ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  31 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  44 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  58 minutes ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  56 minutes ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 3 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 3 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 minute ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 4 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 6 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 6 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 5 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 minute ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 8 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 9 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 11 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 11 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  about 1 hour ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  25 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਪਹਿਲਾ ਸਫ਼ਾ

ਪਹਿਲੀ ਵਿਸ਼ਵ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਕੀਤਾ ਯਾਦ

ਪੈਰਿਸ, 11 ਨਵੰਬਰ (ਏਜੰਸੀਆਂ ਰਾਹੀਂ)-ਪਹਿਲੀ ਵਿਸ਼ਵ ਜੰਗ ਦੀ ਸਮਾਪਤੀ ਦੇ 100 ਸਾਲ ਪੂਰੇ ਹੋਣ 'ਤੇ ਫਰਾਂਸ ਦੀ ਰਾਜਧਾਨੀ ਪੈਰਿਸ ਦੀ ਇਤਿਹਾਸਕ ਜੰਗੀ ਯਾਦਗਾਰ ਆਰਕ ਡੀ ਟਰੰਫੇ 'ਚ ਅੱਜ ਕਰਵਾਏ ਇਕ ਸਮਾਰੋਹ ਵਿਚ ਫਰਾਂਸ ਦੇ ਰਾਸ਼ਟਰਪਤੀ ਏਮਾਨਿਉਲ ਮੈਕਰੋਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਹੋਰ ਦਰਜਨਾਂ ਵਿਸ਼ਵ ਨੇਤਾਵਾਂ ਦੇ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ਾਮਿਲ ਹੋਏ ਅਤੇ ਜੰਗੀ ਯਾਦਗਾਰ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਆਰਕ ਡੀ. ਟਰੰਫੇ ਜੰਗੀ ਯਾਦਗਾਰ ਦੇ ਪੈਰਾਂ 'ਚ ਕਰਵਾਏ ਸਮਾਗਮ ਨਾਲ 1914 ਤੋਂ 1918 ਤਕ ਚਾਰ ਸਾਲ ਚੱਲੀ ਪਹਿਲੀ ਵਿਸ਼ਵ ਜੰਗ ਖ਼ਤਮ ਹੋਣ ਦੀ 100ਵੀਂ ਵਰ੍ਹੇਗੰਢ ਲਈ ਚੱਲੇ ਸਮਾਗਮ ਖ਼ਤਮ ਹੋ ਗਏ | ਇਸ ਜੰਗ 'ਚ ਇਕ ਕਰੋੜ 80 ਲੱਕ ਲੋਕਾਂ ਦੀ ਮੌਤ ਹੋਈ ਸੀ |
ਆਰਕ ਡੀ ਟਰੰਫੇ ਹੇਠ ਕਿਸੇ ਅਣਪਛਾਤੇ ਸੈਨਿਕ ਦੇ ਕਬਰ ਕੋਲ ਜਾਣ ਲਈ ਮੈਕਰੋਨ ਨੇ ਜਰਮਨੀ ਦੀ ਚਾਂਸਲਰ ਏਾਜਲਾ ਮਰਕਲ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਦਰਜਨਾਂ ਦੇਸ਼ਾਂ ਅਤੇ ਸਰਕਾਰਾਂ ਦੇ ਮੁਖੀਆਂ ਦੀ ਅਗਵਾਈ ਕੀਤੀ | ਵਰ੍ਹਦੇ ਮੀਂਹ 'ਚ ਹੋਏ ਸਮਾਗਮ ਵਿਚ ਟਰੰਪ ਤੇ ਪੁਤਿਨ ਵੱਖੋ ਵੱਖਰੇ ਦੂਸਰੇ ਨੇਤਾਵਾਂ ਨਾਲ ਸਮਾਗਮਾਂ ਵਿਚ ਪੁੱਜੇ | ਸਮਾਗਮ ਸ਼ੁਰੂ ਹੋਣ ਤੋਂ ਚੰਦ ਮਿੰਟ ਪਹਿਲਾਂ ਸੱਜੇਪਾਖੀ ਔਰਤਾਂ ਦੇ ਗਰੁੱਪ ਦੀਆਂ ਦੋ ਅਰਧ ਨਗਨ ਮੁਜ਼ਾਹਰਾਕਾਰੀ ਔਰਤਾਂ ਨੇ ਟਰੰਪ ਦੇ ਚੈਂਪਸ ਇਲੀਸੀ (ਰਾਸ਼ਟਰਪਤੀ ਮਹੱਲ) ਵੱਲ ਵਧਦੇ ਕਾਫਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਨੂੰ ਪੁਲਿਸ ਨੇ ਤੁਰੰਤ ਕਾਬੂ ਕਰ ਲਿਆ | ਪੁਤਿਨ ਸਮਾਗਮ ਵਿਚ ਆਖਰ ਵਿਚ ਪਹੁੰਚਣ ਵਾਲੇ ਨੇਤਾਵਾਂ 'ਚ ਸ਼ਾਮਿਲ ਸੀ | ਪੁਤਿਨ ਨੇ ਪਹੁੰਚਣ ਸਮੇਂ ਟਰੰਪ ਨਾਲ ਹੱਥ ਮਿਲਾਇਆ ਅਤੇ ਟਰੰਪ ਨੇ ਮਰਕਲ ਅਤੇ ਉਨ੍ਹਾਂ ਦੇ ਨੇੜੇ ਬੈਠੇ ਦੂਸਰੇ ਨੇਤਾਵਾਂ ਨਾਲ ਵੀ ਹੱਥ ਮਿਲਾਇਆ ਪਰ ਟਰੂਡੋ ਵਲ ਨੂੰ ਹੱਥ ਨਹੀਂ ਵਧਾਇਆ ਜਿਨ੍ਹਾਂ ਨੂੰ ਇਸ ਸਾਲ ਦੇ ਸ਼ੁਰੂ ਵਿਚ ਬੇਈਮਾਨ ਅਤੇ ਕਮਜ਼ੋਰ ਕਹਿ ਕੇ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਸੀ | ਸਮਾਰੋਹ ਜਿਹੜਾ ਫਰਾਂਸ ਦੇ ਕੌਮੀ ਗਾਨ ਅਤੇ ਮੈਕਰੋਨ ਵਲੋਂ ਫਰਾਂਸ ਦੇ ਮਿਲਟਰੀ ਸਕੂਲਾਂ ਦੇ ਕੈਡੇਟਾਂ ਦੀ ਮੁਆਇਨੇ ਨਾਲ ਸ਼ੁਰੂ ਹੋਇਆ ਲਈ ਫਰਾਂਸ ਅਤੇ ਇਸ ਦੀਆਂ ਭਾਈਵਾਲ ਦੇਸ਼ਾਂ ਦੀਆਂ ਹਥਿਆਰਬੰਦ ਸੈਨਾਵਾਂ ਦੇ ਬਜੁਰਗ ਸੈਨਿਕਾਂ ਸਮੇਤ 3400 ਤੋਂ ਵੀ ਵੱਧ ਵਿਅਕਤੀਆਂ ਨੂੰ ਸੱਦਾ ਦਿੱਤਾ ਗਿਆ ਸੀ | ਅਫਰੀਕੀ ਦੇਸ਼ਾਂ ਦੇ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ |

74 ਹਜ਼ਾਰ ਭਾਰਤੀ ਫ਼ੌਜੀ ਹੋਏ ਸੀ ਸ਼ਹੀਦ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਅੱਜ ਤੋਂ ਪੂਰੇ 100 ਸਾਲ ਪਹਿਲਾਂ '11 ਨਵੰਬਰ 1918' ਇਤਿਹਾਸ 'ਚ ਦਰਜ ਉਹ ਮਿਤੀ ਹੈ ਜਦੋਂ 4 ਸਾਲ ਤੱਕ ਦੁਨੀਆ ਨੂੰ ਹਿਲਾ ਕੇ ਰੱਖ ਦੇਣ ਵਾਲਾ ਪਹਿਲਾ ਵਿਸ਼ਵ ਯੁੱਧ ਖ਼ਤਮ ਹੋ ਗਿਆ ਸੀ | ਜਦੋਂ ਭਾਰਤ 'ਚ ਸਮੁੰਦਰ ਯਾਤਰਾ ਨੂੰ ਵੀ ਅਸ਼ੁੱਭ ਮੰਨਿਆ ਜਾਂਦਾ ਸੀ, ਉਸ ਸਮੇਂ ਕੁਝ ਹਜ਼ਾਰ ਨਹੀਂ ਬਲਕਿ ਪੂਰੇ 11 ਲੱਖ ਭਾਰਤੀ ਫ਼ੌਜੀ ਪਹਿਲੇ ਵਿਸ਼ਵ ਯੁੱਧ 'ਚ ਹਿੱਸਾ ਲੈ ਰਹੇ ਸਨ | ਇਨ੍ਹਾਂ ਫ਼ੌਜੀਆਂ ਨੇ ਸਮੁੰਦਰ ਪਾਰ ਹੋਰਾਂ ਦੇਸ਼ਾਂ 'ਚ ਵੀ ਆਪਣੀ ਬਹਾਦਰੀ ਦੇ ਜੌਹਰ ਦਿਖਾਏ | 4 ਸਾਲ ਤੱਕ ਚੱਲੇ ਇਸ ਵਿਸ਼ਵ ਯੁੱਧ 'ਚ ਕਰੀਬ 74 ਹਜ਼ਾਰ ਭਾਰਤੀ ਫ਼ੌਜੀ ਸ਼ਹੀਦ ਹੋਏ ਤੇ ਕਰੀਬ 70 ਹਜ਼ਾਰ ਜ਼ਖ਼ਮੀ ਹੋਏ | ਇਸ ਯੁੱਧ 'ਚ 13 ਲੱਖ ਭਾਰਤੀਆਂ ਨੇ ਹਿੱਸਾ ਲਿਆ ਸੀ |
ਬਰਤਾਨੀਆ ਤਰਫ਼ੋਂ ਯੁੱਧ 'ਚ ਸ਼ਾਮਿਲ ਹੋਏ ਸਨ ਭਾਰਤੀ ਫ਼ੌਜੀ
ਬਰਤਾਨੀਆ ਨੇ ਫ਼ੌਜੀ ਸਿਖਲਾਈ ਤੋਂ ਵਾਂਝੇ ਲੱਖਾਂ ਭਾਰਤੀ ਨਾਗਰਿਕਾਂ ਨੂੰ ਪੂਰਬੀ ਅਫ਼ਰੀਕਾ, ਫਰਾਂਸ, ਮਿਸਰ, ਈਰਾਨ ਜਿਹੇ ਦੇਸ਼ਾਂ 'ਚ ਭੇਜ ਦਿੱਤਾ | ਭਾਰਤੀ ਫ਼ੌਜੀਆਂ ਦੀ ਬਹਾਦਰੀ ਦੇ ਕਾਰਨ ਆਖ਼ਰਕਾਰ 11 ਨਵੰਬਰ 1918 ਨੂੰ ਬਰਤਾਨਵੀ ਹਕੂਮਤ ਨੇ ਇਹ ਯੁੱਧ ਜਿੱਤ ਲਿਆ ਸੀ |

ਬ੍ਰਹਮਪੁਰਾ, ਅਜਨਾਲਾ, ਰਵਿੰਦਰ ਅਤੇ ਬੋਨੀ ਨੂੰ ਪਾਰਟੀ 'ਚੋਂ ਕੱਢਿਆ

ਲੰਬੀ ਸੇਵਾ ਤੇ ਵੱਡੀ ਕੁਰਬਾਨੀ ਵਾਲੇ ਆਗੂਆਂ ਨੂੰ ਬਿਨਾਂ ਨੋਟਿਸ ਪਾਰਟੀ 'ਚੋਂ ਕੱਢਣਾ ਦੁਖਦਾਈ-ਢੀਂਡਸਾ
ਹਰਕਵਲਜੀਤ ਸਿੰਘ

ਚੰਡੀਗੜ੍ਹ, 11 ਨਵੰਬਰ-ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਥੇ ਹੋਈ ਇਕ ਬੈਠਕ ਵਿਚ ਅੱਜ ਪਾਰਟੀ ਦੇ 2 ਸੀਨੀਅਰ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾ. ਰਤਨ ਸਿੰਘ ਅਜਨਾਲਾ ਅਤੇ ਦੋਨਾਂ ਆਗੂਆਂ ਦੇ ਪੁੱਤਰਾਂ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਅਮਰਪਾਲ ਸਿੰਘ ਬੋਨੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦੇ ਦੋਸ਼ 'ਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰਦਿਆਂ 6 ਸਾਲਾਂ ਲਈ ਪਾਰਟੀ 'ਚੋਂ ਕੱਢ ਦਿੱਤਾ ਗਿਆ | ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪਾਰਟੀ ਦੇ ਬੁਲਾਰੇ ਹਰਚਰਨ ਬੈਂਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਇਸ ਗੱਲ 'ਤੇ ਸਖ਼ਤ ਇਤਰਾਜ਼ ਅਤੇ ਨਾਰਾਜ਼ਗੀ ਪ੍ਰਗਟ ਕੀਤੀ ਕਿ ਉਕਤ ਆਗੂਆਂ ਵਲੋਂ ਉਨ੍ਹਾਂ ਪ੍ਰਤੀ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਖਾਈ ਦਰਿਆ ਦਿਲੀ ਦਾ ਨਾਜਾਇਜ਼ ਲਾਭ ਲਿਆ ਗਿਆ ਹੈ ਅਤੇ ਉਨ੍ਹਾਂ ਵਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵੀ ਮਾੜਾ ਸਲੂਕ ਕੀਤਾ ਗਿਆ | ਰਣਜੀਤ ਸਿੰਘ ਬ੍ਰਹਮਪੁਰਾ ਜੋ ਪਾਰਟੀ ਵਿਚ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਆਗੂ ਸਮਝੇ ਜਾਂਦੇ ਸਨ ਤੇ 4 ਵਾਰ ਪਾਰਟੀ ਦੇ ਵਿਧਾਇਕ, 2 ਵਾਰ ਮੰਤਰੀ ਤੇ ਇਕ ਵਾਰ ਸੰਸਦ ਮੈਂਬਰ ਵੀ ਬਣੇ ਤੇ ਹੁਣ ਵੀ ਲੋਕ ਸਭਾ ਮੈਂਬਰ ਹਨ ਜਦੋਂਕਿ ਡਾ. ਰਤਨ ਸਿੰਘ ਅਜਨਾਲਾ ਵੀ ਪਾਰਟੀ ਦੇ 4 ਵਾਰ ਵਿਧਾਇਕ ਅਤੇ ਮੰਤਰੀ ਅਤੇ ਸੰਸਦ ਮੈਂਬਰ ਰਹਿ ਚੁੱਕੇ ਹਨ, ਜਦੋਂਕਿ ਉਨ੍ਹਾਂ ਦੇ ਬੇਟੇ ਅਮਰਪਾਲ ਸਿੰਘ ਬੋਨੀ ਵੀ ਪਾਰਟੀ ਦੇ 2 ਵਾਰ ਵਿਧਾਇਕ ਰਹੇ ਹਨ ਤੇ ਬ੍ਰਹਮਪੁਰਾ ਦੇ ਬੇਟੇ ਰਵਿੰਦਰ ਸਿੰਘ ਵੀ ਪਾਰਟੀ ਦੇ ਸਾਬਕਾ ਵਿਧਾਇਕ ਹਨ | ਅਕਾਲੀ ਦਲ ਦੇ ਬੁਲਾਰੇ ਹਰਚਰਨ ਬੈਂਸ ਨੇ ਕਿਹਾ ਕਿ ਬ੍ਰਹਮਪੁਰਾ ਤੇ ਡਾ. ਅਜਨਾਲਾ ਬੀਤੇ ਸਮੇਂ 'ਚ ਪਾਰਟੀ ਵਲੋਂ ਲਏ ਸਾਰੇ ਫ਼ੈਸਲਿਆਂ 'ਚ ਸ਼ਾਮਿਲ ਰਹੇ ਅਤੇ ਇਨ੍ਹਾਂ 'ਚ ਪਾਰਟੀ ਵਲੋਂ ਸਰਕਾਰ ਸਮੇਂ ਲਏ ਫ਼ੈਸਲੇ ਵੀ ਸ਼ਾਮਿਲ ਸਨ | ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਮੁੱਦੇ 'ਤੇ ਜਦੋਂ ਕਾਂਗਰਸ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਰੋਸ ਵਜੋਂ ਅਸਤੀਫ਼ਾ ਦਿੱਤਾ ਗਿਆ ਤਾਂ ਖ਼ਾਲੀ ਸੀਟ ਉੱਪਰ ਬ੍ਰਹਮਪੁਰਾ ਵਲੋਂ ਆਪਣੇ ਸਪੁੱਤਰ ਰਵਿੰਦਰ ਸਿੰਘ ਨੂੰ ਚੋਣ ਲੜਾਉਣ ਵਾਸਤੇ ਜ਼ੋਰ ਪਾਇਆ ਗਿਆ | ਬੈਂਸ ਨੇ ਕਿਹਾ ਕਿ ਕੋਰ ਕਮੇਟੀ ਵਲੋਂ ਫ਼ੈਸਲਾ ਲਿਆ ਗਿਆ ਕਿ ਪਾਰਟੀ ਵਿਰੁੱਧ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਦਿਲਚਸਪ ਗੱਲ ਇਹ ਹੈ ਕਿ ਅੱਜ ਦੇ ਘਟਨਾਕ੍ਰਮ ਤੋਂ ਬਾਅਦ ਮਾਝਾ ਖੇਤਰ 'ਚ ਪੁਰਾਣੇ ਚੱਲ ਰਹੇ 2 ਸਿਆਸੀ ਧੜਿਆਂ ਜਿਨ੍ਹਾਂ 'ਚੋਂ ਇਕ ਦੀ ਨੀਂਹ ਜਥੇਦਾਰ ਮੋਹਨ ਸਿੰਘ ਤੁੜ ਵਲੋਂ ਰੱਖੀ ਗਈ ਸੀ ਅਤੇ ਦੂਜਾ ਧੜਾ ਪ੍ਰਤਾਪ ਸਿੰਘ ਕੈਰੋਂ ਵਲੋਂ ਖੜ੍ਹਾ ਕੀਤਾ ਗਿਆ ਸੀ ਦਾ ਅਕਾਲੀ ਦਲ ਲਈ ਸਮਰਥਨ ਜਾਰੀ ਰਹਿਣਾ ਬੇਹੱਦ ਮੁਸ਼ਕਿਲ ਬਣ ਗਿਆ ਹੈ, ਕਿਉਂਕਿ ਸਾਬਕਾ ਮੁੱਖ ਮੰਤਰੀ ਦੇ ਦਾਮਾਦ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੀ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਦਲ ਦੇ ਪ੍ਰਧਾਨ ਉਪਰਲੇ ਪ੍ਰਭਾਵ ਤੋਂ ਹਮੇਸ਼ਾ ਨਾਖੁਸ਼ ਰਹੇ ਹਨ | ਵਰਨਣਯੋਗ ਹੈ ਕਿ ਅਕਾਲੀ ਦਲ ਵਲੋਂ ਇਕ ਹੋਰ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੂੰ ਕੁਝ ਦਿਨ ਪਹਿਲਾਂ ਪਾਰਟੀ 'ਚੋਂ ਕੱਢਿਆ ਜਾ ਚੁੱਕਾ ਹੈ, ਜਿਨ੍ਹਾਂ ਵਲੋਂ ਬ੍ਰਹਮਪੁਰਾ ਤੇ ਅਜਨਾਲਾ ਨਾਲ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਕਾਰਜਸ਼ੈਲੀ ਨੂੰ ਪਾਰਟੀ ਦੀ ਵਿਧਾਨ ਸਭਾ ਚੋਣਾਂ 'ਚ ਹਾਰ ਲਈ ਜ਼ਿੰਮੇਵਾਰ ਦੱਸਿਆ ਗਿਆ ਸੀ | ਇਨ੍ਹਾਂ ਸਾਰੇ ਆਗੂਆਂ ਵਲੋਂ ਬੀਤੇ ਦਿਨੀਂ ਜਨਤਕ ਤੌਰ 'ਤੇ ਅਕਾਲੀ ਦਲ ਦੇ ਡੇਰਾ ਸੱਚਾ ਸੌਦਾ ਨਾਲ ਸਬੰਧਾਂ, ਡੇਰਾ ਮੁਖੀ ਨੂੰ ਮੁਆਫ਼ੀ ਦੇਣ ਤੇ ਬੇਅਦਬੀਆਂ ਦਾ ਵਿਰੋਧ ਕਰਨ ਵਾਲੀਆਂ ਸਿੱਖ ਸੰਗਤਾਂ 'ਤੇ ਗੋਲੀ ਚਲਾਉਣ ਤੇ ਤਸ਼ੱਦਦ ਕਰਨ ਦੀਆਂ ਘਟਨਾਵਾਂ ਦਾ ਵਿਰੋਧ ਕੀਤਾ ਗਿਆ ਸੀ ਤੇ ਅਕਾਲੀ ਦਲ ਪ੍ਰਧਾਨ 'ਤੇ ਪੰਥਕ ਏਜੰਡਾ ਛੱਡਣ ਦਾ ਵੀ ਦੋਸ਼ ਲਗਾਇਆ ਗਿਆ ਸੀ | ਵਰਨਣਯੋਗ ਹੈ ਕਿ ਅੱਜ ਦੀ ਕੋਰ ਕਮੇਟੀ ਦੀ ਇਸ ਬੈਠਕ 'ਚ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਹਾਜ਼ਰ ਨਹੀਂ ਸਨ | ਇਸੇ ਦੌਰਾਨ ਦਲ ਦੇ ਸੀਨੀਅਰ ਆਗੂ ਤੇ ਮੌਜੂਦਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਜਿਨ੍ਹਾਂ ਵਲੋਂ ਪਾਰਟੀ ਲੀਡਰਸ਼ਿਪ ਦੀ ਕਾਰਜਸ਼ੈਲੀ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਲੇਕਿਨ ਨਿੱਜੀ ਕਾਰਨ ਦੱਸ ਕੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਨੇ ਦਲ ਦੀ ਕੋਰ ਕਮੇਟੀ ਵਲੋਂ ਬ੍ਰਹਮਪੁਰਾ ਅਤੇ ਅਜਨਾਲਾ ਨੂੰ ਪਾਰਟੀ 'ਚੋਂ ਕੱਢਣ ਦੇ ਫ਼ੈਸਲੇ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਜਿਨ੍ਹਾਂ ਆਗੂਆਂ ਵਲੋਂ ਪਾਰਟੀ ਦੀ ਇੰਨਾ ਲੰਬਾ ਸਮਾਂ ਸੇਵਾ ਕੀਤੀ ਗਈ ਹੋਵੇ ਤੇ ਪਾਰਟੀ ਲਈ ਵੱਡੀਆਂ ਕੁਰਬਾਨੀਆਂ ਵੀ ਕੀਤੀਆਂ ਗਈਆਂ ਹੋਣ ਨੂੰ ਬਿਨਾਂ ਕਿਸੇ ਕਾਇਦੇ ਕਾਨੂੰਨ ਜਾਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਪਾਰਟੀ 'ਚੋਂ ਕੱਢ ਦਿੱਤਾ ਗਿਆ |

ਅਕਾਲੀ ਦਲ ਨੂੰ ਫ਼ਿਰ ਤੋਂ ਅਸਲੀ ਸਰੂਪ 'ਚ ਲਿਆਵਾਂਗੇ-ਡਾ: ਅਜਨਾਲਾ

ਗੁਰਪ੍ਰੀਤ ਸਿੰਘ ਢਿੱਲੋਂ
ਅਜਨਾਲਾ, 11 ਨਵੰਬਰ-ਦੇਰ ਸ਼ਾਮ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕ ਲਹਿਰ ਦਾ ਨਾਂਅ ਹੈ ਜੋ ਗੁਰਦੁਆਰਾ ਸੁਧਾਰ ਲਹਿਰ ਤੋਂ ਸ਼ੁਰੂ ਹੋਈ ਅੰਗਰੇਜ਼ਾਂ ਿਖ਼ਲਾਫ਼ ਜਿੱਤਾਂ ਦਰਜ ਕਰਕੇ ਮਾਂ ਬੋਲੀ ਤੇ ਪੰਜਾਬ ਲਈ ਘੋਲ ਕਰਦਿਆਂ ਸਮਾਜ ਸੁਧਾਰ ਕਰਦੀ ਹੋਈ ਹਾਕਮ ਵੀ ਬਣੀ ਤੇ ਅੱਜ ਇਸ ਹਾਲਤ 'ਚ ਪੁੱਜ ਗਈ ਹੈ ਕਿ ਅਕਾਲੀ ਸੁਧਾਰ ਲਹਿਰ ਚਲਾਉਣੀ ਪੈ ਗਈ | ਉਨ੍ਹਾਂ ਕਿਹਾ ਕਿ ਇਹ ਸੋਚਣ
ਵਾਲੀ ਗੱਲ ਹੈ ਕਿ ਇਹ ਹਾਲਤ ਕਿਵੇਂ ਤੇ ਕਿਉਂ ਹੋਈ ਤੇ ਇਸ ਲਈ ਜ਼ਿੰਮੇਵਾਰ ਕੌਣ ਹੈ? ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਪ੍ਰਤੀ ਸਤਿਕਾਰ ਤੇ ਸ਼ਰਧਾ ਰੱਖਦਾ ਹੋਇਆ ਮੀਰੀ-ਪੀਰੀ ਦੇ ਸਿਧਾਂਤ 'ਤੇ ਚੱਲਣ ਵਾਲੀ ਸਿੱਖਾਂ ਦੀ ਰਾਜਨੀਤਕ ਨੁਮਾਇੰਦਗੀ ਕਰਨ ਵਾਲੀ ਜਮਾਤ ਆਪਣਾ ਮੂਲ ਸਿਧਾਂਤ ਹੀ ਛੱਡ ਬੈਠੀ ਹੈ ਤੇ ਇਸ ਨੂੰ ਇਕ ਪਰਿਵਾਰ ਦੀ ਜਗੀਰ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ | ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇਨ੍ਹਾਂ ਊਣਤਾਈਆਂ ਵੱਲ ਧਿਆਨ ਦਿਵਾਇਆ ਤਾਂ ਸਾਨੂੰ ਅਣਸੁਣਿਆ ਕੀਤਾ ਗਿਆ ਤੇ ਹਰ ਉਹ ਆਵਾਜ਼ ਜੋ ਪੰਥ ਪ੍ਰਸਤੀ ਦੀ ਗੱਲ ਕਰਦੀ ਸੀ ਉਸ ਨੰੂ ਬੰਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਥ ਕਿਸੇ ਕੀਮਤ 'ਤੇ ਗੁਰੂ ਦੀ ਅਜਮਤ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ 'ਤੇ ਕਿਸੇ ਵੀ ਅਖੌਤੀ ਸੌਦੇਬਾਜ਼ੀ ਨੂੰ ਪ੍ਰਵਾਨ ਨਹੀਂ ਕਰੇਗਾ ਤੇ ਕਦੇ ਵੀ ਕਿਸੇ ਅਖੌਤੀ ਸੌਦੇ ਦੇ ਸੌਦਾਗਰ ਨਹੀਂ ਬਣਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਸੀਂ ਤਾਂ ਪਹਿਲਾਂ ਤੋਂ ਹੀ ਕਹਿ ਰਹੇ ਸੀ ਕਿ ਇੱਥੇ ਇਕ ਪਰਿਵਾਰ ਦੀ ਹੀ ਤਾਨਾਸ਼ਾਹੀ ਚੱਲਦੀ ਹੈ ਅਤੇ ਅੱਜ ਜਾਰੀ ਕੀਤੇ ਤਾਜ਼ਾ ਤੁਗ਼ਲਕੀ ਫ਼ਰਮਾਨ ਨੇ ਸਾਡੀ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ | ਡਾ. ਅਜਨਾਲਾ ਨੇ ਕਿਹਾ ਕਿ ਸੌਦਾ ਸਾਧ ਨੂੰ ਗਲਤ ਮੁਆਫ਼ੀ ਦੇਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਹੀ ਅਕਾਲੀ ਦਲ 2017 ਦੀਆਂ ਚੋਣਾਂ 'ਚ ਹਾਰਿਆ ਸੀ | ਡਾ. ਅਜਨਾਲਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਕਰੀਨ ਯਾਨੀ ਬੇਟੇ ਸੁਖਬੀਰ ਸਿੰਘ ਬਾਦਲ ਦੇ ਪਿੱਛੇ ਰਹਿ ਕੇ ਕੰਮ ਕਰ ਰਿਹਾ ਹੈ | ਨਵੀਂ ਪਾਰਟੀ ਬਣਾਉਣ ਦੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਉਹ ਕੋਈ ਨਵੀਂ ਪਾਰਟੀ ਨਹੀਂ ਬਣਾਉਣਗੇ ਤੇ ਆਪਣੀ ਮੁਹਿੰਮ ਇਸੇ ਤਰ੍ਹਾਂ ਜਾਰੀ ਰੱਖਣਗੇ | ਉਨ੍ਹਾਂ ਕਿਹਾ ਕਿ ਅਸੀਂ ਗੁਰੂ ਆਸੇ ਅਨੁਸਾਰ ਆਪਣੇ ਬਜ਼ੁਰਗਾਂ ਦੀਆਂ ਘਾਲਣਾਵਾਂ ਨਾਲ ਹੋਂਦ 'ਚ ਆਏ ਅਕਾਲੀ ਦਲ ਨੂੰ ਇਸ ਦੇ ਮੂਲ ਸਿਧਾਂਤ 'ਤੇ ਲਿਆ ਕਿ ਫਿਰ ਤੋਂ ਅਸਲੀ ਸਰੂਪ 'ਚ ਲਿਆਉਣ ਲਈ ਆਖ਼ਰੀ ਸਾਹ ਤੱਕ ਸੰਘਰਸ਼ ਕਰਦੇ ਰਹਾਂਗੇ ਅਤੇ ਗੁਰੂ ਦੀ ਕਿਰਪਾ ਸਦਕਾ ਜਿੱਤ ਵੀ ਅਸੂਲਾਂ ਦੀ ਹੋਵੇਗੀ | ਇਸ ਮੌਕੇ ਕੈਟੀ ਪਰਮਪਾਲ ਸਿੰਘ ਅਜਨਾਲਾ, ਭਾਈ ਜ਼ੋਰਾਵਰ ਸਿੰਘ ਤੇ ਤਲਵਿੰਦਰ ਸਿੰਘ ਰਿੰਕੂ ਆਦਿ ਹਾਜ਼ਰ ਸਨ | ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਮਾਂ ਦੱਸੇਗਾ ਕਿ ਬਾਦਲ ਸਾਨੂੰ ਅਕਾਲੀ ਦਲ 'ਚੋਂ ਕੱਢਦੇ ਹਨ ਕਿ ਅਕਾਲੀ ਦਲ ਬਾਦਲਾਂ ਨੂੰ ਸ਼ੀਸ਼ਾ ਦਿਖਾ ਕੇ ਬਾਹਰ ਕੱਢਦਾ ਹੈ | ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਨਕਲੀ ਅਕਾਲੀ ਤਾਨਾਸ਼ਾਹ ਤੇ ਦਾਗ਼ੀ ਪਰਿਵਾਰ ਨੂੰ ਅਕਾਲੀ ਦਲ 'ਚੋਂ ਨਿਕਲਣਾ ਪਵੇਗਾ ਤੇ ਪੰਥਕ ਲੋਕ ਇਨ੍ਹਾਂ ਦੇ ਗਲਬੇ 'ਚੋਂ ਅਕਾਲੀ ਦਲ ਨੂੰ ਮੁਕਤ ਕਰਵਾ ਕੇ ਰਹਿਣਗੇ |

ਕੋਈ ਦੁੱਖ ਨਹੀਂ, ਪਹਿਲਾਂ ਹੀ ਅਸਤੀਫ਼ੇ ਦੇ ਦਿੱਤੇ ਸੀ-ਬ੍ਰਹਮਪੁਰਾ

ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 11 ਨਵੰਬਰ-ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ 'ਚੋਂ ਕੱਢੇ ਜਾਣ ਦਾ ਕੋਈ ਦੁੱਖ ਨਹੀਂ, ਕਿਉਂਕਿ ਉਨ੍ਹਾਂ ਮਹੀਨਾ ਪਹਿਲਾਂ ਹੀ ਪਾਰਟੀ ਨੂੰ ਅਲਵਿਦਾ ਕਹਿ ਸਭ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ | ਆਪਣੇ ਜਵਾਈ ਬਲਦੇਵ ਸਿੰਘ ਭੁੱਲਰ ਫੱਤੂ ਵਾਲਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ | ਉਨ੍ਹਾਂ ਦੀ ਲੜਾਈ ਤਾਂ ਸਿਰਫ਼ ਲੋਕ ਹਿੱਤਾਂ
ਲਈ ਸੰਘਰਸ਼ ਲੜਨ ਵਾਲੇ ਅਕਾਲੀ ਦਲ ਨੂੰ ਬਦਨਾਮ ਤੇ ਕਮਜ਼ੋਰ ਕਰਨ ਵਾਲੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਲਏ ਜਾ ਰਹੇ ਗਲਤ ਫ਼ੈਸਲਿਆਂ ਿਖ਼ਲਾਫ਼ ਹੈ, ਜੋ ਅਕਾਲੀ ਦਲ ਨੂੰ ਜੇਬ 'ਚ ਪਾ ਕੇ ਘੁੰਮਦੇ ਫਿਰਦੇ ਹਨ, ਜਿਨ੍ਹਾਂ ਨੇ ਹਾਲਾਤ ਖ਼ਰਾਬ ਕਰਕੇ ਅਕਾਲੀ ਦਲ ਨੂੰ ਤਬਾਹੀ 'ਤੇ ਲਿਆ ਠੱਲਿ੍ਹਆ ਹੈ | ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਟਕਸਾਲੀ ਆਗੂਆਂ ਨੂੰ ਨਕਾਰੇ ਹੋਏ ਦੱਸਣ 'ਤੇ ਬ੍ਰਹਮਪੁਰਾ ਨੇ ਉਸ ਨੂੰ ਬੱਚੀਆਂ ਬਰਾਬਰ ਦੱਸਦੇ ਹੋਏ ਕਿਹਾ ਕਿ ਡਾ: ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਆਦਿ ਟਕਸਾਲੀ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ ਲਈ ਸੰਘਰਸ਼ ਲੜਿਆ ਤੇ ਅਨੇਕਾਂ ਵਾਰ ਕੁਰਬਾਨੀਆਂ ਦੇ ਕੇ ਜੇਲ੍ਹਾਂ ਵੀ ਕੱਟੀਆਂ ਪਰ ਹਰਸਿਮਰਤ ਕੌਰ ਦੱਸਣ ਕਿ ਉਨ੍ਹਾਂ ਦੀ ਅਕਾਲੀ ਦਲ ਪ੍ਰਤੀ ਕੀ ਕੁਰਬਾਨੀ ਹੈ? ਉਨ੍ਹਾਂ ਕਿਹਾ ਕਿ ਨਕਾਰਾ ਆਗੂ ਦੱਸਣ ਵਾਲੇ ਨੇ ਖ਼ੁਦ ਸਿਰਫ਼ 19 ਹਜ਼ਾਰ ਵੋਟਾਂ 'ਤੇ ਜਿੱਤ ਦਰਜ ਕੀਤੀ ਸੀ, ਜਦਕਿ ਬ੍ਰਹਮਪੁਰਾ ਇਕ ਲੱਖ ਤੋਂ ਵਧੇਰੇ ਵੋਟ ਦੇ ਫ਼ਰਕ ਨਾਲ ਚੋਣ ਜਿੱਤਿਆ ਹੈ | ਸਿੱਖ ਧਰਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਬੋਤਮ ਦੱਸਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਇਕ ਵੇਲੇ ਮਹਾਰਾਜਾ ਰਣਜੀਤ ਸਿੰਘ ਨੂੰ ਗਲਤੀ ਕਰਨ 'ਤੇ ਸਖ਼ਤ ਸਜ਼ਾ ਦਿੱਤੀ ਗਈ ਸੀ ਪ੍ਰੰਤੂ ਪਾਰਟੀ ਪ੍ਰਧਾਨ ਨੇ ਸਿੱਖ ਧਰਮ 'ਤੇ ਹੋਏ ਹਮਲਿਆਂ ਤੇ ਗੁਰੂ ਸਾਹਿਬ ਦਾ ਅਪਮਾਨ ਕਰਨ ਵਾਲਿਆਂ ਿਖ਼ਲਾਫ਼ ਕੋਈ ਸਖ਼ਤ ਫ਼ੈਸਲਾ ਨਹੀਂ ਲਿਆ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਆਪਣੇ ਡਰਾਇੰਗ ਰੂਮ 'ਚ ਬੁਲਾ ਕੇ ਡੇਰਾ ਸਿਰਸਾ ਸਾਧ ਨੂੰ ਮੁਆਫ਼ੀ ਦੁਆ ਦਿੱਤੀ | ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਕਿ ਉਹ ਪੁੱਤਰ ਮੋਹ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਤੇ ਕੌਮ ਦੇ ਹਿੱਤ 'ਚ ਸਖ਼ਤ ਫ਼ੈਸਲਾ ਲੈਣ | ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਉਹ ਪਾਰਟੀ ਦੇ ਨਾਲ ਖੜੇ੍ਹ ਹਨ ਨਹੀਂ ਤਾਂ ਅਕਾਲੀ ਦਲ ਨੂੰ ਬਚਾਉਣ ਲਈ ਸੰਘਰਸ਼ ਲੜਨਗੇ | ਉਨ੍ਹਾਂ ਕਿਹਾ ਕਿ ਉਹ ਪੰਥ ਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਬਚਾਉਣ ਲਈ ਅਸਤੀਫ਼ੇ ਦੇ ਕੇ ਚੰਗੇ ਕਾਰਜ ਵੱਲ ਤੁਰੇ ਹਨ, ਜਿੱਥੇ ਝੂਠ ਦੀ ਹਾਰ ਤੇ ਸੱਚ ਦੀ ਜਿੱਤ ਯਕੀਨੀ ਹੋਵੇਗੀ | ਉਨ੍ਹਾਂ ਕਿਹਾ ਕਿ ਅਗਲੀ ਰਣਨੀਤੀ ਟਕਸਾਲੀ ਆਗੂਆਂ ਦੀ ਇਕੱਤਰਤਾ ਤੋਂ ਬਾਅਦ ਐਲਾਨੀ ਜਾਵੇਗੀ |

ਕੋਟਕਪੂਰਾ, ਬਹਿਬਲ ਕਲਾਂ ਕਾਂਡ : ਵਿਸ਼ੇਸ਼ ਜਾਂਚ ਟੀਮ ਵਲੋਂ ਬਾਦਲ, ਸੁਖਬੀਰ ਤੇ ਅਕਸ਼ੈ ਕੁਮਾਰ ਤਲਬ

ਚੰਡੀਗੜ੍ਹ, 11 ਨਵੰਬਰ (ਬਿਊਰੋ ਚੀਫ਼)-ਪੰਜਾਬ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅਕਤੂਬਰ 2015 'ਚ ਧਰਨਾ ਦੇਣ ਵਾਲੇ ਸਿੱਖ ਸ਼ਰਧਾਲੂਆਂ 'ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਪੁਲਿਸ ਤਸ਼ੱਦਦ ਅਤੇ ਗੋਲੀ ਚੱਲਣ ਦੀਆਂ ਘਟਨਾਵਾਂ ਦੀ ਜਾਂਚ ਲਈ ਵਧੀਕ ਡੀ.ਜੀ.ਪੀ. ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦਾ ਵੀ ਕਾਰਜਭਾਰ ਸੀ ਅਤੇ ਫ਼ਿਲਮ ਅਦਾਕਾਰ ਅਕਸ਼ੈ ਕੁਮਾਰ ਨੂੰ ਭਾਰਤੀ ਦੰਡਾਵਲੀ ਦੀ ਧਾਰਾ 160 ਅਧੀਨ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ | ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਅਤੇ ਇੰਸਪੈਕਟਰ ਜਨਰਲ ਪੁਲਿਸ ਕੰਵਰਵਿਜੈ ਪ੍ਰਤਾਪ ਸਿੰਘ ਵਲੋਂ ਜਾਰੀ ਇਨ੍ਹਾਂ ਸੰਮਨਾਂ ਅਨੁਸਾਰ ਸ. ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ 16 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ ਜਦਕਿ ਸੁਖਬੀਰ ਸਿੰਘ ਬਾਦਲ ਨੂੰ 19 ਨਵੰਬਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ | ਇਸੇ ਤਰ੍ਹਾਂ ਫ਼ਿਲਮ ਐਕਟਰ ਅਕਸ਼ੈ ਕੁਮਾਰ ਨੂੰ 21 ਨਵੰਬਰ ਨੂੰ ਸਰਕਟ ਹਾਊਸ ਅੰਮਿ੍ਤਸਰ ਵਿਖੇ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ | ਸੂਚਨਾ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੂੰ ਸਿਰਸਾ ਡੇਰਾ ਦੇ ਮੁਖੀ ਦੀ ਫ਼ਿਲਮ ਨੂੰ ਪੰਜਾਬ ਵਿਚ ਚਾਲੂ ਕਰਵਾਉਣ ਸਬੰਧੀ ਜੋ ਕੁਝ ਸਬੂਤ ਮਿਲੇ ਹਨ ਉਨ੍ਹਾਂ ਦੌਰਾਨ ਅਕਸ਼ੈ ਕੁਮਾਰ ਦੀ ਭੂਮਿਕਾ ਵੀ ਸਾਹਮਣੇ ਆਈ ਹੈ
ਅਤੇ ਉਨ੍ਹਾਂ ਦੇ ਮੁੰਬਈ ਸਥਿਤ ਨਿਵਾਸ ਅਸਥਾਨ 'ਤੇ ਕੁਝ ਮੀਟਿੰਗਾਂ ਆਦਿ ਹੋਣ ਦੇ ਵੀ ਚਰਚੇ ਹਨ | ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਵਲੋਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਬਣਾਏ ਗਏ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਦਾ ਬਾਈਕਾਟ ਕੀਤਾ ਗਿਆ ਸੀ ਅਤੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ | ਲੇਕਿਨ ਹੁਣ ਅਕਾਲੀ ਆਗੂਆਂ ਦਾ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਸਬੰਧੀ ਕੀ ਰੁਖ ਹੋਵੇਗਾ ਇਹ ਵੇਖਣ ਵਾਲੀ ਗੱਲ ਹੋਵੇਗੀ | ਰਾਜ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਤਿੰਨਾਂ ਨੂੰ ਸੀ.ਆਰ.ਪੀ.ਸੀ. ਦੀ ਧਾਰਾ 160-ਏ ਗਵਾਹ ਵਜੋਂ ਸੰਮਨ ਐਫ.ਆਈ.ਆਰ. ਨੰਬਰ 129, ਮਿਤੀ 7 ਅਗਸਤ 2018 ਲਈ ਜਾਰੀ ਕੀਤੇ ਗਏ ਹਨ | ਉਕਤ ਕੇਸ ਪੁਲਿਸ ਥਾਣਾ ਕੋਟਕਪੂਰਾ ਵਿਖੇ ਸੀ.ਆਰ.ਪੀ.ਸੀ. ਦੀ ਧਾਰਾ 307, 323, 341, 148, 149 ਅਤੇ 27 ਆਰਮਜ਼ ਐਕਟ ਅਧੀਨ ਦਰਜ ਹੈ | ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਤੋਂ ਪਹਿਲਾਂ ਘਟਨਾ ਨਾਲ ਸਬੰਧਤ ਮੌਕੇ ਦੇ ਅਧਿਕਾਰੀਆਂ ਜਿਨ੍ਹਾਂ ਵਿਚ ਵਧੀਕ ਡੀ.ਜੀ.ਪੀ. ਜਤਿੰਦਰ ਜੈਨ ਜੋ ਉਸ ਸਮੇਂ ਬਠਿੰਡਾ ਦੇ ਆਈ.ਜੀ. ਸਨ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਜੋ ਉਸ ਸਮੇਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਨ ਅਤੇ ਜਿਨ੍ਹਾਂ ਨੂੰ ਸਰਕਾਰ ਵਲੋਂ ਮੌਕੇ 'ਤੇ ਭੇਜਿਆ ਗਿਆ ਸੀ | ਉਸ ਸਮੇਂ ਦੇ ਡੀ.ਆਈ.ਜੀ. ਫਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਉਸ ਸਮੇਂ ਦੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਇਲਾਵਾ ਕੋਟਕਪੂਰਾ ਤੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਐਸ.ਡੀ.ਐਮ. ਵੀ.ਕੇ. ਸਿਆਲ ਤੋਂ ਇਲਾਵਾ 30 ਜੂਨੀਅਰ ਪੁਲਿਸ ਅਧਿਕਾਰੀਆਂ ਅਤੇ 50 ਨਿੱਜੀ ਗਵਾਹਾਂ ਦੇ ਵੀ ਬਿਆਨ ਰਿਕਾਰਡ ਕੀਤੇ ਗਏ ਹਨ | ਸੂਚਨਾ ਅਨੁਸਾਰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਰਾਤ ਆਪਣੇ ਕਾਨੂੰਨੀ ਮਾਹਿਰਾਂ ਨਾਲ ਵੀ ਇਸ ਮੁੱਦੇ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਦਲ ਦੇ ਸੂਤਰਾਂ ਦਾ ਕਹਿਣਾ ਹੈ ਕਿ ਭਾਵੇਂ ਅਕਾਲੀ ਆਗੂਆਂ ਲਈ ਜਾਂਚ ਟੀਮ ਸਾਹਮਣੇ ਪੇਸ਼ ਹੋਣਾ ਕੋਈ ਜ਼ਰੂਰੀ ਨਹੀਂ ਹੋਵੇਗਾ ਲੇਕਿਨ ਕਾਂਗਰਸ ਇਸ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਨਾ ਕਰ ਸਕੇ ਇਸ ਲਈ ਅਕਾਲੀ ਆਗੂ ਆਪਣਾ ਪੱਖ ਜਾਂਚ ਟੀਮ ਸਾਹਮਣੇ ਰੱਖਣ ਨੂੰ ਤਰਜੀਹ ਦੇ ਸਕਦੇ ਹਨ |

ਚੋਣ ਇਜਲਾਸ ਕੱਲ੍ਹ-ਕਿਸਦੇ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ?

11.59 ਅਰਬ ਦੇ ਬਜਟ ਨਾਲ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲਣ ਵਾਲੀ ਸ਼ੋ੍ਰਮਣੀ ਕਮੇਟੀ 'ਚ 'ਸੇਵਾ' ਕਰਨ ਲਈ ਕਈ ਆਗੂ ਪੱਬਾਂ ਭਾਰ
ਜਸਵੰਤ ਸਿੰਘ ਜੱਸ

ਅੰਮਿ੍ਤਸਰ, 11 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 43ਵੇਂ ਪ੍ਰਧਾਨ ਲਈ 13 ਨਵੰਬਰ ਨੂੰ ਹੋਣ ਵਾਲੇ ਸਾਲਾਨਾ ਚੋਣ ਇਜਲਾਸ ਨੂੰ ਲੈ ਕੇ ਪੰਥਕ ਹਲਕਿਆਂ 'ਚ ਕਾਫੀ ਵਿਚਾਰ ਚਰਚਾ ਚੱਲ ਰਹੀ ਹੈ | ਕਰੀਬ ਸਾਢੇ ਗਿਆਰਾਂ ਅਰਬ ਦੇ ਬਜਟ ਵਾਲੀ ਸ਼ੋ੍ਰਮਣੀ ਕਮੇਟੀ 'ਚ ਅਹੁਦੇਦਾਰਾਂ ਵਜੋਂ 'ਸੇਵਾ' ਕਰਨ ਨੂੰ ਲੈ ਕੇ 185 ਸ਼ੋ੍ਰਮਣੀ ਕਮੇਟੀ ਮੈਂਬਰਾਂ 'ਚੋਂ ਅਨੇਕਾਂ ਸੀਨੀਅਰ ਮੈਂਬਰਾਂ ਵਲੋਂ ਅਕਾਲੀ ਹਾਈਕਮਾਨ ਤੱਕ ਪਹੁੰਚ ਬਣਾਈ ਜਾ ਰਹੀ ਹੈ | ਪਿਛਲੇ ਵਰੇ੍ਹ 29 ਨਵੰਬਰ ਨੂੰ ਹੋਈ ਚੋਣ ਮੌਕੇ ਪਾਰਟੀ ਹਾਈਕਮਾਨ ਵਲੋਂ ਮਾਲਵਾ ਖੇਤਰ ਨਾਲ ਸਬੰਧਤ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਪ੍ਰਧਾਨ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਸੀ | ਪਰ ਦੂਜੇ ਪਾਸੇ ਵਿਰੋਧੀ ਧਿਰ ਵਲੋਂ ਵੀ ਅਮਰੀਕ ਸਿੰਘ ਸ਼ਾਹਪੁਰ ਨੂੰ ਪ੍ਰਧਾਨਗੀ ਲਈ ਉਮੀਦਵਾਰ ਉਤਾਰਿਆ ਗਿਆ ਸੀ, ਜਿਸ ਨੂੰ ਕੇਵਲ 15 ਵੋਟਾਂ ਹੀ ਪਈਆਂ ਸਨ ਤੇ ਇਕ ਮੈਂਬਰ ਵਲੋਂ ਦੋਵਾਂ ਧਿਰਾਂ ਨੂੰ ਹੀ ਵੋਟ ਪਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ | ਅਕਾਲੀ ਦਲ ਦੇ ਮੌਜੂਦਾ ਹਾਲਾਤ ਤੇ ਬਾਗ਼ੀ ਅਕਾਲੀ ਆਗੂਆਂ ਦੇ ਪਾਰਟੀ ਪ੍ਰਧਾਨ ਪ੍ਰਤੀ ਤਿੱਖੇ ਤੇਵਰਾਂ ਨੂੰ ਦੇਖਦਿਆਂ ਇਸ ਵਾਰ ਵਿਰੋਧੀ ਮੈਂਬਰਾਂ ਦੀ ਪਿਛਲੇ ਸਾਲ ਦੇ 15 ਦੇ ਮੁਕਾਬਲੇ ਗਿਣਤੀ ਵਧਣ ਦੀ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਇਸੇ ਦੌਰਾਨ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਨੂੰ ਮਾਝਾ ਤੇ ਮਾਲਵਾ ਖੇਤਰ 'ਚ ਸੀਨੀਅਰ ਟਕਸਾਲੀ ਆਗੂਆਂ ਦੀ ਬਗਾਵਤ ਕਾਰਨ ਚੋਣ ਇਜਲਾਸ 'ਚ ਵਧੇਰੇ ਗਿਣਤੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਪਿਛਲੀ ਵਾਰ ਦੇ ਪ੍ਰਧਾਨਗੀ ਅਹੁਦੇ ਦੇ ਦਾਅਵੇਦਾਰ ਸਮਝੇ ਜਾਂਦੇ ਜਥੇ: ਸੇਵਾ ਸਿੰਘ ਸੇਖਵਾਂ ਵੀ ਇਸ ਵਾਰ ਅਕਾਲੀ ਦਲ ਵਿਰੁੱਧ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕਰ ਸਕਦੇ ਹਨ | ਬਰਗਾੜੀ ਮੋਰਚੇ ਤੇ ਬੇਦਅਬੀ ਦੀਆਂ ਘਟਨਾਵਾਂ ਕਾਰਨ ਸੰਤ ਸਮਾਜ ਦੀ ਵੀ ਅਕਾਲੀ ਦਲ ਨਾਲ ਚੱਲ ਰਹੀ ਨਾਰਾਜ਼ਗੀ ਕਾਰਨ ਉਸ ਨਾਲ ਸਬੰਧਿਤ ਮੈਂਬਰ ਵੀ ਆਪਣੀ ਨਾਰਾਜ਼ਗੀ ਦਾ ਪ੍ਰਗਟਾਵਾ ਕਰ ਸਕਦੇ ਹਨ | ਭਾਵੇਂ ਕਿ ਸਾਰੀਆਂ ਵਿਰੋਧੀ ਧਿਰਾਂ ਇਕੱਠੀਆਂ ਹੋ ਕੇ ਵੀ ਆਪਣੇ ਉਮੀਦਵਾਰ ਨੂੰ ਪ੍ਰਧਾਨ ਬਣਾਉਣ 'ਚ ਸਮਰੱਥ ਹੋਣ ਦੀ ਸੰਭਾਵਨਾ ਘੱਟ ਹੀ ਜਾਪਦੀ ਹੈ ਪਰ ਅਕਾਲੀ ਦਲ ਵਲੋਂ ਸਰਬਸੰਮਤੀ ਨਾਲ ਹੀ ਮੈਂਬਰਾਂ ਦੇ ਹੱਥ ਖੜੇ੍ਹ ਕਰਵਾ ਕੇ ਆਪਣੇ ਮਨੋਨੀਤ ਕੀਤੇ ਪ੍ਰਧਾਨ ਨੂੰ ਜਿਤਾ ਲੈਣਾ ਹੁਣ ਸੌਖਾ ਨਹੀਂ ਹੋਵੇਗਾ |
ਭਾਈ ਲੌਾਗੋਵਾਲ ਦੇ ਸਿਰ ਮੁੜ ਪ੍ਰਧਾਨਗੀ ਦਾ ਤਾਜ ਸਜਣ ਦੀ ਸੰਭਾਵਨਾ
ਭਾਵੇਂ ਕਿ ਨਵੇਂ ਪ੍ਰਧਾਨ ਲਈ ਮਾਲਵਾ ਖੇਤਰ ਦੇ ਟਕਸਾਲੀ ਆਗੂ ਜਥੇ: ਤੋਤਾ ਸਿੰਘ ਤੇ ਮਾਝਾ ਖੇਤਰ ਤੋਂ ਜਥੇ: ਬ੍ਰਹਮਪੁਰਾ ਦੇ ਨੇੜਲੇ ਸਾਥੀ ਅਲਵਿੰਦਰਪਾਲ ਸਿੰਘ ਪੱਖੋਕੇ ਦੇ ਨਾਂਅ ਦੀ ਵੀ ਪੰਥ ਹਲਕਿਆਂ 'ਚ ਚਰਚਾ ਚੱਲ ਰਹੀ ਹੈ, ਪਰ ਜਾਣਕਾਰ ਸੂਤਰਾਂ ਅਨੁਸਾਰ ਸਿਆਸੀ ਗਿਣਤੀਆਂ ਮਿਣਤੀਆਂ ਤੇ ਅਕਾਲੀ ਦਲ ਨੂੰ ਦਰਪੇਸ਼ ਮੌਜੂਦਾ ਸਮੇਂ 'ਚ ਆਪਣਿਆਂ ਦੀਆਂ ਬਗਾਵਤਾਂ ਦੇ ਸੰਕਟ ਦੇ ਚਲਦਿਆਂ ਅਕਾਲੀ ਦਲ ਵਲੋਂ ਮੌਜੂਦਾ ਪ੍ਰਧਾਨ ਭਾਈ ਲੌਾਗੋਵਾਲ ਜੋ ਕਿ ਦਲ ਦੀ ਹਾਈਕਮਾਨ ਦੀਆਂ ਨੀਤੀਆਂ ਨੂੰ ਗੁਰਦੁਆਰਾ ਪ੍ਰਬੰਧਾਂ 'ਤੇ ਇਕ ਸਾਊ ਪ੍ਰਧਾਨ ਵਜੋਂ ਲਾਗੂ ਕਰ ਰਹੇ ਹਨ, ਨੂੰ ਹੀ ਪ੍ਰਧਾਨਗੀ ਦੀ ਇਕ ਪਾਰੀ ਹੋਰ ਖੇਡਣ ਦਾ ਮੌਕਾ ਦਿੱਤਾ ਜਾ ਸਕਦਾ ਹੈ | ਦੂਜੇ ਪਾਸੇ ਮੌਜੂਦਾ ਪ੍ਰਧਾਨ ਵਲੋਂ ਆਪਣੇ ਕਾਰਜਕਾਲ ਦੌਰਾਨ ਜੋਰ-ਸ਼ੋਰ ਨਾਲ ਸ਼ੁਰੂ ਕੀਤੀ ਧਰਮ ਪ੍ਰਚਾਰ ਮੁਹਿੰਮ, ਇਕ ਪਿੰਡ ਇਕ ਗੁਰਦੁਆਰਾ ਮੁਹਿੰਮ, ਪਿੰਡਾਂ 'ਚ ਮੁਫ਼ਤ ਇਲਾਜ ਲਈ ਮੋਬਾਇਲ ਮੈਡੀਕਲ ਵੈਨ ਮੁਹਿੰਮ ਆਦਿ ਅੱਧਵਾਟੇ ਹੀ ਦਮ ਤੋੜ ਗਈਆਂ ਜਾਪਦੀਆਂ ਹਨ, ਪਰ ਅਕਾਲੀ ਦਲ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਪਾਰਟੀ ਉਨ੍ਹਾਂ 'ਤੇ ਅਜੇ ਮਿਹਰਬਾਨ ਜਾਪਦੀ ਹੈ | ਜਥੇ: ਬ੍ਰਹਮਪੁਰਾ ਧੜੇ ਨਾਲੋਂ ਤੋੜ ਕੇ ਲਿਆਂਦੇ ਗਏ ਪੱਖੋਕੇ ਤੇ ਜਥੇ: ਤੋਤਾ ਸਿੰਘ ਨੂੰ ਸੀਨੀਅਰ ਜਾਂ ਜੂਨੀਅਰ ਮੀਤ ਪ੍ਰਧਾਨ ਵਜੋਂ ਨਿਵਾਜਿਆ ਜਾ ਸਕਦਾ ਹੈ ਤੇ ਨਾਰਾਜ਼ ਹੋਣ ਤੋਂ ਬਾਅਦ ਮਨਾ ਲਏ ਗਏ ਭਾਈ ਮਨਜੀਤ ਸਿੰਘ ਨੂੰ ਵੀ ਅੰਤਿ੍ਗ ਕਮੇਟੀ 'ਚ ਸ਼ਾਮਿਲ ਕੀਤਾ ਜਾ ਸਕਦਾ ਹੈ |
ਸੁਖਬੀਰ ਵਲੋਂ ਮੈਂਬਰਾਂ ਨਾਲ ਬੈਠਕ ਅੱਜ
ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੁਝ ਦਿਨ ਪਹਿਲਾਂ ਚੰਡੀਗੜ੍ਹ 'ਚ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਵਾਰੋ ਵਾਰੀ ਬੁਲਾ ਕੇ ਉਨ੍ਹਾਂ ਦੀ ਨਬਜ਼ ਟੋਹੀ ਲਏ ਜਾਣ ਉਪਰੰਤ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 13 ਨਵੰਬਰ ਨੂੰ ਹੋਣ ਜਾ ਰਹੀ ਚੋਣ ਦੇ ਮੱਦੇਨਜ਼ਰ 12 ਨਵੰਬਰ ਨੂੰ ਬਾਅਦ ਦੁਪਹਿਰ 4 ਵਜੇ ਸ਼ੋ੍ਰਮਣੀ ਕਮੇਟੀ ਦਫ਼ਤਰ ਅੰਮਿ੍ਤਸਰ ਵਿਖੇ ਵਿਸ਼ੇਸ਼ ਇਕੱਤਰਤਾ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ | ਇਸ ਇਕੱਤਰਤਾ 'ਚ ਪਹਿਲਾਂ ਤੋਂ ਚਲੀ ਆਉਂਦੀ ਰਵਾਇਤ ਅਨੁਸਾਰ ਮੈਂਬਰਾਂ ਤੋਂ ਸ਼ੋ੍ਰਮਣੀ ਕਮੇਟੀ ਚੋਣ ਲਈ ਉਮੀਦਵਾਰ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਾਪੇ ਜਾਣ ਸਬੰਧੀ ਪ੍ਰਵਾਨਗੀ ਵੀ ਦਿੱਤੀ ਜਾ ਸਕਦੀ ਹੈ ਜਿਸ ਉਪਰੰਤ 13 ਨਵੰਬਰ ਨੂੰ ਮੌਕੇ 'ਤੇ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਸੰਦ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤਿ੍ੰਗ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ | ਸਮਝਿਆ ਜਾਂਦਾ ਹੈ ਕਿ ਇਕ ਦੋ ਦਿਨਾਂ ਤੱਕ ਪ੍ਰਧਾਨ ਦੀ ਚੋਣ ਲਈ ਵਿਰੋਧੀ ਧਿਰ ਵਲੋਂ ਵੀ ਅਕਾਲੀ ਦਲ ਦੇ ਉਮੀਦਵਾਰ ਵਿਰੁੱਧ ਆਪਣਾ ਉਮੀਦਵਾਰ ਉਤਾਰਿਆ ਜਾ ਸਕਦਾ ਹੈ |
ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਮੌਜੂਦਾ 191 ਮੈਂਬਰੀ ਜਨਰਲ ਹਾਊਸ 'ਚ, 6 ਸਿੰਘ ਸਾਹਿਬਾਨ ਅਤੇ 15 ਨਾਮਜ਼ਦ ਮੈਂਬਰ ਵੀ ਸ਼ਾਮਿਲ ਹਨ, ਵਲੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੀ ਸਰਬਸੰਮਤੀ ਜਾਂ ਗੁਪਤ ਵੋਟਾਂ ਰਾਹੀਂ ਚੋਣ ਕੀਤੀ ਜਾਵੇਗੀ |

ਛੱਤੀਸਗੜ੍ਹ 'ਚ ਚੋਣਾਂ ਤੋਂ ਇਕ ਦਿਨ ਪਹਿਲਾਂ ਨਕਸਲੀ ਹਮਲਾ-ਬੀ.ਐਸ.ਐਫ. ਜਵਾਨ ਸ਼ਹੀਦ

ਮੁਕਾਬਲੇ 'ਚ ਇਕ ਨਕਸਲੀ ਹਲਾਕ ਰਾਏਪੁਰ, 11 ਨਵੰਬਰ (ਪੀ. ਟੀ. ਆਈ.)-ਛੱਤੀਸਗੜ੍ਹ ਵਿਚ ਦੋ ਵੱਖ-ਵੱਖ ਘਟਨਾਵਾਂ ਵਿਚ ਬੀ. ਐਸ. ਐਫ. ਦਾ ਇਕ ਜਵਾਨ ਉਸ ਸਮੇਂ ਸ਼ਹੀਦ ਹੋ ਗਿਆ ਜਦੋਂ ਨਕਸਲੀਆਂ ਨੇ ਦੇਸੀ ਬੰਬਾਂ ਨਾਲ ਲੜੀਵਾਰ 6 ਧਮਾਕੇ ਕੀਤੇ, ਜਦਕਿ ਪੁਲਿਸ ਨੇ ਮੁਕਾਬਲੇ ਵਿਚ ਇਕ ...

ਪੂਰੀ ਖ਼ਬਰ »

ਪਹਿਲੇ ਪੜਾਅ ਦੀਆਂ 18 ਸੀਟਾਂ ਲਈ ਵੋਟਾਂ ਅੱਜ

ਰਾਏਪੁਰ, 11 ਨਵੰਬਰ (ਪੀ. ਟੀ. ਆਈ.)-ਨਕਸਲੀਆਂ ਜਿਨ੍ਹਾਂ ਨੇ ਚੋਣਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੋਇਆ ਹੈ ਦੇ ਖ਼ਤਰੇ ਦਰਮਿਆਨ ਛੱਤੀਸਗੜ੍ਹ ਦੇ ਨਕਸਲੀ ਹਿੰਸਾ ਤੋਂ ਪ੍ਰਭਾਵਤ 8 ਜ਼ਿਲਿ੍ਹਆਂ ਵਿਚ ਫੈਲੇ 18 ਵਿਧਾਨ ਸਭਾ ਹਲਕਿਆਂ ਵਿਚ ਕੱਲ੍ਹ ਨੂੰ ਪਹਿਲੇ ਪੜਾਅ ਦੀਆਂ ਹੋ ...

ਪੂਰੀ ਖ਼ਬਰ »

ਪਾਕਿ ਵਲੋਂ ਲਗਾਤਾਰ ਦੂਜੇ ਦਿਨ ਸਨਾਈਪਰ ਹਮਲਾ-ਜਵਾਨ ਸ਼ਹੀਦ

ਸ੍ਰੀਨਗਰ, 11 ਨਵੰਬਰ (ਮਨਜੀਤ ਸਿੰਘ)-ਪਾਕਿ ਸੈਨਾ ਨੇ ਗੋਲੀਬਾਰੀ ਦੀ ਉਲੰਘਣਾ ਜਾਰੀ ਰੱਖਦੇ ਹੋਏ ਐਤਵਾਰ ਨੂੰ ਮੁੜ ਕੀਤੇ ਸਨਾਈਪਰ ਰਾਈਫਲ ਹਮਲੇ 'ਚ ਫ਼ੌਜ ਦੇ ਇਕ ਹੋਰ ਜਵਾਨ ਨੂੰ ਨਿਸ਼ਾਨਾ ਬਣਾ ਕੇ ਸ਼ਹੀਦ ਕਰ ਦਿੱਤਾ | ਰੱਖਿਆ ਸੂਤਰਾਂ ਅਨੁਸਾਰ ਜ਼ਿਲ੍ਹਾ ਰਾਜੌਰੀ ਦੇ ...

ਪੂਰੀ ਖ਼ਬਰ »

ਪੋਂਜੀ ਘੁਟਾਲਾ ਮਾਮਲੇ 'ਚ ਜਨਾਰਧਨ ਰੈਡੀ ਤੇ ਉਸ ਦਾ ਸਹਿਯੋਗੀ ਗਿ੍ਫ਼ਤਾਰ

ਬੈਂਗਲੁਰੂ, 11 ਨਵੰਬਰ (ਏਜੰਸੀ)-ਕਰਨਾਟਕ ਦੇ ਸਾਬਕਾ ਮੰਤਰੀ ਤੇ ਮਾਈਨਿੰਗ ਉਦਯੋਗਪਤੀ ਜੀ. ਜਨਾਰਧਨ ਰੈਡੀ ਨੂੰ ਪੋਂਜੀ ਘੁਟਾਲੇ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਹੈ | ਏ. ਸੀ. ਪੀ. ਕਰਾਈਮ ਅਲੋਕ ਕੁਮਾਰ ਨੇ ਦੱਸਿਆ ਕਿ ਰੈਡੀ ਸਨਿਚਰਵਾਰ ਨੂੰ ਕੇਂਦਰੀ ਅਪਰਾਧ ਸ਼ਾਖਾ ...

ਪੂਰੀ ਖ਼ਬਰ »

ਸਰਹੱਦ ਪਾਰੋਂ 160 ਅੱਤਵਾਦੀ ਘੁਸਪੈਠ ਦੀ ਤਾਕ 'ਚ-ਫ਼ੌਜ

ਸ੍ਰੀਨਗਰ, 11 ਨਵੰਬਰ (ਮਨਜੀਤ ਸਿੰਘ)-ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਵੇਲੇ ਸਰਹੱਦ ਪਾਰ 160 ਦੇ ਕਰੀਬ ਅੱਤਵਾਦੀ ਲਾਂਚਿੰਗ ਪੈਡ 'ਤੇ ਘੁਸਪੈਠ ਕਰਨ ਦੀ ਤਾਕ 'ਚ ਬੈਠੇ ਹਨ | ਲੈਫ. ਜਨਰਲ ਪਰਮਜੀਤ ਸਿੰਘ ਜਿਨ੍ਹਾਂ ਐਤਵਾਰ ਨੂੰ ਨਗਰੋਟਾ ਸਥਿਤ ਵਾਈਟ ਕੋਰ ਵਜਾੋ ...

ਪੂਰੀ ਖ਼ਬਰ »

ਫਰਾਂਸ 'ਚ ਪਹਿਲੇ ਵਿਸ਼ਵ ਯੁੱਧ ਦੇ ਭਾਰਤੀ ਸੈਨਿਕਾਂ ਦੀ ਯਾਦ 'ਚ ਨਵੇਂ ਬੁੱਤ ਦੀ ਘੁੰਡ ਚੁਕਾਈ

ਪੈਰਿਸ, 11 ਨਵੰਬਰ (ਪੀ. ਟੀ. ਆਈ.)-ਜੰਗਬੰਦੀ ਦਿਵਸ ਜਦੋਂ 1918 ਵਿਚ ਜੰਗ ਖ਼ਤਮ ਹੋਈ ਸੀ ਮਨਾਉਣ ਲਈ ਅੱਜ ਫਰਾਂਸ ਦੇ ਲਾਵੇਂਤੀ ਕਸਬੇ ਵਿਚ ਪਹਿਲੀ ਵਿਸ਼ਵ ਜੰਗ ਵਿਚ ਭਾਰਤੀ ਸੈਨਿਕਾਂ ਦੀ ਭੂਮਿਕਾ ਦੀ ਯਾਦ 'ਚ ਇਕ ਨਵੇਂ ਬੁੱਤ ਦੀ ਘੁੰਡ ਚੁਕਾਈ ਕੀਤੀ ਗਈ | 7 ਫੁੱਟ ਉੱਚਾ ਤਾਂਬੇ ਦਾ ...

ਪੂਰੀ ਖ਼ਬਰ »

4 ਸਾਲਾਂ ਤੱਕ ਚੱਲਿਆ ਸੀ ਦੁਨੀਆ ਦਾ ਸਭ ਤੋਂ ਤਬਾਹਕੁੰਨ ਯੁੱਧ

28 ਜੁਲਾਈ 1914 ਨੂੰ ਸ਼ੁਰੂ ਹੋਇਆ ਪਹਿਲਾਂ ਵਿਸ਼ਵ ਯੁੱਧ 11 ਨਵੰਬਰ 1918 ਤੱਕ ਚੱਲਿਆ | ਇਸ ਤਰ੍ਹਾਂ ਇਹ 4 ਸਾਲ 3 ਮਹੀਨੇ ਅਤੇ 2 ਹਫ਼ਤੇ ਦਾ ਸਮਾਂ ਬਣਦਾ ਹੈ | ਇਸ ਨੂੰ ਹੁਣ ਤੱਕ ਦਾ ਸਭ ਤੋਂ ਤਬਾਹਕੁੰਨ ਯੁੱਧ ਮੰਨਿਆ ਜਾਂਦਾ ਹੈ | ਇਸ ਯੁੱਧ 'ਚ ਕਰੀਬ 90 ਲੱਖ ਫ਼ੌਜੀਆਂ ਅਤੇ 70 ਲੱਖ ਆਮ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ 'ਚ ਹਲਕੀ ਬਰਫ਼ਬਾਰੀ

ਸ਼ਿਮਲਾ, 11 ਨਵੰਬਰ (ਅਜੀਤ ਬਿਊਰੋ)-ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਚੋਟੀਆਂ 'ਤੇ ਬਰਫ਼ਬਾਰੀ ਹੋਈ ਹੈ | ਲਾਹੌਲ ਸਪੀਤੀ, ਕਿੰਨੌਰ ਅਤੇ ਚੰਬਾ ਜ਼ਿਲ੍ਹੇ ਦੇ ਪਾਂਗੀ ਸਣੇ ਜ਼ਿਲ੍ਹਾ ਕੁੱਲੂ ਦੀਆਂ ਉੱਚੀਆਂ ਪਹਾੜੀਆਂ 'ਤੇ ਅੱਜ ਹਲਕੀ ਬਰਫ਼ਬਾਰੀ ਹੋਈ | ਪਹਾੜਾਂ 'ਤੇ ਹੋਈ ...

ਪੂਰੀ ਖ਼ਬਰ »

ਹਵਾਈ ਫ਼ੌਜ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ-ਧਨੋਆ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਹਵਾਈ ਫ਼ੌਜ ਮੁਖੀ ਬੀ.ਐਸ. ਧਨੋਆ ਨੇ ਐਤਵਾਰ ਨੂੰ ਕਿਹਾ ਹੈ ਕਿ ਭਾਰਤ 'ਅਣਸੁਲਝੇ ਖੇਤਰੀ ਵਿਵਾਦਾਂ' ਅਤੇ ਬਾਹਰੀ ਤੱਤਾਂ ਤੋਂ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਧਨੋਆ ਨੇ ਕਿਹਾ ਕਿ ਸਾਡੇ ਗੁਆਂਢ 'ਚ ਨਵੇਂ ਹਥਿਆਰਾਂ, ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ 12 ਭਾਰਤੀ ਮਛੇਰੇ ਗਿ੍ਫ਼ਤਾਰ

ਅਹਿਮਦਾਬਾਦ, 11 ਨਵੰਬਰ (ਏਜੰਸੀ)- ਪਾਕਿਸਤਾਨੀ ਸੈਨਾ ਨੇ ਗੁਜਰਾਤ ਤੱਟ ਨੇੜੇ ਅੰਤਰਰਾਸ਼ਟਰੀ ਸਮੁੰਦਰੀ ਹੱਦ ਲਾਈਨ (ਆਈ.ਐਮ.ਬੀ.ਐਲ.) ਤੋਂ 12 ਭਾਰਤੀ ਮਛੇਰਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮਛੇਰਿਆਂ ਦੇ ਰਾਸ਼ਟਰੀ ਫੋਰਮ ਦੇ ਪ੍ਰਧਾਨ ...

ਪੂਰੀ ਖ਼ਬਰ »

ਮੈਕਰੋਨ ਵਲੋਂ ਵਿਸ਼ਵ ਨੇਤਾਵਾਂ ਨੂੰ ਸ਼ਾਂਤੀ ਲਈ ਸਾਂਝੀ ਜੰਗ ਲੜਨ ਦੀ ਅਪੀਲ

ਪੈਰਿਸ, 11 ਨਵੰਬਰ (ਏ. ਐਫ. ਪੀ.)-ਫਰਾਂਸ ਦੇ ਰਾਸ਼ਟਰਪਤੀ ਏਮਾਨਿਉਲ ਮੈਕਰੋਨ ਨੇ ਅੱਜ ਵਿਸ਼ਵ ਭਰ ਦੇ ਦਰਜਨਾਂ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਵਿਸ਼ਵ ਜੰਗ ਦੇ ਖ਼ਾਤਮੇ ਦੀ ਸ਼ਤਾਬਦੀ ਮਨਾਉਂਦੇ ਹੋਏ ਸ਼ਾਂਤੀ ਲਈ ਸਾਂਝੀ ਜੰਗ ਵਾਸਤੇ ਇਕੱਠੇ ਹੋਣ | ਉਨ੍ਹਾਂ ਪੈਰਿਸ ...

ਪੂਰੀ ਖ਼ਬਰ »

ਯੂ.ਕੇ. 'ਚ ਪਹਿਲੀ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਲੰਡਨ,11 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ 11 ਵਜੇ ਦੋ ਮਿੰਟ ਦਾ ਮੋਨ ਰੱਖ ਕੇ ਦੇਸ਼ ਭਰ 'ਚ ਦੇਸ਼ ਲਈ ਕੁਰਬਾਨ ਹੋਏ ਸਿਪਾਹੀਆਂ ਨੂੰ ਯਾਦ ਕੀਤਾ ਗਿਆ | ਮਹਾਰਾਣੀ ਐਲਿਜਾਬੈੱਥ ਨੇ ...

ਪੂਰੀ ਖ਼ਬਰ »

ਮੋਦੀ ਵਲੋਂ ਪਹਿਲਾ ਵਿਸ਼ਵ ਯੁੱਧ ਲੜਨ ਵਾਲੇ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪਹਿਲੇ ਵਿਸ਼ਵ ਯੁੱਧ ਵਿਚ ਲੜਨ ਵਾਲੇ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਵਿਸ਼ਵ ਸ਼ਾਂਤੀ ਲਈ ਪ੍ਰਤੀਬੱਧਤਾ ਨੂੰ ਦੁਹਰਾਇਆ ਅਤੇ ਯੁੱਧ ਰਹਿਤ ਮਾਹੌਲ ਬਣਾਉਣ ਦਾ ਸੰਕਲਪ ...

ਪੂਰੀ ਖ਼ਬਰ »

ਖੁੰਢ-ਚਰਚਾ

ਕਸੂਤੇ ਫਸੇ ਪੰਚਾਇਤੀ ਉਮੀਦਵਾਰ ਇਸ ਵਾਰ ਜਦੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਐਲਾਨ ਹੋਇਆ ਤਾਂ ਪੰਚੀ-ਸਰਪੰਚੀ ਦੇ ਚਾਹਵਾਨ ਉਮੀਦਵਾਰ ਵੀ ਮੈਦਾਨ 'ਚ ਨਿੱਤਰ ਆਏ ਕਿਉਂਕਿ ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX