ਤਾਜਾ ਖ਼ਬਰਾਂ


ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  10 minutes ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  26 minutes ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  38 minutes ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  53 minutes ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 1 hour ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 1 hour ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 3 hours ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 4 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  23 minutes ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 4 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 5 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 6 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 6 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 7 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 8 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 1 hour ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 1 hour ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  15 minutes ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  30 minutes ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  57 minutes ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 1 hour ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਪੰਜਾਬ / ਜਨਰਲ

ਨਾਭਾ ਬੈਂਕ ਡਕੈਤੀ ਦੇ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਕੀਤੇ ਅਹਿਮ ਖ਼ੁਲਾਸੇ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਬੀਤੇ ਦਿਨ ਨਾਭਾ ਵਿਖੇ ਹੋਈ 50 ਲੱਖ ਰੁਪਏ ਦੀ ਬੈਂਕ ਡਕੈਤੀ ਤੇ ਸੁਰੱਖਿਆ ਗਾਰਡ ਨੂੰ ਗੋਲੀ ਮਾਰ ਕੇ ਕਤਲ ਕਰਨ ਦੀ ਵਾਰਦਾਤ ਨੂੰ ਹੱਲ ਕਰਨ ਤੋਂ ਇਲਾਵਾ 3 ਹੋਰ ਅਹਿਮ ਡਕੈਤੀਆਂ, 3 ਕਤਲਾਂ ਸਮੇਤ 2 ਨੂੰ ਗੰਭੀਰ ਜ਼ਖ਼ਮੀ ਕਰਨ ਅਤੇ 1 ਕਰੋੜ ਰੁਪਏ ਤੋਂ ਵੱਧ ਰਕਮ ਦੀਆਂ ਲੁੱਟਾਂ-ਖੋਹਾਂ ਦੇ ਕਈ ਮਾਮਲੇ ਹੱਲ ਕਰਨ ਦਾਅਵਾ ਕੀਤਾ ਹੈ | ਇਹ ਜਾਣਕਾਰੀ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਅੱਜ ਇਥੇ ਪੁਲਿਸ ਲਾਇਨ ਵਿਖੇ ਪੱਤਰਕਾਰਾਂ ਨੂੰ ਦਿੱਤੀ | ਐਸ.ਐਸ.ਪੀ. ਨੇ ਦੱਸਿਆ ਕਿ ਇਸ ਡਕੈਤੀ ਦੇ ਮੁੱਖ ਮੁਲਜ਼ਮ ਅਮਨਜੀਤ ਸਿੰਘ ਗੁਰੀ ਤੇ ਜਗਦੇਵ ਸਿੰਘ ਤਾਰੀ ਵਲੋਂ ਨਾਭਾ ਬੈਂਕ ਡਕੈਤੀ 'ਚ ਗਾਰਡ ਤੋਂ ਖੋਹੀ ਬਾਰਾਂ ਬੋਰ ਦੀ ਬੰਦੂਕ ਤੇ ਨਗਦੀ ਵਾਲੇ ਟਰੰਕ, ਜਿਸ ਨੂੰ ਇਨ੍ਹਾਂ ਨੇ ਕਮਾਦ ਦੇ ਖੇਤਾਂ 'ਚ ਲੁਕੋ ਦਿੱਤਾ ਸੀ ਸਮੇਤ ਇਕ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕਰ ਲਏ ਗਏ ਹਨ | ਸ. ਸਿੱਧੂ ਨੇ ਦੱਸਿਆ ਕਿ ਅਮਨਜੀਤ ਸਿੰਘ ਗੁਰੀ ਤੇ ਜਗਦੇਵ ਸਿੰਘ ਤਾਰੀ ਵਲੋਂ ਛੇਤੀ ਅਮੀਰ ਬਣਨ ਦੀ ਲਾਲਸਾ ਨਾਲ ਕੀਤੀਆਂ ਲੁੱਟਾਂ-ਖੋਹਾਂ ਕਰਕੇ ਕੀਤੀ ਕਮਾਈ ਨਾਲ ਵੱਖ-ਵੱਖ ਬੈਂਕ ਖਾਤਿਆਂ 'ਚ ਜਮ੍ਹਾਂ ਕੀਤੇ ਕਰੀਬ 24 ਲੱਖ ਰੁਪਏ ਜਮ੍ਹਾਂ ਮਿਲੇ ਹਨ ਜੋ ਕਿ ਪੁਲਿਸ ਨੇ ਜਾਮ ਕਰਵਾ ਦਿੱਤੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਲੋਂ ਲੁੱਟਾਂ-ਖੋਹਾਂ ਦੀ ਕਮਾਈ ਨਾਲ ਪਾਏ ਚਾਰ ਤੇਲ ਵਾਲੇ ਟੈਂਕਰ ਸਮੇਤ ਬਣਾਏ ਹੋਰ ਸਾਜੋ ਸਮਾਨ ਦੀ ਵੀ ਡੂੰਘਾਈ ਨਾਲ ਪੜਤਾਲ ਕੀਤੀ ਜਾਵੇਗੀ | ਇਸ ਤੋਂ ਬਿਨਾਂ ਇਨ੍ਹਾਂ ਵਲੋਂ 2014 ਤੋਂ ਬਾਅਦ 2018 'ਚ ਕੀਤੀ ਵਾਰਦਾਤ ਦੌਰਾਨ ਵਿਚਕਾਰਲੇ ਸਮੇਂ 'ਚ ਕੀ-ਕੀ ਕੀਤਾ ਗਿਆ ਵੀ ਤਫ਼ਤੀਸ਼ ਦਾ ਅਹਿਮ ਹਿੱਸਾ ਹੋਵੇਗਾ | ਸੰਗਰੂਰ ਵਾਰਦਾਤ 'ਚ ਇਨ੍ਹਾਂ 'ਚੋਂ ਇਕ ਨੇ ਪੱਗ ਬੰਨੀ ਤੇ ਦੂਜੇ ਹੈਲਮਟ ਪਾਏ, ਦੂਜੀ 'ਚ ਦੋਵਾਂ ਨੇ ਹੈਲਮਟ ਪਾਈ ਤੇ ਨਾਭਾ ਵਾਰਦਾਤ 'ਚ ਦੋਵਾਂ ਨੇ ਪੱਗ ਬੰਨ੍ਹੀਂ ਸੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੇ ਨਾਭਾ ਵਿਖੇ ਹੀ 1 ਫਰਵਰੀ 2014 ਨੂੰ ਅਲੌਹਰਾਂ ਗੇਟ ਨਾਭਾ ਵਿਖੇ ਸਕਿਉਰਿਟੀ ਗਾਰਡ ਰਣਧੀਰ ਸਿੰਘ ਨੂੰ ਗੋਲੀਆਂ ਮਾਰ ਕੇ 37 ਲੱਖ ਰੁਪਏ ਨਗਦ ਤੇ ਇਕ 12 ਬੋਰ ਦੁਨਾਲੀ ਰਾਈਫ਼ਲ ਖੋਹ ਲਈ ਗਈ ਸੀ | ਇਸ ਸਬੰਧੀ ਮੁਕੱਦਮਾ ਨੰ. 9 ਅਸਲਾ ਐਕਟ ਥਾਣਾ ਕੋਤਵਾਲੀ ਨਾਭਾ ਵਿਖੇ ਦਰਜ ਹੋਇਆ ਸੀ | ਇਸ ਵਾਰਦਾਤ 'ਚ ਇਨ੍ਹਾਂ ਦਾ ਇਕ ਤੀਜਾ ਸਾਥੀ ਹਰਦੇਵ ਸਿੰਘ ਲਵਲੀ ਪੁੱਤਰ ਗੁਰਦਾਸ ਸਿੰਘ ਵਾਸੀ ਪਿੰਡ ਗੱਗੜਪੁਰ ਜ਼ਿਲ੍ਹਾ ਸੰਗਰੂਰ ਵੀ ਸ਼ਾਮਲ ਸੀ, ਜਿਸ ਦੀ ਸਾਲ 2015 'ਚ ਗੁਰਦਿਆਂ ਦੀ ਬਿਮਾਰੀ ਕਰਕੇ ਮੌਤ ਹੋ ਚੁੱਕੀ ਹੈ | ਸ. ਸਿੱਧੂ ਨੇ ਦੱਸਿਆ ਕਿ ਇਸ ਗੈਂਗ ਨੇ 13 ਜੁਲਾਈ 2018 ਨੂੰ ਮੇਨ ਰੋਡ ਘਾਬਦਾ ਪਟਿਆਲਾ-ਭਵਾਨੀਗੜ੍ਹ ਰੋਡ ਸੰਗਰੂਰ ਤੋਂ ਗੰਨਮੈਨ ਸੁਖਪਾਲ ਸਿੰਘ ਦੇ ਗੋਲੀ ਮਾਰ ਕੇ ਉਸ ਨੰੂ ਜ਼ਖਮੀ ਕਰਕੇ 5 ਲੱਖ ਰੁਪਏ ਨਗਦ, ਇਕ ਏ.ਟੀ.ਐਮ., ਇਕ ਪੈੱਨ ਕਾਰਡ ਤੇ ਬੈਂਕ ਦੀਆਂ ਚਾਬੀਆਂ ਖੋਹੀਆਂ ਸਨ | ਇਸ ਤੋਂ ਬਿਨਾਂ 26 ਅਕਤੂਬਰ 2018 ਨੂੰ ਇਨ੍ਹਾਂ ਨੇ ਗੇਟ ਨੰਬਰ 55 ਬਹਾਦਰ ਸਿੰਘਵਾਲਾ ਰੇਲਵੇ ਸਟੇਸ਼ਨ ਧੂਰੀ ਤੋਂ ਰਵੀ ਪੁੱਤਰ ਓਮਪਾਲ ਵਾਸੀ ਦਲਖੇੜੀ ਥਾਣਾ ਉਚਾਣਾ ਜ਼ਿਲ੍ਹਾ ਜੀਂਦ ਹਰਿਆਣਾ ਤੋਂ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਇਕ ਬੁਲਟ ਮੋਟਰਸਾਈਕਲ ਐੱਚ.ਆਰ.32ਜੇ-4742 ਤੇ ਇਕ ਮੋਬਾਈਲ ਮਾਰਕਾ ਵੀਵੋ ਖੋਹਿਆ ਸੀ | ਉਨ੍ਹਾਂ ਕਿਹਾ ਕਿ ਇਹੋ ਮੋਟਰਸਾਈਕਲ ਇਨ੍ਹਾਂ ਨੇ ਨਾਭਾ ਵਾਲੀ ਵਾਰਦਾਤ 'ਚ ਵਰਤਿਆ ਸੀ, ਜੋ ਹੁਣ ਬਰਾਮਦ ਹੋ ਚੁੱਕਾ ਹੈ | ਐਸ.ਐਸ.ਪੀ. ਨੇ ਹੋਰ ਦੱਸਿਆ ਕਿ ਨਾਭਾ ਡਕੈਤੀ ਤੋਂ ਪਹਿਲਾਂ ਮੁੱਖ ਦੋਸ਼ੀ ਅਮਨਜੀਤ ਸਿੰਘ ਗੁਰੀ ਨਾਭਾ ਵਿਖੇ ਦੇਸੀ ਅੰਡਿਆਂ ਦੀ ਖ਼ਰੀਦ ਲਈ ਆਉਂਦਾ ਸੀ, ਜਿਥੇ ਇਸ ਨੇ ਇਸ ਬੈਂਕ ਨੂੰ ਨਿਸ਼ਾਨਾ ਬਣਾਉਣ ਦੀ ਜੁਗਤ ਬਣਾਈ | ਉਨ੍ਹਾਂ ਦੱਸਿਆ ਕਿ ਜਗਦੇਵ ਸਿੰਘ ਤਾਰੀ ਇਸ ਦਾ ਹੈਲਪਰ ਸੀ, ਜਿਸ ਨੂੰ ਇਹ ਕੁਝ ਪੈਸੇ ਦੇ ਦਿੰਦਾ ਸੀ | ਇਸ ਮੌਕੇ ਐਸ.ਪੀ. ਜਾਂਚ ਮਨਜੀਤ ਸਿੰਘ ਬਰਾੜ, ਡੀ.ਐਸ.ਪੀ. ਨਾਭਾ ਦਵਿੰਦਰ ਅੱਤਰੀ, ਡੀ.ਐਸ.ਪੀ (ਜਾਂਚ) ਸੁਖਮਿੰਦਰ ਸਿੰਘ ਚੌਹਾਨ, ਇੰਚਾਰਜ ਸੀ.ਆਈ.ਏ. ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ, ਸਬ-ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫ਼ਸਰ ਥਾਣਾ ਕੋਤਵਾਲੀ ਨਾਭਾ ਅਤੇ ਜੈਇੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਨਾਭਾ ਮੌਜੂਦ ਸਨ |

ਮੁਲਜ਼ਮਾਂ ਨੇ ਸੰਗਰੂਰ ਦੀਆਂ ਡਕੈਤੀਆਂ ਵੀ ਕਬੂਲੀਆਂ-ਡਾ: ਗਰਗ

ਸੰਗਰੂਰ, 15 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ: ਸੰਦੀਪ ਕੁਮਾਰ ਗਰਗ ਨੇ ਦੱਸਿਆ ਹੈ ਕਿ ਮਈ ਅਤੇ ਜੁਲਾਈ ਮਹੀਨੇ ਦੌਰਾਨ ਸੰਗਰੂਰ 'ਚ ਹੋਈਆਂ ਲੁੱਟ ਦੀਆਂ ਦੋ ਵੱਡੀਆਂ ਵਾਰਦਾਤਾਂ ਸੁਲਝ ਗਈਆਂ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਸਰਪੰਚਾਂ ਦੇ ਰਾਖਵਾਂਕਰਨ ਨੂੰ ਲੈ ਕੇ ਭੰਬਲਭੂਸਾ

ਜਗਰਾਉਂ, 15 ਨਵੰਬਰ (ਗੁਰਦੀਪ ਸਿੰਘ ਮਲਕ)-ਪੰਜਾਬ 'ਚ ਸਰਪੰਚਾਂ ਤੇ ਪੰਚਾਂ ਦੀ ਚੋਣ ਦਾ ਐਲਾਨ ਅਗਲੇ ਹਫ਼ਤੇ ਕਿਸੇ ਵੀ ਸਮੇਂ ਹੋ ਸਕਦਾ ਹੈ | ਜਿਸ ਦੀ ਸੂਬਾ ਸਰਕਾਰ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ, ਪਰ ਸਰਕਾਰ ਵਲੋਂ ਹੁਣ ਤੱਕ ਪਿੰਡਾਂ ਦੇ ਸਰਪੰਚਾਂ ਦੇ ...

ਪੂਰੀ ਖ਼ਬਰ »

ਸਤਲੁਜ ਦਰਿਆ ਦਾ ਜ਼ਹਿਰੀਲਾ ਪਾਣੀ ਮਾਲਵੇ ਤੇ ਰਾਜਸਥਾਨ ਦੇ ਲੋਕਾਂ ਨੂੰ ਵੰਡ ਰਿਹੈ ਮੌਤ

ਹਰੀਕੇ ਪੱਤਣ, 15 ਨਵੰਬਰ (ਸੰਜੀਵ ਕੁੰਦਰਾ)-ਸਤਲੁਜ ਦਰਿਆ 'ਚ ਮਿਲ ਰਿਹਾ ਵੱਡੇ ਸ਼ਹਿਰਾਂ ਦੀਆਂ ਫੈਕਟਰੀਆਂ ਦਾ ਕੈਮੀਕਲ ਯੁਕਤ ਜ਼ਹਿਰੀਲਾ ਪਾਣੀ ਕਈ ਦਹਾਕਿਆਂ ਤੋਂ ਵਾਤਾਵਰਨ ਦਾ ਘਾਣ ਕਰਕੇ ਮਨੁੱਖੀ ਅਤੇ ਜਲਚਰ ਜੀਵਾਂ ਨੂੰ ਮੌਤ ਵੰਡ ਰਿਹਾ ਹੈ | ਪਰੰਤੂ ਸਰਕਾਰਾਂ ਨੇ ਇਸ ...

ਪੂਰੀ ਖ਼ਬਰ »

ਰੀਟ੍ਰੀਟ ਦਾ ਸਮਾਂ ਬਦਲਿਆ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਾਦਕੀ ਚੌਾਕੀ 'ਤੇ ਹੋਣ ਵਾਲੀ ਰੀਟ੍ਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ | ਪਹਿਲਾ ਰੀਟ੍ਰੀਟ ਦਾ ਸਮਾਂ 5 ਵਜੇ ਹੁੰਦਾ ਸੀ ਅਤੇ ਹੋਣ ਮੌਸਮ 'ਚ ਆਈ ਤਬਦੀਲੀ ਕਾਰਨ ਇਸ ਦਾ ਸਮਾਂ ਬਦਲ ਕੇ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ 'ਸਹਿਮਤੀ' ਲੈਣ ਲਈ ਫ਼ੀਸਾਂ 'ਚ ਭਾਰੀ ਵਾਧਾ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸਨਅਤਕਾਰਾਂ ਨੂੰ 'ਸਹਿਮਤੀ' ਦੇਣ ਲਈ ਫ਼ੀਸਾਂ 'ਚ ਭਾਰੀ ਵਾਧਾ ਕਰਕੇ ਸਨਅਤਕਾਰਾਂ 'ਤੇ ਕਰੋੜਾਂ ਰੁਪਏ ਦਾ ਵਾਧੂ ਬੋਝ ਪਾ ਦਿੱਤਾ ਹੈ | ਫ਼ੀਸਾਂ 'ਚ ਭਾਰੀ ਵਾਧਾ ਪਹਿਲਾਂ ਹੀ ਆਰਥਿਕ ਮੰਦਹਾਲੀ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ 3 ਹੋਰ ਨੂੰ ਜੇਲ੍ਹ ਭੇਜਿਆ

ਭਗਤਾ ਭਾਈਕਾ, 15 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਤਹਿਤ ਐਸ. ਆਈ. ਟੀ. ਵਲੋਂ ਗਿ੍ਫ਼ਤਾਰ ਕੀਤੇ ਗਏ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਜਤਿੰਦਰਬੀਰ ਜਿੰਮੀ ਅਰੋੜਾ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਹੈ | ਇਸੇ ਤਰ੍ਹਾਂ ਹੀ ...

ਪੂਰੀ ਖ਼ਬਰ »

ਹੁਣ ਫ਼ਾਜ਼ਿਲਕਾ ਤੋਂ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਘਿਰੇ ਵਿਵਾਦਾਂ 'ਚ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਜਦੋਂ ਦੀ ਕਾਂਗਰਸ ਸਰਕਾਰ ਬਣੀ ਹੈ, ਉਸ ਸਮੇਂ ਤੋਂ ਹੀ ਸਰਕਾਰ ਦਾ ਕੋਈ ਨਾ ਕੋਈ ਮੰਤਰੀ ਜਾ ਵਿਧਾਇਕ ਅਫ਼ਸਰਸ਼ਾਹੀ ਨਾਲ ਕਿਸੇ ਨਾ ਕਿਸੇ ਮੁੱਦੇ 'ਤੇ ਵਿਵਾਦਾਂ 'ਚ ਛਾਇਆ ਰਿਹਾ ਹੈ | ਅਜਿਹਾ ਹੀ ਇਕ ਮਾਮਲਾ ਹੁਣ ...

ਪੂਰੀ ਖ਼ਬਰ »

ਪੀ.ਸੀ.ਐਸ. ਜੁਡੀਸ਼ੀਅਲ ਦੇ ਨਤੀਜੇ ਨੂੰ ਹਾਈ ਕੋਰਟ 'ਚ ਚੁਣੌਤੀ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਸਿਵਲ ਸਰਵਿਸ (ਜੁਡੀਸ਼ੀਅਲ ਬ੍ਰਾਂਚ) ਯਾਨੀ ਪੰਜਾਬ ਵਿਚ ਜੁਡੀਸ਼ੀਅਲ ਮੈਜਿਸਟੇ੍ਰਟ ਦੀਆਂ 121 ਅਸਾਮੀਆਂ ਭਰਨ ਲਈ ਕਰਵਾਈ ਗਈ ਮੁੱਖ ਪ੍ਰੀਖਿਆ ਦੇ ਨਤੀਜੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਬੈਠਕ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਇਕ ਵਿਸ਼ੇਸ਼ ਬੈਠਕ ਦੌਰਾਨ ਵਿਚਾਰ-ਵਟਾਂਦਰਾ ਕੀਤਾ ਗਿਆ | ਇਹ ਇਕੱਤਰਤਾ ਸ਼੍ਰੋਮਣੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀਆਂ ਪਨਬੱਸਾਂ ਦੀ ਖੁਦ ਰਾਖੀ ਲਈ ਲਿਆ ਫ਼ੈਸਲਾ

ਲੁਧਿਆਣਾ, 15 ਨਵੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਪੰਜਾਬ ਰੋਡਵੇਜ਼ ਤੇ ਪਨਬੱਸਾਂ ਦੀ ਹੋਂਦ ਬਚਾਉਣ ਲਈ ਖੁਦ ਅੱਗੇ ਆ ਕੇ ਰਾਖੀ ਕਰਨ ਦਾ ਫ਼ੈਸਲਾ ਲਿਆ ਹੈ | ਅੱਜ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਲੁਧਿਆਣਾ ਵਿਚ ...

ਪੂਰੀ ਖ਼ਬਰ »

ਮਹਾਰਾਣੀ ਦੀਪਇੰਦਰ ਕੌਰ ਨਮਿਤ ਅੰਤਿਮ ਅਰਦਾਸ 18 ਨੂੰ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਰਿਆਸਤ ਦੇ ਆਖ਼ਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ਬਹਾਦਰ ਦੀ ਬੇਟੀ ਤੇ ਬਰਧਮਾਨ (ਪੱਛਮੀ ਬੰਗਾਲ) ਦੀ ਮਹਾਰਾਣੀ ਦੀਪਇੰਦਰ ਕੌਰ ਦੀਆਂ ਅਸਥੀਆਂ ਗੰਗਾ 'ਚ ਜਲਪ੍ਰਵਾਹ ਕਰਨ ਲਈ ਉਨ੍ਹਾਂ ਦੇ ਸਪੁੱਤਰ ਜੈ ਚੰਦ ...

ਪੂਰੀ ਖ਼ਬਰ »

ਪਾਕਿ 'ਚ ਸਵਾ ਦੋ ਕਰੋੜ ਬੱਚੇ ਸਕੂਲ ਜਾਣ ਤੋਂ ਵਾਂਝੇ

ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਹਿਊਮਨ ਰਾਈਟਸ ਵਾਚ ਨਾਮੀ ਸੰਸਥਾ ਨੇ 'ਮੈਂ ਆਪਣੀ ਧੀ ਨੂੰ ਭੋਜਨ ਦੇਵਾਂ ਜਾਂ ਉਸ ਨੂੰ ਪੜ੍ਹਾਵਾਂ, ਪਾਕਿਸਤਾਨ 'ਚ ਲੜਕੀਆਂ ਦੀ ਸਿੱਖਿਆ 'ਚ ਅੜਚਣਾਂ' ਰਿਪੋਰਟ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ 'ਚ ਤਕਰੀਬਨ ਸਵਾ ਦੋ ...

ਪੂਰੀ ਖ਼ਬਰ »

ਸਲਮਾਨ ਖ਼ਾਨ ਦੀ ਫ਼ਿਲਮ 'ਚ ਕੰਮ ਕਰਨ ਵਾਲੇ ਲੋਕਾਂ ਨੇ ਪੈਸੇ ਨਾ ਮਿਲਣ ਕਾਰਨ ਕੀਤਾ ਹੰਗਾਮਾ

ਜੋਧਾਂ/ਲੋਹਟਬੱਦੀ, 15 ਨਵੰਬਰ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)- ਜੋਧਾਂ ਨਜ਼ਦੀਕ ਪੈਂਦੇ ਪਿੰਡ ਬੱਲੋਵਾਲ ਵਿਖੇ ਬਾਲੀਵੁੱਡ ਸੁਪਰ ਸਟਾਰ ਸਲਮਾਨ ਖਾਨ ਵਲੋਂ ਕੀਤੀ ਜਾ ਰਹੀ ਫ਼ਿਲਮ ਦੀ ਸ਼ੂਟਿੰਗ ਦੇ ਅੱਜ 5ਵੇਂ ਦਿਨ ਜਿਉਂ ਹੀ ਸਲਮਾਨ ਖਾਨ ਲੁਧਿਆਣਾ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਕੱਚੇ ਮੁਲਾਜ਼ਮਾਂ ਤੇ ਅਧਿਆਪਕਾਂ ਦੇ ਸੰਘਰਸ਼ ਨੂੰ ਸਮਰਥਨ

ਲੁਧਿਆਣਾ, 15 ਨਵੰਬਰ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਲੰਬੇ ਸਮੇਂ ਤੋਂ ਠੇਕਾ ...

ਪੂਰੀ ਖ਼ਬਰ »

ਕੈਨਵਿੰਗਜ਼ ਵਲੋਂ ਆਸਟ੍ਰੇਲੀਆ/ਕੈਨੇਡਾ ਪੀ.ਆਰ, ਸਟੱਡੀ ਅਤੇ ਟੂਰਿਸਟ ਵੀਜ਼ਾ ਸਬੰਧੀ ਵਿਸ਼ੇਸ਼ ਸੈਮੀਨਾਰ ਅੱਜ ਤੋਂ

ਜਲੰਧਰ, 15 ਨਵੰਬਰ (ਅ.ਬ.)-ਆਸਟ੍ਰੇਲੀਆ ਅਤੇ ਕੈਨੇਡਾ ਜਾਣਾ ਹੁਣ ਹੋਰ ਵੀ ਸੌਖਾ ਹੋ ਗਿਆ ਹੈ | ਹੁਣ ਪਰਿਵਾਰ ਸਹਿਤ ਆਸਟ੍ਰੇਲੀਆ/ਕੈਨੇਡਾ ਜਾ ਕੇ ਕੰਮ ਕਰਨ ਦੇ ਬਹੁਤ ਸਾਰੇ ਮੌਕੇ ਉਪਲੱਬਧ ਹਨ | ਜਿਨ੍ਹਾਂ ਵਿੱਚ ਨਿਉਟ੍ਰੀਸ਼ਨਿਸਟ, ਕਸਟਮਰ ਸਰਵਿਸ ਮੈਨੇਜਰ, ਫਾਈਨੈਂਸ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਕੰਪਿਊਟਰ ਲੈਬਾਂ ਦੇ ਜ਼ਿਲ੍ਹਾ ਪੱਧਰੀ ਸਵੱਛਤਾ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 15 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਕੰਪਿਊਟਰ ਦੀ ਸਿੱਖਿਆ ਦੇਣ ਲਈ ਬਣਾਈਆਂ ਗਈਆਂ ਕੰਪਿਊਟਰ ਲੈਬਾਂ ਦੇ ਪਿਛਲੇ ਦਿਨੀਂ ਮਿਡਲ ਅਤੇ ਸੈਕੰਡਰੀ ਵਰਗਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਬਾਗ਼ੀ ਅਕਾਲੀ ਆਗੂਆਂ ਦੇ ਚਹੇਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ 'ਚ ਸਹਿਮ

ਅੰਮਿ੍ਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਦੂਜੀ ਪਾਰੀ ਸੰਭਾਲਣ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੰਮੇਂ ਸਮੇਂ ਤੋਂ ਇਕ ਹੀ ਅਹੁਦੇ 'ਤੇ ਤਾਇਨਾਤ ਤੇ ਬਾਗ਼ੀ ਅਕਾਲੀ ਆਗੂਆਂ ਦੇ ਨਜ਼ਦੀਕੀ ਸਮਝੇ ਜਾਂਦੇ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਮੌਕੇ ਸੈਮੀਨਾਰ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰ ਵਾਸੀ ਸੰਤ ਸੱੁਚਾ ਸਿੰਘ ਬਾਨੀ ਜਵੱਦੀ ਟਕਸਾਲ ਗੁਰਮਤਿ ਪ੍ਰਚਾਰ ਲਈ ਆਰੰਭ ਕੀਤੇ ਕਾਰਜਾਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਅੱਜ

ਅੰਮਿ੍ਤਸਰ, 15 ਨਵੰਬਰ (ਸਟਾਫ ਰਿਪੋਰਟਰ)-ਨਵੰਬਰ 1920 ਵਿਚ ਹੋਂਦ 'ਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਭਲਕੇ 16 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਉਪ-ਰਜਿਸਟਰਾਰ ਤੇ ਇੰਸਪੈਕਟਰ ਮੁਅੱਤਲ

ਗੁਰਦਾਸਪੁਰ, 15 ਨਵੰਬਰ (ਆਰਿਫ਼)-ਸਹਿਕਾਰਤਾ ਵਿਭਾਗ ਵਲੋਂ ਸਹਿਕਾਰੀ ਸਭਾਵਾਂ ਗੁਰਦਾਸਪੁਰ ਦੇ ਉਪ-ਰਜਿਸਟਰਾਰ ਭੁਪਿੰਦਰ ਸਿੰਘ ਅਤੇ ਸਹਿਕਾਰੀ ਸਭਾਵਾਂ ਸ਼ਾਹਪੁਰ ਜਾਜਨ ਸਰਕਲ ਦੇ ਇੰਸਪੈਕਟਰ ਭੁਪਿੰਦਰ ਸਿੰਘ ਨੰੂ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮੁਅੱਤਲ ਕੀਤੇ ਜਾਣ ...

ਪੂਰੀ ਖ਼ਬਰ »

ਈ. ਟੀ. ਪੀ. ਬੀ. ਚੇਅਰਮੈਨ ਘੱਟ ਗਿਣਤੀ ਭਾਈਚਾਰੇ 'ਚੋਂ ਲਗਾਇਆ ਜਾਵੇ-ਪਾਕਿ ਸੁਪਰੀਮ ਕੋਰਟ

ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਧਾਰਮਿਕ ਜਾਇਦਾਦਾਂ ਦੀ ਦੇਖਭਾਲ ਲਈ ਕਾਇਮ ਕੀਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦਾ ਚੇਅਰਮੈਨ ਘੱਟ-ਗਿਣਤੀ ਭਾਈਚਾਰੇ 'ਚੋਂ ਲਗਾਏ ਜਾਣ ਦੇ ਹੁਕਮ ...

ਪੂਰੀ ਖ਼ਬਰ »

ਹੀਰੋ ਦਾ ਨਵਾਂ ਸਕੂਟਰ 'ਡੈਸਟਨੀ' ਜਗਰਾਉਂ ਵਿਖੇ ਲਾਂਚ

ਜਗਰਾਉਂ, 15 ਨਵੰਬਰ (ਜੋਗਿੰਦਰ ਸਿੰਘ)-ਹੀਰੋ ਦਾ ਨਵਾਂ 125 ਸੀ. ਸੀ. ਸਕੁੂਟਰ 'ਡੈਸਟਨੀ' ਅੱਜ ਜਗਰਾਉਂ ਵਿਖੇ ਏ. ਐਸ. ਆਟੋਮੋਬਾਈਲ ਵਿਖੇ ਲਾਂਚ ਕੀਤਾ ਗਿਆ | ਜਿਸ ਦੀ ਘੁੰਡ ਚੁਕਾਈ ਜਗਰਾਉਂ ਦੇ ਐਸ. ਡੀ. ਐਮ ਰਾਮ ਸਿੰਘ ਨੇ ਕੀਤੀ | ਦੁਨੀਆਂ ਦੀ ਲਗਾਤਾਰ 17 ਸਾਲ ਤੋਂ ਨੰਬਰ ਇਕ ਰਹਿਣ ...

ਪੂਰੀ ਖ਼ਬਰ »

ਐਸ. ਆਈ. ਟੀ. ਰਾਹੀਂ ਕੈਪਟਨ ਆਪਣੇ ਰਾਜਨੀਤਕ ਵਿਰੋਧੀਆਂ ਨੂੰ ਝੂਠੀ ਸਾਜਿਸ਼ 'ਚ ਫ਼ਸਾਉਣ ਲਈ ਤਤਪਰ-ਮਲਿਕ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਇਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਿਆ ਕਰਦਿਆਂ ਕਿਹਾ ਕਿ ਕੈਪਟਨ ਵਲੋਂ ਸ਼੍ਰੀ ...

ਪੂਰੀ ਖ਼ਬਰ »

ਪਿਸ਼ਾਬ ਰੋਗਾਂ ਨਾਲ ਸਬੰਧਿਤ ਡਾਕਟਰਾਂ ਦੀ ਉੱਤਰ ਭਾਰਤੀ ਖਿੱਤੇ ਦੀ 3 ਦਿਨਾ ਕਾਨਫਰੰਸ ਅੱਜ ਤੋਂ

ਲੁਧਿਆਣਾ, 15 ਨਵੰਬਰ (ਸਲੇਮਪੁਰੀ)- ਪਿਸ਼ਾਬ ਰੋਗਾਂ ਨਾਲ ਸਬੰਧਿਤ ਡਾਕਟਰਾਂ ਅਤੇ ਸਰਜਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡਾਕਟਰਾਂ ਦੀਆਂ ਵੱਖ-ਵੱਖ ਸੰਸਥਾਵਾਂ/ ਜਥੇਬੰਦੀਆਂ , ਐਨ.ਜੀ.ਓ. ਅਤੇ ਸਿਹਤ ਵਿਭਾਗ ਵਲੋੋਂ ਹਮੇਸ਼ਾਂ ਉਸਾਰੂ ਉਪਰਾਲੇ ਕੀਤੇ ਜਾਂਦੇ ਹਨ ਅਤੇ ...

ਪੂਰੀ ਖ਼ਬਰ »

ਸਿਟੀ ਸੈਂਟਰ ਘੁਟਾਲੇ ਸਬੰਧੀ ਕਲੋਜ਼ਰ ਰਿਪੋਰਟ 'ਤੇ ਬਹਿਸ ਸ਼ੁਰੂ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿੱਤ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ 'ਚ ਕਲੋਜਰ ਰਿਪੋਰਟ ਤੇ ਅੱਜ ਅਦਾਲਤ 'ਚ ਬਹਿਸ ਸ਼ੁਰੂ ਹੋ ਗਈ ਹੈ | ਅੱਜ ਬਹਿਸ ਮੁਕੰਮਲ ਨਹੀਂ ਕੀਤੀ ਜਾ ਸਕੀ ਜਿਸ ਤੇ ਅਦਾਲਤ ਵਲੋਂ ਇਸ ਮਾਮਲੇ ਦੀ ਸੁਣਵਾਈ 28 ਨਵੰਬਰ ਤੱਕ ...

ਪੂਰੀ ਖ਼ਬਰ »

1984 ਕੇਸ 'ਚ ਹੋਈਆਂ ਸਜ਼ਾਵਾਂ ਨੇ ਟਾਈਟਲਰ ਤੇ ਸੱਜਣ ਕੁਮਾਰ ਦੀ ਸਜ਼ਾ ਲਈ ਰਾਹ ਤਿਆਰ ਕੀਤਾ-ਹਰਸਿਮਰਤ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ 1984 ਸਿੱਖ ਕਤਲੇਆਮ ਦੌਰਾਨ ਦੋ ਸਿੱਖਾਂ ਦਾ ਕਤਲ ਕਰਨ ਵਾਲੇ ਦੋਸ਼ੀਆਾ ਨੰੂ ਹੋਈ ਸਜ਼ਾ ਨੇ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੰੂ ...

ਪੂਰੀ ਖ਼ਬਰ »

ਲੁਧਿਆਣਾ 'ਚ ਲੜਕੀ 'ਤੇ ਤੇਜ਼ਾਬ ਸੁੱਟਿਆ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਅੱਜ ਰਾਤ ਨੌਜਵਾਨ ਵਲੋਂ ਇਕ ਲੜਕੀ ਉਪਰ ਤੇਜ਼ਾਬ ਸੁੱਟ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ ਉਸ ਸਮੇਂ ਵਾਪਰੀ ਜਦੋਂ ਇਕ ਨੌਜਵਾਨ ਨੇ ਟਿੱਬਾ ਸੜਕ 'ਤੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਭਾਈ ਗੁਰਦਾਸ ਗਰੁੱਪ ਦੇ 35 ਵਿਦਿਆਰਥੀਆਂ ਦੀ ਚੋਣ

ਸੰਗਰੂਰ, 15 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸਨਜ਼ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਵਾਈ ਯੂਸ ਅਤੇ ਕੈਟਾਲਿਸਟ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਵਲੋਂ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ 35 ਵਿਦਿਆਰਥੀਆਂ ...

ਪੂਰੀ ਖ਼ਬਰ »

ਐਸ. ਟੀ. ਐਫ਼. ਦਾ ਹੌਲਦਾਰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਐਸ.ਟੀ.ਐਫ਼. ਦੇ ਹੌਲਦਾਰ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ | ਵਿਜੀਲੈਂਸ ਦੇ ਇੰਸਪੈਕਟਰ ਅਮਨਦੀਪ ਸਿੰਘ ਅਨੁਸਾਰ ਐਸ.ਟੀ.ਐਫ. ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੇ ਸਤਾਏ ਨੌਜਵਾਨ ਸੇਵਾਦਾਰ ਲੱਗਣ ਨੂੰ ਤਿਆਰ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਅਤੇ ਹਰਿਆਣਾ ਦੀ ਜਵਾਨੀ ਬੇਰੁਜ਼ਗਾਰੀ ਨਾਲ ਇਸ ਕਦਰ ਸਤਾਈ ਪਈ ਹੈ ਕਿ ਉਹ ਕੋਈ ਵੀ ਕੰਮ ਮਿਲੇ, ਉਸ ਨੂੰ ਕਰਨ ਲਈ ਤਿਆਰ ਖੜ੍ਹੀ ਹੈ | ਤੱਥ ਬੋਲਦੇ ਹਨ ਕਿ ਸੈਂਕੜੇ ਅਸਾਮੀਆਂ ਲਈ ਹਜ਼ਾਰਾਂ ਨਹੀਂ ਲੱਖਾਂ ਉਮੀਦਵਾਰ ਕਤਾਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਨਵੇਂ ਫ਼ਰਮਾਨ ਨੇ ਹਿਸਾਬ ਲੈਕਚਰਾਰਾਂ ਨੂੰ ਪਾਇਆ ਪ੍ਰੇਸ਼ਾਨੀ 'ਚ

ਫ਼ਾਜ਼ਿਲਕਾ, 15 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਦਾ ਸਿੱਖਿਆ ਵਿਭਾਗ ਜ਼ਮੀਨੀ ਹਕੀਕਤ ਤੋਂ ਪਰੇ ਬੰਦ ਕਮਰਿਆਂ 'ਚ ਬੈਠ ਕੇ ਨਿੱਤ ਆਏ ਦਿਨ ਨਵੇਂ-ਨਵੇਂ ਫ਼ਰਮਾਨ ਜਾਰੀ ਕਰਕੇ ਅਧਿਆਪਕ ਵਰਗ ਨੂੰ ਪ੍ਰੇਸ਼ਾਨੀ ਵਿਚ ਪਾਉਣ ਲਈ ਮਸ਼ਹੂਰ ਹੈ | ਹੁਣ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਪਰਾਲੀ ਦੇ ਧੂੰਏਾ ਕਾਰਨ ਵਾਪਰਿਆ ਹਾਦਸਾ

ਮੋਗਾ, 15 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਾਬੰਦੀ ਦੇ ਬਾਵਜੂਦ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ | ਜਿਥੇ ਪਰਾਲੀ ਦੇ ਧੂੰਏਾ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਿਮਾਰੀਆਂ ਵੱਲ ਧੱਕਿਆ ਹੋਇਆ ਹੈ, ਉੱਥੇ ਇਸ ਪਰਾਲੀ ਦੇ ਧੂੰਏਾ ਨਾਲ ਸੜਕ ...

ਪੂਰੀ ਖ਼ਬਰ »

ਪਾਕਿ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਯਾਤਰੀ ਕੋਟਾ ਵਧਾਉਣ ਦੀ ਮੰਗ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਸਿੱਖ ਯਾਤਰੂਆਂ ਨੂੰ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਵੀਜ਼ੇ ਦੇਣ ਦੀ ਗਿਣਤੀ 'ਚ ਵਾਧਾ ਕਰੇ ...

ਪੂਰੀ ਖ਼ਬਰ »

1971 ਤੋਂ ਪਹਿਲਾਂ ਹੋਰਨਾਂ ਸੂਬਿਆਂ 'ਚ ਰਹਿਣ ਵਾਲੇ ਭਾਰਤੀ ਹੋਣਗੇ ਐਨ.ਆਰ.ਸੀ 'ਚ ਸ਼ਾਮਿਲ

ਨਵੀਂ ਦਿੱਲੀ, 15 ਨਵੰਬਰ (ਏਜੰਸੀ)- 1971 ਤੋਂ ਪਹਿਲਾਂ ਅਸਾਮ 'ਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਐਨ.ਆਰ.ਸੀ.( ਨੈਸ਼ਨਲ ਰਜਿਸਟਰ ਆਫ਼ ਸੀਟੀਜਨ) 'ਚ ਸ਼ਾਮਲ ਕੀਤਾ ਜਾਵੇਗਾ | ਜਦਕਿ ਅਜਿਹੇ ਵਿਅਕਤੀਆਂ ਦੀ ਨਗਾਰਿਕਤਾ ਦਾ ਪਤਾ ਲਗਾਇਆ ਗਿਆ ਹੈ ਜੋ ਦਾਅਵਿਆਂ ਅਤੇ ਇਤਰਾਜ਼ਾਂ ...

ਪੂਰੀ ਖ਼ਬਰ »

ਹਾਈਕੋਰਟ ਨੇ ਸਿੱਖ ਦੰਗਾ ਪੀੜਤਾਂ ਨੂੰ ਮੁਆਵਜ਼ਾ ਨਾ ਦੇਣ ਬਾਰੇ ਸਰਕਾਰਾਂ ਦਾ ਪੱਖ ਪੁੱਛਿਆ

ਇਲਾਹਾਬਾਦ, 15 ਨਵੰਬਰ (ਪੀ. ਟੀ. ਆਈ.)-ਇਲਾਹਾਬਾਦ ਹਾਈ ਕੋਰਟ ਨੇ ਉੱਤਰ ਪ੍ਰਦੇਸ਼ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਮਾਰੇ ਗਏ ਤਿੰਨ ਵਿਅਕਤੀਆਂ ਦੇ ਪਰਿਵਾਰਾਂ ਨੂੰ ਕਥਿਤ ਤੌਰ 'ਤੇ ਮੁਆਵਜਾ ਨਾ ਦੇਣ ਬਾਰੇ ਦੋ ਪਟੀਸ਼ਨਾਂ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਦਾ ਪੱਖ ...

ਪੂਰੀ ਖ਼ਬਰ »

ਜਨਤਾ ਦਲ (ਯੂ) ਨੇ ਸਾਬਕਾ ਮੰਤਰੀ ਮੰਜੂ ਵਰਮਾ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ

ਪਟਨਾ, 15 ਨਵੰਬਰ (ਏਜੰਸੀ)-ਜਨਤਾ ਦਲ (ਯੂ) ਨੇ ਬਿਹਾਰ ਦੀ ਸਾਬਕਾ ਮੰਤਰੀ ਮੰਜੂ ਵਰਮਾ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਹੈ | ਮੰਜੂ ਵਰਮਾ ਦੇ ਮੁਜ਼ੱਫਰਪੁਰ ਆਸਰਾ ਘਰ ਦੇ ਸੈਕਸ ਸਕੈਂਡਲ ਨਾਲ ਜੁੜੇ ਹੋਣ ਸਬੰਧੀ, ਉਸਦੇ ਘਰੋਂ ਸੀ.ਬੀ.ਆਈ. ਵਲੋਂ ਛਾਪੇਮਾਰੀ ਦੌਰਾਨ ਹਥਿਆਰ ...

ਪੂਰੀ ਖ਼ਬਰ »

ਮੇਲਾਨੀਆ ਟਰੰਪ ਵਿਵਾਦ ਤੋਂ ਬਾਅਦ ਵਾਈਟ ਹਾਊਸ ਦੀ ਸਹਿਯੋਗੀ ਕੀਤੀ ਬਰਖ਼ਾਸਤ

ਵਾਸ਼ਿੰਗਟਨ, 15 ਨਵੰਬਰ (ਏਜੰਸੀ)-ਵਾਈਟ ਹਾਊਸ ਨੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੀਰਾ ਰਿਕਾਡ੍ਰੇਲ ਨੂੰ ਬਰਖ਼ਾਸਤ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ | ਅਮਰੀਕਾ ਦੀ 'ਫਸਟ ਲੇਡੀ' ਮੇਲਾਨੀਆ ਟਰੰਪ ਦੇ ਦਫ਼ਤਰ ਨੇ ਰਿਕਾਡ੍ਰੇਲ ਦੀ ਰਵਾਨਗੀ ਨੂੰ ਲੈ ਕੇ ਬਿਆਨ ਜਾਰੀ ...

ਪੂਰੀ ਖ਼ਬਰ »

ਭਾਰਤ, ਅਮਰੀਕਾ, ਆਸਟਰੇਲੀਆ ਤੇ ਜਾਪਾਨ ਵਲੋਂ ਭਾਰਤ-ਪ੍ਰਸ਼ਾਂਤ ਖੇਤਰ ਬਾਰੇ ਚਰਚਾ

ਸਿੰਗਾਪੁਰ, 15 ਨਵੰਬਰ (ਪੀ. ਟੀ. ਆਈ.)-ਭਾਰਤ, ਅਮਰੀਕਾ, ਆਸਟਰੇਲੀਆ ਤੇ ਜਪਾਨ ਦੇ ਅਧਿਕਾਰੀਆਂ ਨੇ ਅੱਜ ਇਥੇ ਮੀਟਿੰਗ ਕਰਕੇ ਰਣਨੀਤਕ ਭਾਰਤ-ਪ੍ਰਸ਼ਾਂਤ ਖੇਤਰ ਵਿਚ ਚੀਨ ਵਲੋਂ ਆਪਣੀ ਸੈਨਿਕ ਤਾਕਤ ਦਿਖਾਉਣ ਦਰਮਿਆਨ ਆਪਸੀ ਹਿਤ ਦੇ ਖੇਤਰੀ ਤੇ ਵਿਸ਼ਵ ਮੁੱਦਿਆਂ 'ਤੇ ਚਰਚਾ ...

ਪੂਰੀ ਖ਼ਬਰ »

ਵਾਅਦੇ ਭੁਲਾ ਕੇ ਕੈਪਟਨ ਸਰਕਾਰ ਨੇ ਜਬਰ ਦਾ ਰਾਹ ਅਪਣਾਇਆ-ਪਾਸਲਾ

ਜਲੰਧਰ, 15 ਨਵੰਬਰ (ਅਜੀਤ ਬਿਊਰੋ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਜਲਿ੍ਹਆਂ ਵਾਲਾ ਬਾਗ ਤੋਂ ਸ਼ੁਰੂ ਕੀਤੇ 'ਲੋਕ ਜਗਾਓ-ਲੁਟੇਰੇ ਭਜਾਓ' ਜਥਾ ਮਾਰਚ ਨੇ ਸੂਬੇ ਅੰਦਰ ਇਕ ਨਵੀਂ ਕਿਸਮ ਦੀ ਹਲਚਲ ਪੈਦਾ ਕਰ ਦਿੱਤੀ ਹੈ ਸਿੱਟੇ ਵਜੋਂ ਇਨ੍ਹਾਂ ...

ਪੂਰੀ ਖ਼ਬਰ »

ਆਈ. ਟੀ. ਆਈ. ਮੁਹਾਰਤ ਵਾਲੇ ਨੌਜਵਾਨਾਂ ਨੂੰ 'ਟਰੈਫ਼ਿਕ ਲਾਈਟਾਂ' ਦੀ ਸਾਂਭ-ਸੰਭਾਲ ਦੇਣ ਦੀ ਤਿਆਰੀ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਜ਼ਿਆਦਾਤਰ ਸ਼ਹਿਰਾਂ 'ਚ ਟਰੈਫ਼ਿਕ ਲਾਈਟਾਂ ਜਾਂ ਤਾਂ ਹੈ ਹੀ ਨਹੀਂ ਅਤੇ ਜਿਥੇ ਲੱਗੀਆਂ ਵੀ ਹਨ, ਉਨ੍ਹਾਂ 'ਚੋਂ 50 ਫੀਸਦੀ ਖ਼ਰਾਬ ਹੀ ਰਹਿੰਦੀਆਂ ਹਨ | ਇਸ ਸਮੱਸਿਆ ਦੇ ਚੱਲਦੇ ਟਰੈਫ਼ਿਕ ਕੰਟਰੋਲ ਕਰਨ 'ਚ ਟਰੈਫ਼ਿਕ ...

ਪੂਰੀ ਖ਼ਬਰ »

ਪੰਜਾਬ 'ਚ ਕਣਕ ਦੀ ਬਿਜਾਈ ਹੇਠਲਾ ਰਕਬਾ 65 ਫ਼ੀਸਦੀ ਤੋਂ ਟੱਪਿਆ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)- ਪੰਜਾਬ 'ਚ ਕਣਕ ਦੀ ਬਿਜਾਈ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ | ਕਣਕ ਦੀ ਬਿਜਾਈ 85 ਲੱਖ ਏਕੜ ਵਿਚ ਹੋਣੀ ਹੈ, ਜਿਸ 'ਚੋਂ 55 ਲੱਖ ਏਕੜ ਵਿਚ ਬਿਜਾਈ ਹੁਣ ਤੱਕ ਮੁਕੰਮਲ ਹੋ ਚੁੱਕੀ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 4 ਫ਼ੀਸਦੀ ਵੱਧ ਹੈ | ਇਸ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਹਮਲੇ 'ਚ 30 ਪੁਲਿਸ ਜਵਾਨ ਹਲਾਕ

ਕਾਬੁਲ, 15 ਨਵੰਬਰ (ਏ.ਪੀ.)-ਅਫ਼ਗਾਨਿਸਤਾਨ ਦੇ ਫ਼ਰਾਹ ਪ੍ਰਾਂਤ 'ਚ ਤਾਲਿਬਾਨ ਵਲੋਂ ਅਫ਼ਗਾਨ ਪੁਲਿਸ ਚੌਕੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ 'ਚ 30 ਪੁਲਿਸ ਜਵਾਨ ਮਾਰੇ ਗਏ | ਮਾਰੇ ਗਏ ਜਵਾਨਾਂ ਦੀ ਗਿਣਤੀ ਬਾਰੇ ਅਜੇ ਕੋਈ ਅਧਿਕਾਰਕ ਪੁਸ਼ਟੀ ਤਾਂ ਨਹੀਂ ਕੀਤੀ ਗਈ ਪਰ ...

ਪੂਰੀ ਖ਼ਬਰ »

ਸ੍ਰੀਲੰਕਾ ਦੀ ਸੰਸਦ 'ਚ ਭਾਰੀ ਹੰਗਾਮਾ-ਇਕ ਸੰਸਦ ਮੈਂਬਰ ਜ਼ਖ਼ਮੀ

ਕੋਲੰਬੋ, 15 ਨਵੰਬਰ (ਏਜੰਸੀ)-ਸ੍ਰੀਲੰਕਾ ਦੀ ਸੰਸਦ 'ਚ ਵਿਸ਼ਵਾਸ ਮਤ ਹਾਰ ਚੁੱਕੇ ਪ੍ਰਧਾਨ ਮੰਤਰੀ ਮਹਿੰਦਰਾ ਰਾਜਪਕਸ਼ੇ ਮੌਜੂਦਾ ਸੰਕਟ ਨੂੰ ਹੱਲ ਕਰਨ ਲਈ ਚੋਣਾਂ ਕਰਵਾਉਣ ਦੀ ਮੰਗ ਕਰ ਰਹੇ ਹਨ, ਇਸ ਨੂੰ ਲੈ ਕੇ ਵੀਰਵਾਰ ਨੂੰ ਸੰਸਦ 'ਚ ਜ਼ੋਰਦਾਰ ਹੰਗਾਮਾ ਹੋਇਆ | ਮਹਿੰਦਰਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਅੱਜ ਸੁਣਾਏਗੀ ਸੀ.ਬੀ.ਆਈ ਨਿਰਦੇਸ਼ਕ ਆਲੋਕ ਵਰਮਾ 'ਤੇ ਫ਼ੈਸਲਾ

ਨਵੀਂ ਦਿੱਲੀ, 15 ਨਵੰਬਰ (ਏਜੰਸੀ)- ਸੀ.ਬੀ.ਆਈ. ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਦੇ ਸੀ.ਬੀ.ਆਈ. ਨਿਰਦੇਸ਼ਕ ਆਲੋਕ ਵਰਮਾ 'ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਦੀ ਰਿਪੋਰਟ ਕੇਂਦਰੀ ਸਤਕਰਤਾ ਆਯੋਗ(ਸੀ.ਵੀ.ਸੀ.) ਨੇ ਸੁਪਰੀਮ ਕੋਰਟ ਨੂੰ ਸੌਾਪ ਦਿੱਤੀ ਹੈ | ਇਸ ਰਿਪੋਰਟ 'ਚ ...

ਪੂਰੀ ਖ਼ਬਰ »

ਗਿਲਗਿਤ ਬਾਲਤਿਸਤਾਨ ਦੇ ਕਾਨੂੰਨੀ ਹਾਲਾਤ ਨੂੰ ਘੋਖਣ ਲਈ ਪਾਕਿ ਸਰਕਾਰ ਵਲੋਂ ਕਮੇਟੀ ਦਾ ਗਠਨ

ਇਸਲਾਮਾਬਾਦ, 15 ਨਵੰਬਰ (ਪੀ. ਟੀ. ਆਈ.)-ਪਾਕਿ ਦੇ ਕਬਜ਼ੇ ਵਾਲੇ ਵਿਵਾਦਤ ਗਿਲਗਿਤ-ਬਾਲਤਿਸਤਾਨ ਖ਼ੇਤਰ ਦੇ ਕਾਨੂੰਨੀ ਹਾਲਾਤਾਂ ਦੀ ਘੋਖ ਕਰਨ ਲਈ ਪਾਕਿ ਸਰਕਾਰ ਨੇ ਅੱਜ ਇਕ ਕਮੇਟੀ ਦਾ ਗਠਨ ਕੀਤਾ ਹੈ | ਇਹ ਖ਼ੇਤਰ ਭਾਰਤ ਦੇ ਜੰਮੂ-ਕਸ਼ਮੀਰ ਸੂਬੇ ਦਾ ਹਿੱਸਾ ਹੈ ਜੋ ਪਾਕਿ ਦੇ ...

ਪੂਰੀ ਖ਼ਬਰ »

1984 ਦੇ ਸਿੱਖ ਵਿਰੋਧੀ ਦੰਗਿਆਂ ਬਾਰੇ ਪੈਨਸਲਵੇਨੀਆ ਅਸੰਬਲੀ ਨੇ ਪਾਸ ਮਤਾ ਵਾਪਸ ਲਿਆ

ਨਿਊਯਾਰਕ, 15 ਨਵੰਬਰ (ਪੀ. ਟੀ. ਆਈ.)-ਅਮਰੀਕਾ ਵਿਚ ਪੈਨਸਲਵੇਨੀਆ ਸੂਬਾ ਅਸੰਬਲੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਨਿਖੇਧੀ ਵਾਲਾ ਮਤਾ ਕਾਨੂੰਨਘਾੜਿਆਂ ਅਤੇ ਭਾਰਤ-ਅਮਰੀਕੀ ਭਾਈਚਾਰੇ ਦੇ ਮੈਂਬਰਾਂ ਦੇ ਯਤਨਾਂ ਪਿਛੋਂ ਵਾਪਸ ਲੈ ਲਿਆ ਹੈ | ਅਸੰਬਲੀ ਨੇ ਦੰਗਿਆਂ ਦੀ ...

ਪੂਰੀ ਖ਼ਬਰ »

ਸਬਰੀਮਾਲਾ-ਭਾਜਪਾ ਕਾਂਗਰਸ ਨੇ ਬਹੁਦਲੀ ਬੈਠਕ ਤੋਂ ਵੱਟਿਆ ਪਾਸਾ, ਕੇਰਲ ਸਰਕਾਰ ਅੜੀ

ਤਿਰੂਵਨੰਤਪੁਰਮ, 15 ਨਵੰਬਰ (ਏਜੰਸੀ)-ਸਰਬੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਸਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਹੁਕਮਾਂ ਤੋਂ ਬਾਅਦ ਪੈਦਾ ਹੋਏ ਵਿਵਾਦ ਤੋਂ ਬਾਅਦ ਅੱਜ ਕੇਰਲ 'ਚ ਬਹੁਦਲੀ ਬੈਠਕ ਰੱਖੀ ਗਈ ਸੀ ਜੋ ਬੇਨਤੀਜਾ ਰਹੀ | ਕਾਂਗਰਸ ਅਤੇ ਭਾਜਪਾ ਨੇ ਸਰਕਾਰ ਨੂੰ ...

ਪੂਰੀ ਖ਼ਬਰ »

ਪਾਕਿ ਨੂੰ ਅੱਤਵਾਦ ਿਖ਼ਲਾਫ਼ ਲੜਾਈ 'ਚ ਯਕੀਨੀ ਤੌਰ 'ਤੇ ਹੋਰ ਜ਼ਿਆਦਾ ਕਦਮ ਚੁੱਕਣ ਦੀ ਜ਼ਰੂਰਤ-ਅਮਰੀਕਾ

ਵਾਸ਼ਿੰਗਟਨ, 15 ਨਵੰਬਰ (ਏਜੰਸੀ)-ਟਰੰਪ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦ ਦੇ ਿਖ਼ਲਾਫ਼ ਲੜਾਈ 'ਚ ਯਕੀਨੀ ਤੌਰ 'ਤੇ ਹੋਰ ਜ਼ਿਆਦਾ ਕਦਮ ਉਠਾਉਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਟਰੰਪ ਪ੍ਰਸ਼ਾਸਨ ਪਾਕਿਸਤਾਨ ਤੋਂ ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX