ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਪਹਿਲਾ ਸਫ਼ਾ

ਅਮਿਤਾਭ ਬੱਚਨ ਨੇ ਯੂ.ਪੀ. ਦੇ 1398 ਕਿਸਾਨਾਂ ਦਾ ਕਰਜ਼ਾ ਚੁਕਾਇਆ

ਮੁੰਬਈ, 20 ਨਵੰਬਰ (ਏਜੰਸੀ)- ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ (76) ਦਾ ਕਹਿਣਾ ਹੈ ਕਿ ਉਨ੍ਹਾਂ ਯੂ.ਪੀ. ਦੇ 1398 ਕਿਸਾਨਾਂ ਦੇ ਬੈਂਕ ਕਰਜ਼ੇ ਦੀ ਅਦਾਇਗੀ ਕਰ ਦਿੱਤੀ ਹੈ। ਇਸ ਦਾ ਖੁਲਾਸਾ ਉਨ੍ਹਾਂ ਬੀਤੀ ਦੇਰ ਰਾਤ ਆਪਣੇ ਬਲਾਗ 'ਚ ਕਰਦਿਆਂ ਦੱਸਿਆ ਕਿ ਉਨ੍ਹਾਂ ਨਿੱਜੀ ਤੌਰ 'ਤੇ ਮੁੰਬਈ ਪੁੱਜੇ 70 ਚੋਣਵੇਂ ਕਿਸਾਨਾਂ ਦੇ ਬੈਂਕ ਦਸਤਾਵੇਜ ਪ੍ਰਾਪਤ ਕੀਤੇ ਹਨ ਜੋ ਉਨ੍ਹਾਂ ਕੋਲ ਉਚੇਚੇ ਤੌਰ 'ਤੇ ਇਥੇ ਪੁੱਜੇ ਸਨ। ਇਸ ਤੋਂ ਪਹਿਲਾਂ ਅਮਿਤਾਭ ਮਹਾਰਾਸ਼ਟਰ ਦੇ 350 ਕਿਸਾਨਾਂ ਦੇ ਕਰਜ਼ਿਆਂ ਦੀ ਅਦਾਇਗੀ ਕਰ ਕੇ ਉਨ੍ਹਾਂ ਦੀ ਵੀ ਮਦਦ ਕਰ ਚੁੱਕੇ ਹਨ। ਕਿਸਾਨਾਂ ਦਾ ਕਰਜ਼ਾ ਉਤਾਰ ਕੇ ਉਨ੍ਹਾਂ ਦਾ ਕੁਝ ਬੋਝ ਹਲਕਾ ਕਰਨ 'ਤੇ ਤਸੱਲੀ ਪ੍ਰਗਟ ਕਰਦਿਆਂ ਅਮਿਤਾਭ ਨੇ ਲਿਖਿਆ ਕਿ ਮਹਾਰਾਸ਼ਟਰ ਦੇ 350 ਕਿਸਾਨਾਂ ਦੇ ਕਰਜ਼ੇ ਦੀ ਅਦਾਇਗੀ ਕਰਨ ਬਾਅਦ ਹੁਣ ਉਸ ਨੇ ਉੱਤਰ ਪ੍ਰਦੇਸ਼ ਦੇ 1398 ਕਿਸਾਨਾਂ ਦੇ ਕਰੀਬ 4.05 ਕਰੋੜ ਰੁਪਏ ਦੇ ਬੈਂਕ ਕਰਜ਼ਿਆਂ ਦੀ ਅਦਾਇਗੀ ਕਰ ਦਿੱਤੀ ਹੈ। ਅਮਿਤਾਭ ਨੇ ਲਿਖਿਆ ਕਿ ਉਸ ਦੀ ਇਹ ਇੱਛਾ ਪੂਰੀ ਹੋਣ 'ਤੇ ਉਸ ਨੂੰ ਅੰਦਰੂਨੀ ਸ਼ਾਂਤੀ ਮਿਲੀ ਹੈ।

ਅਫ਼ਗਾਨਿਤਾਨ 'ਚ ਆਤਮਘਾਤੀ ਹਮਲਾ-50 ਮੌਤਾਂ

ਕਾਬਲ, 20 ਨਵੰਬਰ (ਏਜੰਸੀ)-ਕਾਬਲ 'ਚ ਅੱਜ ਇਕ ਧਾਰਮਿਕ ਇਕੱਠ ਮੌਕੇ ਹੋਏ ਆਤਮਘਾਤੀ ਹਮਲੇ 'ਚ ਘੱਟੋ ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 83 ਵਿਅਕਤੀ ਜ਼ਖ਼ਮੀ ਹੋਏ, ਜਿਨ੍ਹਾਂ 'ਚੋਂ 20 ਦੀ ਹਾਲਤ ਗੰਭੀਰ ਹੈ। ਸਿਹਤ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਪੈਗੰਬਰ ਮੁਹੰਮਦ ਸਾਹਿਬ ਦੇ ਜਨਮਦਿਨ ਸਬੰਧੀ ਅਫ਼ਗਾਨਿਸਤਾਨ ਦੇ ਚੋਟੀ ਦੇ ਧਾਰਮਿਕ ਆਗੂਆਂ ਵਲੋਂ ਇਕ ਇਕੱਠ ਕੀਤਾ ਗਿਆ ਸੀ, ਜਿਸ ਦੌਰਾਨ ਹਮਲਾਵਰ ਨੇ ਹਾਲ ਦੇ ਅੰਦਰ ਦਾਖ਼ਲ ਹੋ ਕੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਪੁਲਿਸ ਅਨੁਸਰ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਫਿਲਹਾਲ ਇਸ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਕਿਸੇ ਵੀ ਅੱਤਵਾਦੀ ਜੱਥੇਬੰਦੀ ਨੇ ਨਹੀਂ ਲਈ ਪਰ ਸ਼ੱਕ ਹੈ ਕਿ ਇਹ ਹਮਲਾ ਆਈ. ਐਸ. ਵਲੋਂ ਕੀਤਾ ਹੋ ਸਕਦਾ ਹੈ। ਆਈ. ਐਸ. ਵਲੋਂ ਹਾਲ ਹੀ ਵਿਚ ਅਜਿਹੇ ਕਈ ਆਤਮਘਾਤੀ ਹਮਲੇ ਕੀਤੇ ਗਏ ਹਨ। ਬੀਤੇ ਸਤੰਬਰ 'ਚ ਵੀ ਅਫ਼ਗਾਨਿਸਤਾਨ ਦੀ ਰਾਜਧਾਨੀ 'ਚ ਆਤਮਘਾਤੀ ਹਮਲੇ 'ਚ 26 ਲੋਕਾਂ ਦੀ ਮੌਤ ਹੋ ਗਈ ਸੀ।

ਦੋ ਦੋਸ਼ੀਆਂ ਨੂੰ ਸਜ਼ਾ ਹੋਣ ਬਾਅਦ ਹੁਣ ਸੱਜਣ ਕੁਮਾਰ ਤੇ ਟਾਈਟਲਰ ਦੀਆਂ ਉਡਣਗੀਆਂ ਨੀਂਦਾਂ!

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਦਿੱਲੀ ਦੇ ਤਿਲਕ ਨਗਰ ਦੀ ਵਿਧਵਾ ਕਾਲੋਨੀ ਦੇ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ 34 ਸਾਲ ਤੋਂ ਇਨਸਾਫ ਦੀ ਉਡੀਕ ਕਰ ਰਹੇ ਪੀੜਤਾਂ ਨੂੰ ਅੱਜ ਦਾ ਫ਼ੈਸਲਾ ਆਉਣ ਬਾਅਦ ਜਿਥੇ ਇਨਸਾਫ ਮਿਲਣ ਦੀ ਉਮੀਦ ਜਾਗੀ ਹੈ, ਉਥੇ ਇਸ ਮਾਮਲੇ 'ਚ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਨੇਤਾਵਾਂ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਦੀਆਂ ਨੀਂਦਾਂ ਉਡਣੀਆਂ ਤੈਅ ਹਨ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮਹੀਪਾਲਪੁਰ ਇਲਾਕੇ 'ਚ 2 ਸਿੱਖਾਂ ਦੇ ਹੱਤਿਆ ਕਰਨ ਵਾਲੇ ਦੋਸ਼ੀ ਯਸ਼ਪਾਲ ਸਿੰਘ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਅਤੇ ਉਸ ਦੇ ਸਾਥੀ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵਲੋਂ ਅੱਜ 2 ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਬਾਅਦ ਪੀੜਤਾਂ ਦੇ ਪਰਿਵਾਰਾਂ ਨੇ ਕੁਝ ਖੁਸ਼ੀ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਹ ਹੁਣ ਵੱਡੇ 'ਮਗਰਮੱਛ ਦੇ ਫਸਣ ਦਾ ਇੰਤਜ਼ਾਰ' ਕਰ ਰਹੇ ਹਨ।

ਮੁੱਖ ਮੰਤਰੀ ਨੇ ਸੋਨੀ ਤੋਂ ਵਾਤਾਵਰਨ ਦਾ ਵਿਭਾਗ ਲੈ ਕੇ ਆਪਣੇ ਕੋਲ ਰੱਖਿਆ

ਫੂਡ ਪ੍ਰੋਸੈਸਿੰਗ ਦਾ ਵਿਭਾਗ ਦਿੱਤਾ

ਚੰਡੀਗੜ੍ਹ, 20 ਨਵੰਬਰ (ਬਿਊਰੋ ਚੀਫ਼)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ-ਮੰਡਲ ਦੇ ਇਕ ਮੰਤਰੀ ਓ.ਪੀ. ਸੋਨੀ ਦੇ ਕੰਮ-ਕਾਜ 'ਚ ਕੁਝ ਫੇਰ ਬਦਲ ਕਰਦਿਆਂ ਉਨ੍ਹਾਂ ਤੋਂ ਵਾਤਾਵਰਨ ਦਾ ਵਿਭਾਗ ਵਾਪਸ ਲੈ ਕੇ ਆਪਣੇ ਕੋਲ ਰੱਖ ਲਿਆ ਹੈ। ਰਾਜ ਸਰਕਾਰ ਵਲੋਂ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਅਨੁਸਾਰ ਫੂਡ ਪ੍ਰੋਸੈਸਿੰਗ ਦਾ ਵਿਭਾਗ ਜੋ ਕਿ ਪਹਿਲਾਂ ਮੁੱਖ ਮੰਤਰੀ ਕੋਲ ਸੀ, ਉਹ ਸ੍ਰੀ ਓ.ਪੀ. ਸੋਨੀ ਨੂੰ ਦੇ ਦਿੱਤਾ ਗਿਆ ਹੈ। ਸਿੱਖਿਆ ਦਾ ਵਿਭਾਗ ਉਨ੍ਹਾਂ ਕੋਲ ਹੀ ਰਹੇਗਾ। ਵਰਨਣਯੋਗ ਹੈ ਕਿ ਬੀਤੇ ਦਿਨੀਂ ਸਨਅਤਕਾਰਾਂ ਵਲੋਂ ਮੁੱਖ ਮੰਤਰੀ ਨਾਲ ਇਕ ਮੀਟਿੰਗ ਦੌਰਾਨ ਵਾਤਾਵਰਨ ਵਿਭਾਗ 'ਤੇ ਦੋਸ਼ ਲਗਾਏ ਸਨ ਕਿ ਉਨ੍ਹਾਂ ਦੇ ਮੁਲਾਜ਼ਮ ਸਨਅਤਕਾਰਾਂ ਨੂੰ ਲਗਾਤਾਰ ਤੰਗ ਕਰਦੇ ਹਨ ਅਤੇ ਨਵੀਆਂ ਸਨਅਤਾਂ ਸਥਾਪਤ ਕਰਨ ਜਾਂ ਸਨਅਤਾਂ ਦੀ ਸਮਰਥਾ ਵਧਾਉਣ ਵਾਲੇ ਸਨਅਤਕਾਰਾਂ ਤੋਂ ਰਿਸ਼ਵਤਾਂ ਲੈਣ ਤੋਂ ਬਿਨਾਂ ਪ੍ਰਵਾਨਗੀਆਂ ਜਾਰੀ ਨਹੀਂ ਹੁੰਦੀਆਂ। ਇਹ ਸਿਲਸਿਲਾ ਮਗਰਲੇ ਕਈ ਸਾਲਾਂ ਤੋਂ ਚੱਲਦਾ ਆ ਰਿਹਾ ਹੈ ਤੇ ਖਾਸਕਰ ਪ੍ਰਦੂਸ਼ਨ ਕੰਟਰੋਲ ਬੋਰਡ 'ਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਹੋਣ ਕਾਰਨ ਸਨਅਤਕਾਰਾਂ ਨੂੰ ਲੰਬੇ ਸਮੇਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਰਾਏ ਦਿੱਤੀ ਸੀ ਕਿ ਅਗਰ ਉਹ ਰਾਜ ਵਿਚ ਪੂੰਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਵਾਤਾਵਰਨ ਵਿਭਾਗ ਵਿਚ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਇਸ ਭ੍ਰਿਸ਼ਟਾਚਾਰ ਨੂੰ ਤੁਰੰਤ ਖ਼ਤਮ ਕਰਨਾ ਚਾਹੀਦਾ ਹੈ। ਸੂਚਨਾ ਅਨੁਸਾਰ ਮੁੱਖ ਮੰਤਰੀ ਨੇ ਉਕਤ ਵਿਭਾਗ ਨੂੰ ਆਪਣੇ ਸਿੱਧੇ ਅਧਿਕਾਰ ਹੇਠ ਇਸ ਲਈ ਲਿਆ ਹੈ ਤਾਂ ਜੋ ਇਸ ਵਿਚ ਸੁਧਾਰ ਲਿਆਂਦਾ ਜਾ ਸਕੇ। ਹਾਲਾਂਕਿ ਚਰਚਾ ਇਹ ਵੀ ਸੀ ਕਿ ਮੁੱਖ ਮੰਤਰੀ ਇੱਕ-ਦੋ ਹੋਰ ਮੰਤਰੀਆਂ ਦੇ ਮੌਜੂਦਾ ਵਿਭਾਗਾਂ ਵਿਚ ਕੁਝ ਰੱਦੋ-ਬਦਲ ਕਰ ਸਕਦੇ ਹਨ ਕਿਉਂਕਿ ਉਨ੍ਹਾਂ ਦੇ ਵਿਭਾਗਾਂ ਸਬੰਧੀ ਵੀ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ, ਪਰ ਹਾਲ ਦੀ ਘੜੀ ਮੁੱਖ ਮੰਤਰੀ ਵਲੋਂ ਇਸ ਮੁੱਦੇ 'ਤੇ ਕਿਸੇ ਤਰ੍ਹਾਂ ਦਾ ਕੋਈ ਫੈਸਲਾ ਨਹੀਂ ਲਿਆ ਗਿਆ।

ਮੁਜ਼ੱਫ਼ਰਨਗਰ ਆਸਰਾ ਘਰ ਮਾਮਲਾ

ਬਿਹਾਰ ਦੀ ਸਾਬਕਾ ਮੰਤਰੀ ਮੰਜੂ ਸ਼ਰਮਾ ਵਲੋਂ ਆਤਮ-ਸਮਰਪਣ

ਬੇਗੂਸਰਾਏ (ਬਿਹਾਰ), 20 ਨਵੰਬਰ (ਏਜੰਸੀ)-ਮੁਜ਼ੱਫਰਨਗਰ ਆਸਰਾ ਘਰ ਮਾਮਲੇ 'ਚ ਬਿਹਾਰ ਦੀ ਸਾਬਕਾ ਮੰਤਰੀ ਮੰਜੂ ਵਰਮਾ ਨੇ ਬੇਗੂਸਰਾਏ ਦੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੰਜੂ ਵਰਮਾ ਦੇ ਘਰ 'ਚੋਂ ਗੈਰ-ਕਾਨੂੰਨੀ ਹਥਿਆਰ ਵੀ ਮਿਲੇ ਸੀ ਜਿਸ ਦੇ ਬਾਅਦ ਤੋਂ ਉਹ ਫ਼ਰਾਰ ਚੱਲ ਰਹੀ ਸੀ। ਪੁਲਿਸ ਬੀਤੇ ਕਈ ਮਹੀਨਿਆਂ ਤੋਂ ਉਸ ਦੀ ਤਲਾਸ਼ ਕਰ ਰਹੀ ਸੀ ਪਰ ਉਨ੍ਹਾਂ ਨੂੰ ਕਾਬੂ ਕਰਨ 'ਚ ਸਫਲ ਨਹੀਂ ਹੋਈ ਅਤੇ ਹੁਣ ਮੰਜੂ ਵਰਮਾ ਨੇ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ। ਉਹ ਅਦਾਲਤ 'ਚ ਬੁਰਕਾ ਪਹਿਨ ਕੇ ਪਹੁੰਚੀ, ਜਿਸ ਨੂੰ ਅਦਾਲਤ ਨੇ ਇਕ ਦਸੰਬਰ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਪ੍ਰਭਾਤ ਤ੍ਰਿਵੇਦੀ ਨੇ ਮੰਜੂ ਵਰਮਾ ਦੀ ਮੈਡੀਕਲ ਜਾਂਚ ਤੋਂ ਬਾਅਦ ਇਹ ਹੁਕਮ ਸੁਣਾਏ ਜੋ ਅਦਾਲਤ ਪਹੁੰਚਦੇ ਹੋਏ ਕਈ ਵਾਰ ਬੇਹੋਸ਼ ਹੋਈ। 3 ਮਹੀਨੇ ਤੋਂ ਫ਼ਰਾਰ ਮੰਜੂ ਵਰਮਾ ਦੀ ਸੰਪਤੀ ਨੂੰ ਅਦਾਲਤ ਜ਼ਬਤ ਕਰਨ ਦੇ ਹੁਕਮ ਦਿੱਤੇ ਸਨ, ਜਿਸ ਸਬੰਧੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਸੀ। ਜ਼ਿਕਰਯੋਗ ਹੈ ਕਿ ਸਰੀਰਕ ਸ਼ੋਸ਼ਣ ਮਾਮਲੇ ਦੇ ਮੁੱਖ ਦੋਸ਼ੀ ਬ੍ਰਜੇਸ਼ ਠਾਕੁਰ ਤੇ ਮੰਜੂ ਵਰਮਾ ਦੇ ਪਤੀ ਵਿਚਾਲੇ ਚੰਗੇ ਸਬੰਧ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮੰਜੂ ਵਰਮਾ ਨੂੰ ਸਮਾਜ ਭਲਾਈ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।

ਨਨਕਾਣਾ ਸਾਹਿਬ 'ਚ ਨਗਰ ਕੀਰਤਨ ਦੌਰਾਨ ਡੇਢ ਕਿੱਲੋਮੀਟਰ ਲੰਬੇ ਰਸਤੇ 'ਤੇ ਵਿਛਾਇਆ ਜਾਵੇਗਾ ਲਾਲ ਗਲੀਚਾ

ਮੁਸਲਿਮ ਸ਼ਰਧਾਲੂ ਸੱਯਦ ਜ਼ਮੀਲ ਅੱਬਾਸ ਸ਼ਾਹ ਪਿਛਲੇ ਦੋ ਸਾਲ ਤੋਂ ਕਰ ਰਿਹੈ ਸੇਵਾ

ਸੁਰਿੰਦਰ ਕੋਛੜ
ਅੰਮ੍ਰਿਤਸਰ, 20 ਨਵੰਬਰ-ਸ੍ਰੀ ਨਨਕਾਣਾ ਸਾਹਿਬ 'ਚ 23 ਨਵੰਬਰ ਨੂੰ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਪਾਕਿਸਤਾਨ ਦੇ ਮੁਸਲਿਮ ਸ਼ਰਧਾਲੂ ਸੱਯਦ ਜ਼ਮੀਲ ਅੱਬਾਸ ਸ਼ਾਹ ਵਲੋਂ ਲਗਪਗ ਡੇਢ ਕਿੱਲੋਮੀਟਰ ਲੰਬਾ ਲਾਲ ਗਲੀਚਾ ਵਿਛਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਹ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਕਿਆਰਾ ਸਾਹਿਬ 'ਚ ਸਮਾਪਤ ਹੋਵੇਗਾ ਅਤੇ ਇਸ ਸਾਰੇ ਰਸਤੇ 'ਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਜ਼ਮੀਲ ਅੱਬਾਸ ਸ਼ਾਹ ਵਲੋਂ ਲਾਲ ਰੰਗ ਦਾ ਨਵਾਂ ਗਲੀਚਾ ਵਿਛਾਇਆ ਜਾਵੇਗਾ। ਇਸ ਤੋਂ ਇਲਾਵਾ ਉਕਤ ਸ਼ਰਧਾਲੂ ਵਲੋਂ ਸੰਗਤ ਦੇ ਆਰਾਮ ਲਈ 200 ਗੱਦੇ ਤੇ ਗਲੀਚੇ ਤੇ ਨਗਰ ਕੀਰਤਨ ਦੌਰਾਨ ਸੰਗਤ ਦੇ ਪੀਣ ਲਈ 12 ਹਜ਼ਾਰ ਕੋਲਡ ਡਰਿੰਕ ਦੀਆਂ ਬੋਤਲਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਕਤ ਪਾਕਿਸਤਾਨੀ ਸ਼ਰਧਾਲੂ ਪਿਛਲੇ ਲਗਾਤਾਰ ਦੋ ਸਾਲ ਤੋਂ ਇਹ ਸੇਵਾ ਕਰਦਾ ਆ ਰਿਹਾ ਹੈ ਅਤੇ ਇਸ ਵਾਰ ਉਸ ਵਲੋਂ ਸੰਗਤ ਲਈ ਲਗਾਤਾਰ ਚਾਰ ਦਿਨ ਤੱਕ ਚਾਹ ਪ੍ਰਸ਼ਾਦ ਦਾ ਲੰਗਰ ਵੀ ਲਗਾਇਆ ਜਾਵੇਗਾ। ਉਧਰ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਤਾਰਿਕ ਵਜ਼ੀਰ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ 23 ਨਵੰਬਰ ਨੂੰ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਲਗਪਗ 3000 ਅਤੇ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ, ਸਿੰਗਾਪੁਰ, ਮਲੇਸ਼ੀਆ, ਲੰਡਨ, ਆਸਟ੍ਰੇਲੀਆ, ਅਫ਼ਗ਼ਾਨਿਸਤਾਨ ਆਦਿ ਹੋਰਨਾਂ ਮੁਲਕਾਂ ਤੋਂ 2000 ਦੇ ਲਗਪਗ ਸ਼ਰਧਾਲੂ ਪਾਕਿਸਤਾਨ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖ਼ਵਾ, ਸਿੰਧ, ਬਲੋਚਿਸਤਾਨ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 25 ਹਜ਼ਾਰ ਦੇ ਲਗਪਗ ਹਿੰਦੂ-ਸਿੱਖ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਪਹੁੰਚਣਗੇ। ਜਿਸ ਦੇ ਲਈ ਈ.ਟੀ.ਪੀ.ਬੀ. ਅਤੇ ਪੀ.ਐਸ.ਜੀ.ਪੀ.ਸੀ. ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਤਾਰਿਕ ਵਜ਼ੀਰ ਅਨੁਸਾਰ ਗੁਰਪੁਰਬ ਮੌਕੇ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਤੇ 23 ਨਵੰਬਰ ਨੂੰ ਭੋਗ ਪਾਏ ਜਾਣ ਉਪਰੰਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ 'ਚ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਨੂਰ ਉੱਲ ਹੱਕ ਕਾਦਰੀ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਯਾਤਰੂਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਦੇ ਅੰਦਰ ਕਿਸੇ ਵੀ ਪ੍ਰਕਾਰ ਦੇ ਸਟਾਲ ਲਗਾਉਣ 'ਤੇ ਸਖ਼ਤ ਮਨਾਹੀ ਲਗਾਈ ਗਈ ਹੈ। ਯਾਤਰੂਆਂ ਦੀ ਸੁਰੱਖਿਆ ਲਈ 1,500 ਤੋਂ ਵਧੇਰੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾ ਰਹੇ ਹਨ ਅਤੇ ਵੱਡੀ ਗਿਣਤੀ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ 'ਚ ਜਾਣ ਸਮੇਂ ਯਾਤਰੂਆਂ ਦੇ ਸਮਾਨ ਦੀ ਤਲਾਸ਼ੀ ਲਈ ਉੱਚ ਗੁਣਵੱਤਾ ਦੇ ਸਕੈਨਰ ਤੇ ਮੈਟਲ ਡਿਟੈਕਟਰ ਵੀ ਲਗਾਏ ਗਏ ਹਨ।

ਸ਼ੋਪੀਆਂ ਮੁਕਾਬਲੇ 'ਚ ਜਵਾਨ ਸ਼ਹੀਦ-4 ਅੱਤਵਾਦੀ ਹਲਾਕ

ਰੋਸ ਪ੍ਰਦਰਸ਼ਨ 'ਚ 2 ਲੜਕੀਆਂ ਸਮੇਤ 5 ਜ਼ਖ਼ਮੀ

ਸ੍ਰੀਨਗਰ, 20 ਨਵੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੂੰ ਅੱਜ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ਦੇ 4 ਸਥਾਨਕ ਅੱਤਵਾਦੀਆਂ ਨੂੰ ਮਾਰ ਸੁੱਟਿਆ, ਇਸ ਮੁਕਾਬਲੇ 'ਚ ਫ਼ੌਜ ਦਾ ਇਕ ਪੈਰਾ ਕਮਾਂਡੋ ਸ਼ਹੀਦ ਹੋ ਗਿਆ ਤੇ 2 ਹੋਰ ਜ਼ਖ਼ਮੀ ਹੋ ਗਏ। ਇਥੇ ਮੁਕਾਬਲੇ ਦੌਰਾਨ ਭੜਕੇ ਰੋਸ ਪ੍ਰਦਰਸ਼ਨ 'ਚ 2 ਲੜਕੀਆਂ ਸਮੇਤ 5 ਪ੍ਰਦਰਸ਼ਨਕਾਰੀ ਵੀ ਜ਼ਖ਼ਮੀ ਹੋ ਗਏ। ਪੁਲਿਸ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਸ਼ੌਪੀਆਂ ਦੇ ਨਾਦੀਗਾਮ ਇਲਾਕੇ 'ਚ ਹਿਜ਼ਬੁਲ ਅੱਤਵਾਦੀਆਂ ਦੀ ਪਿੰਡ 'ਚ ਮੌਜੂਦ ਹੋਣ ਦੀ ਸੂਚਨਾ ਮਿਲਣ 'ਤੇ ਸਾਂਝੀ ਕਾਰਵਾਈ ਕਰਦਿਆਂ ਅੱਜ ਤੜਕੇ ਇਲਾਕੇ ਨੂੰ ਘੇਰੇ 'ਚ ਲੈ ਲਿਆ। ਇਕ ਮਕਾਨ 'ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਆਪਣੇ ਟਿਕਾਣੇ ਵੱਲ ਵਧਦਾ ਵੇਖ ਫਰਾਰ ਹੋਣ ਦੀ ਕੋਸ਼ਿਸ਼ ਕਰਦਿਆਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਪਰ ਫ਼ੌਜ ਦੇ ਸਖਤ ਘੇਰੇ ਨੂੰ ਤੋੜਨ 'ਚ ਉਹ ਨਾਕਾਮ ਰਹੇ। ਮੁਕਾਬਲੇ ਦੌਰਾਨ ਅੱਤਵਾਦੀਆਂ ਦੀ ਗੋਲੀਬਾਰੀ 'ਚ ਫ਼ੌਜ ਦੀ 23 ਪੈਰਾ ਦਾ ਜਵਾਨ ਐਸ.ਸੀ ਵਿਜੇ ਸਮੇਤ 3 ਜਵਾਨ ਜ਼ਖ਼ਮੀ ਹੋ ਗਏ, ਉਨ੍ਹਾਂ ਨੂੰ ਤੁਰੰਤ ਸ੍ਰੀਨਗਰ ਦੇ 92 ਬੇਸ ਹਸਪਸਾਲ ਬਾਦਾਮੀ ਬਾਗ ਪਹੁੰਚਾਇਆ ਗਿਆ ਜਿਥੇ ਕਮਾਂਡੋ ਵਿਜੇ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਇਧਰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਆਧੁਨਿਕ ਹਥਿਆਰਾਂ ਨਾਲ ਜਾਰੀ ਦੁਪਾਸੜ ਮੁਕਾਬਲੇ ਨਾਲ ਇਲਾਕਾ ਗੂੰਜ਼ ਉਠਿਆ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਕਈ ਵਾਰ ਆਤਮ-ਸਮਰਪਰਣ ਕਰਨ ਲਈ ਕਿਹਾ ਪਰ ਉਨ੍ਹਾਂ ਗੋਲੀਬਾਰੀ ਜਾਰੀ ਰੱਖੀ, ਅੰਤ ਸੁਰੱਖਿਆ ਬਲਾਂ ਨੇ 3 ਘੰਟੇ ਚਲੇ ਮੁਕਾਬਲੇ ਬਾਅਦ ਮਕਾਨ ਨੂੰ ਉਡਾ ਦਿੱਤਾ। ਪੁਲਿਸ ਨੂੰ ਮਕਾਨ ਦੇ ਮਲਬੇ 'ਚੋਂ 4 ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ, ਜਿਨ੍ਹਾਂ ਦੀ ਪਹਿਚਾਣ ਆਬਿਦ ਨਜ਼ੀਰ ਵਾਸੀ ਚੌਪਾਨ ਸ਼ੌਪੀਆਂ, ਬਸ਼ਾਰਤ ਨੈਂਗਰੂ ਵਾਸੀ ਚੋਟੀਗਾਮ ਸ਼ੌਪੀਆਂ, ਮਹਿਰਾਜ-ਉਦ-ਦੀਨ ਨਜ਼ਾਰ ਦਰਵਨੀ ਅਤੇ ਇਮਾਮ-ਉਲ-ਹਕ ਵਾਸੀ ਮੁਟਜਾਨ ਸ਼ੌਪੀਆਂ ਵਜੋਂ ਹੋਈ ਹੈ। ਹਿਜ਼ਬੁਲ ਮੁਜਾਹਦੀਨ ਦੇ ਇਹ ਸਭ ਅੱਤਵਾਦੀ ਇਲਾਕੇ 'ਚ ਹੋਈਆਂ ਕਈ ਵਾਰਦਾਤਾਂ ਲਈ ਪੁਲਿਸ ਨੂੰ ਲੋੜੀਂਦੇ ਸਨ। ਪੁਲਿਸ ਨੇ ਤਲਾਸ਼ੀ ਦੌਰਾਨ ਇਨ੍ਰਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਅਸਲਾ ਗੋਲਾ- ਬਾਰੂਦ ਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ।
ਅੱਤਵਾਦੀਆਂ ਦੇ ਮਾਰੇ ਜਾਣ ਦੇ ਖ਼ਬਰ ਲੱਗਣ 'ਤੇ ਨਾਦੀਗਾਮ ਦੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੇ ਇੱਕਠੇ ਹੋ ਕੇ ਮੁਕਾਬਲੇ ਵਾਲੀ ਥਾਂ ਵੱਲ ਮਾਰਚ ਕਰਦਿਆਂ ਸੁਰੱਖਿਆ ਬਲਾਂ 'ਤੇ ਭਾਰੀ ਪਥਰਾਅ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸ਼ੌਪੀਆਂ ਅਤੇ ਪੁਲਵਾਮਾ ਵਿਖੇ ਵੀ ਕਈ ਸਥਾਨਾਂ 'ਤੇ ਹੜਤਾਲ ਦੌਰਾਨ ਸੁਰੱਖਿਆ ਬਲਾਂ 'ਤੇ ਪਥਰਾਅ ਕੀਤਾ ਜਿਸ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ, ਪੈਲਟ ਛਰੇ ਤੇ ਹਵਾਈ ਫਾਇਰਿੰਗ ਕੀਤੀ ਗਈ, ਇਨ੍ਹਾਂ ਝੜਪਾਂ ਦੌਰਾਨ 2 ਲੜਕੀਆਂ ਸਮੇਤ 5 ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਜਿਨ੍ਹਾਂ ਦੀ ਪਛਾਣ ਸਾਹਿਲ ਫਰੂਕ, ਮੀਨਾ ਜਾਨ ਪੁੱਤਰੀ ਮੁਹੰਮਦ ਇਹਸਾਨ ਹਤਾਸ਼ ਤੇ ਰਾਫੀਆ ਪੁੱਤਰੀ ਗੁਲਾਮ ਮੁਹੰਮਦ ਭੱਟ ਵਜੋਂ ਹੋਈ ਹੈ, ਡਾਕਟਰਾਂ ਨੇ ਇਲਾਜ਼ ਲਈ ਇਨ੍ਹਾਂ ਨੂੰ ਸ੍ਰੀਨਗਰ ਦੇ ਹਸਪਤਾਲ ਰੈਫਰ ਕਰ ਦਿੱਤਾ ਹੈ। ਇਕ ਹੋਰ ਜ਼ਖ਼ਮੀ ਜਿਸ ਦੇ ਪੈਰ 'ਚ ਗੋਲੀ ਲੱਗੀ ਹੈ, ਉਸ ਨੂੰ ਸ੍ਰੀਨਗਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਮਾਰੇ ਗਏ ਅੱਤਵਾਦੀਆਂ ਨੂੰ ਸ਼ੌਪੀਆਂ ਦੇ ਵੱਖ-ਵੱਖ ਇਲਾਕਿਆਂ 'ਚ ਹਜ਼ਾਰਾਂ ਲੋਕਾਂ ਦੀ ਮੌਜੂਦਗੀ 'ਚ ਸਥਾਨਿਕ ਕਬਰਸਤਾਨਾਂ 'ਚ ਦੇਸ਼ ਵਿਰੋਧੀ, ਆਜ਼ਾਦੀ ਤੇ ਅੱਤਵਾਦੀਆਂ ਦੇ ਹੱਕ 'ਚ ਹੋ ਰਹੀ ਨਾਅਰੇਬਾਜ਼ੀ ਦੌਰਾਨ ਸੁਪਰਦ-ਏ-ਖਾਕ ਕਰ ਦਿੱਤਾ ਗਿਆ।
ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਅੱਜ ਸ਼ਾਮ ਸੀ.ਆਰ.ਪੀ.ਐਫ਼. ਦੇ ਕੈਂਪ 'ਤੇ ਇਕ ਗ੍ਰਨੇਡ ਨਾਲ ਹਮਲਾ ਕੀਤਾ ਹੈ। ਜੋ ਆਪਣਾ ਨਿਸ਼ਾਨਾ ਖੁੰਝ ਕੇ ਕੈਂਪ ਦੇ ਬਾਹਰ ਹੀ ਫੱਟ ਗਿਆ। ਇਸ ਹਮਲੇ 'ਚ ਕਿਸੇ ਦਾ ਵੀ ਕੋਈ ਨੁਕਸਾਨ ਨਹੀਂ ਹੋਇਆ।
ਤਹਿਰੀਕ-ਏ-ਹੁਰੀਅਤ ਦਾ ਜ਼ਿਲ੍ਹਾ ਪ੍ਰਧਾਨ ਹਮਲੇ 'ਚ ਹਲਾਕ
ਸ੍ਰੀਨਗਰ, 20 ਨਵੰਬਰ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਅਛਬਲ ਇਲਾਕੇ 'ਚ ਅੱਜ ਸਵੇਰੇ ਅਣਪਛਾਤੇ ਬੰਦੂਕਧਾਰੀਆਂ ਨੇ ਹੁਰੀਅਤ ਦੇ ਗਿਲਾਨੀ ਧੜੇ ਦੀ ਅਗਵਾਈ ਵਾਲੀ ਤਹਿਰਕ-ਏ-ਹੁਰੀਅਤ ਦੇ ਜ਼ਿਲ੍ਹਾ ਪ੍ਰਧਾਨ ਹਫੀਜ਼ ਉਲਾ ਮੀਰ ਦੀ ਉਸ ਦੇ ਘਰ ਵੜਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਉਸ ਦੀ ਪਤਨੀ ਨੂੰ ਜ਼ਖ਼ਮੀ ਕਰ ਦਿੱਤਾ। ਸੂਤਰਾਂ ਅਨੁਸਾਰ ਅੱਜ ਸਵੇਰ ਬੰਦੂਕਧਾਰੀਆਂ ਨੇ ਬਡੋਡਾ ਪਿੰਡ 'ਚ ਹਫੀਜ਼ ਦੇ ਘਰ 'ਚ ਦਾਖਲ ਹੋ ਕੇ ਅੰਨੇਵਾਹ ਗੋਲੀਆਂ ਚਲਾਈਆਂ ਅਤੇ ਹਫੀਜ਼ ਤੇ ਉਸ ਦੀ ਪਤਨੀ ਨੂੰ ਗੰਭੀਰ ਜ਼ਖ਼ਮੀ ਕਰਨ ਉਪਰੰਤ ਫ਼ਰਾਰ ਹੋ ਗਏ। ਦੋਵੇਂ ਜ਼ਖ਼ਮੀਆਂ ਨੂੰ ਸਬ
ਜ਼ਿਲ੍ਹਾ ਹਸਪਤਾਲ ਅਨੰਤਨਾਗ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਮੀਰ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਹਫੀਜ਼ ਉਲਾ ਮੀਰ 2016 'ਚ ਹਿਜ਼ਬੁਲ ਕਮਾਂਡਰ ਬੁਰਹਾਨ ਦੇ ਮਾਰੇ ਜਾਣ ਦੇ ਬਾਅਦ ਕਸ਼ਮੀਰ 'ਚ ਭੜਕੇ ਅੰਦੋਲਨ ਦੌਰਾਨ ਨਿਭਾਈ ਸਰਗਰਮ ਭੂਮਿਕਾ ਕਾਰਨ ਪੀ.ਐਸ.ਏ. ਤਹਿਤ 2 ਸਾਲ ਲਈ ਜ਼ੇਲ੍ਹ ਭੇਜ ਦਿੱਤਾ ਸੀ, ਉਹ ਪਿਛਲੇ ਮਹੀਨੇ ਹੀ ਬਾਹਰ ਆਇਆ ਸੀ। ਹੁਰੀਅਤ ਮੁਤਾਬਿਕ ਉਸ ਨੂੰ ਲਗਾਤਾਰ ਮਾਰਨ ਦੀਆਂ ਫੋਨ 'ਤੇ ਧਮਕੀਆਂ ਮਿਲ ਰਹੀਆਂ ਸਨ। ਹੁਰੀਅਤ ਦੋਵੇਂ ਧੜਿਆਂ, ਯੂਨਾਈਟਿਡ ਜੇਹਾਦ ਕੌਂਸਲ, ਜਮਾਤ-ਏ-ਇਸਲਾਮੀ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਮੀਰ ਦੇ ਕਤਲ ਦੀ ਨਿਖੇਧੀ ਕਰਦਿਆਂ ਇਸ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪੁਲਿਸ ਨੇ ਇਸ ਸੰਬਧੀ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਵੱਖਵਾਦੀ ਗਠਜੋੜ ਨੇ ਹੁਰੀਅਤ ਆਗੂ ਦੇ ਕਤਲ ਦੇ ਵਿਰੋਧ 'ਚ 22 ਨਵੰਬਰ ਨੂੰ ਹੜਤਾਲ ਦਾ ਸੱਦਾ ਦਿੱਤਾ ਹੈ।
ਪਾਕਿ ਵਲੋਂ ਪੁਣਛ ਤੇ ਰਾਜੌਰੀ 'ਚ ਗੋਲੀਬਾਰੀ, 2 ਜਵਾਨ ਜ਼ਖ਼ਮੀ
ਜੰਮੂ, 20 ਨਵੰਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਪੁਣਛ ਤੇ ਰਾਜੌਰੀ ਜ਼ਿਲ੍ਹਿਆਂ ਦੇ ਕੰਟਰੋਲ ਰੇਖਾ ਨਾਲ ਲੱਗਦੇ ਇਲਾਕਿਆਂ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਵਲੋਂ ਮੋਰਟਰਾਂ ਨਾਲ ਗੋਲਾਬਾਰੀ ਤੇ ਛੋਟੇ ਹਥਿਆਰਾਂ ਨਾਲ ਕੀਤੀ ਗੋਲੀਬਾਰੀ 'ਚ 2 ਜਵਾਨ ਜ਼ਖ਼ਮੀ ਹੋ ਗਏ ਹਨ ਅਤੇ ਪ੍ਰਸ਼ਾਸਨ ਨੇ ਕੁਝ ਇਲਾਕਿਆਂ 'ਚ ਸਕੂਲ ਬੰਦ ਕਰ ਦਿੱਤੇ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਪੁਣਛ ਦੇ ਫਿਗਵਾਰ ਤੇ ਮਾਲਤੀ ਸੈਕਟਰਾਂ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਵਲੋਂ ਮੋਰਟਰਾਂ ਨਾਲ ਗੋਲਾਬਾਰੀ ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੇ ਜਾਣ ਨਾਲ ਸੈਨਾ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਇਕ ਹੋਰ ਘਟਨਾ 'ਚ ਰਾਜੌਰੀ ਦੀ ਲਾਮ ਬੈਲਟ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਾਲੇ ਪਾਸੇ ਤੋਂ ਹੋਏ ਸਨਾਈਪਰ ਫਾਇਰ 'ਚ ਇਕ ਜਵਾਨ ਜ਼ਖ਼ਮੀ ਹੋ ਗਿਆ ਹੈ। ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਕੰਟਰੋਲ ਰੇਖਾ ਨਾਲ ਲੱਗਦੇ ਦੇਗਵਾਰ, ਅਜੋਤੇ, ਮਾਲਤੀ ਤੇ ਕਰਮਾਰਾ ਇਲਾਕੇ ਦੇ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਹੈ।

ਛੱਤੀਸਗੜ੍ਹ 'ਚ ਚੋਣਾਂ ਦੇ ਦੂਜੇ ਪੜਾਅ ਲਈ 71.93 ਫ਼ੀਸਦੀ ਵੋਟਿੰਗ

ਰਾਏਪੁਰ/ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਦੇ ਦੂਸਰੇ ਪੜਾਅ ਲਈ ਮੰਗਲਵਾਰ ਨੂੰ 71.93 ਫ਼ੀਸਦੀ ਵੋਟਿੰਗ ਹੋਈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਦੌਰਾਨ ਹਿੰਸਾ ਦੀ ਕੋਈ ਘਟਨਾ ਨਹੀਂ ਵਾਪਰੀ। ਉੱਪ ਚੋਣ ਕਮਿਸ਼ਨਰ ਉਮੇਸ਼ ਸਿਨਹਾ ਨੇ ਇੱਥੇ ...

ਪੂਰੀ ਖ਼ਬਰ »

ਮੈਂ 2019 ਦੀਆਂ ਚੋਣਾਂ ਨਹੀਂ ਲੜਾਂਗੀ-ਸੁਸ਼ਮਾ ਸਵਰਾਜ

ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਕੇਂਦਰੀ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਨੇਤਾ ਸੁਸ਼ਮਾ ਸਵਰਾਜ 2019 ਦੀਆਂ ਲੋਕ ਸਭਾ ਚੋਣਾਂ ਨਹੀਂ ਲੜੇਗੀ। ਸੁਸ਼ਮਾ ਸਵਰਾਜ ਨੇ ਆਪਣੀ ਡਿੱਗਦੀ ਸਿਹਤ ਦਾ ਹਵਾਲਾ ਦਿੰਦਿਆਂ ਇਹ ਐਲਾਨ ਕੀਤਾ। ਮੱਧ ਪ੍ਰਦੇਸ਼ ਦੇ ਵਿਦਿਸ਼ਾ ...

ਪੂਰੀ ਖ਼ਬਰ »

ਦਿੱਲੀ ਸਕੱਤਰੇਤ 'ਚ ਕੇਜਰੀਵਾਲ 'ਤੇ ਮਿਰਚੀ ਪਾਊਡਰ ਸੁੱਟਿਆ

ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਦਿੱਲੀ ਸਕੱਤਰੇਤ ਵਿਖੇ ਇਕ ਵਿਅਕਤੀ ਨੇ ਮਿਰਚਾਂ ਦੇ ਪਾਊਡਰ ਨਾਲ ਹਮਲਾ ਕਰ ਦਿੱਤਾ। ਹਮਲੇ ਨੂੰ ਵੱਡੀ ਸੁਰੱਖਿਆ ਕੋਤਾਹੀ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ 2015 'ਚ ਗਠਿਤ ਐਸ. ਆਈ. ਟੀ. ਤੋਂ ਬਾਅਦ ਹੋਈ ਪਹਿਲੀ ਸਜ਼ਾ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਸਿੱਖ ਕਤਲੇਆਮ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਲਈ ਕੇਂਦਰ ਸਰਕਾਰ ਵਲੋਂ 2015 ਵਿਚ ਗਠਿਤ ਐਸ.ਆਈ.ਟੀ. ਨੇ ਮਹੀਪਾਲਪੁਰ 'ਚ ਹਰਦੇਵ ਸਿੰਘ ਤੇ ਅਵਤਾਰ ਸਿੰਘ ਦੀ ਹੱਤਿਆ ਦੇ ਮਾਮਲੇ ਨੂੰ ਦੁਬਾਰਾ ਖੋਲ੍ਹਿਆ, ਜਦਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

'84 ਸਿੱਖ ਕਤਲੇਆਮ : 34 ਸਾਲਾਂ ਬਾਅਦ ਇਨਸਾਫ਼

ਇਕ ਨੂੰ ਫ਼ਾਂਸੀ, ਦੂਜੇ ਨੂੰ ਉਮਰ ਕੈਦ

* 35-35 ਲੱਖ ਜੁਰਮਾਨਾ * ਮਹੀਪਾਲਪੁਰ 'ਚ ਦੋ ਸਿੱਖਾਂ ਹਰਦੇਵ ਸਿੰਘ ਤੇ ਅਵਤਾਰ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸੁਣਾਈ ਸਜ਼ਾ ਯਸ਼ਪਾਲ ਸਿੰਘ ਤੇ ਨਰੇਸ਼ ਸਹਿਰਾਵਤ ਨੂੰ ੧੪ ਨਵੰਬਰ ਨੂੰ ਦੋਸ਼ੀ ਗਰਦਾਨਿਆ ਸੀ

ਜਗਤਾਰ ਸਿੰਘ ਨਵੀਂ ਦਿੱਲੀ, 20 ਨਵੰਬਰ-ਨਵੰਬਰ 1984 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਹੋਏ ਸਿੱਖ ਕਤਲੇਆਮ ਦੇ 34 ਸਾਲ ਬਾਅਦ ਅੱਜ ਇੱਕ ਵੱਡਾ ਫ਼ੈਸਲਾ ਆਇਆ ਹੈ ਜਿਸ ਵਿਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX