ਤਾਜਾ ਖ਼ਬਰਾਂ


ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 minute ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  11 minutes ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  46 minutes ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 minute ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ 'ਚ ਚਰਚ ਦੇ ਨੇੜੇ ਇਕ ਹੋਰ ਬੰਬ ਧਮਾਕਾ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਬੰਬ ਨਿਰੋਧਕ ਦਸਤਿਆਂ ਵੱਲੋਂ ਬੰਬ ਨੂੰ ਨਕਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਦੌਰਾਨ ਹੀ ਇਹ ਧਮਾਕਾ....
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 1 hour ago
ਲਹਿਰਾਗਾਗਾ, 22 ਅਪ੍ਰੈਲ (ਸੂਰਜ ਭਾਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਣਕ ਦੀ ਸਹੀ ਖ਼ਰੀਦ ਨਾ ਹੋਣ ਕਾਰਨ ਅੱਜ ਲਹਿਰਾ-ਸੁਨਾਮ ਰੋਡ ਵਿਖੇ ਮੁੱਖ ਰਸਤਾ ਰੋਕ ਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ .....
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 1 hour ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਆਪਣੇ ਹੱਕ 'ਚ ਕਰਨ ਦੇ ਮਕਸਦ ਨੂੰ ਮੁੱਖ ਰੱਖ ਕੇ ਜੰਗ ਦੀਆਂ ਇਨਸਾਨੀਅਤ ਵਿਰੋਧੀ ਗੱਲਾਂ ਕਰ ਕੇ ਗੁਆਂਢੀ ਮੁਲਕ ਪਾਕਿਸਤਾਨ .....
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 1 hour ago
ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਉਪਰੰਤ ਅੱਜ ਪਹਿਲੀ ਵਾਰ ਆਪਣੇ ਹਲਕੇ 'ਚ ਪੁੱਜਣ ਤੇ ਕਾਂਗਰਸੀ ਵਰਕਰਾਂ ਵੱਲੋਂ ....
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 minute ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਿਹਾ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ ਮਹਿੰਦਰ ਸਿੰਘ ਦਾਨ ਗੜ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਲਈ ਸਾਈਕਲ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ.....
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 2 hours ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਕਈ ਲੋਕ ਮਾਰੇ ਗਏ ਹਨ। ਸ੍ਰੀਲੰਕਾ ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਰਾਜਧਾਨੀ ਕੋਲੰਬੋ ਦੇ ਮੁੱਖ ਬੱਸ ....
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 22 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੱਜ ਸਥਾਨਕ ਕਸਬਾ ਭਿੰਡੀ ਸੈਦਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਤੌਰ ਅਧਿਆਪਕ ਸੇਵਾ ਨਿਭਾ ਰਹੇ ਮਾਸਟਰ ਹਰਪ੍ਰੀਤ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਨੇ ਕ੍ਰਿਸਚੀਅਨ ਮਿਸ਼ੇਲ ਦੇ ਵਕੀਲ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਦਿੱਤਾ ਹੈ। ਇਸ ਪਟੀਸ਼ਨ 'ਚ ਹੇਠਲੀ ਅਦਾਲਤ ਨੂੰ ਚੁਨੌਤੀ ਦਿੰਦੇ ਹੋਏ ....
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 2 hours ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਅਰੁਣ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਵਿਚ ਸ਼ਾਮਲ ਕਿਸੇ ਵਿਅਕਤੀ ਤੋਂ ਅਸੀਂ ਵੋਟ ਨਹੀਂ ਮੰਗਣੀ, ਕਿਉਂਕਿ ਸਾਡਾ ਜ਼ਮੀਰ ਇਸ ਦੀ ਇਜਾਜ਼ਤ ਨਹੀਂ ਦਿੰਦਾ। ਇਹ ਗੱਲ ਅੱਜ ਉਮੀਦਵਾਰ ਇੰਜੀ.....
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਮਨੀਲਾ, 22 ਅਪ੍ਰੈਲ- ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ...
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 3 hours ago
ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਸੁੱਖੇਵਾਲ ਦੀ ਅਕਾਲੀ ਦਲ ਦੀ ਜਿੱਤੀ ਹੋਈ ਪੰਚਾਇਤ ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ 'ਚ ਅੱਜ ਕੈਬਨਿਟ ਮੰਤਰੀ ਸਾਧੂ .....
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਭਾਜਪਾ ਉਮੀਦਵਾਰ ਮਨੋਜ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਉੱਤਰੀ-ਪੂਰਬੀ ਦਿੱਲੀ ਤੋਂ ਚੋਣ ਲੜ ਰਹੇ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 3 hours ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 3 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 4 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 2 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 4 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 4 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 minute ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 5 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 5 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 6 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 6 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 6 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 6 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 7 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 7 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 8 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 8 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 8 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 9 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 9 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 5 hours ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਸੰਗਰੂਰ

ਕੈਪਟਨ ਦੀ ਆਮਦ 'ਤੇ ਖਸਤਾ ਹਾਲਤ ਸੜਕ 24 ਘੰਟਿਆਂ 'ਚ ਨਵੀਂ ਬਣਾਈ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ) - ਸਿਵਲ ਹਸਪਤਾਲ ਸੰਗਰੂਰ ਦੇ ਕੰਪਲੈਕਸ ਵਿਚ ਨਵੀਂ ਬਣੀ ਅਤਿਆਧੁਨਿਕ ਹੋਮੀ ਭਾਵਾ ਕੈਂਸਰ ਹਸਪਤਾਲ ਦੀ ਇਮਾਰਤ ਦਾ ਉਦਘਾਟਨ ਕਰਨ ਲਈ 12 ਨਵੰਬਰ ਨੂੰ ਪੁੱਜ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਤੋਂ ਪਹਿਲਾਂ ਕੋਲਾ ਪਾਰਕ ਦੀ ਖਸਤਾ ਹਾਲਤ ਨੂੰ ਨਵਾਂ ਰੂਪ ਦੇ ਦਿੱਤਾ ਗਿਆ ਹੈ ਕਿਉਂਕਿ ਹਸਪਤਾਲ ਦੇ ਉਦਘਾਟਨ ਲਈ ਮੁੱਖ ਮੰਤਰੀ ਨੇ ਇਸੇ ਰਸਤੇ ਤੋਂ ਗੁਜ਼ਰਨਾ ਹੈ | ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ ਅਜੇ ਗਰਗ ਦਾ ਕਹਿਣਾ ਹੈ ਕਿ ਕਰੀਬ 200 ਮੀਟਰ ਸੜਕ ਅਤੇ 200 ਮੀਟਰ ਹੀ ਇੰਟਰ ਲਾਕਿੰਗ ਰਸਤਾ ਨਵੇਂ ਸਿਰੇ ਤੋਂ ਬਣਾਇਆ ਗਿਆ ਹੈ ਜਿਸ ਉਪਰ ਕਰੀਬ 20 ਲੱਖ ਰੁਪਏ ਖ਼ਰਚ ਹੋਣ ਦਾ ਅਨੁਮਾਨ ਹੈ | ਦੂਜੇ ਪਾਸੇ ਲੋਕਾਂ ਦਾ ਕਹਿਣਾ ਕਿ ਮੁੱਖ ਮੰਤਰੀ ਦੇ ਆਉਣ ਦੇ ਐਲਾਨ ਹੀ ਹੁੰਦੇ ਹਨ ਜੋ ਅਕਸਰ ਮੁਲਤਵੀ ਕਰ ਦਿੱਤੇ ਜਾਂਦੇ ਹਨ ਜੇਕਰ ਮੁੱਖ ਮੰਤਰੀ ਦਿੱਤੇ ਪ੍ਰੋਗਰਾਮ ਮੁਤਾਬਿਕ ਆਉਂਦੇ ਹਨ ਤਾਂ ਮੁੱਖ ਮੰਤਰੀ ਬਣਨ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿਰ ਦੀ ਇਹ ਪਲੇਠੀ ਫੇਰੀ ਹੋਵੇਗੀ |
ਸ਼ਹਿਰ ਦੀਆਂ ਹੋਰ ਸੜਕਾਂ ਦੀ ਸਾਰ ਵੀ ਲਈ ਜਾਵੇ-ਭਾਜਪਾ ਸੂਬਾ ਕਾਰਜਕਾਰੀ ਮੈਂਬਰ ਸਰਜੀਵਨ ਜਿੰਦਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਦਿਉਲ ਦਾ ਕਹਿਣਾ ਕਿ ਸ਼ਹਿਰ ਦੀਆਂ ਸੜਕਾਂ ਰਣਬੀਰ ਕਲੱਬ ਰੋਡ, ਟੈਲੀਫ਼ੋਨ ਐਕਸਚੇਂਜ ਰੋਡ, ਬਾਬਾ ਨਾਮਦੇਵ ਚੌਾਕ ਤੋਂ ਸਾਹੀ ਸਮਾਧਾਂ, ਗਰਲਜ਼ ਸਕੂਲ ਰੋਡ, ਪ੍ਰਤਾਪ ਨਗਰ ਦੀਆਂ ਸੜਕਾਂ ਦੀ ਹਾਲਤ ਅਤਿ ਖਸਤਾ ਹੈ ਜਿੱਥੇ ਸੜਕ ਤਾਂ ਸਿਰਫ਼ ਨਾਂ ਦੀ ਹੀ ਰਹਿ ਗਈ ਹੈ, ਸਾਰੇ ਪਾਸੇ ਡੂੰਘੇ ਟੋਏ ਹਨ ਜਿਨ੍ਹਾਂ ਦੀ ਮੁਰੰਮਤ ਦੀ ਫ਼ੌਰੀ ਜ਼ਰੂਰਤ ਹੈ | ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਪੂਨੀਆ ਅਤੇ ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ ਦਾ ਕਹਿਣਾ ਹੈ ਕਿ ਪੂਰੇ ਰਾਜ ਵਿਚ ਵਿਕਾਸ ਕਾਰਜ ਠੱਪ ਹੋਏ ਪਏ ਹਨ | ਸਰਕਾਰ ਨੂੰ ਲੋਕਾਂ ਦੀ ਕੋਈ ਫ਼ਿਕਰ ਨਹੀਂ | 24 ਘੰਟਿਆਂ ਵਿਚ 20 ਲੱਖ ਰੁਪਏ ਖ਼ਰਚ ਕੇ ਕੈਪਟਨ ਨੂੰ ਇਹ ਦੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰਾਜ ਵਿਚ ਸਭ ਕੁਝ ਠੀਕ ਠਾਕ ਹੈ ਪਰ ਪੰਜਾਬ ਦੇ ਸਾਰੇ ਵਰਗਾਂ ਦੇ ਲੋਕ ਕੈਪਟਨ ਸਰਕਾਰ ਤੋਂ ਦੁਖੀ ਹਨ ਕਿਉਂਕਿ ਕੈਪਟਨ ਸਰਕਾਰ ਨੇ ਜੋ ਵਾਅਦੇ ਕਰ ਕੇ ਪੰਜਾਬ ਦਾ ਰਾਜਭਾਗ ਸੰਭਾਲਿਆ ਸੀ ਉਨ੍ਹਾਂ ਵਿਚੋਂ ਅਜੇ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ |

ਸਿਟੀ ਥਾਣੇ ਮੂਹਰੇ ਦਿੱਤਾ ਰੋਸ ਧਰਨਾ

ਸੁਨਾਮ ਊਧਮ ਸਿੰਘ ਵਾਲਾ, 10 ਨਵੰਬਰ (ਰੁਪਿੰਦਰ ਸਿੰਘ ਸੱਗੂ) - ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿਚ ਮਜ਼ਦੂਰਾਂ ਨੇ ਨੇੜਲੇ ਪਿੰਡ ਭਰੂਰ ਦੇ ਇਕ ਸਾਬਕਾ ਸਰਪੰਚ ਵਲੋਂ ਇਕ ਮਜ਼ਦੂਰ ਤੋਂ ਨੌਕਰੀ ਦਾ ਝਾਂਸਾ ਦੇ ਕੇ ਲਏ ਪੈਸਿਆਂ ਦੇ ਿਖ਼ਲਾਫ਼ ਰੋਸ ਧਰਨਾ ਦੇ ਕੇ ਸਰਪੰਚ ...

ਪੂਰੀ ਖ਼ਬਰ »

ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਕਾਂਗਰਸ ਸਰਕਾਰ ਬਹਾਨੇ ਬਣਾ ਕੇ ਟਾਈਮ ਟਪਾਉਣ ਲੱਗੀ-ਗੱਜਣਮਾਜਰਾ

ਕੁੱਪ ਕਲਾਂ, 11 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਲੋਕ ਇਨਸਾਫ਼ ਪਾਰਟੀ ਦੇ ਸਕੱਤਰ ਜਨਰਲ ਤੇ ਹਲਕਾ ਅਮਰਗੜ੍ਹ ਦੇ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਸੂਬਾ ਸਰਕਾਰ ਦੀ ਪਿਛਲੇ ਪੌਣੇ ਦੋ ਸਾਲਾਂ ਦੀ ਕਾਰਗੁਜ਼ਾਰੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਸੰਦੌੜ ਕਬੱਡੀ ਕੱਪ 'ਤੇ ਅੱਜ ਭਿੜਨਗੀਆਂ ਕਬੱਡੀ ਜਗਤ ਦੀਆਂ ਨਾਮਵਰ ਟੀਮਾਂ

ਸੰਦੌੜ, 11 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸੱਚਖੰਡ ਵਾਸੀ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਯੰਗ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੰਦੌੜ ਵਲੋਂ ਕਰਵਾਏ ਜਾ ...

ਪੂਰੀ ਖ਼ਬਰ »

ਨਿਰਮਲ ਸਿੰਘ ਮਸੌਣ ਤਾਲਮੇਲ ਕਮੇਟੀ ਦੇ ਕਨਵੀਨਰ ਬਣੇ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ) -ਰੈਵੀਨਿਊ ਪਟਵਾਰ ਯੂਨੀਅਨ (ਪੰਜਾਬ) ਜ਼ਿਲ੍ਹਾ ਸੰਗਰੂਰ ਅਤੇ ਰੈਵੀਨਿਊ ਕਾਨੰੂਨਗੋ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਸਾਂਝੀ ਮੀਟਿੰਗ ਸੈਂਟਰਲ ਪਟਵਾਰਖ਼ਾਨਾ ਸੰਗਰੂਰ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਮਾਜ ਸੁਧਾਰ ਕਮੇਟੀ ਨੇ ਸਾਦੇ ਵਿਆਹ ਵਾਲੇ ਜੋੜੇ ਨੂੰ ਕੀਤਾ ਸਨਮਾਨਿਤ

ਅਮਰਗੜ੍ਹ, 11 ਨਵੰਬਰ (ਸੁਖਜਿੰਦਰ ਸਿੰਘ ਝੱਲ) - ਸਮਾਜ ਸੁਧਾਰ ਵੈਲਫੇਅਰ ਕਮੇਟੀ (ਰਜਿ:) ਅਮਰਗੜ੍ਹ ਦੀ ਮਹੀਨਾਵਾਰ ਮੀਟਿੰਗ ਗੁ: ਸਿੰਘ ਸਭਾ ਵਿਖੇ ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਕਮਲਦੀਪ ਕੌਰ ਪੁੱਤਰੀ ਅਮਰੀਕ ਸਿੰਘ ਅਤੇ ...

ਪੂਰੀ ਖ਼ਬਰ »

ਸਮਾਜ ਸੇਵੀ ਜਥੇਬੰਦੀਆਂ ਦਾ ਵਫ਼ਦ ਵਿਜੀਲੈਂਸ ਨੂੰ ਅੱਜ ਕਰੇਗਾ ਲਿਖਤੀ ਸ਼ਿਕਾਇਤ

ਸ਼ੇਰਪੁਰ, 11 ਨਵੰਬਰ (ਸੁਰਿੰਦਰ ਚਹਿਲ) - ਸ਼ੇਰਪੁਰ ਕਸਬੇ ਵਿਚ ਬੇਹੱਦ ਭੀੜ ਭੜੱਕੇ ਵਾਲੀਆਂ ਥਾਵਾਂ ਅਤੇ ਮੇਨ ਸੜਕ ਉੱਤੇ ਲੰਘੀ ਦੀਵਾਲੀ ਮੌਕੇ ਉੱਚ ਅਦਾਲਤ ਦੀਆਂ ਧੱਜੀਆਂ ਉਡਾ ਕੇ ਬਿਨ੍ਹਾਂ ਲਾਇਸੈਂਸ ਤੋਂ ਪਟਾਕਿਆਂ ਦੀਆਂ ਡੇਢ ਦਰਜਨ ਤੋਂ ਵੱਧ ਸਜੀਆਂ ਦੁਕਾਨਾਂ 'ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਪਹਿਲਵਾਨ ਜਗਜੀਤ ਸਿੰਘ ਸਰੋਆ ਵਲੋਂ ਸਾਲਾਨਾ ਖੇਡਾਂ ਦਾ ਉਦਘਾਟਨ

ਲਹਿਰਾਗਾਗਾ, 11 ਨਵੰਬਰ (ਅਸ਼ੋਕ ਗਰਗ) - ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਲੋਂ 21ਵੀਆਂ ਸਾਲਾਨਾ ਖੇਡਾਂ ਡਾ. ਅੰਬੇਡਕਰ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ | ਅੰਤਰਰਾਸ਼ਟਰੀ ਮੁਕਾਬਲਿਆਂ ਵਿਚ 15 ਗੋਲਡ ਮੈਡਲ ਵਿਜੇਤਾ ਸ.ਜਗਜੀਤ ਸਿੰਘ ਸਰੋਆ ਐੱਸ.ਪੀ ...

ਪੂਰੀ ਖ਼ਬਰ »

'ਆਪ' ਆਗੂ ਸ਼ੇਰ ਸਿੰਘ ਤੋਲਾਵਾਲ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ

ਚੀਮਾ ਮੰਡੀ, 11 ਨਵੰਬਰ (ਦਲਜੀਤ ਸਿੰਘ ਮੱਕੜ) - ਪਿਛਲੇ ਤਿੰਨ ਸਾਲ ਤੋਂ ਆਮ ਆਦਮੀ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਆਗੂ ਸ਼ੇਰ ਸਿੰਘ ਤੋਲਾਵਾਲ ਨੇ ਆਮ ਆਦਮੀ ਪਾਰਟੀ ਨਾਲੋਂ ਤੋੜ ਵਿਛੋੜਾ ਕਰ ਲਿਆ ਹੈ | ਸ਼ੇਰ ਸਿੰਘ ਤੋਲਾਵਾਲ ਨੇ ਦੱਸਿਆ ਕਿ ਆਪ ਵਿਚ ਚੰਗੇ ਬੰਦਿਆਂ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਦਾ ਵਿਧਾਇਕ ਧੀਮਾਨ ਵਲੋਂ ਉਦਘਾਟਨ

ਅਮਰਗੜ੍ਹ, 11 ਨਵੰਬਰ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਦੇ ਗਰਾਉਂਡ ਵਿਖੇ ਰੀਅਲ ਮੇਡਰਿਡ ਕਲੱਬ ਵਲੋਂ ਕਰਵਾਏ ਜਾ ਰਹੇ ਦੂਜੇ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕੀਤਾ | ਉਨ੍ਹਾਂ ਨੌਜਵਾਨਾਂ ਦੇ ...

ਪੂਰੀ ਖ਼ਬਰ »

ਬੈਡਮਿੰਟਨ 'ਚ ਮਲੇਰਕੋਟਲਾ ਦੇ ਖਿਡਾਰੀ ਰਹੇ ਮੋਹਰੀ

ਮਲੇਰਕੋਟਲਾ, 11 ਨਵੰਬਰ (ਹਨੀਫ਼ ਥਿੰਦ) - ਓਪਨ ਪੰਜਾਬ ਬੈਡਮਿੰਟਨ ਜੂਨੀਅਰ ਟੂਰਨਾਮੈਂਟ ਅੰਡਰ-17 ਤੇ 19 ਸਾਲ ਲੜਕੇ, ਲੜਕੀਆਂ ਤੇ ਮਿਕਸਡ ਡਬਲਜ਼ ਬੀਤੇ ਦਿਨੀਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਹੋਏ | ਇਸ ਟੂਰਨਾਮੈਂਟ ਵਿਚ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਦੇ ...

ਪੂਰੀ ਖ਼ਬਰ »

ਪੰਜਾਬੀ ਭਾਈਚਾਰਾ ਖਹਿਰੇ ਦੇ ਨਾਲ - ਪਿਰਮਲ ਸਿੰਘ ਖਾਲਸਾ

ਚੀਮਾ ਮੰਡੀ, 11 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ) - ਵਿਦੇਸ਼ਾਂ ਵਿਚ ਵੱਸਦੇ ਐਨ.ਆਰ.ਆਈ. ਭਰਾਵਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੰੂ ਚਿੱਠੀ ਲਿਖ ਕੇ ਜੋ ਲਾਹਨਤਾ ਪਾਈਆਂ ਹਨ ਅਤੇ ਧੋਖੇਬਾਜ ਕਿਹਾ ਗਿਆ ਹੈ ਉਹ ਬਿਲਕੁਲ ਠੀਕ ਹੈ, ਕਿਉਂਕਿ ਅਰਵਿੰਦ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮਨਾਇਆ

ਲੌਾਗੋਵਾਲ, 11 ਨਵੰਬਰ (ਵਿਨੋਦ) - ਬਾਬਾ ਵਿਸ਼ਵਕਰਮਾ ਕਮੇਟੀ ਸ਼ੇਰੋਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਬਾਬਾ ਵਿਸ਼ਵਕਰਮਾ ਅਤੇ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਨਗਰ ਕੌਾਸਲ ਦਾ ਪ੍ਰਧਾਨ ਤੇ ਉਸ ਦੀ ਪਤਨੀ ਹਾਦਸੇ 'ਚ ਜ਼ਖ਼ਮੀ

ਤਪਾ ਮੰਡੀ, 11 ਨਵੰਬਰ (ਵਿਜੇ ਸ਼ਰਮਾ)- ਨਗਰ ਕੌਾਸਲ ਤਪਾ ਦੇ ਪ੍ਰਧਾਨ ਅਤੇ ਉਸ ਦੀ ਪਤਨੀ ਦੇ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਨਗਰ ਕੌਾਸਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਆਪਣੀ ਪਤਨੀ ਸਪਨਾ ਸਮੇਤ ਕਾਰ ਰਾਹੀਂ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 8 ਵਿਅਕਤੀਆਂ 'ਤੇ ਪਰਚਾ ਦਰਜ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਵਿਧਾਤੇ ਦੇ 8 ਵਿਅਕਤੀਆਂ 'ਤੇ ਕੱੁਟਮਾਰ ਕਰਨ ਦਾ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਿਧਾਤੇ ਦੇ ਨਛੱਤਰ ਸਿੰਘ ਪੁੱਤਰ ਸੁਰਜੀਤ ...

ਪੂਰੀ ਖ਼ਬਰ »

ਡੀ. ਫਾਰਮੇਸੀ ਦੇ ਦਾਖਲਿਆਂ ਲਈ ਸਮਾਂ ਵਧਿਆ

ਸੰਗਰੂਰ, 11 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਲਾਈਫ਼ ਗਾਰਡ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਭਿੰਡਰਾਂ ਵਿਖੇ ਡੀ. ਫਾਰਮੇਸੀ (ਉਪਵੈਦ) ਕੋਰਸ ਕਰਨ ਲਈ ਸੈਸ਼ਨ 2018-19 ਦੌਰਾਨ ਵਿਦਿਆਰਥੀ ਵਰਗ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਮਨਮੀਤ ਅਲੀਸ਼ੇਰ ਦੀ ਯਾਦ 'ਚ ਕਰਵਾਏ ਕਬੱਡੀ ਕੱਪ 'ਤੇ ਬਾਜਾਖਾਨਾ ਟੀਮ ਦਾ ਕਬਜ਼ਾ

ਲਹਿਰਾਗਾਗਾ/ਚੋਟੀਆਂ, 11 ਨਵੰਬਰ (ਗਰਗ, ਢੀਂਡਸਾ, ਖੋਖਰ) - ਦੋ ਵਰ੍ਹੇ ਪਹਿਲਾਂ ਆਸਟ੍ਰੇਲੀਆ ਦੇ ਬਿ੍ਸਬੇਨ ਸ਼ਹਿਰ ਵਿੱਚ ਸਾੜ ਕੇ ਮਾਰੇ ਗਏ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੀ ਯਾਦ ਵਿਚ ਪਿੰਡ ਦੇ ਮਨਮੀਤ ਅਲੀਸ਼ੇਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਪਹਿਲਾ ...

ਪੂਰੀ ਖ਼ਬਰ »

ਰੇਲਵੇ ਓਵਰ ਬਰਿੱਜ ਸਬੰਧੀ ਵੱਖ-ਵੱਖ ਸੰਸਥਾਵਾਂ ਦੇ ਆਗੂ ਕੈਬਨਿਟ ਮੰਤਰੀ ਨੂੰ ਮਿਲੇ

ਅਹਿਮਦਗੜ੍ਹ, 11 ਨਵੰਬਰ (ਪੁਰੀ) - ਲੁਧਿਆਣਾ ਧੂਰੀ ਰੇਲਵੇ ਲਾਇਨ ਤੇ ਅਹਿਮਦਗੜ੍ਹ ਪੋਹੀੜ ਸੜਕ 'ਤੇ ਸਥਿਤ ਰੇਲਵੇ ਓਵਰ ਬਰਿਜ ਬਨਾਉਣ ਦੀ ਮੰਗ ਨੂੰ ਲੈ ਕੇ ਪਿਛਲੇ 15 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਇਲਾਕਾ ਨਿਵਾਸੀਆਂ 'ਚ ਹਾਲੇ ਤੱਕ ਵੀ ਨਿਰਾਸ਼ਤਾ ਵਾਲਾ ਆਲਮ ਹੀ ਹੈ | ...

ਪੂਰੀ ਖ਼ਬਰ »

ਅਲ-ਫਲਾਹ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਮਲੇਰਕੋਟਲਾ, 11 ਨਵੰਬਰ (ਹਨੀਫ਼ ਥਿੰਦ, ਪਾਰਸ ਜੈਨ) - ਸਥਾਨਕ ਅਲ-ਫਲਾਹ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਪਿ੍ੰਸੀਪਲ ਮੈਡਮ ਰਿਹਾਨਾ ਨਕਵੀ ਦੀ ਦੇਖ-ਦੇਖ ਹੇਠ ਕਰਵਾਇਆ ਗਿਆ | ਸ੍ਰੀ ਲਤੀਫ਼ ਅਹਿਮਦ ਥਿੰਦ ਐਸ.ਡੀ.ਐਮ ਸਰਦੂਲਗੜ੍ਹ ਤੇ ਸਕੱਤਰ ਪੰਜਾਬ ਉਰਦੂ ...

ਪੂਰੀ ਖ਼ਬਰ »

ਰਾਮਗੜ੍ਹੀਆ ਬਰਾਦਰੀ ਵਲੋਂ ਸੱਗੂ ਦਾ ਸਨਮਾਨ

ਭਵਾਨੀਗੜ੍ਹ, 11 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਰਾਮਗੜ੍ਹੀਆ ਬਰਾਦਰੀ ਵੱਲੋਂ ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਪ੍ਰਧਾਨ ਅਵਤਾਰ ਸਿੰਘ ਮੁੱਧੜ ਦੀ ਅਗਵਾਈ ਵਿਚ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪੰਜਾਬ ਪ੍ਰੈੱਸ ਕਲੱਬ ਸੁਨਾਮ ਦੇ ਪ੍ਰਧਾਨ, ...

ਪੂਰੀ ਖ਼ਬਰ »

15 ਨੂੰ ਜਲ ਸਪਲਾਈ ਮੰਤਰੀ ਿਖ਼ਲਾਫ਼ ਹੋਣਗੇ ਮੁਜ਼ਾਹਰੇ

ਲਹਿਰਾਗਾਗਾ, 11 ਨਵੰਬਰ (ਸੂਰਜ ਭਾਨ ਗੋਇਲ) - ਪੰਜਾਬ ਦੇ ਪੇਂਡੂ ਖੇਤਰ ਦੀਆਂ ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਦੇਣ ਸਮੇਤ ਹੋਰ ਵਿਭਾਗੀ ਮੰਗਾਂ ਹੱਲ ਨਾ ਕਰਨ ਿਖ਼ਲਾਫ਼ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਸਮੂਹ ਜਥੇਬੰਦੀਆਂ 'ਤੇ ਆਧਾਰਿਤ ਮੁਲਾਜ਼ਮ ਤਾਲਮੇਲ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਜਖੇਪਲ, 11 ਨਵੰਬਰ (ਮੇਜਰ ਸਿੰਘ ਸਿੱਧੂ) - ਇਲਾਕੇ ਦੀ ਨਾਮਵਰ ਸੰਸਥਾ ਬਾਬਾ ਪਰਮਾਨੰਦ ਕੰਨਿਆਂ ਮਹਾਂਵਿਦਿਆਲਾ ਜਖੇਪਲ ਦੇ ਵਿਹੜੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤੇ ਮਾਂ ਬੋਲੀ ਪੰਜਾਬੀ ਦਿਵਸ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆਂ ਗਿਆ | ਇਸ ...

ਪੂਰੀ ਖ਼ਬਰ »

17 ਗਊਸ਼ਾਲਾਵਾਂ ਤੇ 70 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਸਾਮਾਨ

ਲਹਿਰਾਗਾਗਾ, 11 ਨਵੰਬਰ (ਗਰਗ, ਢੀਂਡਸਾ, ਗੋਇਲ) - ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਅਤੇ ਗਊ ਗ਼ਰੀਬ ਸੇਵਾ ਸੁਸਾਇਟੀ ਲਹਿਰਾਗਾਗਾ ਵਲੋਂ 21ਵਾਂ ਗਊ ਸੇਵਾ ਸਮਾਗਮ ਜੀ.ਪੀ.ਐੱਫ ਧਰਮਸ਼ਾਲਾ ਲਹਿਰਾਗਾਗਾ ਵਿਖੇ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਫਰਵਾਲੀ ਸਕੂਲ ਦੇ ਬੱਚੇ ਵਿੱਦਿਅਕ ਮੁਕਾਬਲਿਆਂ 'ਚ ਜ਼ਿਲ੍ਹਾ ਪੱਧਰ 'ਤੇ ਰਹੇ ਜੇਤੂ

ਸੰਦੌੜ, 11 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਹਾਈ ਸਕੂਲ ਫਰਵਾਲੀ ਵਿਖੇ ਸਕੂਲ ਮੁਖੀ ਸ. ਕੁਲਦੀਪ ਸਿੰਘ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸਹਿ ਵਿੱਦਿਅਕ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਰੋਗਲਾ ਨੇ ਧਾਰਮਿਕ ਸੰਸਥਾਵਾਂ ਨੂੰ ਬਰਤਨ ਵੰਡੇ

ਦਿੜ੍ਹਬਾ ਮੰਡੀ, 11 ਨਵੰਬਰ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਅੰਤ੍ਰਰਿੰਗ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ ਨੇ ਦਿੜ੍ਹਬਾ ਵਿਖੇ ਇਲਾਕੇ ਦੇ ਤਿੰਨ ਪਿੰਡ ਅਕਬਰਪੁਰ ਦੇ ਬਾਲਮੀਕ ਮੰਦਿਰ, ਭਗਤ ਰਵਿਦਾਸ ਗੁਰੂ ਘਰ ...

ਪੂਰੀ ਖ਼ਬਰ »

ਸ਼ਰਮਾ ਬਣੇ ਮੰਡਲ ਦੇ ਪ੍ਰਧਾਨ

ਚੀਮਾ ਮੰਡੀ, 11 ਨਵੰਬਰ (ਦਲਜੀਤ ਸਿੰਘ ਮੱਕੜ) - ਭਾਜਪਾ ਮੰਡਲ ਦੀ ਜ਼ਰੂਰੀ ਮੀਟਿੰਗ ਸਥਾਨਕ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਹੋਈ, ਜਿਸ ਦੌਰਾਨ ਭਾਜਪਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੰਜੇ ਸਿੰਗਲਾ ਜ਼ਿਲ੍ਹਾ ਭਰਵਾਰੀ ਸੂਰਜ ਛਾਬੜਾ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਰਾਇਲਜ਼ ਨੇ 'ਸਪਾਰਕਲਿੰਗ ਦੀਵਾਲੀ ਫੈਸਟ-2018' ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 11 ਨਵੰਬਰ (ਭੁੱਲਰ, ਧਾਲੀਵਾਲ) - ਲਾਇਨਜ਼ ਕਲੱਬ ਸੁਨਾਮ ਰਾਇਲਜ ਵੱਲੋਂ ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਚੇਅਰਮੈਨ ਮਨਿੰਦਰ ਸਿੰਘ ਲਖਮੀਰਵਾਲਾ ਦੀ ਅਗਵਾਈ ਵਿਚ 'ਸਪਾਰਕਲਿੰਗ ਦੀਵਾਲੀ ਫੈਸਟ-2018' ਦੇ ਬੈਨਰ ਹੇਠ ਰੌਸ਼ਨੀਆਂ ਦਾ ਤਿਉਹਾਰ ਗਰੀਨ ...

ਪੂਰੀ ਖ਼ਬਰ »

ਫਲੇਵਾਲ ਕਾਲਜ 'ਚ ਵਾਤਾਵਰਨ ਤੇ ਪ੍ਰਦੂਸ਼ਣ ਸਬੰਧੀ ਜਾਗਰੂਕਤਾ ਪ੍ਰੋਜੈਕਟਰ ਸੈਮੀਨਾਰ

ਕੁੱਪ ਕਲਾਂ, 11 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਵਿਖੇ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਤੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਅਤੇ ਪ੍ਰਦੂਸ਼ਣ ਤੋਂ ...

ਪੂਰੀ ਖ਼ਬਰ »

ਰੱਸਾਕਸ਼ੀ 'ਚ ਅਸ਼ੀਰਵਾਦ ਸਕੂਲ ਦੀਆਂ ਵਿਦਿਆਰਥਣਾਂ ਦੀ ਪੰਜਾਬ ਪੱਧਰ ਲਈ ਚੋਣ

ਚੀਮਾ ਮੰਡੀ, 11 ਨਵੰਬਰ (ਜਗਰਾਜ ਮਾਨ)-ਪਿਛਲੇ ਦਿਨੀਂ ਮਾਤਾ ਗੁਜਰੀ ਗਰਲਜ਼ ਸਕੂਲ ਹਥਨ ਵਿਖੇ ਰੱਸਾਕਸ਼ੀ 14 ਸਾਲ, 17 ਸਾਲ ਅਤੇ 19 ਸਾਲ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਅਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਦੀ ਮੰਗ

ਮੂਣਕ, 11 ਨਵੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਪੰਜਾਬ ਨੰਬਰਦਾਰ ਯੂਨੀਅਨ ਸਬ ਡਵੀਜ਼ਨ ਮੂਣਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਟੇਕ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮਹਿੰਦਰ ਸਿੰਘ ਤੂਰ ਨੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਭਵਾਨੀਗੜ੍ਹ, 11 ਨਵੰਬਰ (ਜਰਨੈਲ ਸਿੰਘ ਮਾਝੀ) - ਨੰਬਰਦਾਰ ਯੂਨੀਅਨ ਬਲਾਕ ਭਵਾਨੀਗੜ੍ਹ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ...

ਪੂਰੀ ਖ਼ਬਰ »

ਗੁਰਤਾਗੱਦੀ ਦਿਵਸ ਮਨਾਇਆ

ਸੰਦੌੜ, 11 ਨਵੰਬਰ (ਜਗਪਾਲ ਸਿੰਘ ਸੰਧੂ) - ਪਿੰਡ ਕੁਠਾਲਾ ਵਿਖੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਗੁਰਤਾਗੱਦੀ ਦਿਵਸ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਅਤੇ ਖ਼ਜ਼ਾਨਚੀ ਭਾਈ ਗੋਬਿੰਦ ਸਿੰਘ ਫ਼ੌਜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਚਰਨ ਸਿੰਘ ਮਣਕੂ ਨੂੰ ਤੀਸਰੀ ਵਾਰ ਪ੍ਰਧਾਨ ਚੁਣਿਆ

ਭਵਾਨੀਗੜ੍ਹ, 11 ਨਵੰਬਰ (ਜਰਨੈਲ ਸਿੰਘ ਮਾਝੀ) - ਪੰਜਾਬ ਪੁਲਿਸ ਪੈਨਸ਼ਨਰਜ਼ ਭਲਾਈ ਸੰਸਥਾ ਸਬ ਡਵੀਜ਼ਨ ਭਵਾਨੀਗੜ੍ਹ ਦੀ ਇਕ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਮਣਕੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਸਥਾ ਦੇ ਪ੍ਰਧਾਨ ਦਾ ਸਮਾਂ ਖ਼ਤਮ ਹੋਣ ਪਰ ਦੁਬਾਰਾ ਦੋ ਸਾਲ ਲਈ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਕਾਂਗਰਸ ਦਾ ਰੋਸ ਪ੍ਰਦਰਸ਼ਨ ਡਰਾਮਾ ਕਰਾਰ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ) - ਕਾਂਗਰਸ ਵਲੋਂ ਨੋਟਬੰਦੀ ਿਖ਼ਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਨੂੰ ਮਹਿਜ਼ ਡਰਾਮਾ ਕਰਾਰ ਦਿੰਦਿਆਂ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ਦਿਓਲ, ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਅਤੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਚਪੜੌਦਾ ਮੈਂਗਲ ਸਿੰਘ ਟਰੱਸਟ ਦੇ ਪ੍ਰਧਾਨ ਬਣੇ

ਅਮਰਗੜ੍ਹ, 11 ਨਵੰਬਰ (ਸੁਖਜਿੰਦਰ ਸਿੰਘ ਝੱਲ) - ਮੈਂਗਲ ਸਿੰਘ ਯਾਦਗਾਰੀ ਟਰੱਸਟ (ਰਜਿ) ਅਮਰਗੜ੍ਹ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ 2 ਸਾਲ ਲਈ ਪ੍ਰਦੀਪ ਸਿੰਘ ਚਪੜੌਦਾ ਨੂੰ ਪ੍ਰਧਾਨ ਚੁਣਿਆ ਗਿਆ | ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਕਬੱਡੀ ਕੱਪ ਦਾ ਸਟਿੱਕਰ ਜ਼ਾਰੀ

ਲਹਿਰਾਗਾਗਾ, 11 ਨਵੰਬਰ (ਸੂਰਜ ਭਾਨ ਗੋਇਲ) - ਲਾਲ ਸਿੰਘ ਲਾਲੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਸੰਸਥਾਪਕ ਰਾਹੁਲਇੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਹੇਠ ਮਰਹੂਮ ਲਾਲ ਸਿੰਘ ਲਾਲੀ ਪਤੀ (ਬੀਬੀ ਰਜਿੰਦਰ ਕੌਰ ਭੱਠਲ) ਦੀ ਯਾਦ ਵਿਚ ਕਰਵਾਏ ਜਾ ਰਹੇ ਪੰਜਵੇਂ ਕਬੱਡੀ ਕੱਪ ...

ਪੂਰੀ ਖ਼ਬਰ »

300 ਵਿਦਿਆਰਥੀਆਂ ਨੰੂ ਗਰੈਜੂਏਸ਼ਨ ਕਰਵਾ ਚੁੱਕੈ ਸਰਕਾਰੀ ਕਾਲਜ ਅਮਰਗੜ੍ਹ

ਅਮਰਗੜ੍ਹ, 11 ਨਵੰਬਰ (ਸੁਖਜਿੰਦਰ ਸਿੰਘ ਝੱਲ) - ਸਾਲ 2013 ਵਿਚ ਸ਼ੁਰੂ ਹੋਏ ਸਰਕਾਰੀ ਕਾਲਜ ਅਮਰਗੜ੍ਹ ਵਿਚੋਂ ਹੁਣ ਤੱਕ ਕਰੀਬ 300 ਵਿਦਿਆਰਥੀਆਂ ਗਰੈਜੂਏਸ਼ਨ ਦੀ ਡਿਗਰੀ ਹਾਸਲ ਕਰਦਿਆਂ ਆਪਣਾ, ਕਾਲਜ ਦਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਾਲ 2013-14 ਵਿਚ ਈ.ਏ. ਅਤੇ ਸਾਲ ...

ਪੂਰੀ ਖ਼ਬਰ »

ਰਾਜ ਪੱਧਰੀ ਤਲਵਾਰਬਾਜ਼ੀ (ਫੈਨਸਿੰਗ) ਖੇਡਾਂ 'ਚੋਂ ਰਾਘਵ ਗੋਇਲ ਨੇ ਜਿੱਤਿਆ ਕਾਂਸੀ ਦਾ ਤਗਮਾ

ਧਰਮਗੜ੍ਹ, 11 ਨਵੰਬਰ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਦੇ ਸਮਾਜਸੇਵੀ ਡਾ. ਰਾਮ ਲਾਲ ਗੋਇਲ ਪ੍ਰਧਾਨ ਅਗਰਵਾਲ ਸਭਾ ਅਤੇ ਸਾਇੰਸ ਮਿਸਟ੍ਰੈਸ ਨਰੇਸ਼ ਗੁਪਤਾ ਦੇ ਹੋਣਹਾਰ ਸਪੁੱਤਰ ਰਾਘਵ ਗੋਇਲ ਨੇ ਡੀ.ਪੀ.ਈ. ਪੰਕਜ ਕੁਮਾਰ ਦੀ ਅਗਵਾਈ ਹੇਠ 19 ਸਾਲ ਤੋ ਘੱਟ ਉਮਰ ਵਰਗ ਦੀਆਂ ...

ਪੂਰੀ ਖ਼ਬਰ »

ਮਾਇਆ ਦੇਵੀ ਨੰੂ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਧੂਰੀ, 11 ਨਵੰਬਰ (ਸੁਖਵੰਤ ਸਿੰਘ ਭੁੱਲਰ, ਨਰਿੰਦਰ ਸੇਠ) - ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਸ੍ਰੀ ਸੁਖਪਾਲ ਸ਼ਰਮਾ ਦੇ ਮਾਤਾ ਮਾਇਆ ਦੇਵੀ ਦੀ ਪਿੰਡ ਭੱਦਲਵੱਡ ਦੇ ਗੁਰਦੁਆਰਾ ਸਾਹਿਬ ਵਿਚ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਸਮੇਂ ਵੱਖੋ-ਵੱਖ ਸਿਆਸੀ, ਸਮਾਜਸੇਵੀ, ...

ਪੂਰੀ ਖ਼ਬਰ »

ਪ੍ਰੋ: ਅਗਰਵਾਲ ਦੀ ਯਾਦ 'ਚ ਖੁੱਲੇ੍ਹ ਹਸਪਤਾਲ 'ਚ ਗਰੀਬਾਂ ਦਾ ਇਲਾਜ ਮੁਫ਼ਤ ਹੋਵੇਗਾ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ) - ਸਥਾਨਕ ਕਿਸ਼ਨਪੁਰਾ ਰੋਡ 'ਤੇ ਖੁੱਲ੍ਹੇ ਪ੍ਰੋਫ਼ੈਸਰ ਆਰ.ਡੀ. ਅਗਰਵਾਲ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਅੱਜ ਸਿਵਲ ਸਰਜਨ ਡਾ. ਅਰੁਨ ਗੁਪਤਾ ਨੇ ਕੀਤਾ | ਹਸਪਤਾਲ ਦੇ ਸੰਚਾਲਕ ਡਾ. ਅਮਨਦੀਪ ਸਿੰਘ ਅਗਰਵਾਲ ਨੇ ਦੱਸਿਆ ਕਿ ਇਹ ਹਸਪਤਾਲ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹੈ ਪਿੰਡ ਜਖੇਪਲ

ਜਖੇਪਲ, 11 ਨਵੰਬਰ (ਮੇਜਰ ਸਿੰਘ ਸਿੱਧੂ) - 2 ਵਿਧਾਨ ਸਭਾ ਹਲਕਿਆਂ ਦੀ ਮਾਲਕੀ ਅਤੇ ਸੰਗਰੂਰ ਜ਼ਿਲੇ੍ਹ ਦਾ ਸਭ ਤੋਂ ਵੱਡਾ ਪਿੰਡ ਜਖੇਪਲ ਬਹੁਤ ਸਾਰੀਆਂ ਸਹੂਲਤਾਂ ਤੋਂ ਸੱਖਣਾ ਹੈ | ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਕਾਮਿਆਂ ਦੀ ਨਿਜੀ ਸਫ਼ਾਈ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ

ਅਹਿਮਦਗੜ੍ਹ, 11 ਨਵੰਬਰ (ਪੁਰੀ) - ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਭੋਜਨ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੌਰਾਨ ਸ਼ਹਿਰ ਅਤੇ ਇਲਾਕੇ ਦੀਆਂ ਡੇਅਰੀਆਂ, ਹਲਵਾਈਆਂ ਦੀਆਂ ਦੁਕਾਨਾਂ ਅਤੇ ਢਾਬਿਆਂ ਵਿਖੇ ਕੰਮ ਕਰਨ ਵਾਲੇ ...

ਪੂਰੀ ਖ਼ਬਰ »

ਨਹਿਰੀਂ ਪਾਣੀ ਦੀ ਮਿਕਦਾਰ ਵਧਾਉਣ ਦੀ ਮੰਗ

ਚੋਟੀਆਂ, 11 ਨਵੰਬਰ (ਪ੍ਰਵੀਨ ਖੋਖਰ) - ਇਕ ਪਾਸੇ ਕਣਕ ਦੀ ਬਿਜਾਈ ਸਿਖਰ 'ਤੇ ਹੈ, ਦੂਜੇ ਪਾਸੇ ਅਲੀਸ਼ੇਰ, ਆਲਮਪੁਰ, ਚੋਟੀਆਂ, ਗੋਬਿੰਦਪੁਰਾ ਜਵਾਹਰਵਾਲਾ ਸਣੇ ਦਰਜਨ ਪਿੰਡਾਂ ਦੇ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਹਨ | ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪ੍ਰੇਮ ਪਾਲ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਹਰਿਆਣਾ ਵਾਂਗ ਤਿੰਨ ਹਜ਼ਾਰ ਤਨਖ਼ਾਹ ਤੇ ਪੰਜ ਲੱਖ ਦਾ ਬੀਮਾ ਮੰਗਿਆ

ਮਲੇਰਕੋਟਲਾ, 11 ਨਵੰਬਰ (ਕੁਠਾਲਾ) - ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਗੁਰਮੇਲ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਨੰਬਰਦਾਰਾ ਯੂਨੀਅਨ 643 ਦੀ ਮੀਟਿੰਗ ਦੌਰਾਨ ਨੰਬਰਦਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX