ਤਾਜਾ ਖ਼ਬਰਾਂ


ਆਵਾਰਾ ਸਾਨ੍ਹ ਨੇ ਲਈ ਬਜ਼ੁਰਗ ਦੀ ਜਾਨ
. . .  1 minute ago
ਖਮਾਣੋਂ, 25 ਜੂਨ (ਪਰਮਵੀਰ ਸਿੰਘ)- ਇੱਥੋਂ ਦੇ ਨਜ਼ਦੀਕੀ ਪਿੰਡ ਰਾਵਣਾ ਦੇ ਇੱਕ ਬਜ਼ੁਰਗ ਦੀ ਆਵਾਰਾ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਧ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਬਜ਼ੁਰਗ...
ਅੱਜ ਦਾ ਵਿਚਾਰ
. . .  22 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਚਾਇਤੀ ਚੋਣਾਂ ਨੂੰ ਲੈ ਕੇ ਪੰਚਾਇਤ ਮੰਤਰੀ ਦੇ ਹਲਕੇ 'ਚ ਚੱਲੀਆਂ ਗੋਲੀਆਂ-ਔਰਤ ਸਮੇਤ 5 ਜ਼ਖ਼ਮੀ

ਕਿਲ੍ਹਾ ਲਾਲ ਸਿੰਘ/ਕਾਲਾ ਅਫਗਾਨਾ, 14 ਦਸੰਬਰ (ਬਲਬੀਰ ਸਿੰਘ, ਅਵਤਾਰ ਸਿੰਘ ਰੰਧਾਵਾ)-ਬਟਾਲਾ ਨੇੜਲੇ ਕਸਬਾ ਅਲੀਵਾਲ ਦੇ ਨਜ਼ਦੀਕੀ ਪਿੰਡ ਸੈਦਪੁਰ ਕਲਾਂ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀਆਂ ਤੇ ਕਾਂਗਰਸੀਆਂ 'ਚ ਹੋਏ ਝਗੜੇ ਦੌਰਾਨ ਸਾਬਕਾ ਅਕਾਲੀ ਸਰਪੰਚ ਦੀ ਪਤਨੀ ਤੇ 2 ਭਤੀਜਿਆਂ ਸਮੇਤ 5 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜ਼ਿਕਰਯੋਗ ਹੈ ਕਿ ਪੰਚਾਇਤ ਮੰਤਰੀ ਦੇ ਵਿਧਾਨ ਸਭਾ ਹਲਕੇ ਫ਼ਤਹਿਗੜ੍ਹ ਚੂੜੀਆਂ 'ਚ ਵਾਪਰੀ ਇਸ ਘਟਨਾ ਸਬੰਧੀ ਜ਼ਖ਼ਮੀ ਹੋਈ ਸਾਬਕਾ ਅਕਾਲੀ ਸਰਪੰਚ ਹਰਭਜਨ ਸਿੰਘ ਦੀ ਪਤਨੀ ਸਿਮਰਜੀਤ ਕੌਰ, ਜੋ ਕਿ ਆਂਗਣਵਾੜੀ ਵਰਕਰ ਹੈ | ਉਸ ਨੇ ਦੱਸਿਆ ਕਿ ਸਾਡੇ ਪਿੰਡ 'ਚ ਕਾਂਗਰਸ ਪਾਰਟੀ ਨਾਲ ਸਬੰਧਿਤ 2 ਧੜੇ ਸਰਪੰਚੀ ਲਈ ਦਾਅਵੇਦਾਰ ਹਨ, ਜਿਨ੍ਹਾਂ 'ਚੋਂ ਇਕ ਧੜੇ ਵਲੋਂ ਸਾਨੂੰ ਆਪਣੇ ਹੱਕ 'ਚ ਵੋਟਾਂ ਪਾਉਣ ਲਈ ਦਬਾਅ ਬਣਾਇਆ ਜਾ ਰਿਹਾ ਸੀ ਪਰ ਅਸੀਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਅਸੀਂ ਤਾਂ ਅਕਾਲੀ ਦਲ ਨਾਲ ਸਬੰਧਿਤ ਹਾਂ ਅਤੇ ਅਸੀਂ ਵੋਟਾਂ ਨਹੀਂ ਪਾਉਣੀਆਂ, ਜਿਸ ਕਾਰਨ ਅੱਜ ਜਦੋਂ ਮੇਰੇ ਪਤੀ ਕਿਸੇ ਮੁਕੱਦਮੇ ਦੀ ਤਰੀਕ ਭੁਗਤਣ ਲਈ ਚੱਲੇ ਸਨ ਅਤੇ ਮੈਂ ਆਪਣੀ ਡਿਊਟੀ ਜਾਣ ਲਈ ਆਪਣੇ 3 ਸਾਲਾ ਪੁੱਤਰ ਸਮੇਤ ਘਰੋਂ ਨਿਕਲੀ ਤਾਂ ਕਾਂਗਰਸੀ ਧਿਰ ਦਾ ਮਨਬੀਰ ਸਿੰਘ ਲਾਡੀ ਤੇ ਉਸ ਦਾ ਭਤੀਜਾ ਜਿਨ੍ਹਾਂ ਕੋਲ ਇਕ ਰਿਵਾਲਵਰ ਤੇ 315 ਬੋਰ ਰਾਈਫਲ ਸੀ, ਉਨ੍ਹਾਂ ਗੋਲੀਆਂ ਚਲਾ ਕੇ ਮੈਨੂੰ ਅਤੇ ਸਾਡੇ 2 ਹੋਰ ਪਰਿਵਾਰਕ ਮੈਂਬਰਾਂ ਹੁਸ਼ਿਆਰ ਸਿੰਘ ਤੇ ਮਨਜੀਤ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ, ਜਦਕਿ ਮੇਰੇ ਭਰਾ ਨੇ ਭੱਜ ਕੇ ਜਾਨ ਬਚਾਈ |
ਕੀ ਕਹਿਣਾ ਹੈ ਕਾਂਗਰਸੀ ਧਿਰ ਦਾ:-ਇਸ ਸਬੰਧੀ ਕਾਂਗਰਸੀ ਧਿਰ ਦੇ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਹ ਇਸ ਵਾਰ ਪੰਚਾਇਤੀ ਚੋਣ ਲੜ ਰਹੇ ਹਨ ਅਤੇ ਅਕਾਲੀ ਨਹੀਂ ਚਾਹੁੰਦੇ ਕਿ ਅਸੀਂ ਇਹ ਚੋਣ ਲੜੀਏ | ਉਹ ਪਹਿਲਾਂ ਵੀ ਸਾਡੇ ਪਰਿਵਾਰ ਨੂੰ ਧਮਕਾਉਂਦੇ ਆ ਰਹੇ ਹਨ ਅਤੇ ਇਸੇ ਕਰਕੇ ਝਗੜੇ ਦੌਰਾਨ ਸਾਡੇ ਬੇਟੇ ਲਵਦੀਪ ਸਿੰਘ ਤੇ ਜਗਪ੍ਰੀਤ ਸਿੰਘ ਉੱਪਰ ਹਮਲਾ ਕਰਕੇ ਗੋਲੀਆਂ ਮਾਰ ਦਿੱਤੀਆਂ |
ਰਵੀਕਰਨ ਸਿੰਘ ਕਾਹਲੋਂ ਨੇ ਜ਼ਖ਼ਮੀਆਂ ਦਾ ਹਾਲ ਪੁੱਛਿਆ:-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਮਾਝਾ ਜ਼ੋਨ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਨੇ ਸਿਵਲ ਹਸਪਤਾਲ ਬਟਾਲਾ 'ਚ ਦਾਖ਼ਲ ਜ਼ਖ਼ਮੀ ਅਕਾਲੀ ਵਰਕਰਾਂ ਦਾ ਹਾਲ-ਚਾਲ ਪੁੱਛਿਆ ਅਤੇ ਇਸ ਘਟਨਾ ਦੀ ਨਿੰਦਾ ਕੀਤੀ | ਉਪਰੰਤ ਉਹ ਆਪਣੇ ਵਰਕਰਾਂ ਨੂੰ ਇਨਸਾਫ਼ ਦੁਆਉਣ ਲਈ ਐੱਸ.ਐੱਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੂੰ ਵੀ ਮਿਲੇ |
ਕੀ ਕਹਿੰਦੇ ਹਨ ਐੱਸ.ਐੱਸ.ਪੀ. ਬਟਾਲਾ:-ਇਸ ਸਬੰਧੀ ਐੱਸ.ਐੱਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਇਸ ਘਟਨਾ ਸਬੰਧੀ ਦੋਹਾਂ ਧਿਰਾਂ ਦੇ ਬਿਆਨ ਲੈ ਕੇ ਜਾਂਚ ਕਰਨ ਉਪਰੰਤ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਕਾਂਗਰਸੀ ਧਿਰ ਵਲੋਂ ਪੱਤਰਕਾਰ ਨਾਲ ਬਦਸਲੂਕੀ:-ਉਕਤ ਘਟਨਾ ਸਬੰਧੀ ਕਵਰੇਜ ਕਰਨ ਗਏ ਇਕ ਪੱਤਰਕਾਰ ਨਾਲ ਕਾਂਗਰਸੀਆਂ ਵਲੋਂ ਬਦਸਲੂਕੀ ਕੀਤੀ ਗਈ | ਉਕਤ ਪੱਤਰਕਾਰ ਦਾ ਮੋਬਾਈਲ ਖੋਹ ਕੇ ਉਸ ਵਲੋਂ ਖਿੱਚੀਆਂ ਤਸਵੀਰਾਂ ਨਸ਼ਟ ਕਰਦਿਆਂ ਭੱਦੀ ਸ਼ਬਦਾਵਲੀ ਬੋਲੀ ਗਈ ਅਤੇ ਹੈਾਕੜ ਵਿਖਾਉਂਦਿਆਂ ਕਵਰੇਜ ਕਰਨ ਤੋਂ ਰੋਕਿਆ ਗਿਆ | ਪੱਤਰਕਾਰ ਨੇ ਵੇਖਿਆ ਤਾਂ ਇਕ ਡੀ.ਐੱਸ.ਪੀ., ਇਕ ਐੱਸ.ਐੱਚ.ਓ. ਅਤੇ ਹੋਰ ਏ.ਐੱਸ.ਆਈ. ਤੇ ਪੁਲਿਸ ਮੁਲਾਜ਼ਮ, ਕਾਂਗਰਸੀ ਆਗੂ ਮਨਬੀਰ ਸਿੰਘ ਲਾਡੀ ਦੇ ਘਰ 'ਚ ਗੁਪਤ ਬੈਠਕ ਕਰ ਰਹੇ ਸਨ ਅਤੇ ਅਚਨਚੇਤ ਪੱਤਰਕਾਰ ਦੇ ਉੱਥੇ ਪਹੁੰਚਣ 'ਤੇ ਸਾਰੇ ਅੱਗ ਬਬੂਲਾ ਹੋ ਗਏ |
ਗੌਰ ਕਰਨ ਵਾਲੀ ਗੱਲ ਹੈ ਕਿ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਾਰੇ ਅਸਲ੍ਹ•ਾ ਧਾਰਕਾਂ ਨੂੰ ਆਪਣੇ ਹਥਿਆਰ ਥਾਣੇ ਜਮ੍ਹ•ਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹੋਏ ਹਨ ਪਰ ਇਸ ਸਭ ਦੇ ਬਾਵਜੂਦ ਵੀ ਅੱਜ ਇਹ ਘਟਨਾ ਵਾਪਰ ਗਈ, ਜੋ ਕਿ ਪ੍ਰਸ਼ਾਸਨ ਤੇ ਪੁਲਿਸ 'ਤੇ ਗੰਭੀਰ ਸਵਾਲ ਪੈਦਾ ਕਰਦੀ ਹੈ |

ਅੱਜ ਤੋਂ ਪੰਚਾਇਤੀ ਚੋਣਾਂ ਲਈ ਭਰੇ ਜਾਣਗੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 14 ਦਸੰਬਰ (ਆਰਿਫ਼)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਅੱਜ 15 ਦਸੰਬਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ | ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਸਮੂਹ ਰਿਟਰਨਿੰਗ ਅਫ਼ਸਰਾਂ/ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਚੋਣਾਂ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਸਮਾਗਮ ਮੌਕੇ ਅਕਾਲੀ ਦਲ ਦੀ ਧੜੇਬੰਦੀ ਖੁੱਲ੍ਹ ਕੇ ਆਈ ਸਾਹਮਣੇ

ਡੇਰਾ ਬਾਬਾ ਨਾਨਕ, 14 ਦਸੰਬਰ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)-ਹਲਕੇ ਦੇ ਅਕਾਲੀ ਆਗੂਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਾਬਕਾ ਸਪੀਕਰ ਵਿਧਾਨ ਸਭਾ ਸ: ਨਿਰਮਲ ਸਿੰਘ ਕਾਹਲੋਂ ...

ਪੂਰੀ ਖ਼ਬਰ »

ਕਾਕੀ ਦੇ ਪ੍ਰਬੰਧਾਂ ਹੇਠ ਸ੍ਰੀ ਬੁਰਜ ਸਾਹਿਬ ਵਿਖੇ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਧਾਰੀਵਾਲ, 14 ਦਸੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਦੀ 98ਵੀਂ ਸਥਾਪਨਾ ਦਿਵਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ ਅਤੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਖ਼ਜ਼ਾਨਾ ਖ਼ਾਲੀ ਹੋਣ ਦੇ ਬਾਵਜੂਦ ਵਿਧਾਇਕਾਂ ਦੀਆਂ ਤਨਖ਼ਾਹਾਂ ਤੇ ਭੱਤਿਆ 'ਚ ਵਾਧਾ ਜਾਇਜ਼ ਨਹੀਂ : ਧਾਲੀਵਾਲ

ਬਟਾਲਾ, 14 ਦਸੰਬਰ (ਕਾਹਲੋਂ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦੇ ਸਰਦ ਰੁੱਤ ਸ਼ੈਸ਼ਨ ਦੇ ਆਖਰੀ ਦਿਨ ਚੰਡੀਗੜ੍ਹ 'ਚ ਆਪਣੇ ਵਿਧਾਇਕਾਂ ਦੀਆਂ ਤਨਖ਼ਾਹਾਂ ਤੇ ਭੱਤਿਆਂ 'ਚ ਕਰੀਬ 100 ਫ਼ੀਸਦੀ ਵਾਧਾ ਕੀਤਾ ਗਿਆ ਹੈ, ਜੋ ਕਿ ਬਿਲਕੁਲ ਜਾਇਜ਼ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਵਿਧਾਨ ਸਭਾ 'ਚ ਹਲਕਾ ਸ੍ਰੀ ਹਰਿਗੋਬਿੰਦਪੁਰ ਨਾਲ 'ਸਾਹਿਬ' ਸ਼ਬਦ ਜੋੜਨ ਦੀ ਆਵਾਜ਼ ਉਠਾਈ

ਬਟਾਲਾ, 14 ਦਸੰਬਰ (ਕਾਹਲੋਂ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਅੱਜ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਇਹ ਮੁੱਦਾ ਉਠਾਇਆ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚੋਂ ਇਕੋ-ਇਕ ਹਲਕਾ ਹੈ, ਜਿਸ ਦਾ ਨਾਂਅ ਛੇਵੇਂ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ

ਧਾਰੀਵਾਲ, 14 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਰਣੀਆਂ ਦੇ ਨਜ਼ਦੀਕ ਰੇਲ ਗੱਡੀ ਦੀ ਅਚਾਨਕ ਚਪੇਟ ਵਿਚ ਆਉਣ ਕਾਰਨ ਇਕ ਵਿਆਹੁਤਾ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਆ ਪਤਨੀ ਮਨਦੀਪ ਕੁਮਾਰ ਵਾਸੀ ਪਿੰਡ ਮੁਸਤਫਾਬਾਦ ਅੰਮਿ੍ਤਸਰ, ਜੋ ਆਪਣੇ ...

ਪੂਰੀ ਖ਼ਬਰ »

ਕਿਸਾਨ, ਸੰਘਰਸ਼ ਕਮੇਟੀਆਂ ਆਗੂਆਂ ਵਲੋਂ ਸਰਕਾਰ ਦਾ ਪੁਤਲਾ ਫ਼ੂਕ ਰੋਸ ਮੁਜ਼ਾਹਰਾ

ਸ੍ਰੀ ਹਰਿਗੋਬਿੰਦਪੁਰ, 14 ਦਸੰਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਹਰਿਗੋਬਿੰਦਪੁਰ ਬਲਾਕ ਜ਼ੋਨ ਦੇ ਆਗੂਆਂ ਵਲੋਂ ਬੱਤੀਆਂ ਵਾਲੇ ਚੌਕ ਸਥਿਤ ਰਾਣਾ ਸ਼ੂਗਰ ਮਿੱਲ ਡਵੀਜ਼ਨ ਦੇ ਦਫ਼ਤਰ ਮੂਹਰੇ ਗੰਨੇ ਦੀਆਂ ਪਰਚੀਆਂ ...

ਪੂਰੀ ਖ਼ਬਰ »

ਨੌਜਵਾਨ ਛਰੇ ਵੱਜਣ ਨਾਲ ਜ਼ਖ਼ਮੀ, ਕੋਈ ਗੋਲੀ ਨਹੀਂ ਚੱਲੀ-ਪਿੰਡ ਵਾਸੀ

ਬਟਾਲਾ, 14 ਦਸੰਬਰ (ਬੁੱਟਰ)-ਪਿੰਡ ਬਾਘਾ ਦੇ ਵਸਨੀਕ ਨੌਜਵਾਨ ਨੂੰ ਕੁਝ ਅਣਪਛਾਤੇ ਲੋਕਾਂ ਵਲੋਂ ਗੋਲੀ ਚਲਾ ਕੇ ਜ਼ਖ਼ਮੀ ਕੀਤੇ ਜਾਣ ਦੀ ਖ਼ਬਰ ਹੈ | ਸਥਾਨਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਨਵਜੋਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਬਾਘਾ ਨੇ ਦੱਸਿਆ ਕਿ ਉਹ ਆਪਣੀ ਰੇਹੜੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਗੁਰਦਾਸਪੁਰ, 14 ਦਸੰਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੀ ਸਥਾਪਨਾ ਦੇ 98 ਸਾਲ ਪੂਰੇ ਹੋ ਜਾਣ ਦੇ ਸਬੰਧ ਵਿਚ ਅੱਜ ਸਥਾਨਕ ਸ਼ਹਿਰ ਦੇ ਜੇਲ੍ਹ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਜ਼ਿਕਰਯੋਗ ਹੈ ਕਿ 12 ਦਸੰਬਰ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਕਾਨਵੈਂਟ ਸਕੂਲ 'ਚ ਰਿਕਸ਼ਾ ਚਾਲਕਾਂ ਵੱਡਾ ਦਿਨ ਮਨਾਇਆ

ਫਤਹਿਗੜ੍ਹ ਚੂੜੀਆਂ, 14 ਦਸੰਬਰ (ਧਰਮਿੰਦਰ ਸਿੰਘ ਬਾਠ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਸਕੂਲ ਦੇ ਡਾਇਰੈਕਟਰ ਫਾਦਰ ਪੌਲ ਅਤੇ ਪਿ੍ੰਸੀਪਲ ਸਿਸਟਰ ਵਿਲਫੀ ਦੀ ਰਹਿਨੁਮਾਈ ਹੇਠ ਰਿਕਸ਼ਾ ਚਾਲਕਾਂ ਨਾਲ ਮਿਲ ਕੇ ਕ੍ਰਿਸਮਸ ਦਿਹਾੜਾ ਮਨਾਇਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ 'ਚ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਾਗਮ

ਸ੍ਰੀ ਹਰਿਗੋਬਿੰਦਪੁਰ, 14 ਦਸੰਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ 'ਚ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਅਕਾਲੀ ਆਗੂਆਂ ਵਲੋਂ ਵੱਖ-ਵੱਖ ਰਖਵਾਏ ਗਏ ਦੋ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਬੀਬੀ ਨਵਦੀਪ ਕੌਰ ਦਾਦੂਵਾਲ ਸਰਬਸੰਮਤੀ ਨਾਲ ਪਿੰਡ ਦੇ ਸਰਪੰਚ ਚੁਣੇ ਗਏ

ਵਡਾਲਾ ਬਾਂਗਰ, 14 ਦਸੰਬਰ (ਭੁੰਬਲੀ/ਘੁੰਮਣ)-ਪਿੰਡ ਦੇ ਮੁਹਤਬਰਾਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਪੇਸ਼ ਕਰਦੇ ਹੋਏ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦਾਦੂਵਾਲ ਦੇ ਸੀਨੀ: ਕਾਂਗਰਸੀ ਆਗੂ ਅਮਰਜੀਤ ਸਿੰਘ ਦਾਦੂਵਾਲ ਦੀ ਨੂੰ ਹ ਬੀਬੀ ਨਵਦੀਪ ਕੌਰ ਨੂੰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਦੀਆਂ ਹੀ ਪੰਚਾਇਤਾਂ ਬਣਨਗੀਆਂ : ਸ਼ਾਹ ਭੋਮਾ

ਘੁਮਾਣ, 14 ਦਸੰਬਰ (ਬੰਮਰਾਹ)-ਪੰਚਾਇਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੀਆਂ ਹੀ ਪੰਚਾਇਤਾਂ ਬਣਨਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੀ ਇਸਤਰੀ ਵਿੰਗ ਦੀ ਬਲਾਕ ਸ੍ਰੀ ਹਰਿਗੋਬਿੰਦਪੁਰ ਦੀ ਪ੍ਰਧਾਨ ਜਸਵਿੰਦਰ ਕੌਰ ਸ਼ਾਹ ਭੋਮਾ ਤੇ ਸੀਨੀਅਰ ਕਾਗਰਸੀ ਆਗੂ ...

ਪੂਰੀ ਖ਼ਬਰ »

ਸਰਪੰਚੀ ਅਤੇ ਪੰਚੀ ਚੋਣਾਂ ਲੜਨ ਵਾਲੇ ਇਸਾਈਆਂ ਦਾ ਸਮਸੂਨ ਸੈਨਾ ਦੇਵੇਗੀ ਡੱਟ ਕੇ ਸਾਥ-ਮੋਨਟੀ

ਵਰਸੋਲਾ, 14 ਨਵੰਬਰ (ਵਰਿੰਦਰ ਸਹੋਤਾ)-ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ 'ਚ ਜਿਹੜੇ ਇਸਾਈ ਸਰਪੰਚੀ ਅਤੇ ਪੰਚੀ ਦੀ ਚੋਣ ਲਈ ਮੈਦਾਨ 'ਚ ਉਤਰਨਗੇ ਉਨ੍ਹਾਂ ਦਾ ਸਮਸੂਨ ਸੈਨਾ ਵਲੋਂ ਡੱਟ ਕੇ ਸਾਥ ਦਿੱਤਾ ਜਾਵੇਗਾ ਅਤੇ ਕਿਸੇ ਵਲੋਂ ਵੀ ਉਨ੍ਹਾਂ ਨਾਲ ਕੀਤੀ ਜਾਣ ...

ਪੂਰੀ ਖ਼ਬਰ »

ਬਸੰਤਕੋਟ 'ਚ ਪਿੰਡ ਦੇ ਲੋਕਾਂ ਵਲੋਂ ਸਰਬਸੰਮਤੀ ਨਾਲ ਗਰਾਮ ਪੰਚਾਇਤ ਦਾ ਗਠਨ

ਕੋਟਲੀ ਸੂਰਤ ਮੱਲ੍ਹੀ, 14 ਦਸੰਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਨੇੜਲੇ ਪਿੰਡ ਬਸੰਤਕੋਟ 'ਚ ਪਿੰਡ ਦੇ ਸਮੁੱਚੇ ਲੋਕਾਂ ਨੇ ਗੁਰਦੁਆਰਾ ਸਾਹਿਬ 'ਚ ਇਕੱਠ ਕਰਦਿਆਂ ਸਰਬਸੰਮਤੀ ਨਾਲ ਗਰਾਮ ਪੰਚਾਇਤ ਦਾ ਗਠਨ ਕਰਕੇ ਇਲਾਕੇ ਦੇ ਲੋਕਾਂ ਦੀ ...

ਪੂਰੀ ਖ਼ਬਰ »

ਪੁਲਿਸ ਨੂੰ ਚਕਮਾ ਦੇ ਕੇ ਹਵਾਲਾਤੀ ਫ਼ਰਾਰ

ਘੁਮਾਣ/ਪੰਜਗਰਾਈਆਂ, 14 ਦਸੰਬਰ (ਬੰਮਰਾਹ/ਬਲਵਿੰਦਰ ਸਿੰਘ)-ਅੱਜ ਜ਼ਿਲ•੍ਹਾ ਗੁਰਦਾਸਪੁਰ 'ਚ ਪੁਲਿਸ ਤਹਿਸੀਲ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਘੁਮਾਣ ਦੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਅਣਗਹਿਲੀ ਉਸ ਵੇਲੇ ਸਾਹਮਣੇ ਆਈ ਜਦੋਂ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਵਾਪਸ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਡੇਰਾ ਬਾਬਾ ਨਾਨਕ, 14 ਦਸੰਬਰ (ਹੀਰਾ ਸਿੰਘ ਮਾਂਗਟ)-ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਮਨਜਿੰਦਰ ਸਿੰਘ ਤੇ ਭਾਈ ਜਸਵਿੰਦਰ ...

ਪੂਰੀ ਖ਼ਬਰ »

ਗ੍ਰੀਨਲੈਂਡ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਮਾਪਤ

ਦੀਨਾਨਗਰ, 14 ਦਸੰਬਰ (ਸੰਧੂ/ਸੋਢੀ/ਸ਼ਰਮਾ)-ਗ੍ਰੀਨਲੈਂਡ ਪਬਲਿਕ ਸਕੂਲ ਦੀਨਾਨਗਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਚੇਅਰਮੈਨ ਪ੍ਰੋ: ਰਵਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਇਆ ਜਿਸ ਵਿਚ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਨੇ ਕਾਦੀਆਂ 'ਚ ਸਥਾਪਨਾ ਦਿਵਸ ਮਨਾਇਆ

ਕਾਲੀਆਂ, 14 ਦਸੰਬਰ (ਮਕਬੂਲ ਅਹਿਮਦ)-ਅਕਾਲੀ ਦਲ ਬਾਦਲ ਵਲੋਂ ਅੱਜ ਸਥਾਨਕ ਗੁਰਦੁਆਰਾ ਅਕਾਲਗੜ੍ਹ ਵਿਖੇ ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਨਗਰ ਕੌਾਸਲਰ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਅਤੇ ਸ਼ੋ੍ਰਮਣੀ ਅਕਾਲੀ ਦਲ 'ਚ ਹਾਲ 'ਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਆਰੰਭੀ ਮੁਹਿੰਮ ਪੱਖਪਾਤ ਤੇ ਰਾਜਨੀਤਕ ਦਖ਼ਲ ਅੰਦਾਜ਼ੀ ਦਾ ਸ਼ਿਕਾਰ

ਘਰੋਟਾ, 14 ਦਸੰਬਰ (ਸੰਜੀਵ ਗੁਪਤਾ)-ਬਲਾਕ ਵਿਕਾਸ ਤੇ ਪੰਚਾਇਤ ਮਹਿਕਮੇ ਵਲੋਂ ਘਰੋਟਾ ਵਿਚ ਨਾਜਾਇਜ਼ ਕਬਜ਼ੇ ਛਡਵਾਉਣ ਲਈ ਆਰੰਭੀ ਮੁਹਿੰਮ ਪੱਖਪਾਤ ਤੇ ਰਾਜਨੀਤਿਕ ਦਖ਼ਲ ਅੰਦਾਜ਼ੀ ਦੀ ਸ਼ਿਕਾਰ ਹੋ ਗਈ ਹੈ | ਮਹਿਕਮੇ ਵਲੋਂ ਚੁਣੀਂਦਾ ਦੁਕਾਨਾਂ ਨੰੂ ਨਿਸ਼ਾਨਾ ਬਣਾਇਆ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 14 ਦਸੰਬਰ (ਬਲਬੀਰ ਸਿੰਘ)-ਸ: ਰਵੀਕਰਨ ਸਿੰਘ ਕਾਹਲੋਂ ਪ੍ਰਧਾਨ ਯੂਥ ਅਕਾਲੀ ਦਲ ਮਾਝਾ ਜ਼ੋਨ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਓਠੀਆਂ ਸਾਹਿਬ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭੋਗ ...

ਪੂਰੀ ਖ਼ਬਰ »

ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਧਾਰੀਵਾਲ, 14 ਦਸੰਬਰ (ਸਵਰਨ ਸਿੰਘ)-ਇਥੌਾ ਨਜ਼ਦੀਕ ਇਤਿਹਾਸਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦੁਰ ਗੁਰਦਾਸ ਨੰਗਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਸੁਖਜਿੰਦਰ ਸਿੰਘ ਸੋਨੂੰ ...

ਪੂਰੀ ਖ਼ਬਰ »

ਸੀਵਰੇਜ ਬੋਰਡ ਵਲੋਂ ਸੀਵਰੇਜ ਦੀ ਸਾਂਭ-ਸੰਭਾਲ ਦੇ ਕੰਮ ਨੂੰ ਲੈ ਕੇ ਹੱਥ ਖੜ੍ਹੇ

ਗੁਰਦਾਸਪੁਰ, 14 ਦਸੰਬਰ (ਗੁਰਪ੍ਰਤਾਪ ਸਿੰਘ)-ਨਗਰ ਕੌਾਸਲ ਵੱਲ ਲਗਪਗ 2 ਕਰੋੜ 30 ਲੱਖ ਰੁਪਏ ਦਾ ਬਕਾਇਆ ਅਦਾ ਨਾ ਕਰਨ 'ਤੇ ਸੀਵਰੇਜ ਬੋਰਡ ਵਲੋਂ ਸ਼ਹਿਰ ਅੰਦਰ ਸੀਵਰੇਜ ਸਾਂਭ-ਸੰਭਾਲ ਦਾ ਕੰਮ ਨਾ ਕਰਨ ਦਾ ਵੱਡਾ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਘੁੜੱਕੇ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਊਧਨਵਾਲ, 14 ਦਸੰਬਰ (ਪਰਗਟ ਸਿੰਘ)-ਇੱਥੋਂ ਨਜ਼ਦੀਕ ਪਿੰਡ ਧੀਰਾ 'ਚ ਘੁੜੱਕੇ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਚੌਕੀ ਊਧਨਵਾਲ ਦੇ ਇੰਚਾਰਜ ਬਲਵਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਗਟ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਚੋਣ ਅਮਲੇ ਦੀਆਂ ਸਮੱਸਿਆਵਾਂ ਚੋਣ ਡਿਊਟੀ ਲਾਉਣ ਸਮੇਂ ਹੀ ਵਿਚਾਰਨ ਦੀ ਮੰਗ

ਬਟਾਲਾ, 14 ਦਸੰਬਰ (ਕਾਹਲੋਂ)-ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406, ਸੈਕਟਰ-22ਬੀ ਚੰਡੀਗੜ੍ਹ ਦੀ ਇਕਾਈ ਤਹਿਸੀਲ ਬਟਾਲਾ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਭਾਗੋਵਾਲ ਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ 'ਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਧਾਰਮਿਕ ਯਾਤਰਾ 'ਤੇ ਗਏ ਪਰਿਵਾਰ ਦੇ ਘਰ 'ਚ ਚੋਰੀ

ਕਾਦੀਆਂ, 14 ਦਸੰਬਰ (ਮਕਬੂਲ ਅਹਿਮਦ)-ਕਾਦੀਆਂ ਆਈ.ਟੀ.ਆਈ. ਦੇ ਨਜ਼ਦੀਕ ਨਿਵਾਸੀ ਕੁਲਦੀਪ ਸਿੰਘ ਨੇ ਆਪਣੇ ਘਰ ਵਿਚ ਚੋਰੀ ਹੋਣ ਦਾ ਸ਼ੱਕ ਪ੍ਰਗਟ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੱੁਤਰ ਅਤੇ ਨੂਹਾਂ ...

ਪੂਰੀ ਖ਼ਬਰ »

ਸ੍ਰੀ ਰਾਮ ਜਨਮ ਭੂਮੀ ਨਿਆਸ ਵਲੋਂ ਮੋਟਰਸਾਈਕਲ ਰੈਲੀ

ਪਠਾਨਕੋਟ, 14 ਦਸੰਬਰ (ਆਸ਼ੀਸ਼ ਸ਼ਰਮਾ)-ਸ੍ਰੀ ਰਾਮ ਜਨਮ ਭੂਮੀ ਨਿਆਸ ਪਠਾਨਕੋਟ/ਗੁਰਦਾਸਪੁਰ ਇਕਾਈ ਵਲੋਂ ਸੰਯੋਜਕ ਡਾ: ਅਨਿਲ ਮਹਾਜਨ ਅਤੇ ਉਪ ਸੰਯੋਜਕ ਅਜੇ ਦੀ ਪ੍ਰਧਾਨਗੀ ਹੇਠ ਇਕ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਮੋਟਰਸਾਈਕਲ ਰੈਲੀ ਨੰੂ ਡਾ: ਅਨਿਲ ਮਹਾਜਨ ਅਤੇ ਅਜੇ ...

ਪੂਰੀ ਖ਼ਬਰ »

ਨਗਰ ਨਿਗਮ ਦੇ ਮੇਅਰ ਨੇ ਲਗਾਏ ਵਿਧਾਇਕ 'ਤੇ ਗੰਭੀਰ ਦੋਸ਼

ਪਠਾਨਕੋਟ, 14 ਦਸੰਬਰ (ਨਿ.ਪ.ਪ)-ਨਗਰ ਨਿਗਮ ਪਠਾਨਕੋਟ ਵਿਚ 8 ਕਰੋੜ 17 ਲੱਖ ਰੁਪਏ ਗਲੀਆਂ ਅਤੇ ਸੜਕਾਂ ਲਈ ਪਾਸ ਹੋਣ ਅਤੇ ਜਨਵਰੀ ਦੇ ਪਹਿਲੇ ਹਫ਼ਤੇ ਇਨ੍ਹਾਂ ਦੇ ਟੈਂਡਰ ਲਾਉਣ ਦੀਆਂ ਖ਼ਬਰਾਂ ਦੇ ਬਾਅਦ ਇਸ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਲੜਾਈ ਮੇਅਰ ਅਤੇ ਵਿਧਾਇਕ ਵਿਚ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਮਾਮਲੇ 'ਚ ਐੱਸ. ਪੀ. ਨਵੇਦ ਪੀਰਯਾਦਾ ਦੀ ਗਵਾਹੀ 'ਤੇ ਜਿਰਾਹ ਜਾਰੀ

ਪਠਾਨਕੋਟ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਰੋਜ਼ਾਨਾ ਦੀ ਸੁਣਵਾਈ ਅਧੀਨ ਚੱਲ ਰਹੇ ਬਹੁਚਰਚਿਤ ਕਠੂਆ ਜਬਰ ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ਬੰਦ ਕਮਰੇ ...

ਪੂਰੀ ਖ਼ਬਰ »

ਅੱਜ ਤੋਂ 19 ਤੱਕ ਦਾਖ਼ਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ

ਪਠਾਨਕੋਟ, 14 ਦਸੰਬਰ (ਸੰਧੂ/ਆਰ. ਸਿੰਘ)-30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ 15 ਤੋਂ 19 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ, ਜਿਸ ਲਈ ਵੱਖ-ਵੱਖ ਬਲਾਕਾਂ ਲਈ ਵੱਖ-ਵੱਖ ਸਥਾਨਾਂ ਦੀ ਚੋਣ ਕਰ ਲਈ ਗਈ ਹੈ | ਇਹ ਜਾਣਕਾਰੀ ਸ੍ਰੀ ਰਾਮਵੀਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਦੇ ਚਾਰ ਟਰੈਕਟਰ ਚਾਲਕਾਂ ਤੋਂ ਵਸੂਲਿਆ 18 ਹਜ਼ਾਰ ਜੁਰਮਾਨਾ

ਪਠਾਨਕੋਟ, 14 ਦਸੰਬਰ (ਚੌਹਾਨ)-ਢਾਂਗੂ ਚੌਕੀ ਦੇ ਪ੍ਰਭਾਰੀ ਸੰਜੇ ਸ਼ਰਮਾ ਵਲੋਂ ਅੱਜ ਚੱਕੀ ਖੱਡ 'ਚ ਨਾਜਾਇਜ਼ ਮਾਈਨਿੰਗ ਕਰਦੇ ਹੋਏ ਚਾਰ ਟਰੈੱਕਟਰ ਚਾਲਕਾਂ ਦਾ ਚਲਾਨ ਕਰਕੇ 18800 ਰੁਪਏ ਜੁਰਮਾਨਾ ਵਸੂਲਿਆ | ਉੱਥੇ ਪੁਲਿਸ ਨੰੂ ਦੇਖ ਕੇ ਨਾਜਾਇਜ਼ ਮਾਈਨਿੰਗ ਕਰਦੀ ਜੇ.ਸੀ.ਬੀ. ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਬਾਰਠ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ
ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਸਥਾਪਨਾ ਦਿਵਸ

ਨਰੋਟ ਮਹਿਰਾ, 14 ਦਸੰਬਰ (ਰਾਜ ਕੁਮਾਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਪਾਰਟੀ ਦੇ ਸਥਾਪਨਾ ਦਿਵਸ ਨੰੂ ਸਮਰਪਿਤ ਸਜਾਏ ਗਏ ਧਾਰਮਿਕ ਦਿਵਾਨਾਂ ਤਹਿਤ ਜ਼ਿਲ੍ਹਾ ਅਕਾਲੀ ਦਲ ਜਥਾ ਪਠਾਨਕੋਟ ਵਲੋਂ ਇਤਿਹਾਸਕ ਅਸਥਾਨ ਗੁਰਦੁਆਰਾ ਬਾਰਠ ਸਾਹਿਬ ਵਿਖੇ ਸਾਹਿਬ ...

ਪੂਰੀ ਖ਼ਬਰ »

ਸਕਾਲਰਸ਼ਿਪ ਦਰਖ਼ਾਸਤਾਂ ਦੇ ਦਸਤਾਵੇਜ਼ਾਂ ਦੀ 20 ਤੋਂ ਪਹਿਲਾਂ-ਪਹਿਲਾਂ ਜਾਂਚ ਕਰਵਾਈ ਜਾਵੇ-ਘੰੁਮਣ

ਪਠਾਨਕੋਟ, 14 ਦਸੰਬਰ (ਆਰ. ਸਿੰਘ)-ਜ਼ਿਲ੍ਹਾ ਭਲਾਈ ਅਫ਼ਸਰ ਪਠਾਨਕੋਟ ਸੁਖਵਿੰਦਰ ਸਿੰਘ ਘੰੁਮਣ ਵਲੋਂ ਇਕ ਪੈੱ੍ਰਸ ਨੋਟ ਜਾਰੀ ਕਰਦਿਆਂ ਹੋਇਆ ਦੱਸਿਆ ਗਿਆ ਕਿ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਪੰਜਾਬ, ਚੰਡੀਗੜ੍ਹ ਵਲੋਂ ਲਾਗੂ ਕੀਤੀ ਗਈ ...

ਪੂਰੀ ਖ਼ਬਰ »

ਸਾਹਿਬਜ਼ਾਦਾ ਫ਼ਤਹਿ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਪਠਾਨਕੋਟ, 14 ਦਸੰਬਰ (ਆਰ. ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਪੁੱਤਰ ਸਾਹਿਬਜ਼ਾਦਾ ਫ਼ਤਹਿ ਸਿੰਘ ਦਾ ...

ਪੂਰੀ ਖ਼ਬਰ »

ਕੋਟਪਾ ਐਕਟ ਤਹਿਤ 7 ਲੋਕਾਂ ਦੇ ਚਲਾਨ ਕੱਟੇ

ਪਠਾਨਕੋਟ, 14 ਦਸੰਬਰ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਤਰਸੇਮ ਸਿੰਘ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਦੀ ਟੀਮ ਵਲੋਂ ਜਿਸ ਦੀ ਅਗਵਾਈ ਇੰਸਪੈਕਟਰ ਅਵਿਨਾਸ਼ ਸ਼ਰਮਾ ਕਰ ਰਹੇ ਸਨ | ਟੀਮ ਨੇ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ ਅਸਲ੍ਹਾ ਧਾਰਕਾਂ ਨੰੂ ਅਸਲ੍ਹਾ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਪਠਾਨਕੋਟ, 14 ਦਸੰਬਰ (ਚੌਹਾਨ)-ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੰੂ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਵਲੋਂ ਜ਼ਿਲ੍ਹੇ ਦੇ ਸਮੂਹ ਥਾਣਾ ਮੁਖੀਆਂ ਨੰੂ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX