ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  1 day ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  1 day ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  1 day ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  1 day ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  1 day ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  1 day ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  1 day ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  1 day ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  1 day ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  1 day ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  1 day ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  1 day ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  1 day ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  1 day ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  1 day ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  1 day ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  1 day ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  1 day ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  1 day ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਬਠਿੰਡਾ ਡੀ.ਸੀ. ਦੇ ਮਾੜੇ ਰਵੱਈਏ ਵਿਰੁੱਧ ਪਟਵਾਰੀਆਂ ਤੇ ਕਾਨੂੰਗੋ ਵਲੋਂ ਹੜਤਾਲ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਹੁਸ਼ਿਆਰਪੁਰ ਤਹਿਸੀਲ ਦੇ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ 'ਚ ਸਮੂਹ ਪਟਵਾਰੀਆਂ ਅਤੇ ਕਾਨੂੰਗੋ ਵਲੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਮਾੜੇ ਰਵੱਈਏ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਮੌਕੇ ਵਰਿੰਦਰ ਕੁਮਾਰ ਜ਼ਿਲ੍ਹਾ ਪ੍ਰਧਾਨ, ਦਲਜੀਤ ਸਿੰਘ ਤਹਿਸੀਲ ਪ੍ਰਧਾਨ ਨੇ ਕਿਹਾ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਾ ਅੜੀਅਲ ਰਵੱਈਆ ਬਹੁਤ ਨਿੰਦਣਯੋਗ ਹੈ | ਉਨ੍ਹਾਂ ਦੱਸਿਆ ਕਿ ਸਮੂਹ ਪਟਵਾਰੀਆਂ ਅਤੇ ਕਾਨੂੰਗੋ ਵਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਿਖ਼ਲਾਫ਼ 14 ਦਸੰਬਰ ਨੂੰ ਵੀ ਸਮੂਹਿਕ ਛੁੱਟੀ 'ਤੇ ਰਹਿ ਕੇ ਹੜਤਾਲ ਕੀਤੀ ਜਾਵੇਗੀ | ਇਸ ਮੌਕੇ ਜਸਵਿੰਦਰ ਸਿੰਘ, ਅਵਤਾਰ ਸਿੰਘ ਸਰਪ੍ਰਸਤ, ਕਰਮ ਸਿੰਘ ਕੈਸ਼ੀਅਰ, ਬਰਿੰਦਰ ਸ਼ਰਮਾ ਮੀਤ ਪ੍ਰਧਾਨ, ਸਾਹਿਲ ਅਰੋੜਾ ਕਾਨੂੰਗੋ, ਸਕੱਤਰ ਕਿਸ਼ਨ ਲਾਲ ਪ੍ਰਧਾਨ ਕਾਨੂੰਗੋ ਐਸੋਸੀਏਸ਼ਨ, ਪਰਮਜੀਤ ਸਿੰਘ ਕਾਨੂੰਗੋ, ਕਮਲਜੀਤ ਸਿੰਘ, ਕੁਲਦੀਪ ਸਿੰਘ ਕਾਨੂੰਗੋ ਸਮੇਤ ਸਮੂਹ ਪਟਵਾਰੀ ਤੇ ਕਾਨੂੰਗੋ ਹਾਜ਼ਰ ਸਨ |

ਦੀ ਕਲਾਸ ਫੋਰ ਯੂਨੀਅਨ ਵਲੋਂ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਸੂਬਾ ਕਮੇਟੀ ਦੇ ਆਏ ਹੁਕਮਾਂ ਅਨੁਸਾਰ ਗੇਟ ਰੈਲੀ ਰਾਮ ਪ੍ਰਸਾਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸਤਿਗੁਰੂ ਰਾਮ ਸਿੰਘ ਦੇ ਜਨਮ ਦਿਨ 'ਤੇ ਛੁੱਟੀ ਦੇ ਐਲਾਨ ਦੀ ਮੰਗ

ਮੁਕੇਰੀਆਂ, 13 ਦਸੰਬਰ (ਸਰਵਜੀਤ ਸਿੰਘ)-ਅੱਜ ਨਾਮਧਾਰੀ ਭਾਈਚਾਰੇ ਦੀ ਵਿਸ਼ੇਸ਼ ਬੈਠਕ ਨਾਮਧਾਰੀ ਗੁਰਦੁਆਰਾ ਸਾਹਿਬ ਮੁਕੇਰੀਆਂ ਵਿਖੇ ਤੀਰਥ ਸਿੰਘ ਲਾਡਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਬੈਠਕ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਜਸਵੰਤ ਸਿੰਘ ਕਲਸੀ ਨੇ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਦਸੂਹਾ, 13 ਦਸੰਬਰ (ਭੁੱਲਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਦਸੂਹਾ ਦੇ ਸਮੂਹ ਪਟਵਾਰੀਆਂ ਤੇ ਕਾਨੂੰਗੋ ਨੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਦਸੂਹਾ ਉਂਕਾਰ ਸਿੰਘ ਨੂੰ ਡੀ. ਸੀ. ਬਠਿੰਡਾ ਦੇ ਅੜੀਅਲ ਰਵੱਈਏ ਿਖ਼ਲਾਫ਼ ਮੰਗ ...

ਪੂਰੀ ਖ਼ਬਰ »

ਚੋਣ ਡਿਊਟੀਆਂ ਸਬੰਧੀ ਪ.ਸ.ਸ.ਫ. ਦਾ ਵਫਦ ਏ.ਡੀ.ਸੀ. ਨੂੰ ਮਿਲਿਆ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਮੌਕੇ ਮੁਲਾਜ਼ਮਾਂ ਦੀਆਂ ਲੱਗਣ ਜਾ ਰਹੀਆਂ ਡਿਊਟੀਆਂ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਵਫਦ ਜੱਥੇਬੰਦੀ ਦੇ ...

ਪੂਰੀ ਖ਼ਬਰ »

ਸਰਪੰਚ ਦੇ ਘਰ ਦਾਖਲ ਹੋ ਕੇ ਕੁੱਟਮਾਰ ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਸਰਪੰਚ ਦੇ ਘਰ ਸ਼ਿਕਾਇਤ ਕਰਨ ਆਏ ਨੌਜਵਾਨ ਨਾਲ ਕੁੱਟਮਾਰ ਅਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਐੱਸ.ਸੀ ਬੀ.ਸੀ. ਗਜ਼ਟਿਡ ਅਤੇ ਨਾਨ ਗਜ਼ਟਿਡ ਯੂਨੀਅਨ ਵਲੋਂ ਰੋਸ ਧਰਨਾ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਐੱਸ.ਸੀ ਬੀ.ਸੀ.ਗਜ਼ਟਿਡ ਅਤੇ ਨਾਨ ਗਜ਼ਟਿਡ ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਵਲੋਂ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬਾ ਕਮੇਟੀ ਵਲੋਂ ਲਏ ...

ਪੂਰੀ ਖ਼ਬਰ »

ਬੱਸ ਤੇ ਕਾਰ ਦੀ ਟੱਕਰ 'ਚ ਕਈ ਜ਼ਖ਼ਮੀ

ਗੜ੍ਹਸ਼ੰਕਰ, 13 ਦਸੰਬਰ (ਧਾਲੀਵਾਲ)-ਇੱਥੇ ਗੜ੍ਹਸ਼ੰਕਰ ਤੋਂ ਬੰਗਾ ਰੋਡ 'ਤੇ ਸਥਿਤ ਪਿੰਡ ਚੋਹੜਾ ਦੇ ਅੱਡੇ ਵਿਚ ਸ਼ਾਮ ਸਮੇਂ ਬੱਸ ਅਤੇ ਕਾਰ ਦਰਮਿਆਨ ਸਿੱਧੀ ਟੱਕਰ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸ਼ਾਮ ਕਰੀਬ 5.30 ਕੁ ਵਜੇ ਗੜ੍ਹਸ਼ੰਕਰ ਵੱਲ ਤੋਂ ਬੰਗਾ ਸਾਈਡ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਸਮੇਤ 2 ਨਾਮਜ਼ਦ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਪਤੀ ਸਮੇਤ 2 ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਸਮ ਪੁੱਤਰੀ ਮਨੋਹਰ ਸਿੰਘ ਵਾਸੀ ...

ਪੂਰੀ ਖ਼ਬਰ »

ਝਗੜੇ 'ਚ ਲੋੜੀਂਦੀਆਂ ਮਾਂ-ਬੇਟੀ ਨੂੰ ਗਿ੍ਫ਼ਤਾਰੀ ਤੋਂ ਬਾਅਦ ਮਿਲੀ ਜ਼ਮਾਨਤ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਪਿੰਡ ਦੇ ਸਰਪੰਚ ਨੂੰ ਗਲੀ 'ਚ ਪਿਸ਼ਾਬ ਕਰਨ ਦੀ ਸ਼ਿਕਾਇਤ ਕਰਨ ਨੂੰ ਲੈ ਕੇ ਹੋਏ ਝਗੜੇ 'ਚ ਲੋੜੀਂਦੀਆਂ ਮਾਂ ਅਤੇ ਬੇਟੀ ਨੂੰ ਥਾਣਾ ਮੇਹਟੀਆਣਾ ਪੁਲਿਸ ਨੇ ਗਿ੍ਫ਼ਤਾਰ ਕਰਕੇ ਜ਼ਮਾਨਤ ਦੇ ਦਿੱਤੀ ਹੈ | ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

ਚੋਣਾਂ 'ਚ ਹੋਈਆਂ ਜਿੱਤਾਂ ਨਾਲ ਕਾਂਗਰਸੀਆਂ ਦੇ ਹੌਾਸਲੇ ਬੁਲੰਦ ਹੋਏ-ਡਾਂਡੀਆ

ਹੁਸ਼ਿਆਰਪੁਰ, 13 ਦਸੰਬਰ (ਨਰਿੰਦਰ ਸਿੰਘ ਬੱਡਲਾ)-ਵੱਖ-ਵੱਖ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਮਿਲੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਅਵਤਾਰ ਸਿੰਘ ਡਾਂਡੀਆ ਸੀਨੀਅਰ ਕਾਂਗਰਸੀ ਆਗੂ ਤੇ ਸੂਬਾ ਵਾਇਸ ਚੇਅਰਮੈਨ ਰਾਜਨੀਤਿਕ ਸੂਚਨਾ ...

ਪੂਰੀ ਖ਼ਬਰ »

ਗਿੱਲੇ ਕੂੜੇ ਦੀ ਸੰਭਾਲ ਅਤੇ ਇਸ ਤੋਂ ਖਾਦ ਬਣਾਉਣ ਲਈ ਬਣਾਏ ਜਾ ਰਹੇ ਹਨ ਕਮਪੋਜ਼ ਪਿੱਟ-ਮੇਅਰ ਸੂਦ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਅਤੇ ਸ਼ਹਿਰ ਦੇ ਕੂੜੇ ਦਾ ਭਾਰ ਡੰਪਿੰਗ ਗਰਾਊਾਡ ਤੇ ਘਟਾਉਣ ਲਈ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਦਸੂਹਾ, 13 ਦਸੰਬਰ (ਭੁੱਲਰ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਇਨਾਮ ਵੰਡ ਸਮਾਰੋਹ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਸਕੂਲ ਵਿਚ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਮੰਡ ਵਿਖੇ ਸਵ: ਸਤਪਾਲ ਸਿੰਘ ਨੂੰ ਸਮਰਪਿਤ ਦੋ ਰੋਜ਼ਾ ਕਬੱਡੀ ਕੱਪ ਸ਼ੁਰੂ

ਪੱਸੀ ਕੰਢੀ, 13 ਦਸੰਬਰ (ਜਗਤਾਰ ਸਿੰਘ)-ਪਿੰਡ ਮੰਡ ਵਿਖੇ ਸਮੂਹ ਨਗਰ ਪੰਚਾਇਤ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਦੂਸਰਾ ਸਵ: ਸਤਪਾਲ ਸਿੰਘ (ਭੁੱਟਾ) ਮੰਡ ਦੋ ਰਾਜ਼ਾ ਕਬੱਡੀ ਕੱਪ ਬੜੀ ਧੂਮ-ਧਾਮ ਨਾਲ ਸ਼ੁਰੂ ਹੋ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨਲ ਵਿਕਰਮਜੀਤ ਸਿੰਘ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਜਿੱਤੀ ਕਰਾਟੇ ਚੈਂਪੀਅਨਸ਼ਿਪ

ਮੁਕੇਰੀਆਂ, 13 ਦਸੰਬਰ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਐਕਟਵਿਟੀ 'ਤੇ ਆਧਾਰਿਤ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਤੰਦਰੁਸਤੀ ਲਈ ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਜਾਂਦੀਆਂ ਹਨ ਜੋ ਕਿ ਪੜ੍ਹਾਈ ਦੇ ਨਾਲ-ਨਾਲ ਬਹੁਤ ਜ਼ਰੂਰੀ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਆਈ.ਟੀ. ਫੈਸਟ ਕੁਇਜ਼ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ 'ਚ ਐਨ.ਆਈ.ਆਈ.ਟੀ. ਨਵੀਂ ਦਿੱਲੀ ਵਲੋਂ ਆਈ.ਟੀ. ਫੈਸਟ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ | ਜਿਸ 'ਚ 6ਵੀਂ ਤੋਂ ਲੈ ਕੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿਦਿਆਰਥੀਆਂ ਨੂੰ ਗੂਗਲ, ...

ਪੂਰੀ ਖ਼ਬਰ »

ਠੇਕੇਦਾਰ ਤਰਸੇਮ ਸਿੰਘ ਚੱਗਰ ਦਾ ਅੰਤਿਮ ਸੰਸਕਾਰ

ਦਸੂਹਾ, 13 ਦਸੰਬਰ (ਭੁੱਲਰ)-ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਪਾਲ ਸਿੰਘ ਚੱਗਰ ਦੇ ਪਿਤਾ ਠੇਕੇਦਾਰ ਤਰਸੇਮ ਸਿੰਘ ਚੱਗਰ ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਥੇਂਦਾ ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਵਿਖੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਐੱਮ.ਐੱਸ.ਕੇ. ਡੇ ਬੋਰਡਿੰਗ ਸਕੂਲ 'ਚ ਖੇਡ ਮੇਲਾ ਸ਼ੁਰੂ

ਟਾਂਡਾ ਉੜਮੁੜ, 13 ਦਸੰਬਰ (ਗੁਰਾਇਆ)-ਐੱਮ.ਐੱਸ.ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਅੱਜ ਤਿੰਨ ਰੋਜ਼ਾ ਖੇਡ ਮੇਲਾ ਅੱਜ ਸ਼ੁਰੂ ਹੋ ਗਿਆ | ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੀ ਅਗਵਾਈ ਵਿਚ ਸ਼ੁਰੂ ਹੋਏ ਖੇਡ ਮੇਲੇ ਦਾ ਉਦਘਾਟਨ ਉੱਘੇ ਸਮਾਜ ਸੇਵਕ ਮਨਜੀਤ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸਬੰਧੀ ਕੀਰਤਨ ਦਰਬਾਰ ਕਰਵਾਇਆ

ਚੱਬੇਵਾਲ, 13 ਦਸੰਬਰ (ਰਾਜਾ ਸਿੰਘ ਪੱਟੀ)-ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਵਿਖੇ ਸਥਾਨਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਨਵੀਂ ਨੀਤੀ ਤਹਿਤ ਸ਼ਹਿਰ 'ਚ ਕੋਈ ਵੀ ਕਾਲੋਨੀ ਅਣ-ਅਧਿਕਾਰਤ ਨਹੀਂ ਰਹਿਣ ਦਿੱਤੀ ਜਾਵੇਗੀ-ਈ. ਓ. ਮਦਨ

ਦਸੂਹਾ, 13 ਦਸੰਬਰ (ਕੌਸ਼ਲ)-ਦਸੂਹਾ ਦੇ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਨੇ ਇੱਕ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਾਸਲ ਦੀ ਹਦੂਦ ਦੇ ਅੰਦਰ ਅਧਿਕਾਰਤ ਅਤੇ ਅਣਅਧਿਕਾਰਤ ਕਾਲੋਨੀਆਂ ਵੱਲ ਬਕਾਇਆ ਰਾਸ਼ੀ ਜਲਦ ਤੋਂ ਜਲਦ ਵਸੂਲ ਕਰਨ ਦਾ ਵਿਭਾਗ ਨੇ ਫ਼ੈਸਲਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦਾ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਤਲਵਾੜਾ ਪੁਲਿਸ ਕਰ ਰਹੀ ਹੈ ਚੂਰ

ਤਲਵਾੜਾ, 13 ਦਸੰਬਰ (ਸੁਰੇਸ਼ ਕੁਮਾਰ)-ਸੂਬੇ ਦੀ ਕਾਂਗਰਸ ਸਰਕਾਰ ਦਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੁਪਨਾ ਤਲਵਾੜਾ ਪੁਲਿਸ ਚੂਰ-ਚੂਰ ਕਰਦੀ ਨਜ਼ਰ ਆ ਰਹੀ ਹੈ | ਕਸਬਾ ਤਲਵਾੜਾ ਹਿਮਾਚਲ ਪ੍ਰਦੇਸ਼ ਦੀ ਹੱਦ 'ਤੇ ਪੈਂਦਾ ਹੋਣ ਕਾਰਨ ਇਲਾਕੇ ਦੇ ਪਿੰਡ ਨੂੰ ਬੇਰੋਕ ਨਸ਼ੇ ਦੀ ...

ਪੂਰੀ ਖ਼ਬਰ »

ਸੂਬਾ ਪੱਧਰੀ ਸੋਲੋ ਡਾਂਸ ਮੁਕਾਬਲੇ 'ਚ ਰੇਲਵੇ ਮੰਡੀ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੂਬਾ ਪੱਧਰੀ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ ਜੇਤੂ ਟੀਮਾਂ ਨੇ ਭਾਗ ਲਿਆ | ਇਸ ਮੁਕਾਬਲੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨਾਬਾਰਡ ਦੀ ਕਰਜ਼ਾ ਯੋਜਨਾ ਜ਼ਿਲ੍ਹੇ 'ਚ ਜ਼ਰੂਰੀ ਕਰਜ਼ੇ ਦੀ ਕਰੇਗੀ ਪੂਰਤੀ-ਕਲੇਰ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿੱਤੀ ਸਾਲ 2019-20 ਲਈ ਤਿਆਰ ਕੀਤੀ ਗਈ ਸੰਭਾਵੀ ਕਰਜ਼ਾ ਯੋਜਨਾ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ...

ਪੂਰੀ ਖ਼ਬਰ »

ਪੰਜਾਬ 'ਚ ਨੌਜਵਾਨਾਂ ਨੂੰ ਜਲਦੀ ਦਿੱਤੇ ਜਾਣਗੇ ਸਮਾਰਟ ਫੋਨ-ਗੋਲਡੀ

ਬੀਣੇਵਾਲ, 13 ਦਸੰਬਰ (ਬੈਜ ਚੌਧਰੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਇਕ-ਇਕ ਕਰਕੇ ਸਾਰੇ ਚੋਣ ਵਾਅਦੇ ਪੂਰੇ ਕਰਨ ਜਾ ਰਹੀ ਹੈ | ਪਹਿਲਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ, ਫਿਰ ਕੰਢੀ ਤੇ ਬੀਤ ਇਲਾਕੇ ਦੇ ਕਿਸਾਨਾਂ ਦੀ ਕੰਡਿਆਲੀ ਤਾਰ/ਜਾਲ ਤੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਡਗਾਣਾ ਰੋਡ ਹੁਸ਼ਿਆਰਪੁਰ ਵਲੋਂ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਅਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਵਿਖੇ ਪੰਡਿਤ ਜਗਦੀਸ਼ ਚੰਦਰ ਦੀ 22ਵੀਂ ਬਰਸੀ ਸਬੰਧੀ ਸਮਾਗਮ

ਦਸੂਹਾ, 13 ਦਸੰਬਰ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ ਪੰਡਿਤ ਜਗਦੀਸ਼ ਚੰਦਰ ਦੀ 22ਵੀਂ ਬਰਸੀ ਆਰੀਆ ਸਮਾਜ ਦੀਆਂ ਪਰੰਪਰਾਵਾਂ ਤੇ ਰੀਤੀਆਂ ਅਨੁਸਾਰ 'ਹਵਨ ਯੱਗ' ਕਰਕੇ ਮਨਾਈ ਗਈ | ਇਸ ਮੌਕੇ ਸ੍ਰੀ ਵੀ. ਕੇ. ਬੱਸੀ ਪ੍ਰਧਾਨ ਆਰੀਆ ਸਮਾਜ ਸਭਾ ਦਸੂਹਾ ਪ੍ਰਮੁੱਖ ...

ਪੂਰੀ ਖ਼ਬਰ »

ਸਿਟੀ ਕਾਂਗਰਸ ਵਲੋਂ ਤਿੰਨ ਸੂਬਿਆਂ 'ਚ ਹੋਈ ਜਿੱਤ 'ਤੇ ਖ਼ੁਸ਼ੀ ਪ੍ਰਗਟ

ਹੁਸ਼ਿਆਰਪੁਰ, 13 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਿਟੀ ਕਾਂਗਰਸੀ ਵਰਕਰਾਂ ਵੀ ਮੀਟਿੰਗ ਜਨਰਲ ਸਕੱਤਰ ਸਤਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਸੂਬਾ ਪੱਧਰੀ ਖੇਡਾਂ ਲਈ ਟੀਮਾਂ ਦੀ ਚੋਣ ਲਈ ਟਰਾਇਲ ਹੋਏ

ਟਾਂਡਾ ਉੜਮੁੜ, 13 ਦਸੰਬਰ (ਗੁਰਾਇਆ)-ਸਥਾਨਕ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਮੈਦਾਨ ਵਿਚ ਲੁਧਿਆਣਾ ਵਿਖੇ ਹੋ ਰਹੀਆਂ ਸਕੂਲ ਅਧਿਆਪਕਾਂ ਦੀਆਂ ਸੂਬਾ ਪੱਧਰੀ ਖੇਡਾਂ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਟੀਮਾਂ ਦੀ ਚੋਣ ਲਈ ਅੱਜ ਟਰਾਇਲ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੇ ਲੱਖਾਂ ਮੈਂਬਰ 15 ਤੇ 16 ਨੂੰ ਹਰਿਦੁਆਰ ਪੁੱਜਣਗੇ-ਸਹਿਗਲ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਆਲ ਇੰਡੀਆ ਖੱਤਰੀ ਸਭਾ ਦੀ ਪ੍ਰਧਾਨਗੀ ਵਿਚ ਧਾਰਮਿਕ ਸਥਾਨ ਹਰਿਦੁਆਰ ਵਿਖੇ 15 ਤੇ 16 ਦਸੰਬਰ ਨੂੰ ਖੱਤਰੀ ਮਹਾਂਕੁੰਭ ਮੇਲਾ ਲੱਗ ਰਿਹਾ ਹੈ ਜਿੱਥੇ ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਚੰਡੀਗੜ੍ਹ, ਦਿੱਲੀ, ਯੂ.ਪੀ., ...

ਪੂਰੀ ਖ਼ਬਰ »

ਐਸ.ਬੀ.ਆਈ. ਦੀ ਮੁੱਖ ਸ਼ਾਖਾ 'ਚ ਪੈਨਸ਼ਨਰਾਂ ਲਈ ਮੁਫ਼ਤ ਮੈਡੀਕਲ ਕੈਂਪ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਭਾਰਤੀ ਸਟੇਟ ਬੈਂਕ ਦੀ ਸਥਾਨਕ ਮੁੱਖ ਸ਼ਾਖਾ ਵਿਖੇ ਬੈਂਕ ਮੈਨੇਜਮੈਂਟ ਵਲੋਂ ਪੈਨਸ਼ਨਰਾਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਸੂਦ ਨਰਸਿੰਗ ਹਸਪਤਾਲ ਤੋਂ ਡਾ. ਨਰੇਸ਼ ਸੂਦ ਅਤੇ ਈ.ਐਸ.ਆਈ ਹਸਪਤਾਲ ਤੋਂ ਦੰਦਾਂ ਦੇ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਅੱਗ ਬਾਲ ਕੇ ਕੰਮਕਾਜੀ ਲੋਕਾਂ ਨੂੰ ਸਰਦੀ ਤੋਂ ਬਚਾਉਣ ਦੀ ਹਦਾਇਤ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਜਲੰਧਰ ਰੀਜ਼ਨ ਵਿਚ ਪੈਂਦੇ ਚਾਰ ਜ਼ਿਲਿ੍ਹਆਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੀਆਂ ਸਾਰੀਆਂ ਮਿਊਾਸੀਪਲ ਕੌਾਸਲਾਂ/ਨਗਰ ਪੰਚਾਇਤਾਂ ਵਿਚ ਸਰਦੀ ਨੂੰ ਮੁੱਖ ਰੱਖਦੇ ਹੋਏ ਹਦਾਇਤ ਕੀਤੀ ਗਈ ਹੈ ਕਿ ਸ਼ਹਿਰ ...

ਪੂਰੀ ਖ਼ਬਰ »

ਸੇਂਟ ਸੋਲਜਰ ਡੀਵਾਈਨ ਪਬਲਿਕ ਸਕੂਲ 'ਚ ਇਕ ਰੋਜ਼ਾ ਕਰਾਟੇ ਟ੍ਰੇਨਿੰਗ ਕੈਂਪ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਸੇਂਟ ਸੋਲਜਰ ਡੀਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਇਕ ਰੋਜ਼ਾ ਕਰਾਟੇ ਟ੍ਰੇਨਿੰਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬਲੈਕ ਬੈਲਟ ਚੈਂਪੀਅਨ ਰਹਿ ਚੁੱਕੇ ਹਾਂਸ਼ੀ ਅਲੇਨ ਸੈਲੀ ਵੱਲੋਂ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰੀ ਤੇ ਮਹਿੰਗਾਈ 'ਚ ਭਾਰੀ ਵਾਧਾ ਹੋਇਆ-ਡੋਗਰਾ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕੁਰੇ) ਦੀ ਇਕ ਮੀਟਿੰਗ ਅਲਾਹਾਬਾਦ ਬਜਵਾੜਾ ਵਿਖੇ ਜ਼ਿਲ੍ਹਾ ਪ੍ਰਧਾਨ ਸਸ਼ੀ ਡੋਗਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਕਨਵੀਨਰ ਹਰੀਸ਼ ਭੱਲਾ, ਸ਼ਿਵਮ ਸੂਦ, ਸ਼ਿਵ ਕੁਮਾਰ, ਵਰਿੰਦਰ ਹੀਰਾ, ...

ਪੂਰੀ ਖ਼ਬਰ »

ਭਾਜਪਾ ਨੂੰ ਆਪਣੀਆਂ ਲੋਕ ਵਿਰੋਧੀ ਚਾਲਾਂ ਕਰਕੇ ਹਾਰ ਦਾ ਮੂੰਹ ਦੇਖਣਾ ਪਿਆ-ਰਾਣਾ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਕਰਾਰੀ ਹਾਰ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼ਿਵ ਸੈਨਾ ਦੇ ਸੂਬਾ ਉਪ ਪ੍ਰਧਾਨ ਰਣਜੀਤ ਰਾਣਾ ਨੇ ਕਿਹਾ ਕਿ ਦੇਸ਼ ਭਰ ਵਿਚ ਨੋਟਬੰਦੀ ਕਰਨ, ਜੀ.ਐਸ.ਟੀ ਲਗਾਉਣ, ਕਾਲਾ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਦਸੂਹਾ , 13 ਦਸੰਬਰ (ਭੁੱਲਰ)- ਅੱਜ ਆਲ ਕੇਡਰ ਪੈਨਸ਼ਨਰਜ ਐਸੋਸੀਏਸ਼ਨ ਦਸੂਹਾ ਦੇ ਅਹੁਦੇਦਾਰਾਂ ਵਲੋਂ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਐੱਸ. ਐੱਮ. ਜੋਤੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜੈ ਦੇਵ ਰਿਸ਼ੀ ਨੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਹੋਈ

ਮੁਕੇਰੀਆਂ, 13 ਦਸੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸ੍ਰੀ ਨਰਿੰਦਰ ਸਿੰਘ ਗੋਲੀ ਦੀ ਪ੍ਰਧਾਨਗੀ ਹੇਠ ਕਮੇਟੀ ਘਰ ਮੁਕੇਰੀਆਂ ਵਿਖੇ ਹੋਈ ਜਿਸ ਵਿਚ 17 ਦਸੰਬਰ 2018 ਨੂੰ ਪੈਨਸ਼ਨਰਜ਼ ਦਿਵਸ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਵਿਚ ਸਪੋਰਟਸ ਕੰਪਲੈਕਸ ਦਾ ਉਦਘਾਟਨ

ਮੁਕੇਰੀਆਂ, 13 ਦਸੰਬਰ (ਰਾਮਗੜ੍ਹੀਆ)-ਵੱੁਡਬਰੀ ਵਰਲਡ ਸਕੂਲ ਵਿਚ ਸਪੋਰਟਸ ਨੂੰ ਮਹੱਤਵ ਦਿੰਦੇ ਹੋਏ ਹਮੇਸ਼ਾ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਇਸ ਉਤਸ਼ਾਹ ਦੁਆਰਾ ਵਿਦਿਆਰਥੀ ਵੱਖ-ਵੱਖ ਪ੍ਰਕਾਰ ਦੀਆਂ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਂਦੇ ਹਨ ...

ਪੂਰੀ ਖ਼ਬਰ »

ਡੀ.ਈ.ਓ. ਲੇਹਲ ਵਲੋਂ ਵਧੀਆ ਪ੍ਰਦਰਸ਼ਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਵਲੋਂ ਸਰਕਾਰੀ ਹਾਈ ਸਕੂਲ ਨੰਗਲ ਸ਼ਹੀਦਾਂ 'ਚ ਪੜ੍ਹਾਈ ਦੇ ਨਾਲ-ਨਾਲ ਜ਼ਿਲ੍ਹੇ 'ਚੋਂ ਸਾਇੰਸ ਅਤੇ ਕੁਇਜ਼ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਵਦੇਸ਼ੀ ਜਾਗਰਣ ਮੰਚ ਨੇ ਸਲੇਰਨ 'ਚ ਸਮਾਗਮ ਕਰਵਾਇਆ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਸਵਦੇਸ਼ੀ ਜਾਗਰਣ ਮੰਚ ਵਲੋਂ ਜ਼ਿਲ੍ਹਾ ਸੰਯੋਜਕ ਸੁਸ਼ੀਲ ਕੁਮਾਰ ਦੱਤਾ ਦੀ ਪ੍ਰਧਾਨਗੀ 'ਚ ਪਿੰਡ ਸਲੇਰਨ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕ੍ਰਿਸ਼ਨ ਸ਼ਰਮਾ ਅਖਿਲ ਭਾਰਤੀ ਸਹਿ ਸੰਘਰਸ਼ ਵਾਹਿਨੀ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸਾਧੋਵਾਲ ਵਲੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ

ਗੜ੍ਹਸ਼ੰਕਰ, 13 ਦਸੰਬਰ (ਧਾਲੀਵਾਲ)-ਕਾਂਗਰਸ ਪਾਰਟੀ ਨੂੰ ਛ ੱਡਕੇ ਅਪ੍ਰੈਲ, 2016 ਵਿਚ ਸੰਸਦ ਮੈਂਬਰ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਾਬਕਾ ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਬੈਂਸ ਸਾਧੋਵਾਲ ਨੇ ਆਪ ਆਦਮੀ ਪਾਰਟੀ ਤੋਂ ਕਿਨਾਰਾ ਕਰ ...

ਪੂਰੀ ਖ਼ਬਰ »

ਨੌਜਵਾਨਾਂ ਅਤੇ ਸਵੈ-ਸਹਾਇਤਾ ਗਰੁੱਪਾਂ ਨੂੰ ਕਰਜ਼ਾ ਦੇ ਕੇ ਮਜ਼ਬੂਤ ਬਣਾਵੇ ਬੈਂਕ-ਏ.ਡੀ.ਸੀ. ਹਰਬੀਰ ਸਿੰਘ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਕਿਹਾ ਕਿ ਬੈਂਕ ਆਪਣਾ ਫਰਜ਼ ਸਮਝਦੇ ਹੋਏ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਵੱਧ ਤੋਂ ਵੱਧ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਕਰਜ਼ ਦੇਣ, ਤਾਂ ਕਿ ...

ਪੂਰੀ ਖ਼ਬਰ »

ਜੋੜੀਆਂ ਹੁਣ ਰੱਬ ਨਹੀਂ ਦਫ਼ਤਰਾਂ 'ਚ ਬੈਠੇ ਆਈਲੈਟਸ ਸੈਂਟਰ ਵਾਲੇ ਬਣਾਉਂਦੇ ਨੇ

ਮਾਹਿਲਪੁਰ, 13 ਦਸੰਬਰ (ਦੀਪਕ ਅਗਨੀਹੋਤਰੀ)-ਪੰਜਾਬ ਦੇ ਸਮੂਹ ਸ਼ਹਿਰਾਂ ਅਤੇ ਪਿੰਡਾਂ ਵਿਚ ਆਪਣੇ ਲਾਡਲਿਆਂ ਅਤੇ ਲਾਡਲੀਆਂ ਨੂੰ ਵਿਦੇਸ਼ ਭੇਜਣ ਦੀ ਚਸਕ ਨੇ ਆਈਲੈਟਸ ਦੀ ਸਿੱਿਖ਼ਆ ਦੇਣ ਵਾਲੇ ਕੇਂਦਰਾਂ ਨੂੰ ਇਕ ਅਜਿਹਾ ਰੁਜ਼ਗਾਰ ਦਿੱਤਾ ਹੈ, ਜਿਸ ਨਾਲ ਵਿਆਂਦੜ ਜੋੜੀ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰ ਨੂੰ ਆਰਥਿਕ ਸਹਾਇਤਾ ਭੇਟ

ਅੱਡਾ ਸਰਾਂ, 13 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਬੁੱਢੀ ਪਿੰਡ ਵਿਖੇ ਹੋਈ ਮੀਟਿੰਗ ਦੌਰਾਨ ਪਿੰਡ ਦੀ ਸੇਵਾ ਸੰਸਥਾ ਵਲੋਂ ਪ੍ਰਵਾਸੀ ਭਾਰਤੀਆਂ ਦੀ ਮਦਦ ਨਾਲ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਤਹਿਤ ਪਿੰਡ ਦੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਆਰਥਿਕ ...

ਪੂਰੀ ਖ਼ਬਰ »

'ਅਡਾਪਟ ਏ ਕਾਓ' ਮੁਹਿੰਮ ਨਾਲ ਜੁੜ ਕੇ ਗਊ ਵੰਸ਼ ਦੀ ਸੇਵਾ 'ਚ ਲੋਕ ਯੋਗਦਾਨ ਦੇਣ-ਈਸ਼ਾ ਕਾਲੀਆ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ ਕੈਟਲ ਪਾਊਾਡ ਫਲਾਹੀ ਦੇ ਵਿਕਾਸ ਲਈ ਐਨ. ਆਰ. ਆਈ. ਅਤੇ ਜ਼ਿਲ੍ਹੇ ਦੇ ਦਾਨੀ ਸੱਜਣ ਵੱਧ ਤੋਂ ਵੱਧ ਆਰਥਿਕ ਯੋਗਦਾਨ ਦੇਣ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਅੱਡਾ ਸਰਾਂ, 13 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲੀ ਨਰੰਗਪੁਰ ਵਿਖੇ ਕੇਂਦਰੀ ਸਹਿਕਾਰੀ ਬੈਂਕ ਹੁਸ਼ਿਆਰਪੁਰ ਦੀ ਬ੍ਰਾਂਚ ਕੰਧਾਲਾ ਸ਼ੇਖਾਂ ਵਲੋਂ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਜਿਸ 'ਚ ਵੱਖ-ਵੱਖ ਪਿੰਡਾਂ ਦੇ ਖਪਤਕਾਰਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਰੋਟਰੀ ਕਲੱਬ ਹੁਸ਼ਿਆਰਪੁਰ ਨਾਰਥ ਦੀ ਮੀਟਿੰਗ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਹੁਸ਼ਿਆਰਪੁਰ ਨਾਰਥ ਦੀ ਮੀਟਿੰਗ ਰੋਟੇਰੀਅਨ ਬਲਵਿੰਦਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਭਰਤ ਗੰਡੋਤਰਾ ਨੇ ਕਿਹਾ ਕਿ ਸਮਾਜ 'ਚ ਫੈਲੀਆਂ ਬੁਰਾਈਆਂ ਨੂੰ ਰੋਕਣ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX