ਤਾਜਾ ਖ਼ਬਰਾਂ


'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  10 minutes ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  27 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  47 minutes ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 1 hour ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 1 hour ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 2 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 1 hour ago
ਰਾਏਪੁਰ, 21 ਅਪ੍ਰੈਲ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਖੇਤਰ ਬੀਜਾਪੁਰ ਦੇ ਪਾਮੇੜ ਪਿੰਡ ਦੇ ਜੰਗਲਾਂ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ...
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 3 hours ago
ਅਮਰਕੋਟ, 21 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਪਿੰਡ ਵਲਟੋਹਾ ਵਿਖੇ ਬੀਤੀ ਰਾਤ ਇਕ ਨੌਜਵਾਨ ਦੇ ਕਤਲ ਹੋਣ ਦਾ ਪਤਾ ਲੱਗਾ, ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਵਿਖੇ ਆਪਣੇ ਨਾਨਕੇ ਘਰ ਆਏ ਨੌਜਵਾਨ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਨੂਰਵਾਲਾ ਜੋ ਕਿ ਬੀਤੀ ਰਾਤ ਆਪਣੇ...
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਬੀਤੇ ਲੰਘੇ ਦਿਨ ਸਨਿੱਚਰਵਾਰ ਨੂੰ ਸਪਾ ਨੇਤਾ ਤੇ ਰਾਮਗੋਪਾਲ ਯਾਦਵ ਦੇ ਬੇਟੇ ਅਕਸ਼ੈ ਯਾਦਵ ਲਈ ਰੈਲੀ ਵਿਚ ਵੋਟ ਮੰਗਿਆ। ਫ਼ਿਰੋਜ਼ਾਬਾਦ 'ਚ ਗੱਠਜੋੜ ਦੀ ਰੈਲੀ 'ਚ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ 'ਤੇ ਬਰਸ ਰਹੀ ਮਾਇਆਵਤੀ...
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 4 hours ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 1 hour ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  0 minutes ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  19 minutes ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  49 minutes ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਪਟਿਆਲਾ

ਜਬਰ ਜ਼ੁਲਮ ਵਿਰੋਧੀ ਫ਼ਰੰਟ ਵਲੋਂ ਪੰਜਾਬ ਪੁਲਿਸ ਤੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਨਾਭਾ, 20 ਨਵੰਬਰ (ਕਰਮਜੀਤ ਸਿੰਘ)-ਜਬਰ ਜ਼ੁਲਮ ਵਿਰੋਧੀ ਫ਼ਰੰਟ ਵਲੋਂ ਸਰਕਾਰੀ ਤੇ ਗੈਰ ਸਰਕਾਰੀ ਜਬਰ ਜ਼ੁਲਮ ਿਖ਼ਲਾਫ਼ ਨਾਭਾ ਵਿਖੇ ਭਾਰੀ ਰੋਸ ਪ੍ਰਦਰਸ਼ਨ ਤੇ ਮਾਰਚ ਕੀਤਾ ਗਿਆ | ਜਿਸ ਦੀ ਅਗਵਾਈ ਸੂਬਾ ਪ੍ਰਧਾਨ ਰਾਜ ਸਿੰਘ ਟੋਡਰਵਾਲ ਨੇ ਕੀਤੀ | ਜਿਉਂ ਹੀ ਫ਼ਰੰਟ ਦੇ ਵਰਕਰ ਅੱਜ ਸਵੇਰੇ ਸ੍ਰੀ ਗੁਰੂ ਰਵਿਦਾਸ ਮੰਦਿਰ ਬੌੜਾਂ ਗੇਟ ਨਾਭਾ ਵਿਖੇ ਇਕੱਤਰ ਹੋਣੇ ਸ਼ੁਰੂ ਹੋਏ, ਤਿਉਂ ਹੀ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀਆਂ ਪੈ ਗਈਆਂ | ਫ਼ਰੰਟ ਦੇ ਹਜ਼ਾਰਾਂ ਵਰਕਰਾਂ ਦਾ ਕਾਫ਼ਲਾ ਰੋਸ ਮਾਰਚ ਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਾ ਹੋਇਆ ਦਫ਼ਤਰ ਐਸ.ਡੀ.ਐਮ. ਨਾਭਾ ਵਿਖੇ ਪਹੁੰਚਿਆ ਤਾਂ ਫ਼ਰੰਟ ਵਰਕਰਾਂ ਨੇ ਐਸ.ਡੀ.ਐਮ. ਦਫ਼ਤਰ ਦਾ ਘਿਰਾਓ ਕੀਤਾ | ਜਦੋਂ ਕਾਫ਼ੀ ਸਮਾਂ ਤੱਕ ਕਿਸੇ ਅਫ਼ਸਰ ਨੇ ਇਨ੍ਹਾਂ ਦੀ ਗੱਲ ਨਾ ਸੁਣੀ ਤਾਂ ਇਹ ਕਾਫ਼ਲਾ ਚੱਲ ਕੇ ਬੌੜਾਂ ਗੇਟ ਤੋਂ ਪੁਲਿਸ ਥਾਣਾ ਸਦਰ ਨਾਭਾ ਥਾਣਾ ਕੋਤਵਾਲੀ ਨਾਭਾ ਵਿਖੇ ਨਾਅਰੇਬਾਜੀ ਕਰਦਾ ਹੋਇਆ ਬਾਜ਼ਾਰਾਂ ਵਿਚ ਦੀ ਹੁੰਦਾ ਹੋਇਆ ਬੌੜਾਂ ਗੇਟ ਨਾਭਾ ਪਹੁੰਚਿਆਂ ਜਿੱਥੇ ਇਨ੍ਹਾਂ ਵਰਕਰਾਂ ਨੇ ਜਾਮ ਲਗਾ ਦਿੱਤਾ | ਪ੍ਰਸ਼ਾਸਨ ਤੇ ਸਰਕਾਰ ਿਖ਼ਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ ਗਈ | ਇਨ੍ਹਾਂ ਵਰਕਰਾਂ ਵਿਚ ਰੋਸ ਸੀ ਕਿ ਫ਼ਰੰਟ ਦੇ ਸੂਬਾ ਪ੍ਰਧਾਨ ਰਾਜ ਸਿੰਘ ਟੋਡਰਵਾਲ ਿਖ਼ਲਾਫ਼ ਪੁਲਿਸ ਥਾਣਾ ਕੋਤਵਾਲੀ ਨਾਭਾ ਵਲੋਂ ਝੂਠਾ ਮਾਮਲਾ ਦਰਜ ਕਰਕੇ ਉਨ੍ਹਾਂ ਦੇ ਘਰ ਤੇ ਆਲੇ ਦੁਆਲੇ ਪੁਲਿਸ ਵਲੋਂ ਰੇਡਾਂ ਮਾਰ ਕੇ ਦਹਿਸ਼ਤ ਪੈਦਾ ਕੀਤੀ | ਉਨ੍ਹਾਂ ਪ੍ਰਸ਼ਾਸਨ ਦਾ ਪੁਤਲਾ ਫੁਕਿਆ, ਕਰੀਬ 4 ਘੰਟੇ ਚੱਕਾ ਜਾਮ ਕੀਤਾ | ਅੰਤ ਤਹਿਸੀਲਦਾਰ ਨਾਭਾ ਸ੍ਰੀ ਟਿਵਾਣਾ ਆਏ, ਉਨ੍ਹਾਂ ਨੇ ਫ਼ਰੰਟ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਤੇ ਵਿਸ਼ਵਾਸ ਦਿਵਾਇਆ, ਫਿਰ ਫ਼ਰੰਟ ਵਰਕਰਾਂ ਨੇ ਜਾਮ ਖ਼ੋਲ ਦਿੱਤਾ | ਇਸ ਮੌਕੇ ਇਕਬਾਲਜੀਤ ਸਿੰਘ ਨਾਭਾ, ਹਰਿੰਦਰ ਸਿੰਘ ਧੂਰੀ, ਭਾਨ ਸਿੰਘ ਜੱਸੀ, ਲੱਛਮਣ ਦਾਸ ਜਤੀ, ਇੰਜੀਨੀਅਰ ਆਰ.ਐਸ.ਸਿਆਣ, ਫਰੰਟ ਆਗੂ ਸੁਰਜੀਤ ਸਿੰਘ ਗੁਰਦਿੱਤਪੁਰਾ, ਜੀਤ ਸਿੰਘ ਅਮਰਗੜ੍ਹ, ਪਲਵਿੰਦਰ ਕੌਰ ਸਰਪੰਚ, ਮਨਪ੍ਰੀਤ ਸਿੰਘ ਸਰਪੰਚ, ਜਗਰੂਪ ਸਿੰਘ ਗੋਬਿੰਦਪੁਰਾ, ਗੁਰਚਰਨ ਸਿੰਘ ਗਲਵੱਟੀ, ਬਿੰਦਰ ਸਿੰਘ ਛੰਨਾ, ਅੰਮਿ੍ਤ ਸਿੰਘ ਟੋਡਰਵਾਲ, ਅਜੈਬ ਸਿੰਘ ਬਠੋਈ, ਜੋਤੀ ਨੰਗਲ, ਮਨਪ੍ਰੀਤ ਕੌਰ ਨਾਭਾ, ਨਿਰਮਲ ਸਿੰਘ ਨੰਗਲਾ, ਹਰਦੇਵ ਸਿੰਘ ਗਾਗਾ, ਮਨਜੀਤ ਕੌਰ ਗੰਢੂਆਂ, ਮਲਕੀਤ ਸਿੰਘ ਸੰਗਰੂਰ, ਆਕਾਸ਼ ਵਰਮਾ, ਪਾਲ ਸਿੰਘ ਭੱਦਲਥੂਹਾ, ਸਮਸੇਰ ਸਿੰਘ ਸਲਾਣਾ ਆਦਿ ਸ਼ਾਮਿਲ ਸਨ |

ਸੁੰਦਰੀਕਰਨ ਦੀ ਥਾਂ ਕੂੜੇ ਦਾ ਦੂਜਾ ਡੰਪ ਬਣਾਉਣ ਵਿਰੁੱਧ ਡਟੇ ਇਲਾਕਾ ਨਿਵਾਸੀ

ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰਬਰ 13 'ਚ ਸੁੰਦਰੀਕਰਨ ਪ੍ਰੋਜੈਕਟ ਨੇਪਰੇ ਚਾੜ੍ਹਨ ਦੀ ਥਾਂ ਉੱਥੇ ਨਗਰ ਨਿਗਮ ਪਟਿਆਲਾ ਵਲੋਂ ਵਾਰਡ 'ਚ ਦੂਜਾ ਡੰਪ ਬਣਾਉਣ ਵਿਰੁੱਧ ਇਸ ਇਲਾਕੇ ਦੇ ਲੋਕਾਂ ਨੇ ਸਾਬਕਾ ਕੌਾਸਲਰ ਸੁਖਮਿੰਦਰਪਾਲ ਸਿੰਘ ਮਿੰਟਾ ਦੀ ਅਗਵਾਈ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਅੱਤਵਾਦ ਿਖ਼ਲਾਫ਼ ਪੁਤਲਾ ਸਾੜ ਕੇ ਕੀਤਾ ਪ੍ਰਦਰਸ਼ਨ

ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਨੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਸ਼ਮ੍ਹਾ ਕਾਂਤ ਪਾਂਡੇ ਦੀ ਪ੍ਰਧਾਨਗੀ ਵਿਚ ਸਥਾਨਕ ਪਰਸ਼ੁਰਾਮ ਚੌਕ 'ਤੇ ਅੱਤਵਾਦੀਆਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਅੱਤਵਾਦ ਦਾ ਪੁਤਲਾ ਸਾੜਿਆ¢ ਇਸ ...

ਪੂਰੀ ਖ਼ਬਰ »

45ਵੇਂ ਦਿਨ 'ਚ ਪਹੁੰਚੇ ਮੋਰਚੇ 'ਚ ਸਰਕਾਰ ਿਖ਼ਲਾਫ਼ ਕੀਤਾ ਪਿੱਟ ਸਿਆਪਾ

ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝੇ ਅਧਿਆਪਕ ਮੋਰਚਾ ਦੇ 45ਵੇਂ ਦਿਨ 'ਚ ਦਾਖ਼ਲ ਹੋਣ 'ਤੇ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ 'ਤੇ ਪੱਕੇ ਕਰਵਾਉਣ ਸਮੇਤ ਹੋਰਨਾਂ ਮੰਗਾਂ ਨੂੰ ਪੂਰਾ ਕਰਵਾਉਣ ਤੱਕ ਸੰਘਰਸ਼ ਜਾਰੀ ਰਖਣ ਦਾ ਐਲਾਨ ਕੀਤਾ ਗਿਆ¢ ...

ਪੂਰੀ ਖ਼ਬਰ »

ਪੰਜਾਬ ਬਰਿਕ ਕਿਲਿਨ ਆਨਰਜ਼ ਐਸੋਸੀਏਸ਼ਨ ਵਲੋਂ ਮਰਵਾਹਾ ਨਾਲ ਮੁਲਾਕਾਤ

ਪਟਿਆਲਾ, 20 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਬਰਿਕ ਕਿਲਿਨ ਆਨਰਜ਼ ਐਸੋਸੀਏਸ਼ਨ ਵਲੋਂ ਜਨਰਲ ਸਕੱਤਰ ਇੰਦਰਪਾਲ ਸਿੰਘ ਵਾਲੀਆਂ ਦੀ ਅਗਵਾਈ 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸਤਵਿੰਦਰ ਸਿੰਘ ਮਰਵਾਹਾ ਦੇ ਨਾਲ ਮੁਲਾਕਾਤ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਦੇਸ਼ ਦਾ ਮਾਹੌਲ ਠੀਕ ਕਰਨ 'ਚ ਵਿਦਿਆਰਥੀਆਂ ਦੀ ਅਹਿਮ ਭੂਮਿਕਾ-ਆਈ.ਜੀ. ਰਾਏ

ਸਮਾਣਾ, 20 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਦੇ ਸਹਿਯੋਗ ਨਾਲ 'ਤੰਦਰੁਸਤ ਪੰਜਾਬ ਮਿਸ਼ਨ' ਤੇ 'ਸਵੱਛ ਭਾਰਤ ਸਵਸਥ ਭਾਰਤ' ਦੇ ਅਧੀਨ ਚੱਲ ਰਹੇ ਅੰਤਰ ਕਾਲਜ ਰਾਸ਼ਟਰੀ ਸੇਵਾ ਯੋਜਨਾ ਕੈਂਪ ਦੇ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਦੋ ਔਰਤਾਂ ਸਮੇਤ ਤਿੰਨ ਜਣਿਆ ਿਖ਼ਲਾਫ ਕੇਸ ਦਰਜ ਕਰ ਲਿਆ ਹੈ | ਗੁਰਮੀਤ ਕੌਰ ਨੇ ਪੁਲਿਸ ਕੋਲ ਰਿਪੋਰਟ ਦਰਜ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਸ਼ਹਿਰ ਨੇੜੇ ਵੱਖ-ਵੱਖਰੀਆਂ ਥਾਵਾਂ 'ਤੇ ਵਾਪਰੇ ਦੋ ਸੜਕ ਹਾਦਸਿਆਂ 'ਚ ਇਕ ਔਰਤ ਸਮੇਤ ਦੋ ਦੀ ਮੌਤ ਹੋਣ 'ਤੇ ਪੁਲਿਸ ਨੇ ਦੋ ਅਣਪਛਾਤੇ ਵਾਹਨ ਚਾਲਕਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਬਲਦੇਵ ਸਿੰਘ ਵਾਸੀ ਪਿੰਡ ਚੌਹਠ ਨੇ ਦੱਸਿਆ ...

ਪੂਰੀ ਖ਼ਬਰ »

ਮੰਗਾਂ ਨੂੰ ਜਲਦ ਲਾਗੂ ਨਾ ਕਰਨ 'ਤੇ ਇੰਪਲਾਈਜ਼ ਫੈਡਰੇਸ਼ਨ ਕਰੇਗੀ ਸੰਘਰਸ਼

ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਸੁਰਿੰਦਰ ਸਿੰਘ) ਦੀ ਸੂਬਾ ਵਰਕਿੰਗ ਕਮੇਟੀ ਦੀ ਬੈਠਕ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਵਿਖੇ ਹੋਈ | ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਪਿੰਡ ਗੁਲਾਹੜ ਵਿਖੇ ਬਣ ਰਹੀ ਲਿੰਕ ਸੜਕ ਦੀ ਵਿਭਾਗ ਵਲੋਂ ਜਾਂਚ ਸ਼ੁਰੂ

ਸ਼ੁਤਰਾਣਾ, 20 ਨਵੰਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡ ਗੁਲਾਹੜ-ਨੂਰਪੁਰਾ ਵਿਖੇ ਬਣ ਰਹੀ ਲਿੰਕ ਸੜਕ 'ਚ ਘਟੀਆ ਸਮਾਨ ਵਰਤਣ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲੋਕ ਨਿਰਮਾਣ ਵਿਭਾਗ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ-ਚੁੰਨੀ ਲਾਲ, ਹੈਪੀ ਗੋਬਿੰਦਪੁਰਾ

ਭਾਦਸੋਂ, 20 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਸੂਬਾ ਵਾਸੀ ਪੂਰੇ ਸੰਤੁਸ਼ਟ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਚੁੰਨੀ ਲਾਲ ਭਾਦਸੋਂ ਤੇ ਰਾਜਪੂਤ ਮਹਾਂ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਬਾਸਕਟਬਾਲ ਵਿੰਗ ਦੀ ਪੰਜਾਬ ਖੇਡਾਂ 'ਚ ਰਹੀ ਚੜ੍ਹਤ

ਪਟਿਆਲਾ, 20 ਨਵੰਬਰ (ਚਹਿਲ)-64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ 'ਚ ਸਪੋਰਟਸ ਵਿੰਗ ਸਰਕਾਰੀ ਕੋ-ਐਡ ਮਲਟੀਪਰਪਜ਼ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਨਾਮਵਰ ਕੋਚ ਅਮਰਜੋਤ ਸਿੰਘ ਕੋਲੋਂ ...

ਪੂਰੀ ਖ਼ਬਰ »

ਮਿਲਟੀ ਕੰਬੋਜ ਵਲੋਂ ਨੌਜਵਾਨਾਂ ਨਾਲ ਬੈਠਕ

ਰਾਜਪੁਰਾ, 20 ਨਵੰਬਰ (ਜੀ.ਪੀ. ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਕਾਲੋਨੀ ਵਿਚ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਕਾਂਗਰਸ ਸ਼ਕਤੀ ਪ੍ਰਾਜੈਕਟ ਪੰਜਾਬ ਦੇ ਇੰਚਾਰਜ ਨਿਰਭੈ ਸਿੰਘ ਮਿਲਟੀ ਕੰਬੋਜ ਦੀ ਅਗਵਾਈ 'ਚ ਹਲਕਾ ਰਾਜਪੁਰਾ ਵਿਧਾਨ ਸਭਾ ਅਧੀਨ ਪੈਂਦੇ ਸ਼ਹਿਰਾਂ ਤੇ ...

ਪੂਰੀ ਖ਼ਬਰ »

ਵੱਖ-ਵੱਖ ਕੌ ਾਸਲਰਾਂ ਦੇ ਸਮਰਥਕਾਂ ਵਲੋਂ ਬੈਠਕ

ਸਨੌਰ, 20 ਨਵੰਬਰ (ਸੋਖਲ)-ਸਨੌਰ ਨਗਰ ਕੌਾਸਲ ਦੀ ਬੈਠਕ ਦੌਰਾਨ ਹੋਏ ਝਗੜੇ ਕਾਰਨ ਨਗਰ ਕੌਾਸਲ ਸਨੌਰ ਦੇ ਪ੍ਰਧਾਨ ਤੇ ਤਿੰਨ ਕੌਾਸਲਰਾਂ ਿਖ਼ਲਾਫ਼ ਦਰਜ ਹੋਏ ਮਾਮਲੇ ਦੇ ਰੋਸ ਵਜੋਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਪ੍ਰਧਾਨ ਤੇ ਤਿੰਨ ਕੌਾਸਲਰਾਂ ਦੇ ਹੱਕ 'ਚ ਕੰਬੋਜ ...

ਪੂਰੀ ਖ਼ਬਰ »

ਦੇਵੀਗੜ੍ਹ ਟਰੱਕ ਯੂਨੀਅਨ ਦੇ ਟਰੱਕ ਆਪਰੇਟਰਾਂ ਦੀ ਮੀਟਿੰਗ

ਦੇਵੀਗੜ੍ਹ, 20 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਟਰੱਕ ਯੂਨੀਅਨ ਦੇ ਟਰੱਕ ਆਪਰੇਟਰਾਂ ਦੀ ਹੰਗਾਮੀ ਮੀਟਿੰਗ ਪ੍ਰਧਾਨ ਨਿੱਪੀ ਵਿਰਕ ਤੇ ਤਿਲਕ ਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ 'ਚ ਸਪੈਸ਼ਲ ਢੋਆ ਢੁਆਈ ਦੇ ਟੈਂਡਰਾਂ ਬਾਰੇ ਖ਼ਾਸ ਤੌਰ 'ਤੇ ਵਿਚਾਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਨਾਭਾ, 20 ਨਵੰਬਰ (ਕਰਮਜੀਤ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਦੁਆਰਾ ਪੰਜਾਬ ਅੰਦਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿਚ ਤੇ ਅੰਮਿ੍ਤਸਰ ਸਾਹਿਬ ਅੰਦਰ ਸਿੱਖਿਆ ਮੰਤਰੀ ਓ.ਪੀ ਸੋਨੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਹੋਏ ਜਬਰ ਵਿਰੁੱਧ ਸਰਕਾਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਦੇਵੀਗੜ੍ਹ, 20 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਦੇ ਹੈਂਡ ਬਾਲ ਖਿਡਾਰੀਆਂ ਨੇ ਫੇਰ ਇਕ ਵਾਰ ਆਪਣੇ ਜੌਹਰ ਦਿਖਾ ਕੇ ਇਲਾਕੇ ਦਾ ਨਾਂਅ ਰੌਸ਼ਨ ਕਰ ਦਿੱਤਾ¢ ਵਰਣਨਯੋਗ ਹੈ ਕਿ ਬੀਤੇ ਦਿਨੀਂ 64ਵੀਆਂ ਪੰਜਾਬ ਸਕੂਲ ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਬਚਾਅ ਕਰੇਗਾ ਆਯੁਰਵੇਦ-ਸਿੱਧੂ

ਜਲੰਧਰ, 20 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੇਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੇਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਨਸ਼ਾ ਮੁਕਤੀ ਕੇਂਦਰ ਸਾਕੇਤ ਹਸਪਤਾਲ ਦਾ ਦੌਰਾ

ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ, ਐੱਨ. ਐੱਸ. ਐੱਸ., ਰੈੱਡ ਰਿਬਨ ਕਲੱਬ ਤੇ ਬੱਡੀ ਗਰੁੱਪ ਵਲੋਂ ਰੈਡ ਕਰਾਸ, ਨਸ਼ਾ ਮੁਕਤੀ ਕੇਂਦਰ, ਸਾਕੇਤ ਹਸਪਤਾਲ ਵਿਖੇ ਦੌਰਾ ਕੀਤਾ ਗਿਆ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਦੀ ਸੁਣਵਾਈ ਕੱਲ੍ਹ

ਸਨੌਰ, 20 ਨਵੰਬਰ (ਸੋਖਲ)-ਸਨੌਰ ਨਗਰ ਕੌਾਸਲ ਦੀ ਬੈਠਕ ਦੌਰਾਨ ਅਕਾਲੀ ਦਲ ਦੇ ਕੌਾਸਲਰਾਂ ਵਲੋਂ ਔਰਤ ਕੌਾਸਲਰ ਸੁਨੀਤਾ ਦੇਵੀ ਅਤੇ ਉਸ ਦੇ ਪਤੀ ਬਿ੍ਜ ਭੂਸ਼ਨ ਨਾਲ ਕੀਤੀ ਗਈ ਕਥਿਤ ਕੁੱਟਮਾਰ ਦੇ ਮਾਮਲੇ 'ਚ ਦਰਜ ਹੋਏ ਪਰਚੇ 'ਚ ਨਾਮਜ਼ਦ ਪ੍ਰਧਾਨ ਇੰਦਰ ਕੁਮਾਰ ਛਿੰਦੀ, ਕੌਾਸਲਰ ...

ਪੂਰੀ ਖ਼ਬਰ »

ਪੇਂਡੂ ਖੇਤਰ 'ਚ ਸੇਂਟ ਮਾਈਕਲ ਸਕੂਲ ਦਾ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸ਼ਲਾਘਾਯੋਗ ਕਦਮ-ਡੀ.ਸੀ.

ਦੇਵੀਗੜ੍ਹ, 20 ਨਵੰਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਪਛੜੇ ਤੇ ਪੇਂਡੂ ਖੇਤਰ 'ਚ ਸਰਕਾਰੀ ਸਕੂਲਾਂ ਦੇ ਨਾਲ-ਨਾਲ ਸੇਂਟ ਮਾਈਕਲ ਜਿਹਾ ਸਿੱਖਿਆ ਸੰਸਥਾਵਾਂ ਵਲੋਂ ਬੱਚਿਆਂ ਨੂੰ ਉੱਚ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਾਉਣਾ ਇੱਕ ਸ਼ਲਾਘਾਯੋਗ ਕਦਮ ਹੈ, ਅਜਿਹੀਆਂ ਸੰਸਥਾਵਾਂ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਨਾਭਾ, 20 ਨਵੰਬਰ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਭਗਤ ਬਾਬਾ ਰਾਮ ਦੇਵ ਜੀ ਦਾ ਜਨਮ ਦਿਹਾੜਾ ਗੁ. ਸਾਹਿਬ ਭਗਤ ਨਾਮਦੇਵ ਜੀ ਅਲੋਹਰਾਂ ਗੇਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | 17 ਨਵੰਬਰ ਨੂੰ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ 19 ...

ਪੂਰੀ ਖ਼ਬਰ »

ਸਮਾਣਾ 'ਚ ਦੜੇ-ਸੱਟੇ ਦਾ ਧੰਦਾ ਮੁੜ ਜ਼ੋਰਾਂ 'ਤੇ

ਸਮਾਣਾ, 20 ਨਵੰਬਰ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਪਟਿਆਲਾ ਦਾ ਮੁਖੀ ਤੈਨਾਤ ਹੁੰਦਿਆਂ ਮੁਕੰਮਲ ਤੌਰ 'ਤੇ ਬੰਦ ਹੋਇਆ ਦੜੇ ਸੱਟੇ ਦਾ ਧੰਦਾ ਸਮਾਣਾ 'ਚ ਮੁੜ ਜ਼ੋਰਾਂ 'ਤੇ ਚੱਲ ਰਿਹਾ ਹੈ | ਜਿਸ ਦਾ ਸ਼ਿਕਾਰ ਸਕੂਲੀ ਬੱਚੇ ਤੇ ਔਰਤਾਂ ...

ਪੂਰੀ ਖ਼ਬਰ »

ਪੰਜਾਬ ਅਕੈਡਮੀ ਆਫ਼ ਫੋਰੈਂਸਿਕ ਮੈਡੀਸਨ ਐਾਡ ਟੌਕਸੀਕੌਲੋਜੀ ਦੀ 16ਵੀਂ ਸਾਲਾਨਾ ਕਾਨਫ਼ਰੰਸ 'ਚ 3 ਸੂਬਿਆਂ ਦੇ ਮਾਹਿਰਾਂ ਨੇ ਲਿਆ ਹਿੱਸਾ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਦੇ ਮੈਡੀਕੋ-ਲੀਗਲ ਤੇ ਫੋਰੈਂਸਿਕ ਮੈਡੀਸਨ ਮਾਹਿਰਾਂ ਦੀ ਗੈਰ-ਸਰਕਾਰੀ ਸੰਸਥਾ ਪੰਜਾਬ ਅਕੈਡਮੀ ਔਫ ਫੋਰੈਂਸਿਕ ਮੈਡੀਸਨ ਐਾਡ ਟੌਕਸੀਕੌਲੋਜੀ (ਪੈਫਮੈਟ) ਦੀ 16ਵੀਂ ਸਾਲਾਨਾ ਕਾਨਫ਼ਰੰਸ ਦਾ ਆਯੋਜਨ ਸਰਕਾਰੀ ਮੈਡੀਕਲ ...

ਪੂਰੀ ਖ਼ਬਰ »

ਸਹਿਕਾਰਤਾ ਦਿਵਸ ਮੌਕੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਦਿੱਤੀ ਜਾਣਕਾਰੀ

ਸਮਾਣਾ, 20 ਨਵੰਬਰ (ਸਾਹਿਬ ਸਿੰਘ)-65ਵੇਂ ਸਰਬ ਭਾਰਤੀ ਸਹਿਕਾਰੀ ਹਫ਼ਤੇ ਦੌਰਾਨ ਸਰਕਲ ਸਹਿਕਾਰੀ ਸਭਾਵਾਂ ਸਮਾਣਾ ਅਧੀਨ ਪੈਂਦੇ ਗਾਜੇਵਾਸ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਵਿਖੇ ਭਾਰਤੀ ਸਹਿਕਾਰਤਾ ਦਿਵਸ ਮਨਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਹਾਇਕ ...

ਪੂਰੀ ਖ਼ਬਰ »

'ਦਰਦ' ਯਾਦਗਾਰੀ ਕਵੀ ਦਰਬਾਰ 'ਚ ਪ੍ਰਸਿੱਧ ਕਵੀਆਂ ਨੇ ਕੀਤੀ ਸ਼ਿਰਕਤ

ਸਮਾਣਾ, 20 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਪਬਲਿਕ ਕਾਲਜ ਸਮਾਣਾ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਸਾਹਿੱਤ ਸਭਾ ਸਮਾਣਾ ਨੇ ਮਰਹੂਮ ਕਵੀ ਮਹਿੰਦਰ ਸਿੰਘ ਦਰਦ ਯਾਦਗਾਰੀ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਧਰਮ ਸਿੰਘ ਕੰਮੇਆਣਾ, ਦਰਸ਼ਨ ਸਿੰਘ ਆਸ਼ਟ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਸਮੇਤ ਹੋਰ ਸ਼ਖ਼ਸੀਅਤਾਂ ਕਰਨਪਾਲ ਸਿੰਘ ਸੇਖੋਂ ਦੀ ਅੰਤਿਮ ਯਾਤਰਾ 'ਚ ਸ਼ਾਮਿਲ ਹੋਏ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦੀ ਰਿਹਾਇਸ਼ 'ਤੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ | ਸ੍ਰੀ ਸੇਖੋਂ ਦੀ ਪਿਛਲੇ ਹਫ਼ਤੇ ਮਿਸਰ ਵਿੱਚ ਆਸਵਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਸਾਬਕਾ ਵਿਦਿਆਰਥੀਆਂ ਲਈ ਗੈਸਟ ਹਾਊਸਾਂ 'ਚ ਕਮਰਾ ਰਾਖਵਾਂ ਰੱਖਣ ਦਾ ਫ਼ੈਸਲਾ

ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ.ਐਸ. ਘੁੰਮਣ ਨੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕਰਨ ਦੇ ਮਨੋਰਥ ਨਾਲ ਯੂਨੀਵਰਸਿਟੀ ਕੈਂਪਸ ਵਿਚਲੇ ਤੇ ਕੈਂਪਸ ਤੋਂ ਬਾਹਰਲੇ ਸਾਰੇ ਗੈਸਟ ਹਾਊਸਾਂ 'ਚ ਇਕ ...

ਪੂਰੀ ਖ਼ਬਰ »

ਅਦਾਲਤ ਨੇ ਖ਼ਾਲਿਸਤਾਨ ਹਮਾਇਤੀ ਜਤਿੰਦਰ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਦੀ ਟੀਮ ਵਲੋਂ ਅੱਜ ਖ਼ਾਲਿਸਤਾਨ ਗ਼ਦਰ ਫੋਰਸ ਦੇ ਮੈਂਬਰ ਤੇ ਸ਼ਬਨਮਦੀਪ ਸਿੰਘ ਦੇ ਦੂਸਰੇ ਸਾਥੀ ਜਤਿੰਦਰ ਸਿੰਘ ਉਰਫ਼ ਬਿੰਦਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਮਾਣਯੋਗ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਜ਼ਿਲ੍ਹਾ ਪੱਧਰੀ ਕੈਂਪ ਅੱਜ

ਪਟਿਆਲਾ, 20 ਨਵੰਬਰ (ਜ.ਸ. ਢਿੱਲੋਂ)-ਪੰਜਾਬ ਸਰਕਾਰ ਦੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਲਾਭ ਹੇਠਲੇ ਪੱਧਰ 'ਤੇ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਅਹਿਮ ਫ਼ੈਸਲਾ ਲੈਂਦਿਆਂ ਇਸ ਯੋਜਨਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਹੋਲੀ ਮੈਰੀ ਸਕੂਲ ਬਨੂੜ ਨੇ ਕਰਵਾਇਆ ਸਾਲਾਨਾ ਸਮਾਗਮ

ਬਨੂੜ, 20 ਨਵੰਬਰ (ਭੁਪਿੰਦਰ ਸਿੰਘ)-ਹੋਲੀ ਮੈਰੀ ਸਕੂਲ ਬਨੂੜ ਨੇ ਆਪਣਾ ਸਾਲਾਨਾ ਸਮਾਗਮ ਸਕੂਲ ਦੇ ਕੈਂਪਸ ਵਿਚ ਕਰਵਾਇਆ | ਜਿਸ ਵਿਚ ਡੀ.ਐਸ.ਪੀ. ਰਾਜਪੁਰਾ ਕਿ੍ਸ਼ਨ ਕੁਮਾਰ ਪੈਂਥੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਫਾਦਰ ਫਰੈਸ਼ਿਸ ...

ਪੂਰੀ ਖ਼ਬਰ »

ਸਕੂਲ ਦਾ ਸਥਾਪਨਾ ਦਿਵਸ ਕੱਲ੍ਹ

ਨਾਭਾ, 20 ਨਵੰਬਰ (ਕਰਮਜੀਤ ਸਿੰਘ)-ਮਾਡਰਨ ਨਾਭਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੈਹਸ ਗੇਟ ਨਾਭਾ ਦਾ 29ਵਾਂ ਸਥਾਪਨਾ ਦਿਵਸ 22 ਨਵੰਬਰ ਨੂੰ ਸਕੂਲ ਕੈਂਪਸ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਨਿਰਦੇਸ਼ਕ ਐਸ.ਐਸ.ਬੇਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਦਲ ਤੋਂ ਫ਼ੱਕਰ-ਏ-ਕੌਮ ਦਾ ਿਖ਼ਤਾਬ ਵਾਪਸ ਲਿਆ ਜਾਵੇ-ਹਰਪਾਲਪੁਰ

ਦੇਵੀਗੜ੍ਹ, 20 ਨਵੰਬਰ (ਰਾਜਿੰਦਰ ਸਿੰਘ ਮੌਜੀ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਮੀਤ ਪ੍ਰਧਾਨ ਤੇ ਬਰਗਾੜੀ ਮੋਰਚਾ ਦੇ ਆਗੂ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਦਾ ਿਖ਼ਤਾਬ ਵਾਪਸ ...

ਪੂਰੀ ਖ਼ਬਰ »

ਢੁਡਿਆਲ ਖ਼ਾਲਸਾ ਸਕੂਲ ਵਿਖੇ ਸਮਾਗਮ

ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖਾਲਸਾ ਸ. ਸ. ਸਕੂਲ ਪਟਿਆਲਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਤੇ ਸਕੂਲ ਦੇ ਪੈਟਰਨ, ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਦੀ ਧਰਮ ਪਤਨੀ ਦੀ ਯਾਦ ਨੂੰ ਸਮਰਪਿਤ ਉਤਮਜੀਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀ ਸੈਪ ਵਲੋਂ ਡਾ. ਬੱਤਰਾ ਨੂੰ ਮੰਗ ਪੱਤਰ

ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਸੈਪ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਪ੍ਰਬੰਧਕੀ ਬਲਾਕ ਨਾਲ ਸਬੰਧਿਤ ਸਮੱਸਿਆਵਾਂ ਸਬੰਧੀ ਕੰਟਰੋਲਰ ਪ੍ਰੀਖਿਆਵਾਂ ਡਾ. ਗੁਰਦੀਪ ਸਿੰਘ ਬਤਰਾ ਨੂੰ ਇਕ ...

ਪੂਰੀ ਖ਼ਬਰ »

ਸਕੂਲਾਂ 'ਚ ਪਰੋਸੇ ਜਾਂਦੇ ਮਿਡ ਡੇ ਮੀਲ ਪ੍ਰਤੀ ਪ੍ਰਸ਼ਾਸਨ ਅਵੇਸਲਾ

ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਤੰਦਰੁਸਤ ਮੁਹਿੰਮ ਤਹਿਤ ਜਿੱਥੇ ਲੋਕਾਂ ਨੂੰ ਵਧੀਆ ਤੇ ਪੌਸ਼ਟਿਕ ਖਾਣੇ ਦੇ ਨਾਲ ਚੰਗੀ ਸਿਹਤ ਦੇਣ ਦਾ ਦਾਅਵਾ ਕੀਤਾ ਗਿਆ ਹੈ, ਉੱਥੇ ਹੀ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿਹਤ ਪ੍ਰਤੀ ਸੰਵੇਦਨਸ਼ੀਲ ...

ਪੂਰੀ ਖ਼ਬਰ »

ਅਖੌਤੀ ਮਾਰਕਸਵਾਦੀਆਂ ਨੇ ਨਾ ਮਾਰਕਸ ਨੂੰ ਪੜਿ੍ਹਆ ਨਾ ਸਮਝਿਆ-ਡਾ. ਸਵਰਾਜ ਸਿੰਘ

ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਮਾਲਵਾ ਰਿਸਰਚ ਸੈਂਟਰ ਪਟਿਆਲਾ ਵਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ 'ਚ ਇਕ ਮਹੱਤਵਪੂਰਨ ਵਿਸ਼ੇ 'ਅਖੌਤੀ ਮਾਰਕਸਵਾਦੀ, ਅਖੌਤੀ ਬੌਧਿਕਤਾਵਾਦ ਤੇ ਪੁਸਤਕ ਸੱਭਿਆਚਾਰ' 'ਤੇ ਖੁੱਲ੍ਹੀ ਵਿਚਾਰ ਚਰਚਾ ਕਰਵਾਈ | ਸੈਮੀਨਾਰ ਦੀ ...

ਪੂਰੀ ਖ਼ਬਰ »

ਮੁਹੱਲਾ ਗੁਰੂ ਨਾਨਕਪੁਰਾ ਵਿਖੇ ਗੁਰਮਤਿ ਸਮਾਗਮ

ਨਾਭਾ, 20 ਨਵੰਬਰ (ਅਮਨਦੀਪ ਸਿੰਘ ਲਵਲੀ)-ਪੰਥ ਦੇ ਠੇਕੇਦਾਰ ਕੌਮ ਦੀਆਂ ਦੁਸ਼ਮਣ ਏਜੰਸੀਆਂ ਦੇ ਇਸ਼ਾਰਿਆਂ 'ਤੇ ਸਿੱਖ ਕੌਮ ਦਾ ਪੁਰਾਤਨ ਵਡਮੁੱਲਾ ਇਤਿਹਾਸ ਦਿੱਖ ਖ਼ਤਮ ਕਰ ਰਹੀਆਂ ਹਨ | ਜਿਸ 'ਚ ਕਾਰ ਸੇਵਾ ਵਾਲੀਆਂ ਸੰਪਰਦਾਵਾਂ ਵਲੋਂ ਅਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਬੱਚਿਆਂ ਦੇ ਦਿਲ ਦੀਆਂ ਬਿਮਾਰੀਆਂ ਦੇ ਕਰਵਾਏ ਮੁਫ਼ਤ ਆਪ੍ਰੇਸ਼ਨ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਚਲਾਏ ਜਾ ਰਹੇ ਰਾਸ਼ਟਰੀ ਬਾਲ ਸਵਾਸਥ ਕਾਰਿਅਕਰਮ ਤਹਿਤ ਦਿਲ ਦੀਆਂ ਬਿਮਾਰੀਆਂ ਦੇ ਬੱਚਿਆਂ ਦਾ ਪੀ.ਜੀ.ਆਈ. ਚੰਡੀਗੜ੍ਹ, ਫੋਰਟਿਸ ਹਸਪਤਾਲ ਮੁਹਾਲੀ, ਸੀ.ਐਮ.ਸੀ., ਡੀ.ਐਮ.ਸੀ. ਲੁਧਿਆਣਾ ਤੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੇਵੀਗੜ੍ਹ ਵਿਖੇ ਕੈਂਪ ਲਗਾਇਆ

ਦੇਵੀਗੜ੍ਹ, 20 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)-ਸਹਿਕਾਰਤਾ ਵਿਭਾਗ ਵਲੋਂ 65ਵਾਂ ਸਹਿਕਾਰਤਾ ਸਪਤਾਹ 14 ਨਵੰਬਰ ਤੋਂ ਲੈ ਕੇ 20 ਨਵੰਬਰ ਤੱਕ ਪੰਜਾਬ ਭਰ ਵਿਚ ਮਨਾਇਆ ਗਿਆ | ਇਸ ਦੌਰਾਨ ਦੇਵੀਗੜ੍ਹ ਦੀ ਸਹਿਕਾਰੀ ਖੇਤੀਬਾੜੀ ਸਭਾ 'ਚ ਸਿਹਤ ਵਿਭਾਗ ਤੇ ਸਹਿਕਾਰਤਾ ਵਿਭਾਗ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ 'ਚ ਖ਼ੂਨਦਾਨ ਕੈਂਪ ਲਗਾਇਆ

ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਰੈਡ ਰੀਬਨ ਕਲੱਬ ਸਰਕਾਰੀ ਮਹਿੰਦਰਾ ਕਾਲਜ ਵਲੋਂ ਯੁਵਕ ਸੇਵਾਵਾਂ ਪੰਜਾਬ ਤੇ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਗਾਕੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ¢ ਖ਼ੂਨਦਾਨ ਕੈਂਪ ਦਾ ...

ਪੂਰੀ ਖ਼ਬਰ »

ਧੋਖੇ ਨਾਲ ਕੰਬਾਈਨ ਅੱਗੇ ਵੇਚੀ

ਦੇਵੀਗੜ੍ਹ, 20 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)-ਧੋਖਾਧੜੀ ਦੇ ਮਾਮਲੇ 'ਚ ਥਾਣਾ ਜੁਲਕਾਂ ਪੁਲਿਸ ਕੋਲ ਹਰਪਾਲ ਸਿੰਘ ਵਾਸੀ ਧਾਮੋਮਾਜਰਾ ਨੇ ਕਥਿਤ ਦੋਸ਼ੀ ਕਪਿਲ ਗਰਗ ਮਾਲਕ ਸਿਲਵਰ ਐਗਰੋ ਦੇਵੀਗੜ੍ਹ ਹਾਲ ਵਾਸੀ ਦਨਊ ਰਾਮ ਬਾਗ ਪਟਿਆਲਾ ਵਿਰੁੱਧ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX