ਤਾਜਾ ਖ਼ਬਰਾਂ


ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਸੰਘੋਲ 19 ਮਈ (ਹਰਜੀਤ ਸਿੰਘ ਮਾਵੀ )-ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਬਲਾਕ ਖਮਾਣੋਂ ਵਿਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ।.ਕੁੱਲ ਮਿਲਾ ਕੇ ਪਿੰਡ ਰਾਣਵਾਂ ਵਿਚ ਈਵੀਐਮ ...
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਡੇਰਾਬੱਸੀ 'ਚ ਸ਼ਾਮੀਂ 6 ਵਜੇ ਤੱਕ 64.7 ਫ਼ੀਸਦੀ ਵੋਟਿੰਗ
. . .  1 day ago
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
. . .  1 day ago
'ਆਪ' ਵਿਧਾਇਕ ਜੈ ਕਿਸ਼ਨ ਰੋੜੀ ਦੀਆਂ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ
. . .  1 day ago
ਹਲਕਾ ਅਟਾਰੀ ਦੇ ਪਿੰਡ ਖਹਿਰੇ 'ਚ ਸਭ ਤੋਂ ਵੱਧ ਰਿਕਾਰਡ, ਹੁਣ ਤੱਕ 83 ਫ਼ੀਸਦੀ ਵੋਟਿੰਗ ਹੋਈ
. . .  1 day ago
ਨਾਭਾ ਵਿਖੇ ਅਮਨ-ਸ਼ਾਂਤੀ ਨਾਲ ਵੋਟਿੰਗ ਮੁਕੰਮਲ, ਐੱਸ. ਡੀ. ਐੱਮ. ਮੁਤਾਬਕ ਕੁੱਲ 63 ਫ਼ੀਸਦੀ ਹੋਇਆ ਮਤਦਾਨ
. . .  1 day ago
ਸੰਗਰੂਰ 'ਚ ਅੱਗ ਬੁਝਾਉਣ ਜਾ ਰਹੀ ਗੱਡੀ ਨੂੰ ਹੀ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ ਜ਼ਿਲ੍ਹੇ 'ਚ ਸ਼ਾਮੀਂ ਪੰਜ ਵਜੇ ਤੱਕ 58.28 ਫ਼ੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਪਹਿਲਾ ਸਫ਼ਾ

2019 ਦੀਆਂ ਚੋਣਾਂ 'ਚ ਮੋਦੀ ਸਰਕਾਰ ਨੂੰ ਚਲਦਾ ਕਰਾਂਗੇ-ਰਾਹੁਲ

ਸੁਪਰੀਮ ਕੋਰਟ ਸਮੇਤ ਦੇਸ਼ ਦੇ ਪ੍ਰਮੁੱਖ ਅਦਾਰੇ ਮੋਦੀ ਦੇ ਪ੍ਰਭਾਵ ਹੇਠ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)-2019 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਕੇਂਦਰ ਸਰਕਾਰ ਨੂੰ ਚਲਦਾ ਕੀਤਾ ਜਾਵੇਗਾ ਕਿਉਂਕਿ ਅੱਜ ਦੇਸ਼ ਦਾ ਹਰ ਵਰਗ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ ਤੇ ਕਿਸਾਨੀ ਦੀ ਮੰਦਹਾਲੀ ਦੇ ਨਾਲ-ਨਾਲ ਬੇਰੁਜ਼ਗਾਰੀ ਵੀ ਵਧਦੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਇੱਥੇ ਮੁਹਾਲੀ ਵਿਖੇ 'ਨਵਜੀਵਨ' ਅਖ਼ਬਾਰ ਨੂੰ ਮੁੜ ਜਾਰੀ ਕਰਨ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਮੀਡੀਆ ਤੇ ਸੁਪਰੀਮ ਕੋਰਟ ਸਮੇਤ ਦੇਸ਼ ਦੇ ਸਾਰੇ ਅਦਾਰਿਆਂ 'ਤੇ ਆਪਣਾ ਦਬਾਅ ਬਣਾਇਆ ਹੋਇਆ ਹੈ ਤੇ ਉਨ੍ਹਾਂ ਦੇ ਕੰਮ-ਕਾਜ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ, ਜਦਕਿ ਦੇਸ਼ ਅੰਦਰ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਹੋਰ ਕਿਹਾ ਕਿ ਦੇਸ਼ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨ ਵੀ ਅੱਜ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਸ਼ਿਕਾਰ ਹੋ ਕੇ ਮੰਦਹਾਲੀ ਦੇ ਦੌਰ 'ਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕਿਸਾਨਾਂ ਦੀ ਹਾਲਤ ਸੁਧਾਰਨ ਦੀ ਲੋੜ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਚਾਹੀਦਾ ਹੈ, ਪਰ ਮੋਦੀ ਸਰਕਾਰ ਕਿਸਾਨਾਂ ਨੂੰ ਬੋਝ ਸਮਝ ਰਹੀ ਹੈ, ਜਦਕਿ ਗੁਆਂਢੀ ਦੇਸ਼ ਚੀਨ 24 ਘੰਟੇ ਵਿਚ 50,000 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਿਹਾ ਹੈ, ਪਰ ਭਾਰਤ ਮਹਿਜ਼ 450 ਲੋਕਾਂ ਨੂੰ ਹੀ ਰੁਜ਼ਗਾਰ ਪ੍ਰਦਾਨ ਕਰ ਰਿਹਾ ਹੈ, ਜਿਸ ਨਾਲ ਦੇਸ਼ ਨਹੀਂ ਚਲਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਝੂਠੇ ਪ੍ਰਚਾਰ ਕਾਰਨ ਲੋਕਾਂ ਅੰਦਰ ਭਾਜਪਾ ਪ੍ਰਤੀ ਗੁੱਸਾ ਵਧ ਰਿਹਾ ਹੈ। ਰਾਹੁਲ ਨੇ ਕਿਹਾ ਕਿ ਆਜ਼ਾਦ ਤੇ ਸੱਚ 'ਤੇ ਆਧਾਰਤ ਮੀਡੀਆ ਸ਼ੇਰ ਹੁੰਦਾ ਹੈ, ਪਰ ਜੇਕਰ ਕਿਸੇ ਪ੍ਰਭਾਵ ਹੇਠ ਕੰਮ ਕਰਨ ਲੱਗ ਪਵੇ ਤਾਂ ਉਹ 'ਕਾਗਜ਼ੀ ਸ਼ੇਰ' ਬਣ ਕੇ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਕਾਂਗਰਸ ਸਰਕਾਰ ਬਣਨ 'ਤੇ ਕਿਸਾਨਾਂ ਤੇ ਨੌਜਵਾਨਾਂ ਵੱਲ ਖਾਸ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਨਵਜੀਵਨ ਅਖ਼ਬਾਰ ਮੁੜ ਸ਼ੁਰੂ ਕਰਨ 'ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਅਖ਼ਬਾਰ ਲੋਕਾਂ ਦੀਆਂ ਭਾਵਨਾਵਾਂ 'ਤੇ ਖਰ੍ਹਾ ਉਤਰੇਗਾ ਅਤੇ ਜਨਤਾ ਦੀ ਆਵਾਜ਼ ਬਣ ਕੇ ਸਾਹਮਣੇ ਆਵੇਗਾ। ਉਨ੍ਹਾਂ ਅਖ਼ਬਾਰ ਦੀ ਸਮੁੱਚੀ ਟੀਮ ਨੂੰ ਕਿਹਾ ਕਿ ਉਹ ਇਹ ਗੱਲ ਯਾਦ ਰੱਖਣ ਕਿ ਇਸ ਅਖ਼ਬਾਰ ਜ਼ਰੀਏ ਉਹ ਦੇਸ਼ ਦੀ ਆਜ਼ਾਦੀ ਕਾਇਮ ਰੱਖਣ ਲਈ ਕੰਮ ਕਰ ਰਹੇ ਹੋਣਗੇ। ਉਨ੍ਹਾਂ ਮੀਡੀਆ ਨੂੰ ਸਲਾਹ ਦਿੰਦਿਆਂ ਅਤੇ ਅਸਿੱਧੇ ਤਰੀਕੇ ਨਾਲ ਅੰਬਾਨੀ ਵਰਗੇ ਪਰਿਵਾਰਾਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਧਨਾਢ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹਾਂ ਨੂੰ ਪਹਿਲੇ ਪੰਨੇ 'ਤੇ ਛਾਪਣ ਜਾਂ ਮਨੋਰੰਜਨ, ਕ੍ਰਿਕਟ ਆਦਿ ਨੂੰ ਪ੍ਰਮੁੱਖਤਾ ਨਾਲ ਛਾਪਣ ਦੀ ਬਜਾਏ ਗਰੀਬ ਕਿਸਾਨ ਦੀ ਬੇਟੀ ਦੇ ਵਿਆਹ ਬਾਰੇ ਛਾਪਣ, ਜਿਸ ਵਿਚ ਉਸ ਦੇ ਪਿਤਾ ਵਲੋਂ ਤੰਗੀ ਦੇ ਹਾਲਾਤ ਵਿਚ ਵਿਆਹ ਲਈ ਕੀਤੇ ਪ੍ਰਬੰਧਾਂ ਨੂੰ ਉਜਾਗਰ ਕਰਕੇ ਸਰਕਾਰ ਦੀਆਂ ਅੱਖਾਂ ਖੋਲ੍ਹਣ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ 'ਫ਼ਖ਼ਰ-ਏ-ਸੰਸਾਰ' ਦੱਸਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੌਮਾਂਤਰੀ ਪੱਧਰ 'ਤੇ ਦੁਨੀਆ ਦੇ ਆਗੂਆਂ ਨੂੰ ਨਿਮਰਤਾ, ਪਿਆਰ ਤੇ ਇੱਜ਼ਤ ਨਾਲ ਕੰਮ ਕਰਨ ਦਾ ਢੰਗ ਸਿਖਾਇਆ ਗਿਆ ਹੈ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ 'ਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਦੌਰਾਨ ਭਾਜਪਾ ਦੀਆਂ ਨੀਤੀਆਂ ਕਾਰਨ ਦੇਸ਼ ਦੇ ਇਤਿਹਾਸ ਨੂੰ ਵਿਗਾੜਨ ਦੇ ਨਾਲ-ਨਾਲ ਦੇਸ਼ ਦੀ ਆਜ਼ਾਦੀ ਨੂੰ ਖ਼ਤਰਾ ਵਧਦਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਦੀਆਂ ਮਾੜੀਆਂ ਨੀਤੀਆਂ ਨੂੰ ਸਮਝਣ। ਉਨ੍ਹਾਂ ਹੋਰ ਕਿਹਾ ਕਿ ਅੱਜ ਅਜਿਹੀ ਪੱਤਰਕਾਰੀ ਦੀ ਲੋੜ ਹੈ, ਜੋ ਸਚਾਈ ਬਿਆਨਦੀ ਹੋਵੇ ਅਤੇ ਜਿਹੜੀ ਸਾਡੇ ਸੰਵਿਧਾਨਕ ਹੱਕਾਂ ਦੀ ਰਾਖੀ ਦੇ ਨਾਲ-ਨਾਲ ਸਰਕਾਰ ਨੂੰ ਲੋਕਾਂ ਦੀ ਦਸ਼ਾ ਦੀ ਅਸਲ ਤਸਵੀਰ ਦਿਖਾਏ। ਉਨ੍ਹਾਂ ਇਸ ਮੌਕੇ 'ਨਵਜੀਵਨ' ਅਖ਼ਬਾਰ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਇਸ ਅਖ਼ਬਾਰ ਦਾ ਪੰਜਾਬੀ ਐਡੀਸ਼ਨ ਵੀ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਅਖ਼ਬਾਰ ਸਾਨੂੰ ਮਹਾਤਮਾ ਗਾਂਧੀ ਦੇ ਦਰਸਾਏ ਰਸਤਿਆਂ 'ਤੇ ਚੱਲਣ ਲਈ ਪ੍ਰੇਰਨਾ ਸਰੋਤ ਹੋਵੇਗਾ। ਇਸ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸੰਬੋਧਨ ਵਿਚ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਅੰਦਰ ਪੱਤਰਕਾਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ ਅਤੇ ਸੱਚ ਬੋਲਣ ਵਾਲੇ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਪਰ ਜਿਸ ਤਰ੍ਹਾਂ ਵਿਦੇਸ਼ਾਂ ਅੰਦਰ ਪੱਤਰਕਾਰਾਂ 'ਤੇ ਹਮਲਾ ਹੋਣ ਸਮੇਂ ਪੂਰਾ ਮੀਡੀਆ ਇਕ ਹੋ ਜਾਂਦਾ ਹੈ, ਉਸੇ ਤਰ੍ਹਾਂ ਸਾਡੇ ਦੇਸ਼ ਅੰਦਰ ਅਜਿਹਾ ਨਹੀਂ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਮੀਡੀਆ ਕੁਝ ਘਰਾਣਿਆਂ ਦੇ ਹੱਥਾਂ 'ਚ ਜਾ ਚੁੱਕਾ ਹੈ, ਜਿਸ ਕਾਰਨ ਧਨਾਢ ਆਪਣੀ ਮਰਜ਼ੀ ਨਾਲ ਮੀਡੀਆ ਨੂੰ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਪੰਜਾਬ ਦੀ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਆਸ਼ਾ ਕੁਮਾਰੀ ਸਮੇਤ ਐਸੋਸੀਏਟ ਜਨਰਲ ਲਿਮਟਿਡ ਦੇ ਚੇਅਰਮੈਨ ਮੋਤੀ ਲਾਲ ਵੋਹਰਾ, ਸੰਪਾਦਕੀ ਸਲਾਹਕਾਰ ਮਰਣਾਲ ਪਾਂਡੇ ਅਤੇ ਐਡੀਟਰ ਚੀਫ਼ ਜਫਰ ਆਗਾ ਹਾਜ਼ਰ ਸਨ।
ਇਸ ਮੌਕੇ ਏ. ਆਈ. ਸੀ. ਸੀ. ਪੰਜਾਬ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ, ਸਾਬਕਾ ਮੁੱਖ ਮੰਤਰੀ ਹਰਿਆਣਾ ਭੁਪਿੰਦਰ ਸਿੰਘ ਹੁੱਡਾ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਅੰਬਿਕਾ ਸੋਨੀ, ਪਵਨ ਬਾਂਸਲ, ਪ੍ਰਨੀਤ ਕੌਰ, ਮਨੀਸ਼ ਤਿਵਾੜੀ, ਕੁਮਾਰੀ ਸ਼ੈਲਜਾ (ਸਾਰੇ ਸਾਬਕਾ ਕੇਂਦਰੀ ਮੰਤਰੀ), ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ, ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਓ. ਪੀ. ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਅਰੁਣਾ ਚੌਧਰੀ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਵਿਜੈਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ (ਸਾਰੇ ਕੈਬਨਿਟ ਮੰਤਰੀ), ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤੰਵਰ, ਚੇਅਰਮੈਨ ਪੰਜਾਬ ਮੰਡੀ ਬੋਰਡ ਲਾਲ ਸਿੰਘ, ਚੇਅਰਮੈਨ ਮਾਰਕਫੈੱਡ ਅਮਰਜੀਤ ਸਿੰਘ ਸਮਰਾ, ਰਾਣਾ ਗੁਰਜੀਤ ਸਿੰਘ, ਅਮਰੀਕ ਸਿੰਘ ਸਮਰਾਲਾ, ਰਣਦੀਪ ਸਿੰਘ ਨਾਭਾ, ਡਾ: ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ, ਦਲਵੀਰ ਸਿੰਘ ਗੋਲਡੀ, ਗੁਰਕੀਰਤ ਸਿੰਘ ਕੋਟਲੀ, ਪ੍ਰਗਟ ਸਿੰਘ, ਪਰਮਿੰਦਰ ਸਿੰਘ ਪਿੰਕੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਮਿਤ ਵਿੱਜ, ਕੁਲਬੀਰ ਸਿੰਘ ਜ਼ੀਰਾ, ਲਖਬੀਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਜੀ. ਪੀ., ਫਤਹਿਜੰਗ ਸਿੰਘ ਬਾਜਵਾ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਪਾਲ ਸਿੰਘ ਭੁੱਲਰ, ਧਰਮਵੀਰ ਅਗਨੀਹੋਤਰੀ, ਦਰਸ਼ਨ ਲਾਲ ਮੰਗੂਪੁਰ, ਸੁਸ਼ੀਲ ਰਿੰਕੂ, ਰਮਨਜੀਤ ਸਿੰਘ ਸਿੱਕੀ, ਸੰਜੀਵ ਤਲਵਾੜ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਦਵਿੰਦਰ ਸਿੰਘ ਘੁਬਾਇਆ (ਸਾਰੇ ਵਿਧਾਇਕ), ਭਗਵੰਤ ਪਾਲ ਸਿੰਘ ਸੱਚਰ ਇੰਦਰਜੀਤ ਸਿੰਘ ਜ਼ੀਰਾ, ਜੋਗਿੰਦਰ ਸਿੰਘ ਮਾਨ, ਮਲਕੀਤ ਸਿੰਘ ਦਾਖਾ, ਓ. ਐਸ. ਡੀ. ਜਗਦੀਪ ਸੰਧੂ, ਨਵਾਬ ਸਿੰਘ ਮਨੇਸ, ਉਪਿੰਦਰ ਸ਼ਰਮਾ ਤੇ ਸੰਤੋਸ਼ ਚੌਧਰੀ ਆਦਿ ਹਾਜ਼ਰ ਸਨ।
ਤਬੀਅਤ ਖਰਾਬ ਹੋਣ ਕਾਰਨ ਕੈਪਟਨ ਸਮਾਗਮ 'ਚ ਨਾ ਪੁੱਜੇ
ਅੱਜ ਦੇ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਪਹੁੰਚ ਸਕੇ, ਕਿਉਂਕਿ ਬੀਤੇ ਦਿਨੀਂ ਬੁਖਾਰ ਹੋਣ ਕਾਰਨ ਪੀ. ਜੀ. ਆਈ. ਦੇ ਡਾਕਟਰਾਂ ਵਲੋਂ ਉਨ੍ਹਾਂ ਨੂੰ 48 ਘੰਟੇ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਸੀ, ਜਿਸ ਦੇ ਚਲਦਿਆਂ ਸਮਾਗਮ ਦੌਰਾਨ ਉਨ੍ਹਾਂ ਦੀ ਘਾਟ ਰੜਕਦੀ ਰਹੀ।

ਕੈਪਟਨ ਸਾਹਿਬ ਕਰਤਾਰਪੁਰ ਲਾਂਘੇ ਵਿਚ ਅੜਿੱਕਾ ਨਾ ਡਾਹੋ

ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਹੋਰ ਜ਼ਖ਼ਮੀ ਨਾ ਕਰੋ

* ਬਰਜਿੰਦਰ ਸਿੰਘ ਹਮਦਰਦ *

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਇਕ ਵਾਰ ਫਿਰ ਇਹ ਬਿਆਨ ਦਿੱਤਾ ਹੈ ਕਿ ਕਰਤਾਰਪੁਰ ਦੇ ਲਾਂਘੇ ਦੇ ਮਾਮਲੇ ਵਿਚ ਪਾਕਿਸਤਾਨ ਦੀ ਸੈਨਾ ਨੇ ਵੱਡੀ ਸਾਜਿਸ਼ ਰਚੀ ਹੈ ਅਤੇ ਇਹ ਵੀ ਕਿ ਕਰਤਾਰਪੁਰ ਲਾਂਘਾ ਖੋਲ੍ਹਣਾ ਨਿਸਚਿਤ ਤੌਰ 'ਤੇ ਆਈ.ਐਸ.ਆਈ. (ਪਾਕਿਸਤਾਨ ਦੀ ਖੁਫ਼ੀਆ ਏਜੰਸੀ) ਦੀ ਯੋਜਨਾ ਦਾ ਹਿੱਸਾ ਹੈ ਅਤੇ ਇਹ ਵੀ ਕਿ ਪਾਕਿਸਤਾਨ ਦੀ ਫ਼ੌਜ ਨੇ ਭਾਰਤ ਦੇ ਖਿਲਾਫ਼ ਇਕ ਵੱਡੀ ਸਾਜਿਸ਼ ਰਚੀ ਹੈ। ਅਜਿਹਾ ਬਿਆਨ ਦੇ ਕੇ ਕੈਪਟਨ ਸਾਹਿਬ ਨੇ ਆਪਣੀ ਤਿਆਰ ਤੈਅਸ਼ੁਦਾ ਨੀਤੀ ਅਧੀਨ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਆਪਣੀ ਨਾਂਹ-ਪੱਖੀ ਅਤੇ ਨਾਕਾਰਾਤਮਿਕ ਸੋਚ ਨੂੰ ਹੋਰ ਅੱਗੇ ਵਧਾਇਆ ਹੈ। ਉਨ੍ਹਾਂ ਦੀ ਅਜਿਹੀ ਨਾਂਹ-ਪੱਖੀ ਨੀਅਤ ਅਤੇ ਨੀਤੀ ਉਸ ਸਮੇਂ ਵੀ ਸਪੱਸ਼ਟ ਹੋ ਗਈ ਸੀ ਜਦੋਂ ਭਾਰਤ ਸਰਕਾਰ ਦੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਪਾਕਿਸਤਾਨ ਦੀ ਹਕੂਮਤ ਨੇ ਤੁਰੰਤ ਹਾਂ-ਪੱਖੀ ਹੁੰਗਾਰਾ ਭਰਿਆ ਸੀ। ਇਥੇ ਹੀ ਬਸ ਨਹੀਂ, ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਨੇ ਉਸ ਸਮੇਂ ਇਹ ਵੀ ਐਲਾਨ ਕੀਤਾ ਸੀ ਕਿ ਉਹ 28 ਨਵੰਬਰ ਨੂੰ ਆਪਣੇ ਵਾਲੇ ਪਾਸੇ ਤੋਂ ਇਸ ਲਾਂਘੇ ਲਈ ਬਣਨ ਵਾਲੀ ਸੜਕ ਦਾ ਨੀਂਹ-ਪੱਥਰ ਰੱਖਣਗੇ। ਇਸ ਸਮੇਂ ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕ੍ਰਿਕਟ ਦੇ ਸਮੇਂ ਦੇ ਆਪਣੇ ਮਿੱਤਰ ਨਵਜੋਤ ਸਿੰਘ ਸਿੱਧੂ ਨੂੰ ਵੀ ਸੱਦਾ-ਪੱਤਰ ਭੇਜਿਆ ਸੀ। ਕੈਪਟਨ ਸਾਹਿਬ ਨੇ ਇਹ ਬਿਆਨ ਦੇ ਕੇ ਇਹ ਸੱਦਾ-ਪੱਤਰ ਪ੍ਰਵਾਨ ਕਰਨ ਤੋਂ ਨਾਂਹ ਕਰ ਦਿੱਤੀ ਸੀ ਕਿ ਅੱਤਵਾਦੀ ਕਾਰਵਾਈਆਂ ਦੇ ਚਲਦਿਆਂ ਅਤੇ ਭਾਰਤੀ ਜਵਾਨਾਂ ਨੂੰ ਪਾਕਿਸਤਾਨੀ ਫ਼ੌਜੀਆਂ ਵਲੋਂ ਮਾਰਨ ਦੀਆਂ ਘਟਨਾਵਾਂ ਵਾਪਰਨ ਕਰਕੇ ਉਹ ਇਹ ਸੱਦਾ ਪ੍ਰਵਾਨ ਨਹੀਂ ਕਰਨਗੇ। ਦੂਜੇ ਪਾਸੇ ਇਸੇ ਹੀ ਸਮੇਂ ਵਿਚ ਭਾਰਤੀ ਫ਼ੌਜ ਦੇ ਮੁਖੀ ਜਨਰਲ ਰਾਵਤ ਨੇ ਇਹ ਬਿਆਨ ਦਿੱਤੇ ਸਨ ਕਿ ਕਰਤਾਰਪੁਰ ਦੇ ਲਾਂਘੇ ਦੇ ਖੋਲ੍ਹਣ ਨੂੰ ਭਾਰਤ-ਪਾਕਿਸਤਾਨ ਸਬੰਧਾਂ ਦੇ ਕਿਸੇ ਹੋਰ ਪਹਿਲੂ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਇਮਰਾਨ ਖਾਨ ਨੇ ਲਾਂਘੇ ਦਾ ਨੀਂਹ ਪੱਥਰ ਰੱਖਦਿਆਂ ਇਨ੍ਹਾਂ ਭਾਵਨਾਵਾਂ ਦਾ ਇਜ਼ਹਾਰ ਕੀਤਾ ਸੀ ਕਿ ਉਹ ਭਾਰਤ ਨਾਲ ਅਮਨ ਅਤੇ ਦੋਸਤੀ ਨਾਲ ਰਹਿਣ ਨੂੰ ਤਰਜੀਹ ਦਿੰਦੇ ਹਨ ਅਤੇ ਭਵਿੱਖ ਵਿਚ ਉਹ ਇਸ ਦਿਸ਼ਾ ਵਿਚ ਹੋਰ ਕਦਮ ਉਠਾਉਂਦੇ ਰਹਿਣਗੇ। ਉਨ੍ਹਾਂ ਨੇ ਇਸ ਲਾਂਘੇ ਨੂੰ ਦੋਵਾਂ ਦੇਸ਼ਾਂ ਵਿਚ ਬਣਨ ਵਾਲੀ ਸਾਂਝ ਵੀ ਕਰਾਰ ਦਿੱਤਾ ਸੀ। ਦੁਨੀਆ ਭਰ ਵਿਚ ਕਰੋੜਾਂ ਸ਼ਰਧਾਲੂਆਂ ਨੇ ਇਹ ਲਾਂਘਾ ਖੋਲ੍ਹਣ ਦੀ ਉਮੀਦ ਵਿਚ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਸੀ। ਆਪਣੇ ਵਿਛੜੇ ਇਸ ਪਿਆਰੇ ਗੁਰਧਾਮ ਦੇ ਦਰਸ਼ਨ ਦੀਦਾਰੇ ਕਰਨ ਲਈ ਉਹ ਪਿਛਲੇ 70 ਸਾਲ ਤੋਂ ਉਮੀਦ ਲਗਾਈ ਬੈਠੇ ਸਨ ਅਤੇ ਤੜਫ਼ਦੇ ਰਹੇ ਸਨ। ਉਨ੍ਹਾਂ ਦੀ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਸਬੰਧੀ ਅਰਦਾਸ ਵਿਚ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਵਿੱਤਰ ਸਥਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ। ਇਸ ਲਈ ਇਹ ਲਾਂਘਾ ਖੋਲ੍ਹਣ ਲਈ ਸਹਿਮਤੀ ਦੇਣ ਵਾਸਤੇ ਉਹ ਪਾਕਿਸਤਾਨ ਦੀ ਨਵੀਂ ਚੁਣੀ ਗਈ ਸਰਕਾਰ ਦੇ ਕੋਟਿਨ-ਕੋਟਿ ਧੰਨਵਾਦੀ ਸਨ ਪਰ ਸ਼ਾਇਦ ਭਾਰਤ ਵਿਚ ਕੁਝ ਅਨਸਰਾਂ ਨੂੰ ਆਪੋ-ਆਪਣੇ ਕਾਰਨਾਂ ਕਰਕੇ ਇਹ ਗੱਲ ਰਾਸ ਨਹੀਂ ਸੀ ਆ ਰਹੀ। ਇਸੇ ਲਈ ਜਿਸ ਦਿਨ ਤੋਂ ਇਸ ਲਾਂਘੇ ਲਈ ਨੀਂਹ-ਪੱਥਰ ਰੱਖਿਆ ਗਿਆ, ਉਸੇ ਦਿਨ ਤੋਂ ਹੀ ਉਹ ਕਿਸੇ ਨਾ ਕਿਸੇ ਤਰ੍ਹਾਂ ਇਸ ਦੇ ਨਾ ਖੁੱਲ੍ਹਣ ਜਾਂ ਇਸ ਵਿਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ਕਰਦੇ ਰਹੇ ਹਨ। ਇਸ ਲਈ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਾਜਿਸ਼ਾਂ ਘੜੀਆਂ ਗਈਆਂ ਜਾਪਦੀਆਂ ਹਨ, ਕਿਉਂਕਿ ਇਸ ਤੋਂ ਬਾਅਦ ਹੀ ਕਈ ਕੇਂਦਰੀ ਆਗੂਆਂ, ਫ਼ੌਜ ਦੇ ਮੁਖੀਆਂ ਅਤੇ ਪੰਜਾਬ ਦੇ ਚੋਟੀ ਦੇ ਅਤੇ ਕੁਝ ਹੋਰ ਸਿਆਸਤਦਾਨਾਂ ਦੇ ਅਜਿਹੇ ਬਿਆਨ ਆਉਣੇ ਸ਼ੁਰੂ ਹੋ ਗਏ ਸਨ, ਜਿਨ੍ਹਾਂ ਵਿਚੋਂ ਉੱਪਰ ਤੋਂ ਲੈ ਕੇ ਹੇਠਾਂ ਤੱਕ ਅਪਣਾਈ ਗਈ ਇਸ ਸੋਚ ਦੀ ਸਪੱਸ਼ਟ ਝਲਕ ਪੈਂਦੀ ਹੈ।
ਸ਼ਾਇਦ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਗੱਲ ਭੁੱਲ ਗਈ ਹੈ ਕਿ ਪਾਕਿਸਤਾਨ ਵਲੋਂ ਭਾਰਤ ਅੰਦਰ ਟ੍ਰੇਨਿੰਗ ਅਤੇ ਹਥਿਆਰ ਦੇ ਕੇ ਅੱਤਵਾਦੀਆਂ ਨੂੰ ਦਾਖ਼ਲ ਕਰਨ ਦੀ ਨੀਤੀ ਸਿੱਧੇ ਰੂਪ ਵਿਚ ਜਨਰਲ ਜ਼ਿਆ-ਉਲ-ਹੱਕ ਦੇ ਪਾਕਿਸਤਾਨ ਦੇ ਫ਼ੌਜ ਮੁਖੀ ਬਣਨ ਸਮੇਂ ਸਾਲ 1978 ਤੋਂ ਸ਼ੁਰੂ ਹੋਈ ਸੀ। ਉਸੇ ਸਮੇਂ ਤੋਂ ਹੀ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਿਚ ਸਰਹੱਦ 'ਤੇ ਟਕਰਾਅ ਚਲਦੇ ਆ ਰਹੇ ਸਨ, ਜਿਨ੍ਹਾਂ ਵਿਚ ਦੋਵਾਂ ਦੇਸ਼ਾਂ ਦੇ ਫ਼ੌਜੀ ਅਤੇ ਨਾਗਰਿਕ ਮਾਰੇ ਜਾਂਦੇ ਰਹੇ ਹਨ। ਅਸੀਂ ਕੈਪਟਨ ਸਾਹਿਬ ਨੂੰ ਇਸ ਗੱਲ ਦਾ ਵੀ ਚੇਤਾ ਕਰਵਾਉਣਾ ਚਾਹੁੰਦੇ ਹਾਂ ਕਿ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ 18 ਫਰਵਰੀ, 1999 ਨੂੰ ਲਾਹੌਰ ਦੀ ਇਤਿਹਾਸਕ ਬੱਸ ਯਾਤਰਾ ਕੀਤੀ ਸੀ ਪਰ ਉਸ ਤੋਂ ਬਾਅਦ ਉਸੇ ਸਾਲ ਮਈ ਦੇ ਮਹੀਨੇ ਵਿਚ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਪ੍ਰਵੇਜ਼ ਮੁਸ਼ੱਰਫ਼ ਨੇ ਕਾਰਗਿਲ ਜੰਗ ਦੀ ਸ਼ੁਰੂਆਤ ਕੀਤੀ ਸੀ, ਜਿਸ ਦੌਰਾਨ ਭਾਰਤ ਦੇ 530 ਦੇ ਕਰੀਬ ਬਹਾਦਰ ਜਵਾਨ ਸ਼ਹੀਦ ਹੋਏ ਸਨ ਅਤੇ 1300 ਦੇ ਲਗਪਗ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਸਨ। ਉਸ ਤੋਂ ਬਾਅਦ ਇਸ ਸਾਰੇ ਖੂਨੀ ਘਟਨਾਚੱਕਰ ਅਤੇ ਸਰਹੱਦਾਂ 'ਤੇ ਬਣੇ ਰਹੇ ਤਣਾਅ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ 2002 ਵਿਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਆਪਣੇ ਪੰਜ ਸਾਲਾਂ ਦੇ ਅਰਸੇ ਦੌਰਾਨ ਉਨ੍ਹਾਂ ਦੇ ਪਾਕਿਸਤਾਨ ਵਿਚ ਬੜੇ ਦੋਸਤ ਬਣੇ ਸਨ, ਜਿਨ੍ਹਾਂ ਵਿਚ ਉਸ ਸਮੇਂ ਦੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਪ੍ਰਵੇਜ਼ ਇਲਾਹੀ ਵੀ ਸ਼ਾਮਿਲ ਸਨ। ਉਸ ਸਮੇਂ ਉਹ ਕਾਰਗਿਲ ਯੁੱਧ ਦੇ ਬਾਨੀ ਅਤੇ ਪਾਕਿਸਤਾਨ ਦੇ ਤਾਨਾਸ਼ਾਹ ਪ੍ਰਵੇਜ਼ ਮੁਸ਼ੱਰਫ਼ ਨੂੰ ਵੀ ਮਿਲ ਕੇ ਆਏ ਸਨ। ਕੀ ਉਸ ਸਮੇਂ ਉਨ੍ਹਾਂ ਨੂੰ ਸਰਹੱਦਾਂ 'ਤੇ ਸ਼ਹੀਦੀਆਂ ਪ੍ਰਾਪਤ ਕਰ ਰਹੇ ਫ਼ੌਜੀਆਂ ਦੀ ਯਾਦ ਨਹੀਂ ਸੀ ਆਈ? ਕੀ ਉਸ ਸਮੇਂ ਉਨ੍ਹਾਂ ਨੂੰ ਕਾਰਗਿਲ ਵਿਚ ਆਪਣੇ ਸੈਂਕੜੇ ਸ਼ਹੀਦੀਆਂ ਪਾ ਚੁੱਕੇ ਜਵਾਨ ਭੁੱਲ ਗਏ ਸਨ? ਜੇ ਅਜਿਹਾ ਨਹੀਂ ਸੀ ਤਾਂ ਪਾਕਿਸਤਾਨ ਦੀ ਧਰਤੀ 'ਤੇ ਜਾ ਕੇ ਉਨ੍ਹਾਂ ਉਥੋਂ ਦੇ ਮੋਹਤਬਰਾਂ ਨਾਲ ਆਪਣੀਆਂ ਦੋਸਤੀਆਂ ਨੂੰ ਹੋਰ ਗੂੜ੍ਹਾ ਕਿਉਂ ਕੀਤਾ? ਉਥੋਂ ਉਹ ਵਧੀਆ ਨਸਲ ਦੇ ਘੋੜੇ ਅਤੇ ਹੋਰ ਸੌਗਾਤਾਂ ਲੈ ਕੇ ਕਿਉਂ ਆਏ? ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵਿਚ ਪਿਛਲੇ ਲੰਬੇ ਅਰਸੇ ਦੌਰਾਨ ਅਨੇਕਾਂ ਵਾਰ ਸਰਕਾਰੀ ਪੱਧਰ 'ਤੇ ਮੁਲਾਕਾਤਾਂ ਹੁੰਦੀਆਂ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾਂ ਬੁਲਾਏ ਪਾਕਿਸਤਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਇਕ ਪਰਿਵਾਰਕ ਸਮਾਰੋਹ ਵਿਚ ਲਾਹੌਰ ਵਧਾਈ ਦੇਣ ਲਈ ਚਲੇ ਗਏ ਸਨ। ਇਸ ਤੋਂ ਪਹਿਲਾਂ ਦਿੱਲੀ ਵਿਚ ਆਪਣੇ ਸਹੁੰ ਚੁੱਕ ਸਮਾਗਮ 'ਤੇ ਉਨ੍ਹਾਂ ਨੇ ਨਵਾਜ਼ ਸ਼ਰੀਫ਼ ਨੂੰ ਵੀ ਸੱਦਿਆ ਸੀ ਅਤੇ ਉਸ ਦਾ ਇਥੇ ਨਿੱਘਾ ਸਵਾਗਤ ਵੀ ਕੀਤਾ ਸੀ। ਸ਼ਾਇਦ ਦੇਸ਼ ਦੇ ਹਾਕਮਾਂ ਵਲੋਂ ਸਮੇਂ ਦੇ ਨਾਲ ਅਜਿਹੀਆਂ ਗੱਲਾਂ ਨੂੰ ਭੁੱਲ-ਭੁਲਾ ਜਾਣ ਵਿਚ ਹੀ ਬਿਹਤਰੀ ਸਮਝੀ ਜਾਂਦੀ ਹੈ। ਸ਼ਾਇਦ ਕੈਪਟਨ ਸਾਹਿਬ ਦੀਆਂ ਪਾਕਿਸਤਾਨ ਦੀਆਂ ਦੋਸਤੀਆਂ ਹੁਣ ਸਰਹੱਦਾਂ 'ਤੇ ਹਾਲਾਤ ਕਾਰਨ ਦੁਸ਼ਮਣੀ ਵਿਚ ਬਦਲ ਗਈਆਂ ਹੋਣ, ਪਰ ਸਾਡਾ ਉਨ੍ਹਾਂ ਦੀਆਂ ਅਜਿਹੀਆਂ ਗੱਲਾਂ ਨਾਲ ਵਾਸਤਾ ਨਹੀਂ ਹੈ। ਅਸੀਂ ਤਾਂ ਉਨ੍ਹਾਂ ਨੂੰ ਇਹੀ ਬੇਨਤੀ ਕਰ ਸਕਦੇ ਹਾਂ ਕਿ ਉਹ ਆਪਣੀ ਕਰਤਾਰਪੁਰ ਲਾਂਘੇ ਸਬੰਧੀ ਅਪਣਾਈ ਗਈ ਨਾਕਾਰਾਤਮਿਕ ਸੋਚ ਨੂੰ ਬਿਆਨਾਂ ਵਿਚ ਨਾ ਬਦਲਣ। ਸ਼ਾਇਦ ਉਨ੍ਹਾਂ ਵਲੋਂ ਚੁੱਪ ਰਹਿਣਾ ਹੀ ਕਰਤਾਰਪੁਰ ਲਾਂਘੇ ਦਾ ਸਬੱਬ ਬਣ ਜਾਵੇ। ਅਸੀਂ ਇਥੇ ਉਨ੍ਹਾਂ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਸਮੂਹ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਲਈ ਹਰ ਸੰਕਟ ਸਮੇਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਵਿਚ ਅੜਿੱਕਾ ਡਾਹ ਕੇ ਉਨ੍ਹਾਂ ਦੀ ਦੇਸ਼ ਭਗਤੀ 'ਤੇ ਪ੍ਰਸ਼ਨ ਨਹੀਂ ਉਠਾਉਣੇ ਚਾਹੀਦੇ। ਜੇਕਰ ਉਨ੍ਹਾਂ ਵਲੋਂ ਭਵਿੱਖ ਵਿਚ ਇਸ ਬੇਹੱਦ ਮਹੱਤਵਪੂਰਨ ਮਸਲੇ 'ਤੇ ਅਜਿਹੀ ਨੀਤੀ ਜਾਰੀ ਰੱਖੀ ਗਈ ਤਾਂ ਲੋਕ ਉਨ੍ਹਾਂ ਨੂੰ ਇਸ ਗੱਲ ਲਈ ਕਦੇ ਮੁਆਫ਼ ਨਹੀਂ ਕਰਨਗੇ।

ਲੰਡਨ ਅਦਾਲਤ ਵਲੋਂ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦਾ ਹੁਕਮ

* ਫ਼ੈਸਲੇ ਵਿਰੁੱਧ ਅਪੀਲ ਲਈ 14 ਦਿਨ ਦਾ ਸਮਾਂ * ਜਲਦ ਭਾਰਤ ਲਿਆਂਦਾ ਜਾਵੇਗਾ-ਸੀ.ਬੀ.ਆਈ.

ਲੰਡਨ/ਲੈਸਟਰ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-9000 ਕਰੋੜ ਰੁਪਏ ਦੀ ਧੋਖ਼ਾਧੜੀ ਦੇ ਮਾਮਲੇ 'ਚ ਭਾਰਤ ਨੂੰ ਲੋੜੀਂਦੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਲੰਡਨ ਦੀ ਇਕ ਅਦਾਲਤ ਵਲੋਂ ਭਾਰਤ ਹਵਾਲੇ ਕਰਨ ਦਾ ਹੁਕਮ ਸੁਣਾਇਆ ਹੈ। ਵੈਸਟ ਮਿਨਿਸਟਰ ਮੈਜਿਸਟ੍ਰੇਟ ਅਦਾਲਤ ਦੀ ਜੱਜ ਐਮਾ ਅਰਬੂਥਨੋਟ ਨੇ ਕਿਹਾ ਕਿ ਪਹਿਲੀ ਨਜ਼ਰ 'ਚ ਇਹ ਮਾਲਿਆ ਖ਼ਿਲਾਫ਼ ਮਾਮਲਾ ਸੀ ਅਤੇ ਜੇਕਰ ਉਸ ਨੂੰ ਭਾਰਤ ਹਵਾਲੇ ਕੀਤਾ ਜਾਂਦਾ ਹੈ ਤਾਂ ਇਸ ਨਾਲ ਉਸ ਦੇ ਮਨੁੱਖੀ ਅਧਿਕਾਰ ਪ੍ਰਭਾਵਿਤ ਨਹੀਂ ਹੋਣਗੇ। ਜੱਜ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਮਾਲਿਆ ਨੇ ਅਦਾਲਤ 'ਚ ਆਪਣੇ ਪੱਖ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਉਸ ਨੇ ਬੈਂਕਾਂ ਤੋਂ ਗਲਤ ਦਸਤਾਵੇਜ਼ਾਂ ਦੇ ਆਧਾਰ 'ਤੇ ਕਰਜ਼ਾ ਹਾਸਲ ਕੀਤਾ। ਜੱਜ ਨੇ ਕਿਹਾ ਕਿ ਉਸ ਖ਼ਿਲਾਫ਼ ਝੂਠੇ ਕੇਸ ਦਾ ਕੋਈ ਸੰਕੇਤ ਨਹੀਂ ਹੈ। ਜੱਜ ਨੇ ਇਹ ਮਾਮਲਾ ਬਰਤਾਨੀਆ ਦੇ ਗ੍ਰਹਿ ਮੰਤਰੀ ਸਾਜਿਦ ਜਾਵਿਦ ਨੂੰ ਭੇਜ ਦਿੱਤਾ ਹੈ, ਤਾਂ ਜੋ ਉਹ ਹਵਾਲਗੀ 'ਤੇ ਦਸਤਖ਼ਤ ਕਰ ਸਕਣ। ਇਹ ਫ਼ੈਸਲਾ ਲੰਡਨ ਦੇ ਵੈਸਟ ਮਿਨਿਸਟਰ ਦੇ ਮੈਜਿਸਟ੍ਰੇਟ ਦੀ ਅਦਾਲਤ ਵਲੋਂ ਸੁਣਾਇਆ ਗਿਆ। ਦੂਜੇ ਪਾਸੇ ਵਿਜੇ ਮਾਲਿਆ ਕੋਲ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਹਾਈਕੋਰਟ 'ਚ ਅਪੀਲ ਕਰਨ ਲਈ 14 ਦਿਨਾਂ ਦਾ ਸਮਾਂ ਹੋਵੇਗਾ। ਜੇ ਵਿਜੇ ਮਾਲਿਆ ਨੇ ਅਦਾਲਤ ਦੇ ਇਸ ਫ਼ੈਸਲੇ ਖ਼ਿਲਾਫ਼ ਅਪੀਲ ਨਾ ਕੀਤੀ ਅਤੇ ਮੰਤਰਾਲਾ ਅਦਾਲਤ ਦੇ ਫ਼ੈਸਲੇ ਤੋਂ ਸਹਿਮਤ ਹੋਇਆ ਤਾਂ ਉਹ ਵਿਜੇ ਮਾਲਿਆ ਨੂੰ 28 ਦਿਨਾਂ ਦੇ ਅੰਦਰ-ਅੰਦਰ ਭਾਰਤ ਹਵਾਲੇ ਕਰ ਦੇਵੇਗਾ। ਅਪ੍ਰੈਲ 2017 'ਚ 62 ਸਾਲਾ ਵਿਜੇ ਮਾਲਿਆ ਨੂੰ ਹਵਾਲਗੀ ਦੇ ਵਾਰੰਟ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਉਸ ਤੋਂ ਬਾਅਦ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਮਾਲਿਆ ਦੀ ਭਾਰਤ ਹਵਾਲਗੀ ਨੂੰ ਅਦਾਲਤ 'ਚ ਦਿੱਤੀ ਚੁਣੌਤੀ 'ਚ ਉਨ੍ਹਾਂ 'ਤੇ ਲੱਗੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਿਹਾ ਗਿਆ ਸੀ। ਹਾਲ ਹੀ ਵਿਚ ਉਨ੍ਹਾਂ ਸਫ਼ਾਈ ਦਿੰਦੇ ਹੋਏ ਟਵੀਟ ਕੀਤਾ ਸੀ ਕਿ ਮੈਂ ਇਕ ਰੁਪਏ ਦਾ ਵੀ ਕਰਜ਼ ਨਹੀਂ ਲਿਆ। ਕਰਜ਼ਾ ਕਿੰਗਫਿਸ਼ਰ ਏਅਰਲਾਈਨਜ਼ ਨੇ ਲਿਆ ਸੀ। ਪੈਸੇ ਦਾ ਨੁਕਸਾਨ ਇਕ ਅਸਲੀ ਤੇ ਅਫ਼ਸੋਸਜਨਕ ਕਾਰੋਬਾਰੀ ਨਾਕਾਮੀ ਕਾਰਨ ਹੋਇਆ। ਗਾਰੰਟਰ ਹੋਣਾ ਧੋਖ਼ਾਧੜੀ ਨਹੀਂ ਹੈ। ਉਨ੍ਹਾਂ ਟਵੀਟ ਕਰਕੇ ਇਹ ਵੀ ਕਿਹਾ ਸੀ ਕਿ ਮੈਂ ਮੂਲਧਨ ਦਾ 100 ਫ਼ੀਸਦੀ ਮੋੜਨ ਦਾ ਪ੍ਰਸਤਾਵ ਰੱਖਿਆ ਹੈ। ਕਿਰਪਾ ਕਰਕੇ ਉਹ ਲੈ ਲਓ।
ਵਿਜੇ ਮਾਲਿਆ ਦੇ ਮਾਮਲੇ 'ਤੇ ਪਿਛਲੇ ਸਾਲ 4 ਦਸੰਬਰ ਤੋਂ ਲੰਡਨ ਦੇ ਮੈਜਿਸਟ੍ਰੇਟ ਦੀ ਅਦਾਲਤ 'ਚ ਸੁਣਵਾਈ ਹੋ ਰਹੀ ਸੀ। ਕਲੇਅਰ ਮਾਂਟਗੁਮਰੀ ਦੀ ਅਗਵਾਈ 'ਚ ਮਾਲਿਆ ਦੇ ਵਕੀਲਾਂ ਨੇ ਇਹ ਦਲੀਲ ਦਿੱਤੀ ਸੀ ਕਿ ਕਿੰਗਫਿਸ਼ਰ ਏਅਰਲਾਈਨਜ਼ ਦਾ ਕਥਿਤ ਬੈਂਕ ਕਰਜ਼ਾ ਡਿਫ਼ਾਲਟ ਇਕ ਕਾਰੋਬਾਰੀ ਨਾਕਾਮੀ ਦਾ ਨਤੀਜਾ ਸੀ ਨਾ ਕਿ ਇਸ ਦੇ ਮਾਲਕ ਦੀ ਬੇਈਮਾਨੀ ਤੇ ਧੋਖ਼ਾਧੜੀ ਦੀ ਕਾਰਵਾਈ ਦਾ। ਬਚਾਅ ਪੱਖ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਮਾਲਿਆ ਨੇ 2016 'ਚ 80 ਫ਼ੀਸਦੀ ਮੂਲਧਨ ਮੋੜਨ ਦਾ ਪ੍ਰਸਤਾਵ ਦਿੱਤਾ ਸੀ ਪਰ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਭਾਰਤੀ ਬੈਂਕਾਂ ਦੇ ਇਕ ਸਮੂਹ ਨੇ ਇਸ ਤੋਂ ਇਨਕਾਰ ਕਰ ਦਿੱਤਾ। ਜਦੋਂਕਿ ਸਰਕਾਰੀ ਪੱਖ ਦਾ ਕਹਿਣਾ ਸੀ ਕਿ ਮਾਲਿਆ ਦੀ ਨੀਅਤ ਕਰਜ਼ੇ ਮੋੜਨ ਦੀ ਨਹੀਂ ਸੀ, ਕਿਉਂਕਿ ਉਨ੍ਹਾਂ ਦੀ ਏਅਰਲਾਈਨਜ਼ ਦਾ ਡੁੱਬਣਾ ਤੈਅ ਸੀ। ਸੁਣਵਾਈ ਦੌਰਾਨ ਜੱਜ ਨੇ ਕਿਹਾ ਸੀ ਕਿ ਸਾਫ਼ ਸੰਕੇਤ ਹੈ ਕਿ ਕਰਜ਼ ਦੇਣ ਲਈ ਬੈਂਕਾਂ ਨੇ ਆਪਣੇ ਹੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ। ਜੇਲ੍ਹ ਦੇ ਹਾਲਾਤ ਨੂੰ ਵੀ ਇਸ ਪੂਰੀ ਸੁਣਵਾਈ ਦੌਰਾਨ ਮੁੱਦਾ ਬਣਾਇਆ ਗਿਆ ਸੀ, ਜਿਸ ਤੋਂ ਬਾਅਦ ਮੁੰਬਈ ਦੀ ਆਰਥਰ ਜੇਲ੍ਹ ਦੀ ਵੀਡੀਓ ਵੀ ਅਦਾਲਤ 'ਚ ਪੇਸ਼ ਕਰਨੀ ਪਈ ਸੀ। 12 ਸਤੰਬਰ, 2018 ਨੂੰ ਵਿਜੇ ਮਾਲਿਆ ਨੇ ਇਹ ਕਹਿ ਕੇ ਭਾਰਤ ਦੀ ਸਿਆਸਤ 'ਚ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਸੀ ਕਿ ਉਸ ਨੇ 2016 'ਚ ਭਾਰਤ ਛੱਡਣ ਤੋਂ ਪਹਿਲਾਂ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਵਿੱਤ ਮੰਤਰੀ ਨੇ ਇਸ ਗੱਲ ਨੂੰ ਖ਼ਾਰਜ ਕਰ ਦਿੱਤਾ।
ਬਰਤਾਨੀਆ ਦੀ ਕਾਨੂੰਨੀ ਮਾਹਿਰ ਪਾਵਨੀ ਰੈੱਡੀ ਨੇ ਇਸ ਕੇਸ ਬਾਰੇ ਕਿਹਾ ਹੈ ਕਿ ਜੇ ਜੱਜ ਸਾਰੀ ਪ੍ਰਕਿਰਿਆ ਨਾਲ ਜੁੜੇ ਸਾਰੇ ਕਾਗਜ਼ਾਤ ਤੋਂ ਸੰਤੁਸ਼ਟ ਹੋ ਜਾਂਦੇ ਹਨ ਅਤੇ ਸਮਝਦੇ ਹਨ ਕਿ ਹਵਾਲਗੀ 'ਚ ਕੋਈ ਕਾਨੂੰਨੀ ਰੁਕਾਵਟ ਨਹੀਂ ਹੈ ਤਾਂ ਉਹ ਮਾਮਲਾ ਗ੍ਰਹਿ ਮੰਤਰੀ ਕੋਲ ਭੇਜ ਦੇਣਗੇ, ਜਿਨ੍ਹਾਂ ਕੋਲ ਹਵਾਲਗੀ ਬਾਰੇ ਫ਼ੈਸਲਾ ਲੈਣ ਦਾ ਅਧਿਕਾਰ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਵਿਜੇ ਮਾਲਿਆ ਦਾ ਪਾਸਪੋਰਟ ਰੱਦ ਕਰ ਦਿੱਤਾ ਸੀ। ਕਾਬਲੇਗੌਰ ਹੈ ਕਿ ਭਾਰਤ ਤੇ ਬਰਤਾਨੀਆ ਵਿਚਕਾਰ ਅਜਿਹੇ ਮਾਲਿਆਂ ਬਾਰੇ 1992 'ਚ ਹੋਈ ਹਵਾਲਗੀ ਸੰਧੀ ਤੋਂ ਬਾਅਦ ਸਿਰਫ਼ ਇਕ ਹੀ ਵਿਅਕਤੀ ਦੀ ਹਵਾਲਗੀ ਕੀਤੀ ਗਈ ਹੈ। ਇਸ ਤੋਂ ਇਲਾਵਾ ਦੂਸਰੇ ਮਾਮਲਿਆਂ ਨੂੰ ਵੱਖੋ-ਵੱਖ ਕਾਰਨਾਂ ਕਰਕੇ ਕਾਮਯਾਬੀ ਨਹੀਂ ਮਿਲੀ ਸਕੀ।
ਭਾਰਤ ਲਈ ਮਹਾਨ ਦਿਨ-ਜੇਤਲੀ

ਲੰਡਨ ਦੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਯੂ.ਪੀ.ਏ. ਦੇ ਸ਼ਾਸਨ ਦੌਰਾਨ ਲਾਭ ਲੈਣ ਵਾਲੇ ਅਪਰਾਧੀ ਨੂੰ ਐਨ.ਡੀ.ਏ. ਸਰਕਾਰ ਵਲੋਂ ਵਾਪਸ ਲਿਆਂਦਾ ਜਾ ਰਿਹਾ ਹੈ। ਜੇਤਲੀ ਨੇ ਟਵੀਟ ਕਰਦਿਆਂ ਇਸ ਨੂੰ ਭਾਰਤ ਲਈ ਮਹਾਨ ਦਿਨ ਦੱਸਦਿਆਂ ਕਿਹਾ ਕਿ ਭਾਰਤ ਨਾਲ ਧੋਖਾ ਕਰਨ ਵਾਲਾ ਕੋਈ ਵੀ ਵਿਅਕਤੀ ਸਜ਼ਾ ਤੋਂ ਨਹੀਂ ਬਚੇਗਾ।
ਜਲਦ ਭਾਰਤ ਲਿਆਂਦਾ ਜਾਵੇਗਾ-ਸੀ.ਬੀ.ਆਈ.
ਸੀ.ਬੀ.ਆਈ. ਨੇ ਲੰਡਨ ਦੀ ਅਦਾਲਤ ਵਲੋਂ ਵਿਜੇ ਮਾਲਿਆ ਦੀ ਹਵਾਲਗੀ ਦਾ ਆਦੇਸ਼ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਵਿਜੇ ਮਾਲਿਆ ਨੂੰ ਜਲਦ ਭਾਰਤ ਲਿਆਂਦੇ ਜਾਣ ਅਤੇ ਬੈਂਕ ਧੋਖ਼ਾਖੜੀ ਕੇਸ ਖ਼ਤਮ ਹੋਣ ਦੀ ਉਮੀਦ ਹੈ। ਸੀ.ਬੀ.ਆਈ. ਦੇ ਬੁਲਾਰੇ ਅਭਿਸ਼ੇਕ ਦਿਆਲ ਨੇ ਕਿਹਾ ਕਿ ਅਸੀਂ ਲੰਡਨ ਦੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਸਾਨੂੰ ਵਿਜੇ ਮਾਲਿਆ ਨੂੰ ਜਲਦ ਭਾਰਤ ਲਿਆਂਦੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਦੀਆਂ ਆਪਣੀਆਂ ਅੰਦਰੂਨੀ ਸ਼ਕਤੀਆਂ ਹਨ। ਅਸੀਂ ਇਸ ਕੇਸ 'ਤੇ ਸਖ਼ਤ ਮਿਹਨਤ ਕੀਤੀ ਹੈ। ਅਸੀਂ ਕਾਨੂੰਨ ਅਤੇ ਤੱਥਾਂ 'ਤੇ ਮਜ਼ਬੂਤ ਹਾਂ ਅਤੇ ਹਵਾਲਗੀ ਪ੍ਰਕਿਰਿਆ ਸਮਝਾਉਣ ਦੌਰਾਨ ਸਾਨੂੰ ਪੂਰਾ ਵਿਸ਼ਵਾਸ ਸੀ।
ਮੇਰੀ ਪੇਸ਼ਕਸ਼ ਫ਼ਰਜ਼ੀ ਨਹੀਂ ਸੀ-ਮਾਲਿਆ
ਮਾਲਿਆ ਨੇ ਅਦਾਲਤ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਕਥਨ ਨੂੰ ਖ਼ਾਰਜ ਕਰਨ ਦੀ ਮੰਗ ਕੀਤੀ ਜਿਸ 'ਚ ਕਿਹਾ ਗਿਆ ਕਿ ਉਸ ਨੇ ਪੈਸਾ ਚੋਰੀ ਕੀਤਾ ਹੈ। ਮਾਲਿਆ ਨੇ ਕਿਹਾ ਕਿ ਭਾਰਤੀ ਬੈਂਕਾਂ ਨੂੰ ਮੂਲਧਨ ਮੋੜਨ ਦੀ ਉਸ ਦੀ ਪੇਸ਼ਕਸ਼ ਫ਼ਰਜ਼ੀ ਨਹੀਂ ਸੀ। ਮਾਲਿਆ ਨੇ ਕਿਹਾ ਕਿ ਮੈਂ ਸਮਝੌਤਾ ਪੇਸ਼ਕਸ਼ ਕਰਨਾਟਕ ਹਾਈਕੋਰਟ ਸਾਹਮਣੇ ਰੱਖੀ ਸੀ। ਇਹ ਇਸ ਹਵਾਲਗੀ ਮੁਕੱਦਮੇ ਨਾਲ ਸਬੰਧਿਤ ਨਹੀਂ ਸੀ। ਉਨ੍ਹਾਂ ਮੂਲਧਨ ਮੋੜਨ ਦੀ ਆਪਣੀ ਪੇਸ਼ਕਸ਼ ਨੂੰ ਫ਼ਰਜ਼ੀ ਨਾ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਕੋਈ ਵੀ ਫ਼ਰਜ਼ੀ ਤਜਵੀਜ਼ ਨਾਲ ਕਾਨੂੰਨ ਦੀ ਅਦਾਲਤ ਦਾ ਨਿਰਾਦਰ ਨਹੀਂ ਕਰਦਾ। ਇਹ ਜਾਇਦਾਦਾਂ ਈ.ਡੀ. ਵਲੋਂ ਜ਼ਬਤ ਕੀਤੀਆਂ ਗਈਆਂ ਸਨ ਇਸ ਤਰ੍ਹਾਂ ਉਹ ਫ਼ਰਜ਼ੀ ਜਾਇਦਾਦਾਂ ਨਹੀਂ ਹੋ ਸਕਦੀਆਂ। ਉਨ੍ਹਾਂ ਕਿਹਾ ਕਿ ਉਸ ਦੀ ਸੰਪਤੀ ਦਾ ਮੁੱਲ ਸਭ ਨੂੰ ਅਦਾ ਕਰਨ ਤੋਂ ਵੀ ਵਧ ਹੈ ਅਤੇ ਉਹ ਇਸ 'ਤੇ ਹੀ ਧਿਆਨ ਕੇਂਦਰਿਤ ਕਰ ਰਿਹਾ ਸੀ। ਮਾਲਿਆ ਨੇ ਕਿਹਾ ਕਿ ਉਸ ਦੀ ਕਾਨੂੰਨੀ ਟੀਮ ਫ਼ੈਸਲੇ ਦੀ ਸਮੀਖਿਆ ਕਰੇਗੀ ਅਤੇ ਇਸ ਤੋਂ ਬਾਅਦ ਢੁੱਕਵੇਂ ਕਦਮ ਉਠਾਏਗੀ।
ਮੁੰਬਈ ਜੇਲ੍ਹ 'ਚ ਮਾਲਿਆ ਨੂੰ ਕੋਈ ਖ਼ਤਰਾ,
ਇਸ ਨੂੰ ਮੰਨਣ 'ਚ ਕੋਈ ਆਧਾਰ ਨਹੀਂ-ਅਦਾਲਤ

ਲੰਡਨ, 10 ਦਸੰਬਰ (ਪੀ. ਟੀ. ਆਈ.)-ਵਿਜੇ ਮਾਲਿਆ ਵਲੋਂ ਭਾਰਤੀ ਜੇਲ੍ਹਾਂ ਦੀ ਮਾੜੀ ਹਾਲਤ ਦਰਸਾਉਣ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਖ਼ਾਰਜ ਕਰਦਿਆਂ ਲੰਡਨ ਦੀ ਅਦਾਲਤ ਨੇ ਕਿਹਾ ਕਿ ਇਹ ਮੰਨਣ ਦਾ ਕੋਈ ਆਧਾਰ ਨਹੀਂ ਹੈ ਕਿ ਮੁੰਬਈ ਦੀ ਆਰਥਰ ਰੋਡ ਜੇਲ੍ਹ 'ਚ ਮਾਲਿਆ ਦੀ ਜਾਨ ਨੂੰ ਕੋਈ ਖ਼ਤਰਾ ਹੈ। ਅਦਾਲਤ ਨੇ ਕਿਹਾ ਕਿ ਮੁੰਬਈ ਦੀ ਆਰਥਰ ਰੋਡ ਜੇਲ੍ਹ ਦੀ ਬੈਰਕ ਨੰਬਰ 12, ਜਿੱਥੇ ਮਾਲਿਆ ਨੂੰ ਰੱਖਿਆ ਜਾਵੇਗਾ ਦੀ ਵੀਡੀਓ ਨੇ ਸਟੀਕ ਤਸਵੀਰ ਪੇਸ਼ ਕੀਤੀ ਹੈ ਅਤੇ ਇਸ ਦਾ ਹਾਲ ਹੀ ਵਿਚ ਨਵੀਨੀਕਰਨ ਕੀਤਾ ਗਿਆ ਹੈ। ਜੱਜ ਨੇ ਕਿਹਾ ਕਿ ਉਸ ਦੀ ਸ਼ੂਗਰ ਤੇ ਕੋਰਨੋਰੀ ਦੀ ਸਮੱਸਿਆ ਲਈ ਨਿੱਜੀ ਤੌਰ 'ਤੇ ਜੇਲ੍ਹ 'ਚ ਉਸ ਦੀ ਮੈਡੀਕਲ ਦੇਖਭਾਲ ਕੀਤੀ ਜਾਵੇਗੀ।
ਜੇਲ੍ਹ 'ਚ ਉੱਚ ਸੁਰੱਖਿਆ ਵਾਲਾ ਸੈੱਲ ਤਿਆਰ
ਮੁੰਬਈ, 10 ਦਸੰਬਰ (ਏਜੰਸੀ)-ਮੁੰਬਈ ਦੀ ਆਰਥਰ ਰੋਡ ਜੇਲ੍ਹ 'ਚ ਉੱਚ ਸੁਰੱਖਿਆ ਵਾਲਾ ਸੈੱਲ ਪੂਰੀ ਤਰ੍ਹਾਂ ਨਾਲ ਤਿਆਰ ਹੈ। ਜੇਕਰ ਵਿਜੇ ਮਾਲਿਆ ਨੂੰ ਭਾਰਤ ਲਿਆਂਦਾ ਜਾਂਦਾ ਹੈ ਤਾਂ ਉਸ ਨੂੰ ਇੱਥੇ ਰੱਖਿਆ ਜਾਵੇਗਾ। ਮਾਲਿਆ ਨੂੰ ਜੇਲ੍ਹ ਅੰਦਰ ਉੱਚ ਸੁਰੱਖਿਆ ਵਾਲੀ ਬੈਰਕ 'ਚ ਰੱਖਿਆ ਜਾਵੇਗਾ। ਦੱਸਣਯੋਗ ਹੈ ਕਿ ਇਸੇ ਜੇਲ੍ਹ 'ਚ ਹੀ 26/11 ਮੁੰਬਈ ਹਮਲੇ ਦੇ ਦੋਸ਼ੀ ਅਜਮਲ ਕਸਾਬ ਨੂੰ ਵੀ ਰੱਖਿਆ ਗਿਆ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਅਸੀਂ ਜੇਲ੍ਹ 'ਚ ਮਾਲਿਆ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਾਂਗੇ। ਮੈਡੀਕਲ ਐਮਰਜੈਂਸੀ ਦੌਰਾਨ ਮਾਲਿਆ ਦਾ ਬੈਰਕ ਨੇੜੇ ਸਥਿਤ ਡਿਸਪੈਂਸਰੀ 'ਚ ਇਲਾਜ ਕੀਤਾ ਜਾਵੇਗਾ, ਜਿੱਥੇ ਕੈਦੀਆਂ ਨੂੰ ਮੁਢਲਾ ਇਲਾਜ ਮੁਹੱਈਆ ਕਰਵਾਉਣ ਨੂੰ ਡਾਕਟਰ ਤੇ ਹੋਰ ਸਟਾਫ਼ ਹਾਜ਼ਰ ਹਨ। ਉੱਚ ਸੁਰੱਖਿਆ ਵਾਲੀਆਂ ਬੈਰਕਾਂ ਹੋਰਨਾਂ ਸੈੱਲਾਂ ਤੋਂ ਵੱਖਰੀਆਂ ਹਨ। ਇਹ ਬੈਰਕਾਂ ਲਗਾਤਾਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਰਹਿੰਦਿਆਂ ਹਨ ਅਤੇ ਇੱਥੇ ਸੁਰੱਖਿਆ ਬਲ ਆਧੁਨਿਕ ਹਥਿਆਰਾਂ ਨਾਲ ਤਾਇਨਾਤ ਰਹਿੰਦੇ ਹਨ।
ਅਦਾਲਤ ਦਾ ਫ਼ੈਸਲਾ ਅਸਥਾਨਾ ਲਈ ਖੁਸ਼ੀ ਦਾ ਕਾਰਨ
ਲੰਡਨ ਦੀ ਇਕ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਹਵਾਲਗੀ ਦਾ ਸੁਣਾਇਆ ਫ਼ੈਸਲਾ ਸੀ.ਬੀ.ਆਈ. ਦੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਲਈ ਖੁਸ਼ੀ ਦਾ ਕਾਰਨ ਬਣਿਆ ਹੈ ਕਿਉਂਕਿ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦਿਆਂ ਟਿੱਪਣੀ ਕੀਤੀ ਕਿ ਭਾਰਤੀ ਅਧਿਕਾਰੀ ਨੇ ਭ੍ਰਿਸ਼ਟ ਰੂਪ 'ਚ ਕੰਮ ਨਹੀਂ ਕੀਤਾ ਸੀ। ਦੱਸਣਯੋਗ ਹੈ ਕਿ 2016 'ਚ ਮਾਲਿਆ ਦੇ ਭਾਰਤ ਤੋਂ ਚਲੇ ਜਾਣ ਤੋਂ ਬਾਅਦ 1984 ਬੈਚ ਦੇ ਗੁਜਰਾਤ ਕੇਡਰ ਦੇ ਅਧਿਕਾਰੀ ਅਸਥਾਨਾ ਨੇ ਸੀ.ਬੀ.ਆਈ. ਦੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕੀਤੀ ਸੀ ਅਤੇ ਇੰਗਲੈਂਡ ਤੋਂ ਵਿਜੇ ਮਾਲਿਆ ਦੀ ਹਵਾਲਗੀ ਪ੍ਰਕਿਰਿਆ 'ਚ ਬਾਖ਼ੂਬੀ ਭੂਮਿਕਾ ਨਿਭਾਈ। ਵੈਸਟਮਿਨਿਸਟਰ ਮੈਜਿਸਟ੍ਰੇਟ ਅਦਾਲਤ ਦੀ ਜੱਜ ਐਮਾ ਅਰਬੂਥਨੋਟ ਨੇ ਆਪਣੇ ਆਦੇਸ਼ 'ਚ ਕਿਹਾ ਕਿ ਬਚਾਅ ਧਿਰ ਨੇ ਅਦਾਲਤ 'ਚ ਅਸਥਾਨਾ ਦੀ ਆਲੋਚਨਾ ਕੀਤੀ ਸੀ ਪਰ ਉਨ੍ਹਾਂ ਨੂੰ ਅਸਥਾਨਾ ਦੇ ਭ੍ਰਿਸ਼ਟ ਤਰੀਕੇ ਨਾਲ ਜਾਂ ਸਿਆਸਤ ਤੋਂ ਪ੍ਰੇਰਿਤ ਹੋ ਕੇ ਕੰਮ ਕਰਨ ਸਬੰਧੀ ਕੋਈ ਸਬੂਤ ਨਹੀਂ ਮਿਲਿਆ।

ਅਕਾਲ ਪੁਰਖ ਤੋਂ ਭੁੱਲਾਂ ਬਖ਼ਸ਼ਾਉਣ ਆਏ ਹਾਂ ਤੇ ਗੁਰੂ ਰੂਪ ਸੰਗਤ ਤੋਂ ਮੁਆਫ਼ੀ ਮੰਗਦੇ ਹਾਂ-ਬਾਦਲ

ਕਿਹਾ, ਸ਼੍ਰੋਮਣੀ ਅਕਾਲੀ ਦਲ ਸਾਰੇ ਪੰਜਾਬੀਆਂ ਤੇ ਸਿੱਖਾਂ ਦੀ ਜਥੇਬੰਦੀ ਹੈ

ਅੰਮ੍ਰਿਤਸਰ, 10 ਦਸੰਬਰ (ਜਸਵੰਤ ਸਿੰਘ ਜੱਸ)-ਆਪਣੇ ਇਕ ਦਹਾਕੇ ਦੇ ਰਾਜ ਦੌਰਾਨ ਜਾਣੇ-ਅਨਜਾਣੇ 'ਚ ਹੋਈਆਂ ਭੁੱਲਾਂ-ਗ਼ਲਤੀਆਂ ਦੀ ਅਕਾਲ ਪੁਰਖ ਅਤੇ ਸੰਗਤਾਂ ਤੋਂ ਮੁਆਫ਼ੀ ਮੰਗਣ ਲਈ ਸ਼ੋ੍ਰੋਮਣੀ ਅਕਾਲੀ ਦਲ ਵਲੋਂ ਦੋ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੂਹ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਦੋ ਦਿਨਾਂ ਤੱਕ ਸੰਗਤਾਂ ਦੇ ਜੋੜੇ ਝਾੜਨ, ਲੰਗਰ ਦੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਮੁਕੰਮਲ ਕਰਨ ਅਤੇ ਧੁਰ ਕੀ ਬਾਣੀ ਦੇ ਪਾਠ ਤੇ ਕੀਰਤਨ ਸਰਵਣ ਕਰਨ ਦੇ ਬਾਅਦ ਅੱਜ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਮੁੜ ਖਿਮਾ ਯਾਚਨਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸਥਿਤ ਗੁ: ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਸ਼ਹੀਦ ਨਿਹੰਗ ਸਿੰਘ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣ ਸਮੇਂ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇ: ਤੋਤਾ ਸਿੰਘ, ਡਾ: ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਗੁਲਜ਼ਾਰ ਸਿੰਘ ਰਣੀਕੇ ਤੇ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਸੀਨੀਅਰ ਅਕਾਲੀ ਆਗੂ, ਮੌਜੂਦਾ ਤੇ ਸਾਬਕਾ ਵਿਧਾਇਕ, ਜ਼ਿਲ੍ਹਾ ਪ੍ਰਧਾਨ, ਸ਼੍ਰੋਮਣੀ ਕਮੇਟੀ ਮੈਂਬਰ ਤੇ ਵਰਕਰ ਹਾਜ਼ਰ ਸਨ।
ਪਾਠ ਦੇ ਭੋਗ ਤੋਂ ਬਾਅਦ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤੇ ਜਾਣ ਉਪਰੰਤ ਅਰਦਾਸੀਏ ਸਿੰਘ ਨੇ ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਦਲ ਜਥੇਬੰਦੀ ਵਲੋਂ ਅਰਦਾਸ ਕਰਦਿਆਂ ਕਿਹਾ ਕਿ ਸਮੁੱਚੀ ਜਥੇਬੰਦੀ ਜੋਦੜੀ ਲੈ ਕੇ ਹਾਜ਼ਰ ਹੈ ਕਿ ਜਥੇਬੰਦੀ ਨੂੰ ਪਿਛਲੇ ਸਮੇਂ ਦੌਰਾਨ ਪੰਥ ਤੇ ਪੰਜਾਬ ਦੀ ਸੇਵਾ ਨਿਭਾਉਣ ਦਾ ਸੁਭਾਗ ਮਿਲਿਆ ਸੀ, ਇਸ ਦੌਰਾਨ ਸੇਵਾ ਕਰਦਿਆਂ ਜਾਣੇ-ਅਨਜਾਣੇ 'ਚ ਜੋ ਅਨੇਕਾਂ ਭੁੱਲਾਂ ਹੋ ਗਈਆਂ ਹੋਣਗੀਆਂ, ਆਪ ਜੀ ਨੇ ਰਹਿਮਤ ਕਰਦਿਆਂ ਹੋਇਆਂ ਭੁੱਲਾਂ ਬਖਸ਼ ਲੈਣੀਆਂ ਤੇ ਸਿੱਖ ਪੰਥ ਤੇ ਪੰਜਾਬ ਦੀ ਸੇਵਾ ਕਰਨ ਦਾ ਬਲ ਬਖਸ਼ਣਾ।
ਗੁਰੂ ਰੂਪ ਸੰਗਤ ਤੋਂ ਮੁਆਫ਼ੀ ਮੰਗਦੇ ਹਾਂ-ਬਾਦਲ
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਸੂਚਨਾ ਕੇਂਦਰ ਵਿਖੇ ਮੀਡੀਆ ਦੇ ਰੂ-ਬਰੂ ਹੁੰਦਿਆਂ ਤੇ ਸੰਖੇਪ ਗੱਲਬਾਤ ਦੌਰਾਨ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਨਹੀਂ ਸਾਰੇ ਪੰਜਾਬੀਆਂ ਤੇ ਸਿੱਖਾਂ ਦੀ ਜਥੇਬੰਦੀ ਹੈ। ਉਨ੍ਹਾਂ ਪੱਤਰਕਾਰਾਂ ਵਲੋਂ ਅਕਾਲੀ ਦਲ ਵਲੋਂ ਹੋਈਆਂ ਭੁੱਲਾਂ ਦੀ ਜਾਣਕਾਰੀ ਦੇਣ ਅਤੇ ਪੁੱਛੇ ਗਏ ਸਿਆਸੀ ਪ੍ਰਸ਼ਨਾਂ ਦੇ ਜਵਾਬ ਦੇਣ ਤੋਂ ਟਾਲਾ ਵੱਟਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਅਰਦਾਸ ਤੇ ਭੁੱਲਾਂ ਬਖ਼ਸ਼ਾਉਣ ਲਈ ਨਿਮਰਤਾ ਸਹਿਤ ਕੀਤੀ ਗਈ ਤਿੰਨ ਦਿਨ ਦੀ ਸੇਵਾ ਕੋਈ ਸਿਆਸੀ ਨਹੀਂ ਬਲਕਿ ਧਾਰਮਿਕ ਸਮਾਗਮ ਸੀ। ਉਨ੍ਹਾਂ ਕਿਹਾ ਕਿ ਸਮੁੱਚਾ ਅਕਾਲੀ ਦਲ ਵਾਹਿਗੁਰੂ, ਅਕਾਲ ਪੁਰਖ ਤੇ ਸੰਗਤ, ਜੋ ਕਿ ਗੁਰੂ ਰੂਪ ਹੁੰਦੀ ਹੈ, ਪਾਸੋਂ ਭੁੱਲਾਂ ਬਖਸ਼ਾਉਣ ਲਈ ਆਇਆ ਹੈ ਤੇ ਇਸ ਪਿੱਛੇ ਕੋਈ ਰਾਜਸੀ ਮਨੋਰਥ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜਾਣੀ ਜਾਣ ਤੇ ਬਖ਼ਸ਼ਣਹਾਰ ਹਨ।
ਸ਼੍ਰੋਮਣੀ ਕਮੇਟੀ ਦੇ ਕੰਮ ਕਾਜ 'ਚ ਸਿਆਸੀ ਦਖ਼ਲ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਸ਼੍ਰੋਮਣੀ ਕਮੇਟੀ ਦੇੇ ਕੰਮ ਕਾਜ ਵਿਚ ਦਖ਼ਲ ਨਹੀਂ ਦਿੱਤਾ। ਪਾਰਟੀ ਦੇ ਨਾਰਾਜ਼ ਆਗੂਆਂ ਵਲੋਂ ਪਾਰਟੀ ਪ੍ਰਤੀ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਮੁਆਫ਼ੀ ਦਿਉ ਅੱਜ ਕੋਈ ਸਿਆਸੀ ਗੱਲ ਨਹੀਂ ਕਰਨੀ, ਸਿਆਸੀ ਗੱਲਾਂ ਲਈ ਸਾਰੀ ਜ਼ਿੰਦਗੀ ਪਈ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਸਭ ਦੀ ਮਾਂ ਹੈ ਤੇ ਆਪਣੀ ਮਾਂ ਕੋਲ ਆ ਕੇ ਸੇਵਾ ਕਰੋ, ਉਨ੍ਹਾਂ ਇਕ ਵਾਰ ਫਿਰ ਦੁਹਰਾਇਆ ਕਿ ਹੋਈਆਂ ਭੁੱਲਾਂ ਚੁੱਕਾਂ ਦੀ ਸੰਗਤ ਤੋਂ ਵੀ ਮੁਆਫ਼ੀ ਮੰਗਦੇ ਹਾਂ ਤੇ ਅੱਜ ਮੁਆਫ਼ੀ ਭਾਵੇਂ ਜਿਹਦੇ ਕੋਲੋਂ ਮਰਜ਼ੀ ਮੰਗਵਾ ਲਓ। ਪਾਰਟੀ ਦੇ ਸਿਆਸੀ ਸੰਕਟ 'ਚ ਫਸੇ ਹੋਣ ਦੀ ਸਥਿਤੀ ਵਿਚ ਉਨ੍ਹਾਂ (ਸ. ਪ੍ਰਕਾਸ਼ ਸਿੰਘ ਬਾਦਲ) ਨੂੰ ਪਾਰਟੀ ਦੀ ਕਮਾਨ ਸੰਭਾਲਣ ਬਾਰੇ ਜਦੋਂ ਪੁੱਛਿਆ ਗਿਆ ਤਾਂ ਉਹ ਬਿਨਾਂ ਕੋਈ ਜਵਾਬ ਦਿੱਤਿਆਂ ਚਲੇ ਗਏ।
ਮੀਡੀਆ ਤੋਂ ਦੂਰ ਰਹੇ ਸੁਖਬੀਰ
ਜਿਉਂ ਹੀ ਪਾਠ ਦੇ ਭੋਗ ਉਪਰੰਤ ਅਰਦਾਸ ਹੋਈ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਸੀਨੀਅਰ ਆਗੂ ਮੀਡੀਆ ਨਾਲ ਗੱਲ ਕਰਨ ਤੋਂ ਬਚਦੇ ਹੋਏ ਪਰਿਕਰਮਾ ਵਿਚੋਂ ਬਾਹਰ ਚਲੇ ਗਏ। ਅਖ਼ੀਰ ਸਿਆਸਤ ਦੇ ਬਾਬਾ ਬੋਹੜ ਤੇ ਅਕਾਲੀ ਦਲ ਦੀ ਰੂਹੇ ਰਵਾਂ ਸ: ਪ੍ਰਕਾਸ਼ ਸਿੰਘ ਬਾਦਲ ਨੇ ਹੀ ਇਸ ਮੌਕੇ ਮੀਡੀਆ ਦੇ ਰੁ-ਬਰੂ ਹੋ ਕੇ ਪਾਰਟੀ ਵਲੋਂ ਮੁਆਫ਼ੀ ਮੰਗਣ ਬਾਰੇ ਨਪੀ ਤੁਲੀ ਭਾਸ਼ਾ ਵਿਚ ਗੱਲਬਾਤ ਕੀਤੀ। ਇਸ ਮੌਕੇ ਕਿਸੇ ਵੀ ਹੋਰ ਅਕਾਲੀ ਆਗੂ ਜਾਂ ਬੁਲਾਰੇ ਨੇ ਮੁਆਫ਼ੀ ਮੰਗਣ ਜਾਂ ਕੀਤੀ ਗਈ ਸੇਵਾ ਬਾਰੇ ਕੋਈ ਵੀ ਗੱਲ ਕਰਨ ਤੋਂ ਟਾਲਾ ਹੀ ਵੱਟਿਆ। ਚਰਚਾ ਸੀ ਕਿ ਪਾਰਟੀ ਵਲੋਂ ਇਨ੍ਹਾਂ ਤਿੰਨ ਦਿਨਾਂ ਦੌਰਾਨ ਕਿਸੇ ਵੀ ਆਗੂ ਨੂੰ ਮੀਡੀਆ ਨਾਲ ਕੋਈ ਵੀ ਗੱਲ ਕਰਨ ਤੋਂ ਸਖ਼ਤੀ ਨਾਲ ਮਨ੍ਹਾਂ ਕੀਤਾ ਹੋਇਆ ਸੀ।
ਅੱਜ ਦੇ ਅਰਦਾਸ ਸਮਾਗਮ ਵਿਚ ਉਪਰੋਕਤ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਮਨਜਿੰਦਰ ਸਿੰਘ ਸਿਰਸਾ, ਮਹੇਸ਼ ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਸਿਕੰਦਰ ਸਿੰਘ ਮਲੂਕਾ, ਦਰਬਾਰਾ ਸਿੰਘ ਗੁਰੂੁ, ਵੀਰ ਸਿੰਘ ਲੋਪੋਕੇ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਪ੍ਰੋ: ਵਿਰਸਾ ਸਿੰਘ ਵਲਟੋਹਾ, ਹਰਚਰਨ ਸਿੰਘ ਬੈਂਸ, ਜਥੇਦਾਰ ਕਰਤਾਰ ਸਿੰਘ ਅਲਹੌਰਾਂ, ਸਾਬਕਾ ਮੰਤਰੀ ਉਪਿੰਦਰਜੀਤ ਕੌਰ, ਤਲਬੀਰ ਸਿੰਘ ਗਿੱਲ, ਰਵੀਕਰਨ ਸਿੰਘ ਕਾਹਲੋਂ, ਗੁਰਪ੍ਰਤਾਪ ਸਿੰਘ ਟਿੱਕਾ, ਕੁਲਦੀਪ ਸਿੰਘ ਔਲਖ, ਦਿਲਬਾਗ ਸਿੰਘ ਵਡਾਲੀ, ਗੁਰਪ੍ਰੀਤ ਸਿੰਘ ਵਡਾਲੀ, ਰਾਣਾ ਪਲਵਿੰਦਰ ਸਿੰਘ, ਅਜੇਬੀਰਪਾਲ ਸਿੰਘ ਰੰਧਾਵਾ, ਰਾਣਾ ਰਣਬੀਰ ਸਿੰਘ ਲੋਪੋਕੇ, ਅਮਰਬੀਰ ਸਿੰਘ ਢੋਟ, ਰਣਜੀਤ ਸਿੰਘ ਖੰਨਾ, ਐਸ. ਆਰ. ਕਲੇਰ, ਮਾ: ਗੁਰਦੇਵ ਸਿੰਘ, ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਹੋਰ ਸੀਨੀਅਰ ਆਗੂ, ਸਾਬਕਾ ਮੰਤਰੀ ਤੇ ਮੌਜੂਦਾ ਤੇ ਸਾਬਕਾ ਵਿਧਾਇਕ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਸ: ਪ੍ਰਕਾਸ਼ ਸਿੰਘ ਬਾਦਲ, ਸ: ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਵੀ ਦਿੱਤਾ ਗਿਆ।

ਜਨਹਿਤ ਵਿਚ ਸਾਨੂੰ ਇਕ-ਦੂਸਰੇ ਨਾਲ ਸਹਿਯੋਗ ਕਰਨਾ ਚਾਹੀਦਾ-ਮੋਦੀ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦ ਦਾ ਕੰਮ-ਕਾਜ ਨਿਰਵਿਘਨ ਚਲਾਉਣ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਇਕ ਦੂਸਰੇ ਦਾ ਸਹਿਯੋਗ ਕਰਨਾ ਚਾਹੀਦਾ ਹੈ ਜੋ ਕਿ ਜਨਹਿਤ ਵਿਚ ਹੈ। ਮੀਟਿੰਗ 'ਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਹਵਾਲਾ ਦਿੰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਉਨ੍ਹਾਂ ਨੇ ਵਿਰੋਧੀ ਧਿਰ ਨੂੰ ਇਹ ਭਰੋਸਾ ਵੀ ਦਿੱਤਾ ਕਿ ਸਰਕਾਰ ਸਾਰੇ ਮੁੱਦਿਆਂ 'ਤੇ ਚਰਚਾ ਕਰਨੀ ਚਾਹੁੰਦੀ ਹੈ। ਪਤਾ ਲੱਗਾ ਹੈ ਕਿ ਸਰਕਾਰ ਨੇ ਇਹ ਵੀ ਸੁਝਾਅ ਦਿੱਤਾ ਕਿ ਸੰਸਦ ਦੇ ਦੋਵੇਂ ਸਦਨ ਮਹੱਤਵਪੂਰਨ ਵਿਧਾਨਕ ਕੰਮ-ਕਾਜ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਲਈ ਦੇਰ ਤਕ ਕੰਮ ਕਰ ਸਕਦੇ ਹਨ। ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਵਿਚਾਰ ਸੀ ਕਿ ਸਰਕਾਰ ਤੇ ਵਿਰੋਧੀ ਧਿਰ ਦੋਵਾਂ ਨੂੰ ਸਦਨ ਨੂੰ ਨਿਰਵਿਘਨ ਚਲਾਉਣ ਲਈ ਸਹਿਯੋਗ ਕਰਨਾ ਚਾਹੀਦਾ ਹੈ ਕਿਉਂਕਿ ਇਹ ਲੋਕਹਿਤ ਵਿਚ ਹੈ। ਮੰਤਰੀ ਨੇ ਦੱਸਿਆ ਕਿ ਮੋਦੀ ਨੇ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਸਾਰੇ ਮੁੱਦਿਆਂ 'ਤੇ ਚਰਚਾ ਕਰਨੀ ਚਾਹੁੰਦੀ ਹੈ। ਸਰਕਾਰ ਵਾਧੂ ਖ਼ਰਚੇ ਲਈ ਇਜਲਾਸ ਵਿਚ ਪੂਰਕ ਮੰਗਾਂ ਦੀ ਮਨਜ਼ੂਰੀ ਬਾਰੇ ਬਿੱਲ ਪੇਸ਼ ਕਰੇਗੀ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਮੁਤਾਬਿਕ ਵਿਰੋਧੀ ਧਿਰ ਨੇ ਮੀਟਿੰਗ ਦੌਰਾਨ ਇਹ ਸਪਸ਼ਟ ਕਰ ਦਿੱਤਾ ਕਿ ਉਹ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਬਣਾਉਣ ਲਈ ਦਬਾਅ ਪਾਵੇਗੀ ਅਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਅਤੇ ਰਿਜ਼ਰਵ ਬੈਂਕ ਦੀ ਖੁਦਮੁਖਤਿਆਰੀ ਸਮੇਤ ਕਈ ਮੁੱਦਿਆਂ ਨੂੰ ਉਠਾਵੇਗੀ। ਸਰਦ ਰੁੱਤ ਇਜਲਾਸ ਦੀਆਂ 20 ਬੈਠਕਾਂ ਹੋਣਗੀਆਂ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਾਂਗਰਸ, ਸਮਾਜਵਾਦੀ ਪਾਰਟੀ, ਰਾਸ਼ਟਰੀ ਜਨਤਾ ਦਲ, ਕਮਿਊਨਿਸਟ ਪਾਰਟੀ, ਨੈਸ਼ਨਲ ਕਾਨਫਰੰਸ ਅਤੇ 'ਆਪ' ਦੇ ਨੇਤਾ ਸ਼ਾਮਿਲ ਹੋਏ। ਤੋਮਰ ਵਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ ਅਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਵਿਜੇ ਗੋਇਲ ਸ਼ਾਮਿਲ ਹੋਏ। ਮੀਟਿੰਗ ਵਿਚ ਹਿੱਸਾ ਲੈਣ ਵਾਲੇ ਵਿਰੋਧੀ ਧਿਰ ਦੇ ਨੇਤਾਵਾਂ ਵਿਚ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਤੇ ਦੂਸਰੇ ਕਾਂਗਰਸੀ ਨੇਤਾ ਅਨੰਦ ਸ਼ਰਮਾ ਤੇ ਮਲਿਕਾਅਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਪ੍ਰੋ. ਰਾਮ ਗੋਪਾਲ ਯਾਦਵ, ਕਮਿਊਨਿਸਟ ਪਾਰਟੀ ਦੇ ਡੀ. ਰਾਜਾ, 'ਆਪ' ਦੇ ਭਗਵੰਤ ਮਾਨ, ਰਾਸ਼ਟਰੀ ਜਨਤਾ ਦਲ ਦੇ ਜੈ ਪ੍ਰਕਾਸ਼ ਨਰਾਇਣ ਯਾਦਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਿਲ ਹੋਏ।

ਰਾਜਸਥਾਨ ਤੇ ਮੱਧ ਪ੍ਰਦੇਸ਼ ਸਮੇਤ ਪੰਜ ਰਾਜਾਂ ਦੇ ਚੋਣ ਨਤੀਜੇ ਅੱਜ

ਨਵੀਂ ਦਿੱਲੀ, 10 ਦਸੰਬਰ (ਪੀ.ਟੀ.ਆਈ.)-ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ ਤੇ ਤੇਲੰਗਾਨਾ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਆਉਣਗੇ। 1.74 ਲੱਖ ਵੋਟਿੰਗ ਮਸ਼ੀਨਾਂ 'ਚ ਕੈਦ ਪੰਜ ਰਾਜਾਂ ਦੇ 8500 ਤੋਂ ਵਧ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਮੰਗਲਵਾਰ ਨੂੰ ਹੋਵੇਗਾ। ਉਕਤ ਪੰਜ ਰਾਜਾਂ ਦੀਆਂ ਕੁੱਲ 679 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਈਆਂ ਸਨ, ਪਰ ਰਾਜਸਥਾਨ 'ਚ ਇਕ ਉਮੀਦਵਾਰ ਦੀ ਮੌਤ ਹੋਣ ਕਰਕੇ ਉਸ ਸੀਟ 'ਤੇ ਵੋਟਿੰਗ ਨਹੀਂ ਹੋਈ ਸੀ। ਉਮੀਦਵਾਰਾਂ ਜਾਂ ਉਨ੍ਹਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ 'ਚ ਕੱਲ੍ਹ ਸਟਰਾਂਗਰੂਮ ਖੋਲ੍ਹੇ ਜਾਣਗੇ, ਜਿੱਥੋਂ ਮਸ਼ੀਨਾਂ ਨੂੰ ਗਿਣਤੀ ਕੇਂਦਰਾਂ 'ਚ ਲਿਜਾਇਆ ਜਾਵੇਗਾ। ਕੱਲ੍ਹ ਦੇ ਨਤੀਜੇ 2019 ਲੋਕ ਸਭਾ ਚੋਣਾਂ ਲਈ ਮਾਹੌਲ ਬਣਾਉਣਗੇ। ਖ਼ਾਸ ਕਰਕੇ ਇਹ ਨਤੀਜੇ ਭਾਜਪਾ ਲਈ ਕਾਫ਼ੀ ਅਹਿਮ ਹੋਣਗੇ, ਕਿਉਂਕਿ ਮੌਜੂਦਾ ਸਮੇਂ 'ਚ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ 'ਚ ਉਨ੍ਹਾਂ ਕੋਲ ਸੱਤਾ ਸੀ। ਦੱਸਣਯੋਗ ਹੈ ਕਿ 2014 ਦੀਆਂ ਆਮ ਚੋਣਾਂ ਦੌਰਾਨ ਭਾਜਪਾ ਦੀ ਜਿੱਤ 'ਚ ਉਕਤ ਤਿੰਨ ਰਾਜਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਜਿਥੋਂ ਉਨ੍ਹਾਂ ਨੇ 65 ਲੋਕ ਸਭਾ ਸੀਟਾਂ 'ਚੋਂ 62 'ਤੇ ਜਿੱਤ ਹਾਸਲ ਕੀਤੀ ਸੀ।

ਪੰਜਾਬ ਮੰਤਰੀ ਮੰਡਲ ਦੀ ਬੈਠਕ ਅਚਾਨਕ ਮੁਲਤਵੀ

ਚੰਡੀਗੜ੍ਹ, 10 ਦਸੰਬਰ (ਐਨ.ਐਸ. ਪਰਵਾਨਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਪਣੇ ਮੰਤਰੀ ਮੰਡਲ ਦੀ ਜਿਹੜੀ ਹੰਗਾਮੀ ਬੈਠਕ ਬੁਲਾਈ ਸੀ, ਉਹ ਅਚਾਨਕ ਮੁਲਤਵੀ ਕਰ ਦਿੱਤੀ, ਜਿਸ ਦਾ ਕਾਰਨ ਉਨ੍ਹਾਂ ਦੀ ਢਿੱਲੀ ਸਿਹਤ ਨੂੰ ਦੱਸਿਆ ਗਿਆ। ਪਤਾ ਲੱਗਾ ਹੈ ਕਿ ਹੁਣ ਇਹ ਬੈਠਕ 11 ਦਸੰਬਰ ਨੂੰ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਕੋਠੀ 'ਚ 3.30 ਵਜੇ ਹੋਵੇਗੀ, ਜਿਸ 'ਚ ਉਨ੍ਹਾਂ ਨਵੇਂ ਜਾਂ ਸੋਧ ਬਿੱਲਾਂ 'ਤੇ ਵਿਚਾਰ ਵਟਾਂਦਰਾ ਹੋਏਗਾ, ਜੋ 13 ਦਸੰਬਰ ਨੂੰ ਸ਼ੁਰੂ ਹੋਣ ਵਾਲੇ ਰਾਜ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕੀਤੇ ਜਾਣੇ ਹਨ।

ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਵਲੋਂ ਅਸਤੀਫ਼ਾ

ਨਵੀਂ ਦਿੱਲੀ, 10 ਦਸੰਬਰ (ਏਜੰਸੀਆਂ ਰਾਹੀਂ)-ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਜਿਨ੍ਹਾਂ ਦਾ ਕੇਂਦਰੀ ਬੈਂਕ ਦੀ ਖੁਦਮੁਖ਼ਤਿਆਰੀ ਨੂੰ ਲੈ ਕੇ ਟਕਰਾਅ ਚੱਲ ਰਿਹਾ ਸੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 55 ਸਾਲਾ ਪਟੇਲ ...

ਪੂਰੀ ਖ਼ਬਰ »

ਵਿਰੋਧੀ ਧਿਰ ਵਲੋਂ ਸੰਯੁਕਤ ਮੋਰਚਾ ਬਣਾਉਣ ਲਈ ਮੀਟਿੰਗ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਇਕ ਦਰਜਨ ਤੋਂ ਵੀ ਵੱਧ ਵਿਰੋਧੀ ਧਿਰ ਦੇ ਨੇਤਾਵਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਮੁਕਾਬਲਾ ਕਰਨ ਲਈ ਇਕ ਸੰਯੁਕਤ ਮੋਰਚਾ ਬਣਾਉਣ ਦੇ ਯਤਨ ਦੇ ਹਿੱਸੇ ਵਜੋਂ ਅੱਜ ਇਥੇ ਮੀਟਿੰਗ ...

ਪੂਰੀ ਖ਼ਬਰ »

ਪ੍ਰਮਾਣੂ ਸਮਰੱਥਾ ਵਾਲੀ ਅਗਨੀ-5 ਮਿਜ਼ਾਈਲ ਦਾ ਸਫ਼ਲ ਪ੍ਰੀਖਣ

5000 ਕਿੱਲੋਮੀਟਰ ਤੱਕ ਮਾਰ ਕਰ ਸਕਦੀ

ਬਾਲਾਸੋਰ (ਓਡੀਸ਼ਾ), 10 ਦਸੰਬਰ (ਏਜੰਸੀ)-ਭਾਰਤ ਨੇ ਓਡੀਸ਼ਾ ਦੇ ਸਮੁੰਦਰੀ ਤੱਟ ਡਾ: ਅਬਦੁਲ ਕਲਾਮ ਟਾਪੂ ਤੋਂ ਪ੍ਰਮਾਣੂ ਸਮਰੱਥਾ ਵਾਲੀ ਬੈਲਿਸਟਿਕ ਮਿਜ਼ਾਈਲ ਅਗਨੀ-5 ਦਾ ਸਫ਼ਲ ਪ੍ਰੀਖਣ ਕੀਤਾ। ਇਹ ਮਿਜ਼ਾਈਲ 5000 ਕਿਲੋਮੀਟਰ ਦੀ ਦੂਰੀ ਤੱਕ ਮਾਰ ਕਰ ਸਕਦੀ ਹੈ। ਰੱਖਿਆ ਸੂਤਰਾਂ ਨੇ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਦੇ ਵਰ੍ਹੇਗੰਢ ਸਮਾਗਮ 'ਚ ਮੁੱਖ ਮਹਿਮਾਨ ਹੋਣਗੇ ਅਡਵਾਨੀ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਦਿੱਲੀ ਵਿਧਾਨ ਸਭਾ, ਜਿਸ 'ਚ ਆਮ ਆਦਮੀ ਪਾਰਟੀ ਦਾ ਬਹੁਮਤ ਹੈ, ਨੇ ਇਸ ਹਫ਼ਤੇ ਦੇ ਅੰਤ 'ਚ ਆਪਣੇ ਪਹਿਲੇ ਇਜਲਾਸ ਦੀ 25ਵੀਂ ਵਰ੍ਹੇਗੰਢ ਮਨਾਉਣ ਲਈ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਮੁੱਖ ਮਹਿਮਾਨ ਨੂੰ ਸੱਦਾ ਦਿੱਤਾ ...

ਪੂਰੀ ਖ਼ਬਰ »

ਥਰੂਰ ਨੇ ਰਵੀ ਸ਼ੰਕਰ ਪ੍ਰਸਾਦ ਖ਼ਿਲਾਫ਼ ਕੀਤਾ ਮਾਣਹਾਨੀ ਦਾ ਮਾਮਲਾ

ਤਿਰੁਵਨੰਤਪੁਰਮ, 10 ਦਸੰਬਰ (ਪੀ.ਟੀ.ਆਈ.)- ਸੀਨੀਅਰ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਨੇ ਆਪਣੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਸਬੰਧ 'ਚ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ਾਂ 'ਚ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਕੁਸ਼ਵਾਹਾ ਵਲੋਂ ਅਸਤੀਫ਼ਾ, ਐਨ. ਡੀ. ਏ. ਨਾਲੋਂ ਨਾਤਾ ਤੋੜਿਆ

ਨਵੀਂ ਦਿੱਲੀ, 10 ਦਸੰਬਰ (ਏਜੰਸੀ)-ਆਰ. ਐਲ. ਐਸ. ਪੀ. ਦੇ ਪ੍ਰਧਾਨ ਉਪਿੰਦਰ ਕੁਸ਼ਵਾਹਾ ਨੇ ਅੱਜ ਭਾਜਪਾ ਨਾਲੋਂ ਆਪਣਾ ਨਾਤਾ ਤੋੜ ਲਿਆ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕੈਬਨਿਟ ਨੂੰ ਰਬੜ ਦੀ ਸਟੈਂਪ ...

ਪੂਰੀ ਖ਼ਬਰ »

ਵੀਰਭੱਦਰ ਸਿੰਘ ਤੇ ਉਸ ਦੀ ਪਤਨੀ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਦਿੱਲੀ ਦੀ ਇਕ ਅਦਾਲਤ ਨੇ ਅੱਜ 10 ਕਰੋੜ ਤੋਂ ਵੱਧ ਦੀ ਬੇਨਾਮੀ ਜਾਇਦਾਦ ਅਤੇ ਅਪਰਾਧਿਕ ਦੁਰਵਿਹਾਰ ਦੇ ਮਾਮਲੇ 'ਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ...

ਪੂਰੀ ਖ਼ਬਰ »

ਸਿੱਧੂ ਦੀ ਸਿਹਤ 'ਚ ਸੁਧਾਰ, ਛੇਤੀ ਸ਼ੁਰੂ ਕਰਨਗੇ ਕੰਮ

ਨਵੀਂ ਦਿੱਲੀ, 10 ਦਸੰਬਰ (ਏਜੰਸੀ)-ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਜੋ ਕਿ ਗਲੇ 'ਚ ਖਰਾਬੀ ਹੋਣ ਕਾਰਨ ਨਵੀਂ ਦਿੱਲੀ ਦੇ ਅਪੋਲੋ ਹਸਪਤਾਲ 'ਚ ਇਲਾਜ ਕਰਵਾ ਰਹੇ ਹਨ, ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ ਅਤੇ ਪਹਿਲਾਂ ਨਾਲੋਂ ਠੀਕ ਹਨ। ਉਨ੍ਹਾਂ ਨੂੰ ਆਰਾਮ ਕਰਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਭੰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 10 ਦਸੰਬਰ (ਏਜੰਸੀ)-ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਭੰਗ ਕਰਨ ਦੇ ਰਾਜਪਾਲ ਸੱਤਿਆਪਾਲ ਮਲਿਕ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਚੀਫ਼ ਜਸਟਿਸ ਰੰਜਨ ਗੰਗੋਈ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਕਿਹਾ ...

ਪੂਰੀ ਖ਼ਬਰ »

ਪਾਕਿਸਤਾਨ 'ਚ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਨਵੀਂ ਦਿੱਲੀ, 10 ਦਸੰਬਰ (ਏਜੰਸੀ)-ਪਾਕਿਸਤਾਨ 'ਚ ਸਿੱਖਾਂ 'ਤੇ ਅੱਤਿਆਚਾਰ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਇਕ ਗ਼ੈਰ ਸਰਕਾਰੀ ਸੰਸਥਾ ਦੇ ਕਾਰਕੁੰਨਾਂ ਨੇ ਇਥੇ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਪਾਕਿਸਤਾਨ 'ਚ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਦੀ ਮੰਗ ...

ਪੂਰੀ ਖ਼ਬਰ »

ਕੈਪਟਨ ਵਲੋਂ ਕਰਤਾਰਪੁਰ ਲਾਂਘੇ ਨੂੰ ਆਈ.ਐੱਸ.ਆਈ. ਦੀ ਸਾਜਿਸ਼ ਕਹਿਣਾ ਮੰਦਭਾਗਾ-ਚੰਦੂਮਾਜਰਾ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸੰਸਦੀ ਕਾਰਜਕਾਰੀ ਮੰਤਰੀ ਨਰਿੰਦਰ ਤੋਮਰ ਦੀ ਅਗਵਾਈ ਹੇਠ ਹੋਈ ਸਰਬ ਪਾਰਟੀ ਦੀ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਦੀ ਬੈਠਕ ਹੋਈ। ਬੈਠਕ ਵਿਚ ਅਕਾਲੀ ਦਲ ਵਲੋਂ ਭਾਗ ਲੈਂਦਿਆਂ ...

ਪੂਰੀ ਖ਼ਬਰ »

ਪਾਕਿ 'ਚ ਸਾਰਕ ਬੈਠਕ 'ਚੋਂ ਭਾਰਤੀ ਕੂਟਨੀਤਕ ਵਲੋਂ ਵਾਕਆਊਟ

ਅੰਮ੍ਰਿਤਸਰ, 10 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਸਲਾਮਾਬਾਦ 'ਚ ਕਰਵਾਏ ਗਏ 34ਵੇਂ ਸਾਰਕ ਚਾਰਟਰ ਦਿਵਸ ਮੌਕੇ ਸਾਰਕ ਦੇਸ਼ਾਂ ਦੇ ਨੁਮਾਇੰਦਿਆਂ ਦੀ ਬੁਲਾਈ ਗਈ ਬੈਠਕ 'ਚ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਇਕ ਮੰਤਰੀ ਦੀ ਸ਼ਮੂਲੀਅਤ ਕਾਰਨ ਰੋਸ ਵਜੋਂ ਭਾਰਤੀ ...

ਪੂਰੀ ਖ਼ਬਰ »

ਹੈਲੀਕਾਪਟਰ ਘੁਟਾਲਾ

ਮਿਸ਼ੇਲ ਦਾ ਰਿਮਾਂਡ 5 ਦਿਨ ਹੋਰ ਵਧਾਇਆ

ਨਵੀਂ ਦਿੱਲੀ, 10 ਦਸੰਬਰ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਅਗਸਤਾਵੈਸਟਲੈਂਡ ਹੈਲੀਕਾਪਟਰ ਖਰੀਦ ਘੁਟਾਲੇ ਦੇ ਵਿਚੋਲੇ ਕ੍ਰਿਸਟੀਨ ਮਿਸ਼ੇਲ ਦੀ ਹਿਰਾਸਤ ਨੂੰ ਅੱਗੇ ਗਏ 5 ਦਿਨ ਹੋਰ ਵਧਾ ਦਿੱਤਾ। ਉਸ ਨੂੰ ਪਹਿਲਾਂ ਦਿੱਤੇ 5 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ...

ਪੂਰੀ ਖ਼ਬਰ »

ਪਾਕਿ ਜਾਰੀ ਰੱਖੇਗਾ ਕਸ਼ਮੀਰ ਦੇ ਨਾਗਰਿਕਾਂ ਲਈ ਕੂਟਨੀਤਕ ਸਹਿਯੋਗ-ਇਮਰਾਨ ਖ਼ਾਨ

ਅੰਮ੍ਰਿਤਸਰ, 10 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਕਸ਼ਮੀਰ ਦੇ ਨਾਗਰਿਕਾਂ ਨੂੰ ਕੂਟਨੀਤਕ, ਰਾਜਨੀਤਕ ਅਤੇ ਨੈਤਿਕ ਸਹਿਯੋਗ ਦੇਣਾ ਜਾਰੀ ਰੱਖੇਗਾ। ਮਨੁੱਖੀ ਅਧਿਕਾਰ ਦਿਵਸ ਮੌਕੇ ਇਹ ਟਿੱਪਣੀ ਆਪਣੇ ਸੰਦੇਸ਼ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX