ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  2 minutes ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  5 minutes ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  11 minutes ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  28 minutes ago
ਪਟਿਆਲਾ, 26 ਜਨਵਰੀ (ਅਮਨਦੀਪ ਸਿੰਘ)- ਪੰਜਾਬ ਸਰਕਾਰ 26 ਜਨਵਰੀ ਨੂੰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪਟਿਆਲਾ 'ਚ...
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  37 minutes ago
ਫ਼ਤਿਹਗੜ੍ਹ ਸਾਹਿਬ, 26 ਜਨਵਰੀ (ਬਲਜਿੰਦਰ ਸਿੰਘ)- ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਥਾਨਕ ਮਾਧੋਪੁਰ ਦੇ ਖੇਡ ਸਟੇਡੀਅਮ 'ਚ ਹੋਏ ਸਮਾਗਮ ਮੌਕੇ ਪੰਜਾਬ ਦੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  54 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  56 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 1 hour ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  59 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ......
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  49 minutes ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 1 hour ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 1 hour ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 2 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 2 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 2 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 3 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 3 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 3 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 3 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 3 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 3 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 3 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 3 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 3 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 3 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 2 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 4 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 4 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 4 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 4 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 4 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 4 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 4 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 4 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 4 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 4 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 4 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 4 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 4 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਪਟਿਆਲਾ

ਅਧਿਆਪਕਾਂ ਵਲੋਂ ਪੱਕੇ ਧਰਨੇ ਦੇ 36ਵੇਂ ਦਿਨ ਮੇਅਰ ਬਿੱਟੂ ਦੀ ਰਿਹਾਇਸ਼ ਦਾ ਘਿਰਾਓ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਦੇ ਸ਼ਹਿਰ 'ਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਧਰਨੇ ਦੇ 36ਵੇਂ ਦਿਨ ਅੰਮਿ੍ਤਸਰ ਤੇ ਫਤਿਹਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਅਧਿਆਪਕਾਂ ਵਲੋਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਕੁਮਾਰ ਬਿੱਟੂ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਕੇ ਤੇ ਘਿਰਾਓ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆਂ ਤੇ ਅਧਿਆਪਕ ਆਗੂਆਂ ਕੁਲਦੀਪ ਸਿੰਘ ਦੌੜਕਾ, ਗੁਰਪ੍ਰੀਤ ਅੰਮੀਵਾਲ, ਕੁਲਦੀਪ ਗੋਬਿੰਦਪੁਰਾ, ਸ਼ਮਸ਼ੇਰ ਸਿੰਘ, ਪਰਮਵੀਰ ਸਿੰਘ, ਅਸ਼ਵਨੀ ਅਵਸਥੀ, ਮੰਗਲ ਟਾਂਡਾ, ਮਲਕੀਤ ਸਿੰਘ ਕੱਦਗਿੱਲ, ਰਾਜੇਸ਼ ਕੁਮਾਰ ਨੇ ਆਪਣੇ ਆਪਣੇ ਸੰਬੋਧਨ ਰਾਹੀਂ ਦੱਸਿਆ ਕਿ ਸਿੱਖਿਆ ਮੰਤਰੀ ਵਲੋਂ ਸਿੱਖਿਆ ਸਕੱਤਰ ਰਾਹੀਂ ਗੈਰ ਪ੍ਰਮਾਣਿਤ ਅਖੌਤੀ 'ਪੜ੍ਹੋ ਪੰਜਾਬ, ਪੜਾਓ ਪੰਜਾਬ' ਲਾਗੂ ਕਰਕੇ ਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਮੁਅੱਤਲੀਆਂ ਤੇ ਜਬਰੀ ਬਦਲੀਆਂ ਕਰਕੇ ਸੂਬੇ ਦੀ ਸਕੂਲੀ ਸਿੱਖਿਆ ਤੇ ਅਧਿਆਪਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮਿਡ ਡੇ ਮੀਲ ਕੁੱਕ ਵਰਕਰ ਯੂਨੀਅਨ ਦੇ ਆਗੂ ਲਖਵਿੰਦਰ ਕੌਰ ਫ਼ਰੀਦਕੋਟ ਦੀ ਅਗਵਾਈ 'ਚ ਵੱਡੀ ਗਿਣਤੀ ਕੁੱਕ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ | ਪ.ਸ.ਸ.ਫ ਤੋਂ ਦਰਸ਼ਨ ਬੇਲੂਮਾਜਰਾ, ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਤੋਂ ਜਰਮਨਜੀਤ ਸਿੰਘ ਤੇ ਸੁਖਵਿੰਦਰ ਲੀਲ, ਅੰਮਿ੍ਤਪਾਲ ਸਿੰਘ, ਅਰਜਿੰਦਰ ਕਲੇਰ, ਗਗਨ ਸੰਧੂ, ਮਨਦੀਪ ਕੌਰ, ਸਤਨਾਮ ਸਿੰਘ, ਪੁਨੀਤ ਜੋਸ਼ੀ, ਰਣਜੀਤ ਸਿੰਘ ਮਾਨ, ਗੁਰਦੀਪ ਬਾਜਵਾ, ਸੁਖਰਾਜ ਸਰਕਾਰੀਆ, ਵਿਕਰਮ ਦੇਵ ਸਿੰਘ, ਚਮਕੌਰ ਸਿੰਘ ਆਦਿ ਮੌਜੂਦ ਰਹੇ |

ਵਿਧਾਇਕ ਜਲਾਲਪੁਰ ਨੇ ਪਿੰਡ ਲੋਹਸਿੰਬਲੀ ਦੇ ਖੇਡ ਸਟੇਡੀਅਮ ਲਈ ਦਿੱਤੇ 15 ਲੱਖ

ਘਨੌਰ, 11 ਨਵੰਬਰ (ਬਲਜਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਵਲੋਂ ਵਿਕਾਸ ਕਾਰਜ ਜੰਗੀ ਪੱਧਰ 'ਤੇ ਵਿੱਢੇ ਹੋਏ ਹਨ ਤੇ ਜੋ ਕੰਮ ਲੰਘੇ 10 ਸਾਲਾਂ ਵਿਚ ਨਹੀਂ ਸੀ ਹੋਏ ਉਹ ਅਸੀਂ (ਜਲਾਲਪੁਰ) ਸਿਰਫ਼ ਡੇਢ ਸਾਲ ਵਿਚ ਕਰ ...

ਪੂਰੀ ਖ਼ਬਰ »

ਭੁਪਿੰਦਰਾ ਇੰਟਰਨੈਸ਼ਨਲ ਸਕੂਲ ਵਿਖੇ ਸਮਾਗਮ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਭੁਪਿੰਦਰਾ ਇੰਟਰਨੈਸ਼ਨ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੇਸ਼ ਤੇ ਸੰਸਾਰ ਦੀ ਯੋਗ ਅਗਵਾਈ ਦੀ ਸਿਖਲਾਈ ਦੇਣ ਦੀ ਕੜੀ ਅਧੀਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੂਨ 2018 ਕੌਮਾਂਤਰੀ ਪੱਧਰ 'ਤੇ ਕਰਵਾਇਆ ਗਿਆ | ਜਿਸ 'ਚ ਪਟਿਆਲਾ, ...

ਪੂਰੀ ਖ਼ਬਰ »

ਮਾਮਲਾ ਚੋਰੀ ਦੀ ਨੀਯਤ ਨਾਲ ਘਰ 'ਚ ਦਾਖ਼ਲ ਹੋਏ ਵਿਅਕਤੀ ਦੀ ਮੌਤ ਦਾ

ਪਟਿਆਲਾ, 11 ਨਵੰਬਰ (ਆਤਿਸ਼ ਗੁਪਤਾ)-ਸਥਾਨਕ ਘੁੰਮਣ ਨਗਰ ਪਟਿਆਲਾ ਵਿਖੇ ਸਥਿਤ ਘਰ 'ਚ ਚੋਰੀ ਦੀ ਨੀਯਤ ਦੇ ਨਾਲ ਦਾਖ਼ਲ ਹੋਏ ਵਿਅਕਤੀਆਂ 'ਤੇ ਘਰ ਦੇ ਮਾਲਕ ਵਲੋਂ ਬਚਾਅ 'ਚ ਚਲਾਈ ਗਈ ਗੋਲੀ ਲੱਗਣ ਕਰਕੇ ਇਕ ਦੀ ਮੌਤ ਹੋ ਗਈ ਸੀ ਜਦਕਿ ਦੋ ਹੋਰ ਵਿਅਕਤੀ ਫ਼ਰਾਰ ਹੋ ਗਏ ਸੀ | ਇਸ ...

ਪੂਰੀ ਖ਼ਬਰ »

ਦੀਵਾਲੀ ਦੀਆਂ ਛੁੱਟੀਆਂ ਕਾਰਨ ਸ਼ਹਿਰ ਗੰਦਗੀ ਦੇ ਢੇਰਾਂ ਹੇਠ ਦੱਬਿਆ

ਰਾਜਪੁਰਾ, 11 ਨਵੰਬਰ (ਰਣਜੀਤ ਸਿੰਘ)-ਦੇਸ਼ ਵਾਸੀਆਂ ਲਈ ਦੀਵਾਲੀ ਦਾ ਤਿਉਹਾਰ ਬਹੁਤ ਹੀ ਖ਼ੁਸ਼ੀਆਂ ਤੇ ਖੇੜੇ ਲੈ ਕੇ ਆਉਂਦਾ ਹੈ | ਇਸ ਤਿਉਹਾਰ ਕਾਰਨ ਲੋਕੀ ਆਪਣੇ ਘਰਾਂ ਦੀ ਸਾਫ਼-ਸਫ਼ਾਈ ਕਰਦੇ ਹਨ | ਪਰ ਐਤਕੀਂ ਸਬੱਬ ਨਾਲ ਹੀ 7 ਨਵੰਬਰ ਤੋਂ ਲੈ ਕੇ 11 ਨਵੰਬਰ ਤੱਕ ਛੁੱਟੀਆਂ ਆ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ ਸਕੂਟਰੀ ਸਵਾਰ ਦੀ ਮੌਤ

ਪਟਿਆਲਾ, 11 ਨਵੰਬਰ (ਆਤਿਸ਼ ਗੁਪਤਾ)-ਸਥਾਨਕ ਬੱਸ ਸਟੈਂਡ ਪੁਲ ਦੇ ਨਜ਼ਦੀਕ ਕਾਰ ਦੀ ਲਪੇਟ 'ਚ ਆਉਣ ਨਾਲ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਛਾਣ ਟਿੰਕੂ ਸਿੰਗਲਾ ਵਜੋਂ ਹੋਈ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਲਾਹੌਰੀ ਗੇਟ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਸ਼ਰਾਬ ਬਰਾਮਦ- ਦੋ ਨਾਮਜ਼ਦ

ਪਟਿਆਲਾ, 11 ਨਵੰਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 131 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਸਿਵਲ ਲਾਈਨ ਦੇ ਹੌਲਦਾਰ ਬਲਵਿੰਦਰ ...

ਪੂਰੀ ਖ਼ਬਰ »

ਮੰਡੀ 'ਚ ਐਤਕੀਂ ਝੋਨਾ ਦੋ ਲੱਖ ਕੁਇੰਟਲ ਘੱਟ ਆਇਆ

ਰਾਜਪੁਰਾ, 11 ਨਵੰਬਰ (ਰਣਜੀਤ ਸਿੰਘ)-ਪੰਜਾਬ ਦੇ ਕਿਸਾਨਾਂ ਨੂੰ ਐਤਕੀਂ ਬੇਮੌਸਮੀ ਬਾਰਸ਼ ਗੜੇਮਾਰੀ ਨੇ ਕਾਫ਼ੀ ਜ਼ਿਆਦਾ ਨਿਰਾਸ਼ ਕੀਤਾ ਹੈ ਜਿਸ ਕਾਰਨ ਝੋਨੇ ਦਾ ਝਾੜ ਘੱਟ ਹੋਣ ਕਾਰਨ ਅਨਾਜ ਮੰਡੀ 'ਚ ਝੋਨੇ ਦੀ ਆਮਦ ਵੀ ਘੱਟ ਹੋਈ ਹੈ | ਇਸ ਵਜ੍ਹਾ ਕਾਰਨ ਐਤਕੀਂ ਕਿਸਾਨਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਆਰਟ ਐਾਡ ਕਰਾਫਟ ਯੂਨੀਅਨ ਦੀ ਬੈਠਕ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਹਿਰੂ ਪਾਰਕ ਪਟਿਆਲਾ ਵਿਖੇ ਬੇਰੁਜ਼ਗਾਰ ਆਰਟ ਐਾਡ ਕਰਾਫਟ ਅਧਿਆਪਕ ਯੂਨੀਅਨ ਦੀ ਬੈਠਕ ਹੋਈ ਜਿਸ 'ਚ ਖ਼ਤਮ ਹੋ ਰਹੇ ਆਰਟ ਐਾਡ ਕਰਾਫਟ ਦੇ ਵਿਸ਼ੇ ਨੂੰ ਮੁੜ ਲਾਜ਼ਮੀ ਵਿਸ਼ੇ ਦੇ ਨਾਲ ਲਾਗੂ ਕਰਨ ਲਈ ਕੁਝ ਅਹਿਮ ਫੈਸਲੇ ਲਏ ਗਏ | ...

ਪੂਰੀ ਖ਼ਬਰ »

ਪੋਲੋ ਮੈਦਾਨ 'ਚ ਵਿਸ਼ਵ ਸ਼ੱਕਰ (ਡਾਇਬੀਟੀਜ਼) ਦਿਵਸ ਮੌਕੇ ਸਮਾਗਮ

ਪਟਿਆਲਾ, 11 ਨਵੰਬਰ (ਚਹਿਲ)-ਸ਼ੱਕਰ ਰੋਗ (ਡਾਇਬੀਟੀਜ਼) ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਇਸ ਦੇ ਨਾਲ ਨਜਿੱਠਣ ਲਈ ਕਿਰਿਆਸ਼ੀਲ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਕੋਲੰਬੀਆ ਏਸ਼ੀਆ ਹਸਪਤਾਲ ਨੇ ਜ਼ਿਲ੍ਹਾ ਖੇਡ ਵਿਭਾਗ ਤੇ ਪੋਲੋ ਗਰਾਊਾਡ ਫਰੈਂਡਜ਼ ਕਲੱਬ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਬਨੂੜ, 11 ਨਵੰਬਰ (ਭੁਪਿੰਦਰ ਸਿੰਘ)-ਇੱਥੋਂ ਲਾਂਡਰਾਂ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਉੱਤੇ ਪੈਂਦੇ ਪਿੰਡ ਤੰਗੌਰੀ ਤੇ ਦੈੜੀ ਦੇ ਵਿਚਾਲੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ 23 ਵਰਿ੍ਹਆਂ ਦਾ ਨਵਜੋਤ ਸਿੰਘ ਪੁੱਤਰ ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਸਾਂਝੇ ਅਧਿਆਪਕ ਮੋਰਚੇ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਮੁਲਾਜ਼ਮ ਫ਼ਰੰਟ ਪੰਜਾਬ ਨੇ ਐਲਾਨ ਕੀਤਾ ਕਿ ਫ਼ਰੰਟ ਨਾਲ ਸਬੰਧਿਤ ਜਥੇਬੰਦੀਆਂ ਦੇ ਆਗੂ ਤੇ ਵਰਕਰ ਸਾਂਝੇ ਅਧਿਆਪਕ ਮੋਰਚੇ ਦੇ ਪ੍ਰਸਤਾਵਿਤ 12 ਤੋਂ 14 ਨਵੰਬਰ ਦੇ ਮੰਤਰੀ ਤੇ ਵਿਧਾਇਕਾਂ ਦੇ ਘਰਾਂ ਬਾਹਰ ਦਿੱਤੇ ਜਾ ਰਹੇ ...

ਪੂਰੀ ਖ਼ਬਰ »

ਦਲਜੀਤ ਸਿੰਘ ਦੁਸਾਂਝ ਦੀ ਫ਼ਿਲਮ 'ਛੜਾ' ਦੇ ਪਟਿਆਲਾ ਵਿਖੇ ਦਿ੍ਸ਼ ਫਿਲਮਾਏ

ਪਟਿਆਲਾ, 11 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਗਾਇਕ ਬਾਲੀਵੁੱਡ ਤੇ ਪਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਦਲਜੀਤ ਸਿੰਘ ਦੁਸਾਂਝ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ 'ਛੜਾ' ਦੀ ਸ਼ੂਟਿੰਗ ਪਟਿਆਲਾ ਤੇ ਇਸ ਦੇ ਆਸ ਪਾਸ ਚੱਲ ਰਹੀ ਹੈ | ਜਿਸ ਸਬੰਧੀ ਦਲਜੀਤ ਸਿੰਘ ਦੁਸਾਂਝ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ 'ਤੇ 2 ਦਰਜਨ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 11 ਨਵੰਬਰ (ਆਤਿਸ਼ ਗੁਪਤਾ)-ਇੱਥੇ ਬਹਾਦਰਗੜ੍ਹ ਵਿਖੇ ਸਥਿਤ ਘਰ 'ਚ ਦਾਖ਼ਲ ਹੋ ਕੇ ਪਤੀ-ਪਤਨੀ ਸਮੇਤ ਪਰਿਵਾਰ ਦੇ ਹੋਰਨਾਂ ਮੈਂਬਰਾਂ ਦੀ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਦੋ ਦਰਜਨ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਮੱਝਾਂ ਤੇ ਮੋਟਰਸਾਈਕਲ ਚੋਰੀ

ਪਟਿਆਲਾ, 11 ਨਵੰਬਰ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆਈਆਂ ਹਨ ਜਿਸ ਦੌਰਾਨ ਪਿੰਡ ਅੋਕਤ ਤੋਂ ਕੋਈ 4 ਮੱਝਾਂ ਤੇ ਬੱਸ ਸਟੈਂਡ ਅੰਦਰੋਂ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਿਆ ਹੈ | ਇਨ੍ਹਾਂ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਛੀਂਟਾਵਾਲਾ ਵਿਖੇ ਉਲੀਕੇ ਜਾਣਗੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ-ਬਾਬਾ ਹਰਦੀਪ ਸਿੰਘ

ਨਾਭਾ, 11 ਨਵੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਛੀਂਟਾਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਛੋਹ ਪ੍ਰਾਪਤ ਬਣੇ ਅਸਥਾਨ ਗੁਰਦੁਆਰਾ ਸ੍ਰੀ ਚੋਬਾਰਾ ਸਾਹਿਬ ਵਿਖੇ ਬਾਬਾ ਬਖ਼ਸ਼ੀਸ ਸਿੰਘ, ਬਾਬਾ ਗੁਰਮੇਲ ਸਿੰਘ, ਬਾਬਾ ਬਲਵੀਰ ਸਿੰਘ, ਗੜੀ ਸਾਹਿਬ ਸਮਾਣਾ ...

ਪੂਰੀ ਖ਼ਬਰ »

ਵਾਤਾਵਰਨ ਪਾਰਕ 'ਚ ਮੈਂਬਰਾਂ ਨੇ ਕੀਤੀ ਕਾਰ ਸੇਵਾ ਰਾਹੀਂ ਰਜਵਾਹੇ ਦੀ ਸਫ਼ਾਈ

ਪਟਿਆਲਾ, 11 ਨਵੰਬਰ (ਅਜੀਤ ਬਿਊਰੋ)-ਅੱਜ ਇੱਥੇ ਵਾਤਾਵਰਨ ਪਾਰਕ ਵਿਖੇ ਸਰਗਰਮ ਮੈਂਬਰਾਂ ਨੇ ਸਵੇਰੇ ਕਾਰ ਸੇਵਾ 'ਚ ਹਿੱਸਾ ਲਿਆ | ਇਸ ਮੌਕੇ ਸਾਰੇ ਮੈਂਬਰਾਂ ਨੇ ਰਜਵਾਹੇ 'ਚ ਪੱਤੇ ਕੱਢੇ | ਇਸ ਮੌਕੇ ਬਹੁਤ ਸਾਰੇ ਮੈਂਬਰਾਂ ਨੇ ਸਲਾਹ ਦਿੱਤੀ ਕਿ ਸਾਨੂੰ ਪਾਰਕ ਦੀ ਸਫ਼ਾਈ ਖ਼ੁਦ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ: ਸਾਫਟਬਾਲ 'ਚ ਮੋਹਾਲੀ ਤੇ ਫਾਜ਼ਿਲਕਾ ਵਲੋਂ ਜੇਤੂ ਸ਼ੁਰੂਆਤ

ਪਟਿਆਲਾ, 11 ਨਵੰਬਰ (ਚਹਿਲ)-64ਵੀਆਂ ਪੰਜਾਬ ਸਕੂਲ ਖੇਡਾਂ ਦੇ ਸਾਫਟਬਾਲ ਅੰਡਰ-19 (ਲੜਕੇ ਤੇ ਲੜਕੀਆਂ) ਦੇ ਮੁਕਾਬਲੇ ਅੱਜ ਇੱਥੇ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ਆਰੰਭ ਹੋ ਗਏ ਹਨ | ਜਿਨ੍ਹਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੁਲਭੂਸ਼ਨ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਹਲਕਾ ਨਾਭਾ ਦੇ ਪਿੰਡ ਮੈਹਸ ਵਿਖੇ ਸੰਸਥਾ ਨੇ 21 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਕਰਵਾਏ ਅਨੰਦ ਕਾਰਜ

ਨਾਭਾ, 11 ਨਵੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਮੈਹਸ ਵਿਖੇ ਸੰਤ ਬਾਬਾ ਅਤਰ ਸਿੰਘ ਸੋਸ਼ਲ ਐਾਡ ਵੈੱਲਫੇਅਰ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗ਼ਰੀਬ ਦਾ ਮੁੱਖ ਗੁਰੂ ਦੀ ਗੋਲਕ ਤੇ ਪਹਿਰਾ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਗੁਰਕੀਰਤ ਸਿੰਘ ਥੂਹੀ ਨਮਿਤ ਭੋਗ ਤੇ ਅੰਤਿਮ ਅਰਦਾਸ

ਨਾਭਾ, 11 ਨਵੰਬਰ (ਕਰਮਜੀਤ ਸਿੰਘ)-ਨੇੜਲੇ ਪਿੰਡ ਥੂਹੀ ਵਾਸੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਸਵ: ਕੈਪਟਨ ਕੰਵਲਜੀਤ ਸਿੰਘ ਦੇ ਨਜ਼ਦੀਕੀ ਗੁਰਕੀਰਤ ਸਿੰਘ ਥੂਹੀ ਜੋ ਕਿ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਸਨ, ਨਮਿਤ ਭੋਗ ਤੇ ਅੰਤਿਮ ...

ਪੂਰੀ ਖ਼ਬਰ »

ਨਟਾਸ ਵਲੋਂ ਡਾ. ਓਬਰਾਏ ਨੂੰ ਪੰਜਾਬ ਰਤਨ ਪੁਰਸਕਾਰ ਮਿਲਣ 'ਤੇ ਵਧਾਈਆਂ

ਪਟਿਆਲਾ, 11 ਨਵੰਬਰ (ਗੁਰਵਿੰਦਰ ਸਿੰਘ ਔਲਖ)-ਕਾਲੀਦਾਸ ਆਡੀਰੋਟੀਅਮ ਐਨ. ਜੈੱਡ. ਸੀ. ਸੀ. ਵਿਖੇ ਇਕੱਤਰ ਨੈਸ਼ਨਲ ਥੀਏਟਰ ਆਰਟਸ ਸੁਸਾਇਟੀ ਪਟਿਆਲਾ ਦੇ ਮੈਂਬਰਾਂ ਤੇ ਅੰਤਰਰਾਸ਼ਟਰੀ ਦਾਨਵੀਰ ਡਾ. ਐਸ.ਪੀ. ਸਿੰਘ ਓਬਰਾਏ ਦੇ ਪ੍ਰਸ਼ੰਸਕਾਂ ਨੇ ਡਾ. ਓਬਰਾਏ ਨੂੰ ਪੰਜਾਬ ਰਤਨ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਬੈਠਕ

ਪਟਿਆਲਾ, 11 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਬੈਠਕ ਸ਼ਹਿਰ ਦੇ ਧਰਮਪੁਰਾ ਬਾਜ਼ਾਰ 'ਚ ਹੋਈ | ਬੈਠਕ ਵਿਚ ਰਕੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਬਾਜ਼ਾਰ ਦੇ ਕਾਫ਼ੀ ਵਪਾਰੀਆਂ ਨੇ ਹਿੱਸਾ ਲਿਆ ਤੇ ਵਪਾਰ ਮੰਡਲ ਵਲੋਂ ਸਤਪ੍ਰਕਾਸ਼ ਭਾਰਦਵਾਜ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਰਾਜਿੰਦਰ ਕੌਰ ਵੰਤਾ ਸਾਹਿਤਕ ਪੁਰਸਕਾਰ ਬੀਬੀ ਜੌਹਰੀ ਨੂੰ ਪ੍ਰਦਾਨ

ਪਟਿਆਲਾ, 11 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ 'ਆਸ਼ਟ', ਜਗਜੀਤ ਸਿੰਘ ਦਰਦੀ, ਇਕਬਾਲ ਸਿੰਘ ਵੰਤਾ, ...

ਪੂਰੀ ਖ਼ਬਰ »

ਕੁੱਲ ਹਿੰਦ ਅੰਤਰਵਰਸਿਟੀ ਸਾਈਕਲਿੰਗ ਚੈਂਪੀਅਨਸ਼ਿਪ ਬੀਕਾਨੇਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਈਕਲਿਸਟਾਂ ਦੀ ਚੜ੍ਹਤ

ਪਟਿਆਲਾ, 11 ਨਵੰਬਰ (ਚਹਿਲ)-ਇੱਥੇ ਪੰਜਾਬੀ ਯੂਨੀਵਰਸਿਟੀ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਚੱਲ ਰਹੀ ਕੁੱਲ ਹਿੰਦ ਅੰਤਰਵਰਸਿਟੀ ਸਾਈਕਲਿੰਗ ਟਰੈਕ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਤੀਜੇ ਦਿਨ ਬੀਕਾਨੇਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਤੇ ਗਾਵਾਂ ਬਣ ਰਹੀਆਂ ਨੇ ਹਾਦਸਿਆਂ ਦਾ ਕਾਰਨ

ਨਾਭਾ, 11 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਅੰਦਰ ਬਹੁ ਗਿਣਤੀ 'ਚ ਚਾਰੋ ਪਾਸੇ ਮੁੱਖ ਮਾਰਗਾਂ ਤੇ ਸ਼ਹਿਰ ਦੇ ਬਾਜ਼ਾਰਾਂ 'ਚ ਫਿਰਦੇ ਆਵਾਰਾ ਸਾਨ੍ਹ ਤੇ ਗਾਵਾਂ ਪਿਛਲੇ ਲੰਮੇ ਸਮੇਂ ਤੋਂ ਹਾਦਸਿਆਂ ਦਾ ਜਿੱਥੇ ਕਾਰਨ ਬਣ ਰਹੇ ਹਨ, ਉੱਥੇ ਸਾਨ੍ਹਾਂ ਦੇ ...

ਪੂਰੀ ਖ਼ਬਰ »

ਗ਼ਲਤ ਬਿਆਨਬਾਜ਼ੀ ਕਰਨ ਵਾਲਿਆਂ ਤੋਂ ਜਨਤਾ ਨਾ ਹੋਵੇ ਗੁਮਰਾਹ-ਖੰਨਾ, ਸ਼ੈਂਟੀ

ਨਾਭਾ, 11 ਨਵੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਪਿਛਲੇ ਬਹੁਤ ਲੰਮੇ ਸਮੇਂ ਤੋਂ ਰੁਕੇ ਹੋਏ ਵਿਕਾਸ ਦੇ ਸਾਰੇ ਕਾਰਜ ਜਲਦ ਪੂਰੇ ਕੀਤੇ ਜਾਣਗੇ | ਜਿਸ ਸਬੰਧੀ ਕਰੋੜਾਂ ਰੁਪਏ ਦੀ ਗਰਾਂਟ ਸਰਕਾਰ ਵਲੋਂ ਆ ਰਹੀ ਹੈ | ਪਾਰਟੀਬਾਜ਼ੀ ਤੋਂ ਉੱਪਰ ਉੱਠ ਬਿਨ੍ਹਾਂ ਕਿਸੇ ਭੇਦ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਤੇ ਗਾਵਾਂ ਬਣ ਰਹੀਆਂ ਨੇ ਹਾਦਸਿਆਂ ਦਾ ਕਾਰਨ

ਨਾਭਾ, 11 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਅੰਦਰ ਬਹੁ ਗਿਣਤੀ 'ਚ ਚਾਰੋ ਪਾਸੇ ਮੁੱਖ ਮਾਰਗਾਂ ਤੇ ਸ਼ਹਿਰ ਦੇ ਬਾਜ਼ਾਰਾਂ 'ਚ ਫਿਰਦੇ ਆਵਾਰਾ ਸਾਨ੍ਹ ਤੇ ਗਾਵਾਂ ਪਿਛਲੇ ਲੰਮੇ ਸਮੇਂ ਤੋਂ ਹਾਦਸਿਆਂ ਦਾ ਜਿੱਥੇ ਕਾਰਨ ਬਣ ਰਹੇ ਹਨ, ਉੱਥੇ ਸਾਨ੍ਹਾਂ ਦੇ ...

ਪੂਰੀ ਖ਼ਬਰ »

ਸ਼ਹੀਦੀ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਬਾਬਾ ਦੀਪ ਸਿੰਘ ਜੀ ਰਣਜੀਤ ਨਗਰ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਨਗਰ ਕੀਰਤਨ 18 ਨੂੰ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਗਲੀ ਨੰਬਰ 9-13 ਵਿਖੇ ਸ੍ਰੀ ਗੁਰੂ ਨਾਨਕ ਨਗਰ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਨਗਰ ਪੰਚਾਇਤ ਬਣਾਉਣ ਦੀ ਲੋਕਾਂ ਵਲੋਂ ਮੰਗ

ਸ਼ੁਤਰਾਣਾ, 11 ਨਵੰਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਨਾਂਅ ਹੇਠ ਵਸੇ ਇਸ ਕਸਬੇ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰਕੇ ਤੁਰੰਤ ਨਗਰ ਪੰਚਾਇਤ ਬਣਾਉਣ ਦੀ ਲੋਕਾਂ ਵਲੋਂ ਜ਼ੋਰਦਾਰ ਮੰਗ ਕੀਤੀ ਜਾ ਰਹੀ ਹੈ | ਲਗਭਗ 30 ਹਜ਼ਾਰ ਦੀ ਆਬਾਦੀ ਵਾਲੇ ਕਸਬਾ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ 75 ਏਕੜ ਰਕਬੇ 'ਚ ਬਿਨਾਂ ਪਰਾਲੀ ਸਾੜੇ ਕਣਕ ਦੀ ਕਰਦਾ ਹੈ ਸਿੱਧੀ ਬਿਜਾਈ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਭੂਸ਼ਨ ਸੂਦ)-ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਮਾਣਯੋਗ ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਆਦੇਸ਼ਾਂ ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਵਾਸਤੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਭੂਸ਼ਨ ਸੂਦ)-ਜਥਾ ਰੰਧਾਵਾ ਵਲੋਂ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਦੀ ਪੇ੍ਰਰਨਾ ਸਦਕਾ ਸ੍ਰੀ ਗੁਰੂ ਗ੍ਰੰਥ ਜੀ ਦੇ ਗੁਰਤਾ ਗੱਦੀ ਦਿਵਸ ਤੇ ਪਾਤਸ਼ਾਹੀ ਦਸਵੀਂ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਮਹਾਨ ਸਾਲਾਨਾ ਗੁਰਮਤਿ ਸਮਾਗਮ 12 ...

ਪੂਰੀ ਖ਼ਬਰ »

ਸ਼ਰਾਬ ਸਮੇਤ 2 ਕਾਬੂ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਚੌਕੀ ਚੁੰਨ੍ਹੀ ਕਲਾਂ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 216 ਬੋਤਲਾਂ ਸ਼ਰਾਬ ਸਮੇਤ ...

ਪੂਰੀ ਖ਼ਬਰ »

ਕਿਸਾਨਾਂ ਲਈ ਮਾਰਗ ਦਰਸ਼ਕ ਦਮਹੇੜੀ ਦਾ ਕਿਸਾਨ

ਨੰਦਪੁਰ ਕਲੌੜ, 11 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਦਮਹੇੜੀ ਦਾ ਅਗਾਂਹਵਧੂ ਕਿਸਾਨ ਗੁਰਚਰਨ ਸਿੰਘ ਮੁੰਡੀ ਹੋਰਨਾਂ ਕਿਸਾਨਾਂ ਲਈ ਵੀ ਮਾਰਗ ਦਰਸ਼ਕ ਬਣਿਆ ਹੈ | ਮੌਜੂਦਾ ਸਮੇਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਖ਼ਤੀ ਨਾਲ ਪਰਾਲੀ ਸਾੜਨ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ

ਨੌਗਾਵਾਂ, 11 ਨਵੰਬਰ (ਰਵਿੰਦਰ ਮੌਦਗਿਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਲੋਕਾਂ ਦੇ ਪ੍ਰਦੂਸ਼ਣ ਚਲਾਨ ਕੱਟੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ...

ਪੂਰੀ ਖ਼ਬਰ »

ਬਾਬਾ ਭੀਮ ਗਿਰੀ ਦਾ ਭੰਡਾਰਾ ਅੱਜ

ਭੜੀ, 11 ਨਵੰਬਰ (ਭਰਪੂਰ ਸਿੰਘ ਹਵਾਰਾ)-ਬਾਬਾ ਭੀਮ ਗਿਰੀ ਪੁਜਾਰੀ ਪ੍ਰਾਚੀਨ ਮੰਦਰ ਹਵਾਰਾ ਕਲਾਂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਭੰਡਾਰਾ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਸਰ ਸਿੰਘ ਭੰਗੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਲਿਖਾਰੀ ਸਭਾ ਦੀ ਇਕੱਤਰਤਾ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਭੂਸ਼ਨ ਸੂਦ)-ਜ਼ਿਲ੍ਹਾ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਸਭਾ ਦੇ ਪ੍ਰਧਾਨ ਐਡਵੋਕੇਟ ਦਰਬਾਰਾ ਸਿੰਘ ਢੀਂਡਸਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸਭਾ ਦੇ ਸਾਂਝੇ ਕਾਵਿ-ਸੰਗ੍ਰਹਿ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਭਗਤ ਸੈਣ ਦਾ ਮਨਾਇਆ ਜਨਮ ਦਿਹਾੜਾ

ਮੰਡੀ ਗੋਬਿੰਦਗੜ੍ਹ, 11 ਨਵੰਬਰ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਦਲੀਪ ਨਗਰ ਸਥਿਤ ਬਾਬਾ ਸੈਣ ਭਗਤ ਮੰਦਰ ਅਤੇ ਧਰਮਸ਼ਾਲਾ ਵਿਚ ਅੱਜ ਭਗਤ ਸੈਣ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਹਵਨ ਯੱਗ ਕਰਵਾਇਆ ਗਿਆ | ਉਪਰੰਤ ਭਜਨ ...

ਪੂਰੀ ਖ਼ਬਰ »

ਅਮਲੋਹ ਦੇ ਸੀਤਲਾ ਮਾਤਾ ਮੰਦਰ 'ਚ ਭਗਵਤ ਕਥਾ 13 ਤੋਂ 20 ਤੱਕ

ਅਮਲੋਹ, 11 ਨਵੰਬਰ (ਸੂਦ)-ਮਾਨਵ ਭਲਾਈ ਮੰਚ ਅਮਲੋਹ ਵਲੋਂ ਸ੍ਰੀ ਸੀਤਲਾ ਮਾਤਾ ਮੰਦਰ ਕਮੇਟੀ ਅਮਲੋਹ ਵਿਚ ਸ੍ਰੀ ਸੀਤਲਾ ਮਾਤਾ ਵੈੱਲਫੇਅਰ ਟਰੱਸਟ ਅਤੇ ਸ੍ਰੀ ਸੀਤਲਾ ਮਾਤਾ ਮੰਦਰ ਕਮੇਟੀ ਅਮਲੋਹ ਦੇ ਸਹਿਯੋਗ ਨਾਲ 13 ਤੋਂ 20 ਨਵੰਬਰ ਤੱਕ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸ੍ਰੀ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਨੌਗਾਵਾਂ, 11 ਨਵੰਬਰ (ਰਵਿੰਦਰ ਮੌਦਗਿਲ)-ਬੀਬਾ ਹਰਜੀਤ ਕੌਰ ਵਲੋਂ ਗ੍ਰਹਿ ਨਿਵਾਸ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਅਖੰਡ ਪਾਠ ਕਰਵਾਇਆ ਗਿਆ | ਜਿਸ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਮੁਹੱਲਾ ਗੁਰੂ ਨਾਨਕ ਪੁਰਾ ਬਸੀ ਪਠਾਣਾਂ ਵਿਖੇ ਕਰਵਾਏ ...

ਪੂਰੀ ਖ਼ਬਰ »

ਬਲਾਕ ਪੱਧਰੀ ਪਸ਼ੂਧਨ ਦੁੱਧ ਚੁਆਈ ਦੇ ਮੁਕਾਬਲੇ ਅੱਜ-ਡਾ. ਮੱਕੜ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਪਸ਼ੂ ਪਾਲਣ ਦੇ ਧੰਦੇ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ 12 ਨਵੰਬਰ ਨੂੰ ਬਲਾਕ ਪੱਧਰ ਦੇ ਪਸ਼ੂ-ਧਨ ਦੁੱਧ ਚੁਆਈ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਦੇ ਜੇਤੂ ਪਸ਼ੂ ਹੀ ਜਨਵਰੀ ...

ਪੂਰੀ ਖ਼ਬਰ »

ਕਾਨੂੰਨਾਂ ਨੂੰ ਛਿੱਕੇ ਟੰਗ ਕੇ ਵਪਾਰਕ ਖੇਤਰ 'ਚ ਟਰੈਕਟਰ ਟਰਾਲੀਆਂ ਦੀ ਨਾਜਾਇਜ਼ ਤੌਰ 'ਤੇ ਹੋ ਰਹੀ ਹੈ ਵਰਤੋਂ

ਮੰਡੀ ਗੋਬਿੰਦਗੜ੍ਹ, 11 ਨਵੰਬਰ (ਬਲਜਿੰਦਰ ਸਿੰਘ)-ਅਦਾਲਤੀ ਹੁਕਮਾਂ ਤੇ ਮੋਟਰ ਵਹੀਕਲ ਐਕਟ ਦੇ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਏਸ਼ੀਆ ਦੀ ਪ੍ਰਮੁੱਖ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਲੋਹੇ ਦੇ ਮਾਲ ਦੀ ਢੋਆ-ਢੁਆਈ ਲਈ ਨਾਜਾਇਜ਼ ਤੌਰ 'ਤੇ ਵਰਤੇ ਜਾ ਰਹੇ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਸਮਾਗਮ

ਖਮਾਣੋਂ, 11 ਨਵੰਬਰ (ਮਨਮੋਹਣ ਸਿੰਘ ਕਲੇਰ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਵਿਖੇ ਸਕੂਲ ਅਧਿਆਪਕਾਂ ਹਰਪ੍ਰੀਤ ਕੌਰ ਦੀ ਅਗਵਾਈ 'ਚ ਸਕੂਲੀ ਵਿਦਿਆਰਥੀਆਂ ਦੇ ਕਵਿਤਾ ਤੇ ਸੁੰਦਰ ਪਹਿਰਾਵਾ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਰਜਵਾਹੇ ਦੀਆਂ ਪੁਲੀਆਂ ਦਾ ਨਵ-ਨਿਰਮਾਣ ਸ਼ੁਰੂ

ਨੰਦਪੁਰ ਕਲੌੜ, 11 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਦਮਹੇੜੀ ਦੇ ਸਾਬਕਾ ਸਰਪੰਚ ਤੇ ਕਿਸਾਨ ਆਗੂ ਗੁਰਚਰਨ ਸਿੰਘ ਮੁੰਡੀ ਨੇ ਦੱਸਿਆ ਕਿ ਉਦਲਪੁਰ ਪਿੰਡ ਤੇ ਹੋਰ ਨੇੜਲੇ ਪਿੰਡਾਂ 'ਚ ਨਹਿਰੀ ਵਿਭਾਗ ਦੇ ਰਜਵਾਹੇ ਦੀਆਂ ਪੁਲੀਆਂ ਦੀ ਲੰਬੇ ਸਮੇਂ ...

ਪੂਰੀ ਖ਼ਬਰ »

ਕਾਨੂੰਨਾਂ ਨੂੰ ਛਿੱਕੇ ਟੰਗ ਕੇ ਵਪਾਰਕ ਖੇਤਰ 'ਚ ਟਰੈਕਟਰ ਟਰਾਲੀਆਂ ਦੀ ਨਾਜਾਇਜ਼ ਤੌਰ 'ਤੇ ਹੋ ਰਹੀ ਹੈ ਵਰਤੋਂ

ਮੰਡੀ ਗੋਬਿੰਦਗੜ੍ਹ, 11 ਨਵੰਬਰ (ਬਲਜਿੰਦਰ ਸਿੰਘ)-ਅਦਾਲਤੀ ਹੁਕਮਾਂ ਤੇ ਮੋਟਰ ਵਹੀਕਲ ਐਕਟ ਦੇ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਏਸ਼ੀਆ ਦੀ ਪ੍ਰਮੁੱਖ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਲੋਹੇ ਦੇ ਮਾਲ ਦੀ ਢੋਆ-ਢੁਆਈ ਲਈ ਨਾਜਾਇਜ਼ ਤੌਰ 'ਤੇ ਵਰਤੇ ਜਾ ਰਹੇ ...

ਪੂਰੀ ਖ਼ਬਰ »

ਖ਼ਾਲੀ ਪਈ ਜ਼ਮੀਨ ਪੰਚਾਇਤ ਨੂੰ ਵਾਪਸ ਕੀਤੀ ਜਾਵੇ-ਕੌਾਸਲ ਗੱਗੀ

ਚੁੰਨ੍ਹੀ, 11 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਕੋਲ ਜੋ ਵਾਧੂ ਜ਼ਮੀਨ ਪਈ ਹੈ, ਜਿਸ ਦੀ ਕੋਈ ਵੀ ਵਰਤੋਂ ਹਾਲ ਦੀ ਘੜੀ ਨਹੀਂ ਹੋ ਰਹੀ ਹੈ, ਉਸ ਜ਼ਮੀਨ ਉੱਪਰ ਸਰਕਾਰੀ ਸਿਵਲ ਹਸਪਤਾਲ, ਪਸ਼ੂ ਹਸਪਤਾਲ, ਸਬ ਤਹਿਸੀਲ ਦੇ ਦਫ਼ਤਰ ਜਾਂ ਕੋਈ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ

ਖਮਾਣੋਂ, 11 ਨਵੰਬਰ (ਮਨਮੋਹਣ ਸਿੰਘ ਕਲੇਰ)-64ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਪੰਜਾਬ ਜੋ ਖਮਾਣੋਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋ ਰਹੀਆਂ ਹਨ | ਇਸ ਦੌਰਾਨ 17 ਸਾਲ ਵਾਲੀਬਾਲ ਲੜਕੇ ਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਅੱਜ ਖੇਡਾਂ ਦੇ ਦੂਜੇ ਦਿਨ ...

ਪੂਰੀ ਖ਼ਬਰ »

ਸਮਾਜ ਸੇਵਕ ਪਿ੍ਤਪਾਲ ਚੱਢਾ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਭੂਸ਼ਨ ਸੂਦ)-ਗੁਰਦੁਆਰਾ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਸਮਾਗਮ 'ਚ ਸਮਾਜ ਸੇਵਕ ਪਿ੍ਤਪਾਲ ਸਿੰਘ ਚੱਢਾ ਦਾ ਸਮਾਜ ਭਲਾਈ ਦੇ ਖੇਤਰ 'ਚ ਚੰਗਾ ਯੋਗਦਾਨ ਪਾਉਣ ਲਈ ਸਨਮਾਨ ਕੀਤਾ ਗਿਆ | ਇਸ ਦੌਰਾਨ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ, ...

ਪੂਰੀ ਖ਼ਬਰ »

ਪੰਜਾਬੀ ਤਾਇਕਵਾਡੋ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟ 'ਚੋਂ ਜਿੱਤੇ 20 ਤਗਮੇ

ਪਟਿਆਲਾ, 11 ਨਵੰਬਰ (ਚਹਿਲ)-ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਖੇ ਹੋਈ 8ਵੀਂ ਤਿਰਾਕ ਕੌਮਾਂਤਰੀ ਤਾਇਕਵਾਡੋਂ ਚੈਂਪੀਅਨਸ਼ਿਪ 'ਚ ਪਟਿਆਲਵੀ ਖਿਡਾਰੀਆਂ ਨੇ ਕੋਚ ਸਤਵਿੰਦਰ ਸਿੰਘ ਦੀ ਅਗਵਾਈ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਚੈਪੀਅਨਸ਼ਿਪ 'ਚ ਪਟਿਆਲਾ ਦੇ 21 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX