ਤਾਜਾ ਖ਼ਬਰਾਂ


ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  6 minutes ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  19 minutes ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  34 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  51 minutes ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 2 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 3 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਤਲਵਾਰ ਦੇ ਜ਼ਖ਼ਮ ਮਿਟ ਜਾਂਦੇ ਹਨ ਪਰ ਜ਼ਬਾਨ ਦੇ ਨਹੀਂ ਮਿਟਦੇ। -ਜੇਮਜ਼ ਐਲਨ

ਪੰਜਾਬ / ਜਨਰਲ

ਸ਼੍ਰੋਮਣੀ ਕਮੇਟੀ ਵਲੋਂ 7 ਜਨਵਰੀ ਤੋਂ ਪੰਜਾਬ ਭਰ 'ਚ ਸਜਾਏ ਜਾਣਗੇ ਨਗਰ ਕੀਰਤਨ

ਅੰਮਿ੍ਤਸਰ, 10 ਦਸੰਬਰ (ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ 7 ਜਨਵਰੀ ਨੂੰ ਜੋ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਦੀ ਤਿਆਰੀ ਅਤੇ ਰੂਪ-ਰੇਖਾ ਉਲੀਕਣ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌੌਗਵਾਲ ਵੱਲ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ, ਹਲਕਾ ਇੰਚਾਰਜਾਂ ਤੇ ਕਮੇਟੀ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ | ਭਾਈ ਲੌਾਗੋਵਾਲ ਨੇ ਦੱਸਿਆ ਕਿ ਇਹ ਨਗਰ ਕੀਰਤਨ 7 ਜਨਵਰੀ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਤੋਂ ਸ਼ੁਰੂ ਹੋਵੇਗਾ, ਜੋ ਅਗਲੇ ਕੁਝ ਮਹੀਨੇ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚੋਂ ਹੁੰਦਾ ਹੋਇਆ ਵਾਪਸ ਸੁਲਤਾਨਪੁਰ ਲੋਧੀ ਵਿਖੇ ਹੀ ਸੰਪੂਰਨ ਹੋਵੇਗਾ | ਉਨ੍ਹਾਂ ਆਸ ਪ੍ਰਗਟਾਈ ਕਿ ਨਗਰ ਕੀਰਤਨ ਸੰਗਤ ਨੂੰ ਇਤਿਹਾਸਕ ਗੁਰਪੁਰਬ ਮੌਕੇ ਜਾਹੋ-ਜਲਾਲ ਨਾਲ ਸ਼ਮੂਲੀਅਤ ਕਰਨ ਸਬੰਧੀ ਪ੍ਰੇਰਨਾ ਦਿੰਦਾ ਹੋਇਆ ਅਪ੍ਰੈਲ ਮਹੀਨੇ ਤੱਕ ਸਾਰੇ ਪੰਜਾਬ ਦੀ ਯਾਤਰਾ ਸੰਪੂਰਨ ਕਰੇਗਾ |ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਨਾਲ ਸੰਗਤ ਦੇ ਦਰਸ਼ਨਾਂ ਲਈ ਇਤਿਹਾਸਕ ਸ਼ਸਤਰਾਂ ਅਤੇ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਵਾਲੀ ਬੱਸ ਵੀ ਚੱਲੇਗੀ | ਭਾਈ ਲੌਾਗੋਵਾਲ ਨੇ ਦੱਸਿਆ ਕਿ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ ਨਗਰ ਕੀਰਤਨ ਦੇ ਰਾਤ ਦਾ ਵਿਸ਼ਰਾਮ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਵੇਗਾ, ਜਿੱਥੋਂ 8 ਜਨਵਰੀ ਨੂੰ ਤਰਨ ਤਾਰਨ ਲਈ ਰਵਾਨਾ ਹੋਵੇਗਾ | 9 ਜਨਵਰੀ ਨੂੰ ਤਰਨ ਤਾਰਨ ਤੋਂ ਪਹੂਵਿੰਡ, 10 ਜਨਵਰੀ ਨੂੰ ਪਹੂਵਿੰਡ ਤੋਂ ਕੈਰੋਂ/ਪੱਟੀ, 11 ਜਨਵਰੀ ਨੂੰ ਕੈਰੋਂ/ਪੱਟੀ ਤੋਂ ਆਰਫਕੇ (ਫ਼ਿਰੋਜ਼ਪੁਰ) ਅਤੇ 12 ਜਨਵਰੀ ਨੂੰ ਆਰਫਕੇ ਤੋਂ ਚੱਲ ਕੇ ਗੁਰਦੁਆਰਾ ਸਾਹਿਬ ਬਜੀਦਪੁਰ ਵਿਖੇ ਰਾਤ ਦਾ ਵਿਸ਼ਰਾਮ ਹੋਵੇਗਾ | ਇਕੱਤਰਤਾ ਵਿਚ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਉਪਿੰਦਰਜੀਤ ਕੌਰ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਕਰਮੂੰਵਾਲਾ, ਚਰਨਜੀਤ ਸਿੰਘ ਬਰਾੜ, ਪ੍ਰਕਾਸ਼ ਚੰਦ ਗਰਗ, ਖ਼ੁਸ਼ਵਿੰਦਰ ਸਿੰਘ ਭਾਟੀਆ, ਗੁਰਮੀਤ ਸਿੰਘ ਤਿ੍ਲੋਕੇਵਾਲਾ, ਅਮਰੀਕ ਸਿੰਘ ਕੋਟਸ਼ਮੀਰ, ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਵਿਛੋਆ, ਭਾਈ ਮਨਜੀਤ ਸਿੰਘ, ਅਲਵਿੰਦਰਪਾਲ ਸਿੰਘ ਪੱਖੋਕੇ, ਰਾਜਿੰਦਰ ਸਿੰਘ ਮਹਿਤਾ, ਸਤਨਾਮ ਸਿੰਘ ਰਾਹੀਂ ਭਦੌੜ, ਹਰਿੰਦਰ ਸਿੰਘ ਰਣੀਆ, ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਜਰਨੈਲ ਸਿੰਘ ਡੋਗਰਾਂਵਾਲਾ, ਨਵਤੇਜ ਸਿੰਘ ਕਾਉਣੀ, ਗੁਰਮੀਤ ਸਿੰਘ ਬੂਹ, ਰਵਿੰਦਰ ਸਿੰਘ ਚੱਕ, ਪਰਮਜੀਤ ਸਿੰਘ ਰਾਏਪੁਰ, ਪ੍ਰੀਤਮ ਸਿੰਘ ਮਲਸੀਹਾਂ, ਜੈਪਾਲ ਸਿੰਘ ਮੰਡੀਆ, ਬੀਬੀ ਗੁਰਪ੍ਰੀਤ ਕੌਰ ਰੂਹੀ, ਦਰਸ਼ਨ ਸਿੰਘ ਸ਼ੇਰਖਾਂ, ਸਤਪਾਲ ਸਿੰਘ ਤਲਵੰਡੀ ਭਾਈ, ਮਨਜੀਤ ਸਿੰਘ ਬੱਪੀਆਣਾ, ਰਤਨ ਸਿੰਘ ਜਫਰਵਾਲ, ਅਮਰਜੀਤ ਸਿੰਘ ਬੰਡਾਲਾ, ਰਘਬੀਰ ਸਿੰਘ ਸਹਾਰਨ ਮਾਜਰਾ, ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਗੁਰਲਾਲ ਸਿੰਘ, ਅਵਤਾਰ ਸਿੰਘ ਜੀਰਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਮੁੱਖ ਸਕਤਰ ਡਾ. ਰੂਪ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ, ਬਿਜੈ ਸਿੰਘ ਬਾਦੀਆਂ ਤੇ ਹੋਰ ਸ਼ੋੋ੍ਰਮਣੀ ਕਮੇਟੀ ਅਧਿਕਾਰੀ ਮੌਜਦ ਸਨ |

ਜਲੰਧਰ ਡਵੀਜ਼ਨਾਂ ਦੀਆਂ ਵੋਟਰ ਸੂਚੀਆਂ ਦੇਸ਼ ਭਰ 'ਚੋਂ ਵਧੀਆ ਹੋਣਗੀਆਂ-ਡਵੀਜ਼ਨਲ ਕਮਿਸ਼ਨਰ

ਜਲੰਧਰ, 10 ਦਸੰਬਰ (ਚੰਦੀਪ ਭੱਲਾ)-ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਬੀ. ਪੁਰਸ਼ਾਰਥਾ ਨੇ ਅੱਜ 7 ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਤੰਤਰਿਕ ਪ੍ਰਕਿਰਿਆ 'ਚ ਲੋਕਾਂ ਦੀ ਸ਼ਮੂਲੀਅਤ ਲਈ ਵੱਧ ਤੋਂ ਵੱਧ ਜਾਗਰੂਕਤਾ ਮੁਹਿੰਮਾਂ ਚਲਾਉਣ ਤਾਂ ਜੋ ਉਨ੍ਹਾਂ ...

ਪੂਰੀ ਖ਼ਬਰ »

ਬੰਗਲਾਦੇਸ਼ ਤੇ ਭਾਰਤ ਇਕ-ਦੂਜੇ ਦੇ ਅਭਿੰਨ ਅੰਗ-ਮੁਅੱਜ਼ਮ ਅਲੀ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਭਾਰਤ ਅਤੇ ਬੰਗਲਾਦੇਸ਼ ਗੁਆਂਢੀ ਮੁਲਕ ਹੀ ਨਹੀਂ ਸਗੋਂ ਇਕ-ਦੂਜੇ ਦੇ ਅਭਿੰਨ ਅੰਗ ਵੀ ਹਨ ਅਤੇ ਦੋਵਾਂ ਮੁਲਕਾਂ ਦੇ ਵਿਚਾਲੇ ਭਵਿੱਖ 'ਚ ਕਾਰੋਬਾਰ ਅਤੇ ਨਿਵੇਸ਼ ਦੀਆਂ ਕਾਫ਼ੀ ਸੰਭਾਵਨਾਵਾਂ ਹਨ | ਇਹ ਸ਼ਬਦ ਭਾਰਤ 'ਚ ਬੰਗਲਾਦੇਸ਼ ਦੇ ...

ਪੂਰੀ ਖ਼ਬਰ »

ਪਾਈਟੈਕਸ 'ਚ ਢਾਈ ਲੱਖ ਲੋਕਾਂ ਨੇ ਕੀਤੀ ਸ਼ਮੂਲੀਅਤ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਸਥਾਨਕ ਰਣਜੀਤ ਐਵਨਿਊ 'ਚ ਪਿਛਲੇ ਪੰਜ ਦਿਨਾਂ ਤੋਂ ਚੱਲ ਰਿਹਾ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ (ਪਾਈਟੈਕਸ-2018) ਅੱਜ ਸਮਾਪਤ ਹੋ ਗਿਆ | ਪੰਜ ਰੋਜ਼ਾ ਮੇਲੇ ਦੌਰਾਨ ਇੱਥੇ ਦੋ ਲੱਖ 60 ਹਜ਼ਾਰ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿੱਥੇ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਨੂੰ ਲੱਗੀ ਭਿਆਨਕ ਅੱਗ, ਕਰਿੰਦੇ ਦੀ ਮੌਤ

ਡੇਰਾਬੱਸੀ, 10 ਦਸੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ-ਬਰਵਾਲਾ ਸੜਕ 'ਤੇ ਸਥਿਤ ਪਿੰਡ ਸੈਦਪੁਰਾ ਵਿਖੇ ਪੈਟਰੋਲ ਪੰਪ ਦੇ ਸਾਹਮਣੇ ਇਕ ਅੰਗਰੇਜ਼ੀ/ਦੇਸੀ ਸ਼ਰਾਬ ਦੇ ਠੇਕੇ ਅਤੇ ਅਹਾਤੇ ਅੰਦਰ ਅਚਾਨਕ ਭਿਆਨਕ ਅੱਗ ਲੱਗ ਜਾਣ ਕਾਰਨ ਠੇਕੇ ਅੰਦਰ ਸੁੱਤੇ ਪਏ ਇਕ ਕਰਿੰਦੇ ਦੀ ...

ਪੂਰੀ ਖ਼ਬਰ »

14 ਕਰੋੜ ਦੀ ਠੱਗੀ ਦੇ ਮਾਮਲੇ 'ਚ ਕਿੰਗਫਿਸ਼ਰ ਬੀਅਰ ਕੰਪਨੀ ਦੇ ਮਾਲਕਾਂ ਿਖ਼ਲਾਫ਼ ਕੇਸ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬੈਂਕ ਨਾਲ 14 ਕਰੋੜ 44 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕਿੰਗਫਿਸ਼ਰ ਬੀਅਰ ਕੰਪਨੀ ਦੇ ਮਾਲਕਾਂ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਇਲਾਹਬਾਦ ਬੈਂਕ ਦੇ ਮੈਨੇਜਰ ਬੀ.ਐਸ. ...

ਪੂਰੀ ਖ਼ਬਰ »

ਭੋਲੀ ਮਹੰਤ ਨੂੰ ਭੇਦਭਰੀ ਹਾਲਤ 'ਚ ਅੱਗ ਨਾਲ ਸਾੜਿਆ

ਭਵਾਨੀਗੜ੍ਹ, 10 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਬੀਤੀ ਅੱਧੀ ਰਾਤ ਨੂੰ ਕੁਝ ਵਿਅਕਤੀਆਂ ਵਲੋਂ ਹਨੂੰਮਾਨ ਬਸਤੀ ਵਿਚ ਰਹਿੰਦੇ ਕਿੰਨਰ ਭੋਲੀ ਮਹੰਤ ਨੂੰ ਭੇਦਭਰੀ ਹਾਲਤ ਵਿਚ ਅੱਗ ਲਗਾ ਕੇ ਸਾੜ ਦੇਣ ਦਾ ਸਮਾਚਾਰ ਹੈ | ਉਕਤ ਕਿੰਨਰ ਦੇ ਸਾਥੀ ਮੀਨਾ ਮਹੰਤ ਅਤੇ ਚਾਂਦਨੀ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ 3 ਕਿਸਾਨਾਂ ਵਲੋਂ ਖ਼ੁਦਕੁਸ਼ੀ

ਮੰਡੀ ਲੱਖੇਵਾਲੀ, 10 ਦਸੰਬਰ (ਰੁਪਿੰਦਰ ਸਿੰਘ ਸੇਖੋਂ, ਮਿਲਖ ਰਾਜ)-ਪਿੰਡ ਰਾਮਗੜ੍ਹ ਚੂੰਘਾਂ ਦੇ ਕਿਸਾਨ ਨੇ ਆਪਣੇ ਸਿਰ ਚੜ੍ਹੀ ਕਰਜ਼ੇ ਦੀ ਪੰਡ ਭਾਰੀ ਹੋਣ ਅਤੇ ਵਾਪਸ ਕਰਨ ਤੋਂ ਅਸਮਰਥ ਹੋ ਕੇ ਆਖ਼ਰ ਆਪਣੀ ਜਾਨ ਤੋਂ ਹੱਥ ਧੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਉਮਰ ਕੈਦ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਇਕ ਪ੍ਰਵਾਸੀ ਨੌਜਵਾਨ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ 1 ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਵੀ ਦਿੱਤੇ ਹਨ | ਜੁਰਮਾਨੇ ਦੀ ਰਕਮ ਵਿਚੋਂ 50 ਹਜ਼ਾਰ ਰੁਪਏ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ: ਸਮਾਂ ਥੋੜ੍ਹਾ, ਪਰ ਠੰਢ 'ਚ ਵੀ ਗਰਮਾਈ ਪੇਂਡੂ ਸਿਆਸਤ

ਡਾ. ਕਾਹਲੋਂ ਬਟਾਲਾ, 10 ਦਸੰਬਰ -ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਸਿਆਸਤ ਪੂਰੀ ਤਰ੍ਹਾਂ ਗਰਮਾ ਚੱੁਕੀ ਹੈ | ਦਸੰਬਰ ਮਹੀਨੇ ਦੀ ਠੰਢ 'ਚ ਸਿਆਸੀ ਪਾਰਾ ਪੂਰੀ ਤਰ੍ਹਾਂ ਚੜ੍ਹ ਚੁੱਕਾ ਹੈ ਅਤੇ ਪਿੰਡਾਂ ਦੇ ਗਰਮਾਏ ਸਿਆਸੀ ਪਿੜ 'ਚ ਸਰਪੰਚੀ -ਪੰਚੀ ਦੇ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਬੈਠਕ 'ਚ ਲਿਆਂਦਾ ਜਾ ਸਕਦਾ ਹੈ 33 ਫ਼ੀਸਦੀ ਰਾਖਵਾਂਕਰਨ ਦਾ ਪ੍ਰਸਤਾਵ

ਚੰਡੀਗੜ੍ਹ, 10 ਦਸੰਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਦੇ ਯੁਵਰਾਜ ਅਤੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਿਲਾ ਆਗੂਆਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸਬੰਧੀ ਲਿਖੇ ਪੱਤਰ ਮਗਰੋਂ ਇਸ 'ਤੇ ਕੰਮ ਸ਼ੁਰੂ ...

ਪੂਰੀ ਖ਼ਬਰ »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਦੀ ਹਾਲਤ ਤਰਸਯੋਗ

ਜਲੰਧਰ, 10 ਦਸੰਬਰ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ ਆਜ਼ਾਦੀ ਤੋਂ ਪਹਿਲਾਂ ਸੰਨ 1880 ਤੋਂ ਬਾਅਦ ਸਮਾਜ ਸੇਵੀ ਸੰਸਥਾਵਾਂ ਨੇ ਦੇਸ਼ ਭਰ ਦੇ ਲੋਕਾਂ ਨੂੰ ਸਿੱਖਿਅਤ ਕਰਨ ਤੇ ਸਿੱਖਿਆ ਦੇ ਪ੍ਰਚਾਰ ਤੇ ਪਸਾਰ ਲਈ ਸਕੂਲਾਂ ਦੀ ਸਥਾਪਨਾ ਕੀਤੀ, ਜਿਸ ਤਹਿਤ ਸੂਬੇ ਪੰਜਾਬ 'ਚ 484 ...

ਪੂਰੀ ਖ਼ਬਰ »

ਪ੍ਰਵਾਸੀ ਪੰਛੀਆਂ ਦਾ ਸ਼ਿਕਾਰ ਕਰਨ ਵਾਲੇ ਤਿੰਨ ਕਾਬੂ

ਹਰੀਕੇ ਪੱਤਣ, 10 ਦਸੰਬਰ (ਸੰਜੀਵ ਕੁੰਦਰਾ)-ਵਿਸ਼ਵ ਪ੍ਰਸਿੱਧ ਹਰੀਕੇ ਝੀਲ 'ਚ ਇਸ ਸਮੇਂ ਸਰਦ ਰੁੱਤ ਦੇ ਮਹਿਮਾਨ ਪ੍ਰਵਾਸੀ ਪੰਛੀਆਂ ਦਾ ਮੇਲਾ ਲੱਗਾ ਹੋਇਆ ਹੈ ਤੇ ਜਿੱਥੇ ਇਨ੍ਹਾਂ ਪੰਛੀਆਂ ਦਾ ਮਨਮੋਹਕ ਨਜ਼ਾਰਾ ਵੇਖਣ ਦੇਸ਼-ਵਿਦੇਸ਼ ਤੋਂ ਸੈਲਾਨੀ ਹਰੀਕੇ ਝੀਲ 'ਤੇ ...

ਪੂਰੀ ਖ਼ਬਰ »

ਸਰਹੱਦ ਤੋਂ 5 ਕਿੱਲੋ ਹੈਰੋਇਨ ਅਤੇ ਦੋ ਪਾਕਿਸਤਾਨੀ ਸਿੰਮਾਂ ਬਰਾਮਦ

ਜਲਾਲਾਬਾਦ, 10 ਦਸੰਬਰ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ/ਕਰਨ ਚੁਚਾਰ)-ਬੀ.ਐਸ.ਐਫ਼. ਅਤੇ ਪੰਜਾਬ ਪੁਲਿਸ ਵਲੋਂ ਅੱਜ ਸਵੇਰੇ ਬਾਰਡਰ 'ਤੇ ਚਲਾਏ ਸਾਂਝੇ ਆਪ੍ਰੇਸ਼ਨ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਬੀ.ਐਸ.ਐਫ. ਦੀ ਡੀ.ਐਨ.ਡੀ.ਆਰ. ਚੌਾਕੀ ਕੋਲੋਂ ਤਲਾਸ਼ੀ ...

ਪੂਰੀ ਖ਼ਬਰ »

ਅੱਜ ਸ੍ਰੀ ਹਰਿਮੰਦਰ ਸਾਹਿਬ ਪੁੱਜਣਗੇ ਮੁਤਵਾਜ਼ੀ ਜਥੇਦਾਰ

ਅੰਮਿ੍ਤਸਰ, 10 ਦਸੰਬਰ (ਜੱਸ)-ਬਰਗਾੜੀ ਮੋਰਚੇ ਦੀ ਸਮਾਪਤੀ ਉਪਰੰਤ ਸਰਬੱਤ ਖ਼ਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਭਾਈ ਬਲਜੀਤ ਸਿੰਘ ਦਾਦੂਵਾਲ ਭਲਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਣਗੇ | ਭਾਈ ਜਰਨੈਲ ਸਿੰਘ ਸਖੀਰਾ ਨੇ ...

ਪੂਰੀ ਖ਼ਬਰ »

ਪੰਜਾਬ ਵਿਚ ਸੈਸ਼ਨ ਤੇ ਵਧੀਕ ਸੈਸ਼ਨ ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 10 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਸੋਮਵਾਰ ਨੂੰ ਇਕ ਹੁਕਮ ਜਾਰੀ ਕਰਕੇ ਪੰਜਾਬ ਵਿਚ 6 ਸੈਸ਼ਨ ਜੱਜਾਂ ਅਤੇ 14 ਵਧੀਕ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਹਨ | ਸੈਸ਼ਨ ਜੱਜਾਂ 'ਚ ਸਤੀਸ਼ ਕੁਮਾਰ ਅਗਰਵਾਲ ਨੂੰ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਮਲਟੀਪਲ ਵੀਜ਼ੇ ਦਾ ਸਟੱਡੀ/ਵਰਕ/ ਪੀ.ਆਰ. 'ਚ ਬਦਲਾਅ ਸੰਭਵ

ਜਲੰਧਰ, 10 ਦਸੰਬਰ (ਅ.ਬ.)-ਬਿ੍ਲੀਐਾਟ ਕੰਸਲਟੈਂਸੀ (ਮੋਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਰ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ, ਐਸ.ਸੀ.ਓ. 79, ਫੇਜ 2 ਮੋਹਾਲੀ ਵਿਖੇ ਸਥਿਤ ਹੈ | ਮਲਟੀਪਲ ਵੀਜ਼ੇ 'ਤੇ ਕੈਨੇਡਾ, ਆਸਟ੍ਰੇਲੀਆ ਪਹੁੰਚ ਕੇ ਉੱਥੇ ਹੀ ਵੀਜ਼ੇ ...

ਪੂਰੀ ਖ਼ਬਰ »

ਐਫ.ਸੀ.ਆਈ. ਦੇ ਆਪਸੀ ਰੇੜਕੇ ਕਰਕੇ ਕਈ ਜਗ੍ਹਾ ਝੋਨੇ ਦੀ ਛੜਾਈ ਦਾ ਕੰਮ ਰੁਕਿਆ

ਜਲੰਧਰ, 10 ਦਸੰਬਰ (ਸ਼ਿਵ ਸ਼ਰਮਾ)-ਐਫ. ਸੀ. ਆਈ. ਦੇ ਆਪਸੀ ਰੇੜਕੇ ਕਰਕੇ ਕਈ ਜਗ੍ਹਾ ਝੋਨੇ ਦੀ ਛੜਾਈ (ਮਿਲਿੰਗ) ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਤੇ ਕਈ ਜਗ੍ਹਾ 'ਤੇ ਗੁਦਾਮਾਂ 'ਚ ਤਿਆਰ ਚਾਵਲ ਨਾ ਲੱਗਣ ਕਰਕੇ ਸ਼ੈਲਰ ਮਾਲਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ ਅਤੇ ਰੋਸ ਮਾਰਚ

ਪਟਿਆਲਾ, 10 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਸੱਦੇ 'ਤੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਬਿਜਲੀ ਪੈਨਸ਼ਨਰਜ਼ ਵੱਲੋਂ ਜਥੇਬੰਦੀ ਦੇ ਸਟੇਟ ...

ਪੂਰੀ ਖ਼ਬਰ »

'ਭੱਜੋ ਵੀਰੋ ਵੇ' ਮੇਰੀ ਜ਼ਿੰਦਗੀ ਦੀ ਸਭ ਤੋਂ ਵੱਡੀ ਫ਼ਿਲਮ-ਸਿੰਮੀ ਚਾਹਲ

ਜਲੰਧਰ , 10 ਦਸੰਬਰ (ਅਜੀਤ ਬਿਊਰੋ)— ਪੰਜਾਬੀ ਫ਼ਿਲਮਾਂ ਦੀ ਨਾਮਵਰ ਅਦਾਕਾਰਾ ਸਿੰਮੀ ਚਾਹਲ ਨੇ ਪੰਜਾਬੀ ਫ਼ਿਲਮ “'ਭੱਜੋ ਵੀਰੋ ਵੇ'” ਨੂੰ ਲੈ ਕੇ ਚੱਲ ਰਹੀ ਚਰਚਾ ਸਬੰਧੀ ਕਿਹਾ ਹੈ ਕਿ ਉਹ ਹਰ ਫ਼ਿਲਮ ਬੇਹੱਦ ਸੋਚ ਸਮਝ ਕੇ ਸਾਈਨ ਕਰਦੀ ਹੈ¢ ਉਸ ਮੁਤਾਬਕ '“ਭੱਜੋ ਵੀਰੇ ਵੇ' ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚਾ ਸਮਝੌਤਾ ਕਾਹਲੀ ਨਾਲ ਕੀਤਾ ਗਿਆ-ਫੈਡਰੇਸ਼ਨ

ਅੰਮਿ੍ਤਸਰ, 10 ਦਸੰਬਰ (ਹਰਮਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਮਨਜੀਤ ਸਿੰਘ ਭੋਮਾ, ਸਰਬਜੀਤ ਸਿੰਘ ਜੰਮੂ, ਬਲਵਿੰਦਰ ਸਿੰਘ ਖੋਜਕੀਪੁਰ ਅਤੇ ਸਤਨਾਮ ਸਿੰਘ ਕੰਡਾ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਕਥਿਤ ਤੌਰ 'ਤੇ ਸੰਗਰੂਰ ਸੀਟ ਜਿੱਤਣ ...

ਪੂਰੀ ਖ਼ਬਰ »

ਮੁੜ ਦਿੱਲੀ ਹਵਾਈ ਅੱਡੇ ਜਾਣ ਤੋਂ ਰੋਕੀਆਂ ਵੋਲਵੋ ਸਰਕਾਰੀ ਬੱਸਾਂ

ਜਲੰਧਰ, 10 ਦਸੰਬਰ (ਮੇਜਰ ਸਿੰਘ)-ਪੰਜਾਬ ਰੋਡਵੇਜ਼ ਦੀਆਂ ਜਲੰਧਰ ਤੋਂ ਦਿੱਲੀ ਹਵਾਈ ਅੱਡੇ ਲਈ ਕੁਝ ਮਹੀਨੇ ਪਹਿਲਾਂ ਸ਼ੁਰੂ ਕੀਤੀਆਂ ਵੋਲਵੋਂ ਏ.ਸੀ. ਬੱਸਾਂ ਪਿਛਲੇ ਮਹੀਨੇ ਦਿੱਲੀ ਸਰਕਾਰ ਨੇ ਇਹ ਕਹਿ ਕੇ ਰੋਕ ਦਿੱਤੀਆਂ ਸਨ ਕਿ ਉਨ੍ਹਾਂ ਕੋਲ ਹਵਾਈ ਅੱਡੇ ਤੱਕ ਜਾਣ ਦਾ ...

ਪੂਰੀ ਖ਼ਬਰ »

ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਦਸ ਸਾਲ ਦੀ ਕੈਦ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ ਦੀ ਅਦਾਲਤ ਨੇ ਸਾਢੇ ਤਿੰਨ ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ਾਂ ਵਿਚ ਇਕ ਲੜਕੇ ਨੂੰ ਪੋਸਕੋ ਐਕਟ ਅਧੀਨ ਦਸ ਸਾਲ ਕੈਦ ਅਤੇ ਇਕ ਲੱਖ ਗਿਆਰਾਂ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ...

ਪੂਰੀ ਖ਼ਬਰ »

ਅਵਤਾਰ ਸਿੰਘ ਬਰਾੜ ਦੀ ਦੂਜੀ ਬਰਸੀ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਰੀਦਕੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਪੰਜਾਬ ਦੇ ਹਰਮਨ ਪਿਆਰੇ ਆਗੂ ਅਤੇ ਦਰਵੇਸ਼ ਸਿਆਸਤਦਾਨ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੀ ਦੂਜੀ ਬਰਸੀ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਗਰੀਨ ਐਵੀਨਿਊ ਵਿਖੇ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਪੰਜਾਬ 'ਚ ਗਜ਼ਟਿਡ ਛੁੱਟੀ ਦੇ ਬਾਵਜੂਦ 12 ਨੂੰ ਖੁੱਲ੍ਹੇ ਰਹਿਣਗੇ ਸਿਹਤ ਵਿਭਾਗ ਦੇ ਸਮੂਹ ਦਫ਼ਤਰ

ਚੰਡੀਗੜ੍ਹ, 10 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ 12 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦੇ ਬਾਵਜੂਦ ਸਿਹਤ ਵਿਭਾਗ ਦੇ ਸਮੂਹ ਦਫ਼ਤਰ ਖੁੱਲ੍ਹੇ ਰਹਿਣਗੇ | ਸਿਹਤ ਵਿਭਾਗ ਵਲੋਂ ਰਾਜ ਦੇ ਸਮੂਹ ਸਿਵਲ ਸਰਜਨਾਂ ਸਮੇਤ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ 'ਚ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਲੱਗੇ ਸਰਕਾਰੀ ਵਿਭਾਗ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)¸ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਪੂਰੀ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਆਦੇਸ਼ਾਂ 'ਤੇ ਹਾਲੇ ਕਿਸੇ ਵੀ ਵਿਭਾਗ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਸਾਰੇ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਵਪਾਰਕ ਪੁੱਛਗਿੱਛ ਨਾਲ 5ਵੀਂ 4 ਰੋਜ਼ਾ ਮੈਕਮਾ ਪ੍ਰਦਰਸ਼ਨੀ ਸਮਾਪਤ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਤੇ ਫਾਰਚੂਨ ਐਗਜੀਬੀਟਰ ਪ੍ਰਾਈਵੇਟ ਲਿਮਟਿਡ ਵਲੋਂ ਲਗਾਈ 5ਵੀਂ 4 ਰੋਜ਼ਾ ਪ੍ਰਦਰਸ਼ਨੀ ਕਰੋੜਾਂ ਰੁਪਏ ਦੀ ਵਪਾਰਕ ਪੁੱਛ-ਗਿੱਛ ਨਾਲ ਸਮਾਪਤ ਹੋ ਗਈ ਹੈ | ਪ੍ਰਧਾਨ ...

ਪੂਰੀ ਖ਼ਬਰ »

ਸੋਨਾਲੀਕਾ ਟ੍ਰੈਕਟਰਸ ਨੇ ਘਰੇਲੂ ਬਾਜ਼ਾਰ 'ਚ 54 ਫ਼ੀਸਦੀ ਵਾਧਾ ਦਰਜ

ਨਵੀਂ ਦਿੱਲੀ, 10 ਦਸੰਬਰ (ਅ.ਬ.)-ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਸ ਲਿਮਟਿਡ, ਜੋ ਕਿ ਭਾਰਤ ਦਾ ਨਵੀਤਮ ਅਤੇ 4 ਦੇਸ਼ਾਂ 'ਚ ਨੰਬਰ 1 ਟਰੈਕਟਰ ਬ੍ਰਾਂਡ ਹੈ, ਨੇ ਪਿਛਲੇ ਸਾਲ ਇਸੇ ਸਮੇਂ 5230 ਟਰੈਕਟਰਾਂ ਦੀ ਤੁਲਨਾ 'ਚ ਨਵੰਬਰ 2018 'ਚ 8029 ਟਰੈਕਟਰਾਂ ਦੀ ਵਿਕਰੀ ਦੇ ਨਾਲ-ਨਾਲ ਘਰੇਲੂ ...

ਪੂਰੀ ਖ਼ਬਰ »

ਆਰੋਗਿਅਮ ਨੇ ਪੇਸ਼ ਕੀਤਾ ਵਾਲਾਂ ਲਈ ਖ਼ਾਸ ਫਾਰਮੂਲਾ

ਜਲੰਧਰ, 10 ਦਸੰਬਰ (ਅ. ਬ.)-ਆਰੋਗਿਅਮ ਨੇ 20 ਸਾਲ ਪੁਰਾਣਾ ਫਾਰਮੂਲਾ ਕੇਸ਼ਯ ਰਕਸ਼ਕ ਤੇਲ ਬਾਜ਼ਾਰ 'ਚ ਉਤਾਰਿਆ ਹੈ | ਇਹ ਹਰ ਮੈਡੀਕਲ ਸਟੋਰ 'ਤੇ ਉਪਲੱਬਧ ਹੈ | ਇਹ ਤੇਲ ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਰੋਕਦਾ ਹੈ ਅਤੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਸਫ਼ੈਦ ਹੋਣ ਤੋਂ ...

ਪੂਰੀ ਖ਼ਬਰ »

ਵਿੱਦਿਅਕ, ਸੱਭਿਆਚਾਰਕ ਤੇ ਖੇਡ ਮੁਕਾਬਲਿਆਂ 'ਚ ਜਿੱਤਣ ਵਾਲੀਆਂ ਸਕੂਲੀ ਟੀਮਾਂ ਦੀ ਇਨਾਮੀ ਰਾਸ਼ੀ ਵਧਾਈ

ਐੱਸ. ਏ. ਐੱਸ. ਨਗਰ, 10 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਅਗਲੇ ਵਰ੍ਹੇ ਤੋਂ ਵਿੱਦਿਅਕ, ਸੱਭਿਆਚਾਰਕ ਤੇ ਖੇਡ ਮੁਕਾਬਲਿਆਂ 'ਚ ਜਿੱਤਣ ਵਾਲੀਆਂ ਸਕੂਲੀ ਟੀਮਾਂ ਦੀ ਇਨਾਮੀ ਰਾਸ਼ੀ ਵਧਾ ਕੇ 1 ਲੱਖ ਕਰਨ ਅਤੇ ਹਰੇਕ ਜੇਤੂ ਨੂੰ 11-11 ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ-ਐਸ.ਐਸ.ਪੀ. ਚਰਨਜੀਤ ਸ਼ਰਮਾ ਧਿਰ ਵਲੋਂ ਬਹਿਸ ਮੁਕੰਮਲ

ਚੰਡੀਗੜ੍ਹ, 10 ਦਸੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰਦੇ ਹੋਇਆਂ ਸਿੱਖ ਸੰਗਤ 'ਤੇ ਬਹਿਬਲ ਕਲਾਂ ਵਿਖੇ ਹੋਏ ਗੋਲੀ ਕਾਂਡ ਵੇਲੇ ਇਸ ਸਮੁੱਚੇ ਘਟਨਾਕ੍ਰਮ ਦੀ ਨੇੜੇ ਤੋਂ ਪੁਲਿਸ ਨਿਗਰਾਨੀ ਕਰਦੇ ਰਹੇ ਪੰਜਾਬ ...

ਪੂਰੀ ਖ਼ਬਰ »

ਗੰਨੇ ਦਾ ਬਕਾਇਆ 15 ਦਿਨਾਂ 'ਚ ਨਾ ਮਿਲਣ 'ਤੇ ਬੀ. ਕੇ. ਯੂ. ਕਰੇਗੀ ਤਿੱਖਾ ਸੰਘਰਸ਼-ਲੱਖੋਵਾਲ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਅਜਮੇਰ ਸਿੰਘ ਲੱਖੋਵਾਲ ਪ੍ਰਧਾਨ ਬੀ. ਕੇ. ਯੂ. ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਲੱਖੋਵਾਲ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਡੀਜ਼ਲ ਨੂੰ ਜੀ. ਐਸ. ਟੀ. ਵਿਚ ਲਿਆਂਦਾ ਜਾਵੇ ਅਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਬਾਕੀ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਈਫ ਹਸਪਤਾਲ ਨੇ ਦਿਵਾਇਆ ਗੋਡਿਆਂ ਦੇ ਦਰਦ ਤੋਂ ਛੁਟਕਾਰਾ

ਜਲੰਧਰ, 10 ਦਸੰਬਰ (ਅ.ਬ.)- ਅਵਨੀਤ ਰਾਣੀ, ਜਿਨ੍ਹਾਂ ਦੀ ਉਮਰ 35 ਸਾਲ ਹੈ, ਇਹ ਪਿਛਲੇ 7 ਸਾਲ ਤੋਂ ਗੋਡਿਆਂ ਤੇ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਸੀ | ਉਨ੍ਹਾਂ ਦੇ ਕਹਿਣ ਮੁਤਾਬਿਕ ਦਰਦ ਇਨਾਂ ਜ਼ਿਆਦਾ ਸੀ ਕਿ ਰੋਜ਼ਾਨਾ ਦਰਦ ਦੀ ਗੋਲੀ ਖਾਣੀ ਪੈਂਦੀ ਸੀ | ਉਨ੍ਹਾਂ ਨੇ ਅੰਗਰੇਜ਼ੀ ...

ਪੂਰੀ ਖ਼ਬਰ »

ਅਹਿਮ ਜਾਣਕਾਰੀ ਮਿਲਣ ਨਾਲ ਵਿਦਿਆਰਥੀਆਂ ਨੂੰ ਹੋਵੇਗਾ ਫਾਇਦਾ-ਸਿੰਗਲ

ਜਲੰਧਰ, 10 ਦਸੰਬਰ (ਸ਼ਿਵ)-ਰੋਟਰੀ ਡਿਸਟਿ੍ਕ -3070 ਨੇ ਐਲ. ਪੀ. ਯੂ. ਦੇ ਸਹਿਯੋਗ ਨਾਲ ਤਿੰਨ ਰਾਜਾਂ ਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਕੰਮ ਆਉਣ ਵਾਲੀ ਸਿਖਲਾਈ ਦੁਆਈ ਹੈ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਹੋਰ ਵੀ ਅਹਿਮ ਜਾਣਕਾਰੀਆਂ ਲੈ ਕੇ ਅੱਗੇ ਵਧਣ | ਰੋਟਰੀ ...

ਪੂਰੀ ਖ਼ਬਰ »

ਆਮਦਨ ਕਰ ਵਲੋਂ ਮੁੱਖ ਮੰਤਰੀ ਿਖ਼ਲਾਫ਼ ਦਾਇਰ ਕੇਸ ਦੀ ਸੁਣਵਾਈ 21 ਜਨਵਰੀ ਤੱਕ ਮੁਲਤਵੀ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਆਮਦਨ ਕਰ ਮਹਿਕਮੇਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਿਖ਼ਲਾਫ਼ ਦਾਇਰ ਕੀਤੇ ਕੇਸ ਦੀ ਸੁਣਵਾਈ ਅਦਾਲਤ ਵਲੋਂ 21 ਜਨਵਰੀ ਤੱਕ ਮੁਲਤਵੀ ਕਰ ਦਿੱਤੀ | ਜਾਣਕਾਰੀ ਅਨੁਸਾਰ ਆਮਦਨ ਕਰ ਮਹਿਕਮੇ ...

ਪੂਰੀ ਖ਼ਬਰ »

ਅਕਾਲੀ ਦਲ ਨੇ 'ਭੁੱਲ' ਬਖਸ਼ਾਈ ਜਾਂ ਆਮ ਸ਼ਰਧਾਲੂਆਂ ਵਾਂਗ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ

ਅੰਮਿ੍ਤਸਰ, 10 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਲੋਂ ਪਾਰਟੀ ਦੇ ਰਾਜ ਦੌਰਾਨ ਜਾਣੇ-ਅਨਜਾਣੇ 'ਚ ਹੋਈਆਂ ਭੁੱਲਾਂ-ਗ਼ਲਤੀਆਂ ਨੂੰ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗੀ ਗਈ ਜਾਂ ਕੇਵਲ ...

ਪੂਰੀ ਖ਼ਬਰ »

ਕੈਪਟਨ ਕਰਤਾਰਪੁਰ ਲਾਂਘੇ ਬਾਰੇ ਭਾਜਪਾ ਦਾ ਬਣਿਆ ਬੁਲਾਰਾ-ਖਹਿਰਾ

ਜਲੰਧਰ, 10 ਦਸੰਬਰ (ਮੇਜਰ ਸਿੰਘ)-'ਆਪ' ਤੋਂ ਬਾਗੀ ਵਿਧਾਇਕ ਧੜੇ ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਵਿਰੁੱਧ ਦਿੱਤੇ ਬਿਆਨ ਨੂੰ ਬੇਲੋੜਾ ਅਤੇ ਸਿੱਖ ਭਾਵਨਾਵਾਂ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ 7 ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਦੀ ਅਧਿਕਾਰ ਰੈਲੀ 'ਚ ਵਿਸ਼ਾਲ ਇਕੱਠ

ਜਲੰਧਰ, 10 ਦਸੰਬਰ (ਮੇਜਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੇ ਸੱਦੇ ਉੱਪਰ ਪੰਜਾਬ ਭਰ ਤੋਂ ਹੋਈ ਅਧਿਕਾਰ ਰੈਲੀ 'ਚ ਸ਼ਾਮਲ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਮੋਦੀ ਨੂੰ ਅੱਗੇ ਲਾ ਕੇ ...

ਪੂਰੀ ਖ਼ਬਰ »

ਪਾਕਿ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ ਇਕ ਵੀ ਡਾਲਰ ਦੀ ਸਹਾਇਤਾ ਨਹੀਂ ਦੇਣੀ ਚਾਹੀਦੀ-ਨਿੱਕੀ ਹੈਲੇ

ਨਿਊਯਾਰਕ, 10 ਦਸੰਬਰ (ਪੀ. ਟੀ. ਆਈ.)-ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੇ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਅੱਤਵਾਦੀਆਂ ਨੂੰ ਪਨਾਹ ਦੇ ਰਿਹਾ ਹੈ ਜਿਹੜੇ ਇਧਰ ਉਧਰ ਜਾ ਕੇ ਅਮਰੀਕੀ ਸੈਨਿਕਾਂ ਨੂੰ ਮਾਰਦੇ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਤਕ ...

ਪੂਰੀ ਖ਼ਬਰ »

ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ

ਸ੍ਰੀਨਗਰ/ਜੰਮੂ, 10 ਦਸੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ ਹੋਣ ਬਾਅਦ ਮੁਗਲ ਰੋਡ, ਸ੍ਰੀਨਗਰ-ਲੇਹ ਕੌਮੀ ਮਾਰਗ ਸਮੇਤ ਕਈ ਸੜਕ ਮਾਰਗਾਂ ਨੂੰ ਬੰਦ ਕਰਨਾ ਪਿਆ ਹੈ | ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਸ਼ਮੀਰ ਵਾਦੀ ਦੇ ਕਈ ...

ਪੂਰੀ ਖ਼ਬਰ »

ਵਾਦੀ 'ਚ ਇਸ ਸਾਲ 235 ਅੱਤਵਾਦੀ ਹਲਾਕ 200 ਅੱਤਵਾਦੀ ਅਜੇ ਵੀ ਸਰਗਰਮ

ਸ੍ਰੀਨਗਰ, 10 ਦਸੰਬਰ (ਮਨਜੀਤ ਸਿੰਘ)- ਕਸ਼ਮੀਰ 'ਚ ਫ਼ੌਜ ਦੇ ੳੁੱਚ ਅਧਿਕਾਰੀ ਤੇ 15 ਕੋਰ ਦੇ ਮੁਖੀ ਏ.ਕੇ. ਭੱਟ ਦਾ ਕਹਿਣਾ ਹੈ ਕਿ ਕਸ਼ਮੀਰ ਮਸਲੇ ਨੂੰ ਹਲ ਕਰਵਾਉਣ ਦੇ ਸਬੰਧ 'ਚ ਫ਼ੌਜ ਦੀ ਭੂਮਿਕਾ ਕੁਝ ਗੱਲਾਂ ਤੱਕ ਸੀਮਤ ਹੈ | ਉਨ੍ਹਾਂ ਕਿਹਾ ਕਿ ਫ਼ੌਜ ਅੱਤਵਾਦੀਆਂ ਨਾਲ ...

ਪੂਰੀ ਖ਼ਬਰ »

ਮਹਾਰਾਸ਼ਟਰ ਏ.ਟੀ.ਐਸ. ਵਲੋਂ ਦੋ ਖਾਲਿਸਤਾਨੀ ਹਮਾਇਤੀ ਗਿ੍ਫਤਾਰ

ਮੁੰਬਈ, 10 ਦਸੰਬਰ (ਏਜੰਸੀ)- ਮਹਾਰਾਸ਼ਟਰ ਪੁਲਿਸ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐਸ.) ਨੇ ਦੋ ਖਾਲਿਸਤਾਨੀ ਹਮਾਇਤੀਆਂ ਨੂੰ ਗਿ੍ਫਤਾਰ ਕੀਤਾ ਹੈ | ਇਨ੍ਹਾਂ 'ਚੋਂ ਇਕ ਨੂੰ ਪੁਣੇ ਤੇ ਦੂਸਰੇ ਨੂੰ ਪੰਜਾਬ ਤੋਂ ਗਿ੍ਫਤਾਰ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਅਧਿਕਾਰੀ ਨੇ ...

ਪੂਰੀ ਖ਼ਬਰ »

ਬਰਤਾਨੀਆ ਰੱਦ ਕਰ ਸਕਦਾ ਹੈ ਬ੍ਰੈਗਜ਼ਿਟ ਪ੍ਰਕਿਰਿਆ–ਯੂਰਪੀਅਨ ਅਦਾਲਤ

ਲੰਡਨ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂਰਪੀਅਨ ਕੋਰਟ ਆਫ਼ ਜਸਟਿਸ ਨੇ ਕਿਹਾ ਹੈ ਕਿ ਯੂ. ਕੇ ਕੋਲ ਅਧਿਕਾਰ ਹੈ ਕਿ ਉਹ ਬ੍ਰੈਗਜ਼ਿਟ ਪ੍ਰਕਿਰਿਆ ਨੂੰ 27 ਯੂਰਪੀਅਨ ਦੇਸ਼ਾਂ ਦੀ ਆਗਿਆ ਤੋਂ ਬਿਨਾਂ ਹੀ ਰੱਦ ਕਰ ਸਕਦਾ ਹੈ | ਯੂਰਪੀਅਨ ਇਨਸਾਫ ਅਦਾਲਤ ਦੇ ਜੱਜਾਂ ਨੇ ...

ਪੂਰੀ ਖ਼ਬਰ »

ਐਨ.ਆਰ.ਸੀ. 'ਤੇ ਆਸਾਮ 'ਚ ਭਾਜਪਾ ਨਾਲੋਂ ਗੱਠਜੋੜ ਤੋੜ ਲਵਾਂਗੇ-ਏ.ਜੀ.ਪੀ.

ਗੁਹਾਟੀ, 10 ਦਸੰਬਰ (ਪੀ.ਟੀ.ਆਈ.)- ਆਰ.ਐਲ.ਐਸ.ਪੀ. ਮੁਖੀ ਉਪਿੰਦਰ ਕੁਸ਼ਵਾਹਾ ਦੇ ਐਨ.ਡੀ.ਏ. ਛੱਡਣ ਵਾਲੇ ਦਿਨ ਅਸੋਮ ਗਾਨਾ ਪ੍ਰੀਸ਼ਦ (ਏ.ਜੀ.ਪੀ.) ਨੇ ਪਾਰਲੀਮੈਂਟ 'ਚ ਸਿਟੀਜ਼ਨਸ਼ਿਪ ਬਿਲ, 2016 ਪਾਸ ਕੀਤੇ ਜਾਣ ਦੀ ਸੂਰਤ 'ਚ ਸੱਤਾਧਾਰੀ ਭਾਜਪਾ ਨਾਲੋਂ ਗੱਠਜੋੜ ਤੋੜਨ ਦੀ ਧਮਕੀ ...

ਪੂਰੀ ਖ਼ਬਰ »

ਪਾਕਿਸਤਾਨ ਦੀ ਮਦਦ ਨਾਲ ਅਫ਼ਗਾਨਿਸਤਾਨ 'ਚ ਖ਼ਤਮ ਹੋਵੇਗਾ 17 ਸਾਲ ਤੋਂ ਚੱਲ ਰਿਹਾ ਖ਼ੂਨੀ ਯੁੱਧ

ਇਸਲਾਮਾਬਾਦ, 10 ਦਸੰਬਰ (ਏਜੰਸੀ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਆਉਣ ਵਾਲੀ 15 ਦਸੰਬਰ ਨੂੰ ਅਫ਼ਗਾਨਿਸਤਾਨ ਦੇ ਦੌਰੇ 'ਤੇ ਜਾਣਗੇ | ਉਨ੍ਹਾਂ ਦੀ ਇਸ ਯਾਤਰਾ ਦਾ ਮਕਸਦ ਅਫ਼ਗਾਨਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਯੁੱਧ ਪ੍ਰਭਾਵਿਤ ਦੇਸ਼ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX