ਤਾਜਾ ਖ਼ਬਰਾਂ


ਸ਼ਸ਼ੀ ਥਰੂਰ ਨੇ ਰਵੀਸ਼ੰਕਰ ਪ੍ਰਸਾਦ ਵਿਰੁੱਧ ਦਰਜ ਕਰਾਇਆ ਅਪਰਾਧਿਕ ਮਾਮਲਾ
. . .  4 minutes ago
ਨਵੀਂ ਦਿੱਲੀ, 10 ਦਸੰਬਰ- ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਵਿਰੁੱਧ ਕੇਰਲ 'ਚ ਤਿਰੂਵਨੰਤਪੁਰਮ ਅਦਾਲਤ 'ਚ ਅਪਰਾਧਿਕ ਮਾਮਲਾ ਦਰਜ ਕਰਾਇਆ ਹੈ। ਥਰੂਰ ਦਾ ਕਹਿਣਾ ਹੈ ਕਿ ਰਵੀਸ਼ੰਕਰ ਪ੍ਰਸਾਦ ਨੇ ਉਨ੍ਹਾਂ 'ਤੇ ਇਤਰਾਜ਼ਯੋਗ ਟਿੱਪਣੀ...
ਅੱਜ ਭਾਵੇਂ ਜਿਸ ਤੋਂ ਮਰਜ਼ੀ ਮੁਆਫ਼ੀ ਮੰਗਵਾ ਲਓ, ਮੈਂ ਮੰਗਣ ਨੂੰ ਤਿਆਰ ਹਾਂ- ਬਾਦਲ
. . .  25 minutes ago
ਅੰਮ੍ਰਿਤਸਰ, 10 ਦਸੰਬਰ (ਰਾਜੇਸ਼ ਕੁਮਾਰ)- ਸੱਤਾ ਦੌਰਾਨ ਜਾਣੇ-ਅਣਜਾਣੇ 'ਚ ਹੋਈਆਂ ਗ਼ਲਤੀਆਂ ਦੀ ਮੁਆਫ਼ੀ ਲਈ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ 'ਚ ਸ਼ੁਰੂ ਹੋਈ ਸਰਬ ਪਾਰਟੀ ਬੈਠਕ, ਸੰਸਦ ਦੇ ਸਰਦ ਰੁੱਤ ਇਜਲਾਸ 'ਤੇ ਹੋਵੇਗੀ ਚਰਚਾ
. . .  35 minutes ago
ਨਵੀਂ ਦਿੱਲੀ, 10 ਦਸੰਬਰ- ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਇੱਕ ਦਿਨ ਪਹਿਲਾਂ ਅੱਜ ਸਰਕਾਰ ਵਲੋਂ ਦੋਹਾਂ ਸਦਨਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬੁਲਾਈ ਗਈ ਸਰਬ ਪਾਰਟੀ ਬੈਠਕ ਦਿੱਲੀ 'ਚ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਲਈ ਗ੍ਰਹਿ ਮੰਤਰੀ...
ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ
. . .  50 minutes ago
ਨਵੀਂ ਦਿੱਲੀ, 10 ਦਸੰਬਰ- ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਵਿਰੁੱਧ ਦਾਇਰ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ ਹੋ ਗਈ ਹੈ ਜੰਮੂ ਭਾਜਪਾ ਤੋਂ ਮੁਅੱਤਲ ਕੀਤੇ ਗਏ ਸਾਬਕਾ ਵਿਧਾਇਕ ਗਗਨ ਭਗਤ ਨੇ ਰਾਜਪਾਲ ਸਤਿਆਪਾਲ ਮਲਿਕ ਦੇ ਵਿਧਾਨ...
ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
. . .  about 1 hour ago
ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਹੋਰ ਕਈ ਕਾਂਗਰਸੀ ਆਗੂ ਅੱਜ ਮੁਹਾਲੀ ਵਿਚਲੇ ਸੈਕਟਰ 78 ਦੇ ਸਟੇਡੀਅਮ 'ਚ ਕਰੀਬ ਪਹੁੰਚੇ ਹਨ। ਇਸ ਫੇਰੀ ਤਹਿਤ ਉਨ੍ਹਾਂ...
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਿਆ ਭੋਗ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਜਸਵੰਤ ਸਿੰਘ ਜੱਸ)- ਆਪਣੇ ਰਾਜ ਦੇ 10 ਸਾਲਾਂ ਦੌਰਾਨ ਜਾਣੇ-ਅਣਜਾਣੇ 'ਚ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਕੰਪਲੈਕਸ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਪੈ ਗਿਆ ਹੈ। ਇਸ ਮੌਕੇ...
ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਛੇ ਬੰਧਕਾਂ ਦੀ ਕੀਤੀ ਹੱਤਿਆ
. . .  about 2 hours ago
ਤ੍ਰਿਪੋਲੀ, 10 ਦਸੰਬਰ- ਅੱਤਵਾਦੀ ਸੰਗਠਨ ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਦੋ ਮਹੀਨਾ ਪਹਿਲਾਂ ਬੰਧਕ ਬਣਾਏ ਗਏ ਛੇ ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਲੀਬੀਆਈ ਅਧਿਕਾਰੀ ਓਥਮਨ ਹਾਸੁਨਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇੱਕ ਸਥਾਨਕ...
ਐਡੀਲੇਡ ਟੈਸਟ ਮੈਚ 'ਚ ਭਾਰਤ ਦੀ ਇਤਿਹਾਸਕ ਜਿੱਤ, ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ
. . .  about 1 hour ago
ਐਡੀਲੇਡ, 10 ਦਸੰਬਰ- ਭਾਰਤ ਨੇ ਐਡੀਲੇਡ ਟੈਸਟ ਮੈਚ 'ਚ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਟੀਮ ਨੇ ਆਸਟ੍ਰੇਲੀਆ 'ਚ ਸੀਰੀਜ਼ ਦਾ ਪਹਿਲਾ ਟੈਸਟ ਮੈਚ ਜਿੱਤਿਆ ਹੈ। ਆਸਟ੍ਰੇਲੀਆ ਸਾਹਮਣੇ ਦੂਜੀ...
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਜਿੱਤ ਤੋਂ ਇੱਕ ਵਿਕਟ ਦੂਰ ਭਾਰਤ
. . .  about 2 hours ago
ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ, ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੇ ਮਯੂਰ ਵਿਹਾਰ ਇਲਾਕੇ 'ਚ ਪਾਰਕਿੰਗ ਨੂੰ ਲੈ ਕੇ ਹੋਏ ਮਾਮੂਲੀ ਵਿਵਾਦ ਕਾਰਨ ਬੀਤੀ ਰਾਤ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮਯੂਰ ਵਿਹਾਰ ਦੇ ਫੇਜ 1 'ਚ ਡੀ. ਡੀ. ਏ. ਫਲੈਟ...
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਸਾਹਿਬ ਦਾ ਅੱਜ ਪਵੇਗਾ ਭੋਗ
. . .  about 3 hours ago
ਅੰਮ੍ਰਿਤਸਰ, 10 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੌਰਾਨ ਹੋਈਆਂ ਭੁੱਲਾਂ ਨੂੰ ਬਖ਼ਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਦਿਨਾਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ ਤੋਂ ਥੋੜ੍ਹੀ ਦੇਰ ਬਾਅਦ ਪਵੇਗਾ। ਇਸ...
ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 10 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਜਗਦੀਸ਼ ਠੱਕਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। ਠੱਕਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ...
ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ
. . .  1 minute ago
ਲਖਨਊ, 10 ਦਸੰਬਰ- ਆਈਸਲੈਂਡ ਦੇ ਵਿਦੇਸ਼ ਮੰਤਰੀ ਗੁਡਲੁਗੁਰ ਥੋਰ ਨੇ ਅੱਜ ਸਵੇਰੇ ਆਗਰਾ ਵਿਖੇ ਤਾਜ ਮਹਿਲ ਦਾ ਦੌਰਾ ਕੀਤਾ। ਥੋਰ ਭਾਰਤ ਦੇ ਅੱਠ ਦਿਨਾਂ ਦੌਰੇ 'ਤੇ ਆਏ...
ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ
. . .  about 4 hours ago
ਨਵੀਂ ਦਿੱਲੀ, 10 ਦਸੰਬਰ- 9000 ਕਰੋੜ ਦੀ ਧੋਖਾਧੜੀ ਅਤੇ ਹਵਾਲਾ ਰਾਸ਼ੀ ਮਾਮਲੇ 'ਚ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਹੋ ਸਕਦੀ ਹੈ। ਸੀ. ਬੀ. ਆਈ. ਦੇ ਜੁਆਇੰਟ ਨਿਰਦੇਸ਼ਕ ਐੱਸ. ਸਾਈ ਮਨੋਹਰ ਦੀ ਅਗਵਾਈ 'ਚ ਅਧਿਕਾਰੀਆਂ ਦੀ ਇੱਕ ਟੀਮ ਵਿਜੇ...
ਅੱਜ ਦਾ ਵਿਚਾਰ
. . .  about 4 hours ago
ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  about 1 hour ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  about 1 hour ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ 104/4
. . .  about 1 hour ago
ਸੰਗਰੂਰ 'ਚ ਰਾਮ ਭਗਤਾਂ ਦੀ ਵਿਸ਼ਾਲ ਧਰਮ ਸਭਾ ਸ਼ੁਰੂ
. . .  4 minutes ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : 45 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/4
. . .  9 minutes ago
ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  27 minutes ago
ਈਸ਼ਾ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਉਦੈਪੁਰ ਪਹੁੰਚੇ ਕਈ ਸਿਤਾਰੇ
. . .  35 minutes ago
ਬਾਦਲ ਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਅੱਜ ਵੀ ਜੋੜੇ ਝਾੜਨ ਤੇ ਬਰਤਨ ਸਾਫ਼ ਕਰਨ ਦੀ ਸੇਵਾ ਜਾਰੀ
. . .  about 1 hour ago
ਸ੍ਰੀਨਗਰ 'ਚ ਮੁੱਠਭੇੜ ਜਾਰੀ, ਇੰਟਰਨੈੱਟ ਸੇਵਾਵਾਂ ਮੁਅੱਤਲ
. . .  about 1 hour ago
ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ
. . .  about 1 hour ago
ਦੋ ਕਾਰਾਂ ਦੇ ਆਪਸ 'ਚ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ
. . .  37 minutes ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਦੂਜੀ ਪਾਰੀ 'ਚ ਭਾਰਤ 307 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਆਸਾਮ ਪੰਚਾਇਤ ਚੋਣਾਂ : ਦੂਜੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਦਰਦਨਾਕ ਹਾਦਸਾ, ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 11 ਲੋਕਾਂ ਦੀ ਮੌਤ
. . .  1 day ago
ਅੱਜ ਦਾ ਵਿਚਾਰ
. . .  1 day ago
ਮੈਕਸੀਕੋ ਦੀ ਵਨੇਸਾ ਪਾਂਸ ਡੀ ਲਿਓਨ ਨੇ ਮਿਸ ਵਰਲਡ 2018 ਦਾ ਜਿੱਤਿਆ ਖ਼ਿਤਾਬ
. . .  2 days ago
ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਫ਼ਤਹਿਗੜ੍ਹ ਸਾਹਿਬ

ਅੱਤਿਆਚਾਰ ਰੋਕਥਾਮ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ- ਜ਼ਿਲ੍ਹਾ ਮੈਜਿਸਟਰੇਟ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)- ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਸਬੰਧੀ ਅੱਤਿਆਚਾਰ ਰੋਕਥਾਮ ਐਕਟ 1989 ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਵਿਰੁੱਧ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਅੱਤਿਆਚਾਰ ਨੂੰ ਜ਼ਿਲ੍ਹੇ ਵਿਚ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜੇਕਰ ਕੋਈ ਅਜਿਹਾ ਮਾਮਲਾ ਜ਼ਿਲ੍ਹਾ ਪੁਲਿਸ ਦੇ ਧਿਆਨ ਵਿਚ ਆਵੇ ਤਾਂ ਉਸ ਵਿਅਕਤੀ ਵਿਰੁੱਧ ਇਸ ਐਕਟ ਅਧੀਨ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਪੁਲਿਸ ਅਧਿਕਾਰੀਆਂ ਨੰੂ ਨਿਰਦੇਸ਼ ਦਿੱਤੇ ਕਿ ਇਸ ਐਕਟ ਅਧੀਨ ਦਰਜ ਕੀਤੇ ਗਏ ਕਿਸੇ ਵੀ ਮਾਮਲੇ ਦੀ ਤਫ਼ਤੀਸ਼ ਡੀ.ਐੱਸ.ਪੀ. ਪੱਧਰ ਦਾ ਅਧਿਕਾਰੀ ਹੀ ਕਰੇਗਾ | ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੰੂ ਕਿਹਾ ਕਿ ਇਸ ਐਕਟ ਅਧੀਨ ਦਰਜ ਕੀਤੇ ਗਏ ਕੇਸਾਂ ਨਾਲ ਸਬੰਧਿਤ ਦਸਤਾਵੇਜ਼ ਸਬੰਧਿਤ ਵਿਭਾਗ ਨੰੂ ਪਹੰੁਚਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਪੀੜਤ ਵਿਅਕਤੀਆਂ ਨੰੂ ਮੁਆਵਜ਼ਾ ਦਿੱਤਾ ਜਾ ਸਕੇ | ਜ਼ਿਲ੍ਹਾ ਮੈਜਿਸਟਰੇਟ ਨੇ ਸਮੂਹ ਮੈਂਬਰਾਂ ਨੂੰ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਨੂੰ ਇਸ ਐਕਟ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਵਾਇਆ ਜਾਵੇ | ਉਨ੍ਹਾਂ ਜ਼ਿਲ੍ਹਾ ਭਲਾਈ ਅਫ਼ਸਰ ਆਸ਼ੀਸ਼ ਕਥੂਰੀਆ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਹੀ ਅੱਤਿਆਚਾਰ ਰੋਕਥਾਮ ਐਕਟ ਅਧੀਨ ਪੁਲਿਸ ਵਲੋਂ ਕੋਈ ਕੇਸ ਦਰਜ ਕਰਨ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ ਤਾਂ ਉਹ ਪੀੜਤ ਵਿਅਕਤੀ ਨੂੰ ਸਰਕਾਰ ਵਲੋਂ ਦਿੱਤਾ ਜਾਂਦਾ ਮੁਆਵਜ਼ਾ ਮੁਹੱਈਆ ਕਰਵਾਉਣ ਲਈ ਤੁਰੰਤ ਕਾਰਵਾਈ ਕਰਨ | ਇਸ ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨਜੀਤ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਵਤਾਰ ਸਿੰਘ, ਏ.ਐੱਸ.ਆਈ. ਹਰਪ੍ਰੀਤ ਸਿੰਘ ਤੇ ਜਗਦੀਸ਼ ਸਿੰਘ, ਰਾਜੀਵ ਵਾਲੀਆ, ਗੁਰਮੀਤ ਸਿੰਘ ਤੋਂ ਇਲਾਵਾ ਕਮੇਟੀ ਮੈਂਬਰ ਸਵਰਨ ਸਿੰਘ, ਗੁਰਮੁਖ ਸਿੰਘ, ਹਰਕੀਤ ਸਿੰਘ ਤੇ ਜਗਵਿੰਦਰ ਸਿੰਘ ਵੀ ਹਾਜ਼ਰ ਹੋਏ |

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਅਮਲੋਹ, 13 ਨਵੰਬਰ (ਰਾਮ ਸ਼ਰਨ ਸੂਦ)- ਕਾਰ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਤੇ ਇਕ ਵਿਅਕਤੀ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ ਪੀ.ਬੀ. 55-ਬੀ 4282 'ਤੇ ਸਵਾਰ ਗੁਰਦੀਪ ਸਿੰਘ ਮਿੱਠੂ (35) ਪੱੁਤਰ ਪਰਮਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)- ਵਿਕਟੋਰੀਆ ਸਕੂਲ ਨੇੜੇ ਜਾ ਰਹੀ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਨਾਲ ਥੱਪੜ ਮਾਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 354 ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਮਸਲੇ ਦੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ 'ਤੇ 2 ਨਾਮਜ਼ਦ

ਰਾਜਪੁਰਾ, 13 ਨਵੰਬਰ (ਜੀ. ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ 1 ਔਰਤ ਸਣੇ 2 ਿਖ਼ਲਾਫ਼ ਧੋਖਾਧੜੀ ਸਣੇ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਸਬੰਧੀ ਸਮਾਗਮ ਕਰਵਾਇਆ

ਸੰਘੋਲ, 13 ਨਵੰਬਰ (ਗੁਰਨਾਮ ਸਿੰਘ ਚੀਨਾ)- ਪੀ.ਐੱਚ.ਸੀ. ਸੈਂਟਰ ਸੰਘੋਲ ਵਿਖੇ ਐੱਸ.ਡੀ.ਐੱਮ. ਖਮਾਣੋਂ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਤੇ ਸੁਚਾਰੂ ਢੰਗ ਚਲਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੌਰਾਨ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪੁਲਿਸ ਵਲੋਂ ਗਿ੍ਫ਼ਤਾਰ ਤਿੰਨ ਵਿਅਕਤੀਆਂ ਦਾ ਦੋ ਦਿਨਾ ਰਿਮਾਂਡ ਹਾਸਲ

ਮੰਡੀ ਗੋਬਿੰਦਗੜ੍ਹ, 13 ਨਵੰਬਰ (ਮੁਕੇਸ਼ ਘਈ, ਬਲਜਿੰਦਰ ਸਿੰਘ)- ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਤਿੰਨ ਵਿਅਕਤੀਆਂ ਨੰੂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਹੌਲਦਾਰ ਮੋਹਨ ਸਿੰਘ ਨੇ ਇਕ ...

ਪੂਰੀ ਖ਼ਬਰ »

ਮੁੱਖ ਮੰਤਰੀ 17 ਨੂੰ ਰੱਖਣਗੇ ਮੈਗਾ ਡੇਅਰੀ ਪ੍ਰੋਜੈਕਟ ਦਾ ਨੀਂਹ ਪੱਥਰ-ਰੇਣੂ ਧਰ

ਨੌਗਾਵਾਂ, 13 ਨਵੰਬਰ (ਰਵਿੰਦਰ ਮੌਦਗਿਲ)- ਬਸੀ ਪਠਾਣਾਂ ਪਹੰੁਚੇ ਮਿਲਕ ਪਲਾਂਟ ਚੰਡੀਗੜ੍ਹ ਦੇ ਜਰਨਲ ਮੈਨੇਜਰ ਸ੍ਰੀਮਤੀ ਰੇਣੂ ਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ 17 ਨਵੰਬਰ ਦੀ ਸਵੇਰੇ 11 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਸੀ ਪਠਾਣਾਂ-ਮੋਰਿੰਡਾ ...

ਪੂਰੀ ਖ਼ਬਰ »

ਪ੍ਰਾਚੀਨ ਮੰਦਰ ਹਵਾਰਾ ਕਲਾਂ 'ਚ ਭੰਡਾਰਾ ਕਰਵਾਇਆ

ਖਮਾਣੋਂ, 13 ਨਵੰਬਰ (ਜੋਗਿੰਦਰ ਪਾਲ)- ਪ੍ਰਾਚੀਨ ਮੰਦਰ ਹਵਾਰਾ ਕਲਾਂ ਦੇ ਪੁਜਾਰੀ ਮਹੰਤ ਬਾਬਾ ਭੀਮ ਗਿਰੀ ਚੇਲਾ ਮੰਗਲ ਗਿਰੀ ਜੋ ਸਵਰਗ ਸਿਧਾਰ ਚੁੱਕੇ ਹਨ ਨਮਿਤ ਰਮਾਇਣ ਦੇ ਭੋਗ ਤੇ ਭੰਡਾਰਾ ਮੰਦਰ ਵਿਖੇ ਕਰਵਾਇਆ ਗਿਆ | ਇਸ ਮੌਕੇ ਦੂਰੋਂ-ਦੂਰੋਂ ਸਾਧੂ-ਸੰਤ ਪੁੱਜੇ, ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਕੱਢੀ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)- ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਕੁਸ਼ਟ ਰੋਗ ਸਬੰਧੀ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਤੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਦੇਸ਼ ਭਗਤ ਕਾਲਜ ਤੇ ਮੁਹਾਲੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਗਸੀਪਾ ਵਲੋਂ ਜ਼ਿਲ੍ਹੇ ਦੇ ਲੋਕ ਸੂਚਨਾ ਤੇ ਸਹਾਇਕ ਲੋਕ ਸੂਚਨਾ ਅਫ਼ਸਰਾਂ ਦਾ ਸਿਖਲਾਈ ਪ੍ਰੋਗਰਾਮ ਸਮਾਪਤ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)- ਮਹਾਤਮਾ ਗਾਾਧੀ ਸਟੇਟ ਇੰਸਟੀਚਿਊਟ ਆਫ਼ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਭਾਰਤ ਸਰਕਾਰ ਦੇ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਦੇ ਸਹਿਯੋਗ ਨਾਲ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਕੂਲਾਂ/ਕਾਲਜਾਂ ਨੂੰ ਤੰਬਾਕੂ ਮੁਕਤ ਜ਼ੋਨ ਬਣਾਉਣ ਲਈ ਯੈਲੋ ਲਾਈਨ ਮੁਹਿੰਮ ਦੀ ਸ਼ੁਰੂਆਤ- ਡਾ. ਅਗਰਵਾਲ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)- ਸਿਹਤ ਵਿਭਾਗ ਵਲੋਂ ਸਕੂਲ ਤੇ ਕਾਲਜਾਂ ਦੇ ਆਲੇ ਦੁਆਲੇ ਦੇ 100 ਗਜ਼ ਦੇ ਘੇਰੇ ਨੂੰ ਤੰਬਾਕੂ ਮੁਕਤ ਜ਼ੋਨ ਐਲਾਨ ਕਰਨ ਤਹਿਤ ਯੈਲੋ ਲਾਈਨ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸਕੂਲਾਂ ਤੇ ਕਾਲਜਾਂ ਦੇ ਬਾਹਰ ਤੰਬਾਕੂ ਮੁਕਤ ਜ਼ੋਨ ...

ਪੂਰੀ ਖ਼ਬਰ »

ਹੈਪੀ ਸੀਡਰ ਨਾਲ ਘੱਟ ਖ਼ਰਚ ਨਾਲ ਕੀਤੀ ਜਾ ਸਕਦੀ ਹੈ ਕਣਕ ਦੀ ਬਿਜਾਈ- ਖੇਤੀ ਮਾਹਿਰ

ਬਸੀ ਪਠਾਣਾ, 13 ਨਵੰਬਰ (ਐਚ.ਐਸ. ਗੌਤਮ, ਗ.ਸ. ਰੁਪਾਲ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਪਰਾਲੀ ਦੀ ਸੁਚੱਜੀ ਸੰਭਾਲ ਲਈ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਂਟ ਲਗਾਏ ਗਏ ਤਾਂ ਜੋ ਕਿਸਾਨਾਂ ...

ਪੂਰੀ ਖ਼ਬਰ »

ਸਾਨੂੰ ਆਪਣੀ ਵਿਰਾਸਤ ਦੀ ਸੰਭਾਲ ਕਰਨੀ ਚਾਹੀਦੀ ਹੈ- ਮਨਦੀਪ ਸਿੰਘ

ਚੁੰਨ੍ਹੀ, 13 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)- ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਹਿਯੋਗ ਕਲੱਬ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਖੇੜਾ ਵਿਖੇ 90 ਫੁੱਟ ਡੂੰਘੇ ਪੁਰਾਤਨ ਖੂਹ ਦੀ ਮਹਾਤਮਾ ਗਾਂਧੀ ਯੁਵਾ ਸਵੱਛਤਾ ਮਹਾ ਅਭਿਆਨ ਤਹਿਤ ਸਫ਼ਾਈ ਕੀਤੀ ਗਈ ਤੇ ਰੰਗ ...

ਪੂਰੀ ਖ਼ਬਰ »

ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਬਿਜਲੀ ਮੰਤਰੀ ਦੇ ਨਾਂਅ ਮੰਗ ਪੱਤਰ

ਮੰਡੀ ਗੋਬਿੰਦਗੜ੍ਹ, 13 ਨਵੰਬਰ (ਬਲਜਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਸ਼ਾਖਾ ਮੰਡੀ ਗੋਬਿੰਦਗੜ੍ਹ (ਪਾਵਰਕਾਮ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ ਦੇ ਨਾਂਅ ਨਾਇਬ ਤਹਿਸੀਲਦਾਰ ਵਿਸ਼ਵਜੀਤ ਸਿੰਘ ਸਿੱਧੂ ਨੂੰ ਮੰਗ ...

ਪੂਰੀ ਖ਼ਬਰ »

ਅਕਾਲੀ ਦਲ (ਅ) ਰਾਜਸਥਾਨ ਵਿਧਾਨ ਸਭਾ ਦੀਆਂ ਚੋਣਾਂ 'ਚ ਆਪਣੇ ਉਮੀਦਵਾਰ ਖੜ੍ਹੇ ਕਰ ਰਿਹੈ- ਮਾਨ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)- ਦਸੰਬਰ ਦੇ ਪਹਿਲੇ ਹਫ਼ਤੇ ਵਿਚ ਜੋ ਰਾਜਸਥਾਨ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਉਸ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਪੂਰੀ ਮਜ਼ਬੂਤੀ ਅਤੇ ਦਿ੍ੜ੍ਹਤਾ ਨਾਲ ਇਨ੍ਹਾਂ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਬੱਚਿਆਂ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ਸਿਖਲਾਈ ਦਿੱਤੀ

ਅਮਲੋਹ, 13 ਨਵੰਬਰ (ਸੂਦ)- ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਬੱਡੀਜ਼ ਗਰੁੱਪ ਦੇ ਅਧਿਆਪਕਾਂ ਨੂੰ ਸਿਖਲਾਈ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਦਾ ਸ਼ੋ੍ਰਮਣੀ ਕਮੇਟੀ ਦਾ ਮੁੜ ਪ੍ਰਧਾਨ ਬਣਨਾ ਸਿੱਖ ਜਗਤ ਲਈ ਮਾਣ ਵਾਲੀ ਗੱਲ- ਰਾਜੂ ਖੰਨਾ

ਅਮਲੋਹ, 13 ਨਵੰਬਰ (ਸੂਦ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੂਜੀ ਵਾਰ ਪ੍ਰਧਾਨ ਬਣਨਾ ਸਮੁੱਚੇ ਸਿੱਖ ਜਗਤ ਲਈ ਮਾਣ ਵਾਲੀ ਗੱਲ ਹੈ, ਕਿਉਂਕਿ ਭਾਈ ਲੌਾਗੋਵਾਲ ਵਲੋਂ ਪ੍ਰਧਾਨ ਹੋਣ ਨਾਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਮਾਂ ਭਗਵਤੀ ਜਾਗਰਣ ਕਰਵਾਇਆ

ਮੰਡੀ ਗੋਬਿੰਦਗੜ੍ਹ, 13 ਨਵੰਬਰ (ਬਲਜਿੰਦਰ ਸਿੰਘ)- ਏਕਤਾ ਵੈੱਲਫੇਅਰ ਸੁਸਾਇਟੀ ਗਾਂਧੀ ਨਗਰ ਮੰਡੀ ਗੋਬਿੰਦਗੜ੍ਹ ਵਲੋਂ ਮੁਹੱਲਾ ਚੰਦਰ ਲੋਕ ਵਿਚ ਚੌਥਾ ਵਿਸ਼ਾਲ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਪੰਡਿਤ ਮਮਲੇਸ਼ਵਰ ਪ੍ਰਸ਼ਾਦ ਜੋਸ਼ੀ ਨੇ ਵਿਧੀ ਪੂਰਵਕ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 18 ਤੋਂ 20 ਨਵੰਬਰ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ- ਡੀ. ਸੀ.

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਜ਼ਿਲ੍ਹੇ ਵਿਚ 18 ਤੋਂ 20 ਨਵੰਬਰ ਤੱਕ 3 ਦਿਨਾਂ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ 0 ਤੋਂ 05 ਸਾਲ ਤੱਕ ਦੇ 15 ਹਜ਼ਾਰ 546 ਮਾਈਗਰੇਟਰੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਜਥੇ. ਕਰਤਾਰਪੁਰ ਨੂੰ ਕਾਰਜਕਾਰਨੀ ਮੈਂਬਰ ਬਣਾਉਣ ਨਾਲ ਸਨੌਰ ਦੇ ਅਕਾਲੀ ਖਿੜੇ

ਡਕਾਲਾ, 13 ਨਵੰਬਰ (ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਨਵੀਂ ਚੋਣ ਦੌਰਾਨ ਸਨੌਰ ਹਲਕੇ ਦੇ ਨੁਮਾਇੰਦੇ ਜਥੇ ਜਰਨੈਲ ਸਿੰਘ ਕਰਤਾਰਪੁਰ ਨੂੰ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ਨਾਲ ਪੂਰੇ ਹਲਕੇ ਦੇ ਅਕਾਲੀ ਵਰਕਰਾਂ 'ਚ ਖ਼ੁਸ਼ੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਜੱਸੀ ਨੇ ਗਲੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)- ਲੋਕ ਕਾਂਗਰਸ ਸਰਕਾਰ ਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਖ਼ੁਸ਼ ਹਨ, ਜਿਸ ਸਦਕਾ ਹੀ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੁਸਾਇਟੀ ਸਕੱਤਰ ਵਲੋਂ ਨਿਰੀਖਕ ਸਭਾ 'ਤੇ ਪੇ੍ਰਸ਼ਾਨ ਕਰਨ ਦੇ ਦੋਸ਼

ਜਖ਼ਵਾਲੀ, 13 ਨਵੰਬਰ (ਨਿਰਭੈ ਸਿੰਘ)- ਦੀ ਬਾਗੜੀਆਂ ਬਹੁ-ਮੰਤਵੀ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮ: ਬਾਗੜੀਆਂ ਦੇ ਸਕੱਤਰ ਮਹਿੰਦਰ ਸਿੰਘ ਨੇ ਨਿਰੀਖਕ ਸਭਾ (ਇੰਸਪੈਕਟਰ) ਰੁਪਿੰਦਰ ਕੌਰ ਉੱਪਰ ਕਥਿਤ ਤੌਰ 'ਤੇ ਮਾਨਸਿਕ ਤੌਰ 'ਤੇ ਤੰਗ ਪੇ੍ਰਸ਼ਾਨ ਕਰਨ ਅਤੇ ...

ਪੂਰੀ ਖ਼ਬਰ »

ਵਿਦੇਸ਼ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਦੀ ਗਿ੍ਫ਼ਤਾਰੀ ਨੂੰ ਲੈ ਕੇ ਵਿਧਾਇਕ ਤੇ ਪੁਲਿਸ ਮੁਖੀ ਕੋਲ ਕੀਤੀ ਗੁਹਾਰ

ਅਮਲੋਹ, 13 ਨਵੰਬਰ (ਕੁਲਦੀਪ ਸ਼ਾਰਦਾ)- ਅਮਲੋਹ ਦੇ ਵਾਰਡ ਨੰਬਰ-9 ਦੇ ਵਸਨੀਕ ਬਰਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਨੇ ਅੱਜ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਤੇ ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਵਿਧਾਇਕ ਦਾ ਦਫ਼ਤਰ ਘੇਰ ਕੇ ਨਾਅਰੇਬਾਜ਼ੀ

ਅਮਲੋਹ, 13 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)- ਅਧਿਆਪਕਾਂ ਦੀ ਤਨਖ਼ਾਹ ਕਟੌਤੀ ਤੇ ਸਮੂਹ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਅੱਜ ਸਾਂਝਾ ਅਧਿਆਪਕ ਮੋਰਚਾ ਫ਼ਤਹਿਗੜ੍ਹ ਸਾਹਿਬ ਵਲੋਂ ਹਲਕਾ ਅਮਲੋਹ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਕਰੇ- ਕਰਮਚਾਰੀ ਦਲ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)- ਪੰਜਾਬ ਸਟੇਟ ਕਰਮਚਾਰੀ ਦਲ ਦੀ ਜ਼ਿਲ੍ਹਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲੇ੍ਹ ਦੇ ਕਾਰਜਕਾਰੀ ਪ੍ਰਧਾਨ ਗ਼ਰੀਬ ਸਿੰਘ ਮੈੜਾਂ ਦੀ ਅਗਵਾਈ ਵਿਚ ਹੋਈ | ਕਾਰਜਕਾਰੀ ਪ੍ਰਧਾਨ ਗ਼ਰੀਬ ਸਿੰਘ ਮੈੜਾਂ ਅਤੇ ਇੰਦਰ ਸਿੰਘ ...

ਪੂਰੀ ਖ਼ਬਰ »

64ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)- 64ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਪੰਜਾਬ ਅੱਜ ਖਮਾਣੋਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ | ਇਸ ਦੌਰਾਨ ਵੱਖ-ਵੱਖ ਵਾਲੀਬਾਲ ਅੰਡਰ-17 ਸਾਲ ਲੜਕੇ ਤੇ ਲੜਕੀਆਂ ਦੇ ਫਾਈਨਲ ਮੁਕਾਬਲੇ ਵਿਚ ...

ਪੂਰੀ ਖ਼ਬਰ »

ਸਵਾਈਟ ਕਾਲਜ 'ਚ ਲੱਗੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦੇ ਪਹਿਲੇ ਦਿਨ ਕੰਪਨੀਆਂ ਤੇ ਨੌਜਵਾਨਾਂ ਦਾ ਰਿਹਾ ਮੱਠਾ ਹੁੰਗਾਰਾ

ਬਨੂੜ, 13 ਨਵੰਬਰ (ਭੁਪਿੰਦਰ ਸਿੰਘ)- ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਪਿੰਡ ਰਾਮਨਗਰ ਵਿਖੇ ਲੱਗੇ ਤੀਜੇ ਸੂਬਾ ਪੱਧਰੀ ਦੋ ਦਿਨਾ ਰੁਜ਼ਗਾਰ ਮੇਲੇ ਦੇ ਪਹਿਲੇ ਦਿਨ ਬੇਰੁਜ਼ਗਾਰ ਨੌਜਵਾਨਾਂ ਦਾ ਹੁੰਗਾਰਾ ਮੱਠਾ ਰਿਹਾ | ਰੁਜ਼ਗਾਰ ਲਈ ਨੌਜਵਾਨਾਂ ਦੀ ਚੋਣ ਕਰਨ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਦੇ ਪਹਿਲਵਾਨ ਚਮਕੇ

ਪਟਿਆਲਾ, 13 ਨਵੰਬਰ (ਚਹਿਲ)- 64ਵੀਆਂ ਪੰਜਾਬ ਸਕੂਲ ਖੇਡਾਂ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਏ ਫਰੀ ਸਟਾਈਲ ਕੁਸ਼ਤੀ ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਦੇ ਪਹਿਲਵਾਨਾਂ ਨੇ ਸਮੁੱਚੇ ਰੂਪ 'ਚ ਦੂਸਰੇ ਸਥਾਨ 'ਤੇ ਰਹਿਣ ਦਾ ਮਾਣ ਪ੍ਰਾਪਤ ਕੀਤਾ ਹੈ | ਖੇਡ ਵਿਭਾਗ ਦੇ ਕੋਚ ...

ਪੂਰੀ ਖ਼ਬਰ »

ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)- ਸਿਟੀ ਪੁਲਿਸ ਨੇ ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਔਰਤ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਲਬੀਰ ਸਿੰਘ ਪੁੱਤਰ ਲਛਮਣ ਸਿੰਘ ...

ਪੂਰੀ ਖ਼ਬਰ »

ਮੁੁਫ਼ਤ ਕਾਨੰੂਨੀ ਸੇਵਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਫ਼ਤਹਿਗੜ੍ਹ ਸਾਹਿਬ ਦੇ ਸੀ.ਜੇ.ਐੱਮ. ਕਮ ਸਕੱਤਰ ਪ੍ਰਸ਼ਾਂਤ ਵਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਕੀਲ ਬੰਤ ਸਿੰਘ ਰਾਏ, ਪੀ. ਐੱਲ. ਬੀ. ਹਰਭਜਨ ਸਿੰਘ ਜੱਲੋਵਾਲ, ਰਵਿੰਦਰ ਸਿੰਘ ਭਗੜਾਣਾ ਤੇ ...

ਪੂਰੀ ਖ਼ਬਰ »

ਲਾਲ ਝੰਡਾ ਚੌ ਾਕੀਦਾਰ ਯੂਨੀਅਨ ਵਲੋਂ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)- ਲਾਲ ਝੰਡਾ ਚੌਾਕੀਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਵਿਚ ਸਹਾਇਕ ਕਮਿਸ਼ਨਰ ਜਨਰਲ ਚਰਨਜੀਤ ਸਿੰਘ ਨੰੂ ਇਕ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਵਿਚ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਬਣੀਆਂ ਛੋਟੀਆਂ ਪੁਲੀਆਂ ਲੋਕਾਂ ਲਈ ਬਣੀਆਂ ਸਿਰਦਰਦੀ

ਫ਼ਤਹਿਗੜ੍ਹ ਸਾਹਿਬ, 13 ਨਵੰਬਰ- ਨੈਸ਼ਨਲ ਹਾਈਵੇ ਜਿੱਥੇ ਇਕ ਪਾਸੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਪਰ ਦੂਜੇ ਪਾਸੇ ਹੀ ਇਸ ਹਾਈਵੇ 'ਤੇ ਬਣੇ ਪੁਲਾਂ ਤੇ ਪੁਲੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਨਾ ਬਣਾਉਣ ਕਰਕੇ ਲੋਕਾਂ ਨੂੰ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX