ਤਾਜਾ ਖ਼ਬਰਾਂ


ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  8 minutes ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  23 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  40 minutes ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  52 minutes ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 2 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 2 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਤਲਵਾਰ ਦੇ ਜ਼ਖ਼ਮ ਮਿਟ ਜਾਂਦੇ ਹਨ ਪਰ ਜ਼ਬਾਨ ਦੇ ਨਹੀਂ ਮਿਟਦੇ। -ਜੇਮਜ਼ ਐਲਨ

ਸਾਡੇ ਪਿੰਡ ਸਾਡੇ ਖੇਤ

ਲਾਹੇਵੰਦ ਹੈ ਮਿਰਚ ਦੀ ਨਵੀਂ ਦੋਗਲੀ ਕਿਸਮ

ਮਿਰਚ ਭਾਰਤ ਵਿਚ ਬੀਜੀ ਜਾਣ ਵਾਲੀ ਇਕ ਮੁੱਖ ਫ਼ਸਲ ਹੈ। ਇਸ ਵਿਚ ਕੁੜੱਤਣ ਹੋਣ ਕਰਕੇ ਲਾਲ ਮਿਰਚ ਨੂੰ ਮਸਾਲਿਆਂ ਦੇ ਤੌਰ 'ਤੇ ਅਤੇ ਹਰੀ ਮਿਰਚ ਨੂੰ ਸਬਜ਼ੀ ਦੇ ਤੌਰ 'ਤੇ ਵਰਤਿਆ ਜਾਂਦਾ ਹੈ। ਮਿਰਚ ਦੀ ਫ਼ਸਲ ਮੌਸਮ, ਬੀਮਾਰੀਆਂ ਅਤੇ ਕੀੜੇ-ਮਕੌੜਿਆਂ ਨਾਲ ਕਾਫ਼ੀ ਪ੍ਰਭਾਵਿਤ ਹੁੰਦੀ ਹੈ। ਸਾਲ 2015 ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸੀ.ਐਚ.-27 ਹਾਈਬ੍ਰਿਡ ਦੀ ਖੋਜ ਕਰਨ ਉਪਰੰਤ ਇਸ ਨੂੰ ਪੰਜਾਬ ਵਿਚ ਕਾਸ਼ਤ ਕਰਨ ਲਈ ਸਿਫ਼ਾਰਿਸ਼ ਕੀਤਾ ਗਿਆ। ਇਹ ਦੋਗਲੀ ਕਿਸਮ ਪੰਜਾਬ ਦੇ ਕਿਸਾਨਾਂ ਵਿਚ ਕਾਫ਼ੀ ਪ੍ਰਚਲਿਤ ਹੋਈ ਹੈ। ਇਹ ਕਿਸਮ ਦੁਰੇਡੇ ਮੰਡੀਕਰਨ ਵਾਸਤੇ ਬਹੁਤ ਢੁੱਕਵੀ ਹੈ।
ਹਾਈਬ੍ਰਿਡ ਸੀ.ਐਚ-27 ਦੇ ਮੁੱਖ ਗੁਣ: ਇਹ ਇਕ ਦੋਗਲੀ ਕਿਸਮ ਹੈ। ਇਸ ਦੇ ਮਾਪੇ ਐਮ ਐੱਸ-12 (ਮਾਦਾ) ਅਤੇ ਐਸ-343 (ਨਰ) ਹਨ। ਇਸ ਕਿਸਮ ਦੇ ਪੌਦੇ ਉੱਚੇ ਅਤੇ ਫੈਲਾਅ ਵਾਲੇ ਅਤੇ ਲੰਮੇ ਸਮੇਂ ਤੱਕ ਫਲ ਦਿੰਦੇ ਰਹਿੰਦੇ ਹਨ। ਇਸ ਦੇ ਫਲ ਦਰਮਿਆਨੇ ਲੰਮੇ 6.7 (ਸੈਂਟੀਮੀਟਰ), ਪਤਲੀ ਛਿੱਲੜ ਵਾਲੇ ਅਤੇ ਹਲਕੇ ਹਰੇ ਰੰਗ ਦੇ ਹੁੰਦੇ ਹਨ ਪਰ ਪੱਕ ਕੇ ਇਨ੍ਹਾਂ ਦਾ ਰੰਗ ਗੂੜ੍ਹਾ ਲਾਲ ਹੋ ਜਾਂਦਾ ਹੈ। ਸੁੱਕੀਆਂ ਮਿਰਚਾਂ ਵਿਚ ਕੁੜੱਤਣ ਤੱਤ ਦੀ ਮਾਤਰਾ 0.7 ਪ੍ਰਤੀਸ਼ਤ ਅਤੇ ਜ਼ਿਆਦਾ ਸੁੱਕਾ ਮਾਦਾ (26 ਪ੍ਰਤੀਸ਼ਤ) ਹੁੰਦੇ ਹਨ। ਇਸ ਕਿਸਮ ਦਾ ਲਾਲ ਮਿਰਚ ਦਾ ਝਾੜ 96 ਕੁਇੰਟਲ ਪ੍ਰਤੀ ਏਕੜ ਹੈ। ਇਸ ਕਿਸਮ ਵਿਚ ਪੱਤਾ ਲਪੇਟ ਵਾਇਰਸ, ਜੜ੍ਹ ਸੂਤਰ ਨਿਮਾਟੋਡ ਅਤੇ ਫਲ ਗਲਣਾ ਆਦਿ ਬਿਮਾਰੀਆਂ ਦਾ ਟਾਕਰਾ ਕਰਨ ਦੀ ਸਮਰੱਥਾ ਹੈ। ਇਹ ਕਿਸਮ ਥਰਿੱਪ ਅਤੇ ਜੂੰ ਵਰਗੇ ਕੀੜਿਆਂ ਨੂੰ ਵੀ ਸਹਾਰ ਸਕਦੀ ਹੈ। ਇਹ ਕਿਸਮ ਪ੍ਰੋਸੈਸਿੰਗ ਵਾਸਤੇ ਢੁੱਕਵੀਂ ਹੈ।
ਕਾਸ਼ਤ ਸਬੰਧੀ ਨੁਕਤੇ : ਬੀਜ ਦੀ ਮਾਤਰਾ ਅਤੇ ਬਿਜਾਈ ਦਾ ਸਮਾਂ : ਇਕ ਏਕੜ ਦੀ ਪਨੀਰੀ ਤਿਆਰ ਕਰਨ ਲਈ 200 ਗ੍ਰਾਮ ਬੀਜ ਨੂੰ ਇਕ ਮਰਲਾ (25 ਵਰਗ ਮੀਟਰ) ਵਿਚ ਕਿਆਰੀਆਂ ਵਿਚ ਜਿਹੜੀ ਪਹਿਲਾਂ ਤੋਂ ਬੀਜੀ ਹੋਈ ਪਨੀਰੀ ਨੂੰ ਫ਼ਰਵਰੀ-ਮਾਰਚ ਵਿਚ ਖੇਤ ਵਿਚ ਲਾ ਦਿਉ।
ਪਨੀਰੀ ਬੀਜਣ ਦਾ ਤਰੀਕਾ : ਪਨੀਰੀ ਤਿਆਰ ਕਰਨ ਲਈ ਸਵਾ ਮੀਟਰ ਚੌੜਾਈ ਦੀਆਂ ਕਿਆਰੀਆਂ ਜੋ ਜ਼ਮੀਨ ਤੋਂ 15 ਸੈਂਟੀਮੀਟਰ ਉੱਚੀਆਂ ਹੋਣ ਬਣਾ ਲਓ। ਕਿਆਰੀਆਂ ਬਣਾਉਣ ਉਪਰੰਤ ਜ਼ਮੀਨ ਨੂੰ ਕਹੀ ਜਾਂ ਖੁਰਪੇ ਨਾਲ ਪੋਲਾ ਕਰ ਲਓ। ਜੇਕਰ ਮੱਲੜ੍ਹ ਪਾਉਣ ਦੀ ਲੋੜ ਹੋਵੇ ਤਾਂ ਧਿਆਨ ਰੱਖੋ ਕਿ ਇਹ ਚੰਗੀ ਤਰ੍ਹਾਂ ਗਲਿਆ ਸੜਿਆ ਹੋਵੇ ਤੇ ਜ਼ਮੀਨ ਵਿਚ ਚੰਗੀ ਤਰ੍ਹਾਂ ਮਿਲਾ ਲਓ। ਇਸ ਤੋਂ ਬਾਅਦ ਜ਼ਮੀਨ ਨੂੰ ਫਾਰਮਾਲੀਨ ਦਵਾਈ ਦੇ 1.5-2.0% ਤਾਕਤ ਦੇ ਘੋਲ ਨਾਲ ਸੋਧ ਲਓ। ਇਹ ਕਰਨ ਵਾਸਤੇ 15-20 ਮਿਲੀਲਿਟਰ ਦਵਾਈ ਇਕ ਲਿਟਰ ਪਾਣੀ ਵਿਚ ਪਾਓ। ਇਹ ਘੋਲ ਤਕਰੀਬਨ 4-5 ਲਿਟਰ ਪ੍ਰਤੀ ਵਰਗ ਮੀਟਰ ਵਿਚ ਪਾਓ ਤਾਂ ਜੋ ਮਿੱਟੀ ਦੀ ਤਕਰੀਬਨ 6 ਇੰਚ ਤਹਿ ਗੜੁੱਚ ਹੋ ਜਾਵੇ। ਇਸ ਤੋਂ ਬਾਅਦ ਕਿਆਰੀਆਂ ਨੂੰ ਪੋਲੀਥੀਨ ਦੀ ਚਾਦਰ ਨਾਲ 48-72 ਘੰਟੇ ਲਈ ਚੰਗੀ ਤਰ੍ਹਾਂ ਢੱਕ ਦਿਓ। ਚਾਦਰ ਚੁੱਕਣ ਤੋਂ ਬਾਅਦ ਮਿੱਟੀ ਨੂੰ ਦੋਬਾਰਾ ਖੁਰਪੇ ਨਾਲ ਪੋਲਾ ਕਰੋ ਤਾਂ ਜੋ ਦਵਾਈ ਵਾਸ਼ਪੀਕਰਨ ਦੁਆਰਾ ਹਵਾ ਵਿਚ ਚਲੀ ਜਾਵੇ। ਇਸ ਤਰ੍ਹਾਂ ਕਰਨ ਨਾਲ ਬੀਜ ਦੀ ਉੱਗਣ ਸ਼ਕਤੀ ਬਣੀ ਰਹਿੰਦੀ ਹੈ। ਇਸ ਤੋਂ 3-4 ਦਿਨਾਂ ਬਾਅਦ ਬਿਜਾਈ ਕੀਤੀ ਜਾ ਸਕਦੀ ਹੈ। ਬਿਜਾਈ ਚੌੜੇ ਰੁੱਖ ਕਤਾਰਾਂ ਵਿਚ 5 ਸੈਂਟੀਮੀਟਰ ਦੇ ਫ਼ਾਸਲੇ 'ਤੇ ਕਰੋ । ਮਿਰਚਾਂ ਦੇ ਦੋਗਲੇ ਬੀਜ ਤੋਂ ਕਾਮਯਾਬੀ ਨਾਲ ਸਿਹਤਮੰਦ ਬੂਟੇ ਤਿਆਰ ਕਰਨ ਲਈ ਪਨੀਰੀ ਨੂੰ ਪੌਲੀਹਾਊਸ (24'13'6') ਵਿਚ ਉਗਾਇਆ ਜਾ ਸਕਦਾ ਹੈ।
ਫ਼ਾਸਲਾ : ਪਨੀਰੀ ਲਗਾਉਣ ਸਮੇਂ ਬੂਟੇ ਨਿੱਗਰ ਅਤੇ ਮਜ਼ਬੂਤ ਹੋਣੇ ਚਾਹੀਦੇ ਹਨ। ਬੂਟਿਆਂ ਨੂੰ ਵੱਟਾਂ ਉਪਰ 75 ਸੈਂਟੀਮੀਟਰ ਦੇ ਫ਼ਾਸਲੇ 'ਤੇ ਲਗਾਓ ਅਤੇ ਬੂਟਿਆਂ ਵਿਚਕਾਰ ਫ਼ਾਸਲਾ 45 ਸੈਂਟੀਮੀਟਰ ਰੱਖੋ। ਜੇਕਰ ਵੱਟਾਂ ਬੈੱਡ ਮੇਕਰ ਨਾਲ ਬਣਾਉਣੀਆਂ ਹੋਣ ਤਾਂ ਕਤਾਰਾਂ ਵਿਚਲਾ ਫ਼ਾਸਲਾ ਵਧਾਇਆ ਜਾ ਸਕਦਾ ਹੈ।
ਸਿੰਚਾਈ : ਖਾਲ਼ਾਂ ਰਾਹੀ : ਪਹਿਲਾ ਪਾਣੀ ਪਨੀਰੀ ਖੇਤ ਵਿਚ ਲਾਉਣ ਤੋਂ ਤੁਰੰਤ ਬਾਅਦ ਲਾਓ। ਬਾਅਦ ਵਿਚ ਗਰਮੀਆਂ ਵਿਚ ਸਿੰਚਾਈ 7-10 ਦਿਨ ਦੇ ਵਕਫ਼ੇ 'ਤੇ ਕਰੋ। ਸਿੰਚਾਈ ਦੀ ਮਾਤਰਾ ਅਤੇ ਵਕਫ਼ਾ ਮੌਸਮ ਅਤੇ ਮਿਟੀ ਦੇ ਹਿਸਾਬ ਨਾਲ ਰੱਖੋ। ਇਸ ਫ਼ਸਲ ਦੀਆਂ ਜੜ੍ਹਾਂ ਜ਼ਿਆਦਾ ਨਮੀ ਅਤੇ ਪਾਣੀ ਨਹੀਂ ਸਹਾਰਦੀਆਂ।
ਤੁਪਕਾ ਸਿੰਚਾਈ ਵਿਧੀ ਰਾਹੀਂ : ਤੁਪਕਾ ਸਿੰਚਾਈ ਵਿਧੀ ਨਾਲ ਪਾਣੀ ਲਾਉਣ 'ਤੇ ਨਾ ਕੇਵਲ ਝਾੜ ਹੀ ਵਧਦਾ ਹੈ ਸਗੋਂ 46 ਪ੍ਰਤੀਸ਼ਤ ਪਾਣੀ ਦੀ ਵੀ ਬੱਚਤ ਹੁੰਦੀ ਹੈ। ਇਸ ਵਿਧੀ ਨਾਲ ਸਿੰਚਾਈ 2 ਦਿਨਾਂ ਦੇ ਅੰਤਰ 'ਤੇ ਕੀਤੀ ਜਾਂਦੀ ਹੈ । ਇਸ ਵਿਧੀ ਲਈ ਮਿਰਚਾਂ ਦੀਆਂ 2 ਕਤਾਰਾਂ 80 ਸੈਂਟੀਮੀਟਰ ਚੌੜੇ ਬੈੱਡ 'ਤੇ ਲਾਉ ਅਤੇ ਕਤਾਰਾਂ ਦੇ ਵਿਚ ਫ਼ਾਸਲਾ 60 ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦੀ ਦੂਰੀ 45 ਸੈਂਟੀਮੀਟਰ ਰੱਖੋ। 2 ਬੈੱਡਾਂ ਵਿਚਕਾਰ 40 ਸੈਂਟੀਮੀਟਰ ਦਾ ਫ਼ਾਸਲਾ ਰੱਖੋ। ਇਸ ਫ਼ਸਲ ਨੂੰ ਪਾਣੀ ਦੇਣ ਲਈ ਇਕ ਡਰਿਪ ਲੇਟਰਲ ਪ੍ਰਤੀ ਬੈੱਡ ਦਾ ਇਸਤੇਮਾਲ ਕਰੋ ਅਤੇ ਲੇਟਰਲ ਤੇ ਡਰਿੱਪਰ ਤੋਂ ਡਰਿੱਪਰ ਦੀ ਦੂਰੀ 30 ਸੈਂਟੀਮੀਟਰ ਰੱਖੋ। (ਬਾਕੀ ਅਗਲੇ ਮੰਗਲਵਾਰ ਦੇ ਅੰਕ 'ਚ)


-ਮੋਬਾਈਲ : 89687-66600.

ਜੈਵਿਕ ਫ਼ਸਲਾਂ ਦੇ ਉਤਪਾਦਨ ਦੀ ਲੋੜ

ਪੰਜਾਬ ਵਿਚ ਅਨਾਜ ਪੈਦਾ ਕਰਨ ਲਈ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਬਹੁਤ ਜ਼ਿਆਦਾ ਹੋ ਰਹੀ ਹੈ। ਜਿਸ ਦੇ ਸਿੱਟੇ ਵਜੋਂ ਕੀਟਨਾਸ਼ਕ ਅਤੇ ਰਸਾਇਣਕ ਖਾਦ ਨਾਲ ਲੋਕਾਂ ਦੀ ਸਿਹਤ 'ਤੇ ਬਹੁਤ ਮਾੜਾ ਅਸਰ ਪਿਆ ਹੈ। ਪੰਜਾਬ ਦੇ ਲੋਕਾਂ ਨੂੰ ਕੈਂਸਰ ਵਰਗੀਆਂ ਭਿਆਨਕ ...

ਪੂਰੀ ਖ਼ਬਰ »

ਜਿਨ੍ਹਾਂ ਕੰਮ ਕਰਨਾ ਹੁੰਦੈ

ਅਸੀਂ ਪੰਜਾਬੀ ਖੇਤੀ ਤਾਂ ਕਰਦੇ ਹਾਂ, ਪਰ ਇਸ ਪ੍ਰਤੀ ਸਾਡਾ ਵਤੀਰਾ, ਗ਼ੈਰ-ਸੰਜੀਦਾ ਹੈ। ਅਸੀਂ ਖੇਤੀ ਉਪਜ ਨੂੰ ਦੂਜਿਆਂ ਦੇ ਰਹਿਮ 'ਤੇ ਛੱਡ ਦਿੰਦੇ ਹਾਂ। ਖੇਤੀ ਨੂੰ ਅਸੀਂ ਕਦੀ ਵੀ ਵਪਾਰ ਨਹੀਂ ਸਮਝਦੇ ਤੇ ਬਾਜ਼ਾਰ ਦੀਆਂ ਲੋੜਾਂ ਨੂੰ ਜਾਨਣ ਦੀ ਕੋਸ਼ਿਸ਼ ਨਹੀਂ ਕਰਦੇ। ਆਪਣੀ ...

ਪੂਰੀ ਖ਼ਬਰ »

ਹਾੜ੍ਹੀ ਅਤੇ ਬਹਾਰ ਰੁੱਤ ਦੀਆਂ ਫ਼ਸਲਾਂ ਲਈ ਪਾਣੀ ਪ੍ਰਬੰਧ ਦੀ ਭੂਮਿਕਾ

ਅਨਾਜ ਵਾਲੀਆਂ ਫ਼ਸਲਾਂ ਕਣਕ: ਸਮੇਂ ਸਿਰ, ਪਿਛੇਤੀ ਜਾਂ ਬਹੁਤ ਪਿਛੇਤੀ ਕਣਕ ਦੀ ਬਿਜਾਈ ਭਰਵੀਂ ਰੌਣੀ (10 ਸੈਂਟੀਮੀਟਰ) ਨਾਲ ਕਰੋ। ਜਦੋਂ ਕਣਕ ਝੋਨੇ ਪਿੱਛੋਂ ਬੀਜਣੀ ਹੋਵੇ ਤਾਂ ਭਾਰੀ ਰੌਣੀ ਦੀ ਲੋੜ ਨਹੀਂ ਹੈ। ਝੋਨੇ ਦੀ ਫ਼ਸਲ ਪਿੱਛੋਂ ਕਣਕ ਦੀ ਬਿਜਾਈ ਕਰਨੀ ਹੋਵੇ ਤਾਂ ...

ਪੂਰੀ ਖ਼ਬਰ »

ਇਸ ਮਹੀਨੇ ਦੇ ਖੇਤੀ ਰੁਝੇਵੇਂ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਗੁੱਲੀ ਡੰਡੇ ਅਤੇ ਜੰਗਲੀ ਜਵੀ ਦੀ ਰੋਕਥਾਮ ਲਈ ਆਈਸੋਪ੍ਰੋਟੂਰੌਨ ਨਦੀਨ ਨਾਸ਼ਕ ਦਾ ਛਿੜਕਾਅ ਪਹਿਲੇ ਪਾਣੀ ਤੋਂ 2-3 ਦਿਨ ਪਹਿਲਾਂ ਕਰੋ। ਭਾਰੀਆਂ ਜ਼ਮੀਨਾਂ ਲਈ ਆਈਸੋਪ੍ਰੋਟੂਰੌਨ 75 ਡਬਲਊ ਪੀ 500 ਗ੍ਰਾਮ ਅਤੇ ਦਰਮਿਆਨੀਆਂ ...

ਪੂਰੀ ਖ਼ਬਰ »

ਵਿਰਸੇ ਦੀਆਂ ਬਾਤਾਂ

ਖੰਡਰ ਹੁੰਦੀਆਂ ਇਮਾਰਤਾਂ ਦੀ ਅਣਸੁਣੀ ਕਹਾਣੀ

ਤੁਹਾਡੇ ਨੇੜੇ-ਤੇੜੇ ਕਿੰਨੀਆਂ ਇਮਾਰਤਾਂ ਹੋਣਗੀਆਂ, ਜਿਨ੍ਹਾਂ ਦੇ ਮੱਥੇ 'ਤੇ ਤਰੀਕਾਂ ਲਿਖੀਆਂ ਹੋਣੀਆਂ। ਕੋਈ ਸੌ ਵਰ੍ਹੇ ਪੁਰਾਣੀ, ਕੋਈ ਘੱਟ-ਵੱਧ। ਉਨ੍ਹਾਂ ਇਮਾਰਤਾਂ ਨੂੰ ਧਿਆਨ ਨਾਲ ਦੇਖੋ, ਕਈ ਕੁਝ ਬੋਲਣਗੀਆਂ। ਉਨ੍ਹਾਂ ਨੂੰ ਹੱਥ ਲਾਓਗੇ ਤਾਂ ਇੰਜ ਲੱਗੇਗਾ, ...

ਪੂਰੀ ਖ਼ਬਰ »

ਇਸ ਮਹੀਨੇ ਦੇ ਬਾਗ਼ਬਾਨੀ ਰੁਝੇਵੇਂ

ਸਰਦੀਆਂ ਦੇ ਮੌਸਮ ਵਿਚ ਫਲਦਾਰ ਬੁੂਟਿਆਂ ਵੱਲ ਖਾਸ ਧਿਆਨ ਦੇਣ ਦੀ ਲੋੜ ਹੁੰਦੀ ਹੈ। ਸਦਾਬਹਾਰ ਫਲਦਾਰ ਨਵੇਂ ਲਗਾਏ ਬੂਟਿਆਂ ਦੀ ਦੇਖਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਮੁਢਲੀ ਹਾਲਤ ਵਿਚ ਬਿਨਾਂ ਚੰਗੀ ਤਰ੍ਹਾਂ ਦੇਖ-ਭਾਲ ਦੇ ਬੂਟੇ ਵਧਦੇ-ਫੁਲਦੇ ਨਹੀਂ ਅਤੇ ਕਈ ਵਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX