ਤਾਜਾ ਖ਼ਬਰਾਂ


ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  19 minutes ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  30 minutes ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  51 minutes ago
ਨਵੀਂ ਦਿੱਲੀ, 22 ਫਰਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ 'ਚ ਦੋਸ਼ੀ ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ ਦੀ ਮਿਆਦ 25 ਫਰਵਰੀ ਤੱਕ ਲਈ ਵਿਧਾ ਦਿੱਤੀ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਏਮਜ਼ ਦੀ ਮੈਡੀਕਲ ਰਿਪੋਰਟ...
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  about 1 hour ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪ੍ਰਧਾਨ ਮੰਤਰੀ ਜਨ ਕਲਿਆਣ ਕਲਿਆਣਕਾਰੀ ਯੋਜਨਾ ਅਧੀਨ ਦੇਸ਼ 'ਚ ਖੋਲ੍ਹੇ ਗਏ ਜਨ ਔਸ਼ਧੀ ਕੇਂਦਰਾਂ ਤੋਂ ਮਿਲਣ ਵਾਲੀਆਂ ਸਸਤੀਆਂ ਅਤੇ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਵਾਉਣ ਕਰਨ ....
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਕ੍ਰਿਕਟ ਵਿਸ਼ਵ ਕੱਪ 'ਚ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਨਾਲ ਮੈਚ ਨਾ ਖੇਡਣ ਦੀ ਚਹੁੰ-ਪਾਸੀਂ ਉੱਠ ਰਹੀ ਮੰਗ ਵਿਚਾਲੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਹੈ ਕਿ ਪਾਕਿਸਤਾਨ ਵਿਰੁੱਧ ਮੈਚ ਨਾ ਖੇਡਣਾ...
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 1 hour ago
ਚੰਡੀਗੜ੍ਹ, 22 ਫਰਵਰੀ- ਆਮ ਆਦਮ ਪਾਰਟੀ ਦੀਆਂ ਨਵ ਵਿਆਹੀਆਂ ਵਿਧਾਇਕਾਂ ਰੁਪਿੰਦਰ ਕੌਰ ਰੂਬੀ ਅਤੇ ਬਲਜਿੰਦਰ ਕੌਰ ਨੇ ਅੱਜ ਆਪਣੇ ਜੀਵਨ ਸਾਥੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ...
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 2 hours ago
ਚਮਿਆਰੀ, 22 ਫਰਵਰੀ (ਜਗਪ੍ਰੀਤ ਸਿੰਘ ਜੌਹਲ, ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਸਕੂਲਾਂ 'ਚ ਚੱਲ ਰਹੇ ਵਿਵਾਦਿਤ 'ਪੜ੍ਹੋ ਪੰਜਾਬ ਪੜਾਓ ਪੰਜਾਬ' ਪ੍ਰੋਜੈਕਟ ਦੀ ਹੋ ਰਹੀ ਟੈਸਟਿੰਗ ਦਾ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਬਾਈਕਾਟ ਕੀਤਾ ਗਿਆ ਹੈ। ਇਸ ਦੇ ਤਹਿਤ ....
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  about 2 hours ago
ਹੈਦਰਾਬਾਦ, 22 ਫਰਵਰੀ- ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਬੀਤੀ 14 ਫਰਵਰੀ ਨੂੰ ਪੁਲਵਾਮਾ ਹਮਲੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ 25-25 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ...
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  about 2 hours ago
ਲਖਨਊ, 22 ਫਰਵਰੀ- ਉੱਤਰ ਪ੍ਰਦੇਸ਼ ਦੇ ਏ.ਟੀ.ਐੱਸ. (ਅੱਤਵਾਦੀ ਵਿਰੋਧੀ ਦਸਤੇ) ਨੇ ਸਹਾਰਨਪੁਰ ਤੋਂ ਜੈਸ਼-ਏ-ਮੁਹੰਮਦ ਦੇ ਨਾਸ ਸੰਬੰਧਿਤ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਉੱਤਰ ਪ੍ਰਦੇਸ਼ ਦੇ ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ....
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  about 2 hours ago
ਪਟਨਾ, 22 ਫਰਵਰੀ- ਬਿਹਾਰ ਦੇ ਬਿਹਾਰ ਗੋਪਾਲਗੰਜ ਜ਼ਿਲ੍ਹੇ ਦੇ ਕੁਚਾਏਕੋਟ ਥਾਣਾ ਇਲਾਕੇ ਦੇ ਬਖ਼ਰੀ ਪਿੰਡ 'ਚ ਬੀਤੀ ਦੇਰ ਰਾਤ ਇੱਕ ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਝੁਲਸ ਕੇ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਪੁਲਿਸ...
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  about 2 hours ago
ਟੋਕੀਓ, 22 ਫਰਵਰੀ-ਜਾਪਾਨੀ ਪੁਲਾੜ ਯਾਨ ਹਾਯਾਬੂਸਾ 2 ਅੱਜ ਰੁਯੁਗੂ ਨਾਮੀ ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰ ਗਿਆ। ਯਾਨ ਨੇ ਰੁਯੁਗੂ ਉਲਕਾ ਪਿੰਡ ਦੀ ਸਤ੍ਹਾ 'ਚ ਗੋਲੀ ਦਾਗ਼ ਕੇ ਧੂੜ ਦਾ ਨਮੂਨਾ ਇਕੱਠਾ ਕੀਤਾ ਹੈ। ਦੱਸ ਦਈਏ ਕਿ ਸੌਰ ਮੰਡਲ ਦੀ ਉਤਪਤੀ...
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  about 2 hours ago
ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਬਦਲਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਉਦੋਂ ਵਿਰਾਮ ਚਿੰਨ੍ਹ ਲਗਾ ਦਿੱਤਾ ਜਦੋਂ ਉਨ੍ਹਾਂ ਨੇ ਅੱਜ ਇੱਥੇ ਸਪਸ਼ਟ ਕਰ ਦਿੱਤਾ ਕਿ ਉਹ ਲੋਕ ਸਭਾ ...
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  1 minute ago
ਰਾਜਾਸਾਂਸੀ, 22 ਫਰਵਰੀ (ਹੇਰ ਖੀਵਾ) - ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੀ ਹਵਾਈ ਪਾਰਕਿੰਗ ਦੇ ਕੀਤੇ ਜਾ ਰਹੇ ਵਿਸਥਾਰ ਦਾ ਅੱਜ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਨੀਂਹ ਪੱਥਰ ਰੱਖਿਆ....
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  about 2 hours ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੋ ਸਾਲਾਂ 'ਚ 30 .....
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  about 3 hours ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 3 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  about 3 hours ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  about 3 hours ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  about 3 hours ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  about 3 hours ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 4 hours ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 5 hours ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  about 4 hours ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  about 5 hours ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  about 5 hours ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  about 5 hours ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 5 hours ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  about 5 hours ago
ਰਣਦੀਪ ਨੇ ਨਾਭੇ 'ਚ ਰਾਜੀਵ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਨੂੰ ਲੈ ਕੇ ਕੀਤੀ ਇਹ ਮੰਗ
. . .  about 5 hours ago
ਅਰੁਣ ਨਾਰੰਗ ਨੇ ਸਦਨ 'ਚ ਚੁੱਕਿਆ ਰਿਸ਼ਵਤ ਲੈ ਕੇ ਬਿਜਲੀ ਦੇ ਮੀਟਰ ਲਗਾਉਣ ਦਾ ਮੁੱਦਾ
. . .  about 6 hours ago
'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  about 5 hours ago
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  about 6 hours ago
ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਨੇ ਕੌਮਾਂਤਰੀ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ
. . .  about 6 hours ago
ਡੀ. ਐੱਸ. ਹੁੱਡਾ ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ
. . .  about 7 hours ago
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 7 hours ago
ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਹੋ ਰਹੀ ਟੈਸਟਿੰਗ ਲਈ ਮੁਹੱਈਆ ਹੋਵੇਗੀ ਪੁਲਿਸ ਸੁਰੱਖਿਆ
. . .  about 8 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਵੋਟਾਂ ਦੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਗੋਲੀ
. . .  1 day ago
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਫਰੀਦਕੋਟ / ਮੁਕਤਸਰ

-ਬਰਗਾੜੀ ਇਨਸਾਫ਼ ਮੋਰਚਾ 188ਵੇਂ ਦਿਨ ਵੀ ਜਾਰੀ-

ਬਾਦਲਾਂ ਦੀ ਬਦਨਾਮੀ ਕਾਰਨ ਭਾਈਵਾਲ ਭਾਜਪਾ ਨੇ ਵੀ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਨਹੀਂ ਬੁਲਾਇਆ-ਦਾਦੂਵਾਲ

ਬਰਗਾੜੀ, 5 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ ਮੋਰਚੇ ਦੇ 188ਵੇਂ ਦਿਨ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਉਸ ਸਮੇਂ ਦੀ ਬਾਦਲ ਸਰਕਾਰ ਵਲੋਂ ਪਾਏ ਨਾਜਾਇਜ਼ ਅਸਲੇ੍ਹ ਦੇ ਕੇਸ ਵਿਚੋਂ ਬਰੀ ਹੋਣ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਬਾਦਲ ਦਲ ਬੇਅਦਬੀ ਮੁੱਦੇ 'ਤੇ ਇੰਨਾਂ ਬਦਨਾਮ ਹੋ ਚੁੱਕਾ ਹੈ ਕਿ ਬਾਦਲ ਦਲ ਦੀ ਭਾਈਵਾਲ ਪਾਰਟੀ ਭਾਜਪਾ ਨੇ ਵੀ ਕੁਝ ਪ੍ਰਦੇਸ਼ਾਂ ਵਿਚ ਹੋਣ ਜਾ ਰਹੀਆਂ ਚੋਣਾਂ ਲਈ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਵੀ ਨਹੀਂ ਬੁਲਾਇਆ ਜਦੋਂ ਕਿ ਬਾਦਲ ਦਲ ਵਲੋਂ ਆਈ.ਐਸ.ਆਈ ਦਾ ਏਜੰਟ, ਅੱਤਵਾਦੀ, ਦੇਸ਼ ਵਿਰੋਧੀ ਦੱਸਿਆ ਜਾਣ ਵਾਲਾ ਨਵਜੋਤ ਸਿੰਘ ਸਿੱਧੂ ਦੇਸ਼ ਭਰ ਵਿਚ ਚੋਣ ਪ੍ਰਚਾਰ ਕਰ ਰਿਹਾ ਹੈ | ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਦੋਸਤੀ ਦਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਿਚ ਅਹਿਮ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸੌਦਾ ਸਾਧ ਨੂੰ ਮੁਆਫ਼ੀ ਦੇ ਮੁੱਦੇ 'ਤੇ ਹੁਣ ਬਾਦਲ ਦਲ ਦੇ ਟਕਸਾਲੀ ਆਗੂ ਸ: ਰਣਜੀਤ ਸਿੰਘ ਬ੍ਰਹਮਪੁਰਾ ਵਰਗੇ ਵੀ ਬਾਦਲਾਂ ਨੂੰ ਦੋਸ਼ੀ ਮੰਨ ਰਹੇ ਹਨ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਬਰਗਾੜੀ ਮੋਰਚੇ ਦੀਆਂ ਮੰਗਾਂ ਨੂੰ ਮੰਨ ਕੇ ਇਨਸਾਫ਼ ਦੇਣ ਦੀ ਥਾਂ ਬਾਦਲਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ ਅਤੇ ਜੇਕਰ ਕੈਪਟਨ ਸਰਕਾਰ ਨੇ ਇਨਸਾਫ਼ ਨਾ ਦਿੱਤਾ ਤਾਂ ਕੈਪਟਨ ਸਰਕਾਰ ਦਾ ਹਸ਼ਰ ਵੀ ਬਾਦਲ ਸਰਕਾਰ ਵਾਲਾ ਹੀ ਹੋਵੇਗਾ | ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਸਰਕਾਰਾਂ ਭਾਵੇਂ ਸਜ਼ਾਵਾਂ ਨਾ ਦੇਣ ਪ੍ਰੰਤੂ ਅਕਾਲ ਪੁਰਖ ਜ਼ਰੂਰ ਸਜ਼ਾ ਦੇਵੇਗਾ | ਬੀਤੇ ਕੱਲ੍ਹ ਕੈਪਟਨ ਸਰਕਾਰ ਵਲੋਂ ਬੇਅਦਬੀ ਅਤੇ ਗੋਲੀਕਾਂਡ ਕੇਸਾਂ ਦੀ ਜਾਂਚ ਕਰ ਰਹੀ ਐਸ.ਆਈ.ਟੀ ਟੀਮ ਦੇ ਮੈਂਬਰਾਂ ਨੇ ਇੰਸਪੈਕਟਰ ਹਰਮੰਦਰ ਸਿੰਘ ਦੀ ਅਗਵਾਈ ਹੇਠ ਬਰਗਾੜੀ ਮੋਰਚਾ ਸਥਾਨ 'ਤੇ ਜਥੇਦਾਰ ਧਿਆਨ ਸਿੰਘ ਮੰਡ ਦੇ ਬਿਆਨ ਕਲਮਬੰਦ ਕੀਤੇ | ਇਸ ਮੌਕੇ ਬਾਬਾ ਰਾਜਾ ਰਾਜ ਸਿੰਘ, ਬਾਬਾ ਬੂਟਾ ਸਿੰਘ, ਜਸਵਿੰਦਰ ਸਾਹੋਕੇ, ਰਣਜੀਤ ਵਾਂਦਰ, ਸਰਪੰਚ ਮਖਤੂਲ ਸਿੰਘ, ਮਹਿਲ ਸਿੰਘ ਪੱਟੀ, ਕੁਲਵੰਤ ਬਾਜਾਖਾਨਾ, ਗਿਆਨ ਸਿੰਘ ਮੰਡ, ਗੁਰਮੇਜ ਸੰਧੂ, ਹੀਰਾ ਸਿੰਘ, ਦੇਸਾ ਸਿੰਘ ਭਿੱਖੀਵਿੰਡ, ਹਾਕਮ ਸਿੰਘ ਮਲੂਕਾ, ਅਵਤਾਰ ਸਿੰਘ, ਬਾਬਾ ਅਮਰੀਕ ਸਿੰਘ ਕਾਰਸੇਵਾ, ਜਥੇਦਾਰ ਹਰਭਾਲ ਸਿੰਘ ਦਲੇਰ, ਇੰਦਰਜੀਤ ਸਿੰਘ ਖਾਲਸਾ, ਚਰਨਜੀਤ ਸਿੰਘ ਬਲੇਰ, ਲਖਵਿੰਦਰ ਸੰਧੂ, ਗਗਨਦੀਪ ਸਿੰਘ, ਲਖਵਿੰਦਰ ਬੁੱਟਰ, ਸੱਜਣ ਸਿੰਘ ਪੱਟੀ, ਕੌਰ ਸਿੰਘ ਖਾਲਸਾ, ਗੁਰਭਿੰਦਰ ਸਿੰਘ, ਸੀਰਾ ਸਿੰਘ ਢਿੱਲੋਂ, ਨਾਇਬ ਸਿੰਘ ਢਿੱਲੋਂ, ਰਾਜਾ ਸਿੰਘ ਆਦਿ ਹਾਜ਼ਰ ਸਨ |

ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਾਨਕਸਰ ਬਸਤੀ ਦੀ ਵਸਨੀਕ ਇਕ ਵਿਆਹੁਤਾ ਨਾਲ ਅਸ਼ਲੀਲ ਹਰਕਤਾਂ ਅਤੇ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਅਜੇ ਤੱਕ ਇਸ ...

ਪੂਰੀ ਖ਼ਬਰ »

ਫ਼ਰਦ ਦੀ ਕਾਪੀ ਮਿੰਟਾਂ 'ਚ ਹਾਸਿਲ ਹੋਣ ਨਾਲ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣਾ ਪੈਂਦਾ - ਡਿਪਟੀ ਕਮਿਸ਼ਨਰ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਮੀਨ ਮਾਲਕਾਂ ਨੂੰ ਹੁਣ ਫ਼ਰਦਾਂ ਆਦਿ ਲੈਣ ਲਈ ਪਟਵਾਰੀਆਂ ਜਾਂ ਮਾਲ ਵਿਭਾਗ ਦੇ ਹੋਰਨਾਂ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ, ਸਗੋਂ ਹੁਣ ਖੋਲ੍ਹੇ ਗਏ ਫ਼ਰਦ ਕੇਂਦਰਾਂ ਵਿਚ ਜ਼ਮੀਨ ਮਾਲਕ ਜ਼ਮੀਨੀ ਰਿਕਾਰਡ ਜਾਂ ਫਰਦ ...

ਪੂਰੀ ਖ਼ਬਰ »

ਕਣਕਾਂ ਲਈ 10 ਘੰਟੇ ਬਿਜਲੀ ਤੇ ਰਜਵਾਹਿਆਂ 'ਚ ਪਾਣੀ ਛੱਡਣ ਦੀ ਮੰਗ

ਬਾਜਾਖਾਨਾ, 5 ਦਸੰਬਰ (ਜੀਵਨ ਗਰਗ)-ਟਿਊਬਵੈਲਾਂ ਲਈ ਬਿਜਲੀ ਦੀ ਘਾਟ ਅਤੇ ਰਜਵਾਹਿਆਂ ਵਿਚ ਪਾਣੀ ਨਾ ਹੋਣ ਕਾਰਨ ਕਣਕਾਂ ਦਾ ਝਾੜ ਘਟਣ ਦੀ ਸੰਭਾਵਨਾ ਹੈ | ਪੰਜਾਬ ਪਾਵਰ ਕਾਮ ਨੂੰ ਹਰ ਤੀਜੇ ਦਿਨ 10 ਘੰਟੇ ਬਿਜਲੀ ਦੇਣੀ ਚਾਹੀਦੀ ਹੈ ਅਤੇ ਨਹਿਰੀ ਵਿਭਾਗ ਨੂੰ ਜਲਦੀ ਤੋਂ ਜਲਦੀ ...

ਪੂਰੀ ਖ਼ਬਰ »

ਹੋਟਲ, ਰੈਸਟੋਰੈਂਟਾਂ ਦੇ ਮਾਲਕ ਇਤਰਾਜ਼ਹੀਣਤਾ ਸਰਟੀਫਿਕੇਟ ਲੈਣ- ਜ਼ਿਲ੍ਹਾ ਮੈਜਿਸਟ੍ਰੇਟ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਜੀਵ ਪਰਾਸ਼ਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਜਿੰਨੇ੍ਹ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਦੇ ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਆਪਕ ਨੇ ਸਕੂਲ ਲਈ ਦਿੱਤੀ ਆਰਥਿਕ ਸਹਾਇਤਾ

ਬਾਜਾਖਾਨਾ, 5 ਦਸੰਬਰ (ਗਰਗ)-ਬਾਜਾਖਾਨਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਵਿਕਾਸ ਕਾਰਜਾਂ ਲਈ ਇਸੇ ਹੀ ਸਕੂਲ ਦੇ ਸੇਵਾ-ਮੁਕਤ ਅਧਿਆਪਕ ਪ੍ਰਮੋਦ ਕੁਮਾਰ ਨੇ 5100 ਰੁਪਏ ਸਹਾਇਤਾ ਦਿੱਤੀ | ਇੱਥੇ ਇਹ ਜ਼ਿਕਰਯੋਗ ਹੈ ਕਿ ਪ੍ਰਮੋਦ ਕੁਮਾਰ ਵਲੋਂ ਆਪਣੀ ਸਵਰਗੀ ਮਾਤਾ ਸ਼ੀਲਾ ...

ਪੂਰੀ ਖ਼ਬਰ »

ਕੈਂਸਰ ਪੀੜਤ ਨੂੰ ਖ਼ੂਨਦਾਨ ਕਰਕੇ ਮਨਾਇਆ ਜਨਮ ਦਿਨ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਆਪਣੇ ਜਨਮ ਦਿਨ ਮੌਕੇ ਖ਼ਰਚੀਲੇ ਸਮਾਰੋਹ ਕਰਨ ਤੋਂ ਉਲਟ ਪੀ.ਬੀ.ਜੀ ਵੈਲਫੇਅਰ ਕਲੱਬ ਕੋਟਕਪੂਰਾ ਦੇ ਵਾਈਸ ਪ੍ਰਧਾਨ ਜਤਿੰਦਰ ਸਿੰਘ ਸੰਨੀ ਨੇ ਆਪਣਾ ਜਨਮ ਦਿਨ ਲੋੜਵੰਦ ਦੀ ਭਾਲ ਕਰਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਹੋਈ

ਫ਼ਰੀਦਕੋਟ, 5 ਦਸੰਬਰ (ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮਾਸਿਕ ਇਕੱਤਰਤਾ ਸ਼ਾਮ ਸੁੰਦਰ ਕਾਲੜਾ ਦੀ ਪ੍ਰਧਾਨਗੀ ਹੇਠ ਸਰਕਾਰੀ ਇੰਨ ਸਰਵਿਸ ਟ੍ਰੇਨਿੰਗ ਸੈਂਟਰ ਫ਼ਰੀਦਕੋਟ ਵਿਖੇ ਹੋਈ ਜਿਸ ਵਿਚ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਭਾਗ ਲਿਆ | ਸਭਾ ਦੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਆਰ.ਓ. ਲਈ ਦਿੱਤੀ ਮਾਲੀ ਮੱਦਦ

ਫ਼ਰੀਦਕੋਟ, 5 ਦਸੰਬਰ (ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਬਲਬੀਰ ਬਸਤੀ ਫ਼ਰੀਦਕੋਟ 'ਚ ਸ਼ੁੱਧ ਪਾਣੀ ਦੀ ਸਹੂਲਤ ਲਈ ਸਰਬੱਤ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਕੂਲ ਸਟਾਫ਼ ਨੂੰ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਬਾਲ ਦਿਵਸ ਸਮਾਗਮ ਮੌਕੇ ਬਾਲ ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ

ਫ਼ਰੀਦਕੋਟ, 5 ਦਸੰਬਰ (ਪੁਰਬਾ)-ਜ਼ਿਲ੍ਹਾ ਬਾਲ ਭਲਾਈ ਕੌੌਾਸਲ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਫ਼ਰੀਦਕੋੋਟ ਵਿਖੇ ਬਾਲ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਸਫ਼ੈਦ ਕੋਟ ਸਮਾਗਮ ਰਚਿਆ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਲੋਂ ਦੂਸਰਾ ਸਫ਼ੈਦ ਕੋਟ ਸਮਾਗਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ (ਪ੍ਰੋ.) ਡਾ. ਰਾਜ ਬਹਾਦਰ ਉਪ ਕੁਲਪਤੀ ਬਾਬਾ ਫ਼ਰੀਦ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਅੱਜ

ਕੋਟਕਪੂਰਾ, 5 ਦਸੰਬਰ (ਗਿੱਲ)-ਨੰਬਰਦਾਰ ਯੂਨੀਅਨ ਦੀ ਇਕ ਵਿਸ਼ੇਸ਼ ਇਕੱਤਰਤਾ 6 ਦਸੰਬਰ ਨੂੰ ਸਵੇਰੇ 11 ਵਜੇ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਹਰੀਨੌਾ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਸਾਮਾਨ ਦੀ ਖ਼ਰੀਦ 'ਚ ਕੀਤੇ ਕਰੋੜਾਂ ਦੇ ਘਪਲੇ ਦੀ ਵਿਜੀਲੈਂਸ ਵਲੋਂ ਪੜਤਾਲ ਸ਼ੁਰੂ

ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ 'ਚ ਸਾਮਾਨ ਦੀ ਖਰੀਦੋ-ਫਰੋਖ਼ਤ 'ਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੀ ਸੂਚਨਾ ਤੋਂ ਬਾਅਦ ਵਿਜੀਲੈਂਸ ਵਿਭਾਗ ਵਲੋਂ ਜਾਂਚ ਸ਼ੁਰੂ ਕੀਤੀ ਗਈ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਕਮੇਟੀ ਨੇ ਪ੍ਰਾਇਮਰੀ ਸਕੂਲ ਸ਼ਾਹਵਾਲਾ ਨੂੰ ਵਾਟਰ ਕੂਲਰ, ਬੈਂਚ ਤੇ ਟਾਟ ਦਿੱਤੇ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਧੰਨ-ਧੰਨ ਬਾਬਾ ਕਾਲਾ ਮਾਹਿਰ ਟੂਰਨਾਮੈਂਟ ਕਮੇਟੀ ਪਿੰਡ ਸ਼ਾਹਵਾਲਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਵਾਲਾ ਵਿਚ ਬੱਚਿਆਂ ਨੂੰ ਬੂਟ, ਜੁਰਾਬਾਂ, ਟਾਟ, ਬੈਂਚ ਤੇ ਪਾਣੀ ਵਾਲਾ ਵਾਟਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਬੰਦ ਰਜਿਸਟ੍ਰੇਸ਼ਨ ਖੋਲ੍ਹੇ ਜਾਣ ਦੀ ਮੰਗ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਡਾ: ਜਸਵੰਤ ਸਿੰਘ ਭੱਟੀ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਵਲੋਂ ਸੀਨੀਅਰ ਸਿਟੀਜ਼ਨਾਂ ਦਾ ਸਨਮਾਨ

ਗੁਰੂਹਰਸਹਾਏ, 5 ਦਸੰਬਰ (ਅਮਰਜੀਤ ਸਿੰਘ ਬਹਿਲ)-ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਰੱਖੇ ਗਏ ਇਕ ਪੋ੍ਰਗਰਾਮ ਵਿਚ ਸਥਾਨਕ ਭਾਰਤੀਯ ਸਟੇਟ ਬੈਂਕ ਦੇ ਅਧਿਕਾਰੀਆਂ ਵਲੋਂ 75 ਸਾਲਾਂ ਦੀ ਉਮਰ ਤੋਂ ਵੱਧ ਹੋ ਚੁੱਕੇ ਸੀਨੀਅਰ ਸਿਟੀਜ਼ਨ ਪੈਨਸ਼ਨਰਜ਼ ਅੰਮਿ੍ਤ ਲਾਲ ਭੋਲਾ, ...

ਪੂਰੀ ਖ਼ਬਰ »

ਸਾਲਾਸਰ ਬਾਲਾ ਜੀ ਮੰਦਿਰ ਵਿਖੇ ਚੌਾਕੀ ਕਰਵਾਈ

ਫ਼ਰੀਦਕੋਟ, 5 ਦਸੰਬਰ (ਬਾਗ਼ੀ)-ਸਥਾਨਕ ਗਊਸ਼ਾਲਾ ਪੰਚਵਟੀ ਵਿਖੇ ਸਥਿਤ ਸਾਲਾਸਾਰ ਬਾਲਾ ਜੀ ਮੰਦਿਰ ਵਿਖੇ ਸ੍ਰੀ ਬਾਲਾ ਜੀ ਸੰਘ ਵਲੋਂ ਚੌਾਕੀ ਕਰਵਾਈ ਗਈ ਜਿਸ ਦੌਰਾਨ ਜੋਤੀ ਪੂਜਨ ਦੀ ਰਸਮ ਭਗਤਾਂ ਵਲੋਂ ਸ਼ਰਧਾ ਪੂਰਵਕ ਕੀਤੀ ਗਈ | ਇਸ ਉਪਰੰਤ ਸਜਾਏ ਗਏ ਸੁੰਦਰ ਦਰਬਾਰ ਵਿਚ ...

ਪੂਰੀ ਖ਼ਬਰ »

ਸੁਚੱਜਾ ਅਧਿਆਪਨ ਕਾਰਜ਼ਸ਼ੈਲੀ ਤੇ ਜ਼ਿੰਮੇਵਾਰੀਆਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸਾਦਿਕ, 5 ਦਸੰਬਰ (ਆਰ.ਐਸ.ਧੰੁਨਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸਾਦਿਕ ਵਲੋਂ ਡੀ.ਵੀ.ਐਮ ਪਬਲਿਕ ਸਕੂਲ ਸਾਦਿਕ ਵਿਖੇ ਸਮੂਹ ਅਧਿਆਪਕਾਂ ਦੀ ਹਾਜ਼ਰੀ ਵਿਚ ਸੁਚੱਜਾ ਅਧਿਆਪਨ-ਕਾਰਜਸ਼ੈਲੀ ਅਤੇ ਜ਼ਿੰਮੇਵਾਰੀਆਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਭਲੂਰੀਆ ਢਿਲਵਾਂ ਕਲਾਂ ਨਹੀਂ ਰਹੇ

ਬਰਗਾੜੀ, 5 ਦਸੰਬਰ (ਲਖਵਿੰਦਰ ਸ਼ਰਮਾ)-ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ, ਪ੍ਰੀਤਪਾਲ ਭਲੂਰੀਆ, ਸਤਿੰਦਰ ਭਲੂਰੀਆ, ਗਾਬਾ ਸਿੰਘ ਭਲੂਰੀਆ ਦੇ ਚਾਚਾ ਅਤੇ ਲਖਵੀਰ ਸਿੰਘ ਹਨੀ ਭਲੂਰੀਆ ਦੇ ਸਤਿਕਾਰਯੋਗ ਪਿਤਾ ਰਾਜਿੰਦਰ ਸਿੰਘ ਭਲੂਰੀਆ ਢਿਲਵਾਂ ਕਲਾਂ ...

ਪੂਰੀ ਖ਼ਬਰ »

8 ਤੋਂ 16 ਦਸੰਬਰ ਤੱਕ ਕੱਢੇ ਜਾ ਰਹੇ ਇਨਸਾਫ ਮਾਰਚ ਲਈ ਕੀਤਾ ਪ੍ਰਚਾਰ

ਬਰਗਾੜੀ, 5 ਦਸੰਬਰ (ਲਖਵਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਨੂੰ ਖੜ੍ਹਾ ਕਰਨ ਲਈ ਸਾਈਕਲ 'ਤੇ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਤਾਲਮੇਲ ਕਰਨ ਵਾਲੇ ਟਕਸਾਲੀ ਵਰਕਰ ਮਨਜੀਤ ਸਿੰਘ ਢਿਲਵਾਂ ਕਲਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਲਿਆ ਜਾਇਜ਼ਾ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿਹਤ ਸੁਸਾਇਟੀ ਫ਼ਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਿਹਤ, ਸਿੱਖਿਆ, ਇਸਤਰੀ ਤੇ ਬਾਲ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਆਦਿ ਵਿਭਾਗਾਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਗੀਤਾ ਜੈਅੰਤੀ ਮਨਾਉਣ ਸਬੰਧੀ ਮੀਟਿੰਗ

ਫ਼ਰੀਦਕੋਟ, 5 ਦਸੰਬਰ (ਸਤੀਸ਼ ਬਾਗ਼ੀ)-ਗੀਤਾ ਜਯੰਤੀ ਧੂਮਧਾਮ ਨਾਲ ਮਨਾਉਣ ਸਬੰਧੀ ਵੈਦਿਕ ਵਿਪਰ ਪ੍ਰੀਸ਼ਦ ਦੀ ਮੀਟਿੰਗ ਪ੍ਰਾਚੀਨ ਸ਼ਿਵ ਹਨੂੰਮਾਨ ਮੰਦਰ ਅਨੰਦੇਆਣਾ ਗੇਟ ਵਿਖੇ ਪੰਡਿਤ ਬੰਸੀਧਰ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪ੍ਰੀਸ਼ਦ ਦੇ ਪ੍ਰਧਾਨ ...

ਪੂਰੀ ਖ਼ਬਰ »

ਗੈਵਨਵੀਰ ਸਿੰਘ ਨੇ ਜਿੱਤਿਆ ਕਾਂਸੇ ਦਾ ਤਗਮਾ, ਪਿੰਡ ਪੁੱਜਣ 'ਤੇ ਸਨਮਾਨ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਨੇੜਲੇ ਪਿੰਡ ਬੀੜ ਸਿੱਖਾਂ ਵਾਲਾ ਦੇ ਜੰਮਪਲ ਗੈਵਨਵੀਰ ਸਿੰਘ (7) ਪੁੱਤਰ ਪ੍ਰਦੀਪ ਕੌਰ ਤੇ ਜਗਮੀਤ ਸਿੰਘ ਨੇ ਮਲੇਸ਼ੀਆ ਵਿਖੇ ਹੋਈ ਨੈਸ਼ਨਲ ਜੁਡੋ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ...

ਪੂਰੀ ਖ਼ਬਰ »

ਬੱਚਿਆਂ ਦੇ ਗਿਆਨ 'ਚ ਵਾਧੇ ਤਹਿਤ ਵਿੱਦਿਅਕ ਫ਼ੇਰਾ ਲਗਾਇਆ

ਜੈਤੋ, 5 ਦਸੰਬਰ (ਗਾਬੜੀਆ)-ਦੀ ਗਲੋਬਲ ਈ ਸਕੂਲ ਗੁੰਮਟੀ ਖੁਰਦ (ਸੇਵੇਵਾਲਾ) ਦੇ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਵਿਦਿਅਕ ਫ਼ੇਰਾ ਲਗਾਇਆ ਗਿਆ | ਸਕੂਲ ਪਿੰ੍ਰਸੀਪਲ ਨਮਰਤਾ ਗੋਇਲ ਅਤੇ ਵਾਈਸ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਦੱਸਿਆ ਕਿ ਨਰਸਰੀ ਤੋਂ ਦੂਜੀ ਜਮਾਤ ਤੱਕ ...

ਪੂਰੀ ਖ਼ਬਰ »

ਸਟਾਫ਼ ਨਰਸ ਨੇ ਨਵ ਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਗਰਮ ਕੱਪੜੇ ਵੰਡੇ

ਫ਼ਰੀਦਕੋਟ, 5 ਦਸੰਬਰ (ਸਤੀਸ਼ ਬਾਗ਼ੀ)-ਲਵਪ੍ਰੀਤ ਕੌਰ ਸਟਾਫ਼ ਨਰਸ ਤੇ ਮੈਂਬਰ ਹੈਲਥ ਫ਼ਾਰ ਸੰਸਥਾ ਨੇ ਅਪਣੇ ਜਨਮ ਦਿਨ ਦੀ ਖੁਸ਼ੀ ਵਿਚ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਲੋੜਵੰਦ ਨਵ-ਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਗਰਮ ਕੱਪੜੇ ਅਤੇ ਕੰਬਲ ਤਕਸੀਮ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫ਼ੈਸਲਾ

ਕੋਟਕਪੂਰਾ, 5 ਦਸੰਬਰ (ਗਿੱਲ, ਮੇਘਰਾਜ)-ਅਰੋੜਾ ਮਹਾਂਸਭਾ ਕੋਟਕਪੂਰਾ ਦੇ ਪੀ.ਸੀ.ਪੀ. ਗਰੁੱਪ ਦੀ ਪ੍ਰਧਾਨ ਹਰੀਸ਼ ਸੇਤੀਆ ਅਤੇ ਵਿਨੋਦ ਸਚਦੇਵਾ ਦੀ ਪ੍ਰਧਾਨਗੀ ਹੇਠ ਮੀਟਿੰਗ 'ਚ ਸਭਾ ਵਲੋਂ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕਾਰਜਾਂ ਅਤੇ ਹੋਰ ਵੱਖ-ਵੱਖ ਮਸਲਿਆਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਭਲਾਈ ਟਰੱਸਟ ਵਲੋਂ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਫ਼ਰੀਦਕੋਟ, 5 ਦਸੰਬਰ (ਹਰਮਿੰਦਰ ਸਿੰਘ ਮਿੰਦਾ )-ਹਾਂਗਕਾਂਗ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਲੋਂ ਪੰਜਾਬ ਵਿਚ ਲੋੜਵੰਦਾਂ ਲਈ ਸ਼ੁਰੂ ਕੀਤੀਆਂ ਸੇਵਾਵਾਂ ਦੇ ਸੰਦਰਭ ਵਿਚ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ...

ਪੂਰੀ ਖ਼ਬਰ »

157 ਵਿਦਿਆਰਥਣਾਂ ਨੂੰ ਬੂਟ ਵੰਡੇ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਅਮਰਪਤੀ ਚੈਰੀਟੇਬਲ ਟਰੱਸਟ ਕੋਟਕਪੂਰਾ ਵਲੋਂ 157 ਵਿਦਿਆਰਥਣਾਂ ਨੂੰ ਬੂਟ ਵੰਡੇ ਗਏ | ਟਰੱਸਟ ਦੇ ਵਾਈਸ ਚੇਅਰਮੈਨ ਸ਼ਿਵ ਸੰਕਰ ਨੇ ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਸੰਤ ਸਿੰੰਘ ਦੀ ਪ੍ਰਧਾਨਗੀ ਹੇਠ ਸਥਾਨਕ ਐਸੋਸੀਏਸ਼ਨ ਦੇ ਦਫ਼ਤਰ 'ਚ ਹੋਈ, ਜਿਸ 'ਚ ਤਕਰੀਬਨ 85 ਪੈਨਸ਼ਨਰਜ ...

ਪੂਰੀ ਖ਼ਬਰ »

ਬਾਵਰੀਆ ਸਮਾਜ ਨੇ ਜਗਰੂਪ ਸਿੰਘ ਚੌਹਾਨ ਨੂੰ ਸਨਮਾਨਿਤ ਕੀਤਾ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਅਖਿਲ ਭਾਰਤੀਆ ਸਮਸਤ ਬਾਵਰੀਆ ਸਮਾਜ ਸੰਗਠਨ ਪੰਜਾਬ ਵਲੋਂ ਜਗਰੂਪ ਸਿੰਘ ਚੌਹਾਨ ਸੰਧਵਾਂ ਜਿਨ੍ਹਾਂ ਨੂੰ ਮੰਡੀ ਬੋਰਡ ਵਿਭਾਗ ਨੇ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੰਡੀ ਅਫ਼ਸਰ ਬਣਾਉਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX