ਤਾਜਾ ਖ਼ਬਰਾਂ


ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  15 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  24 minutes ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  32 minutes ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  45 minutes ago
ਬਠਿੰਡਾ, 23 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੀ ਜੇਲ੍ਹ 'ਚ ਨਸ਼ੇ ਦੇ ਕੇਸ 'ਚ ਬੰਦ ਇੱਕ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਚਮਕੌਰ...
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਦਰਿਆ ਦੇ ਪਾਣੀ ਰਾਹੀਂ ਸਾਈਕਲ ਦੇ ਟਾਇਰ ਰਾਹੀਂ ਜਲ ਕੁੰਭੀ ਬਣਾ ਕੇ ਭਾਰਤ...
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 1 hour ago
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਤੋਂ ਫੈਲਦੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਸੰਗਰੂਰ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ...
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 1 hour ago
ਸ੍ਰੀਨਗਰ, 23 ਅਕਤੂਬਰ - ਜੰਮੂ ਕਸ਼ਮੀਰ ਦੇ ਅਵੰਤਪੁਰਾ ਵਿਖੇ ਬੀਤੀ ਰਾਤ ਮੁੱਠਭੇੜ ਦੌਰਾਨ ਮਾਰੇ ਗਏ 3 ਅੱਤਵਾਦੀਆਂ ਦੀ ਪਹਿਚਾਣ ਨਾਵੀਦ ਟਾਕ, ਹਾਮਿਦ ਲੋਨ ਅਕਾ ਹਾਮਿਦ ਲੈਲਹਿਰੀ ਅਤੇ ਜੁਨੈਦ ਭੱਟ ਵਜੋਂ ਹੋਈ ਹੈ। ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ ਤੇ ਗੋਲਾ ਬਾਰੂਦ ਵੀ...
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ...
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਂਕੀ ਬਹਾਦਰ ਕੇ ਦੇ ਖੇਤਰ ਵਿਚੋਂ ਬੀ.ਐੱਸ.ਐੱਫ ਨੇ ਬੀਤੀ ਰਾਤ ਪਾਕਿ ਤਸਕਰਾਂ ਵੱਲੋਂ ਭਾਰਤੀ...
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 2 hours ago
ਅਮਰਾਵਤੀ, 23 ਅਕਤੂਬਰ - ਮੌਸਮ ਵਿਭਾਗ ਨੇ ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ...
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਅੱਜ ਜੇਲ੍ਹ 'ਚ ਬੰਦ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ...
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 3 hours ago
ਕੋਲਕਾਤਾ, 23 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਘੁਸਪੈਠੀਆ ਲਈ ਪੱਛਮੀ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਦੀ ਇਜਾਜ਼ਤ ਨਹੀ ਦਿੱਤੀ...
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 3 hours ago
ਮੁੰਬਈ, 23 ਅਕਤੂਬਰ - ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਬਾਲਾ ਸਾਹਿਬ ਥੋਰਾਤ ਦਾ ਕਹਿਣਾ ਹੈ ਕਿ ਈ.ਵੀ.ਐੱਮ ਨਾਲ ਛੇੜਛਾੜ ਹੋ ਸਕਦੀ ਹੈ। ਜਿਸ ਲਈ ਉਨ੍ਹਾਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਸਟ੍ਰਾਂਗ ਰੂਮ ਦੀ ਸੁਰੱਖਿਆ ਵਧਾਉਣ...
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਪੁਲਿਸ ਨੇ ਜਗਤਪੁਰੀ ਵਿਖੇ ਛਾਪੇਮਾਰੀ ਕਰ ਆਟਾ ਚੱਕੀ 'ਚ ਗੈਰ ਕਾਨੂੰਨੀ ਢੰਗ ਨਾਲ ਰੱਖੇ ਗਏ 700 ਕਿੱਲੋ ਪਟਾਕੇ ਬਰਾਮਦ ਕਰ ਚੱਕੀ ਦੇ ਮਾਲਕ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  1 day ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  1 day ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  1 day ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  1 day ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 1 hour ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 1 hour ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਪੰਜਾਬ / ਜਨਰਲ

ਪੰਜਾਬ 'ਚ ਅਣ-ਐਲਾਨੀ ਵਿੱਤੀ ਐਮਰਜੈਂਸੀ ਲਾਗੂ

ਖ਼ਜ਼ਾਨੇ ਦੀ ਸੰਘੀ ਘੁੱਟੀ, ਹਰ ਤਰ੍ਹਾਂ ਦੀਆਂ ਅਦਾਇਗੀਆਂ 'ਤੇ ਲਗਾਈ ਜ਼ੁਬਾਨੀ ਰੋਕ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਦੇ ਖ਼ਜ਼ਾਨੇ ਦੀ ਵਿੱਤੀ ਹਾਲਤ ਹੁਣ ਏਨੀ ਪਤਲੀ ਪੈ ਗਈ ਹੈ ਕਿ ਪੰਜਾਬ ਦੇ ਸਮੂਹ ਖ਼ਜ਼ਾਨਾ ਦਫ਼ਤਰਾਂ ਨੂੰ ਕੋਈ ਵੀ ਬਿੱਲ ਪਾਸ ਨਾ ਕਰਨ ਦੇ ਹੁਕਮ ਦਾਗ਼ ਦਿੱਤੇ ਗਏ ਹਨ | ਇਨ੍ਹਾਂ ਜ਼ੁਬਾਨੀ ਹੁਕਮਾਂ ਨਾਲ ਪੰਜਾਬ ਵਿਚ ਅਣ-ਐਲਾਨੀ ਵਿੱਤੀ ਐਮਰਜੈਂਸੀ ਵਰਗੇ ਹਾਲਾਤ ਬਣ ਗਏ ਹਨ | ਖ਼ਜ਼ਾਨਾ ਦਫ਼ਤਰਾਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਸਰਕਾਰ ਵਲੋਂ ਹਰ ਤਰ੍ਹਾਂ ਦੀ ਅਦਾਇਗੀ 'ਤੇ ਅਗਲੇ ਹੁਕਮਾਂ ਤੱਕ ਰੋਕ ਹੈ | ਡੀ. ਏ. ਦਾ ਬਕਾਇਆ ਦੇਣ 'ਤੇ ਜੁਲਾਈ 2018 ਤੋਂ ਹੀ ਰੋਕ ਲੱਗੀ ਹੋਈ ਹੈ, ਹਰ ਖ਼ਜ਼ਾਨਾ ਦਫ਼ਤਰ ਅੰਦਰ ਕਰੋੜਾਂ ਰੁਪਏ ਦੇ ਬਿੱਲ ਧੂੜ ਫੱਕ ਰਹੇ ਹਨ, ਪਰ ਅਦਾਇਗੀ ਨਹੀਂ ਹੋ ਰਹੀ | ਸੇਵਾ-ਮੁਕਤ ਕਰਮਚਾਰੀਆਂ ਦੇ ਵੱਖ-ਵੱਖ ਕਿਸਮ ਦੇ ਬਕਾਇਆ ਬਿੱਲ, ਮੈਡੀਕਲ ਖ਼ਰਚੇ ਅਤੇ ਹੋਰ ਦਫ਼ਤਰੀ ਖ਼ਰਚਿਆਂ ਦਾ ਕੋਈ ਬਿੱਲ ਪਾਸ ਨਹੀਂ ਕੀਤਾ ਜਾ ਰਿਹਾ | ਕੁਝ ਖ਼ਜ਼ਾਨਾ ਅਫ਼ਸਰਾਂ ਨੇ ਦਬਵੀਂ ਸੁਰ 'ਚ ਇਹ ਵੀ ਜ਼ਿਕਰ ਕੀਤਾ ਕਿ ਮੁਲਾਜ਼ਮਾਂ ਨੂੰ ਅਕਤੂਬਰ ਮਹੀਨੇ ਦੀ ਅਦਾਇਗੀ ਕਿਵੇਂ ਹੋਈ ਹੈ, ਉਹ ਸਭ ਦੇ ਸਾਹਮਣੇ ਹੀ ਹੈ | ਬੇਸ਼ੱਕ ਤਨਖ਼ਾਹ ਬਿੱਲਾਂ 'ਤੇ ਅਜੇ ਰੋਕ ਨਹੀਂ, ਪਰ ਇਹ ਅਦਾਇਗੀ ਬੜੀ ਮੁਸ਼ਕਿਲ ਨਾਲ ਹੀ ਹੋ ਸਕੇਗੀ | ਪੰਜਾਬ ਦੇ 4 ਲੱਖ ਮੁਲਾਜ਼ਮ ਅਤੇ 3 ਲੱਖ ਪੈਨਸ਼ਨਰ ਇਸ ਅਣ-ਐਲਾਨੀ ਐਮਰਜੈਂਸੀ ਤੋਂ ਬਹੁਤ ਔਖੇ ਹਨ, ਕਿਉਂਕਿ ਜਨਵਰੀ 2017 ਤੋਂ ਹੁਣ ਤੱਕ ਮੁਲਾਜ਼ਮਾਂ ਦੀਆਂ 4 ਡੀ. ਏ. ਦੀਆਂ ਕਿਸ਼ਤਾਂ ਸਰਕਾਰ ਨੇ ਰੋਕ ਰੱਖੀਆਂ ਹਨ | ਮੁਲਾਜ਼ਮ ਜਥੇਬੰਦੀਆਂ ਦਾ ਗ਼ੁੱਸਾ ਸਰਕਾਰ ਪ੍ਰਤੀ ਲਗਾਤਾਰ ਵੱਧ ਰਿਹਾ ਹੈ, ਕਿਉਂਕਿ ਸਰਕਾਰ ਨੇ ਆਈ.ਏ.ਐਸ. ਅਫ਼ਸਰਾਂ ਦੀਆਂ ਤਨਖ਼ਾਹਾਂ ਤਾਂ ਸੱਤਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਸੋਧ ਦਿੱਤੀਆਂ ਹਨ, ਉਨ੍ਹਾਂ ਨੂੰ ਸਮੇਂ ਸਿਰ ਡੀ. ਏ. ਦੀ ਕਿਸ਼ਤ ਵੀ ਦਿੱਤੀ ਜਾ ਰਹੀ ਹੈ |
ਮੁਲਾਜ਼ਮ ਵਰਗ ਦਾ ਕਹਿਣਾ ਹੈ ਕਿ ਵੱਡੀ ਅਫ਼ਸਰਸ਼ਾਹੀ ਤੇ ਰਾਜਨੀਤਿਕ ਲੋਕਾਂ ਦਾ ਆਪਸੀ ਗੱਠਜੋੜ ਹੈ, ਕਿਉਂਕਿ ਸਰਕਾਰ ਇਨ੍ਹਾਂ ਨੂੰ ਖ਼ੁਸ਼ ਰੱਖਦੀ ਹੈ ਅਤੇ ਇਹ ਵੀ ਜਦੋਂ ਮਰਜ਼ੀ ਮਨਚਾਹੇ ਖ਼ਰਚਿਆਂ ਦੇ ਪ੍ਰਸਤਾਵ ਖ਼ਜ਼ਾਨੇ ਤੋਂ ਪਾਸ ਕਰਵਾ ਲੈਂਦੇ ਹਨ | ਮੁਲਾਜ਼ਮ ਜਥੇਬੰਦੀਆਂ ਦਾ ਗ਼ੁੱਸਾ ਤਾਂ ਇਸ ਹੱਦ ਤੱਕ ਵੱਧ ਰਿਹਾ ਹੈ ਕਿ ਉਹ ਹੁਣ ਪੰਜਾਬ ਸਰਕਾਰ ਤੋਂ ਕੋਈ ਆਸ ਨਾ ਬੱਝਦੀ ਵੇਖ ਕੇ ਦਿੱਲੀ ਜਾਣ ਲਈ ਕਮਰ ਕੱਸੇ ਕੱਸ ਰਹੇ ਹਨ |

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚ-ਧੂਹ

ਮਾਲੇਰਕੋਟਲਾ, 13 ਨਵੰਬਰ (ਹਨੀਫ਼ ਥਿੰਦ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਰਕਾਰੀ ਕਾਲਜ ਦੇ ਲਾਅਨ ਵਿਚ ਇਕੱਠੇ ਹੋ ਕੇ ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਮੈਡਮ ਰਜੀਆ ਸੁਲਤਾਨਾ ਦੀ ਕੋਠੀ ਦਾ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਸਬੰਧੀ 3 ਡੇਰਾ ਪ੍ਰੇਮੀ ਅਦਾਲਤ 'ਚ ਪੇਸ਼

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲ੍ਹਕੇ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਲੋੜੀਂਦੇ ਤਿੰਨ ਡੇਰਾ ਪ੍ਰੇਮੀਆਂ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਡੀ.ਐਸ.ਪੀ. ਸੁਬੇਗ ਸਿੰਘ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਦੀ ਰੈਲੀ ਹੁਣ 28 ਜਨਵਰੀ ਨੂੰ ਲੁਧਿਆਣਾ 'ਚ ਨਵੰਬਰ ਦਾ ਅੱਧ ਸੰਘਰਸ਼ ਪੰਦਰਵਾੜਾ ਬਣ ਗਿਆ-ਭਾਕਪਾ

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)-ਬੰਤ ਸਿੰਘ ਬਰਾੜ ਸਕੱਤਰ ਪੰਜਾਬ ਸੂਬਾ ਕੌਾਸਲ ਸੀ. ਪੀ. ਆਈ. ਨੇ ਅੱਜ ਇੱਥੇ ਜਾਰੀ ਕੀਤੇ ਬਿਆਨ ਵਿਚ ਪਾਰਟੀ ਵਰਕਰਾਂ ਅਤੇ ਖੇਤ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੀ ਗੋਲਡਨ ਜੁਬਲੀ ਮੌਕੇ ਹੋ ਰਹੀ ...

ਪੂਰੀ ਖ਼ਬਰ »

ਸ੍ਰੀਨਗਰ 'ਚ ਔਰਤ ਕੋਲੋਂ 20 ਗ੍ਰਨੇਡ ਸਮੇਤ ਅਸਲ੍ਹਾ ਬਰਾਮਦ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)- ਸ੍ਰੀਨਗਰ-ਬਾਰਾਮੁਲਾ ਰੋਡ 'ਤੇ ਲਾਵੇਪੋਰਾ ਵਿਖੇ ਲੱਗੇ ਨਾਕੇ 'ਤੇ ਟਿਵੇਰਾ ਕਾਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਇਕ ਔਰਤ ਕੋਲੋਂ 20 ਗ੍ਰਨੇਡਾਂ ਸਮੇਤ ਭਾਰੀ ਮਾਤਰਾ 'ਚ ਅਸਲਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਸ੍ਰੀਨਗਰ ਦੇ ਐਸ.ਐਸ.ਪੀ. ...

ਪੂਰੀ ਖ਼ਬਰ »

ਟਰੱਕ ਤੇ ਕਾਰ ਦੀ ਟੱਕਰ ਦੌਰਾਨ ਔਰਤ ਸਮੇਤ 3 ਦੀ ਮੌਤ

ਫ਼ਿਰੋਜ਼ਪੁਰ/ਗੁਰੂਹਰਸਹਾਏ, 13 ਨਵੰਬਰ (ਤਪਿੰਦਰ ਸਿੰਘ, ਪਿ੍ਥਵੀ ਰਾਜ ਕੰਬੋਜ)-ਬੀਤੀ ਸ਼ਾਮ ਪਿੰਡ ਸੈਦੇ ਕੇ ਮੋਹਣ ਨੇੜੇ ਟਰੱਕ ਅਤੇ ਕਾਰ ਵਿਚਕਾਰ ਹੋਈ ਟੱਕਰ ਦੌਰਾਨ ਕਾਰ 'ਚ ਸਵਾਰ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਦੀ ਇਲਾਜ ਦੌਰਾਨ ਅੱਜ ਗੁਰੂ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ

ਰਾਮ ਤੀਰਥ, 13 ਨਵੰਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਬੀਤੀ ਰਾਤ ਇਕ ਵਿਅਕਤੀ ਧਰਮਬੀਰ ਸਿੰਘ ਉਰਫ ਧੰਮਾ (30) ਦਾ ਪ੍ਰੇਮ ਸਬੰਧਾਂ ਕਰਕੇ ਕਤਲ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਮਿ੍ਤਕ ਦੀ ਮਾਤਾ ਜਸਬੀਰ ਕੌਰ ਪਤਨੀ ਜਸਪਾਲ ...

ਪੂਰੀ ਖ਼ਬਰ »

ਪਲਸ ਪੋਲੀਉ ਮੁਹਿੰਮ 18 ਤੋਂ

ਲੁਧਿਆਣਾ, 13 ਨਵੰਬਰ (ਸਲੇਮਪੁਰੀ)-ਭਾਰਤ ਸਰਕਾਰ ਅਤੇ ਸੰਸਾਰ ਸਿਹਤ ਸੰਸਥਾ ਵਲੋਂ ਦੇਸ਼ 'ਚ ਨਾਮੁਰਾਦ ਬਿਮਾਰੀ ਪਲਸ ਪੋਲੀਉ ਦੇ ਖਾਤਮੇ ਲਈ ਵਿਸ਼ੇਸ਼ ਪਲਸ ਪੋਲੀਉ ਮੁਹਿੰਮ ਚਲਾਈ ਗਈ ਹੈ ਅਤੇ ਇਸ ਤਹਿਤ ਪੰਜਾਬ ਵਿਚ 18 ਨਵੰਬਰ ਤੋਂ 22 ਨਵੰਬਰ ਤੱਕ 0 ਸਾਲ ਤੋਂ ਲੈ ਕੇ 5 ਸਾਲ ਤੱਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਹਮਦਰਦ ਪਾਰਟੀ-ਧਾਲੀਵਾਲ, ਘੋਲੀਆ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਜਾਬ ਤੋਂ ਬਾਹਰ ਵਸਦੇ ਪੰਜਾਬੀਆਂ ਦੀ ਹਮਦਰਦ ਪਾਰਟੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਕੈਨੇਡਾ ਦੇ ਕੋਰ ਕਮੇਟੀ ਮੈਂਬਰਾਂ ਬੇਅੰਤ ਸਿੰਘ ਧਾਲੀਵਾਲ ਅਤੇ ਬਚਿੱਤਰ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਨਾਮਦੇਵ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ 18 ਤੇ ਕੀਰਤਨ ਦਰਬਾਰ 19 ਨੂੰ

ਘੁਮਾਣ, 13 ਨਵੰਬਰ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਦਾ 748ਵਾਂ ਸਾਲਾਨਾ ਜਨਮ ਦਿਹਾੜਾ ਕਮੇਟੀ ਘੁਮਾਣ (ਗੁਰਦਾਸਪੁਰ) ਸਮੂਹ ਸਭਾ ਸੁਸਾਇਟੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 18 ਤੇ 19 ਨਵੰਬਰ ਨੂੰ ਘੁਮਾਣ ਵਿਖੇ ਮਨਾਇਆ ਜਾਵੇਗਾ | ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਸਿੱਧੂ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ- ਜੇਲ੍ਹ ਵਾਲੀ ਗਲੀ 'ਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਦੇ ਵਿਦਿਆਰਥੀ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਐਸ.ਐਸ.ਪੀ. ਵਿਜੀਲੈਂਸ ਦੀ ਅਗਵਾਈ 'ਚ ਜਥੇ: ਕੋਲਿਆਂਵਾਲੀ ਦੀ ਜਾਇਦਾਦ ਦਾ ਚੰਡੀਗੜ੍ਹ ਤੋਂ ਆਈ ਟੀਮ ਵਲੋਂ ਮੁਲਾਂਕਣ

* ਕਿਲਾਨੁਮਾ ਘਰ ਨੂੰ ਜਿੰਦਰਾ ਲਗਾ ਕੇ ਪਰਿਵਾਰਕ ਮੈਂਬਰ ਗ਼ਾਇਬ * ਅਦਾਲਤ 'ਚ ਪੇਸ਼ ਹੋਣ ਲਈ ਵਿਜੀਲੈਂਸ ਨੇ ਚਿਪਕਾਏ ਪੋਸਟਰ

ਬਠਿੰਡਾ/ ਮਲੋਟ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ, ਗੁਰਮੀਤ ਸਿੰਘ ਮੱਕੜ)-ਬਾਦਲ ਪਰਿਵਾਰ ਦੇ ਅਤਿ ਨਜ਼ਦੀਕੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਜਾਇਦਾਦ ਦਾ ਅੱਜ ਐਸ. ਐਸ. ਪੀ. ਵਿਜੀਲੈਂਸ ਬਠਿੰਡਾ ਦੀ ਅਗਵਾਈ 'ਚ ਚੰਡੀਗੜ੍ਹ ਤੋਂ ਪੁੱਜੀ ਟੀਮ ਵਲੋਂ ਮੁਲਾਂਕਣ ਕੀਤਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਰੁਪਿੰਦਰ ਸਿੰਘ ਸੰਧੂ ਵਾਸੀ ਬਠਿੰਡਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਪੁਰਾਣੇ ਵੇਲਿਆਂ 'ਚ ਬਿਜਲੀ ਦੇ ਮਹੱਤਵ ਤੋਂ ਜਾਣੂ ਕਰਵਾਏਗੀ 'ਲਾਟੂ'

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪਰਾਣੇ ਸਮਿਆਂ 'ਚ ਬਿਜਲੀ ਦਾ ਐਨਾ ਮਹੱਤਵ ਹੁੰਦਾ ਸੀ ਕਿ ਉਸ ਸਮੇਂ 'ਚ ਲੋਕ ਬਿਜਲੀ ਨੂੰ ਇਕ ਸਟੇਟਸ ਸਿੰਬਲ ਵਜੋਂ ਵਰਤਦੇ ਸਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 16 ਨਵੰਬਰ ਨੂੰ ਰਿਲੀਜ਼ ਹੋ ਰਹੀ ਨਿਰਮਾਤਾ ਜਗਮੀਤ ਸਿੰਘ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਰੈਗੂਲਰ ਤੇ ਓਪਨ ਸਕੂਲ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਫ਼ੀਸਾਂ ਦਾ ਵੇਰਵਾ ਜਾਰੀ

ਐੱਸ. ਏ. ਐੱਸ. ਨਗਰ, 13 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼ੇ੍ਰਣੀ ਰੈਗੂਲਰ ਅਤੇ ਓਪਨ ਸਕੂਲ ਮਾਰਚ-2019 ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਫ਼ੀਸਾਂ ਅਤੇ ਪ੍ਰੀਖਿਆ ਫਾਰਮ ਪ੍ਰਾਪਤ ਕਰਨ ਦਾ ਵੇਰਵਾ ਜਾਰੀ ਕਰ ਦਿੱਤਾ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਦੀ ਸੰਗਤ ਨੇ ਤਾਰਾ ਸਿੰਘ ਨੂੰ ਭਾਸ਼ਣ ਦੇਣ ਤੋਂ ਰੋਕਿਆ

ਹਜ਼ੂਰ ਸਾਹਿਬ, 13 ਨਵੰਬਰ (ਰਵਿੰਦਰ ਸਿੰਘ ਮੋਦੀ)-ਗੁਰਦੁਆਰਾ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਧਾਇਕ ਤਾਰਾ ਸਿੰਘ ਨੂੰ ਹਜ਼ੂਰ ਸਾਹਿਬ ਦੀ ਸਥਾਨਕ ਸੰਗਤ ਨੇ ਸੋਮਵਾਰ ਰਾਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗੁਰਤਾਗੱਦੀ ਸਮਾਰੋਹ 'ਚ ਭਾਸ਼ਣ ...

ਪੂਰੀ ਖ਼ਬਰ »

ਬ੍ਰਹਮਪੁਰਾ ਦੀ ਥਾਂ ਚੰਦੂਮਾਜਰਾ ਨੂੰ ਜ਼ਿੰਮੇਵਾਰੀ ਸੰਭਾਲਣ ਦੀ ਤਿਆਰੀ

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)-ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਤਿੰਨ ਦਿਨ ਪਹਿਲਾਂ ਚੰਡੀਗੜ੍ਹ 'ਚ ਕੀਤੀ ਗਈ ਮੀਟਿੰਗ 'ਚ ਸ. ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾਕਟਰ ਰਤਨ ਸਿੰਘ ਅਜਨਾਲਾ ਨੂੰ ...

ਪੂਰੀ ਖ਼ਬਰ »

ਆਸਟ੍ਰੇਲੀਆ/ਕੈਨੇਡਾ ਪੀ. ਆਰ., ਸਟੱਡੀ ਅਤੇ ਟੂਰਿਸਟ ਵੀਜ਼ਾ ਸਬੰਧੀ ਵਿਸ਼ੇਸ਼ ਸੈਮੀਨਾਰ ਅੱਜ ਤੋਂ

ਜਲੰਧਰ, 13 ਨਵੰਬਰ (ਅ. ਬ.)-ਆਸਟ੍ਰੇਲੀਆ ਅਤੇ ਕੈਨੇਡਾ ਜਾਣਾ ਹੁਣ ਹੋਰ ਵੀ ਸੌਖਾ ਹੋ ਗਿਆ ਹੈ | ਹੁਣ ਪਰਿਵਾਰ ਸਹਿਤ ਆਸਟ੍ਰੇਲੀਆ/ਕੈਨੇਡਾ ਜਾ ਕੇ ਕੰਮ ਕਰਨ ਦੇ ਬਹੁਤ ਸਾਰੇ ਮੌਕੇ ਉਪਲਬਧ ਹਨ, ਜਿਨ੍ਹਾਂ ਵਿਚ ਨਿਊਟ੍ਰੀਸ਼ਨਿਸਟ, ਕਸਟਮਰ ਸਰਵਿਸ ਮੈਨੇਜਰ, ਫਾਈਨੈਂਸ ਮੈਨੇਜਰ, ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਚ ਹਰਿਆਣਾ ਨੂੰ ਵਾਜਬ ਅਗਵਾਈ ਮਿਲਣ ਤੋਂ ਬਾਅਦ ਵੀ ਸਿੱਖ ਸੰਗਤ 'ਚ ਮਲਾਲ

ਵੱਖਰੀ ਕਮੇਟੀ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣ ਵਾਲੇ ਮੈਂਬਰ ਨੂੰ ਇਸ ਵਾਰ ਵੀ ਨਹੀਂ ਮਿਲਿਆ ਕੋਈ ਇਨਾਮ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ 'ਚ ਭਾਵੇਂ ਹਰਿਆਣਾ ਨੂੰ ਵਾਜਿਬ ਅਗਵਾਈ ਮਿਲ ਗਈ ਹੈ ਪਰ ਪਾਰਟੀ ਹਾਈਕਮਾਨ ਵਲੋਂ ਕੁੱਝ ਸੀਨੀਅਰ ਮੈਂਬਰਾਂ ਦੀ ਅਣਦੇਖੀ ਲੋਕਾਂ ਨੂੰ ਖਲ਼ ਰਹੀ ਹੈ | ਹਾਲਾਂਕਿ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਚੋਣਾਂ

ਟਕਸਾਲੀ ਆਗੂਆਂ ਦੀ ਨਾਰਾਜ਼ਗੀ ਕਾਰਨ ਅਕਾਲੀ ਦਲ ਨੇ ਫੇਰਬਦਲ ਤੋਂ ਟਾਲਾ ਵੱਟਿਆ!

ਅੰਮਿ੍ਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਅੱਜ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਤਿੰਨ ਚਾਰ ਅਹੁਦੇਦਾਰਾਂ ਨੂੰ ਹੀ ਇਕ ਵਾਰ ਮੁੜ ਅਹੁਦੇਦਾਰੀਆਂ ਨਾਲ ਨਿਵਾਜੇ ਜਾਣ ਨੂੰ ਪੰਥਕ ਹਲਕਿਆਂ ਵਲੋਂ ਪਾਰਟੀ ਦੇ ਸੀਨੀਅਰ ਟਕਸਾਲੀ ...

ਪੂਰੀ ਖ਼ਬਰ »

ਜਲੰਧਰ ਦੀ ਔਰਤ ਤਸਕਰ ਲੁਧਿਆਣਾ ਜੇਲ੍ਹ 'ਚ ਬੈਠ ਕੇ ਚਲਾ ਰਹੀ ਹੈ ਨਸ਼ੇ ਦਾ ਧੰਦਾ

ਐਸ.ਟੀ.ਐਫ. ਵਲੋਂ ਫੜੀਆਂ 2 ਔਰਤ ਤਸਕਰਾਂ ਨੇ ਕੀਤੇ ਅਹਿਮ ਖੁਲਾਸੇ

ਜਗਰਾਉਂ, 13 ਨਵੰਬਰ (ਜੋਗਿੰਦਰ ਸਿੰਘ)-ਹੁਣ ਚਿੱਟੇ ਦੇ 'ਕਾਲੇ' ਧੰਦੇ ਨੂੰ ਔਰਤਾਂ ਨੇ ਆਪਣੇ ਹੱਥ 'ਚ ਲੈ ਲਿਆ ਹੈ ਤੇ ਹਾਲ ਹੀ 'ਚ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦੇ ਅੜਿੱਕੇ ਆਈਆਂ ਦੋ ਨਾਮੀ ਔਰਤ ਤਸਕਰਾਂ ਨੇ ਜਿਥੇ ਅਹਿਮ ਖੁਲਾਸੇ ਕੀਤੇ ਹਨ, ਉਥੇ ਇਨ੍ਹਾਂ ...

ਪੂਰੀ ਖ਼ਬਰ »

ਨਾਈਪਰ ਡਾਇਰੈਕਟਰ ਦੀ ਮੁਅੱਤਲੀ ਦਾ ਹੁਕਮ ਰੱਦ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)-ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਾਡ ਰੀਸਰਚ (ਨਾਈਪਰ) ਦੇ ਡਾਇਰੈਕਟਰ ਡਾਕਟਰ ਆਰ. ਰਾਓ. ਦੀ ਮੁਅੱਤਲੀ ਦਾ ਹੁਕਮ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਟੀ.ਐਸ.ਢੀਂਡਸਾ ਦੀ ਬੈਂਚ ਨੇ ਰੱਦ ਕਰ ...

ਪੂਰੀ ਖ਼ਬਰ »

ਵਿਕਾਸ ਕਾਰਜਾਂ 'ਚ ਬੇਨਿਯਮੀਆਂ ਹੋਣ 'ਤੇ ਐਕਸੀਅਨ ਨੂੰ ਕੀਤਾ ਨੌਕਰੀ ਤੋਂ ਬਰਖਾਸਤ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਵਿਕਾਸ ਕਾਰਜਾਂ 'ਚ ਬੇਨਿਯਮੀਆਂ ਹੋਣ ਅਤੇ ਨਗਰ ਨਿਗਮ ਮੋਗਾ 'ਚ ਤੈਨਾਤੀ ਸਮੇਂ ਐਕਸੀਅਨ ਸਟਰੀਟ ਲਾਈਨ ਲਗਾਉਣ 'ਚ ਕੀਤੀ ਕਥਿਤ ਕੋਤਾਹੀ ਬਦਲੇ ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਬਾਦਲ ਵਿਰੁੱਧ ਕੁੰਵਰ ਵਿਜੈ ਪ੍ਰਤਾਪ ਦੀ ਟਿ ੱਪਣੀ ਨਿਖੇਧੀ ਯੋਗ-ਅਕਾਲੀ ਦਲ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪੁਲਿਸ ਦੇ ਆਈ. ਜੀ. ਅਤੇ ਸਿਟ ਮੈਂਬਰ ਕੰੁਵਰ ਵਿਜੈ ਪ੍ਰਤਾਪ ਸਿੰਘ ਵਲੋਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੇਸ਼ੀ ਬਾਰੇ ਕੀਤੀਆਂ ਗੈਰ-ਪੇਸ਼ਾਵਰ, ਨਾਜਾਇਜ਼ ਅਤੇ ਸਿਆਸੀ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਭੋਲਾ ਡਰੱਗਜ਼ ਮਾਮਲਾ

ਬੋਨੀ ਅਜਨਾਲਾ ਨੇ ਬਿੱਟੂ ਔਲਖ ਨੂੰ ਬੇਕਸੂਰ ਦੱਸਦਿਆਂ ਅਦਾਲਤ 'ਚ ਕਰਵਾਏ ਬਿਆਨ ਕਲਮਬੱਧ

ਐੱਸ.ਏ.ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਜਗਦੀਸ਼ ਸਿੰਘ ਭੋਲਾ ਅਤੇ ਹੋਰਨਾਂ ਿਖ਼ਲਾਫ਼ ਦਰਜ ਹਾਰਡ ਡਰੱਗਜ਼ ਦੇ ਮਾਮਲੇ 'ਚ ਅੱਜ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਜੋ ਕਿ ਸਾਬਕਾ ਲੋਕ ਸਭਾ ਮੈਂਬਰ ਡਾ: ਰਤਨ ਸਿੰਘ ਅਜਨਾਲਾ ਦੇ ਸਪੁੱਤਰ ਹਨ ...

ਪੂਰੀ ਖ਼ਬਰ »

ਅਦਾਲਤ ਵਲੋਂ ਕੱਟੜਪੰਥੀਆਂ ਵਿਰੁੱਧ ਦਰਜ ਪਟੀਸ਼ਨ ਖ਼ਾਰਜ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਹਾਈ ਕੋਰਟ ਨੇ ਤਹਿਰੀਕ-ਏ-ਲਬਾਇਕ ਪਾਕਿਸਤਾਨ (ਟੀ. ਐਲ. ਪੀ.) ਦੇ ਨੇਤਾ ਖ਼ਾਦਮ ਹੁਸੈਨ ਰਿਜ਼ਵੀ ਅਤੇ ਜਮਾਇਤ ਉਲੇਮਾ-ਏ-ਇਸਲਾਮ ਫ਼ਜ਼ਲ ਦੇ ਮੁਖੀ ਫਜ਼ਲੁਰ ਰਹਿਮਾਨ ਦੇ ਿਖ਼ਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਨੂੰ ਲੈ ਕੇ ਦਰਜ ...

ਪੂਰੀ ਖ਼ਬਰ »

ਕਿਸਾਨਾਂ ਨੂੰ ਦੋਹਰੀ ਮਾਰ

ਕਣਕ ਦੀ ਬਿਜਾਈ ਪਛੜਨ ਕਾਰਨ ਝਾੜ 'ਚ ਕਮੀ ਦਾ ਖ਼ਦਸ਼ਾ

ਜਲੰਧਰ, 13 ਨਵੰਬਰ (ਮੇਜਰ ਸਿੰਘ)-ਕਣਕ ਦੀ ਬਿਜਾਈ ਪਛੜਨ ਕਾਰਨ ਕਿਸਾਨਾਂ ਨੂੰ ਦੂਹਰੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਥੇ ਝੋਨੇ ਦੀ ਕਟਾਈ ਪਛੜਨ ਕਾਰਨ 15 ਫ਼ੀਸਦੀ ਤੱਕ ਝੋਨੇ ਦਾ ਝਾੜ ਘਟਣ ਦਾ ਖ਼ਦਸ਼ਾ ਹੈ, ਉਥੇ ਠੰਢਕ ਵਾਲੇ ਮਾਹੌਲ ਕਾਰਨ ਝੋਨੇ ਵਿਚ ਨਮੀ 22 ਤੋਂ 24 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX