ਤਾਜਾ ਖ਼ਬਰਾਂ


ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  26 minutes ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  about 1 hour ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  about 1 hour ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  about 2 hours ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  about 2 hours ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 3 hours ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 3 hours ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  about 4 hours ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  about 4 hours ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  about 4 hours ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਰੰਜਸ਼ ਦੇ ਚੱਲਦਿਆਂ ਚਾਲਕ ਨੇ ਟਰੱਕ ਥੱਲੇ ਦੇ ਕੇ ਕੁਚਲਿਆ ਆਪਣੇ ਹੀ ਪਿੰਡ ਦਾ ਮੁੰਡਾ
. . .  about 5 hours ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 5 hours ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 5 hours ago
ਕਾਬੁਲ, 16 ਸਤੰਬਰ- ਅਫ਼ਗ਼ਾਨਿਸਤਾਨ ਦੇ ਫਰਾਹ ਸੂਬੇ 'ਚ ਇੱਕ ਵਾਹਨ ਦੇ ਬੰਬ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬਾ ਪੁਲਿਸ ਦੇ ਬੁਲਾਰੇ ਮੋਹੀਬੁੱਲਾਹ ਨੇ ਦੱਸਿਆ ਕਿ ਇਸ ਧਮਾਕੇ 'ਚ ਔਰਤਾਂ ਅਤੇ...
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 minute ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  about 6 hours ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 7 hours ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 7 hours ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 7 hours ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  about 7 hours ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  about 8 hours ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  about 8 hours ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 9 hours ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  about 9 hours ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  about 9 hours ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  about 10 hours ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  about 10 hours ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  about 10 hours ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  about 10 hours ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 10 hours ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  about 11 hours ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 11 hours ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 11 hours ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 11 hours ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 11 hours ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 12 hours ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 12 hours ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 12 hours ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 12 hours ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 12 hours ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 13 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 13 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 minute ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 14 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਲੁਧਿਆਣਾ

ਰੇਹੜੀ ਫੜ੍ਹੀ ਵਾਲਿਆਂ ਵਲੋਂ ਨਗਰ ਨਿਗਮ ਦਫ਼ਤਰ ਤੇ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ

ਲੁਧਿਆਣਾ, 16 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਬੀ ਅਧੀਨ ਪੈਂਦੀ ਚੰਡੀਗੜ੍ਹ ਰੋਡ 'ਤੇ ਐਲ.ਆਈ.ਜੀ. ਫਲੈਟਸ ਨੂੰ ਜਾਂਦੀ ਸੜਕ 'ਤੇ ਲੱਗਦੀ ਰੇਹੜੀ ਫੜੀ ਕਾਰਨ ਟਰੈਫਿਕ ਜਾਮ ਹੋਣ ਦੀ ਸਮੱਸਿਆ ਦੇ ਹੱਲ ਲਈ ਤਹਿਬਾਜ਼ਾਰੀ ਸ਼ਾਖਾ ਵਲੋਂ ਪਿਛਲੇ ਦੋ ਦਿਨ ਲਗਾਤਾਰ ਕਾਰਵਾਈ ਕੀਤੇ ਜਾਣ ਦਾ ਵਿਰੋਧ ਕਰਦਿਆਂ ਰੇਹੜੀ ਫੜੀ ਵਾਲਿਆਂ ਨੇ ਕਾਂਗਰਸੀ ਕੌਾਸਲਰ ਵਿਨੀਤ ਭਾਟੀਆ 'ਤੇ ਕਥਿਤ ਹਫ਼ਤਾ ਵਸੂਲੀ ਮੰਗਣ ਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦਿਆਂ ਨਗਰ ਨਿਗਮ ਜ਼ੋਨ-ਬੀ ਦਫ਼ਤਰ ਤੇ ਪੁਲਿਸ ਡਵੀਜ਼ਨ ਨੰਬਰ 7 ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਕੌਾਸਲਰ ਿਖ਼ਲਾਫ਼ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ | ਰੇਹੜੀ ਫੜੀ ਯੂਨੀਅਨ ਆਗੂ ਪਰਵਿੰਦਰ ਭੱਟੀ ਨੇ ਦੱਸਿਆ ਕਿ ਪਿਛਲੇ ਕਈ ਸਾਲ ਤੋਂ ਰੇਹੜੀ ਫੜੀ ਲਗਾਕੇ ਸੈਂਕੜੇ ਵਿਅਕਤੀ ਪਰਿਵਾਰਾਂ ਦੀ ਰੋਟੀ ਰੋਜ਼ੀ ਕਮਾ ਰਹੇ ਹਨ ਹੁਣ ਕਾਂਗਰਸੀ ਕੌਾਸਲਰ ਵਿਨੀਤ ਭਾਟੀਆ ਵਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਕਥਿਤ ਹਫ਼ਤਾ ਵਸੂਲੀ ਦੀ ਮੰਗ ਕੀਤੀ ਜਾ ਰਹੀ ਹੈ | ਵੀਰਵਾਰ ਸ਼ਾਮ ਨੂੰ ਭਾਟੀਆ ਨੇ ਮੌਕੇ 'ਤੇ ਆ ਕੇ ਹਫਤਾ ਨਾ ਦੇਣ 'ਤੇ ਰੇਹੜੀ ਫੜੀ ਵਾਲਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਚੇਤਾਵਨੀ ਦਿੱਤੀ ਅਤੇ ਕਈ ਰੇਹੜੀਆਂ ਤਹਿਬਾਜ਼ਾਰੀ ਸ਼ਾਖਾ ਵਲੋਂ ਚੁੱਕ ਵੀ ਲਈਆਂ | ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਪੁਲਿਸ ਤੈਨਾਤ ਕਰਕੇ ਬਾਜ਼ਾਰ ਬੰਦ ਕਰਾ ਦਿੱਤਾ ਜਿਸ ਤੋਂ ਪ੍ਰੇਸ਼ਾਨ ਹੋ ਕੇ ਅਸੀ ਰੋਸ ਪ੍ਰਦਰਸ਼ਨ ਕਰਨ ਮਜਬੂਰ ਹੋਏ ਹਾਂ | ਉਨ੍ਹਾਂ ਦੱਸਿਆ ਕਿ ਇਕ ਪਾਸੇ ਨਗਰ ਨਿਗਮ ਪ੍ਰਤੀ ਰੇਹੜੀ 800 ਤੋਂ 1600 ਰੁਪਏ ਮਹੀਨਾ ਰਾਜੀਨਾਮਾ ਫ਼ੀਸ ਵਸੂਲ ਰਹੇ ਹਨ ਦੂਜੇ ਪਾਸੇ ਸੱਤਧਾਰੀ ਦਲ ਦਾ ਕੌਾਸਲਰ ਤੰਗ ਕਰ ਰਿਹਾ ਹੈ | ਇਸ ਸਬੰਧੀ ਸੰਪਰਕ ਕਰਨ 'ਤੇ ਕੌਾਸਲਰ ਵਿਨੀਤ ਭਾਟੀਆ ਨੇ ਦੋਸ਼ਾ ਦਾ ਖੰਡਨਾ ਕਰਦਿਆਂ ਦੱਸਿਆ ਕਿ ਕੁਝ ਸ਼ਰਾਰਤੀ ਲੋਕ ਰੇਹੜੀ ਫੜੀ ਵਾਲਿਆਂ ਨੂੰ ਗੁੰਮਰਾਹ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਰੇਹੜੀ ਫੜੀ ਸੜਕ ਦੇ ਦਰਮਿਆਨ ਤੱਕ ਲਗਾਉਣ ਕਾਰਨ ਟਰੈਫਿਕ ਜਾਮ ਹੋਣ ਦੀ ਸ਼ਿਕਾਇਤ ਕਾਲੋਨੀ ਵਾਸੀਆਂ ਵਲੋਂ ਕੀਤੀ ਗਈ ਸੀ ਤੇ ਪਿਛਲੇ ਦਿਨੀਂ ਇਕ ਐਾਬੂਲੈਂਸ ਵੀ ਜਾਮ 'ਚ ਫਸ ਗਈ ਸੀ ਜਿਸ ਕਾਰਨ ਸੜਕ ਤੋਂ ਹੱਟ ਕੇ ਰੇਹੜੀ ਫੜੀ ਲਗਾਉਣ ਲਈ ਤਹਿਬਾਜ਼ਾਰੀ ਸ਼ਾਖਾ ਅਧਿਕਾਰੀਆਂ ਨੂੰ ਕਿਹਾ ਗਿਆ ਸੀ | ਦੂਸਰੇ ਪਾਸੇ ਇਲਾਕਾ ਕੌਾਸਲਰ ਜਸਵੀਰ ਕੌਰ ਦੇ ਪਤੀ ਬਲਵਿੰਦਰ ਸਿੰਘ ਸ਼ੈਂਕੀ ਨੇ ਦੱਸਿਆ ਕਿ ਰੇਹੜੀ ਫੜੀ ਵਾਲੇ ਸਾਡੇ ਕੋਲ ਆਏ ਸਨ ਤੇ ਦੋਸ਼ ਲਗਾਇਆ ਸੀ ਕਿ ਕਾਂਗਰਸੀ ਆਗੂ ਕਥਿਤ ਹਫ਼ਤਾ ਵਸੂਲੀ ਦੀ ਮੰਗ ਕਰਦੇ ਹਨ |

ਸ਼ਿਵਪੁਰੀ 'ਚ ਨਾਜਾਇਜ਼ ਉਸਾਰੀ ਢਾਹੁਣ ਗਈ ਇਮਾਰਤੀ ਸ਼ਾਖਾ ਦੀ ਟੀਮ ਲੋਕਾਂ ਦੇ ਵਿਰੋਧ ਕਾਰਨ ਬੇਰੰਗ ਪਰਤੀ

ਲੁਧਿਆਣਾ, 16 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਸ਼ਿਵਪੁਰੀ ਟਾਊਨ ਪਲੈਨਿੰਗ ਸਕੀਮ ਵਿਚ ਵਿਸ਼ੇਸ਼ ਕਾਰਜਾਂ ਲਈ ਰਾਖਵੀਂ ਜ਼ਮੀਨ 'ਤੇ ਹੋਈਆਂ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਲਈ ਗਈ ਇਮਾਰਤੀ ਸ਼ਾਖਾ ਦੀ ਟੀਮ ਨੂੰ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

5 ਸਾਲ ਦੀ ਬੱਚੀ ਨੂੰ ਅਗਵਾਕਾਰ ਸਮੇਤ ਕੀਤਾ ਬਰਾਮਦ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੋਹਾਣਾਂ ਤੋਂ ਬੀਤੇ ਦਿਨ ਅਗਵਾ ਕੀਤੀ 5 ਸਾਲਾ ਬੱਚੀ ਨੂੰ ਪੁਲਿਸ ਨੇ ਅਗਵਾਕਾਰ ਸਮੇਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਏ.ਸੀ.ਪੀ. ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਰਾਤ ਨਿਉਂ ਭਾਈ ਰਣਧੀਰ ...

ਪੂਰੀ ਖ਼ਬਰ »

ਸਾਹਿਰ ਲੁਧਿਆਣਵੀ ਤੇ ਅੰਮਿ੍ਤਾ ਪ੍ਰੀਤਮ ਦੀ ਅਧੂਰੀ ਮੁਹੱਬਤ ਨਾਟਕ 'ਇਕ ਮੁਲਾਕਾਤ' ਰਾਹੀਂ ਦਰਸ਼ਕਾਂ ਸਾਹਮਣੇ ਪੇਸ਼ ਕੀਤੀ

ਲੁਧਿਆਣਾ, 16 ਨਵੰਬਰ (ਪੁਨੀਤ ਬਾਵਾ)- ਲੁਧਿਆਣਾ ਸੰਸਕ੍ਰਿਤੀ ਸਮਾਗਮ (ਐਲ.ਐਸ.ਐਸ.) ਵਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ 110ਵੇਂ ਸਮਾਗਮ ਦੌਰਾਨ ਸਾਹਿਰ ਲੁਧਿਆਣਵੀ ਤੇ ਅੰਮਿ੍ਤਾ ਪ੍ਰੀਤਮ ਦੀ ਕਹਾਣੀ 'ਤੇ ਅਧਾਰਿਕ ਨਿਰਮਾਤਾ ਤੇ ਨਿਰਦੇਸ਼ਕ ਸ਼ੈਫ਼ ਹੈਦਰ ਹਸਨ ਦੇ ਨਾਟਕ 'ਇਕ ...

ਪੂਰੀ ਖ਼ਬਰ »

ਅਗਵਾ ਕਰਨ ਦੇ ਮਾਮਲੇ 'ਚ 5 ਦੋਸ਼ੀਆਂ ਨੂੰ 12-12 ਸਾਲ ਕੈਦ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਅਗਵਾ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ 5 ਦੋਸ਼ੀਆਂ ਨੂੰ 12-12 ਸਾਲ ਕੈਦ ਦੀ ਸਜਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਵਿਅਕਤੀਆਂ ਨੂੰ ਸਜਾ ਸੁਣਾਈ ਹੈ ਉਨ੍ਹਾਂ ਵਿਚ ਰਣਜੀਤ ਸਿੰਘ, ਵਰਿੰਦਰਪਾਲ, ...

ਪੂਰੀ ਖ਼ਬਰ »

ਪੂਜਾ ਦੌਰਾਨ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਦੋਵਾਂ ਧਿਰਾਂ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੁਨੀਤ ਨਗਰ ਵਿਚ ਛੱਠ ਪੂਜਾ ਦੌਰਾਨ ਇਕ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋਹਾਂ ਧਿਰਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਹਵਾਲਾਤੀ ਦੀ ਮੌਤ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਹਵਾਲਾਤੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਸੁਰਿੰਦਰ (35) ਵਜੋਂ ਹੋਈ ਹੈ | ਸੁਰਿੰਦਰ ਨੂੰ ਥਾਣਾ ਰੇਲਵੇ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ...

ਪੂਰੀ ਖ਼ਬਰ »

ਪਾਲਤੂ ਕੁੱਤੇ ਨੂੰ ਗੋਲੀਆਂ ਮਾਰਨ ਵਾਲੇ ਸਾਬਕਾ ਫੌਜੀ ਿਖ਼ਲਾਫ਼ ਮਾਮਲਾ ਦਰਜ

ਡੇਹਲੋਂ, 16 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਸ਼ਿਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਭੁੱਟਾ ਵਿਖੇ ਇਕ ਸੇਵਾ ਮੁਕਤ ਫੌਜੀ ਵਲੋਂ ਇਕ ਪਾਲਤੂ ਕੁੱਤੇ ਨੂੰ ਗੋਲੀਆਂ ਮਾਰਕੇ ਮਾਰ ਦੇਣ ਬਾਅਦ ਪੁਲਿਸ ਵਲੋਂ ਉਕਤ ਫੌਜੀ ਿਖ਼ਲਾਫ਼ ਮਾਮਲਾ ਦਰਜ ਕਰ ...

ਪੂਰੀ ਖ਼ਬਰ »

69ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ ਸ਼ੁਰੂ

ਲੁਧਿਆਣਾ, 16 ਨਵੰਬਰ (ਪਰਮੇਸ਼ਰ ਸਿੰਘ)- ਪੰਜਾਬ ਸਰਕਾਰ ਬਣਾਈ ਨਵੀਂ ਖੇਡ ਨੀਤੀ 'ਚ ਖਿਡਾਰੀਆਂ ਦੀ ਸਰਕਾਰੀ ਨੌਕਰੀਆਂ ਵਿਚ ਭਰਤੀ ਲਈ 3 ਫੀਸਦੀ ਕੋਟਾ ਹਰੇਕ ਵਿਭਾਗ ਵਿਚ ਰਾਖਵਾਂ ਕੀਤਾ ਜਾਵੇਗਾ ਤੇ ਕੋਚਾਂ ਨੂੰ ਵੀ ਇਸ ਨੀਤੀ ਅਧੀਨ ਵਿਸ਼ੇਸ਼ ਇਨਾਮੀ ਰਕਮ ਦੇਣ ਦਾ ਪ੍ਰਬੰਧ ...

ਪੂਰੀ ਖ਼ਬਰ »

ਲੁਧਿਆਣਾ-ਪੱਖੋਵਾਲ ਸੜਕ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ 'ਤੇ ਰੱਖਿਆ ਜਾਵੇ-ਜੱਸੋਵਾਲ

ਲੁਧਿਆਣਾ, 16 ਨਵੰਬਰ (ਪੁਨੀਤ ਬਾਵਾ)- ਆਮ ਆਦਮੀ ਪਾਰਟੀ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਮਰਿੰਦਰ ਸਿੰਘ ਜੱਸੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੁਧਿਆਣਾ-ਪੱਖੋਵਾਲ ਸੜਕ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਲੁਧਿਆਣਾ ਦੇ ਭਾਈਬਾਲਾ ...

ਪੂਰੀ ਖ਼ਬਰ »

ਮਿਊਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਨੇ ਮੇਅਰ ਤੇ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਲੁਧਿਆਣਾ, 16 ਨਵੰਬਰ (ਅਮਰੀਕ ਸਿੰਘ ਬੱਤਰਾ)- ਮਿਊਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਵਲੋਂ ਮੇਅਰ ਬਲਕਾਰ ਸਿੰਘ ਸੰਧੂ ਤੇ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਵਿਜੀਲੈਂਸ ਬਿਓਰੋ ਵਲੋਂ ਨਗਰ ਨਿਗਮ ਦੇ ਸਫਾਈ ...

ਪੂਰੀ ਖ਼ਬਰ »

-ਮਾਮਲਾ ਪਾਣੀ/ਸੀਵਰੇਜ ਦੇ ਵਿਵਾਦਿਤ ਬਿੱਲਾਂ ਦਾ-

ਉਪ ਕਮੇਟੀ ਨੇ 17 ਕੇਸ ਹੱਲ ਕਰਕੇ ਖਪਤਕਾਰਾਂ ਨੂੰ 9.50 ਲੱਖ ਜਮ੍ਹਾਂ ਕਰਵਾਉਣ ਦੀ ਦਿੱਤੀ ਹਦਾਇਤ

ਲੁਧਿਆਣਾ, 16 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਾਸੀਆਂ ਵੱਲ ਬਕਾਇਆ ਅਰਬਾਂ ਰੁਪਏ ਪਾਣੀ/ਸੀਵਰੇਜ ਬਿੱਲਾਂ ਦੀ ਬਕਾਇਆ ਰਿਕਵਰੀ ਕਰਨ ਦੌਰਾਨ ਸਾਹਮਣੇ ਆ ਰਹੇ ਝਗੜੇ ਤੇ ਮਸਲਿਆਂ ਦੇ ਹੱਲ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਬਣਾਈ ਉਪ ਕਮੇਟੀ ਦੀ ਸੀਨੀਅਰ ਡਿਪਟੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਸ਼ਰਾਬ ਬਰਾਮਦ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਸੂਰਜ ਤੇ ਨੀਰਜ ਵਾਸੀ ਆਰੀਆ ਮੁਹੱਲਾ ...

ਪੂਰੀ ਖ਼ਬਰ »

ਢੰਡਾਰੀ ਕਲਾਂ ਵਾਸੀਆਂ ਨੇ ਦਿਸ਼ਾ ਸੂਚਕ ਬੋਰਡ ਲਗਾਉਣ ਦੀ ਮੰਗ ਦੁਹਰਾਈ

ਢੰਡਾਰੀ ਕਲਾਂ, 16 ਨਵੰਬਰ (ਪਰਮਜੀਤ ਸਿੰਘ ਮਠਾੜੂ)- ਜਦੋਂ ਤੋਂ ਨੈਸ਼ਨਲ ਹਾਈਵੇ ਦਾ ਵਿਸਥਾਰ ਹੋਇਆ ਹੈ, ਉਦੋਂ ਤੋਂ ਹੀ ਢੰਡਾਰੀ ਕਲਾਂ ਲਈ ਸੜਕ 'ਤੇ ਕੋਈ ਵੀ ਦਿਸ਼ਾ ਸੂਚਕ ਬੋਰਡ ਨਹੀਂ ਲਗਾਇਆ ਗਿਆ ਹੈ¢ ਇਲਾਕਾ ਵਾਸੀ ਧਰਮਿੰਦਰ ਸਿੰਘ ਲੋਟੇ, ਗੁਰਪ੍ਰੀਤ ਸਿੰਘ ਚਾਹਲ, ...

ਪੂਰੀ ਖ਼ਬਰ »

'ਆਪ' ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ

ਲੁਧਿਆਣਾ, 16 ਨਵੰਬਰ (ਪੁਨੀਤ ਬਾਵਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਸਥਾਨਕ ਭਾਈ ਬਾਲਾ ਚੌਕ ਵਿਖੇ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਫੁੱਲਾਂ ਦੇ ਹਾਰ ਚੜ੍ਹਾਏ | ਇਸ ਮੌਕੇ ਸੂਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਸਮਾਗਮ

ਲੁਧਿਆਣਾ, 16 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਾਨਕਸਰ ਸ਼ਹੀਦ ਬਾਬਾ ਬਚਿੱਤਰ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਭਾਈ ਮਲਕੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਕੀਰਤਨ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪੈ ਰਹੇ ਬੁੱਢੇ ਨਾਲੇ ਦੇ ਗੰਦੇ ਪਾਣੀ ਨੂੰ ਬੰਨ੍ਹ ਮਾਰ ਕੇ ਰੋਕਾਂਗੇ-ਅਖਾੜਾ

ਜਗਰਾਉਂ, 16 ਨਵੰਬਰ (ਜੋਗਿੰਦਰ ਸਿੰਘ)- ਸਤਲੁਜ ਦਰਿਆ 'ਚ ਪੈ ਰਹੇ ਬੁੱਢੇ ਨਾਲੇ ਦੇ ਗੰਦੇ ਪਾਣੀ ਦੇ ਮਨੁੱਖੀ ਜੀਵਨ 'ਤੇ ਪਏ ਰਹੇ ਮਾਰੂ ਅਸਰ ਦੇ ਮੁੱਦੇ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰਦੀ ਆ ਰਹੀ ਜਥੇਬੰਦੀ ਜੀਵਨ ਬਚਾਓ-ਸਮਾਜ ਬਚਾਓ ਸੰਸਥਾ ਨੇ ਮੁੜ ...

ਪੂਰੀ ਖ਼ਬਰ »

ਅੰਗਦਾਨ ਲਈ ਪ੍ਰੇਰਿਤ ਕਰਨ ਲਈ ਮੋਟਰਸਾਈਕਲ ਰੈਲੀ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬਸਰਾ)- ਨਾਰਥ ਜ਼ੋਨ ਚੈਪਟਰ ਆਫ ਯੂਰੋਲੋਜੀਕਲ ਤੇ ਇਕਾਈ ਸੁਪਰਸਪੈਸ਼ੀਅਲਟੀ ਹਸਪਤਾਲ ਵਲੋਂ ਐਨ.ਜੀ.ਓ. ਗਲੋਡਸ, ਪੰਜਾਬ ਪੁਲਿਸ ਤੇ ਸਿੱਖ ਮੋਟਰਸਾਈਕਲ ਕਲੱਬ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਅੰਗਦਾਨ ਲਈ ਪੇ੍ਰਰਿਤ ਕਰਨ ਲਈ ...

ਪੂਰੀ ਖ਼ਬਰ »

ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਜ਼ਰੂਰੀ-ਬਿੰਟਾ ਚਾਵਲਾ, ਹਰਵਿੰਦਰ

ਲੁਧਿਆਣਾ, 16 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਅਤੀ ਜ਼ਰੂਰੀ ਹੈ ਤੇ ਸਾਨੂੰ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਵਾਤਾਵਰਣ ਦੂਸ਼ਿਤ ਹੋਵੇ | ਕੋਚਰ ਮਾਰਕੀਟ ਨੇੜੇ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸਵਾਮੀ ਸੰਤ ਦਾਸ ਦਰਬਾਰ ਵਿਖੇ ਸਮਾਗਮ

ਲੁਧਿਆਣਾ, 16 ਨਵੰਬਰ (ਕਵਿਤਾ ਖੁੱਲਰ)- ਸਵਾਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਲੁਧਿਆਣਾ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀ ਦੇਖ ਰੇਖ ਹੇਠ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਬਚਿੱਤਰ ਨਗਰ ਗਲੀ ਨੰਬਰ ਇਕ ਦੇ ਨਵ-ਨਿਰਮਾਣ ਦਾ ਕੰਮ ਸ਼ੁਰੂ

ਆਲਮਗੀਰ, 16 ਨਵੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਇਲਾਕਾ ਬਚਿੱਤਰ ਨਗਰ ਦੀ ਗਲੀ ਨੰਬਰ 1 ਨੂੰ ਨਵੇਂ ਸਿਰੇ ਤੋਂ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਕੰਮਾਂ ਪ੍ਰਤੀ ...

ਪੂਰੀ ਖ਼ਬਰ »

ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਸੰਗੀਤ ਮੁਕਾਬਲੇ

ਲੁਧਿਆਣਾ, 16 ਨਵੰਬਰ (ਪਰਮੇਸ਼ਰ ਸਿੰਘ)- ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਸਕੂਲ ਵਿਦਿਆਰਥੀਆਂ ਦੇ ਸੰਗੀਤ ਮੁਕਾਬਲੇ ਬਾਬਾ ਗੁਰਮੁਖ ਸਿੰਘ ਆਡੀਟੋਰੀਅਮ ਮਿਲਰਗੰਜ ਵਿਖੇ ਸ਼ੁਰੂ ਕੀਤੇ ਗਏ | ਰਾਮਗੜ੍ਹੀਆ ਐਜੂਕੇਸ਼ਨ ਕੌਾਸਲ ਦੇ ਪ੍ਰਧਾਨ ਰਣਜੋਧ ਸਿੰਘ, ਜੀ. ਐਸ. ...

ਪੂਰੀ ਖ਼ਬਰ »

ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਪੰਜਾਬ ਵਲੋਂ ਸੈਮੀਨਾਰ

ਲੁਧਿਆਣਾ, 16 ਨਵੰਬਰ (ਅਮਰੀਕ ਸਿੰਘ ਬੱਤਰਾ)- ਫੂਡ ਸੇਫ਼ਟੀ ਸਕਿਉਰਿਟੀ ਐਕਟ ਆਫ਼ ਇੰਡੀਆ ਵਲੋਂ ਜਾਰੀ ਨਿਰਦੇਸ਼ਾਂ ਤੋਂ ਮੈਂਬਰਾਂ ਨੂੰ ਜਾਣੂ ਕਰਾਉਣ ਲਈ ਪੰਜਾਬ ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਵਲੋਂ ਸੈਮੀਨਾਰ ਕਰਵਾਇਆ ਗਿਆ | ਪ੍ਰਧਾਨ ਅਮਰਵੀਰ ਸਿੰਘ, ਜਨਰਲ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ

ਲੁਧਿਆਣਾ, 16 ਨਵੰਬਰ (ਕਵਿਤਾ ਖੁੱਲਰ)- ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ | ਪ੍ਰਧਾਨਗੀ ਮੰਡਲ ਵਿਚ ਮੰਚ ਦੇ ਪ੍ਰਧਾਨ ਡਾ: ਗੁਲਜ਼ਾਰ ਸਿੰਘ ਪੰਧੇਰ ਤੋਂ ਇਲਾਵਾ ਇੰਜ: ਸੁਰਜਨ ਸਿੰਘ, ਡਾ: ਗੁਰਚਰਨ ਕੌਰ ਕੋਚਰ ਤੇ ਪਿੰ੍ਰ: ...

ਪੂਰੀ ਖ਼ਬਰ »

ਸ਼ਵੇਤ ਮਲਿਕ ਵਲੋਂ ਭਾਜਪਾ ਦੀ ਨਵੀਂ ਬਣੀ ਕਾਰਜਕਾਰਨੀ ਨਾਲ ਮੀਟਿੰਗ

ਲੁਧਿਆਣਾ, 16 ਨਵੰਬਰ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਦੀ ਲੁਧਿਆਣਾ ਸ਼ਹਿਰੀ ਦੀ ਨਵੀਂ ਬਣੀ ਕਾਰਜਕਾਰਨੀ ਦੀ ਇਕ ਮੀਟਿੰਗ ਸਰਕਟ ਹਾਊਸ ਵਿਖੇ ਹੋਈ ਜਿਸ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਿਸ਼ੇਸ਼ ਤੌਰ 'ਤੇ ਪੁੱਜੇ ਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੀ ਪ੍ਰਬੰਧਕ ਕਮੇਟੀ ਦੀ ਮੀਟੰਗ

ਲੁਧਿਆਣਾ, 16 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸਾਹਿਬਜਾਦਾ ਬਾਬਾ ਜ਼ੋਰਾਵਰ ਸਿੰਘ ਦੁਰਗਾਪੁਰੀ ਹੈਬੋਵਾਲ ਕਲਾਂ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਉਣ ਦਾ ...

ਪੂਰੀ ਖ਼ਬਰ »

ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਯਾਦ 'ਚ ਸੱਭਿਆਚਾਰਕ ਮੇਲਾ

ਲੁਧਿਆਣਾ, 16 ਨਵੰਬਰ (ਪੁਨੀਤ ਬਾਵਾ)- ਕਲੀਆਂ ਦੇ ਬਾਦਸ਼ਾਹ ਸਵਰਗੀ ਕੁਲਦੀਪ ਮਾਣਕ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਯਾਦਗਾਰ ਫਿਰੋਜ਼ਪੁਰ ਰੋਡ ਵੈਂਸਟਐਾਡ ਮਾਲ ਨੇੜੇ ਇਕ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਸਵਰਗੀ ਮਾਣਕ ਨੂੰ ਆਪਣੇ ਉਸਦਾਦ ਮੰਨਣ ਵਾਲੇ ...

ਪੂਰੀ ਖ਼ਬਰ »

ਪ੍ਰਤਾਪੇ ਦੀ ਖੂਹੀ ਲੁਹਾਰਾ ਵਿਖੇ ਛੱਠ ਪੂਜਾ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 16 ਨਵੰਬਰ (ਕੁਲਵੰਤ ਸਿੰਘ ਸੱਪਲ)- ਪ੍ਰਤਾਪੇ ਦੀ ਖੂਹੀ ਲੁਹਾਰਾ ਵਿਖੇ ਛਠ ਪੂਜਾ ਦਾ ਤਿਉਹਾਰ ਵਾਰਡ ਇੰਚਾਰਜ ਸਰਬਜੀਤ ਸਿੰਘ ਸਰਬਾ ਤੇ ਸਮਾਜ ਸੇਵਕ ਟੀ. ਐਸ. ਕਾਕਾ ਲੁਹਾਰਾ ਦੀ ਦੇਖ ਰੇਖ ਮਨਾਇਆ ਗਿਆ | ਸਰਬਜੀਤ ਸਰਬਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਵਿਚ ...

ਪੂਰੀ ਖ਼ਬਰ »

ਦੁੱਗਰੀ ਨਹਿਰ ਪੁਲ ਦੇ ਕੋਲੋਂ ਨਿਕਲਦੀ ਮੁੱਖ ਸੜਕ 'ਤੇ ਨਾਜਾਇਜ਼ ਕਬਜ਼ਾ ਕਰ ਕੇ ਲਗਾਈ ਜਾਂਦੀ ਹੈ ਸਬਜ਼ੀ ਮੰਡੀ

ਲੁਧਿਆਣਾ, 16 ਨਵੰਬਰ (ਕਵਿਤਾ ਖੁੱਲਰ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਥਾਂ-ਥਾਂ 'ਤੇ ਨਾਜਾਇਜ਼ ਕਬਜ਼ੇ ਕਰਕੇ ਆਪਣਾ ਕਾਰੋਬਾਰ ਕੀਤਾ ਜਾ ਰਿਹਾ ਹੈ | ਹੋਰ ਤਾਂ ਹੋਰ ਸ਼ਹਿਰ ਦੀਆਂ ਅਨੇਕਾਂ ਮੁੱਖ ਸੜਕਾਂ ਦੇ ਨੇੜੇ-ਤੇੜੇ ਵੀ ਨਾਜਾਇਜ਼ ਕਬਜ਼ੇ ਕੀਤੇ ਹੋਏ ...

ਪੂਰੀ ਖ਼ਬਰ »

'ਕੌਮੀ ਏਕਤਾ ਹਫ਼ਤਾ' ਮਨਾਉਣ ਸਬੰਧੀ ਸਮਾਗਮ 19 ਤੋਂ-ਡੀ. ਸੀ.

ਲੁਧਿਆਣਾ, 16 ਨਵੰਬਰ (ਪੁਨੀਤ ਬਾਵਾ)-'ਕੌਮੀ ਏਕਤਾ ਹਫ਼ਤਾ' ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਮਿਤੀ 19 ਨਵੰਬਰ ਤੋਂ 25 ਨਵੰਬਰ ਤੱਕ 'ਕੌਮੀ ਏਕਤਾ ਹਫਤਾ' ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਅਸੈਂਸਮੈਂਟ ਦੇ ਲਈ ਐਸ. ਜੀ. ਐਸ. ਟੀ. ਵਲੋਂ 7200 ਫ਼ਾਈਲਾਂ ਖੋਲ੍ਹਣ ਕਰਕੇ ਵੈਟ ਰਿਫ਼ੰਡ ਰੁਕਿਆ

ਲੁਧਿਆਣਾ, 16 ਨਵੰਬਰ (ਪੁਨੀਤ ਬਾਵਾ)- ਸਟੇਟ ਗੁਡਸ ਐਾਡ ਸਰਵਿਸ ਟੈਕਸ (ਐਸ.ਜੀ.ਐਸ.ਟੀ.) ਨੇ ਅਸੈਸਮੈਂਟ ਲਈ 7200 ਫ਼ਾਈਲਾਂ ਖੋਲ੍ਹ ਕੇ ਇਕ ਵਾਰ ਮੁੜ ਵੈਟ ਰਿਫ਼ੰਡ ਮਿਲਣ ਦੀ ਆਸ ਲਗਾਈ ਬੈਠੇ ਸਨਅਤਕਾਰਾਂ ਦੀਆਂ ਆਸਾਂ 'ਤੇ ਪਾਣੀ ਫ਼ੇਰ ਦਿੱਤਾ ਹੈ | ਸਨਅਤਕਾਰਾਂ ਨੂੰ ਅਸੈਸਮੈਂਟ ...

ਪੂਰੀ ਖ਼ਬਰ »

ਭਾਈ ਲਾਲੋ ਨੇ ਰਾਮਗੜ੍ਹੀਆ ਬਰਾਦਰੀ ਦਾ ਮਾਣ ਵਧਾਇਆ-ਕਲਸੀ

ਢੰਡਾਰੀ ਕਲਾਂ, 16 ਨਵੰਬਰ (ਪਰਮਜੀਤ ਸਿੰਘ ਮਠਾੜੂ)- ਭਾਈ ਲਾਲੋ ਜੀ ਸਬੰਧੀ ਪ੍ਰਸਿੱਧ ਕਥਾ ਵਾਚਕ ਹਰਦੇਵ ਸਿੰਘ ਕਲਸੀ ਵਲੋਂ ਲਿਖੀ ਕਿਤਾਬ ਸਬੰਧੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਕਿਰਤੀਆਂ ਨੂੰ ਖਾਸ ਕਰਕੇ ਰਾਮਗੜ੍ਹੀਆ ਬਰਾਦਰੀ ਨੂੰ ਮਾਣ ਮਹਿਸੂਸ ਕਰਨਾ ...

ਪੂਰੀ ਖ਼ਬਰ »

ਸਰਦੀ ਦਾ ਜ਼ੋਰ ਵਧਣ ਕਾਰਨ ਹੌਜ਼ਰੀ ਕਾਰੋਬਾਰੀਆਂ ਦੇ ਚਿਹਰੇ ਖਿੜੇ

ਲੁਧਿਆਣਾ, 16 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਵਿਚ ਪਿਛਲੇ ਦੋ ਦਿਨਾਂ ਤੋਂ ਸਰਦੀ ਦਾ ਜ਼ੋਰ ਵਧਣ ਕਾਰਨ ਹੌਜ਼ਰੀ ਤੇ ਗਰਮ ਕੱਪੜੇ ਦੇ ਬਾਜ਼ਾਰਾਂ ਵਿਚ ਖਰੀਦਦਾਰਾਂ ਦੀ ਭੀੜ ਨਜ਼ਰ ਆ ਰਹੀ ਹੈ ਤੇ ਹੌਜ਼ਰੀ ਕਾਰੋਬਾਰੀਆਂ ਦੇ ਚਿਹਰਿਆਂ ਉਪਰ ਰੌਣਕਾ ਵੀ ਨਜ਼ਰ ਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX