ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਪੰਜਾਬ / ਜਨਰਲ

ਸਰਕਾਰੀ ਨਿਯਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨ ਸ਼ਰੇਆਮ ਪਰਾਲੀ ਫੂਕਣ ਲੱਗੇ

ਕੁਲਵਿੰਦਰ ਸਿੰਘ ਡਾਂਗੋਂ, ਗੁਰਵਿੰਦਰ ਸਿੰਘ ਹੈਪੀ
ਲੋਹਟਬੱਦੀ/ਜੋਧਾਂ, 16 ਨਵੰਬਰ-ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਵਜ੍ਹਾ ਕਰਕੇ ਲਗਾਤਾਰ ਨਸ਼ਟ ਹੋ ਰਹੇ ਧਰਤੀ ਹੇਠਲੇ ਮਿੱਤਰ ਕੀੜਿਆਂ, ਜੀਵ-ਜੰਤੂਆਂ ਨੂੰ ਬਚਾਉਣ, ਮਨੁੱਖੀ ਸਿਹਤ ਨੂੰ ਖੋਰਾ ਲਗਾਉਣ ਲਈ ਪੈਦਾ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਦੀ ਰੋਕਥਾਮ ਅਤੇ ਪੰਜਾਬ ਦੇ ਪੌਣ-ਪਾਣੀ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵਲੋਂ ਉਲੀਕੀਆਂ ਵਿਲੱਖਣ ਤਰਕੀਬਾਂ ਵੀ ਰਾਸ ਆੳਾੁਦੀਆਂ ਵਿਖਾਈ ਨਹੀਂ ਦਿੰਦੀਆਂ | ਕਣਕ ਅਤੇ ਝੋਨੇ ਦੇ ਨਾੜ/ਪਰਾਲੀ ਨੂੰ ਅੱਗ ਲਗਾਉਣ ਮਾਮਲਿਆਂ ਕਾਰਨ ਕੌਮੀ ਗ੍ਰੀਨ ਟਿ੍ਬਿਊਨਲ ਦੀ ਘੁਰਕੀ ਤੋਂ ਬਚਣ ਲਈ ਹਰ ਵਾਰ ਸੂਬਾ ਸਰਕਾਰ ਵਲੋਂ ਜਾਗਰੂਕਤਾ ਦੇ ਨਾਂਅ 'ਤੇ ਕਰੋੜਾਂ ਰੁਪਏ ਦੇ ਫੰਡ ਖ਼ਰਚ ਕਰਨ ਦੇ ਨਾਲ-ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਕਿਸਾਨਾਂ ਿਖ਼ਲਾਫ਼ ਮਾਮਲੇ ਦਰਜ ਕਰਨ ਅਤੇ ਚਲਾਣ ਕੱਟਣ ਲਈ ਵਿਸ਼ੇਸ਼ ਅਮਲਾ ਫੈਲਾ ਤਾਇਨਾਤ ਕੀਤਾ ਜਾਂਦਾ ਹੈ, ਪਰੰਤੂ ਫਿਰ ਵੀ ਵੱਡੀ ਗਿਣਤੀ ਕਿਸਾਨਾਂ ਵਲੋਂ ਵਿਭਾਗੀ ਆਦੇਸ਼ਾਂ ਨੂੰ ਟਿੱਚ ਸਮਝਦਿਆਂ ਅੱਗ ਲਗਾਉਣ ਦੀ ਕਾਰਵਾਈ ਵਾਤਾਵਰਨ ਵਿਰੋਧੀ ਹੋਣ ਦਾ ਸਬੂਤ ਦਿੰਦੀ ਹੈ | ਜ਼ਿਕਰਯੋਗ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਦੇ ਮੁਢਲੇ ਦੌਰ 'ਚ ਕਿਸਾਨਾਂ ਨੇ ਪਰਾਲੀ ਨੂੰ ਨਵੀਨ ਤਕਨੀਕ ਦੇ ਮਹਿੰਗੇ ਸੰਦਾਂ ਦੁਆਰਾ ਵਾਹ ਕੇ ਖੇਤਾਂ 'ਚ ਹੀ ਰਲਾ ਕੇ ਅਗਲੀ ਫ਼ਸਲ ਬੀਜਣ ਨੂੰ ਤਰਜੀਹ ਦਿੱਤੀ ਹੈ ਪਰੰਤੂ ਹੁਣ ਕਟਾਈ ਦੇ ਅੰਤਿਮ ਦੌਰ 'ਚ ਨਿਯਮਾਂ ਦੀ ਪ੍ਰਵਾਹ ਨਾ ਕਰਦਿਆਂ ਸ਼ਰੇ੍ਹਆਮ ਲਗਾਈ ਜਾਂਦੀ ਅੱਗ ਕਾਰਨ ਖੇਤਾਂ 'ਚੋਂ ਧੂੰਏਾ ਦੇ ਉੱਡਦੇ ਗੁਬਾਰ ਅਤੇ ਅੱਗ ਦੀ ਨਿਕਲਦੀਆਂ ਲਪਟਾਂ ਕਿਸਾਨ ਭਲਾਈ ਵਿਭਾਗ ਪੰਜਾਬ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ) ਵਲੋਂ ਕੀਤੀ ਜਾਣ ਵਾਲੀ ਕਾਰਵਾਈ ਨੂੰ ਮੂੰਹ ਚਿੜਾ ਰਹੀਆਂ ਹਨ | ਹਵਾ 'ਚ ਦੂਸ਼ਿਤ ਕਣਾਂ ਨੂੰ ਮਾਪਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸ਼ਹਿਰ ਲੁਧਿਆਣਾ 'ਚ ਸਥਾਪਿਤ ਕੀਤੇ ਪੰਜਾਬ ਰਿਮੋਟ ਸੈਸਿੰਗ ਸੈਂਟਰ (ਪੀ. ਆਰ. ਐਸ. ਸੀ.) ਸੈਟੇਲਾਈਟ ਦੁਆਰਾ ਭਾਵੇਂ ਖੇਤਾਂ 'ਚ ਸਾੜੀ ਜਾ ਰਹੀ ਪਰਾਲੀ 'ਤੇ ਨਜ਼ਰ ਰੱਖ ਕੇ ਤੁਰੰਤ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰੰਤੂ ਮੌਜੂਦਾ ਸਮੇਂ ਖੇਤਾਂ ਦੇ ਹਾਲਾਤ ਤੋਂ ਪੀ.ਆਰ.ਐਸ.ਸੀ ਦੇ ਯੰਤਰਾਂ ਤੇ ਸ਼ਿਕਾਇਤਾਂ ਦਰਜ ਕਰਵਾਉਣ ਵਾਲੇ ਜੀ.ਓ.ਜੀ ਵੱਲੋਂ ਇਕ ਦਮ ਚੁੱਪ ਵੱਟ ਲੈਣਾ ਸਰਕਾਰ ਦੇ ਫ਼ੈਸਲੇ 'ਤੇ ਸਵਾਲੀਆ ਨਿਸ਼ਾਨ ਹੈ |
ਕੀ ਅੱਗ ਲਗਾਉਣ ਵਾਲੇ ਕਿਸਾਨ ਪੰਚ-ਸਰਪੰਚ ਦੀ ਚੋਣ ਤੋਂ ਉਲਾਂਭੇ ਹੋਣਗੇ?
ਭਾਵੇਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਦੋਸ਼ੀ ਪਾਏ ਜਾਣ ਵਾਲੇ ਕਿਸਾਨਾਂ ਜਾਂ ਫਿਰ ਠੇਕੇ 'ਤੇ ਜ਼ਮੀਨਾਂ ਲੈ ਕੇ ਖੇਤੀ ਕਰਨ ਵਾਲੇ ਕਾਸ਼ਤਕਾਰਾਂ ਲਈ ਐਨ.ਜੀ.ਟੀ ਵਲੋਂ ਕੱਲ੍ਹ ਦੇ ਤਾਜ਼ਾ ਹੁਕਮਾਂ ਅਨੁਸਾਰ ਮੁਫ਼ਤ ਬਿਜਲੀ ਤੇ ਹੋਰ ਸਰਕਾਰੀ ਸਹੂਲਤਾਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ,
ਪਰੰਤੂ ਇਸ ਤੋਂ ਪਹਿਲਾਂ ਸੂਬਾ ਸਰਕਾਰ ਵਲੋਂ ਅਜਿਹੇ ਕਿਸਾਨਾਂ ਨੂੰ ਜੁਰਮਾਨਾ ਕਰਨ ਅਤੇ ਚਲਾਣ ਕੱਟਣ, ਸਬਸਿਡੀਆਂ ਬੰਦ ਕਰਨ, ਮਾਲ ਵਿਭਾਗ ਦੇ ਅਧਿਕਾਰੀਆਂ ਰਾਹੀ ਗਿਰਦਾਵਰੀ 'ਚ ਲਾਲ ਐਾਟਰੀ ਕਰਨ, ਅਸਲੇ ਦੇ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕਰਨ, ਸਰਕਾਰੀ ਮੁਲਾਜ਼ਮਾਂ ਦੇ ਖੇਤਾਂ 'ਚ ਅੱਗ ਲੱਗਣ 'ਤੇ ਵਿਭਾਗੀ ਕਾਰਵਾਈ ਕਰਨ ਦੇ ਫੈਸਲਿਆਂ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਵੱਡੀ ਗੱਲ ਇਹ ਆਖੀ ਗਈ ਸੀ ਕਿ ਇਸ ਵਾਰ ਝੋਨੇ ਦੀ ਪਰਾਲੀ ਜਾਲਣ ਵਾਲੇ ਕਿਸਾਨਾਂ ਨੂੰ ਪੰਚਾਇਤੀ ਚੋਣਾਂ ਸਮੇਂ ਪੰਚ-ਸਰਪੰਚ ਬਣਨ ਦੀ ਇੱਛਾ ਨਾਲ ਚੋਣ ਲੜਨ ਤੋਂ ਰੋਕਿਆ ਜਾਵੇਗਾ | ਹੁਣ ਵਾਤਾਵਰਨ ਪ੍ਰੇਮੀਆਂ ਦਾ ਸਰਕਾਰ ਨੂੰ ਸਵਾਲ ਹੈ ਕਿ ਜਿਸ ਰਫ਼ਤਾਰ ਨਾਲ ਪਰਾਲੀ ਮਚਾਈ ਜਾ ਰਹੀ ਹੈ ਕੀ ਸਰਕਾਰ ਕਸੂਰਵਾਰ ਕਿਸਾਨਾਂ ਨੂੰ ਪੰਚ-ਸਰਪੰਚ ਦੀ ਚੋਣ 'ਚ ਆਪਣੀ ਕਿਸਮਤ ਅਜ਼ਮਾਉਣ ਤੋਂ ਉਲਾਂਭੇ ਕਰੇਗੀ?
ਅੱਗ ਲਗਾਉਣ ਦਾ ਰੁਝਾਨ ਘਟਿਆ-ਪੰਨੂ
ਖੇਤਾਂ 'ਚ ਪਰਾਲੀ ਸਾੜਨ ਵਿਰੋਧੀ ਮੁਹਿੰਮ ਦੇ ਨੋਡਲ ਅਫ਼ਸਰ ਕਾਹਨ ਸਿੰਘ ਪੰਨੂ ਦਾ ਮੰਨਣਾ ਹੈ ਕਿ ਇਸ ਵਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਰੁਝਾਨ ਜ਼ਰੂਰ ਘਟਿਆ ਹੈ, ਭਵਿੱਖ 'ਚ ਹੋਰ ਵੀ ਸੁਧਾਰ ਹੋਵੇਗਾ | ਹਵਾ 'ਚੋਂ ਦੂਸ਼ਿਤ ਕਣ ਘਟੇ ਹਨ | ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਨਵੀਨ ਖੇਤੀ ਸੰਦਾਂ ਨਾਲ ਵਾਹ ਕੇ ਧਰਤੀ 'ਚ ਰਲਾਉਣ ਦਾ ਬੀੜਾ ਚੁੱਕਿਆ ਹੈ ਉਹ ਵਧਾਈ ਦੇ ਪਾਤਰ ਅਤੇ ਅਸਲ ਵਾਤਾਵਰਨ ਪ੍ਰੇਮੀ ਹਨ |

ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ 'ਚ ਚੋਣ ਅਮਲੇ ਦੀ ਡਿਊਟੀ ਸਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨ ਵਲੋਂ ਚੋਣ ਅਮਲੇ ਦੀਆਂ ਡਿਊਟੀਆਂ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਰਾਜ ਚੋਣ ਕਮਿਸ਼ਨ ਵਲੋਂ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਆਉਣ ਦੀ ਆਪਸ਼ਨ ਦੇ ਚੁੱਕੇ ਅਧਿਆਪਕ 19 ਨੂੰ ਪ੍ਰਾਪਤ ਕਰਨਗੇ ਰੈਗੂਲਰ ਨਿਯੁਕਤੀ ਦੇ ਹੁਕਮ

ਐੱਸ. ਏ. ਐੱਸ. ਨਗਰ, 16 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਵ-ਸਿੱਖਿਆ ਅਭਿਆਨ ਤੇ ਰਾਸ਼ਟਰੀ ਮਾਧਿਆਮਿਕ ਸਿੱਖਿਆ ਅਭਿਆਨ ਤੇ ਹੋਰਨਾਂ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਜਿਹੜੇ ਅਧਿਆਪਕਾਂ ਨੇ ਸਿੱਖਿਆ ਵਿਭਾਗ 'ਚ ਆਉਣ ਦੀ ਆਪਸ਼ਨ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸਰਾਭਾ 'ਚ ਰਾਜ ਪੱਧਰੀ ਸਮਾਗਮ

ਪੱਖੋਵਾਲ/ਸੁਧਾਰ/ਜੋਧਾਂ, 16 ਨਵੰਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਹੈਪੀ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 103ਵੀਂ ਬਰਸੀ ਮੌਕੇ ਐਸ. ਕੇ. ਐਸ. ਖੇਡ ਸਟੇਡੀਅਮ ਅੰਦਰ ਅੱਜ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸੁਰਜੀਤ ਸਿੰਘ ਦੀ ਵਤਨ ਵਾਪਸੀ ਲਈ ਪਾਕਿ ਨਾਲ ਮੁੜ ਗੱਲ ਕਰੇ ਕੇਂਦਰ-ਹਾਈਕੋਰਟ

ਚੰਡੀਗੜ੍ਹ, 16 ਨਵੰਬਰ (ਸੁਰਜੀਤ ਸਿੰਘ ਸੱਤੀ)- ਭਾਰਤ-ਪਾਕਿ ਵਿਚਾਲੇ 1971 'ਚ ਹੋਈ ਜੰਗ ਦੌਰਾਨ ਬੰਦੀ ਬਣਾਏ ਜਾਣ ਦਾ ਦਾਅਵਾ ਕਰਦੀ ਬੀ.ਐਸ.ਐਫ. ਦੇ ਤੱਤਕਾਲੀ ਜਵਾਨ ਸੁਰਜੀਤ ਸਿੰਘ ਦੀ ਪਤਨੀ ਅੰਗਰੇਜ ਕੌਰ ਵਲੋਂ ਨਵੇਂ ਤੱਥਾਂ ਨਾਲ ਦਾਖ਼ਲ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਮਜ਼ਦੂਰੀ ਕਰਨ ਵਾਲੇ ਮੋਹਣ ਲਾਲ ਦਾ ਨਿਕਲਿਆ ਦੀਵਾਲੀ ਬੰਪਰ

ਗੁਰਦਾਸਪੁਰ, 16 ਨਵੰਬਰ (ਆਲਮਬੀਰ ਸਿੰਘ, ਸੁਖਵੀਰ ਸਿੰਘ ਸੈਣੀ)-ਪਿੰਡ ਚੂਹੜਚੱਕ ਦੇ ਮਜ਼ਦੂਰੀ ਕਰਨ ਵਾਲੇ ਮੋਹਣ ਲਾਲ ਦਾ ਡੇਢ ਕਰੋੜ ਦਾ ਦੀਵਾਲੀ ਬੰਪਰ ਨਿਕਲਣ ਨਾਲ ਪਿੰਡ ਅਤੇ ਪਰਿਵਾਰ ਅੰਦਰ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਗੁਰਦਾਸਪੁਰ ਵਿਖੇ ਇਕ ਲਾਟਰੀ ਸਟਾਲ ...

ਪੂਰੀ ਖ਼ਬਰ »

ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ 24 ਘੰਟੇ ਪਹਿਲਾਂ ਮਿਲੇਗਾ ਵੀਜ਼ਾ

ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲੇ ਯਾਤਰੂਆਂ ਨੂੰ ਪਾਕਿਸਤਾਨ ਲਈ ਰਵਾਨਾ ਹੋਣ ਤੋਂ ਸਿਰਫ਼ 24 ਘੰਟੇ ਪਹਿਲਾਂ ਵੀਜ਼ਾ ਲੱਗੇ ਪਾਸਪੋਰਟ ਮਿਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀਆਂ, ਨਗਰ ਸੁਧਾਰ ਟਰੱਸਟ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀਆਂ ਚੇਅਰਮੈਨੀਆਂ ਦੀ ਉਡੀਕ 'ਚ ਕਾਂਗਰਸੀ ਆਗੂ

ਬਰਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਬੇ 'ਚ ਕਾਂਗਰਸ ਸਰਕਾਰ ਬਣੀ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ ਪਰ ਸਰਕਾਰ ਵਲੋਂ ਅਜੇ ਤੱਕ ਜ਼ਿਲ੍ਹਾ ਪੱਧਰ 'ਤੇ ਨਾ ਤਾਂ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ ਗਏ ਹਨ ਅਤੇ ਨਾ ਹੀ ਮਾਰਕੀਟ ...

ਪੂਰੀ ਖ਼ਬਰ »

ਜ਼ਿੰਦਗੀ ਹੀ ਸਿਨੇਮਾ ਬਣਾਉਂਦੀ ਹੈ-ਦੀਪ ਸਿੱਧੂ

ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜਿੰਦਗੀ ਹੀ ਸਿਨੇਮਾ ਬਣਾਉਂਦੀ ਹੈ 'ਰੰਗ ਪੰਜਾਬ' ਹੌਸਲੇ ਅਤੇ ਵਿਸ਼ਵਾਸ ਦੀ ਕਹਾਣੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 23 ਨਵੰਬਰ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਰੰਗ ਪੰਜਾਬ' ਦੇ ਪ੍ਰਚਾਰ ਲਈ 'ਅਜੀਤ' ਭਵਨ ਜਲੰਧਰ ਪੁੱਜੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਬਰਨਾਲਾ, 16 ਨਵੰਬਰ (ਧਰਮਪਾਲ ਸਿੰਘ)-ਬਰਨਾਲਾ ਦੇ ਸੇਖਾ ਰੋਡ ਉਪਰ ਪੈਂਦੇ ਕੋਠੇ ਸੁਰਜੀਤਪੁਰਾ ਦੇ ਕਿਸਾਨ ਗੁਰਦੀਪ ਸਿੰਘ (38) ਪੁੱਤਰ ਸਵ: ਦਰਸ਼ਨ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਸਿਵਲ ਹਸਪਤਾਲ ਬਰਨਾਲਾ ਵਿਖੇ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤਨੀ ਦਾ ਕਤਲ

ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)-ਪਿੰਡ ਭਾਗੀਵਾਂਦਰ ਵਿਖੇ ਇਕ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਸਿਰ 'ਤੇ ਰਾਡ ਅਤੇ ਇੱਟਾਂ ਮਾਰ ਕੇ ਕਤਲ ਕਰ ਦਿੱਤਾ | ਜਾਣਕਾਰੀ ਅਨੁਸਾਰ ਮਿ੍ਤਕਾ ਮੀਨੂ ਰਾਣੀ ਪਿੰਡ ਦੇ ਪ੍ਰਾਈਵੇਟ ਸਕੂਲ 'ਚ ਸਫ਼ਾਈ ਸੇਵਕ ਦਾ ਕੰਮ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅਮਰਜੀਤ ਕੋਮਲ, ਨਰੇਸ਼ ਹੈਪੀ ਸੁਲਤਾਨਪੁਰ ਲੋਧੀ, 16 ਨਵੰਬਰ-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰਾ ਸਾਲ ਚੱਲਣ ਵਾਲੇ ਸਮਾਗਮਾਂ ਦਾ ਆਗਾਜ਼ 23 ਨਵੰਬਰ ਨੂੰ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਹੋ ਰਿਹਾ ...

ਪੂਰੀ ਖ਼ਬਰ »

ਮੂਲ ਮੰਤਰ ਅਸਥਾਨ, ਸਰਾਂਵਾਂ ਤੇ ਹੋਰ ਕਾਰਜਾਂ ਦੀ ਉਸਾਰੀ ਦਾ ਕੰਮ ਜਾਰੀ-ਭਾਈ ਜਰਨੈਲ ਸਿੰਘ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦੀ ਵਿਵਸਥਾ ਲਈ ਸੰਤ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਵਲੋਂ ...

ਪੂਰੀ ਖ਼ਬਰ »

ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦਾ ਕੀਤਾ ਜਾਵੇਗਾ ਵਿਸ਼ੇਸ਼ ਪ੍ਰਬੰਧ-ਸੀਚੇਵਾਲ

ਪ੍ਰਕਾਸ਼ ਪੁਰਬ ਸਮਾਗਮਾਂ 'ਚ ਦੇਸ਼ ਵਿਦੇਸ਼ ਤੋਂ ਸੁਲਤਾਨਪੁਰ ਲੋਧੀ 'ਚ ਆਉਣ ਵਾਲੀਆਂ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦਾ ਪ੍ਰਬੰਧ ਸ਼ਹਿਰ ਦੇ 50 ਕਿੱਲੋਮੀਟਰ ਦਾਇਰੇ ਵਿਚ ਪੈਂਦੇ ਪਿੰਡਾਂ ਵਿਚ ਕੀਤਾ ਜਾ ਰਿਹਾ ਹੈ | ਉੱਘੇ ਵਾਤਾਵਰਣ ਪ੍ਰੇਮੀ ...

ਪੂਰੀ ਖ਼ਬਰ »

ਕਣਕ ਦੀ ਨਵੀਂ ਕਿਸਮ ਬੀ. ਆਰ.-36 ਦੀ ਬੀਜਾਈ ਦਾ ਢੁਕਵਾਂ ਸਮਾਂ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬਸਰਾ)-ਕਣਕ ਦੇ ਚੰਗੇ ਫੁਟਾਰੇ ਅਤੇ ਵਧੇਰੇ ਝਾੜ ਲਈ ਘੱਟ ਤਾਪਮਾਨ ਅਤੇ ਘੱਟ ਨਮੀ ਦੀ ਜ਼ਰੂਰਤ ਹੁੰਦੀ ਹੈ | ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਬੀਜ ਮਾਹਿਰ ਹਰਦਿਆਲ ਸਿੰਘ ਬਰਾੜ ਅਤੇ ਬਰਾੜ ਬੀਜ ਸਟੋਰ ਦੇ ...

ਪੂਰੀ ਖ਼ਬਰ »

ਸੇਬੀ ਵਲੋਂ ਚਿੱਟਫ਼ੰਡ ਕੰਪਨੀ ਜੀ.ਸੀ.ਏ. ਮਾਰਕੀਟਿੰਗ ਿਖ਼ਲਾਫ਼ ਅਪਰਾਧਿਕ ਮਾਮਲਾ ਦਰਜ

ਬਠਿੰਡਾ ਛਾਉਣੀ, 16 ਨਵੰਬਰ (ਪਰਵਿੰਦਰ ਸਿੰਘ ਜੌੜਾ)-ਸੇਬੀ ਵਲੋਂ ਇਕ ਵੱਡੀ ਚਿੱਟਫੰਡ ਕੰਪਨੀ ਜੀ. ਸੀ. ਏ. ਮਾਰਕੀਟਿੰਗ ਿਖ਼ਲਾਫ਼ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਇਸ ਕੰਪਨੀ ਦਾ ਕਾਰੋਬਾਰ ਅੱਧੀ ਦਰਜਨ ਤੋਂ ਵੱਧ ਸੂਬਿਆਂ 'ਚ ਫੈਲਿਆ ਹੋਇਆ ਹੈ ਅਤੇ ਦੋਸ਼ ...

ਪੂਰੀ ਖ਼ਬਰ »

ਪਾਕਿ 'ਚ ਅਣਖ ਖ਼ਾਤਰ ਸਕੀ ਭੈਣ ਤੇ ਚਚੇਰੇ ਭਰਾ ਦਾ ਕਤਲ

ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਸਾਂਘਲਾ ਦੇ ਮਾਰਟੁੰਗ ਇਲਾਕੇ 'ਚ ਦੋ ਭਰਾਵਾਂ ਨੇ ਕਥਿਤ ਅਣਖ ਦੇ ਨਾਂ 'ਤੇ ਅੱਜ ਆਪਣੀ 15 ਸਾਲਾ ਭੈਣ ਤੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ, ਲੜਕੀ ਦੇ ਭਰਾਵਾਂ ਨੂੰ ਦੋਹਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦਾ 98ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-'ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਇਕੋ-ਇਕ ਅਜਿਹੀ ਸਿੱਖ ਸੰਸਥਾ ਹੈ, ਜੋ ਕੌਮਾਂਤਰੀ ਪੱਧਰ 'ਤੇ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅਗਵਾਈ ਕਰਦੀ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਨੂੰ ਵੀ ਆਪਣੀ ਇਸ ...

ਪੂਰੀ ਖ਼ਬਰ »

-ਕਾਂਗਰਸੀ ਵਿਧਾਇਕ ਤੇ ਔਰਤ ਐਸ.ਐਚ.ਓ ਵਿਵਾਦ-

ਐਸ.ਐਚ.ਓ. ਸਹੀ ਕੰਮ ਨਹੀਂ ਕਰੇਗੀ ਤਾਂ ਮੁੱਖ ਮੰਤਰੀ ਨਾਲ ਕਰਾਂਗਾ ਗੱਲ-ਘੁਬਾਇਆ

ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਸਿੰਘ ਮਾਨ)- ਫ਼ਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਅਤੇ ਮਹਿਲਾ ਐਸ.ਐਚ.ਓ. ਲਵਮੀਤ ਕੌਰ ਦੀ ਆਡੀਓ ਵਾਇਰਲ ਹੋਣ ਮਗਰੋਂ ਇਹ ਮਾਮਲਾ ਅੱਜ ਦਿਨ ਭਰ ਸੋਸ਼ਲ ਮੀਡੀਆ 'ਤੇ ਛਾਇਆ ਰਿਹਾ | ਦਿਲਚਸਪ ਗੱਲ ਇਹ ਰਹੀ ਕਿ ਇਸ ਮਾਮਲੇ 'ਤੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਬਿਲਗਾ ਦਾ ਰੇਲਵੇ ਸਟੇਸ਼ਨ ਬਣੇਗਾ ਅਟਾਰੀ ਰੇਲਵੇ ਸਟੇਸ਼ਨ

ਬਿਲਗਾ, 16 ਨਵੰਬਰ (ਰਾਜਿੰਦਰ ਸਿੰਘ ਬਿਲਗਾ)—ਇਤਿਹਾਸਕ ਨਗਰ ਬਿਲਗਾ ਦਾ ਰੇਲਵੇ ਸਟੇਸ਼ਨ ਬਣਨ ਜਾ ਰਿਹਾ ਹੈ 'ਅਟਾਰੀ ਰੇਲਵੇ' ਸਟੇਸ਼ਨ | ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਦਿਨਾਂ 'ਚ ਇਥੋਂ ਦੇ ਰੇਲਵੇ ਸਟੇਸ਼ਨ 'ਤੇ ਬਾਲੀਵੁੱਡ ਸੁਪਰ ਸਟਾਰ ਸਲਮਾਨ ਖ਼ਾਨ ਅਤੇ ਅਦਾਕਾਰਾ ...

ਪੂਰੀ ਖ਼ਬਰ »

ਪਾਕਿ ਵਿਵਾਦਗ੍ਰਸਤ ਗਿਲਗਿਤ-ਬਾਲਿਤਸਤਾਨ ਨੂੰ 5ਵੇਂ ਸੂਬੇ ਵਜੋਂ ਐਲਾਨਣ ਦੀ ਤਿਆਰੀ 'ਚ

ਸੁਰਿੰਦਰ ਕੋਛੜ ਅੰਮਿ੍ਤਸਰ, 16 ਨਵੰਬਰ-ਭਾਰਤੀ-ਕਸ਼ਮੀਰ ਦੇ ਖੇਤਰ ਪੀ. ਓ. ਕੇ. (ਪਾਕਿਸਤਾਨ ਔਕੂਪਾਈਡ ਕਸ਼ਮੀਰ) 'ਤੇ ਕਬਜ਼ਾ ਕਰੀ ਬੈਠੀ ਪਾਕਿਸਤਾਨ ਸਰਕਾਰ ਹੁਣ ਗਿਲਗਿਤ-ਬਾਲਿਤਸਤਾਨ ਇਲਾਕੇ ਨੂੰ ਪੰਜਵੇਂ ਸੂਬੇ ਵਜੋਂ ਐਲਾਨਣ ਦੀ ਯੋਜਨਾ ਬਣਾ ਰਹੀ ਹੈ | ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ 'ਚ ਸ਼੍ਰੋਮਣੀ ਕਮੇਟੀ ਨੇ ਆਪਣੇ ਹੀ ਫ਼ੈਸਲੇ ਨੂੰ ਵਿਸਾਰਿਆ

ਅੰਮਿ੍ਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਵਾਂਗ ਹਰ ਸਾਲ ਬੰਗਲਾਦੇਸ਼ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਕਰਨ ਲਈ ਵੀ ਸਿੱਖ ਤੀਰਥ ਯਾਤਰੀਆਂ ਦੇ ਜਥੇ ਭੇਜਣ ਦੇ ਕੀਤੇ ਫ਼ੈਸਲਿਆਂ ਨੂੰ ਅਜੇ ਤੱਕ ਬੂਰ ...

ਪੂਰੀ ਖ਼ਬਰ »

'ਲੋਕ ਜਗਾਓ-ਲੁਟੇਰੇ ਭਜਾਓ' ਜਥਾ ਮਾਰਚ ਦਾ 5ਵਾਂ ਦਿਨ ਸ਼ਹੀਦ ਸਰਾਭਾ ਨੂੰ ਸਮਰਪਿਤ

ਜਲੰਧਰ, 16 ਨਵੰਬਰ (ਅਜੀਤ ਬਿਊਰੋ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਨੇ ਆਪਣੇ 'ਲੋਕ ਜਗਾਓ-ਲੁਟੇਰੇ ਭਜਾਓ ਜਥਾ ਮਾਰਚ' ਦਾ ਪੰਜਵਾਂ ਦਿਨ ਗ਼ਦਰ ਲਹਿਰ ਦੇ ਮਹਾਂਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਕਰਦਿਆਂ ਇਸ ਮਹਾਂਨਾਇਕ ਵਲੋਂ ...

ਪੂਰੀ ਖ਼ਬਰ »

ਜਲੰਧਰ 'ਚ ਫ਼ਰਜ਼ੀ ਮਾਰਕੇ ਵਾਲੀਆਂ ਦਵਾਈਆਂ ਦੀ ਵਿਕਰੀ ਦਾ ਪਰਦਾਫਾਸ਼

ਜਲੰਧਰ, 16 ਨਵੰਬਰ (ਐੱਮ.ਐੱਸ. ਲੋਹੀਆ) - ਡਰੱਗ ਕੰਟਰੋਲ ਟੀਮ ਨੇ ਜਲੰਧਰ ਦੀ ਦਿਲਕੁਸ਼ ਮਾਰਕੀਟ 'ਚ ਇਕ ਮੈਡੀਕਲ ਸਟੋਰ 'ਤੇ ਛਾਪਾ ਮਾਰ ਕੇ ਫ਼ਰਜ਼ੀ ਮਾਰਕੇ ਵਾਲੀਆਂ ਦਵਾਈਆਂ ਵਿਕਣ ਦਾ ਪਰਦਾਫਾਸ਼ ਕੀਤਾ ਹੈ | ਖੁਰਾਕ ਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੇ ਕਮਿਸ਼ਨਰ ਕਾਹਨ ...

ਪੂਰੀ ਖ਼ਬਰ »

ਬਾਦਲ ਦੇ ਘਰ ਜਾ ਕੇ ਪੁੱਛਗਿੱਛ ਕਰਨ ਦਾ ਫ਼ੈਸਲਾ ਸਾਡੇ ਸ਼ੱਕ ਨੂੰ ਯਕੀਨ 'ਚ ਬਦਲਣ ਵਾਲਾ-ਭਾਈ ਦਾਦੂਵਾਲ

ਬਰਗਾੜੀ, 16 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ਼ ਮੋਰਚੇ ਦੇ 169ਵੇਂ ਦਿਨ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ...

ਪੂਰੀ ਖ਼ਬਰ »

ਬਾਦਲ ਪਰਿਵਾਰ ਦੇ ਜੋਟੀਦਾਰ ਚੌਟਾਲਿਆਂ 'ਚ ਵੀ ਸਿਆਸੀ ਬਟਵਾਰਾ ਤੈਅ

ਰੁਪਿੰਦਰ ਸਿੰਘ ਸੇਖੋਂ ਪੰਨੀਵਾਲਾ ਫ਼ੱਤਾ, 16 ਨਵੰਬਰ- ਪੰਜਾਬ ਤੇ ਹਰਿਆਣਾ ਦੀ ਸਿਆਸਤ 'ਚ ਵਿਲੱਖਣ ਸਥਾਨ ਰੱਖਦੇ ਬਾਦਲ ਤੇ ਚੌਟਾਲਾ ਪਰਿਵਾਰਾਂ ਦੀ ਲੰਬੇ ਸਮੇਂ ਤੋਂ ਆਪੋ-ਆਪਣੇ ਸੂਬਿਆਂ ਅਤੇ ਉੱਤਰੀ ਭਾਰਤ 'ਚ ਪੂਰੀ ਤੂਤੀ ਬੋਲਦੀ ਹੈ, ਕਈ ਦਹਾਕਿਆਂ ਤੋਂ ਸਿਆਸੀ ਪਕੜ ...

ਪੂਰੀ ਖ਼ਬਰ »

ਹਾਈਵੇ ਕਿਨਾਰੇ ਠੇਕੇ ਪਰਖਣ ਲਈ ਕੋਰਟ ਕਮਿਸ਼ਨਰ ਥਾਪੇ

ਚੰਡੀਗੜ੍ਹ, 16 ਨਵੰਬਰ (ਸੱਤੀ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ 'ਚ ਹਾਈਵੇ ਦੇ ਕਿਨਾਰਿਆਂ 'ਤੇ ਮੌਜੂਦ ਠੇਕਿਆਂ ਦੀ ਪਰਖ ਕਰਨ ਲਈ ਕੋਰਟ ਕਮਿਸ਼ਨਰ ਲਗਾਏ ਹਨ | ਇਕ ਸੰਸਥਾ ਨੇ ਅਰਜ਼ੀ ਦਾਖ਼ਲ ਕਰਕੇ ਕਿਹਾ ਸੀ ਕਿ ਸੁਪਰੀਮ ਕੋਰਟ ਵਲੋਂ ਹਾਈਵੇ ਕਿਨਾਰੇ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ ਤੋਂ ਵੱਖ-ਵੱਖ ਦੇਸ਼ਾਂ ਦੀ ਕਰੰਸੀ ਸਮੇਤ ਇਕ ਕਾਬੂ

ਰਾਜਾਸਾਂਸੀ/ਅੰਮਿ੍ਤਸਰ, 16 ਨਵੰਬਰ (ਹੇਰ, ਕੋਛੜ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਵਿਖੇ ਇੰਡੀਗੋ ਹਵਾਈ ਉਡਾਣ ਰਾਹੀਂ ਪੁੱਜੇ ਇਕ ਯਾਤਰੂ ਨੂੰ ਕਸਟਮ ਵਿਭਾਗ ਵਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ (ਕਰੰਸੀ) ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਲੜਕੀ 'ਤੇ ਤੇਜ਼ਾਬ ਸੁੱਟਣ ਦੇ ਮਾਮਲੇ 'ਚ ਪੁਲਿਸ ਨੂੰ ਮੁਹੱਲੇ ਦੇ 1 ਨੌਜਵਾਨ 'ਤੇ ਸ਼ੱਕ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ ਦੇ ਇਲਾਕੇ ਪੁਨੀਤ ਨਗਰ 'ਚ ਬੀਤੀ ਰਾਤ ਲੜਕੀ ਉਪਰ ਤੇਜਾਬ ਸੁੱਟਣ ਦੇ ਮਾਮਲੇ 'ਚ ਪੁਲਿਸ ਨੇ ਮੁਹੱਲੇ ਦੇ ਇਕ ਲੜਕੇ ਉਪਰ ਸ਼ੱਕ ਕਰ ਰਹੀ ਹੈ ਜੋ ਕਿ ਲੜਕੀ ਨੂੰ ਇਕਤਰਫਾ ਪਿਆਰ ਕਰਦਾ ਸੀ | ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਅੱਤਵਾਦੀ ਗਤੀਵਿਧੀਆਂ ਲਈ ਪਾਕਿ ਨੂੰ ਢੁਕਵੀਂ ਸਜ਼ਾ ਦਿੱਤੀ ਜਾਵੇਗੀ-ਸੈਨਾ ਕਮਾਂਡਰ

ਉਧਮਪੁਰ, 16 ਨਵੰਬਰ (ਏਜੰਸੀ)-ਭਾਰਤੀ ਫ਼ੌਜ ਦੇ ਉੱਤਰੀ ਕਮਾਂਡ ਚੀਫ਼ ਲੈਫ. ਜਨਰਲ ਰਣਬੀਰ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਖਿਲਾਫ਼ ਅੱਤਵਾਦੀ ਗਤੀਵਿਧੀਆਂ ਜਾਰੀ ਰਹੀਆਂ ਤਾਂ ਪਾਕਿਸਤਾਨ ਨੂੰ ਢੁੱਕਵੀਂ ਸਜ਼ਾ ਦਿੱਤੀ ਜਾਵੇਗੀ ਤੇ ਇਹ ਵੀ ਜ਼ਿਕਰ ਕੀਤਾ ਕਿ ਜੰਗਬੰਦੀ ਦੀ ...

ਪੂਰੀ ਖ਼ਬਰ »

ਭਾਜਪਾ ਵਿਰੋਧੀ ਸਾਂਝਾ ਫ਼ਰੰਟ ਵਲੋਂ ਕੋਲਕਾਤਾ 'ਚ ਕਨਵੈਨਸ਼ਨ 19 ਜਨਵਰੀ ਨੂੰ

ਚੰਡੀਗੜ੍ਹ, 16 ਨਵੰਬਰ (ਐਨ. ਐਸ. ਪਰਵਾਨਾ)-ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੇ ਵਿਰੁੱਧ ਸੈਕੂਲਰ, ਅੱਗੇ ਵਧੂ, ਤਿ੍ਣਮੂਲ ਕਾਂਗਰਸ, ਜਨਤਾ ਦਲ, ਬਹੁਜਨ ਸਮਾਜ ਪਾਰਟੀ, ਨੈਸ਼ਨਲ ਕਾਂਗਰਸ ਪਾਰਟੀ, ਭਾਕਪਾ ਤੇ ਮਾਕਪਾ, ਸਮਾਜਵਾਦੀ ...

ਪੂਰੀ ਖ਼ਬਰ »

ਮਨੀਪੁਰ ਵਿਧਾਨ ਸਭਾ ਬਾਹਰ ਬੰਬ ਧਮਾਕਾ-3 ਜ਼ਖਮੀ

ਇੰਫ਼ਾਲ, 16 ਨਵੰਬਰ (ਏਜੰਸੀ)-ਮਨੀਪੁਰ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਗ੍ਰੇਨੇਡ ਧਮਾਕਾ ਹੋਣ ਨਾਲ ਤਿੰਨ ਵਿਅਕਤੀ ਜ਼ਖਮੀ ਹੋ ਗਏ | ਪੁਲਿਸ ਨੇ ਦੱਸਿਆ ਕਿ ਇਸ ਘਟਨਾ 'ਚ ਇਕ ਬੀ.ਐਸ.ਐਫ਼. ਦਾ ਜਵਾਨ ਤੇ ਵਿਧਾਨ ਸਭਾ ਅਮਲੇ ਦੇ ਦੋ ਲੋਕਾਂ ਨੂੰ ਸੱਟਾਂ ਲੱਗੀਆਂ ਹਨ | ਜ਼ਖਮੀਆਂ ...

ਪੂਰੀ ਖ਼ਬਰ »

ਪ੍ਰਦੂਸ਼ਣ ਮਾਮਲਾ ਐਨ.ਜੀ.ਟੀ. ਵਲੋਂ ਫਾਕਸਵੈਗਨ ਨੂੰ 100 ਕਰੋੜ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਨਵੀਂ ਦਿੱਲੀ, 16 ਨਵੰਬਰ (ਏਜੰਸੀ)- ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਅੱਜ ਜਰਮਨੀ ਦੀ ਮੋਹਰੀ ਆਟੋ ਕੰਪਨੀ ਵਾਕਸਵੇਗਨ ਨੂੰ 100 ਕਰੋੜ ਰੁਪਏ ਦੀ ਅੰਤਿ੍ਮ ਰਕਮ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ, ਕਿਉਂਕਿ ਪ੍ਰਦੂਸ਼ਣ (ਸੀ.ਪੀ.ਸੀ.ਬੀ.) ਸਬੰਧੀ ਮਾਮਲੇ 'ਚ ...

ਪੂਰੀ ਖ਼ਬਰ »

ਜੌਹਲ ਹਸਪਤਾਲ ਰਾਮਾ ਮੰਡੀ ਵਿਖੇ ਗੁਰਦਾ ਬਦਲਣ ਦਾ ਸਫ਼ਲ ਆਪ੍ਰੇਸ਼ਨ

ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਜੌਹਲ ਮਲਟੀਸਪੈਸ਼ਲਿਟੀ ਹਸਪਤਾਲ ਰਾਮਾ ਮੰਡੀ ਵਿਖੇ ਹਸਪਤਾਲ ਦੇ ਮੁਖੀ ਡਾ. ਬਲਜੀਤ ਸਿੰਘ ਜੌਹਲ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ ਜਸਵੰਤੀ ਦੇਵੀ ਦਾ ਗੁਰਦਾ ਬਦਲਣ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ ਤੇ ਮਰੀਜ਼ ...

ਪੂਰੀ ਖ਼ਬਰ »

ਮੰਜੂ ਵਰਮਾ ਨੂੰ ਅਦਾਲਤ ਨੇ ਭਗੌੜਾ ਐਲਾਨਿਆ

ਪਟਨਾ/ਬੇਗੂਸਰਾਏ, 16 ਨਵੰਬਰ (ਏਜੰਸੀ)- ਮੁਜ਼ੱਫਰਪੁਰ ਆਸਰਾ ਘਰ ਸਰੀਰਕ ਸ਼ੋਸ਼ਣ ਮਾਮਲੇ 'ਚ ਗਿ੍ਫਤਾਰੀ ਤੋਂ ਟਾਲ-ਮਟੋਲ ਕਰ ਰਹੀ ਬਿਹਾਰ ਦੀ ਸਾਬਕਾ ਸਮਾਜ ਭਲਾਈ ਮੰਤਰੀ ਮੰਜੂ ਵਰਮਾ ਨੂੰ ਅਦਾਲਤ ਨੇ ਭਗੋੜਾ ਕਰਾਰ ਦੇ ਦਿੱਤਾ ਹੈ ਤੇ ਉਸ ਦੀ ਸਾਰੀ ਜਾਇਦਾਦ ਜ਼ਬਤ ਕਰਨ ਦੇ ...

ਪੂਰੀ ਖ਼ਬਰ »

ਪੀ.ਐਨ.ਬੀ. ਘੁਟਾਲਾ : ਸਾਬਕਾ ਬੈਂਕ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਨਵੀਂ ਦਿੱਲੀ, 16 ਨਵੰਬਰ (ਏਜੰਸੀ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਨੀਰਵ ਮੋਦੀ ਮਾਮਲੇ 'ਚ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਦੇ ਸਾਬਕਾ ਡਿਪਟੀ ਮੈਨੇਜਰ ਗੋਕੁਲ ਨਾਥ ਸ਼ੈਟੀ ਜੋ ਕਿ ਨੀਰਵ ਮੋਦੀ ਦੇ 11,400 ਕਰੋੜ ਰੁਪਏ ਦੇ ਘੁਟਾਲੇ 'ਚ ਸ਼ਾਮਿਲ ਹੈ, ਖਿਲਾਫ਼ ਆਮਦਨ ਤੋਂ ...

ਪੂਰੀ ਖ਼ਬਰ »

25 ਐਨ.ਆਰ. ਆਈ. ਲਾੜਿਆਂ ਦੇ ਪਾਸਪੋਰਟ ਰੱਦ

ਨਵੀਂ ਦਿੱਲੀ, 16 ਨਵੰਬਰ (ਏਜੰਸੀ)- ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੇ 25 ਅਜਿਹੇ ਐਨ.ਆਰ.ਆਈ. ਲਾੜਿਆਂ ਦੇ ਪਾਸਪੋਰਟ ਰੱਦ ਕਰ ਦਿੱਤੇ ਹਨ, ਜਿਨ੍ਹਾਂ ਆਪਣੀਆਂ ਪਤਨੀਆਂ ਪ੍ਰਤੀ ਲਾਪਰਵਾਹੀ ਵਰਤੀ ਹੈ | ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 'ਚੋਂ 8 ...

ਪੂਰੀ ਖ਼ਬਰ »

ਐਚ.ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਸ਼ਿਮਲਾ, 16 ਨਵੰਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਐਚ.ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਰਿਟਾ. ਮੇਜਰ ਜਨਰਲ ਸੀ.ਐਮ. ਸ਼ਰਮਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਉਸ ਨੇ ਸ਼ਿਮਲਾ ਸਥਿਤ ਆਪਣੇ ਘਰ 'ਚ ਆਪਣੀ ਸਰਵਿਸ ਪਿਸਤੌਲ ਨਾਲ ਆਪਣੇ ਆਪ ਨੂੰ ...

ਪੂਰੀ ਖ਼ਬਰ »

ਕੌਮੀ ਪ੍ਰੈੱਸ ਦਿਵਸ ਮੌਕੇ ਜੇਤਲੀ ਵਲੋਂ ਕਈ ਪੱਤਰਕਾਰ ਸਨਮਾਨਿਤ

ਨਵੀਂ ਦਿੱਲੀ, 16 ਨਵੰਬਰ (ਪੀ. ਟੀ. ਆਈ.)-ਕੌਮੀ ਪ੍ਰੈਸ ਦਿਵਸ ਮੌਕੇ ਵਿਤ ਮੰਤਰੀ ਅਰੁਣ ਜੇਤਲੀ ਨੇ ਪ੍ਰਸਿੱਧ ਪੱਤਰਕਾਰ ਅਤੇ 'ਦੀ ਹਿੰਦੂ' ਦੇ ਸਾਬਕਾ ਸੰਪਾਦਕ ਐਨ ਰਾਮ ਨੂੰ 'ਰਾਜਾ ਰਾਮ ਮੋਹਨ ਰਾਏ' ਪੁਰਸਕਾਰ ਨਾਲ ਸਨਮਾਨਿਤ ਕੀਤਾ | ਪ੍ਰੈਸ ਕੌਾਸਲ ਆਫ ਇੰਡੀਆ ਵਲੋਂ ਕਰਵਾਏ ...

ਪੂਰੀ ਖ਼ਬਰ »

ਭਾਰਤ ਵਲੋਂ ਕਿਸਾਨਾਂ ਨੂੰ ਗੰਨੇ ਲਈ ਦਿੱਤੀ ਜਾਂਦੀ ਸਬਸਿਡੀ ਿਖ਼ਲਾਫ਼ ਵਿਸ਼ਵ ਵਪਾਰ ਸੰਗਠਨ ਪੁੱਜਾ ਆਸਟ੍ਰੇਲੀਆ

ਸਿਡਨੀ, 16 ਨਵੰਬਰ (ਏਜੰਸੀ)-ਭਾਰਤ ਸਰਕਾਰ ਵਲੋਂ ਗੰਨਾ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਯੋਜਨਾ ਦਾ ਵਿਰੋਧ ਕਰਦਿਆਂ ਇਸ ਵਿਰੁੱਧ ਵਿਸ਼ਵ ਵਪਾਰ ਸੰਗਠਨ 'ਚ ਸ਼ਿਕਾਇਤ ਕੀਤੀ ਹੈ | ਜਾਣਕਾਰੀ ਅਨੁਸਾਰ ਅਸਟ੍ਰੇਲੀਆ ਨੇ ਡਬਲਯੂ. ਟੀ. ਓ. 'ਚ ਭਾਰਤ ਦੀ ਇਸ ਯੋਜਨਾ ਿਖ਼ਲਾਫ਼ ...

ਪੂਰੀ ਖ਼ਬਰ »

ਬਿਹਾਰ 'ਚ ਸਪਨਾ ਚੌਧਰੀ ਦੇ ਪ੍ਰੋਗਰਾਮ ਦੌਰਾਨ ਭਾਜੜ-1 ਮੌਤ

ਨਵੀਂ ਦਿੱਲੀ, 16 ਨਵੰਬਰ (ਏਜੰਸੀ)-ਬਿਹਾਰ 'ਚ ਇਕ ਸਟੇਜ ਸ਼ੋਅ ਦੌਰਾਨ ਭੱਜ-ਦੌੜ ਮਚਣ ਕਾਰਨ ਇਕ ਵਿਅਕਤੀ ਦੀ ਮੌਤ ਤੇ ਕਈ ਹੋਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਹਰਿਆਣਾ ਦੀ ਪ੍ਰਸਿੱਧ ਡਾਂਸਰ ਸਪਨਾ ਚੌਧਰੀ ਦਾ ਬਿਹਾਰ ਦੇ ਬੇਗੁਸਰਾਏ 'ਚ ਇਕ ਸਟੇਜ ਸ਼ੋਅ ਸੀ | ਸਪਨਾ ਚੌਧਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX