ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  1 day ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  1 day ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  1 day ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  1 day ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  1 day ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  1 day ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  1 day ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  1 day ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  1 day ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  1 day ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  1 day ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  1 day ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  1 day ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  1 day ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  1 day ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  2 days ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸੰਪਾਦਕੀ

ਕੀ ਮਾਇਆਵਤੀ ਭਾਜਪਾ ਵਿਰੋਧੀ ਗੱਠਜੋੜ ਵਿਚ ਅੜਿੱਕਾ ਬਣ ਰਹੀ ਹੈ ?

22 ਨਵੰਬਰ ਨੂੰ ਭਾਜਪਾ ਵਿਰੋਧੀ ਗੱਠਜੋੜ ਸਬੰਧੀ ਵਿਚਾਰ-ਚਰਚਾ ਕਰਨ ਲਈ ਵਿਰੋਧੀ ਧਿਰ ਵਲੋਂ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਅਸ਼ੋਕ ਗਹਿਲੋਤ ਹੁਣ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਲ ਮੁਲਾਕਾਤ ਕਰਨਗੇ। ਪਰ ਇਥੇ ਵੱਡਾ ਸਵਾਲ ਇਹ ਹੈ ਕਿ ਉੱਤਰ ਪ੍ਰਦੇਸ਼ ਵਿਚ ਮਾਇਆਵਤੀ ਸ਼ਿਵਪਾਲ ਯਾਦਵ ਦੀ ਨਵੀਂ ਪਾਰਟੀ ਪ੍ਰਗਤੀਸ਼ੀਲ ਸਮਾਜਵਾਦੀ ਪਾਰਟੀ ਨਾਲ ਜਾਣਗੇ ਜਾਂ ਫਿਰ ਸਮਾਜਵਾਦੀ ਪਾਰਟੀ ਦੇ ਨਾਲ। ਨਿਰੀਖਕਾਂ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਨੇ ਮਾਇਆਵਤੀ ਵਿਚ ਕੋਈ ਬਦਲ ਲੈ ਆਂਦਾ ਤਾਂ ਉਹ ਪ੍ਰਗਤੀਸ਼ੀਲ ਸਮਾਜਵਾਦੀ ਪਾਰਟੀ ਨਾਲ ਜਾ ਸਕਦੀ ਹੈ। ਇਸ ਦਾ ਮਤਲਬ ਹੋਵੇਗਾ ਕਿ ਸਮਾਜਵਾਦੀ ਪਾਰਟੀ ਨਾਲੋਂ ਵਖਰੇਵਾਂ ਤੈਅ ਹੋ ਗਿਆ ਹੈ ਅਤੇ ਬਾਹਰਲਿਆਂ ਵਲੋਂ ਅਖਿਲੇਸ਼ ਯਾਦਵ ਅਤੇ ਸ਼ਿਵਪਾਲ ਯਾਦਵ ਨੂੰ ਮੁੜ ਇਕੱਠਾ ਕਰਨ ਦੀਆਂ ਘੜੀਆਂ ਜਾ ਰਹੀਆਂ ਯੋਜਨਾਵਾਂ ਦਾ ਸਿਰੇ ਚੜ੍ਹਨਾ ਅਸੰਭਵ ਹੋ ਜਾਵੇਗਾ। ਦੋਵਾਂ ਵਿਚਕਾਰ ਖਿੱਚੋਤਾਣ 2012 ਵਿਚ ਸ਼ੁਰੂ ਹੋਈ ਸੀ ਜਦੋਂ ਮੁਲਾਇਮ ਸਿੰਘ ਨੇ ਆਪਣੇ ਬੇਟੇ ਨੂੰ ਪ੍ਰਧਾਨਗੀ ਲਈ ਅੱਗੇ ਕਰ ਦਿੱਤਾ ਸੀ, ਜਦ ਕਿ ਸ਼ਿਵਪਾਲ ਵੀ ਪਾਰਟੀ ਦੀ ਪ੍ਰਧਾਨਗੀ ਦਾ ਦਾਅਵੇਦਾਰ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਗੋਮਤੀ ਹੇਠੋਂ ਬਹੁਤਾ ਪਾਣੀ ਲੰਘ ਚੁੱਕਾ ਹੈ। ਇਨ੍ਹਾਂ ਵਿਚਕਾਰ ਸਮਝੌਤਾ ਸ਼ਾਇਦ ਹੁਣ ਇਕ ਵਾਧੂ ਸਵਾਲ ਬਣ ਗਿਆ ਹੈ। ਇਸ ਦੌਰਾਨ ਮੁਲਾਇਮ ਨੇ ਇਸ ਵੰਡ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਰਹੇ। ਦੋ ਦਿਨ ਪਹਿਲਾਂ ਉਹ ਅਖਿਲੇਸ਼ ਯਾਦਵ ਨਾਲ ਨਾਇਡੂ ਨੂੰ ਮਿਲਣ ਲਈ ਦਿੱਲੀ ਗਏ। ਇਸ ਦਾ ਮਤਲਬ ਹੈ ਕਿ ਮੁਲਾਇਮ ਆਪਣੇ ਬੇਟੇ ਦੇ ਨਾਲ ਹੀ ਰਹਿਣਗੇ। ਸਮਾਜਵਾਦੀ ਪਾਰਟੀ ਦੇ ਸੰਸਥਾਪਕ ਨੇਤਾਵਾਂ ਵਿਚੋਂ ਇਕ ਬੇਨੀ ਪ੍ਰਸਾਦ ਵਰਮਾ ਦਾ ਕਹਿਣਾ ਹੈ ਕਿ ਜੇਕਰ ਮੁਲਾਇਮ ਨੂੰ ਆਪਣੇ ਬੇਟੇ ਅਤੇ ਭਰਾ ਵਿਚੋਂ ਕੋਈ ਚੁਣਨਾ ਪਿਆ ਤਾਂ ਉਹ ਆਪਣੇ ਬੇਟੇ ਦੇ ਨਾਲ ਹੀ ਰਹਿਣਗੇ। ਭਾਵੇਂ ਕਿ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਦੇ ਨਾਲ ਅੱਗੇ ਵਧਣ ਦੀ ਗੱਲ ਕੀਤੀ ਸੀ ਪਰ ਛੱਤੀਸਗੜ੍ਹ ਵਿਚ ਉਸ ਨੇ ਅਜੀਤ ਜੋਗੀ ਦੇ ਨਾਲ ਗੱਠਜੋੜ ਕਰ ਲਿਆ ਹੈ, ਜੋ ਕਿ ਅਸਿੱਧੇ ਤੌਰ 'ਤੇ ਭਾਜਪਾ ਲਈ ਮਦਦਗਾਰ ਸਾਬਤ ਹੋਵੇਗਾ ਅਤੇ ਉਹ ਵਿਰੋਧੀ ਧਿਰ ਦੀ ਏਕਤਾ ਨੂੰ ਵੀ ਢਾਹ ਲਾਏਗੀ।
ਨਾਂਅ ਬਦਲਣ ਦੀ ਰਾਜਨੀਤੀ

ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਅਤੇ ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਐਸ.ਬੀ.ਐਸ.ਪੀ.) ਦੇ ਪ੍ਰਧਾਨ ਓਮ ਪ੍ਰਕਾਸ਼ ਰਾਜਭਰ ਨੇ ਆਪਣੀ ਰਾਜਨੀਤਕ ਭਾਈਵਾਲ ਭਾਜਪਾ 'ਤੇ ਸ਼ਹਿਰਾਂ, ਰੇਲਵੇ ਸਟੇਸ਼ਨਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਦੇ ਨਾਂਅ ਬਦਲਣ ਕਾਰਨ ਹਮਲਾਵਰ ਰੁਖ਼ ਅਪਣਾਇਆ ਹੈ। ਮੁੱਖ ਮੰਤਰੀ ਯੋਗੀ ਅਦਿਤਿਆਨਾਥ ਲਗਾਤਾਰ ਨਾਂਅ ਬਦਲਣ ਲੱਗੇ ਹੋਏ ਹਨ। ਰਾਜਭਰ ਭਾਜਪਾ ਸਰਕਾਰ ਦੇ ਵਿਰੁੱਧ ਇਸ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਕਿ ਸਰਕਾਰ ਦਲਿਤਾਂ, ਗ਼ਰੀਬਾਂ ਅਤੇ ਪਛੜਿਆਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਉਨ੍ਹਾਂ ਦੀ ਸਿੱਖਿਆ ਅਤੇ ਰੁਜ਼ਗਾਰ ਦੇਣ ਸਬੰਧੀ ਕੋਈ ਵੀ ਸੋਚ-ਵਿਚਾਰ ਨਹੀਂ ਕਰ ਰਹੀ। ਉਹ ਮਹਿਸੂਸ ਕਰਦੇ ਹਨ ਕਿ ਭਾਜਪਾ ਮੁੱਖ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ। ਰਾਜਭਰ ਦਾ ਕਹਿਣਾ ਹੈ ਕਿ ਜੇਕਰ ਸ਼ਹਿਰਾਂ, ਜ਼ਿਲ੍ਹਿਆਂ ਅਤੇ ਹੋਰ ਥਾਵਾਂ ਦੇ ਨਾਂਅ ਬਦਲੇ ਜਾ ਰਹੇ ਹਨ ਤਾਂ ਫਿਰ ਪਾਰਟੀ ਆਪਣੇ ਮੰਤਰੀ ਮੋਹਸਿਨ ਰਜ਼ਾ, ਭਾਜਪਾ ਦੇ ਕੌਮੀ ਬੁਲਾਰੇ ਸ਼ਾਹਨਵਾਜ਼ ਹੁਸੈਨ ਅਤੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦਾ ਨਾਂਅ ਕਿਉਂ ਨਹੀਂ ਬਦਲਦੀ? ਉਨ੍ਹਾਂ ਨੇ ਸੂਬਾ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਦੀ ਕੋਈ ਦੂਰਦ੍ਰਿਸ਼ਟੀ ਨਹੀਂ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਯੋਗੀ ਛੇਤੀ ਹੀ ਰਾਜਭਰ ਨਾਲ ਗੱਲਬਾਤ ਕਰਨਗੇ ਅਤੇ ਇਸ ਮੁੱਦੇ ਦਾ ਹੱਲ ਕੱਢਿਆ ਜਾਵੇਗਾ, ਜਦ ਕਿ ਰਾਜਨੀਤਕ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਛੇਤੀ ਹੀ ਰਾਜਭਰ ਗੱਠਜੋੜ ਛੱਡ ਦੇਣਗੇ ਅਤੇ ਉਹ ਬਸਪਾ ਦੇ ਨਾਲ ਜਾ ਸਕਦੇ ਹਨ।
ਉਪ ਚੋਣਾਂ ਵਿਚ ਭਾਜਪਾ ਦੀ ਹਾਰ
2014 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਈਆਂ ਜ਼ਿਆਦਾਤਰ ਉਪ ਚੋਣਾਂ ਵਿਚ ਨਤੀਜੇ ਭਾਜਪਾ ਦੇ ਵਿਰੁੱਧ ਹੀ ਰਹੇ ਹਨ। ਹਾਲ ਹੀ ਵਿਚ ਕਰਨਾਟਕ ਵਿਚ ਹੋਈਆਂ ਉਪ ਚੋਣਾਂ ਵਿਚ ਭਾਵੇਂ ਬੀ. ਐਸ. ਯੇਦੀਯੁਰੱਪਾ ਕਿਸੇ ਤਰ੍ਹਾਂ ਸ਼ਿਮੋਗਾ ਦੀ ਲੋਕ ਸਭਾ ਸੀਟ ਨੂੰ ਬਚਾਉਣ ਵਿਚ ਸਫ਼ਲ ਰਹੇ ਪਰ ਬਿਲਾਰੀ ਅਤੇ ਹੋਰ ਸੀਟਾਂ ਤੋਂ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜੇਕਰ ਵਿਰੋਧੀ ਧਿਰ ਦਾ ਗੱਠਜੋੜ ਹੁੰਦਾ ਹੈ ਤਾਂ ਇਹ ਉੱਤਰ ਪ੍ਰਦੇਸ਼ ਦੀਆਂ 80 ਸੀਟਾਂ ਵਿਚੋਂ 73 ਲੋਕ ਸਭਾ ਸੀਟਾਂ 'ਤੇ ਭਾਜਪਾ ਨੂੰ ਵੱਡੀ ਹੱਦ ਤੱਕ ਪ੍ਰਭਾਵਿਤ ਕਰੇਗਾ। ਭਾਵੇਂ ਕਿ ਪਾਰਟੀ ਨੇ 16 ਲੋਕ ਸਭਾ ਸੀਟਾਂ 50 ਫ਼ੀਸਦੀ ਦੇ ਫ਼ਰਕ ਨਾਲ ਜਿੱਤੀਆਂ ਸਨ ਪਰ ਕੇਰਾਨਾ, ਗੋਰਖਪੁਰ ਅਤੇ ਫੂਲਪੁਰ ਦੀਆਂ ਉਪ ਚੋਣਾਂ ਵਿਚ ਉਸ ਦੀ ਵੱਡੀ ਹਾਰ ਹੋਈ ਸੀ। ਜੇਕਰ ਭਾਜਪਾ ਵਿਰੁੱਧ ਵਿਰੋਧੀ ਧਿਰ ਦਾ ਗੱਠਜੋੜ ਬਣਦਾ ਹੈ ਤਾਂ 2019 ਦੀਆਂ ਚੋਣਾਂ ਦੇ ਨਤੀਜੇ ਵੱਖਰੇ ਹੋਣਗੇ।
ਭਾਜਪਾ ਅਤੇ ਤ੍ਰਿਣਮੂਲ ਦੀ ਤਕਰਾਰ

ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਵਲੋਂ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਲਈ ਬੰਗਾਲ ਵਿਚੋਂ 22 ਸੀਟਾਂ ਜਿੱਤਣ ਦਾ ਟੀਚਾ ਮਿੱਥੇ ਜਾਣ ਤੋਂ ਬਾਅਦ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਦੇ ਵਿਚਕਾਰ ਤਣਾਅ ਏਨਾ ਜ਼ਿਆਦਾ ਵਧ ਗਿਆ ਹੈ ਕਿ ਕੋਈ ਵੀ ਪਾਰਟੀ ਕਿਸੇ ਵੀ ਮੁੱਦੇ 'ਤੇ ਰਾਜਨੀਤੀ ਕਰਨ ਦਾ ਮੌਕਾ ਨਹੀਂ ਗੁਆਉਣਾ ਚਾਹੁੰਦੀ। ਹਾਲ ਹੀ ਵਿਚ ਆਸਾਮ ਦੇ ਤਿਨਸੁਕੀਆ ਜ਼ਿਲ੍ਹੇ ਵਿਚ 5 ਬੰਗਾਲੀ ਲੋਕ ਅੱਤਵਾਦੀ ਮੁਕਾਬਲੇ ਵਿਚ ਮਾਰੇ ਗਏ। ਮੁੱਖ ਮੰਤਰੀ ਮਮਤਾ ਬੈਨਰਜੀ ਇਸ ਘਟਨਾ ਪਿੱਛੇ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ ਆਫ ਇੰਡੀਆ 'ਤੇ ਦੋਸ਼ ਲਗਾ ਰਹੇ ਹਨ ਅਤੇ ਤ੍ਰਿਣਮੂਲ ਕਾਂਗਰਸ ਵੱਖ-ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਮਮਤਾ ਇਸ ਗੱਲ ਨੂੰ ਮੁੱਦਾ ਬਣਾ ਰਹੇ ਹਨ ਕਿ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ ਦੇ ਕਾਰਨ ਆਸਾਮ ਵਿਚੋਂ ਲੱਖਾਂ ਦੀ ਗਿਣਤੀ ਵਿਚ ਬੰਗਾਲੀ ਬਾਹਰ ਜਾ ਰਹੇ ਹਨ ਅਤੇ ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਆਸਾਮ ਤੋਂ ਬੰਗਾਲੀਆਂ ਨੂੰ ਕੱਢਣ ਲਈ ਯੋਜਨਾ ਬਣਾ ਰਹੀ ਹੈ। ਭਾਜਪਾ ਦੇ ਸੂਬਾਈ ਪ੍ਰਧਾਨ ਦਿਲੀਪ ਘੋਸ਼ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਆਸਾਮ ਵਿਚ ਮਾਰੇ ਗਏ 5 ਬੰਗਾਲੀਆਂ ਦੇ ਮਾਰੇ ਜਾਣ ਦੇ ਘਟਨਾਕ੍ਰਮ ਦੀ ਜਾਂਚ ਕਰਨ ਸਬੰਧੀ ਕਿਹਾ ਹੈ। ਮਮਤਾ ਨੇ ਮੁਕਾਬਲੇ ਵਾਲੀ ਥਾਂ 'ਤੇ ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਦਾ ਇਕ ਵਫ਼ਦ ਭੇਜ ਦਿੱਤਾ ਹੈ ਅਤੇ ਆਸਾਮ ਦੇ ਬੰਗਾਲੀਆਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਪੱਛਮੀ ਬੰਗਾਲ ਵਿਚ ਰਹਿਣ ਲਈ ਆ ਸਕਦੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਘੋਸ਼ ਲਈ ਤ੍ਰਿਣਮੂਲ ਕਾਂਗਰਸ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਬਹੁਤ ਹੀ ਮੁਸ਼ਕਿਲ ਹੋ ਰਿਹਾ ਹੈ।

ਬਾਬਾ ਨਾਨਕ ਤੇ 'ਪਹੁ-ਫੁਟਾਲਾ'

ਸਰਬ ਸਾਂਝੀ ਧਾਰਨਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਗਟ ਹੋਣਾ ਧੁੰਦ ਮਿਟਾ ਕੇ ਚਾਨਣ ਵੰਡਣ ਵਾਲਾ ਹੈ। ਪੰਜਾਬ ਇਸਲਾਮਿਕ ਪਬਲੀਕੇਸ਼ਨਜ਼ ਮਲੇਰਕੋਟਲਾ ਦੇ ਮਾਸਿਕ 'ਪਹੁ-ਫੁਟਾਲਾ' ਦਾ ਜੁਲਾਈ 2018 ਦਾ ਅੰਕ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੰਦਾ ਹੈ। ਸੰਪਾਦਕੀ ...

ਪੂਰੀ ਖ਼ਬਰ »

ਸਿੱਖ ਇਤਿਹਾਸ ਨਾਲ 'ਛੇੜ ਛਾੜ' ਦੀ ਗੱਲ

ਭਾਰਤ ਵਿਚ ਬਰਤਾਨਵੀ ਬਸਤੀਵਾਦੀ ਰਾਜਕਾਲ ਦੌਰਾਨ ਰਾਜ ਪ੍ਰਬੰਧ ਦੇ ਹਰੇਕ ਕਾਰਜ ਨੂੰ ਫ਼ਿਰਕਾਦਾਰਾਨਾ ਦ੍ਰਿਸ਼ਟੀ ਤੋਂ ਦੇਖਿਆ ਜਾਂਦਾ ਸੀ। ਇਸੇ ਸੰਦਰਭ ਵਿਚ ਸਿੱਖਿਆ ਖੇਤਰ ਵਿਚ ਭਾਸ਼ਾ ਅਤੇ ਇਤਿਹਾਸ ਦੇ ਵਿਸ਼ਿਆਂ ਦੇ ਪਾਠਕ੍ਰਮ ਨਿਰਧਾਰਤ ਕਰਨ ਸਮੇਂ ਪੰਜਾਬ ਵਿਚ ਹਿੰਦੂ, ...

ਪੂਰੀ ਖ਼ਬਰ »

ਸਿੱਖਿਆ, ਨਿੱਜੀਕਰਨ ਦੀ ਕਵਾਇਦ ਅਤੇ ਅਧਿਆਪਕ

ਇਕ ਕਥਾ ਅਨੁਸਾਰ ਇਕ ਵਿਚਾਰਕ ਦੇ ਆਸ਼ਰਮ ਵਿਚ ਗਿਆਨ ਲੈਣ ਲਈ ਦੂਰੋਂ-ਦੂਰੋਂ ਲੋਕ ਆਉਂਦੇ ਸਨ। ਇਕ ਦਿਨ ਆਸ਼ਰਮ ਵਿਚ ਇਕ ਅਜੀਬ ਘਟਨਾ ਵਾਪਰੀ। ਹੋਇਆ ਇਹ ਕਿ ਆਸ਼ਰਮ ਵਿਚੋਂ ਕੁਝ ਸਾਮਾਨ ਚੋਰੀ ਹੋ ਗਿਆ। ਪੁਰਾਣੇ ਚੇਲਿਆਂ ਨੇ ਗੁਰੂ ਕੋਲ ਸ਼ਿਕਾਇਤ ਕੀਤੀ ਕਿ ਆਸ਼ਰਮ ਵਿਚ ਇਕ ਨਵਾਂ ...

ਪੂਰੀ ਖ਼ਬਰ »

ਅਜੇ ਵੀ ਬਰਕਰਾਰ ਹੈ ਪਰਾਲੀ ਦੀ ਚੁਣੌਤੀ

ਝੋਨੇ ਦੀ ਫ਼ਸਲ ਦਾ ਮੰਡੀਕਰਨ ਹੁਣ ਅਖੀਰ 'ਤੇ ਹੈ। ਪਰਾਲੀ ਸਾੜਨ ਦੀਆਂ ਪਹਿਲਾਂ ਘੱਟ ਖ਼ਬਰਾਂ ਆਉਂਦੀਆਂ ਸਨ ਪਰ ਹੁਣ ਇਕਦਮ ਜਿਵੇਂ ਖੇਤਾਂ ਵਿਚ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਹੋੜ ਲੱਗ ਗਈ ਹੋਵੇ। ਪੰਜਾਬ ਇਕ ਵਾਰ ਫਿਰ ਅੱਗ ਦੀਆਂ ਲਪਟਾਂ ਵਿਚ ਘਿਰ ਗਿਆ ਹੈ। ਧੂੰਏਂ ਨੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX