ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਹੋਲੀ ਤੱਕ ਟਾਲੀ ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਣਵਾਈ
. . .  3 minutes ago
ਨਵੀਂ ਦਿੱਲੀ, 18 ਫਰਵਰੀ- ਸੁਪਰੀਮ ਕੋਰਟ 'ਚ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਣਵਾਈ ਹੋਲੀ ਤੱਕ ਲਈ ਮੁਲਤਵੀ ਹੋ ਗਈ ਹੈ। ਮਾਲਿਆ ਨੇ ਸੁਪਰੀਮ ਕੋਰਟ...
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  11 minutes ago
ਸੰਗਰੂਰ, 18 ਫਰਵਰੀ (ਧੀਰਜ ਪਸ਼ੋਰੀਆ)- ਕੇਂਦਰੀ ਖ਼ੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਵਿਭਾਗ ਦੇ ਰਾਜ ਮੰਤਰੀ ਰਾਓਸਾਹੇਬ ਪਟੇਲ ਦਾਨਵੀ ਅੱਜ ਸੰਗਰੂਰ ਆਉਣਗੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਇਹ...
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  21 minutes ago
ਲਖਨਊ, 18 ਫਰਵਰੀ- ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ 'ਚ ਸਾਲ 2020-21 ਲਈ ਸੂਬੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਰਾਜੇਸ਼ ਅਗਰਵਾਲ ਅਤੇ...
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  28 minutes ago
ਫਗਵਾੜਾ, 18 ਫਰਵਰੀ (ਹਰੀਪਾਲ ਸਿੰਘ)- ਜਨਰਲ ਸਮਾਜ ਨਾਲ ਸੰਬੰਧਿਤ ਚਾਰ ਵਿਅਕਤੀਆਂ ਦੀ ਜੇਲ੍ਹ 'ਚੋਂ ਰਿਹਾਈ ਦੀ ਮੰਗ ਨੂੰ ਲੈ ਕੇ ਫਗਵਾੜਾ ਦੇ ਗਾਂਧੀ ਚੌਕ 'ਚ ਰੋਸ ਧਰਨਾ ਦਿੱਤਾ ਜਾ...
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  43 minutes ago
ਰਾਏਪੁਰ, 18 ਫਰਵਰੀ- ਛੱਤੀਸਗੜ੍ਹ ਦੇ ਕੋਂਦਨਗਾਂਓ ਜ਼ਿਲ੍ਹੇ ਦੇ ਬਤਰਾਲੀ ਅਤੇ ਬਾਵਨੀਮਾਰੀ ਪਿੰਡ ਦੇ ਨੇੜੇ ਅੱਜ ਸਵੇਰੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੇ ਪੰਜ ਕਿਲੋ ਦੇ ਆਈ. ਈ. ਡੀ. ਦਾ ਪਤਾ...
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 1 hour ago
ਲਖਨਊ, 18 ਫਰਵਰੀ- ਬਿਜਲੀ ਖਪਤਕਾਰਾਂ ਨੂੰ ਵੇਲੇ ਸਿਰ ਅਤੇ ਪਰੇਸ਼ਾਨੀ ਮੁਕਤ ਸੇਵਾਵਾਂ ਪ੍ਰਦਾਨ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਬਿਜਲੀ ਵਿਭਾਗ ਲਈ ਕਾਰਗੁਜ਼ਾਰੀ ਰੈਗੂਲੇਸ਼ਨ ਐਕਟ...
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  about 1 hour ago
ਹੈਦਰਾਬਾਦ, 18 ਫਰਵਰੀ - ਹੈਦਰਾਬਾਦ ਦੇ ਭਾਰਤ ਨਗਰ ਵਿਖੇ ਇੱਕ ਤੇਜ ਰਫ਼ਤਾਰ ਕਾਰ ਦੇ ਫਲਾਈਓਵਰ ਤੋਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਜ਼ਖਮੀ...
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  about 2 hours ago
ਪਟਨਾ, 18 ਫਰਵਰੀ - ਬਿਹਾਰ ਦੇ ਸੋਨਪੁਰ ਵਿਖੇ ਇੱਕ ਵਿਆਹ ਸਮਾਰੋਹ ਦੌਰਾਨ ਜ਼ਹਿਰੀਲਾ ਖਾਣਾ ਖਾਣ ਤੋਂ ਬਾਅਦ ਤਕਰੀਬਨ 50 ਲੋਕ ਬਿਮਾਰ ਪੈ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ...
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  about 2 hours ago
ਲਖਨਊ, 18 ਫਰਵਰੀ - ਉੱਤਰ ਪ੍ਰਦੇਸ਼ ਦੇ ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਸਵਾਰ 4 ਲੋਕਾਂ ਦੀ ਮੌਤ ਹੋ...
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  about 2 hours ago
ਮੁੰਬਈ, 19 ਫਰਵਰੀ - ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦਿਲ ਦੀ ਧੜਕਣ ਰੁਕਣ ਕਾਰਨ ਅੱਜ ਮੁੰਬਈ ਦੇ ਹਸਪਤਾਲ ਵਿਚ ਦੇਹਾਂਤ ਹੋ...
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 2 hours ago
ਨਵੀਂ ਦਿੱਲੀ, 18 ਫਰਵਰੀ - ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਵਿਸ਼ਵ ਕੱਪ ਦੀ ਜਿੱਤ ਦੇ ਬਾਅਦ ਪਿਛਲੇ ਦੋ ਦਹਾਕਿਆਂ ਦਾ ਲਾਰੇਸ ਸਪੋਰਟਿੰਗ ਮੋਮੈਂਟ ਪੁਰਸਕਾਰ ਜਿੱਤਣ ਦਾ ਮਾਣ ਹਾਸਲ...
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 18 ਫਰਵਰੀ - ਕੋਰੋਨਾ ਵਾਈਰਸ ਦੇ ਭਾਰਤੀ ਵਪਾਰ ਅਤੇ ਉਦਯੋਗ ਉੱਪਰ ਪ੍ਰਭਾਵਾਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਉਦਯੋਗ ਤੇ ਵਪਾਰ ਸੰਗਠਨਾਂ ਨਾਲ...
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 2 hours ago
ਨਵੀਂ ਦਿੱਲੀ, 18 ਫਰਵਰੀ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੁਆਰਾ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 3 hours ago
ਬੀਜਿੰਗ, 18 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 1800 ਹੋ ਗਈ ਹੈ, ਜਦਕਿ 67000 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਦਿੱਲੀ

ਚੰਦੂਮਾਜਰਾ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਬਿਹਤਰ ਰੇਲਵੇ ਸੇਵਾਵਾਂ ਪ੍ਰਤੀ ਚੁੱਕਿਆ ਮੁੱਦਾ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਲੋਕ ਸਭਾ ਵਿਚ ਅੰਡਰ ਰੂਲ 377 ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਧਾਰਮਿਕ ਮਹੱਤਤਾ ਪੱਖੋਂ ਜਾਣੇ-ਜਾਣ ਵਾਲੇ ਮਹਾਨ ਧਾਰਮਿਕ ਸਥਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਚੰਗੀਆਂ ਰੇਲ ਸੇਵਾਵਾਂ ਦੇਣ ਦੇ ਲਈ ਭਾਰਤ ਸਰਕਾਰਾਂ ਤੋਂ ਮੰਗ ਕੀਤੀ, ਅਤੇ ਨਾਲ ਇਹ ਵੀ ਮੰਗ ਕੀਤੀ ਕਿ ਜੇਜੋਂ ਤੋਂ ਜਲੰਧਰ ਤੱਕ ਜਾਣ ਵਾਲੀ ਰੇਲ ਅੰਮਿ੍ਤਸਰ ਤੱਕ ਵਧਾਈ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਇਹ ਰੂਟ ਦੁਆਬਾ ਖੇਤਰ ਦੇ ਵੱਡੇ ਹਿੱਸੇ ਨੂੰ ਸ੍ਰੀ ਅੰਮਿ੍ਤਸਰ ਨਾਲ ਜੋੜਨ ਲਈ ਅਹਿਮ ਮੰਗ ਹੈ ਅਤੇ ਇਸ ਸਮੇਂ ਉਨ੍ਹਾਂ ਰਾਹੋਂ ਤੋਂ ਖੰਨਾ ਵਾਇਆ ਸਮਰਾਲਾ ਤੇ ਮੁਹਾਲੀ ਤੋਂ ਰਾਜਪੁਰਾ ਤੱਕ ਦੋ ਨਵੀਆਂ ਰੇਲ ਲਾਈਨਾਂ ਵਿਛਾਉਣ ਦੀ ਮੰਗ 'ਤੇ ਅਮਲ ਕਰਨ ਲਈ ਕਿਹਾ ਸ. ਚੰਦੂਮਾਜਰਾ ਨੇ ਚੰਡੀਗੜ੍ਹ ਤੋਂ ਸ੍ਰੀ ਅੰਮਿ੍ਤਸਰ ਵਾਲੀ ਜਨਸ਼ਤਾਬਦੀ ਦਾ ਠਹਿਰਾਓ ਖਰੜ ਰੇਲਵੇ ਸਟੇਸ਼ਨ 'ਤੇ ਕਰਨ ਦੀ ਵੀ ਮੰਗ ਕੀਤੀ | ਉਨ੍ਹਾਂ ਮਹਾਨ ਧਾਰਮਿਕ ਸਥਾਨ ਨੂੰ ਜੋੜਨ ਵਾਲੀ ਰੇਲ ਅੰਮਿ੍ਤਸਰ ਐਕਸਪ੍ਰੈੱਸ ਵਾਇਆ ਸ੍ਰੀ ਅਨੰਦਪੁਰ ਸਾਹਿਬ ਦਾ ਠਹਿਰਾਓ ਸ੍ਰੀ ਕਰਤਾਰਪੁਰ ਸਾਹਿਬ, ਖਮਾਣੋਂ ਜਾਂ ਸਮਰਾਲਾ ਵਿਖੇ ਰੱਖਣ ਪ੍ਰਤੀ ਵੀ ਜ਼ੋਰ ਦਿੱਤਾ | ਉਨ੍ਹਾਂ ਆਪਣੇ ਹਲਕੇ ਨਾਲ ਸਬੰਧਿਤ ਰੇਲਵੇ ਆਦਿ ਮੁਸ਼ਕਿਲਾਂ ਦੱਸਦੇ ਹੋਏ ਲੋਕਾਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ, ਰੋਪੜ ਅਤੇ ਕੁਰਾਲੀ ਰੇਲਵੇ ਸਟੇਸ਼ਨਾਂ ਦੇ ਦੋਵੇਂ ਪਾਸੇ ਪਲੇਟ ਫਾਰਮ ਦੀ ਉਸਾਰੀ ਦੀ ਮੰਗ ਕੀਤੀ | ਸ. ਚੰਦੂਮਾਜਰਾ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਰੇਲਵੇ ਸਟੇਸ਼ਨ 'ਤੇ ਐਕਸੀਲੇਟਰ ਲਗਾਉਣ ਦੀ ਮੰਗ ਉਠਾਈ | ਉਨ੍ਹਾਂ ਰੇਲਵੇ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਾਵੇਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਦਰਜਨ ਤੋਂ ਵੀ ਵੱਧ ਪਿਛਲੇ ਚਾਰ ਸਾਲਾ ਵਿਚ ਅੰਡਰ ਪਾਸ ਬਣੇ ਹਨ ਪਰ ਲੋਕਾਂ ਦੀ ਅਹਿਮ ਮੰਗ ਨੂੰ ਮੁੱਖ ਰਖਦੇ ਹੋਏ ਮੋਰਿੰਡਾ ਤੇ ਕੁਰਾਲੀ ਸ਼ਹਿਰ ਅੰਦਰ ਤੇ ਸ੍ਰੀ ਅਨੰਦਪੁਰ ਸਾਹਿਬ ਬੱਸ ਅੱਡੇ ਦੇ ਸਾਹਮਣੇ ਅੰਡਰਪਾਸ ਬਣਾਉਣ ਬਾਰੇ ਕਿਹਾ |

ਪੁਰਾਣੀ ਦਿੱਲੀ ਰੇਲਵੇ ਸਟੇਸ਼ਨ 'ਤੇ ਝਪਟਮਾਰ ਹੋਏ ਸਰਗਰਮ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੁਰਾਣੀ ਦਿੱਲੀ ਰੇਲਵੇ ਸਟੇਸ਼ਨਾਂ ਅਤੇ ਆਸ-ਪਾਸ ਝਪਟਮਾਰਾਂ ਦਾ ਕਾਫ਼ੀ ਬੋਲਬਾਲਾ ਹੈ ਅਤੇ ਕੋਈ ਦਿਨ ਅਜਿਹਾ ਨਹੀਂ ਕਿ ਇੱਥੇ ਕੋਈ ਝਪਟਮਾਰ ਦੀ ਵਾਰਦਾਤ ਨਾ ਹੋਈ ਹੋਵੇ | ਹਾਲਾਂਕਿ ਇਸ ਰੇਲਵੇ ਸਟੇਸ਼ਨ 'ਤੇ ਆਫ਼.ਪੀ.ਐਫ਼. ...

ਪੂਰੀ ਖ਼ਬਰ »

ਯੂਨਾਈਟਿਡ ਹਿੰਦੂ ਫ਼ਰੰਟ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸੰਸਦ ਹਮਲੇ ਦੀ 17ਵੀਂ ਬਰਸੀ ਮੌਕੇ ਯੂਨਾਈਟਿਡ ਹਿੰਦੂ ਫ਼ਰੰਟ ਦੁਆਰਾ ਅੱਤਵਾਦੀ ਵਿਰੋਧੀ ਦਿਵਸ ਦੇ ਰੂਪ ਵਿਚ ਮਨਾ ਕੇ ਅੱਤਵਾਦ ਦਾ ਪੁਤਲਾ ਵੀ ਗਿਆ | ਪੂਰਬੀ ਦਿੱਲੀ ਦੇ ਕਰਾਵਲ ਨਗਰ ਚੌਕ 'ਤੇ ਕਰਵਾਏ ਪ੍ਰੋਗਰਾਮ ਵਿਚ ਸੰਸਦ ...

ਪੂਰੀ ਖ਼ਬਰ »

ਹਵਾ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਲਈ ਨਗਰ ਨਿਗਮਾਂ ਤੇ ਏਜੰਸੀਆਂ ਵਿਸ਼ੇਸ਼ ਮੰਗ ਚਲਾਉਣ-ਸੀ.ਪੀ.ਸੀ.ਬੀ.

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਚ ਹਵਾ ਦੀ ਗੁਣਵੱਤਾ ਦੀ ਸਥਿਤੀ ਵਿਚ ਸੁਧਾਰ ਨਾ ਹੋਣ ਪ੍ਰਤੀ ਕੇਂਦਰੀ ਪ੍ਰਦੂਸ਼ਣ ਨਿਯੰਤਰਨ ਬੋਰਡ (ਸੀ.ਪੀ.ਸੀ.ਬੀ.) ਦੀ ਅਗਵਾਈ ਕਰਨ ਵਾਲੇ ਅਧਿਕਾਰੀਆਂ ਨੇ ਦਿੱਲੀ ਤੇ ਐਨ.ਸੀ.ਆਰ. ਵਿਚ ਸਾਰੀਆਂ ਨਗਰ ਨਿਗਮਾਂ ਤੇ ...

ਪੂਰੀ ਖ਼ਬਰ »

ਦਿੱਲੀ 'ਚ ਬਾਰਿਸ਼ ਹੋਣ 'ਤੇ ਪ੍ਰਦੂਸ਼ਣ ਵਿਚ ਹੋਈ ਥੋੜ੍ਹੀ ਕਮੀ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਬਾਰਿਸ਼ ਹੋ ਜਾਣ ਤੇ ਪ੍ਰਦੂਸ਼ਣ ਵਿਚ ਥੋੜ੍ਹੀ ਕਮੀ ਆਈ ਹੈ | ਅੱਜ ਸਵੇਰੇ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 243 'ਤੇ ਸੀ ਜੋ ਕਿ ਪ੍ਰਦੂਸ਼ਣ ਦੇ ਲਿਹਾਜ਼ ਤੋਂ ਖ਼ਰਾਬ ਹੀ ਮੰਨਿਆ ਜਾਂਦਾ ਹੈ | ਹੁਣ ਇਹ ਗੱਲ ਕਹੀ ਜਾ ...

ਪੂਰੀ ਖ਼ਬਰ »

ਮੈਟਰੋ ਰੇਲ ਦਾ ਫੇਜ਼-4 ਸ਼ੁਰੂ ਹੋਣ 'ਤੇ ਪੇਂਡੂ ਖੇਤਰਾਂ ਨੂੰ ਮਿਲੇਗੀ ਵੱਡੀ ਸਹੂਲਤ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲੋਕਾਂ ਲਈ ਟਰਾਂਸਪੋਰਟ ਦੇ ਮਾਮਲੇ ਪ੍ਰਤੀ ਲਾਈਫ਼ ਲਾਈਨ ਬਣੀ ਮੈਟਰੋ ਰੇਲ ਦਾ ਲਗਾਤਾਰ ਘੇਰਾ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਫ਼ਰ ਪ੍ਰਤੀ ਸਹੂਲਤ ਦਿੱਤੀ ਜਾ ਰਹੀ ਹੈ | ਹੁਣ ਮੈਟਰੋ ਰੇਲ ਦੇ ਫੇਜ਼-4 ਦੇ ...

ਪੂਰੀ ਖ਼ਬਰ »

ਸਾਬਕਾ ਪੁਲਿਸ ਮੁਖੀ ਸੈਣੀ ਨੂੰ ਪੁੱਛਗਿੱਛ ਲਈ ਬੁਲਾਉਣ ਸਬੰਧੀ ਸਰਕਾਰ ਚੁੱਪ

ਚੰਡੀਗੜ੍ਹ, 13 ਦਸੰਬਰ (ਹਰਕਵਲਜੀਤ ਸਿੰਘ)-ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਪੁਲਿਸ ਤਸ਼ੱਦਦ ਕਰਨ ਤੇ ਗੋਲੀ ਚਲਾਉਣ ਦੇ ਮਾਮਲੇ ਦੀ ਜੋ ਜਾਂਚ ਐਡੀਸ਼ਨਲ ਡੀ.ਜੀ.ਪੀ. ...

ਪੂਰੀ ਖ਼ਬਰ »

ਪੰਜਾਬ 'ਚ ਪਾਣੀ ਦੀਆਂ ਬੰਦ ਬੋਤਲਾਂ ਤਿਆਰ ਕਰਨ ਵਾਲੀਆਂ ਫੈਕਟਰੀਆਂ ਦਾ ਨਹੀਂ ਕੋਈ ਰਿਕਾਰਡ

ਜ਼ੀਰਕਪੁਰ, 13 ਦਸੰਬਰ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ 'ਚ ਚੱਲ ਰਹੀਆਂ ਤੰਬਾਕੂ ਫੈਕਟਰੀਆਂ ਦਾ ਰਿਕਾਰਡ ਕਿਸੇ ਵੀ ਵਿਭਾਗ ਕੋਲ ਨਾ ਹੋਣ ਤੋਂ ਬਾਅਦ ਹੁਣ ਪਾਣੀ ਦੀਆਂ ਬੋਤਲਾਂ ਭਰ ਕੇ ਧੜਾਧੜ ਵੇਚਣ ਵਾਲੀਆਂ ਫੈਕਟਰੀਆਂ ਦੇ ਰਿਕਾਰਡ ਦਾ ਮਾਮਲਾ ਉਲਝਣਬਾਜ਼ੀ 'ਚ ਪੈ ...

ਪੂਰੀ ਖ਼ਬਰ »

ਨਵੇਂ ਅਕਾਲੀ ਦਲ ਦੇ ਗਠਨ ਮੌਕੇ 16 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੰਗਤ-ਬ੍ਰਹਮਪੁਰਾ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)- ਸ਼ੋਮਣੀ ਅਕਾਲੀ ਦਲ (ਬ) ਦੀ ਡੋਰ ਇਸ ਸਮੇਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨਿੱਜੀ ਮੁਫ਼ਾਦਾਂ ਲਈ ਵਰਤ ਰਹੇ ਹਨ ਅਤੇ ਕੁਰਬਾਨੀਆਂ ਦੇ ਕੇ ਖੜ੍ਹੀ ਕੀਤੀ ਪਾਰਟੀ ਦਾ ...

ਪੂਰੀ ਖ਼ਬਰ »

ਆਸਟ੍ਰੇਲੀਆ ਪੜ੍ਹਨ ਦੇ ਇੱਛੁਕ ਵਿਦਿਆਰਥੀਆਂ ਨੂੰ 5 ਤੋਂ 10 ਲੱਖ ਦੀ ਸਕਾਲਰਸ਼ਿਪ-ਜੇ.ਐਮ. ਓਵਰਸੀਜ਼

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)-ਸਟੱਡੀ ਅਤੇ ਵਿਜ਼ਟਰ ਵੀਜ਼ਾ ਸਬੰਧੀ ਪੰਜਾਬ ਦੀ ਨਾਮਵਰ ਸੰਸਥਾ ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਜ਼ਿਲ੍ਹਾ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਦੇ ਪ੍ਰਬੰਧਕਾਂ ਅਤੇ ਕੰਪਨੀ ਦੇ ਮੁੱਖ ਵੀਜ਼ਾ ...

ਪੂਰੀ ਖ਼ਬਰ »

ਬਰਗਾੜੀ ਮੋਰਚਾ ਲਗਾਉਣ ਵਾਲੇ ਨਹੀਂ ਸਨ ਭਰੋਸੇਮੰਦ-ਭਾਈ ਰਣਜੀਤ ਸਿੰਘ ਢੱਡਰੀਆਂ

ਨਾਭਾ, 13 ਦਸੰਬਰ (ਅਮਨਦੀਪ ਸਿੰਘ ਲਵਲੀ)-ਪਿਛਲੇ ਦਿਨੀਂ ਸਮਾਪਤ ਹੋਏ ਬਰਗਾੜੀ ਮੋਰਚੇ ਨੂੰ ਲਗਾਉਣ ਵਾਲੇ ਜਥੇਦਾਰਾਂ ਸਮੇਤ ਹੋਰ ਆਗੂਆਂ ਉੱਪਰ ਕਿਸੇ ਵੀ ਤਰ੍ਹਾਂ ਦਾ ਕੋਈ ਭਰੋਸਾ ਨਹੀਂ ਸੀ | ਜਿਸ ਕਾਰਨ ਮੈਂ ਇਸ ਮੋਰਚੇ ਵਿਚ ਸ਼ਮੂਲੀਅਤ ਨਹੀਂ ਕੀਤੀ | ਸਮੇਂ-ਸਮੇਂ ਦੀਆਂ ...

ਪੂਰੀ ਖ਼ਬਰ »

ਸਰਦਾਰ ਨਲਵਾ ਦੀ ਸਮਾਧ 'ਤੇ ਸਿੱਖ ਭਾਈਚਾਰੇ ਨੇ 70 ਵਰ੍ਹੇ ਬਾਅਦ ਕੀਤੀ ਅਰਦਾਸ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ ਦੀ ਗੁਰੂ ਕਲਗ਼ੀਧਰ ਸਿੰਘ ਸਭਾ ਗੁਰਦੁਆਰਾ ਭਾਈ ਜੋਗਾ ਸਿੰਘ ਕਮੇਟੀ ਦੇ ਅਹੁਦੇਦਾਰਾਂ 'ਤੇ ਮੈਂਬਰਾਂ ਨੇ ਪਾਕਿਸਤਾਨ ਫ਼ੌਜ ਦੇ ਸੱਦੇ 'ਤੇ ਕਿਲ੍ਹਾ ਜਮਰੌਦ ਦਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੰਗਤ ਤੇ ਪਾਰਟੀ ਵਰਕਰਾਂ ਨਾਲ ਕੀਤਾ ਆਪਣਾ ਵਾਅਦਾ ਭੁੱਲਿਆ

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦਾ ਬੀਤੇ ਵਰੇ੍ਹ 14 ਦਸੰਬਰ ਨੂੰ 97ਵਾਂ ਸਥਾਪਨਾ ਦਿਵਸ ਅੰਮਿ੍ਤਸਰ ਦੀ ਧਰਤੀ 'ਤੇ ਮਨਾਉਂਦਿਆਂ ਹੋਇਆਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਦਫ਼ਤਰ ਅੰਮਿ੍ਤਸਰ ਵਿਖੇ ਮੁੜ ਅਰੰਭ ਕਰਨ ਦਾ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ 12 ਦਿਨਾਂ 'ਚ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 13 ਦਸੰਬਰ (ਸਟਾਫ਼ ਰਿਪੋਰਟਰ)-ਕੈਨੇਡੀਅਨ ਅਕੈਡਮੀ ਨੇ ਵਿਦਿਆਰਥੀ ਗੋਬਿੰਦ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਰਨਾਲਾ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ...

ਪੂਰੀ ਖ਼ਬਰ »

ਆਸਾਰਾਮ 'ਤੇ ਲਿਖੀ ਕਿਤਾਬ 'ਗਾਡ ਆਫ਼ ਸਿਨਸ' ਦੀ ਰਿਲੀਜ਼ ਰੋਕਣ ਦੀ ਅਰਜ਼ੀ ਖ਼ਾਰਜ

ਚੰਡੀਗੜ੍ਹ, 13 ਦਸੰਬਰ (ਰਣਜੀਤ ਸਿੰਘ/ਜਾਗੋਵਾਲ)-ਆਸਾਰਾਮ ਬਾਰੇ ਲਿਖੀ ਕਿਤਾਬ 'ਗਾਡ ਆਫ਼ ਸਿਨਸ' ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਅਰਜ਼ੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਅੱਜ ਖ਼ਾਰਜ ਕਰ ਦਿੱਤਾ ਹੈ | ਅਦਾਲਤ ਨੇ ਮਾਮਲੇ 'ਚ ਕਿਤਾਬ ਦੀ ਰਿਲੀਜ਼ ਨੂੰ 13 ਦਸੰਬਰ ਤੱਕ ...

ਪੂਰੀ ਖ਼ਬਰ »

ਅਕਾਲੀ ਦਲ ਤੇ ਭਾਜਪਾ ਦੇ ਸਬੰਧਾਂ 'ਚ ਵਧੀਆਂ ਦੂਰੀਆਂ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਡੂੰਘੇ ਧਾਰਮਿਕ ਤੇ ਰਾਜਸੀ ਸੰਕਟ 'ਚ ਫ਼ਸੀ ਅਕਾਲੀ ਲੀਡਰਸ਼ਿਪ ਜਦ ਆਪਣੀ ਗੁਆਚੀ ਪੜਤ ਬਹਾਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ ਤਾਂ ਸੱਤਾ ਦੇ 10 ਸਾਲ ਰਾਜ ਭਾਗ ਦਾ ਅਨੰਦ ਮਾਣਦੀ ਰਹੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੇ ਅਕਾਲੀ ਦਲ ...

ਪੂਰੀ ਖ਼ਬਰ »

ਨਵਾਂ ਡੀ.ਜੀ.ਪੀ. ਪੁਰਾਣੇ ਡੀ.ਜੀ.ਪੀ. ਦੇ ਹੁਕਮ ਰੱਦ ਨਹੀਂ ਕਰ ਸਕਦਾ-ਹਾਈਕੋਰਟ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਇਕ ਏ.ਐਸ.ਆਈ. ਨੂੰ ਅਖ਼ਤਿਆਰੀ ਕੋਟੇ 'ਚ ਡੀ.ਜੀ.ਪੀ. ਵਲੋਂ ਦਿੱਤੀ ਤਰੱਕੀ ਦਾ ਹੁਕਮ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ਮਨਜ਼ੂਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਜਿਤੇਂਦਰ ਚੌਹਾਨ ਦੀ ...

ਪੂਰੀ ਖ਼ਬਰ »

ਬੇਅਦਬੀ ਕੇਸ 'ਚ ਸੀ.ਬੀ.ਆਈ. ਜਾਂਚ ਦਾ ਅਫ਼ਸਰ ਤਲਬ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਇਨ੍ਹਾਂ ਘਟਨਾਵਾਂ ਦਾ ਵਿਰੋਧ ਕਰਦੇ ਹੋਇਆਂ ਸਿੱਖ ਸੰਗਤ 'ਤੇ ਬਹਿਬਲ ਕਲਾਂ ਵਿਖੇ ਹੋਏ ਗੋਲੀ ਕਾਂਡ ਵੇਲੇ ਇਸ ਸਮੁੱਚੇ ਘਟਨਾਕ੍ਰਮ ...

ਪੂਰੀ ਖ਼ਬਰ »

ਸਿਪਾਹੀ ਨਾਲ ਧੱਕੇ ਕਾਰਨ ਡੀ.ਜੀ.ਪੀ. ਤਲਬ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)-ਇਕ ਸਿਪਾਹੀ ਆਸ਼ੀਸ਼ ਵਲੋਂ ਆਪਣੇ ਹੀ ਪੁਲਿਸ ਮਹਿਕਮੇ ਤੋਂ ਜਾਨ ਮਾਲ ਦੀ ਰਾਖੀ ਨੂੰ ਲੈ ਕੇ ਦਾਖ਼ਲ ਇਕ ਪਟੀਸ਼ਨ 'ਤੇ ਸਿੱਧੇ ਡੀ.ਜੀ.ਪੀ. ਹਰਿਆਣਾ ਨੂੰ ਦਿੱਤੀ ਹਦਾਇਤ ਦੀ ਪਾਲਣਾ ਨਾ ਹੋਣ ਕਾਰਨ ਹਾਈਕੋਰਟ ਦੀ ਹਦਾਇਤ 'ਤੇ ...

ਪੂਰੀ ਖ਼ਬਰ »

ਟਰੰਪ ਦੇ ਸਾਬਕਾ ਵਕੀਲ ਨੂੰ ਤਿੰਨ ਸਾਲ ਕੈਦ

ਨਿਊਯਾਰਕ, 13 ਦਸੰਬਰ (ਪੀ. ਟੀ. ਆਈ.)-ਡੋਨਾਲਡ ਟਰੰਪ ਦੇ ਸਾਬਕਾ ਵਕੀਲ ਅਤੇ ਲੰਬੇ ਸਮੇਂ ਤੋਂ ਚਲਿਆ ਆ ਰਿਹਾ ਵਿਚੋਲਾ ਮਾਈਕਲ ਕੋਹਨ ਨੂੰ ਕਾਂਗਰਸ ਸਾਹਮਣੇ ਝੂਠ ਬੋਲਣ ਅਤੇ ਉਨ੍ਹਾਂ ਔਰਤਾਂ ਦਾ ਪੈਸੇ ਦੇ ਕੇ ਮੂੰਹ ਬੰਦ ਕਰਨ ਜਿਨ੍ਹਾਂ ਦੇ ਅਮਰੀਕੀ ਰਾਸ਼ਟਰਪਤੀ ਨਾਲ ਸਬੰਧ ...

ਪੂਰੀ ਖ਼ਬਰ »

ਲਾਂਘੇ ਦਾ ਵਿਰੋਧ ਕਰਕੇ ਕੈਪਟਨ ਭਾਜਪਾ ਅਤੇ ਆਰ. ਐਸ. ਐਸ. ਦੀ ਬੋਲੀ ਬੋਲ ਰਹੇ ਹਨ-ਬੀਰ ਦਵਿੰਦਰ ਸਿੰਘ

ਚੰਡੀਗੜ੍ਹ, 13 ਦਸੰਬਰ (ਅਜੀਤ ਬਿਊਰੋ)-ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦੇ ਖੁੱਲ੍ਹਣ ਦੇ ਦੁਵੱਲੇ ਆਸਾਰ ਬਣੇ ਸਨ ਉਸ ਨੰੂ ਭਾਜਪਾ ਦੀ ਕੇਂਦਰੀ ਸਰਕਾਰ, ਆਰ. ਐਸ. ਐਸ. ਦੇ ਦਬਾਓ ਹੇਠ ਹੁਣ ਹਰ ਹੀਲੇ ਵਿਗਾੜਨਾ ਚਾਹੁੰਦੀ ਹੈ | ਇਸ ਸਾਜ਼ਿਸ਼ ਨੂੰ ਨੇਪਰੇ ਚਾੜ੍ਹਨ ਲਈ ...

ਪੂਰੀ ਖ਼ਬਰ »

ਸਰਕਾਰ ਆਪਣੀਆਂ ਨਾਕਾਮੀਆਂ ਕਰਕੇ ਸੈਸ਼ਨ ਤੋਂ ਭੱਜੀ-ਢੀਂਡਸਾ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)-ਸਾਬਕਾ ਖ਼ਜ਼ਾਨਾ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਸਰਕਾਰ ਸੈਸ਼ਨ ਦਾ ਸਮਾਂ ਘੱਟ ਕਰ ਰਹੀ ਹੈ ਜੋ ਨਿੰਦਾਯੋਗ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਕੀਤਾ ਜਾਵੇਗਾ ਤਿੱਖਾ ਵਿਰੋਧ-ਸਿਰਸਾ

ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ 1984 ਦੇ ਸਿੱਖ ਕਤਲੇਆਮ 'ਚ ਸ਼ਾਮਿਲ ਰਹੇ ਕਮਲ ਨਾਥ ਨੂੰ ਮੱਧ ਪਦੇਸ਼ ਦਾ ਮੁੱਖ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਗੈਂਗਵਾਰ 'ਚ ਲੋੜੀਂਦੇ ਗੈਂਗਸਟਰ ਸਣੇ ਚਾਰ ਕਾਬੂ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)¸ਗੋਇੰਦਵਾਲ ਸਾਹਿਬ ਵਿਖੇ ਵਾਪਰੇ ਚਰਚਿਤ ਗੈਂਗਵਾਰ, ਜਿਸ 'ਚ ਚਾਰ ਨੌਜਵਾਨ ਮਾਰੇ ਗਏ ਸਨ 'ਚ ਲੋੜੀਂਦੇ ਗੈਂਗਸਟਰ ਸਣੇ ਚਾਰ ਗੈਂਗਸਟਰਾਂ ਨੂੰ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ...

ਪੂਰੀ ਖ਼ਬਰ »

ਵੱਖਵਾਦੀ ਸਰਗਰਮੀਆਂ ਲਈ ਨਹੀਂ ਇਸਤੇਮਾਲ ਹੋਣ ਦਿੱਤੀ ਜਾਵੇਗੀ ਪਾਕਿ ਦੀ ਧਰਤੀ-ਰਾਏ ਅਜ਼ੀਜ਼ ਉੱਲਾ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਧਰਤੀ 'ਤੇ ਕਿਸੇ ਵੀ ਦੇਸ਼ ਦੀਆਂ ਵੱਖਵਾਦੀ ਤਾਕਤਾਂ ਨੂੰ ਆਪਣੀਆਂ ਸਰਗਰਮੀਆਂ ਨੂੰ ਅਮਲੀ ਰੂਪ ਦੇਣ ਦਾ ਅਧਿਕਾਰ ਨਹੀਂ ਦਿੱਤਾ ਜਾ ਸਕਦਾ, ਫਿਰ ਭਾਵੇਂ ਉਹ ਲੋਕ ਕਿਸੇ ਵੀ ਕੌਮ, ਧਰਮ ਜਾਂ ਭਾਈਚਾਰੇ ਨਾਲ ਸੰਬੰਧਿਤ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਸਬੰਧੀ ਸਿੱਖਿਆ ਅਧਿਕਾਰੀਆਂ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਸਿੱਖਿਆ ਅਧਿਕਾਰੀਆਂ ਤੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਟੀਮ ਦੀ ਸਾਂਝੀ ਬੈਠਕ ਹੋਈ, ਜਿਸ 'ਚ ...

ਪੂਰੀ ਖ਼ਬਰ »

ਪਾਕਿ ਗਏ ਲੋਕਾਂ ਦੇ ਵੰਸ਼ਜਾਂ ਨੂੰ ਭਾਰਤ ਰਹਿਣ ਦੀ ਆਗਿਆ ਕਿਵੇਂ ਦਿੱਤੀ ਜਾ ਸਕਦੀ ਹੈ-ਚੀਫ਼ ਜਸਟਿਸ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਜੰਮੂ-ਕਸ਼ਮੀਰ ਪੁਨਰਵਾਸ ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸੁਣਵਾਈ ਕੀਤੀ | ਮਾਮਲੇ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਰੰਜਨ ਗਗੋਈ ਨੇ ਪੁੱਛਿਆ ਕਿ ਆਖ਼ਰ ਵੰਡ ਸਮੇਂ ਪਾਕਿਸਤਾਨ ਜਾ ...

ਪੂਰੀ ਖ਼ਬਰ »

ਇਜਲਾਸ ਨੂੰ ਤਿੰਨ ਦਿਨਾਂ ਤੋਂ ਕੇਵਲ ਡੇਢ ਦਿਨ ਤੱਕ ਸੀਮਤ ਕਰਨਾ ਨਿੰਦਾਯੋਗ-ਅਮਨ ਅਰੋੜਾ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਅੰਦਰ ਸੱਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਇਜਲਾਸ ਦਾ ਸਮਾਂ ਘਟਾਉਣ ਦਾ 'ਆਪ' ਵਿਰੋਧ ਕਰਦੀ ਹੈ | 'ਆਪ' ਵਿਧਾਇਕ ਅਮਨ ਅਰੋੜਾ, ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਬਾਹਰ 'ਆਪ' ਯੂਥ ਆਗੂਆਂ ਵਲੋਂ ਨਸ਼ੇ ਦੀ ਭੇਟ ਚੜ੍ਹੇ ਨੌਜਵਾਨਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦੇ ਇਜਲਾਸ ਦੌਰਾਨ ਵਿਧਾਨ ਸਭਾ ਦੇ ਬਾਹਰ ਨਸ਼ੇ ਦੀ ਭੇਟ ਚੜ੍ਹੇ ਨੌਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਯੂਥ ਵਿੰਗ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦੇ ਡੇਅਰੀ ਤੇ ਖੇਤੀਬਾੜੀ ਮੇਲੇ ਦੀਆਂ ਤਿਆਰੀਆਂ ਦਾ ਪੀ.ਡੀ.ਐਫ.ਏ. ਟੀਮ ਵਲੋਂ ਜਾਇਜ਼ਾ

ਜਗਰਾਉਂ, 13 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦੇ ਡੇਅਰੀ ਅਤੇ ਖੇਤੀਬਾੜੀ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਅੱਜ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ.ਏ.) ਦੀ ਟੀਮ ਵਲੋਂ ਦੌਰਾ ਕੀਤਾ ਗਿਆ | ਪੀ.ਡੀ.ਐਫ.ਏ. ਦੇ ਪ੍ਰਧਾਨ ਦਲਜੀਤ ਸਿੰਘ ...

ਪੂਰੀ ਖ਼ਬਰ »

ਸੀਨੀਅਰ ਵਿਸ਼ਾ ਮਾਹਿਰਾਂ ਦੀ ਜਗ੍ਹਾ ਜੂਨੀਅਰਾਂ ਨੂੰ ਡਿਪਟੀ ਡਾਇਰੈਕਟਰ ਲਗਾਉਣ ਦੀਆਂ ਤਿਆਰੀਆਂ ਬਣੀਆਂ ਚਰਚਾ ਦਾ ਵਿਸ਼ਾ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੀਨੀਅਰ ਵਿਸ਼ਾ ਮਾਹਿਰ ਨੂੰ ਅੱਖੋਂ-ਪਰੋਖੇ ਕਰਕੇ ਜੂਨੀਅਰ ਵਿਸ਼ਾ ਮਾਹਿਰ ਨੂੰ ਡਿਪਟੀ ਡਾਇਰੈਕਟਰ ਦੀ ਅਸਾਮੀ 'ਤੇ ਤਾਇਨਾਤ ਕਰਨ ਦੀਆਂ ਤਿਆਰੀਆਂ ਲਗਪਗ ਪੂਰੀਆਂ ਹੋਣ ਜਾ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਨੇ ਹੀ ਦੱਬਿਆ ਪਾਵਰਕਾਮ ਦਾ 1400 ਕਰੋੜ

ਸ਼ਿਵ ਸ਼ਰਮਾ ਜਲੰਧਰ, 13 ਦਸੰਬਰ - ਪਾਵਰਕਾਮ ਦੀ ਵਿੱਤੀ ਹਾਲਤ ਤਾਂ ਕਿਸੇ ਤੋਂ ਛੁਪੀ ਹੋਈ ਨਹੀਂ ਹੈ ਕਿ ਉਸ ਨੂੰ ਕਈ ਵਾਰ ਖ਼ਰਚੇ ਚਲਾਉਣ ਲਈ ਬੈਂਕਾਂ ਤੋਂ ਕਰਜ਼ੇ ਲੈਣ ਲਈ ਮਜਬੂਰ ਹੋਣਾ ਪੈਂਦਾ ਹੈ ਪਰ ਦੂਜੇ ਪਾਸੇ ਸਰਕਾਰੀ ਵਿਭਾਗਾਂ ਨੇ ਹੀ ਪਾਵਰਕਾਮ ਦਾ ਕਰੀਬ 1400 ਕਰੋੜ ...

ਪੂਰੀ ਖ਼ਬਰ »

ਤਲਬੀਰ ਸਿੰਘ ਗਿੱਲ ਨੂੰ ਕੋਰ ਕਮੇਟੀ ਮੈਂਬਰ ਬਣਾਏ ਜਾਣ 'ਤੇ ਹਲਕਾ ਅੰਮਿ੍ਤਸਰ ਦੱਖਣੀ ਦੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਅੰਮਿ੍ਤਸਰ, 13 ਦਸੰਬਰ (ਜੱਸ)-ਨੌਜਵਾਨ ਅਕਾਲੀ ਆਗੂ ਤੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਣਾਏ ਜਾਣ 'ਤੇ ਹਲਕਾ ਅੰਮਿ੍ਤਸਰ ਦੱਖਣੀ ਦੇ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ...

ਪੂਰੀ ਖ਼ਬਰ »

ਕਾਂਗਰਸ ਵਿਧਾਇਕ ਵਲੋਂ ਮੁੱਖ ਮੰਤਰੀ ਨੂੰ ਪੱਤਰ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਕਾਂਗਰਸ ਵਿਧਾਇਕ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਫਰਵਰੀ 2017 ਦੀ ਚੋਣਾਂ ਵਿਚ ਬਾਦਲ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੇ ਭਿ੍ਸ਼ਟਾਚਾਰ ਵਿਰੁੱਧ ਵੋਟ ਪਾਏ ਸਨ ਪਰ ਰਾਜ ਅੰਦਰ ਅਜੇ ਵੀ ਅਫ਼ਸਰਸ਼ਾਹੀ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਹਾਈਵੇਅ ਬਰਫ਼ਬਾਰੀ, ਢਿਗਾਂ ਡਿਗਣ ਕਾਰਨ ਆਵਾਜਾਈ ਲਗਾਤਾਰ ਦੂਜੇ ਦਿਨ ਬੰਦ ਰਹੀ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਜੋੜਦੀ 300 ਕਿਲੋਮੀਟਰ ਲੰਮੀ ਜੰਮੂ-ਸ੍ਰੀਨਗਰ ਕੌਮੀ ਸ਼ਾਹਰਾਹ ਦੀ ਆਵਾਜਾਈ ਅੱਜ ਲਗਾਤਾਰ ਦੂਜੇ ਦਿਨ ਵੀ ਬੰਦ ਰਹੀ | ਕਸ਼ਮੀਰ 'ਚ ਬੀਤੇ ਦਿਨ ਹੋਈ ਬਾਰਿਸ਼ ਕਾਰਨ ਸ੍ਰੀਨਗਰ-ਜੰਮੂ ਕੌਮੀ ਸ਼ਾਹਰਾਹ ਤੇ ...

ਪੂਰੀ ਖ਼ਬਰ »

2020 'ਚ ਰਾਸ਼ਟਰਪਤੀ ਚੋਣਾਂ ਲੜਨ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹਾਂ-ਤੁਲਸੀ ਗਾਬਾਰਡ

ਵਾਸ਼ਿੰਗਟਨ, 13 ਦਸੰਬਰ (ਪੀ.ਟੀ.ਆਈ.)-ਅਮਰੀਕੀ ਕਾਂਗਰਸ 'ਚ ਪਹਿਲੀ ਹਿੰਦੂ ਸੰਸਦ ਮੈਂਬਰ ਤੁਲਸੀ ਗਾਬਾਰਡ ਰਾਸ਼ਟਰਪਤੀ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ | ਉਨ੍ਹਾਂ ਖ਼ੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ 2020 'ਚ ਰਾਸ਼ਟਰਪਤੀ ਚੋਣਾਂ ਲੜਨ 'ਤੇ ਗੰਭੀਰਤਾ ਨਾਲ ...

ਪੂਰੀ ਖ਼ਬਰ »

ਸਿਲਵਾਸਾ ਨੇੜੇ ਸਟੀਲ ਫੈਕਟਰੀ 'ਚ ਧਮਾਕਾ-3 ਮੌਤਾਂ, 2 ਗੰਭੀਰ

ਦਮਨ, 13 ਦਸੰਬਰ (ਪੀ. ਟੀ. ਆਈ.)-ਸਿਲਵਾਸਾ ਨੇੜੇ ਇਕ ਸਟੀਲ ਫੈਕਟਰੀ 'ਚ ਅੱਜ ਤੜਕੇ ਹੋਏ ਧਮਾਕੇ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ | ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਅੱਜ ਤੜਕੇ ਕਰੀਬ 3 ਵਜੇ ਕੇਂਦਰੀ ਸ਼ਾਸ਼ਤ ਖ਼ੇਤਰ ਦੀਊ ਤੇ ਦਮਨ ...

ਪੂਰੀ ਖ਼ਬਰ »

ਭਾਰਤ ਨੂੰ ਇਸਲਾਮਿਕ ਦੇਸ਼ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਪਰਲੋ ਆ ਜਾਵੇਗੀ- ਜਸਟਿਸ ਐਸ.ਆਰ. ਸੇਨ

ਸ਼ਿਲਾਂਗ, 13 ਦਸੰਬਰ (ਏਜੰਸੀ)-ਮੇਘਾਲਿਆ ਹਾਈ ਕੋਰਟ ਦੇ ਚੀਫ਼ ਜਸਟਿਸ ਐਸ.ਆਰ. ਸੇਨ ਨੇ ਆਪਣੇ ਇਕ ਫ਼ੈਸਲੇ ਦੌਰਾਨ ਕਿਹਾ ਹੈ ਕਿ ਪਾਕਿਸਤਾਨ ਨੇ ਖ਼ੁਦ ਨੂੰ ਇਕ ਇਸਲਾਮਿਕ ਰਾਸ਼ਟਰ ਐਲਾਨ ਕਰ ਦਿੱਤਾ ਅਤੇ ਧਰਮ ਦੇ ਆਧਾਰ 'ਤੇ ਭਾਰਤ ਦੀ ਵੰਡ ਹੋਈ | ਜਿਸ ਤਰ੍ਹਾਂ ਪਾਕਿਸਤਾਨ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX