ਤਾਜਾ ਖ਼ਬਰਾਂ


ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  11 minutes ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  26 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  43 minutes ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  55 minutes ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 2 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 2 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਤਲਵਾਰ ਦੇ ਜ਼ਖ਼ਮ ਮਿਟ ਜਾਂਦੇ ਹਨ ਪਰ ਜ਼ਬਾਨ ਦੇ ਨਹੀਂ ਮਿਟਦੇ। -ਜੇਮਜ਼ ਐਲਨ

ਕਪੂਰਥਲਾ / ਫਗਵਾੜਾ

ਭਾਰਤੀ ਖ਼ੁਰਾਕ ਨਿਗਮ ਦੇ ਮੁਲਾਜ਼ਮਾਂ ਵਲੋਂ ਨਿਗਮ ਦੇ ਜ਼ਿਲ੍ਹਾ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਖ਼ੁਰਾਕ ਨਿਗਮ ਦੇ ਮੁਲਾਜ਼ਮਾਂ ਨੇ ਅੱਜ ਐਫ.ਸੀ.ਆਈ. ਮੈਨੇਜਮੈਂਟ ਵਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਨਿਗਮ ਦੇ ਜ਼ਿਲ੍ਹਾ ਦਫ਼ਤਰ ਮੂਹਰੇ ਧਰਨਾ ਦਿੱਤਾ | ਇਸ ਮੌਕੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਐਫ.ਸੀ.ਆਈ. ਦੀ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਈ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਤੇ ਭਾਰਤੀ ਖ਼ੁਰਾਕ ਨਿਗਮ ਕਰਮਚਾਰੀ ਸੰਘ ਤੇ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਐਫ. ਸੀ. ਆਈ. ਦੀ ਮੈਨੇਜਮੈਂਟ 12 ਕਰਮਚਾਰੀਆਂ ਦੀ ਬਦਲੀ ਦੇ ਹੁਕਮ ਰੱਦ ਨਹੀਂ ਕਰਦੀ ਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਨੀ ਦੇਰ ਤੱਕ ਕਲਮ ਛੋੜ ਹੜਤਾਲ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਪੰਜਾਬ ਸਰਕਾਰ ਦਾ ਚਾਵਲ ਪ੍ਰਾਪਤ ਨਾ ਹੋਣ ਕਾਰਨ ਰੈਕ ਲੋਡ ਨਾ ਹੋਣ ਕਾਰਨ ਜਨਤਕ ਵੰਡ ਪ੍ਰਣਾਲੀ ਪ੍ਰਭਾਵਿਤ ਹੋਣ ਤੇ ਖ਼ੁਰਾਕ ਸੰਕਟ ਲਈ ਐਫ.ਸੀ.ਆਈ. ਦੀ ਮੈਨੇਜਮੈਂਟ ਜ਼ਿੰਮੇਵਾਰ ਹੋਵੇਗੀ | ਧਰਨੇ ਨੂੰ ਸੰਬੋਧਨ ਕਰਦਿਆਂ ਐਫ. ਸੀ. ਆਈ. ਈ. ਐਸ. ਯੂ. ਕਪੂਰਥਲਾ ਦੇ ਜ਼ਿਲ੍ਹਾ ਸਕੱਤਰ ਡਿੰਪਲ ਕੁਮਾਰ ਨੇ ਕਿਹਾ ਕਿ ਭਾਰਤੀ ਖ਼ੁਰਾਕ ਨਿਗਮ ਦੇ ਮੁਲਾਜ਼ਮ 1 ਜਨਵਰੀ 2017 ਤੋਂ ਤਨਖ਼ਾਹਾਂ ਵਿਚ ਸੋਧ, ਓ.ਟੀ.ਏ. ਤੇ ਹੋਰ ਭੱਤਿਆਂ ਨੂੰ ਸੀਿਲੰਗ ਤੋਂ ਬਾਹਰ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਲੈ ਕੇ ਸਾਢੇ 5 ਵਜੇ ਤੱਕ ਕਲਮ ਛੋੜ ਹੜਤਾਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਖ਼ੁਰਾਕ ਨਿਗਮ ਦੀ ਮੈਨੇਜਮੈਂਟ ਨੇ ਐਫ. ਸੀ. ਆਈ. ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ 12 ਕਰਮਚਾਰੀਆਂ ਨੂੰ ਨਾਜਾਇਜ਼ ਢੰਗ ਨਾਲ ਬਦਲੇ ਦੀ ਭਾਵਨਾ ਨਾਲ ਬੀਤੀ 7 ਦਸੰਬਰ ਨੂੰ ਚੰਡੀਗੜ੍ਹ ਤਬਦੀਲ ਕਰ ਦਿੱਤਾ ਹੈ, ਜਿਨ੍ਹਾਂ ਵਿਚ ਕਪੂਰਥਲਾ ਜ਼ਿਲ੍ਹੇ ਦੇ 3 ਮੁਲਾਜ਼ਮ ਵੀ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਹੀ ਐਫ.ਸੀ.ਆਈ. ਦੀ ਰਿਜਨਲ ਮੈਨੇਜਮੈਂਟ ਵਲੋਂ ਕਰਮਚਾਰੀਆਂ ਨੂੰ ਨਾਜਾਇਜ਼ ਰਿਕਵਰੀਆਂ ਤੇ ਪੈਨਲਟੀਆਂ ਲਗਾਈਆਂ ਜਾ ਰਹੀਆਂ ਹਨ | ਜਿਸ ਦੇ ਰੋਸ ਵਜੋਂ ਰਾਜ ਭਰ ਦੇ ਐਫ.ਸੀ.ਆਈ. ਦੇ ਮੁਲਾਜ਼ਮ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕਰਕੇ ਡੀ.ਐਮ. ਦਫ਼ਤਰਾਂ ਮੂਹਰੇ ਧਰਨਾ ਦੇ ਰਹੇ ਹਨ |

ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ 'ਚ ਮਨੁੱਖੀ ਅਧਿਕਾਰ ਨਾਲ ਸਬੰਧਿਤ ਵਿਸ਼ੇ 'ਤੇ ਵਿਚਾਰ ਵਟਾਂਦਰਾ

ਸੁਲਤਾਨਪੁਰ ਲੋਧੀ, 10 ਦਸੰਬਰ (ਨਰੇਸ਼ ਹੈਪੀ, ਥਿੰਦ)-ਮਨੁੱਖੀ ਅਧਿਕਾਰ ਕਮਿਸ਼ਨ ਸੁਲਤਾਨਪੁਰ ਲੋਧੀ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਪ੍ਰਧਾਨ ਬਲਵਿੰਦਰ ਸਿੰਘ ਸੁਲਤਾਨਪੁਰੀ ਦੀ ਅਗਵਾਈ ਹੇਠ ਹੋਈ, ਜਿਸ 'ਚ ਮਨੁੱਖੀ ਅਧਿਕਾਰ ਨਾਲ ਸਬੰਧਿਤ ਵਿਸ਼ੇ 'ਤੇ ਵਿਚਾਰ ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡ ਗਿਆ 7 ਰੋਜ਼ਾ ਅੰਤਰਰਾਸ਼ਟਰੀ ਸਦਭਾਵਨਾ ਕੈਂਪ

ਸੁਲਤਾਨਪੁਰ ਲੋਧੀ, 10 ਦਸੰਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਰਾਸ਼ਟਰੀ ਯੁਵਾ ਯੋਜਨਾ ਵਲੋਂ ਸੁਲਤਾਨਪੁਰ ਲੋਧੀ ਦੀ ਪਵਿੱਤਰ ...

ਪੂਰੀ ਖ਼ਬਰ »

ਰੁੱਖ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇਕ ਵਿਅਕਤੀ ਦੀ ਮੌਤ ਦੂਸਰਾ ਜ਼ਖ਼ਮੀ

ਕਪੂਰਥਲਾ, 10 ਦਸੰਬਰ (ਸਡਾਨਾ)-ਬੀਤੀ ਦੇਰ ਰਾਤ ਨਜ਼ਦੀਕੀ ਪਿੰਡ ਸੁਰਖਪੁਰ ਨੇੜੇ ਦਰਖ਼ਤ ਨਾਲ ਇਕ ਮੋਟਰਸਾਈਕਲ ਟਕਰਾ ਜਾਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਵਿਅਕਤੀ ਨੂੰ ਜਲੰਧਰ ਦੇ ਇਕ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਵਲੋਂ 'ਐਲਡਰ ਦਿਵਸ' 15 ਨੂੰ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਕਪੂਰਥਲਾ ਵਲੋਂ 15 ਦਸੰਬਰ ਨੂੰ ਸਵੇਰੇ 10 ਵਜੇ ਪੁਲਿਸ ਲਾਈਨ ਕਪੂਰਥਲਾ ਵਿਚ ਐਲਡਰ ਡੇਅ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਸਿੰਘ ਗੋਸਲ ਪ੍ਰਧਾਨ ਪੁਲਿਸ ...

ਪੂਰੀ ਖ਼ਬਰ »

ਕਾਤਲਾਨਾ ਹਮਲੇ ਦੇ ਮਾਮਲੇ ਵਿਚ ਤਿੰਨ ਨੌਜਵਾਨ ਗਿ੍ਫ਼ਤਾਰ

ਫਗਵਾੜਾ, 10 ਦਸੰਬਰ (ਹਰੀਪਾਲ ਸਿੰਘ)-ਫਗਵਾੜਾ ਦੇ ਸ਼ਿਵ ਸੈਨਾ ਆਗੂ ਦੇ ਭਤੀਜੇ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ਿਵ ਸੈਨਾ ਆਗੂ ਵਿਪਨ ਸ਼ਰਮਾ ਦੇ ਭਤੀਜੇ ਰਤੀਸ਼ ...

ਪੂਰੀ ਖ਼ਬਰ »

55 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਸਕੂਟਰੀ ਸਮੇਤ ਕਾਬੂ

ਢਿਲਵਾਂ, 10 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਐਸ.ਐਸ.ਪੀ. ਕਪੂਰਥਲਾ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਢਿਲਵਾਂ ਦੀ ਪੁਲਿਸ ਨੇ ਦੋ ਨੌਜਵਾਨਾ ਨੂੰ 55 ਗ੍ਰਾਮ ਨਸ਼ੀਲੇ ਪਾਊਡਰ ਅਤੇ ਸਕੂਟਰੀ ਸਮੇਤ ਕਾਬੂ ਕਰਨ ਵਿੱਚ ਸਫਲਤਾ ...

ਪੂਰੀ ਖ਼ਬਰ »

ਵਾਹਿਗੁਰੂ ਸਟੱਡੀ ਪੁਆਇੰਟ ਵਲੋਂ ਉਚੇਰੀ ਸਿੱਖਿਆ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 10 ਦਸੰਬਰ (ਥਿੰਦ)-ਵਾਹਿਗੁਰੂ ਸਟੱਡੀ ਪੁਆਇੰਟ ਸੁਲਤਾਨਪੁਰ ਲੋਧੀ ਵਲੋਂ ਵਿਦੇਸ਼ਾਂ ਵਿਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ, ਖ਼ਰੀਦਣ, ਸਟੋਰ ਕਰਨ ਅਤੇ ਵਰਤਣ 'ਤੇ ਮੁਕੰਮਲ ਪਾਬੰਦੀ

ਕਪੂਰਥਲਾ, 10 ਦਸੰਬਰ (ਅ. ਬ.) -ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਨਾਈਲੋਨ ਦੀ ਬਣੀ ਡੋਰ/ਚਾਈਨਾ ਡੋਰ ਅਤੇ ...

ਪੂਰੀ ਖ਼ਬਰ »

ਦੀ ਕੋਆਪਰੇਟਿਵ ਬੈਂਕ ਲੱਖਣ ਕੇ ਪੱਡਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸੁਭਾਨਪੁਰ, 10 ਦਸੰਬਰ (ਜੱਜ)-ਦੀ ਕਪੂਰਥਲਾ ਕੋਆਪਰੇਟਿਵ ਬੈਂਕ ਲੱਖਣ ਕੇ ਪੱਡਾ ਬਰਾਂਚ ਵਲੋਂ ਨਬਾਰਡ ਦੀ ਸਹਾਇਤਾ ਨਾਲ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੇ ਡਿਜੀਟਲ ਇੰਡੀਆ ਮੁਹਿਮ ਤਹਿਤ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ਬੈਂਕ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਰਾਜਭਾਗ ਦੌਰਾਨ ਕਈ ਲੋਕ ਰੋਟੀ ਤੋਂ ਵੀ ਆਵਾਜ਼ਾਰ-ਭੱਲਾ, ਬਡਿਆਲ, ਭਲਾਈਪੁਰ

ਸਿੱਧਵਾਂ ਦੋਨਾ, 10 ਦਸੰਬਰ (ਅਵਿਨਾਸ਼ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੇ ਕਰਜ਼ਿਆਂ ਪ੍ਰਤੀ ਆਪਣੀ ਵਚਨਬੱਧਤਾ ਨਿਭਾਉਂਦਿਆਂ ਪਹਿਲੀ ਕਿਸ਼ਤ ਵਿਚ 2.327 ਲੱਖ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਤੇ ਹੁਣ ਦੂਸਰੀ ਕਿਸ਼ਤ ਵਿਚ 1.930 ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ 'ਚ ਜਸਪਾਲ ਸਿੰਘ ਚੱਢਾ ਪ੍ਰਧਾਨ ਤੇ ਮੱਸਾ ਸਿੰਘ ਜਨਰਲ ਸਕੱਤਰ ਚੁਣੇ

ਕਪੂਰਥਲਾ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਕਪੂਰਥਲਾ ਦੀ ਸਾਲਾਨਾ ਚੋਣ ਸਬੰਧੀ ਜਨਰਲ ਇਜਲਾਸ ਸੁਸਾਇਟੀ ਦੇ ਪ੍ਰਧਾਨ ਵੀ.ਕੇ. ਸਚਦੇਵਾ ਦੀ ਪ੍ਰਧਾਨਗੀ ਹੇਠ ਮਾਡਲ ਟਾਊਨ ਦੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਾਰਕ ਵਿਚ ਹੋਇਆ | ਇਜਲਾਸ ...

ਪੂਰੀ ਖ਼ਬਰ »

ਪਿੰਡ ਰੂਪਨਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਸੁਭਾਨਪੁਰ, 10 ਦਸੰਬਰ (ਜੱਜ) -ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸਮੂਹ ਪਿੰਡ ਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਰੂਪਨਪੁਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਲੱਖਣ ਕਲਾਂ ਡੇਰੇ ਵਿਖੇ ਪ੍ਰਵਾਸੀ ਭਾਰਤੀ ਨੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ

ਸੁਭਾਨਪੁਰ, 10 ਦਸੰਬਰ (ਸਤਨਾਮ ਸਿੰਘ)-ਨਜ਼ਦੀਕੀ ਪਿੰਡ ਲੱਖਣ ਖੋਲਾ ਡੇਰੇ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਐਸ. ਸੀ. ਸੈੱਲ ਭੁਲੱਥ ਬਲਾਕ ਦੇ ਚੇਅਰਮੈਨ ਬਾਬਾ ਵਿਜੇ ਕੁਮਾਰ ਹਮੀਰਾ ਦੇ ਉਪਰਾਲੇ ਸਦਕਾ ਪ੍ਰਵਾਸੀ ਭਾਰਤੀ ਚਰਨਜੀਤ ਸਿੰਘ ਜਰਮਨ ਵੱਲੋਂ ਕਰੀਬ 30 ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 10 ਦਸੰਬਰ, (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 38ਵਾਂ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਅੰਤਰਿੰਗ ਕਮੇਟੀ ...

ਪੂਰੀ ਖ਼ਬਰ »

ਸਾਹਿਤਕ ਅਦਾਰਾ ਅਦਬੀ ਸ਼ਾਮ ਦੀ ਮਹੀਨਾਵਾਰ ਇਕੱਤਰਤਾ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਸਾਹਿਤਕ ਅਦਾਰਾ ਅਦਬੀ ਸ਼ਾਮ ਦੀ ਮਹੀਨਾਵਾਰ ਇਕੱਤਰਤਾ ਸੰਤ ਬਾਬਾ ਨਿਧਾਨ ਸਿੰਘ ਮਿਸ਼ਨ ਹਸਪਤਾਲ ਧਾਲੀਵਾਲ ਦੋਨਾ ਕਪੂਰਥਲਾ ਵਿਖੇ ਡਾ: ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਹਾਜ਼ਰ ਮੈਂਬਰਾਂ ਨੇ ਡਾ: ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਕੰਵਰ ਵਲੋਂ ਚਾਰਟਰਡ ਨਾਇਟ ਤੇ ਇੰਸਟਾਲੇਸ਼ਨ ਸਮਾਗਮ

ਤਲਵੰਡੀ ਚੌਧਰੀਆਂ, 10 ਦਸੰਬਰ (ਪਰਸਨ ਲਾਲ ਭੋਲਾ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਕੰਨਵਰ ਵਲੋਂ ਚਾਰਟਰਡ ਨਾਇਟ ਤੇ ਇੰਸਟਾਲੇਸ਼ਨ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਡਿਸਟਿ੍ਕ ਗਵਰਨਰ ਐਸ.ਕੇ ਪੁੰਜ ਅਤੇ ਲਾਇਨ ਲੇਡੀ ਤਿ੍ਪਤਾ ...

ਪੂਰੀ ਖ਼ਬਰ »

ਏ. ਪੀ. ਜੇ. ਸਕੂਲ ਦੇ ਵਿਦਿਆਰਥੀਆਂ ਨੇ ਸਕਾਈਪ ਦੇ ਜ਼ਰੀਏ ਸਾਊਥ ਕੋਰੀਆ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਜਲੰਧਰ, 10 ਦਸੰਬਰ (ਰਣਜੀਤ ਸਿੰਘ ਸੋਢੀ)-ਏ.ਪੀ.ਜੇ. ਸਕੂਲ ਮਹਾਂਵੀਰ ਮਾਰਗ ਜਲੰਧਰ ਦੇ 14 ਤੋਂ 16 ਸਾਲ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਗਿਰੀਸ਼ ਕੁਮਾਰ ਦੀ ਨਿਗਰਾਨੀ 'ਚ ਸਾਊਥ ਕੋਰੀਆ ਦੇ ਵਿਦਿਆਰਥੀਆਂ ਨਾਲ ਸਕਾਈਪ ਦੇ ਜ਼ਰੀਏ ਗੱਲਬਾਤ ਕੀਤੀ | ਇਸ ਗੱਲਬਾਤ ਰਾਹੀਂ ...

ਪੂਰੀ ਖ਼ਬਰ »

ਡੇਵੀਏਟ ਦੇ ਦੋ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ਐੱਚ. ਪੀ. 'ਚ 5 ਲੱਖ ਸਾਲਾਨਾ ਪੈਕੇਜ 'ਤੇ ਹੋਈ ਚੋਣ

ਜਲੰਧਰ, 10 ਦਸੰਬਰ (ਰਣਜੀਤ ਸਿੰਘ ਸੋਢੀ)-ਡੇਵੀਏਟ ਦੇ ਪਿ੍ੰਸੀਪਲ ਡਾ. ਮਨੋਜ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦੇ ਇੰਨਫਰਾਮੇਸ਼ਨ ਟੈਕਨਾਲੋਜੀ ਤੇ ਇਲੈਕਟੋ੍ਰਨਿਕਸ ਤੇ ਕਮਿਊਨੀਕੇਸ਼ਨ ਦੇ ਦੋ ਵਿਦਿਆਰਥੀ ਮਹਿਮਾ ਤੇ ਗੁਰਕੰਵਲ ਸਿੰਘ ਨੇ ...

ਪੂਰੀ ਖ਼ਬਰ »

ਡਾਈਟ ਸ਼ੇਖੂਪੁਰ 'ਚ ਪ੍ਰਾਇਮਰੀ ਅਧਿਆਪਕਾਂ ਦੀ ਤਿੰਨ ਰੋਜ਼ਾ ਕਿਰਿਆਤਮਿਕ ਖੋਜ ਵਰਕਸ਼ਾਪ ਦਾ ਉਦਘਾਟਨ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਸ਼ੇਖੂਪੁਰ ਵਿਚ ਪ੍ਰਾਇਮਰੀ ਅਧਿਆਪਕਾਂ ਦੀ ਤਿੰਨ ਰੋਜ਼ਾ ਕਿਰਿਆਤਮਿਕ ਖੋਜ ਵਰਕਸ਼ਾਪ ਦੀ ਆਰੰਭਤਾ ਹੋਈ, ਜਿਸ ਦਾ ਉਦਘਾਟਨ ਸੰਸਥਾ ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਨੇ ਕੀਤਾ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਕਪੂਰਥਲਾ, 10 ਦਸੰਬਰ (ਸਡਾਨਾ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਵਿਆਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਫਗਵਾੜਾ, 10 ਦਸੰਬਰ (ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀਆਂ +1 ਅਤੇ +2 ਦੇ ਵਿਦਿਆਰਥਣਾਂ ਨੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਐਲ.ਆਈ.ਸੀ. ਵਲੋਂ ਖਲਵਾੜਾ ਸਕੂਲ ਦੇ ਬੱਚੇ ਸਨਮਾਨਿਤ

ਖਲਵਾੜਾ, 10 ਦਸੰਬਰ (ਮਨਦੀਪ ਸਿੰਘ ਸੰਧੂ)-ਐਲ. ਆਈ. ਸੀ. ਫਗਵਾੜਾ ਵਲੋਂ ਸੀਨੀਅਰ ਮੈਨੇਜਰ ਕਿ੍ਪਾਲ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਖਲਵਾੜਾ ਦੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਮੁਹੱਲਾ ਸ਼ਹਿਰੀਆਂ ਵਿਚ ਸਮਾਗਮ ਕਰਵਾਇਆ

ਕਪੂਰਥਲਾ, 10 ਦਸੰਬਰ (ਅ.ਬ.)-ਲੋਕ ਇਨਸਾਫ਼ ਪਾਰਟੀ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਸਥਾਨਕ ਮੁਹੱਲਾ ਸ਼ਹਿਰੀਆਂ ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ ਦੀ ਅਗਵਾਈ ਪਾਰਟੀ ਦੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਇੰਚਾਰਜ ਅਮਨਦੀਪ ਸਿੰਘ ਸਹੋਤਾ ਨੇ ...

ਪੂਰੀ ਖ਼ਬਰ »

ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਦੇ ਬੱਚਿਆਂ ਨੇ ਕੀਰਤਨ ਦਰਬਾਰ ਮੁਕਾਬਲੇ 'ਚ ਮਾਰੀਆਂ ਮੱਲਾਂ

ਸੁਲਤਾਨਪੁਰ ਲੋਧੀ, 10 ਦਸੰਬਰ (ਨਰੇਸ਼ ਹੈਪੀ, ਥਿੰਦ)-ਬੀਤੀ ਰਾਤ ਲੋਹੀਆਂ ਵਿਖੇ ਹੋਏ ਕੀਰਤਨ ਦਰਬਾਰ ਵਿਚ ਬੱਚਿਆਂ ਦੇ ਕਰਵਾਏ ਗਏ ਦਸਤਾਰ ਮੁਕਾਬਲੇ, ਕਵਿਤਾ ਤੇ ਕਵੀਸ਼ਰੀ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਦੇ ਬੱਚਿਆਂ ਵਲੋਂ ਮੱਲਾਂ ...

ਪੂਰੀ ਖ਼ਬਰ »

ਆਮ ਇਜਲਾਸ 'ਚ ਸੁਰਿੰਦਰ ਢੰਡਾ ਨੂੰ ਦੁਬਾਰਾ ਚੁਣਿਆ ਅੰਬੇਡਕਰ ਸੈਨਾ ਪੰਜਾਬ ਦਾ ਪ੍ਰਧਾਨ

ਫਗਵਾੜਾ, 10 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਅੰਬੇਡਕਰ ਸੈਨਾ ਪੰਜਾਬ ਦਾ ਆਮ ਇਜਲਾਸ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਵਿਖੇ ਹੋਇਆ ਜਿਸ ਵਿਚ ਸੈਨਾ ਦੀਆਂ ਗਤੀਵਿਧੀਆਂ ਤੇਜ਼ ਕਰਨ ਅਤੇ ਸਟੇਟ ਵਰਕਿੰਗ ਕਮੇਟੀ ਦਾ ਪੁਨਰ ਗਠਨ ਕਰਨ ਸਬੰਧੀ ਵਿਚਾਰ ਚਰਚਾ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲੇ 'ਚ ਅੱਵਲ ਰਹੇ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 10 ਦਸੰਬਰ (ਨਰੇਸ਼ ਹੈਪੀ, ਥਿੰਦ)-ਖ਼ਾਲਸਾ ਵੈੱਲਫੇਅਰ ਸੁਸਾਇਟੀ ਵਲੋਂ ਬੀਤੇ ਦਿਨ ਕਰਵਾਏ ਗਏ ਦਸਵੇਂ ਹਰਿ ਜਸੁ ਕੀਰਤਨ ਦਰਬਾਰ ਵਿਚ ਸ਼ਬਦ ਗਾਇਣ ਮੁਕਾਬਲੇ ਵਿਚੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਸੁਲਤਾਨਪੁਰ ਲੋਧੀ ਦੇ ਬੱਚਿਆਂ ਵਲੋਂ ਸੀਨੀਅਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ 14 ਨੂੰ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਣਗੇ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 10 ਦਸੰਬਰ (ਥਿੰਦ, ਹੈਪੀ)-ਪੰਜਾਬ, ਪੰਜਾਬੀਅਤ ਦੇ ਹੱਕਾਂ ਲਈ ਲੜਾਈ ਲੜਣ ਵਾਲੀ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਲਬਰੇਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣਾ ਸਥਾਪਨਾ ਦਿਵਸ 14 ਦਸੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹਲਕੇ ਦੀ ਸਮੂਹ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਸਿਟੀ ਕਲੱਬ ਫਗਵਾੜਾ ਨੂੰ ਮੁੜ ਸੁਰਜੀਤ ਕਰਕੇ ਇਸ ਦੇ 600 ਮੈਂਬਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ

ਫਗਵਾੜਾ, 10 ਦਸੰਬਰ (ਟੀ.ਡੀ. ਚਾਵਲਾ)-ਜ਼ਿਲ੍ਹਾ ਕਪੂਰਥਲਾ ਪ੍ਰਸ਼ਾਸਨ ਨੇ ਸਿਟੀ ਕਲੱਬ ਫਗਵਾੜਾ ਨੂੰ ਮੁੜ ਸੁਰਜੀਤ ਕਰਕੇ ਇਸ ਦੇ 600 ਮੈਂਬਰਾਂ ਨੂੰ ਨਵੇਂ ਸਾਲ 2019 ਦਾ ਤੋਹਫ਼ਾ ਦਿੱਤਾ ਹੈ ਤੇ ਮੈਂਬਰਾਂ ਵਿਚ ਬੇਹੱਦ ਉਤਸ਼ਾਹ ਨਜ਼ਰ ਆ ਰਿਹਾ ਹੈ | ਕਈ ਸਾਲਾਂ ਤੋਂ ਹਮੇਸ਼ਾ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਵਲੋਂ ਸਹੋਦਿਆ ਇੰਟਰ ਸਕੂਲ ਲੋਕ ਨਾਚ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ

ਬੇਗੋਵਾਲ, 10 ਦਸੰਬਰ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਕਰਵਾਏ ਗਏ 'ਕਪੂਰਥਲਾ ਸਹੋਦਿਆ ਇੰਟਰ ਸਕੂਲ ਲੋਕ ਨਾਚ ਮੁਕਾਬਲੇ' ਵਿਚ ਭਾਗ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਚੌੜਾ ਖੂਹ ਤੋਂ ਨਗਰ ਕੀਰਤਨ ਸਜਾਇਆ

ਫਗਵਾੜਾ, 10 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਚੌੜਾ ਖੂਹ ਤੋ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾ ...

ਪੂਰੀ ਖ਼ਬਰ »

'ਠੁਮਕੇ ਤੇ ਠੁਮਕਾ, ਪ੍ਰੋਗਰਾਮ ਦੀ ਸ਼ੂਟਿੰਗ ਹੋਈ

ਢਿਲਵਾਂ, 10 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਨਵੇਂ ਸਾਲ ਦੀ ਆਮਦ ਤੇ 'ਠੁਮਕੇ ਤੇ ਠੁਮਕਾ, ਰੰਗਾਰੰਗ ਪ੍ਰੋਗਰਾਮ 1 ਜਨਵਰੀ 2019 ਨੂੰ ਰਾਤ 8 ਵਜੇ ਤੋਂ 9 ਵਜੇ ਤੱਕ ਡੀ.ਡੀ. ਪੰਜਾਬੀ ਤੇ ਦਿਖਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਦੀ ਸ਼ੂਟਿੰਗ ਦਾ ਉਦਘਾਟਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਤੇਰੀ ਅੱਖ ਜੇ ਮਾਲਕਾ ਇਕ ਹੁੰਦੀ, ਦੁਨੀਆ ਵਿਚ ਨਾ ਖੋਹਾ ਖੁਹਾਈ ਹੁੰਦੀ ਸਾਹਿਤਕ ਪਿੜ ਨਡਾਲਾ ਦੀ ਇਕੱਤਰਤਾ ਮੌਕੇ ਆਦਲ ਕਾਵਿ-ਸੰਗ੍ਰਹਿ 'ਤੇ ਚਰਚਾ

ਨਡਾਲਾ, 10 ਦਸੰਬਰ (ਮਾਨ)-ਸਾਹਿਤਕ ਪਿੜ ਨਡਾਲਾ ਦੀ ਇਕੱਤਰਤਾ ਜੋ ਵਾਲੀਆ ਹਸਪਤਾਲ ਨਡਾਲਾ ਵਿਖੇ ਹੋਈ ਦੌਰਾਨ ਪ੍ਰਸਿੱਧ ਕਵੀ ਆਦਲ ਦਿਆਲਪੁਰੀ ਦੇ ਨਵੇਂ ਕਾਵਿ-ਸੰਗ੍ਰਹਿ ਆਦਲ ਕਾਵਿ-ਰੰਗ 'ਤੇ ਡੂੰਘੀ ਵਿਚਾਰ ਚਰਚਾ ਹੋਈ | ਸਾਹਿਤਕ ਪਿੜ ਦੀ ਇਸ ਗੋਸ਼ਟੀ ਵਿਚ ਪ੍ਰੋ: ਬਲਦੇਵ ...

ਪੂਰੀ ਖ਼ਬਰ »

ਸਵੱਛ ਭਾਰਤ ਤਹਿਤ ਨਗਰ ਕੌਾਸਲ ਵਿਖੇ ਸਫ਼ਾਈ ਕਰਮਚਾਰੀਆਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ

ਕਪੂਰਥਲਾ, 10 ਦਸੰਬਰ (ਸਡਾਨਾ)-ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਦੀ ਅਗਵਾਈ ਹੇਠ ਸੈਨੇਟਰੀ ਇੰਸਪੈਕਟਰ ਬਲਜਿੰਦਰ ਸਿੰਘ ਗਿੱਲ, ਰਿੰਕੂ ਭੱਟੀ ਤੇ ਸਵੱਛ ਭਾਰਤ ਮਿਸ਼ਨ ਕਪੂਰਥਲਾ ਦੇ ਪ੍ਰੋਗਰਾਮ ਕੋਆਰਡੀਨੇਟਰ ਗੁਰਸੇਵਕ ਸਿੰਘ ਧੰਜੂ ਦੇ ਨਾਲ ਮਨਜੀਤ ...

ਪੂਰੀ ਖ਼ਬਰ »

ਕੇ. ਐਲ. ਚਾਂਦ ਵੈੱਲਫੇਅਰ ਟਰੱਸਟ ਨੇ ਪਿੰਡ ਵਿਰਕਾਂ 'ਚ ਲੋੜਵੰਦ ਨੂੰ ਭੇਟ ਕੀਤੀ ਵ੍ਹੀਲ ਚੇਅਰ

ਫਗਵਾੜਾ, 10 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਕੇ. ਐਲ. ਚਾਂਦ ਵੈੱਲਫੇਅਰ ਟਰੱਸਟ ਯੂ.ਕੇ. ਵਲੋਂ ਸੂਬਾ ਕੋਆਰਡੀਨੇਟਰ ਰਜਿੰਦਰ ਕੁਮਾਰ ਬੰਟੀ ਦੀ ਅਗਵਾਈ ਹੇਠ ਫਗਵਾੜਾ ਦੇ ਨਜ਼ਦੀਕੀ ਪਿੰਡ ਵਿਰਕਾਂ ਵਿਖੇ ਇਕ ਲੋੜਵੰਦ ਵਿਅਕਤੀ ਨੂੰ ਉਸਦੇ ਘਰ ਜਾ ਕੇ ਵ੍ਹੀਲ ਚੇਅਰ ਭੇਟ ...

ਪੂਰੀ ਖ਼ਬਰ »

ਖਵਾਜ਼ਾ ਪੀਰ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਕਪੂਰਥਲਾ, 10 ਦਸੰਬਰ (ਅ.ਬ.)-ਕਨੌਜੀਆ ਮਹਾਂਸਭਾ (ਯੁਵਾ) ਵੱਲੋਂ ਸਭਾ ਦੇ ਪ੍ਰਧਾਨ ਮੁਕੇਸ਼ ਕਸ਼ਯਪ ਅਤੇ ਖਵਾਜ਼ਾ ਪੀਰ ਦੇ ਦਰਬਾਰ ਦੇ ਮੁੱਖ ਸੇਵਾਦਾਰ ਰਾਜਕੁਮਾਰ ਰਾਜੂ ਦੀ ਦੇਖਰੇਖ 'ਚ ਖਵਾਜ਼ਾ ਪੀਰ ਦਾ ਸਾਲਾਨਾ ਮੇਲਾ ਧੋਬੀ ਘਾਟ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਜੈਨਪੁਰ ਜੰਗਲ ਦੇ ਸੂਰਾਂ ਤੋਂ ਡਡਵਿੰਡੀ, ਫੌਜੀ ਕਾਲੋਨੀ, ਝੱਲ ਲੇਈ ਵਾਲਾ ਤੇ ਜੈਨਪੁਰ ਦੇ ਕਿਸਾਨ ਪ੍ਰੇਸ਼ਾਨ

ਡਡਵਿੰਡੀ, 10 ਦਸੰਬਰ (ਬਲਬੀਰ ਸੰਧਾ)-ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਪੈਂਦੇ ਡਡਵਿੰਡੀ ਪਿੰਡ ਦੇ ਨਜ਼ਦੀਕ ਸੈਂਕੜੇ ਏਕੜ ਵਿਚ ਫੈਲੇ ਜੈਨਪੁਰ ਜੰਗਲ ਵਿਚ ਫਿਰਦੇ ਆਵਾਰਾ ਪਸ਼ੂ ਕਿਸਾਨਾਂ ਲਈ ਮੁਸੀਬਤ ਬਣੇ ਹੋਏ ਉੱਥੇ ਰਾਤ ਵੇਲੇ ਜੰਗਲੀ ਸੂਰਾਂ ਵਲੋਂ ਕਿਸਾਨਾਂ ਦੀ ...

ਪੂਰੀ ਖ਼ਬਰ »

ਨਰੇਸ਼ ਗੁਜਰਾਲ ਦੇ ਯਤਨਾਂ ਸਦਕਾ ਸਰਕਾਰੀ ਸਹਿ ਸਿੱਖਿਆ ਮਾਡਲ ਸਕੂਲ ਵਿਖੇ ਬਣ ਰਿਹੈ ਆਡੀਟੋਰੀਅਮ

ਜਲੰਧਰ, 10 ਦਸੰਬਰ (ਰਣਜੀਤ ਸਿੰਘ ਸੋਢੀ)-ਸਰਕਾਰੀ ਸਹਿ ਸਿੱਖਿਆ ਮਾਡਲ ਸਕੂਲ ਜਲੰਧਰ ਦੇ ਪਿ੍ੰਸੀਪਲ ਮਨਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਦੇ ਯਤਨਾਂ ਸਦਕਾ ਸੰਸਥਾ 'ਚ ਸੱਭਿਆਚਾਰਕ ਆਡੀਟੋਰੀਅਮ ਦਾ ਨਿਰਮਾਣ ਹੋ ਰਿਹਾ ਹੈ | ...

ਪੂਰੀ ਖ਼ਬਰ »

ਸਰਪੰਚ ਦੀਪੇਵਾਲ ਨੇ ਟੱਕ ਲਗਾ ਕੇ ਭਗਵਾਨ ਵਾਲਮੀਕਿ ਮੰਦਰ ਦੇ ਨਿਰਮਾਣ ਦੀ ਸ਼ੁਰੂਆਤ ਕਰਵਾਈ

ਸੁਲਤਾਨਪੁਰ ਲੋਧੀ, 10 ਦਸੰਬਰ (ਨਰੇਸ਼ ਹੈਪੀ, ਥਿੰਦ)-ਇੱਥੋਂ ਦੇ ਨੇੜਲੇ ਪਿੰਡ ਦੀਪੇਵਾਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਮੰਦਿਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਸਰਪੰਚ ਸਰਵਨ ਸਿੰਘ ਦੀਪੇਵਾਲ ਨੇ ਟੱਕ ਲਗਾ ਕੇ ਕਰਵਾਈ | ਉਪਰੰਤ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਦੇ ਬੱਚਿਆਂ ਨੇ ਸੈਨਿਕਾਂ ਦੇ ਲਈ 'ਨਵੇਂ ਸਾਲ ਦੇ ਸੁਨੇਹੇ' ਭੇਜੇ

ਜਲੰਧਰ, 10 ਦਸੰਬਰ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਸਕੂਲ ਦੇ ਬੱਚਿਆਂ ਨੇ ਆਮਦਨ ਵਿਭਾਗ ਦੁਆਰਾ ਕਰਵਾਈ ਗਈ ਗਤੀਵਿਧੀ 'ਏਕ ਰਿਸ਼ਤਾ-ਸਕੂਲ ਸੇ ਸਰਹੱਦ ਤੱਕ' ਦੇ ਤਹਿਤ 'ਨਵੇਂ ਸਾਲ ਤੇ ਗਣਤੰਤਰ ਦਿਵਸ' ਦੀ ਵਧਾਈ ਦੇ ਸੁਨੇਹੇ ਭੇਜੇ | ਬੱਚਿਆਂ ਨੇ ਸਰਹੱਦ 'ਤੇ ਤਾਇਨਾਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX