ਤਾਜਾ ਖ਼ਬਰਾਂ


ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  29 minutes ago
ਸ਼ਾਹਕੋਟ, 29 ਮਾਰਚ (ਏ.ਐਸ. ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਦੀ ਰੋਕਥਾਮ ਸਬੰਧੀ ਕਰਫਿਊ ਦੇ ਮਾਹੌਲ 'ਚ ਲੋਕਾਂ ਦੀਆਂ ਜ਼ਰੂਰੀ ਵਸਤਾਂ ਦਾ ਵਿਸ਼ੇਸ਼ ਖਿਆਲ ਰੱਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪੂਰੇ ਜਿਲ੍ਹੇ ਚ ਸਬਜੀਆਂ ਅਤੇ ਫ਼ਲਾਂ ਦੇ ਭਾਅ 'ਚ ਇੱਕ ਸਮਾਨਤਾ...
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  33 minutes ago
ਫ਼ਾਜ਼ਿਲਕਾ, 29 ਮਾਰਚ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਦੇ ਆਦੇਸ਼ਾਂ 'ਤੇ ਜਾਰੀ ਕਰਫ਼ਿਊ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਸਰੋਂ੍ਹ ਦੀ ਪੱਕੀ ਫ਼ਸਲ ਨੂੰ ਧਿਆਨ ਵਿਚ ਰੱਖਦਿਆਂ ਜਿੰਮੀਦਾਰਾਂ ਨੂੰ ਢਿੱਲ ਦਿੰਦਿਆਂ ਫ਼ਸਲ ਦੀ ਕਟਾਈ ਤੇ ਲੱਗੀ ਰੋਕ ਨੂੰ ਹਟਾ ਦਿੱਤਾ ਹੈ। ਫ਼ਾਜ਼ਿਲਕਾ...
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  43 minutes ago
ਭਗਤਾ ਭਾਈ ਕਾ, 29 ਮਾਰਚ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਵਿਖੇ ਕਰਫ਼ਿਊ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਅਤੇ ਸਰਕਾਰੀ ਕੰਮ ਕਾਜ ਵਿਚ ਵਿਘਨ ਪਾਉਣ ਦੇ ਦੋਸ਼ ਤਹਿਤ ਇੱਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਸਥਾਨਕ ਪੁਲਿਸ ਸਟੇਸ਼ਨ ਦੇ ਐਸ ਐਚ ਓ...
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  47 minutes ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰ ਕੋਛੜ) - 5 ਪਾਕਿਸਤਾਨੀ ਨਾਗਰਿਕ ਜੋ ਮੈਡੀਕਲ ਵੀਜ਼ਾ 'ਤੇ ਭਾਰਤ ਵਿਚ ਸਨ, ਉਹ ਆਪਣੇ ਮੁਲਕ ਪਰਤ ਗਏ ਹਨ। ਪਾਕਿਸਤਾਨੀ ਹਾਈ ਕਮਿਸ਼ਨ ਤੋਂ ਵਿਸ਼ੇਸ਼ ਇਜਾਜ਼ਤ ਦੇ ਚੱਲਦਿਆਂ ਉਹ ਪਾਕਿਸਤਾਨ 'ਚ ਦਾਖਲ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  56 minutes ago
ਗੜ੍ਹਸ਼ੰਕਰ, 29 ਮਾਰਚ (ਧਾਲੀਵਾਲ)- ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕਰਫ਼ਿਊ ਦੇ ਚੱਲਦੇ ਹੋਏ ਕੋਵੀ ਵੀ ਦੁਕਾਨ ਖੋਲ੍ਹਣ ਅਤੇ ਕਿਸੇ ਵੀ ਵਿਅਕਤੀ ਦੇ ਚੱਲਣ-ਫਿਰਨ 'ਤੇ ਮਨਾਹੀ ਹੈ। ਲੋਕਾਂ ਦੀਆਂ ਜ਼ਰੂਰੀ ਲੋੜਾਂ ਨੂੰ ਮੁੱਖ ਰੱਖਦੇ ਹੋਏ ਕਰਫ਼ਿਊ ਵਿਚ ਛੋਟ ਦਿੰਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ...
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  about 1 hour ago
ਮੁੰਬਈ, 29 ਮਾਰਚ - ਕੋਰੋਨਾਵਾਇਰਸ ਦੇ ਚਲੱਦਿਆਂ ਮੁੰਬਈ ਵਿਚ ਇਕ ਹੋਰ ਮੌਤ ਹੋਈ ਹੈ। ਕੋਰੋਨਾਵਾਇਰਸ ਦੀ ਮਰੀਜ਼ 40 ਸਾਲਾ ਔਰਤ ਦੀ ਮੌਤ ਹੋ ਗਈ ਹੈ। ਬੀਤੇ ਕੱਲ੍ਹ ਉਸ ਨੂੰ ਸਾਹ ਦੀ ਤਕਲੀਫ ਕਾਰਨ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ ਖੂਨ ਦੇ ਉੱਚ ਦਬਾਅ ਦੀ ਮਰੀਜ਼ ਵੀ ਸੀ। ਇਸ ਮੌਤ...
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  about 1 hour ago
ਖੇਮਕਰਨ, 29 ਮਾਰਚ (ਰਾਕੇਸ਼ ਬਿੱਲਾ) - ਕੋਰੋਨਾਵਾਇਰਸ ਕਾਰਨ ਪੰਜਾਬ ਅੰਦਰ ਲੱਗੇ ਕਰਫਿਊ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਐਸ.ਐਸ.ਪੀ ਤਰਨ ਤਾਰਨ ਧਰੁਵ ਦਾਹੀਆ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਤੇ ਕਸਬਿਆਂ ਦਾ ਦੌਰਾ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ...
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  about 1 hour ago
ਗੁਰੂ ਹਰ ਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚੱਲਦਿਆਂ ਗੁਰੂ ਹਰ ਸਹਾਏ ਦੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਵੱਲੋਂ ਸਮੂਹ ਪੰਚਾਇਤਾਂ ਨੂੰ ਸੈਨੇਟਾਈਜ਼ਰ ਕੈਮੀਕਲ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  about 1 hour ago
ਨਾਭਾ, 29 ਮਾਰਚ (ਕਰਮਜੀਤ ਸਿੰਘ) - ਵਿਸ਼ਵ ਭਰ ਵਿਚ ਚੱਲ ਰਹੀ ਮਹਾਂਮਾਰੀ ਕਾਰਨਾਂ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਬੀਤੀ ਰਾਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ 37 ਕੈਦੀ ਰਿਹਾਅ ਕਰ ਦਿੱਤੇ ਗਏ, ਇਹ ਸਾਰੇ ਅੰਡਰ ਟਰਾਇਲ ਹਨ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ...
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  about 1 hour ago
ਲੋਪੋਕੇ, 29 ਮਾਰਚ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਦੀ ਮਹਾਂਮਾਰੀ ਕਾਰਨ ਦੇਸ਼ ਵਿਚ ਲੱਗੇ ਕਰਫਿਊ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੱਕ ਮਿਸ਼ਰੀ ਖਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ,ਡੀ.ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ, ਮੀਡੀਆ ਸਲਾਹਕਾਰ ਸ਼ੈਲਿੰਦਰ ਸਿੰਘ ਸ਼ੈਲੀ...
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  about 2 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ ਕੀਤਾ...
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  about 2 hours ago
ਕੁਹਾੜਾ, 29 ਮਾਰਚ (ਤੇਲੂ ਰਾਮ ਕੁਹਾੜਾ) - ਪਿੰਡ ਗਾਹੀ ਭੈਣੀ ਵਿਖੇ ਸੁਖਵੀਰ ਸਿੰਘ ਪੁੱਤਰ ਪਾਲ ਸਿੰਘ ਨੇ ਆਪਣੀ ਪਤਨੀ ਕਮਲਜੀਤ ਕੌਰ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰ ਦਿੱਤਾ। ਕੂੰਮ ਕਲਾਂ ਦੀ ਪੁਲਿਸ ਨੇ ਸੁਖਵੀਰ ਸਿੰਘ ਨੂੰ ਗ੍ਰਿਫ਼ਤਾਰ...
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  about 2 hours ago
ਗੜ੍ਹਸ਼ੰਕਰ, 29 ਮਾਰਚ (ਧਾਲੀਵਾਲ)- ਪਿੰਡ ਮੋਰਾਂਵਾਲੀ ਅਤੇ ਪਠਲਾਵਾ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਗੜ੍ਹਸ਼ੰਕਰ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਕਈ ਪਿੰਡਾਂ ਵਿਚ ਲੰਘੀ ਰਾਤ ਤੋਂ ਲੈ ਕੇ ਅੱਜ ਸਵੇਰ ਤੱਕ ਗੁਰੂ ਘਰਾਂ ਤੋਂ ਅਨਾਉਂਸਮੈਂਟਾਂ ਕੀਤੀਆਂ ਗਈਆਂ ਕੀ...
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  about 2 hours ago
ਆਗਰਾ, 29 ਮਾਰਚ - ਕੋਰੋਨਾਵਾਇਰਸ ਦੇ ਲਾਗ ਤੋਂ ਬਚਣ ਲਈ ਇਨ੍ਹੀਂ ਦਿਨੀਂ ਦੇਸ਼ ਭਰ ਵਿਚ 21 ਦਿਨਾਂ ਦਾ ਲਾਕਡਾਊਨ ਲਾਗੂ ਹੈ। ਹਾਲਾਂਕਿ ਇਸ ਵਿਚਕਾਰ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਕ 38 ਸਾਲ ਦੇ ਵਿਅਕਤੀ ਦੀ 200 ਕਿਲੋਮੀਟਰ ਪੈਦਲ ਚੱਲਣ ਕਾਰਨ ਮੌਤ ਹੋ ਗਈ। ਇਹ ਵਿਅਕਤੀ...
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  about 2 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਾਰ ਭਰ 'ਚ ਫੈਲਦੇ ਜਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਭਰ ਨੂੰ ਕੀਤੇ ਲਾਕਡਾਊਨ ਅਤੇ ਪੰਜਾਬ 'ਚ ਲਗਾਏ ਕਰਫਿਊ ਦੌਰਾਨ ਘਰਾਂ 'ਚ ਬੰਦ ਪਰਿਵਾਰਾਂ ਦੀ ਮਦਦ ਲਈ ਫਿਲਮੀ ਅਭਿਨੇਤਰੀ ਸੋਨੀਆ ਮਾਨ ਅੱਗੇ ਆਈ ਹੈ। ਅੱਜ ਦਿਨ ਚੜ੍ਹਦਿਆਂ ਹੀ...
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  about 3 hours ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  about 3 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  about 3 hours ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  about 3 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  about 3 hours ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  1 minute ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  about 4 hours ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  about 4 hours ago
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  about 4 hours ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  about 4 hours ago
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  about 4 hours ago
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 4 hours ago
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 5 hours ago
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 5 hours ago
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 5 hours ago
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 5 hours ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 5 hours ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 6 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 6 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਮੋਗਾ

ਬੱਚੇ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਵਲੋਂ ਹਸਪਤਾਲ ਵਿਚ ਹੰਗਾਮਾ

ਮੋਗਾ, 20 ਨਵੰਬਰ (ਗੁਰਤੇਜ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਸਥਿਤ ਇਕ ਹੱਡੀਆਂ ਦੇ ਹਸਪਤਾਲ ਵਿਚ ਉਸ ਸਮੇਂ ਸਥਿਤੀ ਤਣਾਅਪੂਰਨ ਅਤੇ ਹੰਗਾਮੇ ਵਰਗੀ ਬਣ ਗਈ ਜਦੋਂ ਪਰਿਵਾਰਕ ਮੈਂਬਰਾਂ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਚਾਰ ਸਾਲਾ ਬੱਚੇ ਦੀ ਹੋਈ ਮੌਤ ਲਈ ਡਾਕਟਰ ਨੂੰ ਦੋਸ਼ੀ ਠਹਿਰਾਉਂਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਡਾਕਟਰ ਵਲੋਂ ਵਰਤੀ ਗਈ ਅਣਗਹਿਲੀ ਕਰਕੇ ਹੋਈ ਹੈ | ਜਾਣਕਾਰੀ ਅਨੁਸਾਰ ਗੁਰਸ਼ਰਨ ਸਿੰਘ ਉਮਰ ਚਾਰ ਸਾਲ ਪੁੱਤਰ ਅਮਨਦੀਪ ਸਿੰਘ ਵਾਸੀ ਵਿਸ਼ਵਕਰਮਾ ਨਗਰ ਮੋਗਾ ਜੋ ਕਿ ਆਪਣੇ ਚਾਚਾ ਲਛਮਣ ਸਿੰਘ ਅਤੇ ਦਾਦੀ ਮਨਜੀਤ ਕੌਰ ਨਾਲ ਪਿੰਡ ਜੈ ਸਿੰਘ ਵਾਲਾ ਵਿਖੇ ਮੋਟਰਸਾਈਕਲ 'ਤੇ ਸੁਆਰ ਹੋ ਕੇ ਰਿਸ਼ਤੇਦਾਰੀ ਵਿਚ ਜਾ ਰਹੇ ਸਨ ਤੇ ਜਦੋਂ ਉਹ ਮੋਗਾ ਦੇ ਬਹੋਨਾ ਚੌਕ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਇਕ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ | ਜਿਸ ਨਾਲ ਚਾਰ ਬੱਚਾ ਗੁਰਸ਼ਰਨ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਦੀ ਲੱਤ ਫਰੈਕਚਰ (ਜ਼ਖਮੀ) ਹੋ ਗਈ | ਬੱਚੇ ਨੂੰ ਇਲਾਜ ਲਈ ਮੋਗਾ ਦੇ ਮੇਨ ਬਾਜ਼ਾਰ ਨੇੜੇ ਸ਼ਿਵ ਦੁਆਲਾ ਵਿਖੇ ਇਕ ਹੱਡੀਆਂ ਦੇ ਡਾਕਟਰ ਕੋਲ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਬੱਚੇ ਨੂੰ ਮੁੱਢਲੀ ਸਹਾਇਤਾ ਦੇਣ ਦੇ ਨਾਲ-ਨਾਲ ਬੱਚੇ ਦਾ ਪਲੱਸਤਰ ਕਰਕੇ ਉਸ ਨੂੰ ਦੂਸਰੇ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਲਈ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਡੀ.ਐਮ.ਸੀ. ਵਿਖੇ ਬੱਚੇ ਗੁਰਸ਼ਰਨ ਸਿੰਘ ਦੀ ਮੌਤ ਹੋ ਗਈ | ਬੱਚੇ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਿਚ ਗ਼ੁੱਸਾ ਭਰ ਗਿਆ ਅਤੇ ਉਹ ਬੱਚੇ ਦੀ ਮੌਤ ਲਈ ਹੱਡੀਆਂ ਦੇ ਡਾਕਟਰ ਨੂੰ ਹੀ ਦੋਸ਼ੀ ਠਹਿਰਾਅ ਰਹੇ ਸਨ ਤੇ ਉਨ੍ਹਾਂ ਦਾ ਆਖਣਾ ਸੀ ਕਿ ਉਨ੍ਹਾਂ ਦੇ ਬੱਚੇ ਨੂੰ ਦੋ ਟੀਕੇ ਲਗਾਏ ਗਏ ਤੇ ਜਦੋਂ ਦੂਸਰਾ ਟੀਕਾ ਲਗਾਇਆ ਤਾਂ ਬੱਚਾ ਬੇਹੋਸ਼ੀ ਦੀ ਹਾਲਤ ਵਿਚ ਚਲਾ ਗਿਆ, ਜਿਸ ਕਰਕੇ ਹੀ ਡਾਕਟਰ ਨੇ ਉਸ ਨੂੰ ਰੈਫ਼ਰ ਕਰਨਾ ਉਚਿਤ ਸਮਝਿਆ | ਉਨ੍ਹਾਂ ਦੱਸਿਆ ਕਿ ਜੋ ਟੀਕੇ ਬੱਚੇ ਦੇ ਲਾਏ ਗਏ ਹਨ ਉਹ ਟੀਕੇ ਹੀ ਬੱਚੇ ਦੀ ਮੌਤ ਦਾ ਕਾਰਨ ਬਣੇ |
ਦੂਸਰੇ ਪਾਸੇ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਨੇ ਪੀੜਤ ਪਰਿਵਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ ਜੋ ਵੀ ਪੀੜਤ ਪਰਿਵਾਰ ਪੁਲਿਸ ਨੂੰ ਬਿਆਨ ਦਰਜ ਕਰਵਾਏਗਾ ਉਸੇ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ ਪਰ ਇਸ ਤੋਂ ਪਹਿਲਾਂ ਦਯਾਨੰਦ ਹਸਪਤਾਲ ਵਿਚੋਂ ਆਉਣ ਵਾਲੀ ਰਿਪੋਰਟ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਸਥਾਨਕ ਡਾਕਟਰ ਦੋਸ਼ੀ ਪਾਇਆ ਗਿਆ ਤਾਂ ਉਸ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਗ਼ੌਰ ਤਲਬ ਹੈ ਕਿ ਖ਼ਬਰ ਲਿਖੇ ਜਾਣ ਤੱਕ ਪਰਿਵਾਰਕ ਮੈਂਬਰਾਂ ਦੀ ਅਜੇ ਤੱਕ ਸੰਤੁਸ਼ਟੀ ਨਹੀਂ ਸੀ ਹੋਈ ਅਤੇ ਉਹ ੳੱੁਥੇ ਡਾਕਟਰ ਿਖ਼ਲਾਫ਼ ਧਰਨਾ ਦੇਣ ਨੂੰ ਵੀ ਤਿਆਰ ਬੈਠੇ ਸਨ |
ਕੀ ਕਹਿਣਾ ਹੈ ਉਕਤ ਡਾਕਟਰ ਦਾ
ਉਕਤ ਡਾਕਟਰ ਸਤੀਸ਼ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਬੱਚੇ ਨੂੰ ਲਿਆਂਦਾ ਗਿਆ ਸੀ ਤਾਂ ਉਸ ਦੀ ਲੱਤ ਬੁਰੀ ਤਰ੍ਹਾਂ ਫਰੈਕਚਰ (ਜ਼ਖਮੀ) ਹੋਈ ਸੀ ਅਤੇ ਉਨ੍ਹਾਂ ਨੇ ਮੁੱਢਲੀ ਸਹਾਇਤਾ ਦੇਣ ਦੇ ਨਾਲ ਨਾਲ ਬੱਚੇ ਦੀ ਲੱਤ ਦਾ ਪਲੱਸਤਰ ਵੀ ਕਰ ਦਿੱਤਾ ਸੀ ਤੇ ਜੋ ਟੀਕੇ ਬੱਚੇ ਨੂੰ ਲਗਾਏ ਗਏ ਸਨ ਉਹ ਮੁੱਢਲੀ ਸਹਾਇਤਾ ਦਾ ਹੀ ਹਿੱਸਾ ਸਨ ਅਤੇ ਉਨ੍ਹਾਂ ਬੱਚੇ ਨੂੰ ਦਯਾਨੰਦ ਲੁਧਿਆਣਾ ਇਸ ਕਰਕੇ ਰੈਫ਼ਰ ਕੀਤਾ ਸੀ ਕਿਉਂਕਿ ਬੱਚੇ ਦੇ ਨਾਲ ਆਏ ਪਰਿਵਾਰਕ ਮੈਂਬਰੰ ਨੇ ਕਿਹਾ ਸੀ ਕਿ ਬੱਚੇ ਦੇ ਸਿਰ ਵਿਚ ਵੀ ਸੱਟ ਲੱਗੀ ਹੈ ਇਸ ਲਈ ਉਨ੍ਹਾਂ ਨੇ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ ਕਿਉਂਕਿ ਉਨ੍ਹਾਂ ਕੋਲ ਸਿਰ ਦੀ ਸੱਟ ਦਾ ਇਲਾਜ ਮੌਜੂਦ ਨਹੀਂ ਸੀ, ਇਸ ਲਈ ਜੋ ਦੋਸ਼ ਪਰਿਵਾਰਕ ਮੈਂਬਰ ਉਨ੍ਹਾਂ ਉੱਪਰ ਲਗਾ ਰਹੇ ਹਨ ਉਹ ਬਿਲਕੁਲ ਬੇਬੁਨਿਆਦ ਹਨ |

ਰੱਖਿਆ ਪੈਨਸ਼ਨ ਵਿਤਰਨ ਦਫ਼ਤਰ ਮੋਗਾ ਵਲੋਂ ਪੈਨਸ਼ਨ ਅਦਾਲਤ 30 ਨੂੰ

ਮੋਗਾ, 20 ਨਵੰਬਰ (ਅਮਰਜੀਤ ਸਿੰਘ ਸੰਧੂ)-ਅੱਜ ਸੁਸ਼ੀਲ ਕੁਮਾਰ ਰੱਖਿਆ ਪੈਨਸ਼ਨ ਵਿਤਰਨ ਅਧਿਕਾਰੀ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਮੋਗਾ ਸਥਿਤ ਦਫ਼ਤਰ ਵਿਖੇ 30 ਨਵੰਬਰ 2018 ਨੂੰ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ | ਇਸ ਬਾਰੇ ਵਿਸਥਾਰ ਪੂਰਵਕ ...

ਪੂਰੀ ਖ਼ਬਰ »

ਪੇਡਾ ਵਲੋਂ ਬਹੁ-ਤਕਨੀਕੀ ਕਾਲਜ ਜੀ.ਟੀ.ਬੀ. ਗੜ੍ਹ ਵਿਖੇ ਵਰਕਸ਼ਾਪ ਤੇ ਪ੍ਰਦਰਸ਼ਨੀ ਲਗਾਈ

ਸਮਾਲਸਰ, 20 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਭਵਨ ਨਿਰਮਾਣ ਵਿਚ ਇਸਤੇਮਾਲ ਕੀਤੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਬਾਰੇ ਜਾਗਰੂਕ ਕਰਨ ਦੀ ਦਿਸ਼ਾ ਵਿਚ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਅਤੇ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੀ ਇਕਾਈ ਬਿਊਰੋ ਆਫ਼ ਐਨਰਜੀ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ ਦੇ ਬੱਚਿਆਂ ਦਾ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 20 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀਆਂ ਨੇ ਸੀ.ਟੀ. ਯੂਨੀਵਰਸਿਟੀ ਦੇ ਵੱਖ ਵੱਖ ਮੁਕਾਬਲਿਆਂ ...

ਪੂਰੀ ਖ਼ਬਰ »

ਸੰਤ ਬਾਬਾ ਗੁਰਦੀਪ ਸਿੰਘ ਨੇ ਸਨਮਾਨਿਤ ਕਰਕੇ ਭਾਈ ਗੁਰਚਰਨ ਸਿੰਘ ਰਸੀਲਾ ਦੇ ਜਥੇ ਨੂੰ ਕੈਨੇਡਾ ਕੀਤਾ ਰਵਾਨਾ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਦੇਸ਼-ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਮਾਲਵੇ ਦਾ ਧਾਰਮਿਕ ਅਸਥਾਨ ਦੀਨ ਦੁਖੀਆ ਦਾ ਸਹਾਰਾ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਪ੍ਰਸਿੱਧ ਰਾਗੀ ...

ਪੂਰੀ ਖ਼ਬਰ »

—ਮਾਮਲਾ ਬਾਘਾ ਪੁਰਾਣਾ ਦੇ ਡੀ.ਐਸ.ਪੀ. ਰਣਜੋਧ ਸਿੰਘ ਵਲੋਂ ਦੁਰਵਿਵਹਾਰ ਕਰਨ ਦਾ— ਕਿਰਤੀ ਕਿਸਾਨ ਤੇ ਹੋਰ ਜਥੇਬੰਦੀਆਂ ਨੇ ਦਿੱਤਾ ਐਸ.ਪੀ.ਡੀ. ਨੂੰ ਮੰਗ-ਪੱਤਰ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਸਟੂਡੈਂਟ ਯੂਨੀਅਨ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸ਼ਿੰਦਰ ਸਿੰਘ ਝੰਡੇਆਣਾ, ਤਿ੍ਲੋਚਨ ਸਿੰਘ ਝੋਰੜਾ ਲੁਧਿਆਣਾ ਇਕਾਈ ਅਤੇ ਮੰਗਾ ਸਿੰਘ ਵੈਰੋਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਮੋਗਾ, 20 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨ ਹੋਏ ਸੜਕ ਹਾਦਸੇ ਵਿਚ ਇਕ ਰਾਜ ਮਿਸਤਰੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਮੋਗਾ ਜ਼ਿਲ੍ਹੇ ਦੇ ਪਿੰਡ ਬੱਡੂਵਾਲ ਨਿਵਾਸੀ ਅਵਤਾਰ ਸਿੰਘ (24) ਪੁੱਤਰ ਬਲਵਿੰਦਰ ਸਿੰਘ ਜੋ ਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਲੜਕੇ-ਲੜਕੀਆਂ ਨਾਲ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ

ਨਿਹਾਲ ਸਿੰਘ ਵਾਲਾ, 20 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮਾਨਯੋਗ ਸਬ-ਡਵੀਜਨਲ ਜੁਡੀਸ਼ੀਅਲ ਮਜਿਸਟਰੇਟ ਨਿਹਾਲ ਸਿੰਘ ਵਾਲਾ ਦੀ ਅਦਾਲਤ ਨੇ ਧੋਖਾਧੜੀ ਦੇ ਸਾਢੇ ਤਿੰਨ ਸਾਲ ਪੁਰਾਣੇ ਇਕ ਕੇਸ ਵਿਚ ਸ਼ਾਮਿਲ ਦੋ ਵਿਅਕਤੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ | ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋ ਨਾਮਜ਼ਦ

ਮੋਗਾ, 20 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਗੌਰਵ ਸ਼ਰਮਾ ਪੁੱਤਰ ਨਰੇਸ਼ ਕੁਮਾਰ ਵਾਸੀ ਟੈਂਕੀ ਵਾਲੀ ਗਲੀ ਚੌਾਕ ਸ਼ੇਖ਼ਾਂ ਵਾਲਾ ਮੋਗਾ 18 ਨਵੰਬਰ ਨੂੰ ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਵਾਪਸ ਆਪਣੀ ਪਤਨੀ ਰੋਹਨੀ, ਬੇਟੇ ਅਤੇ ਦੋਸਤ ਪੁਨੀਤ ਜਿੰਦਲ ਪੁੱਤਰ ਲਖਪਤ ਰਾਏ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਅਧਿਕਾਰੀ ਜ਼ਮੀਨੀ ਵੰਡ ਸਬੰਧੀ ਬਕਾਇਆ ਪਏ ਕੇਸਾਂ ਦੇ ਨਿਪਟਾਰੇ ਨੂੰ ਪਹਿਲ ਦੇਣ-ਸੰਦੀਪ ਹੰਸ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ | ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਵਸੂਲੀਆਂ ਦੇ ...

ਪੂਰੀ ਖ਼ਬਰ »

ਡਾ. ਸੈਫੂਦੀਨ ਕਿਚਲੂ ਸਕੂਲ ਵਿਖੇ ਸਾਇੰਸ ਐਾਡ ਟੈਕਨਾਲੋਜੀ ਦਿਵਸ ਮਨਾਇਆ

ਮੋਗਾ, 20 ਨਵੰਬਰ (ਅਮਰਜੀਤ ਸਿੰਘ ਸੰਧੂ)-ਸਾਇੰਸ ਐਾਡ ਟੈਕਨਾਲੋਜੀ ਦਿਵਸ ਮੌਕੇ ਆਯੋਜਿਤ ਸਮਾਰੋਹ ਵਿਚ ਡਾ. ਸੈਫੂਦੀਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਕੇ.ਪੀ.ਐਸ.) ਵਿਚ ਬੱਚਿਆਂ ਨੇ ਸਾਇੰਸ ਐਾਡ ਟੈਕਨਾਲੋਜੀ ਨਾਲ ਸੰਬੰਧਿਤ ਬਿਹਤਰੀਨ ਮਾਡਲ ਬਣਾ ਕੇ ਇਹ ਸੰਦੇਸ਼ ਦਿੱਤਾ ...

ਪੂਰੀ ਖ਼ਬਰ »

ਵਿਸ਼ਾਲ ਪਬਲਿਕ ਸ. ਸ. ਸਕੂਲ ਦੇ ਵਿਦਿਆਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਧਰਮਕੋਟ, 20 ਨਵੰਬਰ (ਹਰਮਨਦੀਪ ਸਿੰਘ)-ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਗੁਰਮਤਿ ਮੁਕਾਬਲਿਆਂ ਵਿਚ ਵਿਸ਼ਾਲ ਪਬਲਿਕ ਸੀਨੀਅਰ ਸੈੈਕੰਡਰੀ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ | ਇਸ ਵਿਚ 32 ਸਕੂਲਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸਾਫ਼ਟ ਬਾਲ ਵਿਚ ਪੰਜਾਬ ਪੱਧਰ 'ਤੇ ਸਿਲਵਰ ਮੈਡਲ ਜਿੱਤਿਆ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-64ਵੀਆਂ ਅੰਤਰ ਜ਼ਿਲ੍ਹਾ ਪੰਜਾਬ ਰਾਜ ਸਕੂਲ ਖੇਡਾਂ ਵਿਚ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਅੰਡਰ-19 ਦੀਆਂ ਲੜਕੀਆਂ ਨੇ ਸਾਫ਼ਟ ਬਾਲ ਵਿਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਕੌਮੀ ਏਕਤਾ ਦਿਵਸ ਮਨਾਇਆ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੱਚਿਆਂ ਵਲੋਂ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਮਹਾਨ ਪੈਦਲ ਨਗਰ ਕੀਰਤਨ ਸਜਾਇਆ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਭਗਤ ਨਾਮਦੇਵ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਪੈਦਲ ਨਗਰ ਕੀਰਤਨ ਸਥਾਨਕ ਸ਼ਹਿਰ ਦੇ ਗੁਰਦੁਆਰਾ ਟਾਂਕ ਕਸ਼ੱਤਰੀ ਬਿਲਡਿੰਗ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਸਾਂਝ ਕੇਂਦਰ ਧਰਮਕੋਟ ਨੇ ਐਸ. ਆਰ. ਐਮ. ਆਕਲੈਂਡ ਸਕੂਲ ਵਿਖੇ ਸੈਮੀਨਾਰ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 20 ਨਵੰਬਰ (ਜਸਵਿੰਦਰ ਸਿੰਘ)-ਪੁਲਿਸ ਸਾਂਝ ਕੇਂਦਰ ਧਰਮਕੋਟ ਵਲੋਂ ਕਸਬੇ ਦੀ ਨਾਮਵਰ ਸਿੱਖਿਆ ਸੰਸਥਾ ਐਸ. ਆਰ. ਐਮ. ਆਕਲੈਂਡ ਸੀਨੀਅਰ ਸੈੈਕੰਡਰੀ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਾਂਝ ਕੇਂਦਰ ਵਲੋਂ ਆਮ ਪਬਲਿਕ ਨੂੰ ਦਿੱਤੀਆਂ ...

ਪੂਰੀ ਖ਼ਬਰ »

ਅੱਜ ਤੋਂ 27 ਨਵੰਬਰ ਤੱਕ ਲੋਕਾਂ ਨੂੰ ਨਸਬੰਦੀ ਸਬੰਧੀ ਕੀਤਾ ਜਾਵੇਗਾ ਜਾਗਰੂਕ-ਡਾ. ਗਿੱਲ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਅਨੁਸਾਰ ਸਿਹਤ ਵਿਭਾਗ ਮੋਗਾ ਵਲੋਂ ਸਿਵਲ ਸਰਜਨ ਮੋਗਾ (ਕਾਰਜਕਾਰੀ) ਡਾ. ਅਰਵਿੰਦਰਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਇਕ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਡੀ. ਜੀ. ਪੀ. ਕਾਨੂੰਨ ਵਿਵਸਥਾ ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਡੀ.ਜੀ.ਪੀ. ਕਾਨੂੰਨ ਵਿਵਸਥਾ ਹਰਦੀਪ ਸਿੰਘ ਢਿੱਲੋਂ ਵਲੋਂ ਪੁਲਿਸ ਹੈਡਕੁਆਟਰ ਵਿਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ | ਜਾਣਕਾਰੀ ਅਨੁਸਾਰ ਢਿੱਲੋਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਖੇਡ ਸਮਾਗਮ ਜ਼ੀਲਟ 2018 ਦੀ ਸ਼ੁਰੂਆਤ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਖੇਡ ਸਮਾਗਮ ਜ਼ੀਲਟ 2018 ਪੂਰੇ ਉਤਸ਼ਾਹ ਨਾਲ ਆਰੰਭ ਹੋਇਆ | ਐਸ.ਪੀ.ਡੀ. ਵਜ਼ੀਰ ਸਿੰਘ ਖਹਿਰਾ ਮੋਗਾ ਨੇ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਜਥਾ ਬਾਬਾ ਜ਼ੋਰਾਵਰ ਸਿੰਘ/ਬਾਬਾ ਫ਼ਤਿਹ ਸਿੰਘ ਜੀ ਵਲੋਂ ਸਮਾਗਮ 25 ਨੂੰ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ 25 ਨਵੰਬਰ ਐਤਵਾਰ ਨੂੰ ਗੁਰਦੁਆਰਾ ਹਰਿਗੋਬਿੰਦ ਸਾਹਿਬ ਜੀ ਬਾਘਾ ਪੁਰਾਣਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਵਿਚ ...

ਪੂਰੀ ਖ਼ਬਰ »

ਲਾਜਪਤ ਰਾਏ ਇੰਟਰਨੈਸ਼ਨਲ ਸਕੂਲ ਲੰਡੇ ਕੇ ਮੋਗਾ ਵਿਖੇ ਕਰਵਾਇਆ ਦਸਵਾਂ ਸਾਲਾਨਾ ਖੇਡ ਸਮਾਗਮ

ਮੋਗਾ, 20 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਲਾਲਾ ਲਾਜਪਤ ਰਾਏ ਇੰਟਰਨੈਸ਼ਨਲ ਸਕੂਲ ਲੰਡੇ ਕੇ ਮੋਗਾ ਵਿਖੇ ਦਸਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਤੌਰ 'ਤੇ ਮੋਗਾ ਇਲਾਕੇ ਦੀ ਨਾਮਵਰ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਸਕੂਲ 'ਚ ਧਾਰਮਿਕ ਪ੍ਰੀਖਿਆ ਕਰਵਾਈ

ਕਿਸ਼ਨਪੁਰਾ ਕਲਾਂ, 20 ਨਵੰਬਰ (ਅਮੋਲਕ ਸਿੰਘ ਕਲਸੀ)-ਸਵਰਗੀ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਗਈ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀ. ਸੈਕੰ. ਸਕੂਲ ਕਿਸ਼ਨਪੁਰਾ ਕਲਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪ੍ਰੀਖਿਆ 'ਚ ਅੱਵਲ ਰਹੇ ਬੱਚਿਆਂ ਦਾ ਸਨਮਾਨ

ਕਿਸ਼ਨਪੁਰਾ ਕਲਾਂ, 20 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਧਾਰਮਿਕ ਅਧਿਆਪਕ ਚਰਨਜੀਤ ਕੌਰ ਦੀ ਅਗਵਾਈ ਹੇਠ ਵੱਖ-ਵੱਖ ਮੁਕਾਬਲਿਆਂ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਰਾਸ਼ਟਰੀ ਐਪੀਲੈਪਸੀ ਦਿਨ 'ਤੇ ਵਿਸ਼ੇਸ਼ ਲੈਕਚਰ

ਬੱਧਨੀ ਕਲਾਂ, 20 ਨਵੰਬਰ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਐਨ.ਐਸ. ਯੂਨਿਟ ਵਲੋਂ ਬੀਤੇ ਦਿਨ ਐਪੀਲਿਪਸੀ ਦਿਵਸ ਮਨਾਇਆ ਗਿਆ¢ ਇਸ ਮੌਕੇ ਡਾ. ਘਣ ਸ਼ਾਮ ਬਹਿਤਰਾ, ਮੁਖੀ ...

ਪੂਰੀ ਖ਼ਬਰ »

26ਵੀਂ ਬਾਲ ਵਿਗਿਆਨ ਕਾਂਗਰਸ ਵਿਚ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-26ਵੀਂ ਬਾਲ ਵਿਗਿਆਨ ਕਾਂਗਰਸ ਜੋ ਕਿ ਆਈ.ਐਸ.ਐਫ. ਕਾਲਜ ਮੋਗਾ ਵਿਖੇ ਡਾ. ਆਰ.ਕੇ. ਨਾਰੰਗ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਸੀਨੀਅਰ ਅਤੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਸੰਸਥਾ ਜੋ ਕਿ ਆਈਲਟਸ ਤੇ ਇੰਗਲਿਸ਼ ਦੇ ਕੋਰਸ ਕਰਵਾ ਕੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰ ਰਹੀ ਹੈ | ਪਰਮਿੰਦਰ ਸਿੰਘ ਗਰੋਵਰ ਐਮ.ਡੀ.ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਆਏ ਦਿਨ ਵਧੀਆ ਬੈਂਡ ਹਾਸਲ ਕੀਤੇ ਜਾ ਰਹੇ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 21 ਨਵੰਬਰ ਨੂੰ ਸਕੂਲ ਗਰਾਊਾਡ ਵਿਚ ਬੜੀ ਧੂਮਧਾਮ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX