ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  17 minutes ago
ਮੋਗਾ, 17 ਜਨਵਰੀ - ਮੋਗਾ ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਮੌਤ ਹੋ ਗਈ ਹੈ ਤੇ 5 ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ...
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  26 minutes ago
ਜਲੰਧਰ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। ਇਨ੍ਹਾਂ ਨੂੰ ਇਕੱਠੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ...
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  44 minutes ago
ਨਵੀਂ ਦਿੱਲੀ, 17 ਜਨਵਰੀ - ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ। ਇਸ ਨਾਲ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ, ਰਾਜਧਾਨੀ...
ਅੱਜ ਦਾ ਵਿਚਾਰ
. . .  57 minutes ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 1 hour ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 1 hour ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 1 hour ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  11 minutes ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  39 minutes ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪੰਜਾਬ / ਜਨਰਲ

ਮਕਬੂਜ਼ਾ ਕਸ਼ਮੀਰ 'ਚ ਖੋਲਿ੍ਹਆ ਜਾ ਰਿਹੈ 71 ਵਰ੍ਹੇ ਬਾਅਦ ਛੇਵੀਂ ਪਾਤਸ਼ਾਹੀ ਦਾ ਗੁਰਦੁਆਰਾ

ਸੁਰਿੰਦਰ ਕੋਛੜ
ਅੰਮਿ੍ਤਸਰ, 15 ਦਸੰਬਰ-ਪਾਕਿਸਤਾਨ ਸਰਕਾਰ ਨੇ ਭਾਰਤੀ ਕਬਜ਼ੇ ਵਾਲੇ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੀ ਮੁਜ਼ਫ਼ਰਾਬਾਦ ਦੀ ਤਹਿਸੀਲ ਨਲੂਛੀ ਵਿਚਲੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ | ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਉਪਰੰਤ ਇਸ ਨੂੰ ਸਿੱਖ ਭਾਈਚਾਰੇ ਲਈ ਲਿਆ ਗਿਆ ਪਾਕਿਸਤਾਨ ਸਰਕਾਰ ਦਾ ਦੂਜਾ ਵੱਡਾ ਫ਼ੈਸਲਾ ਦੱਸਿਆ ਜਾ ਰਿਹਾ ਹੈ | ਜੰਮੂ-ਕਸ਼ਮੀਰ ਦੀ ਸਿੱਖ ਸੰਗਤ ਦੇਸ਼ ਦੀ ਵੰਡ ਤੋਂ ਬਾਅਦ ਬੰਦ ਪਏ ਉਕਤ ਗੁਰਦੁਆਰਾ ਸਾਹਿਬ ਨੂੰ ਖੋਲ੍ਹੇ ਜਾਣ ਦੀ ਮੰਗ ਕਰਦੀ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਰਿਆ ਨਿਲਮ (ਪੁਰਾਣਾ ਨਾਂਅ ਕਿਸ਼ਨ ਗੰਗਾ) 'ਤੇ ਬਣਿਆ ਪੁੱਲ ਪਾਰ ਕਰਨ 'ਤੇ ਨਜ਼ਦੀਕ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦਗਾਰ 'ਗੁਰਦੁਆਰਾ ਛੇਵੀਂ ਪਾਤਸ਼ਾਹੀ ਨਲੂਛੀ' ਸੁਸ਼ੋਭਿਤ ਹੈ | ਦੱਸਿਆ ਜਾਂਦਾ ਹੈ ਕਿ ਇਥੇ ਗੁਰੂ ਸਾਹਿਬ ਕਸ਼ਮੀਰ ਤੋਂ ਵਾਪਸੀ ਸਮੇਂ ਪਧਾਰੇ ਸਨ | ਜ਼ਿਕਰਯੋਗ ਹੈ ਕਿ ਸੰਨ 1947 ਤੋਂ ਪਹਿਲਾਂ ਮੁਜ਼ਫ਼ਰਾਬਾਦ ਦੀ 70 ਹਜ਼ਾਰ ਦੇ ਲਗਪਗ ਸਿੱਖ ਵਸੋਂ ਸੀ | ਜਿਨ੍ਹਾਂ 'ਚੋਂ ਵਧੇਰੇ ਪਰਿਵਾਰ ਤਾਂ ਉਸ ਸਮੇਂ ਹੋਏ ਜਾਤੀਵਾਦੀ ਦੰਗਿਆਂ 'ਚ ਮਾਰੇ ਗਏ ਅਤੇ ਬਾਕੀ ਭਾਰਤੀ ਸਰਹੱਦ ਪਾਸੇ ਜੰਮੂ ਅਤੇ ਆਸ-ਪਾਸ ਦੇ ਇਲਾਕਿਆਂ 'ਚ ਆਬਾਦ ਹੋ ਗਏ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਝ ਵਰ੍ਹੇ ਪਹਿਲਾਂ ਮੁਜ਼ਫ਼ਰਾਬਾਦ ਅਤੇ ਆਸ-ਪਾਸ ਦੇ ਇਲਾਕਿਆਂ 'ਚ ਆਏ ਜ਼ਬਰਦਸਤ ਭੁਚਾਲ ਤੋਂ ਬਾਅਦ ਲਗਪਗ ਤਿੰਨ ਵਰ੍ਹੇ ਤੱਕ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਇਸਤੇਮਾਲ ਸ਼ਰਨਾਰਥੀ ਕੈਂਪ ਵਜੋਂ ਹੁੰਦਾ ਰਿਹਾ | ਉਸ ਤੋਂ ਬਾਅਦ ਇਸ ਅਸਥਾਨ ਦੇ ਅੰਦਰ ਪੁਲਿਸ ਥਾਣਾ, ਸਾਬਣ ਬਣਾਉਣ ਦੀ ਫ਼ੈਕਟਰੀ ਅਤੇ ਇਕ ਲੜਕੀਆਂ ਦਾ ਪ੍ਰਾਇਮਰੀ ਸਕੂਲ ਸ਼ੁਰੂ ਕੀਤਾ ਗਿਆ | ਹੁਣ ਇਨ੍ਹਾਂ ਅਦਾਰਿਆਂ ਨੂੰ  ਇੱਥੋਂ ਹਟਾ ਦਿੱਤਾ ਗਿਆ ਅਤੇ ਮੌਜੂਦਾ ਸਮੇਂ ਗੁਰਦੁਆਰਾ ਸਾਹਿਬ ਦੀ ਇਮਾਰਤ 'ਚ ਸਿਰਫ਼ ਮੁਹੰਮਦ ਯਾਕੂਬ ਸ਼ਹੀਦ ਹਾਈ ਸਕੂਲ (ਲੜਕੀਆਂ) ਸੇਵਾਵਾਂ ਦੇ ਰਿਹਾ ਹੈ | ਇਸ ਦੇ ਇਲਾਵਾ ਮੁਜ਼ਫ਼ਰਾਬਾਦ ਡਿਵੀਜ਼ਨ ਦੀ ਤਹਿਸੀਲ ਭਿੰਬਰ ਦੇ ਪਿੰਡ ਅਲੀ ਬੇਗ਼ 'ਚ ਵੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਨਾਲ ਸਬੰਧਿਤ ਯਾਦਗਾਰ ਗੁਰਦੁਆਰਾ ਸਾਹਿਬ ਦੇ ਰੂਪ 'ਚ ਮੀਰਪੁਰ-ਜਿਹਲਮ ਲਿੰਕ ਰੋਡ ਦੇ ਨਾਲ ਲਗਦੇ ਪਿੰਡ ਅਲੀ ਬੇਗ਼ 'ਚ ਕਾਇਮ ਹੈ | ਇਸ ਅਸਥਾਨ 'ਤੇ ਗੁਰੂ ਹਰਿਗੋਬਿੰਦ ਸਾਹਿਬ ਆਪਣੀ ਕਸ਼ਮੀਰ ਯਾਤਰਾ ਦੌਰਾਨ ਪਧਾਰੇ ਸਨ | ਗੁਰਦੁਆਰੇ 'ਚ ਮੌਜੂਦਾ ਸਮੇਂ ਕਿਸੇ ਦਾ ਵੀ ਕਬਜ਼ਾ ਨਹੀਂ ਹੈ ਅਤੇ ਉਕਤ ਦੋਵੇਂ ਗੁਰਦੁਆਰਿਆਂ 'ਚ ਸਿੱਖ ਦਾਨੀਆਂ ਦੇ ਨਾਵਾਂ ਦੀਆਂ ਗੁਰਮੁਖੀ ਤੇ ਉਰਦੂ 'ਚ ਉਕਰੀਆਂ 200 ਤੋਂ ਵਧੇਰੇ ਸਿਲਾ ਕੰਧਾਂ ਤੇ ਫਰਸ਼ 'ਤੇ ਲੱਗੀਆਂ ਹੋਈਆਂ ਹਨ |

ਫ਼ਾਜ਼ਿਲਕਾ ਜ਼ਿਲ੍ਹੇ 'ਚ 'ਇਕ ਪਿੰਡ ਇਕ ਗੁਰਦੁਆਰਾ' ਮੁਹਿੰਮ ਨੂੰ ਭਰਵਾਂ ਹੁੰਗਾਰਾ-ਭਾਈ ਲੌ ਾਗੋਵਾਲ

ਫੈਡਰੇਸ਼ਨ ਗਰੇਵਾਲ ਦੇ ਉਪਰਾਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਭਰਵੀਂ ਸ਼ਲਾਘਾ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਗਈ 'ਇਕ ਪਿੰਡ ਇਕ ਗੁਰਦੁਆਰਾ' ਮੁਹਿੰਮ ਦਾ ਹਿੱਸਾ ਬਣਦਿਆਂ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ 'ਚ ਪੈਂਦੇ ਪਿੰਡ ਫ਼ਤਿਹਗੜ੍ਹ ਦੇ ਵਾਸੀਆਂ ਵਲੋਂ ਦੋ ਗੁਰਦੁਆਰਿਆਂ ਤੋਂ ਇਕ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪਾਕਿ ਜਾਣ ਵਾਲੇ ਜਥੇ ਲਈ ਪਾਸਪੋਰਟਾਂ ਦੀ ਮੰਗ

ਅੰਮਿ੍ਤਸਰ, 15 ਦਸੰਬਰ (ਸਟਾਫ ਰਿਪੋਰਟਰ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ, ਵਿਸਾਖੀ ਦਾ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ | ਉਕਤ ...

ਪੂਰੀ ਖ਼ਬਰ »

ਵਿਜੀਲੈਂਸ ਨੂੰ ਮਿਲਿਆ ਕੋਲਿਆਂਵਾਲੀ ਦਾ ਪ੍ਰੋਡਕਸ਼ਨ ਵਾਰੰਟ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)-ਵਿਜੀਲੈਂਸ ਵਲੋਂ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਖ਼ਿਲਾਫ਼ ਦਰਜ ਮਾਮਲੇ ਦੇ ਚਲਦਿਆਂ ਜਿਥੇ ਬੀਤੇ ਦਿਨੀਂ ਕੋਲਿਆਂਵਾਲੀ ਵਲੋਂ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੋਹਿਤ ...

ਪੂਰੀ ਖ਼ਬਰ »

ਲੁਧਿਆਣਾ ਸਿਟੀ ਸੈਂਟਰ ਘਪਲੇ ਦੇ ਮਾਮਲੇ 'ਚ ਦਖ਼ਲ ਅੰਦਾਜ਼ੀ ਦੀ ਮੰਗ 'ਤੇ ਨੋਟਿਸ ਜਾਰੀ

ਸੁਰਜੀਤ ਸਿੰਘ ਸੱਤੀ ਚੰਡੀਗੜ੍ਹ, 15 ਦਸੰਬਰ- ਲੁਧਿਆਣਾ ਸਿਟੀ ਸੈਂਟਰ 'ਚ ਹੋਏ ਕਥਿਤ ਘਪਲੇ ਨੂੰ ਇਸ ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ਦਾਖ਼ਲ ਕਰਕੇ ਚੁੱਪ ਚੁਪੀਤੇ ਦਬਾਉਣ ਦਾ ਦੋਸ਼ ਲਗਾਉਂਦੀ ਇਕ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ...

ਪੂਰੀ ਖ਼ਬਰ »

'ਆਪ' ਵਿਧਾਇਕ ਅਮਨ ਅਰੋੜਾ ਵਲੋਂ ਸੈਸ਼ਨ ਦਾ ਭੱਤਾ ਨਾ ਲੈਣ ਦਾ ਫ਼ੈਸਲਾ

ਸਪੀਕਰ ਨੂੰ ਲਿਖਿਆ ਪੱਤਰ, ਕੰਮ ਨਹੀਂ ਤਾਂ ਭੱਤਾ ਕਿਉਂ?

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਸਿਆਸਤ 'ਚ ਇਕ ਨਵੀਂ ਪਿਰਤ ਪਾਉਂਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਨੂੰ ਪੈਸੇ ਦੀ ਬਰਬਾਦੀ ਕਰਾਰ ਦਿੰਦੇ ਹੋਏ ਇਜਲਾਸ ਦੌਰਾਨ 13 ਦਸੰਬਰ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ ਪੜ੍ਹਨ ਦੇ ਇੱਛੁਕ ਵਿਦਿਆਰਥੀ ਯੂਨੀਵਰਸਿਟੀਆਂ 'ਚ ਕਰਨ ਅਪਲਾਈ-ਜੇ.ਐਮ. ਓਵਰਸੀਜ਼

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਆਸਟੇ੍ਰਲੀਆ ਜਾਣ ਦਾ ਵਿਚਾਰ ਬਣਾ ਰਹੇ ਵਿਦਿਆਰਥੀਆਂ ਦੇ ਵੀਜ਼ਾ ਰਿਫੀਊਜ਼ ਵੀ ਹੋ ਰਹੇ ਹਨ | ਜਿਨ੍ਹਾਂ 'ਚ ਮੁੱਖ ਕਾਰਨ ਕੋਰਸ ਸਿਲੈਕਸ਼ਨ ਅਤੇ ਹੈਠਲੇ ਪੱਧਰ ਦੇ ਪ੍ਰਾਈਵੇਟ ਕਾਲਜਾਂ 'ਚ ਲਏ ਦਾਖ਼ਲੇ ਹਨ | ਇਸ ਸਬੰਧੀ ਪੰਜਾਬ ਦੀ ਨਾਮਵਰ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦਾ ਡੇਅਰੀ ਤੇ ਖੇਤੀਬਾੜੀ ਮੇਲਾ ਜਗਰਾਉਂ 'ਚ ਸ਼ੁਰੂ

ਮਿਲਾਵਟੀ ਦੁੱਧ ਿਖ਼ਲਾਫ਼ ਮੁਹਿੰਮ ਚਲਾਉਣ ਵਾਲੇ ਅਧਿਕਾਰੀ ਕਾਹਨ ਸਿੰਘ ਪੰਨੂੰ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨਿਤ

ਜਗਰਾਉਂ, 15 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦਾ ਤਿੰਨ ਦਿਨਾਂ ਡੇਅਰੀ ਅਤੇ ਖੇਤੀਬਾੜੀ ਮੇਲਾ ਅੱਜ ਜਗਰਾਉਂ 'ਚ ਸ਼ੁਰੂ ਹੋ ਗਿਆ | ਮੇਲੇ ਦਾ ਉਦਘਾਟਨ ਪੰਜਾਬ ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਜੈਵੀਰ ਜਾਖੜ ਨੇ ਝੰਡਾ ਲਹਿਰਾ ਕੇ ਕੀਤਾ | ਮੇਲੇ ਦੀ ਮੁੱਖ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਵਲੋਂ ਐਸ.ਓ.ਆਈ. ਦੀ ਕਮਾਨ ਪਰਮਿੰਦਰ ਸਿੰਘ ਬਰਾੜ ਨੂੰ ਸੌ ਾਪਣਾ ਸ਼ਲਾਘਾਯੋਗ-ਗਿੱਲ, ਮਿੱਤਲ

ਫ਼ਤਹਿਗੜ੍ਹ ਸਾਹਿਬ, 15 ਦਸੰਬਰ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਲੋਂ ਨੌਜਵਾਨ ਆਗੂ ਅਤੇ ਪਾਰਟੀ ਨੂੰ ਸਮਰਪਿਤ ਪਰਮਿੰਦਰ ਸਿੰਘ ਬਰਾੜ ਨੂੰ ਸਟੂਡੈਂਟਸ ਆਰਗੇਨਾਈਜ਼ੇਸਨ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਇਕ ਦਿਨ 'ਚ ਕੈਨੇਡਾ ਦੇ 3 ਸਟੱਡੀ ਵੀਜ਼ੇ ਲਗਵਾਏ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜੈਦਕਾ ਇੰਸਟੀਚਿਊਟ ਨੇ ਇਕੋ ਦਿਨ 'ਚ 3 ਵਿਦਿਆਰਥਣਾਂ ਦੇ ਸਟੱਡੀ ਵੀਜ਼ੇ ਲਗਵਾ ਕੇ ਇਤਿਹਾਸ ਨੂੰ ਦੁਹਰਾ ਦਿੱਤਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰਕੈਟਰ ਹਰਿੰਦਰ ਜੈਦਕਾ ਨੇ ਦੱਸਿਆ ਕਿ ਇਸ ਵਾਰ ਮਿਲੀ ਪੁੱਤਰੀ ...

ਪੂਰੀ ਖ਼ਬਰ »

ਸਿੱਖਿਆ ਢਾਂਚੇ 'ਤੇ ਵਿਅੰਗ ਕਰੇਗੀ ਫ਼ਿਲਮ 'ਦੋ ਦੂਣੀ ਪੰਜ' 11 ਜਨਵਰੀ ਨੂੰ ਹੋਵੇਗੀ ਰਿਲੀਜ਼

ਜਲੰਧਰ, 15 ਦਸੰਬਰ (ਅਜੀਤ ਬਿਊਰੋ)-ਨੌਜਵਾਨਾਂ ਦੇ ਚਹੇਤੇ ਗਾਇਕ ਤੇ ਨਾਇਕ ਅੰਮਿ੍ਤ ਮਾਨ ਦੀ 11 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਦੋ ਦੂਣੀ ਪੰਜ' ਸਿੱਖਿਆ ਢਾਂਚੇ 'ਤੇ ਅਜਿਹਾ ਵਿਅੰਗ ਕਰੇਗੀ ਕਿ ਸਭ ਹੱਸਣਗੇ ਵੀ ਤੇ ਸੋਚਣਗੇ ਵੀ | ਫ਼ਿਲਮ ਅਜਿਹੇ ਨੌਜਵਾਨ ਦੀ ...

ਪੂਰੀ ਖ਼ਬਰ »

ਨੰਨ੍ਹੀ ਛਾਂ ਤੇ ਪੀ. ਟੀ. ਸੀ. ਪੰਜਾਬੀ ਦੇ ਪ੍ਰੋਗਰਾਮ ਸਿਰਜਨਹਾਰੀ ਦਾ ਐਵਾਰਡ ਸ਼ੋਅ ਅੱਜ ਮੁਹਾਲੀ 'ਚ

ਜਲੰਧਰ, 15 ਦਸੰਬਰ (ਅ. ਬ.)-ਨੰਨ੍ਹੀ ਛਾਂ ਪੰਜਾਬ ਚੈਰੀਟੇਬਲ ਟਰੱਸਟ ਤੇ ਪੀ. ਟੀ. ਸੀ. ਦੇ ਸਾਂਝੇ ਉੱਦਮ ਨਾਲ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਉੱਘਾ ਯੋਗਦਾਨ ਪਾਉਣ ਵਾਲੀਆਂ ਨਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੰਚ 'ਸਿਰਜਨਹਾਰੀ' ਵਿਚ ਪੂਰੀ ਦੁਨੀਆ ਨੂੰ ਆਪਣੀਆਂ ...

ਪੂਰੀ ਖ਼ਬਰ »

ਪਿਰਾਮਿਡ ਈ-ਸਰਵਿਸਿਜ਼ ਵਲੋਂ ਕੈਨੇਡਾ ਸਿੱਖਿਆ ਮੇਲੇ 18 ਤੋਂ

ਜਲੰਧਰ, 15 ਦਸੰਬਰ (ਅ.ਬ.)-ਪਿਰਾਮਿਡ ਈ-ਸਰਵਿਸਿਜ਼ ਵਿਦੇਸ਼ਾਂ ਵਿਚ ਜਾ ਕੇ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਸਿੱਖਿਆ ਮੇਲੇ ਦਾ ਆਯੋਜਨ ਕਰਨ ਜਾ ਰਹੀ ਹੈ | ਜਿਸ ਵਿੱਚ ਵਿਦਿਆਰਥੀ ਕੈਨੇਡਾ, ਆਸਟ੍ਰੇਲੀਆ, ਨਿਊੂਜ਼ੀਲੈਂਡ, ਯੂ.ਐੱਸ.ਏ, ਜਰਮਨੀ ਅਤੇ ...

ਪੂਰੀ ਖ਼ਬਰ »

ਰੀੜ੍ਹ ਦੀ ਹੱਡੀ 'ਤੇ ਦਬਾਅ ਹੋ ਸਕਦਾ ਹੈ ਖ਼ਤਰਨਾਕ-ਡਾ: ਤਿ੍ਵੇਦੀ

ਜਲੰਧਰ, 15 ਦਸੰਬਰ (ਐੱਮ. ਐੱਸ. ਲੋਹੀਆ)-ਸੁਰਜੀਤ ਸਿੰਘ (26) ਵਾਸੀ ਨਕੋਦਰ, ਜਲੰਧਰ ਕਰੀਬ 2 ਮਹੀਨੇ ਤੋਂ ਕਮਰ ਦੇ ਉਪਰੀ ਹਿੱਸੇ ਦੇ ਦਰਦ ਤੋਂ ਪੀੜਤ ਸੀ | ਸਮੇਂ ਦੇ ਨਾਲ-ਨਾਲ ਦਰਦ ਵੱਧਦਾ ਗਿਆ ਅਤੇ ਕਰੀਬ 3 ਹਫ਼ਤਿਆਂ ਦੇ ਅੰਦਰ ਹੀ ਦੋਨਾਂ ਪੈਰਾਂ 'ਚ ਤਾਕਤ ਵੀ ਬਿਲਕੁਲ ਖ਼ਤਮ ਹੋ ਗਈ ...

ਪੂਰੀ ਖ਼ਬਰ »

ਮਾਈਾਡ ਮੇਕਰ ਵਿਖੇ ਪ੍ਰੀ-ਡਿਪਾਰਚਰ ਓਰੀਐਾਟੇਸ਼ਨ ਕਰਵਾਇਆ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)-ਵੀਜ਼ਾ ਗਾਈਡੈਂਸ ਸੰਸਥਾ ਮਾਈਾਡ ਮੇਕਰ 'ਚ ਪ੍ਰੀ-ਡਿਪਾਰਚਰ ਓਰੀਐਾਟੇਸ਼ਨ ਕਰਵਾਇਆ ਗਿਆ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਰਣਜੋਧ ਸਿੰਘ ਮਾਣਕੀ ਨੇ ਦੱਸਿਆ ਕਿ ਡਾਇਰੈਕਟਰ ਓਪਰੇਸ਼ਨ ਭਰਤ ਕੁਮਾਰ ਦੀ ਅਗਵਾਈ 'ਚ ਕੈਨੇਡਾ ਦਾ ...

ਪੂਰੀ ਖ਼ਬਰ »

ਡਾਲਰ ਦੀਆਂ ਥਰਮਲ ਕੁਲੈਕਸ਼ਨਜ਼ ਨਾਲ ਮਾਣੋ ਸਰਦੀਆਂ ਦਾ ਨਿੱਘ

ਕੋਲਕਾਤਾ, 15 ਦਸੰਬਰ (ਅ. ਬ.)- ਸਰਦੀਆਂ ਦੇ ਮੌਸਮ ਦੀ ਆਮਦ ਦਾ ਡਾਲਰ ਇੰਡਸਟਰੀਜ਼ ਵਲੋਂ ਆਪਣੀਆਂ ਨਵੀਂਆਂ ਵਿੰਟਰ ਥਰਮਲ ਕੁਲੈਕਸ਼ਨਸ ਨਾਲ ਸਵਾਗਤ ਕੀਤਾ ਜਾ ਰਿਹਾ ਹੈ | ਥਰਮਲ ਰੇਂਜ ਵਲੋਂ ਚਾਰ ਕੈਟਾਗਰੀ 'ਚ ਆਪਣੇ ਉਤਪਾਦ ਪੇਸ਼ ਕੀਤੇ ਜਾ ਰਹੇ ਹਨ, ਜਿਨ੍ਹਾਂ 'ਚ- ਡਾਲਰ ਅਲਟਰਾ ...

ਪੂਰੀ ਖ਼ਬਰ »

ਹਾਈਕੋਰਟ ਜੱਜ ਦੀ ਟਿੱਪਣੀ 'ਤੇ ਛਿੜੀ ਤਿੱਖੀ ਬਹਿਸ 'ਹਿੰਦੁਸਤਾਨ ਨੂੰ ਹਿੰਦੂ ਰਾਸ਼ਟਰ ਐਲਾਨ ਦਿੱਤਾ ਜਾਵੇ'

ਐਨ. ਐਸ. ਪਰਵਾਨਾ ਚੰਡੀਗੜ੍ਹ, 15 ਦਸੰਬਰ-ਮੇਘਾਲਿਆ ਹਾਈਕੋਰਟ ਦੇ ਜੱਜ ਜਸਟਿਸ ਸੰਦੀਪ ਰੰਜਨ ਸੈਨ ਦੀ ਇਸ ਟਿੱਪਣੀ 'ਤੇ ਤਿੱਖੀ ਬਹਿਸ ਸ਼ੁਰੂ ਹੋ ਗਈ ਹੈ ਕਿ 'ਹਿੰਦੁਸਤਾਨ ਨੂੰ ਹਿੰਦੂ ਰਾਸ਼ਟਰ ਐਲਾਨ ਦਿੱਤਾ ਜਾਏ |' ਜਸਟਿਸ ਸੈਨ ਨੇ ਹੁਣੇ ਜਿਹੇ ਕਿਹਾ ਸੀ ਕਿ ਹਿੰਦੁਸਤਾਨ ...

ਪੂਰੀ ਖ਼ਬਰ »

ਅਗਲੇ ਵਿੱਤੀ ਵਰੇ੍ਹ ਲਈ ਨਰਮ ਸ਼ਰਾਬ ਨੀਤੀ ਲਿਆਉਣ ਦੀ ਤਿਆਰੀ

ਕਾਰੋਬਾਰ ਦੇਣ ਲਈ ਛੋਟੇ ਗਰੁੱਪਾਂ 'ਤੇ ਵੀ ਕੀਤਾ ਜਾ ਸਕਦਾ ਵਿਚਾਰ

ਜਲੰਧਰ, 15 ਦਸੰਬਰ (ਸ਼ਿਵ ਸ਼ਰਮਾ)-ਐਕਸਾਈਜ਼ ਵਿਭਾਗ ਵਲੋਂ ਅਗਲੇ ਸਾਲ ਨਰਮ ਸ਼ਰਾਬ ਨੀਤੀ ਲਿਆ ਕੇ ਛੋਟੇ ਕਾਰੋਬਾਰੀਆਂ ਨੂੰ ਰਾਹਤ ਦੇਣ ਲਈ ਛੋਟੇ ਗਰੁੱਪ ਲਿਆਉਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ | ਨਵੀਂ ਨੀਤੀ ਲਿਆਉਣ ਨੂੰ ਲੈ ਕੇ ਵਿਭਾਗ 'ਚ ਹਲਚਲ ਹੁਣ ਤੋਂ ਹੀ ਸ਼ੁਰੂ ਹੋ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਪੀ.ਜੀ.ਆਈ.'ਚ ਕਰਵਾਏ ਟੈਸਟ

ਚੰਡੀਗੜ੍ਹ, 15 ਦਸੰਬਰ (ਮਨਜੋਤ ਸਿੰਘ ਜੋਤ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੂੰ ਬੀਤੇ ਦਿਨੀਂ ਹਲਕੇ ਬੁਖ਼ਾਰ ਅਤੇ ਛਾਤੀ ਰੁਕਣ ਦੇ ਕਾਰਨ ਪੀ.ਜੀ.ਆਈ. ਵਿਖੇ ਦਾਖਲ ਕਰਵਾਇਆ ਗਿਆ ਸੀ ਦੇ ਅੱਜ ਮੁੜ ਡਾਕਟਰਾਂ ਵਲੋਂ ਸਿਹਤ ਜਾਂਚ ਲਈ ਜ਼ਰੂਰੀ ਟੈਸਟ ਕੀਤੇ ਗਏ | ...

ਪੂਰੀ ਖ਼ਬਰ »

ਨਾਰਾਜ਼ ਟਕਸਾਲੀ ਆਗੂਆਂ ਵਲੋਂ ਅੱਜ ਐਲਾਨਿਆ ਜਾਵੇਗਾ ਨਵਾਂ ਅਕਾਲੀ ਦਲ

ਅੰਮਿ੍ਤਸਰ, 15 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਦਲ ਨੂੰ ਅਲਵਿਦਾ ਆਖ ਜਾਣ ਵਾਲੇ ਟਕਸਾਲੀ ਅਕਾਲੀ ਆਗੂਆਂ ਵਲੋਂ ਭਲਕੇ 16 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਇਕ ਨਵੇਂ ਸ਼ੋ੍ਰਮਣੀ ਅਕਾਲੀ ਦਲ ਦੀ ਸਥਾਪਨਾ ...

ਪੂਰੀ ਖ਼ਬਰ »

ਅਕਾਲੀ ਦਲ ਨੇ ਦਾਦੂਵਾਲ-ਮੁੱਖ ਮੰਤਰੀ ਦੀ ਮੁਲਾਕਾਤ ਬਾਰੇ ਪੈਨਲ ਦੀ ਰਿਪੋਰਟ ਕੀਤ ਰੱਦ

ਚੰਡੀਗੜ੍ਹ, 15 ਦਸੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੜ ਇਹ ਗੱਲ ਦੁਹਰਾਈ ਹੈ ਕਿ ਪੰਜਾਬ 'ਚ ਕਾਂਗਰਸ ਪਾਰਟੀ ਅਤੇ ਇਸ ਦੀ ਸਰਕਾਰ 'ਅਖੌਤੀ ਗਰਮਖਿਆਲੀ ਸਿੱਖ ਆਗੂਆਂ' ਨਾਲ ਪੂਰੀ ਤਰ੍ਹਾਂ ਮਿਲੀ ਹੋਈ ਹੈ ਅਤੇ ਅਕਾਲੀ ਦਲ ਦੇ ਸੀਨੀਅਰ ਅਤੇ ਸਤਿਕਾਰਤ ਆਗੂਆਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਲਿਖੀ ਚੋਣ ਕਮਿਸ਼ਨ ਨੂੰ ਚਿੱਠੀ

ਚੰਡੀਗੜ੍ਹ, 15 ਦਸੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਕੋਲ ਪੰਜਾਬ ਸਰਕਾਰ ਵਲੋਂ 73 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਮਾਮਲਾ ਉਠਾਇਆ ਹੈ | ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ: ਦਲਜੀਤ ਸਿੰਘ ਚੀਮਾ ਨੇ ਪੰਜਾਬ ਰਾਜ ਚੋਣ ...

ਪੂਰੀ ਖ਼ਬਰ »

ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸਵੇਅ ਪ੍ਰਾਜੈਕਟ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ

ਚੰਡੀਗੜ੍ਹ, 15 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਪ੍ਰਸਤਾਵਿਤ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਨੂੰ ਛੇਤੀ ਪ੍ਰਵਾਨਗੀ ਦੇਣ ਦੀ ...

ਪੂਰੀ ਖ਼ਬਰ »

ਪੰਜਾਬ 'ਚ ਸਵਾਈਨ ਫਲੂ ਦੇ ਤਿੰਨ ਮਾਮਲੇ ਆਏ ਸਾਹਮਣੇ

ਲੁਧਿਆਣਾ, 15 ਦਸੰਬਰ (ਸਲੇਮਪੁਰੀ)-ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਸਰਦ ਰੁੱਤ ਦੌਰਾਨ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਮਿਲੀ ਜਾਣਕਾਰੀ ਮੁਤਾਬਿਕ ਦਿਆਨੰਦ ਹਸਪਤਾਲ ਲੁਧਿਆਣਾ 'ਚ ਦਾਖ਼ਲ ਬਰਨਾਲਾ ਨਾਲ ਸਬੰਧਿਤ 50 ਸਾਲਾ ਉਮਰ ਦੀ ਇਕ ਔਰਤ ਵਿਚ ...

ਪੂਰੀ ਖ਼ਬਰ »

ਰਾਮਪਾਲ ਨੇ ਸਜ਼ਾ ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ

ਚੰਡੀਗੜ੍ਹ, 15 ਦਸੰਬਰ (ਸੁਰਜੀਤ ਸਿੰਘ ਸੱਤੀ)-ਸਤਲੋਕ ਆਸ਼ਰਮ ਮੁਖੀ ਕਥਿਤ ਸੰਤ ਰਾਮਪਾਲ ਨੇ ਹੱਤਿਆ ਦੇ ਕੇਸ 'ਚ ਹਿਸਾਰ ਅਦਾਲਤ ਵਲੋਂ ਦਿੱਤੀ ਉਮਰ ਕੈਦ ਦੀ ਸਜ਼ਾ ਨੂੰ ਹਾਈਕੋਰਟ 'ਚ ਚੁਣੌਤੀ ਦੇ ਕੇ ਹੇਠਲੀ ਅਦਾਲਤ ਦਾ ਫ਼ੈਸਲਾ ਖ਼ਾਰਜ ਕਰਨ ਦੀ ਅਪੀਲ ਕੀਤੀ ਹੈ। ਰਾਮਪਾਲ ਵਲੋਂ ...

ਪੂਰੀ ਖ਼ਬਰ »

ਨਕਲ ਰਹਿਤ ਪ੍ਰੀਖਿਆ ਲਈ ਪੀ.ਟੀ.ਯੂ. ਨੇ 107 ਪ੍ਰੀਖਿਆ ਕੇਂਦਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾੲ

ਯੂਨੀਵਰਸਿਟੀ 'ਚ ਆਨ ਸਕਰੀਨ ਮੁੱਲਾਂਕਣ ਦੀ ਪ੍ਰਕਿਰਿਆ ਸ਼ੁਰੂ-ਪ੍ਰੋ: ਸ਼ਰਮਾੇ

ਕਪੂਰਥਲਾ, 15 ਦਸੰਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ 18 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਪ੍ਰੀਖਿਆਵਾਂ ਨੂੰ ਨਕਲ ਰਹਿਤ ਕਰਵਾਉਣ ਤੇ ਕਾਲਜਾਂ ਦੀਆਂ ਮਨਮਾਨੀਆਂ ਰੋਕਣ ਲਈ ਪਹਿਲ ਕਦਮੀ ਕਰਦਿਆਂ 107 ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆ ਦੇਣ ...

ਪੂਰੀ ਖ਼ਬਰ »

ਕੈਪਟਨ ਵਲੋਂ '84 ਦੇ ਨਾਜ਼ੁਕ ਮੁੱਦੇ ਦਾ ਸਿਆਸੀਕਰਨ ਕਰਨ ਲਈ ਅਕਾਲੀ ਦਲ ਦੀ ਆਲੋਚਨਾ

ਚੰਡੀਗੜ੍ਹ, 15 ਦਸੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਨਾਮਜ਼ਦ ਕੀਤੇ ਜਾਣ ਤੋਂ ਬਾਅਦ 1984 ਦੇ ਦੰਗਿਆਂ ਦੇ ਮੁੱਦੇ ਦਾ ਸਿਆਸੀਕਰਨ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕੀਤੀ ਹੈ। ...

ਪੂਰੀ ਖ਼ਬਰ »

ਪੈਟਰੋਲ 5 ਪੈਸੇ ਮਹਿੰਗਾ, ਡੀਜ਼ਲ 7 ਪੈਸੇ ਸਸਤਾ

ਨਵੀਂ ਦਿੱਲੀ, 15 ਦਸੰਬਰ (ਏਜੰਸੀ)-ਸਨਿਚਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 5 ਪੈਸੇ ਪ੍ਰਤੀ ਲੀਟਰ ਵਾਧਾ ਹੋ ਗਿਆ ਜਦੋਂ ਕਿ ਡੀਜ਼ਲ 7 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ। ਦਿੱਲੀ ਤੇ ਕੋਲਕਾਤਾ 'ਚ ਡੀਜ਼ਲ 7 ਪੈਸੇ ਜਦੋਂਕਿ ਚੇਨਈ ਤੇ ਮੁੰਬਈ 'ਚ 8 ਪੈਸੇ ਪ੍ਰਤੀ ਲੀਟਰ ਸਸਤਾ ਹੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX