ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਸੰਪਾਦਕੀ

ਪੰਜਾਬ ਵਿਚ ਆਰੰਭ ਹੋ ਚੁੱਕੀ ਹੈ ਰਾਜਨੀਤਕ ਤਾਕਤਾਂ ਦੀ ਪੁਨਰ ਕਤਾਰਬੰਦੀ-ਬਣ ਸਕਦੀਆਂ ਹਨ ਹੋਰ ਨਵੀਆਂ ਪਾਰਟੀਆਂ

ਪੰਜਾਬ ਦੀ ਰਾਜਨੀਤਕ ਸਥਿਤੀ ਹੋਰ ਗੁੰਝਲਦਾਰ ਹੁੰਦੀ ਜਾ ਰਹੀ ਹੈ। ਪੰਜਾਬ ਵਿਚ ਇਕ ਪਾਸੇ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਤੀਸਰਾ ਮੋਰਚਾ ਬਣਾਉਣ ਦੀਆਂ ਗੱਲਾਂ ਤੇਜ਼ ਹੋ ਰਹੀਆਂ ਹਨ, ਦੂਜੇ ਪਾਸੇ ਬਰਗਾੜੀ ਇਨਸਾਫ਼ ਮੋਰਚੇ ਵਲੋਂ ਸਰਬੱਤ ਖਾਲਸਾ ਦੀ ਤਰਜ਼ 'ਤੇ ਅਗਲੇ ਹੀ ਮਹੀਨੇ 'ਮੀਰੀ ਪੀਰੀ ਪੰਥਕ ਸੰਮੇਲਨ' ਬੁਲਾਉਣ ਬਾਰੇ ਵਿਚਾਰ-ਵਟਾਂਦਰਾ ਵੀ ਆਪਣੇ ਅੰਤਿਮ ਦੌਰ ਵਿਚ ਹੈ। ਭਾਵੇਂ ਅਜੇ ਇਸ ਸੰਮੇਲਨ ਦਾ ਮਕਸਦ ਸਪੱਸ਼ਟ ਨਹੀਂ ਹੈ। ਪਰ ਜਿਸ ਤਰ੍ਹਾਂ ਦੇ ਸੰਕੇਤ ਮਿਲੇ ਹਨ, ਉਨ੍ਹਾਂ ਅਨੁਸਾਰ ਇਸ ਸੰਮੇਲਨ ਦੇ ਅਰਥ ਬਰਗਾੜੀ ਇਨਸਾਫ਼ ਮੋਰਚਾ ਚਲਾ ਰਹੀਆਂ ਧਿਰਾਂ ਵਲੋਂ ਇਸ ਸੰਮੇਲਨ ਵਿਚ ਇਕ ਨਵੀਂ ਪੰਥਕ ਰਾਜਨੀਤਕ ਜਥੇਬੰਦੀ ਦੀ ਨੀਂਹ ਰੱਖਣਾ ਹੈ। ਭਾਵੇਂ ਕਾਂਗਰਸ ਪੰਜਾਬ ਵਿਚ ਇਕੱਲੇ ਤੌਰ 'ਤੇ ਲੋਕ ਸਭਾ ਚੋਣਾਂ ਲੜਨਾ ਚਾਹੁੰਦੀ ਹੈ ਪਰ ਇਸ ਬਾਰੇ ਅਸਲ ਸਥਿਤੀ ਕੇਂਦਰ ਵਿਚ ਭਾਜਪਾ ਵਿਰੋਧੀ ਸੰਭਾਵਿਤ ਮਹਾਂਗੱਠਜੋੜ ਦੇ ਬਣਨ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। 'ਆਪ' ਤੇ ਕਾਂਗਰਸ ਦੇ ਗੱਠਜੋੜ ਦਾ ਫ਼ੈਸਲਾ ਵੀ ਕੇਂਦਰੀ ਮਹਾਂਗੱਠਜੋੜ ਦੀ ਬਨਾਵਟ 'ਤੇ ਹੀ ਨਿਰਭਰ ਕਰੇਗਾ। ਅਕਾਲੀ ਦਲ ਦੀ ਪ੍ਰੇਸ਼ਾਨੀ ਅਜੇ ਘੱਟ ਨਹੀਂ ਹੋਈ, ਭਾਵੇਂ ਅਜੇ ਤੱਕ ਉਸ ਵਲੋਂ ਰੁੱਸਿਆਂ ਨੂੰ ਮਨਾਉਣ ਲਈ ਕੋਈ ਨਵੇਂ ਯਤਨ ਕੀਤੇ ਜਾਣ ਦੇ ਵੀ ਕੋਈ ਸੰਕੇਤ ਨਹੀਂ ਦਿੱਤੇ ਗਏ।
ਨਵੀਂ ਪੰਜਾਬੀ ਪਾਰਟੀ?
ਇਸ ਵੇਲੇ ਦੀ ਤਾਜ਼ਾ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਿਚੋਂ ਬਰਖ਼ਾਸਤ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਦੇ ਧੜੇ, ਬੈਂਸ ਭਰਾਵਾਂ ਤੇ 'ਆਪ' ਵਿਚੋਂ ਬਾਗ਼ੀ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੂੰ ਮਿਲਾ ਕੇ ਇਕ ਨਵੀਂ ਪੰਜਾਬੀ ਪਾਰਟੀ ਦਾ ਗਠਨ ਅਗਲੇ ਮਹੀਨੇ ਤੱਕ ਕਿਸੇ ਵੇਲੇ ਵੀ ਹੋ ਜਾਣ ਦੇ ਆਸਾਰ ਹਨ। ਇਹ ਤਿੰਨੇ ਧੜੇ ਇਕ ਵੱਖਰੀ ਪਾਰਟੀ ਬਣਾ ਕੇ ਬਸਪਾ ਤੇ ਬਰਗਾੜੀ ਇਨਸਾਫ਼ ਮੋਰਚੇ ਵਿਚੋਂ ਉੱਭਰਨ ਵਾਲੀ ਰਾਜਨੀਤਕ ਸ਼ਕਤੀ ਨਾਲ ਸਮਝੌਤਾ ਕਰਕੇ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਤੀਸਰੀ ਤਾਕਤ ਵਜੋਂ ਉੱਭਰਨ ਲਈ ਪਰ ਤੋਲ ਰਹੇ ਹਨ। ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਕਿ ਇਕ ਨਵੀਂ ਸੰਭਾਵਿਤ ਪਾਰਟੀ ਦਾ ਐਲਾਨ ਕਰਨ ਤੋਂ ਪਹਿਲਾਂ ਖਹਿਰਾ ਤੇ ਸੰਧੂ ਵਿਧਾਇਕ ਪਦ ਤੋਂ ਅਸਤੀਫ਼ੇ ਦੇਣਗੇ ਜਾਂ ਨਹੀਂ? ਕਿਉਂਕਿ ਤਕਨੀਕੀ ਤੌਰ 'ਤੇ ਇਹ ਦੋਵੇਂ ਅਜੇ ਤੱਕ ਆਮ ਆਦਮੀ ਪਾਰਟੀ ਦੇ ਮੁਅੱਤਲ ਵਿਧਾਇਕ ਹਨ। ਜੇਕਰ ਉਹ ਕਿਸੇ ਨਵੀਂ ਪਾਰਟੀ ਦੀ ਅਗਵਾਈ ਕਰਦੇ ਹਨ ਜਾਂ ਵਿਧੀਵੱਤ ਕਿਸੇ ਨਵੀਂ ਪਾਰਟੀ ਵਿਚ ਸ਼ਾਮਿਲ ਹੁੰਦੇ ਹਨ ਤਾਂ ਕੁਦਰਤੀ ਤੌਰ 'ਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਸਪੀਕਰ ਤੋਂ ਉਨ੍ਹਾਂ ਦੀ ਵਿਧਾਇਕ ਵਜੋਂ ਮੈਂਬਰੀ ਰੱਦ ਕਰਨ ਦੀ ਮੰਗ ਕਰੇਗੀ। ਹਾਂ ਇਹ ਸਥਿਤੀ ਬੈਂਸ ਭਰਾਵਾਂ 'ਤੇ ਲਾਗੂ ਨਹੀਂ ਹੁੰਦੀ ਕਿਉਂਕਿ ਉਹ ਪਹਿਲਾਂ ਹੀ ਇਕ ਵੱਖਰੀ ਰਾਜਨੀਤਕ ਪਾਰਟੀ ਦੇ ਵਿਧਾਇਕ ਹਨ ਤੇ ਜਦੋਂ ਦੋਵੇਂ ਭਾਵ 100 ਫ਼ੀਸਦੀ ਵਿਧਾਇਕ ਹੀ ਆਪਣੀ ਪਾਰਟੀ ਕਿਸੇ ਪਾਰਟੀ ਵਿਚ ਮਿਲਾ ਦਿੰਦੇ ਹਨ ਤਾਂ ਦਲਬਦਲੀ ਵਿਰੋਧੀ ਕਾਨੂੰਨ ਉਨ੍ਹਾਂ 'ਤੇ ਲਾਗੂ ਨਹੀਂ ਹੁੰਦਾ। ਰਹੀ ਗੱਲ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਦੀ, ਹੁਣ ਉਨ੍ਹਾਂ ਦੇ ਅਸਤੀਫ਼ਾ ਦੇਣ ਜਾਂ ਨਾ ਦੇਣ ਨਾਲ ਬਹੁਤਾ ਫ਼ਰਕ ਨਹੀਂ ਪੈਂਦਾ, ਕਿਉਂਕਿ ਨਵੀਂ ਪਾਰਟੀ ਬਣਨ ਤੋਂ ਬਾਅਦ ਨਵੀਆਂ ਲੋਕ ਸਭਾ ਚੋਣਾਂ ਦੇ ਐਲਾਨ ਵਿਚ ਸਮਾਂ ਹੀ ਏਨਾ ਘੱਟ ਰਹਿ ਜਾਣਾ ਹੈ ਕਿ ਉਨ੍ਹਾਂ ਬਾਰੇ ਕੋਈ ਫ਼ੈਸਲਾ ਹੋਣ ਤੋਂ ਪਹਿਲਾਂ ਹੀ ਉਹ ਸਮਾਂ ਵੀ ਖ਼ਤਮ ਹੋ ਜਾਣਾ ਹੈ।
ਖਹਿਰਾ-ਬਸਪਾ ਸਮਝੌਤਾ?
ਹਾਲਾਂ ਕਿ ਇਸ ਵੇਲੇ ਇਸ ਗੱਲ ਦੀ ਚਰਚਾ ਸਿਖ਼ਰ 'ਤੇ ਹੈ ਕਿ ਖਹਿਰਾ ਵਲੋਂ ਬਣਾਈ ਜਾਣ ਵਾਲੀ ਨਵੀਂ ਪਾਰਟੀ ਦਾ ਸਮਝੌਤਾ ਬਸਪਾ ਨਾਲ ਆਖਰੀ ਪੜਾਅ 'ਤੇ ਹੈ। ਬਸਪਾ ਮੁਖੀ ਨਾਲ ਸੀਟਾਂ ਦੀ ਵੰਡ 'ਤੇ ਵੀ ਕੋਈ ਬਹੁਤਾ ਤਣਾਅ ਨਹੀਂ ਹੈ। ਬਸ ਬਸਪਾ ਮੁਖੀ ਮਾਇਆਵਤੀ ਇਹ ਚਾਹੁੰਦੀ ਹੈ ਕਿ ਨਵੀਂ ਬਣਨ ਵਾਲੀ ਪਾਰਟੀ ਇਹ ਐਲਾਨ ਕਰੇ ਕਿ ਉਹ ਪ੍ਰਧਾਨ ਮੰਤਰੀ ਲਈ ਮਾਇਆਵਤੀ ਨੂੰ ਸਮਰਥਨ ਦੇਵੇਗੀ। ਸਾਡੀ ਜਾਣਕਾਰੀ ਅਨੁਸਾਰ ਖਹਿਰਾ ਧੜੇ ਨੂੰ ਇਸ 'ਤੇ ਕੋਈ ਇਤਰਾਜ਼ ਵੀ ਨਹੀਂ ਹੈ। ਪਰ ਦੂਸਰੇ ਪਾਸੇ ਕੌਮੀ ਪੱਧਰ 'ਤੇ ਮਹਾਂਗੱਠਜੋੜ ਬਣਾਉਣ ਵਿਚ ਲੱਗੇ ਨੇਤਾਵਾਂ ਨੇ ਅਜੇ ਵੀ ਇਹ ਆਸ ਨਹੀਂ ਛੱਡੀ ਕਿ ਮਾਇਆਵਤੀ ਉੱਤਰ ਪ੍ਰਦੇਸ਼ ਵਿਚ ਮਹਾਂਗੱਠਜੋੜ ਵਿਚ ਕਾਂਗਰਸ ਪ੍ਰਤੀ ਨਰਮੀ ਦਾ ਰੁਖ਼ ਅਪਣਾਏ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬਾਰੇ ਉੱਤਰ ਪ੍ਰਦੇਸ਼ ਦੇ ਸਾਬਕ ਮੁੱਖ ਮੰਤਰੀ ਅਖਿਲੇਸ਼ ਯਾਦਵ ਤੇ ਕੁਝ ਹੋਰ ਨੇਤਾ ਜ਼ੋਰ ਲਾ ਰਹੇ ਹਨ। ਸਮਝਿਆ ਜਾਂਦਾ ਹੈ ਕਿ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਸੰਭਾਵਿਤ ਨਤੀਜੇ ਵੀ ਇਸ ਬਾਰੇ ਮਾਇਆਵਤੀ ਦੇ ਵਤੀਰੇ ਵਿਚ ਤਬਦੀਲੀ ਲਿਆ ਸਕਦੇ ਹਨ। ਕਿਉਂਕਿ ਇਨ੍ਹਾਂ ਨਤੀਜਿਆਂ ਵਿਚ ਕਾਂਗਰਸ ਵਲੋਂ ਪਹਿਲਾਂ ਤੋਂ ਬਹੁਤ ਚੰਗੀ ਕਾਰਗੁਜ਼ਾਰੀ ਵਿਖਾਏ ਜਾਣ ਦੀ ਆਸ ਕੀਤੀ ਜਾ ਰਹੀ ਹੈ। ਇਸ ਲਈ ਸਮਝਿਆ ਜਾ ਰਿਹਾ ਹੈ ਕਿ ਜੇਕਰ ਬਸਪਾ ਦਾ ਉੱਤਰ ਪ੍ਰਦੇਸ਼ ਤੇ ਕੌਮੀ ਪੱਧਰ 'ਤੇ ਕਾਂਗਰਸ ਨਾਲ ਮਹਾਂਗੱਠਜੋੜ ਬਣਾਉਣ ਲਈ ਕੋਈ ਸਮਝੌਤਾ ਹੋ ਗਿਆ ਤਾਂ ਕਾਂਗਰਸ ਜੋ ਹੁਣ ਪੰਜਾਬ ਵਿਚ ਇਕੱਲਿਆਂ ਚੋਣ ਲੜਨ ਦੇ ਦਾਅਵੇ ਕਰ ਰਹੀ ਹੈ, ਨੂੰ ਮਜਬੂਰੀਵਸ ਉੱਤਰ ਪ੍ਰਦੇਸ਼ ਬਦਲੇ ਪੰਜਾਬ ਤੇ ਦਿੱਲੀ ਆਦਿ ਵਿਚ ਬਸਪਾ ਨਾਲ ਸਮਝੌਤਾ ਕਰਨਾ ਪਵੇਗਾ। ਇਸ ਤਰ੍ਹਾਂ ਹੁਣ ਸਥਿਤੀ ਅਸਲ ਵਿਚ ਇਹ ਹੈ ਕਿ ਜੇਕਰ ਬਸਪਾ ਕੌਮੀ ਪੱਧਰ 'ਤੇ ਮਹਾਂਗੱਠਜੋੜ ਵਿਚ ਸ਼ਾਮਿਲ ਹੋਈ ਤਾਂ ਉਸ ਦਾ ਕਾਂਗਰਸ ਨਾਲ ਜਾਣਾ ਤੈਅ ਹੋ ਸਕਦਾ ਹੈ, ਨਹੀਂ ਤਾਂ ਪੰਜਾਬ ਵਿਚ ਬਸਪਾ ਦੀ ਖਹਿਰਾ ਧੜੇ ਨਾਲ ਚੱਲ ਰਹੀ ਸਮਝੌਤੇ ਦੀ ਗੱਲਬਾਤ ਸਿਰੇ ਚੜ੍ਹ ਹੀ ਜਾਵੇਗੀ।
'ਆਪ' ਤੇ ਕਾਂਗਰਸ?
ਜਿਥੋਂ ਤੱਕ ਆਮ ਆਦਮੀ ਪਾਰਟੀ ਦਾ ਸਬੰਧ ਹੈ, ਅਜੇ ਤੱਕ ਤਾਂ ਉਸ ਦੇ ਕਾਂਗਰਸ ਨਾਲ ਪੰਜਾਬ ਵਿਚ ਜਾਂ ਕੌਮੀ ਪੱਧਰ 'ਤੇ ਕਿਸੇ ਸਮਝੌਤੇ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ। ਪਰ ਅਜਿਹੀਆਂ ਖ਼ਬਰਾਂ ਹਨ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਉੱਤੇ ਚੰਦਰ ਬਾਬੂ ਨਾਇਡੂ, ਮਮਤਾ ਬੈਨਰਜੀ ਤੇ ਕੁਝ ਹੋਰ ਨੇਤਾ ਇਸ ਗੱਲ ਦਾ ਦਬਾਅ ਬਣਾ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਵੀ ਭਾਜਪਾ ਵਿਰੋਧੀ ਮਹਾਂਗੱਠਜੋੜ ਵਿਚ ਸ਼ਾਮਿਲ ਕੀਤਾ ਜਾਵੇ। ਇਸ ਦਾ ਨਤੀਜਾ ਕੀ ਨਿਕਲਦਾ ਹੈ, ਅਜੇ ਪਤਾ ਨਹੀਂ ਪਰ ਜੇਕਰ 'ਆਪ' ਨੂੰ ਕੌਮੀ ਮਹਾਂਗੱਠਜੋੜ ਵਿਚ ਸ਼ਾਮਿਲ ਕਰ ਲਿਆ ਗਿਆ ਤਾਂ ਕੁਦਰਤੀ ਹੈ ਕਿ ਫਿਰ 'ਆਪ' ਦਿੱਲੀ ਵਿਚ ਕਾਂਗਰਸ ਲਈ ਸੀਟਾਂ ਛੱਡੇਗੀ ਤੇ ਕਾਂਗਰਸ ਨੂੰ ਪੰਜਾਬ ਤੇ ਹਰਿਆਣਾ ਵਿਚ 'ਆਪ' ਲਈ ਕੁਝ ਸੀਟਾਂ ਛੱਡਣੀਆਂ ਪੈਣਗੀਆਂ।
ਮੀਰੀ ਪੀਰੀ ਸਿੱਖ ਸੰਮੇਲਨ
ਸਾਡੀ ਜਾਣਕਾਰੀ ਅਨੁਸਾਰ ਬਰਗਾੜੀ ਇਨਸਾਫ਼ ਮੋਰਚਾ ਚਲਾ ਰਹੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਆਪਣੇ ਰਾਜਨੀਤਕ ਅਤੇ ਧਾਰਮਿਕ ਸਲਾਹਕਾਰਾਂ ਨਾਲ ਸਰਬੱਤ ਖਾਲਸਾ ਦੀ ਤਰਜ਼ 'ਤੇ ਇਕ 'ਮੀਰੀ ਪੀਰੀ ਸਿੱਖ ਸੰਮੇਲਨ' ਬੁਲਾਉਣ ਲਈ ਵਿਚਾਰ-ਵਟਾਂਦਰਾ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਨਿਸ਼ਾਨਾ ਹੈ ਕਿ ਪੰਜਾਬ ਵਿਚ ਸਿੱਖ ਵੋਟਾਂ ਦਾ ਧਰੁਵੀਕਰਨ ਕਰਕੇ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ 1989 ਵਰਗੇ ਨਤੀਜੇ ਪ੍ਰਾਪਤ ਕੀਤੇ ਜਾ ਸਕਣ। ਹਾਲਾਂ ਕਿ ਇਸ ਵਿਚਾਰ ਨਾਲ ਅਜੇ ਕੁਝ ਧਿਰਾਂ ਸਹਿਮਤ ਨਹੀਂ ਦੱਸੀਆਂ ਜਾ ਰਹੀਆਂ ਪਰ ਸਾਡੀ ਜਾਣਕਾਰੀ ਅਨੁਸਾਰ ਹੋਵੇਗਾ ਉਹੀ ਜੋ ਜਥੇਦਾਰ ਮੰਡ ਚਾਹੁਣਗੇ। ਇਸ ਤੋਂ ਬਾਅਦ ਬਰਗਾੜੀ ਮੋਰਚੇ ਵਲੋਂ ਹੀ ਲੋਕ ਸਭਾ ਸੀਟਾਂ ਦੇ ਉਮੀਦਵਾਰ ਐਲਾਨੇ ਜਾਣ ਦੀਆਂ ਸੰਭਾਵਨਾਵਾਂ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਉਂਜ ਇਸ ਮੋਰਚੇ ਵਲੋਂ ਖਹਿਰਾ ਦੀ ਅਗਵਾਈ ਵਾਲੀਆਂ ਧਿਰਾਂ ਨੂੰ ਵੀ ਨਾਲ ਲੈ ਕੇ ਚੱਲਣ ਦੇ ਆਸਾਰ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਬਰਗਾੜੀ ਇਨਸਾਫ਼ ਮੋਰਚੇ ਵਿਚਲੀਆਂ ਖਾਲਿਸਤਾਨ ਪੱਖੀ ਧਿਰਾਂ ਵਲੋਂ ਵੀ ਆਪਣਾ ਸਟੈਂਡ ਕੁਝ ਨਰਮ ਕੀਤਾ ਜਾਪਦਾ ਹੈ ਤੇ ਉਨ੍ਹਾਂ ਨੇ ਵੀ ਲੋਕ ਸਭਾ ਚੋਣਾਂ ਲੜਨ ਲਈ ਸਹਿਮਤੀ ਦੇ ਦਿੱਤੀ ਹੈ। ਪਤਾ ਲੱਗਾ ਹੈ ਕਿ ਬਰਗਾੜੀ ਇਨਸਾਫ਼ ਮੋਰਚੇ ਵਿਚ ਸ਼ਾਮਿਲ ਧਿਰਾਂ ਇਹ ਸਮਝਦੀਆਂ ਹਨ ਕਿ ਜੇਕਰ ਇਹ ਮੌਕਾ ਨਾ ਸੰਭਾਲਿਆ ਗਿਆ ਜਦੋਂ ਅਕਾਲੀ ਦਲ ਬਾਦਲ ਸਿੱਖਾਂ ਵਿਚ ਆਪਣਾ ਅਸਰ ਰਸੂਖ ਕਾਫੀ ਹੱਦ ਤੱਕ ਗੁਆ ਚੁੱਕਾ ਹੈ ਤੇ ਫੁੱਟ ਦਾ ਸ਼ਿਕਾਰ ਹੈ ਤਾਂ ਫਿਰ ਦੁਬਾਰਾ ਅਜਿਹਾ ਮੌਕਾ ਛੇਤੀ ਨਹੀਂ ਮਿਲੇਗਾ।
ਅਕਾਲੀ ਦਲ ਕੈਪਟਨ ਵਿਰੋਧ ਦੀ ਰਣਨੀਤੀ 'ਤੇ
ਅਕਾਲੀ ਦਲ ਬਾਦਲ ਨੇ ਆਮ ਆਦਮੀ ਪਾਰਟੀ ਦੀ ਫੁੱਟ ਦੇ ਚਲਦਿਆਂ ਅਮਲੀ ਤੌਰ 'ਤੇ ਕੈਪਟਨ ਸਰਕਾਰ ਦਾ ਵਿਰੋਧ ਕਰਕੇ ਆਪਣੇ-ਆਪ ਨੂੰ ਅਸਲੀ ਵਿਰੋਧੀ ਪਾਰਟੀ ਵਜੋਂ ਸਥਾਪਤ ਕਰਨ ਦੀ ਰਣਨੀਤੀ ਅਪਣਾਉਣ ਦਾ ਫ਼ੈਸਲਾ ਕੀਤਾ ਹੈ। ਸਾਡੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ਕੈਪਟਨ ਸਰਕਾਰ ਦੇ ਫ਼ੈਸਲਿਆਂ ਨੂੰ ਲੋਕ ਵਿਰੋਧੀ ਐਲਾਨ ਕੇ ਕਦਮ-ਕਦਮ 'ਤੇ ਵਿਰੋਧ ਕਰਨ ਦੀ ਨੀਤੀ 'ਤੇ ਚੱਲੇਗਾ। ਪਰ ਇਥੇ ਅਸੀਂ ਅਕਾਲੀ ਦਲ ਨੂੰ ਇਕ ਸਲਾਹ ਜ਼ਰੂਰ ਦੇਣੀ ਚਾਹਾਂਗੇ ਕਿ ਵਿਰੋਧੀ ਧਿਰ ਦਾ ਰੋਲ ਨਿਭਾਉਣਾ ਬੇਸ਼ੱਕ ਉਨ੍ਹਾਂ ਦਾ ਹੱਕ ਵੀ ਹੈ ਤੇ ਫਰਜ਼ ਵੀ ਪਰ ਵਿਰੋਧ ਨੀਤੀਆਂ ਅਤੇ ਗ਼ਲਤੀਆਂ ਨੂੰ ਲੈ ਕੇ ਕੀਤਾ ਜਾਵੇ ਤਾਂ ਹੀ ਸਾਰਥਿਕ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਵਿਰੋਧ ਸਿਰਫ ਵਿਰੋਧ ਲਈ ਕੀਤਾ ਜਾਣਾ ਰਾਜਨੀਤਕ ਤੌਰ 'ਤੇ ਨੁਕਸਾਨਦਾਇਕ ਵੀ ਸਾਬਤ ਹੋ ਸਕਦਾ ਹੈ। ਸਾਡੀ ਜਾਣਕਾਰੀ ਅਨੁਸਾਰ ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਕੈਪਟਨ ਸਰਕਾਰ ਦੀਆਂ ਤਜਵੀਜ਼ਾਂ ਦਾ ਵਿਰੋਧ ਕਰਨ ਦੇ ਇਸ਼ਾਰੇ ਆਪਣੇ ਕੁਝ ਸਮਰਥਕਾਂ ਨੂੰ ਦਿੱਤੇ ਹਨ। ਅਸੀਂ ਸਮਝਦੇ ਹਾਂ ਕਿ ਕਿਸੇ ਗੱਲ ਦਾ ਸਿਰਫ ਇਸ ਲਈ ਵਿਰੋਧ ਕਰਨਾ ਕਿ ਇਹ ਤਜਵੀਜ਼ ਵਿਰੋਧੀ ਧਿਰ ਦੀ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ, ਚੰਗੀ ਗੱਲ ਨਹੀਂ ਹੋਵੇਗੀ। ਚਾਹੀਦਾ ਤਾਂ ਇਹ ਹੈ ਕਿ ਕੌਮ ਅਤੇ ਪੰਜਾਬ ਦੇ ਭਲੇ ਦੀ ਹਰ ਤਜਵੀਜ਼ ਦੀ ਹਮਾਇਤ ਕੀਤੀ ਜਾਵੇ ਤੇ ਜੋ ਤਜਵੀਜ਼ ਪੰਜਾਬ ਅਤੇ ਕੌਮ ਦੇ ਹੱਕ ਵਿਚ ਨਾ ਹੋਵੇ, ਉਸ ਦਾ ਬਾਦਲੀਲ ਢੰਗ ਨਾਲ ਵਿਰੋਧ ਕੀਤਾ ਜਾਵੇ।

-1044, ਗੁਰੂ ਨਾਨਕ ਸਟਰੀਟ, ਸਮਰਾਲਾ ਰੋਡ, ਖੰਨਾ
ਫੋਨ : 92168-60000
E. mail : hslall@ymail.com

ਕੀ ਮਾਮਲੇ ਦਰਜ ਕਰ ਕੇ ਰੁਕਣਗੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ?

ਕੌਮੀ ਗਰੀਨ ਟ੍ਰਿਬਿਊਨਲ ਵਲੋਂ ਵਾਤਾਵਰਨ 'ਚ ਵਧ ਰਹੀ ਪ੍ਰਦੂਸ਼ਣ ਦੀ ਮਾਤਰਾ ਦੇ ਖ਼ਤਰੇ ਨੂੰ ਭਾਂਪਦਿਆਂ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਤੇ ਉੱਤਰ ਪ੍ਰਦੇਸ਼ ਆਦਿ ਰਾਜਧਾਨੀ ਸਮੇਤ ਸੂਬਿਆਂ 'ਚ ਫ਼ਸਲਾਂ ਦੀ ਕਟਾਈ ਉਪਰੰਤ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮਿਲਦਾ ਹੈ ਵਿਸ਼ਵ ਭਾਈਚਾਰੇ ਦਾ ਸੰਦੇਸ਼

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚੌਹਾਂ ਦਿਸ਼ਾਵਾਂ ਦੀ ਯਾਤਰਾ ਕਰਕੇ ਸਮੇਂ ਦੇ ਧਰਮੀ ਚਿੰਤਕਾਂ ਨਾਲ ਸੰਵਾਦ ਰਚਾਉਂਦੇ ਹੋਏ ਨਵੀਨਤਮ ਕ੍ਰਾਂਤੀਕਾਰੀ ਵਿਗਿਆਨਕ ਯੁੱਗ ਦੇ 'ਧਰਮ ਗ੍ਰੰਥ' ਦੇ ਸੰਕਲਨ ਦਾ ਬੀਜ ਬੀਜਿਆ, ਜਿਸ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈ: ਨੂੰ ...

ਪੂਰੀ ਖ਼ਬਰ »

ਕਰਨਾਟਕ ਉਪ ਚੋਣਾਂ ਦਾ ਪ੍ਰਭਾਵ

ਕਰਨਾਟਕ ਵਿਚ ਹੋਈਆਂ ਤਿੰਨ ਲੋਕ ਸਭਾ ਅਤੇ ਦੋ ਵਿਧਾਨ ਸਭਾ ਦੀਆਂ ਉਪ ਚੋਣਾਂ ਵਿਚ 4 ਸੀਟਾਂ ਕਾਂਗਰਸ-ਜਨਤਾ ਦਲ (ਸੈਕੂਲਰ) ਗੱਠਜੋੜ ਦੇ ਹੱਕ ਵਿਚ ਜਾਣਾ ਅਤੇ ਭਾਰਤੀ ਜਨਤਾ ਪਾਰਟੀ ਨੂੰ ਸਿਰਫ ਇਕ ਸੀਟ ਦਾ ਮਿਲਣਾ ਭਾਜਪਾ ਲਈ ਚੰਗਾ ਚੋਣ ਸ਼ਗਨ ਨਹੀਂ ਮੰਨਿਆ ਜਾ ਸਕਦਾ। ਚਾਹੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX