ਤਾਜਾ ਖ਼ਬਰਾਂ


ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  12 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  30 minutes ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 2 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 2 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 2 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 3 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 3 hours ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 3 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 3 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 4 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 4 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 4 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 4 hours ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 5 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 5 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 5 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 5 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 5 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 5 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 5 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 6 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 6 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 6 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 6 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 6 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 6 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 7 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 7 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 7 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 7 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 8 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 8 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 8 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 8 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 9 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 10 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 10 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਜਲੰਧਰ

ਧੋਖੇ ਨਾਲ ਏ.ਟੀ.ਐਮ. ਕਾਰਡ ਬਦਲ ਕੇ ਬੈਂਕ ਖ਼ਾਤਿਆਂ 'ਚੋਂ ਲੱਖਾਂ ਰੁਪਏ ਕੱਢਵਾਉਣ ਵਾਲੇ 8 ਵਿਅਕਤੀ ਕਾਬੂ

ਜਲੰਧਰ, 16 ਨਵੰਬਰ (ਐੱਮ.ਐੱਸ. ਲੋਹੀਆ)- ਏ. ਟੀ. ਐਮ. ਮਸ਼ੀਨ 'ਤੋਂ ਪੈਸੇ ਕੱਢਵਾਉਣ ਗਏ ਵਿਅਕਤੀਆਂ ਦਾ ਧੋਖੇ ਨਾਲ ਏ.ਟੀ.ਐੱਮ. ਕਾਰਡ ਬਦਲ ਕੇ ਉਨ੍ਹਾਂ ਦੇ ਖ਼ਾਤਿਆਂ 'ਚੋਂ ਲੱਖਾਂ ਰੁਪਏ ਕੱਢਵਾ ਲੈਣ ਵਾਲੇ ਗਰੋਹ ਦੇ 8 ਮੈਂਬਰਾਂ ਨੂੰ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਗਗਨਦੀਪ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸੰਤੋਖਪੁਰਾ ਜਲੰਧਰ, ਰਾਜ ਦੇਵ ਸਿੰਘ ਉਰਫ਼ ਸੋਮ ਦੇਵ ਅਤੇ ਰਾਜ ਕੁਮਾਰ ਦੋਵੇਂ ਪੁੱਤਰ ਬਲੀ ਰਾਮ ਸਿੰਘ ਵਾਸੀ ਉਪਕਾਰ ਨਗਰ, ਲੰਮਾ ਪਿੰਡ, ਜਲੰਧਰ, ਅਬਰੀਸ ਉਰਫ਼ ਸੰਨੀ ਪੁੱਤਰ ਜਤਿੰਦਰ ਕੁਮਾਰ ਵਾਸੀ ਗਾਂਧੀ ਨਗਰ, ਰਾਮਾ ਮੰਡੀ, ਜਲੰਧਰ, ਅਜੇ ਕੁਮਾਰ ਉਰਫ਼ ਦਾਣਾ ਪੁੱਤਰ ਪ੍ਰੇਮ ਚੰਦ ਵਾਸੀ ਅਮਰੀਕ ਨਗਰ, ਜਲੰਧਰ, ਸੂਰਜ ਪੁੱਤਰ ਜਸਵੀਰ ਸਿੰਘ ਵਾਸੀ ਸੋਢਲ ਰੋਡ, ਗਾਜ਼ੀ ਗੁੱਲਾ, ਜਲੰਧਰ ਅਤੇ ਮਾਨ ਸਿੰਘ ਉਰਫ਼ ਨਿੱਕਾ ਪੁੱਤਰ ਜਰਨੈਲ ਸਿੰਘ ਵਾਸੀ ਨਿਊ ਗਾਂਦੀ ਨਗਰ, ਰਾਮਾ ਮੰਡੀ, ਜਲੰਧਰ ਵਜੋਂ ਹੋਈ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਕੋਲੋਂ 46 ਹਜ਼ਾਰ ਰੁਪਏ ਦੀ ਨਗਦੀ, 2 ਮੋਟਰਸਾਈਕਲ, 1 ਸਕੂਟਰ ਅਤੇ 36 ਏ.ਟੀ.ਐੱਮ. ਕਾਰਡ ਬਰਾਮਦ ਹੋਏ ਹਨ | ਏ.ਡੀ.ਸੀ.ਪੀ. (ਸਿਟੀ-1) ਪੀ. ਐੱਸ. ਭੰਡਾਲ ਨੇ ਦੱਸਿਆ ਕਿ ਉਨ੍ਹਾਂ ਪਾਸ ਅਕਸਰ ਸ਼ਿਕਾਇਤਾਂ ਆ ਰਹੀਆਂ ਸਨ ਕਿ ਉੱਤਰੀ ਤੇ ਕੇਂਦਰੀ ਸਬ-ਡਵੀਜ਼ਨ 'ਚ ਕੁਝ ਵਿਅਕਤੀ ਸਰਗਰਮ ਹਨ, ਜੋ ਏ.ਟੀ.ਐੱਮ. ਮਸ਼ੀਨ 'ਚੋਂ ਪੈਸੇ ਕੱਢਵਾਉਣ ਗਏ, ਜਿੱਥੇ ਕਿਸੇ ਨੇ ਧੋਖੇ ਦੇ ਨਾਲ ਉਨ੍ਹਾਂ ਦਾ ਏ.ਟੀ.ਐੱਮ. ਕਾਰਡ ਬਦਲ ਲਿਆ ਅਤੇ ਬੈਂਕ ਖਾਤੇ 'ਚੋਂ ਭਾਰੀ ਰਕਮ ਨਿਕਲਵਾ ਲਈ | ਅਜਿਹਾ ਹੀ ਮਾਮਲਾ ਥਾਣਾ ਰਾਮਾਂਮੰਡੀ ਅਧੀਨ ਆਉਂਦੇ ਖੇਤਰ 'ਚ ਹੋਣ ਤੋਂ ਬਾਅਦ ਸਬ-ਇੰਸਪੈਕਟਰ ਕੁਲਦੀਪ ਸਿੰਘ ਵਲੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਉਕਤ 8 ਵਿਅਕਤੀਆਂ ਦੀ ਪਹਿਚਾਣ ਹੋ ਜਾਣ ਤੋਂ ਬਾਅਦ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਤੋਂ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਿਖ਼ਲਾਫ਼ ਵੱਖ-ਵੱਖ ਥਾਣਿਆਂ 'ਚ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ | ਗਿ੍ਫ਼ਤਾਰ ਕੀਤੇ ਮੁਜ਼ਰਿਮਾਂ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਇਨ੍ਹਾਂ ਦਾ ਇਕ ਦਿਨ ਦਾ ਰਿਮਾਂਡ ਲਿਆ ਗਿਆ ਹੈ, ਜਿਸ ਦੌਰਾਨ ਹੋਰ ਤਫ਼ਤੀਸ਼ ਕੀਤੀ ਜਾਵੇਗੀ |

ਜਾਇਦਾਦ ਕਰ ਨਾ ਦੇਣ 'ਤੇ 5 ਜਾਇਦਾਦਾਂ ਸੀਲ

ਜਲੰਧਰ, 16 ਨਵੰਬਰ (ਸ਼ਿਵ)- ਜਾਇਦਾਦ ਕਰ ਨਾ ਦੇਣ ਵਾਲਿਆਂ ਿਖ਼ਲਾਫ਼ ਨਿਗਮ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਅੱਜ ਸੰਜੇ ਗਾਂਧੀ ਦੇ ਨੇੜੇ ਬੀ. ਐਮ. ਸੀ. ਚੌਕ ਵਿਚ 5 ਜਾਇਦਾਦਾਂ ਨੂੰ ਸੀਲ ਕਰ ਦਿੱਤਾ ਗਿਆ | ਸੁਪਰਡੈਂਟ ਮਹੀਪ ਸਰੀਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦੀ ਮੌਤ

ਮਕਸੂਦਾਂ, 16 ਨਵੰਬਰ (ਲਖਵਿੰਦਰ ਪਾਠਕ)- ਕਬੀਰ ਨਗਰ ਨੇੜੇ ਰੇਲਵੇ ਲਾਈਨਾਂ 'ਤੇ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਬਜ਼ੁਰਗ ਦੀ ਮੌਕੇ 'ਤੇ ਮੌਤ ਹੋ ਗਈ | ਰੇਲਵੇ ਪੁਲਿਸ ਅਨੁਸਾਰ ਮੌਕੇ ਦੇ ਹਾਲਾਤਾਂ ਤੋਂ ਮਾਮਲਾ ਖ਼ੁਦਕੁਸ਼ੀ ਵਰਗਾ ਜਾਪਦਾ ਹੈ ਪਰ ਪਰਿਵਾਰ ਮੈਂਬਰਾਂ ...

ਪੂਰੀ ਖ਼ਬਰ »

ਆਨਲਾਈਨ ਗਊ ਕਰ ਜਮਾਂ ਹੋਣਾ ਬੰਦ

ਡੀਲਰਾਂ ਦੀਆਂ ਰਜਿਸਟ੍ਰੇਸ਼ਨਾਂ ਦਾ ਕੰਮ ਵੀ ਫਸਿਆ ਜਲੰਧਰ, 16 ਨਵੰਬਰ (ਸ਼ਿਵ)- ਕੁਝ ਦਿਨ ਦੀ ਰਾਹਤ ਤੋਂ ਬਾਅਦ ਆਨਲਾਈਨ ਗਊ ਕਰ ਜਮਾਂ ਹੋਣਾ ਬੰਦ ਹੋ ਗਿਆ ਹੈ | ਨਿਗਮ ਪ੍ਰਸਾਸ਼ਨ ਨੇ ਆਨਲਾਈਨ ਗਊ ਕਰ ਜਮਾਂ ਕਰਵਾਉਣ ਦੀ ਸਹੂਲਤ ਦਿੱਤੀ ਸੀ ਪਰ ਇਸ ਸਹੂਲਤ ਦੀ ਕੁਝ ਦਿਨ ਵਿਚ ...

ਪੂਰੀ ਖ਼ਬਰ »

ਪੁਲਿਸ ਨਾਲ ਜਾਂਚ 'ਚ ਸਹਿਯੋਗ ਕਰਾਂਗਾ-ਸੁਰੇਸ਼ ਸਹਿਗਲ

ਜਲੰਧਰ, 16 ਨਵੰਬਰ (ਸ਼ਿਵ)-ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਕੁਟਮਾਰ ਦੇ ਮਾਮਲੇ ਵਿਚ ਫਸੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਕਿਹਾ ਹੈ ਕਿ ਪੁਲਿਸ ਨੇ ਸਹੀ ਜਾਂਚ ਨਹੀਂ ਕੀਤੀ ਹੈ ਤੇ ਇਕ ਵਾਇਰਲ ਹੋਏ ਵੀਡੀਓ ਦੇ ਆਧਾਰ 'ਤੇ ਹੀ ਉਨ੍ਹਾਂ ਤੇ ਗ਼ਰੀਬ ਬ੍ਰਾਹਮਣ ...

ਪੂਰੀ ਖ਼ਬਰ »

ਮਾਮਲਾ ਦੁਕਾਨ ਦੀ ਖ਼ਰੀਦ 'ਚ ਧੋਖਾਧੜ੍ਹੀ ਕਰਨ ਦਾ

ਪਰਮਿੰਦਰ ਸਿੰਘ ਕਾਲਾ ਤੇ ਉਸ ਦੇ ਪੁੱਤਰ ਨੂੰ ਜੇਲ੍ਹ ਭੇਜਿਆ

ਜਲੰਧਰ, 16 ਨਵੰਬਰ (ਐੱਮ.ਐੱਸ. ਲੋਹੀਆ)- ਕਮਲ ਪੈਲਸ ਚੌਕ ਨੇੜੇ ਇਕ ਦੁਕਾਨ ਦੀ ਖ਼ਰੀਦ ਦੇ ਮਾਮਲੇ 'ਚ ਦੁਕਾਨ ਮਾਲਕ ਨਾਲ 57 ਲੱਖ ਰੁਪਏ ਦੀ ਧੋਖਾਧੜ੍ਹੀ ਕਰਨ ਵਾਲੇ ਸ਼ਾਸ਼ਤਰੀ ਮਾਰਕੀਟ ਦੇ ਪ੍ਰਧਾਨ ਪਰਮਿੰਦਰ ਸਿੰਘ ਕਾਲਾ ਤੇ ਉਸ ਦੇ ਲੜਕੇ ਪ੍ਰਭਜੋਤ ਸਿੰਘ ਨੂੰ ਅੱਜ ਥਾਣਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲਾ ਤੇ ਖ਼ਰੀਦਦਾਰ ਗਿ੍ਫ਼ਤਾਰ

ਜਲੰਧਰ, 16 ਨਵੰਬਰ (ਐੱਮ.ਐੱਸ. ਲੋਹੀਆ)- ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਮੋਟਰਸਾਈਕਲ ਤੇ 2 ਪਹੀਆ ਵਾਹਨ ਚੋਰੀ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਖ਼ਰੀਦਣ ਵਾਲੇ ਇਕ ਵਿਅਕਤੀ ਨੂੰ ਵੀ ਗਿ੍ਫ਼ਤਾਰ ...

ਪੂਰੀ ਖ਼ਬਰ »

ਨਿਗਮ ਨੇ ਪਹਿਲੀ ਵਾਰ ਅੱਗ ਤੋਂ ਬਚਣ ਲਈ ਫਾਇਰਮੈਨਾਂ ਨੂੰ ਵਿਸ਼ੇਸ਼ ਪ੍ਰਕਾਰ ਦੀਆਂ ਵਰਦੀਆਂ ਦਿੱਤੀਆਂ

ਜਲੰਧਰ, 16 ਨਵੰਬਰ (ਸ਼ਿਵ)-ਪੰਜਾਬ 'ਚ ਪਹਿਲੀ ਵਾਰ ਜਲੰਧਰ ਨਿਗਮ ਦੇ 20 ਫਾਇਰ ਸੇਵਾ ਦੇ ਮੁਲਾਜ਼ਮਾਂ ਨੂੰ ਵਰਦੀ ਦਿੱਤੀ ਗਈ ਹੈ ਤੇ ਇਸ ਵਰਦੀ ਨਾਲ ਅੱਗ ਬੁਝਾਉਣ ਵੇਲੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਅੰਤਰਰਾਸ਼ਟਰੀ ਮਾਪਦੰਡਾਂ ਤੋਂ ...

ਪੂਰੀ ਖ਼ਬਰ »

ਦਿਮਾਗ਼ੀ ਪ੍ਰੇਸ਼ਾਨੀ ਦੇ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਜਲੰਧਰ, 16 ਨਵੰਬਰ (ਸ਼ੈਲੀ)-ਥਾਣਾ ਡਿਵੀਜ਼ਨ ਨੰਬਰ 5 'ਚ ਪੈਂਦੇ ਬਸਤੀ ਸ਼ੇਖ 'ਚ ਇਕ ਨੌਜਵਾਨ ਨੇ ਕੰਮ ਨਾ ਮਿਲਣ ਦੇ ਚਲਦਿਆਂ ਦਿਮਾਗੀ ਪ੍ਰੇਸ਼ਾਨੀ ਦੇ ਕਾਰਨ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਹਨੀ ਕੌਲ ਪੁੱਤਰ ਸੁਰਿੰਦਰ ਕੁਮਾਰ ਨਿਵਾਸੀ ਕੋਟ ...

ਪੂਰੀ ਖ਼ਬਰ »

ਅਗਲੇ ਮਹੀਨੇ ਲੱਗ ਸਕਦੇ ਹਨ ਸਪੋਰਟਸ ਹੱਬ ਪ੍ਰਾਜੈਕਟ ਦੇ ਟੈਂਡਰ

ਜਲੰਧਰ, 16 ਨਵੰਬਰ (ਸ਼ਿਵ)- ਬਰਲਟਨ ਪਾਰਕ ਵਿਚ 400 ਕਰੋੜ ਦੇ ਕਰੀਬ ਲਾਗਤ ਦੇ ਬਣਨ ਜਾ ਰਹੇ ਸਪੋਰਟਸ ਹੱਬ ਦੇ ਟੈਂਡਰ ਲਗਾਉਣ ਦਾ ਕੰਮ ਦਸੰਬਰ ਦੇ ਮਹੀਨੇ 'ਚ ਹੋ ਸਕਦਾ ਹੈ ਕਿਉਂਕਿ ਸਮਾਰਟ ਸਿਟੀ ਦੇ ਬੋਰਡ ਆਰ ਡਾਇਰੈਕਟਰ ਦੀ ਬੈਠਕ ਵਿਚ ਹੀ ਇਸ ਬਾਰੇ ਅੰਤਿਮ ਫ਼ੈਸਲਾ ਹੋਣ ਤੋਂ ...

ਪੂਰੀ ਖ਼ਬਰ »

ਭਾਈ ਤਾਰਾ ਦੇ ਕੇਸ ਦੀ ਅਗਲੀ ਸੁਣਵਾਈ 30 ਨੂੰ

ਜਲੰਧਰ, 16 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਵੀਨ ਭਾਰਦਵਾਜ ਦੀ ਅਦਾਲਤ ਨੇ ਗ਼ੈਰ ਕਾਨੂੰਨੀ ਕਾਰਵਾਈਆਂ ਦੇ ਮਾਮਲੇ 'ਚ ਗਿ੍ਫ਼ਤਾਰ ਭਾਈ ਜਗਤਾਰ ਸਿੰਘ ਤਾਰਾ ਦੇ ਕੇਸ ਦੀ ਅਗਲੀ ਸੁਣਵਾਈ ਦੇ ਲਈ 31 ਨਵੰਬਰ ਦੀ ਤਰੀਕ ਤੈਅ ਕੀਤੀ ਹੈ | ਅੱਜ ...

ਪੂਰੀ ਖ਼ਬਰ »

ਗਰਮ ਪਾਣੀ ਦੇ ਨਾਲ ਝੁਲਸੀ ਤਿੰਨ ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ

ਮਕਸੂਦਾਂ, 16 ਨਵੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਕੋਟ ਬਾਬਾ ਦੀਪ ਸਿੰਘ ਨਗਰ 'ਚ ਰਹਿੰਦੀ ਇਕ 3 ਸਾਲਾਂ ਬੱਚੀ ਜੋਕਿ ਦੀਵਾਲੀ ਵਾਲੇ ਦਿਨ ਚੁੱਲੇ੍ਹ 'ਤੇ ਰੱਖੇ ਗਰਮ ਪਾਣੀ ਦੀ ਲਪੇਟ 'ਚ ਆ ਕੇ ਗੰਭੀਰ ਰੂਪ ਤੇ ਜ਼ਖ਼ਮੀ ਹੋ ਗਈ ਸੀ, ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ...

ਪੂਰੀ ਖ਼ਬਰ »

ਪ੍ਰਵਾਨਾ ਯਾਦਗਾਰੀ 27ਵਾਂ ਸਾਲਾਨਾ ਸੱਭਿਆਚਾਰਕ ਮੇਲਾ ਭਲਕੇ

ਕਾਲਾ ਸੰਘਿਆਂ, 16 ਨਵੰਬਰ (ਬਲਜੀਤ ਸਿੰਘ ਸੰਘਾ)-ਜਗਤਾਰ ਪ੍ਰਵਾਨਾ ਸਭਿਆਚਾਰਕ ਮੰਚ ਅਠੋਲਾ ਵਲੋਂ ਮਹਿਰੂਮ ਸੂਫ਼ੀ ਗਾਇਕ ਜਗਤਾਰ ਪ੍ਰਵਾਨਾ ਦੀ ਯਾਦ ਵਿਚ ਕਰਵਾਏ ਜਾਂਦੇ ਸਾਲਾਨਾ ਸਭਿਆਚਾਰਕ ਮੇਲੇ ਦੀਆਂ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ | ਇਸ ਵਾਰ 27ਵਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ-ਤਿਆਰੀਆਂ ਮੁਕੰਮਲ

ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਤੇ ਸਮੂਹ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ...

ਪੂਰੀ ਖ਼ਬਰ »

ਅਪਾਹਜ ਆਸ਼ਰਮ 'ਚ ਮਨਾਈ ਗੋਪਾਸ਼ਟਮੀ

ਜਲੰਧਰ, 16 ਨਵੰਬਰ (ਸ਼ਿਵ)- ਅਪਾਹਜ ਆਸ਼ਰਮ 'ਚ ਗੋਪਾਸ਼ਟਮੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਹਵਨ ਕਰਵਾਇਆ ਗਿਆ ਤੇ ਗਊ ਪੂਜਣ ਕੀਤਾ ਗਿਆ ਹੈ | ਇਸ ਮੌਕੇ ਗਊਸ਼ਾਲਾ ਦੇ ਚੇਅਰਮੈਨ ਤਰਸੇਮ ਕਪੂਰ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਰਿਆਂ ਨੂੰ ...

ਪੂਰੀ ਖ਼ਬਰ »

ਹੀਰੋ ਦੇ ਨਵੇਂ ਸਕੂਟਰ 'ਡੈਸਟਨੀ' ਦੀ ਜਸਵੰਤ ਮੋਟਰ ਵਿਖੇ ਘੁੰਡ ਚੁਕਾਈ

ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਦੋ ਪਹੀਆਂ ਵਾਹਨ ਬਣਾਉਣ ਵਾਲੀ ਦੁਨੀਆਂ ਦੀ ਮਸ਼ਹੂਰ ਕੰਪਨੀ ਹੀਰੋ ਦਾ ਨਵਾਂ 125 ਸੀ.ਸੀ. ਸਕੂਟਰ 'ਡੈਸਟਨੀ' ਕੰਪਨੀ ਦੇ ਅਧਿਕਾਰਕ ਡੀਲਰ ਜਸਵੰਤ ਮੋਟਰਜ਼ ਵਿਖੇ ਲਾਂਚ ਕੀਤਾ ਗਿਆ | ਜਿਸ ਦੀ ਘੁੰਡ ਚੁਕਾਈ ਹੀਰੋ ਮੋਟੋ ਕਾਰਪੋਰੇਸ਼ਨ ...

ਪੂਰੀ ਖ਼ਬਰ »

ਭਲਕੇ ਤੋਂ ਸ਼ੁਰੂ ਹੋਣ ਵਾਲੀ ਪਲਸ ਪੋਲੀਓ ਮੁਹਿੰਮ ਸਬੰਧੀ ਜਾਗਿ੍ਤੀ ਰੈਲੀ ਰਵਾਨਾ

ਜਲੰਧਰ, 16 ਨਵੰਬਰ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ 18 ਤੋਂ 20 ਨਵੰਬਰ ਤੱਕ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰਤ ਕਰਨ ਲਈ ਸਿਵਲ ...

ਪੂਰੀ ਖ਼ਬਰ »

ਹਫ਼ਤਾਵਰੀ ਸਮਾਗਮ ਕੱਲ੍ਹ

ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਾਜ਼ਾਰ ਬਾਂਸਾਂ ਵਾਲਾ ਜਲੰਧਰ ਦਾ ਹਫ਼ਤਾਵਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 18 ਨਵੰਬਰ ਦਿਨ ਐਤਵਾਰ ਨੂੰ ਸਵੇਰੇ 7.30 ਵਜੇਂ ਤੋਂ 10 ਵਜੇ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਦੋ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ 'ਐਨ. ਆਈ. ਸੀ. ਐੱਚ. ਈ-ਆਈ. ਪੀ. ਐਮ-2018' ਸ਼ੁਰੂ

ਜਲੰਧਰ, 16 ਨਵੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ ਅੰਤਰਰਾਸ਼ਟਰੀ ਆਰਕੀਟੈਕਚਰਲ ਕਾਨਫ਼ਰੰਸ 'ਐਨ. ਆਈ. ਸੀ. ਐੱਚ. ਈ-ਆਈ. ਪੀ. ਐਮ-2018' ਸ਼ੁਰੂ ਹੋਈ | ਐਲ. ਪੀ. ਯੂ. ਤੇ ਇੰਡੀਅਨ ਇੰਸਟੀਚਿਊਟਸ ਆਫ਼ ਆਰਕੀਟੈਕਟ (ਆਈ. ਆਈ. ਏ.) ਨੇ ...

ਪੂਰੀ ਖ਼ਬਰ »

ਗੁਰਦੁਆਰਾ ਆਦਰਸ਼ ਨਗਰ ਵਲੋਂ ਨਗਰ ਕੀਰਤਨ ਕੱਲ੍ਹ

ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਦਰਸ਼ ਨਗਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 18 ਨਵੰਬਰ ਦਿਨ ਐਤਵਾਰ ਨੂੰ ਸਵੇਰੇ 5.30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਅੰਤਰ ਜ਼ੋਨਲ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ 'ਤੇ ਬੀ. ਬੀ. ਕੇ. ਡੀ. ਏ. ਵੀ. ਕਾਲਜ (ਲੜਕੀਆਂ) ਅੰਮਿ੍ਤਸਰ ਨੇ ਕੀਤਾ ਕਬਜ਼ਾ

ਜਲੰਧਰ, 16 ਨਵੰਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ ਕਾਲਜ ਆਫ਼ ਫ਼ਾਨੀ ਆਰਟਸ ਜਲੰਧਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦਾ ਅੰਤਰ ਜ਼ੋਨਲ ਯੁਵਕ ਮੇਲਾ ਗਿੱਧੇ ਦੀਆਂ ਪੇਸ਼ਕਾਰੀਆਂ ਨਾਲ ਸਮਾਪਤ ਹੋ ਗਿਆ | ਸਮਾਪਤੀ ਸਮਾਰੋਹ 'ਚ ਇਨਾਮ ਵੰਡ ਸਮਾਰੋਹ 'ਚ ਮੁੱਖ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ-ਯੁਵਕ ਮੇਲੇ ਦਾ ਓਵਰਆਲ ਜੇਤੂ

ਜਲੰਧਰ, 16 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਖੋਜ ਤੇ ਖੇਡਾਂ ਦੇ ਖੇਤਰ 'ਚ ਪ੍ਰਾਪਤੀਆਂ ਦੇ ਨਾਲ-ਨਾਲ ਸੱਭਿਆਚਾਰਕ ਖੇਤਰ ਵਿਚ ਵੀ ਮੱਲਾਂ ਮਾਰ ਰਿਹਾ ਹੈ | ਸੱਭਿਆਚਾਰਕ ਖੇਤਰ ਵਿਚ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਜੰਡੂਸਿੰਘਾ, 16 ਨਵੰਬਰ (ਨਰਿੰਦਰ ਲਾਗੂ)-ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਸੰਤ ਬਾਬਾ ਬਸੰਤ ਸਿੰਘ ਦੇ ਤਪੋ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਇਲਾਕੇ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪਰਸੋਂ ...

ਪੂਰੀ ਖ਼ਬਰ »

ਅਮਰੀ ਵਲੋਂ ਦਿਹਾਤੀ ਭਾਜਪਾ ਦੀ 53 ਮੈਂਬਰੀ ਟੀਮ ਦਾ ਐਲਾਨ

ਜਲੰਧਰ, 16 ਨਵੰਬਰ (ਸ਼ਿਵ)-ਭਾਜਪਾ ਦੇ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਅਮਰੀ ਨੇ ਆਪਣੀ ਜੰਬੋ ਟੀਮ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਹੁਣ ਜਲਦੀ ਹੀ ਲੋਕ-ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ | ਅਮਰੀ ਨੇ ਆਪਣੀ ਟੀਮ ਵਿਚ 6 ਮੀਤ ਪ੍ਰਧਾਨ, 1 ਜਨਰਲ ...

ਪੂਰੀ ਖ਼ਬਰ »

ਗੰਨਾ ਉਤਪਾਦਕ ਅੱਜ ਕਰਨਗੇ ਦਸੂਹਾ 'ਚ ਰੇਲ ਤੇ ਸੜਕੀ ਆਵਾਜਾਈ ਠੱਪ

ਜਲੰਧਰ, 16 ਨਵੰਬਰ (ਮੇਜਰ ਸਿੰਘ)-ਪੰਜਾਬ ਭਰ ਦੇ ਗੰਨਾ ਉਤਪਾਦਕ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ ਉਪਰ 17 ਨਵੰਬਰ ਨੂੰ ਦਸੂਹਾ ਨੇੜੇ ਗਰਨਾ ਸਾਹਿਬ ਵਿਖੇ ਜੰਮੂ-ਜਲੰਧਰ ਨੈਸ਼ਨਲ ਹਾਈਵੇ ਉਪਰ ਰੇਲ ਤੇ ਸੜਕੀ ਆਵਾਜਾਈ ਠੱਪ ਕਰਨਗੇ | ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ...

ਪੂਰੀ ਖ਼ਬਰ »

ਗ਼ੈਰ ਇਰਾਦਤਨ ਹੱਤਿਆ ਦੇ ਮਾਮਲੇ 'ਚ ਕੈਦ

ਜਲੰਧਰ, 16 ਨਵੰਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਹੇਮ ਅੰਮਿ੍ਤ ਮਾਹੀ ਦੀ ਅਦਾਲਤ ਨੇ ਗ਼ੈਰ ਇਰਾਦਤਨ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕਸਤੂਰੀ ਲਾਲ ਪੁੱਤਰ ਰਹਿਮਤ ਲਾਲ ਵਾਸੀ ਉੱਚੀ ਬਸਤੀ, ਦਸੂਹਾ ਨੂੰ 2 ਸਾਲ ਦੀ ਕੈਦ ਤੇ 700 ਰੁਪਏ ਜੁਰਮਾਨੇ ਦੀ ਸਜ਼ਾ ਦਾ ...

ਪੂਰੀ ਖ਼ਬਰ »

7ਵੀਂ ਪੰਜਾਬ ਸਟੇਟ ਹਾਰਸ ਸ਼ੋਅ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 16 ਨਵੰਬਰ (ਜਤਿੰਦਰ ਸਾਬੀ)- 7ਵੀਂ ਪੰਜਾਬ ਸਟੇਟ ਹਾਰਸ ਸ਼ੋਅ ਚੈਂਪੀਅਨਸ਼ਿਪ ਐਾਡ ਰਿਜਨਲ ਇਕੂਸਟਰੀਅਨ ਲੀਗ 2018 ਇੰਨ ਸਰਵਿਸ ਟਰੇਨਿੰਗ ਸੈਂਟਰ ਕਪੂਰਥਲਾ ਵਿਖੇ ਸ਼ੁਰੂ ਹੋਈ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਮੁੱਖ ਮਹਿਮਾਨ ਏ.ਡੀ.ਜੀ.ਪੀ ਕੁਲਦੀਪ ਸਿੰਘ ਨੇ ਕੀਤਾ | ...

ਪੂਰੀ ਖ਼ਬਰ »

ਬਲੱਡ ਡੋਨਰ ਸੰਸਥਾਵਾਂ ਵਲੋਂ ਖ਼ੂਨ ਦਾ ਵਪਾਰ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਸ਼ਿਕਾਇਤ ਦਰਜ

ਜਲੰਧਰ, 16 ਨਵੰਬਰ (ਸ਼ੈਲੀ)- ਜਲੰਧਰ 'ਚ ਚੱਲ ਰਹੇ ਖ਼ੂਨ ਦੇ ਗ਼ੈਰ ਕਾਨੂੰਨੀ ਧੰਦੇ ਨੂੰ ਰੋਕਣ ਲਈ ਬਲੱਡ ਡੋਨਰ ਸੰਸਥਾਵਾਂ ਵਲੋਂ ਥਾਣਾ ਨੰਬਰ -2 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ | ਜਾਣਕਾਰੀ ਦਿੰਦਿਆਂ ਬਲੱਡ ਡੋਨਰ ਸੁਸਾਇਟੀ ਦੇ ਮੈਂਬਰ ਨਵਦੀਪ ਕੁਮਾਰ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਸ਼ਹੀਦ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਭਲਕੇ

ਚੁਗਿੱਟੀ/ਜੰਡੂਸਿੰਘਾ, 16 ਨਵੰਬਰ (ਨਰਿੰਦਰ ਲਾਗੂ)-ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਸ਼ਹੀਦ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਪਿੰਡ ਬੋਲੀਨਾ ਦੋਆਬਾ, ਪਤਾਰਾ ਰੋਡ ਵਿਖੇ ਸਥਿਤ ਅਸਥਾਨਾਂ 'ਤੇ 39ਵਾਂ ਸਾਲਾਨਾ ਜੋੜ ਮੇਲਾ 18 ਨਵੰਬਰ ਨੂੰ ਸਮੂਹ ਸੰਗਤ ਵਲੋਂ ਬੜੀ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਧਰਨਾ

ਗੁਰਾਇਆ, 16 ਨਵੰਬਰ (ਬਲਵਿੰਦਰ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੱਦੇ 'ਤੇ ਮੰਡਲ ਗੁਰਾਇਆ ਦੇ ਪੈਨਸ਼ਨਰ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਦਫ਼ਤਰ ਗੁਰਾਇਆ ਅੱਗੇ ਧਰਨਾ ਦਿੱਤਾ ਗਿਆ, ਜਿਸ 'ਚ ਪਾਵਰ ਕਾਮ ਦੀ ਮੈਨੇਜਮੈਂਟ ਵਲੋਂ ਪੈਨਸ਼ਨਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਡੇਰਾ ਆਲੋਵਾਲ ਵਿਖੇ 21 ਅਖੰਡ ਪਾਠਾਂ ਦੀ ਲੜੀ ਆਰੰਭ

ਫਿਲੌਰ, 16 ਨਵੰਬਰ (ਇੰਦਰਜੀਤ ਚੰਦੜ੍ਹ)- ਨਜ਼ਦੀਕੀ ਪਿੰਡ ਆਲੋਵਾਲ ਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਐੱਸ. ਬੀ. ਆਈ. ਨੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨਾਲ 'ਬਾਲ ਦਿਵਸ' ਮਨਾਇਆ

ਸ਼ਾਹਕੋਟ, 16 ਨਵੰਬਰ (ਸਚਦੇਵਾ)- ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਮੋਗਾ ਰੋਡ ਸ਼ਾਹਕੋਟ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਕੋਟ (ਲੜਕੇ) ਵਿਖੇ 'ਬਾਲ ਦਿਵਸ' ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਦਿਲਰਾਜ ਕੌਰ ਸਚਦੇਵਾ ਦੀ ਅਗਵਾਈ 'ਚ ਕਰਵਾਏ ਗਏ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦਾ ਖ਼ਾਤਮਾ ਹੋ ਸਕਦਾ ਹੈ-ਐੱਸ. ਡੀ. ਐੱਮ. ਬੱਲ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ 'ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਸ਼ਾਹਕੋਟ, 16 ਨਵੰਬਰ (ਸਚਦੇਵਾ)- ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਐੱਸ.ਡੀ.ਐੱਮ ਸ਼ਾਹਕੋਟ ਸ਼੍ਰੀਮਤੀ ਨਵਨੀਤ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਕਨਵੈਨਸ਼ਨ ਮੌਕੇ ਹੋਵੇਗਾ ਤਿੱਖੇ ਸੰਘਰਸ਼ਾਂ ਦਾ ਐਲਾਨ

ਮਲਸੀਆਂ, 16 ਨਵਬੰਰ (ਸੁਖਦੀਪ ਸਿੰਘ) ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸੱਕਤਰ ਬਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਸੋਸਾਇਟੀਆਂ, ਪ੍ਰੋਜੈਕਟਾਂ, ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਨੂਰਮਹਿਲ, 16 ਨਵੰਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਠੱਗੀ ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ ਕੀਤਾ ਹੈ | ਏ. ਐਸ. ਆਈ. ਦਿਨੇਸ਼ ਕੁਮਾਰ ਨੇ ਦੱਸਿਆ ਕਿ ਇਹ ਮੁਕੱਦਮਾ ਪੀੜਤ ਲੜਕੀ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ | ਉਸ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਫਿਲੌਰ ਸਕੂਲ ਦੇ ਲੜਕਿਆਂ ਨੇ ਬਾਜ਼ੀ ਮਾਰੀ

ਫਿਲੌਰ, 16 ਨਵੰਬਰ (ਇੰਦਰਜੀਤ ਚੰਦੜ੍ਹ) - ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰ 'ਤੇ ਵਿਗਿਆਨ ਪ੍ਰਦਰਸ਼ਨੀ ਤੇ ਕੁਇੰਜ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਸਿੰਘਪੁਰਾ ਵਿਖੇ ਕਰਵਾਏ ਗਏ | ਪ੍ਰਤੀਯੋਗਤਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ...

ਪੂਰੀ ਖ਼ਬਰ »

ਦਾਣਾ ਮੰਡੀਆਂ ਨੂੰ ਤਬਦੀਲ ਕਰਨ ਦਾ ਮਾਮਲਾ : ਲੋਕਾਂ ਵਲੋਂ ਫ਼ੈਸਲੇ ਦਾ ਵਿਰੋਧ

ਨੂਰਮਹਿਲ, 16 ਨਵੰਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਇਲਾਕੇ ਦੇ ਲੋਕਾਂ ਨੇ ਦੋ ਦਾਣਾ ਮੰਡੀਆਂ ਨੂੰ ਨੂਰਮਹਿਲ ਮਾਰਕੀਟ ਕਮੇਟੀ ਦੇ ਅਧਿਕਾਰ ਖ਼ੇਤਰ 'ਚੋਂ ਬਾਹਰ ਕੱਢਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ | ਬੈਨਾਪੁਰ ਦੇ ਵਸਨੀਕ ਦਿਲਬਾਗ ਸਿੰਘ ਅਤੇ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਾਹਿਬ ਅਕੈਡਮੀ ਦੇ ਧਾਰਮਿਕ ਮੁਕਾਬਲੇ 'ਚੋਂ ਜੇਤੂ ਬੱਚੇ ਸਨਮਾਨਿਤ

ਲੋਹੀਆਂ ਖਾਸ, 16 ਨਵੰਬਰ (ਦਿਲਬਾਗ ਸਿੰਘ)- ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਦੇ ਧਾਰਮਿਕ ਮੁਕਾਬਲਿਆਂ 'ਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਕੈਡਮੀ ਦੇ ਪਿ੍ੰਸੀਪਲ ਸੰਤੋਖ ਸਿੰਘ ਖਾਲੂ ਨੇ ਦੱਸਿਆ ...

ਪੂਰੀ ਖ਼ਬਰ »

ਹਾਈਵੇਅ 'ਤੇ ਮੋਟਰਸਾਈਕਲ ਸਵਾਰ ਜ਼ਖ਼ਮੀ

ਫਿਲੌਰ, 16 ਨਵੰਬਰ ( ਸੁਰਜੀਤ ਸਿੰਘ ਬਰਨਾਲਾ, ਕੈਨੇਡੀ )-ਫਿਲੌਰ ਤੋ ਗੁਰਾਇਆ ਹਾਈਵੇਅ 'ਤੇ ਰੋਜ਼ਾਨਾ ਹੋਣ ਵਾਲੇ ਹਾਦਸਿਆਂ ਕਾਰਨ ਦੋ ਪਹੀਆ ਵਾਹਨ ਵਾਲੇ ਪੇ੍ਰਸ਼ਾਨ ਨਜ਼ਰ ਆ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਬਿੱਕਰ ਸਿੰਘ ਵਾਸੀ ਅੱਪਰਾ ਨੇ ਦੱਸਿਆ ਕਿ ਫਿਲੌਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਾਉਸਾਹਿਬ ਦਾ ਬਲਾਕ ਪੱਧਰੀ ਸਾਇੰਸ ਤੇ ਕੁਇਜ਼ ਮੁਕਾਬਲੇ 'ਚ ਪਹਿਲਾ ਸਥਾਨ

ਫਿਲੌਰ, 16 ਨਵੰਬਰ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)- ਸਰਕਾਰੀ ਹਾਈ ਸਕੂਲ ਮਾਉਸਾਹਿਬ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਜੋ ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰ ਸਿੰਘ ਪੁਰਾ ਵਿਖੇ ਸਿੱਖਿਆ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਦੀ ਘਾਟ ਤੇ ਪਾਣੀ ਦੀ ਨਿਕਾਸ ਦੀ ਸਮੱਸਿਆ ਤੋਂ ਗ੍ਰਸਤ ਪਿੰਡ ਰੁੜਕਾ ਕਲਾਂ

ਰੁੜਕਾ ਕਲਾਂ, 16 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਰੁੜਕਾ ਕਲਾਂ ਜ਼ਿਲ੍ਹਾ ਜਲੰਧਰ ਦੇ ਅਬਾਦੀ ਤੇ ਖੇਤਰ ਵਜੋਂ ਸਭ ਤੋਂ ਵੱਡੇ ਪਿੰਡਾਂ ਵਿਚ ਗਿਣਿਆ ਜਾਂਦਾ ਹੈ ਪਰ ਪਿੰਡ ਅਜੇ ਤੱਕ ਕਈ ਸਹੂਲਤਾਂ ਤੋਂ ਪਛੜਿਆ ਹੋਇਆ ਹੈ | ਜੇਕਰ ਗੱਲ ਸਿਹਤ ਸਹੂਲਤਾਂ ਦੀ ਕੀਤੀ ਜਾਵੇ ਤਾਂ ...

ਪੂਰੀ ਖ਼ਬਰ »

ਆਦਮਪੁਰ ਵਿਖੇ ਸਮੂਹ ਪ੍ਰਭਾਤ ਫੇਰੀ ਸਮਾਗਮ ਕੱਲ੍ਹ

ਆਦਮਪੁਰ, 16 ਨਵੰਬਰ (ਰਮਨ ਦਵੇਸਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਪ੍ਰਭਾਤ ਫੇਰੀ ਸਮਾਗਮ ਆਦਮਪੁਰ ਦੇ ਗੁਰਦੁਆਰਾ ਸਿੰਘ ਸਭਾ, ਮੁਹੱਲਾ ਸੱਗਰਾਂ, ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਭਾਈ ਦਲਜੀਤ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਵਿਚ ਖੇਡਾਂ ਦਾ ਅਹਿਮ ਸਥਾਨ- ਏ.ਡੀ.ਸੀ. (ਵਿਕਾਸ)

ਭੋਗਪੁਰ, 16 ਨਵੰਬਰ (ਕੁਲਦੀਪ ਸਿੰਘ ਪਾਬਲਾ)- ਇਥੋਂ ਥੋੜੀ ਦੂਰ ਪਿੰਡ ਡੱਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਤੇ ਵੈੱਲਫੇਅਰ ਕਲੱਬ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ 400 ਮੀਟਰ ਲੰਬਾ ਅਥਲੈਟਿਕਸ ਟਰੈਕ ਅੱਜ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲੋਨੀ ਲੋਹੀਆਂ ਵਿਖੇ 'ਪ੍ਰਕਾਸ਼ ਪੁਰਬ' ਨੂੰ ਸਮਰਪਿਤ ਸਮਾਗਮ ਕੱਲ੍ਹ

ਲੋਹੀਆਂ ਖਾਸ, 16 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਗੁਰਦੁਆਰਾ ਕਲਗੀਧਰ ਸਾਹਿਬ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਜਾਈਆਂ ਗਈਆਂ ਪੰਜ ਪ੍ਰਭਾਤ ਫੇਰੀਆਂ ਅੱਜ ਸਮਾਪਤ ਹੋ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ

ਕਿਸ਼ਨਗੜ੍ਹ, 16 ਨਵੰਬਰ (ਹਰਬੰਸ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਤੇ ਪਿੰਡ ਰਾਏਪੁਰ ਰਸੂਲਪੁਰ ਸਥਿਥ ਬਿਜਲੀ ਘਰ ਨੇੜੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਦੋ ਮੋਟਰਸਾਈਕਲ ਸਵਾਰਾਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

ਕੈਨੇਡਾ ਤੇ ਇੰਗਲੈਂਡ ਨੇ ਕੀਤਾ ਫੁੱਟਬਾਲ ਸੈਮੀਫਾਈਨਲ 'ਚ ਪ੍ਰਵੇਸ਼

ਰੁੜਕਾ ਕਲਾਂ, 16 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਵਾਈ.ਐਫ.ਸੀ. ਰੁੜਕਾ ਕਲਾਂ ਵਲੋਂ ਚਲਾਈ ਜਾ ਰਹੀ ਅੱਠਵੀਂ ਐਜੁਕੈਸ਼ਨਲ ਫੁੱਟਬਾਲ ਤੇ ਕਬੱਡੀ ਲੀਗ ਦੇ ਅੰਤਰਗਤ 'ਜਨਰੇਸ਼ਨ ਅਮੇਜਿੰਗ ਗਰਲਜ਼ ਪਲੇਅ ਗਰਲਜ਼ ਲੀਡ' ਲੀਗ ਦੇ ਅਗਲੇ ਪੜਾਅ ਦੇ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ...

ਪੂਰੀ ਖ਼ਬਰ »

ਬਿਨਪਾਲਕੇ 'ਚ ਸਾਲਾਨਾ ਜਾਗਰਣ ਕੱਲ੍ਹ

ਭੋਗਪੁਰ, 16 ਨਵੰਬਰ (ਡੱਲੀ)-ਇਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਬਿਨਪਾਲਕੇ ਵਿਖੇ ਮਹਾਂਮਾਈ ਦਾ ਸਾਲਾਨਾ ਜਾਗਰਣ 18 ਨਵੰਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਪਿੰਡ 'ਚ ਸਥਿਤ ਮਾਤਾ ਵੈਸ਼ਨੋ ਮੰਦਰ ਦੇ ਮੁੱਖ ਸੇਵਾਦਾਰ ਬਾਬਾ ਲਛਮਣ ਦਾਸ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ ਲਈ ਬੱਚਿਆਂ ਦੀ ਰਿਹਰਸਲ ਕਰਵਾਈ

ਨੂਰਮਹਿਲ, 16 ਨਵੰਬਰ (ਗੁਰਦੀਪ ਸਿੰਘ ਲਾਲੀ)- ਬੱਚਿਆਂ ਨੂੰ ਖੇਡਾਂ ਤੇ ਸਭਿਆਚਾਰ ਨਾਲ ਜੋੜਨ ਤੇ ਇਨ੍ਹਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪਿਛਲੇ ਲੰਮੇਂ ਸਮੇਂ ਤੋਂ ਕੰਮ ਕਰਦੀ ਸੰਸਥਾ ਸਕੈਨ ਵਲੋਂ ਸਕੂਲੀ ਦੇ ਬੱਚਿਆਂ ਦੇ ਅਥਲੈਟਿਕਸ ਮੁਕਾਬਲੇ 19 ਅਤੇ 20 ਨਵੰਬਰ ਨੂੰ ਕਰਵਾਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX