ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  11 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  27 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  37 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 2 hours ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 7 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 1 hour ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  10 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਖੰਨਾ / ਸਮਰਾਲਾ

ਰੇਹੜੀ ਫੜ੍ਹੀ ਵਾਲਿਆਂ ਦੀ ਹੜਤਾਲ ਦਾ ਮਾਮਲਾ ਹੋਰ ਉਲਝਿਆ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ) - ਅਮਲੋਹ ਰੋਡ ਸਥਿਤ ਸ਼ਹਿਰ ਦੀ ਮੁੱਖ ਸਬਜ਼ੀ ਮੰਡੀ ਦੇ ਰੇਹੜੀ ਫੜ੍ਹੀ ਵਾਲਿਆਂ ਅਤੇ ਯੂਜ਼ਰ ਚਾਰਜਿਜ਼ ਦੇ ਠੇਕੇਦਾਰ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ ਵਿਵਾਦ ਹੁਣ ਸ਼ਹਿਰੀਆਂ ਲਈ ਸੰਕਟ ਦਾ ਰੂਪ ਲੈਂਦਾ ਜਾ ਰਿਹਾ ਹੈ | ਸੋਮਵਾਰ ਤੋਂ ਆੜ੍ਹਤੀਆਂ ਅਤੇ ਕਿਸਾਨ ਮੰਡੀ ਨੇ ਵੀ ਰੇਹੜੀ-ਫੜ੍ਹੀ ਵਾਲਿਆਂ ਦੇ ਸਮਰਥਨ ਵਿਚ ਹੜਤਾਲ ਵਿਚ ਸ਼ਾਮਲ ਹੋ ਜਾਣਾ ਹੈ | ਜਿਸ ਨਾਲ ਸ਼ਹਿਰ ਵਿਚ ਸਬਜ਼ੀ ਦੀ ਕਿੱਲਤ ਹੋਣਾ ਯਕੀਨੀ ਹੈ | ਗੌਰਤਲਬ ਹੈ ਕਿ ਸ਼ੁੱਕਰਵਾਰ ਤੋਂ ਯੂਜ਼ਰ ਚਾਰਜਿਜ਼ ਦੇ ਠੇਕੇਦਾਰ ਅਤੇ ਰੇਹੜੀ ਫੜ੍ਹੀ ਵਾਲਿਆਂ ਦੇ ਵਿਚਕਾਰ ਹੋਏ ਵਿਵਾਦ ਤੋਂ ਬਾਅਦ ਰੇਹੜੀ ਫੜ੍ਹੀ ਵਾਲੇ ਅਤੇ ਦੁਕਾਨਦਾਰ ਹੜਤਾਲ ਤੇ ਹਨ | ਰੇਹੜੀ ਫੜ੍ਹੀ ਵਾਲੇ ਕਿਸੇ ਕੀਮਤ ਤੇ ਚਾਰਜ ਦੇਣ ਨੂੰ ਤਿਆਰ ਨਹੀਂ ਹਨ | ਸ਼ੁੱਕਰਵਾਰ ਨੂੰ ਕੁੱਝ ਰੇਹੜੀ ਵਾਲਿਆਂ ਅਤੇ ਠੇਕੇਦਾਰ ਦੇ ਕਰਿੰਦਿਆਂ ਵਿਚਕਾਰ ਹੱਥਾ ਪਾਈ ਵੀ ਹੋਈ | ਇਸ ਦੀ ਸ਼ਿਕਾਇਤ ਦੋਵਾਂ ਧਿਰਾਂ ਨੇ ਪੁਲਿਸ ਵਿਚ ਕੀਤੀ ਹੋਈ ਹੈ | ਪਰ ਪੁਲਸ ਕਾਰਵਾਈ ਕਰਨ ਦੀ ਬਜਾਏ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ | ਕੱਲ੍ਹ ਤੋਂ ਆੜ੍ਹਤੀ ਅਤੇ ਕਿਸਾਨ ਮੰਡੀ ਨੇ ਵੀ ਰੇਹੜੀ ਫੜ੍ਹੀ ਵਾਲਿਆਂ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ ਹੈ | ਅੱਜ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੋਵਾਂ ਧਿਰਾਂ ਨੂੰ ਐਤਵਾਰ ਸ਼ਾਮ ਨੂੰ ਆਪਣੇ ਦਫ਼ਤਰ ਵਿਚ ਬੁਲਾਇਆ, ਪਰ ਰੇਹੜੀ ਯੂਨੀਅਨ ਦੇ ਪ੍ਰਧਾਨ ਸ਼ਾਮ ਲਾਲ ਨਾਰੰਗ ਅਨੁਸਾਰ ਇਸ ਦੌਰਾਨ ਵੀ ਕੋਈ ਸਮਝੌਤਾ ਨਹੀਂ ਹੋਇਆ ਅਤੇ ਉਹ ਠੇਕੇਦਾਰ ਦੇ ਿਖ਼ਲਾਫ਼ ਐੱਫ. ਆਈ. ਆਰ. ਦਰਜ ਹੋਣ ਤੱਕ ਅੰਦੋਲਨ ਜਾਰੀ ਰੱਖਣਗੇ | ਉਨ੍ਹਾਂ ਨੇ ਕਿਹਾ ਕਿ ਐੱਸ. ਐੱਸ. ਪੀ. ਨੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਅੰਦੋਲਨ ਨੂੰ ਸ਼ਾਂਤੀਪੂਰਨ ਰੱਖਣ ਦੀ ਅਪੀਲ ਵੀ ਕੀਤੀ |

ਸਾਬਕਾ ਕੌਾਸਲਰ ਨਿੰਮਾ 'ਤੇ ਧੋਖਾਧੜੀ ਦਾ ਪਰਚਾ ਦਰਜ

ਮਲੌਦ, 11 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) - ਥਾਣਾ ਮਲੌਦ ਵਿਖੇ ਗੁਰਮੇਲ ਕੌਰ ਵਿਧਵਾ ਪ੍ਰੇਮ ਸਿੰਘ ਵਾਸੀ ਕੂਹਲੀ ਖ਼ੁਰਦ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਮਲੌਦ ਦੇ ਸਾਬਕਾ ਕੌਾਸਲਰ ਨਿਰਮਲ ਸਿੰਘ ਨਿੰਮਾ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ...

ਪੂਰੀ ਖ਼ਬਰ »

ਰੇਲਵੇ ਪੁਲ ਸਬੰਧੀ ਵੱਖ-ਵੱਖ ਸੰਸਥਾਵਾਂ ਦੇ ਆਗੂ ਕੈਬਨਿਟ ਮੰਤਰੀ ਨੂੰ ਮਿਲੇ

ਅਹਿਮਦਗੜ੍ਹ, 11 ਨਵੰਬਰ (ਪੁਰੀ)- ਲੁਧਿਆਣਾ ਧੂਰੀ ਰੇਲਵੇ ਲਾਈਨ ਤੇ ਅਹਿਮਦਗੜ੍ਹ ਪੋਹੀੜ ਸੜਕ 'ਤੇ ਸਥਿਤ ਰੇਲਵੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 15 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਇਲਾਕੇ ਨਿਵਾਸੀਆਂ 'ਚ ਹਾਲੇ ਤੱਕ ਵੀ ਨਿਰਾਸ਼ਤਾ ਵਾਲਾ ਆਲਮ ਹੀ ਹੈ | ਬੀਤੇ ਦਿਨ ...

ਪੂਰੀ ਖ਼ਬਰ »

ਸਾਹਨੇਵਾਲ ਮੰਡੀ ਤੇ ਜੁੜਵੇਂ ਖ਼ਰੀਦ ਕੇਂਦਰਾਂ 'ਚ ਕੰਮ ਤਸੱਲੀਬਖ਼ਸ਼

ਸਾਹਨੇਵਾਲ, 11 ਨਵੰਬਰ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ) ਸਾਹਨੇਵਾਲ ਮੱੁਖ ਮੰਡੀ ਤੇ ਇਸ ਨਾਲ ਜੁੜਵੇਂ ਖ਼ਰੀਦ ਕੇਂਦਰਾਂ ਵਿਚ ਕੱਲ੍ਹ ਤੱਕ 701180 ਕੁਇੰਟਲ ਝੋਨਾ ਖ਼ਰੀਦਿਆ ਗਿਆ ਹੈ ਅਜੇ ਝੋਨੇ ਦੀ ਆਮਦ ਜ਼ੋਰਾਂ ਤੇ ਹੈ ਅਤੇ ਮੰਡੀਆਂ ਵਿਚ ਖ਼ਰੀਦ ਦਾ ਕੰਮ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਲੁੱਟਾਂ ਕਰਨ ਵਾਲੇ ਜੇਲ੍ਹ ਭੇਜੇ

ਸਮਰਾਲਾ, 11 ਨਵੰਬਰ (ਬਲਜੀਤ ਸਿੰਘ ਬਘੌਰ) - ਸਮਰਾਲਾ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਸੰਦੀਪ ਸਿੰਘ ਉਰਫ਼ ਸੰਨੀ ਵਾਸੀ ਲਲੌੜੀ ਕਲਾਂ ਤੇ ਹਰਦੀਪ ਸਿੰਘ ਉਰਫ਼ ਹੈਪੀ ਵਾਸੀ ਕਲਾਲ ਮਾਜਰਾ ਨੂੰ ...

ਪੂਰੀ ਖ਼ਬਰ »

ਅਨੂਪ ਤੇ ਰਾਜਨ ਖੰਨਾ ਮੰਡਲ ਭਾਜਪਾ ਦੇ ਜਨਰਲ ਸਕੱਤਰ ਨਿਯੁਕਤ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ) - ਅੱਜ ਭਾਜਪਾ ਖੰਨਾ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਦਿਨੇਸ਼ ਵਿਜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਇੰਚਾਰਜ ਅਤੇ ਪੰਜਾਬ ਭਾਜਪਾ ...

ਪੂਰੀ ਖ਼ਬਰ »

ਡੇਹਲੋਂ 'ਚ ਲੋਕ ਅਧਿਕਾਰ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਡੇਹਲੋਂ, 11 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ) - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਲੋਕ ਮੁੱਦੇ ਹੱਲ ਕਰਵਾਉਣ ਲਈ ਵਿੱਢੇ ਸੂਬਾ ਪੱਧਰੀ ਸੰਘਰਸ਼ ਤਹਿਤ 9ਵੀਂ ਵਿਸ਼ਾਲ ਲੋਕ ਅਧਿਕਾਰ ਰੈਲੀ ਮੰਡੀ ਅਹਿਮਦਗੜ੍ਹ ਵਿਖੇ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਮੌਸਮ ਦੀ ਤਬਦੀਲੀ ਕਾਰਨ ਝੋਨੇ 'ਚ ਨਮੀ ਮਾਤਰਾ 'ਚ ਵਾਧਾ ਕੀਤਾ ਜਾਵੇ-ਤੇਜੀ ਰਾਜੇਵਾਲ

ਸਮਰਾਲਾ, 11 ਨਵੰਬਰ (ਬਲਜੀਤ ਸਿੰਘ ਬਘੌਰ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਅਹੁਦੇਦਾਰਾਂ ਦੀ ਜ਼ਰੂਰੀ ਮੀਟਿੰਗ ਕਿਸਾਨ ਆਗੂ ਤੇਜਿੰਦਰ ਸਿੰਘ ਤੇਜੀ ਰਾਜੇਵਾਲ ਦੀ ਦੇਖਰੇਖ ਹੇਠ ਹੋਈ | ਮੀਟਿੰਗ ਦੌਰਾਨ ਤੇਜੀ ਰਾਜੇਵਾਲ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਗਾਉਣ ਦਾ ...

ਪੂਰੀ ਖ਼ਬਰ »

ਚੱਕ ਸਰਾਏ ਦਾ ਕਿਸਾਨ ਭੇਦਭਰੀ ਹਾਲਤ 'ਚ ਲਾਪਤਾ

ਬੀਜਾ, 11 ਨਵੰਬਰ (ਰਣਧੀਰ ਸਿੰਘ ਧੀਰਾ)- ਪੁਲਿਸ ਚੌਕੀ ਕੋਟ ਅਧੀਨ ਆਉਂਦੇ ਪਿੰਡ ਚੱਕ ਸਰਾਏ ਦੇ ਕਿਸਾਨ ਕੁਲਦੀਪ ਸਿੰਘ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋ ਜਾਣ ਦੀ ਖ਼ਬਰ ਹੈ | ਕੁਲਦੀਪ ਸਿੰਘ ਦੇ ਲੜਕੇ ਤੇਜਿੰਦਰ ਸਿੰਘ ਨੇ ਪੁਲਿਸ ਥਾਣਾ ਸਦਰ ਖੰਨਾ ਵਿਖੇ ਲਿਖਾਈ ਰਿਪੋਰਟ ...

ਪੂਰੀ ਖ਼ਬਰ »

ਸਿਆੜ੍ਹ ਸਕੂਲ 'ਚ ਵਿਦਿਆਰਥੀਆਂ ਦੇ ਮਾਪਿਆਂ ਤੇ ਅਨੁਸ਼ਾਸਨੀ ਕਮੇਟੀ ਵਲੋਂ ਵਿਚਾਰਾਂ ਸਾਂਝੀਆਂ

ਮਲੌਦ, 11 ਨਵੰਬਰ (ਸਹਾਰਨ ਮਾਜਰਾ)-ਸ.ਸ.ਸ.ਸ. (ਲੜਕੇ) ਸਿਆੜ੍ਹ ਵਿਖੇ 10ਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੇ ਮਾਪਿਆਂ ਦੀ ਅਨੁਸ਼ਾਸਨ ਕਮੇਟੀ ਨਾਲ ਅਹਿਮ ਮੀਟਿੰਗ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਰਪੰਚ ਕਮਲਜੀਤ ਸਿੰਘ ਸਿਆੜ੍ਹ ਅਤੇ ਪਿ੍ੰਸੀਪਲ ਜਤਿੰਦਰ ...

ਪੂਰੀ ਖ਼ਬਰ »

ਲੋੜਵੰਦਾਂ ਲਈ ਦਵਾਈਆਂ ਦੀ ਸੇਵਾ ਕਰ ਰਿਹੈ ਕਾਰਗਿਲ ਹੀਰੋ ਪਰਮਜੀਤ ਸਿੰਘ ਪਾਰਸ

ਸਮਰਾਲਾ, 11 ਨਵੰਬਰ (ਬਲਜੀਤ ਸਿੰਘ ਬਘੌਰ) - ਬੇਸ਼ੱਕ ਅੱਜ ਕਲ ਚੋਰ ਬਾਜ਼ਾਰੀ ਦੀਆਂ ਖ਼ਬਰਾਂ ਆਮ ਸੁਣਨ ਨੂੰ ਮਿਲ ਰਹੀਆਂ ਹਨ, ਪਰ ਅਜੇ ਵੀ ਕੁਝ ਅਜਿਹੇ ਇਨਸਾਨ ਹਨ, ਜਿਨ੍ਹਾਂ ਦੀ ਰਗ-ਰਗ ਦਇਆ ਭਰੀ ਪਈ ਹੈ | ਅਜਿਹੀ ਹੀ ਮਿਸਾਲ ਕਾਰਗਿਲ ਦੇ ਹੀਰੋ ਪਰਮਜੀਤ ਸਿੰਘ ਪਾਰਸ ਵਾਸੀ ...

ਪੂਰੀ ਖ਼ਬਰ »

ਦੋਰਾਹਾ 'ਚ ਗੁਰਮਤਿ ਸਮਾਗਮ ਕਰਵਾਇਆ

ਦੋਰਾਹਾ, 11 ਨਵੰਬਰ (ਮਨਜੀਤ ਸਿੰਘ ਗਿੱਲ) - ਰਾਇਲ ਇਨਕਲੇਵ ਦੋਰਾਹਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਨੇ ਕੀਰਤਨ ਵਿਖਿਆਨ ਕਰਦਿਆਂ ਕਿਹਾ ਕਿ ਸਤਿ ਸੰਗਤ ...

ਪੂਰੀ ਖ਼ਬਰ »

ਵੇਰਕਾ ਡੇਅਰੀ ਉਟਾਲਾਂ ਨੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਸਮਰਾਲਾ, 11 ਨਵੰਬਰ (ਬਲਜੀਤ ਸਿੰਘ ਬਘੌਰ) - ਵੇਰਕਾ ਡੇਅਰੀ ਉਟਾਲਾਂ ਵਲੋਂ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ | ਡੇਅਰੀ ਵਿਚ ਕਰਵਾਏ ਸਮਾਗਮ ਦੀ ਉਦਘਾਟਨੀ ਰਸਮ ਨੰਬਰਦਾਰ ਗੁਰਵਿੰਦਰ ਸਿੰਘ ਗੋਲਡੀ ਵਲੋਂ ਕੀਤੀ ਗਈ, ਜਦ ਕਿ ਆਏ ਉਤਪਾਦਕਾਂ ਦਾ ਧੰਨਵਾਦ ਅਵਤਾਰ ...

ਪੂਰੀ ਖ਼ਬਰ »

ਅਲਵੇਲ ਸਿੰਘ ਸਹੋਤਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਬੀਜਾ, 11 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ) - ਕਾਂਗਰਸ ਦੇ ਸਰਗਰਮ ਆਗੂ ਤੇ ਪੰਚਾਇਤ ਮੈਂਬਰ ਦਰਸ਼ਨ ਸਿੰਘ ਸਹੋਤਾ ਦੇ ਪਿਤਾ ਅਲਵੇਲ ਸਿੰਘ ਸਹੋਤਾ (80) 5 ਨਵੰਬਰ ਨੂੰ ਗੁਰੂ ਜੀ ਦੇ ਚਰਨਾਂ ਵਿਚ ਜਾ ਬਿਰਾਜੇ ਸਨ, ਜਿਨ੍ਹਾਂ ਨਮਿਤ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਪਿੰਡ 'ਚ ਪਾਉਣ ...

ਪੂਰੀ ਖ਼ਬਰ »

ਸਰਪੰਚ ਤੇਜਿੰਦਰ ਸਿੰਘ ਵਲੋਂ ਇਕੋਲਾਹਾ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ) - ਅੱਜ ਇਕੋਲਾਹਾ ਵਿਚ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਪ੍ਰਧਾਨ ਤੇਜਿੰਦਰ ਸਿੰਘ ਇਕੋਲਾਹਾ ਸਰਪੰਚ ਯੂਨੀਅਨ ਨੇ ਕੀਤਾ | ਇਸ ਟੂਰਨਾਮੈਂਟ ਵਿਚ ਕੁੱਲ 38 ਟੀਮਾਂ ਨੇ ਭਾਗ ਲੈ ਰਹੀਆਂ ਹਨ | ਪਹਿਲਾਂ ਮੈਚ ਅੰਡਰ 18 ਸਾਲ ...

ਪੂਰੀ ਖ਼ਬਰ »

ਸਤਨਾਮ ਸਿੰਘ ਬੁਆਣੀ ਐੱਸ.ਸੀ. ਸੈੱਲ ਬਲਾਕ ਕਾਂਗਰਸ ਦੋਰਾਹਾ ਦਾ ਮੀਤ ਪ੍ਰਧਾਨ ਨਿਯੁਕਤ

ਦੋਰਾਹਾ, 11 ਨਵੰਬਰ (ਮਨਜੀਤ ਸਿੰਘ ਗਿੱਲ) - ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ ਅਤੇ ਹਲਕਾ ਪਾਇਲ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਉੱਘੇ ਲੋਕ ਗਾਇਕ ਕਾਂਗਰਸੀ ਆਗੂ ਸਤਨਾਮ ਸਿੰਘ ਸੱਤਾ ਬੁਆਣੀ ਦੀਆਂ ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਬਲਾਕ ...

ਪੂਰੀ ਖ਼ਬਰ »

ਵਜ਼ੀਫ਼ੇ ਤੇ ਦਾਖ਼ਲਾ ਫ਼ੀਸਾਂ ਰੋਕੇ ਜਾਣ ਿਖ਼ਲਾਫ਼ ਧਰਨਾ 14 ਨੂੰ -ਭੌਰਲਾ, ਭਾਦਲਾ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਪੁਲਿਸ ਜਿਲ੍ਹਾ ਖੰਨਾ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਭੌਰਲਾ ਤੇ ਸਰਕਲ ਪ੍ਰਧਾਨ ਜਗਦੀਸ਼ ਸਿੰਘ ਰਾਣਾ ਭਾਦਲਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ 14 ਨਵੰਬਰ ਨੂੰ ਡੀ. ਸੀ. ਜਲੰਧਰ ਦੇ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰਾਂ ਦੀ ਮੀਟਿੰਗ

ਮਲੌਦ, 11 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਬਲਾਕ ਮਲੌਦ ਨਾਲ ਸਬੰਧਿਤ ਕਾਂਗਰਸੀ ਬਲਾਕ ਸੰਮਤੀ ਮੈਂਬਰਾਂ ਦੀ ਮੀਟਿੰਗ ਪਿੰਡ ਬੇਰਕਲਾਂ ਵਿਖੇ ਕਿਸਾਨ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਦੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਗਿੱਲ ਗੋਗੀ ਨਹੀਂ ਰਹੇ

ਹੰਬੜਾਂ, 11 ਨਵੰਬਰ (ਸਲੇਮਪੁਰੀ)-ਸਮਾਜ ਸੇਵਕ ਤੇ ਕਿਸਾਨ ਆਗੂ ਅਮਰਜੀਤ ਸਿੰਘ ਗਿੱਲ ਗੋਗੀ ਪੁੱਤਰ ਸਵ: ਆਤਮਾ ਸਿੰਘ ਗਿੱਲ ਮਲਕਪੁਰ ਵਾਲੇ ਵਾਸੀ ਇਯਾਲੀ ਖੁਰਦ, ਸਾਊਥ ਸਿਟੀ ਲੁਧਿਆਣਾ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਹ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਤੇ ਇਕਲੌਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਹਾਈ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆਂ ਖ਼ੁਰਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦਾ ਰਸਮੀ ਉਦਘਾਟਨ ਸਮੁੱਚੀ ਮੈਨੇਜਮੈਂਟ ਕਮੇਟੀ ਅਤੇ ਮੁੱਖ ਅਧਿਆਪਕਾ ...

ਪੂਰੀ ਖ਼ਬਰ »

ਕਸਬੇ 'ਚ ਘੁੰਮ ਰਹੇ ਅਵਾਰਾ ਖੱਚਰਾਂ, ਘੋੜਿਆਂ ਤੇ ਕੁੱਤਿਆਂ ਕਾਰਨ ਲੋਕਾਂ 'ਚ ਪਾਇਆ ਜਾ ਰਿਹਾ ਦਹਿਸ਼ਤ ਦਾ ਮਾਹੌਲ

• ਸੰਜੀਵ ਕੋਛੜ ਬੱਧਨੀ ਕਲਾਂ, 11 ਨਵੰਬਰ-ਸਥਾਨਕ ਕਸਬਾ ਬੱਧਨੀ ਕਲਾਂ 'ਚ ਫਿਰ ਰਹੇ ਆਵਾਰਾ ਖੱਚਰਾਂ, ਘੋੜਿਆਂ ਤੇ ਕੁੱਤਿਆਂ ਕਾਰਨ ਇੱਥੋਂ ਦੇ ਵਸਨੀਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਕਸਬੇ ਦੀਆਂ ਸ਼ਾਮ ਲਾਟਾਂ ਅਤੇ ਦਾਣਾ ਮੰਡੀ ਦੇ ਆਸ-ਪਾਸ ਰਹਿ ਰਹੇ ਝੁੱਗੀਆਂ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ ਵਿਚ ਮੰਡੀਆਂ ਵਿਚ ਹੋ ਰਹੀ ਕਿਸਾਨਾਂ ਦੀ ਲੁੱਟ-ਜਥੇ: ਰਣੀਆ

ਮੋਗਾ, 11 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ ਫੋਕੇ ਦਾਅਵਿਆਂ ਅਤੇ ਵਾਅਦਿਆਂ ਦੀ ਫ਼ੂਕ ਉਦੋਂ ਮੰਡੀਆਂ ਵਿਚ ਖੁੱਲ੍ਹ ਰਹੀ ਹੈ ਜਦ ਝੋਨੇ ਦੀ ਫ਼ਸਲ ਨੂੰ ਲੈ ਕੇ ਕਿਸਾਨ ਮੰਡੀਆਂ ਵਿਚ ਰੁਲਨ ਲਈ ...

ਪੂਰੀ ਖ਼ਬਰ »

ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਮਨਾਇਆ ਵਿਸ਼ਵ ਵਿਗਿਆਨ ਦਿਵਸ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਵਿਸ਼ਵ ਵਿਗਿਆਨ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦੇ ਚੇਅਰਮੈਨ ਇੰਜ. ਜਨੇਸ਼ ਗਰਗ ਨੇ ਕਿਹਾ ਕਿ ਹਰੇਕ ਸਾਲ 10 ਨਵੰਬਰ ਨੂੰ ਦੁਨੀਆਂ ਦੇ ਕਈ ਦੇਸ਼ਾਂ ਵਿਚ ਸ਼ਾਂਤੀ ਅਤੇ ਵਿਕਾਸ ਲਈ ...

ਪੂਰੀ ਖ਼ਬਰ »

ਰੇਹੜੀ ਚਾਲਕਾਂ ਦੇ ਰੁਜ਼ਗਾਰ ਦੀ ਸੁਰੱਖਿਆ ਸਬੰਧੀ ਮੀਟਿੰਗ

ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਸਟਰੀਟ ਵੈਡਿੰਗ ਐਕਟ-2014 ਕੇਵਲ ਤੇ ਕੇਵਲ ਰੇਹੜੀ ਚਾਲਕਾਂ ਦੇ ਰੁਜ਼ਗਾਰ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਟਰੀਟ ਵੈਡਿੰਗ ਨੂੰ ਨਿਯਮਤ ਕਰਨ ਲਈ ਹੋਂਦ 'ਚ ਆਇਆ ਹੈ | ਰੇਹੜੀ ਚਾਲਕਾਂ ਦੇ ਰੁਜ਼ਗਾਰ ਦੀ ਸੁਰੱਖਿਆ ਸਬੰਧੀ ਮੀਟਿੰਗ ਮੌਕੇ ...

ਪੂਰੀ ਖ਼ਬਰ »

ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਵਲੋਂ ਧਾਰਮਿਕ ਸਮਾਗਮ

ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਵਲੋਂ ਸੂਬਾ ਪ੍ਰਧਾਨ ਰਜਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ 1984 ਨਸਲਕੁਸ਼ੀ ਸ਼ਹੀਦ ...

ਪੂਰੀ ਖ਼ਬਰ »

ਭਾਈ ਦਰਸ਼ਨ ਸਿੰਘ ਘੋਲੀਆ ਪ੍ਰਧਾਨ ਹੋਂਦ ਚਿੱਲ੍ਹੜ ਸਿੱਖ ਇਨਸਾਫ਼ ਕਮੇਟੀ ਸਨਮਾਨਿਤ ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਵਲੋਂ ਧਾਰਮਿਕ ਸਮਾਗਮ

ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਵਲੋਂ ਸੂਬਾ ਪ੍ਰਧਾਨ ਰਜਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ 1984 ਨਸਲਕੁਸ਼ੀ ਸ਼ਹੀਦ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਦੀ ਨਸ਼ਿਆਂ ਿਖ਼ਲਾਫ਼ ਅਹਿਮ ਮੀਟਿੰਗ

ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਬਾਘਾ ਪੁਰਾਣਾ ਦੀ ਨਸ਼ਿਆਂ ਿਖ਼ਲਾਫ਼ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਨੇ ਕੀਤੀ ਮੀਟਿੰਗ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹੀਦ ਨਛੱਤਰ ਧਾਲੀਵਾਲ ਭਵਨ ਮੋਗਾ ਵਿਖੇ ਕਾ: ਗੁਰਮੀਤ ਸਿੰਘ ਵਾਂਦਰ ਦੀ ਪ੍ਰਧਾਨਗੀ ਹੇਠ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਕੀਤੀ ਗਈ | ਗੱਲਬਾਤ ਕਰਦਿਆਂ ਕਾ: ਕੁਲਦੀਪ ਸਿੰਘ ਭੋਲਾ ਨੇ ਦੱਸਿਆ ਕਿ ਸੀ.ਪੀ.ਆਈ. ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਕੀਤਾ ਵੱਖ-ਵੱਖ ਮੰਡੀਆਂ ਦਾ ਦੌਰਾ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਤੇ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਅੰਦਰ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਕਿਹਾ ਕਿ ...

ਪੂਰੀ ਖ਼ਬਰ »

ਅਸਤੀਫ਼ਾ ਦੇਣ ਦਾ ਵਾਅਦਾ ਕਰਕੇ ਸੁਖਬੀਰ ਮੁੱਕਰੇ-ਦਿਲਬਰ ਮੁਹੰਮਦ ਖ਼ਾਨ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ) - ਪੰਜਾਬ ਪ੍ਰਦੇਸ਼ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਸੂਜਾਪੁਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਚੌਾਕੀਮਾਨ, 11 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸੁਖਵਿੰਦਰ ਸਿੰਘ ਸੂਜਾਪੁਰ ਦੇ ਪਿਤਾ ਅਤੇ ਸਾਬਕਾ ਪੰਚ ਧਰਮਿੰਦਰ ਸਿੰਘ ਸੂਜਾਪੁਰ ਤੇ ਗੁਰਤੇਜ ਸਿੰਘ ਸੂਜਾਪੁਰ ਦੇ ਦਾਦਾ ਨੰਬਰਦਾਰ ਪ੍ਰੀਤਮ ਸਿੰਘ ਹਾਂਸ ਸੂਜਾਪੁਰ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »

ਨਮੀ ਦੇ ਨਾਂਅ 'ਤੇ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ-ਬਲਰਾਜ ਸਿੰਘ ਖ਼ਾਲਸਾ

ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਮੰਡੀਆਂ ਅੰਦਰ ਨਮੀ ਦੇ ਨਾਂਅ 'ਤੇ ਆੜ੍ਹਤੀਆਂ, ਸ਼ੈਲਰਾਂ, ਖ਼ਰੀਦ ਏਜੰਸੀਆਂ ਸਮੇਤ ਮੰਡੀਆਂ ਨਾਲ ਸਬੰਧ ਰੱਖਣ ਵਾਲੇ ਹਰ ਵਰਗ ਵਲੋਂ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਤੇ ਮੌਜੂਦਾ ਕਾਂਗਰਸ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਮੂਕ-ਦਰਸ਼ਕ ਬਣੀ ਨਮੀ ਦੇ ਨਾਂਅ 'ਤੇ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ-ਬਲਰਾਜ ਸਿੰਘ ਖ਼ਾਲਸਾ

ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਮੰਡੀਆਂ ਅੰਦਰ ਨਮੀ ਦੇ ਨਾਂਅ 'ਤੇ ਆੜ੍ਹਤੀਆਂ, ਸ਼ੈਲਰਾਂ, ਖ਼ਰੀਦ ਏਜੰਸੀਆਂ ਸਮੇਤ ਮੰਡੀਆਂ ਨਾਲ ਸਬੰਧ ਰੱਖਣ ਵਾਲੇ ਹਰ ਵਰਗ ਵਲੋਂ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਤੇ ਮੌਜੂਦਾ ਕਾਂਗਰਸ ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ 'ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜੋ ਧਰਮਕੋਟ-ਮੋਗਾ ਰੋਡ 'ਤੇ ਸਥਿਤ ਜਲਾਲਾਬਾਦ ਪੂਰਬੀ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਹੈ, ਵਿਚ ਰਾਸ਼ਟਰੀ ਸਿੱਖਿਆ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬਲਾਕ ਪੱਧਰੀ ਸੱਭਿਆਚਾਰਕ ਮੁਕਾਬਲੇ ਕਰਵਾਏ

ਮੋਗਾ, 11 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰ ਦੇ ਸੱਭਿਆਚਾਰਕ ਮੁਕਾਬਲੇ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਵਿਖੇ ਸੈਂਟਰ ਹੈੱਡ ਟੀਚਰ ਗੁਰਮੁਖ ਸਿੰਘ ਦੀ ਪ੍ਰਧਾਨਗੀ ਹੇਠ ਹੋਏ, ਜਿਸ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ

ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਬਾਬਾ ਨਾਮਦੇਵ ਸਭਾ ਕੋਟ ਈਸੇ ਖਾਂ ਵਲੋਂ ਸਥਾਨਕ ਸੁੰਦਰ ਨਗਰ ਸਥਿਤ ਧਰਮਸ਼ਾਲਾ ਵਿਚ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਹਾਲ ਵਿਖੇ ਹੋਈ ਜਿਸ ਵਿਚ ਅੰਮਿ੍ਤਸਰ ਦੇ ਰੇਲ ਦੁਰਘਟਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ

ਧਰਮਕੋਟ, 11 ਨਵੰਬਰ (ਪਰਮਜੀਤ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਬਜਰੰਗ ਦਲ ਧਰਮਕੋਟ ਵਲੋਂ ਗਊਸ਼ਾਲਾ ਗੋਪਾਲ ਗੋਧਾਮ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੰਤ ਗੁਰਮੀਤ ਸਿੰਘ ਜੀ ਖੋਸਿਆਂ ਵਾਲਿਆਂ ਵਲੋਂ ...

ਪੂਰੀ ਖ਼ਬਰ »

ਸਾਹਿਤ ਸਭਾ ਬਾਘਾ ਪੁਰਾਣਾ ਦੀ ਇਕੱਤਰਤਾ

ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਸਾਹਿਤ ਸਭਾ ਬਾਘਾ ਪੁਰਾਣਾ ਦੀ ਮਾਸਿਕ ਇਕੱਤਰਤਾ ਸਥਾਨਕ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਹੋਈ ਜਿਸ ਵਿਚ ਸਭ ਤੋਂ ਪਹਿਲਾ ਸਭਾ ਵਲੋਂ ਸੁਰਜੀਤ ਬਰਾੜ ਆਲਮ ਵਾਲਾ, ਕਾਮਰੇਡ ਸ਼ਿੰਦਰ ਸਿੰਘ ਨੱਥੂਵਾਲਾ ਤੇ ਅਨਿਲ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਪਤੀ ਨਾਲ ਮੁਲਾਕਾਤ ਕਰਨ ਆਈ ਪਤਨੀ ਤੋਂ ਗੋਲੀਆਂ ਬਰਾਮਦ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਬੰਦ ਪਤੀ ਨਾਲ ਮੁਲਾਕਾਤ ਕਰਨ ਆਈ ਉਸ ਦੀ ਪਤਨੀ ਤੋਂ 30 ਗੋਲੀਆਂ ਬਰਾਮਦ ਹੋਈਆਂ ਹਨ, ਜਿਸ ਦੇ ਚੱਲਦਿਆਂ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਸੁਪਰਡੈਂਟ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਦਾਜ ਦੇ ਲਾਲਚੀ ਪਤੀ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਵੋਮੈਨ ਫ਼ਿਰੋਜ਼ਪੁਰ ਅੰਦਰ ਇਕ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੀੜਤਾ ਪਰਵਿੰਦਰ ਕੌਰ ਪੁੱਤਰੀ ਭਗਵਾਨ ਸਿੰਘ ਵਾਸੀ ਪਿੰਡ ਵਰਵਾਲ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਬਦਲੀ ਰੱਦ ਕਰਵਾਉਣ ਲਈ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਮੰਗ-ਪੱਤਰ

ਸਮਾਧ ਭਾਈ, 11 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਸਾਇੰਸ ਮਾਸਟਰ ਦੀ ਜਬਰੀ ਕੀਤੀ ਬਦਲੀ ਨੂੰ ਰੋਕਣ ਲਈ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸ਼ਹਿਰੀ ਇਕਾਈ ਇਸਤਰੀ ਵਿੰਗ ਬਾਘਾ ਪੁਰਾਣਾ ਦਾ ਗਠਨ

ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਸ਼ਹਿਰੀ ਇਕਾਈ ਬਾਘਾ ਪੁਰਾਣਾ ...

ਪੂਰੀ ਖ਼ਬਰ »

ਚਾਲੂ ਭੱਠੀ ਤੋਂ 80 ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਪਤਾਨ ਪੁਲਿਸ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਇਕ ਚਾਲੂ ਭੱਠੀ, 80 ਲੀਟਰ ਲਾਹਣ ...

ਪੂਰੀ ਖ਼ਬਰ »

ਉਧਾਰ ਲਈ ਰਾਸ਼ੀ ਦਾ ਚੈੱਕ ਬਾਊਾਸ ਹੋਣ 'ਤੇ ਇਕ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਇਕ ਔਰਤ ਨੇ ਘਰੇਲੂ ਜ਼ਰੂਰਤ ਲਈ 10 ਲੱਖ ਰੁਪਏ ਲੈਣ ਵਾਲੇ ਵਿਅਕਤੀ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ, ਇਸ ਸਬੰਧੀ ਪੁਲਿਸ ਥਾਣਾ ਫ਼ਿਰੋਜ਼ਪੁਰ ਛਾਉਣੀ ਨੇ ਕਥਿਤ ਮੁਲਜ਼ਮ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਦਵਿੰਦਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਸ਼ਯਪ ਕਾਲੋਨੀ ਵਾਸੀ ਇਕ ਵਿਅਕਤੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੱਜ ਦਿਲਚਸਪ ਤਰੀਕੇ ਨਾਲ ਹੋਵੇਗੀ ਫ਼ਾਜ਼ਿਲਕਾ ਨਗਰ ਕੌ ਾਸਲ ਦੇ ਸੀਨੀਅਰ ਤੇ ਜੂਨੀਅਰ ਉੱਪ ਪ੍ਰਧਾਨ ਦੀ ਚੋਣ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਾਸਲ ਦੇ ਸੀਨੀਅਰ ਉਪ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਅੱਜ ਦਿਲਚਸਪ ਮੋੜ 'ਤੇ ਹੋਵੇਗੀ | ਸਥਾਨਕ ਪ੍ਰਸ਼ਾਸਨ ਵਲੋਂ ਦੋਵੇਂ ਅਹੁਦਿਆਂ ਦੀ ਚੋਣ ਲਈ ਬਕਾਇਦਾ ਨਗਰ ਕੌਾਸਲਰਾਂ ਨੂੰ ਪੱਤਰ ਜਾਰੀ ਕਰ ਦਿੱਤੇ ...

ਪੂਰੀ ਖ਼ਬਰ »

ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਾਅਵੇ ਇਕ ਵਾਰ ਫੇਰ ਹੋਏ ਖੋਖਲੇ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਿੱਥੇ ਵੱਡੇ-ਵੱਡੇ ਪ੍ਰਚਾਰ ਕੀਤੇ, ਉਥੇ ਹੀ ਅੱਗ ਲਗਾਉਣ ਵਾਲਿਆਂ ਤੇ ਸਬੰਧਿਤ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਵਲੋਂ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀਆਂ

ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਬ੍ਰਾਹਮਣ ਸਭਾ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਭਾਰਤੀ ਦੀ ਅਗਵਾਈ ਵਿਚ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲ ਦਾਸ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ 'ਤੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਐੱਸ.ਐੱਫ.ਸੀ. ਸਕੂਲ 'ਚ ਅੰਤਰਰਾਸ਼ਟਰੀ ਪੱਧਰ ਦੀ ਓਲੰਪਿਡ ਅੰਗਰੇਜ਼ੀ ਭਾਸ਼ਾ ਪ੍ਰੀਖਿਆ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ) -ਐੱਸ. ਐੱਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਮੋਗਾ ਜੋ ਕਿ ਸਥਾਨਕ ਮੋਗਾ-ਧਰਮਕੋਟ ਰੋਡ ਵਿਖੇ ਸਥਿਤ ਹੈ, ਵਿਚ ਡਾਇਰੈਕਟਰ ਅਭਿਸ਼ੇਕ ਜਿੰਦਲ ਅਤੇ ਮੈਡਮ ਸ਼ੀਨਮ ਜਿੰਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਪੱਧਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਧਾਰਮਿਕ ਪ੍ਰੀਖਿਆ

ਬੱਧਨੀ ਕਲਾਂ, 11 ਨਵੰਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਲਗਪਗ 250 ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਖਿਆ ਵਿਚ ਸਿੱਖ ...

ਪੂਰੀ ਖ਼ਬਰ »

84 ਬੋਤਲਾਂ ਸ਼ਰਾਬ ਫੜੀ, ਬੰਦੇ ਫ਼ਰਾਰ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 2 ਦੇ ਹੌਲਦਾਰ ਰੁਪਿੰਦਰ ਸਿੰਘ ਨੇ ਇਕ ਘਰ ਵਿਚੋਂ 84 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਜਦੋਂ ਕਿ ਸ਼ਰਾਬ ਦੇ ਮਾਲਕ ਦੋਨੇਂ ਬੰਦੇ ਫ਼ਰਾਰ ਹੋ ਗਏ ਹਨ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਨੇ ਇਤਲਾਹ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX