ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  about 1 hour ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  about 2 hours ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 5 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 5 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 5 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 5 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 6 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 6 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 7 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 7 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 7 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 7 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 8 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 8 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 9 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 9 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 9 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 9 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 10 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 10 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 10 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 11 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 11 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 11 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 10 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 12 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 12 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 12 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 12 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 12 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 13 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 13 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 14 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 14 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 14 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 14 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 14 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 14 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 minute ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਕਪੂਰਥਲਾ / ਫਗਵਾੜਾ

ਅੱਜ ਤੋਂ ਸ਼ੁਰੂ ਹੋਵੇਗੀ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ-ਪੱਤਰ ਭਰਨ ਦੀ ਪ੍ਰਕਿਰਿਆ

ਫਗਵਾੜਾ, 14 ਦਸੰਬਰ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਦੇ 30 ਦਸੰਬਰ ਨੂੰ ਕਰਵਾਏ ਜਾਣ ਦੇ ਐਲਾਨ ਤੋਂ ਬਾਅਦ ਸੰਭਾਵਿਤ ਉਮੀਦਵਾਰਾਂ ਵਿਚ ਹਲਚਲ ਤੇਜ਼ ਹੋ ਗਈ ਹੈ | ਸਰਪੰਚ ਅਤੇ ਮੈਂਬਰ ਪੰਚਾਇਤ ਦੀ ਚੋਣ ਲੜਨ ਦੇ ਚਾਹਵਾਨ ਬੀ.ਡੀ.ਪੀ.ਓ. ਦਫ਼ਤਰ ਫਗਵਾੜਾ ਵਿਖੇ ਐਨ.ਓ.ਸੀ. ਹਾਸਲ ਕਰਨ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ | ਬੀ.ਡੀ.ਪੀ.ਓ. ਹਰਬਲਾਸ ਬਾਗਲਾ ਅਤੇ ਸੰਤੋਖ ਸਿੰਘ ਪੰਚਾਇਤ ਅਫ਼ਸਰ ਦੀ ਅਗਵਾਈ ਹੇਠ ਐਨ.ਓ.ਸੀ. ਜਾਰੀ ਕਰਨ ਦਾ ਕੰਮ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਾਉਂਟਰ ਲਗਾਏ ਗਏ ਹਨ | ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿਚ ਪੰਚਾਇਤ ਸਕੱਤਰ ਮਲਕੀਤ ਚੰਦ, ਜਗਜੀਤ ਸਿੰਘ, ਲਖਵਿੰਦਰ ਕਲੇਰ, ਸੰਜੀਵ ਕੁਮਾਰ, ਗੁਰਮੇਲ ਸਿੰਘ ਅਤੇ ਬਲਵਿੰਦਰ ਕੁਮਾਰ ਏ.ਈ. ਵਲੋਂ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਰਚੇ ਦਾਖਲ ਕਰਨ ਦੀ ਪ੍ਰਕ੍ਰਿਆ 15 ਦਸੰਬਰ ਤੋਂ ਸ਼ੁਰੂ ਕਰਕੇ 19 ਤੱਕ ਪੂਰੀ ਕੀਤੀ ਜਾਵੇਗੀ | 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਕੇ 21 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾਣਗੇ | ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ | ਵੋਟਾਂ ਪਾਉਣ ਦਾ ਕੰਮ 30 ਦਸੰਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੂਰਾ ਹੋਵੇਗਾ | ਨਤੀਜਿਆਂ ਦਾ ਐਲਾਨ ਵੀ 30 ਦਸੰਬਰ ਨੂੰ ਹੀ ਕਰ ਦਿੱਤਾ ਜਾਵੇਗਾ |

ਅਮਨ ਕਮੇਟੀ ਬਾਬਾ ਦਲੀਪ ਸਿੰਘ ਨੰਗਲ ਲੁਬਾਣਾ ਦੀ ਅਹਿਮ ਮੀਟਿੰਗ

ਬੇਗੋਵਾਲ, 14 ਦਸੰਬਰ (ਸੁਖਜਿੰਦਰ ਸਿੰਘ)- ਬੀਤੇ ਦਿਨ ਅਮਨ ਕਮੇਟੀ ਬਾਬਾ ਦਲੀਪ ਸਿੰਘ ਨੰਗਲ ਲੁਬਾਣਾ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਮੇਟੀ ਦੇ ਰਜਿਸਟਰਡ ਹੋਣ 'ਤੇ ਕਮੇਟੀ ਮੈਂਬਰਾਂ ਨੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਸੀ-ਪਾਈਟ ਵਿਖੇ ਮੁਫ਼ਤ ਕਰਵਾਈ ਜਾਵੇਗੀ ਫ਼ੌਜ 'ਚ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ

ਕਪੂਰਥਲਾ, 14 ਦਸੰਬਰ (ਸਡਾਨਾ)-ਹਾਲ ਹੀ ਵਿਚ ਜਲੰਧਰ ਵਿਖੇ ਹੋ ਰਹੀ ਫ਼ੌਜ ਦੀ ਭਰਤੀ ਰੈਲੀ ਵਿਚ ਸਰੀਰਕ ਅਤੇ ਮੈਡੀਕਲ ਵਿਚੋਂ ਪਾਸ ਹੋਏ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਦੀ ਤਿਆਰੀ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਵਿਚ ਯੋਗ ਅਤੇ ਤਜਰਬੇਕਾਰ ਕਰਮਚਾਰੀਆਂ ...

ਪੂਰੀ ਖ਼ਬਰ »

ਬੀ. ਐੱਡ ਕਾਲਜ ਦੇ ਵਿਦਿਆਰਥੀਆਂ ਨੂੰ ਰੋਲ ਨੰਬਰ ਨਾ ਮਿਲਣ ਦੀ ਸੂਰਤ 'ਚ ਧਰਨਾ

ਫਗਵਾੜਾ, 14 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਰਾਮਗੜ੍ਹੀਆ ਬੀ. ਐਡ. ਕਾਲਜ ਦੇ ਵਿਦਿਆਰਥੀਆਂ ਨੂੰ ਰੋਲ ਨੰਬਰ ਨਾ ਮਿਲਣ ਕਰਕੇ ਅੱਜ ਜਰਨੈਲ ਨੰਗਲ ਸੂਬਾ ਪ੍ਰਧਾਨ ਲੋਕ ਇਨਸਾਫ਼ ਪਾਰਟੀ ਐਸ. ਸੀ. ਵਿੰਗ ਤੇ ਇੰਚਾਰਜ ਦੁਆਬਾ ਜ਼ੋਨ ਦੀ ਅਗਵਾਈ ਵਿਚ ਵਿਦਿਆਰਥੀਆਂ ਤੇ ਮਾਪਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਖ਼ਾਲਸਾ ਪੰਥ ਦੀ ਸਿਰਮੌਰ ਜਥੇਬੰਦੀ ਹੈ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 14 ਦਸੰਬਰ (ਨਰੇਸ਼ ਹੈਪੀ, ਥਿੰਦ)- ਸ਼ੋ੍ਰਮਣੀ ਅਕਾਲੀ ਦਲ ਖ਼ਾਲਸਾ ਪੰਥ ਦੀ ਸਿਰਮੌਰ ਜਥੇਬੰਦੀ ਹੈ, ਜਿਸ ਨੇ ਪੰਜਾਬ ਦੇ ਗ਼ਰੀਬਾਂ ਦੀ ਹਮੇਸ਼ਾ ਬਾਂਹ ਫੜੀ ਹੈ, ਜਦਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬੀਆਂ ਨਾਲ ਧੋ੍ਰਹ ਕਮਾਇਆ ਹੈ, ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕਪੂਰਥਲਾ, 14 ਦਸੰਬਰ (ਅਮਰਜੀਤ ਕੋਮਲ)- ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਕਪੂਰਥਲਾ ਹਲਕੇ ਦੀ ਸਾਬਕਾ ਕਾਂਗਰਸੀ ਵਿਧਾਇਕਾ ਰਾਜਬੰਸ ਕੌਰ ...

ਪੂਰੀ ਖ਼ਬਰ »

ਆਮ ਜਨਤਾ ਤੱਕ ਪਹੁੰਚੇ ਸਿਹਤ ਸਹੂਲਤਾਂ ਦਾ ਲਾਭ-ਡਿਪਟੀ ਕਮਿਸ਼ਨਰ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ

ਕਪੂਰਥਲਾ, 14 ਦਸੰਬਰ (ਅ.ਬ.)-ਪੰਜਾਬ ਸਰਕਾਰ ਵੱਲੋਂ ਜੋ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਣਾ ਚਾਹੀਦਾ ਹੈ | ਇਹ ਸ਼ਬਦ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਕਹੇ | ...

ਪੂਰੀ ਖ਼ਬਰ »

ਪੈਨਸ਼ਨ ਡੇਅ ਸਬੰਧੀ ਸਮਾਗਮ 17 ਨੂੰ

ਕਪੂਰਥਲਾ, 14 ਦਸੰਬਰ (ਵਿ.ਪ੍ਰ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਵਲੋਂ 17 ਦਸੰਬਰ ਨੂੰ 11 ਵਜੇ ਗੁਰੂ ਨਾਨਕ ਲਾਇਬ੍ਰੇਰੀ ਕਪੂਰਥਲਾ ਦੇ ਸ਼ਹੀਦ ਊਧਮ ਸਿੰਘ ਹਾਲ ਵਿਚ ਪੈਨਸ਼ਨ ਡੇਅ ਸਬੰਧੀ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਐਸੋਸੀਏਸ਼ਨ ਦੇ ਜਨਰਲ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਸਕੱਤਰ 31 ਤੋਂ ਪਹਿਲਾਂ ਸਿੱਖਿਆ ਫ਼ੰਡ ਦਾ ਹਿੱਸਾ ਜਮ੍ਹਾਂ ਕਰਵਾਉਣ-ਬਿਕਰਮਜੀਤ ਸਿੰਘ

ਕਪੂਰਥਲਾ, 14 ਦਸੰਬਰ (ਵਿ. ਪ੍ਰ.)- ਸਹਿਕਾਰੀ ਸਭਾ ਦੇ ਸਕੱਤਰ 31 ਦਸੰਬਰ ਤੋਂ ਪਹਿਲਾਂ ਸਿੱਖਿਆ ਫ਼ੰਡ ਦਾ ਆਪਣਾ ਹਿੱਸਾ ਜਮ੍ਹਾ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਬੈਂਕ ਦੀ ਚੋਣ ਤੇ ਹੋਰ ਸਹਿਕਾਰਤਾ ਵਿਭਾਗ ਨਾਲ ਸਬੰਧਤ ਚੋਣ ਵਿਚ ਵੋਟ ਦੇਣ ਵਿਚ ਕੋਈ ਮੁਸ਼ਕਿਲ ਨਾ ਆਵੇ | ਇਹ ...

ਪੂਰੀ ਖ਼ਬਰ »

ਲੱਖਣ ਕੇ ਪੱਡਾ ਵਾਸੀਆਂ ਨੇ ਕੀਤੀ ਪਹਿਲ, ਸ਼ੀਲਾ ਦੇਵੀ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਇਆ

ਨਡਾਲਾ, 14 ਦਸੰਬਰ (ਮਾਨ)- ਪੰਜਾਬ ਭਰ ਵਿਚ ਪੰਚਾਇਤਾਂ ਦੀਆਂ ਚੋਣਾਂ ਦਾ ਬਿਗਲ ਵੱਜਣ ਦੇ ਬਾਅਦ ਪਿੰਡਾਂ ਵਿਚ ਚੋਣ ਮੈਦਾਨ ਗਰਮ ਹੋ ਗਿਆ ਹੈ ਜਿੱਥੇ ਪੰਚ ਸਰਪੰਚ ਬਣਨ ਦੇ ਚਾਹਵਾਨਾਂ ਵਲੋਂ ਕਾਗ਼ਜ਼ ਪੱਤਰ ਤਿਆਰ ਕਰਨ ਲਈ ਦੌੜ ਭੱਜ ਤੇਜ਼ ਕਰ ਦਿੱਤੀ ਹੈ | ਉੱਥੇ ਬਲਾਕ ਢਿਲਵਾਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਨੰਗਲ ਲੁਬਾਣਾ ਸਕੂਲ ਵਿਚ 9 ਪਿੰਡਾਂ ਦੀਆਂ ਨਾਮਜ਼ਦਗੀਆਂ ਹੋਣਗੀਆਂ

ਬੇਗੋਵਾਲ, 14 ਦਸੰਬਰ (ਸੁਖਜਿੰਦਰ ਸਿੰਘ)- ਗਰਾਮ ਪੰਚਾਇਤਾਂ ਦੀਆਂ ਹੋ ਰਹੀਆਂ 30 ਦਸੰਬਰ ਦੀਆਂ ਚੋਣਾਂ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਲੁਬਾਣਾ ਵਿਚ 9 ਪਿੰਡ ਦੀਆਂ ਨਾਮਜਦਗੀਆਂ ਹੋਣਗੀਆਂ | ਇਸ ਸਬੰਧੀ ਪਿ੍ੰਸੀਪਲ ਕਮ ਆਰ.ਓ. ਨੇ ਦੱਸਿਆ ਕਿ ਤਲਵੰਡੀ ਕੂਕਾ, ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਤੋਂ ਪਹਿਲਾਂ ਪਿੰਡ ਬਬੇਲੀ ਦੇ ਅੱਠ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥ

ਫਗਵਾੜਾ, 14 ਦਸੰਬਰ (ਤਰਨਜੀਤ ਸਿੰਘ ਕਿੰਨੜਾ)- ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਹਲਕਾ ਵਿਧਾਨਸਭਾ ਫਗਵਾੜਾ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਇਕ ਹੋਰ ਵੱਡਾ ਝਟਕਾ ਦਿੰਦੇ ਹੋਏ ਹੁਣ ਪਿੰਡ ਬਬੇਲੀ ਦੇ ਅੱਠ ਪਰਿਵਾਰਾਂ ਨੇ ਵੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਪੰਚਾਇਤ ਚੋਣਾਂ 'ਚ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਅਕਾਲੀ ਆਗੂ ਇੱਕਜੁੱਟ ਹੋ ਕੇ ਕੰਮ ਕਰਨ-ਪਰਮਜੀਤ ਸਿੰਘ

ਕਪੂਰਥਲਾ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ ਤਦ ਹੀ ਅਸੀਂ ਸਿਆਸੀ ਵਿਰੋਧੀਆਂ ਦਾ ਡਟ ਕੇ ਮੁਕਾਬਲਾ ਕਰ ਸਕਦੇ ਹਾਂ | ਇਹ ਸ਼ਬਦ ਪਰਮਜੀਤ ਸਿੰਘ ...

ਪੂਰੀ ਖ਼ਬਰ »

ਪ੍ਰੇਮ ਚੰਦ ਨਮਿਤ ਅੰਤਿਮ ਅਰਦਾਸ 20 ਨੂੰ

ਢਿਲਵਾਂ, 14 ਦਸੰਬਰ (ਸੁਖੀਜਾ, ਪਲਵਿੰਦਰ)-ਸਮਾਜ ਸੇਵਕ ਪ੍ਰੇਮ ਚੰਦ ਢਿਲਵਾਂ ਜਿਹਨਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਅਤੇ ਪ੍ਰਾਥਨਾ ਸਭਾ ਮਹੱਲਾ ਅਵਤਾਪੁਰ ਢਿਲਵਾਂ ਵਿਖੇ 20 ਦਸੰਬਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਹੋਵੇਗੀ | ਉਪਰੰਤ ਇਲਾਕੇ ...

ਪੂਰੀ ਖ਼ਬਰ »

ਲਾਇਸੰਸੀ ਹਥਿਆਰ ਥਾਣੇ ਜਮ੍ਹਾਂ ਕਰਾਏ ਜਾਣ- ਡੀ.ਸੀ.

ਤਲਵੰਡੀ ਚੌਧਰੀਆਂ, 14 ਦਸੰਬਰ (ਪਰਸਨ ਲਾਲ ਭੋਲਾ)-ਪੰਚਾਇਤੀ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਐਸ.ਐਚ.ਓ. ਜਰਨੈਲ ਸਿੰਘ ਥਾਣਾ ਤਲਵੰਡੀ ਚੌਧਰੀਆਂ ਨੇ ਲਾਇਸੰਸੀ ਅਸਲ੍ਹਾ ਧਾਰਕਾਂ ਨੂੰ ਅਪੀਲ ...

ਪੂਰੀ ਖ਼ਬਰ »

ਇਲੈੱਕਸ਼ਨ ਰੂਲ ਤਹਿਤ ਕੋਈ ਵੀ ਉਮੀਦਵਾਰ ਪਿੰਡ ਦੇ ਕਿਸੇ ਵੀ ਵਾਰਡ ਤੋਂ ਚੋਣ ਲੜ ਸਕਦਾ ਹੈ-ਭੁੱਲਰ ਕਿਹਾ, ਉਮੀਦਵਾਰ ਫ਼ੀਸ ਰਿਟਰਨਿੰਗ ਅਫ਼ਸਰ ਕੋਲ ਹੀ ਜਮ੍ਹਾਂ ਕਰਵਾਉਣ

ਕਪੂਰਥਲਾ, 14 ਦਸੰਬਰ (ਅਮਰਜੀਤ ਕੋਮਲ)- ਪੰਚਾਇਤ ਚੋਣਾਂ ਲਈ ਪਿੰਡਾਂ ਵਿਚ ਬਣਾਏ ਗਏ ਵਾਰਡਾਂ ਵਿਚ ਉਸੇ ਵਾਰਡ ਦੇ ਉਮੀਦਵਾਰ ਚੋਣ ਲੜਨ ਸਬੰਧੀ ਲੋਕਾਂ ਦੇ ਮਨਾਂ ਵਿਚ ਪਾਏ ਜਾ ਰਹੇ ਭਰਮ ਭੁਲੇਖੇ ਦੂਰ ਕਰਦਿਆਂ ਅਵਤਾਰ ਸਿੰਘ ਭੁੱਲਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਅਕਾਲੀ ਆਗੂਆਂ ਵਲੋਂ ਜਥੇ: ਰਣਜੀਤ ਸਿੰਘ ਖੋਜੇਵਾਲ ਦਾ ਸਨਮਾਨ

ਕਪੂਰਥਲਾ, 14 ਦਸੰਬਰ (ਵਿ. ਪ੍ਰ.)- ਮਾਰਕੀਟ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਅੱਜ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਏ ...

ਪੂਰੀ ਖ਼ਬਰ »

ਈਜ਼ੀ ਵੀਜ਼ਾ ਦਫ਼ਤਰ ਜਲੰਧਰ 'ਚ ਈਜ਼ੀ ਵੀਜ਼ੇ ਸਬੰਧੀ ਫ੍ਰੀ ਸੈਮੀਨਾਰ ਅੱਜ ਤੋਂ

ਜਲੰਧਰ, 14 ਦਸੰਬਰ (ਅ. ਬ.)-ਕੈਨੇਡਾ ਦੀ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਐਸ.ਡੀ.ਐਮ. ਭੁਲੱਥ ਵਲੋਂ ਵੋਟ ਬਣਾਉਣ ਤੇ ਉਸ ਦੀ ਯੋਗ ਵਰਤੋਂ ਬਾਰੇ ਸੈਮੀਨਾਰ

ਬੇਗੋਵਾਲ, 14 ਦਸੰਬਰ (ਸੁਖਜਿੰਦਰ ਸਿੰਘ)- ਅੱਜ ਸਥਾਨਕ ਸੰਤ ਪ੍ਰੇਮ ਸਿੰਘ ਕਰਮਸਰ ਕਾਲਜ ਬੇਗੋਵਾਲ ਵਿਚ ਐਸ.ਡੀ.ਐਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਨੌਜਵਾਨ ਵਰਗ ਨੂੰ ਵੋਟ ਬਣਾਉਣ ਤੇ ਉਸ ਦੀ ਯੋਗ ਵਰਤੋਂ ਬਾਰੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਮਿਲਣ 'ਤੇ ਇੰਜੀਨੀਅਰ ਸੰਘਾ ਦੇ ਸਨਮਾਨ 'ਚ ਸਮਾਗਮ

ਕਾਲਾ ਸੰਘਿਆਂ, 14 ਦਸੰਬਰ (ਸੰਘਾ)- ਸਥਾਨਕ ਸੰਤ ਹੀਰਾ ਦਾਸ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਸੇਵਾ ਮੁਕਤ ਇੰਜੀਨੀਅਰ ਸੀਤਲ ਸਿੰਘ ਸੰਘਾ ਨੂੰ ਬਿਜਲੀ ਬੋਰਡ 'ਚ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਈਆਂ ਸੇਵਾਵਾਂ ਕਰਕੇ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਲਾਈਫ਼ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰੋਂ ਸਾਮਾਨ ਅਤੇ ਨਕਦੀ ਚੋਰੀ

ਫਗਵਾੜਾ, 14 ਦਸੰਬਰ (ਹਰੀਪਾਲ ਸਿੰਘ)-ਸਥਾਨਕ ਸਿਟੀ ਹਾਰਟ ਨਗਰ ਦੇ ਵਿੱਚ ਅੱਜ ਦਿਨ-ਦਿਹਾੜੇ ਚੋਰ ਮੋਬਾਈਲ ਤੇ ਨਕਦੀ ਆਦਿ ਚੋਰੀ ਕਰਕੇ ਲੈ ਗਏ ਹਨ | ਸਿਟੀ ਹਾਰਟ ਨਗਰ ਦੇ ਵਸਨੀਕ ਰਾਜਾ ਰਾਮ ਪੁੱਤਰ ਭੂਰਾ ਰਾਮ ਨੇ ਦੱਸਿਆ ਕਿ ਉਹ ਇਸ ਇਲਾਕੇ ਦੇ ਵਿੱਚ ਕਿਰਾਏ ਦੇ ਮਕਾਨ ਵਿੱਚ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਫਗਵਾੜਾ, 14 ਦਸੰਬਰ (ਵਾਲੀਆ)-ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ.) ਫਗਵਾੜਾ ਵਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮਹੀਨੇਵਾਰ ਮੁਫਤ ਰਾਸ਼ਨ ਵੰਡ ਸਮਾਗਮ ਸੁਸਾਇਟੀ ਦੇ ਦਫ਼ਤਰ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਸਥਾਪਨਾ ਦਿਵਸ ਮਨਾਇਆ

ਫਗਵਾੜਾ, 14 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਅੰਦਰ 550 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ ਖੋਲ੍ਹੇ ਜਾਣ ਦੀ ਮੰਗ

ਸੁਲਤਾਨਪੁਰ ਲੋਧੀ, 14 ਦਸੰਬਰ (ਨਰੇਸ਼ ਹੈਪੀ, ਥਿੰਦ)- ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੰਵਲਨੈਣ ਸਿੰਘ ਕੇਨੀ ...

ਪੂਰੀ ਖ਼ਬਰ »

ਸਾਬਕਾ ਫੌਜੀ ਸਿਪਾਹੀ ਗੁਰਨਾਮ ਸਿੰਘ ਦਾ ਸਿਧਵਾਂ ਦੋਨਾ ਵਿਖੇ ਅੰਤਿਮ ਸੰਸਕਾਰ

ਸਿਧਵਾਂ ਦੋਨਾਂ, 14 ਦਸੰਬਰ (ਅਵਿਨਾਸ਼ ਸ਼ਰਮਾ)- ਫ਼ੌਜ ਦੀ ਸਿੱਖ ਬਟਾਲੀਅਨ 'ਚ ਬਤੌਰ ਸਿਪਾਹੀ ਰਿਟਾਇਰ ਹੋਏ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਵਫ਼ਾਦਾਰ ਸਿਪਾਹੀ ਜਥੇਦਾਰ ਗੁਰਨਾਮ ਸਿੰਘ ਗਿੱਲ ਸਿਧਵਾਂ ਦੋਨਾ ਦਾ ਬੀਤੇ ਦਿਨੀਂ ਦਿਲ ਦੀ ਧੜਕਣ ਰੁਕ ਜਾਣ ਕਾਰਨ ...

ਪੂਰੀ ਖ਼ਬਰ »

ਜੇਤੂ ਰਹੇ ਖਿਡਾਰੀਆਂ ਦਾ ਫਗਵਾੜਾ 'ਚ ਭਰਵਾਂ ਸਵਾਗਤ

ਫਗਵਾੜਾ, 14 ਦਸੰਬਰ (ਚਾਵਲਾ)- ਇੰਟਰਨੈਸ਼ਨਲ ਸਪੋਰਟਸ ਐਸੋਸੀਏਸ਼ਨ ਫਗਵਾੜਾ ਦੇ ਸਰਪ੍ਰਸਤ ਇੰਦਰ ਸਿੰਘ, ਚੇਅਰਮੈਨ ਕੇ.ਕੇ. ਸਰਦਾਨਾ, ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਪ੍ਰਧਾਨ ਜਸਪਾਲ ਸਿੰਘ, ਸੀਨੀਅਰ ਵਾਈਸ ਪ੍ਰਧਾਨ ਸ਼ੀਤਲ ਸਿੰਘ ਨੇ ਅੱਜ ਡਾ: ਬੀ.ਸੀ.ਸੀ. ਰਾਏ ਫੁੱਟਬਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX