ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  17 minutes ago
ਮੋਗਾ, 17 ਜਨਵਰੀ - ਮੋਗਾ ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਮੌਤ ਹੋ ਗਈ ਹੈ ਤੇ 5 ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ...
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  26 minutes ago
ਜਲੰਧਰ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। ਇਨ੍ਹਾਂ ਨੂੰ ਇਕੱਠੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ...
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  44 minutes ago
ਨਵੀਂ ਦਿੱਲੀ, 17 ਜਨਵਰੀ - ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ। ਇਸ ਨਾਲ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ, ਰਾਜਧਾਨੀ...
ਅੱਜ ਦਾ ਵਿਚਾਰ
. . .  57 minutes ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 1 hour ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 1 hour ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 1 hour ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  11 minutes ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  39 minutes ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫਰੀਦਕੋਟ / ਮੁਕਤਸਰ

ਵਿਕਾਸ ਕਾਰਜਾਂ 'ਤੇ ਕਾਂਗਰਸੀ ਝੂਠ ਦੀ ਰਾਜਨੀਤੀ ਕਰ ਰਹੇ ਹਨ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 15 ਦਸੰਬਰ (ਜਸਵੰਤ ਸਿੰਘ ਪੁਰਬਾ)-ਸੱਤਾਧਾਰੀ ਪਾਰਟੀ ਦੇ ਆਗੂਆਂ ਵਲੋਂ ਫ਼ਰੀਦਕੋਟ ਦੇ ਵਿਕਾਸ ਲਈ ਸ਼ੁਰੂ ਕੀਤੇ ਗਏ ਤਿੰਨ ਵੱਡੇ ਪ੍ਰਾਜੈਕਟਾਂ ਸਬੰਧੀ ਫ਼ੰਡ ਜਾਰੀ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਅਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕਾਂਗਰਸੀ ਇਸ ਮਾਮਲੇ ਵਿਚ ਝੂਠ ਦੀ ਰਾਜਨੀਤੀ ਕਰ ਰਹੇ ਹਨ | ਉਨ੍ਹਾਂ ਨੇ ਕਾਂਗਰਸੀ ਆਗੂਆਂ 'ਤੇ ਇਹ ਪਲਟਵਾਰ ਅੱਜ ਇਥੇ ਪ੍ਰੈਸ ਕਾਨਫਰੰਸ ਕਰਕੇ ਕੀਤਾ | ਫ਼ਰੀਦਕੋਟ ਵਿਖੇ ਚੱਲ ਰਹੇ ਤਿੰਨ ਵੱਡੇ ਵਿਕਾਸ ਕਾਰਜਾਂ ਤਲਵੰਡੀ ਫ਼ਾਟਕ ਓਵਰਬਿ੍ਜ, ਰਾਜਾ ਮਾਈਨਰ ਪ੍ਰਾਜੈਕਟ ਅਤੇ ਸ਼ਹਿਰ ਵਿਚ ਪਾਏ ਜਾ ਰਹੇ ਸੀਵਰੇਜ ਬਾਰੇ ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਤਿੰਨੇ ਪ੍ਰਾਜੈਕਟ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕਰਵਾਏ ਗਏ ਅਤੇ ਉਸ ਵੇਲੇ ਹੀ ਇਨ੍ਹਾਂ ਲਈ ਗਰਾਂਟਾਂ ਜਾਰੀ ਕੀਤੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਕਾਂਗਰਸ ਦੀ ਸਰਕਾਰ ਬਣਿਆਂ 2 ਸਾਲ ਹੋਣ ਵਾਲੇ ਹਨ ਪਰ ਅਜੇ ਤੱਕ ਉਨ੍ਹਾਂ ਨੇ ਇਨ੍ਹਾਂ ਤਿੰਨਾ ਪ੍ਰਾਜੈਕਟਾਂ ਬਾਰੇ ਇਕ ਪੈਸਾ ਵੀ ਜਾਰੀ ਨਹੀਂ ਕੀਤਾ ਅਤੇ ਸਿਰਫ਼ ਇਸ ਮਾਮਲੇ ਵਿਚ ਬਿਨਾਂ ਕੋਈ ਠੋਸ ਸਬੂਤ ਪੇਸ਼ ਕੀਤਿਆਂ ਝੂਠ ਦੀ ਰਾਜਨੀਤੀ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਓਵਰਬਿ੍ਜ ਕੇਂਦਰ ਸਰਕਾਰ ਦਾ ਪ੍ਰਾਜੈਕਟ ਹੈ ਅਤੇ ਪੰਜਾਬ ਸਰਕਾਰ ਦੀ ਉਸ ਵਿਚ ਕੋਈ ਹਿੱਸੇਦਾਰੀ ਨਹੀਂ ਹੈ, ਸਿਰਫ਼ ਇਕ ਕਰੋੜ ਰੁਪਏ ਜ਼ਮੀਨ ਅਕਵਾਇਰ ਕਰਨ 'ਤੇ ਖਰਚ ਹੋਣੇ ਸਨ, ਜੋ ਸਰਕਾਰ ਅਜੇ ਤੱਕ ਨਹੀਂ ਕਰ ਸਕੀ | ਰਾਜਾ ਮਾਈਨਰ ਬਾਰੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 4 ਕਰੋੜ 80 ਲੱਖ ਰੁਪਏ ਦੇ ਕਰੀਬ ਦਾ ਸੀ ਜੋ ਅਕਾਲੀ ਸਰਕਾਰ ਨੇ ਜਾਰੀ ਕਰ ਦਿੱਤੇ ਹਨ, ਪਰ ਉਸ ਤੋਂ ਬਾਅਦ ਪਾਈਪਾਂ ਪਾਉਣ ਲਈ ਮਨਜ਼ੂਰੀਆਂ ਨਾ ਮਿਲਣ ਕਰਕੇ ਇਹ ਪ੍ਰਾਜੈਕਟ ਲਮਕਿਆ ਹੈ | ਸ਼ਹਿਰ ਵਿਚ ਪਾਏ ਜਾ ਰਹੇ ਸੀਵਰੇਜ ਪ੍ਰੋਜੈਕਟ ਸਾਰੇ ਬੰਟੀ ਰੋਮਾਣਾ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਆਖਰੀ 6 ਮਹੀਨਿਆਂ ਵਿਚ ਇਸ ਪ੍ਰੋਜੈਕਟ ਦਾ 20 ਫ਼ੀਸਦੀ ਕੰਮ ਪੂਰਾ ਹੋ ਚੁੱਕਿਆ ਸੀ, ਪਰ ਹੁਣ ਕਾਂਗਰਸ ਦੀ ਸਰਕਾਰ ਬਣੀ ਨੂੰ 2 ਸਾਲ ਦੇ ਕਰੀਬ ਸਮਾਂ ਹੋ ਚੁੱਕਿਆ ਹੈ ਅਤੇ ਇਸ ਪ੍ਰੋਜੈਕਟ ਦਾ ਇਸ ਸਮੇਂ ਦੌਰਾਨ ਸਿਰਫ਼ 10 ਫ਼ੀਸਦੀ ਕੰਮ ਹੋਇਆ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਕੰਮ ਰੁਕੇ ਹੋਏ ਹਨ ਅਤੇ ਸ਼ਹਿਰ ਦੀਆਂ ਸੜਕਾਂ ਦੀ ਬੁਰੀ ਹਾਲਤ ਹੈ | ਉਨ੍ਹਾਂ ਅਪੀਲ ਕੀਤੀ ਕਿ ਕਾਂਗਰਸੀ ਆਪਣੇ ਕੰਮ ਕਰਨ ਅਤੇ ਅਕਾਲੀ ਦਲ ਵਲੋਂ ਕੀਤੇ ਕੰਮਾਂ ਉੱਪਰ ਆਪਣੀ ਮੋਹਰ ਲਗਾਉਣ ਦੀ ਕੋਸ਼ਿਸ਼ ਨਾ ਕਰਨ | ਇਸ ਮੌਕੇ ਲਖਵੀਰ ਸਿੰਘ ਅਰਾਈਆਂਵਾਲਾ, ਗੁਰਤੇਜ ਸਿੰਘ ਗਿੱਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸਤੀਸ਼ ਗਰੋਵਰ, ਹਰਬੰਸ ਸਿੰਘ ਰੋਮਾਣਾ, ਵਿਜੈ ਛਾਬੜਾ, ਕੁਲਤਾਰ ਸਿੰਘ ਖੋਸਾ, ਸ਼ੇਰ ਸਿੰਘ, ਲਛੱਮਣ ਸਿੰਘ ਗੋਲੇਵਾਲਾ, ਰਜਿੰਦਰ ਦਾਸ ਰਿੰਕੂ, ਅਸ਼ਵਨੀ ਕੁਮਾਰ ਬੌਬੀ ਮੌਾਗਾ ਅਤੇ ਕਈ ਹੋਰ ਆਗੂ ਹਾਜ਼ਰ ਸਨ |

ਹਥਿਆਰਾਂ ਦੀ ਨੋਕ 'ਤੇ ਕਾਰਾਂ ਖੋਹਣ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਫ਼ਰੀਦਕੋਟ, 15 ਦਸੰਬਰ (ਸਰਬਜੀਤ ਸਿੰਘ)-ਸਥਾਨਕ ਚਹਿਲ ਰੋਡ 'ਤੇ ਸਥਿਤ ਬੰਦਾ ਸਿੰਘ ਬਾਹਦਰ ਚੌਾਕ ਤੋਂ ਡੇਰਾ ਸੱਚਾ ਸੌਦਾ ਦੇ ਰਸਤੇ 'ਚ ਰਾਤ ਦੇ ਹਨੇਰੇ 'ਚ ਕਾਰ ਖੋਹ ਕੇ ਫਰਾਰ ਹੋਣ ਵਾਲੇ ਗਿਰੋਹ ਦੇ ਪੰਜੇ ਦੇ ਪੰਜੇ ਮੈਂਬਰਾਂ ਨੂੰ ਪੁਲਿਸ ਨੇ 24 ਘੰਟਿਆਂ 'ਚ ਹੀ ਖੋਹੀ ਕਾਰ ...

ਪੂਰੀ ਖ਼ਬਰ »

ਨਾਬਾਰਡ ਵਲੋਂ ਆਗਾਮੀ ਵਿੱਤੀ ਵਰੇ੍ਹ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਬੈਂਕਾਂ ਨੂੰ 4363.85 ਕਰੋੜ ਰੁਪਏ ਦਾ ਕਰਜ਼ਾ ਦੇਣ ਦਾ ਟੀਚਾ-ਏ. ਡੀ. ਸੀ.

ਫ਼ਰੀਦਕੋਟ, 15 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਕੌਰ ਨੇ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵਲੋਂ ਆਗਾਮੀ ਵਿੱਤੀ ਸਾਲ 2019-20 ਲਈ ਫ਼ਰੀਦਕੋਟ ਜ਼ਿਲੇ੍ਹ ਦੇ ਤਰਜੀਹੀ ਖੇਤਰ ਲਈ 4363.85 ਕਰੋੜ ਰੁਪਏ ਦੀ ਸੰਭਾਵਿਤ ...

ਪੂਰੀ ਖ਼ਬਰ »

ਪਿੰਡ ਮੱਤਾ ਦੀ ਕਵਿਤਾ ਸ਼ਰਮਾ ਜੱਜ ਬਣੀ

ਜੈਤੋ, 15 ਦਸੰਬਰ (ਭੋਲਾ ਸ਼ਰਮਾ)-ਨਜ਼ਦੀਕੀ ਪਿੰਡ ਮੱਤਾ (ਫ਼ਰੀਦਕੋਟ) ਦੇ ਗੁਰਜੰਟ ਸਿੰਘ ਦੀ ਪੁੱਤਰੀ ਅਤੇ ਪ੍ਰਤਾਪ ਸਿੰਘ ਮੱਤਾ ਦੀ ਪੋਤਰੀ ਕਵਿਤਾ ਸ਼ਰਮਾ ਨੇ ਪੀ.ਸੀ.ਐਸ. ਜੁਡੀਸ਼ੀਅਲ ਦੀ ਪ੍ਰੀਿਖ਼ਆ ਵਿਚੋਂ ਸਫ਼ਲ ਹੋ ਕੇ ਜੱਜ ਦਾ ਰੁਤਬਾ ਹਾਸਿਲ ਕੀਤਾ ਹੈ | ਹੁਸ਼ਿਆਰਪੁਰ ...

ਪੂਰੀ ਖ਼ਬਰ »

ਮੈਹਰ ਫ਼ਾਊਾਡੇਸ਼ਨ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਗੋਲੇਵਾਲਾ, 15 ਦਸੰਬਰ (ਅਮਰਜੀਤ ਬਰਾੜ)-ਸਿਹਤਮੰਦ ਫ਼ਰੀਦਕੋਟ ਮਿਸ਼ਨ ਨੂੰ ਕਾਮਯਾਬ ਕਰਨ ਦੇ ਮਨੋਰਥ ਨੂੰ ਲੈ ਕੇ ਨਿਰਮਲ ਡੇਰਾ ਸਰੂਪ ਸਿੰਘ ਜੀ ਗੋਲੇਵਾਲਾ ਵਿਖੇ ਮੈਹਰ ਫਾਊਡੇਸ਼ਨ ਵਲੋਂ ਵੱਖ-ਵੱਖ ਬਿਮਾਰੀਆਂ ਦੇ ਮਰੀਜ਼ਾਂ ਦੀ ਜਾਂਚ ਸਬੰਧੀ ਇਕ ਰੋਜ਼ਾ ਮੁਫ਼ਤ ਕੈਂਪ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਾਖਰਤਾ ਸਬੰਧੀ ਸੈਮੀਨਾਰ ਕਰਵਾਇਆ

ਪੰਜਗਰਾਈਾ ਕਲਾਂ, 15 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਮਾਣਯੋਗ ਹਰਗੁਰਜੀਤ ਕੌਰ ਸਕੱਤਰ ਕਮ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਚੱਲ ਰਹੇ ...

ਪੂਰੀ ਖ਼ਬਰ »

ਮੈਡੀਕਲ ਕਾਲਜ ਨੂੰ ਖੋਜ ਕੰਮਾਂ ਲਈ ਮਿ੍ਤਕ ਦੇਹ ਦਾਨ ਕੀਤੀ

ਫ਼ਰੀਦਕੋਟ, 15 ਦਸੰਬਰ (ਸਤੀਸ਼ ਬਾਗ਼ੀ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਮੈਡੀਕਲ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਖੋਜ ਕੰਮਾਂ ਦੀ ਪੂਰਤੀ ਦੇ ਲਈ ਅੱਜ ਚਰਨ ਦਾਸ ਪੁੱਤਰ ਜੈ ਲਾਲ ਵਾਸੀ ਅਬੋਹਰ ਦੇ ਮਰਨ ਉਪਰੰਤ ਉਨ੍ਹਾਂ ਦੀ ਮਿ੍ਤਕ ਦੇਹ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਫ਼ਰੀਦਕੋਟ, 15 ਦਸੰਬਰ (ਪੁਰਬਾ)-ਟਿੱਲਾ ਬਾਬਾ ਫ਼ਰੀਦ ਜੀ ਵਲੋਂ ਸੰਗਤ ਲਈ ਚਲਾਈ ਗਈ ਮੁਫ਼ਤ ਬੱਸ ਯਾਤਰਾ ਦੇ ਸੱਤਵੇਂ ਦਿਨ ਬੱਸਾਂ ਨੂੰ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ¢ ਝੰਡੀ ਦੇਣ ਦੀ ਰਸਮ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਵਲੋਂ ਪੰਚਾਇਤੀ ਚੋਣਾਂ ਅੱਗੇ ਪਾਉਣ ਦੀ ਮੰਗ

ਬਰਗਾੜੀ, 15 ਦਸੰਬਰ (ਸ਼ਰਮਾ)-ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੇ ਕੌਮੀ ਆਗੂ ਨਿਰਮਲ ਸਿੰਘ ਰਾਜੇਆਣਾ ਦੀ ਅਗਵਾਈ ਹੇਠ ਬਰਗਾੜੀ ਵਿਖੇ ਮੀਟਿੰਗ ਹੋਈ | ਜਿਸ ਵਿਚ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਖੇਤਾਂ 'ਚ ਲੱਗੇ ਟਰਾਂਸਫਾਰਮਰ ਦਾ ਸਾਮਾਨ ਚੋਰੀ

ਜੈਤੋ, 15 ਦਸੰਬਰ (ਗਾਬੜੀਆ)-ਚੋਰਾਂ ਦੇ ਹੋਏ ਹੌਸਲੇ ਇੰਨੇ੍ਹ ਬੁਲੰਦ ਹੋ ਗਏ ਹਨ ਕਿ ਰੋਜ਼ਾਨਾ ਹੀ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫਾਰਮਰਾਂ ਨੂੰ ਚੋਰੀ ਕਰਨ ਦਾ ਸਿਲਸਿਲਾ ਜਾਰੀ ਹੈ, ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫ਼ਲ ਸਾਬਿਤ ਹੋ ...

ਪੂਰੀ ਖ਼ਬਰ »

135 ਯੂਨਿਟ ਖ਼ੂਨਦਾਨ, 2500 ਬੂਟੇ ਲਗਾਏ, 52 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਕੋਟਕਪੂਰਾ, 15 ਦਸੰਬਰ (ਗਿੱਲ)-ਡੇਰਾ ਸੱਚਾ ਸੌਦਾ ਸਿਰਸਾ ਬਲਾਕ ਕੋਟਕਪੂਰਾ ਨੇ ਸਾਲ 2018 ਮਾਨਵਤਾ ਭਲਾਈ ਕਾਰਜ ਕਰਕੇ ਮਨਾਇਆ | ਕੋਟਕਪੂਰਾ ਦੇ ਭੰਗੀਦਾਸ ਓਮ ਪ੍ਰਕਾਸ਼ ਅਤੇ ਰਣਜੀਤ ਸਿੰਘ ਵਡੇਰਾ ਨੇ ਦੱਸਿਆ ਕਿ ਸ਼ਾਹ ਸਤਿਨਾਮ ਸਿੰਘ ਜੀ ਬਲੱਡ ਪੰਪ ਕੋਟਕਪੂਰਾ ਜਿਸਨੂੰ ...

ਪੂਰੀ ਖ਼ਬਰ »

'ਪੈਨਸ਼ਨਰਜ਼ ਦਿਹਾੜਾ' 17 ਨੂੰ ਮਨਾਉਣ ਦਾ ਫ਼ੈਸਲਾ

ਕੋਟਕਪੂਰਾ, 15 ਦਸੰਬਰ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਵਲੋਂ 17 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 11 ਤੋਂ ਦੁਪਿਹਰ 2 ਵਜੇ ਤੱਕ ਡੇਰਾ ਦਰਿਆ ਗਿਰੀ, ਨੇੜੇ ਬੱਸ ਅੱਡਾ ਵਿਖੇ 'ਪੈਨਸ਼ਨਰਜ਼ ਦਿਹਾੜਾ' ਮਨਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਕਾਂਗਰਸੀ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ - ਭਾਈ ਸਿੱਧੂ

ਕੋਟਕਪੁਰਾ, 15 ਦਸੰਬਰ (ਮੋਹਰ ਸਿੰਘ ਗਿੱਲ)-ਪੰਚਾਇਤੀ ਚੋਣਾਂ ਦੇ ਸਬੰਧ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਰੱਖੀ ਗਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਕੋਟਕਪੂਰਾ ਭਾਈ ਰਾਹੁਲ ਸਿੰਘ ਸਿੱਧੂ ਨੇ ਕਿਹਾ ...

ਪੂਰੀ ਖ਼ਬਰ »

ਹਰਨੀਤ ਸਿੰਘ ਜ਼ੈਲਦਾਰ ਨੂੰ ਸਰਬ ਸੰਮਤੀ ਨਾਲ ਪਿੰਡ ਘੁੱਦੂਵਾਲਾ ਦਾ ਸਰਪੰਚ ਚੁਣਿਆ

ਸਾਦਿਕ, 15 ਦਸੰਬਰ (ਗੁਰਭੇਜ ਸਿੰਘ ਚੌਹਾਨ)-ਪਿੰਡ ਘੁੱਦੂਵਾਲਾ ਵਿਖੇ ਅੱਜ ਪਿੰਡ ਦੇ ਨਗਰ ਨਿਵਾਸੀਆਂ, ਮੋਹਤਬਰਾਂ ਬੋਹੜ ਸਿੰਘ ਥਿੰਦ, ਬਲਕਰਨ ਸਿੰਘ ਬਰਾੜ, ਸਿਮਰਜੀਤ ਸਿੰਘ ਬਰਾੜ , ਦਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਬਰਾੜ ਅਤੇ ਵਿਰੋਧੀ ਧਿਰ ਦੇ ਉਮੀਦਵਾਰ ਅਮਰਜੀਤ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਹੋਈ

ਫ਼ਰੀਦਕੋਟ, 15 ਦਸੰਬਰ (ਸਤੀਸ਼ ਬਾਗ਼ੀ)-ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤ ਚੋਣਾਂ ਦੇ ਸਬੰਧ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਅਹਿਮ ਮੀਟਿੰਗ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਜਗੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪਾਵਰਕਾਮ ਮੰਡਲ ਕੋਟਕਪੂਰਾ ਵਲੋਂ 'ਪੈਨਸ਼ਨਰਜ਼ ਦਿਵਸ' ਮਨਾਇਆ

ਕੋਟਕਪੂਰਾ, 15 ਦਸੰਬਰ (ਮੇਘਰਾਜ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸੰਚਾਲਣ ਮੰਡਲ ਕੋਟਕਪੂਰਾ ਵਲੋਂ ਅੱਜ ਪੈਨਸ਼ਨਰਜ ਦਿਵਸ ਦੇ ਸਬੰਧ ਵਿਚ ਇਕ ਵਿਸ਼ਾਲ ਸਮਾਗਮ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਸੇਵਾ ਮੁਕਤ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਏ

ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਵੱਖ-ਵੱਖ ਧਾਰਮਿਕ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਸਵਤੀ ਸੀਨੀਅਰ ਸੈੈਕੰਡਰੀ ਸਕੂਲ ...

ਪੂਰੀ ਖ਼ਬਰ »

ਕੰਪਿਊਟਰ ਸਿੱਖਿਆ ਦੇ ਮੁਕਾਬਲੇ ਕਰਵਾਏ

ਫ਼ਰੀਦਕੋਟ, 15 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਐਨ.ਆਈ.ਆਈ.ਟੀ. ਨਵੀ ਦਿੱਲੀ ਵਲੋਂ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ 'ਚ ਕੰਪਿਊਟਰ ਵਿਸ਼ੇ ਦੀ ਮੁਹਾਰਤ ਪਰਖਣ ਦੇ ਮਨੋਰਥ ਨਾਲ ਆਈ. ਟੀ. ਫ਼ੈਸਟ 2018 ਮੁਕਾਬਲੇ ਕਰਵਾਏ ਗਏ | ਜਿਸ 'ਚ ਤੀਜੀ ਤੋਂ ਅੱਠਵੀ ਜਮਾਤ ਦੇ ...

ਪੂਰੀ ਖ਼ਬਰ »

ਕੌਮੀ ਊਰਜਾ ਦਿਵਸ ਮਨਾਇਆ

ਕੋਟਕਪੁਰਾ, 15 ਦਸੰਬਰ (ਗਿੱਲ)-ਊਰਜਾ ਸੁਰੱਖਿਅਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸਦਾ ਬਹਾਰ ਈਕੋ ਕਲੱਬ ਦੇ ਮੈਂਬਰਾਂ ਵਲੋਂ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਅਧੀਨ ਕੌਮੀ ਊਰਜਾ ਦਿਵਸ ਮਨਾਇਆ ਗਿਆ¢ ਇਸ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

ਸ਼ਬਦ ਸਾਂਝ ਮੰਚ ਨੇ ਪੁਰਸਕਾਰ ਮੁਕਾਬਲੇ ਲਈ ਕਵਿਤਾਵਾਂ ਮੰਗੀਆਂ

ਕੋਟਕਪੂਰਾ, 15 ਦਸੰਬਰ (ਮੋਹਰ ਸਿੰਘ ਗਿੱਲ)-ਕਲਾ ਅਤੇ ਸਾਹਿਤ ਨੂੰ ਸਮਰਪਿਤ ਮੰਚ ਸ਼ਬਦ-ਸਾਂਝ ਕੋਟਕਪੂਰਾ ਵਲੋਂ ਦੂਜੇ 'ਸ਼ਬਦ-ਸਾਂਝ ਕਵਿਤਾ ਪੁਰਸਕਾਰ ਮੁਕਾਬਲੇ' ਲਈ ਕਵਿਤਾਵਾਂ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਪ੍ਰੀਤ ਭਗਵਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX