ਤਾਜਾ ਖ਼ਬਰਾਂ


ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  37 minutes ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 1 hour ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 1 hour ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 1 hour ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  about 2 hours ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 3 hours ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  about 4 hours ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  about 4 hours ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  about 4 hours ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 5 hours ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 5 hours ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 5 hours ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 6 hours ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 minute ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 5 hours ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 6 hours ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 6 hours ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 7 hours ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 7 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 7 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 7 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 8 hours ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  about 8 hours ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  about 8 hours ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  about 8 hours ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  about 8 hours ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 8 hours ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  about 9 hours ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  about 9 hours ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  about 9 hours ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 9 hours ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  about 9 hours ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  about 9 hours ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  about 10 hours ago
ਉੜੀਸਾ: ਬੋਲਾਂਗੀਰ 'ਚ ਪੋਲਿੰਗ ਬੂਥ 'ਤੇ ਈ.ਵੀ.ਐਮ ਮਸ਼ੀਨ ਹੋਈ ਖ਼ਰਾਬ, ਰੋਕੀ ਵੋਟਿੰਗ
. . .  about 10 hours ago
9 ਵਜੇ ਤੱਕ ਅਸਮ ਵਿਚ 9.51 ਫ਼ੀਸਦੀ, ਜੰਮੂ ਕਸ਼ਮੀਰ 'ਚ 0.99 ਫ਼ੀਸਦੀ, ਕਰਨਾਟਕਾ 'ਚ 1.14 ਫ਼ੀਸਦੀ
. . .  about 11 hours ago
ਕਮਲ ਹਸਨ ਤੇ ਸ਼ਰੂਤੀ ਹਸਨ ਨੇ ਪਾਈ ਵੋਟ
. . .  1 minute ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਹੁਸ਼ਿਆਰਪੁਰ / ਮੁਕੇਰੀਆਂ

ਗੰਨਾ ਉਤਪਾਦਕਾਂ ਵਲੋਂ ਦਸੂਹਾ ਵਿਖੇ ਰੇਲ ਤੇ ਸੜਕੀ ਆਵਾਜਾਈ ਅਣਮਿਥੇ ਸਮੇਂ ਲਈ ਠੱਪ

ਦਸੂਹਾ, 17 ਨਵੰਬਰ (ਭੁੱਲਰ)- ਅੱਜ ਦਸੂਹਾ ਨੇੜੇ ਅੱਡਾ ਗਰਨਾ ਸਾਹਿਬ ਵਿਖੇ ਜੰਮੂ ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਪੰਜਾਬ ਭਰ ਦੇ ਗੰਨਾ ਉਤਪਾਦਕਾਂ ਨੇ ਵੱਖ ਵੱਖ ਕਿਸਾਨ ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਰੇਲ ਤੇ ਸੜਕੀ ਆਵਾਜਾਈ ਅਣਮਿਥੇ ਸਮੇਂ ਲਈ ਠੱਪ ਕਰ ਦਿੱਤੀ | ਇਸ ਮੌਕੇ ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਸਾਹਨੀ, ਮਾਝਾ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਜਾਬ ਭਰ ਤੋਂ ਇਕੱਠੇ ਹੋਏ ਕਿਸਾਨਾਂ ਨੇ ਲਗਭਗ ਸਾਢੇ ਦਸ ਵਜੇ ਸੜਕੀ ਆਵਾਜਾਈ ਠੱਪ ਕਰ ਦਿੱਤੀ ਅਤੇ ਲਗਭਗ 12.23 ਵਜ਼ੇ ਰੇਲ ਆਵਾਜਾਈ ਵੀ ਠੱਪ ਕਰ ਦਿੱਤੀ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਰੇਲ ਲਾਈਨ 'ਤੇ ਲੰਮੇ ਪਏ ਹੋਏ ਸਨ | ਇਸ ਮੌਕੇ ਜੰਮੂ ਅਹਿਮਦਾਬਾਦ ਰੇਲ ਗੱਡੀ ਰੇਲਵੇ ਸਟੇਸ਼ਨ ਦਸੂਹਾ ਵਿਖੇ ਰੁਕ ਗਈ | ਪ੍ਰਸ਼ਾਸਨ ਵੱਲੋਂ ਸੜਕੀ ਆਵਾਜਾਈ ਦੇ ਰੂਟ ਤਬਦੀਲ ਕਰ ਦਿੱਤੇ ਗਏ ਅਤੇ ਟਾਂਡਾ ਤੋਂ ਵਾਇਆ ਮਿਆਣੀ ਅਤੇ ਹੋਰ ਵੱਖ ਵੱਖ ਸੜਕਾਂ ਰਾਹੀਂ ਆਵਾਜਾਈ ਨੂੰ ਚਾਲੂ ਰੱਖਿਆ ਗਿਆ | ਇਸ ਮੌਕੇ ਪੰਜਾਬ ਭਰ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ ਵੱਡੀ ਗਿਣਤੀ ਵਿਚ ਗੰਨਾ ਉਤਪਾਦਕਾਂ ਨੇ ਇਸ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਗੰਨਾ ਉਤਪਾਦਕਾਂ ਦਾ ਪਿਛਲੇ ਸਾਲ ਦਾ ਚਾਰ ਸੌ ਕਰੋੜ ਰੁਪਏ ਤੋਂ ਵਧ ਦਾ ਬਕਾਇਆ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ ਜਦ ਕਿ ਮਿੱਲਾਂ ਵਲੋਂ ਗੰਨੇ ਦੀ ਪਿੜ੍ਹਾਈ ਸ਼ੁਰੂ ਕਰਨ ਸਬੰਧੀ ਕੋਈ ਵੀ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਬਾਰਾਂ ਫ਼ੀਸਦੀ ਦੇ ਕਰੀਬ ਵੱਧ ਗੰਨਾ ਕਿਸਾਨਾਂ ਵੱਲੋਂ ਬੀਜਿਆ ਗਿਆ ਹੈ ਅਤੇ ਇਸ ਬੀਜ਼ੇ ਵੱਧ ਗੰਨੇ ਦੀ ਪਿੜ੍ਹਾਈ ਲਈ ਸਮਾਂ ਵੀ ਵੱਧ ਚਾਹੀਦਾ ਹੈ | ਕਿਸਾਨਾਂ ਨੇ ਭਰੇ ਮਨ ਨਾਲ ਕਿਹਾ ਕਿ ਨਵੰਬਰ ਮਹੀਨਾ ਅੱਧਾ ਲੰਘਣ ਕਾਰਨ ਗੰਨੇ ਦੀ ਪਿੜ੍ਹਾਈ ਵਾਲਾ ਸੀਜ਼ਨ ਲੇਟ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਜਬੂਰਨ ਆਪਣੇ ਖੇਤਾਂ ਵਿਚ ਖੜ੍ਹੇ ਗੰਨੇ ਨੂੰ ਅੱਗ ਲਗਾਉਣੀ ਪਵੇਗੀ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦਾ ਗੰਨੇ ਦਾ ਬਕਾਇਆ ਤੁਰੰਤ ਰਿਲੀਜ਼ ਕੀਤਾ ਜਾਵੇ ਅਤੇ ਗੰਨੇ ਦੀ ਕੀਮਤ ਤਿੰਨ ਸੌ ਪੰਜਾਹ ਰੁਪਏ ਪ੍ਰਤੀ ਕੁਇੰਟਲ ਐਲਾਨ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਧਰਨਾ ਅਣਮਿਥੇ ਸਮੇਂ ਲਈ ਚੱਲੇਗਾ ਅਤੇ ਕੁੱਝ ਦਿਨਾਂ ਬਾਅਦ ਕਿਸਾਨ ਪੰਜਾਬ ਭਰ ਵਿਚ ਰੇਲ ਤੇ ਸੜਕੀ ਆਵਾਜਾਈ ਠੱਪ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਅਮਰਜੀਤ ਸਿੰਘ ਮਾਹਲਾ, ਇੰਦਰਜੀਤ ਸਿੰਘ, ਗੁਲਵੰਤ ਸਿੰਘ ਸੰਧੂ, ਬਲਦੇਵ ਸਿੰਘ, ਜਸਵੰਤ ਸਿੰਘ ਪਠਾਨ ਕੋਟ, ਬਲਵਿੰਦਰ ਸਿੰਘ, ਗੁਰਮੇਲ ਸਿੰਘ ਬੁੱਢੀ ਪਿੰਡ, ਜਸਦੀਪ ਸਿੰਘ, ਗਗਨਦੀਪ ਸਿੰਘ ਸਕਰਾਲਾ, ਹਰਪ੍ਰੀਤ ਸਿੰਘ ਲਾਡੀ, ਗੁਰਮੇਲ ਸਿੰਘ ਬੁੱਢੀ ਪਿੰਡ, ਗਗਨਪ੍ਰੀਤ ਸਿੰਘ, ਜਸਪਾਲ ਸਿੰਘ ਨੰਗਲ ਖੂੰਗਾ, ਖੁਸ਼ਵੰਤ ਸਿੰਘ ਬਡਿਆਲ, ਤਰਸੇਮ ਸਿੰਘ ਅਰਗੋਵਾਲ, ਗੁਰਪ੍ਰੀਤ ਸਿੰਘ ਹੀਰਾਹਾਰ, ਮਨਜੀਤ ਸਿੰਘ ਰਾਏ, ਖੁਸ਼ਵੰਤ ਸਿੰਘ, ਤਰਸੇਮ ਸਿੰਘ, ਅਰਗੋਵਾਲ ਬੀਰਾ, ਕਿਰਪਾਲ ਸਿੰਘ, ਜਸਪਾਲ ਸਿੰਘ ਨੰਗਲ ਖੂੰਗਾ, ਦਲਵੀਰ ਸਿੰਘ ਮੋਹਾਂ, ਗੁਰਦਿਆਲ ਸਿੰਘ ਬਾਲਾ, ਸੁਖਦੇਵ ਸਿੰਘ, ਸਤਨਾਮ ਸਿੰਘ ਸਾਹਨੀ ਆਦਿ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਧੂਰੀ, ਜਗਰਾਉਂ, ਜਲੰਧਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਬਰਨਾਲਾ, ਲੁਧਿਆਣਾ, ਬਠਿੰਡਾ, ਸੰਗਰੂਰ, ਮਾਨਸਾ, ਫ਼ਰੀਦਕੋਟ, ਫ਼ਿਰੋਜ਼ਪੁਰ, ਧੂਰੀ, ਮੋਗਾ, ਫ਼ਾਜ਼ਿਲਕਾ ਆਦਿ ਜ਼ਿਲਿਆਂ ਤੋਂ ਵੱਡੀ ਗਿਣਤੀ ਵਿਚ ਗੰਨਾ ਉਤਪਾਦਕ ਵੀ ਹਾਜ਼ਰ ਸਨ | ਇਸ ਮੌਕੇ ਪੰਜਾਬ ਭਰ ਤੋਂ ਧਰਨੇ ਵਿਚ ਪਹੁੰਚੇ ਗੰਨਾ ਉਤਪਾਦਕਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਸਨ | ਖ਼ਬਰ ਲਿਖੇ ਜਾਣ ਤਕ ਧਰਨਾ ਜਾਰੀ ਸੀ |
ਵਿਧਾਇਕ ਬੈਂਸ ਕਿਸਾਨਾਂ ਦੇ ਹੱਕ ਵਿਚ ਨਿੱਤਰੇ
ਦਸੂਹਾ, (ਭੁੱਲਰ) ਅੱਜ ਅੱਡਾ ਗਰਨਾ ਸਾਹਿਬ ਵਿਖੇ ਜੰਮੂ - ਜਲੰਧਰ ਰਾਸ਼ਟਰੀ ਰਾਜ ਮਾਰਗ ਤੇ ਪੰਜਾਬ ਭਰ ਦੇ ਗੰਨਾ ਉਤਪਾਦਕਾਂ ਵੱਲੋਂ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਸੱਦੇ ਤੇ ਰੇਲ ਤੇ ਸੜਕੀ ਆਵਾਜਾਈ ਨੂੰ ਠੱਪ ਕਰਨ ਉਪਰੰਤ ਦਿੱਤੇ ਧਰਨੇ ਨੂੰ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਸੰਬੋਧਨ ਕੀਤਾ | ਕਿਸਾਨਾਂ ਦੇ ਧਰਨੇ ਨੂੰ ਸੰਬੋਧਨ ਕਰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਆਤਮ ਹੱਤਿਆਵਾਂ ਕਰਨ ਲਈ ਮਜਬੂਰ ਹੈ | ਸ੍ਰੀ ਬੈਂਸ ਨੇ ਕਿਹਾ ਕਿ ਯੂਪੀ ਵਿਚ ਗੰਨੇ ਦਾ ਰੇਟ ਪੰਜਾਬ ਨਾਲੋਂ ਵੱਧ ਹੈ | ਉਨ੍ਹਾਂ ਕਿਹਾ ਕਿ ਯੂਪੀ ਵਿਚ ਕਿਸਾਨਾਂ ਨੂੰ ਉਨ੍ਹਾਂ ਦੇ ਗੰਨੇ ਦੀਆਂ ਕੀਮਤਾਂ ਦੀ ਅੱਸੀ ਫ਼ੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜਦ ਕਿ ਪੰਜਾਬ ਵਿਚ ਕਿਸਾਨਾਂ ਬਕਾਇਆ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਸਮਰਥਨ ਕਰਦੇ ਹਨ ਇਸ ਮੌਕੇ ਪੰਜਾਬ ਭਰ ਤੋਂ ਆਏ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ |

ਕੈਬਨਿਟ ਮੰਤਰੀ ਅਰੋੜਾ ਵਲੋਂ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਭੰਗੀ ਪੁਲ ਨਜ਼ਦੀਕ ਕੈਬਨਿਟ ਮੰਤਰੀ ਸੰੁਦਰ ਸ਼ਾਮ ਅਰੋੜਾ ਨੇ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਸ ਕੰਮ ਲਈ 3 ਕਰੋੜ 7 ਲੱਖ ਰੁਪਏ ਖਰਚੇ ਜਾਣਗੇ | ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ, ਸੱਸ ਤੇ ਦਿਓਰ ਨਾਮਜ਼ਦ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਦਹੇਜ ਦੀ ਕਥਿਤ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਤੀ ਸਮੇਤ ਤਿੰਨ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਹਰਮੋਏ ਦੇ ਵਾਸੀ ...

ਪੂਰੀ ਖ਼ਬਰ »

ਲੋਕਾਂ ਨੂੰ ਟ੍ਰੈਫਿਕ ਜਾਮ ਦੌਰਾਨ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ

ਦਸੂਹਾ, 17 ਨਵੰਬਰ (ਭੁੱਲਰ)- ਅੱਜ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ ਤੇ ਪੰਜਾਬ ਭਰ ਦੇ ਗੰਨਾ ਉਤਪਾਦਕਾਂ ਵੱਲੋਂ ਰੇਲ ਤੇ ਸੜਕੀ ਆਵਾਜਾਈ ਨੂੰ ਅਣਮਿਥੇ ਸਮੇਂ ਲਈ ਠੱਪ ਕਰਨ ਕਰਕੇ ਲੋਕਾਂ ਨੂੰ ਆਉਣ ਜਾਣ ਵਿਚ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਦਸੂਹਾ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨਾਲ ਮੀਟਿੰਗ ਬੇਸਿੱਟਾ ਰਹੀ

ਦਸੂਹਾ, 17 ਨਵੰਬਰ (ਭੁੱਲਰ)- ਅੱਜ ਦੇਰ ਸ਼ਾਮ ਉਪ ਮੰਡਲ ਮਜਿਸਟਰੇਟ ਦਫ਼ਤਰ ਦਸੂਹਾ ਵਿਖੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆਂ ਦੀ ਧਰਨਾ ਦੇ ਰਹੇ ਗੰਨਾ ਉਤਪਾਦਕਾਂ ਨਾਲ ਮੀਟਿੰਗ ਹੋਈ | ਇਸ ਮੌਕੇ ਮੀਟਿੰਗ ਵਿਚ ਗੰਨਾ ਉਤਪਾਦਕਾਂ ਦੇ ਵਫ਼ਦ ਅਤੇ ਵੱਖ ਵੱਖ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਟਾਂਡਾ 'ਚ ਰੇਲਵੇ ਟਰੈਕ ਟੁੱਟਾ ਮਿਲਣ ਨਾਲ ਮੱਚੀ ਹਾਹਾਕਾਰ, ਵੱਡਾ ਹਾਦਸਾ ਟਲਿਆ

ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ-ਦਸੂਹਾ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਕ ਵੱਡਾ ਰੇਲ ਹਾਦਸਾ ਹੁੰਦੇ ਹੁੰਦੇ ਉਸ ਸਮੇਂ ਟੱਲ ਗਿਆ ਜਦੋਂ ਟਾਂਡਾ ਨੇੜੇ ਇਸ ਰੇਲਵੇ ਟਰੈਕ ਦੇ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ ਪਰੰਤੂ ਰਾਹਤ ...

ਪੂਰੀ ਖ਼ਬਰ »

ਸੂਬੇ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਵੈਸ਼ਾਲੀ ਤੇ ਧਾਰਮਿਕ ਅਧਿਆਪਕਾ ਸਨਮਾਨਿਤ

ਗੜ੍ਹਦੀਵਾਲਾ, 17 ਨਵੰਬਰ (ਚੱਗਰ/ਗੋਂਦਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਵਿਦਿਆਰਥਣ ਵੈਸ਼ਾਲੀ ਬੀ.ਐਸ.ਸੀ. ਐਗਰੀਕਲਚਰ ਸਮੈਸਟਰ ਚੌਥਾ ਜਿਸ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ 22 ਨੂੰ

ਮੁਕੇਰੀਆਂ, 17 ਨਵੰਬਰ (ਰਾਮਗੜ੍ਹੀਆ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਵਿਸ਼ੇਸ਼ ਮੀਟਿੰਗ 22 ਨਵੰਬਰ ਦਿਨ ਵੀਰਵਾਰ ਨੂੰ 11 ਵਜੇ ਤੋਂ 1 ਵਜੇ ਤੱਕ ਜੰਗੀ ਲਾਲ ਮਹਾਜਨ ਹਾਲ ਨੇੜੇ ਮਾਤਾ ਰਾਣੀ ਚੌਾਕ ਵਿਖੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰੂ ਮਾਨਿਓ ਗ੍ਰੰਥ ਗੁਰਮਤਿ ਸਮਾਗਮ ਅੱਜ

ਕੋਟਫਤੂਹੀ, 17 ਨਵੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਸਰਹਾਲਾ ਖ਼ੁਰਦ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਗੁਰਮਤਿ ਸਮਾਗਮ 18 ਨਵੰਬਰ ਨੂੰ ਫੁੱਟਬਾਲ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ ਵਲੋਂ ਕਰਵਾਈ ਜਾ ਰਹੀ 'ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ' ਸਬੰਧੀ 'ਸੂਚਨਾ ਦਸਤਾਵੇਜ਼' ਜਾਰੀ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖ ਐਜੂਕੇਸ਼ਨਲ ਕੌਾਸਲ ਅਧੀਨ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪੰਜਾਬ ਵਿਭਾਗ ਵਲੋਂ 8 ਅਤੇ 9 ਫਰਵਰੀ 2019 ਨੂੰ ਕਰਵਾਈ ਜਾ ਰਹੀ 'ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ' ਸਬੰਧੀ ...

ਪੂਰੀ ਖ਼ਬਰ »

ਡੇਂਗੂ ਨਾਲ ਪਿੰਡ ਕਹਾਰਪੁਰ ਦੇ ਨੌਜਵਾਨ ਦੀ ਮੌਤ

ਮਾਹਿਲਪੁਰ, 17 ਨਵੰਬਰ (ਦੀਪਕ ਅਗਨੀਹੋਤਰੀ)-ਪਿੰਡ ਕਹਾਰਪੁਰ ਦੇ ਇੱਕ ਨੌਜਵਾਨ ਦੀ ਬੀਤੇ ਕੱਲ੍ਹ ਡੇਂਗੂ ਨਾਲ ਡੀ.ਐਮ.ਸੀ. ਲੁਧਿਆਣਾ ਵਿਖੇ ਮੌਤ ਹੋ ਗਈ | ਡੇਂਗੂ ਨਾਲ ਹੋਈ ਮੌਤ ਨਾਲ ਇਸ ਇਲਾਕੇ ਵਿਚ ਵੀ ਡੇਂਗੂ ਦੀ ਦਸਤਕ ਪਹੁੰਚ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਕੀਤੀ ਸੜਕ ਹਾਦਸੇ 'ਚ ਮਾਰੇ ਗਏ ਪਰਿਵਾਰ ਦੀ ਮਦਦ

ਟਾਂਡਾ ਉੜਮੁੜ, 17 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸਿੱਖ ਰੀਲੀਜਸ ਸੁਸਾਇਟੀ ਅਮਰੀਕਾ ਵਲੋਂ ਬੀਤੇ ਦਿਨੀਂ ਪਿੰਡ ਨੈਣੋਵਾਲ ਨੇੜੇ ਇਕ ਦਰਦਨਾਕ ਸੜਕ ਹਾਦਸੇ ਵਿਚ ਮਾਰੇ ਗਏ ਟਾਂਡਾ ਦੇ ਅਹੀਆਪੁਰ ਨਿਵਾਸੀ ਪਰਿਵਾਰ ਦੀ 2 ਲੱਖ ਰੁਪਏ ਦੀ ਮਦਦ ਕੀਤੀ ਹੈ | ਜ਼ਿਕਰਯੋਗ ਹੈ ਇਸ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਮਿਡਲ ਸਕੂਲ 'ਚ ਸਲਾਨਾ ਇਨਾਮ ਵੰਡ ਸਮਾਰੋਹ

ਦਸੂਹਾ, 17 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਸੀ. ਸੈਕੰ. ਪਬਲਿਕ ਸਕੂਲ, ਦਸੂਹਾ ਦੇ ਮਿਡਲ ਸਕੂਲ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ, ਦਸੂਹਾ ਵਿਚ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 24 ਨਵੰਬਰ ਨੂੰ

ਹੁਸ਼ਿਆਰਪੁਰ, 17 ਨਵੰਬਰ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ਼੍ਰੀ ਸਿੰਘ ਸਭਾ ਪਿੰਡ ਠੱਕਰਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 25 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਅਣਪਛਾਤੇ ਮੋਟਰ ਸਾਈਕਲ ਸਵਾਰਾਂ ਔਰਤ ਤੋਂ 20 ਹਜ਼ਾਰ ਝਪਟੇ

ਤਲਵਾੜਾ, 17 ਨਵੰਬਰ (ਸੁਰੇਸ਼ ਕੁਮਾਰ)- ਤਲਵਾੜਾ ਦੇ ਨੈਸ਼ਨਲ ਬੈਂਕ ਤੋਂ ਕੁੱਝ ਦੂਰੀ 'ਤੇ ਪੈਂਦੀ ਇੰਡੀਅਨ ਗੈੱਸ ਏਜੰਸੀ ਦੇ ਗੋਦਾਮ ਨੇੜਿਓਾ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਔਰਤ ਤੋਂ 20 ਹਜ਼ਾਰ ਰੁਪਏ ਝਪਟ ਮਾਰ ਕੇ ਖੋਹ ਲਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਮਾਹਿਲਪੁਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ ਨਸ਼ੀਲਾ ਪਾਊਡਰ ਬਰਾਮਦ ਕਰਕੇ ਤਸਕਰ ਨੂੰ ਗਿ੍ਫ਼ਤਾਰ ਕਰਕੇ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ | ਜਾਣਕਾਰੀ ਅਨੁਸਾਰ ਮਾਹਿਲਪੁਰ ਦੀ ...

ਪੂਰੀ ਖ਼ਬਰ »

ਸੇਵਾ ਭਾਵਨਾ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ-ਸਾਂਪਲਾ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸੇਵਾ ਭਾਵਨਾ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ | ਉਹ ਅੱਜ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਐੱਸ.ਡੀ.ਐਮ.ਹਰਚਰਨ ਸਿੰਘ ਦਾ ਸਨਮਾਨ

ਦਸੂਹਾ, 17 ਨਵੰਬਰ (ਭੁੱਲਰ/ਚੰਦਨ ਕੌਸ਼ਲ)- ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ (ਰਜਿ.) ਦਸੂਹਾ ਵੱਲੋਂ ਨੇ ਐੱਸ.ਡੀ.ਐਮ. ਦਸੂਹਾ ਹਰਚਰਨ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਸਮੂਹ ਅਹੁਦੇਦਾਰ ਵੱਲੋਂ ਐੱਸ.ਡੀ.ਐਮ. ਹਰਚਰਨ ਸਿੰਘ ਨੂੰ ...

ਪੂਰੀ ਖ਼ਬਰ »

ਚਾਰ ਸਹਿਬਜ਼ਾਦੇ ਸਪੋਰਟਸ ਕਲੱਬ ਝਿੰਗੜ ਕਲਾਂ 'ਚ ਪੰਜ ਦਿਨਾ ਫੁੱਟਬਾਲ ਤੇ ਪਾਵਰ ਲਿਫ਼ਟਿੰਗ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਦਸੂਹਾ, 17 ਨਵੰਬਰ (ਕੌਸ਼ਲ)- ਚਾਰ ਸਹਿਬਜਾਦੇ ਸਪੋਰਟਸ ਕਲੱਬ ਝਿੰਗੜ ਕਲਾਂ ਵਲੋਂ ਕਰਵਾਏ ਜਾ ਰਹੇ ਦੂਸਰੇ ਪੰਜ ਦਿਨਾਂ ਫੁੱਟਬਾਲ ਤੇ ਪਾਵਰ ਲਿਫ਼ਟਿੰਗ ਟੂਰਨਾਮੈਂਟ ਪਿੰਡ ਵਾਸੀਆਂ ਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਦੀ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਪੰਜਾਬ ਜਥੇਬੰਦੀ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਇਨਸਾਫ਼ ਦੀ ਆਵਾਜ਼ ਪੰਜਾਬ ਜਥੇਬੰਦੀ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਸੂਬਾ ਮੀਤ ਪ੍ਰਧਾਨ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਕਾਰ ਵਲੋਂ ਰਜਿਸਟਰਡ ਕੰਪਨੀਆਂ 'ਚੋਂ ਲੋਕਾਂ ਦੇ ...

ਪੂਰੀ ਖ਼ਬਰ »

ੲ ੇ.ਟੀ.ਐਮ. ਤੋੜ ਕੇ ਨਕਦੀ ਲੁੱਟਣ ਦੀ ਕੋਸ਼ਿਸ਼ 'ਚ ਗਿ੍ਫ਼ਤਾਰ ਕਥਿਤ ਦੋਸ਼ੀ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਪੁਲਿਸ ਦੇ ਸੁਰੱਖਿਆ ਦਾਅਵਿਆਂ ਦੀ ਫੂਕ ਕੱਢਦਿਆਂ ਕੇਂਦਰੀ ਜੇਲ੍ਹ ਅਤੇ ਥਾਣਾ ਸਦਰ ਦੇ ਨੇੜੇ ਹੀ ਏ.ਟੀ.ਐਮ. ਤੋੜ ਕੇ ਲੱਖਾਂ ਰੁਪਏ ਦੀ ਨਕਦੀ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਕਾਬੂ ਕੀਤੇ ਕਥਿਤ ਦੋਸ਼ੀ ਨੂੰ ਅੱਜ ਇਲਾਕਾ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਥਾਨਕ ਐਸ.ਡੀ. ਕਾਲਜ ਦੇ ਨਜ਼ਦੀਕ ਰਹਿਣ ਵਾਲੇ ਅਜੇ ਮੱਲ ਪੁੱਤਰ ਦੁਆਰਕਾ ਦਾਸ ...

ਪੂਰੀ ਖ਼ਬਰ »

ਗੁਰਦੁਆਰਾ ਨਵੀਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮਾਗਮ 23 ਨੂੰ

ਮੁਕੇਰੀਆਂ, 17 ਨੰਵਬਰ (ਰਾਮਗੜ੍ਹੀਆ)- ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਵ ਨੂੰ ਸਮਰਪਿਤ ਗੁਰਦੁਆਰਾ ਨਵੀਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਇਸ ਸਬੰਧੀ ਪ੍ਰਭਾਤ ਫੇਰੀਆਂ ਲਗਾਤਾਰ ਚੱਲ ਰਹੀਆਂ ਹਨ ਅਤੇ ਸੰਗਤਾਂ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਨੰਗਲ ਈਸ਼ਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ | ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਦਵਿੰਦਰ ਸਿੰਘ ਨੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦੀ ਮਹੱਤਤਾ ਸਬੰਧੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX