ਤਾਜਾ ਖ਼ਬਰਾਂ


ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  2 minutes ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  20 minutes ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  34 minutes ago
ਨਵੀਂ ਦਿੱਲੀ, 22 ਅਗਸਤ - ਦੇਸ਼ ਦੇ ਅਗਲੇ ਗ੍ਰਹਿ ਸਕੱਤਰ ਦੇ ਤੌਰ 'ਤੇ ਅਜੇ ਕੁਮਾਰ ਭੱਲਾ ਦੀ ਚੋਣ ਕੀਤੀ ਗਈ ਹੈ। ਬਤੌਰ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਨੇ ਆਪਣੀ ਮਨਜ਼ੂਰੀ ਦੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  47 minutes ago
ਫ਼ਰੀਦਕੋਟ, 22 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਪਿੰਡ ਮਾਨੀ ਸਿੰਘ ਵਾਲਾ ਦੇ ਕਿਸਾਨ ਸਾਰਜ ਸਿੰਘ (51) ਪੁੱਤਰ ਗੁਰਚਰਨ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  50 minutes ago
ਜਲੰਧਰ, 22 ਅਗਸਤ (ਚੰਦੀਪ) - ਜਨਮ ਅਸ਼ਟਮੀ ਨੂੰ ਮੁੱਖ ਰੱਖਦੇ ਹੋਏ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਛੁੱਟੀ ਦੇ ਦਿਨ ਰੱਖੇ ਗਏ...
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 1 hour ago
ਨਵੀਂ ਦਿੱਲੀ, 22 ਅਗਸਤ - ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਤੋਂ ਸੀ.ਬੀ.ਆਈ. ਨੇ ਤਿੰਨ ਘੰਟਿਆਂ ਤੱਕ ਪੁੱਛਗਿੱਛ ਕੀਤੀ ਹੈ ਤੇ ਥੋੜੀ ਦੇਰ ਤੱਕ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ...
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ/ਹੈਪੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ 3 ਵਜੇ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ...
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਕਪੂਰਥਲਾ/ਸੁਲਤਾਨਪੁਰ ਲੋਧੀ, (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਕ ਸੁਲਤਾਨ ਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਵਤੇਜ...
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 2 hours ago
ਤਲਵੰਡੀ ਸਾਬੋ 22 ਅਗਸਤ (ਰਣਜੀਤ ਸਿੰਘ ਰਾਜੂ) - ਨੇੜਲੇ ਪਿੰਡ ਨੱਤ ਦੇ ਨੌਜਵਾਨ ਕਿਸਾਨ ਕੁਲਬੀਰ ਸਿੰਘ ਨੇ ਅੱਜ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨ ਦਾ ਸਰਕਾਰ ਦੀ...
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 22 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਰਾਂਸ, ਯੂ.ਏ.ਈ ਤੇ ਬਹਿਰੀਨ ਦੇ ਦੌਰੇ ਲਈ ਰਵਾਨਾ ਹੋ ਗਏ...
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 3 hours ago
ਜਲੰਧਰ, 22 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਟਵੀਟਰ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਅੱਜ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਤੇ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ...
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 3 hours ago
ਚੰਡੀਗੜ੍ਹ 22 ਅਗਸਤ (ਮਨਜੋਤ) - ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਾਹਰ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਅਤੇ ਐਨ.ਐਸ.ਯੂ.ਆਈ. ਵੱਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਸੈਨੇਟ ਮੀਟਿੰਗ ਬਾਹਰ ਰੋਸ ਪ੍ਰਦਰਸ਼ਨ ਕੀਤਾ...
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 3 hours ago
ਠੱਠੀ ਭਾਈ, 22 ਅਗਸਤ (ਜਗਰੂਪ ਸਿੰਘ ਮਠਾੜੂ) - ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਵੱਖ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਲਕਾ ਬਾਘਾ ਪੁਰਾਣਾ ਦੇ ਇੱਥੋਂ ਨੇੜਲੇ ਵੱਖ ਵੱਖ ਪਿੰਡਾਂ ਤੋਂ ਸੇਵਕ ਸੰਗਤਾਂ ਦਾ ਜੱਥਾ ਲੰਗਰ ਅਤੇ...
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਰਾਈਫ਼ਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਦੀ ਮੌਤ ਹੋ ਗਈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਅੱਜ ਸਵੇਰੇ 9 ਵਜੇ ਦੇ ਕਰੀਬ ਤਰਸੇਮ ਸਿੰਘ ਪੁੱਤਰ...
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 3 hours ago
ਵਾਸ਼ਿੰਗਟਨ, 22 ਅਗਸਤ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ, ਈਰਾਨ, ਰੂਸ ਤੇ ਤੁਰਕੀ ਵਰਗੇ ਦੇਸ਼ਾਂ ਨੂੰ ਕਦੀ ਨਾ ਕਦੀ ਅਫ਼ਗ਼ਾਨਿਸਤਾਨ ਵਿਚ ਅੱਤਵਾਦੀਆਂ ਨਾਲ ਲੜਨਾ ਹੀ ਪਏਗਾ। ਟਰੰਪ ਨੇ ਕਿਹਾ ਕਿ ਕੇਵਲ...
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 4 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 4 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 4 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 4 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 5 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 5 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 6 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 6 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 15 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 1 hour ago
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 1 hour ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 1 hour ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 1 hour ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  13 minutes ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  24 minutes ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  37 minutes ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  45 minutes ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 1 hour ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਸਿਹਤ ਵਿਭਾਗ ਨੇ 2 ਡੇਅਰੀਆਂ 'ਚੋਂ ਭਰੇ ਨਮੂਨੇ

ਬਟਾਲਾ, 20 ਨਵੰਬਰ (ਬੁੱਟਰ)-ਅੱਜ ਸਥਾਨਕ ਉਮਰਪੁਰਾ ਵਿਖੇ ਦੁੱਖ ਦੀਆਂ ਡੇਅਰੀਆਂ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਮਨਦੀਪ ਸਿੰਘ ਵਲੋਂ ਆਪਣੀ ਟੀਮ ਨਾਲ ਛਾਪਾ ਮਾਰਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਉਮਰਪੁਰਾ ਦੀਆਂ ਦੁੱਧ ਵਾਲੀਆਂ ਡੇਅਰੀਆਂ ਦਾ ਨਿਰੀਖਣ ਕੀਤਾ, ਜਿਸ ਦੌਰਾਨ ਅਚਲੇਸ਼ਵਰ ਤੇ ਖਾਲਸਾ ਡੇਅਰੀ 'ਚ ਦੁੱਧ, ਦਹੀ ਤੇ ਪਨੀਰ ਦੇ ਨਮੂਨੇ ਭਰੇ ਗਏ | ਉਨ੍ਹਾਂ ਡੇਅਰੀ ਦਾ ਧੰਦਾ ਕਰਨ ਵਾਲਿਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਉਹ ਦੁੱਧ ਜਾਂ ਦੁੱਧ ਤੋਂ ਬਣਨ ਵਾਲੇ ਖਾਧ ਪਦਾਰਥਾਂ ਵਿਚ ਕਿਸੇ ਕਿਸਮ ਦੀ ਕੋਈ ਮਿਲਾਵਟ ਨਾ ਕਰਨ, ਜੇ ਕੋਈ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਿਖ਼ਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਨੇ ਸਥਾਨਕ ਫੋਕਲ ਪੁਆਇੰਟ 'ਚ ਇਕ ਸ਼ੁੱਧ ਪਾਣੀ ਤਿਆਰ ਕਰਨ ਵਾਲੀ ਫੈਕਟਰੀ 'ਚ ਵੀ ਛਾਪਾ ਮਾਰਿਆ, ਜਿਸ ਦੌਰਾਨ ਡਾ. ਅਮਨਦੀਪ ਸਿੰਘ ਨੇ ਫੈਕਟਰੀ 'ਚ ਪਾਈਆਂ ਗਈਆਂ ਕਮੀਆਂ ਤੋਂ ਜਾਣੂ ਕਰਵਾਉਂਦਿਆਂ ਹਦਾਇਤਾਂ ਕੀਤੀਆਂ ਕਿ ਜਿਸ ਨੇ ਵੀ ਸ਼ੁੱਧ ਪਾਣੀ ਦੀ ਫੈਕਟਰੀ ਲਗਾਉਣੀ ਹੈ, ਉਹ ਇਸ ਸਬੰਧੀ ਸਰਕਾਰ ਵਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਪ੍ਰਾਪਤ ਕਰਕੇ ਹੀ ਇਹ ਕੰਮ ਕਰ ਸਕਦਾ ਹੈ |

ਗੁਰਦੁਆਰਾ ਸਿੰਘ ਸਭਾ ਦੋਰਾਂਗਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਦੋਰਾਂਗਲਾ, 20 ਨਵੰਬਰ (ਲਖਵਿੰਦਰ ਸਿੰਘ ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਅੱਜ ਗੁਰਦੁਆਰਾ ਸਿੰਘ ਸਭਾ ਦੋਰਾਂਗਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਸਕੱਤਰ ਪੰਜਾਬ ਨੰੂ ਮੰਗ ਪੱਤਰ

ਗੁਰਦਾਸਪੁਰ, 20 ਨਵੰਬਰ (ਆਲਮਬੀਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਵਲੋਂ ਸਰਕਾਰੀ ਇਨ ਸਰਵਿਸ ਸੈਂਟਰ ਦੇ 2016-17 ਦੇ ਪਿ੍ੰਸੀਪਲ ਅਤੇ ਮੌਜੂਦਾ ਡਿਪਟੀ ਡੀ.ਈ.ਓ. (ਸੈ) ਵਿਰੁੱਧ ਕਾਰਵਾਈ ਕਰਵਾਉਣ ਲਈ ਜਥੇਬੰਦਕ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ | ਜਿਸ ਤਹਿਤ ਆਗੂਆਂ ਨੇ ਮੁੱਖ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਤੇ ਸਫ਼ਾਈ ਵਰਕਰਾਂ ਵਲੋਂ ਐਸ. ਡੀ. ਐਮ. ਦਫ਼ਤਰ ਮੂਹਰੇ ਰੋਸ ਧਰਨਾ

ਬਟਾਲਾ, 20 ਨਵੰਬਰ (ਕਾਹਲੋਂ)-ਅੱਜ ਮਿਡ-ਡੇਅ-ਮੀਲ ਅਤੇ ਸਫ਼ਾਈ ਵਰਕਰ ਯੂਨੀਅਨ ਵਲੋਂ ਏਕਟੂ ਦੀ ਅਗਵਾਈ 'ਚ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਹੱਕੀ ਮੰਗਾਂ ਸਬੰਧੀ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਨੂੰ ਮੰਗ ਪੱਤਰ ਵੀ ਸੌ ਾਪਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਜਰਨੈਲ ਸਿੰਘ ਮਾਹਲ ਸਾਥੀਆਂ ਸਮੇਤ ਮੁੜ ਅਕਾਲੀ ਦਲ 'ਚ ਸ਼ਾਮਿਲ

ਬਟਾਲਾ, 20 ਨਵੰਬਰ (ਕਾਹਲੋਂ)-ਨਗਰ ਕੌਾਸਲ ਕਾਦੀਆਂ ਦੇ ਪ੍ਰਧਾਨ ਸ: ਜਰਨੈਲ ਸਿੰਘ ਮਾਹਲ ਸਾਥੀਆਂ ਸਮੇਤ ਮੁੜ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਜੀ ਆਇਆ ਕਹਿ ਕੇ ਮੁੜ ਅਕਾਲੀ ਦਲ 'ਚ ਸ਼ਾਮਿਲ ਕੀਤਾ ਅਤੇ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਨੇ ਪਾਕਿਸਤਾਨ ਦਾ ਪੁਤਲਾ ਫੂਕਿਆ

ਬਟਾਲਾ, 20 ਨਵੰਬਰ (ਕਾਹਲੋਂ)-ਸ਼ਿਵ ਸੈਨਾ ਬਾਲ ਠਾਕਰੇ ਨੇ ਅੱਜ ਉਪ ਪ੍ਰਧਾਨ ਸ੍ਰੀ ਰਮੇਸ਼ ਨਈਅਰ ਦੀ ਅਗਵਾਈ 'ਚ ਪਾਕਿਸਤਾਨ ਦਾ ਪੁਤਲਾ ਫੂਕਦਿਆਂ ਅੱਤਵਾਦ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਬੀਤੇ ਦਿਨ ਅੰਮਿ੍ਤਸਰ 'ਚ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਦੀ ...

ਪੂਰੀ ਖ਼ਬਰ »

ਕਤਲ ਮਾਮਲੇ 'ਚ ਨਾਮਜ਼ਦ ਦੋਸ਼ੀਆਂ ਨੰੂ ਗਿ੍ਫ਼ਤਾਰ ਨਾ ਕਰਨ ਦਾ ਦੋਸ਼

ਗੁਰਦਾਸਪੁਰ, 20 ਨਵੰਬਰ (ਆਰਿਫ਼)-ਪਿਛਲੇ ਦਿਨੀਂ ਪਿੰਡ ਜੌੜਾ ਛੱਤਰਾਂ ਵਿਖੇ ਲੜਾਈ ਝਗੜੇ ਦੌਰਾਨ ਇਕ ਨੌਜਵਾਨ ਦੀ ਮੌਤ ਅਤੇ ਇਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਸੀ | ਇਸ ਮਾਮਲੇ ਸਬੰਧੀ ਮਿ੍ਤਕ ਨੌਜਵਾਨ ਅਸ਼ੋਕ ਕੁਮਾਰ ਪੁੱਤਰ ਖ਼ਾਨੂ ਰਾਮ ਦੇ ਭਰਾ ਬਲਦੇਵ ...

ਪੂਰੀ ਖ਼ਬਰ »

ਜ਼ਖ਼ਮੀ ਭਰਾ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਆਏ ਨੌਜਵਾਨ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਕਾਹਨੂੰਵਾਨ, 20 ਨਵੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਛੋੜੀਆਂ ਬਾਂਗਰ ਵਿਖੇ ਇਕ ਘਰ 'ਚ ਦਾਖ਼ਲ ਹੋ ਕੇ ਘਰ ਦੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰਨ ਤੇ ਜ਼ਖ਼ਮੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਵਾਲੇ ਭਰਾ ਦੇ ਗੰਭੀਰ ਸੱਟਾਂ ਮਾਰ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਕੱਲ੍ਹ

ਗੁਰਦਾਸਪੁਰ, 20 ਨਵੰਬਰ (ਸੁਖਵੀਰ ਸਿੰਘ ਸੈਣੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੇਲ੍ਹ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਧਾਰਮਿਕ ਸਮਾਗਮ 23 ਨਵੰਬਰ ਨੰੂ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੈਨੇਜਰ ਭਜਨ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਵਲੋਂ ਦੀਨਾਨਗਰ 'ਚ ਸੂਬਾ ਪੱਧਰੀ ਧਰਨਾ

ਦੀਨਾਨਗਰ, 20 ਨਵੰਬਰ (ਯਸ਼ਪਾਲ ਸ਼ਰਮਾ/ਜਸਬੀਰ ਸਿੰਘ ਸੰਧੂ/ਰਵਿੰਦਰ ਸਿੰਘ ਸੋਢੀ)-ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੀਨਾਨਗਰ ਵਿਚ ਰਾਮਾ ਇਨਕਲੇਵ ਵਿਖੇ ਵਿਸ਼ਾਲ ਅਤੇ ਰੋਹ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਐੱਚ. ਆਰ. ਏ ਨੇ ਹਾਸਲ ਕੀਤਾ ਦੂਜਾ ਸਥਾਨ

ਗੁਰਦਾਸਪੁਰ, 20 ਨਵੰਬਰ (ਸੁਖਵੀਰ ਸਿੰਘ ਸੈਣੀ)-ਪਿਛਲੀ ਦਿਨੀਂ ਪੰਡਿਤ ਮੋਹਨ ਲਾਲ ਐੱਸ ਡੀ. ਕਾਲਜ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਸ ਵਿਚ 25 ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਐੱਚ.ਆਰ.ਏ ਸਕੂਲ ਦੇ ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਦੀ ਬਾਂਹ ਹਮੇਸ਼ਾ ਕਾਂਗਰਸ ਸਰਕਾਰ ਨੇ ਹੀ ਫੜੀ : ਖੋਦੇਬੇਟ, ਰੱਤਾ

ਡੇਰਾ ਬਾਬਾ ਨਾਨਕ , 20 ਨਵੰਬਰ (ਹੀਰਾ ਸਿੰਘ ਮਾਂਗਟ)-ਕਰਜ਼ੇ ਦੀ ਚੱਕੀ 'ਚ ਪਿਸ ਕੇ ਖਤਮ ਹੋ ਰਹੀ ਪੰਜਾਬ ਦੀ ਕਿਸਾਨੀ ਦੀ ਬਾਹ ਹਮੇਸ਼ਾ ਕਾਂਗਰਸ ਸਰਕਾਰ ਨੇ ਹੀ ਫੜੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖੋਦੇਬੇਟ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਜਾਰਾ ਕਿਸਾਨਾਂ ਨੂੰ ਜ਼ਮੀਨ ਮਾਲਕੀ ਦੇ ਹੱਕ ਦੇਵੇ : ਆਗੂ

ਬਟਾਲਾ, 20 ਨਵੰਬਰ (ਕਾਹਲੋਂ)-ਪੰਜਾਬ ਕਿਸਾਨ ਯੂਨੀਅਨ ਵਲੋਂ ਚਮਾਰਾ ਦੇ ਸ਼ਹੀਦਾਂ ਬਲਵਿੰਦਰ ਸਿੰਘ ਤੇ ਕਸ਼ਮੀਰ ਸਿੰਘ ਦੀ 9ਵੀਂ ਬਰਸੀ ਮਨਾਈ ਗਈ | ਇਸ ਮੌਕੇ ਬੋਲਦਿਆਂ ਪੰਜਾਬ ਵਿਕਾਸ ਯੂਨੀਅਨ ਦੇ ਸੂਬਾਈ ਆਗੂਆਂ ਬਲਬੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਭਾਗੋਕਾਣਾ, ...

ਪੂਰੀ ਖ਼ਬਰ »

ਮਾਮਲਾ ਹਿਮਾਚਲ 'ਚ ਮਾਰੇ ਗਏ ਸਨੀ ਧੀਦੋਵਾਲ ਦਾ- ਮਸੀਹ ਲੋਕਾਂ ਦਾ ਵਫ਼ਦ ਸਵਰਨ ਸਲਾਰੀਆ ਨੂੰ ਮਿਲਿਆ

ਧਾਰੀਵਾਲ, 20 ਨਵੰਬਰ (ਜੇਮਸ ਨਾਹਰ)-ਕੁਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਪੁਲਿਸ ਮੁਕਾਬਲਾ ਬਣਾ ਕੇ ਮਾਰ ਦਿੱਤੇ ਗਏ ਸੰਨੀ ਧੀਦੋਵਾਲ ਦੇ ਮਾਮਲੇ ਵਿਚ ਮਸੀਹ ਲੋਕਾਂ ਦਾ ਇਕ ਵੱਡਾ ਵਫ਼ਦ ਉੱਘੇ ਸਮਾਜ ਸੇਵੀ ਤੇ ਭਾਜਪਾ ਪਾਰਟੀ ਦੇ ਕੌਮੀ ਕਾਰਜਕਾਰਨੀ ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ ਦਾ ਵਿਕਾਸ ਬਿਨਾਂ ਭੇਦਭਾਵ ਦੇ ਕਰਵਾਇਆ ਜਾਵੇਗਾ : ਬੀਬੀ ਰੰਧਾਵਾ

ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ)-ਹਲਕਾ ਡੇਰਾ ਬਾਬਾ ਨਾਨਕ ਦਾ ਵਿਕਾਸ ਬਿਨਾਂ ਭੇਦਭਾਵ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਲਈ ਚਾਨਣ ਮੁਨਾਰਾ ਸਿੱਧ ਹੋ ਰਹੀ ਹੈ ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ

ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ)-ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸਕੂਲ ਨੂੰ ਵਿੱਦਿਆ ਦਾ ਮੰਦਰ ਕਿਹਾ ਕਿਹਾ ਜਾਂਦਾ ਹੈ | ਅਜਿਹਾ ਹੀ ਇਕ ਮੰਦਰ ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਜੋ ਇਸ ਸਰਹੱਦੀ ਇਲਾਕੇ ਲਈ ਚਾਨਣ ...

ਪੂਰੀ ਖ਼ਬਰ »

ਪਿੰਡ ਡੋਗਰ ਵਿਖੇ ਦੋ ਦਿਨਾਂ ਸਾਲਾਨਾ ਚੇਤਨਾ ਸਮਾਗਮ ਸਮਾਪਤ

ਕਾਲਾ ਅਫਗਾਨਾ, 20 ਨਵੰਬਰ (ਅਵਤਾਰ ਸਿੰਘ ਰੰਧਾਵਾ)-ਹਰ ਸਾਲ ਦੀ ਤਰ੍ਹਾਂ ਨਜ਼ਦੀਕੀ ਪਿੰਡ ਡੋਗਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਚੇਤਨਾ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਕਰਵਾਏ ਗਏ ਇਸ ਸਮਾਗਮ ਮੌਕੇ ਵਿਦਵਾਨ ...

ਪੂਰੀ ਖ਼ਬਰ »

ਕਲਾਨੌਰ 'ਚ ਸੂਬਾ ਪੱਧਰੀ 6ਵੇਂ ਵਾਲੀਬਾਲ ਟੂਰਨਾਮੈਂਟ 'ਤੇ ਅੰਮਿ੍ਤਸਰ ਦੀ ਟੀਮ ਕਾਬਜ਼

ਕਲਾਨੌਰ, 20 ਨਵੰਬਰ (ਪੁਰੇਵਾਲ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਪੋਰਟਸ ਕਲੱਬ ਵਲੋਂ ਕਸਬੇ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਨਾਕ ਆਊਟ ਪ੍ਰਣਾਲੀ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ 32 ਟੀਮਾਂ ਦਰਮਿਆਨ ਕਰਵਾਏ ਗਏ ਛੇਵੇਂ ਦੋ ਦਿਨਾਂ ਵਾਲੀਬਾਲ ...

ਪੂਰੀ ਖ਼ਬਰ »

ਅਕਾਲੀ ਆਗੂ ਖ਼ਜ਼ਾਨ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਕਿਲ੍ਹਾ ਲਾਲ ਸਿੰਘ, 20 ਨਵੰਬਰ (ਬਲਬੀਰ ਸਿੰਘ)-ਸੀਨੀਅਰ ਅਕਾਲੀ ਆਗੂ ਸਰਪੰਚ ਸੁਖਦੇਵ ਸਿੰਘ ਨਵਾਂ ਪਿੰਡ ਬਰਕੀਵਾਲ ਅਤੇ ਕੁਲਵਿੰਦਰ ਸਿੰਘ ਦੇ ਪਿਤਾ ਸ: ਖ਼ਜ਼ਾਨ ਸਿੰਘ ਜੋ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਉਦਘਾਟਨ ਅੱਜ

ਗੁਰਦਾਸਪੁਰ, 20 ਨਵੰਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਨਵੰਬਰ ਨੂੰ ਨਿਊ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਪਹਿਲੀ ਮੰਜ਼ਿਲ ਕਮਰਾ ਨੰਬਰ 217 ਵਿਖੇ ਬਣੇ ਆਧੁਨਿਕ ਸਹੂਲਤਾਂ ਨਾਲ ਲੈਸ 'ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ...

ਪੂਰੀ ਖ਼ਬਰ »

ਸ੍ਰੀ ਗੁਰੂੂ ਨਾਨਕ ਪਾਤਸ਼ਾਹ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ : ਬਾਬਾ ਬੇਦੀ

ਜਲੰਧਰ 20 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 550ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਵਾਂਗੇ | ਉਨ੍ਹਾਂ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੇ ਦੂਜੇ ਗੇੜ 'ਚ 7335 ਬੱਚਿਆਂ ਨੰੂ ਪਿਲਾਈਆਂ ਬੂੰਦਾਂ

ਗੁਰਦਾਸਪੁਰ, 20 ਨਵੰਬਰ (ਆਰਿਫ਼)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਗੇੜ ਤਹਿਤ ਅੱਜ ਜ਼ਿਲ੍ਹੇ ਭਰ ਦੇ 7335 ਬੱਚਿਆਂ ਨੰੂ ਪੋਲੀਓ ਬੂੰਦਾਂ ਪਿਲਾਈਆਂ ਗਈਆਂ | ਇਸ ਸਬੰਧੀ ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਦੱਸਿਆ ਕਿ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਸ਼ੱਕੀਆਂ ਦੀ ਭਾਲ ਲਈ ਕਲਾਨੌਰ ਪੁਲਿਸ ਵਲੋਂ ਗੁੱਜਰਾਂ ਦੇ ਡੇਰਿਆਂ ਦੀ ਅਚਨਚੇਤ ਜਾਂਚ

ਕਲਾਨੌਰ, 20 ਨਵੰਬਰ (ਪੁਰੇਵਾਲ)-ਬੀਤੇ ਦਿਨ ਰਾਜਾਸਾਂਸੀ ਨੇੜੇ ਵਾਪਰੇ ਗ੍ਰੇਨੇਡ ਹਮਲੇ ਤੋਂ ਬਾਅਦ ਪੰਜਾਬ ਭਰ 'ਚ ਕੀਤੇ ਗਏ ਹਾਈਅਲਰਟ ਦੇ ਚੱਲਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵੀ ਪੂਰੀ ਤਰ੍ਹਾਂ ਮੁਸ਼ਤੈਦ ਨਜ਼ਰ ਆ ਰਹੀ ਹੈ | ਇਸ ਤਹਿਤ ਡੀ.ਐਸ.ਪੀ. ਸ੍ਰੀ ਗੁਰਬੰਸ ...

ਪੂਰੀ ਖ਼ਬਰ »

ਯੂਥ ਕਲੱਬਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਵਡਾਲਾ ਗ੍ਰੰਥੀਆਂ, 20 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਮਹਾਨ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 101ਵਾਂ ਸ਼ਹੀਦੀ ਦਿਹਾੜਾ ਅੱਜ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਮਾਰੀਆਂ ਮੱਲਾਂ

ਧਾਰੀਵਾਲ, 20 ਨਵੰਬਰ (ਸਵਰਨ ਸਿੰਘ)-ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਸਕੂਲ ਖੇਡਾਂ ਦੌਰਾਨ ਸੱਭਿਆਚਾਰਕ ਅਤੇ ਵਿੱਦਿਅਕ ਮੁਕਾਬਲਿਆਂ ਵਿਚ ਚੰਗੀਆਂ ਮੱਲਾਂ ਮਾਰੀਆਂ | ਪਿ੍ੰਸੀਪਲ ਸੀਮਾ ਸ਼ਰਮਾ ਨੇ ਦੱਸਿਆ ਕਿ ਗੀਤਾ ਭਵਨ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਕੋਟ ਮਜਲਸ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਕਿਲ੍ਹਾ ਲਾਲ ਸਿੰਘ, 20 ਨਵੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਭਾਟੀਆ ਮੁੱਖ ਮਹਿਮਾਨ ਵਜੋਂ ਅਤੇ ਵਾਰਿਸ ਮਸੀਹ ਰਹੀਮਾਬਾਦ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਸਬੰਧੀ ਜੀ. ਐਮ. ਨੂੰ ਦਿੱਤਾ ਮੰਗ ਪੱਤਰ

ਦੀਨਾਨਗਰ, 20 ਨਵੰਬਰ (ਸੰਧੂ/ਸੋਢੀ/ਸ਼ਰਮਾ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਅਗਵਾਈ ਵਿਚ ਸਹਿਕਾਰੀ ਚੀਨੀ ਮਿੱਲ ਪਨਿਆੜ ਦੀਨਾਨਗਰ ਦੇ ਜੀ.ਐਮ. ਨੂੰ ਇਕ ਮੰਗ ਪੱਤਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ...

ਪੂਰੀ ਖ਼ਬਰ »

5 ਜੂਨ ਨੂੰ ਝੋਨੇ ਦੀ ਲਵਾਈ ਦਾ ਐਲਾਨ ਕਰਕੇ ਕਾਂਗਰਸ ਨੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ : ਗੋਰਾਇਆ

ਕਲਾਨੌਰ, 20 ਨਵੰਬਰ (ਪੁਰੇਵਾਲ)-ਮਾਰਕੀਟ ਕਮੇਟੀ ਕਲਾਨੌਰ ਦੇ ਸਾ. ਵਾਇਸ ਚੇਅਰਮੈਨ ਜਥੇ: ਬਲਰਾਜ ਸਿੰਘ ਗੋਰਾਇਆ, ਗ੍ਰਾਮ ਪੰਚਾਇਤ ਪੁਰਾਣੀ ਕਲਾਨੌਰ ਦੇ ਸਾ: ਪੰਚ ਯੂਥ ਕਾਂਗਰਸੀ ਵਰਕਰ ਕਵਲਦੀਪ ਸਿੰਘ ਗੋਰਾਇਆ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਲੋਕਾਂ ਅੰਦਰ ਭਾਰੀ ਉਤਸ਼ਾਹ : ਐਡਵੋਕੇਟ ਬੇਦੀ

ਡੇਰਾ ਬਾਬਾ ਨਾਨਕ, 20 ਨਵੰਬਰ (ਵਿਜੇ ਕੁਮਾਰ ਸ਼ਰਮਾ)-ਨਗਰ ਕੌਾਸਲ ਦੇ ਪ੍ਰਧਾਨ ਐਡਵੋਕੇਟ ਪਰਮੀਤ ਸਿੰਘ ਬੇਦੀ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਦੁੱਗਲ ਆਟੋਮੋਬਾਈਲ ਵਲੋਂ ਨਵਾਂ ਸਕੂਟਰ ਲਾਂਚ

ਗੁਰਦਾਸਪੁਰ, 20 ਨਵੰਬਰ (ਆਰਿਫ਼)-ਦੁੱਗਲ ਆਟੋਮੋਬਾਇਲ ਵਲੋਂ ਹੀਰੋ ਮੋਟਰ ਕੰਪਨੀ ਦਾ ਨਵਾਂ ਸਕੂਟਰ ਡੈਸਟਿਨੀ 125 ਲਾਂਚ ਕੀਤਾ ਗਿਆ ਹੈ | ਇਸ ਸਬੰਧੀ ਐਮ.ਡੀ.ਐਨ.ਕੇ ਦੁੱਗਲ ਨੇ ਦੱਸਿਆ ਕਿ ਇਹ ਨਵਾਂ ਸਕੂਟਰ ਐਡਵਾਂਸ ਤਕਨੀਕ ਨਾਲ ਲੈਸ ਹੈ | ਜਿਸ ਵਿਚ ਬੂਟ ਲਾਈਟ, ਮੋਬਾਈਲ ਚਾਰਜਰ ...

ਪੂਰੀ ਖ਼ਬਰ »

ਐਫ. ਸੀ. ਵਰਮਾ ਸਕੂਲ ਦਾ 58ਵਾਂ ਇਨਾਮ ਵੰਡ ਸਮਾਰੋਹ

ਬਟਾਲਾ, 20 ਨਵੰਬਰ (ਕਾਹਲੋਂ)-ਐਫ.ਸੀ. ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਐਮ.ਡੀ. ਸ਼ਸ਼ੀ ਭੂਸ਼ਣ ਵਰਮਾ ਦੀ ਰਹਿਨੁਮਾਈ ਹੇਠ ਸਕੂਲ ਦਾ 58ਵਾਂ ਇਨਾਮ ਵੰਡ ਅਤੇ ਸੰਸਕ੍ਰਿਤ ਸਮਾਰੋਹ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ...

ਪੂਰੀ ਖ਼ਬਰ »

ਚੋਰਾਂ ਵਲੋਂ ਤਿੰਨ ਪਿੰਡਾਂ ਦੇ ਗੁਰਦੁਆਰਿਆਂ ਤੇ ਇਕ ਸ਼ਰਾਬ ਦੇ ਠੇਕੇ 'ਚੋਂ ਨਕਦੀ ਚੋਰੀ

ਨਿੱਕੇ ਘੁੰਮਣ, 20 ਨਵੰਬਰ (ਗੁਰਵਿੰਦਰ ਸਿੰਘ ਰੰਧਾਵਾ)-ਬੀਤੀ ਰਾਤ ਚੋਰਾਂ ਵਲੋਂ ਥਾਣਾ ਘੁੰਮਣ ਕਲਾਂ ਅਧੀਨ ਆਉਂਦੇ ਤਿੰਨਾਂ ਪਿੰਡਾਂ ਦੇ ਗੁਰਦੁਆਰਿਆਂ ਵਿਚੋਂ ਗੋਲਕਾਂ ਚੋਰੀ ਅਤੇ ਇਕ ਸ਼ਰਾਬ ਦੇ ਠੇਕੇ ਵਿਚੋਂ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਘੁਮਾਣ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 748ਵਾਂ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ

ਘੁਮਾਣ, 20 ਨਵੰਬਰ (ਬੰਮਰਾਹ/ ਬਾਵਾ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 748ਵਾਂ ਜਨਮ ਦਿਹਾੜਾ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ (ਗੁਰਦਾਸਪੁਰ), ਤਪਿਆਣਾ ਸਾਹਿਬ ਗੁਰਦੁਆਰਾ ਕਮੇਟੀ, ਬਾਬਾ ਨਾਮਦੇਵ ਸੇਵਾ ਸੁਸਾਇਟੀ, ਗੁਰਦੁਆਰਾ ਨਾਮੇਆਣਾ ਸਾਹਿਬ ਭੱਟੀਵਾਲ, ਗੁਰਦੁਆਰਾ ...

ਪੂਰੀ ਖ਼ਬਰ »

ਲਕਸ਼ਮੀ ਦੇਵੀ ਸਾਹਨੀ ਸਕੂਲ 'ਚ ਆਤਮ ਰੱਖਿਆ ਸਬੰਧੀ ਟੇ੍ਰਨਿੰਗ ਕੈਂਪ ਲਗਾਇਆ

ਬਟਾਲਾ, 20 ਨਵੰਬਰ (ਕਾਹਲੋਂ)-ਲਕਸ਼ਮੀ ਦੇਵੀ ਸਾਹਨੀ ਸਕੂਲ ਬਟਾਲਾ ਵਿਖੇ ਅਖਿਲ ਭਾਰਤੀਯ ਵਿਦਿਆਰਥੀ ਪ੍ਰੀਸ਼ਦ ਬਟਾਲਾ ਵਲੋਂ 12 ਸਕੂਲਾਂ ਦਾ ਸਾਹਨੀ ਮਿਸ਼ਨ ਤਹਿਤ ਕੈਂਪ ਲਗਾ ਕੇ ਕਰੀਬ 400 ਵਿਦਿਆਰਥੀਆਂ ਨੂੰ ਆਤਮ ਰੱਖਿਆ ਦੀ ਟ੍ਰੇਨਿੰਗ ਦਿੱਤੀ ਗਈ, ਜਿਸ ਦੇ ਆਖਰੀ ਦਿਨ ...

ਪੂਰੀ ਖ਼ਬਰ »

ਸਰਕਾਰੀ ਕੰਮ 'ਚ ਰੁਕਾਵਟ ਪਾਉਣ ਵਾਲੇ ਦੋਸ਼ੀ ਿਖ਼ਲਾਫ਼ ਹੋਵੇ ਕਾਰਵਾਈ-ਪਟਵਾਰੀ ਜਸਵੰਤ ਸਿੰਘ

ਕਾਲਾ ਅਫਗਾਨਾ, 20 ਨਵੰਬਰ (ਅਵਤਾਰ ਸਿੰਘ ਰੰਧਾਵਾ)-ਕੁੱਲ ਹਿੰਦ ਪਟਵਾਰ ਯੂਨੀਅਨ ਭਾਰਤ ਦੇ ਸਰਕਲ ਕਾਲਾ ਅਫਗਾਨਾ ਦੇ ਨੁਮਾਇੰਦੇ ਪਟਵਾਰੀ ਜਸਵੰਤ ਸਿੰਘ ਦਾਲਮ ਨੇ ਪ੍ਰਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਾਲਾ ਅਫਗਾਨਾ ਉੱਪਰ ਧਮਕੀਆਂ ਦੇਣ, ਅਪ ਸ਼ਬਦ ਬੋਲਣ, ਸਰਕਾਰੀ ...

ਪੂਰੀ ਖ਼ਬਰ »

ਗੁਰੁੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ : ਭਾਈ ਅਗਵਾਨ

ਡੇਰਾ ਬਾਬਾ ਨਾਨਕ, 20 ਸਤੰਬਰ (ਵਤਨ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਵਿਸ਼ੇਸ਼ ਇਕੱਤਰਤਾ ਭਾਈ ਸੁਖਵਿੰਦਰ ਸਿੰਘ ਅਗਵਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੇਵ ਸਿੰਘ ਮਾਨ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂਆਂ ਨੰੂ ਖੂੰਜੇ ਲਾਉਣਾ ਬਾਦਲ ਜੁੰਡਲੀ ਦੀ ਖ਼ਾਨਦਾਨੀ ਫਿਤਰਤ-ਭਿੱਲੀ

ਪੁਰਾਣਾ ਸ਼ਾਲਾ, 20 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)- ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਸਕੱਤਰ ਕਾਂਗਰਸ ਬਾਬਾ ਸੁਖਵਿੰਦਰ ਸਿੰਘ ਭਿੱਲੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟਕਸਾਲੀ ਅਕਾਲੀ ਆਗੂਆਂ ਨੰੂ ਪਾਰਟੀ ਅੰਦਰ ਖੰੂਜੇ ਲਾਉਣਾ ਜਾਂ ਬਾਹਰ ਦਾ ...

ਪੂਰੀ ਖ਼ਬਰ »

ਪਿ੍ੰਸੀਪਲ ਸੁਜਾਨ ਸਿੰਘ ਯਾਦਗਾਰੀ ਸਮਾਗਮ ਕਰਵਾਇਆ

ਗੁਰਦਾਸਪੁਰ, 20 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ 25ਵਾਂ ਪੰਜਾਬੀ ਕਹਾਣੀਕਾਰ ਪਿ੍ੰਸੀਪਲ ਸੁਜਾਨ ਸਿੰਘ ਯਾਦਗਾਰੀ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਰੀਬ 200 ਸਾਹਿਤਕਾਰਾਂ ਅਤੇ ਹੋਰ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਜ਼ਖ਼ਮੀ

ਪੰਜਗਰਾਈਆਂ, 20 ਨਵੰਬਰ (ਬਲਵਿੰਦਰ ਸਿੰਘ)-ਅੱਡਾ ਪੰਜਗਰਾਈਆਂ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਦੋ ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਖੁਸ਼ੀ ਰਾਮ ਪੁੱਤਰ ਮੁਨੀ ਲਾਲ ਆਪਣੇ 10 ਸਾਲ ਦੇ ਬੇਟੇ ਰਾਗ ਬਿੰਦ ਨੂੰ ...

ਪੂਰੀ ਖ਼ਬਰ »

ਮੇਲੇ ਨੌਵੀਂ ਦਸਵੀਂ 'ਚ ਨਤਮਸਤਕ ਹੋਈ ਸੰਗਤ ਦਾ ਜਥੇਦਾਰ ਜੱਸਲ ਵਲੋਂ ਧੰਨਵਾਦ

ਬਟਾਲਾ, 20 ਨਵੰਬਰ (ਕਾਹਲੋਂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਨੌਵੀਂ ਦਸਵੀਂ ਦਾ ਜੋੜ ਮੇਲਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੇਲੇ ਦੌਰਾਨ ...

ਪੂਰੀ ਖ਼ਬਰ »

ਜਗਦੀਸ਼ ਮਸੀਹ ਵਲੋਂ ਅੰਮਿ੍ਤਸਰ ਸਤਿਸੰਗ ਭਵਨ 'ਤੇ ਹੋਏ ਹਮਲੇ ਦੀ ਨਿੰਦਾ

ਗੁਰਦਾਸਪੁਰ, 20 ਨਵੰਬਰ (ਆਲਮਬੀਰ ਸਿੰਘ)-ਨੈਸ਼ਨਲ ਕ੍ਰਿਸਚਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਵਲੋਂ ਅੰਮਿ੍ਤਸਰ ਵਿਖੇ ਸਤਿਸੰਗ ਭਵਨ 'ਤੇ ਹੋਏ ਬੰਬ ਧਮਾਕੇ ਦੀ ਨਿੰਦਾ ਕੀਤੀ ਗਈ ਹੈ | ਇਸ ਮੌਕੇ ਜਗਦੀਸ਼ ਮਸੀਹ ਨੇ ਕਿਹਾ ਕਿ ਪੰਜਾਬ ਭਰ ਦੇ ਸਤਿਸੰਗ ਭਵਨ ਦੀ ਸੁਰੱਖਿਆ ...

ਪੂਰੀ ਖ਼ਬਰ »

ਪਿੰਡ ਗਾਜੀਕੋਟ ਵਿਖੇ ਕੱਲ੍ਹ ਸਜਾਇਆ ਜਾਵੇਗਾ ਨਗਰ ਕੀਰਤਨ

ਪੁਰਾਣਾ ਸ਼ਾਲਾ, 20 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਗਾਜੀਕੋਟ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ 22 ਨਵੰਬਰ ਨੰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਗੁਰਦਿਆਲ ਸਿੰਘ, ਸੈਕਟਰੀ ...

ਪੂਰੀ ਖ਼ਬਰ »

ਪਿ੍ੰ: ਬਲਜਿੰਦਰ ਸਿੰਘ ਲੱਧਾਮੁੰਡਾ ਨਮਿਤ ਸ਼ਰਧਾਂਜਲੀ ਸਮਾਗਮ

ਚੌਕ ਮਹਿਤਾ, 20 ਨਵੰਬਰ (ਧਰਮਿੰਦਰ ਸਿੰਘ ਭੰਮਰ੍ਹਾ/ਜਗਦੀਸ਼ ਸਿੰਘ ਬਮਰਾਹ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਜਤਿੰਦਰ ਸਿੰਘ ਲੱਧਾਮੁੰਡਾ ਤੇ ਰਜਿੰਦਰ ਸਿੰਘ ਦੇ ਵੱਡੇ ਭਰਾ ਪਿ੍ੰ: ਬਲਜਿੰਦਰ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋਣ 'ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਨੇਰਾ ਵਿਖੇ ਸੈਮੀਨਾਰ ਕਰਵਾਇਆ

ਪਠਾਨਕੋਟ, 20 ਨਵੰਬਰ (ਚੌਹਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਨੇਰਾ ਵਿਖੇ ਰੁਲਰ ਏਰੀਆ ਦੀਆਂ ਲੜਕੀਆਂ ਨੰੂ ਸਮਾਜ ਵਿਚ ਆਤਮ ਨਿਰਭਰ ਬਣਾਉਣ ਲਈ ਉਰੈਨ ਅਕੈਡਮੀ ਪਠਾਨਕੋਟ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਉਰੈਨ ਅਕੈਡਮੀ ਨੇ ਹੇਅਰ ਕਟਿੰਗ, ਪਾਰਟੀ ਮੇਕਅਪ ...

ਪੂਰੀ ਖ਼ਬਰ »

ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਡਮਟਾਲ, 20 ਨਵੰਬਰ (ਰਾਕੇਸ਼ ਕੁਮਾਰ)-ਅੰਮਿ੍ਤਸਰ ਵਿਚ ਨਿਰੰਕਾਰੀ ਭਵਨ ਵਿਚ ਹੋਏ ਧਮਾਕੇ ਤੋਂ ਜ਼ਿਲ੍ਹੇ ਦੀ ਪੁਲਿਸ ਵਲੋਂ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸੇ ਤਹਿਤ ਅੱਜ ਨੰਗਲਭੂਰ ਥਾਣਾ ਮੁਖੀ ਗੁਰਵਿੰਦਰ ਸਿੰਘ ਵਲੋਂ ਪੰਜਾਬ ਦੀ ਹੱਦ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਨਰੋਟ ਮਹਿਰਾ, 20 ਨਵੰਬਰ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈੱਲਫੇਅਰ ਯੂਥ ਕਲੱਬ ਨੇ ਨਗਰ ਕੀਰਤਨ ਸਜਾਇਆ | ਕਲੱਬ ਦੇ ਪ੍ਰਧਾਨ ਦਲਜੀਤ ਸਿੰਘ ਮਾਹੀਚੱਕ ਨੇ ਦੱਸਿਆ ਕਿ ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਸਕੂਲ ਵਿਖੇ ਜ਼ਿਲ੍ਹਾ ਲੋਕ ਭਲਾਈ ਦਫ਼ਤਰ ਵਲੋਂ ਸੈਮੀਨਾਰ

ਸੁਜਾਨਪੁਰ, 20 ਨਵੰਬਰ (ਜਗਦੀਪ ਸਿੰਘ)-ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਕੌਮੀ ਏਕਤਾ ਹਫ਼ਤਾ ਜ਼ਿਲ੍ਹਾ ਪੱਧਰ 'ਤੇ ਮਨਾਉਣ ਸਬੰਧੀ ਪ੍ਰਧਾਨ ਮੰਤਰੀ ਨਿਊ ਨੁਕਾਤੀ ਪ੍ਰੋਗਰਾਮ ਅਧੀਨ ਘੱਟ ਗਿਣਤੀ ਵਰਗ ਲਈ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇਕ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ 'ਚ ਨਗਰ ਕੀਰਤਨ ਸਜਾਇਆ

ਸ਼ਾਹਪੁਰ ਕੰਢੀ, 20 ਨਵੰਬਰ (ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਏ ਗਏ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਖੱਡੀ ਕਾਜਵੇ 'ਤੇ ਲਗਾਈ ਰੇਿਲੰਗ

ਪਠਾਨਕੋਟ, 20 ਨਵੰਬਰ (ਚੌਹਾਨ/ਆਸ਼ੀਸ਼ ਸ਼ਰਮਾ)-ਬਰਸਾਤੀ ਖੱਡੀ ਖੱਡ ਜੋ ਕਿ ਪਿਛਲੇ ਕਈ ਸਾਲਾਂ ਤੋਂ ਵੱਡੇ ਹਾਦਸਿਆਂ ਦਾ ਕਾਰਨ ਰਹੀ ਹੈ | ਜਿੱਥੇ ਕਈ ਕੀਮਤੀ ਜਾਨਾਂ ਚਲੀਆਂ ਗਈਆਂ, ਕਈ ਕਾਰਾਂ ਅਤੇ ਹੋਰ ਵਾਹਨ ਰੁੜ੍ਹ ਗਏ ਅਤੇ ਉਪਜਾਊ ਜ਼ਮੀਨਾਂ ਪਾਣੀ ਦੀ ਭੇਟ ਚੜ੍ਹ ਗਈਆਂ | ...

ਪੂਰੀ ਖ਼ਬਰ »

ਪੁਲਿਸ ਨੇ ਸ਼ੱਕੀ ਹਾਲਤ 'ਚ ਇਕ ਸਕਾਰਪੀਓ ਗੱਡੀ ਫੜੀ

ਬਮਿਆਲ, 20 ਨਵੰਬਰ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਦੇ ਕਰੀਬ ਦੀਨਾਨਗਰ ਤੋਂ ਨਰੋਟ ਜਾਣ ਵਾਲੇ ਰਸਤੇ 'ਤੇ ਸ਼ੱਕੀ ਹਾਲਤ 'ਚ ਇਕ ਸਕਾਰਪੀਓ ਗੱਡੀ ਦੁਆਰਾ ਕੋਹਲੀਆਂ ਪਿੰਡ 'ਚ ਲੱਗੇ ਪੁਲਿਸ ਨਾਕੇ ਨੰੂ ਤੋੜਨ ਤੋਂ ਬਾਅਦ ਨਰੋਟ ਜੈਮਲ ਸਿੰਘ 'ਚ ਰਾਧਾ ਸਵਾਮੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਤੋਂ ਆ ਰਹੇ ਟਰੱਕ 'ਚੋਂ ਪੰਜ ਕੁਇੰਟਲ ਭੁੱਕੀ ਫੜੀ

ਮਾਧੋਪੁਰ/ਸੁਜਾਨਪੁਰ, 20 ਨਵੰਬਰ (ਨਰੇਸ਼ ਮਹਿਰਾ/ਜਗਦੀਪ ਸਿੰਘ)-ਜੰਮੂ-ਕਸ਼ਮੀਰ ਤੋਂ ਆ ਰਹੇ ਸੇਬਾਂ ਨਾਲ ਭਰੇ ਟਰੱਕ 'ਚੋਂ ਪੁਲਿਸ ਨੇ ਚੈਕਿੰਗ ਦੌਰਾਨ ਪੰਜ ਕੁਇੰਟਲ ਤੋਂ ਜ਼ਿਆਦਾ ਭੁੱਕੀ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਈ ...

ਪੂਰੀ ਖ਼ਬਰ »

ਪਿੰਡ ਮਾਮੂਨ ਵਿਖੇ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ

ਪਠਾਨਕੋਟ, 20 ਨਵੰਬਰ (ਆਰ. ਸਿੰਘ)-ਪਸ਼ੂ ਪਾਲਨ ਵਿਭਾਗ ਪਠਾਨਕੋਟ ਵਲੋਂ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਪੰਜਾਬ ਡਾ: ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਕੁਲਭੂਸ਼ਨ ਸ਼ਰਮਾ ਡਿਪਟੀ ਡਾਇਰੈਕਟਰ ਪਠਾਨਕੋਟ ਅਤੇ ਡਾ. ਕੁਲਦੀਪ ਮਹਾਜਨ ਸੀਨੀਅਰ ਵੈਟਰਨਰੀ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ-ਜਨਾਹ ਤੇ ਕਤਲ ਕਾਂਡ ਦਾ- ਅਦਾਲਤ ਨੇ ਵਕੀਲ ਦੀਪਿਕਾ ਰਜਾਵਤ ਨੂੰ ਕੇਸ 'ਚੋਂ ਹਟਾਇਆ

ਪਠਾਨਕੋਟ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਹੁ-ਚਰਚਿਤ ਕਠੂਆ ਜਬਰ-ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਲਗਾਤਾਰ ਚੱਲ ਰਹੀ ਸੁਣਵਾਈ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ਬੰਦ ਕਮਰੇ ਵਿਚ ਸੁਣਵਾਈ ਹੋਈ | ਇਸ ਦੌਰਾਨ ਇਸ ਮਾਮਲੇ ਦੇ ਸੱਤ ਦੋਸ਼ੀ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬਾਬਾ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਪਠਾਨਕੋਟ, 20 ਨਵੰਬਰ (ਆਰ. ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਸਰਵਿਸ ਦੀ ਮੀਟਿੰਗ

ਪਠਾਨਕੋਟ, 20 ਨਵੰਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਸਰਵਿਸ ਵਲੋਂ ਇਕ ਬੋਰਡ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ੋਨ ਚੇਅਰਮੈਨ ਵਿਕਾਸ ਵਿਗ, ਸਾਬਕਾ ਗਵਰਨਰ ਸੁਦੀਪ ਗਰਗ, ਗੁਲਸ਼ਨ ਗੁਲ੍ਹਾਟੀ ਤੇ ਡਾ: ਸੁਭਾਸ਼ ਗੁਪਤਾ ...

ਪੂਰੀ ਖ਼ਬਰ »

ਕਣਕ ਦੇ ਬੀਜ ਨੂੰ ਸੋਧਣ ਸਬੰਧੀ ਪ੍ਰਦਰਸ਼ਨੀ ਲਗਾਈ

ਪਠਾਨਕੋਟ, 20 ਨਵੰਬਰ (ਸੰਧੂ)-ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਚੱਕ ਨਰਾਇਣੀ ਵਿਚ ਰਾਜ ਕੁਮਾਰ ਦੇ ਫਾਰਮ ਤੇ ਕਣਕ ਦੇ ਬੀਜ ਸੋਧਣ ਬਾਰੇ ...

ਪੂਰੀ ਖ਼ਬਰ »

ਪਲਸ ਪੋਲਿਓ ਮੁਹਿੰਮ ਤਹਿਤ 4515 ਬੱਚਿਆਂ ਨੂੰ ਪਿਲਾਈਆਂ ਬੂੰਦਾਂ -ਡਾ: ਕਿਰਨ ਬਾਲਾ

ਪਠਾਨਕੋਟ, 20 ਨਵੰਬਰ (ਆਰ. ਸਿੰਘ)-ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਾਲਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲੇ੍ਹ ਅੰਦਰ ਚੱਲ ਰਹੇ ਤਿੰਨ ਰੋਜ਼ਾ ਮਾਈਗ੍ਰੇਟਰੀ ਪਲਸ ਪੋਲਿਓ ਰਾਊਾਡ ਦੌਰਾਨ ਮਾਈਗ੍ਰੇਟਰੀ ਆਬਾਦੀ ਦੇ 0-5 ਸਾਲ ਦੇ 4515 ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਤੰਬਾਕੂ ਨਾ ਵਰਤਣ ਦੀ ਸਹੰੁ ਚੁਕਾਈ

ਪਠਾਨਕੋਟ, 20 ਨਵੰਬਰ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ, ਐਸ.ਐਮ.ਓ. ਡਾ: ਸਤੀਸ਼ ਸ਼ਰਮਾ ਦੇ ਆਦੇਸ਼ਾਂ 'ਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ 'ਤੇ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿਚ ਹੈੱਡ ਮਾ: ਰਾਮ ਸਰੂਪ ਸ਼ਰਮਾ ...

ਪੂਰੀ ਖ਼ਬਰ »

ਪਰਮਜੀਤ ਸੈਣੀ ਪੰਮਾ ਸੈਣੀ ਮਹਾਂਸਭਾ ਪਠਾਨਕੋਟ ਦੇ ਪ੍ਰਧਾਨ ਨਿਯੁਕਤ

ਪਠਾਨਕੋਟ, 20 ਨਵੰਬਰ (ਆਰ. ਸਿੰਘ)-ਸੈਣੀ ਮਹਾਂਸਭਾ ਦੀ ਮੀਟਿੰਗ ਸਭਾ ਦੇ ਕਨਵੀਨਰ ਵਿਕਾਸ ਸੈਣੀ ਦੀ ਪ੍ਰਧਾਨਗੀ ਹੇਠ ਚਾਰ ਮਰਲਾ ਕੁਆਟਰ ਸਥਿਤ ਸੈਣੀ ਭਵਨ ਪਠਾਨਕੋਟ ਵਿਖੇ ਹੇਠ ਹੋਈ | ਜਿਸ ਵਿਚ ਮੈਂਬਰਾਂ ਦੀ ਸਹਿਮਤੀ ਨਾਲ ਸਭਾ ਦੇ ਪ੍ਰਧਾਨ ਦੀ ਚੋਣ ਕਰਦੇ ਹੋਏ ਪਰਮਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਅੱਜ

ਪਠਾਨਕੋਟ, 20 ਨਵੰਬਰ (ਚੌਹਾਨ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਆਗਮਨ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਥਾਨਕ ਗੁਰਦੁਆਰਾ ਸਿੰਘ ਸਭਾ ਦਸਮੇਸ਼ ਗਾਰਡਨ ਕਾਲੋਨੀ ਤੋਂ 21 ਨਵੰਬਰ ਦਿਨ ਬੁੱਧਵਾਰ ਨੰੂ ਆਰੰਭ ਹੋਵੇਗਾ | ਗੁਰਦੁਆਰਾ ਸਿੰਘ ਸਭਾ ਦਸਮੇਸ਼ ...

ਪੂਰੀ ਖ਼ਬਰ »

'ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ' ਦਾ ਰਸਮੀ ਉਦਘਾਟਨ 21 ਨੂੰ

ਪਠਾਨਕੋਟ, 20 ਨਵੰਬਰ (ਸੰਧੂ/ਆਰ. ਸਿੰਘ)-ਡਾਇਰੈਕਟਰ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ 21 ਨਵੰਬਰ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਪਠਾਨਕੋਟ ਵਿਖੇ 'ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ' ਦਾ ਰਸਮੀ ਉਦਘਾਟਨ ਸਮਾਰੋਹ ...

ਪੂਰੀ ਖ਼ਬਰ »

ਨਿਰੰਕਾਰੀ ਭਵਨ 'ਤੇ ਹਮਲਾ ਪੰਜਾਬ ਦੀ ਅਮਨ ਸ਼ਾਂਤੀ ਨੰੂ ਭੰਗ ਕਰਨ ਦੀ ਕੋਸ਼ਿਸ਼-ਬੀਬੀ ਮਨਜੀਤ ਸੰਧੂ

ਪਠਾਨਕੋਟ, 20 ਨਵੰਬਰ (ਚੌਹਾਨ)-ਦੇਸ਼ ਵਿਰੋਧੀ ਤਾਕਤਾਂ ਪੰਜਾਬ 'ਚ ਦਹਿਸ਼ਤ ਫੈਲਾਅ ਕੇ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ | ਇਹ ਗੱਲ ਪ੍ਰਦੇਸ਼ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਮਨਜੀਤ ਕੌਰ ਸੰਧੂ ਨੇ ਕਹੀ | ਉਨ੍ਹਾਂ ਕਿਹਾ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX