ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ, 11 ਨਵੰਬਰ-ਪੰਜਾਬ ਸਰਕਾਰ ਦੇ ਲੱਖ ਯਤਨਾਂ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਬੇਰੋਕ ਜਾਰੀ ਹੈ | ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਪਰਾਲੀ ਨੂੰ ਧੜਾਧੜ ਅੱਗ ਲਗਾਈ ਜਾ ਰਹੀ ਹੈ | ਜਿਸ ਕਾਰਨ ਦਿਨ ਵੇਲੇ ਹੀ ਹਨੇਰਾ ਛਾ ਜਾਂਦਾ ਹੈ ਜਿਸ ਕਾਰਨ ਸੂਰਜ ਦੇਵਤਾ ਦੇ ਦਰਸ਼ਨ ਵੀ ਲੋਕਾਂ ਨੂੰ ਘੱਟ ਹੀ ਹੁੰਦੇ ਹਨ | ਜਿਸ ਕਾਰਨ ਲੋਕਾਂ ਨੂੰ ਦਿਨ ਸਮੇਂ ਹੀ ਆਪਣੇ ਵਹੀਕਲਾਂ ਦੀਆਂ ਲਾਈਟਾਂ ਜਗਾ ਕੇ ਆਪਣਾ ਸਫ਼ਰ ਤੈਅ ਕਰਨਾ ਪੈਂਦਾ ਹੈ | ਸਾੜੀ ਜਾ ਰਹੀ ਪਰਾਲੀ ਅਤੇ ਧੂਏਾ ਦੀ ਪਰਤ ਕਾਰਨ ਲੋਕ ਬਿਮਾਰੀਆਂ ਦੀ ਲਪੇਟ ਵਿਚ ਵੀ ਆਉਣੇ ਸ਼ੁਰੂ ਹੋ ਗਏ ਹਨ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਕੀਤੇ ਯਤਨ ਵੀ ਅਸਫਲ ਹੋ ਕੇ ਰਹਿ ਗਏ ਹਨ | ਗੱਲ ਇੱਥੇ ਹੀ ਬੱਸ ਨਹੀਂ ਪੰਜਾਬ ਦੇ ਧੂਏਾ ਦਾ ਸੇਕ ਰਾਜਧਾਨੀ ਦਿੱਲੀ ਵਿਚ ਵੀ ਆਪਣੀ ਦਸਤਕ ਹੀ ਨਹੀਂ ਦੇ ਰਿਹਾ ਬਲਕਿ ਸਮੁੱਚੀ ਦਿੱਲੀ ਰਾਜਧਾਨੀ ਹੀ ਇਸ ਧੂਏਾ ਦੀ ਲਪੇਟ ਵਿਚ ਆ ਗਈ ਹੈ ਤੇ ਜਨ-ਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਹਿ ਗਿਆ ਹੈ | ਗੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਵਿਖੇ ਪਰਾਲੀ ਨੂੰ ਸਾੜਨ ਦੇ ਮਾਮਲੇ ਨੂੰ ਲੈ ਕੇ ਜਿੱਥੇ ਦਿੱਲੀ ਸਰਕਾਰ ਨੇ ਮਾਣਯੋਗ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਉੱਥੇ ਗਰੀਨ ਟ੍ਰੀਬਿਊਨਲ ਦਿੱਲੀ ਤੇ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਮੁੱਖ ਮੰਤਰੀਆਂ ਨੂੰ ਇਸ ਮਾਮਲੇ ਵਿਚ ਫ਼ੌਰੀ ਦਖ਼ਲ ਦੇ ਕੇ ਪਰਾਲੀ ਦੀ ਅੱਗ ਨੂੰ ਰੋਕਣ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਵੀ ਕਿਹਾ ਸੀ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪਰਾਲੀ ਦੀ ਅੱਗ ਨੂੰ ਰੋਕਣ ਲਈ ਜਿੱਥੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਰੈਲੀਆਂ ਅਤੇ ਸੈਮੀਨਾਰ ਲਗਾਉਣ ਲਈ ਆਦੇਸ਼ ਦਿੱਤੇ ਸਨ, ਉੱਥੇ ਖੇਤੀਬਾੜੀ ਵਿਭਾਗ ਨੂੰ ਵੀ ਇਹ ਆਦੇਸ਼ ਜਾਰੀ ਕੀਤੇ ਸਨ ਕਿ ਉਹ ਵੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਪਰ ਇਸ ਦੇ ਬਾਵਜੂਦ ਵੀ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੀ ਹੈ | ਦੂਜੇ ਪਾਸੇ ਕਿਸਾਨਾਂ ਦਾ ਇਹ ਮੰਨਣਾ ਹੈ ਕਿ ਪਰਾਲੀ ਨੂੰ ਅੱਗ ਲਗਾਉਣਾ ਸਾਡਾ ਸ਼ੌਕ ਨਹੀਂ ਬਲਕਿ ਮਜਬੂਰੀ ਹੈ ਕਿਉਂ ਕਿ ਪਰਾਲੀ ਨੂੰ ਖੇਤ ਵਿਚ ਹੀ ਜਜ਼ਬ ਕਰਨ ਲਈ ਹਜ਼ਾਰਾਂ ਰੁਪਏ ਖ਼ਰਚ ਆਉਂਦੇ ਹਨ ਜਦ ਕਿ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦੀ ਮਾਰ ਵਿਚੋਂ ਗੁਜ਼ਰ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਜਾਂ ਤਾਂ ਝੋਨੇ 'ਤੇ ਬੋਨਸ ਦਿੱਤਾ ਜਾਵੇ ਤਾਂ ਪਰਾਲੀ ਨੂੰ ਖੇਤ ਵਿਚ ਹੀ ਜਜ਼ਬ ਕਰਨ ਲਈ ਬਣਦਾ ਖ਼ਰਚਾ ਮੁਹੱਈਆ ਕਰਵਾਇਆ ਜਾਵੇ ਅਤੇ ਸਬਸਿਡੀ 'ਤੇ ਸੰਦ ਵੀ ਮੁਹੱਈਆ ਕਰਵਾਏ ਜਾਣ | ਇਸ ਸਬੰਧੀ ਮਾਹਿਰ ਡਾਕਟਰ ਡਾ. ਸੀਮਾਂਤ ਗਰਗ, ਡਾ. ਸੰਜੀਵ ਮਿੱਤਲ, ਡਾ. ਨਰੇਸ਼ ਗੋਇਲ, ਡਾ. ਦਵਿੰਦਰ ਸਿੱਧੂ ਤੇ ਹੋਰਨਾਂ ਡਾਕਟਰਾਂ ਦਾ ਕਹਿਣਾ ਹੈ ਕਿ ਪਰਾਲੀ ਵਿਚੋਂ ਨਿਕਲਣ ਵਾਲੀਆਂ ਕਾਰਬਨ ਮੋਨੋਆਕਸਾਈਡ, ਕਾਰਬਨ ਡਾਈਆਕਸਾਈਡ ਤੇ ਨਾਈਟਰੋਜਨ ਵਰਗੀਆਂ ਗੈਸਾਂ ਉਪਜਦੀਆਂ ਹਨ, ਜੋ ਕਿ ਮਨੁੱਖ ਸਰੀਰ ਲਈ ਅਤਿ ਘਾਤਕ ਹਨ ਤੇ ਇਨ੍ਹਾਂ ਤੋਂ ਖ਼ਤਰਨਾਕ ਬਿਮਾਰੀਆਂ ਸਾਹ, ਦਮਾ, ਟੀ.ਬੀ. ਅਤੇ ਕੈਂਸਰ ਆਦਿ ਹੋਰ ਵੀ ਬਿਮਾਰੀਆਂ ਪੈਦਾ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਪਰਾਲੀ ਦੀ ਧੂਏਾ ਦੀ ਪਰਤ ਸਾਹ ਅਤੇ ਦਮੇ ਦੇ ਮਰੀਜ਼ਾਂ, ਬੱਚਿਆਂ ਅਤੇ ਬਜ਼ੁਰਗਾਂ ਲਈ ਬੇਹੱਦ ਖ਼ਤਰਨਾਕ ਹੈ | ਗੌਰਤਲਬ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪਰਾਲੀ ਨੂੰ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਮਾਮਲਾ ਬੇਰੋਕ ਜਾਰੀ ਹੈ | ਭਾਵੇਂ ਕਿ ਸਰਕਾਰ ਨੇ ਲੱਖਾਂ ਰੁਪਏ ਖ਼ਰਚ ਕਰਕੇ ਇਸ ਨੂੰ ਰੋਕਣ ਲਈ ਭਰਪੂਰ ਕੋਸ਼ਿਸ਼ਾਂ ਵੀ ਕੀਤੀਆਂ ਹਨ ਪਰੰਤੂ ਪਰਨਾਲਾ, ਉੱਥੇ ਦਾ ਉੱਥੇ ਹੀ ਹੈ | ਲੋੜ ਹੈ ਸਰਕਾਰਾਂ ਨੂੰ ਸੁਹਿਰਦ ਹੋ ਕੇ ਇਸ ਦੇ ਅੰਦਰੂਨੀ ਕਾਰਨਾਂ ਨੂੰ ਸਮਝ ਕੇ ਇਸ ਵੱਲ ਫ਼ੌਰੀ ਧਿਆਨ ਦੇਣ ਦੀ | ਓਧਰ ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਅੱਗ ਲਗਾ ਕੇ ਹੀ ਪਰਾਲੀ ਖੇਤ ਜਜ਼ਬ ਕਰੇਗਾ ਤਾਂ ਉਸ ਨਾਲ ਖੇਤ ਵਿਚ ਪੈਦਾ ਹੋਏ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਜੋ ਕਿ ਫ਼ਸਲ ਦੀ ਉਪਜ ਲਈ ਬੇਹੱਦ ਹਾਨੀਕਾਰਕ ਸਾਬਤ ਹੁੰਦੇ ਹਨ |
ਠੱਠੀ ਭਾਈ, 11 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬਹੁ-ਮੰਤਵੀ ਸਹਿਕਾਰੀ ਸਭਾ ਸੁਖਾਨੰਦ ਦੇ ਹਿੱਸੇਦਾਰ ਜਸਮੰਦਰ ਸਿੰਘ ਟਿੱਬੇ ਵਾਲਾ ਪੁੱਤਰ ਨਛੱਤਰ ਸਿੰਘ ਨੇ ਸਹਿਕਾਰੀ ਸਭਾ ਦੇ ਮੁਲਾਜ਼ਮਾਂ ਖ਼ੱਜਲ਼-ਖ਼ੁਆਰ ਕਰਨ ਤੇ ਪੱਖਪਾਤੀ ਰਵੱਈਏ ਦਾ ਦੋਸ਼ ਲਗਾਉਂਦਿਆਂ ਇੱਥੇ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਸਰਕਲ ਫ਼ਰੀਦਕੋਟ ਦੀ ਮੀਟਿੰਗ ਕਾਮਰੇਡ ਨਛੱਤਰ ਭਵਨ ਵਿਖੇ ਹੋਈ ਜਿਸ ਵਿਚ ਕਾਮਰੇਡ ਗੁਰਮੀਤ ਧਾਲੀਵਾਲ ਸੂਬਾ ਸਕੱਤਰ ਪੰਜਾਬ ਵਿਸ਼ੇਸ਼ ਤੌਰ 'ਤੇ ਪਹੁੰਚੇ | ...
ਮੋਗਾ 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 8,96,284 ਮੀਟਰਕ ਟਨ ਝੋਨਾ ਪੁੱਜਾ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 8,61,883 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਸੰਦੀਪ ...
ਮੋਗਾ, 11 ਨਵੰਬਰ (ਗੁਰਤੇਜ ਸਿੰਘ/ਅਮਰਜੀਤ ਸਿੰਘ ਸੰਧੂ)-ਸਥਾਨਕ ਸ਼ਹਿਰ ਦੇ ਅਹਾਤਾ ਬਦਨ ਸਿੰਘ ਨਿਵਾਸੀ ਗੁਰਚਰਨ ਸਿੰਘ ਐਨ. ਆਰ. ਆਈ. ਨੇ ਜਿੱਥੇ ਐਨ. ਆਰ. ਆਈ. ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਨਾਲ ਇਕ ਐਨ. ਆਰ. ਆਈ. ਨੇ ਹੀ ਪਲਾਟ ਦੀ ਵਿਕਰੀ ਦੇ ਸਬੰਧ ਵਿਚ ...
ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਸਾਹਿਤ ਸਭਾ ਬਾਘਾ ਪੁਰਾਣਾ ਦੀ ਮਾਸਿਕ ਇਕੱਤਰਤਾ ਸਥਾਨਕ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਹੋਈ ਜਿਸ ਵਿਚ ਸਭ ਤੋਂ ਪਹਿਲਾ ਸਭਾ ਵਲੋਂ ਸੁਰਜੀਤ ਬਰਾੜ ਆਲਮ ਵਾਲਾ, ਕਾਮਰੇਡ ਸ਼ਿੰਦਰ ਸਿੰਘ ਨੱਥੂਵਾਲਾ ਤੇ ਅਨਿਲ ...
ਮੋਗਾ, 11 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਵਿਜੇ ਕੁਮਾਰ ਬਾਂਸਲ ਪੁੱਤਰ ਚਮਨ ਲਾਲ ਵਾਸੀ ਨਿਹਾਲ ਸਿੰਘ ਵਾਲਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਐਸ.ਐਸ.ਪੀ. ਮੋਗਾ ਵਲੋਂ ਕੀਤੇ ਜਾਣ ਅਤੇ ਇਸ ਰਿਪੋਰਟ ਦੇ ਆਧਾਰ 'ਤੇ ਥਾਣੇਦਾਰ ਬਲਵੀਰ ...
ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਰਾਜ ਪੱਧਰੀ ਸਕੂਲ ਖੇਡਾਂ ਵਿਚ ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਅੰਡਰ-17 ਸਾਲ ਲੜਕੇ/ਲੜਕੀਆਂ ਨੇ ਮੁੱਲਾਂਪੁਰ ਵਿਖੇ ਅੰਡਰ-14 ਲੜਕੀਆਂ ਤੇ ਲੜਕਿਆਂ ਨੇ ਬਰਨਾਲਾ ਵਿਖੇ ਅਤੇ ਅੰਡਰ-11 ਲੜਕੀਆਂ ਤੇ ਲੜਕਿਆਂ ਨੇ ...
ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸਹੋਦਿਆ ਕੰਪਲੈਕਸ ਲੁਧਿਆਣਾ ਵੈਸਟ ਵਲੋਂ ਵੱਖ-ਵੱਖ ਸਕੂਲਾਂ 'ਚ ਪ੍ਰਤੀਯੋਗਤਾਵਾਂ ਕਰਵਾਈਆਂ ਜਿਸ ਵਿਚ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ | ਅਜਿਹੇ ਹੀ ਵੱਖ-ਵੱਖ ਨਾਮਵਰ ਸਕੂਲਾਂ ਵਿਚ ਹੋਈਆਂ ਗਣਿਤ-ਵਿਗਿਆਨ, ਪੰਜਾਬੀ ...
ਸਮਾਲਸਰ, 11 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਸਾਬਕਾ ਮੰਤਰੀ ਤੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਵਾਂਦਰ, ਸੁਖਾਨੰਦ, ਚੀਦਾ ਆਦਿ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ...
ਸਮਾਲਸਰ, 11 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਸਾਬਕਾ ਮੰਤਰੀ ਤੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਵਾਂਦਰ, ਸੁਖਾਨੰਦ, ਚੀਦਾ ਆਦਿ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ...
ਮੋਗਾ/ਕਿਸ਼ਨਪੁਰਾ ਕਲਾਂ, 11 ਨਵੰਬਰ (ਗੁਰਤੇਜ ਸਿੰਘ ਬੱਬੀ, ਪਰਮਿੰਦਰ ਸਿੰਘ ਗਿੱਲ)-ਇੰਡੀਅਨ ਐਕਸ ਸਰਵਿਸ ਲੀਗ ਦੀ ਇਕ ਅਹਿਮ ਮੀਟਿੰਗ ਮੋਗਾ ਵਿਖੇ ਲੀਗ ਦੇ ਪ੍ਰਧਾਨ ਕੈਪਟਨ ਪ੍ਰਤਾਪ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ...
ਫ਼ਤਿਹਗੜ੍ਹ ਪੰਜਤੂਰ, 11 ਨਵੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਆਗੂਆਂ ਨੇ ਕਈ ਅਹਿਮ ...
ਮੋਗਾ, 11 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰ ਦੇ ਭਾਸ਼ਣ ਮੁਕਾਬਲੇ ਤੇ ਕਲਮ ਨਾਲ ਲਿਖਾਈ ਕਰਨ ਦੇ ਮੁਕਾਬਲੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਿਖੇ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਸਟੈਂਡ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਦੇ ਐਮ.ਡੀ. ਇੰਜ. ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਤਜਰਬੇਕਾਰ ਅਤੇ ...
ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਜਗਤਾਰ ਸਿੰਘ ਸੈਦੋਕੇ ਅਤੇ ਜ਼ਿਲ੍ਹਾ ਪ੍ਰਧਾਨ ਡਾ. ਅਜੀਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਮੌਕੇ ਪੰਜਾਬ ਸਿੱਖਿਆ ...
ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-2 ਤੋਂ 4 ਨਵੰਬਰ ਤੱਕ ਦਿੱਲੀ ਵਿਖੇ ਟੈਂਗ ਸੂਡੋ ਫੈਡਰੇਸ਼ਨ ਇੰਡੀਆ ਵਲੋਂ ਕਰਵਾਈਆਂ ਨੈਸ਼ਨਲ ਲੈਵਲ ਖੇਡਾਂ ਦੌਰਾਨ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਖਿਡਾਰੀ ਬੱਚਿਆਂ ਨੇ ਭਾਗ ਲੈਂਦਿਆਂ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਤੇ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਅੰਦਰ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਕਿਹਾ ਕਿ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹੀਦ ਨਛੱਤਰ ਧਾਲੀਵਾਲ ਭਵਨ ਮੋਗਾ ਵਿਖੇ ਕਾ: ਗੁਰਮੀਤ ਸਿੰਘ ਵਾਂਦਰ ਦੀ ਪ੍ਰਧਾਨਗੀ ਹੇਠ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਕੀਤੀ ਗਈ | ਗੱਲਬਾਤ ਕਰਦਿਆਂ ਕਾ: ਕੁਲਦੀਪ ਸਿੰਘ ਭੋਲਾ ਨੇ ਦੱਸਿਆ ਕਿ ਸੀ.ਪੀ.ਆਈ. ...
ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਬਾਘਾ ਪੁਰਾਣਾ ਦੀ ਨਸ਼ਿਆਂ ਿਖ਼ਲਾਫ਼ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ...
ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਵਲੋਂ ਸੂਬਾ ਪ੍ਰਧਾਨ ਰਜਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ 1984 ਨਸਲਕੁਸ਼ੀ ਸ਼ਹੀਦ ...
ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਵਲੋਂ ਸੂਬਾ ਪ੍ਰਧਾਨ ਰਜਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ 1984 ਨਸਲਕੁਸ਼ੀ ਸ਼ਹੀਦ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਵਿਸ਼ਵ ਵਿਗਿਆਨ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦੇ ਚੇਅਰਮੈਨ ਇੰਜ. ਜਨੇਸ਼ ਗਰਗ ਨੇ ਕਿਹਾ ਕਿ ਹਰੇਕ ਸਾਲ 10 ਨਵੰਬਰ ਨੂੰ ਦੁਨੀਆਂ ਦੇ ਕਈ ਦੇਸ਼ਾਂ ਵਿਚ ਸ਼ਾਂਤੀ ਅਤੇ ਵਿਕਾਸ ਲਈ ...
ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਸਟਰੀਟ ਵੈਡਿੰਗ ਐਕਟ-2014 ਕੇਵਲ ਤੇ ਕੇਵਲ ਰੇਹੜੀ ਚਾਲਕਾਂ ਦੇ ਰੁਜ਼ਗਾਰ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਟਰੀਟ ਵੈਡਿੰਗ ਨੂੰ ਨਿਯਮਤ ਕਰਨ ਲਈ ਹੋਂਦ 'ਚ ਆਇਆ ਹੈ | ਰੇਹੜੀ ਚਾਲਕਾਂ ਦੇ ਰੁਜ਼ਗਾਰ ਦੀ ਸੁਰੱਖਿਆ ਸਬੰਧੀ ਮੀਟਿੰਗ ਮੌਕੇ ...
ਮੋਗਾ, 11 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ ਫੋਕੇ ਦਾਅਵਿਆਂ ਅਤੇ ਵਾਅਦਿਆਂ ਦੀ ਫ਼ੂਕ ਉਦੋਂ ਮੰਡੀਆਂ ਵਿਚ ਖੁੱਲ੍ਹ ਰਹੀ ਹੈ ਜਦ ਝੋਨੇ ਦੀ ਫ਼ਸਲ ਨੂੰ ਲੈ ਕੇ ਕਿਸਾਨ ਮੰਡੀਆਂ ਵਿਚ ਰੁਲਨ ਲਈ ...
• ਸੰਜੀਵ ਕੋਛੜ ਬੱਧਨੀ ਕਲਾਂ, 11 ਨਵੰਬਰ-ਸਥਾਨਕ ਕਸਬਾ ਬੱਧਨੀ ਕਲਾਂ 'ਚ ਫਿਰ ਰਹੇ ਆਵਾਰਾ ਖੱਚਰਾਂ, ਘੋੜਿਆਂ ਤੇ ਕੁੱਤਿਆਂ ਕਾਰਨ ਇੱਥੋਂ ਦੇ ਵਸਨੀਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਕਸਬੇ ਦੀਆਂ ਸ਼ਾਮ ਲਾਟਾਂ ਅਤੇ ਦਾਣਾ ਮੰਡੀ ਦੇ ਆਸ-ਪਾਸ ਰਹਿ ਰਹੇ ਝੁੱਗੀਆਂ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਹਾਲ ਵਿਖੇ ਹੋਈ ਜਿਸ ਵਿਚ ਅੰਮਿ੍ਤਸਰ ਦੇ ਰੇਲ ਦੁਰਘਟਨਾ ...
ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਬਾਬਾ ਨਾਮਦੇਵ ਸਭਾ ਕੋਟ ਈਸੇ ਖਾਂ ਵਲੋਂ ਸਥਾਨਕ ਸੁੰਦਰ ਨਗਰ ਸਥਿਤ ਧਰਮਸ਼ਾਲਾ ਵਿਚ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ...
ਮੋਗਾ, 11 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰ ਦੇ ਸੱਭਿਆਚਾਰਕ ਮੁਕਾਬਲੇ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਵਿਖੇ ਸੈਂਟਰ ਹੈੱਡ ਟੀਚਰ ਗੁਰਮੁਖ ਸਿੰਘ ਦੀ ਪ੍ਰਧਾਨਗੀ ਹੇਠ ਹੋਏ, ਜਿਸ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਵਿਦਿਆਰਥੀ ਸਾਹਿਲ ਰਾਜਪੂਤ ਪੁੱਤਰ ਸਤੀਸ਼ ਕੁਮਾਰ, ਮਨਿੰਦਰ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜੋ ਧਰਮਕੋਟ-ਮੋਗਾ ਰੋਡ 'ਤੇ ਸਥਿਤ ਜਲਾਲਾਬਾਦ ਪੂਰਬੀ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਹੈ, ਵਿਚ ਰਾਸ਼ਟਰੀ ਸਿੱਖਿਆ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖਿੱਤੇ ਦੀ ਨਾਮਵਰ ਇੰਮੀਗ੍ਰੇਸ਼ਨ ਸੰਸਥਾ ਗੋਲਡਨ ਟ੍ਰੈਵਲ ਮੋਗਾ ਵਲੋਂ ਇਕ ਵਾਰ ਫ਼ਿਰ ਪਤੀ-ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਗਿਆ | ਮੈਨੇਜਿੰਗ ਡਾਇਰੈਕਟਰ ਸੁਭਾਸ਼ ਪਲਤਾ ਨੇ ਦੱਸਿਆ ਕਿ ਇਸ ਵਾਰ ਸੰਸਥਾ ...
ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਮੰਡੀਆਂ ਅੰਦਰ ਨਮੀ ਦੇ ਨਾਂਅ 'ਤੇ ਆੜ੍ਹਤੀਆਂ, ਸ਼ੈਲਰਾਂ, ਖ਼ਰੀਦ ਏਜੰਸੀਆਂ ਸਮੇਤ ਮੰਡੀਆਂ ਨਾਲ ਸਬੰਧ ਰੱਖਣ ਵਾਲੇ ਹਰ ਵਰਗ ਵਲੋਂ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਤੇ ਮੌਜੂਦਾ ਕਾਂਗਰਸ ...
ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਮੰਡੀਆਂ ਅੰਦਰ ਨਮੀ ਦੇ ਨਾਂਅ 'ਤੇ ਆੜ੍ਹਤੀਆਂ, ਸ਼ੈਲਰਾਂ, ਖ਼ਰੀਦ ਏਜੰਸੀਆਂ ਸਮੇਤ ਮੰਡੀਆਂ ਨਾਲ ਸਬੰਧ ਰੱਖਣ ਵਾਲੇ ਹਰ ਵਰਗ ਵਲੋਂ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਤੇ ਮੌਜੂਦਾ ਕਾਂਗਰਸ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਇੱਥੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੀ ਗੋਲਡਨ ਜੁਬਲੀ ਮਨਾਉਣ ਦੇ ਸਬੰਧ ਵਿਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡਾ. ਜੋਗਿੰਦਰ ਦਿਆਲ ਮੈਂਬਰ ਕੌਮੀ ਕੌਾਸਲ ਸੀ.ਪੀ.ਆਈ. ਤੇ ਕਾਮਰੇਡ ਗੁਲਜ਼ਾਰ ਸਿੰਘ ...
ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਬੰਦ ਪਤੀ ਨਾਲ ਮੁਲਾਕਾਤ ਕਰਨ ਆਈ ਉਸ ਦੀ ਪਤਨੀ ਤੋਂ 30 ਗੋਲੀਆਂ ਬਰਾਮਦ ਹੋਈਆਂ ਹਨ, ਜਿਸ ਦੇ ਚੱਲਦਿਆਂ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਸੁਪਰਡੈਂਟ ਕੇਂਦਰੀ ਜੇਲ੍ਹ ...
ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਵੋਮੈਨ ਫ਼ਿਰੋਜ਼ਪੁਰ ਅੰਦਰ ਇਕ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੀੜਤਾ ਪਰਵਿੰਦਰ ਕੌਰ ਪੁੱਤਰੀ ਭਗਵਾਨ ਸਿੰਘ ਵਾਸੀ ਪਿੰਡ ਵਰਵਾਲ ਨੇ ਪੁਲਿਸ ਕੋਲ ...
ਸਮਾਧ ਭਾਈ, 11 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਸਾਇੰਸ ਮਾਸਟਰ ਦੀ ਜਬਰੀ ਕੀਤੀ ਬਦਲੀ ਨੂੰ ਰੋਕਣ ਲਈ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ...
ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਸ਼ਹਿਰੀ ਇਕਾਈ ਬਾਘਾ ਪੁਰਾਣਾ ...
ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਪਤਾਨ ਪੁਲਿਸ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਇਕ ਚਾਲੂ ਭੱਠੀ, 80 ਲੀਟਰ ਲਾਹਣ ...
ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 2 ਦੇ ਹੌਲਦਾਰ ਰੁਪਿੰਦਰ ਸਿੰਘ ਨੇ ਇਕ ਘਰ ਵਿਚੋਂ 84 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਜਦੋਂ ਕਿ ਸ਼ਰਾਬ ਦੇ ਮਾਲਕ ਦੋਨੇਂ ਬੰਦੇ ਫ਼ਰਾਰ ਹੋ ਗਏ ਹਨ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਨੇ ਇਤਲਾਹ 'ਤੇ ...
ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਇਕ ਔਰਤ ਨੇ ਘਰੇਲੂ ਜ਼ਰੂਰਤ ਲਈ 10 ਲੱਖ ਰੁਪਏ ਲੈਣ ਵਾਲੇ ਵਿਅਕਤੀ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ, ਇਸ ਸਬੰਧੀ ਪੁਲਿਸ ਥਾਣਾ ਫ਼ਿਰੋਜ਼ਪੁਰ ਛਾਉਣੀ ਨੇ ਕਥਿਤ ਮੁਲਜ਼ਮ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਦਵਿੰਦਰ ...
ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਸ਼ਯਪ ਕਾਲੋਨੀ ਵਾਸੀ ਇਕ ਵਿਅਕਤੀ ਨੇ ਦੱਸਿਆ ਕਿ ...
ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਾਸਲ ਦੇ ਸੀਨੀਅਰ ਉਪ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਅੱਜ ਦਿਲਚਸਪ ਮੋੜ 'ਤੇ ਹੋਵੇਗੀ | ਸਥਾਨਕ ਪ੍ਰਸ਼ਾਸਨ ਵਲੋਂ ਦੋਵੇਂ ਅਹੁਦਿਆਂ ਦੀ ਚੋਣ ਲਈ ਬਕਾਇਦਾ ਨਗਰ ਕੌਾਸਲਰਾਂ ਨੂੰ ਪੱਤਰ ਜਾਰੀ ਕਰ ਦਿੱਤੇ ...
ਰੋਲ ਮਾਡਲ ਕਿਸਾਨਾਂ ਨੇ ਵੀ ਆਪਣੇ ਖੇਤਾਂ 'ਚ ਰੱਜ ਕੇ ਲਗਾਈ ਪਰਾਲੀ ਨੂੰ ਅੱਗ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਇਨ ਬਿਨ ਪਾਲਨਾ ਕਰਵਾਉਣ ਦੇ ਵੱਡੇ-ਵੱਡੇ ਜਿੱਥੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਪ੍ਰਸ਼ਾਸਨ ਵਲੋਂ ...
ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਬ੍ਰਾਹਮਣ ਸਭਾ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਭਾਰਤੀ ਦੀ ਅਗਵਾਈ ਵਿਚ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲ ਦਾਸ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ 'ਤੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ...
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ) -ਐੱਸ. ਐੱਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਮੋਗਾ ਜੋ ਕਿ ਸਥਾਨਕ ਮੋਗਾ-ਧਰਮਕੋਟ ਰੋਡ ਵਿਖੇ ਸਥਿਤ ਹੈ, ਵਿਚ ਡਾਇਰੈਕਟਰ ਅਭਿਸ਼ੇਕ ਜਿੰਦਲ ਅਤੇ ਮੈਡਮ ਸ਼ੀਨਮ ਜਿੰਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਪੱਧਰ ...
ਬੱਧਨੀ ਕਲਾਂ, 11 ਨਵੰਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਲਗਪਗ 250 ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਖਿਆ ਵਿਚ ਸਿੱਖ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX