ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  1 day ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 day ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  1 day ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  1 day ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 day ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 day ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 day ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  1 day ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  1 day ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  1 day ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  1 day ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  1 day ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  1 day ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  1 day ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  1 day ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  1 day ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  1 day ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  1 day ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  1 day ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਬਠਿੰਡਾ /ਮਾਨਸਾ

ਕਿਸਾਨਾਂ ਨੇ ਬਠਿੰਡਾ 'ਚ 3 ਘੰਟੇ ਧਰਨਾ ਦੇ ਕੇ ਸੜਕ 'ਤੇ ਲਗਾਇਆ ਜਾਮ

ਬਠਿੰਡਾ, 16 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਕਿਸਾਨਾਂ ਨੇ ਬਠਿੰਡਾ ਦੇ ਮਿੰਨੀ ਸਕੱਤਰੇਤ ਸਾਹਮਣੇ ਪੈੱ੍ਰਸ ਕਲੱਬ ਚੌਕ ਵਿਚ ਧਰਨਾ ਦੇ ਕੇ 3 ਘੰਟੇ ਸੜਕ 'ਤੇ ਜਾਮ ਲਗਾਈ ਰੱਖਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਚੁਕਾਈ ਸਬੰਧੀ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਅਤੇ ਸਰਕਾਰ ਤੇ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ | ਜਾਮ ਕਾਰਨ ਸ਼ਹਿਰ ਦੀ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ | ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਝੋਨੇ ਦੀ ਖ਼ਰੀਦ ਯਕੀਨੀ ਬਣਾਉਣ ਨੂੰ ਲੈ ਕੇ ਪਿਛਲੇ 7 ਦਿਨਾਂ ਤੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਬਠਿੰਡਾ ਮਾਨਸਾ, ਸ੍ਰੀ ਮੁਕਤਸਰ ਸਾਹਿਬ ਤੇ ਫ਼ਰੀਦਕੋਟ ਦੇ ਚਾਰ ਕਿਸਾਨ ਆਗੂਆਂ ਦੁਆਰਾ ਮਰਨ ਵਰਤ ਸ਼ੁਰੂ ਕੀਤਾ ਹੋਇਆ ਪਰ ਕਿਸਾਨਾਂ ਦੇ ਮਸਲੇ ਦੇ ਹੱਲ ਲਈ ਸਰਕਾਰ ਕੋਈ ਦਿਲਚਸਪੀ ਨਹੀਂ ਵਿਖਾ ਰਹੀ ਜਿਸ ਤੋਂ ਔਖੇ ਹੋਏ ਕਿਸਾਨ ਯੂਨੀਅਨ ਦੀ ਸੂਬਾਈ ਜਥੇਬੰਦੀ ਨੇ ਪੰਜਾਬ ਭਰ 'ਚ 3 ਘੰਟਿਆਂ ਲਈ ਅੱਜ ਜਾਮ ਲਾਉਣ ਦਾ ਸੱਦਾ ਦਿੱਤਾ ਸੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਨੇ ਆਖਿਆ ਕਿ ਸਰਕਾਰ ਦੁਆਰਾ ਮੰਡੀਆਂ 'ਚੋਂ ਝੋਨਾ ਚੁੱਕੇ ਜਾਣ ਦੇ ਦਾਅਵੇ ਖੋਖਲੇ ਹਨ ਕਿਉਂਕਿ ਅਜੇ ਤੱਕ ਮੰਡੀਆਂ 'ਚ ਝੋਨੇ ਦੇ ਗੱਟਿਆਂ ਦੇ ਅੰਬਾਰ ਲੱਗੇ ਹੋਏ ਹਨ | ਝੋਨੇ ਦੀ ਵਿਕਰੀ ਹੋ ਨਹੀਂ ਰਹੀ | ਕਿਸਾਨਾਂ ਦੇ ਮੰਡੀਆਂ 'ਚ ਬੈਠੇ ਹੋਣ ਕਾਰਨ ਕਣਕ ਦੀ ਬਿਜਾਈ ਵੀ ਲੇਟ ਹੋਣ ਲੱਗੀ ਹੈ | ਕਿਸਾਨ ਆਗੂ ਰੇਸ਼ਮ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੇ ਮਸਲੇ ਵੱਲ ਧਿਆਨ ਨਹੀਂ ਦਿੱਤਾ ਤਾਂ ਕਿਸਾਨ 18 ਨਵੰਬਰ ਨੂੰ ਸੜਕੀ ਆਵਾਜਾਈ ਅਤੇ ਰੇਲ ਆਵਾਜਾਈ ਰੋਕਣ ਲਈ ਮਜਬੂਰ ਹੋਣਗੇ | ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ 'ਤੇ ਦੋਸ਼ ਲਾਇਆ ਕਿ ਮਰਨ ਵਰਤ 'ਤੇ ਬੈਠੇ ਕਿਸਾਨ ਆਗੂਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਅਤੇ ਉਨ੍ਹਾਂ ਦਾ ਡਾਕਟਰੀ ਮੁਆਇਨਾ ਵੀ ਸਹੀ ਨਹੀਂ ਹੋ ਰਿਹਾ | ਇਸ ਮੌਕੇ ਗੁਰਮੇਲ ਸਿੰਘ ਲਹਿਰਾ, ਮੁਖ਼ਤਿਆਰ ਸਿੰਘ ਕੁੱਬੇ, ਸੁਖਦਰਸ਼ਨ ਸਿੰਘ ਖੇਮੂਆਣਾ, ਰਣਜੀਤ ਸਿੰਘ ਜੀਦਾ, ਸੁਰਜੀਤ ਸਿੰਘ ਸੰਦੋਹਾ, ਬਲਵਿੰਦਰ ਸਿੰਘ ਜੋਧਪੁਰ, ਭੋਲਾ ਸਿੰਘ ਕੋਟੜਾ, ਅਰਜਨ ਸਿੰਘ ਫੂਲ, ਗੰਗਾ ਸਿੰਘ ਚੱਠੇਵਾਲਾ, ਬਲਵੰਤ ਸਿੰਘ ਜੀਵਨ ਸਿੰਘ ਵਾਲਾ, ਮਹਿਮਾ ਸਿੰਘ ਚੱਠੇਵਾਲਾ, ਕਰਨੈਲ ਸਿੰਘ ਗਿੱਦੜ, ਅੰਗਰੇਜ਼ ਸਿੰਘ ਕਲਿਆਣ ਮੱਲਕਾ, ਅਮਰਜੀਤ ਸਿੰਘ ਯਾਤਰੀ ਆਦਿ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ |

ਨੰਦਗੜ੍ਹ ਪੁਲਿਸ ਵਲੋਂ ਇਕ ਵਿਅਕਤੀ ਭੁੱਕੀ ਸਮੇਤ ਕਾਬੂ

ਸੰਗਤ ਮੰਡੀ, 16 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਪਿੰਡ ਬਾਜਕ ਵਿਖੇ ਇਕ ਵਿਅਕਤੀ ਨੂੰ 1 ਕਿੱਲੋ 300 ਗਰਾਮ (ਭੁੱਕੀ) ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ...

ਪੂਰੀ ਖ਼ਬਰ »

ਜਾਨ ਜੋਖ਼ਮ ਵਿਚ ਪਾ ਕੇ ਬੱਸਾਂ ਦੀਆਂ ਡਿੱਗੀਆਂ 'ਚ ਤੇ ਪੌੜੀਆਂ ਨਾਲ ਲਮਕ ਕੇ ਸਕੂਲ ਆਉਂਦੇ ਨੇ ਵਿਦਿਆਰਥੀ

ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪ੍ਰਸ਼ਾਸਨ ਦੇ ਕੰੁਭਕਰਨੀ ਨੀਂਦ ਸੁੱਤੇ ਹੋਣ ਦਾ ਹੀ ਨਤੀਜਾ ਹੈ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਤਲਵੰਡੀ ਸਾਬੋ ਦੇ ਵੱਖ-ਵੱਖ ਸਕੂਲਾਂ ਵਿਚ ਪੜ੍ਹਨ ਆਉਂਦੇ ਬੱਚਿਆਂ ਨੂੰ ਅੱਜ ਇਕ ਪ੍ਰਾਈਵੇਟ ਬੱਸ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਖ਼ਾਤਰ ਸੂਬਾ ਸਰਕਾਰ ਦੀ ਅਰਥੀ ਫੂਕੀ

ਗੋਨਿਆਣਾ, 16 ਨਵੰਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪਾਵਰਕਮ ਦਫ਼ਤਰ ਵਿਖੇ ਕਰ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸੇਮ ਨਾਲੇ ਦੀ ਪਟੜੀ ਤੋਂ ਨਾਜਾਇਜ਼ ਸ਼ਰਾਬ ਦੀ ਭਰੀ ਕਾਰ ਬਰਾਮਦ

ਸੰਗਤ ਮੰਡੀ, 16 ਨਵੰਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੂੰ ਸੇਮ ਨਾਲੇ ਦੀ ਪਟੜੀ ਤੋਂ ਨਾਜਾਇਜ਼ ਸ਼ਰਾਬ ਦੀ ਭਰੀ ਇਕ ਕਾਰ ਮਿਲੀ ਹੈ, ਜਿਸ ਵਿਚ ਗੱਟਿਆਂ 'ਚ ਭਰੀ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 156 ਬੋਤਲਾਂ ਬਰਾਮਦ ਹੋਈਆਂ ਹਨ | ਥਾਣਾ ਸੰਗਤ ਦੇ ਸਹਾਇਕ ...

ਪੂਰੀ ਖ਼ਬਰ »

ਅਨਾਜ ਮੰਡੀ ਦੇ ਚੌਕੀਦਾਰ ਦੀ ਅਚਾਨਕ ਮੌਤ

ਬਾਲਿਆਂਵਾਲੀ, 16 ਨਵੰਬਰ (ਕੁਲਦੀਪ ਮਤਵਾਲਾ)- ਅਨਾਜ ਮੰਡੀ ਬਾਲਿਆਂਵਾਲੀ ਵਿਖੇ ਕਿਸਾਨਾਂ ਦੇ ਝੋਨੇ ਦੀ ਰਾਖੀ ਲਈ ਮਾਰਕੀਟ ਕਮੇਟੀ ਵਲੋਂ ਰੱਖੇ ਹੋਏ ਚੌਕੀਦਾਰ ਦੀ ਅੱਜ ਸਵੇਰ ਅਚਾਨਕ ਮੌਤ ਹੋਣ ਦੀ ਖ਼ਬਰ ਹੈ | ਪ੍ਰਧਾਨ ਸੁਖਪਾਲ ਸਿੰਘ ਹੈਪੀ ਨੇ ਦੱਸਿਆ ਕਿ ਚੌਕੀਦਾਰ ਮੱਖਣ ...

ਪੂਰੀ ਖ਼ਬਰ »

ਮਨਪ੍ਰੀਤ ਬਾਦਲ ਦੀ ਕੋਠੀ ਦੇ ਘਿਰਾਓ ਦੀ ਤਿਆਰੀ ਸਬੰਧੀ ਕੱਢਿਆ ਰੋਸ ਮਾਰਚ

ਭੁੱਚੋ ਮੰਡੀ, 16 ਨਵੰਬਰ (ਬਲਵਿੰਦਰ ਸਿੰਘ ਸੇਠੀ)-ਸਾਂਝੇ ਅਧਿਆਪਕ ਮੋਰਚੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 18 ਨਵੰਬਰ ਨੂੰ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦੇ ਘਿਰਾਓ ਕਰਨ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਅੱਜ ਕਿਸਾਨ, ਖੇਤ ਮਜ਼ਦੂਰ ਤੇ ...

ਪੂਰੀ ਖ਼ਬਰ »

ਭਗਤਾ ਭਾਈਕਾ ਦੇ ਦੋ ਹੋਰ ਡੇਰਾ ਪ੍ਰੇਮੀ ਜੇਲ੍ਹ ਭੇਜੇ, ਦੋ ਦਾ ਰਿਮਾਂਡ ਲਿਆ

ਭਗਤਾ ਭਾਈਕਾ, 16 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਤਹਿਤ ਰਿਮਾਂਡ ਉੱਪਰ ਚੱਲ ਰਹੇ ਦੋ ਡੇਰਾ ਪ੍ਰੇਮੀਆਂ ਨੂੰ ਐਸ ਆਈ ਟੀ ਵੱਲੋਂ ਅੱਜ ਮਾਣਯੋਗ ਅਦਾਲਤ ਫੂਲ ਵਿਖੇ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ | ਇਸੇ ਮਾਮਲੇ ਤਹਿਤ ਟੀਮ ਵਲੋਂ ਭਗਤਾ ਭਾਈਕਾ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਮੁੱਕੇਬਾਜ਼ੀ ਦੇ ਸੀਨੀਅਰ ਵਰਗ ਦੀ ਓਵਰ-ਆਲ ਟਰਾਫ਼ੀ ਸਪੋਰਟਸ ਸਕੂਲ ਘੁੱਦਾ ਦੀਆਂ ਲੜਕੀਆਂ ਨੇ ਜਿੱਤੀ

ਬਠਿੰਡਾ, 16 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਸਟੇਟ ਆਰਗੇਨਾਈਜ਼ਰ ਰੁਪਿੰਦਰ ਸਿੰਘ ਰਵੀ ਦੀ ਅਗਵਾਈ ਵਿਚ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਮੁੱਕੇਬਾਜ਼ੀ) ਤਹਿਤ ਸੀਨੀਅਰ ਵਰਗ ਦੀਆਂ ਲੜਕੀਆਂ ਦੇ ਮੁਕਾਬਲੇ ਸਮਾਪਤ ਹੋ ਗਏ ਹਨ, ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਡਰਾ ਧਮਕਾ ਕੇ ਬੈਂਕ ਵਿਚੋਂ ਕਢਵਾਏ 43 ਹਜ਼ਾਰ

ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਤਿੰਨ ਲੋਕਾਂ 'ਤੇ ਡਰਾ ਧਮਕਾ ਕੇ ਇਕ ਵਿਅਕਤੀ ਨੂੰ ਲੁੱਟਣ ਦਾ ਮਾਮਲਾ ਦਰਜ ਕੀਤਾ ਹੈ, ਮਾਮਲੇ ਵਿਚ ਪੁਲਸ ਨੇ ਤਿੰਨ ਲੋਕਾਂ ਵਿਚੋਂ ਦੋ ਔਰਤਾਂ ਅਤੇ ਇਕ ਪੁਰਸ ਨੂੰ ਕਾਬੂ ਕਰ ਲਿਆ ਹੈ, ਪੁਲਿਸ ਨੇ ...

ਪੂਰੀ ਖ਼ਬਰ »

ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਰਾਮਾਂ ਮੰਡੀ, 16 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਬੰਗੀ ਰੋਡ 'ਤੇ ਸਥਿਤ ਆਰ. ਐਮ. ਐਮ. ਡੀ. ਏ. ਵੀ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬੀਤੇ ਦਿਨੀਂ ਬਠਿੰਡਾ ਵਿਚ ਸੰਪੰਨ ਹੋਈਆਂ 64 ਵੀਂਆਂ ਪੰਜਾਬ ਰਾਜ ਸਕੂਲ ਖ਼ੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ...

ਪੂਰੀ ਖ਼ਬਰ »

ਸੁਖਬੀਰ ਅਤੇ ਮਜੀਠੀਆ ਦੇ ਭਿ੍ਸ਼ਟਾਚਾਰ ਅਤੇ ਖਾਤਿਆਂ ਦੀ ਜਾਂਚ ਕਰਨ ਏਜੰਸੀਆਂ-ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਵਿਚ ਪਿਛਲੇ ਲਗਾਤਾਰ 10 ਸਾਲ ਰਾਜ ਕਰਕੇ ਰੇਤਾ, ਬਜਰੀ ਮਾਫ਼ੀਆ, ਕੇਬਲ ਮਾਫ਼ੀਆ, ਡਰੱਗ ਮਾਫ਼ੀਆ ਆਦਿ ਰਾਹੀਂ ਵੱਡੀ ਪੱਧਰ 'ਤੇ ਭਿ੍ਸ਼ਟਾਚਾਰ ਕਰਨ ਵਾਲੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਭਰਤੀ ਸਬੰਧੀ ਖੁਸ਼ਬਾਜ਼ ਜਟਾਣਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਰਾਮਾਂ ਮੰਡੀ, 16 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਐਸ.ਐਸ.ਡੀ ਧਰਮਸ਼ਾਲਾ ਵਿੱਚ ਯੂਥ ਕਾਂਗਰਸ ਦੀ ਭਰਤੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਆਗੂ ਖੁਸ਼ਬਾਜ ...

ਪੂਰੀ ਖ਼ਬਰ »

ਹਲਕਾ ਵਿਧਾਇਕ ਕੋਟਭਾਈ ਨੇ ਆਂਗਣਵਾੜੀ ਸੈਂਟਰ ਦਾ ਨੀਂਹ-ਪੱਥਰ ਰੱਖਿਆ

ਗੋਨਿਆਣਾ, 16 ਨਵਬੰਰ (ਲਛਮਣ ਦਾਸ ਗਰਗ)-ਬੀਤੇ ਦਿਨੀਂ ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਪਿੰਡ ਭੋਖੜਾ ਵਿਖੇ ਨਵੇਂ ਬਣਨ ਵਾਲੇ ਇਕ ਆਂਗਣਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਲਾਕੇ ...

ਪੂਰੀ ਖ਼ਬਰ »

ਏਕਲਵਯਾ ਕਾਨਵੈਂਟ ਸਕੂਲ ਗੰਗਾ ਨੇ ਖੇਡਾਂ ਕਰਵਾਈਆਂ

ਮਹਿਮਾ ਸਰਜਾ, 16 ਨਵੰਬਰ (ਰਾਮਜੀਤ ਸ਼ਰਮਾ)-ਏਕਲਵਯਾ ਕਾਨਵੈਂਟ ਸਕੂਲ ਗੰਗਾ ਅਬਲੂ ਕੀ ਵਲੋਂ ਬਾਲ ਦਿਵਸ ਦੇ ਸਬੰਧ ਵਿਚ ਤੰਦਰੁਸਤ ਪੰਜਾਬ ਤਹਿਤ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਗੁਰੂ ਰਵੀਦਾਸ ਸਕੂਲ ਰਾਮੇਆਣਾ, ਰੌਕਰਿਜ਼ ਸਕੂਲ ਮਹਿਮਾ ਸਰਕਾਰੀ, ਸੰਤ ਮਸਕੀਨ ਅਕਾਲ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਗਰਲਜ਼ ਕਾਲਜ ਵਿਚ ਪੋਸਟਰ ਮੇਕਿੰਗ ਮੁਕਾਬਲਾ

ਬਠਿੰਡਾ, 16 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਸ. ਐਸ. ਡੀ. ਗਰਲਜ਼ ਦੇ ਐਨ. ਸੀ. ਸੀ. ਯੂਨਿਟ ਵਲੋਂ 4 ਪੀ ਬੀ ਗਰਲਜ਼ ਬੀ ਐਨ ਦੇ ਕਮਾਂਡਿੰਗ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਲੈਫ਼ਟੀਨੈਂਟ ਸਵੀਤਾ ਗੁਪਤਾ ਦੀ ਅਗਵਾਈ ਵਿਚ ਐਨ. ਸੀ. ਸੀ. ਕੈਡਿਟਸ ਨੂੰ ਨਸ਼ਿਆਂ ਤੋਂ ਮੁਕਤੀ ...

ਪੂਰੀ ਖ਼ਬਰ »

ਮਨਪ੍ਰੀਤ ਤੇ ਕਰਨਵੀਰ ਵਲੋਂ ਨੈਤਿਕ ਸਿੱਖਿਆ ਪ੍ਰੀਖਿਆ ਵਿਚ ਮੈਰਿਟਾਂ ਹਾਸਲ

ਰਾਮਾਂ ਮੰਡੀ, 16 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਨੈਤਿਕ ਸਿੱਖਿਆ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਅਥਲੈਟਿਕਸ ਮੀਟ ਕਰਵਾਈ

ਨਥਾਣਾ, 16 ਨਵੰਬਰ (ਗੁਰਦਰਸ਼ਨ ਲੁੱਧੜ)-ਦਸਮੇਸ਼ ਪਬਲਿਕ ਸਕੂਲ ਨਥਾਣਾ ਵਿਖੇ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਵਿੱਚ ਐਲ.ਕੇ.ਜੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਛੋਟੇ ਬੱਚਿਆਂ ਦੀ 200 ਮੀਟਰ ਅਤੇ ਵੱਡੇ ਬੱਚਿਆਂ ਦੀ 400 ਮੀਟਰ ਦੌੜ, ਰੱਸਾਕਸੀ, ਲੰਬੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਤੁੰਗਵਾਲੀ ਨੇ ਕਰਵਾਏ ਬੱਚਿਆਂ ਦੇ ਵੱਖ-ਵੱਖ ਮੁਕਾਬਲੇ

ਬਠਿੰਡਾ ਛਾਉਣੀ, 16 ਨਵੰਬਰ (ਪਰਵਿੰਦਰ ਸਿੰਘ ਜੌੜਾ)-ਦਸ਼ਮੇਸ਼ ਪਬਲਿਕ ਸਕੂਲ ਤੁੰਗਵਾਲੀ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਦੇ ਸੁਆਲ-ਜਵਾਬ, ਚਿੱਤਰਕਾਰੀ, ਸੁੰਦਰ ਲਿਖਾਈ, ਰੰਗੋਲੀ, ਕਵਿਤਾਵਾਂ, ਵਾਤਾਵਰਨ ਦੀ ਸੰਭਾਲ ...

ਪੂਰੀ ਖ਼ਬਰ »

ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਝੁਨੀਰ, 16 ਨਵੰਬਰ (ਨਿ. ਪ. ਪ.)- ਬਾਬਾ ਫਰੀਦ ਪਬਲਿਕ ਹਾਈ ਸਕੂਲ ਝੁਨੀਰ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਅਥਲੈਟਿਕਸ ਮੀਟ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ | ਅਥਲੈਟਿਕਸ ਮੀਟ ਦੌਰਾਨ 100 ਮੀਟਰ 200 ਮੀਟਰ 400 ਮੀਟਰ ਦੀਆਂ ਦੌੜਾਂ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਸਿਲਾਈ ਸਿਖਿਆਰਥਣਾਂ ਨੂੰ ਵੰਡੇ ਸਰਟੀਫਿਕੇਟ

ਬਰੇਟਾ, 16 ਨਵੰਬਰ (ਰਵਿੰਦਰ ਕੌਰ ਮੰਡੇਰ)- ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਵੱਲੋਂ ਪਿੰਡ ਬਹਾਦਰਪੁਰ ਅਤੇ ਬਸੌਣ ਪੱਤੀ ਧਰਮਸ਼ਾਲਾ ਬਰੇਟਾ ਪਿੰਡ ਵਿਖੇ ਸਿਲਾਈ ਸੈਂਟਰਾਂ ਤੋਂ ਸਿਖਲਾਈ ਪ੍ਰਾਪਤ 66 ਲੜਕੀਆਂ ਨੂੰ ਸਰਟੀਫਿਕੇਟ ਵੰਡਣ ਦੀ ਰਸਮ ਬਹਾਦਰਪੁਰ ਵਿਖੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੀਆਂ ਵਿਦਿਆਰਥਣਾਂ ਵਲੋਂ ਰਾਈਫ਼ਲ ਸ਼ੂਟਿੰਗ 'ਚ ਤੀਜਾ ਸਥਾਨ ਹਾਸਲ

ਚਾਉਕੇ, 16 ਨਵੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ 64ਵੀਆਾ ਪੰਜਾਬ ਸਕੂਲ ਖੇਡਾਾ ਵਿਚ ਪੰਜਾਬ ਭਰ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਵਾਅਦਾ ਿਖ਼ਲਾਫ਼ੀ ਦੇ ਰੋਸ ਵਜੋਂ ਫੂਕੀ ਅਰਥੀ

ਲਹਿਰਾ ਮੁਹੱਬਤ, 16 ਨਵੰਬਰ (ਭੀਮ ਸੈਨ ਹਦਵਾਰੀਆ/ਸੁਖਪਾਲ ਸਿੰਘ ਸੁੱਖੀ)- ਸਥਾਨਕ ਜੀ. ਐੱਚ. ਟੀ. ਪੀ. ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਵਲੋਂ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਹੇਠ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਰੋਸ ਰੈਲੀ ਕਰਨ ਉਪਰੰਤ ਰੋਸ ਮਾਰਚ ਕਰਦੇ ਹੋਏ ਥਰਮਲ ...

ਪੂਰੀ ਖ਼ਬਰ »

ਹਰਿਆਣਾ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਸ਼ੈੱਡ ਦਾ ਨੀਂਹ-ਪੱਥਰ ਰੱਖਿਆ

ਡੱਬਵਾਲੀ, 16 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਥਾਨਕ ਨੰਦੀਸ਼ਾਲਾ ਵਿਖੇ ਗਊ ਅਸ਼ਟਮੀ ਮੌਕੇ ਹਰਿਆਣਾ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਿੱਦਿਆ ਸਾਗਰ ਬਾਗਲਾ ਨੇ ਸ਼ੈੱਡ ਦਾ ਨੀਂਹ-ਪੱਥ ਰੱਖਿਆ | ਉਨ੍ਹਾਂ ਨੰਦੀਸ਼ਾਲਾ ਨੂੰ ਸਹਿਯੋਗ ਵਜੋਂ 10 ਲੱਖ ਰੁਪਏ ਦੇਣ ਦੀ ਐਲਾਨ ...

ਪੂਰੀ ਖ਼ਬਰ »

ਡੇਰਾ ਤੰਗ ਤੋੜੇ ਵਿਖੇ ਸ੍ਰੀ ਮਦ ਭਗਵਤ ਸਪਤਾਹ ਗਿਆਨ ਯੱਗ ਦੇ ਪਾਏ ਭੋਗ

ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਡੇਰਾ ਤੰਗ ਤੋੜੇ ਵਿਖੇ ਹਨੂੰਮਾਨ ਜੈਅੰਤੀ ਨੂੰ ਸਮਰਪਿਤ ਇਲਾਕੇ ਦੀ ਸੁਖ ਸ਼ਾਂਤੀ ਲਈ ਕਰਵਾਏ ਗਏ ਸ੍ਰੀ ਮਦ ਭਗਵਤ ਸਪਤਾਹ ਗਿਆਨ ਯੱਗ ਦਾ ਭੋਗ ਪਾਇਆ ਗਿਆ ਜਿਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ...

ਪੂਰੀ ਖ਼ਬਰ »

32 ਬੋਤਲਾਂ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ

ਸੀਂਗੋ ਮੰਡੀ, 16 ਨਵੰਬਰ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸ਼ਨ ਵਲੋਂ ਇਕ ਵਿਅਕਤੀ ਨੂੰ 32 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀਂਗੋ ਚੌਕੀ ਇੰਚਾਰਜ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੌਲਦਾਰ ਬੋਘਾ ਸਿੰਘ ਨੇ ...

ਪੂਰੀ ਖ਼ਬਰ »

ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲ ਨੂੰ ਦੂਜੀ ਵਾਰ ਮੈਂਬਰ ਬਣਾਉਣ ਦਾ ਸਵਾਗਤ

ਸੀਂਗੋ ਮੰਡੀ, 16 ਨਵੰਬਰ (ਪਿ੍ੰਸ ਸੌਰਭ ਗਰਗ)-ਨਾਮੀ ਧਾਰਮਿਕ ਸਖ਼ਸ਼ੀਅਤ ਤੇ ਗੁਰਦੁਆਰਾ ਨਿਰਮਲਸਰ ਸਾਹਿਬ ਤਿਲ੍ਰੋਕੇਵਾਲ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਤਿਲ੍ਰੋਕੇਵਾਲ ਨੂੰ ਦੂਜੀ ਵਾਰ ਐਸ. ਜੀ. ਪੀ. ਸੀ. ਅੰਤਰਿੰਗ ਕਮੇਟੀ ਮੈਂਬਰ ਬਣਾਉਣ 'ਤੇ ਧਾਰਮਿਕ ਅਤੇ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ 'ਚ ਪੋਸ਼ਣ ਅਭਿਆਨ ਤਹਿਤ ਸੈਮੀਨਾਰ

ਜੋਗਾ, 16 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੰਸਥਾ (ਲੜਕੀਆਂ) ਰੱਲਾ ਵਿਖੇ ਸਿਹਤ ਵਿਭਾਗ ਵਲੋਂ ਪੋਸ਼ਣ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ¢ ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਹੀ ਅਤੇ ਪੌਸ਼ਟਿਕ ਖ਼ੁਰਾਕ ਖਾ ਕੇ ਹੀ ਸਰੀਰ ...

ਪੂਰੀ ਖ਼ਬਰ »

ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਨੇ ਡੇਂਗੂ ਦੇ ਲਾਰਵੇ ਦਾ ਕੀਤਾ ਸਰਵੇ

ਗੋਨਿਆਣਾ, 16 ਨਵੰਬਰ (ਮਨਦੀਪ ਸਿੰਘ ਮੱਕੜ)-ਪੰਜਾਬ ਗੌਰਮਿੰਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਗੋਨਿਆਣਾ ਵਲੋਂ ਸਿਹਤ ਵਿਭਾਗ ਦੇ ਕਰਮੀਆਂ ਦੇ ਸਹਿਯੋਗ ਨਾਲ ਪ੍ਰਧਾਨ ਬਾਬੂ ਸਿੰਘ ਦੀ ਅਗਵਾਈ ਸਥਾਨਕ ਸ਼ਹਿਰ ਦੇ ਦਸ਼ਮੇਸ਼ ਨਗਰ ਵਿਖੇ ਡੇਂਗੂ ਦੇ ਲਾਰਵੇ ਦਾ ਸਰਵੇ ਕੀਤਾ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ 'ਚ ਕਰਵਾਇਆ ਸਭਿਆਚਾਰਕ ਪ੍ਰੋਗਰਾਮ

ਲਹਿਰਾ ਮੁਹੱਬਤ, 16 ਨਵੰਬਰ (ਭੀਮ ਸੈਨ ਹਦਵਾਰੀਆ)- ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਲਹਿਰਾ ਮੁਹੱਬਤ ਵਿਖੇ ਕਰਵਾਏ ਸਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਵੱਲੋਂ ਬਾਬਾ ਮੋਨੀ ਜੀ ਮਹਾਰਾਜ ਦੀ ਤਸਵੀਰ ਅੱਗੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਸੰਗਠਨ ਦਾ ਸਥਾਪਨਾ ਦਿਵਸ ਮਨਾਇਆ

ਬਠਿੰਡਾ, 16 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਸਥਾਨਕ ਡਾ. ਅੰਬੇਡਕਰ ਭਵਨ ਵਿਖੇ ਨਹਿਰੂ ਯੁਵਾ ਕੇਂਦਰ ਸੰਗਠਨ ਦਾ ਸਥਾਪਨਾ ਦਿਵਸ ਮਨਾਉਂਦਿਆਂ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰੀਤਮ ਸਿੰਘ ਕੋਟਭਾਈ ਵਿਧਾਇਕ ਹਲਕਾ ਭੁੱਚੋ ...

ਪੂਰੀ ਖ਼ਬਰ »

ਕਿਸਾਨਾਂ-ਮਜ਼ਦੂਰਾਂ ਵਲੋਂ ਅਧਿਆਪਕਾਂ ਦੇ ਹੱਕ ਵਿਚ ਪਿੰਡਾਂ ਵਿਚ ਰੋਸ ਮਾਰਚ

ਬਠਿੰਡਾ ਛਾਉਣੀ, 16 ਨਵੰਬਰ (ਪਰਵਿੰਦਰ ਸਿੰਘ ਜੌੜਾ)-ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਪੂਰੀ ਤਨਖ਼ਾਹ ਅਤੇ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਪਿਛਲੇ ਸਵਾ ਮਹੀਨੇ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹੱਕ ਵਿਚ ਖੇਤਰ ਦੇ ਪਿੰਡਾਂ ਵਿਚ ਰੋਸ ਮਾਰਚ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਗਿਆਨੀ ਗੁਰਦੀਪ ਸਿੰਘ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾਂਜਲੀਆਂ ਦਿੱਤੀਆਂ

ਸ਼ੁਤਰਾਣਾ, 16 ਨਵੰਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਪੁਲਿਸ 'ਚ ਸੇਵਾਵਾਂ ਦੇ ਰਹੇ ਇੰਸਪੈਕਟਰ ਭੁਪਿੰਦਰ ਸਿੰਘ ਰੋਮਾਣਾ ਇੰਚਾਰਜ ਈ.ੳ. ਵਿੰਗ ਪਟਿਆਲਾ ਤੇ ਇੰਸਪੈਕਟਰ ਬਲਵਿੰਦਰ ਸਿੰਘ ਰੋਮਾਣਾ ਐਸ.ਐਚ.ਓ. ਥਾਣਾ ਜੋਗਾ (ਮਾਨਸਾ) ਦੇ ਪਿਤਾ ਗਿਆਨੀ ਗੁਰਦੀਪ ਸਿੰਘ ਰੋਮਾਣਾ ...

ਪੂਰੀ ਖ਼ਬਰ »

ਆਰ. ਟੀ. ਆਈ. ਕਾਰਕੁੰਨ ਨੇ ਰਾਸ਼ਟਰਪਤੀ ਨੂੰ ਕੀਤੀ ਕੌਮੀ ਚੋਣ ਕਮਿਸ਼ਨ ਦੀ ਸ਼ਿਕਾਇਤ

ਬਠਿੰਡਾ, 16 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਆਮ ਆਦਮੀ ਪਾਰਟੀ (ਆਪ) ਦੀ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਦਾ ਗੋਦ ਲੈਣ ਵਾਲੇ ਪਿਤਾ ਦੀ ਥਾਂ ਅਸਲੀ ਪਿਤਾ ਦੇ ਨਾਂਅ ਨਾਲ ਬਣੀ ਵੋਟ 'ਤੇ ਚੋਣ ਲੜਨ ਦਾ ਮਾਮਲਾ ਮੁੜ ਭਖਦਾ ਨਜ਼ਰ ਆ ਰਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX