ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  37 minutes ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  48 minutes ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  55 minutes ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 1 hour ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 1 hour ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 1 hour ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 1 hour ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 minute ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 2 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 2 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 2 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 3 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 3 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 3 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 3 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 4 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 4 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 5 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 5 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 5 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 6 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 6 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 6 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 6 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 7 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 7 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 7 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 7 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 8 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਗੰਗਾਨਗਰ ਜ਼ਿਲ੍ਹੇ ਵਿਧਾਨ ਸਭਾ ਹਲਕਿਆਂ ਵਿਚ 109 ਉਮੀਦਵਾਰ ਨੇ ਭਰੇ ਨਾਮਜ਼ਦਗੀ ਪੱਤਰ

ਸ੍ਰੀਗੰਗਾਨਗਰ, 20 ਨਵੰਬਰ (ਦਵਿੰਦਰਜੀਤ ਸਿੰਘ)-ਰਾਜਸਥਾਨ ਵਿਧਾਨ ਸਭਾ ਆਮ ਚੋਣਾਂ 'ਚ ਜ਼ਿਲ੍ਹੇ ਦੀਆਂ 6 ਵਿਧਾਨ ਸਭਾ ਖੇਤਰਾਂ 'ਚ 109 ਉਮੀਦਵਾਰਾਂ ਨੇ 130 ਪਰਚੇ ਦਾਖਲ ਕੀਤੇ ਹਨ | ਸਭ ਤੋਂ ਵੱਧ ਗੰਗਾਨਗਰ ਵਿਧਾਨ ਸਭਾ 'ਚ 32 ਉਮੀਦਵਾਰ ਹਨ ਜਦੋਂ ਕਿ ਸਭ ਤੋਂ ਘੱਟ 8 ਉਮੀਦਵਾਰ ਅਨੂਪਗੜ੍ਹ ਵਿਧਾਨ ਸਭਾ 'ਚ ਹਨ | ਵਿਧਾਨ ਸਭਾ ਚੋਣਾਂ 'ਚ ਦੋਵਾਂ ਪਾਰਟੀਆਂ ਭਾਜਪਾ ਤੇ ਕਾਂਗਰਸ ਨੇ ਪੁਰਾਣੇ ਵਰਕਰਾਂ ਨੂੰ ਅਣਗੌਲਿਆ ਕਰਕੇ ਨਵੇਂ ਚਿਹਰਿਆਂ ਨੂੰ ਟਿਕਟਾਂ ਦਿੱਤੀਆਂ ਹਨ ਜਿਸ ਨਾਲ ਹਰ ਵਿਧਾਨ ਸਭਾ ਚੋਣਾਂ 'ਚ ਪਾਰਟੀਆਂ 'ਚੋਂ ਬਾਗ਼ੀ ਉਮੀਦਵਾਰ ਚੋਣ ਮੈਦਾਨ 'ਚ ਹਨ | ਜ਼ਿਲ੍ਹੇ ਦੀਆਂ 6 ਵਿਧਾਨ ਸਭਾ ਹਲਕਿਆਂ 'ਚ ਖੜ੍ਹੇ 109 ਉਮੀਦਵਾਰਾਂ ਦੀ ਤਕਦੀਰ ਦਾ ਫ਼ੈਸਲਾ ਜ਼ਿਲ੍ਹੇ ਦੇ ਕੁੱਲ 13 ਲੱਖ 50 ਹਜ਼ਾਰ 22 ਵੋਟਰ 7 ਦਸੰਬਰ ਨੂੰ ਫ਼ੈਸਲਾ ਕਰਨਗੇ | ਗੰਗਾਨਗਰ ਵਿਧਾਨ ਸਭਾ ਖੇਤਰ 'ਚ ਮੌਜੂਦਾ ਵਿਧਾਇਕ ਕਾਮਨੀ ਜਿੰਦਲ ਇਸ ਵਾਰ ਫਿਰ ਮੈਦਾਨ 'ਚ ਹਨ | ਉਨ੍ਹਾਂ ਨੇ ਪਿਛਲੀ ਵਾਰ ਭਾਜਪਾ ਦੇ ਰਾਧੇ ਸ਼ਾਮ ਨੂੰ 37068 ਵੋਟਾਂ ਨਾਲ ਹਰਾਇਆ ਸੀ | ਇਸ ਵਾਰ ਕਾਂਗਰਸ ਨੇ ਅਸ਼ੋਕ ਚਾਂਡਕ ਨੂੰ ਟਿਕਟ ਦਿੱਤੀ ਹੈ ਪਰ ਕਾਂਗਰਸ ਦੇ ਪੁਰਾਣੇ ਵਰਕਰ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ | ਕਾਂਗਰਸ ਦੇ ਬਾਗ਼ੀ ਰਾਜ ਕੁਮਾਰ ਗੋੜ, ਜੈ ਦੀਪ ਬਿਹਾਨੀ ਚੋਣ ਮੈਦਾਨ 'ਚ ਹਨ | ਭਾਜਪਾ ਦਾ ਟਿਕਟ ਸ੍ਰੀਮਤੀ ਵਿਨੀਤਾ ਅਹੂਜਾ ਨੂੰ ਮਿਲਣ ਕਰਕੇ ਉਨ੍ਹਾਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ | ਭਾਜਪਾ ਦੇ ਬਾਗ਼ੀ ਪ੍ਰਹਿਲਾਦ ਰਾਏ ਟਾਂਕ ਤੇ ਅਮਿਤ ਕਾਰਗਵਾਲ, ਰਾਧੇ ਸ਼ਾਮ ਬਾਗ਼ੀ ਹੋ ਕੇ ਚੋਣ ਮੈਦਾਨ 'ਚ ਹਨ | ਸਾਦੁਲ ਸ਼ਹਿਰ ਹਲਕੇ 'ਚ ਕਾਂਗਰਸ ਦੇ ਬਾਗ਼ੀ ਓਮ ਬਿਸ਼ਨੋਈ ਚੋਣ ਮੈਦਾਨ 'ਚ ਉੱਤਰੇ ਹਨ | ਇੱਥੋਂ ਕਾਂਗਰਸ ਦੇ ਜਗਦੀਸ਼ ਜਾਂਗਿੜ ਤੇ ਭਾਜਪਾ ਦੇ ਉਮੀਦਵਾਰ ਮੌਜੂਦਾ ਵਿਧਾਇਕ ਗੁਰਜੰਟ ਸਿੰਘ ਦੇ ਪੋਤੇ ਗੁਰਵੀਰ ਸਿੰਘ ਮੈਦਾਨ 'ਚ ਹਨ | ਸ੍ਰੀਕਰਨਪੁਰ 'ਚ ਮੌਜੂਦਾ ਵਿਧਾਇਕ ਤੇ ਖ਼ਾਨ ਰਾਜ ਮੰਤਰੀ ਸੁਰਿੰਦਰਪਾਲ ਸਿੰਘ ਟੀਟੀ ਭਾਜਪਾ ਤੇ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ ਕੁਨਰ ਆਹਮੋ-ਸਾਹਮਣੇ ਹਨ | ਪਰ ਕਾਂਗਰਸ ਦੇ ਬਾਗ਼ੀ ਉਮੀਦਵਾਰ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਿ੍ਥੀ ਪਾਲ ਸਿੰਘ ਸੰਧੂ ਵੀ ਮੈਦਾਨ 'ਚ ਉੱਤਰੇ ਹਨ | ਅਨੂਪਗੜ੍ਹ 'ਚ ਮਾਕਪਾ ਦੇ ਪਵਨ ਦੁੱਗਲ, ਭਾਜਪਾ ਦੀ ਸੰਤੋਸ਼ ਬਾਵਰੀ, ਕਾਂਗਰਸ ਦੇ ਕੁਲਦੀਪ ਇੰਦੋਰਾ ਸਮੇਤ 8 ਉਮੀਦਵਾਰ ਮੈਦਾਨ 'ਚ ਹਨ | ਰਾਇਸਿੰਘਨਗਰ ਭਾਜਪਾ ਦੇ ਬਲਬੀਰ ਲੂਥਰਾ, ਕਾਂਗਰਸ ਦੀ ਸੋਨਾ ਦੇਵੀ, ਮਾਕਪਾ ਦੇ ਸ਼ਿਓਪਤ ਮੇਘਵਾਲ, ਕਾਂਗਰਸ ਦੇ ਬਾਗ਼ੀ ਸੋਹਨ ਲਾਲ ਨਾਇਕ ਸਮੇਤ 318 ਉਮੀਦਵਾਰ ਮੈਦਾਨ 'ਚ ਹਨ | ਸੂਰਤਗੜ੍ਹ ਵਿਧਾਨ ਸਭਾ ਹਲਕੇ 'ਚ ਭਾਜਪਾ ਦੇ ਰਾਮ ਪ੍ਰਤਾਪ ਕਾਸਨੀਆ, ਕਾਂਗਰਸ ਦੇ ਹਨੂੰਮਾਨ ਮੀਲ, ਬਸਪਾ ਦੇ ਡੂੰਗਰ ਰਾਮ ਗੇਦਰ ਸਮੇਤ 16 ਉਮੀਦਵਾਰ ਮੈਦਾਨ 'ਚ ਹਨ |

ਸਰਕਾਰੀ ਪ੍ਰਾਇਮਰੀ ਸਕੂਲ ਮੋਹਨ ਕੇ ਉਤਾੜ ਵਿਖੇ ਮੁੜ ਤੋਂ ਹੋਈ ਚੋਰੀ

ਗੋਲੂ ਕਾ ਮੋੜ, 20 ਨਵੰਬਰ (ਸੁਰਿੰਦਰ ਸਿੰਘ ਲਾਡੀ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਮੋਹਨ ਕੇ ਉਤਾੜ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੀਤੀ ਰਾਤ ਨੂੰ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਗੁਰੂਹਰਸਹਾਏ ਪੁਲਿਸ ਨੂੰ ...

ਪੂਰੀ ਖ਼ਬਰ »

ਸੀਵਰੇਜ ਤੇ ਪਾਣੀ ਦੇ ਬਿੱਲਾਂ ਵਾਲੇ ਡਿਫਾਲਟਰਾਂ ਦੇ ਕੱਟੇ ਗਏ ਕੁਨੈਕਸ਼ਨ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਫਸ ਜਾਣ ਬਾਅਦ ਸੀਵਰੇਜ ਤੇ ਵਾਟਰ ਸਪਲਾਈ ਵਿਭਾਗ ਹਰਕਤ ਵਿਚ ਆ ਗਿਆ ਹੈ | ਵਿਭਾਗ ਵਲੋਂ ਸ਼ਹਿਰਾਂ ਵਿਚ ਟੀਮਾਂ ਬਣਾ ਕੇ ਸੀਵਰੇਜ ਤੇ ਵਾਟਰ ਸਪਲਾਈ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਹੋ ਗਏ ਹਨ | ...

ਪੂਰੀ ਖ਼ਬਰ »

ਲੁੱਟਾਂ-ਖੋਹਾਂ 'ਚ ਨਾਮਜ਼ਦ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 20 ਨਵੰਬਰ (ਰਾਕੇਸ਼ ਚਾਵਲਾ)-ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ 'ਚ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਨਾਮ ਸਿੰਘ ਦੀ ਅਦਾਲਤ ਨੇ ਖਾਰਜ ਕਰ ਦਿੱਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਔਰਤ ਦੀ ਘਰ ਜਾ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਚੱਕ ਕੰਧੇ ਸ਼ਾਹ ਵਾਲਾ ਵਿਖੇ ਇਕ ਔਰਤ ਦੀ ਘਰ ਜਾ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਿਵਲ ਹਸਪਤਾਲ ਮਮਦੋਟ ਅੰਦਰ ਇਲਾਜ ...

ਪੂਰੀ ਖ਼ਬਰ »

ਡੇਂਗੂ ਦੇ ਖ਼ਾਤਮੇ ਲਈ ਪੁਲਿਸ ਤੇ ਸਿਹਤ ਵਿਭਾਗ ਨੇ ਮਿਲਾਇਆ ਹੱਥ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਡੇਂਗੂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਅਤੇ ਸਿਹਤ ਵਿਭਾਗ ਨੇ ਹੱਥ ਮਿਲਾਉਂਦੇ ਹੋਏ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ | ਇਸੇ ਲੜੀ ਤਹਿਤ ਪੁਲਿਸ ਦੇ ਸਾਂਝੇ ਕੇਂਦਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਡੀ.ਏ.ਵੀ. ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਡੀ.ਐਸ.ਪੀ. ਜ਼ੀਰਾ ਸੜਕ ਹਾਦਸੇ 'ਚ ਹੋਏ ਜ਼ਖ਼ਮੀ

ਅੰਮਿ੍ਤਸਰ, 20 ਨਵੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ 'ਚ ਹਿੱਸਾ ਲੈਣ ਉਪਰੰਤ ਵਾਪਸ ਪਰਤ ਰਹੇ ਡੀ.ਐਸ.ਪੀ. ਜ਼ੀਰਾ ਇਥੇ ਜੀ.ਟੀ. ਰੋਡ ਬਾਈਪਾਸ ਨੇੜੇ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਜਿਥੇ ਉਨ੍ਹਾਂ ਦੀ ਗੱਡੀ ਚਕਨਾਚੂਰ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੀਤੋ ਰੋਡ 'ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਲਾਸ਼ ਤੋਂ ਲੱਗਦਾ ਹੈ ਕਿ ਉਸ ਦੇ ਕਿਸੇ ਵਾਹਨ ਨੇ ਟੱਕਰ ਮਾਰੀ ਹੈ | ਨਰ ਸੇਵਾ ਨਰਾਇਣ ਸੇਵਾ ਸੰਸਥਾ ਅਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਸਰਕਾਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ ਫ਼ਿ

ਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਲਿਜਾਣ ਵਾਲੇ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਂ ਨੇ ...

ਪੂਰੀ ਖ਼ਬਰ »

ਕੈਦੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਇਕ ਕੈਦੀ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਗੁਰਮੇਜ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਨੇ ਪੁਲਿਸ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਲਈ ਬੇਹੱਦ ਸਹਾਈ ਸਾਬਤ ਹੋਵੇਗਾ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੋਲਿ੍ਹਆ ਜਾ ਰਿਹਾ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਬੇਹੱਦ ਸਹਾਈ ਸਾਬਤ ਹੋਵੇਗਾ | ਇਸ ਸਬੰਧੀ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਮੂੰਹ ਢੱਕ ਕੇ ਵਹੀਕਲ ਚਲਾਉਣ 'ਤੇ ਪਾਬੰਦੀ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973(1974 ਐਕਟ ਨੰ:2) ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਹੀਕਲ ਡਰਾਈਵ ...

ਪੂਰੀ ਖ਼ਬਰ »

ਬਾਸਮਤੀ ਦੇ ਚਾਵਲਾਂ ਨਾਲ ਭਰਿਆ ਟਰਾਲਾ ਲੈ ਕੇ ਫ਼ਰਾਰ

ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਜ਼ੀਰਾ ਵਿਖੇ ਰਾਤ ਸਮੇਂ ਦਾਣਾ ਮੰਡੀ ਵਿਚੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬਾਸਮਤੀ ਦੇ ਚਾਵਲਾਂ ਨਾਲ ਭਰੇ ਟਰਾਲੇ ਨੂੰ ਭਜਾ ਕੇ ਲੈ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਬਲਜੀਤ ਸਿੰਘ ...

ਪੂਰੀ ਖ਼ਬਰ »

ਸਹੋਦਿਆ ਸਕੂਲਜ਼ ਕੰਪਲੈਕਸ ਕਿ੍ਕਟ ਕੱਪ 'ਤੇ ਐੱਸ.ਕੇ. ਪਬਲਿਕ ਸਕੂਲ ਦਾ ਕਬਜ਼ਾ

ਤਲਵੰਡੀ ਭਾਈ, 20 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸਹੋਦਿਆ ਸਕੂਲਜ਼ ਕੰਪਲੈਕਸ ਲੁਧਿਆਣਾ ਵਲੋਂ ਕਰਵਾਏ ਗਏ ਕਿ੍ਕਟ ਟੂਰਨਾਮੈਂਟ ਦੌਰਾਨ ਸਥਾਨਕ ਐੱਸ.ਕੇ. ਪਬਲਿਕ ਸੀਨੀਅਰ ਸਕੈਂਡਰੀ ਸਕੂਲ ਦੀ ਚੜ੍ਹਤ ਰਹੀ ਹੈ | ਇਸ ਸਬੰਧੀ ਸਕੂਲ ਡੀ.ਪੀ.ਈ. ਅਧਿਆਪਕ ਗੁਰਚਰਨ ਸਿੰਘ ਨੇ ...

ਪੂਰੀ ਖ਼ਬਰ »

ਕੰਨਿਆ ਸਕੂਲ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਇਕ ਦਿਨਾ ਕੈਂਪ

ਤਲਵੰਡੀ ਭਾਈ, 20 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐੱਸ.ਐੱਸ ਯੂਨਿਟ ਵਲੋਂ ਡੇਂਗੂ ਤੋਂ ਬਚਾਅ ਨੂੰ ਮੁੱਖ ਰੱਖਦਿਆਂ ਇਕ ਦਿਨਾ ਐਨ.ਐੱਸ.ਐੱਸ ਕੈਂਪ ਲਗਾਇਆ ਗਿਆ | ਕੈਂਪ ਦੀ ਆਰੰਭਤਾ ਮੌਕੇ ਉਦਘਾਟਨ ਕਰਨ ਲਈ ...

ਪੂਰੀ ਖ਼ਬਰ »

ਪਿੰਡ ਨੂਰਪੁਰ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ 'ਚ ਸ਼ਾਮਿਲ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ, ਜਦ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਦੀ ਪੇ੍ਰਰਨਾ ਸਦਕਾ ਜ਼ੀਰਾ ਨੇੜਲੇ ਪਿੰਡ ਨੂਰਪੁਰ ਦੇ ਕਈ ਪਰਿਵਾਰ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਕੌਾਸਲ ਜ਼ੀਰਾ ਅਤੇ ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਦੇ ਲਾਰਵੇ ਸਬੰਧੀ ਕੀਤੀ ਜਾਂਚ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਦੀ ਟੀਮ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਨਗਰ ਕੌਾਸਲ ਜ਼ੀਰਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਡੇਂਗੂ ਦੇ ਲਾਰਵੇ ਸਬੰਧੀ ਚੈਕਿੰਗ ਕੀਤੀ ਗਈ ਅਤੇ ਸੈਂਪਲ ਭਰੇ ਗਏ | ਇਸ ਦੌਰਾਨ ਟੀਮ ਵਲੋਂ ਸ਼ਹਿਰ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਹੋਏ ਵਿਦਿਆਰਥੀਆਂ ਦੇ ਰੂ-ਬਰੂ

ਤਲਵੰਡੀ ਭਾਈ, 20 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਕੋਟ ਕਰੋੜ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕ ਗੁਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇਕ ਸਿੰਘ ਨਾਲ ਰੂ-ਬਰੂ ਸਮਾਗਮ ਕਰਵਾਇਆ ਗਿਆ, ਜਿਸ ਦੀ ਆਰੰਭਤਾ ਮੌਕੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮਖੂ ਵਲੋਂ ਮੁਫ਼ਤ ਮੈਡੀਕਲ ਕੈਂਪ

ਮਖੂ, 20 ਨਵੰਬਰ (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਮਖੂ ਵਲੋਂ ਪ੍ਰਧਾਨ ਮਹਿੰਦਰ ਮਦਾਨ ਅਤੇ ਕਾਰਜ ਸਾਧਕ ਅਫ਼ਸਰ ਸ਼ਰਨਜੀਤ ਕੌਰ ਦੀ ਅਗਵਾਈ 'ਚ ਐਸ.ਐਮ.ਓ. ਸੰਦੀਪ ਗਿੱਲ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਮਖੂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਡਾਕਟਰਾਂ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਗੁਰੂਹਰਸਹਾਏ, 20 ਨਵੰਬਰ (ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਦੇ ਜੀ.ਟੀ.ਬੀ. ਪਬਲਿਕ ਸਕੂਲ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਦੋ ਦਿਨਾਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ | ਇਸ ਪ੍ਰੀਖਿਆ ਵਿਚ ਗੁਰੂ ਇਤਿਹਾਸ ਤੇ ਗੁਰਬਾਣੀ ...

ਪੂਰੀ ਖ਼ਬਰ »

ਕਮਜ਼ੋਰ ਵਰਗ ਭਲਾਈ ਦਿਵਸ ਅਤੇ ਥੀਮ ਬੈੱਸਟ ਜਾਗਰੂਕਤਾ 'ਤੇ ਨਹਿਰੂ ਯੁਵਾ ਕੇਂਦਰ ਨੇ ਕਰਵਾਇਆ ਸਿੱਖਿਆ ਪ੍ਰੋਗਰਾਮ

ਫ਼ਿਰੋਜ਼ਪੁਰ 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਤੇ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਭਾਰਤ ਸਰਕਾਰ ਵਲੋਂ ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ ਦੀ ਅਗਵਾਈ ਹੇਠ ਕੌਮੀ ਏਕਤਾ ਹਫ਼ਤੇ ਦੇ ਤਹਿਤ ਪਿੰਡ ਪੋਜੋ ਕੇ ਵਿਖੇ ਸ਼ਹੀਦ ਊਧਮ ਸਿੰਘ ਯੂਥ ਐਾਡ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਕੀਤੀ ਗਈ ਮੀਟਿੰਗ

ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)-ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਮੀਟਿੰਗ ਪ੍ਰਧਾਨ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਦਫ਼ਤਰ ਜ਼ੀਰਾ ਵਿਖੇ ਹੋਈ | ਮੀਟਿੰਗ ਵਿਚ ਸਰਕਾਰ ਵਲੋਂ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਮ ...

ਪੂਰੀ ਖ਼ਬਰ »

ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਪਿੰਡ ਆਰਿਫ਼ ਕੇ ਵਿਖੇ ਅੱਜ ਲੱਗੇਗਾ ਵਿਸ਼ੇਸ਼ ਕੈਂਪ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਅੱਜ 21 ਨਵੰਬਰ ਨੂੰ ਦਾਣਾ ਮੰਡੀ ਪਿੰਡ ਆਰਿਫ਼ ਕੇ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਫੌਜੀ ਰੰਗ ਦੀ ਵਰਦੀ ਤੇ ਵਹੀਕਲ ਦੀ ਵਰਤੋਂ ਕਰਨ 'ਤੇ ਪਾਬੰਦੀ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲਾਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਅਪਣਾਉਣੀ ਚਾਹੀਦੀ ਹੈ ਸਕਾਰਾਤਮਿਕ ਸੋਚ-ਮਨਪ੍ਰੀਤ ਸਿੰਘ ਛਤਵਾਲ

ਫ਼ਾਜ਼ਿਲਕਾ 20 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਸਥਾਨਕ ਆਈ.ਟੀ.ਆਈ. ਵਿਖੇ ਚੱਲ ਰਹੇ ਰੁਜ਼ਗਾਰ ਮੇਲੇ ਦੇ 9ਵੇਂ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰੇਰਿਤ ...

ਪੂਰੀ ਖ਼ਬਰ »

22 ਨਵੰਬਰ ਨੂੰ ਹੋਵੇਗੀ ਰੁਜ਼ਗਾਰ ਮੇਲੇ ਦੀ ਸਮਾਪਤੀ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਵਲੋਂ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਇੱਥੇ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਲੜੀ ਤਹਿਤ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕੀਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਾਰਡ ਨੰਬਰ 17 'ਚ ਲਗਾਇਆ ਜਾਗਰੂਕਤਾ ਕੈਂਪ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੇ ਗਏ ਡੈਪੋ ਦੇ ਤਹਿਤ ਅਭਿਆਨ ਦੇ ਅੰਤਰਗਤ ਵਾਰਡ ਨੰਬਰ 17 ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ...

ਪੂਰੀ ਖ਼ਬਰ »

ਗੁਰਚਰਨ ਸਿੰਘ ਸੇਖੋਂ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਅਬੋਹਰ, 20 ਨਵੰਬਰ (ਸੁਖਜੀਤ ਸਿੰਘ ਬਰਾੜ)-ਉੱਪ ਮੰਡਲ ਦੇ ਪਿੰਡ ਧਰਾਂਗਵਾਲਾ ਦੇ ਵਸਨੀਕ ਤੇ ਸੇਵਾ ਮੁਕਤ ਮੁੱਖ ਅਧਿਆਪਕ ਗੁਰਚਰਨ ਸਿੰਘ ਸੇਖੋਂ ਦੀ ਅੰਤਿਮ ਅਰਦਾਸ ਮੌਕੇ ਅੱਜ ਸਥਾਨਕ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਵਿਖੇ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਜਨੀਤਕ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਦੇ ਕੰਟਰੋਲ ਲਈ ਉਪਰਾਲੇ ਲਗਾਤਾਰ ਜਾਰੀ-ਸਿਵਲ ਸਰਜਨ

ਫ਼ਾਜ਼ਿਲਕਾ, 20 ਨਵੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਹੰਸ ਰਾਜ ਦੀ ਅਗਵਾਈ ਹੇਠ ਡੇਂਗੂ ਤੇ ਮਲੇਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ...

ਪੂਰੀ ਖ਼ਬਰ »

ਘੁੜਿਆਣਾ ਵਾਸੀ ਹਰਜੀਤ ਸਿੰਘ ਨੂੰ ਸੈਂਕੜੇ ਲੋਕਾਂ ਵਲੋਂ ਅੰਤਿਮ ਵਿਦਾਇਗੀ

ਮੰਡੀ ਅਰਨੀਵਾਲਾ, 20 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪਿੰਡ ਘੁੜਿਆਣਾ ਦੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਸਵਾਗ ਦੇ ਛੋਟੇ ਭਰਾ ਹਰਜੀਤ ਸਿੰਘ ਪੁੱਤਰ ਸਵਰਗੀ ਝੰਡਾ ਸਿੰਘ ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ...

ਪੂਰੀ ਖ਼ਬਰ »

ਪਿੰਡ ਹੌਜ ਗੰਧੜ ਵਿਖੇ ਨਗਰ ਕੀਰਤਨ ਸਜਾਇਆ

ਮੰਡੀ ਲਾਧੂਕਾ, 20 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਅੱਜ ਪਿੰਡ ਹੌਜ ਗੰਧੜ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਭਾਰੀ ਸੰਖਿਆ ਵਿਚ ਪਿੰਡ ਦੀਆ ਸਮੂਹ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਗੁਰਦੁਆਰਾ ...

ਪੂਰੀ ਖ਼ਬਰ »

ਜਵਾਨੀ ਸੰਭਾਲ ਮੋਰਚੇ ਨੂੰ ਲੋਕਾਂ ਤੱਕ ਲੈ ਕੇ ਜਾਵਾਂਗੇ-ਸੋਨੂੰ ਅਰੋੜਾ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜਵਾਨੀ ਸੰਭਾਲ ਮੋਰਚੇ ਨੂੰ ਲੋਕਾਂ ਤੱਕ ਲੈ ਕੇ ਜਾਵਾਂਗੇ | ਨੌਜਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿਣ | ਇਹ ਪ੍ਰਗਟਾਵਾ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਪੁਨੀਤ ਅਰੋੜਾ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ

ਜਲਾਲਾਬਾਦ, 20 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਬਾਰੇ ਹੈੱਡ ਗ੍ਰੰਥੀ ਭਾਈ ਗੁਰਨਾਮ ਸਿੰਘ, ਪ੍ਰਧਾਨ ...

ਪੂਰੀ ਖ਼ਬਰ »

ਹਰੀਪੁਰਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਧੂਮ-ਧਾਮ ਨਾਲ ਮਨਾਏਗੀ ਸਰਕਾਰ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਤਹਿਤ ਧੰਨ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ 31 ਥਾਵਾਂ 'ਤੇ ...

ਪੂਰੀ ਖ਼ਬਰ »

ਜੀਵਨ ਮੱਲ ਸਕੂਲ ਦੇ ਵਿਦਿਆਰਥੀਆਂ ਨੇ ਅੱਗ ਬੁਝਾਉਣ ਸਬੰਧੀ ਲਈ ਵਡਮੁੱਲੀ ਜਾਣਕਾਰੀ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਪੰਜਾਬ ਸਰਕਾਰ ਦੀ ਐਨ.ਐਸ.ਕਿਊ.ਐਫ. (ਵੋਕੇਸ਼ਨਲ) ਸਕਿਉਰਿਟੀ ਟਰੇਡ ਦੇ ਵਿਦਿਆਰਥੀਆਂ ਨੇ ਅੱਗ ਬੁਝਾਉਣ ਸਬੰਧੀ ਵਿਸ਼ੇਸ਼ ਜਾਣਕਾਰੀ ਹਾਸਲ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਚੁੰਨੀ ਫਸਣ ਕਾਰਨ ਵਾਪਰਿਆ ਹਾਦਸਾ, ਔਰਤ ਜ਼ਖ਼ਮੀ

ਤਲਵੰਡੀ ਭਾਈ, 20 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਮਾਛੀਬੁਗਰਾ ਨੇੜੇ ਮੋਟਰਸਾਈਕਲ 'ਤੇ ਸਵਾਰ ਔਰਤ ਦੀ ਚੁੰਨੀ ਮੋਟਰਸਾਈਕਲ ਦੇ ਟਾਇਰ ਨਾਲ ਲਪੇਟੇ ਜਾਣ ਕਰਕੇ ਵਾਪਰੇ ਹਾਦਸੇ 'ਚ ਔਰਤ ਦੇ ਜ਼ਖ਼ਮੀ ਹੋ ਜਾਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਪਿੰਡ ਉੱਗੋਕੇ ...

ਪੂਰੀ ਖ਼ਬਰ »

ਜ਼ਿਲ੍ਹਾ ਵਿਗਿਆਨ ਪ੍ਰਦਰਸ਼ਨੀ ਵਿਚ 11 ਬਲਾਕਾਂ ਦੇ ਬਾਲ ਵਿਗਿਆਨੀਆਂ ਨੇ ਲਿਆ ਭਾਗ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਟੇਟ ਕੌਾਸਲ ਆਫ਼ ਐਜੂਕੇਸ਼ਨ ਰਿਸਰਚ ਐਾਡ ਟਰੇਨਿੰਗ ਚੰਡੀਗੜ੍ਹ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ, ਡਿਪਟੀ ਡੀ.ਈ.ਓ. ਪ੍ਰਗਟ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਮੱਲਾਂਵਾਲਾ, 20 ਨਵੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸੁਖਦੇਵ ਸਿੰਘ ਮੀਤ ਪ੍ਰਧਾਨ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਹਰਬੰਸ ਸਿੰਘ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲਾ ਤੇ ਕੁਇਜ਼ ਮੁਕਾਬਲੇ ਕਰਵਾਏ

ਗੋਲੂ ਕਾ ਮੋੜ, 20 ਨਵੰਬਰ (ਸੁਰਿੰਦਰ ਸਿੰਘ ਲਾਡੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫ਼ਿਰੋਜ਼ਪੁਰ ਨੇਕ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪ੍ਰਗਟ ਸਿੰਘ ਬਰਾੜ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ...

ਪੂਰੀ ਖ਼ਬਰ »

ਕਲਚਰ ਗਰੁੱਪ ਵਲੋਂ ਸਮਾਜਿਕ ਬੁਰਾਈਆਂ ਿਖ਼ਲਾਫ਼ ਪ੍ਰੋਗਰਾਮ

ਲੱਖੋ ਕੇ ਬਹਿਰਾਮ, 20 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਕਲਚਰ ਗਰੁੱਪ ਪਿੰਡ ਦਿਲਾ ਰਾਮ ਵਲੋਂ ਸਮਾਜਿਕ ਬੁਰਾਈਆਂ ਿਖ਼ਲਾਫ਼ ਲੋਕਾਂ ਨੂੰ ਲਾਮਬੰਦ ਅਤੇ ਜਾਗਰੂਕ ਕਰਨ ਲਈ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦਿਲਾ ਰਾਮ ਅਤੇ ਖ਼ਾਲਸਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਕੋਟੀਆਂ

ਗੋਲੂ ਕਾ ਮੋੜ, 20 ਨਵੰਬਰ (ਸੁਰਿੰਦਰ ਸਿੰਘ ਲਾਡੀ)-ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਜਗਦੀਸ਼ ਕੰਬੋਜ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਪਿੰਡੀ ਵਿਖੇ ਲੋੜਵੰਦ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ | ਇਸ ਸਬੰਧੀ ਸਮਾਜਸੇਵੀ ਜਗਦੀਸ਼ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਵੋਮੈਨ ਫ਼ਿਰੋਜ਼ਪੁਰ ਵਲੋਂ ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪੇ੍ਰਸ਼ਾਨ ਕਰਨ ਵਾਲੇ ਪਤੀ ਤੇ ਸੱਸ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੀੜਤਾ ਗੁਰਪ੍ਰੀਤ ਕੌਰ ਸਪੁੱਤਰੀ ਸਵ: ਗੁਰਦੇਵ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਸਕੂਲ ਨੂੰ ਵਧੀਆ ਸੇਵਾਵਾਂ ਬਦਲੇ ਮੈਡਮ ਰੇਨੂੰ ਬਾਲਾ ਸਨਮਾਨਿਤ

ਤਲਵੰਡੀ ਭਾਈ, 20 ਨਵੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸ੍ਰੀਮਤੀ ਰੇਨੂੰ ਬਾਲਾ ਸਾਇੰਸ ਮਿਸਟੈ੍ਰੱਸ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਚਮਕੌਰ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਸਮੱਸਿਆਵਾਂ ਨੂੰ ਲੈ ਕੇ ਡਾ: ਅੰਬੇਡਕਰ ਮਜ਼ਦੂਰ ਵੈੱਲਫੇਅਰ ਸੁਸਾਇਟੀ ਦੀ ਕੀਤੀ ਮੀਟਿੰਗ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਅੰਦਰ ਸੇਵਾਵਾਂ ਨਿਭਾਉਂਦੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਡਾ: ਬੀ.ਆਰ. ਅੰਬੇਡਕਰ ਮਜ਼ਦੂਰ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਛਾਉਣੀ ਦੀ ਮੀਟਿੰਗ ਪ੍ਰਧਾਨ ਗੁਰਮੁਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX