ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਦਿੱਲੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 12 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ (12 ਦਸੰਬਰ) ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਆਰੰਭ ਕੀਤੇ ਅਤੇ ਉਹ ਦਿੱਲੀ ਅਤੇ ਨਵੀਂ ਦਿੱਲੀ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਰਕਾਬਗੰਜ ਸਾਹਿਬ ਪੁੱਜਿਆ | ਇਸ ਨਗਰ ਕੀਰਤਨ 'ਚ ਰਣਜੀਤ ਨਗਾਰਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਤੋਂ ਪਿੱਛੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਦੇ ਬਾਵਰਚੀ ਬੈਂਡ, ਸ਼ਬਦੀ ਜਥੇ, ਸ਼ਾਮਿਲ ਸਨ | ਇਸ ਨਗਰ ਕੀਰਤਨ ਵਿਚ ਵੱਖ-ਵੱਖ ਗਤਕਾਂ ਪਾਰਟੀਆਂ ਨੇ ਕਈ ਹੈਰਾਨੀਜਨਕ ਕਰਤਬ ਵਿਖਾਏ | ਵਾਤਾਵਰਨ ਦੀ ਸੁਰੱਖਿਆ ਪ੍ਰਤੀ ਲੋਕਾਂ ਨੂੰ ਜਾਗਰਤ ਕਰਨ ਲਈ ਬੱਚਿਆਂ ਨੇ ਆਪਣੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ | ਇਸ ਦੇ ਨਾਲ ਹੀ ਬੱਚਿਆਂ ਵਲੋਂ ਪੰਜਾਬੀ ਭਾਸ਼ਾ ਦੀ ਜਾਣਕਾਰੀ ਅਤੇ ਗੁਰਬਾਣੀ ਦੇ ਨਾਲ ਜੋੜਨ ਦਾ ਚੰਗਾ ਉਪਰਾਲਾ ਕੀਤਾ ਗਿਆ | ਉਨ੍ਹਾਂ ਨੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ 'ਤੇ ਪੰਜਾਬੀ ਦੀ ਪੈਂਤੀ ਲਿਖੀ ਹੋਈ ਸੀ | ਨਗਰ ਕੀਰਤਨ ਵਿਚ ਐੱਨ.ਸੀ.ਸੀ. ਦੇ ਸਕੂਲੀ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੇ ਅਨੁਸ਼ਾਸਨ ਨੂੰ ਦੁਹਰਾਇਆ | ਨਗਰ ਕੀਰਤਨ ਦੌਰਾਨ ਕਈ ਤਰ੍ਹਾਂ ਦੇ ਸਟਾਲ ਲਗਾਏ ਹੋਏ ਸਨ | ਸੜਕਾਂ, ਬਾਜ਼ਾਰਾਂ ਦੇ ਦੋਵੇਂ ਪਾਸੇ ਲੋਕਾਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਬੜੀ ਸ਼ਰਧਾ ਨਾਲ ਕੀਤੇ ਨਗਰ ਕੀਰਤਨ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਸ਼ਾਮਿਲ ਹੋਈ | ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਵਲੋਂ ਹਿੰਦੂ ਧਰਮ ਤੇ ਸੰਸਕ੍ਰਿਤੀ ਨੂੰ ਤਬਾਹ ਕਰਨ ਲਈ ਹੁਕਮ ਜਾਰੀ ਕੀਤਾ ਗਿਆ ਤਾਂ ਉਸ ਸਮੇਂ ਕੇਵਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹੀ ਸੰਸਕ੍ਰਿਤੀ ਨੂੰ ਬਚਾਉਣ ਲਈ ਅੱਗੇ ਆਏ | ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ, ਅਮਰਜੀਤ ਸਿੰਘ ਫ਼ਤਹਿ ਨਗਰ, ਅਵਤਾਰ ਸਿੰਘ ਹਿੱਤ, ਜਥੇਦਾਰ ਬਲਦੇਵ ਸਿੰਘ ਰਾਣੀ ਬਾਗ, ਪਰਮਜੀਤ ਸਿੰਘ ਰਾਣਾ, ਪਰਮਜੀਤ ਸਿੰਘ ਚੰਡੋਕ, ਕੁਲਦੀਪ ਸਿੰਘ ਭੋਗਲ, ਬੀਬੀ ਰਣਜੀਤ ਕੌਰ, ਚਮਨ ਸਿੰਘ, ਹਰਵਿੰਦਰ ਸਿੰਘ ਕੇ.ਪੀ., ਭੁਪਿੰਦਰ ਸਿੰਘ ਭੁੱਲਰ, ਵਿਕਰਮ ਸਿੰਘ ਰੋਹਿਣੀ, ਤਰਲੋਚਨ ਸਿੰਘ ਮਾਣਕੂ, ਗੁਰਮੀਤ ਸਿੰਘ ਭਾਟੀਆ, ਰਮਿੰਦਰ ਸਿੰਘ ਸਵੀਟਾ ਤੇ ਹੋਰ ਸਿੱਖ ਨੇਤਾ ਤੇ ਕਮੇਟੀ ਮੈਂਬਰ ਮੌਜੂਦ ਸਨ |

ਸਦਰ ਬਾਜ਼ਾਰ ਤੇ ਹੋਰਨਾਂ ਬਾਜ਼ਾਰਾਂ ਦੇ ਕਾਰੋਬਾਰੀ ਵੀ ਬਾਜ਼ਾਰਾਂ ਦੇ ਵਿਕਾਸ ਲਈ ਕਰ ਰਹੇ ਨੇ ਮੰਗ

ਨਵੀਂ ਦਿੱਲੀ, 12 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਸਦਰ ਬਾਜ਼ਾਰ ਦੇ ਵਪਾਰੀਆਂ ਨੇ ਚਾਂਦਨੀ ਚੌਕ ਦੀ ਤਰ੍ਹਾਂ ਵੱਖਰੇ ਤੋਂ ਵਿਕਾਸ ਬੋਰਡ ਦੇ ਗਠਨ ਦੀ ਮੰਗ ਕੀਤੀ ਹੈ ਅਤੇ ਇਹ ਵੀ ਕਿਹਾ ਹੈ ਕਿ ਸਦਰ ਬਾਜ਼ਾਰ ਦੇ ਵਿਕਾਸ ਲਈ ਸ਼ਾਹਜਹਾਂਬਾਦ ਪੁਨਰਵਿਕਾਸ ...

ਪੂਰੀ ਖ਼ਬਰ »

ਨਾਬਾਲਗਾ ਨੇ ਬੱਚੀ ਨੂੰ ਦਿੱਤਾ ਜਨਮ

ਫਤਿਹਾਬਾਦ, 12 ਦਸੰਬਰ (ਅ.ਬ.)- ਬੀਤੀ ਦੇਰ ਰਾਤ ਜ਼ਿਲ੍ਹੇ ਦੇ ਇਕ ਪਿੰਡ ਦੀ ਇਕ ਨਾਬਾਲਿਗ ਲੜਕੀ ਵਲੋਂ ਬੱਚੀ ਨੂੰ ਜਨਮ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਲੜਕੀ ਦੇ ਬਿਆਨ ਦਰਜ ਕਰਕੇ ਇਕ ਲੜਕੇ ਿਖ਼ਲਾਫ਼ ਦਬਾਅ ਪਾ ਕੇ ਉਸ ਨਾਲ ਨਾਜਾਇਜ਼ ਸਬੰਧ ...

ਪੂਰੀ ਖ਼ਬਰ »

ਕੌਮਾਂਤਰੀ ਗੀਤਾ ਮਹਾਂਉਤਸਵ ਦੇ ਇਤਿਹਾਸਕ ਪਲਾਂ ਲਈ ਤਿਆਰ ਹੈ ਗੀਤਾ ਅਸਥਾਨ ਕੁਰੂਕਸ਼ੇਤਰ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਕੌਮਾਂਤਰੀ ਗੀਤਾ ਮਹਾਂਉਤਸਵ 2018 ਦੇ ਇਤਿਹਾਸਕ ਪਲਾਂ ਲਈ ਗੀਤਾ ਅਸਥਾਨ ਕੁਰੂਕਸ਼ੇਤਰ ਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਗਿਆ ਹੈ | ਇਨ੍ਹਾਂ ਯਾਦਗਾਰੀ ਪਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਬ੍ਰਹਮ ਸਰੋਵਰ ਅਤੇ ...

ਪੂਰੀ ਖ਼ਬਰ »

ਦਿੱਲੀ ਦੇ ਬੱਚਿਆਂ ਨੂੰ ਆਕਰਸ਼ਿਤ ਕਰ ਰਿਹੈ ਨੰਦਨ ਵਣਪਾਰਕ

ਨਵੀਂ ਦਿੱਲੀ, 12 ਦਸੰਬਰ (ਬਲਵਿੰਦਰ ਸਿੰਘ ਸੋਢੀ)-ਅੱਜ-ਕੱਲ੍ਹ ਛੋਟੇ ਬੱਚਿਆਂ ਦੀ ਟੀ.ਵੀ. ਅਤੇ ਮੋਬਾਈਲ ਵੇਖਣ ਦੀ ਆਦਤ ਬੱਚਿਆਂ ਦੇ ਮਾਪਿਆਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ | ਦਿੱਲੀ ਦੀ ਦੱਖਣੀ ਨਿਗਮ ਨੇ ਇਸ ਪ੍ਰਤੀ ਇਕ ਪਹਿਲ ਕੀਤੀ ਹੈ ਜਿਸ ਵਿਚ ਗਰੇਟਰ ਕੈਲਾਸ਼ 1 ਦੇ ਵਿਚ ...

ਪੂਰੀ ਖ਼ਬਰ »

ਲੋਕ ਹੁਣ ਸਮਝ ਗਏ ਹਨ ਕਿ ਕੇਜਰੀਵਾਲ ਜਗਦੀਸ਼ ਟਾਈਟਲਰ ਨੂੰ ਕਿਉਂ ਜੱਫੀਆਂ ਪਾ ਰਹੇ ਹਨ-ਸਿਰਸਾ

ਨਵੀਂ ਦਿੱਲੀ, 12 ਦਸੰਬਰ (ਬਲਵਿੰਦਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਕਾਂਗਰਸ ਦੀ 'ਬੀ' ਟੀਮ ਹੈ ਅਤੇ ਕਾਂਗਰਸ ਦੀ ਅਗਵਾਈ ਵਾਲੇ ਗਠਜੋੜ ਵਿਚ ਸ਼ਾਮਿਲ ਹੋ ਕੇ ਇਸ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਗੱਲ ਸਾਬਿਤ ਕਰ ਦਿੱਤੀ ਹੈ | ਇਹ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਲਈ ਦਸਤਾਵੇਜ਼ਾਂ ਦੀ ਜਾਣਕਾਰੀ ਤੋਂ ਸੱਖਣੇ ਨੇ ਚੋਣ ਲੜਨ ਦੇ ਚਾਹਵਾਨ

ਦੋਰਾਂਗਲਾ, 12 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-30 ਦਸੰਬਰ ਨੰੂ ਹੋ ਰਹੀਆਂ ਪੰਚਾਇਤੀ ਚੋਣਾਂ ਜਿਸ ਲਈ 15 ਦਸੰਬਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ | ਜਿਸ ਲਈ ਚੋਣ ਲੜਨ ਦੇ ਚਾਹਵਾਨਾਂ ਵਲੋਂ ਹੁਣ ਤੋਂ ਹੀ ਦੌੜ ਭੱਜ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਪਰ ਹਰੇਕ ...

ਪੂਰੀ ਖ਼ਬਰ »

ਧੰੁਦ ਕਾਰਨ 100 ਰੇਲ ਗੱਡੀਆਂ ਪ੍ਰਭਾਵਿਤ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰੀ ਧੰੁਦ ਪੈਣ ਨੂੰ ਮੱਦੇਨਜ਼ਰ ਰੱਖਦੇ ਹੋਏ ਰੇਲਵੇ ਵਿਭਾਗ ਵਲੋਂ ਫ਼ਿਰੋਜ਼ਪੁਰ ਡਵੀਜ਼ਨ ਦੀਆਂ ਪੂਰਨ ਤੌਰ 'ਤੇ ਅਤੇ ਅੰਸ਼ਿਕ ਤੌਰ 'ਤੇ ਵੱਖ-ਵੱਖ ਲਾਈਨਾਂ 'ਤੇ ਦੌੜਨ ਵਾਲੀਆਂ ਰੱਦ ਕੀਤੀਆਂ ਗਈਆਂ ਰੇਲ ਗੱਡੀਆਂ ਕਾਰਨ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੁਲਵੰਤ ਸਿੰਘ ਕੀਤੂ ਹਲਕਾ ਬਰਨਾਲਾ ਦੇ ਇੰਚਾਰਜ ਨਿਯੁਕਤ

ਬਰਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਬਹੁਤ ਹੀ ਮਿਹਨਤੀ ਨੌਜਵਾਨ ਆਗੂ ਸ: ਕੁਲਵੰਤ ਸਿੰਘ ਕੀਤੂ ਨੂੰ ਹਲਕਾ ਬਰਨਾਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਸ: ਕੁਲਵੰਤ ਸਿੰਘ ...

ਪੂਰੀ ਖ਼ਬਰ »

ਚੰਡੀਗੜ੍ਹ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 12 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਮੁਹਾਲੀ ਹੱਦ 'ਤੇ ਪੈਂਦੀ ਫ਼ਰਨੀਚਰ ਮਾਰਕੀਟ 'ਚ ਮੰਗਲਵਾਰ ਰਾਤ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਦਰਜਨ ਤੋਂ ਜ਼ਿਆਦਾ ਦੁਕਾਨਾਂ 'ਚ ਪਿਆ ਲੱਖਾਂ ਦਾ ਫ਼ਰਨੀਚਰ ਸੜ ਕੇ ਸਵਾਹ ਹੋ ਗਿਆ | ਅੱਗ ਲੱਗਦਿਆਂ ਹੀ ...

ਪੂਰੀ ਖ਼ਬਰ »

ਯੰਗ ਫਾਰਮਰਜ਼ ਐਸੋਸੀਏਸ਼ਨ ਰੱਖੜਾ ਕੈਂਪਸ 'ਚ ਕੁੱਝ ਵਿਅਕਤੀਆਂ ਵਲੋਂ ਭੰਨਤੋੜ

ਪਟਿਆਲਾ, 12 ਦਸੰਬਰ (ਅਜੀਤ ਬਿਊਰੋ)–ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕੁੱਝ ਵਿਅਕਤੀਆਂ ਨੇ ਇੱਕ ਸਾਬਕਾ ਕੈਬਨਿਟ ਮੰਤਰੀ ਦੇ ਸਹਾਇਕ ਜੋ ਸਾਬਕਾ ਪੰਚਾਇਤ ਦੀ ਕਾਰਗੁਜ਼ਾਰੀ 'ਚ ਵੀ ਹਿੱਸਾ ਲੈਂਦਾ ਰਿਹਾ, ਦੀ ਮਦਦ ਲੈ ਕੇ ਰੱਖੜਾ ਵਿਖੇ ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਟਿੱਪਰ ਦੀ ਲਪੇਟ 'ਚ ਆਉਣ ਨਾਲ ਵਿਦਿਆਰਥੀ ਦੀ ਮੌਤ

ਲਾਲੜੂ, 12 ਦਸੰਬਰ (ਰਾਜਬੀਰ ਸਿੰਘ)-ਅੰਬਾਲਾ-ਨਰਾਇਣਗੜ੍ਹ ਮਾਰਗ 'ਤੇ ਹੰਡੇਸਰਾ ਨੇੜੇ ਬੋੜਾ-ਖੇੜਾ ਮੌੜ 'ਤੇ ਇਕ ਟਿੱਪਰ ਦੀ ਫੇਟ ਵੱਜਣ ਕਾਰਨ ਇਕ 21 ਸਾਲਾ ਮੋਟਰਸਾਈਕਲ ਚਾਲਕ ਵਿਦਿਆਰਥੀ ਦੀ ਮੌਤ ਹੋ ਗਈ | ਥਾਣਾ ਹੰਡੇਸਰਾ ਦੇ ਏ. ਐਸ. ਆਈ. ਸੁਲੱਖਣ ਸਿੰਘ ਨੇ ਦੱਸਿਆ ਕਿ ਰਣਵੀਰ ...

ਪੂਰੀ ਖ਼ਬਰ »

ਭਾਜਪਾ ਸਿੱਖਿਆ ਤੇ ਪੂਰਬਾਂਚਲ ਵਿੰਗ ਦੀ ਕਾਰਜਕਾਰਨੀ ਐਲਾਨੀ

ਚੰਡੀਗੜ੍ਹ, 12 ਦਸੰਬਰ (ਆਰ.ਐਸ.ਲਿਬਰੇਟ)-ਭਾਜਪਾ ਇਕਾਈ ਚੰਡੀਗੜ੍ਹ ਦੇ ਸਿੱਖਿਆ ਅਤੇ ਪੂਰਬਾਂਚਲ ਵਿੰਗ ਦੀ ਕਾਰਜਕਾਰਨੀ ਸੰਯੋਜਕ ਡਾ. ਆਰ. ਡੋਗਰਾ ਅਤੇ ਗੋਪਾਲ ਸ਼ੁਕਲਾ ਨੇ ਪਾਰਟੀ ਪ੍ਰਧਾਨ ਸੰਜੇ ਟੰਡਨ ਦੀ ਸਹਿਮਤੀ ਨਾਲ ਐਲਾਨ ਦਿੱਤੀ ਹੈ | ਪਾਰਟੀ ਬੁਲਾਰੇ ਅਨੁਸਾਰ ...

ਪੂਰੀ ਖ਼ਬਰ »

ਨਿਗਮ ਵਲੋਂ ਸਵੱਛਗ੍ਰਹਿਈਆਂ ਤੇ ਸਫ਼ਾਈ ਕਰਮਚਾਰੀਆਂ ਦਾ ਸਨਮਾਨ

ਚੰਡੀਗੜ੍ਹ, 12 ਦਸੰਬਰ (ਆਰ.ਐਸ.ਲਿਬਰੇਟ)- ਅੱਜ ਨਗਰ ਨਿਗਮ ਅਤੇ ਰੇਲਵੇ ਓਵਰ ਬਿ੍ਜ, ਸੂਚਨਾ ਤੇ ਪ੍ਰਸਾਰਨ ਮੰਤਰਾਲਾ ਵਲੋਂ ਰਾਮਦਰਬਾਰ ਵਿਖੇ ਕਰਵਾਏ ਸਵੱਛ ਭਾਰਤ ਪ੍ਰੋਗਰਾਮ ਦੌਰਾਨ ਸਵੱਛਗ੍ਰਹਿਈਆਂ ਤੇ ਸਫ਼ਾਈ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ | ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਪੀ.ਜੀ.ਆਈ. ਨਰਸਿੰਗ ਸਟਾਫ਼ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮੋਮਬੱਤੀ ਮਾਰਚ

ਚੰਡੀਗੜ੍ਹ, 12 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਨਰਸਿੰਗ ਸਟਾਫ਼ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮੋਮਬੱਤੀ ਮਾਰਚ ਕੱਢਿਆ ਗਿਆ | ਇਹ ਮਾਰਚ ਪੀ.ਜੀ.ਆਈ. ਦੇ ਸਾਹਮਣੇ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ਤੋਂ ਸ਼ੁਰੂ ਹੋ ਕੇ ਸੈਕਟਰ 17 ਤੱਕ ਜਾ ਕੇ ਖ਼ਤਮ ਹੋਇਆ | ਇਸ ...

ਪੂਰੀ ਖ਼ਬਰ »

ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਵਿਅਕਤੀ ਨਾਲ ਠੱਗੀ

ਚੰਡੀਗੜ੍ਹ, 12 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਕਾਗ਼ਜ਼ ਦੇ ਨੋਟ ਦੀ ਮਦਦ ਨਾਲ ਲੋਕਾਂ ਨੂੰ ਠੱਗਣ ਵਾਲਾ ਗਰੋਹ ਸਰਗਰਮ ਹੈ | ਪਿਛਲੇ ਦਿਨਾਂ 'ਚ ਅਜਿਹੇ ਹੀ ਠੱਗੀ ਦੇ ਮਾਮਲੇ ਸਾਹਮਣੇ ਆਏ ਹਨ | ਸੈਕਟਰ 17 'ਚ ਵੀ ਅਜਿਹਾ ਹੀ ਇਕ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਬਰਗਾੜੀ ਮੋਰਚਾ ਸਰਕਾਰ ਨੇ ਲਵਾਇਆ ਤੇ ਸਰਕਾਰ ਨੇ ਹੀ ਚੁਕਵਾਇਆ-ਬਾਦਲ

ਮਲੋਟ, 12 ਦਸੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਪਾਰਟੀ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਿੰਡ ਕੋਲਿਆਂਵਾਲੀ ਵਿਖੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਪਹਿਲੀ ਵਾਰ ਇਹ ਕਬੂਲ ਕੀਤਾ ਕਿ ਸ਼੍ਰੋਮਣੀ ਕਮੇਟੀ ਅਤੇ ...

ਪੂਰੀ ਖ਼ਬਰ »

ਐਸਕੋਰਟਸ ਲਿਮਟਿਡ ਤੇ ਕੁਬੋਟਾ ਨੇ ਹੱਥ ਮਿਲਾਇਆ

ਚੰਡੀਗੜ੍ਹ, 12 ਦਸੰਬਰ (ਅ. ਬ.)-ਭਾਰਤ ਦੇ ਪ੍ਰਮੁੱਖ ਇੰਜੀਨੀਅਰਿੰਗ ਸਮੂਹ ਐਸਕੋਰਟਸ ਲਿਮਟਿਡ ਅਤੇ ਜਾਪਾਨ ਦੀ ਸਭ ਤੋਂ ਵੱਡੀ ਟਰੈਕਟਰ ਨਿਰਮਾਤਾ ਕੰਪਨੀ ਕੁਬੋਟਾ ਕਾਰਪੋਰੇਸ਼ਨ ਨੇ ਆਪਣੇ ਵਿਸ਼ਵ ਪੱਧਰੀ ਸੰਯੁਕਤ ਵੈਂਚਰ ਦਾ ਐਲਾਨ ਕੀਤਾ ਹੈ | ਇਹ ਸੰਯੁਕਤ ਵੈਂਚਰ ਘਰੇਲੂ ...

ਪੂਰੀ ਖ਼ਬਰ »

ਭਲਕੇ ਰਿਲੀਜ਼ ਹੋਵੇਗੀ ਪੰਜਾਬੀ ਫ਼ਿਲਮ 'ਭੱਜੋ ਵੀਰੋ ਵੇ'

ਜਲੰਧਰ, 12 ਦਸੰਬਰ (ਅਜੀਤ ਬਿਊਰੋ)- 14 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ 'ਭੱਜੋ ਵੀਰੋ ਵੇ' ਦੀ ਦਰਸ਼ਕਾਂ ਵਲੋਂ ਬੜੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ | 'ਭੱਜੋ ਵੀਰੋ ਵੇ' 'ਰਿਦਮ ਬੁਆਏਜ਼ ਐਾਟਰਟੇਨਮੈਂਟ' ਦੀ ਪੇਸ਼ਕਸ਼ ਹੈ, ਜਿਸ ਨੂੰ ਇਕੋ ਦਿਨ ਪੂਰੀ ...

ਪੂਰੀ ਖ਼ਬਰ »

ਪਾਕਿ ਗਏ ਹਿੰਦੂ ਤੀਰਥ ਯਾਤਰੂਆਂ ਵਲੋਂ ਅੰਮਿ੍ਤ ਕੁੰਡ 'ਚ ਇਸ਼ਨਾਨ

ਅੰਮਿ੍ਤਸਰ, 12 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਚੱਕਵਾਲ 'ਚ ਸਥਿਤ ਹਿੰਦੂਆਂ ਦੇ ਪ੍ਰਸਿੱਧ ਤੇ ਪ੍ਰਾਚੀਨ ਸ੍ਰੀ ਕਟਾਸਰਾਜ ਤੀਰਥ ਦੀ ਯਾਤਰਾ ਲਈ ਪਹੁੰਚੇ ਭਾਰਤੀ ਸ਼ਰਧਾਲੂਆਂ ਨੇ ਅੱਜ ਸਵੇਰੇ ਤੀਰਥ ਦੇ ਅੰਮਿ੍ਤ ਕੁੰਭ ਨਾਮੀ ਸਰੋਵਰ 'ਚ ਇਸ਼ਨਾਨ ਕਰਨ ...

ਪੂਰੀ ਖ਼ਬਰ »

ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਸਰਕਾਰੀ ਬੱਸਾਂ 'ਚ ਪੰਜਾਬ ਨਾਲ ਧੱਕਾ

ਜਲੰਧਰ, 12 ਦਸੰਬਰ (ਮੇਜਰ ਸਿੰਘ)-ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਰਾਜਸਥਾਨ ਤੋਂ ਪ੍ਰਵਾਸੀ ਭਾਰਤੀਆਂ ਤੇ ਹੋਰ ਮੁਸਾਫ਼ਰਾਂ ਨੂੰ ਸੁਖਾਲੀ ਤੇ ਬੇਹਤਰ ਬੱਸ ਸੇਵਾ ਪ੍ਰਦਾਨ ਕਰਨ ਲਈ ਵੋਲਵੋ ਏ.ਸੀ. ਬੱਸਾਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਚੱਲਦੀਆਂ ਹਨ | ਪੰਜਾਬ ਤੋਂ ਇਕ ...

ਪੂਰੀ ਖ਼ਬਰ »

ਏਡਿਡ ਕਾਲਜਾਂ ਨੂੰ ਤਨਖ਼ਾਹਾਂ ਲਈ ਗ੍ਰਾਂਟ ਸਮੇਂ ਸਿਰ ਨਾ ਮਿਲਣ 'ਤੇ ਅਧਿਆਪਕ ਪ੍ਰੇਸ਼ਾਨ

ਚੰਡੀਗੜ੍ਹ, 12 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- 'ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ' ਦੇ ਆਗੂਆਂ ਨੇ ਪੰਜਾਬ ਸਰਕਾਰੀ ਤੋਂ ਏਡਿਡ ਕਾਲਜਾਂ ਨੂੰ ਦਿੱਤੀ ਜਾਣ ਵਾਲੀ ਗਰਾਂਟ ਸਮੇਂ ਸਿਰ ਜਾਰੀ ਕਰਨ ਦੀ ਮੰਗ ਕੀਤੀ ਹੈ | ਯੂਨੀਅਨ ਦੇ ਆਗੂਆਂ ਨੇ ਅੱਜ ਚੰਡੀਗੜ੍ਹ ...

ਪੂਰੀ ਖ਼ਬਰ »

ਸੂਬੇ ਦੇ ਸਮੂਹ ਪਟਵਾਰੀ ਤੇ ਕਾਨੂੰਨਗੋ ਅੱਜ ਤੋਂ ਸਮੂਹਿਕ ਛੁੱਟੀ 'ਤੇ

ਅੰਮਿ੍ਤਸਰ, 12 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੀ ਬੈਠਕ ਸੂਬਾਈ ਪ੍ਰਧਾਨ ਨਿਰਮਲਜੀਤ ਸਿੰਘ ਬਾਜਵਾ ਅਤੇ ਗੁਰਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ | ਜਿਸ 'ਚ ...

ਪੂਰੀ ਖ਼ਬਰ »

ਬਜ਼ੁਰਗਾਂ 'ਚ ਵਧ ਰਹੀ ਹੈ ਰੀੜ੍ਹ ਦੀ ਹੱਡੀ ਦੀ ਸਮੱਸਿਆ-ਡਾ. ਤਿ੍ਵੇਦੀ

ਜਲੰਧਰ, 12 ਦਸੰਬਰ (ਐੱਮ.ਐੱਸ. ਲੋਹੀਆ)-ਉਮਰ ਦੇ ਵੱਧਣ ਦੇ ਨਾਲ-ਨਾਲ ਸਰੀਰ ਦੇ ਬਹੁਤ ਸਾਰੇ ਹਿੱਸੇ ਡੀਜਨਰੇਸ਼ਨ ਹੋਣ ਲੱਗਦੇ ਹਨ | ਜਿਸ ਨੂੰ ਅਸੀਂ ਉਮਰ ਵਧਣ ਦੇ ਨਾਲ ਹੋਣ ਵਾਲੇ ਬਦਲਾਅ ਆਖਦੇ ਹਾਂ | ਇਸ ਦਾ ਸਭ ਤੋਂ ਜ਼ਿਆਦਾ ਅਸਰ ਗਰਦਨ, ਕਮਰ ਅਤੇ ਰੀੜ੍ਹ ਦੀ ਹੱਡੀ 'ਤੇ ਹੁੰਦਾ ...

ਪੂਰੀ ਖ਼ਬਰ »

ਥਾਣਿਆਂ ਤੇ ਕਚਹਿਰੀਆਂ ਦੀ ਸਿਆਸਤ ਤੋਂ ਅੱਗੇ ਨਹੀਂ ਵਧ ਰਹੇ ਧੜੇਬੰਦੀਆਂ 'ਚ ਵੰਡੇ 'ਪਿੰਡ'

ਚੰਡੀਗੜ੍ਹ, 12 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਪਿੰਡ ਧੜੇਬੰਦੀਆਂ ਵਿਚ ਵੰਡੇ ਹੋਣ ਕਾਰਨ ਥਾਣਿਆਂ ਅਤੇ ਕਚਹਿਰੀਆਂ ਦੀ ਸਿਆਸਤ ਤੋਂ ਅੱਗੇ ਨਹੀਂ ਜਾ ਰਹੇ¢ ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਪਿੰਡ ਗੰਦੇ ਪਾਣੀ ਦੇ ਨਿਕਾਸ, ਗਲੀਆਂ, ਨਾਲੀਆਂ ਅਤੇ ਹੋਰਨਾਂ ...

ਪੂਰੀ ਖ਼ਬਰ »

ਵਿਧਾਨ ਸਭਾ ਇਜਲਾਸ ਅੱਜ ਤੋਂ

ਚੰਡੀਗੜ੍ਹ 12 ਦਸੰਬਰ (ਵਿਕਰਮਜੀਤ ਸਿੰਘ ਮਾਨ)-ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਸਮੂਹ ਅਕਾਲੀ ਲੀਡਰਸ਼ਿਪ ਵਲੋਂ ਬੀਤੇ ਸਮੇਂ ਦੌਰਾਨ ਹੋਈਆਂ ਗ਼ਲਤੀਆਂ ਤੇ ਭੁੱਲਾਂ ਬਖ਼ਸ਼ਾਉਣ ਲਈ ਮੰਗੀ ਮੁਆਫ਼ੀ ਮਗਰੋਂ ਕੱਲ੍ਹ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਇਜਲਾਸ 'ਚ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਵਲੋ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ

ਚੰਡੀਗੜ੍ਹ, 12 ਦਸੰਬਰ (ਅਜੀਤ ਬਿਊਰੋ)- ਕੈਨੇਡਾ ਦੇ ਪ੍ਰਾਂਤ ਬਿ੍ਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ | ਮੀਟਿੰਗ ਦੌਰਾਨ ਦੋਵੇਂ ਆਗੂਆਂ ਵਲੋਂ ਦੁਵੱਲੇ ...

ਪੂਰੀ ਖ਼ਬਰ »

ਅਮਰੀਕਾ ਵਲੋਂ ਮਿਜ਼ਾਈਲ ਰੱਖਿਆ ਪ੍ਰਣਾਲੀ ਦਾ ਸਫ਼ਲ ਪ੍ਰੀਖਣ

ਹੋਨੋਲੂਲੂ, 12 ਦਸੰਬਰ (ਏਜੰਸੀ)-ਅਮਰੀਕਾ ਨੇ ਹਵਾਈ 'ਚ ਇਕ ਸਫਲ ਮਿਜ਼ਾਈਲ ਪ੍ਰੀਖਣ ਕੀਤਾ ਹੈ | ਬੈਲਿਸਿਟਕ ਮਿਜ਼ਾਈਲਾਂ ਤੋਂ ਬਚਾਅ ਲਈ ਇਹ ਅਮਰੀਕਾ ਦਾ ਨਵਾਂ ਕਦਮ ਹੈ | ਅਮਰੀਕੀ ਮਿਜ਼ਾਈਲ ਰੱਖਿਆ ਏਜੰਸੀ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਰੀਕੀ ਜਲ ਸੈਨਾ ਨੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਨਤੀਜੇ ਕਾਂਗਰਸ ਦੀ ਭਾਜਪਾ ਦੀ ਨਕਾਰਾਤਮਕ ਰਾਜਨੀਤੀ 'ਤੇ ਜਿੱਤ ਹੈ- ਸੋਨੀਆ

ਨਵੀਂ ਦਿੱਲੀ, 12 ਦਸੰਬਰ (ਏਜੰਸੀ)- ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਯੂ.ਪੀ.ਏ. ਦੀ ਚੇਅਰਪ੍ਰਸਨ ਸੋਨੀਆ ਗਾਂਧੀ ਨੇ ਬੀਤੇ ਦਿਨ ਵਿਧਾਨ ਸਭਾ ਚੋਣਾਂ ਦੇ ਆਏ ਨਤੀਜ਼ਿਆਂ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਕਾਂਗਰਸ ਦੀ ਭਾਜਪਾ ਦੀ ਨਕਾਰਾਤਮਕ ਰਾਜਨੀਤੀ 'ਤੇ ਜਿੱਤ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਮੁਕਾਬਲੇ ਦੌਰਾਨ 1 ਨਕਸਲੀ ਹਲਾਕ

ਰਾਏਪੁਰ, 12 ਦਸੰਬਰ (ਏਜੰਸੀ)- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਹੈ | ਮੁਕਾਬਲੇ ਵਾਲੀ ਜਗ੍ਹਾ ਤੋਂ ਸੁਰੱਖਿਆ ਕਰਮਚਾਰੀਆਂ ਨੇ 25 ਆਈ.ਈ.ਡੀ. ਅਤੇ ਹੋਰ ਧਮਾਕਾਖੇਜ਼ ਸਮੱਗਰੀ ਬਰਾਮਦ ...

ਪੂਰੀ ਖ਼ਬਰ »

ਫਰਾਂਸ ਦੇ ਬਾਜ਼ਾਰ 'ਚ ਹਥਿਆਰਬੰਦ ਵਲੋਂ ਗੋਲੀਬਾਰੀ-ਤਿੰਨ ਮੌਤਾਂ

ਸਟਰਾਸਬਰਗ (ਫਰਾਂਸ), 12 ਦਸੰਬਰ (ਏਜੰਸੀ)-ਫਰਾਂਸ ਦੇ ਸ਼ਹਿਰ ਸਟਰਾਸਬਰਗ ਦੇ ਇਕ ਬਾਜ਼ਾਰ 'ਚ ਇਕ ਹਥਿਆਰਬੰਦ ਵਿਅਕਤੀ ਨੇ ਗੋਲੀਆਂ ਚਲਾ ਕੇ ਕਰੀਬ ਤਿੰਨ ਲੋਕਾਂ ਨੂੰ ਮਾਰ ਦਿੱਤਾ ਅਤੇ ਇਸ ਗੋਲੀਬਾਰੀ 'ਚ ਦਰਜ਼ਨ ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ | ਗ੍ਰਹਿ ਮੰਤਰੀ ਕ੍ਰਿਸਟੋਫ਼ ...

ਪੂਰੀ ਖ਼ਬਰ »

ਸਿੰਜਾਈ ਤੇ ਡਰੇਨੇਜ ਬਾਰੇ ਕੌਮਾਂਤਰੀ ਕਮਿਸ਼ਨ ਦੇ ਮੁਖੀ ਦੀ ਜਲ ਸਰੋਤ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 12 ਦਸੰਬਰ (ਅਜੀਤ ਬਿਊਰੋ)- ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ ਲਈ ਯਤਨਸ਼ੀਲ ਸੂਬੇ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਇਥੇ ਪੰਜਾਬ ਭਵਨ ਵਿਚ ਸਿੰਜਾਈ ਤੇ ਡਰੇਨੇਜ ਬਾਰੇ ਕੌਮਾਂਤਰੀ ਕਮਿਸ਼ਨ ਦੇ ਮੁਖੀ ...

ਪੂਰੀ ਖ਼ਬਰ »

— ਨਵਜੋਤ ਸਿੰਘ ਸਿੱਧੂ ਵਲੋਂ ਕੈਪਟਨ ਨਾਲ ਮੁਲਾਕਾਤ — ਪਾਕਿ ਤੋਂ ਲਿਆਂਦਾ ਤਿੱਤਰ ਤੋਹਫ਼ੇ ਵਜੋਂ ਦਿੱਤਾ

ਚੰਡੀਗੜ੍ਹ, 12 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਤੋਂ ਆਪਣੀ ਵਾਪਸੀ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਚੰਡੀਗੜ੍ਹ ...

ਪੂਰੀ ਖ਼ਬਰ »

ਰਿਸ਼ਤਿਆਂ 'ਚ ਸੁਧਾਰ ਲਈ ਭਾਰਤ ਦਾ ਨਕਾਰਾਤਮਕ ਰਵੱਈਆ ਸਹੀ ਨਹੀਂ-ਪਾਕਿ ਵਿਦੇਸ਼ ਸਕੱਤਰ

ਇਸਲਾਮਾਬਾਦ, 12 ਦਸੰਬਰ (ਪੀ.ਟੀ.ਆਈ.)-ਪਾਕਿਸਤਾਨ ਦੀ ਵਿਦੇਸ਼ ਸਕੱਤਰ ਤਹਿਮੀਨਾ ਜੰਜੂਆ ਨੇ ਭਾਰਤ 'ਤੇ ਹਮਲਾਵਰ ਲਾਗਤਬਾਜ਼ੀ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਰਤ ਦਾ ਨਕਾਰਾਤਮਕ ਰਵੱਈਆ ਨਾ ਕੇਵਲ ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ 'ਚ ...

ਪੂਰੀ ਖ਼ਬਰ »

ਜੀ.ਐਸ.ਏ.ਟੀ.-7ਏ. ਸੰਚਾਰ ਉਪਗ੍ਰਹਿ 19 ਦਸੰਬਰ ਨੂੰ ਛੱਡਿਆ ਜਾਵੇਗਾ-ਇਸਰੋ

ਬੈਂਗਲੁਰੂ, 12 ਦਸੰਬਰ(ਏਜੰਸੀ)- ਭਾਰਤੀ ਪੁਲਾੜ ਖੋਜ ਸੰਸਥਾ(ਇਸਰੋ) ਨੇ ਕਿਹਾ ਹੈ ਕਿ ਭਾਰਤ ਆਪਣੇ ਨਵੇਂ ਸੰਚਾਰ ਉਪਗ੍ਰਹਿ ਜੀ.ਐਸ.ਏ.ਟੀ.-7ਏ ਨੂੰ 19 ਦਸੰਬਰ ਨੂੰ ਲਾਂਚ ਕਰੇਗਾ ਜੋ ਜੇਓਸੀਨਕਰੋਨਸ ਸੈਟੇਲਾਈਟ ਲਾਂਚ ਵਾਹਨ ਜੀ.ਐਸ.ਐਲ.ਵੀ.-ਐਫ਼11 ਨੂੰ ਸ੍ਰੀਹਰੀਕੋਟਾ ਵਿਖੇ ...

ਪੂਰੀ ਖ਼ਬਰ »

'ਮੈਂ ਵੀ ਉਸੇ ਰਾਜ 'ਚ ਪੈਦਾ ਹੋਈ, ਜਿਥੇ ਤੁਸੀਂ ਜਨਮ ਲਿਆ' ਸੰਸਦ ਮੈਂਬਰ ਪ੍ਰਮਿਲਾ ਨੇ ਗੂਗਲ ਦੀ ਸੀ.ਈ.ਓ. ਨੂੰ ਕਿਹਾ

ਵਾਸ਼ਿੰਗਟਨ, 12 ਦਸੰਬਰ (ਏਜੰਸੀ)-ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ 'ਡਾਟਾ ਪ੍ਰਾਈਵੇਸੀ' 'ਤੇ ਜਵਾਬ ਦੇਣ ਲਈ ਅਮਰੀਕੀ ਸੰਸਦ ਦੇ ਸਾਹਮਣੇ ਪੇਸ਼ ਹੋਏ | ਇਥੇ ਉਨ੍ਹਾਂ ਦਾ ਸਾਹਮਣਾ ਭਾਰਤੀ ਮੂਲ ਦੀ ਪਹਿਲੀ ਅਮਰੀਕੀ ਮਹਿਲਾ ਸੰਸਦ ਮੈਂਬਰ ਪ੍ਰਮਿਲਾ ਜਯਾਪਾਲ ਨਾਲ ਹੋਇਆ | ...

ਪੂਰੀ ਖ਼ਬਰ »

ਧਾਰਮਿਕ ਆਜ਼ਾਦੀ ਦੀ ਉਲੰਘਣਾ ਲਈ ਪਾਕਿਸਤਾਨ ਨੂੰ ਕਾਲੀ ਸੂਚੀ 'ਚ ਪਾਉਣਾ ਟਰੰਪ ਪ੍ਰਸ਼ਾਸਨ ਦਾ ਦਲੇਰੀ ਵਾਲਾ ਕਦਮ- ਅਮਰੀਕੀ ਸੰਸਦ ਮੈਂਬਰ

ਵਾਸ਼ਿੰਗਟਨ, 12 ਦਸੰਬਰ (ਪੀ.ਟੀ.ਆਈ.)-ਅਮਰੀਕਾ ਦੇ ਇਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਦਾ ਕਹਿਣਾ ਹੈ ਕਿ ਟਰੰਪ ਪ੍ਰਸ਼ਾਸਨ ਵਲੋਂ ਪਾਕਿਸਤਾਨ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਨ ਵਾਲੇ ਦੇਸ਼ਾਂ ਦੀ ਕਾਲੀ ਸੂਚੀ 'ਚ ਪਾਉਣਾ ਇਕ ਦਲੇਰੀ ਵਾਲਾ ਕਦਮ ਹੈ | ਸੰਸਦ ਦੇ ਵਿਸ਼ਵ ...

ਪੂਰੀ ਖ਼ਬਰ »

ਪਾਕਿ ਨੇ ਅਮਰੀਕਾ ਵਲੋਂ ਕਾਲੀ ਸੂਚੀ 'ਚ ਪਾਏ ਜਾਣ ਦੇ ਫ਼ੈਸਲੇ ਨੂੰ ਨਕਾਰਿਆ

ਅੰਮਿ੍ਤਸਰ, 12 ਦਸੰਬਰ (ਸੁਰਿੰਦਰ ਕੋਛੜ)-ਅਮਰੀਕਾ ਵਲੋਂ ਪਾਕਿਸਤਾਨ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਨ ਵਾਲੇ ਦੇਸ਼ਾਂ ਦੀ ਕਾਲੀ ਸੂਚੀ 'ਚ ਪਾਏ ਜਾਣ ਦੇ ਫ਼ੈਸਲੇ ਨੂੰ ਨਕਾਰਦਿਆਂ ਪਾਕਿ ਸਰਕਾਰ ਨੇ ਇਸ ਪ੍ਰਤੀ ਵਿਰੋਧ ਜ਼ਾਹਰ ਕੀਤਾ ਹੈ | ਪਾਕਿਸਤਾਨ ਨੇ ਅਮਰੀਕਾ ਦੇ ...

ਪੂਰੀ ਖ਼ਬਰ »

ਪਿਛਲੇ ਤਿੰਨ ਸਾਲਾਂ 'ਚ 11 ਭਗੌੜੇ ਅਪਰਾਧੀਆਂ ਨੂੰ ਭਾਰਤ ਲਿਆਂਦਾ ਗਿਆ-ਸਰਕਾਰ

ਨਵੀਂ ਦਿੱਲੀ, 12 ਦਸੰਬਰ (ਪੀ.ਟੀ.ਆਈ.)-ਸਰਕਾਰ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਅਗਸਤਾ ਵੈਸਟਲੈਂਡ ਹੈਲੀਕਾਪਟਰ ਸੌਦੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਸਮੇਤ 11 ਭਗੌੜੇ ਅਪਰਾਧੀਆਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ | ਲੋਕ ਸਭਾ 'ਚ ਇਕ ਸਵਾਲ ਦੇ ਲਿਖ਼ਤੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਿਆਂ 'ਚ ਭਾਰੀ ਵਾਧਾ, ਗ੍ਰਹਿ ਮੰਤਰਾਲੇ ਦੀ ਰਿਪੋਰਟ 'ਚ ਹੋਇਆ ਖੁਲਾਸਾ

ਨਵੀਂ ਦਿੱਲੀ, 12 ਦਸੰਬਰ (ਏਜੰਸੀ)-ਪਾਕਿਸਤਾਨ ਦੀ ਮਦਦ ਨਾਲ ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਖਿਲਾਫ਼ ਅੱਤਵਾਦੀਆਂ ਦੇ ਹਮਲਿਆਂ ਦੀ ਸੰਖਿਆ 'ਚ ਜਬਰਦਸਤ ਵਾਧਾ ਹੋ ਰਿਹਾ ਹੈ | ਸੰਸਦ 'ਚ ਪੇਸ਼ ਗ੍ਰਹਿ ਮੰਤਰਾਲੇ ਦੀ ਇਕ ਰਿਪੋਰਟ ਮੁਤਾਬਕਤ ਇਸ ਸਾਲ ਸੁਰੱਖਿਆ ਬਲਾਂ 'ਤੇ 587 ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ 3 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲੀ

ਨਵੀਂ ਦਿੱਲੀ, 12 ਦਸੰਬਰ (ਏਜੰਸੀ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਕ ਵਿਅਕਤੀ ਨੂੰ 2007 'ਚ 3 ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਮਾਮਲੇ 'ਚ ਮੌਤ ਦੀ ਸਜ਼ਾ ਦੇ ਫੈਂਸਲੇ ਨੂੰ ਬਦਲਦਿਆਂ ਨਿਰਦੇਸ਼ ਦਿੱਤੇ ਹਨ ਕਿ ਦੋਸ਼ੀ ਨੂੰ ਬਾਕੀ ਦੇ ਆਮ ਜੀਵਨ ...

ਪੂਰੀ ਖ਼ਬਰ »

ਆਟਿਜ਼ਮ ਬਿਮਾਰੀ ਨਾਲ ਸਬੰਧਿਤ ਸੋਧ ਬਿੱਲ ਰਾਜ ਸਭਾ 'ਚ ਪਾਸ

ਨਵੀਂ ਦਿੱਲੀ, 12 ਦਸੰਬਰ (ਏਜੰਸੀ)-ਆਟਿਜ਼ਮ ਬਿਮਾਰੀ ਨਾਲ ਪੀੜਤ ਦਿਵਿਆਂਗਾਂ ਲਈ ਰਾਸ਼ਟਰੀ ਟਰੱਸਟ ਦੇ ਗਠਨ 'ਚ ਨਿਯਮਾਂ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਨਾਲ ਸਬੰਧਿਤ ਇਕ ਅਹਿਮ ਬਿੱਲ ਨੂੰ ਰਾਜ ਸਭਾ 'ਚ ਹੰਗਾਮੇ ਦੇ ਵਿਚਕਾਰ ਪਾਸ ਕਰ ਦਿੱਤਾ ਗਿਆ | ਸਮਾਜਿਕ ਨਿਆ ਅਤੇ ...

ਪੂਰੀ ਖ਼ਬਰ »

ਏਡਿਡ ਸਕੂਲ ਅਧਿਆਪਕਾਂ ਤੋਂ ਬਾਅਦ ਹੁਣ ਸਰਕਾਰ ਬੱਚਿਆਂ ਨਾਲ ਵੀ ਕਰਨ ਲੱਗੀ ਮਤਰੇਈ ਮਾਂ ਵਾਲਾ ਸਲੂਕ

ਫ਼ਾਜ਼ਿਲਕਾ, 12 ਦਸੰਬਰ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨਾਲ ਤਾਂ ਮਤਰੇਈ ਮਾਂ ਵਾਲਾ ਸਲੂਕ ਤਾਂ ਕੀਤਾ ਜਾਂਦਾ ਹੈ ਅਤੇ ਹੁਣ ਇਨ੍ਹਾਂ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਂਗ ...

ਪੂਰੀ ਖ਼ਬਰ »

ਗੁਰਮੀਤ ਸਿੰਘ ਕੂਨਰ ਕਰਨਪੁਰ ਹਲਕੇ ਤੋਂ ਤੀਜੀ ਵਾਰ ਜੇਤੂ ਰਹੇ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਰਾਜਸਥਾਨ ਸੂਬੇ 'ਚ ਕਰਨਪੁਰ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਕੂਨਰ ਤੀਜੀ ਵਾਰ ਵਿਧਾਇਕ ਚੁਣੇ ਗਏ ਹਨ | ਇਸ ਵਾਰ ਉਨ੍ਹਾਂ ਆਪਣੇ ਵਿਰੋਧੀ ਅਜ਼ਾਦ ਉਮੀਦਵਾਰ ਪਿ੍ਥਵੀ ਪਾਲ ਸਿੰਘ ਸੰਧੂ ...

ਪੂਰੀ ਖ਼ਬਰ »

ਕੜਾਕੇ ਦੀ ਠੰਢ, ਪਰ ਨਹੀਂ ਮਿਲੀਆਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਕੜਾਕੇ ਦੀ ਠੰਢ ਪੈਣ ਲੱਗ ਪਈ ਹੈ ਪਰ ਪੰਜਾਬ ਸਰਕਾਰ 6ਵੀਂ ਤੋਂ 8ਵੀਂ ਜਮਾਤ ਵਿਚ ਪੜ੍ਹਦੇ ਸਕੂਲੀ ਵਿਦਿਆਰਥੀਆਂ ਨੂੰ ਦੋ ਸਾਲਾਂ ਤੋਂ ਵਰਦੀਆਂ ਦੇਣ 'ਚ ਨਾਕਾਮ ਰਹੀ ਹੈ | ਸਿੱਖਿਆ ...

ਪੂਰੀ ਖ਼ਬਰ »

ਕੜਾਕੇ ਦੀ ਠੰਢ, ਪਰ ਨਹੀਂ ਮਿਲੀਆਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਕੜਾਕੇ ਦੀ ਠੰਢ ਪੈਣ ਲੱਗ ਪਈ ਹੈ ਪਰ ਪੰਜਾਬ ਸਰਕਾਰ 6ਵੀਂ ਤੋਂ 8ਵੀਂ ਜਮਾਤ ਵਿਚ ਪੜ੍ਹਦੇ ਸਕੂਲੀ ਵਿਦਿਆਰਥੀਆਂ ਨੂੰ ਦੋ ਸਾਲਾਂ ਤੋਂ ਵਰਦੀਆਂ ਦੇਣ 'ਚ ਨਾਕਾਮ ਰਹੀ ਹੈ | ਸਿੱਖਿਆ ...

ਪੂਰੀ ਖ਼ਬਰ »

ਸਹੋਤਾ ਵਲੋਂ ਕਾਂਗਰਸ ਦੀ ਤਿੰਨ ਰਾਜਾਂ 'ਚ ਹੋਈ ਜਿੱਤ 'ਤੇ ਵਧਾਈ

ਜਲੰਧਰ, 12 ਦਸੰਬਰ (ਮੇਜਰ ਸਿੰਘ)-ਓਵਰਸੀਜ਼ ਕਾਂਗਰਸ ਯੂ. ਕੇ. ਦੇ ਸਾਬਕਾ ਚੇਅਰਮੈਨ ਸ: ਦਲਜੀਤ ਸਿੰਘ ਸਹੋਤਾ ਨੇ ਤਿੰਨ ਵੱਡੇ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਪੂਰੇ ਦੇਸ਼ ਵਿਚ ਕਾਂਗਰਸ ਦੇ ਹੱਕ 'ਚ ਹਵਾ ਚੱਲ ...

ਪੂਰੀ ਖ਼ਬਰ »

ਕੈਪਟਨ ਦੇ ਬਿਆਨ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ-ਭਾਈ ਚਾਵਲਾ

ਕੀਰਤਪੁਰ ਸਾਹਿਬ, 12 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਦਿਨੀਂ ਕਰਤਾਰਪੁਰ ਲਾਂਘੇ 'ਚ ਅੜਿੱਕਾ ਪਾਉਣ ਵਾਲੇ ਬਿਆਨ ਨੇ ਦੇਸ਼ਾਂ-ਵਿਦੇਸ਼ਾਂ 'ਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ | ਇਨ੍ਹਾਂ ...

ਪੂਰੀ ਖ਼ਬਰ »

ਹਿੰਦ-ਪਾਕਿ ਦੋਸਤੀ ਦੀਆਂ ਚਾਹਵਾਨ ਸੰਸਥਾਵਾਂ ਵਲੋਂ ਲਾਂਘੇ ਵਿਰੋਧੀ ਬਿਆਨ ਦੇਣ ਵਾਲਿਆਂ ਦੀ ਅਲੋਚਨਾ

ਜਲੰਧਰ, 12 ਦਸੰਬਰ (ਮੇਜਰ ਸਿੰਘ)-ਦੱਖਣੀ ਏਸ਼ੀਆ ਖ਼ਾਸ ਕਰਕੇ ਭਾਰਤ ਤੇ ਪਾਕਿਸਤਾਨ ਦਰਮਿਆਨ ਅਮਨ ਤੇ ਸਦਭਾਵਨਾ ਦੀ ਬਹਾਲੀ ਲਈ ਕੰਮ ਕਰਨ ਵਾਲੀਆਂ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਫ਼ੋਕਲੋਰ ਰਿਸਰਚ ਅਕਾਦਮੀ, ਪਾਕਿਸਤਾਨ-ਇੰਡੀਆ ਪੀਪਲਜ਼ ਫ਼ੋਰਮ ਫ਼ਾਰ ਪੀਸ ਐਾਡ ...

ਪੂਰੀ ਖ਼ਬਰ »

ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, ਅਗਲੀ ਰਣਨੀਤੀ ਦਾ ਐਲਾਨ 20 ਨੂੰ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖ ਪੰਥ ਵਲੋਂ ਸ਼ਾਂਤਮਈ ਢੰਗ ਨਾਲ ਲੜੇ ਗਏ ਸੰਘਰਸ਼ ਬਰਗਾੜੀ ਇਨਸਾਫ਼ ਮੋਰਚੇ ਦੀਆਂ ਪ੍ਰਾਪਤੀਆਂ ਨੂੰ ਵੱਡੀਆਂ ਅਤੇ ਮੋਰਚੇ ਨੂੰ ਸਫਲ ਦੱਸਦੇ ਹੋਏ ਸਰਬੱਤ ਖ਼ਾਲਸਾ ਵਲੋਂ ਐਲਾਨੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX