ਤਾਜਾ ਖ਼ਬਰਾਂ


ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  12 minutes ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ)- ਅੰਮ੍ਰਿਤਸਰ ਵਿਚ ਅੱਜ ਪਏ ਕੁੱਝ ਸਮੇਂ ਦੇ ਮੀਂਹ ਕਾਰਨ ਮਾਲ ਰੋਡ ਵਿਖੇ ਪਾਇਆ ਗਿਆ ਸਟੋਰਸ ਸੀਵਰੇਜ ਜਾਮ ਹੋ ਗਿਆ, ਜਿਸ ਕਾਰਨ ਸੜਕ ਦਾ ਵੱਡਾ ਹਿੱਸਾ ਇਕ ਵਾਰ ਫਿਰ ਜ਼ਮੀਨ ਵਿਚ ਧਸ ਗਿਆ। ਜਿਸ ਦੇ ਚੱਲਦਿਆਂ ਮਾਲ ਰੋਡ...
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  21 minutes ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  31 minutes ago
ਵਾਰਾਨਸੀ, 20 ਜੂਨ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਤੇ ਆਰ.ਐਸ.ਐਸ. ਚੀਫ਼ ਮੋਹਨ ਭਾਗਵਤ ਖਿਲਾਫ ਆਪਣੇ ਫੇਸਬੁੱਕ ਪੇਜ 'ਤੇ ਟਿੱਪਣੀ ਕਰਨ 'ਤੇ ਪ੍ਰਸਿੱਧ ਰੈਪਰ ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਾਰਾਨਸੀ ਦੇ ਵਕੀਲ...
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  55 minutes ago
ਨਵੀਂ ਦਿੱਲੀ, 20 ਜੂਨ - ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਚ ਉਹ ਸ਼ਾਮਲ ਨਹੀਂ ਹੋਣਗੇ। ਪਿਛਲੇ ਮਹੀਨੇ ਲੋਕ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੇ ਅਹੁਦੇ ਤੋਂ ਅਸਤੀਫ਼ੇ ਦੀ...
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 1 hour ago
ਜਾਮਨਗਰ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਇਕ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉੱਥੇ ਹੀ ਇਸ ਮਾਮਲੇ ਵਿਚ ਇਕ ਹੋਰ...
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 20 ਜੂਨ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾਂ ਵੱਲੋਂ ਪਾਕਿਸਤਾਨ ਤੋਂ ਭੇਜੀਆਂ ਗਈਆਂ ਨਸ਼ੇ ਦੀਆਂ ਦੋ ਖੇਪਾਂ ਨੂੰ ਭਾਰਤ ਅੰਦਰ ਦਾਖ਼ਲ ਹੋਣ ਤੋਂ ਅਸਫ਼ਲ ਬਣਾਉਂਦਿਆਂ ਬੀ ਐਸ ਐਫ ਅਤੇ ਪੰਜਾਬ ਪੁਲੀਸ ਨੇ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਫੜਨ ਵਿਚ...
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 1 hour ago
ਜਲੰਧਰ, 20 ਜੂਨ - ਅੱਜ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਭਾਰੀ ਮੀਂਹ ਤੇ ਗੜੇਮਾਰੀ ਹੋਈ ਹੈ। ਜਿਸ ਨਾਲ ਲੋਕਾਂ ਨੂੰ ਪੈ ਰਹੀ ਸਖ਼ਤ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਥੇ ਹੀ ਜਲੰਧਰ ਵਿਚ ਵੀ ਮੀਂਹ ਸਮੇਤ ਗੜੇਮਾਰੀ ਹੋਣ ਨਾਲ ਮੌਸਮ ਵਿਚ ਠੰਢਕ ਛਾ ਗਈ ਤੇ ਮੌਸਮ ਸੁਹਾਵਣਾ...
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 1 hour ago
ਜਗਦੇਵ ਕਲਾਂ/ਅਜਨਾਲਾ, 20 ਜੂਨ (ਸ਼ਰਨਜੀਤ ਸਿੰਘ/ ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਪਿੰਡ ਤੇੜਾਂ ਖ਼ੁਰਦ 'ਚ ਪਰਿਵਾਰ ਗੁੰਮਸ਼ੁਦਗੀ ਮਾਮਲੇ ਵਿਚ ਇਕ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਪਿੰਡ ਜਗਦੇਵ ਕਲਾਂ ਕੋਲ ਵਗਦੀ ਨਹਿਰ ਵਿਚੋਂ ਮਹਿਲਾ ਦਵਿੰਦਰ ਕੌਰ ਦੀ...
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 1 hour ago
ਜੰਡਿਆਲਾ ਮੰਜਕੀ, 20 ਜੂਨ (ਸੁਰਜੀਤ ਸਿੰਘ ਜੰਡਿਆਲਾ) - ਪੁਲਿਸ ਚੌਕੀ ਜੰਡਿਆਲਾ ਥਾਣਾ ਸਦਰ ਜਲੰਧਰ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਚ ਅੱਜ ਸਵੇਰੇ ਸੜਕ ਦੁਰਘਟਨਾ ਵਿਚ ਇੱਕ ਔਰਤ ਦੀ ਮੌਤ ਹੋ ਗਈ। ਜੰਡਿਆਲਾ ਵੱਲੋਂ ਜਾ ਰਹੇ ਟਰੈਕਟਰ- ਟਰਾਲੀ ਦੀ ਹੁੱਕ...
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 2 hours ago
ਜਲੰਧਰ, 20 ਜੂਨ - ਅੱਜ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫਦ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਵਫਦ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਗਰੀਬਾਂ ਨਾਲ ਧੱਕਾ ਕਰ ਰਹੀ ਹੈ ਤੇ ਹਲਕਾ ਇੰਚਾਰਜ ਸਿਰਫ ਕਾਂਗਰਸੀ ਵਰਕਰਾਂ ਦੇ ਹੀ ਨੀਲੇ ਕਾਰਡ...
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 2 hours ago
ਚੰਡੀਗੜ੍ਹ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ ਐਗਜ਼ੀਕਿਊਟਿਵ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ...
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਅਹਿਮਦਾਬਾਦ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਇਸ ਮਾਮਲੇ ਵਿਚ ਸੰਜੀਵ ਭੱਟ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ...
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 2 hours ago
ਜੰਡਿਆਲਾ ਗੁਰੂ, 20 ਜੂਨ - (ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਵਿਖੇ ਆਈ ਤੇਜ਼ ਹਨੇਰੀ ਉਪਰੰਤ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ...
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 3 hours ago
ਰਾਂਚੀ, 20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਪ੍ਰਭਾਤ ਗਰਾਊਂਡ ਵਿਚ ਸਥਾਨਕ ਲੋਕਾਂ ਨਾਲ 65 ਮਿੰਟ ਦੇ ਕਰੀਬ ਯੋਗਾ ਦੇ ਵੱਖ ਵੱਖ ਆਸਨਾਂ ਦਾ ਪ੍ਰਦਰਸ਼ਨ ਕਰਨਗੇ। ਪ੍ਰਧਾਨ ਮੰਤਰੀ...
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 3 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 3 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 3 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 3 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 3 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 3 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 minute ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 4 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 4 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 4 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 4 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 4 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 4 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 4 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 4 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 4 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 4 hours ago
ਨਵੇਂ ਮੰਤਰਾਲਾ ਨਾਲ ਜਲ ਰਾਖਵੇਂਕਰਨ ਨੂੰ ਪ੍ਰਭਾਵੀ ਬਣਾਇਆ ਜਾਵੇਗਾ - ਰਾਸ਼ਟਰਪਤੀ ਕੋਵਿੰਦ
. . .  about 4 hours ago
3 ਕਰੋੜ ਛੋਟੇ ਦੁਕਾਨਦਾਰਾਂ ਨੂੰ ਮਿਲੇਗਾ ਲਾਭ - ਰਾਸ਼ਟਰਪਤੀ ਕੋਵਿੰਦ
. . .  about 4 hours ago
2022 ਤੱਕ ਨਵੇਂ ਭਾਰਤ ਦੇ ਟੀਚੇ ਨੂੰ ਪੂਰਾ ਕੀਤਾ ਜਾਵੇਗਾ ਤੇ ਲੋਕਾਂ ਨੂੰ ਆਤਮ ਸਨਮਾਨ ਨਾਲ ਜਿਉਣਾ ਸਿਖਾਇਆ ਜਾਵੇਗਾ - ਰਾਸ਼ਟਰਪਤੀ ਕੋਵਿੰਦ
. . .  about 4 hours ago
ਲੋਕ ਸਭਾ ਚੋਣਾਂ 'ਚ 61 ਕਰੋੜ ਤੋਂ ਵੱਧ ਨਾਗਰਿਕਾਂ ਨੇ ਵੋਟ ਪਾ ਕੇ ਬਣਾਇਆ ਨਵਾਂ ਰਿਕਾਰਡ - ਰਾਸ਼ਟਰਪਤੀ
. . .  about 4 hours ago
ਮਾਹੀ ਗਿੱਲ ਸਮੇਤ ਵੈੱਬ ਸੀਰੀਜ਼ ਦੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ 7 ਗ੍ਰਿਫ਼ਤਾਰ
. . .  about 4 hours ago
ਸੰਸਦ ਨੂੰ ਸੰਬੋਧਨ ਕਰ ਰਹੇ ਹਨ ਰਾਸ਼ਟਰਪਤੀ
. . .  about 4 hours ago
ਸੰਸਦ ਵੱਲ ਰਵਾਨਾ ਹੋਇਆ ਰਾਸ਼ਟਰਪਤੀ ਦਾ ਕਾਫ਼ਲਾ
. . .  about 4 hours ago
ਜੁਝਾਰੂ ਬੰਗਲਾਦੇਸ਼ ਅੱਜ ਆਸਟ੍ਰੇਲੀਆ ਨਾਲ ਕਰੇਗਾ ਮੁਕਾਬਲਾ
. . .  about 5 hours ago
ਰੇਤੇ ਦੇ ਭਰੇ ਟਰਾਲੇ ਨੇ ਦੋ ਉੱਭਰਦੇ ਨੌਜਵਾਨਾਂ ਨੂੰ ਲਿਆ ਆਪਣੀ ਲਪੇਟ 'ਚ, ਦਰਦਨਾਕ ਮੌਤ
. . .  about 5 hours ago
ਦੁਬਈ 'ਚ ਭਾਰਤੀ ਜੌੜੇ ਵੱਲੋਂ ਤਸੀਹੇ ਦੇਣ ਤੇ ਭੁੱਖਾਂ ਰੱਖਣ ਕਾਰਨ ਮਾਂ ਦੀ ਹੋਈ ਮੌਤ
. . .  about 5 hours ago
ਮਹਾਰਾਸ਼ਟਰ 'ਚ ਲੱਗੇ ਭੁਚਾਲ ਦੇ ਝਟਕੇ
. . .  about 6 hours ago
ਨਹਿਰ 'ਚ ਡਿੱਗਿਆ ਵਾਹਨ, 7 ਬੱਚਿਆਂ ਦੀ ਵਹਿ ਜਾਣ ਦਾ ਖ਼ਦਸ਼ਾ
. . .  about 5 hours ago
ਰਾਸ਼ਟਰਪਤੀ ਅੱਜ ਸੰਸਦ 'ਚ ਕਰਨਗੇ ਸੰਬੋਧਨ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 15 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਮਾਨਸਾ

—ਪੰਚਾਇਤੀ ਚੋਣਾਂ—

ਵੱਖ-ਵੱਖ ਪਿੰਡਾਂ ਵਿਚ ਪੰਚੀ-ਸਰਪੰਚੀ ਲਈ ਬਣੀ ਸਰਬਸੰਮਤੀ

ਪਿੰਡ ਹਸਨਪੁਰ ਵਾਸੀਆਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ
ਬੁਢਲਾਡਾ, 13 ਦਸੰਬਰ (ਸਵਰਨ ਸਿੰਘ ਰਾਹੀ)- ਬਲਾਕ ਬੁਢਲਾਡਾ ਦੇ ਪਿੰਡ ਹਸਨਪੁਰ ਨਿਵਾਸੀਆਂ ਵਲੋਂ ਆਪਸੀ ਸਹਿਮਤੀ ਨਾਲ ਪਿੰਡ ਦੀ ਸਮੁੱਚੀ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰ ਲਈ ਗਈ ਹੈ | ਪਿੰਡ ਵਾਸੀਆਂ ਦੇ ਹੋਏ ਇਕੱਠ 'ਚ ਵੱਡੀ ਗਿਣਤੀ ਮੌਜੂਦ ਲੋਕਾਂ ਨੇ ਸੂਬੇਦਾਰ ਭੋਲਾ ਸਿੰਘ ਨੂੰ ਸਰਪੰਚ ਚੁਣਨ ਦੇ ਨਾਲ ਹੀ ਪਿੰਡ ਦੇ ਵਾਰਡ ਨੰਬਰ 1 ਤੋਂ ਜਸਵੀਰ ਕੌਰ ਪਤਨੀ ਰਾਮੂ ਸਿੰਘ, ਵਾਰਡ ਨੰਬਰ 2 ਤੋਂ ਮਨਜੀਤ ਕੌਰ ਪਤਨੀ ਅਮਰੀਕ ਸਿੰਘ, ਵਾਰਡ ਨੰਬਰ 3 ਤੋਂ ਰਾਮਲਾਲ ਸਿੰਘ, ਵਾਰਡ ਨੰਬਰ 4 ਤੋਂ ਪਾਲਾ ਸਿੰਘ ਪੁੱਤਰ ਦਰਬਾਰਾ ਸਿੰਘ, ਵਾਰਡ ਨੰਬਰ 5 ਤੋਂ ਜਸਵੀਰ ਕੌਰ ਹਰਮਿੰਦਰ ਸਿੰਘ, ਵਾਰਡ ਨੰਬਰ 6 ਤੋਂ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਅਤੇ ਜਨਰਲ ਵਾਰਡ ਨੰਬਰ 7 ਤੋਂ ਮਨਜੀਤ ਸਿੰਘ ਨੂੰ ਸਰਬਸੰਮਤੀ ਨਾਲ ਮੈਂਬਰ ਚੁਣਿਆ ਗਿਆ | ਨਵ-ਨਿਯੁਕਤ ਸਰਪੰਚ ਭੋਲਾ ਸਿੰਘ ਨੇ ਕਿਹਾ ਕਿ ਇਸ ਸਰਬਸੰਮਤੀ ਸਬੰਧੀ ਜਲਦ ਹੀ ਸਬੰਧਿਤ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ | ਇਸ ਮੌਕੇ ਨੰਬਰਦਾਰ ਬਲਦੇਵ ਸਿੰਘ, ਬਿੱਕਰ ਸਿੰਘ ਨੰਬਰਦਾਰ, ਨਿਰਮਲ ਸਿੰਘ ਨੰਬਰਦਾਰ, ਬੱਲਮ ਸਿੰਘ ਸਾਬਕਾ ਸਰਪੰਚ, ਵੇਦ ਕੌਰ, ਜਰਨੈਲ ਸਿੰਘ, ਹਾਕਮ ਸਿੰਘ ਨੰਬਰਦਾਰ ਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ |
ਸਮਾਉਂ 'ਚ ਦੋ ਉਮੀਦਵਾਰ ਆਏ ਮੈਦਾਨ 'ਚ
ਭੀਖੀ, (ਸਿੱਧੂ)- ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਵਿਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ | ਵੋਟਰ ਅਤੇ ਸਮਰਥਕ ਪੂਰੀ ਤਰ੍ਹਾਂ ਚੋਣਾਂ ਦੇ ਰੰਗ 'ਚ ਰੰਗੇ ਨਜ਼ਰ ਆ ਰਹੇ ਹਨ | ਕਈ ਪਿੰਡਾਂ 'ਚ ਰਿਜ਼ਰਵੇਸ਼ਨ ਨੇ ਲੰਬੇ ਸਮੇਂ ਤੋਂ ਸਰਪੰਚੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਦੇ ਚਿਹਰੇ ਪੀਲੇ ਪਾ ਦਿੱਤੇ ਹਨ | ਪਿੰਡ ਸਮਾਉਂ ਵਿਖੇ ਸਰਪੰਚੀ ਜਨਰਲ ਔਰਤ ਲਈ ਰਾਖਵੀਂ ਲਈ ਦੋ ਉਮੀਦਵਾਰ ਚੋਣ ਮੈਦਾਨ ਵਿਚ ਉੱਤਰ ਗਏ ਹਨ, ਜਿਨ੍ਹਾਂ ਵਿਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਦੀ ਪਤਨੀ ਪਰਮਜੀਤ ਕੌਰ ਅਤੇ ਦੂਜੀ ਉਮੀਦਵਾਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਧੰਨਾ ਸਿੰਘ ਸਮਾਉਂ ਦੀ ਪਤਨੀ ਸ਼ਿੰਦਰਪਾਲ ਕੌਰ ਹੈ | ਇਨ੍ਹਾਂ ਦੋਵਾਂ ਧੜਿਆਂ ਨੇ ਆਪਣੇ-ਆਪਣੇ ਪੱਖੀ ਪੰਚੀ ਦੇ ਉਮੀਦਵਾਰਾਂ ਦੇ ਨਾਂਅ ਵੀ ਐਲਾਨ ਦਿੱਤੇ ਹਨ | ਪਿੰਡ ਵਾਸੀਆਂ ਨੇ ਮੁਪਾਲ ਪੱਤੀ 'ਚ ਇਕੱਠੇ ਹੋ ਕੇ ਨਸ਼ਾ ਰਹਿਤ ਅਤੇ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ 'ਚ ਭਾਗ ਲੈਣ ਦਾ ਅਹਿਦ ਲਿਆ ਹੈ |
ਸਿਰਸੀਵਾਲਾ ਵਿਚ ਸਰਬਸੰਮਤੀ ਨਾਲ ਰੀਨਾ ਰਾਣੀ ਪੰਚ ਚੁਣੀ
ਬਰੇਟਾ, (ਮੰਡੇਰ)- ਪੰਚਾਇਤੀ ਚੋਣਾਂ ਲਈ ਪਿੰਡਾਂ ਵਿਚ ਸਰਗਰਮੀਆਂ ਤੇਜ ਹੁੰਦੀਆਂ ਜਾ ਰਹੀਆਂ ਹਨ ਜਿੱਥੇ ਪਿੰਡਾਂ ਵਿਚ ਸਰਪੰਚੀ ਦੇ ਅਹੁਦੇ ਲਈ ਹਰ ਰੋਜ ਇਕੱਠ ਕੀਤੇ ਜਾਂਦੇ ਹਨ ਉੱਥੇ ਪੰਚੀ ਲਈ ਵੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਕੁਝ ਮੁਹਤਬਰ ਵਿਅਕਤੀਆਂ ਵਲੋਂ ਸਰਬਸੰਮਤੀ ਵੀ ਕਰਵਾਈ ਜਾ ਰਹੀ ਹੈ | ਇਸੇ ਤਰ੍ਹਾਂ ਪਿੰਡ ਸਿਰਸੀਵਾਲਾ ਵਿਖੇ ਵਾਰਡ ਨੰਬਰ 4 ਤੋਂ ਪੰਚ ਰੀਨਾ ਰਾਣੀ ਪਤਨੀ ਨਿੱਕਾ ਸਿੰਘ ਨੂੰ ਸਰਬ ਸੰਮਤੀ ਨਾਲ ਪੰਚ ਬਣਾਇਆ ਗਿਆ ਹੈ | ਜਾਣਕਾਰੀ ਦਿੰਦਿਆਂ ਭਾਈ ਬਲਦੇਵ ਸਿੰਘ ਸਿਰਸੀਵਾਲਾ ਨੇ ਕਿਹਾ ਕਿ 1-2 ਦਿਨਾਂ ਵਿਚ ਹੋਰ ਵਾਰਡਾਂ ਵਿਚ ਸਰਬਸੰਮਤੀ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਸੱਤਪਾਲ ਸਿੰਘ, ਨਾਨਕ ਸਿੰਘ, ਨੇਕ ਸਿੰਘ, ਗੁਰਜੰਟ ਸਿੰਘ, ਮੱਖਣ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਹਨ |
ਕਿਰਨਪਾਲ ਕੌਰ ਪਿੰਡ ਸ਼ੇਖ਼ੂਪੁਰ ਖੁਡਾਲ ਦੀ ਸਰਬਸੰਮਤੀ ਨਾਲ ਸਰਪੰਚ ਬਣੀ
ਬਰੇਟਾ, (ਰਵਿੰਦਰ ਕੌਰ ਮੰਡੇਰ)- ਪਿੰਡ ਸ਼ੇਖੂਪੁਰ ਖੁਡਾਲ ਵਿਖੇ ਪਿੰਡ ਵਾਸੀਆਂ ਵਲੋਂ ਆ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ, ਜਿਸ ਵਿਚ ਪਿੰਡ ਦੇ ਮੁਹਤਬਰ ਵਿਅਕਤੀਆਂ ਵਲੋਂ ਗੁਰੂ ਘਰ ਵਿਚ ਇਕੱਤਰਤਾ ਦੌਰਾਨ ਚੋਣਾਂ ਵਿਚ ਹੋਣ ਵਾਲੇ ਬੇਲੋੜੇ ਖਰਚੇ ਅਤੇ ਗੁੱਟਬੰਦੀ ਤੋਂ ਬਚਣ ਲਈ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ 'ਤੇ ਚਰਚਾ ਕੀਤੀ ਗਈ, ਜਿਸ ਵਿਚ ਕਿਰਨਪਾਲ ਕੌਰ ਪਤਨੀ ਜਗਸੀਰ ਸਿੰਘ ਨੂੰ ਆਮ ਵਰਗ ਦੀ ਸ਼ੇ੍ਰਣੀ ਵਿਚੋਂ ਸਰਬਸੰਮਤੀ ਨਾਲ ਪਿੰਡ ਦੀ ਸਰਪੰਚ ਬਣਾਇਆ ਗਿਆ, ਜੋ ਕਿ ਪੜ੍ਹੀ ਲਿਖੀ ਔਰਤ ਹੈ | ਇਸ ਸਬੰਧੀ ਜਦੋਂ ਉਨ੍ਹਾਂ ਨਾਲ ਪਿੰਡ ਦੀਆਂ ਯੋਜਨਾਵਾਂ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਪਹਿਲ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਪਿੰਡ ਦੇ ਵਿਕਾਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਸਮੂਹ ਪੰਚਾਂ ਦੀ ਸਲਾਹ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜ ਕੀਤੇ ਜਾਣਗੇ ਅਤੇ ਪਿੰਡ ਵਿਚ ਵਾਤਾਵਰਨ ਨੂੰ ਸਾਫ਼ ਰੱਖਣ ਲਈ ਬੂਟੇ ਲਗਾਏ ਜਾਣਗੇ | ਪਿੰਡ ਵਿਚ ਲੜਕੀਆਂ ਦੀ ਸਿੱਖਿਆ ਨੂੰ ਪ੍ਰਫੁਲਿਤ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਮਾਸਟਰ ਬਿਲਾਸ ਸਿੰਘ, ਸਾਬਕਾ ਸਰਪੰਚ ਸਵਰਨ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਲਾਲ ਸਿੰਘ, ਅਜੈਬ ਸਿੰਘ ਪੰਚ, ਜਗਸੀਰ ਸਿੰਘ, ਅਵਤਾਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ |
ਪੰਚਾਇਤੀ ਚੋਣਾਂ 'ਚ ਸਾਫ਼ ਦਿੱਖ ਵਾਲੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ
ਮਾਨਸਾ, (ਗੁਰਚੇਤ ਸਿੰਘ ਫੱਤੇਵਾਲੀਆ)- ਸੀ.ਪੀ.ਆਈ. ਵਲੋਂ ਪੇਂਡੂ ਧੜੇਬੰਦੀ ਖ਼ਤਮ ਕਰ ਕੇ ਪੜੇ੍ਹ ਲਿਖੇ ਨਸ਼ਾ ਰਹਿਤ, ਸਾਫ਼ ਦਿੱਖ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਮੀਦਵਾਰਾਂ ਨੂੰ ਜਿਤਾਉਣ ਦੀ ਵਕਾਲਤ ਕੀਤੀ ਗਈ ਹੈ | ਪਾਰਟੀ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਸਬ ਡਵੀਜ਼ਨ ਮਾਨਸਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪੰਚ ਅਤੇ ਸਰਪੰਚ ਦੀ ਚੋਣ ਲਈ ਉਮੀਦਵਾਰ ਖੜ੍ਹੇ ਕਰੇਗੀ | ਪਾਰਟੀ ਵਲੋਂ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਨੂੰ ਪੰਚਾਇਤੀ ਰਾਜ ਕਾਨੂੰਨ ਨੂੰ ਇਮਾਨਦਾਰੀ ਨਾਲ ਲਾਗੂ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਵਿਕਾਸ ਲਈ ਸਰਕਾਰ ਧੜੇਬੰਦੀ ਤੋਂ ਉੱਪਰ ਉੱਠ ਕੇ ਪਹਿਲ ਕਦਮੀ ਕਰੇ | ਮੀਟਿੰਗ ਨੂੰ ਸੀ.ਪੀ.ਆਈ. ਆਗੂ ਨਿਹਾਲ ਸਿੰਘ, ਰੂਪ ਸਿੰਘ ਢਿੱਲੋਂ, ਦਲਜੀਤ ਸਿੰਘ ਮਾਨਸ਼ਾਹੀਆ ਅਤੇ ਦਰਸ਼ਨ ਸਿੰਘ ਪੰਧੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਪੰਚਾਇਤ ਚੋਣਾਂ 'ਚ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਫ਼ ਦਿੱਖ ਵਾਲੇ ਉਮੀਦਵਾਰਾਂ ਨੂੰ ਜਿਤਾਉਣ | ਇਸ ਮੌਕੇ ਬਲਵੀਰ ਸਿੰਘ ਸਹਾਰਨਾ, ਰਤਨ ਭੋਲਾ, ਕਾ. ਸੁਖਦੇਵ ਸਿੰਘ ਪੰਧੇਰ, ਕਿ੍ਸ਼ਨ ਉੱਭਾ, ਮਹਿੰਦਰ ਸਿੰਘ ਦਲੇਲ ਸਿੰਘ ਵਾਲਾ, ਗੁਰਦਿਆਲ ਸਿੰਘ, ਬਾਬੂ ਖਾਂ, ਹਰਨੇਕ ਸਿੰਘ ਢਿੱਲੋਂ, ਹਰਨੇਕ ਸਿੰਘ ਮਾਨਸਾ ਖ਼ੁਰਦ, ਤਰਸੇਮ ਡੀਸੀ ਖੀਵਾ ਕਲਾਂ, ਕੌਰ ਸਿੰਘ ਉੱਭਾ, ਭੁਪਿੰਦਰ ਸਿੰਘ ਬੱਪੀਆਣਾ, ਹਰਪਾਲ ਸਿੰਘ ਬੱਪੀਆਣਾ, ਹਰਬੰਸ ਸਿੰਘ ਆਦਿ ਹਾਜ਼ਰ ਸਨ |

ਐੱਸ. ਡੀ. ਐੱਮ. ਮਾਨਸਾ ਬੱਚਿਆਂ ਦੇ ਰੂ-ਬਰੂ

ਭੀਖੀ, 13 ਦਸੰਬਰ (ਬਲਦੇਵ ਸਿੰਘ ਸਿੱਧੂ)- ਸਥਾਨਕ ਸ਼ਹੀਦ ਭਗਤ ਸਿੰਘ ਮਿਉਂਸਪਲ ਲਾਇਬਰੇਰੀ ਵਿਖੇ ਲਾਇਬਰੇਰੀ ਨਾਲ ਜੁੜੇ ਹੋਏ ਬੱਚਿਆਂ ਨਾਲ ਐਸ.ਡੀ.ਐਮ. ਮਾਨਸਾ ਅਭਿਜੀਤ ਕਪਲਿਸ਼ ਰੂ-ਬਰੂ ਹੋਏ | ਉਨ੍ਹਾਂ ਬੱਚਿਆਂ ਨਾਲ ਸਾਹਿਤਕ ਗੱਲਾਂ ਕੀਤੀਆਂ ਅਤੇ ਬੱਚਿਆਂ ਨੂੰ ਸਵਾਲ ...

ਪੂਰੀ ਖ਼ਬਰ »

16 ਗਰਾਮ ਹੈਰੋਇਨ ਸਮੇਤ ਕਾਬੂ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਦੀ ਸਪੈਸ਼ਲ ਸਟਾਫ਼ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਫੱਗੂ ਖੇਤਰ ਤੋਂ ਇਕ ਵਿਅਕਤੀ ਨੂੰ 16 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੇਦਾਂਤਾ ਗਰੁੱਪ ਵਲੋਂ 300 ਖਿਡਾਰੀਆਂ ਨੂੰ ਬੂਟ ਵੰਡੇ

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਤਲਵੰਡੀ ਸਾਬੋ ਥਰਮਲ ਪਲਾਂਟ ਬਣਾਂਵਾਲੀ ਦੇ ਅਧਿਕਾਰੀਆਂ ਨੇ ਖੇਡ ਵਿਭਾਗ ਦੇ ਸਹਿਯੋਗ ਨਾਲ ਵੇਦਾਂਤਾ ਗਰੁੱਪ ਵਲੋਂ ਪੰਜਾਬ ਰਾਜ ਖੇਡਾਾ ਜੋ ਜਨਵਰੀ ਤੇ ਮਾਰਚ 2019 ਵਿਚ ਹੋ ਰਹੀਆਾ ਹਨ, 'ਚ ਭਾਗ ਲੈਣ ਵਾਲੇ ਅੰਡਰ-14 ਦੇ 300 ...

ਪੂਰੀ ਖ਼ਬਰ »

ਪਰਲਜ਼ ਪੀੜਤ ਨਿਵੇਸ਼ਕਾਂ ਨੇ ਬਠਿੰਡਾ 'ਚ ਕੱਢਿਆ ਰੋਸ ਮਾਰਚ

ਬਠਿੰਡਾ, 13 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਥਾਨਕ ਗੋਲ ਡਿੱਗੀ ਨਜ਼ਦੀਕ ਆਲ ਇਨਵੈਸਟਰ ਆਰਗੇਨਾਈਜੇਸਨ ਪੰਜਾਬ-ਹਰਿਆਣਾ ਦੇ ਝੰਡੇ ਥੱਲੇ ਇਕੱਠੇ ਹੋਏ ਪਰਲਜ਼ ਪੀੜ੍ਹਤ ਨਿਵੇਸ਼ਕਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਜੋ ਮਾਲ ਰੋਡ, ਹਨੂੰਮਾਨ ਚੌਕ, ...

ਪੂਰੀ ਖ਼ਬਰ »

ਪਿੰਡ ਫੱਤਾ ਵਿਖੇ ਸਰਬਸੰਮਤੀ ਨਾਲ ਸਰਪੰਚ ਦੀ ਚੋਣ

ਝੁਨੀਰ, 13 ਦਸੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਪੰਚਾਇਤੀ ਚੋਣ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਇਕੱਠ ਕੀਤਾ ਗਿਆ, ਜਿਸ ਵਿਚ ਐਡਵੋਕੇਟ ਗੁਰਸੇਵਕ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਵਜੋਂ ਪਿੰਡ ਵਾਸੀਆਂ ਨੇ ਸਹਿਮਤੀ ਜਤਾਈ | ਐਡਵੋਕੇਟ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਬ-ਤਹਿਸੀਲ ਭੀਖੀ ਅੱਗੇ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ

ਭੀਖੀ, 13 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਜੀਰੀ ਵੱਢਣ ਮੌਕੇ ਕੰਬਾਈਨਾਂ ਉਤੇ ਐਸ.ਐਮ.ਐਸ. ਲਾਉਣ ਦੇ ਮਾਮਲੇ ਨੂੰ ਲੈ ਕੇ ਦੋ ਕੰਬਾਈਨ ਮਾਲਕਾਂ ਸਮੇਤ 8 ਕਿਸਾਨਾਂ ਉੱਪਰ ਥਾਣਾ ਭੀਖੀ ਵਿਖੇ ਦਰਜ ਕੀਤੇ ਮਾਮਲੇ ਤੋਂ ਬਾਅਦ ਭਾਕਿਯੂ ਏਕਤਾ ...

ਪੂਰੀ ਖ਼ਬਰ »

ਨਹਿਰ 'ਚ ਪਾਣੀ ਦੀ ਬੰਦੀ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਬਰੇਟਾ, 13 ਦਸੰਬਰ (ਜੀਵਨ ਸ਼ਰਮਾ)- ਪਿਛਲੇ ਕਈ ਦਿਨਾਂ ਤੋਂ ਬੋਹਾ ਰਜਵਾਹੇ (ਨਹਿਰ) ਵਿਚ ਚੱਲ ਰਹੀ ਪਾਣੀ ਦੀ ਬੰਦੀ ਕਾਰਨ ਜਿੱਥੇ ਕਣਕ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ ਉੱਥੇ ਹੀ ਇਸ ਨਹਿਰ 'ਤੇ ਨਿਰਭਰ ਇਲਾਕੇ ਦੇ ਸਾਰੇ ਵਾਟਰ ਵਰਕਸ ਦੇ ਟੈਂਕ ...

ਪੂਰੀ ਖ਼ਬਰ »

ਆਈ. ਜੀ. ਐੱਮ. ਐੱਫ਼. ਫਰੂਕੀ ਨੇ ਪੁਲਿਸ ਕਰਮਚਾਰੀਆਂ ਨੂੰ ਜਾਰੀ ਕੀਤੇ ਸਿਹਤ ਕਾਰਡ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸ੍ਰੀ ਐਮ.ਐਫ਼.ਫਰੂਕੀ ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਨੇ ਤਿੰਨ ਜ਼ਿਲਿ੍ਹਆਂ ਦੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ

ਸਰਦੂਲਗੜ੍ਹ, 13 ਦਸੰਬਰ (ਪ. ਪ.)- ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਏਡਜ਼ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਦੱਸਿਆ ਕਿ ਵੈਨ ਬਲਾਕ ਦੇ 10 ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਇਸ ਬਿਮਾਰੀ ਸਬੰਧੀ ...

ਪੂਰੀ ਖ਼ਬਰ »

ਗਰੀਬਾਂ ਦੀਆਂ ਸਮੱਸਿਆਵਾਂ ਸਬੰਧੀ ਮੁੱਦਿਆਂ 'ਤੇ ਪੰਚਾਇਤੀ ਚੋਣਾਂ ਲੜੇਗੀ ਲਿਬਰੇਸ਼ਨ-ਸਮਾਉਂ

ਬੁਢਲਾਡਾ, 13 ਦਸੰਬਰ (ਸਵਰਨ ਸਿੰਘ ਰਾਹੀ)- ਇੱਥੇ ਸੀ. ਪੀ. ਆਈ. (ਐਮ. ਐਲ. ਲਿਬਰੇਸ਼ਨ) ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਪਾਰਟੀ ਦੇ ਸੂਬਾ ਸਕੱਤਰ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਰਾਜ ਅੰਦਰ ਬਣਨ ਵਾਲੀਆਂ ਨਵੀਆਂ ...

ਪੂਰੀ ਖ਼ਬਰ »

ਸ਼ਹੀਦੀ ਗੁਰਪੁਰਬ ਸਮਾਗਮਾਂ ਦੇ ਆਖ਼ਰੀ ਦਿਨ 32 ਪ੍ਰਾਣੀ ਗੁਰੂ ਵਾਲੇ ਬਣੇ

ਬੁਢਲਾਡਾ, 13 ਦਸੰਬਰ (ਸਵਰਨ ਸਿੰਘ ਰਾਹੀ)- ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਜਾਰੀ ਸਮਾਗਮਾਂ ਦੇ ਆਖ਼ਰੀ ਦਿਨ 32 ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਗੁਰੂ ਘਰ ਕਮੇਟੀ ...

ਪੂਰੀ ਖ਼ਬਰ »

ਲੇਖ ਮੁਕਾਬਲੇ ਦੀ ਜੇਤੂ ਵਿਦਿਆਰਥਣ ਦਾ ਸਨਮਾਨ

ਬੁਢਲਾਡਾ, 13 ਦਸੰਬਰ (ਸਵਰਨ ਸਿੰਘ ਰਾਹੀ)- ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਪਿਛਲੇ ਦਿਨੀਂ ਕਰਵਾਏ ਰਾਜ ਪੱਧਰੀ ਲੇਖ ਮੁਕਾਬਲਿਆਂ 'ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੀ ਵਿਦਿਆਰਥਣ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਵਿਖੇ ਹੋਏ ਸਮਾਗਮ ...

ਪੂਰੀ ਖ਼ਬਰ »

ਭਾਈ ਜੈਤਾ ਫਾਉਂਡੇਸਨ ਨੇ ਮੁਫ਼ਤ ਸਿੱਖਿਆ ਲਈ ਕੋਚਿੰਗ ਸੈਂਟਰ ਖੋਲ੍ਹੇ

ਬਰੇਟਾ, 13 ਦਸੰਬਰ (ਪ. ਪ.)- ਭਾਈ ਜੈਤਾ ਜੀ ਫਾਉਂਡੇਸ਼ਨ ਚੰਡੀਗੜ੍ਹ ਵਲੋਂ ਪੰਜਵੀਂ ਜਮਾਤ ਵਿਚ ਪੜ੍ਹਦੇ ਪੇਂਡੂ ਬੱਚਿਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਦੀ ਤਿਆਰੀ ਕਰਵਾਉਣ ਲਈ ਮੁਫ਼ਤ ਕੋਚਿੰਗ ਸੈਂਟਰ ਪਿੰਡ ਬਹਾਦਰਪੁਰ ਅਤੇ ਕੁੱਲਰੀਆਂ ਵਿਚ ਖੋਲ੍ਹੇ ਗਏ | ਸੈਂਟਰਾਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਾਨਸਾ/ਝੁਨੀਰ, 13 ਦਸੰਬਰ (ਸਟਾਫ਼ ਰਿਪੋਰਟਰ/ਨਿੱਜੀ ਪੱਤਰ ਪ੍ਰੇਰਕ)-ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਿਕਰਮ ਸਿੰਘ ਮੋਫਰ, ਕਾਂਗਰਸੀ ਆਗੂ ਰਾਮ ਸਿੰਘ ਸਰਦੂਲਗੜ੍ਹ, ਬਲਵਿੰਦਰ ਸਿੰਘ ਨਾਰੰਗ, ਮਨਜੀਤ ਸਿੰਘ ਰਾਣਾ, ਚਰਨਜੀਤ ਸਿੰਘ ਭੁੰਬਕ, ਅਰਸ਼ਦੀਪ ਸਿੰਘ ...

ਪੂਰੀ ਖ਼ਬਰ »

ਸਿਲਾਈ ਕੋਰਸ ਪੂਰਾ ਕਰਨ 'ਤੇ ਮਸ਼ੀਨਾਂ ਵੰਡੀਆਂ

ਬੁਢਲਾਡਾ, 13 ਦਸੰਬਰ (ਰਾਹੀ)- ਸ਼ਹੀਦ ਊਧਮ ਸਿੰਘ ਕਲੱਬ ਮਾਨਸਾ ਵਲੋਂ ਸੁਸਾਇਟੀ ਫ਼ਾਰ ਵਲੰਟੀਅਰ ਏਜੰਸੀ (ਨਾਰਥ) ਚੰਡੀਗੜ੍ਹ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ਦੀਆਂ ਗਰੀਬ, ਬੇਸਹਾਰਾ, ਜ਼ਰੂਰਤਮੰਦ ਲੜਕੀਆਂ ਅਤੇ ਵਿਧਵਾ ਔਰਤਾਂ ਲਈ ਪਿਛਲੇ 6 ਮਹੀਨਿਆਂ ਤੋਂ ਜਾਰੀ ਮੁਫ਼ਤ ...

ਪੂਰੀ ਖ਼ਬਰ »

ਏਡਜ਼ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਤਹਿਤ ਮੋਬਾਈਲ ਵੈਨ ਰਵਾਨਾ

ਬੁਢਲਾਡਾ, 13 ਦਸੰਬਰ (ਨਿ. ਪ. ਪ.)- ਸਿਹਤ ਵਿਭਾਗ ਵਲੋਂ ਜਾਰੀ ਏਡਜ਼ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਤਹਿਤ ਇੱਥੇ ਸਬ-ਡਵੀਜ਼ਨਲ ਸਿਵਲ ਹਸਪਤਾਲ ਵਿਖੇ ਪੁੱਜੀ ਜਾਗਰੂਕਤਾ ਵੈਨ ਨੂੰ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਦੀਪ ਸ਼ਰਮਾ ਨੇ ਇਸ ਖੇਤਰ ਦੇ ਪਿੰਡਾਂ 'ਚ ਪ੍ਰਚਾਰ ਕਰਨ ...

ਪੂਰੀ ਖ਼ਬਰ »

90 ਕਿੱਲੋ ਲਾਹਣ ਬਰਾਮਦ

ਜੋਗਾ, 13 ਦਸੰਬਰ (ਬਲਜੀਤ ਸਿੰਘ ਅਕਲੀਆ)- ਸਥਾਨਕ ਪੁਲਿਸ ਵਲੋਂ 90 ਕਿੱਲੋ ਲਾਹਣ ਫੜੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਅਕਲੀਆ ਵਿਖੇ ਹੌਲਦਾਰ ਧਰਮਪਾਲ ਦੀ ਅਗਵਾਈ ਵਿਚ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਦੌਰਾਨ ਪਾਰਟੀ ਨੇ ਕੁਲਵੰਤ ਸਿੰਘ ਦੇ ਘਰੋਂ 90 ਕਿੱਲੋ ...

ਪੂਰੀ ਖ਼ਬਰ »

ਧਰਨਾ ਮੁਲਤਵੀ

ਮਾਨਸਾ, 13 ਦਸੰਬਰ (ਸ. ਰਿ.)- ਪੰਜਾਬ ਕਿਸਾਨ ਯੂਨੀਅਨ ਵਲੋਂ 26 ਦਸੰਬਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ¢ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਐਡਵੋਕੇਟ ਬਲਕਰਨ ਸਿੰਘ ...

ਪੂਰੀ ਖ਼ਬਰ »

ਮੰਡੀ ਬੋਰਡ ਦੇ ਐਕਸੀਅਨ ਬੱਚਿਆਂ ਦੇ ਹੋਏ ਰੂ-ਬਰੂ

ਬੋਹਾ, 13 ਦਸੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਦੇ ਵਸਨੀਕ ਅਤੇ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਬੋਹਾ ਦੇ ਵਿਦਿਆਰਥੀ ਰਹੇ ਜਸਵਿੰਦਰ ਸਿੰਘ ਮਾਨ ਐਕਸੀਅਨ ਪੰਜਾਬ ਰਾਜ ਮੰਡੀ ਬੋਰਡ ਨੇ ਇੱਥੋਂ ਦੇ ਸਕੂਲ ਪੁੱਜ ਕੇ ਆਪਣੇ ਬਚਪਨ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਕੂਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX