮਿਠਾਈ, ਫਲ ਅਤੇ ਹੋਰ ਸਮਾਨ ਦੇ 100 ਪੈਕਟ ਵੰਡੇ।
ਸੀਂਗੋ ਮੰਡੀ, (ਪ੍ਰਿੰਸ ਸੌਰਭ ਗਰਗ)-ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਜਿੱਥੇ ਇਲਾਕੇ ਭਰ ਵਿਚ ਹੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਉਥੇ ਸੀਂਗੋ ਮੰਡੀ ਅਤੇ ਆਸ ਪਾਸ ਦੇ ਇਲਾਕੇ ਅੰਦਰ ਵੀ ਪਿੰਡ ਵਾਸੀਆਂ ਵੱਲੋਂ ਇਹ ਤਿਉਹਾਰ ਬੜੀ ਧੂਮ ਧਾਮ ਅਤੇ ਸ਼ਾਂਤੀ ਪੂਰਵਕ ਢੰਗ ਦੇ ਨਾਲ ਮਨਾਇਆ ਗਿਆ। ਜ਼ਿਆਦਾਤਾਰ ਬੱਚਿਆਂ ਵਲੋਂ ਵੀ ਪ੍ਰਦੂਸ਼ਣ ਰਹਿਤ ਪਟਾਕੇ ਚਲਾਕੇ ਜਿੱਥੇ ਪ੍ਰਦੂਰਸ਼ ਰਹਿਤ ਮੁਹਿੰਮ ਨੂੰ ਵਧੇਰੇ ਹੁਗਾਰਾਂ ਦਿੱਤਾ, ਉਥੇ ਖੁਦ ਵੀ ਪ੍ਰਦੂਸ਼ਣ ਰਹਿਤ ਵਾਤਾਵਰਣ ਮਹਿਸੂਸ ਕੀਤਾ। ਸੀਂਗੋ ਚੌਕੀ ਇੰਚਾਰਜ ਗੁਰਦਰਸ਼ਨ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾ ਕਿਹਾ ਕਿ ਇਲਾਕੇ ਅੰਦਰ ਜਿਆਦਾਤਾਰ ਸ਼ਾਂਤੀ ਪੂਰਵਕ ਮਾਹੌਲ ਬਣਿਆ ਰਿਹਾ ਤੇ ਪਿੰਡ ਵਾਸੀਆਂ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਗਿਆ।

ਸ਼ਰਾਰਤੀ ਅਨਸਰ ਨੇ ਦੋ ਮੋਟਰਸਾਈਕਲਾਂ ਨੂੰ ਲਗਾਈ ਅੱਗ

ਗੋਨਿਆਣਾ, 8 ਨਵੰਬਰ (ਮਨਦੀਪ ਸਿੰਘ ਮੱਕੜ)-ਭਾਈ ਆਸਾ ਸਿੰਘ ਗਰਲਜ਼ ਕਾਲਜ ਦੇ ਸਾਹਮਣੇ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਦੇ ਅਧੀਨ ਆਉਂਦੇ ਸੇਵਾਦਾਰਾਂ ਦੇ ਕੁਆਟਰਾਂ ਵਿਚ ਦੀਵਾਲੀ ਵਾਲੀ ਦਰਮਿਆਨੀ ਰਾਤ ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਖੜੇ ਦੋ ਮੋਟਰਸਾਇਕਲ ...

ਪੂਰੀ ਖ਼ਬਰ »

ਅੱਧੀ ਦਰਜਨ ਦੇ ਕਰੀਬ ਸ਼ਰਾਬੀਆਂ ਵਲੋਂ ਦੁਕਾਨਦਾਰ ਦੀ ਕੁੱਟਮਾਰ

ਰਾਮਾਂ ਮੰਡੀ, 8 ਨਵੰਬਰ (ਤਰਸੇਮ ਸਿੰਗਲਾ)-ਅੱਧੀ ਦਰਜਨ ਦੇ ਕਰੀਬ ਸ਼ਰਾਬੀਆਂ ਵਲੋਂ ਇਕ ਦੁਕਾਨਦਾਰ ਦੀ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਿਫ਼ਾਇਨਰੀ ਰੋਡ ਰਾਮਸਰਾ ਵਿਖੇ ਖੁੱਲ੍ਹੀ ਸ਼ਰਾਬ ਪੀਣ ਵਾਲਾ ਅਹਾਤਾ ਚਲਾਉਣ ਵਾਲੇ ਦੁਕਾਨਦਾਰ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਅੱਧੀ ਦਰਜਨ ਵਿਅਕਤੀ ਜ਼ਖ਼ਮੀ

ਬਠਿੰਡਾ, 8 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੀਵਾਲੀ ਵਾਲੇ ਦਿਨ ਵੱਖ-ਵੱਖ ਥਾਂਈਾ ਵਾਪਰੇ ਸੜਕ ਹਾਦਸਿਆਂ ਦੌਰਾਨ ਅੱਧੀ ਦਰਜਨ ਮੋਟਰਸਾਈਕਲ ਸਵਾਰਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ | ਜ਼ਖ਼ਮੀਆਂ ਨੂੰ ਮੌਕੇ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਬਠਿੰਡਾ, 8 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੀਵਾਲੀ ਤੋਂ ਪਹਿਲਾ ਵਾਲੀ ਰਾਤ ਸਥਾਨਕ ਬਠਿੰਡਾ-ਬਾਦਲ ਰਿੰਗ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਮਿਲੀ ਹੈ | ਦੋਨੋਂ ਨੌਜਵਾਨ ਸਥਾਨਕ ਪਰਸ ਰਾਮ ਨਗਰ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਤੋਂ 100 ਲੀਟਰ ਨਾਜਾਇਜ਼ ਡੀਜ਼ਲ ਬਰਾਮਦ

ਗੋਨਿਆਣਾ, 8 ਨਵੰਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰਿਤ ਪੈਟਰੋਲ ਪੰਪ ਦੇ ਕਰਿੰਦੇ ਤੋਂ 100 ਲੀਟਰ ਨਜਾਇਜ਼ ਡੀਜ਼ਲ ਬਰਾਮਦ ਕਰਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਅਨੁਸਾਰ ਮੁਹੰਮਦ ਦਿਲਕਸ ...

ਪੂਰੀ ਖ਼ਬਰ »

ਪਟਾਕਿਆਂ ਲਈ ਖਰਚੇ ਜਾਣ ਵਾਲੇ ਪੈਸੇ ਖਿਡਾਰੀਆਂ ਨੂੰ ਦੇ ਕੇ ਲੋਕ ਚੇਤਨਾ ਮੰਚ ਭਾਈਰੂਪਾ ਨੇ ਨਿਵੇਕਲੀ ਦੀਵਾਲੀ ਮਨਾਈ

ਭਾਈਰੂਪਾ, 8 ਨਵੰਬਰ (ਵਰਿੰਦਰ ਲੱਕੀ)-ਸ਼ਹੀਦ ਭਗਤ ਸਿੰਘ ਲੋਕ ਚੇਤਨਾ ਮੰਚ ਭਾਈਰੂਪਾ ਨੇ ਪਟਾਕਿਆਂ ਲਈ ਖਰਚੇ ਜਾਣ ਵਾਲੇ ਪੈਸਿਆਂ ਨੂੰ ਇਥੋਂ ਦੇ ਬਾਬਾ ਭਾਈ ਰੂਪ ਚੰਦ ਖੇਡ ਸਟੇਡੀਅਮ ਦੇ ਖਿਡਾਰੀਆਂ ਨੂੰ ਦੇ ਕੇ ਨਿਵੇਕਲੀ ਦਿਵਾਲੀ ਮਨਾਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਲਾ ਮੇਲਾ ਵਿਚੋਂ ਸੀ. ਐੱਮ. ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਭਗਤਾ ਭਾਈਕਾ, 8 ਨਵੰਬਰ (ਸੁਖਪਾਲ ਸਿੰਘ ਸੋਨੀ)-ਜ਼ਿਲ੍ਹਾ ਸਿੱਖਿਆ ਵਿਭਾਗ ਦੁਆਰਾ ਡਿਪਟੀ ਡੀ.ਆਈ.ਓ. ਭੁਪਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਲਾ ਮੇਲੇ ਵਿੱਚ ਵਿਚ ਸੀ.ਐੱਮ.ਐੱਸ. ਪਬਲਿਕ ਸਕੂਲ ਦੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਮੁਕਾਬਲਿਆ ...

ਪੂਰੀ ਖ਼ਬਰ »

ਪੁਲਿਸ ਉਪ ਕਪਤਾਨ ਸੁਰਿੰਦਰ ਪਾਲ ਨੇ ਕੀਤਾ ਮੁਫ਼ਤ ਐਾਬੂਲੈਂਸ ਸੇਵਾ ਦਾ ਉਦਘਾਟਨ

ਰਾਮਾਾ ਮੰਡੀ, 8 ਨਬੰਵਰ (ਤਰਸੇਮ ਸਿੰਗਲਾ)-ਸਮਾਜ ਸੇਵਾਵਾਂ ਨੂੰ ਅੱਗੇ ਵਧਾਉਂਦੇ ਹੋਏ ਨੇੜਲੇ ਪਿੰਡ ਰਾਮਸਰਾ ਦੀ ਸਮਾਜ ਸੇਵੀ ਸੰਸਥਾ ਗੁਰੂ ਕਿ੍ਪਾ ਲੋਕ ਭਲਾਈ ਕਲੱਬ ਵੱਲੋਂ ਮਾਨਵਤਾ ਦੀ ਸੇਵਾ 'ਚ ਸ਼ੁਰੂ ਕੀਤੀ ਗਈ ਮੁਫ਼ਤ ਅੰਬੂਲੈਂਸ ਸੇਵਾ ਦਾ ਉਦਘਾਟਨ ਡੀਐਸਪੀ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਕੀਤਾ ਜਾਗਰੂਕ

ਬਠਿੰਡਾ, 8 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬੀ.ਐੱਡ. (ਸ਼ੈਸ਼ਨ 2018-20) ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਲਈ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਅਤੇ ਹੋੋਰਨਾਂ ਵਿਦਿਆਰਥੀਆਂ ਨੂੰ ਪਟਾਖੇ ਨਾ ਚਲਾਉਣ ...

ਪੂਰੀ ਖ਼ਬਰ »

ਸਫ਼ਾਈ ਮੁਹਿੰਮ 'ਚ ਉਤਰੀਆਂ ਆਂਗਣਵਾੜੀ ਵਰਕਰਾਂ

ਮਹਿਰਾਜ, 8 ਨਵੰਬਰ (ਸੁਖਪਾਲ ਮਹਿਰਾਜ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਫਾਈ ਮੁਹਿਮ ਨੂੰ ਕਾਮਯਾਬ ਕਰਨ ਦੇ ਮਕਸਦ ਨਾਲ ਆਂਗਣਵਾੜੀ ਯੂਨੀਅਨ ਬਲਾਕ ਪ੍ਰਧਾਨ ਸਰਬਜੀਤ ਕੌਰ ਮਹਿਰਾਜ ਅਤੇ ਕੁਝ ਕੁ ਔਰਤਾਂ ਵਲੋਂ ਘਰਾਂ ਦੇ ਆਸ-ਪਾਸ ਸਫਾਈ ਰੱਖਣ ਲਈ ਅਹਿਦ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਈ

ਭਾਗੀਵਾਂਦਰ, 8 ਨਵੰਬਰ (ਮਹਿੰਦਰ ਸਿੰਘ ਰੂਪ)-ਖੇਤਰ ਦੇ ਵੱਖ-ਵੱਖ ਪਿੰਡਾਂ ਤੇ ਢਾਣੀਆਂ 'ਚ ਰਹਿੰਦੇ ਪਰਿਵਾਰਾਂ ਵੱਲੋਂ ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਈ | ਦੀਵਾਲੀ ਪ੍ਰੇਮੀਆਂ ਵੱਲੋਂ ਸ਼ਾਮ ਵੇਲੇ ਆਪਣੇ ਘਰਾਂ, ਧਾਰਮਿਕ ਅਸਥਾਨਾਂ, ਸਾਂਝੀਆਂ ਸੱਥਾਂ ...

ਪੂਰੀ ਖ਼ਬਰ »

ਪਟਾਕੇ ਨਾਲ ਮੋਟਰਸਾਈਕਲ ਸੜ ਕੇ ਸੁਆਹ

ਗੋਨਿਆਣਾ, 8 ਨਵੰਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਪਟਾਖੇ ਨਾਲ ਅੱਗ ਲੱਗਣ ਨਾਲ ਇਕ ਮੋਟਰਸਾਇਕਲ ਮੱਚ ਕੇ ਸੁਆਹ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਰਣਜੀਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਗੋਨਿਆਣਾ ਮੰਡੀ, ਜੋ ਸਥਾਨਕ ਭਾਈ ਕਾਲਾ ਸਿੰਘ ...

ਪੂਰੀ ਖ਼ਬਰ »

ਗਰੀਬ ਪਰਿਵਾਰਾਂ ਨੂੰ ਮਠਿਆਈ ਵੰਡ ਕੇ ਮਨਾਈ ਦੀਵਾਲੀ

ਮਹਿਰਾਜ, 8 ਨਵੰਬਰ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਹਰਿੰਦਰ ਮਹਿਰਾਜ ਨੇ ਆਪਣੇ ਇਲਾਕੇ ਦੇ ਗ਼ਰੀਬ ਪਰਿਵਾਰਾਂ ਨੂੰ ਮਠਿਆਈ ਅਤੇ ਹੋਰ ਜ਼ਰੂਰੀ ਸਮਾਨ ਵੰਡਕੇ ਦਿਵਾਲੀ ਮਨਾਏ ਜਾਣ ਦੀ ਇਕ ਨਿਵੇਕਲੀ ਪਿਰਤ ਪਾਈ ਹੈ | ਇਸ ਮੌਕੇ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਖੁਸਬਾਜ਼ ਜਟਾਣਾ ਨੇ ਰਾਮਾਂ ਮੰਡੀ 'ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮਾਂ ਮੰਡੀ, 8 ਨਵੰਬਰ (ਅਮਰਜੀਤ ਸਿੰਘ ਲਹਿਰੀ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਨੇ ਰਾਮਾਂ ਮੰਡੀ ਵਿਖੇ ਵਾਰਡ ਵਾਈਜ਼ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਅਲਪਾਈਨ ਸਕੂਲ ਅਕਲੀਆ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਜੋਗਾ, 8 ਨਵੰਬਰ (ਅਕਲੀਆ)-ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਰੰਗੋਲੀ ਬਣਾਉਣ ਦੇ ਮੁਕਾਬਲੇ 'ਚ ਨੀਲਗਿਰੀ ਹਾਊਸ, ਹਿਮਾਲਿਆ ਹਾਊਸ ਅਤੇ ਸ਼ਿਵਾਲਿਕ ਹਾਊਸ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ...

ਪੂਰੀ ਖ਼ਬਰ »

ਘਰ ਵਿਚ ਦਾਖ਼ਲ ਹੋ ਕੇ ਮੋਟਰਸਾਈਕਲ ਸਮੇਤ ਹੋਰ ਸਾਮਾਨ ਨੂੰ ਲਗਾਈ ਅੱਗ

ਗੋਨਿਆਣਾ, 8 ਨਵੰਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਬੀਤੀ ਰਾਤ ਨਜ਼ਦੀਕੀ ਪਿੰਡ ਭੋਖੜਾ ਵਿਖੇ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਇਕ ਘਰ ਵਿਚ ਦਾਖ਼ਲ ਹੋ ਕੇ ਘਰ ਵਿਚ ਖੜੇ ਮੋਟਰਸਾਇਕਲ ਸਮੇਤ ਕੁਝ ਨਿੱਤ ਵਰਤੋਂ ਵਾਲੇ ਸਾਮਾਨ ਨੂੰ ਅੱਗ ਲਗਾ ਦਿੱਤੀ ਅਤੇ ਆਪ ਭੱਜਣ ਵਿਚ ...

ਪੂਰੀ ਖ਼ਬਰ »

ਸੀਂਗੋ ਮੰਡੀ ਇਲਾਕੇ ਨੂੰ ਆਰਥਿਕ ਤੇ ਉਦਯੋਗਿਕ ਤੌਰ 'ਤੇ ਵਿਕਸਿਤ ਕਰਨ ਲਈ ਰੇਲਵੇ ਲਾਈਨ ਪੈਣ ਦੀ ਮੁੜ ਉੱਠੀ ਮੰਗ

ਸੀਂਗੋ ਮੰਡੀ, 8 ਨਵੰਬਰ (ਪਿ੍ੰਸ ਸੌਰਭ ਗਰਗ)-ਪਿਛਲੇ ਕਈ ਸਾਲਾਂ ਤੋਂ ਨਗਰ ਅੰਦਰ ਪੈਣ ਵਾਲੀ ਰੇਲਵੇ ਲਾਈਨ ਦੀ ਛਿੜੀ ਗੱਲ ਨਾਲ ਜਿਥੇ ਨਗਰ ਵਾਸੀਆਂ ਅੰਦਰ ਖੁਸ਼ੀ ਦੀ ਲਹਿਰ ਦੌੜ ਪਈ ਸੀ, ਉਥੇ ਖਾਸ ਕਰ ਸੀਂਗੋ ਮੰਡੀ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚੋਂ ਲੰਘਣ ਟੱਪਣ ਵਾਲੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕਾਲੀ ਦੀਵਾਲੀ ਮਨਾਉਂਦਿਆਂ ਕਾਲੇ ਚੋਲੇ ਪਾ ਕੇ ਬਠਿੰਡਾ 'ਚ ਕੱਢਿਆ ਰੋਸ ਮਾਰਚ

ਬਠਿੰਡਾ, 8 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਬਠਿੰਡਾ ਇਕਾਈ ਦੇ ਐਸਐਸਏ, ਰਮਸਾ ਅਧਿਆਪਕਾਂ, 5178 ਵਿਭਾਗੀ ਅਧਿਆਪਕਾਂ, ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਨੇ ਜ਼ੋਨ ਪੱਧਰੀ ਕਾਲੀ ਦੀਵਾਲੀ ਮਨਾਉਦਿਆਂ ਕਾਲੇ ਚੋਲੇ ਪਾ ...

ਪੂਰੀ ਖ਼ਬਰ »

---ਮਾਮਲਾ ਪਰਾਲੀ ਸਾੜਨ ਦਾ--- ਡੀ. ਸੀ. ਵਲੋਂ ਦੇਸੂਜੋਧਾ ਤੇ ਮਾਂਗੇਆਣਾ ਦੇ ਪਟਵਾਰੀ, ਸਰਪੰਚ, ਨੰਬਰਦਾਰ, ਸਕੱਤਰ ਤੇ ਚੌਕੀਦਾਰਾਂ ਨੂੰ ਨੋਟਿਸ ਜਾਰੀ

ਡੱਬਵਾਲੀ, 8 ਨਵੰਬਰ (ਇਕਬਾਲ ਸਿੰਘ ਸ਼ਾਂਤ)-ਰਾਸ਼ਟਰੀ ਰਾਜਧਾਲੀ ਦਿੱਲੀ ਸਮੇਤ ਉੱਤਰ ਭਾਰਤ ਦੀਆਂ ਸਾਹਾਂ ਕੁੜਿੱਕੀ 'ਚ ਲਿਆਉਣ ਵਾਲੀ ਪਰਾਲੀ ਦਾ ਧੰੂਆਂ ਹੁਣ ਪਟਵਾਰੀ, ਸਰਪੰਚਾਂ ਅਤੇ ਨੰਬਰਦਾਰਾਂ ਦੀਆਂ ਗਲੇ ਦਾ ਫਾਹਾ ਬਣਨ ਲੱਗਿਆ ਹੈ | ਸਿਰਸਾ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਾਜਾਇਜ਼ ਢੰਗ ਨਾਲ ਪਟਾਕੇ ਵੇਚਣ ਦੀ ਖ਼ਬਰ ਤੋਂ ਬੌਖਲਾਹਟ 'ਚ ਦੁਕਾਨਦਾਰਾਂ ਵਲੋਂ ਪੱਤਰਕਾਰ 'ਤੇ ਹਮਲਾ

ਬਾਲਿਆਂਵਾਲੀ, 8 ਨਵੰਬਰ (ਨਿੱਜੀ ਪੱਤਰ ਪ੍ਰੇਰਕ)- ਸੁਪਰੀਮ ਕੋਰਟ ਵਲੋਂ ਨਾਜਾਇਜ਼ ਪਟਾਕੇ ਵੇਚਣ ਦੀ ਪਾਬੰਦੀ ਦੀ ਲਗਾਈ ਗਈ ਖ਼ਬਰ ਤੋਂ ਬੌਖਲਾਹਟ 'ਚ ਆਏ ਉਕਤ ਦੁਕਾਨਦਾਰਾਂ ਨੇ ਰੰਜਿਸ਼ ਤਹਿਤ ਬਾਲਿਆਂਵਾਲੀ ਦੇ ਪੱਤਰਕਾਰ ਕੁਲਦੀਪ ਮਤਵਾਲਾ 'ਤੇ ਗਿਣੀ-ਮਿਥੀ ਸਾਜ਼ਿਸ਼ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਵੋਟਰ ਸੂਚੀ ਅੰਗਰੇਜ਼ੀ ਵਿਚ ਛਾਪਣ ਕਰਕੇ ਵਿਵਾਦਾਂ ਵਿਚ ਘਿਰੀ

ਭੁੱਚੋ ਮੰਡੀ, 8 ਨਵੰਬਰ (ਬਿੱਕਰ ਸਿੰਘ ਸਿੱਧੂ)- ਪਿੰਡ ਭੁੱਚੋ ਕਲਾਂ ਦੀ ਕੋਆਪਰੇਟਿਵ ਸੁਸਾਇਟੀ ਦੀ ਕੱਲ੍ਹ ਹੋ ਰਹੀ ਚੋਣ ਪ੍ਰਕਿਰਿਆ ਵੋਟਰ ਸੂਚੀ ਅੰਗਰੇਜ਼ੀ ਵਿਚ ਛਪਣ ਕਰਕੇ ਵਿਵਾਦਾਂ ਵਿਚ ਘਿਰ ਗਈ ਅਤੇ ਸਭਾ ਦੇ ਹਿੱਸੇਦਾਰ ਕਿਸਾਨਾਂ ਵਿਚ ਇਸ ਮਸਲੇ ਨੂੰ ਲੈ ਕੇ ਭਾਰੀ ...

ਪੂਰੀ ਖ਼ਬਰ »

ਏ. ਟੀ. ਐਮ. ਤੋੜਨ ਦੀ ਕੋਸ਼ਿਸ਼

ਬਠਿੰਡਾ, 8 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਥਾਨਕ ਥਰਮਲ ਕਾਲੋਨੀ ਵਿਖੇ ਲੱਗੇ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ. ਨੂੰ ਤੋੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਤਹਿਤ ਥਾਣਾ ਥਰਮਲ ਪੁਲਿਸ ਨੇ 3 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਟੇਟ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 8 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ: ਗੁਰਨਾਮ ਸਿੰਘ ਭੱਠਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਬਠਿੰਡਾ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »

ਝੋਨੇ ਦੀਆਂ ਬੰਦ ਬੋਰੀਆਂ ਖੋਲ੍ਹ ਕੇ ਸਿੱਲ੍ਹ ਮਾਪਣ ਦਾ ਦੋਸ਼

ਬੋਹਾ, 8 ਨਵੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਸਥਿਤ ਅਨਾਜ ਮੰਡੀ ਵਿਚ ਇਕ ਸ਼ੈਲਰ ਮਾਲਕ ਵਲੋਂ ਕਿਸਾਨਾਂ ਤੋਂ ਖਰੀਦਿਆ ਜਾ ਚੁੱਕਾ ਝੋਨਾ ਅਤੇ ਸਿਉਂ ਕੇ ਬੰਦ ਕੀਤੇ ਜਾ ਚੁੱਕੇ ਗੱਟਿਆਂ ਨੂੰ ਆਪਣੇ ਤੌਰ 'ਤੇ ਖੋਲ੍ਹ ਕੇ ਸਿੱਲ੍ਹ ਮਾਪਣ ਦਾ ਮਾਮਲਾ ਸਾਹਮਣੇ ਆਇਆ ਹੈ | ਇਕ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗਰਗ ਨੇ ਘਰ-ਘਰ ਜਾ ਕੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਬਠਿੰਡਾ, 8 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਸਾਬਕਾ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਚਿਰੰਜੀ ਲਾਲ ਗਰਗ ਨੇ ਦੀਵਾਲੀ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਲਗਾਤਾਰ 10 ਘੰਟੇ ਪੂਰੇ ਸ਼ਹਿਰ ਵਿਚ ਪੈਦਲ ਚੱਲ ਕੇ ਸ਼ਹਿਰ ਵਾਸੀਆਂ ਦੇ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਸ਼ਵਕਰਮਾ ਦਿਵਸ ਮੌਕੇ ਦਿੱਤੀ ਮੁਬਾਰਕਬਾਦ

ਬਠਿੰਡਾ, 8 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਵਿਸ਼ਵਕਰਮਾ ਦਿਵਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜੋ ਬਠਿੰਡਾ ਸ਼ਹਿਰੀ ਹਲਕੇ ਤੋਂ ਵਿਧਾਇਕ ਵੀ ਹਨ ਨੇ ਸਾਰਿਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਉਨ੍ਹਾਂ ਦੀ ਤਰਫ਼ੋਂ ...

ਪੂਰੀ ਖ਼ਬਰ »

ਗੰਦਗੀ ਵਾਲੇ ਨਾਲ਼ੇ ਬੰਦ ਕੀਤੇ ਜਾਣ ਦੀ ਮੰਗ

ਸਰਦੂਲਗੜ੍ਹ, 8 ਨਵੰਬਰ (ਅਰੋੜਾ)- ਸਥਾਨਕ ਸ਼ਹਿਰ ਦੇ ਰੋੜਕੀ ਰੋਡ, ਸਿਨੇਮਾ ਰੋਡ, ਸਿਰਸਾ-ਮਾਨਸਾ ਰੋਡ 'ਤੇ ਬਣੇ ਪਾਣੀ ਦੇ ਨਿਕਾਸੀ ਵਾਲੇ ਗੰਦੇ ਨਾਲਿਆਂ ਵਿਚ ਗੰਦ ਅਤੇ ਪਾਣੀ ਖੜਨ ਕਾਰਨ ਮੱਛਰਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਉੱਥੇ ਲੋਕ ਮੱਛਰਾਂ ਕਾਰਨ ਬਿਮਾਰੀ ਨਾਲ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਜ਼ਿਆਦਾਤਰ ਪਹਾੜਾਂ 'ਚ ਰਹਿੰਦੇ ਨੇ-ਹਰਪਾਲ ਸਿੰਘ ਚੀਮਾ

ਤਪਾ ਮੰਡੀ, 8 ਨਵੰਬਰ (ਵਿਜੇ ਸ਼ਰਮਾ)-2019 'ਚ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ 'ਚ ਉਭਾਰ ਵੇਖਣ ਨੂੰ ਮਿਲੇਗਾ ਕਿਉਂਕਿ ਇਹ ਚੋਣਾਂ ਪਾਰਟੀ ਆਪਣੇ ਹੀ ਬਲਬੂਤੇ 'ਤੇ ਲੜੇਗੀ, ਜਦਕਿ ਸੂਬੇ ਦੀ ਕੈਪਟਨ ਸਰਕਾਰ ਨੇ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਆਪਣੇ ...

ਪੂਰੀ ਖ਼ਬਰ »

ਦੀਵਾਲੀ ਦੀ ਸ਼ਾਮ ਗਰੀਬ ਨੌਜਵਾਨ ਦਾ ਕਤਲ, ਪਿਉ-ਪੁੱਤ ਿਖ਼ਲਾਫ਼ ਮੁਕੱਦਮਾ ਦਰਜ

ਭਗਤਾ ਭਾਈਕਾ, 8 ਨਵੰਬਰ (ਸੁਖਪਾਲ ਸਿੰਘ ਸੋਨੀ)-ਖੁਸ਼ੀਆਂ ਭਰੀ ਦੀਵਾਲੀ ਦੀ ਬੀਤੀ ਸ਼ਾਮ ਦੌਰਾਨ ਪਿੰਡ ਗੁਰੂਸਰ ਦੇ ਇਕ ਗ਼ਰੀਬ ਪਰਿਵਾਰ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਸਬਜ਼ੀ ਦੇ ਪੈਸੇ ਲੈਣ ਖਾਤਰ ਹੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ...

ਪੂਰੀ ਖ਼ਬਰ »

ਹਾਈਵੇ ਸੰਘਰਸ਼ ਕਮੇਟੀ ਨੇ ਅਕਾਲੀ ਆਗੂਆਂ ਨੂੰ ਦਿੱਤਾ ਮੰਗ ਪੱਤਰ

ਬਰੇਟਾ, 8 ਨਵੰਬਰ (ਜੀਵਨ ਸ਼ਰਮਾ)- ਸਥਾਨਕ ਨੈਸ਼ਨਲ ਹਾਈਵੇ ਰੋਡ ਸੰਘਰਸ਼ ਕਮੇਟੀ ਵਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਕਾਲੀ ਦੀਵਾਲੀ ਮਨਾਈ ਗਈ | ਇਸ ਦੌਰਾਨ ਲੜੀਵਾਰ ਭੁੱਖ ਹੜਤਾਲ ਦੇ ਪੰਦ੍ਹਰਵੇਂ ਦਿਨ ਸੀਸਨ ਕੁਮਾਰ, ਪੰਕਜ ਕੁਮਾਰ, ਮਨੋਜ ਕੁਮਾਰ, ਹਨੀ ਕੁਮਾਰ ਅਤੇ ਭੋਲਾ ...

ਪੂਰੀ ਖ਼ਬਰ »

ਰਾਹੁਲ ਗਾਂਧੀ ਬਿ੍ਗੇਡ ਦੇ ਅਹੁਦੇਦਾਰ ਨਿਯੁਕਤ

ਮਾਨਸਾ, 8 ਨਵੰਬਰ (ਵਿ.ਪ੍ਰਤੀ.)- ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਪੰਜਾਬ ਦੇ ਉਪ ਪ੍ਰਧਾਨ ਕਾਲਾ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਹਾਜ਼ਰੀ 'ਚ ਕਈ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ | ਉਨ੍ਹਾਂ ਪਾਰਟੀ ਦੇ ਹੁਕਮਾਂ 'ਤੇ ਅਵਤਾਰ ਸਿੰਘ ਖੱਟੜਾ ...

ਪੂਰੀ ਖ਼ਬਰ »

ਦੀਵਾਲੀ ਮੌਕੇ ਸੂਬੇ ਵਿਚ ਇਕ ਹਜ਼ਾਰ ਕਰੋੜ ਬਾਰੂਦੀ ਪਟਾਕਿਆਂ ਦੇ ਰੂਪ ਵਿਚ ਹੋਏ ਸਵਾਹ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 8 ਨਵੰਬਰ-ਦੇਸ਼ ਭਰ ਵਿਚ ਸਦੀਆਂ ਤੋਂ ਰੌਸ਼ਨੀਆਂ/ਬੰਦੀ ਛੋੜ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਕੌਮੀ ਤਿਉਹਾਰ ਨੂੰ ਦੀਵਾਲੀ ਇਸ ਵਾਰ ਵੀ ਧੂਮਧਾਮ ਨਾਲ ਮਨਾਇਆ ਗਿਆ | ਲੋਕਾਂ ਨੇ ਜੰਮਕੇ ਖਰੀਦਦਾਰੀ ਕੀਤੀ ਅਤੇ ਆਪੋ-ਆਪਣੇ ਧਰਾਮਿਕ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਮਿਲਕੇ ਪਾਈ ਅਵਾਰਾ ਪਸ਼ੂਆਂ ਤੋਂ ਮੁਕਤੀ

ਰਾਮਪੁਰਾ ਫੂਲ, 8 ਨਵੰਬਰ (ਗੁਰਮੇਲ ਸਿੰਘ ਵਿਰਦੀ)-ਸ਼ਹਿਰ ਵਾਸੀਆਂ ਨੇ ਇੱਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਲੰਬੇ ਸਮੇਂ ਤੋਂ ਲੋਕਾਂ ਦੀ ਜਾਨ ਦਾ ਖੌਾਅ ਬਣੇ ਹੋਏ ਅਵਾਰਾ ਪਸ਼ੂਆਂ ਤੋਂ ਰਾਮਪੁਰਾ ਸ਼ਹਿਰ ਨੂੰ ਮੁਕਤ ਕਰਵਾ ਲਿਆ ਹੈ | ਸ਼ਹਿਰ ਦੇ ਮਹਿਰਾਜ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਆਤਿਸ਼ਬਾਜ਼ੀ ਲੱਗਣ ਕਾਰਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਜ਼ਖ਼ਮੀ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਬੀਤੀ ਦੀਵਾਲੀ ਵਾਲੀ ਰਾਤ ਨੂੰ ਸ਼ਰਾਰਤੀ ਅਨਸਰਾਂ ਵਲੋਂ ਆਤਿਸ਼ਬਾਜ਼ੀ ਨਾਲ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਥਾਣਾ ਸਿਟੀ ਵਲੋਂ ਕਈ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨਿਰਪੱਖ ਸੋਚ ਸੰਗਠਨ ਨੇ ਬੂਟੇ ਲਗਾਏ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪਾਰਟੀਬਾਜ਼ੀ ਅਤੇ ਸਿਆਸੀ ਧੜਿਆਂ ਤੋਂ ਉੱਪਰ ਉੱਠ ਕੇ ਗਠਿਤ ਕੀਤੇ ਗਏ ਨੌਜਵਾਨਾਂ ਦੇ ਗਰੁੱਪ ਨਿਰਪੱਖ ਸੋਚ ਸੰਗਠਨ ਵਲੋਂ ਸ਼ਹਿਣਾ ਵਿਖੇ 200 ਦੇ ਕਰੀਬ ਬੂਟੇ ਲਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

9 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਸਬੰਧ ਵਿਚ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX