ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਸਾਉਦੀ ਅਰਬ 'ਚ ਫਸੇ ਪੰਜਾਬੀਆਂ ਵਲੋਂ ਬਿਮਾਰ ਬੰਦਿਆਂ ਦੀ ਲਿਸਟ ਜਾਰੀ ਕਰ ਕੇ ਮਦਦ ਦੀ ਗੁਹਾਰ

ਮਾਹਿਲਪੁਰ, 12 ਦਸੰਬਰ (ਦੀਪਕ ਅਗਨੀਹੋਤਰੀ)-ਸਾਉਦੀ ਅਰਬ ਵਿਚ ਫਸੇ 2700 ਦੇ ਕਰੀਬ ਭਾਰਤੀਆਂ 'ਚੋਂ 1200 ਤੋਂ ਵੱਧ ਫਸੇ ਪੰਜਾਬੀਆਂ ਵਲੋਂ ਅੱਜ ਉੱਥੇ ਹੀ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੀ ਸੋਸ਼ਲ ਮੀਡੀਆ 'ਤੇ ਲਿਸਟ ਜਾਰੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਸੁਸ਼ਮਾ ਸਵਰਾਜ, ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੂੰ ਪੱਤਰ ਲਿਖ ਕੇ ਮਦਦ ਦੀ ਗੁਹਾਰ ਲਗਾਈ ਹੈ | ਸੋਸ਼ਲ ਮੀਡੀਆ 'ਤੇ ਪੱਤਰਕਾਰਾਂ ਨੂੰ ਜਾਰੀ ਕੀਤੀ ਗੰਭੀਰ ਬਿਮਾਰ ਵਿਅਕਤੀਆਂ ਦੀ ਲਿਸਟ ਵੀ ਰੌਾਗਟੇ ਖੜੇ੍ਹ ਕਰ ਦੇਣ ਵਾਲੀ ਹੈ | 14 ਬਿਮਾਰ ਵਿਅਕਤੀਆਂ ਵਿਚੋਂ 11 ਪੰਜਾਬ ਦੇ ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਨਾਲ ਸਬੰਧਿਤ ਨੌਜਵਾਨ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਾਉਦੀ ਅਰਬ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੱਥੂਵਾਲ ਦੇ ਬਲਵਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦੇ ਹੋਏ ਅਤੇ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੂੰ ਪੱਤਰ ਲਿਖੇ ਕੇ ਕਿਹਾ ਕਿ ਉਹ 1200 ਦੇ ਕਰੀਬ ਪੰਜਾਬੀ ਜਿਹੜੇ ਕਿ ਸਾਉਦੀ ਅਰਬ ਦੀ ਕੰਪਨੀ ਜੇ ਐਾਡ ਪੀ ਕੰਪਨੀ ਦੇ ਭੱਜ ਜਾਣ ਕਾਰਨ ਫਸੇ ਹੋਏ ਹਨ ਉਹ ਇੱਕ ਕਮਰੇ ਵਿਚ ਰਹਿਣ ਲਈ ਮਜਬੂਰ ਹਨ ਅਤੇ ਵੀਜ਼ਾ ਖ਼ਤਮ ਹੋਣ ਕਾਰਨ ਸਾਉਦੀ ਅਰਬ ਵਿਚ ਮਿਲਣ ਵਾਲੀਆਂ ਸੁਵਿਧਾਵਾਂ ਤੋਂ ਵਾਂਝੇ ਹੋ ਗਏ ਅਤੇ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਕੇ ਨਿੱਤ ਪ੍ਰਤੀ ਦਿਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਉਨ੍ਹਾਂ ਲਿਸਟ ਜਾਰੀ ਕਰਦੇ ਹੋਏ ਦੱਸਿਆ ਕਿ ਅਵਤਾਰ ਸਿੰਘ ਪਿੰਡ ਢੰਡਾ ਜਲੰਧਰ ਨੂੰ ਕੰਨਾਂ ਤੋਂ ਸੁਣਨਾ ਬੰਦ ਹੋ ਚੁੱਕਾ ਹੈ, ਨਿਰਮਲ ਕੁਮਾਰ ਉੱਚਾ ਪਿੰਡ ਫਗਵਾੜਾ ਦੇ ਗੁਰਦੇ ਫ਼ੇਲ੍ਹ, ਨਿਰਮਲ ਸਿੰਘ ਪਿੰਡ ਕੰਗਣਾ ਨੂੰ ਦਿਲ ਦੀ ਬਿਮਾਰੀ, ਜਸਵਿੰਦਰਪਾਲ ਸਿੰਘ ਪਿੰਡ ਸੇਖੋਂ ਜਲੰਧਰ ਨੂੰ ਚੰਬਲ, ਕੁਲਦੀਪ ਸਿੰਘ ਪਿੰਡ ਬਰਮਾਲਾ ਜਲੰਧਰ ਨੂੰ ਲੱਕ ਦਰਦ, ਧਰਮਿੰਦਰ ਸਿੰਘ ਹੁਸ਼ਿਆਰਪੁਰ ਨੂੰ ਗੋਡਿਆਂ, ਅਸ਼ੋਕ ਕੁਮਾਰ ਸਾਹਰੀ ਹੁਸ਼ਿਆਰਪੁਰ ਨੂੰ ਦੇ ਗੁਰਦਿਆਂ 'ਚ ਪੱਥਰੀ, ਸਰਵਣ ਰਾਮ ਬਰਮਾਲਾ ਜਲੰਧਰ ਨੂੰ ਦਿਲ ਦੀ, ਹਰਪਾਲ ਰਾਮ ਫ਼ੂਲਪੁਰ ਜਲੰਧਰ ਨੂੰ ਦਿਲ, ਨਿਰਮਲ ਸਿੰਘ ਸੂਤੇਕਸ਼ ਜਲੰਧਰ, ਰਾਮ ਲੁਭਾਇਆ ਫ਼ੂਲਪੁਰ ਜਲੰਧਰ ਨੂੰ ਸ਼ੂਗਰ ਦੀ ਬਿਮਾਰੀ ਹੋ ਚੁੱਕੀ ਹੈ ਅਤੇ ਇਲਾਜ ਨੋ ਹੋਣ ਕਾਰਨ ਉਨ੍ਹਾਂ ਦੀ ਹਾਲਤ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੀ ਹੈ | ਇਸੇ ਤਰ੍ਹਾਂ ਸ਼ੰਭੂ ਰਾਮ ਗੋਪਾਲਗੰਜ ਬਿਹਾਰ ਦੇ ਗੁਰਦੇ, ਗਣਪਤੀ ਤਾਮਿਲਨਾਡੂ ਨੂੰ ਅਧਰੰਗ ਅਤੇ ਕੋਰਲੀਆਨਾ ਨਾਤੀ ਗੰਜਮ ਉੜੀਸਾ ਦੀ ਕਿਡਨੀ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਪੈਸੇ ਨਾ ਹੋਣ ਕਾਰਨ ਉਹ ਕੈਦੀ ਬਣ ਕੇ ਰਹਿ ਗਏ ਹਨ ਅਤੇ ਜਲਦ ਹੀ ਉਨ੍ਹਾਂ ਦਾ ਇਲਾਜ ਨਾ ਹੋਇਆ ਤਾਂ ਉਹ ਮੌਤ ਦੇ ਮੰੂਹ ਵਿਚ ਵੀ ਜਾ ਸਕਦੇ ਹਨ | ਪੀੜਿਤ ਨੌਜਵਾਨ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦ ਹੀ ਇੱਥੋਂ ਕੱਢਿਆ ਜਾਵੇ | ਉਨ੍ਹਾਂ ਦੱਸਿਆ ਕਿ ਭਾਰਤੀ ਵੀਜ਼ਾ ਕੇਂਦਰ ਤੋਂ ਕੁੱਝ ਕਰਮਚਾਰੀ ਆਏ ਸਨ ਪਰੰਤੂ ਉਹ ਵੀ ਕੁੱਝ ਨਾ ਕਰ ਸਕਣ ਦਾ ਕਹਿ ਕੇ ਚਲੇ ਗਏ ਜਿਸ ਕਾਰਨ ਉਨ੍ਹਾਂ ਦੀਆਂ ਸਾਰੀਆਂ ਆਸਾਂ ਟੁੱਟ ਚੁੱਕੀਆਂ ਹਨ |

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਮਾਰਚ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਇਕਾਈ ਦੀ ਮੀਟਿੰਗ ਪ੍ਰਧਾਨ ਮੋਹਨ ਸਿੰਘ ਮਰਵਾਹਾ ਦੀ ਪ੍ਰਧਾਨਗੀ ਹੇਠ ਬੈਂਕ ਕਾਲੋਨੀ ਦਫ਼ਤਰ 'ਚ ਹੋਈ | ਇਸ ਮੌਕੇ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

45 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 3 ਤਸਕਰ ਕਾਬੂ, ਵਾਹਨ ਜ਼ਬਤ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਸਥਾਨਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਵਾਹਨਾਂ ਨੂੰ ਜ਼ਬਤ ਕਰਨ ਉਪਰੰਤ 3 ਤਸਕਰਾਂ ਨੂੰ ਕਾਬੂ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 6 ਨਾਮਜ਼ਦ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-ਦੁਕਾਨ 'ਤੇ ਬੈਠੇ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਕਥਿਤ ਦੋਸ਼ 'ਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ 6 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸਿੰਬਲੀ ਦੇ ਵਾਸੀ ਦੀਪਕ ਨੇ ...

ਪੂਰੀ ਖ਼ਬਰ »

20 ਸਾਲਾਂ ਦੌਰਾਨ ਪ੍ਰੇਮੀ ਪ੍ਰੇਮਿਕਾ ਦਰਮਿਆਨ ਖ਼ਰਚ ਹੋਏ ਸਾਢੇ 3 ਕਰੋੜ ਦਾ ਮਾਮਲਾ ਥਾਣੇ ਪੁੱਜਾ

ਮਾਹਿਲਪੁਰ, 12 ਦਸੰਬਰ (ਦੀਪਕ ਅਗਨੀਹੋਤਰੀ)-ਪਿੰਡ ਕਹਾਰਪੁਰ ਵਿਚ ਇੱਕ ਪ੍ਰੇਮੀ ਪ੍ਰੇਮਿਕਾ ਦਰਮਿਆਨ ਖ਼ਰਚੇ ਪੈਸੇ ਦਾ ਮਾਮਲਾ ਥਾਣੇ ਪਹੁੰਚ ਗਿਆ | 20 ਸਾਲਾਂ ਤੋਂ ਇੱਕ-ਦੂਜੇ ਨਾਲ ਪਿਆਰ ਦੀਆਂ ਪੀਂਘਾਂ ਪਾਉਂਦੇ ਉਕਤ ਜੋੜੇ ਵਲੋਂ ਇਨ੍ਹਾਂ ਵਰਿ੍ਹਆਂ ਵਿਚ ਖ਼ਰਚੇ ਸਾਢੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲੇ ਮਾਮਲੇ ਦਾ ਦੂਜਾ ਦੋਸ਼ੀ ਵੀ ਕਾਬੂ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-ਸਕੂਲ ਜਾਂਦੇ ਸਮੇਂ ਵਿਦਿਆਰਥਣ ਨੂੰ ਪ੍ਰੇਸ਼ਾਨ ਕਰਨ ਵਾਲੇ ਮਾਮਲੇ 'ਚ ਲੋੜੀਂਦੇ ਇਕ ਕਥਿਤ ਦੋਸ਼ੀ ਨੂੰ ਥਾਣਾ ਸਦਰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ 14 ਦਿਨਾਂ ਲਈ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ਼

ਦਸੂਹਾ, 12 ਦਸੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ਼ ਕੀਤਾ ਗਿਆ ਹੈ | ਏ.ਐੱਸ.ਆਈ ਜਸਬੀਰ ਸਿੰਘ ਨੇ ਦੱਸਿਆ ਕਿ ਰਸ਼ਪਾਲ ਸਿੰਘ ਜੋ ਰੇਲਵੇ ਵਿਭਾਗ ਵਿਚ ਬਤੌਰ ਗੇਟਮੈਨ ਵਲੋਂ ਨੌਕਰੀ ਕਰ ਰਿਹਾ ਸੀ ਉਹ ਜਦੋਂ ਗੇਟ ਨੰਬਰ ਸੀ-77 ਪਿੰਡ ...

ਪੂਰੀ ਖ਼ਬਰ »

ਤਿੰਨ ਸੂਬਿਆਂ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਵਿਧਾਇਕ ਬੱਬੀ ਦੀ ਅਗਵਾਈ 'ਚ ਵਰਕਰਾਂ ਨੇ ਲੱਡੂ ਵੰV

ਮੁਕੇਰੀਆਂ, 12 ਦਸੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਤਿੰਨ ਸੂਬਿਆਂ ਵਿਚ ਕਾਂਗਰਸ ਦੀ ਹੋਈ ਸ਼ਾਨਦਾਰ ਜਿੱਤ ਮਗਰੋਂ ਕਾਂਗਰਸੀ ਵਰਕਰਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵਰਕਰਾਂ ਵਲੋਂ ਥਾਂ-ਥਾਂ 'ਤੇ ਲੱਡੂ ਵੰਡੇ ਜਾ ਰਹੇ ਹਨ | ਅੱਜ ਮੁਕੇਰੀਆਂ ਵਿਖੇ ਵੀ ...

ਪੂਰੀ ਖ਼ਬਰ »

ਦੁਕਾਨ ਦੀ ਕੰਧ ਪਾੜ ਕੇ ਲੱਖਾਂ ਦਾ ਸਾਮਾਨ ਚੋਰੀ

ਮੁਕੇਰੀਆਂ, 12 ਦਸੰਬਰ (ਰਾਮਗੜ੍ਹੀਆ)-ਮੁਕੇਰੀਆਂ ਦੇ ਤਲਵਾੜਾ ਰੋਡ 'ਤੇ ਟਰੱਕ ਯੂਨੀਅਨ ਦੇ ਸਾਹਮਣੇ ਬੀਤੀ ਅੱਧੀ ਰਾਤ ਨੂੰ ਚੋਰਾਂ ਵਲੋਂ ਕਿ੍ਸ਼ਨਾ ਮੋਟਰਜ਼ ਦੀ ਦੁਕਾਨ ਦੀ ਪਿਛਲੀ ਕੰਧ ਪਾੜ ਕੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ ਗਿਆ | ਇਹ ਦੁਕਾਨ ਮਾਤਰ 300 ਮੀਟਰ ਦੀ ਦੂਰੀ ...

ਪੂਰੀ ਖ਼ਬਰ »

ਮਾਨਵ ਤਸਕਰ ਦੇ ਚੁੰਗਲ 'ਚ ਫਸ ਕੇ 16 ਮਹੀਨੇ ਦੀ ਜੇਲ੍ਹ ਕੱਟਣ ਉਪਰੰਤ ਨੌਜਵਾਨ ਦੇਸ਼ ਪਰਤਿਆ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-ਮਾਨਵ ਤਸਕਰ ਦੇ ਚੁੰਗਲ 'ਚ ਫਸਣ ਤੋਂ ਬਾਅਦ 16 ਮਹੀਨੇ ਅਮਰੀਕਾ ਦੀ ਜੇਲ੍ਹ 'ਚ ਕੱਟਣ ਤੋਂ ਬਾਅਦ 17ਵੇਂ ਮਹੀਨੇ 'ਚ ਵਾਪਸ ਦੇਸ਼ ਪਰਤੇ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ 'ਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਉਪਰੰਤ ਪੁਲਿਸ ...

ਪੂਰੀ ਖ਼ਬਰ »

40 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਹਰਿਆਣਾ, 12 ਦਸੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇਕ ਵਿਅਕਤੀ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਦਿਲਬਾਗ ਸਿੰਘ ਐਸ.ਐਚ.ਓ ਹਰਿਆਣਾ ਨੇ ਦੱਸਿਆ ਕਿ ਏ.ਐਸ. ਆਈ ਸਤਨਾਮ ...

ਪੂਰੀ ਖ਼ਬਰ »

ਐੱਮ.ਐੱਸ.ਕੇ. ਡੇਅ ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਖੇਡ ਮੇਲਾ ਸ਼ੁਰੂ

ਟਾਂਡਾ ਉੜਮੁੜ, 12 ਦਸੰਬਰ (ਗੁਰਾਇਆ)- ਇੱਥੋ ਦੀ ਪ੍ਰਮੱਖ ਵਿੱਦਿਅਕ ਸੰਸਥਾ ਐੱਮ. ਐੱਸ. ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ ਟਾਂਡਾ ਉੜਮੁੜ ਵਿਖੇ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੇ ਸਰਸਪਤੀ ਹੇਠ ਤਿੰਨ ਦਿਨਾਂ ਖੇਡ ਮੇਲਾ 13, 14, 15 ਦਸੰਬਰ ਨੂੰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਕੀਰਤਨ ਦਰਬਾਰ ਕਰਵਾਇਆ

ਕੋਟਫਤੂਹੀ, 12 ਦਸੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਗੋਂਦਪੁਰ 'ਚ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ 6ਵੀਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਪਵਿੱਤਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਗੜ੍ਹਸ਼ੰਕਰ, 12 ਦਸੰਬਰ (ਧਾਲੀਵਾਲ)-ਸਰਬੱਤ ਸੇਵਾ ਸੁਸਾਇਟੀ ਸਰਹਾਲਾ ਰਾਣੂਆਂ ਦੇ ਸਹਿਯੋਗ ਨਾਲ ਨਵਦੀਪਕ ਆਈ ਕੇਅਰ ਸੈਂਟਰ, ਚੰਡੀਗੜ੍ਹ ਰੋਡ ਗੜ੍ਹਸ਼ੰਕਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੁਸਾਇਟੀ ਵਲੋਂ ਜਗਤਾਰ ਸਿੰਘ ਵਲੋਂ ਰੀਬਨ ਕੱਟ ...

ਪੂਰੀ ਖ਼ਬਰ »

ਗੁਰਦੁਆਰਾ ਗਰਨਾ ਸਾਹਿਬ ਵਿਖੇ ਸ਼ਹੀਦੀ ਪੁਰਬ ਸਬੰਧੀ ਸਮਾਗਮ

ਦਸੂਹਾ, 12 ਦਸੰਬਰ (ਭੁੱਲਰ)- ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਬਲਵੀਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਸਾਬਕਾ ਸਿਵਲ ਸਰਜਨ ਡਾ. ਕੌਸ਼ਲ ਸਿੰਘ ਨੇ ਮੁਫ਼ਤ ਡਿਸਪੈਂਸਰੀਆਂ ਦਾ ਕੀਤਾ ਉਦਘਾਟਨ

ਟਾਂਡਾ ਉੜਮੁੜ, 12 ਦਸੰਬਰ (ਭਗਵਾਨ ਸਿੰਘ ਸੈਣੀ)-ਸੇਵਾਮੁਕਤ ਸਿਵਲ ਸਰਜਨ ਡਾ. ਕੌਸ਼ਲ ਸਿੰਘ ਸੈਣੀ ਦੀ ਦਾਰਾਪੁਰ, ਪ੍ਰੀਤ ਨਗਰ ਅਤੇ ਮੁਹੱਲਾ ਗੋਬਿੰਦ ਨਗਰ ਵਲੋਂ ਗੌਰਮਿੰਟ ਪ੍ਰਾਇਮਰੀ ਸਕੂਲ ਦਾਰਾਪੁਰ ਨਜ਼ਦੀਕ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਡਿਸਪੈਂਸਰੀ ਖੋਲੀ ਗਈ ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਭੂਲਪੁਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮਿਆਣੀ, 12 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਭੂਲਪੁਰ ਵਿਖੇ ਗੁਰਦੁਆਰਾ ਸ਼ਹੀਦਾਂ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਸਵ. ਬਾਪੂ ਸੁੱਚਾ ਸਿੰਘ, ਮਾਤਾ ਗੁਰਮੇਲ ਕੌਰ ਦੇ ਪਰਿਵਾਰ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਨੌਵੇਂ ...

ਪੂਰੀ ਖ਼ਬਰ »

ਚੋਣਾਂ ਦਾ ਸੈਮੀਫਾਈਨਲ ਜਿੱਤਣ ਤੋਂ ਬਾਅਦ ਹੁਣ 2019 'ਚ ਫਾਈਨਲ ਜਿੱਤਾਂਗੇ-ਅਰੋੜਾ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਅਸਰ ਪੂਰੇ ਦੇਸ਼ 'ਚ ਦਿਸ ਰਿਹਾ ਹੈ | ਜਿਸ ਦੇ ਚੱਲਦੇ ਹੀ ...

ਪੂਰੀ ਖ਼ਬਰ »

ਐਚ.ਡੀ.ਸੀ.ਏ. ਇਲੈਵਨ ਟੀਮ ਨੇ ਗ੍ਰੀਨ ਇਲੈਵਨ ਜਲੰਧਰ ਨੂੰ ਹਰਾਇਆ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਚ.ਡੀ.ਸੀ.ਏ. ਇਲੈਵਨ ਟੀਮ ਨੇ ਗ੍ਰੀਨ ਇਲੈਵਨ ਜਲੰਧਰ ਨੂੰ ਕ੍ਰਿਕਟ ਮੈਚ 'ਚ 4 ਵਿਕਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ | ਐਚ.ਡੀ.ਸੀ.ਏ. ਮੈਦਾਨ 'ਚ ਖੇਡੇ ਗਏ ਮੈਚ 'ਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ ਵਲੋਂ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਹੁਸ਼ਿਆਰਪੁਰ, 12 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਦਸਮੇਸ਼ ਨਗਰ ਵਲੋਂ ਵੱਖ-ਵੱਖ ਪਿੰਡਾਂ ਅਤੇ ਕਸਬਿਆਂ 'ਚ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ...

ਪੂਰੀ ਖ਼ਬਰ »

ਰਿਸ਼ੂ ਬਾਲੀ ਭਾਜਪਾ ਯੂਥ ਇਕਾਈ ਮਾਹਿਲਪੁਰ ਦੇ ਮੁੜ ਪ੍ਰਧਾਨ ਬਣੇ

ਮਾਹਿਲਪੁਰ, 12 ਦਸੰਬਰ (ਦੀਪਕ ਅਗਨੀਹੋਤਰੀ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਬਲਾਕ ਪ੍ਰਧਾਨ ਅਮਰਜੀਤ ਸਿੰਘ ਪਿੰਦਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭਾਰਤੀ ਜਨਤਾ ਪਾਰਟੀ ਦੀ ਯੂਥ ਇਕਾਈ ਮਾਹਿਲਪੁਰ ਦਾ ਗਠਨ ਕੀਤਾ ਗਿਆ | ਇਸ ਮੀਟਿੰਗ ਦੌਰਾਨ ਰਿਸ਼ੂ ਬਾਲੀ ਨੂੰ ਮੁੜ ...

ਪੂਰੀ ਖ਼ਬਰ »

ਅੱਖਾਂ ਦੀ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ

ਜਲੰਧਰ, 12 ਦਸੰਬਰ (ਜਸਪਾਲ ਸਿੰਘ)- ਦੌਲਤਪੁਰ ਦੇ ਖੇਤਰ ਦੇ ਗੁਰਦੁਆਰਾ ਸੰਤਸਾਗਰ ਸਾਹਿਬ ਚਲੇਟ (ਡੰਗੋਹ ਖ਼ਾਸ) 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਮੌਕੇ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦਾ ਅਤੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਬੀ.ਸੀ. ਵਰਗ ਨੂੰ ਅਣਗੌਲਿਆਂ ਕਰਨ 'ਤੇ ਰੋਸ ਪ੍ਰਗਟ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-ਪੰਚਾਇਤੀ ਚੋਣਾਂ 'ਚ ਬੀ.ਸੀ. ਵਰਗ ਨੂੰ ਅਣਗੋਲਿਆਂ ਕਰਕੇ ਕਾਂਗਰਸ ਸਰਕਾਰ ਨੇ ਬੀ.ਸੀ. ਵਰਗ ਨਾਲ ਧੋਖਾ ਕੀਤਾ ਹੈ | ਇਕ ਪਾਸੇ ਸਰਕਾਰ ਵਲੋਂ ਸਾਰੇ ਵਰਗਾਂ ਨੂੰ ਬਰਾਬਰਤਾ ਦਾ ਹੱਕ ਦਿੱਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਦੂਜੇ ...

ਪੂਰੀ ਖ਼ਬਰ »

ਨਿਗਮ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਾਉਣ ਲਈ ਅਰਜ਼ੀਆਂ ਦੀ ਮੰਗ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵੱਲੋਂ ਅਣ ਅਧਿਕਾਰਤ ਕਲੋਨੀਆਂ ਅਤੇ ਇਹਨਾਂ ਕਲੋਨੀਆਂ ਵਿੱਚ ਪੈਂਦੇ ਪਲਾਟਾਂ/ਇਮਾਰਤਾਂ ਨੂੰ ਰੈਗੂਲਰ ਕਰਨ ਸਬੰਧੀ ਨੋਟੀਫ਼ਿਕੇਸ਼ਨ ਨੰ: 12/01/2017-5 ਐਚ.ਜੀ 2/1806 ਮਿਤੀ 18 ਅਕਤੂਬਰ 2018 ਰਾਹੀਂ ...

ਪੂਰੀ ਖ਼ਬਰ »

ਵੋਟਾਂ ਚਾਹੀਦੀਆਂ ਹਨ ਤਾਂ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ- ਸੈਣੀ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-5 ਰਾਜਾਂ ਦੀ ਗਿਣਤੀ ਦੇ ਨਤੀਜੇ ਨੂੰ ਦੇਖ ਕੇ ਸਾਰੇ ਕਾਂਗਰਸ ਵਾਲੇ ਪਟਾਕੇ ਚਲਾ ਰਹੇ ਹਨ ਅਤੇ ਮਠਿਆਈਆਂ ਵੰਡ ਰਹੇ ਹਨ | ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਨੇ ਆਪ ਵੀ ਪੰਜਾਬ ਦਾ ਵੀ ਉਹ ਹੀ ਹਾਲ ਕਰ ਰੱਖਿਆ ਹੈ, ਜੋ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਗੜ੍ਹਸ਼ੰਕਰ, 12 ਦਸੰਬਰ (ਧਾਲੀਵਾਲ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਪਿ੍ੰਸੀਪਲ ਅਰਵਿੰਦਰ ਕੌਰ ਦੀ ...

ਪੂਰੀ ਖ਼ਬਰ »

ਗੁੰਡਾ ਅਨਸਰਾਂ ਤੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ-ਮਨਮੋਹਣ ਕੁਮਾਰ

ਚੱਬੇਵਾਲ, 12 ਦਸੰਬਰ (ਰਾਜਾ ਸਿੰਘ ਪੱਟੀ)-ਨਸ਼ਿਆਂ ਦੀ ਦਲਦਲ 'ਚੋਂ ਨੌਜਵਾਨ ਪੀੜ੍ਹੀ ਨੂੰ ਕੱਢਣ ਵਾਸਤੇ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਗੁੰਡਾ ਅਨਸਰਾਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੱਬੇਵਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਕਾਂਗਰਸ ਸੇਵਾ ਦਲ ਦੀ ਭਰਤੀ

ਦਸੂਹਾ, 12 ਦਸੰਬਰ (ਭੁੱਲਰ)- ਕਾਂਗਰਸ ਸੇਵਾ ਦਲ ਦੇ ਪ੍ਰਧਾਨ ਲਾਲ ਜੀ ਦਸਾਈ ਤੇ ਸੂਬਾ ਪ੍ਰਧਾਨ ਨਿਰਮਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਂਗਰਸ ਸੇਵਾ ਦਲ ਦੀ ਭਰਤੀ ਪਿੰਡ ਪਿੰਡ ਪੱਧਰ 'ਤੇ ਕੀਤੀ ਜਾ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਫਲਾਈ ਓਵਰ 'ਤੇ ਕਰੋੜਾਂ ਰੁਪਏ ਖ਼ਰਚਣ ਦੇ ਬਾਵਜੂਦ ਵੀ ਲੋਕ ਹੋ ਰਹੇ ਹਨ ਹਾਦਸਿਆਂ ਦਾ ਸ਼ਿਕਾਰ

ਟਾਂਡਾ ਉੜਮੁੜ, 12 ਦਸੰਬਰ (ਭਗਵਾਨ ਸਿੰਘ ਸੈਣੀ)-ਕਰੋੜਾਂ ਰੁਪਏ ਖ਼ਰਚ ਕਰਕੇ ਨਿਯਮਾਂ ਨੂੰ ਅਣਗੌਲਿਆ ਕਰਕੇ ਬਣਾਏ ਜਾਜਾ ਬਾਈਪਾਸ ਫਲਾਈਓਵਰ ਬਿ੍ਜ, ਜਾਜਾ ਬਾਈ ਪਾਸ ਜਿੱਥੇ ਟਾਂਡਾ ਦੀ ਖ਼ੂਬਸੂਰਤੀ ਨੂੰ ਗ੍ਰਹਿਣ ਲਗਾ ਰਿਹਾ ਹੈ ਉੱਥੇ ਫਲਾਈਓਵਰ ਦੇ ਦੋਹਾਂ ਪਾਸੇ ਬਣੀਆਂ ...

ਪੂਰੀ ਖ਼ਬਰ »

ਡਾਨਸੀਵਾਲ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਸੈਲਾ ਖੁਰਦ, 12 ਦਸੰਬਰ (ਹਰਵਿੰਦਰ ਸਿੰਘ ਬੰਗਾ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਡਾਨਸੀਵਾਲ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕੋਟਫਤੂਹੀ, 12 ਦਸੰਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਪਿੰਡ ਦਿਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਚੱਬੇਵਾਲ , 12 ਦਸੰਬਰ (ਰਾਜਾ ਸਿੰਘ ਪੱਟੀ) ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵੱਲੋਂ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਸੰਗਤਾਂ ਦੇ ...

ਪੂਰੀ ਖ਼ਬਰ »

'ਆਪ' ਵਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ

ਹੁਸ਼ਿਆਰਪੁਰ, 12 ਦਸੰਬਰ (ਹਰਪ੍ਰੀਤ ਕੌਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇਕ ਸਮਾਗਮ ਸਥਾਨਕ ਆਮ ਆਦਮੀ ਪਾਰਟੀ ਦੇ ਦਫਤਰ ਵਿਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ 'ਆਪ' ਦੇ ਉਮੀਦਵਾਰ ਡਾ. ਰਵਜੋਤ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਭੱਜਲਾਂ ਦੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਗੜ੍ਹਸ਼ੰਕਰ, 12 ਦਸੰਬਰ (ਧਾਲੀਵਾਲ)-ਬੱਬਰ ਅਕਾਲੀ ਹਰਨਾਮ ਸਿੰਘ ਮੈਮੋਰੀਅਲ ਕਲੱਬ, ਐਨ.ਆਰ.ਆਈਜ਼, ਅਤੇ ਗ੍ਰਾਮ ਪੰਚਾਇਤ ਤੇ ਪਿੰਡ ਭੱਜਲ ਵਾਸੀਆਂ ਵਲੋਂ 22 ਅਤੇ 23 ਦਸੰਬਰ ਨੂੰ ਕਰਵਾਏ ਜਾ ਰਹੇ ਬੱਬਰ ਅਕਾਲੀ ਹਰਨਾਮ ਸਿੰਘ ਯਾਦਗਾਰੀ ਪਹਿਲੇ ਪਿੰਡ ਪੱਧਰੀ ਕਬੱਡੀ ...

ਪੂਰੀ ਖ਼ਬਰ »

ਕਾਂਗਰਸ ਦੀ ਸ਼ਾਨਦਾਰ ਕਾਮਯਾਬੀ 'ਤੇ ਲੱਡੂ ਵੰਡੇ

ਤਲਵਾੜਾ, 12 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਦੇਸ਼ ਵਿਚ ਹੋਈਆਂ ਤਾਜ਼ਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਸਫਲਤਾ ਦੀ ਖ਼ੁਸ਼ੀ ਵਿਚ ਕਾਂਗਰਸੀ ਵਰਕਰਾਂ ਵਲੋਂ ਸ਼ਹਿਰ ਵਿਚ ਸੀਨੀਅਰ ਆਗੂ ਵਿਕਾਸ ਗੋਗਾ ਦੀ ਅਗਵਾਈ ਹੇਠ ਲੱਡੂ ਵੰਡੇ ਗਏ | ਗੋਗਾ ਨੇ ਇਸ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਰਿਟਾਇਰੀ ਯੂਨੀਅਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 12 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਜਲ ਸਰੋਤ ਰਿਟਾਇਰੀ ਯੂਨੀਅਨ ਹੁਸ਼ਿਆਰਪੁਰ ਯੂਨਿਟ ਦੀ ਜਨਰਲ ਬਾਡੀ ਦੀ ਮੀਟਿੰਗ ਸਾਥੀ ਤਾਰਾ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਸਾਥੀ ਸੋਹਣ ਸਿੰਘ ਭੂੰਨੋ ...

ਪੂਰੀ ਖ਼ਬਰ »

ਵੋਟਾਂ ਚਾਹੀਦੀਆਂ ਹਨ ਤਾਂ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ- ਸੈਣੀ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-5 ਰਾਜਾਂ ਦੀ ਗਿਣਤੀ ਦੇ ਨਤੀਜੇ ਨੂੰ ਦੇਖ ਕੇ ਸਾਰੇ ਕਾਂਗਰਸ ਵਾਲੇ ਪਟਾਕੇ ਚਲਾ ਰਹੇ ਹਨ ਅਤੇ ਮਠਿਆਈਆਂ ਵੰਡ ਰਹੇ ਹਨ | ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਨੇ ਆਪ ਵੀ ਪੰਜਾਬ ਦਾ ਵੀ ਉਹ ਹੀ ਹਾਲ ਕਰ ਰੱਖਿਆ ਹੈ, ਜੋ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਨੇ ਅੰਡਰ ਸਕੂਲ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਹੁਸ਼ਿਆਰਪੁਰ, 12 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਦਲੀਪ ਸਿੰਘ ਮੈਮੋਰੀਅਲ ਖਾਲਸਾ ਕਾਲਜ ਡੁਮੇਲੀ ਦੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਖਾਲਸਾ ਕਾਲਜ ਕਰਤਾਪੁਰ ਵਲੋਂ ...

ਪੂਰੀ ਖ਼ਬਰ »

ਯੂਰੀਆ ਨਾ ਮਿਲਣ ਕਰਕੇ ਕਿਸਾਨਾਂ ਵਿਚ ਹਾਹਾਕਾਰ

ਮੁਕੇਰੀਆਂ, 12 ਦਸੰਬਰ (ਸਰਵਜੀਤ ਸਿੰਘ)-ਕਿਸਾਨਾਂ ਵਲੋਂ ਕਣਕ ਦੀ ਬਿਜਾਈ ਕੀਤੀ ਨੂੰ ਇਕ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਜਿਸ ਕਰਕੇ ਕਿਸਾਨ ਹੁਣ ਕਣਕ ਨੂੰ ਪਹਿਲਾ ਪਾਣੀ ਲਗਾ ਰਹੇ ਹਨ, ਜਿਸ ਉਪਰੰਤ ਯੂਰੀਆ ਖਾਦ ਪਾਇਆ ਜਾਣਾ ਹੈ ਪਰ ਯੂਰੀਆ ਖਾਦ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਸੰਨ ਵੈਲੀ ਸਕੂਲ ਦੇ ਸਮਾਰੋਹ 'ਚ ਸਿੱਖਿਆ ਮੰਤਰੀ ਹੋਣਗੇ ਮੁੱਖ ਮਹਿਮਾਨ-ਜਰਨੈਲ ਸਿੰਘ

ਬੁੱਲ੍ਹੋਵਾਲ, 12 ਦਸੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਸੰਨ ਵੈਲੀ ਇੰਟਰਨੈਸ਼ਨਲ ਸਕੂਲ ਚੱਕੋਵਾਲ ਦੇ ਸਕੂਲ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ 29 ਦਸੰਬਰ ਨੂੰ ਐਮ.ਡੀ ਜਸਬੀਰ ਕੌਰ ਅਤੇ ਪਿ੍ੰਸੀਪਲ ਜਸਪਾਲ ਕੌਰ ਦੇ ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦਾ ਰਮਨਪ੍ਰੀਤ ਹਸਪਤਾਲ ਨਵੀਂ ਆਲੀਸ਼ਾਨ ਬਿਲਡਿੰਗ 'ਚ ਤਬਦੀਲ

ਗੜ੍ਹਸ਼ੰਕਰ, 12 ਦਸੰਬਰ (ਧਾਲੀਵਾਲ)-ਔਰਤ ਰੋਗਾਂ ਦੇ ਮਾਹਿਰ ਡਾ. ਰਮਨਪ੍ਰੀਤ ਕੌਰ ਵਲੋਂ ਇੱਥੋਂ ਦੇ ਨਵਾਂਸ਼ਹਿਰ ਰੋਡ 'ਤੇ ਚਲਾਇਆ ਜਾ ਰਿਹਾ ਰਮਨਪ੍ਰੀਤ ਹਸਪਤਾਲ ਹੁਣ ਚੰਡੀਗੜ੍ਹ ਰੋਡ 'ਤੇ ਬਣਾਈ ਗਈ ਨਵੀਂ ਆਲੀਸ਼ਾਨ ਬਿਲਡਿੰਗ ਵਿਚ ਤਬਦੀਲ ਹੋ ਗਿਆ ਹੈ | ਹਸਪਤਾਲ ਦੇ ...

ਪੂਰੀ ਖ਼ਬਰ »

ਨੌਜਵਾਨਾਂ ਦੀਆਂ ਜ਼ਿੰਦਗੀਆਂ ਨਸ਼ਿਆਂ ਨਾਲ ਕੀਤੀਆਂ ਜਾ ਰਹੀਆਂ ਤਬਾਹ

ਦਸੂਹਾ, 12 ਦਸੰਬਰ (ਭੁੱਲਰ)- ਦਸੂਹਾ ਇਲਾਕੇ 'ਚ ਨਸ਼ਿਆਂ ਦਾ ਧੰਦਾ ਅੰਦਰੋਂ-ਅੰਦਰੀਂ ਪੈਰ ਪਸਾਰਦਾ ਜਾ ਰਿਹਾ ਹੈ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਸ਼ਰੇਆਮ ਖਲਵਾੜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕੁੱਝ ਲੋਕਾਂ ਨੇ ਦੱਸਿਆ ਕਿ ਦਸੂਹਾ ਸ਼ਹਿਰ ਤੋਂ ਇਲਾਵਾ ਪਿੰਡਾਂ ...

ਪੂਰੀ ਖ਼ਬਰ »

ਗੋਲਮਾਲ: ਤਲਵਾੜਾ ਪੁਲਿਸ ਦੀ ਐਫ.ਆਈ.ਆਰ. 'ਚ ਬਰਾਮਦਗੀ 95 ਗ੍ਰਾਮ, ਕ੍ਰਾਈਮ ਡਾਇਰੀ ਤੇ ਅਖ਼ਬਾਰਾਂ 'ਚ 35 ਗ੍ਰਾਮ

ਤਲਵਾੜਾ, 12 ਦਸੰਬਰ (ਸੁਰੇਸ਼ ਕੁਮਾਰ) ਬੀਤੇ ਦਿਨ ਤਲਵਾੜਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤੇ 3 ਨੌਜਵਾਨਾਂ ਸਬੰਧੀ ਦਰਜ਼ ਕੀਤੇ ਮਾਮਲੇ ਵਿੱਚ ਦੋਸ਼ੀਆ ਨੂੰ ਕਥਿਤ ਫਾਇਦਾ ਪਹੁੰਚਾਉਣ ਲਈ ਬਰਾਮਦ ਕੀਤੇ 95 ਗ੍ਰਾਮ ਨਸ਼ੀਲੇ ਪਦਾਰਥ ਨੂੰ ਏ.ਐਸ.ਆਈ. ...

ਪੂਰੀ ਖ਼ਬਰ »

ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੇ ਨਵੇਂ ਸੀਜ਼ਨ ਦੀ ਪਿੜਾਈ ਦਾ ਉਦਘਾਟਨ

ਦਸੂਹਾ, 12 ਦਸੰਬਰ (ਭੁੱਲਰ)- ਅੱਜ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੀ ਪਿੜਾਈ ਦੇ ਨਵੇਂ 2018 -19 ਸੀਜ਼ਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਦਿਲਦਾਰ ਸਿੰਘ ਦੇ ਜਥੇ ਵਲੋਂ ...

ਪੂਰੀ ਖ਼ਬਰ »

ਪੈਸੇ ਨਾ ਦੇਣ'ਤੇ ਪ੍ਰਵਾਸੀ ਭਾਰਤੀ ਦੇ ਘਰ ਅੱਗੇ ਬੈਂਚ ਰੱਖ ਲਾਂਘਾ ਕੀਤਾ ਬੰਦ

ਮਾਹਿਲਪੁਰ, 12 ਦਸੰਬਰ (ਦੀਪਕ ਅਗਨੀਹੋਤਰੀ)-ਪਿੰਡ ਸਰਹਾਲਾ ਖ਼ੁਰਦ ਵਿਖੇ ਪਿੰਡ ਦੀ ਸਰਪੰਚਣੀ ਨੇ ਪ੍ਰਵਾਸੀ ਭਾਰਤੀਆਂ ਕੋਲੋਂ ਪਿੰਡ ਦੇ ਵਿਕਾਸ ਲਈ ਮੰਗੇ ਪੈਸੇ ਨਾ ਮਿਲਣ ਕਾਰਨ ਪ੍ਰਵਾਸੀ ਭਾਰਤੀਆਂ ਦੇ ਘਰ ਦੇ ਗੇਟ ਅੱਗੇ ਪਾਰਕ ਬਣਾ ਕੇ ਉੱਥੇ ਝੂਲੇ ਲਗਾ ਕੇ ਮੁੱਖ ਗੇਟ ...

ਪੂਰੀ ਖ਼ਬਰ »

ਪਿੰਡ ਜਲਾਲਚੱਕ ਦੀ ਸਰਬਸੰਮਤੀ ਨਾਲ ਹੋਈ ਪੰਚਾਇਤੀ ਚੋਣ

ਘੋਗਰਾ, 12 ਦਸੰਬਰ (ਆਰ.ਐੱਸ.ਸਲਾਰੀਅਆ)- ਬਲਾਕ ਦਸੂਹਾ ਦੇ ਪੈਂਦੇ ਪਿੰਡ ਜਲਾਲਚੱਕ ਦੀ ਸਰਬ ਸੰਮਤੀ ਨਾਲ ਸਰਪੰਚ ਦੀ ਚੋਣ ਹੋਈ | ਇਸ ਮੌਕੇ 'ਤੇ ਪਿੰਡ ਵਾਸੀਆਂ ਵਲੋਂ ਸਮਾਜ ਸੇਵੀ ਅਸ਼ੋਕ ਕੁਮਾਰ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣ ਲਿਆ ਗਿਆ ਅਤੇ 5 ਨਵੇਂ ਮੈਂਬਰ ...

ਪੂਰੀ ਖ਼ਬਰ »

ਨੌਜਵਾਨਾਂ ਦੀਆਂ ਜ਼ਿੰਦਗੀਆਂ ਨਸ਼ਿਆਂ ਨਾਲ ਕੀਤੀਆਂ ਜਾ ਰਹੀਆਂ ਤਬਾਹ

ਦਸੂਹਾ, 12 ਦਸੰਬਰ (ਭੁੱਲਰ)- ਦਸੂਹਾ ਇਲਾਕੇ 'ਚ ਨਸ਼ਿਆਂ ਦਾ ਧੰਦਾ ਅੰਦਰੋਂ-ਅੰਦਰੀਂ ਪੈਰ ਪਸਾਰਦਾ ਜਾ ਰਿਹਾ ਹੈ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਸ਼ਰੇਆਮ ਖਲਵਾੜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕੁੱਝ ਲੋਕਾਂ ਨੇ ਦੱਸਿਆ ਕਿ ਦਸੂਹਾ ਸ਼ਹਿਰ ਤੋਂ ਇਲਾਵਾ ਪਿੰਡਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ

ਹੁਸ਼ਿਆਰਪੁਰ, 12 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਰਨ ਸਿੰਘ ਦੀ ਪ੍ਰਧਾਨਗੀ ਹੇਠ 13 ਦਸੰਬਰ ਨੂੰ ਮਿੰਨੀ ...

ਪੂਰੀ ਖ਼ਬਰ »

ਨੌਕਰੀ ਦੁਆਉਣ ਦਾ ਝਾਂਸਾ ਦੇ ਕੇ 4 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ

ਟਾਂਡਾ ਉੜਮੁੜ, 12 ਦਸੰਬਰ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਇਕ ਮਹਿਲਾ ਨੂੰ ਨੌਕਰੀ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇਕ ਵਿਅਕਤੀ 'ਤੇ ਮਾਮਲਾ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਰਜਨੀ ਪਤਨੀ ਅਵਤਾਰ ਸਿੰਘ ...

ਪੂਰੀ ਖ਼ਬਰ »

ਜਿੱਤ ਦੀ ਖ਼ੁਸ਼ੀ 'ਚ ਨੈਸ਼ਨਲ ਕਾਂਗਰਸ ਬਿ੍ਗੇਡ ਦੇ ਨੌਜਵਾਨਾਂ ਨੇ ਲੱਡੂ ਵੰਡੇ

ਮਾਹਿਲਪੁਰ, 12 ਦਸੰਬਰ (ਰਜਿੰਦਰ ਸਿੰਘ)-ਹਾਲ ਹੀ ਪੰਜ ਰਾਜਾਂ 'ਚ ਹੋਈਆ ਵਿਧਾਨ ਸਭਾ ਦੀਆਂ ਚੋਣਾਂ 'ਚ ਤਿੰਨ ਰਾਜਾਂ 'ਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਹੋਈ ਜਿੱਤ 'ਤੇ ਖ਼ੁਸ਼ੀ ਨੂੰ ਜ਼ਾਹਿਰ ਕਰਦਿਆ ਮਾਹਿਲਪੁਰ ਵਿਖੇ ਨੈਸ਼ਨਲ ਕਾਂਗਰਸ ਬਿ੍ਗੇਡ ਦੇ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਪਿੰਡ ਡੱਫਰ ਵਿਖੇ ਗੋਲਡ ਕਬੱਡੀ ਕੱਪ ਸਬੰਧੀ ਪੋਸਟਰ ਰਿਲੀਜ਼

ਦਸੂਹਾ, 12 ਦਸੰਬਰ (ਭੁੱਲਰ)- ਪਿ੍ੰਸੀਪਲ ਹੇਮਰਾਜ ਸਪੋਰਟਸ ਐਾਡ ਵੈੱਲਫੇਅਰ ਕਲੱਬ ਰਜਿਸਟਰਡ ਡੱਫਰ ਵਲੋਂ ਪ੍ਰਧਾਨ ਫ਼ਕੀਰ ਸਿੰਘ ਸਹੋਤਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ 26ਵੇਂ ਗੋਲਡ ਕਬੱਡੀ ਕੱਪ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਪ੍ਰਧਾਨ ਫ਼ਕੀਰ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX